ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  2 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  19 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  38 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 1 hour ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਸੰਗਰੂਰ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਜ਼ਿਲ੍ਹੇ 'ਚ ਸ਼ਰਧਾ ਨਾਲ ਮਨਾਇਆ

ਮਲੇਰਕੋਟਲਾ, 14 ਜੂਨ (ਕੁਠਾਲਾ) - ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹਿਰ ਸਮੇਤ ਇਲਾਕੇ ਭਰ ਦੇ ਗੁਰਦੁਆਰਿਆਂ ਅੰਦਰ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਵਿਖੇ ਸਜਾਏ ਗਏ ਕੀਰਤਨ ਦਰਬਾਰ ਵਿਚ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ ਅਤੇ ਭਾਈ ਨਰਿੰਦਰਪਾਲ ਸਿੰਘ ਦੇ ਰਾਗੀ ਜਥਿਆਂ ਵੱਲੋਂ ਰੱਬੀ ਬਾਣੀ ਦੇ ਮਨੋਹਰ ਕੀਰਤਨ ਕੀਤੇ ਗਏ | ਭਾਈ ਦਵਿੰਦਰ ਸਿੰਘ ਸੋਢੀ ਅਤੇ ਜਥੇ ਨੂੰ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਗੁਰਮੁਖ ਸਿੰਘ ਟਿਵਾਣਾ, ਸਾਬਕਾ ਪ੍ਰਧਾਨ ਭਾਈ ਬਹਾਦਰ ਸਿੰਘ, ਬਾਬਾ ਬੁੱਢਾ ਜੀ ਗ੍ਰੰਥੀ ਸਭਾ ਦੇ ਮੁਖੀ ਤੇ ਹੈੱਡ ਗ੍ਰੰਥੀ ਭਾਈ ਨਰਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਜਵੰਧਾ, ਭਾਈ ਕੁਲਵੰਤ ਸਿੰਘ, ਡਾ. ਹਰਮੇਲ ਸਿੰਘ ਕਿਲ੍ਹਾ ਆਦਿ ਆਗੂਆਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੇਰਕੋਟਲਾ ਵਿਖੇ ਵੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਪੰਜਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਸਜਾਏ ਗਏ ਕੀਰਤਨ ਦਰਬਾਰ ਮੌਕੇ ਭਾਈ ਅਵਤਾਰ ਸਿੰਘ ਬਧੈਸਾ, ਭਾਈ ਹਰਪ੍ਰੀਤ ਸਿੰਘ ਮਲੇਰ ਅਤੇ ਜਸਵਿੰਦਰ ਸਿੰਘ ਲੱਕੀ ਦੇ ਰਾਗੀ ਜਥਿਆਂ ਵਲੋਂ ਰੱਬੀ ਬਾਣੀ ਦਾ ਜਸ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ |
ਅਹਿਮਦਗੜ੍ਹ, (ਸੋਢੀ) - ਸਥਾਨਕ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਕਥਾ ਵਾਚਕ ਭਾਈ ਜਸਪਾਲ ਸਿੰਘ 'ਨੂਰ' ਵਲੋਂ ਸੰਗਤਾਂ ਨੂੰ ਕਥਾ ਅਤੇ ਬੀਬੀ ਅਮਨਦੀਪ ਕੌਰ (ਪਟਨਾ ਸਾਹਿਬ ਵਾਲਿਆਂ) ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਗਿਆ | ਪ੍ਰਬੰਧਕਾਂ ਵਲੋਂ ਰਾਗੀ ਜਥੇ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਰੁਪਿੰਦਰ ਸਿੰਘ ਬ੍ਰਹਮਪੁਰੀ, ਕੌਂਸਲਰ ਕਮਲਜੀਤ ਸਿੰਘ ਉੱਭੀ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਖ਼ਾਲਸਾ, ਭਜਨ ਸਿੰਘ ਬਰਾੜ, ਤਿਰਲੋਚਣ ਸਿੰਘ ਚਾਪੜਾਂ, ਕੁਲਵੰਤ ਸਿੰਘ ਸੋਹਲ, ਕਿ੍ਸ਼ਨ ਸਿੰਘ ਰਾਜੜ੍ਹ, ਕੁਲਵੰਤ ਸਿੰਘ ਸੋਨੂੰ, ਨਿਹਾਲ ਸਿੰਘ ਉੱਭੀ, ਭਾਈ ਬਚਿੱਤਰ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਲੌਂਗੋਵਾਲ, (ਵਿਨੋਦ) - ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਮਨਾਇਆ ਗਿਆ | ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦਾ ਨਗਰ ਦੇ ਵੱਖ-ਵੱਖ ਪੜਾਵਾਂ ਦੌਰਾਨ ਨਿੱਘਾ ਸਵਾਗਤ ਕੀਤਾ ਗਿਆ | ਅੱਜ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਭਾਈ ਰੇਸ਼ਮ ਸਿੰਘ ਦੇ ਰਾਗੀ ਜਥੇ ਵਲੋਂ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਸੰਬੰਧੀ ਰਸ ਭਿੰਨਾ ਸ਼ਬਦ ਕੀਰਤਨ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇ. ਸੁਖਚੈਨ ਸਿੰਘ, ਮੀਤ ਪ੍ਰਧਾਨ ਗੁਰਮੇਲ ਸਿੰਘ, ਸਕੱਤਰ ਮੱਖਣ ਸਿੰਘ, ਖ਼ਜ਼ਾਨਚੀ ਮਲਕੀਤ ਸਿੰਘ, ਮੈਂਬਰਾਨ ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਢਿੱਲੋਂ, ਜਗਤਾਰ ਸਿੰਘ, ਜਰਨੈਲ ਸਿੰਘ, ਭਗਵਾਨ ਸਿੰਘ, ਅੰਮਿ੍ਤਪਾਲ ਸਿੰਘ, ਸਤਿਨਾਮ ਸਿੰਘ, ਗ੍ਰੰਥੀ ਜੋਤੀ ਸਿੰਘ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਟੈੱਟ ਪਾਸ ਨੌਜਵਾਨ ਖੇਤਾਂ ਵਿਚ ਝੋਨਾ ਲਾਉਣ ਲਈ ਮਜਬੂਰ

ਕੌਹਰੀਆਂ, 14 ਜੂਨ (ਮਾਲਵਿੰਦਰ ਸਿੰਘ ਸਿੱਧੂ) - ਸੂਬੇ ਦੇ ਨੌਜਵਾਨ ਬਾਰ੍ਹਵੀਂ ਜਮਾਤ ਦੀ ਪੜ੍ਹਾਈ ਕਰਨ ਉਪਰੰਤ ਵਿਦੇਸ਼ ਜਾਣ ਦੀ ਵਧੇਰੇ ਇੱਛਾ ਰੱਖਦੇ ਹਨ | ਜਿਸ ਲਈ ਸਰਕਾਰ ਬਿਆਨਾਂ ਵਿਚ ਹੀ ਫ਼ਿਕਰਮੰਦ ਦਿਖਾਈ ਦਿੰਦੀ ਹੈ ਅਤੇ ਨੌਜਵਾਨਾਂ ਨੂੰ ਸੂਬੇ ਵਿਚ ਰਹਿ ਕੇ ਉਚੇਰੀ ...

ਪੂਰੀ ਖ਼ਬਰ »

ਸਰਕਾਰ ਵਲੋਂ ਇਤਿਹਾਸ ਨਾਲ ਸਬੰਧਿਤ ਅਸਾਮੀਆਂ ਖ਼ਤਮ ਕਰਨਾ ਮੰਦਭਾਗਾ - ਪ੍ਰੋ. ਗੱਜਣਮਾਜਰਾ

ਕੁੱਪ ਕਲਾਂ, 14 ਜੂਨ (ਮਨਜਿੰਦਰ ਸਿੰਘ ਸਰੌਦ) - ਆਮ ਆਦਮੀ ਪਾਰਟੀ ਕਿਸਾਨ ਵਿੰਗ ਪੰਜਾਬ ਦੇ ਉਪ ਪ੍ਰਧਾਨ ਤੇ ਹਲਕਾ ਅਮਰਗੜ੍ਹ ਦੇ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਇਕ ਗੰਭੀਰ ਅਤੇ ਅਹਿਮ ਮੁੱਦੇ 'ਤੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਪੇਜ ਨੂੰ ਲਾਈਕ ਕਰਨ ਲਈ ਅਧਿਆਪਕਾਂ ਨੂੰ ਚਾੜੇ੍ਹ ਜਾ ਰਹੇ ਹੁਕਮਾਂ ਨੂੰ ਅਧਿਆਪਕ ਜਥੇਬੰਦੀਆਂ ਨੇ ਗੈਰ ਲੋਕਤੰਤਰੀ ਦੱਸਿਆ ਲਾਈਕ, ਸ਼ੇਅਰ ਅਤੇ ਕੁਮੈਂਟ ਕਰਨ ਲਈ ਜ਼ਿਲ੍ਹਾ ਸੰਗਰੂਰ ਦੀ ਵਾਰੀ ਅੱਜ

ਸੰਗਰੂਰ, 14 ਜੂਨ (ਪਸ਼ੌਰੀਆ) - ਸਕੂਲ ਸਿੱਖਿਆ ਵਿਭਾਗ ਦੇ ਐਕਟੀਵਿਟੀ ਪੇਜ਼ ਸੰਬੰਧੀ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਕਰਵਾਏ ਜਾ ਮੁਕਾਬਲੇ ਲਈ ਜ਼ਿਲ੍ਹਾ ਸੰਗਰੂਰ ਦੀ ਸਿੱਖਿਆ ਵਿਭਾਗ ਦੇ ਪੇਜ ਨੂੰ ਲਾਇਕ, ਸ਼ੇਅਰ ਅਤੇ ਕੁਮੈਂਟ ਕਰਨ ਲਈ ਵਾਰੀ 15 ਜੂਨ ਨੂੰ ਹੈ | ਵਿਭਾਗ ...

ਪੂਰੀ ਖ਼ਬਰ »

ਡਿੱਗੀ ਸਾਖ ਨੂੰ ਬਚਾਉਣ ਲਈ ਅਕਾਲੀ ਦਲ ਨੇ ਕੀਤਾ ਬਸਪਾ ਨਾਲ ਸਮਝੌਤਾ - ਬੀਬੀ ਘਨੌਰੀ

ਸ਼ੇਰਪੁਰ, 14 ਜੂਨ (ਸੁਰਿੰਦਰ ਚਹਿਲ) - ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਲੋਕਾਂ ਵਿਚ ਡਿੱਗੀ ਹੋਈ ਸਾਖ ਨੂੰ ਬਚਾਉਣ ਲਈ ਸਮਝੌਤਾ ਕੀਤਾ ਪਰ ਦੋਵੇਂ ਪਾਰਟੀਆਂ ਦਾ ਹੀ ਸੂਬੇ ਵਿਚ ਕੋਈ ਆਧਾਰ ਨਹੀਂ ਰਿਹਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕਾ ਅਤੇ ਹਲਕਾ ਮਹਿਲ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਤੋਂ ਬਸਪਾ (ਇਸਤਰੀ ਵਿੰਗ) ਦੀ ਪ੍ਰਧਾਨ ਹੋਈ 'ਆਪ' 'ਚ ਸ਼ਾਮਿਲ

ਕੁੱਪ ਕਲਾਂ, 14 ਜੂਨ (ਮਨਜਿੰਦਰ ਸਿੰਘ ਸਰੌਦ)-ਇਕ ਪਾਸੇ ਜਿੱਥੇ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਦੋਹਾਂ ਧਿਰਾਂ ਦੇ ਵਰਕਰਾਂ 'ਚ ਖ਼ੁਸ਼ੀ ਦਾ ਮਾਹੌਲ ਹੈ ਉਥੇ ਹੀ ਵਿਧਾਨ ਸਭਾ ਹਲਕਾ ਅਮਰਗੜ੍ਹ ਅੰਦਰ ਦੋਹਾਂ ਸਿਆਸੀ ਧਿਰਾਂ ਨੂੰ ਤਕੜਾ ਝਟਕਾ ...

ਪੂਰੀ ਖ਼ਬਰ »

ਮੂਣਕ ਪੁਲਿਸ ਨੇ ਨਸ਼ੀਲੇ ਪਦਾਰਥ ਬਰਾਮਦ ਕੀਤੇ

ਮੂਣਕ, 14 ਜੂਨ (ਭਾਰਦਵਾਜ/ਸਿੰਗਲਾ) - ਡੀ.ਐਸ.ਪੀ. ਮੂਣਕ ਰੌਸ਼ਨ ਲਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਮੁਖੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਮੂਣਕ ਪੁਲਿਸ ਵਲੋਂ ਵੱਖ-ਵੱਖ ਵਿਅਕਤੀਆਂ ਕੋਲੋ 320 ਨਸ਼ੀਲੀਆਂ ਗੋਲੀਆਂ, 120 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਅਤੇ 50 ਲੀਟਰ ...

ਪੂਰੀ ਖ਼ਬਰ »

ਨਗਰ ਕੌਂਸਲ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ-ਸ਼ਹਿਰ 'ਚ ਥਾਂ-ਥਾਂ ਲੱਗੇ ਕੂੜੇ ਦੇ ਅੰਬਾਰ

ਸੰਗਰੂਰ, 14 ਜੂਨ (ਧੀਰਜ ਪਸ਼ੌਰੀਆ) - ਨਗਰ ਕੌਂਸਲ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਨੂੰ ਇਕ ਮਹੀਨਾ ਪੂਰਾ ਹੋ ਗਿਆ ਹੈ ਅਤੇ ਸ਼ਹਿਰ ਵਿਚ ਥਾਂ-ਥਾਂ ਲੱਗੇ ਕੂੜੇ ਦੇ ਅੰਬਾਰ ਵੱਧਦੇ ਹੀ ਜਾ ਰਹੇ ਹਨ | ਸਫ਼ਾਈ ਸੇਵਕ ਆਪਣੀਆਂ ਮੰਗਾਂ ਦੇ ...

ਪੂਰੀ ਖ਼ਬਰ »

ਅਕਾਲੀ ਆਗੂ ਰਿਪੂ ਢਿੱਲੋਂ ਨੇ ਸੰਗਰੂਰ ਸੀਟ ਤੋਂ ਯੂਥ ਦਾ ਜਤਾਇਆ ਦਾਅਵਾ

ਸੰਗਰੂਰ, 14 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - 2022 ਦੀ ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਸੂਬੇ ਦੀ ਸਿਆਸਤ ਵੀ ਗਰਮਾਉਣੀ ਸ਼ੁਰੂ ਹੋ ਗਈ ਹੈ | ਅਕਾਲੀ ਦਲ-ਬਸਪਾ ਵਿਚਕਾਰ ਹੋਏ ਸਮਝੌਤੇ ਉਪਰੰਤ ਅੱਜ ਸੰਗਰੂਰ ਦੀ ਸਿਆਸਤ ਵਿਚ ਉਸ ਵੇਲੇ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਕਰਕੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਹਾਰ ਕਬੂਲੀ - ਚੱਠਾ

ਧੂਰੀ, 14 ਜੂਨ (ਸੰਜੇ ਲਹਿਰੀ, ਦੀਪਕ) - ਸ਼੍ਰੋਮਣੀ ਅਕਾਲੀ ਦਲ (ਬ) ਨੇ ਬਸਪਾ ਨਾਲ ਗੱਠਜੋੜ ਕਰਕੇ 2022 ਦੀਆਂ ਚੋਣਾਂ ਤੋਂ ਪਹਿਲਾਂ ਹੀ ਆਪਣੀ ਹਾਰ ਕਬੂਲ ਲਈ ਹੈ ਅਤੇ ਬਸਪਾ ਨਾਲ ਕੀਤਾ ਗਿਆ ਗੱਠਜੋੜ ਇਸ ਗੱਲ ਦਾ ਸੰਕੇਤ ਹੈ ਕਿ ਅਕਾਲੀ ਲੀਡਰਸ਼ਿਪ ਨੂੰ ਆਉਣ ਵਾਲੀਆਂ 2022 ਦੀਆਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਰਾਜਨੀਤਕ ਅਤੇ ਸਮਾਜਿਕ ਕ੍ਰਾਂਤੀ ਲਿਆਵੇਗਾ - ਸ਼ੇਰਪੁਰ

ਸ਼ੇਰਪੁਰ, 14 ਜੂਨ (ਖੇੜੀ) - ਪੰਜਾਬ ਵਿਚ ਅਕਾਲੀ-ਬਸਪਾ ਗਠਜੋੜ ਨਾਲ ਰਾਜਨੀਤਕ ਅਤੇ ਸਮਾਜਿਕ ਕ੍ਰਾਂਤੀ ਆਵੇਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ - ਸੁਖਚੈਨ ਭੂਦਨ

ਸੰਦੌੜ, 14 ਜੂਨ (ਜਸਵੀਰ ਸਿੰਘ ਜੱਸੀ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਵਿਰੋਧੀਆਂ ਨੂੰ ਕਰਾਰੀ ਹਾਰ ਦੇ ਕੇ ਇਤਿਹਾਸ ਜਿੱਤ ਪ੍ਰਾਪਤ ਕਰੇਗਾ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨੌਜਵਾਨ ਅਕਾਲੀ ਆਗੂ ...

ਪੂਰੀ ਖ਼ਬਰ »

ਕਿਸਾਨਾਂ ਦੇ ਧਰਨੇ ਰਹੇ ਨਿਰੰਤਰ ਜਾਰੀ

ਸੰਗਰੂਰ, 14 ਜੂਨ (ਅਮਨਦੀਪ ਸਿੰਘ ਬਿੱਟਾ) - ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਜੱਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਬਾਹਰ ਚੱਲ ਰਹੇ ਧਰਨੇ ਦੇ 257ਵੇਂ ਦਿਨ ਧਰਨੇ ਦੀ ਅਗਵਾਈ ਕਿਸਾਨ ਆਗੂ ਨਿਰੰਜਣ ਸਿੰਘ ਦੋਹਲਾ ਨੇ ਕੀਤੀ | ਇਸ ਧਰਨੇ ਨੂੰ ਨਿਰਮਲ ਸਿੰਘ ਬਟਰਿਆਣਾ, ...

ਪੂਰੀ ਖ਼ਬਰ »

ਪੈਨਲ ਮੀਟਿੰਗ 'ਚ ਹੱਲ ਨਾ ਕੱਢੇ ਜਾਣ ਦੀ ਸੂਰਤ 'ਚ ਕੱਚੇ ਅਧਿਆਪਕਾਂ ਨੇ 17 ਨੂੰ ਦਿੱਤੀ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਚਿਤਾਵਨੀ

ਸੰਗਰੂਰ, 14 ਜੂਨ (ਧੀਰਜ ਪਸ਼ੌਰੀਆ) - ਬੇਰੁਜ਼ਗਾਰਾਂ ਦੇ ਚੱਲ ਰਹੇ ਅੰਦੋਲਨ ਤੋਂ ਬਾਅਦ ਅੱਜ ਸੰਗਰੂਰ ਵਿਖੇ ਇਕੱਠੇ ਹੋਏ ਕੱਚੇ ਅਧਿਆਪਕਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 15 ਜੂਨ ਦੀ ਪੈਨਲ ਮੀਟਿੰਗ 'ਚ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਐਲਾਨ ਨਾ ਕੀਤਾ ਗਿਆ ਤਾਂ ਉਹ 17 ਜੂਨ ...

ਪੂਰੀ ਖ਼ਬਰ »

ਖ਼ੂਨਦਾਨ ਦਿਵਸ ਸਬੰਧੀ ਸੈਮੀਨਾਰ ਕਰਵਾਇਆ

ਅਹਿਮਦਗੜ੍ਹ, 14 ਜੂਨ (ਪੁਰੀ, ਸੋਢੀ, ਮਹੋਲੀ) - ਸਥਾਨਕ ਹਿੰਦ ਹਸਪਤਾਲ ਵਿਖੇ ਅੰਤਰ ਰਾਸ਼ਟਰੀ ਖ਼ੂਨਦਾਨ ਦਿਵਸ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਬਲੱਡ ਬੈਂਕ ਇੰਚਾਰਜ ਡਾ. ਜਯੋਤੀ ਹਿੰਦ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ...

ਪੂਰੀ ਖ਼ਬਰ »

ਵਿਸ਼ਵ ਖੂਨਦਾਨ ਦਿਵਸ 'ਤੇ ਖੂਨ ਦਾਨ ਕੈਂਪ ਲਗਾਇਆ

ਸੁਨਾਮ ਊਧਮ ਸਿੰਘ ਵਾਲਾ, 14 ਜੂਨ (ਧਾਲੀਵਾਲ, ਭੁੱਲਰ) - ਸ਼੍ਰੀ ਹਰੀਦਾਸ ਨਿਕੁੰਜ ਬਿਹਾਰੀ ਸੇਵਾ ਸਮਿਤੀ ਸੁਨਾਮ ਅਤੇ ਸਥਾਨਕ ਰੋਟਰੀ ਕਲੱਬ ਵਲੋਂ ਵਿਸ਼ਵ ਖੂਨਦਾਨ ਦਿਵਸ 'ਤੇ ਸੰਗਰੂਰ ਇੰਡਸਟਰੀ ਚੈਂਬਰ (ਬਲਾਕ ਸੁਨਾਮ), ਸਿਟੀ ਜਿਮਖਾਨਾ ਕਲੱਬ ਸੁਨਾਮ, ਅਰੋੜਵੰਸ ਖੱਤਰੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬ) ਹੁਣ ਆਪਣੀ ਬੇੜੀ ਡੁੱਬਦੀ ਦੇਖਦੇ ਹੋਏ ਸਮਝੌਤੇ ਕਰ ਰਿਹਾ ਹੈ- ਢੀਂਡਸਾ

ਮਸਤੂਆਣਾ ਸਾਹਿਬ, 14 ਜੂਨ (ਦਮਦਮੀ) - ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਅੱਜ ਇੱਥੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ...

ਪੂਰੀ ਖ਼ਬਰ »

ਬਿਜਲੀ ਮਹਿਕਮੇ ਵਿਰੁੱਧ ਧਰਨਾ ਜਾਰੀ

ਛਾਜਲੀ, 14 ਜੂਨ (ਕੁਲਵਿੰਦਰ ਸਿੰਘ ਰਿੰਕਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਬਲਾਕ ਪ੍ਰਧਾਨ ਸੰਤ ਰਾਮ, ਪ੍ਰਗਟ ਸਿੰਘ ਗੇਲਾ, ਮੀਤਾ ਸਿੰਘ ਦੀ ਅਗਵਾਈ ਵਿਚ ਪਿਛਲੇ ਕਈ ਦਿਨਾਂ ਤੋਂ ਟਰਾਂਸਫ਼ਾਰਮਰ ਨਾ ਲਗਾਉਣ ਲਈ ਜਗ੍ਹਾ ਦੇ ਰੋਲੇ ਕਾਰਨ ਅੱਜ ਧਰਨਾ ਛਾਜਲੀ ...

ਪੂਰੀ ਖ਼ਬਰ »

ਵੈਕਸੀਨੇਸ਼ਨ ਕੈਂਪ ਦਾ ਲਿਆ ਜਾਇਜ਼ਾ

ਸੁਨਾਮ ਊਧਮ ਸਿੰਘ ਵਾਲਾ, 14 ਜੂਨ (ਧਾਲੀਵਾਲ, ਭੁੱਲਰ) - ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਭਗਵਾਨ ਸਿੰਘ ਨੇ ਪਿੰਡ ਅਕਾਲਗੜ੍ਹ ਦੇ ਡੇਰਾ ਬਿਆਸ ਵਿੱਚ ਲਾਏ ਗਏ ਕੋਵਿਡ ਟੀਕਾਕਰਨ ਕੈਂਪ ਦਾ ਜਾਇਜ਼ਾ ਲਿਆ | ਟੀਕਾਕਰਨ ਕੈਂਪ ਦੇ ਇੰਚਾਰਜ ਡਾ. ਗਗਨ ਖੀਪਲਾ ਨੇ ਦੱਸਿਆ ਕਿ ਅੱਜ ਦੇ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸ਼ਹਿਰ ਸੁਨਾਮ ਨਾਲ ਰੇਲਵੇ ਵਿਭਾਗ ਕਰ ਰਿਹੈ ਮਤਰੇਈ ਮਾਂ ਵਾਲਾ ਸਲੂਕ

ਸੁਨਾਮ ਊਧਮ ਸਿੰਘ ਵਾਲਾ, 14 ਜੂਨ (ਰੁਪਿੰਦਰ ਸਿੰਘ ਸੱਗੂ) - ਦੇਸ ਨੂੰ ਆਜ਼ਾਦ ਹੋਇਆਂ ਭਾਵੇਂ 70 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਸ਼ਹੀਦਾਂ ਨੂੰ ਅੱਜ ਵੀ ਬਣਦਾ ਮਾਣ-ਸਤਿਕਾਰ ਨਹੀਂ ਮਿਲ ਰਿਹਾ ਕਿਉਂਕਿ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸ਼ਹਿਰ ਸੁਨਾਮ ਨਾਲ ਰੇਲਵੇ ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਾ ਦੀ ਇਮਾਰਤ ਨਾ ਬਣਾਏ ਜਾਣ ਤੱਕ ਜ਼ਮੀਨ ਵਾਪਸ ਪੰਚਾਇਤ ਨੂੰ ਦਿੱਤੀ ਜਾਵੇ-ਸਰਪੰਚ

ਮਸਤੂਆਣਾ ਸਾਹਿਬ, 14 ਜੂਨ (ਦਮਦਮੀ) - ਪਿੰਡ ਉਭਾਵਾਲ ਵਿਖੇ ਖੁੱਲੇ੍ਹ ਕੇਂਦਰੀ ਵਿਦਿਆਲਾ ਦੀ ਇਮਾਰਤ ਬਣਾਉਣ ਲਈ ਪਿਛਲੇ ਕਰੀਬ 11 ਸਾਲ ਪਹਿਲਾਂ ਪੰਚਾਇਤ ਵੱਲੋਂ ਮਤਾ ਪਾ ਕੇ 10 ਏਕੜ ਜ਼ਮੀਨ ਕੇਂਦਰੀਆ ਵਿਦਿਆਲਾ ਦੇ ਨਾਮ ਕਰਵਾ ਕੇ ਕਬਜਾ ਦੇਣ ਦੇ ਬਾਵਜੂਦ ਇਮਾਰਤ ਨਾ ਬਣਾਏ ...

ਪੂਰੀ ਖ਼ਬਰ »

ਨਹਿਰ ਵਿਚ ਪਾਣੀ ਨਾ ਆਉਣ ਕਾਰਨ ਝੋਨੇ ਦੀ ਲੁਆਈ ਪਛੜੀ

ਕੌਹਰੀਆਂ, 14 ਜੂਨ (ਸਿੱਧੂ) - ਇਲਾਕੇ ਵਿਚ ਝੋਨੇ ਦੀ ਲੁਆਈ ਜ਼ੋਰਾਂ 'ਤੇ ਹੈ ਪਰ ਇਲਾਕੇ ਦਾ ਜ਼ਿਆਦਾਤਰ ਰਕਬਾ ਲਾਡਬੰਨਜਾਰਾ ਰਜਵਾਹਾ 'ਤੇ ਨਿਰਭਰ ਹੈ ਪਰ ਝੋਨੇ ਦਾ ਸੀਜ਼ਨ ਹੋਣ ਦੇ ਬਾਵਜੂਦ ਨਹਿਰ ਸੁੱਕੀ ਪਈ ਹੈ | ਪਿੰਡ ਲਾਡਬੰਨਜਾਰਾ ਦੇ ਕਿਸਾਨ ਜਗਤਾਰ ਸਿੰਘ, ਦਲਵਾਰਾ ...

ਪੂਰੀ ਖ਼ਬਰ »

ਪ੍ਰਵਾਸੀ ਲੇਬਰ ਦੀ ਆਮਦ ਵਧੀ

ਧੂਰੀ, 14 ਜੂਨ (ਭੁੱਲਰ) - ਝੋਨੇ ਦੀ ਲਵਾਈ ਦੇ ਚਾਲੂ ਸੀਜਨ ਦੌਰਾਨ ਪਿਛਲੇ ਸਾਲ ਮੁਕਾਬਲੇ ਪ੍ਰਵਾਸੀ ਲੇਬਰ ਦੀ ਵੱਡੀ ਆਮਦ ਕਾਰਨ ਕਿਸਾਨਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ ਅਤੇ ਝੋਨੇ ਦੀ ਲਵਾਈ ਦੇ ਰੇਟ ਵੀ ਸਥਿਰ ਰਹਿਣ ਦਾ ਅੰਦਾਜਾ ਹੈ | ਦੂਸਰੇ ਪਾਸੇ ਲਵਾਈ ਸਮੇਂ ਪੈ ਰਹੇ ...

ਪੂਰੀ ਖ਼ਬਰ »

ਦਸਵੰਧ ਫਾੳਾੂਡੇਸ਼ਨ ਆਸਟੇ੍ਰਲੀਆ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੰਜ ਆਕਸੀਜਨ ਕੰਸਨਟ੍ਰੇਟਰ ਭੇਟ

ਮਲੇਰਕੋਟਲਾ, 14 ਜੂਨ (ਮੁਹੰਮਦ ਹਨੀਫ਼ ਥਿੰਦ) - ਕੋਰੋਨਾ ਮਹਾਂਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਮਲੇਰਕੋਟਲਾ ਵਲੋਂ ਵਿੱਢੀ ਗਈ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਂਦਿਆਂ ਦਸਵੰਧ ਫਾੳਾੂਡੇਸ਼ਨ ਆਸਟੇ੍ਰਲੀਆ ਜੋ ਸ੍ਰੀ ਰਾਜਵਿੰਦਰ ਬਾਵਾ ਵਾਸੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੇ ਗੱਠਜੋੜ ਹੋਣ 'ਤੇ ਆਗੂਆਂ ਨੇ ਕੀਤੀ ਬੈਠਕ

ਅਹਿਮਦਗੜ੍ਹ, 14 ਜੂਨ (ਮਹੋਲੀ, ਪੁਰੀ) - ਵਿਧਾਨ ਸਭਾ ਦੀਆਂ ਚੋਣਾਂ ਨੂੰ ਵੇਖਦਿਆਂ ਹਰ ਸਿਆਸੀ ਪਾਰਟੀ ਆਪਣੀ ਪਕੜ ਮਜ਼ਬੂਤ ਕਰਨ ਵਿਚ ਲੱਗੀ ਹੋਈ ਹੈ | ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਕੀਤੇ ਗੱਠਜੋੜ ਉਪਰੰਤ ਸ਼ਹਿਰ ਵਿਚ ਅਕਾਲੀ ਬਸਪਾ ਦੇ ਅਹੁਦੇਦਾਰਾਂ ਅਤੇ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਸਰਕਾਰ ਨੂੰ ਮੰਗਾਂ ਨਾ ਮੰਨਣ 'ਤੇ ਸੰਘਰਸ਼ ਦੀ ਚੇਤਾਵਨੀ

ਅਹਿਮਦਗੜ੍ਹ, 14 ਜੂਨ (ਰਣਧੀਰ ਸਿੰਘ ਮਹੋਲੀ, ਪੁਰੀ)-ਪੰਜਾਬ ਨੰਬਰਦਾਰਾ ਯੂਨੀਅਨ ਸਬ-ਡਵੀਜ਼ਨ ਅਹਿਮਦਗੜ੍ਹ ਦੀ ਬੈਠਕ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਦੀ ਅਗਵਾਈ ਵਿਚ ਤਹਿਸੀਲ ਕੰਪਲੈਕਸ ਵਿਖੇ ਹੋਈ | ਮੀਟਿੰਗ ਦੌਰਾਨ ਯੂਨੀਅਨ ਸਰਪ੍ਰਸਤ ਸੂਬਾ ਸੀਨੀ. ਮੀਤ ਪ੍ਰਧਾਨ ...

ਪੂਰੀ ਖ਼ਬਰ »

ਠੇਕਾ ਮੁਲਾਜਮ ਸੰਘਰਸ਼ ਮੋਰਚੇ ਵਲੋਂ ਦਿਨ ਰਾਤ ਦੇ ਧਰਨਿਆਂ ਦਾ ਐਲਾਨ

ਲੌਂਗੋਵਾਲ, 14 ਜੂਨ (ਵਿਨੋਦ)- ਠੇਕਾ ਮੁਲਾਜਮ ਸੰਘਰਸ਼ ਮੋਰਚੇ ਵਲੋਂ ਇਕ ਜ਼ਰੂਰੀ ਮੀਟਿੰਗ ਕੀਤੀ ਗਈ ਜਿਸ ਵਿਚ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਪ੍ਰਧਾਨ ਸ਼ੇਰ ਸਿੰਘ ਖੰਨਾ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਵਰਿੰਦਰ ਸਿੰਘ ਮੋਮੀ ਹਾਕਮ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ (ਬ) ਵਲੋਂ ਬੀ. ਸੀ. ਵਿੰਗ ਦੇ ਅਹੁਦੇਦਾਰ ਨਿਯੁਕਤ

ਧੂਰੀ, 14 ਜੂਨ (ਸੰਜੇ ਲਹਿਰੀ, ਦੀਪਕ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀਂ ਪੰਜਾਬ ਭਰ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਧੂਰੀ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ...

ਪੂਰੀ ਖ਼ਬਰ »

ਖ਼ੂਨ ਦਾਨ ਕਰਨਾ ਸਮਾਜਿਕ ਅਤੇ ਸਰੀਰਕ ਲੋੜ - ਸੰਜੀਵ ਬਾਂਸਲ

ਸੰਗਰੂਰ, 14 ਜੂਨ (ਸੁਖਵਿੰਦਰ ਸਿੰਘ ਫੁੱਲ) - ਸਮਾਜ ਸੇਵਾ ਵਿਚ ਅਹਿਮ ਯੋਗਦਾਨ ਪਾ ਰਹੇ ਸੰਜੀਵ ਬਾਂਸਲ ਨੇ ਕਿਹਾ ਹੈ ਕਿ ਸਿਹਤਮੰਦ ਲੋਕਾਂ ਵਲੋਂ ਜ਼ਰੂਰਤਮੰਦ ਲੋਕਾਂ ਨੂੰ ਖੂਨ ਦਾਨ ਕੀਤਾ ਜਾਂਦਾ ਹੈ | ਖੂਨ ਦੇ ਬਹੁਤ ਜ਼ਿਆਦਾ ਬਹਿ ਜਾਣ ਨਾਲ, ਇੱਕ ਵਿਅਕਤੀ ਦੀ ਮੌਤ ਹੋ ਸਕਦੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗਠਜੋੜ ਦੀ ਖੁਸ਼ੀ 'ਚ ਝੂੰਦਾ ਦੀ ਅਗਵਾਈ 'ਚ ਲੱਡੂ ਵੰਡੇ

ਅਮਰਗੜ੍ਹ, 14 ਜੂਨ (ਜਤਿੰਦਰ ਮੰਨਵੀ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਵਲੋਂ ਅਕਾਲੀ ਦਲ-ਬਸਪਾ ਗੱਠਜੋੜ ਦੇ ਪ੍ਰਵਾਨ ਚੜ੍ਹਨ ਦੀ ਖ਼ੁਸ਼ੀ 'ਚ ਇਕੱਠੇ ਹੋਏ ਅਮਰਗੜ੍ਹ ਵਿਖੇ ਦੋਵੇਂ ਪਾਰਟੀ ਦੇ ਆਗੂਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX