ਤਾਜਾ ਖ਼ਬਰਾਂ


ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  5 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  28 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  36 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  42 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  59 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  58 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਪਟਿਆਲਾ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਪਟਿਆਲਾ, 14 ਜੂਨ (ਗੁਰਪ੍ਰੀਤ ਸਿੰਘ ਚੱਠਾ)-ਬਾਣੀ ਦੇ ਬੋਹਿਥ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸੰਗਤਾਂ ਵਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਕੀਤੀ ਅਤੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਸ੍ਰੀ ਗੁਰੂ ਅਰਜਨ ਦੇਵ ਜੀ ਪਹਿਲੇ ਕ੍ਰਾਂਤੀਕਾਰੀ ਸ਼ਹੀਦ ਸਨ, ਜਿਨ੍ਹਾਂ ਨੇ ਮਨੁੱਖੀ ਬਰਾਬਰੀ, ਮਨੁੱਖੀ ਅਧਿਕਾਰਾਂ ਅਤੇ ਸਾਂਝੀਵਾਲਤਾ ਲਈ ਅਦੁੱਤੀ ਕੁਰਬਾਨੀ ਦਿੱਤੀ | ਪ੍ਰੋ. ਬਡੂੰਗਰ ਨੇ ਗੁਰੂ ਸਾਹਿਬ ਨੇ ਜਬਰ ਦਾ ਮੁਕਾਬਲਾ ਸਬਰ ਨਾਲ ਕੀਤਾ ਅਤੇ ਬਹੁਤ ਹੀ ਸਹਿਜ, ਸੰਜਮ ਤੇ ਦਿ੍ੜ੍ਹਤਾ ਨਾਲ ਜ਼ਬਰ ਜ਼ੁਲਮ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਉਸ ਸਮੇਂ ਦੀ ਰਾਜ ਸ਼ਕਤੀ ਹਾਰ ਦਿੱਤੀ | ਉਨ੍ਹਾਂ ਕਿਹਾ ਗੁਰੂ ਸਾਹਿਬ ਨੇ ਆਪਣੇ ਜੀਵਨ 'ਚ ਅਨੇਕਾਂ ਹੀ ਮਹਾਨ ਕਾਰਜ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਦਾ ਮਹਾਨ ਕਾਰਜ ਕਰਕੇ ਸਮੁੱਚੀ ਮਾਨਵਤਾ ਨੂੰ ਅਜਿਹਾ ਧਰਮ ਗ੍ਰੰਥ ਦਿੱਤਾ, ਜੋ ਮਨੁੱਖ ਨੂੰ ਸਚਿਆਰ ਬਣਨ ਦੀ ਜੀਵਨ ਜਾਂਚ ਪ੍ਰਦਾਨ ਕਰਦਾ ਹੈ | ਧਾਰਮਿਕ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸੰਘ ਟੌਹੜਾ, ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ, ਸਤਵੀਰ ਸਿੰਘ ਖੱਟੜਾ, ਸਾਬਕਾ ਚੇਅਰਮੈਨ ਇੰਦਰਮੋਹਨ ਬਜਾਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ, ਲਖਵੀਰ ਸਿੰਘ ਲੌਟ, ਸਾਬਕਾ ਮੈਂਬਰ ਬੀਬੀ ਕਮਲੇਸ਼ ਕੌਰ, ਬਾਬਾ ਭੁਪਿੰਦਰ ਸਿੰਘ, ਐਡੀਸ਼ਨਲ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਅਮਰਪਾਲ ਸਿੰਘ, ਜੋਗਿੰਦਰ ਸਿੰਘ ਪੰਛੀ, ਗੁਰਦੀਪ ਸਿੰਘ ਸ਼ੇਖੂਪੁਰਾ, ਮਨਪ੍ਰੀਤ ਸਿੰਘ ਮਨੀ ਭੰਗੂ, ਰਣਬੀਰ ਸਿੰਘ ਵਿਰਕ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਆਦਿ ਹਾਜ਼ਰ ਸਨ |
ਸਮਾਣਾ, (ਹਰਵਿੰਦਰ ਸਿੰਘ ਟੋਨੀ)-ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਮੁੱਖ ਸੇਵਾਦਾਰ ਜਥੇਦਾਰ ਵਿਸ਼ਵ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਕੀਤੇ ਗਏ ਸਮਾਗਮ ਦੌਰਾਨ ਭਾਈ ਜਗਨਜੋਤ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਗੁਰਦੁਆਰਾ ਸਾਹਿਬ ਦੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਮਾਤਾ ਕ੍ਰਿਪਾਲ ਕੌਰ, ਮੀਤ ਪ੍ਰਧਾਨ ਬੀਬੀ ਮਨਦੀਪ ਕੌਰ, ਮੁਖੀ ਸਲਾਹਕਾਰ ਸਤਿੰਦਰ ਕੌਰ, ਪਰਮਜੀਤ ਕੌਰ, ਬੀਬੀ ਬਲਜਿੰਦਰ ਕੌਰ, ਬੀਬੀ ਲਖਵਿੰਦਰ ਕੌਰ, ਬੀਬੀ ਚਰਨਜੀਤ ਕੌਰ, ਬੀਬੀ ਸੁਰਜੀਤ ਕੌਰ, ਬੀਬੀ ਬਿਮਲ ਕੌਰ, ਮਾਤਾ ਅਮਰਜੀਤ ਕੌਰ, ਬੀਬੀ ਪ੍ਰਵੀਨ ਕੌਰ ਐਡਵੋਕੇਟ ਰਵਿੰਦਰ ਸਿੰਘ ਰਵੀ, ਭਾਈ ਕਾਂਸ਼ੀ ਸਿੰਘ ਅਤੇ ਹੋਰ ਸੰਗਤਾਂ ਸਮਾਗਮ 'ਚ ਹਾਜ਼ਰ ਸਨ | ਗੁਰਦੁਆਰਾ ਭਗਤ ਰਵਿਦਾਸ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ਹੀਦੀ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਕਮੇਟੀ ਪ੍ਰਧਾਨ ਭਾਈ ਰਾਜ ਸਿੰਘ, ਭਾਈ ਬਲਦੇਵ ਸਿੰਘ, ਭਾਈ ਅਵਤਾਰ ਸਿੰਘ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਹਾਜ਼ਰ ਸਨ | ਗੁਰਦੁਆਰਾ ਸ਼ਹੀਦੀ ਮਾਰਗ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਦਾ ਕੀਰਤਨ ਕੀਤਾ ਗਿਆ | ਬਾਬਾ ਗੁਰਮੁਖ ਸਿੰਘ, ਭਾਈ ਰਾਜਵਿੰਦਰ ਸਿੰਘ ਅਤੇ ਭਾਈ ਕਸ਼ਮੀਰ ਸਿੰਘ ਅਸਮਾਨਪੁਰ ਹਾਜ਼ਰ ਸਨ | ਗੁਰਦੁਆਰਾ ਸਤਿਸੰਗ ਸਭਾ ਸਮਾਣਾ ਵਿਖੇ ਸ਼ਹੀਦੀ ਪੁਰਬ ਵਿਖੇ ਕੀਤੇ ਸਮਾਗਮ ਜਥੇਦਾਰ ਅਮਰਜੀਤ ਸਿੰਘ ਪੰਜਰਥ, ਭਾਈ ਦਵਿੰਦਰ ਸਿੰਘ ਮਹਿਤਾ, ਹਰਜਿੰਦਰ ਸਿੰਘ ਗੋਲਡੀ, ਸੁਭਾਸ਼ ਪੰਜਰਥ ਅਤੇ ਜੋਗਿੰਦਰ ਸਿੰਘ ਆਰੇ ਵਾਲੇ ਹਾਜ਼ਰ ਸਨ |
ਰਾਜਪੁਰਾ, (ਰਣਜੀਤ ਸਿੰਘ)-ਅੱਜ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਤੇ ਛਬੀਲ ਲਾਈ ਗਈ ਅਤੇ ਸੰਗਤਾਂ ਨੇ ਠੰਢਾ ਮਿੱਠਾ ਪਾਣੀ ਪੀਤਾ | ਜਾਣਕਾਰੀ ਮੁਤਾਬਿਕ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇ ਦੇਵ ਜੀ ਦੀ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਅਤੇ ਇਸ ਗੁਰੂਦਵਾਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਠੰਢੇ ਮਿੱਠੇ ਪਾਣੀ ਦੀ ਛਬੀਲ ਲਾਈ ਗਈ | ਇਸ ਮੌਕੇ ਤੇ ਸੰਗਤਾਂ ਨੇ ਠੰਢਾ ਮਿੱਠਾ ਜਲ ਛਕਿਆ ਅਤੇ ਪੰਚਮ
ਪਾਤਸ਼ਾਹ ਦੀ ਸ਼ਹੀਦੀ ਸਬੰਧੀ ਜਾਣਕਾਰੀ ਹਾਸਲ ਕੀਤੀ |
ਰਾਜਪੁਰਾ, (ਜੀ.ਪੀ. ਸਿੰਘ)-ਅੱਜ ਖੇਤਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਬਹੁਤ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕੇਂਦਰੀ ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਸੁਖਮਨੀ ਸਾਹਿਬ ਸੁਸਾਇਟੀ, ਗੁਰਦੁਆਰਾ ਸਿੰਘ ਸਭਾ ਗੁਲਾਬ ਨਗਰ, ਗੁ. ਨੌਵੀਂ ਪਾਤਸ਼ਾਹੀ ਮਹਿੰਦਰ ਗੰਜ, ਗੁ. ਜਪੁ ਸਾਹਿਬ ਗੋਬਿੰਦ ਕਾਲੋਨੀ, ਗੁਰਦੁਆਰਾ ਸਾਹਿਬ ਆਹਲੂਵਾਲੀਆ ਪੁਰਾਣਾ ਰਾਜਪੁਰਾ, ਗੁ. ਸ਼ਹੀਦ ਭਾਈ ਸੁੱਖਾ ਸਿੰਘ ਨੀਲਪੁਰ, ਗੁ. ਦਸ਼ਮੇਸ਼ ਕਾਲੋਨੀ, ਗੁ. ਭਾਈ ਮਤੀਦਾਸ ਜੀ ਤੋਂ ਇਲਾਵਾ ਖੇਤਰ ਦੇ ਗੁਰਦੁਆਰੇ ਸਾਹਿਬਾਂ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪੁਆਏ ਗਏ | ਕੇਂਦਰੀ ਗੁਰਦੁਆਰਾ ਸਿੰਘ ਸਭਾ ਵਿਖੇ ਬੀਬੀ ਜਸਪ੍ਰੀਤ ਕੌਰ ਲਖਨਊ ਵਾਲੇ ਅਤੇ ਭਾਈ ਗੁਰਵਿੰਦਰ ਸਿੰਘ ਦੇ ਜਥਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਅੱਜ ਦੇ ਦਿਵਸ 'ਤੇ ਗੁਰਦੁਆਰਾ ਸਾਹਿਬਾਂ ਵਿਚ ਗੁਰੂ ਕੇ ਲੰਗਰਾਂ ਤੋਂ ਇਲਾਵਾ ਗੁਰਦੁਆਰਿਆਂ ਅਤੇ ਸ਼ਹਿਰ ਵਿਚ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲੱਗੀਆਂ ਹੋਈਆਂ ਸਨ ਤੇ ਸੰਗਤਾਂ ਅੱਤ ਦੀ ਗਰਮੀ ਵਿਚ ਜਲ ਛੱਕ ਰਹੀਆਂ ਸਨ | ਇਸ ਮੌਕੇ ਕੇਂਦਰੀ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ, ਭਾਈ ਸੇਵਕ ਸਿੰਘ ਗੁਲਾਬ ਨਗਰ, ਭਾਈ ਚਰਨਜੀਤ ਸਿੰਘ ਸਲੈਚ, ਭਾਈ ਕਿ੍ਪਾਲ ਸਿੰਘ ਭੰਗੂ ਸਰਪੰਚ, ਭਾਈ ਗੁਰਦੇਵ ਸਿੰਘ ਢਿੱਲੋਂ, ਭਾਈ ਸੁਖਦੇਵ ਸਿੰਘ ਵਿਰਕ, ਦਾਤਾਰ ਸਿੰਘ ਭਾਟੀਆ, ਮਹਿੰਦਰ ਸਿੰਘ ਭਿੰਡਰ, ਰਮਿੰਦਰ ਸਿੰਘ, ਦਵਿੰਦਰ ਸਿੰਘ ਸਮੇਤ ਹੋਰਾਂ ਨੇ ਆਪਣੀ ਸੇਵਾ ਨਿਭਾਈ |
ਗੂਹਲਾ ਚੀਕਾ, (ਓ.ਪੀ. ਸੈਣੀ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਚੀਕਾ ਵਿਖੇ ਸਰਬੱਤ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਰਤਾਜ ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਹਰਿਆਣਾ ਕਮੇਟੀ ਦੇ ਸਕੱਤਰ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਟਾਫ਼ ਵਲੋਂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਸ਼ੁਰੂ ਕੀਤੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਸੁਖਮਨੀ ਸੇਵਾ ਸੁਸਾਇਟੀ ਚੀਕਾ ਵਲੋਂ ਪਿਛਲੇ 21 ਦਿਨ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੀ ਚਲ ਰਹੀ ਲੜੀ ਦੇ ਵੀ ਭੋਗ ਪਾਏ ਗਏ | ਇਸ ਮੌਕੇ ਗੁ: ਪਾ: ਛੇਵੀਂ ਤੇ ਨੌਵੀਂ ਚੀਕਾ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਿਆ ਅਤੇ ਹਰਿਆਣਾ ਕਮੇਟੀ ਦੇ ਨਵ-ਨਿਯੁਕਤ ਮੈਂਬਰ ਬੀਬੀ ਬਲਜਿੰਦਰ ਕੌਰ ਖ਼ਾਲਸਾ ਖਰਕੜਾ (ਕੈਥਲ) ਨੇ ਗੁਰਬਾਣੀ ਕੀਰਤਨ ਤੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਨਾਲ ਜੋੜਿਆ | ਇਸ ਮੌਕੇ 'ਤੇ ਠੰਢੇ ਮਿਠੇ ਜਲ ਦੀ ਛਬੀਲ ਵੀ ਲਗਾਈ ਗਈ |
ਯੂਥ ਕੇਸਰੀ ਟੀਮ ਨੇ ਬੂਟਿਆਂ ਦਾ ਲੰਗਰ ਲਗਾ ਕੇ ਮਨਾਇਆ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਦਿਹਾੜਾ
ਬਨੂੜ, (ਭੁਪਿੰਦਰ ਸਿੰਘ)-ਯੂਥ ਕੇਸਰੀ ਟੀਮ ਬਨੂੜ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਫਲ ਤੇ ਛਾਂਦਾਰ ਬੂਟਿਆਂ ਦਾ ਲੰਗਰ ਲਗਾ ਕੇ ਮਨਾਇਆ ਗਿਆ | ਇਸ ਮÏਕੇ ਗੱਲਬਾਤ ਕਰਦਿਆਂ ਯੂਥ ਕੇਸਰੀ ਟੀਮ ਬਨੂੜ ਦੇ ਅਹੁਦੇਦਾਰਾਂ ਜੋਰਾ ਸਿੰਘ ਤੇ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੂਰੇ ਵਿਸ਼ਵ 'ਚ ਫੈਲੀ ਭਿਆਨਕ ਕੋਰੋਨਾ ਵਾਇਰਸ ਤੋਂ ਬਚਾਅ ਲਈ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਇਸ ਉਪਰੰਤ ਐਤਵਾਰ ਤੇ ਸੋਮਵਾਰ ਨੂੰ ਫਲ ਤੇ ਛਾਂਦਾਰ ਬੂਟਿਆਂ ਦਾ ਲੰਗਰ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ਼ ਰੱਖਣ ਲਈ ਤੇ ਆਕਸੀਜਨ ਦੀ ਆ ਰਹੀ ਕਮੀ ਨੂੰ ਪੂਰਾ ਕਰਨ ਲਈ ਅਜੋਕੇ ਸਮੇਂ ਵਿਚ ਪÏਦੇ ਲਗਾਉਣੇ ਤੇ ਉਨ੍ਹਾਂ ਦੀ ਦੇਖਭਾਲ ਕਰਨੀ ਬਹੁਤ ਜ਼ਰੂਰੀ ਹਨ | ਇਸ ਮੌਕੇ ਯੂਥ ਕੇਸਰੀ ਟੀਮ ਵਲੋਂ ਇੱਕ ਹਜ਼ਾਰ ਤੋਂ ਜ਼ਿਆਦਾ ਫਲ ਤੇ ਛਾਂਦਾਰ ਬੂਟੇ ਵੰਡੇ ਗਏ ਤੇ ਲੋਕਾਂ ਨੂੰ ਇਨ੍ਹਾਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਬਨੂੜ ਇਲਾਕੇ ਵਿਚ ਯੂਥ ਕੇਸਰੀ ਟੀਮ ਵਲੋਂ ਲਗਾਏ ਗਏ ਬੂਟਿਆਂ ਦੇ ਲੰਗਰ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ |
ਸਮਾਣਾ, (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਚ ਕਰਵਾਏ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਜਾਪ ਕੀਤਾ ਗਿਆ | ਇਸ ਦੌਰਾਨ ਸਜਾਏ ਗਏ ਕੀਰਤਨ ਦਰਬਾਰ ਵਿਚ ਗੁਰਦੁਆਰਾ ਥੜ੍ਹਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਨਜੋਤ ਸਿੰਘ ਤੇ ਗੁਰਦੁਆਰਾ ਸਿੰਘ ਸਭਾ ਦੇ ਹੈੱਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਦੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਜਿੱਥੇ ਗੁਰਦੁਆਰਾ ਕਮੇਟੀ ਪ੍ਰਧਾਨ ਕੁਲਵਿੰਦਰ ਸਿੰਘ ਸਿੱਧੂ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਉੱਥੇ ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਦੌਰਾਨ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਰਾਜਪਾਲ ਸਿੰਘ ਭਿੰਡਰ, ਜਨਰਲ ਸਕੱਤਰ ਗੁਰਮੀਤ ਸਿੰਘ ਚਾਵਲਾ, ਖ਼ਜ਼ਾਨਚੀ ਹਰਵਿੰਦਰ ਸਿੰਘ ਦਰਦ, ਸੁਭਾਸ਼ ਪੰਜਰਥ, ਨੰਬਰਦਾਰ ਬੇਅੰਤ ਸਿੰਘ ਚੀਮਾ, ਜਥੇਦਾਰ ਦਲਜੀਤ ਸਿੰਘ ਪੰਜਰਥ, ਜਰਨੈਲ ਸਿੰਘ ਮਾਨ, ਗੁਰਦੁਆਰਾ ਸਤਿਸੰਗ ਸਭਾ ਦੇ ਪ੍ਰਧਾਨ ਦਵਿੰਦਰ ਸਿੰਘ ਮਹਿਤਾ, ਸਾਬਕਾ ਕੌਂਸਲਰ ਬਲਵਿੰਦਰ ਸਿੰਘ, ਦਵਿੰਦਰ ਸਿੰਘ, ਬਲਵਿੰਦਰ ਸਿੰਘ ਪੱਪੂ, ਜੋਗਿੰਦਰ ਸਿੰਘ ਖੁਰਾਨਾ, ਐਡਵੋਕੇਟ ਗੁਰਵਿੰਦਰ ਸਿੰਘ, ਅਮਰਜੀਤ ਸਿੰਘ ਸਚਦੇਵਾ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਰਾਜਿੰਦਰ ਕੌਰ ਤੋਂ ਇਲਾਵਾ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਸਣੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ |

ਹਲਕਾ ਬਸੀ ਪਠਾਣਾਂ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ

ਫ਼ਤਹਿਗੜ੍ਹ ਸਾਹਿਬ, 14 ਜੂਨ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝੱਟਕਾ ਲੱਗਾ ਜਦੋਂ ਕਾਂਗਰਸ ਪਾਰਟੀ ਦੀ ਟਿਕਟ ਤੋਂ ਨਗਰ ਕੌਂਸਲ ਚੋਣਾਂ ਲੜਨ ਵਾਲੇ ਉਮੀਦਵਾਰ ਅਤੇ ਮਹੰਤ ਭਾਈਚਾਰੇ ਦੇ ਲੋਕ ਸ਼੍ਰੋਮਣੀ ...

ਪੂਰੀ ਖ਼ਬਰ »

ਬਾਂਦਰਾਂ ਨੂੰ ਭਜਾਉਣ ਗਏ ਵਿਅਕਤੀ ਦੀ ਕੋਠੇ ਤੋਂ ਡਿੱਗਣ ਕਾਰਨ ਮੌਤ

ਭੁਨਰਹੇੜੀ, 14 ਜੂਨ (ਧਨਵੰਤ ਸਿੰਘ)-ਬਾਂਦਰਾਂ ਨੂੰ ਭਜਾਉਣ ਗਏ ਇਕ ਵਿਅਕਤੀ ਦੀ ਕਸਬਾ ਭੁਨਰਹੇੜੀ 'ਚ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਓਮ ਪ੍ਰਕਾਸ਼ ਪੁੱਤਰ ਰਾਮ ਲਾਲ (58) ਆਪਣੇ ਘਰ ਦੀ ਛੱਤ ਉੱਪਰ ਪਾਣੀ ਵਾਲੀ ਟੈਂਕੀ ਨੂੰ ਦੇਖਣ ਗਿਆ, ਪਰ ਅਚਾਨਕ ਬਾਂਦਰਾਂ ਦੀ ਟੋਲੀ ...

ਪੂਰੀ ਖ਼ਬਰ »

ਐਨਕਾਂ ਦੀ ਰੇਹੜੀ ਲਗਾਉਣ ਵਾਲੇ ਤੋਂ ਨਕਦੀ ਖੋਹਣ ਵਾਲਾ ਗਿ੍ਫ਼ਤਾਰ

ਪਟਿਆਲਾ, 14 ਜੂਨ (ਕੁਲਵੀਰ ਸਿੰਘ ਧਾਲੀਵਾਲ)-ਅਰਬਨ ਅਸਟੇਟ ਬਾਈਪਾਸ ਲਾਗੇ ਐਨਕਾਂ ਤੇ ਹੈਲਮਟ ਦੀ ਰੇਹੜੀ ਲਗਾਉਣ ਵਾਲੇ ਵਿਅਕਤੀ ਤੋਂ 3 ਹਜ਼ਾਰ ਦੀ ਨਗਦੀ ਤੇ ਮੋਬਾਈਲ ਖੋਹਣ ਵਾਲੇ ਮੁਲਜ਼ਮ ਨੂੰ ਅਰਬਨ ਅਸਟੇਟ ਦੀ ਪੁਲਿਸ ਨੇ ਕਾਬੂ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਕਰਨ ...

ਪੂਰੀ ਖ਼ਬਰ »

ਘੱਗਾ ਦੇ ਸਫ਼ਾਈ ਮਜ਼ਦੂਰਾਂ ਨੇ ਪੁਤਲੇ ਫੂਕ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਪਾਤੜਾਂ, 14 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਆਪਣੀਆਂ ਮੰਗਾਂ ਨੂੰ ਲੈ ਕੇ 31 ਦਿਨਾਂ ਤੋਂ ਹੜਤਾਲ ਕਰਕੇ ਧਰਨਾ ਦੇ ਰਹੇ ਘੱਗਾ ਦੇ ਸਫ਼ਾਈ ਕਰਮਚਾਰੀਆਂ ਨੇ ਰੋਸ ਮਾਰਚ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਪੁਤਲੇ ਫੂਕ ...

ਪੂਰੀ ਖ਼ਬਰ »

ਖੇੜੀ ਗੰਡਿਆਂ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਣੇ ਦੋ ਗਿ੍ਫ਼ਤਾਰ

ਰਾਜਪੁਰਾ, 14 ਜੂਨ (ਜੀ.ਪੀ. ਸਿੰਘ) ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਰਾਜਪੁਰਾ-ਪਟਿਆਲਾ ਮਾਰਗ 'ਤੇ ਦੋ ਮੋਟਰਸਾਈਕਲ ਸਵਾਰਾਂ ਨੂੰ 14 ਹਜ਼ਾਰ 400 ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖੇੜੀ ਗੰਡਿਆਂ ਦੇ ...

ਪੂਰੀ ਖ਼ਬਰ »

'ਆਪ' ਵਰਕਰਾਂ ਦੀ ਕੁੱਟਮਾਰ ਕਰਨ 'ਤੇ 2 ਦਰਜਨ ਤੋਂ ਵੱਧ ਨਾਮਜ਼ਦ

ਰਾਜਪੁਰਾ, 14 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਸਥਾਨਕ ਵਾਰਡ ਨੰਬਰ 17 ਸਤਨਾਮ ਨਗਰ ਵਿਚ ਬੀਤੀ ਰਾਤ ਆਮ ਆਦਮੀ ਪਾਰਟੀ ਵਲੋਂ ਨੌਜਵਾਨਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਉਣ ਦੇ ਸਬੰਧ 'ਚ ਰੱਖੇ ਸਮਾਰੋਹ ਦੌਰਾਨ ਆਪ ਦੇ ਵਰਕਰਾਂ 'ਤੇ ਹੋਰਨਾਂ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 5 ਹੋਰ ਵਿਅਕਤੀਆਂ ਨੇ ਕੋਰੋਨਾ ਨਾਲ ਤੋੜਿਆ ਦਮ-25 ਨਵੇਂ ਮਾਮਲੇ

ਪਟਿਆਲਾ, 14 ਜੂਨ (ਮਨਦੀਪ ਸਿੰਘ ਖਰੋੜ)-ਅੱਜ ਜ਼ਿਲੇ੍ਹ ਵਿਚ 25 ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ | ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ ਵਿਚ ਪ੍ਰਾਪਤ 2444 ਦੇ ਕਰੀਬ ਰਿਪੋਰਟਾਂ ਵਿਚੋਂ 25 ਕੋਵਿਡ ਪਾਜ਼ੀਟਿਵ ਪਾਏ ਗਏ ਹਨ | ਜਿਸ ਨਾਲ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਹੜ੍ਹਾਂ ਤੋਂ ਬਚਾਅ ਲਈ ਪ੍ਰਬੰਧ ਨਾ ਕੀਤੇ ਜਾਣ 'ਤੇ ਕਿਸਾਨਾਂ ਵਲੋਂ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ

ਪਾਤੜਾਂ, 14 ਜੂਨ (ਜਗਦੀਸ਼ ਸਿੰਘ ਕੰਬੋਜ)-ਬਾਦਸ਼ਾਹਪੁਰ ਇਲਾਕੇ ਵਿਚ ਆਏ ਹੜ੍ਹਾਂ ਨਾਲ ਹਜ਼ਾਰਾਂ ਹੀ ਏਕੜ ਫਸਲ ਤਬਾਹ ਕਰਨ ਦਾ ਕਾਰਨ ਬਣਦੇ ਘੱਗਰ ਦਰਿਆ ਦੇ ਪੁਲਾਂ ਦੇ ਬੰਦ ਪਏ ਦਰਿਆ ਅਤੇ ਦਰਿਆ ਦੇ ਵਿਚ ਜਮ੍ਹਾ ਹੋਈ ਮਿੱਟੀ ਨੂੰ ਨਾ ਕੱਢੇ ਜਾਣ 'ਤੇ ਬੀਤੇ ਵਰ੍ਹੇ ਆਏ ਹੜ੍ਹ ...

ਪੂਰੀ ਖ਼ਬਰ »

ਵਰਿੰਦਰ ਬਿੱਟੂ ਦੀ ਅਗਵਾਈ 'ਚ ਸਾਧੂ ਸਿੰਘ ਧਰਮਸੋਤ ਨੂੰ ਕਾਲੀਆਂ ਝੰਡੀਆਂ ਵਿਖਾਈਆਂ

ਭਾਦਸੋਂ, 14 ਜੂਨ (ਪ.ਪ.)-ਆਮ ਆਦਮੀ ਪਾਰਟੀ ਵਰਿੰਦਰ ਬਿੱਟੂ ਨਾਭਾ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਦਲਿਤ ਵਿਦਿਆਰਥੀਆਂ ਦੇ 1549 ਕਰੋੜ ਰੁਪਏ ਦੀ ਰੁਕੀ ਰਾਸ਼ੀ ਦੇ ਵਿਰੋਧ ਵਜੋਂ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭਾਦਸੋਂ ਪੁੱਜਣ 'ਤੇ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ | ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਦੀ ਲੁੱਟ ਕਰਨੀ ਬੰਦ ਕਰੇ ਕੈਪਟਨ ਸਰਕਾਰ-ਜੋਸ਼ੀ

ਭਾਦਸੋਂ, 14 ਜੂਨ (ਪ੍ਰਦੀਪ ਦੰਦਰਾਲਾ)-ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਕਰਨ ਦੇ ਨਾਲ-ਨਾਲ ਬੇਰੁਜ਼ਗਾਰੀ ਭੱਤਾ ਦੇਣ ਦਾ ਵੀ ਵਚਨ ਕੀਤਾ ਸੀ | ਪ੍ਰੰਤੂ ਸਰਕਾਰ ਨੇ ਸੱਤਾ 'ਤੇ ਕਾਬਜ਼ ਹੋਣ ਤੋਂ ਮਗਰੋਂ ਰੁਜ਼ਗਾਰ ਦੇਣ ਦੀ ਬਜਾਏ ...

ਪੂਰੀ ਖ਼ਬਰ »

ਸਕੂਟਰੀ ਸਵਾਰਾਂ ਨੇ ਪੈਦਲ ਜਾ ਰਹੀ ਔਰਤ ਤੋਂ ਪਰਸ ਖੋਹਿਆ

ਪਟਿਆਲਾ, 14 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਅਫਸਰ ਕਾਲੋਨੀ 'ਚ ਪੈਦਲ ਜਾ ਰਹੀ ਔਰਤ ਦੇ ਹੱਥ 'ਚ ਫੜਿਆ ਪਰਸ ਸਕੂਟਰੀ 'ਤੇ ਸਵਾਰ ਦੋ ਵਿਅਕਤੀ ਖੋਹ ਕੇ ਫਰਾਰ ਹੋ ਗਏ ਹਨ | ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦੇ ਪਰਸ 'ਚ ਇਕ ਸੋਨੋ ਦੀ ਚੂੜੀ ,ਚਾਂਦੀ ਚੂੜੀ , 4 ਹਜ਼ਾਰ ਨਗਦ ਅਤੇ ...

ਪੂਰੀ ਖ਼ਬਰ »

ਦਾਜ ਦੇ ਮਾਮਲੇ 'ਚ ਪਤੀ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 14 ਜੂਨ (ਮਨਦੀਪ ਸਿੰਘ ਖਰੋੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਪਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਉਸ ਪਤੀ ਸਤਨਾਮ ਸਿੰਘ ਵਾਸੀ ਬਹਾਦਰਗੜ੍ਹ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 406,498 ਏ ਤਹਿਤ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਕੈਂਟਰ ਚਾਲਕ ਦੀ ਮੌਤ

ਰਾਜਪੁਰਾ, 14 ਜੂਨ (ਜੀ.ਪੀ. ਸਿੰਘ)-ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਮਹਿਤਾਬਗੜ੍ਹ ਨੇੜੇ ਇਕ ਕੈਂਟਰ ਦੀ ਉਸ ਦੇ ਅੱਗੇ ਜਾ ਰਹੇ ਕਨਟੇਟਰ ਨਾਲ ਟੱਕਰ ਹੋ ਜਾਣ ਕਾਰਨ ਕੈਂਟਰ ਚਾਲਕ ਦੀ ਮੌਤ ਹੋ ਗਈ | ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਕਨਟੇਨਰ ਚਾਲਕ ਖ਼ਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਕਾਂਗਰਸ ਦੀ ਅੰਦਰੂਨੀ ਖ਼ਾਨਾ-ਜੰਗੀ ਨੇ ਸੂਬੇ ਨੂੰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛਾੜਿਆ-ਗੁਰਤੇਜ ਸਿੰਘ ਢਿੱਲੋਂ

ਪਟਿਆਲਾ, 14 ਜੂਨ (ਅ.ਸ. ਆਹਲੂਵਾਲੀਆ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ ਵਲੋਂ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਅਧੀਨ ਪੈਂਦੇ ਵਾਰਡਾਂ ਅਤੇ ਪਿੰਡਾਂ ਵਿਚ ਲੋਕਾਂ ਨਾਲ ਮੀਟਿੰਗਾਂ ਦਾ ...

ਪੂਰੀ ਖ਼ਬਰ »

ਮਾਮੇ ਦੀ ਜਾਇਦਾਦ ਧੋਖੇ ਨਾਲ ਆਪਣੇ ਨਾਂਅ ਕਰਵਾਉਣ 'ਤੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 14 ਜੂਨ (ਮਨਦੀਪ ਸਿੰਘ ਖਰੋੜ)-ਇੱਥੋਂ ਦੇ ਰਾਘੋਮਾਜਰਾ ਦੇ ਰਹਿਣ ਵਾਲੇ ਵਿਅਕਤੀ ਤੋਂ ਧੋਖੇ ਨਾਲ ਉਸ ਦੇ ਹਿੱਸੇ ਦਾ ਮਕਾਨ ਤੇ ਦੁਕਾਨ ਉਸ ਦੀ ਭਾਣਜੀ ਦੇ ਨਾਮ 'ਤੇ ਰਜਿਸਟਰੀ ਕਰਵਾਉਣ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ...

ਪੂਰੀ ਖ਼ਬਰ »

ਰੱਖੜਾ ਵਲੋਂ ਕਮਲ ਗੋਇਲ ਧਨੇਠਾ ਦਾ ਜ਼ਿਲ੍ਹਾ ਮੀਤ ਪ੍ਰਧਾਨ ਬਣਨ 'ਤੇ ਸਨਮਾਨ

ਸਮਾਣਾ, 14 ਜੂਨ (ਗੁਰਦੀਪ ਸ਼ਰਮਾ/ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ ਦੇ ਉੱਘੇ ਉਦਯੋਗਪਤੀ ਤੇ ਲੰਮੇ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਕਮਲ ਗੋਇਲ ਧਨੇਠਾ ਨੂੰ ਅਕਾਲੀ ਦਲ ਦਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ (ਯੂ. ਕੇ.) ਵਲੋਂ ਡੀ. ਆਈ. ਜੀ. ਪਟਿਆਲਾ ਵਿਕਰਮ ਜੀਤ ਦੁੱਗਲ ਦਾ ਸਨਮਾਨ

ਪਟਿਆਲਾ, 14 ਜੂਨ (ਮਨਦੀਪ ਸਿੰਘ ਖਰੋੜ)-ਵਰਲਡ ਬੁੱਕ ਆਫ਼ ਰਿਕਾਰਡਜ਼ ਲੰਡਨ (ਯੂ.ਕੇ.) ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਚੱਲ ਰਹੀ ਜੰਗ ਦੌਰਾਨ ਮੂਹਰਲੀ ਕਤਾਰ ਦੇ ਯੋਧੇ ਵਜੋਂ ਪੂਰੀ ਸ਼ਿੱਦਤ ਨਾਲ ਲਗਾਤਾਰ ਲੜਾਈ ਲੜਦੇ ਆ ਰਹੇ ਡੀ.ਆਈ.ਜੀ. ਪਟਿਆਲਾ ਰੇਂਜ ਵਿਕਰਮ ਜੀਤ ਦੁੱਗਲ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਦੇ ਸਮਝੌਤੇ ਮਗਰੋਂ ਹਲਕੇ 'ਚ ਪੁੱਜੇ ਬੀਬੀ ਲੂੰਬਾ ਦਾ ਬਸਪਾ ਆਗੂਆਂ ਵਲੋਂ ਭਰਵਾਂ ਸਵਾਗਤ

ਪਾਤੜਾਂ, 14 ਜੂਨ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਆਪਸ 'ਚ ਹੋਏ ਸਮਝੌਤੇ ਮਗਰੋਂ ਹਲਕਾ ਸ਼ੁਤਰਾਣਾ 'ਚ ਪੁੱਜਣ 'ਤੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦਾ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਭਰਵਾਂ ...

ਪੂਰੀ ਖ਼ਬਰ »

ਬਾਬਾ ਅਜਾਪਾਲ ਸਿੰਘ ਦੀ ਸਾਲਾਨਾ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਨਾਭਾ, 14 ਜੂਨ (ਕਰਮਜੀਤ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਗਾਰਚੀ ਅਤੇ ਮਹਾਨ ਤਪੱਸਵੀ ਬਾਬਾ ਅਜਾਪਾਲ ਸਿੰਘ ਦੀ ਸਾਲਾਨਾ ਬਰਸੀ ਸਥਾਨਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਾਬਾ ਅਜਾਪਾਲ ...

ਪੂਰੀ ਖ਼ਬਰ »

ਗੋਪਾਲ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਬੁਲਾਰੇ ਨਿਯੁਕਤ

ਸਮਾਣਾ, 14 ਜੂਨ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਸਮਾਣਾ ਗੋਪਾਲ ਸ਼ਰਮਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਾ ਮੁੱਖ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਹਾਲ ਵਿਚ ...

ਪੂਰੀ ਖ਼ਬਰ »

ਐਨ. ਐਸ. ਕਿਊ. ਐਫ. ਵੋਕੇਸ਼ਨਲ ਅਧਿਆਪਕ ਯੂਨੀਅਨ ਵਲੋਂ ਪੰਜਾਬ ਸਰਕਾਰ ਝੂਠੇ ਲਾਰਿਆਂ ਤੋਂ ਅੱਕ ਕੇ ਰੋਸ ਮਾਰਚ ਕੀਤਾ

ਪਟਿਆਲਾ, 14 ਜੂਨ (ਧਰਮਿੰਦਰ ਸਿੰਘ ਸਿੱਧੂ)-ਅੱਜ ਐਨ. ਐਸ. ਕਿਊ. ਐਫ. ਵੋਕੇਸ਼ਨਲ ਅਧਿਆਪਕਾਂ ਨੇ ਚੱਲ ਰਹੇ ਪੱਕੇ ਧਰਨੇ ਦੇ ਛੇਵੇਂ ਦਿਨ ਐਨ. ਐਸ. ਕਿਊ. ਐਫ. ਯੂਨੀਅਨ ਅਤੇ ਵੱਖ ਵੱਖ ਜਥੇਬੰਦੀਆਂ ਵਲੋਂ ਹਾਜਰ ਬੁਲਾਰਿਆਂ ਨੇ ਭਾਸ਼ਣ ਦਿੱਤੇ ਅਤੇ ਇਸ ਤੋਂ ਉਪਰੰਤ ਐਨ.ਐਸ.ਕਿਊ.ਐਫ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX