ਤਾਜਾ ਖ਼ਬਰਾਂ


ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  7 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  26 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  57 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 1 hour ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਫਿਰੋਜ਼ਪੁਰ

ਸ਼ਰਧਾ ਪੂਰਵਕ ਮਨਾਇਆ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਫ਼ਿਰੋਜ਼ਪੁਰ, 14 ਜੂਨ (ਜਸਵਿੰਦਰ ਸਿੰਘ ਸੰਧੂ)- ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਅਤੇ ਬਾਣੀ ਦੇ ਬੋਹਿਥ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਜ਼ਿਲ੍ਹੇ ਭਰ ਅੰਦਰ ਨਾਨਕ ਲੇਵਾ ਸੰਗਤ ਵਲੋਂ ਪੂਰੀ ਸ਼ਰਧਾ ਪੂਰਵਕ ਮਨਾਇਆ ਗਿਆ | ਜਗ੍ਹਾ-ਜਗ੍ਹਾ ਸੰਗਤ ਨੇ ਛਬੀਲਾਂ ਲਗਾ ਕੇ ਸੜਕ 'ਤੇ ਆ-ਜਾ ਰਹੇ ਰਾਹਗੀਰਾਂ ਨੂੰ ਰੋਕ-ਰੋਕ ਠੰਢਾ ਮਿੱਠਾ ਜਲ ਛਕਾਇਆ | ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਧਰਤ ਬਾਜੀਦਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਜ਼ਾਮਨੀ ਸਾਹਿਬ ਅੰਦਰ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਅੰਦਰ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸਤਿੰਦਰਜੀਤ ਸਿੰਘ ਦੀ ਦੇਖ-ਰੇਖ 'ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜੇ, ਜਿਨ੍ਹਾਂ ਵਿਚ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਨੇ ਹਾਜ਼ਰੀਆਂ ਭਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਅਤੇ ਸ਼ਹਾਦਤ 'ਤੇ ਚਾਨਣਾ ਪਾਉਂਦੇ ਹੋਏ ਸਭ ਨੂੰ ਪ੍ਰਮਾਤਮਾ ਦਾ ਭਾਣਾ ਮਿੱਠਾ ਕਰਕੇ ਮੰਨਣ ਅਤੇ ਸ਼ਬਦ ਗੁਰੂ ਨਾਲ ਜੁੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਲੋਂ ਦਰਸਾਏ ਗਏ ਸੱਚੇ ਤੇ ਸਾਦੇ ਜੀਵਨ ਜਿਊਣ ਲਈ ਪੇ੍ਰਰਦਿਆਂ ਖੰਡੇ ਬਾਟੇ ਦਾ ਅੰਮਿ੍ਤ ਛਕ ਗੁਰੂ ਦਾ ਸਿੰਘ ਸਜਣ ਲਈ ਪੇ੍ਰਰਿਆ | ਭਾਈ ਨਿਰਵੈਰ ਸਿੰਘ ਹਜ਼ੂਰੀ ਰਾਗੀ ਜਥੇ ਨੇ ਹਾਜ਼ਰੀਆਂ ਭਰਦਿਆਂ ਸੰਗਤ ਨੂੰ ਸ਼ਬਦ ਕੀਰਤਨ ਸੁਣਾ ਨਿਹਾਲ ਕੀਤਾ | ਇਸ ਤੋਂ ਇਲਾਵਾ ਕੰਬੋਜ ਨਗਰ, ਗਾਂਧੀ ਨਗਰ, ਬਾਬਾ ਰਾਮ ਲਾਲ ਨਗਰ, ਗੋਬਿੰਦ ਨਗਰੀ, ਮਖੂ ਚੌਂਕ ਪਿੰਡ ਝੋਕ ਹਰੀ ਹਰ, ਸ਼ੇਰਖਾਂ, ਖਾਈ ਫੇਮੇ ਕੀ ਆਦਿ ਪਿੰਡ-ਪਿੰਡ ਸਮਾਗਮ ਕਰਵਾ ਕੇ ਸੰਗਤ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸ਼ਰਧਾ ਨਾਲ ਮਨਾਇਆ ਤੇ ਸਮਾਗਮ ਸਮਾਪਤੀ ਉਪਰੰਤ ਗੁਰੂ ਕੇ ਅਤੁੱਟ ਲੰਗਰ ਚਲਾਉਣ ਦੇ ਨਾਲ-ਨਾਲ ਸੜਕਾਂ 'ਤੇ ਛਬੀਲਾਂ ਲਗਾ ਕੇ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾਉਣ ਦੀ ਸੇਵਾ ਵੀ ਕੀਤੀ |
ਮਖੂ, (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਸ਼੍ਰੋਮਣੀ ਕਮੇਟੀ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਬਲਜੀਤ ਸਿੰਘ ਅਤੇ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਭਾਈ ਕੰਵਲਜੀਤ ਸਿੰਘ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ | ਭੋਗ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਿਆ |

ਵਿਧਾਇਕ ਜ਼ੀਰਾ ਵਲੋਂ ਸ਼ਹਿਰ ਅੰਦਰ ਕਰਵਾਏ ਵਿਕਾਸ ਕਾਰਜਾਂ ਦੇ ਉਦਘਾਟਨ

ਜ਼ੀਰਾ, 14 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸੂਬਾ ਸਰਕਾਰ ਵਲੋਂ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਉਣ ਲਈ ਗ੍ਰਾਂਟਾਂ ਦੇ ਵੱਡੇ ਗੱਫੇ ਵੰਡੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਹਲਕਾ ਜ਼ੀਰਾ ਲਈ ਆਏ ਪੈਸੇ ਨਾਲ ਸ਼ਹਿਰ ਦਾ ਮੰੂਹ-ਮੁਹਾਂਦਰਾ ਬਦਲ ਕੇ ਹਲਕਾ ਜ਼ੀਰਾ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਮਿਲੇ 24 ਹੋਰ ਨਵੇਂ ਮਰੀਜ਼ ਅਤੇ ਇਲਾਜ ਦੌਰਾਨ ਤੋੜਿਆ 3 ਜਣਿਆਂ ਦਮ

ਫ਼ਿਰੋਜ਼ਪੁਰ, 14 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹੇ ਅੰਦਰ 24 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਜਿੱਥੇ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ 3 ਜਣਿਆਂ ਦੀ ਜਾਨ ਵੀ ਲੈ ਲਈ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਰਣਜੀਤ ਸਿੰਘ ਨੂੰ ਇਕਾਈ ਮਲਸੀਆਂ ਖ਼ੁਰਦ ਦਾ ਪ੍ਰਧਾਨ ਥਾਪਿਆ

ਜ਼ੀਰਾ, 14 ਜੂਨ (ਜੋਗਿੰਦਰ ਸਿੰਘ ਕੰਡਿਆਲ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਜ਼ੀਰਾ ਨੇੜਲੇ ਪਿੰਡ ਮਲਸੀਆਂ ਖ਼ੁਰਦ ਵਿਖੇ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਮੈਂਬਰਾਂ ਨੇ ਭਾਗ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ

ਫ਼ਿਰੋਜ਼ਪੁਰ, 14 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹੇ ਅੰਦਰ 24 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਜਿੱਥੇ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ 3 ਜਣਿਆਂ ਦੀ ਜਾਨ ਵੀ ਲੈ ਲਈ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਆਪ ਨੂੰ ਦੇਣ ਮੌਕਾ- ਕਾਕਾ ਸਰਾਂ

ਖੋਸਾ ਦਲ ਸਿੰਘ, 14 ਜੂਨ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਦੇ ਲੋਕ ਰਵਾਇਤੀ ਰਾਜਨੀਤਿਕ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਇਕ ਵਾਰ ਆਮ ਆਦਮੀ ਪਾਰਟੀ ਦੇ ਹੱਥ ਪੰਜਾਬ ਦੀ ਵਾਗਡੋਰ ਦੇਣ | ਇਹ ਸ਼ਬਦ ਆਪ ਵਲੋਂ ਲੋਕ ਸਭਾ ਦੀ ਚੋਣ ਲੜ ਚੁੱਕੇ ਸੀਨੀਅਰ ਆਪ ਆਗੂ ...

ਪੂਰੀ ਖ਼ਬਰ »

ਅਕਾਲੀ ਦਲ 'ਚ ਇਕੱਲੇ ਚੋਣਾਂ ਲੜਨ ਦਾ ਦਮ ਨਹੀਂ- ਰਾਣਾ ਸੋਢੀ

ਗੁਰੂਹਰਸਹਾਏ, 14 ਜੂਨ (ਹਰਚਰਨ ਸਿੰਘ ਸੰਧੂ)- ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ 'ਚ ਹੋਏ ਗੱਠਜੋੜ ਤੇ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਦੀ ਵਰਚੂਅਲ ਮੀਟਿੰਗ 'ਚ ਅਹਿਮ ਵਿਚਾਰਾਂ

ਫ਼ਿਰੋਜ਼ਪੁਰ, 14 ਜੂਨ (ਤਪਿੰਦਰ ਸਿੰਘ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਵਰਚੂਅਲ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂਹਿਕ ਛੁੱਟੀ ਦੇ ਹੜਤਾਲ 'ਤੇ ਚੱਲੇ, ਗੇਟ ਰੈਲੀਆਂ ਕਰਨ ਦੇ ਐਕਸ਼ਨ ਅਤੇ ਮਾਲ ਮੰਤਰੀ ...

ਪੂਰੀ ਖ਼ਬਰ »

ਮੰਗਲ ਸਿੰਘ ਨੇ ਕੀਤੀ ਅਕਾਲੀ ਦਲ 'ਚ ਸ਼ਮੂਲੀਅਤ

ਗੁਰੂਹਰਸਹਾਏ, 14 ਜੂਨ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਅੰਦਰ ਵੀ ਪਿੰਡ ਘਾਂਗਾ ਕਲਾਂ ਤੋਂ ਕਾਂਗਰਸੀ ਆਗੂ ਮੰਗਲ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ | ਗੁਰੂਹਰਸਹਾਏ ਤੋਂ ਸ਼ੋ੍ਰਮਣੀ ...

ਪੂਰੀ ਖ਼ਬਰ »

ਅਖੇ ਸਰਕਾਰ ਪਹਿਲਾਂ ਸਾਡੀਆਂ ਮੰਗਾਂ ਮੰਨੇ

ਗੁਰੂਹਰਸਹਾਏ, 14 ਜੂਨ (ਹਰਚਰਨ ਸਿੰਘ ਸੰਧੂ)- ਝੋਨੇ ਦੀ ਲਵਾਈ ਦੌਰਾਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਦੂਜੇ ਪਾਸੇ ਬਿਜਲੀ ਮੁਲਾਜ਼ਮ ਕਿਸਾਨਾਂ ਦੀ ਗੱਲ ਨਹੀਂ ਸੁਣਦੇ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ...

ਪੂਰੀ ਖ਼ਬਰ »

ਆਪ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 10 ਪਰਿਵਾਰ ਹੋਏ ਸ਼ਾਮਿਲ- ਐਡਵੋਕੇਟ ਦਹੀਆ

ਫ਼ਿਰੋਜ਼ਪੁਰ, 14 ਜੂਨ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਨੇ ਰਾਜਨੀਤੀ ਲਈ ਨਹੀਂ, ਬਲਕਿ ਬਾਬਾ ਸਾਹਿਬ ਅੰਬੇਡਕਰ ਜੀ ਦੇ ਅਸੂਲਾਂ ਨੂੰ ਪ੍ਰਵਾਨ ਕਰਦੇ ਹੋਏ ਦਲਿਤਾਂ ਦੀ ਭਲਾਈ ਅਤੇ ਵਿਕਾਸ ਲਈ ਕੰਮ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਪ ਐੱਸ.ਸੀ. ...

ਪੂਰੀ ਖ਼ਬਰ »

ਆਪ ਦੇ ਸੂਬਾ ਆਗੂ ਰਣਬੀਰ ਭੁੱਲਰ ਵਲੋਂ ਪਿੰਡਾਂ ਦੇ ਤੂਫ਼ਾਨੀ ਦੌਰੇ

ਫ਼ਿਰੋਜ਼ਪੁਰ, 14 ਜੂਨ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਤੇ ਸੂਬਾ ਪੱਧਰੀ ਆਗੂ ਰਣਬੀਰ ਸਿੰਘ ਭੁੱਲਰ ਵਲੋਂ ਪਿਛਲੇ ਕਈ ਦਿਨਾਂ ਤੋਂ ਚੋਣਾਂ ਦੇ ਮੱਦੇਨਜ਼ਰ ਤੂਫ਼ਾਨੀ ਦੌਰੇ ਸ਼ੁਰੂ ਕੀਤੇ ਹੋਏ ਹਨ | ਸੂਬਾ ਆਗੂ ...

ਪੂਰੀ ਖ਼ਬਰ »

ਖੇਡਾਂ 'ਚ ਹੁੰਦੀ ਬੇਇਨਸਾਫ਼ੀ ਕਰਕੇ ਗ਼ਲਤ ਰਸਤੇ ਪੈ ਰਹੇ ਪੰਜਾਬ ਦੇ ਨੌਜਵਾਨ

ਫ਼ਿਰੋਜ਼ਪੁਰ, 14 ਜੂਨ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਸਰਕਾਰਾਂ ਦੀਆਂ ਗ਼ਲਤ ਨੀਤੀਆਂ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਵਲੋਂ ਚੰਗੇ ਖਿਡਾਰੀਆਂ ਨੂੰ ਬਣਦੇ ਮੌਕੇ ਪ੍ਰਦਾਨ ਕਰਨ ਤੋਂ ਵਾਂਝਿਆਂ ਰੱਖਣ ਕਾਰਨ ਅੱਜ ਦੇ ਨੌਜਵਾਨ ਖੇਡਾਂ ਤੋਂ ਕਿਨਾਰਾ ਕਰ ਜੁਰਮ ਦੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵੰਡੇ ਮਹੀਨਾਵਾਰ ਪੈਨਸ਼ਨ ਦੇ ਚੈੱਕ

ਗੋਲੂ ਕਾ ਮੋੜ, 14 ਜੂਨ (ਸੁਰਿੰਦਰ ਸਿੰਘ ਪੁਪਨੇਜਾ)- ਵਿਸ਼ਵ ਵਿਚ ਸਮਾਜ ਸੇਵੀ ਕੰਮਾਂ ਵਿਚ ਮੋਹਰੀ ਡਾ: ਐੱਸ.ਪੀ. ਸਿੰਘ ਓਬਰਾਏ ਦੀ ਅਗਵਾਈ ਵਾਲੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਬਲਾਕ ਗੁਰੂਹਰਸਹਾਏ ਵਿਚ ਜ਼ਰੂਰਤਮੰਦਾਂ ਲਈ ਲਗਾਈਆਂ ਗਈਆਂ ਮਹੀਨਾਵਾਰ ਪੈਨਸ਼ਨ ...

ਪੂਰੀ ਖ਼ਬਰ »

ਕੱੁਲਗੜ੍ਹੀ ਵਿਖੇ ਕੋਰੋਨਾ ਵੈਕਸੀਨ ਲਗਾਈ

ਕੁੱਲਗੜ੍ਹੀ, 14 ਜੂਨ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਐੱਸ.ਐਮ.ਓ. ਫ਼ਿਰੋਜ਼ਸ਼ਾਹ ਡਾ: ਵਨੀਤਾ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਰਕਾਰੀ ਪ੍ਰਾਇਮਰੀ ਸਕੂਲ ਕੁੱਲਗੜ੍ਹੀ ਵਿਖੇ ਨਿਰਭਓ-ਨਿਰਵੈਰ ਸੇਵਾ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨਾਲ ਪੰਜਾਬ ਅੰਦਰ ਨਵੀਂ ਸਵੇਰ ਦਾ ਹੋਇਆ ਆਗਾਜ਼- ਨੋਨੀ ਮਾਨ

ਫ਼ਿਰੋਜ਼ਪੁਰ, 14 ਜੂਨ (ਗੁਰਿੰਦਰ ਸਿੰਘ)- ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਏ ਸਮਝੌਤੇ ਨਾਲ ਪੰਜਾਬ ਅੰਦਰ ਨਵੀਂ ਸਵੇਰ ਦਾ ਆਗਾਜ਼ ਹੋਇਆ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨਾਲ ਮਜ਼ਦੂਰ ਵਰਗ ਦੀ ਕਿਸਾਨਾਂ ਪ੍ਰਤੀ ਸਾਂਝ ਹੋਰ ਵਧੀ- ਦਰਸ਼ਨ ਮੰਡ

ਫ਼ਿਰੋਜ਼ਪੁਰ, 14 ਜੂਨ (ਤਪਿੰਦਰ ਸਿੰਘ)- 25 ਸਾਲ ਬਾਅਦ ਇਕ ਵਾਰ ਫਿਰ ਤੋਂ ਸ਼ੋ੍ਰਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਦੇ ਹਾਥੀ 'ਤੇ ਸਵਾਰ ਹੋਣ ਨਾਲ ਦਲਿਤ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਇਸ ਗੱਠਜੋੜ ਨਾਲ ਮਜ਼ਦੂਰ ਵਰਗ ਦੀ ਕਿਸਾਨਾਂ ਪ੍ਰਤੀ ਸਾਂਝ ਹੋਰ ਵਧੀ ਹੈ ...

ਪੂਰੀ ਖ਼ਬਰ »

ਪਿੰਡ ਜੁਆਏ ਸਿੰਘ ਵਾਲਾ ਦੀ ਸਰਪੰਚ ਵਲੋਂ ਕਰਵਾਇਆ ਜਾ ਰਿਹਾ ਹੈ ਪਿੰਡ ਦਾ ਵਿਕਾਸ

ਗੁਰੂਹਰਸਹਾਏ, 14 ਜੂਨ (ਕਪਿਲ ਕੰਧਾਰੀ)- ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਜਿੱਥੇ ਕਰੋੜਾਂ ਰੁਪਏ ਦੇ ਨਾਲ ਗੁਰੂਹਰਸਹਾਏ ਸ਼ਹਿਰ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ, ਉੱਥੇ ਕੈਬਨਿਟ ਮੰਤਰੀ ਵਲੋਂ ਆਪਣੇ ਹਲਕੇ ਦੇ ਪਿੰਡਾਂ ਦੀਆਂ ...

ਪੂਰੀ ਖ਼ਬਰ »

ਕੈਸ਼ ਮਾਨ ਨੇ ਕੀਤਾ ਬਾਰਡਰ ਪੱਟੀ ਦਾ ਦੌਰਾ

ਗੁਰੂਹਰਸਹਾਏ, 14 ਜੂਨ (ਕਪਿਲ ਕੰਧਾਰੀ)-ਗੁਰੂਹਰਸਹਾਏ ਤੋਂ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਦੇ ਪਰਿਵਾਰ ਨੇ ਵੀ ਆਪਣੇ ਵਰਕਰਾਂ ਨਾਲ ਮਿਲ ਕੇ ਆ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਰਣਨੀਤੀਆਂ ਬਣਾਈਆਂ ਜਾ ਰਹੀਆਂ ਹਨ | ਇਸੇ ਦੇ ਚੱਲਦਿਆਂ ਵਰਦੇਵ ਸਿੰਘ ਨੋਨੀ ਮਾਨ ਦੇ ...

ਪੂਰੀ ਖ਼ਬਰ »

ਸੇਵਾ ਪਰਮੋ ਧਰਮ ਟਰੱਸਟ ਲਗਾਇਆ 240 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ

ਫ਼ਿਰੋਜ਼ਪੁਰ, 14 ਜੂਨ (ਜਸਵਿੰਦਰ ਸਿੰਘ ਸੰਧੂ)- ਸੇਵਾ ਪਰਮੋ ਧਰਮ ਟਰੱਸਟ ਫ਼ਿਰੋਜ਼ਪੁਰ ਅਤੇ ਜ਼ਿਲ੍ਹਾ ਸਿਹਤ ਵਿਭਾਗ ਫ਼ਿਰੋਜ਼ਪੁਰ ਦੇ ਸਾਂਝੇ ਉਪਰਾਲੇ ਨਾਲ ਕੋਰੋਨਾ ਮਹਾਂਮਾਰੀ ਦੇ ਖ਼ਿਲਾਫ਼ ਲਗਾਏ ਗਏ ਟੀਕਾਕਰਨ ਕੈਂਪ ਵਿਚ ਅੱਜ 240 ਜਣਿਆਂ ਦੇ ਕੋਰੋਨਾ ਵੈਕਸੀਨ ਟੀਕੇ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ ਨੂੰ ਇਕਜੁੱਟ ਕਰਨ ਲਈ ਚੁੱਕੇ ਜਾਣਗੇ ਕਦਮ- ਭੁੱਲਰ

ਫ਼ਿਰੋਜ਼ਪੁਰ, 14 ਜੂਨ (ਜਸਵਿੰਦਰ ਸਿੰਘ ਸੰਧੂ)- ਰਾਮਗੜ੍ਹੀਆ ਪਰਿਵਾਰਾਂ ਦੀ ਏਕਤਾ, ਪੇ੍ਰਮ-ਪਿਆਰ, ਭਲਾਈ ਅਤੇ ਚੜ੍ਹਦੀ ਕਲਾ ਲਈ ਯੋਗ ਕਦਮ ਚੁੱਕਣ, ਸਮੱਸਿਆਵਾਂ ਦੇ ਹੱਲ ਕਰਵਾਉਣ ਅਤੇ ਸਮਾਜ ਸੇਵਾ ਰਾਹੀਂ ਰਾਮਗੜ੍ਹੀਆ ਭਾਈਚਾਰੇ ਦੇ ਨਾਮ ਰੁਸ਼ਨਾਉਣ ਲਈ ਗਠਿਤ ...

ਪੂਰੀ ਖ਼ਬਰ »

ਸੇਮ-ਨਾਲ਼ੇ ਦੀ ਸਫ਼ਾਈ ਕਰਨ ਦੀ ਮੰਗ

ਮੱਲਾਂਵਾਲਾ, 14 ਜੂਨ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਪਿੰਡ ਲੌਹੁਕੇ ਖ਼ੁਰਦ, ਵਲਟੋਹਾ, ਅਲੀਪੁਰ, ਜੌੜਾ, ਭਾਗੋ ਕੇ, ਬਸਤੀ ਖ਼ੁਸ਼ਹਾਲ ਸਿੰਘ, ਸੁਨਮਾ ਆਦਿ ਪਿੰਡਾਂ ਵਿਚੋਂ ਲੰਘਦੇ ਸੇਮ-ਨਾਲ਼ੇ ਦੀ ਸਫ਼ਾਈ ਕਰਵਾਉਣ ਲਈ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ, ਡਿਪਟੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਘਰ ਅੱਜ ਦੇ ਘਿਰਾਓ ਦੌਰਾਨ ਵੱਡੀ ਗਿਣਤੀ 'ਚ ਯੂਥ ਹੋਵੇਗਾ ਸ਼ਾਮਿਲ-ਬੱਬੂ, ਸਿੱਧੂ

ਮਮਦੋਟ, 14 ਜੂਨ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਯੂਥ ਅਕਾਲੀ ਦਲ ਬਾਦਲ ਵਲੋਂ 15 ਜੂਨ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ਦੇ ਕੀਤੇ ਜਾ ਰਹੇ ਘਿਰਾਓ ਅਤੇ ਰੋਸ ਧਰਨੇ ਦੌਰਾਨ ਯੂਥ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ | ਇਹ ...

ਪੂਰੀ ਖ਼ਬਰ »

ਮਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਨਸੀਬ ਸਿੰਘ ਸੰਧੂ ਵਲੋਂ ਪਰਿਵਾਰ ਨਾਲ ਦੱੁਖ ਸਾਂਝਾ

ਗੁਰੂਹਰਸਹਾਏ, 14 ਜੂਨ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਵਲੋਂ ਹਲਕੇ ਅੰਦਰ ਵਿਚਰਦੇ ਲੋਕਾਂ ਦੇ ਦੱੁਖ-ਸੱੁਖ 'ਚ ਸ਼ਾਮਿਲ ਹੋਣਾ ਨਿਰੰਤਰ ਜਾਰੀ ਹੈ | ਪਿੰਡ ਮਾੜੇ ਕਲਾਂ ਵਿਖੇ ਵੀ ਸਵਰਗੀ ਮਹਿੰਦਰ ...

ਪੂਰੀ ਖ਼ਬਰ »

ਵਿਧਾਇਕਾ ਗਹਿਰੀ ਨੇ ਕਸਬਾ ਮੁੱਦਕੀ ਲਈ 1 ਕਰੋੜ 40 ਲੱਖ ਦੀ ਗ੍ਰਾਂਟ ਮੁਹੱਈਆ ਕਰਵਾਈ- ਕਟਾਰੀਆ

ਮੁੱਦਕੀ, 14 ਜੂਨ (ਭੁਪਿੰਦਰ ਸਿੰਘ)- ਕਸਬਾ ਮੁੱਦਕੀ ਦੇ ਸੁੰਦਰੀਕਰਨ ਲਈ ਹਲਕਾ ਵਿਧਾਇਕਾ ਬੀਬਾ ਸਤਿਕਾਰ ਕੌਰ ਗਹਿਰੀ ਵਲੋਂ 1 ਕਰੋੜ 40 ਲੱਖ ਰੁਪਏ ਦੀ ਗ੍ਰਾਂਟ ਮੁਹੱਈਆ ਕਰਵਾਈ ਗਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਸੱਸ ਮਾਂ ਹਰਬੰਸ ਕੌਰ ਦਾ ਦਿਹਾਂਤ

ਫ਼ਿਰੋਜ਼ਪੁਰ, 14 ਜੂਨ (ਜਸਵਿੰਦਰ ਸਿੰਘ ਸੰਧੂ)- ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੁਖੀ ਰਹੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਸੱਸ ਮਾਂ, 1984 ਘੱਲੂ ਘਾਰੇ ਦੇ ਸ਼ਹੀਦ ਭਾਈ ਅਵਤਾਰ ਸਿੰਘ ਅਤੇ ਖੇਤੀਬਾੜੀ ਬਲਾਕ ਅਫ਼ਸਰ ਮੁਖਤਿਆਰ ਸਿੰਘ ਭੁੱਲਰ ਦੇ ਮਾਤਾ ਹਰਬੰਸ ਕੌਰ ਪਤਨੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਕੋਰੋਨਾ ਯੋਧਿਆਂ ਨੂੰ ਵੰਡਿਆ ਐਂਟੀ ਕੋਰੋਨਾ ਸਾਜੋ-ਸਾਮਾਨ

ਫ਼ਿਰੋਜ਼ਪੁਰ, 14 ਜੂਨ (ਜਸਵਿੰਦਰ ਸਿੰਘ ਸੰਧੂ)- ਉੱਘੇ ਸਮਾਜ ਸੇਵੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਫ਼ਿਰੋਜ਼ਪੁਰ ਵਿਚ ਕਰਵਾਏ ਗਏ ਸਮਾਗਮ ਦੌਰਾਨ ...

ਪੂਰੀ ਖ਼ਬਰ »

ਗੱਠਜੋੜ ਹੋਣ 'ਤੇ ਵਰਕਰਾਂ ਨੇ ਦਿੱਤੀਆਂ ਸਾਬਕਾ ਵਿਧਾਇਕ ਜਿੰਦੂ ਨੂੰ ਮੁਬਾਰਕਾਂ

ਫ਼ਿਰੋਜ਼ਸ਼ਾਹ, 14 ਜੂਨ (ਸਰਬਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਵਲੋਂ ਸਲਾਹ-ਮਸ਼ਵਰੇ ਉਪਰੰਤ 2022 ਦੀਆਂ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਦੇ ਕੀਤੇ ਐਲਾਨ 'ਤੇ ਦੋਨਾਂ ...

ਪੂਰੀ ਖ਼ਬਰ »

ਆਪ ਆਗੂ ਦੀਪਕ ਸ਼ਰਮਾ ਵਲੋਂ ਸਾਥੀਆਂ ਨਾਲ ਭਰਵੀਂ ਮੀਟਿੰਗ

ਗੁਰੂਹਰਸਹਾਏ, 14 ਜੂਨ (ਹਰਚਰਨ ਸਿੰਘ ਸੰਧੂ)-ਪਾਰਟੀ ਨੂੰ ਹੇਠਲੇ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂ ਦੀਪਕ ਸ਼ਰਮਾ ਵਲੋਂ ਜਿੱਥੇ ਪਿੰਡਾਂ ਅੰਦਰ ਪਹੁੰਚ ਕੇ ਲੋਕਾਂ ਨੂੰ ਪਾਰਟੀ ਨਾਲ ਜੁੜਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ, ਉੱਥੇ ਹੀ ਮੀਟਿੰਗਾਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਪਰਿਵਾਰਾਂ ਦੀ ਕੀਤੀ ਮਦਦ

ਮੱਲਾਂਵਾਲਾ, 14 ਜੂਨ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੱਲਾਂਵਾਲਾ ਵਿਖੇ 20 ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਅਤੇ ਕੋਰੋਨਾ ਕਾਲ ਵਿਚ ਫ਼ਰੰਟ ਲਾਈਨ 'ਤੇ ਆ ਕੇ ਲੜਾਈ ਲੜ ਰਹੇ ਮੀਡੀਆ ਕਰਮੀਆਂ ਸਮੇਤ ਹੋਰਾਂ ...

ਪੂਰੀ ਖ਼ਬਰ »

ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਵਾਲੇ ਬਿਆਨ ਦੇਣੇ ਬੰਦ ਕਰਨ ਅਸ਼ਵਨੀ ਧੀਂਗੜਾ- ਮਹਿਮਾ, ਰੋਫੀ

ਫ਼ਿਰੋਜ਼ਪੁਰ, 14 ਜੂਨ (ਕੁਲਬੀਰ ਸਿੰਘ ਸੋਢੀ)- ਦੇਸ਼ ਭਰ ਦੇ ਕਿਸਾਨ ਖੇਤੀ ਵਿਰੋਧੀ ਕਾਨੂੰਨਾਂ ਅਤੇ ਸਾਰੀਆਂ ਫ਼ਸਲਾਂ ਦੇ ਐਮ.ਐੱਸ.ਪੀ. ਗਾਰੰਟੀ ਐਕਟ ਲਈ ਦਿੱਲੀ ਦੀਆਂ ਹੱਦਾਂ 'ਤੇ ਬੀਤੇ 7 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ | ਅਜਿਹੇ ਵਿਚ ਕਿਸਾਨਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਲਣ ਸਜ਼ਾਵਾਂ- ਭੁੱਲਰ

ਫ਼ਿਰੋਜ਼ਪੁਰ, 14 ਜੂਨ (ਜਸਵਿੰਦਰ ਸਿੰਘ ਸੰਧੂ)- ਜੂਨ 1984 ਘੱਲੂ ਘਾਰੇ ਤੋਂ ਲੈ ਕੇ ਹੁਣ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਕੇ ਸਜਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਾਜਾਇਜ਼ ਰੇਤਾ ਨਾਲ ਟਰੈਕਟਰ ਟਰਾਲੀ ਕੀਤਾ ਕਾਬੂ, ਮੁਲਜ਼ਮ ਮੌਕੇ ਤੋਂ ਫ਼ਰਾਰ

ਫ਼ਿਰੋਜ਼ਪੁਰ, 14 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਰੇਤਾ ਦੀ ਨਿਕਾਸੀ ਕਰਨ ਵਾਲੇ ਮਾਫ਼ੀਆ 'ਤੇ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਛਾਪੇਮਾਰੀ ਦੌਰਾਨ ਇਕ ਰੇਤਾ ਨਾਲ ਭਰਿਆ ਟਰੈਕਟਰ-ਟਰਾਲੀ ਕਾਬੂ ਕਰਨ ਵਿਚ ਸਫਲਤਾ ਹਾਸਿਲ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਨੇ ਪਿੰਡਾਂ 'ਚ ਭਖਾਈ ਸਿਆਸਤ

ਜ਼ੀਰਾ, 14 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਜਨਮੇਜਾ ਸਿੰਘ ਸੇਖੋਂ ਵੱਲੋਂ ਜੋ ਪਿੰਡਾਂ ਵਿਚ ਲੋਕਾਂ ਨਾਲ ਨੇੜਤਾ ਕਾਇਮ ਕਰਨ ਲਈ ਮੇਲ-ਜੋਲ ਮੁਹਿੰਮ ਸ਼ੁਰੂ ਕੀਤੀ ਹੈ, ਨੇ ਪਿੰਡਾਂ ਵਿਚ ਸਿਆਸਤ ਭਖਾ ...

ਪੂਰੀ ਖ਼ਬਰ »

ਸੀ.ਈ.ਓ. ਪ੍ਰੋਮਿਲਾ ਜੈਸਵਾਲ ਵਲੋਂ ਚੈਰੀਟੇਬਲ ਹੋਮਿਓਪੈਥਿਕ ਡਿਸਪੈਂਸਰੀ ਦਾ ਉਦਘਾਟਨ

ਫ਼ਿਰੋਜ਼ਪੁਰ, 14 ਜੂਨ (ਰਾਕੇਸ਼ ਚਾਵਲਾ)- ਗੁਰੂ ਕਿਰਪਾ ਵੈੱਲਫੇਅਰ ਸੋਸਾਇਟੀ ਵਲੋਂ ਕੈਂਟ ਬੋਰਡ ਦੇ ਸਹਿਯੋਗ ਨਾਲ ਕੈਂਟ ਬੋਰਡ ਦੇ ਹਸਪਤਾਲ ਵਿਖੇ ਚੈਰੀਟੇਬਲ ਹੋਮਿਓਪੈਥਿਕ ਡਿਸਪੈਂਸਰੀ ਖੋਲ੍ਹੀ ਗਈ, ਜਿਸ ਦਾ ਉਦਘਾਟਨ ਕੈਂਟ ਬੋਰਡ ਦੀ ਸੀ.ਈ.ਓ. ਪ੍ਰੋਮਿਲਾ ਜੈਸਵਾਲ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਵਲੋਂ ਜੁਡੀਸ਼ੀਅਲ ਕੰਪਲੈਕਸ ਜ਼ੀਰਾ ਵਿਖੇ ਲਗਾਏ ਬੂਟੇ

ਫ਼ਿਰੋਜ਼ਪੁਰ, 14 ਜੂਨ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਮੇਤ ਪਿ੍ੰਸੀਪਲ ਜੱਜ ਫੈਮਲੀ ਕੋਰਟ ਮੈਡਮ ਹਰਗੁਰਜੀਤ ਕੌਰ, ...

ਪੂਰੀ ਖ਼ਬਰ »

ਮਾਈਨਰਾਂ 'ਚ ਪਹੁੰਚਿਆ ਨਹਿਰੀ ਪਾਣੀ, ਝੋਨੇ ਦੀ ਲਵਾਈ 'ਚ ਆਈ ਤੇਜ਼ੀ

ਮੱਲਾਂਵਾਲਾ, 14 ਜੂਨ (ਹਰਚਰਨ ਸਿੰਘ ਸੰਧੂ)- 10 ਜੂਨ ਤੋਂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋਣ ਨਾਲ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਸੀ, ਜਿੱਥੇ ਕਿਸਾਨਾਂ ਨੂੰ ਖੇਤੀ ਵਾਸਤੇ ਬੀਤੇ ਕੱਲ੍ਹ ਤੋਂ 8 ਘੰਟੇ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਗਈ ਹੈ, ਉੱਥੇ ...

ਪੂਰੀ ਖ਼ਬਰ »

ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਦਾ ਡਿੱਸਲਾਈਕਾਂ ਨਾਲ ਸਨਮਾਨ

ਫ਼ਿਰੋਜ਼ਪੁਰ, 14 ਜੂਨ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਵਿਭਾਗ ਵਿਚ ਫ਼ਰਜ਼ੀ ਅੰਕੜਿਆਂ ਦੀ ਖੇਡ ਨੂੰ ਸਰਕਾਰੀ ਪ੍ਰਾਪਤੀ ਬਣਾ ਕੇ ਪੇਸ਼ ਕਰਨਾ ਪੰਜਾਬ ਦੇ ਅਧਿਆਪਕਾਂ ਨੂੰ ਹਰਗਿਜ਼ ਪ੍ਰਵਾਨ ਨਹੀਂ ਹੈ, ਜਿਸ ਨੂੰ ਅੱਜ ਸੋਸ਼ਲ ਮੀਡੀਆ 'ਤੇ ਆਪਣੀ ਸਰਕਾਰ ਤੇ ਮੁੱਖ ਮੰਤਰੀ ...

ਪੂਰੀ ਖ਼ਬਰ »

ਵਿਧਾਇਕ ਵਲੋਂ ਪਿੰਡ ਲੌਂਗੋਦੇਵਾ 'ਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਜ਼ੀਰਾ, 14 ਜੂਨ (ਜੋਗਿੰਦਰ ਸਿੰਘ ਕੰਡਿਆਲ)- ਪਿੰਡਾਂ ਦੇ ਸਰਬਪੱਖੀ ਵਿਕਾਸ ਕਰਵਾਏ ਜਾਣ ਦੀ ਲੜੀ ਤਹਿਤ ਐਮ.ਐਲ.ਏ ਕੁਲਬੀਰ ਸਿੰਘ ਜ਼ੀਰਾ ਵਲੋਂ ਨੇੜਲੇ ਪਿੰਡ ਲੌਂਗੋਦੇਵਾ ਵਿਖੇ ਵੱਖ-ਵੱਖ ਤਿੰਨ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ | ਇਸ ਮੌਕੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਅਡਾਨੀ ਗਰੁੱਪ ਦੇ ਸ਼ੈਲਰ ਬਾਹਰ ਲੱਗਿਆ ਧਰਨਾ ਜਾਰੀ

ਫ਼ਿਰੋਜ਼ਪੁਰ, 14ਜੂਨ (ਕੁਲਬੀਰ ਸਿੰਘ ਸੋਢੀ)- ਦਿੱਲੀ ਵਿਖੇ ਚੱਲ ਰਹੇ ਕਿਸਾਨੀ ਮੋਰਚੇ ਦੀ ਹਮਾਇਤ ਕਰਦੇ ਹੋਏ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਸੱਪਾਂ ਵਾਲੀ ਨੇੜੇ ਬਣੇ ਅਡਾਨੀ ਗਰੁੱਪ ਦੇ ਸ਼ੈਲਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਘੇਰ ਕੇ ਕਰੀਬ 7 ਮਹੀਨੇ ਤੋਂ ਧਰਨਾ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਦੀ ਪਤਨੀ ਬੀਬੀ ਖੋਸਾ ਨੇ ਵੰਡੇ ਸਵਾ 2 ਕਰੋੜ ਦੇ ਵਿਕਾਸ ਚੈੱਕ

ਫ਼ਿਰੋਜ਼ਪੁਰ, 14 ਜੂਨ (ਜਸਵਿੰਦਰ ਸਿੰਘ ਸੰਧੂ)- ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਧਰਮ-ਪਤਨੀ ਬੀਬੀ ਇੰਦਰਜੀਤ ਕੌਰ ਖੋਸਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ 2 ਕਰੋੜ 25 ਲੱਖ ਦੇ ਵਿਕਾਸ ਚੈੱਕ ਤਕਸੀਮ ਕੀਤੇ | ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਵਰਕ ਟੂ ਰੂਲ ਦੀ ਨੀਤੀ ਛੱਡ ਕਿਸਾਨਾਂ ਦਾ ਸਾਥ ਦੇਣ- ਭਾਗ ਸਿੰਘ ਮਰਖਾਈ

ਕੁੱਲਗੜ੍ਹੀ, 14 ਜੂਨ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਹੇਠ ਰਿਲਾਇੰਸ ਪੰਪ ਵਲੂਰ ਉੱਪਰ ਚੱਲ ਰੋਸ ਧਰਨੇ ਨੂੰ 256 ਦਿਨ ਹੋ ਗਏ ਹਨ | ਪ੍ਰਧਾਨ ਭਾਗ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦੇ ਨਗਦੀ ਸਮੇਤ ਗਿ੍ਫ਼ਤਾਰ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦੜਾ ਸੱਟਾ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਨਗਦੀ ਸਣੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਹਿਲੇ ਮਾਮਲੇ ਵਿਚ ਫ਼ਾਜ਼ਿਲਕਾ ਦੀ ਅੰਨ੍ਹੀ ...

ਪੂਰੀ ਖ਼ਬਰ »

ਮਖੂ ਸਿਵਲ ਹਸਪਤਾਲ ਵਲੋਂ ਡੇਰਾ ਰਾਧਾ ਸਵਾਮੀ ਵਿਖੇ ਕੈਂਪ

ਮਖੂ, 14 ਜੂਨ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਸ਼ਹਿਰ ਦੇ ਹਸਪਤਾਲ ਐੱਸ.ਐਮ.ਓ. ਡਾ: ਸਨਦੀਪ ਗਿੱਲ ਦੀ ਰਹਿਨੁਮਾਈ ਹੇਠ ਮਖੂ ਸ਼ਹਿਰ ਦੇ ਰਾਧਾ ਸਵਾਮੀ ਡੇਰੇ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਕੋਰੋਨਾ ਦੀ ਰੋਕਥਾਮ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ...

ਪੂਰੀ ਖ਼ਬਰ »

ਕਿਸਾਨ ਪਰਮਲ ਝੋਨੇ ਦੀ ਬਿਜਾਈ ਨੂੰ ਦੇ ਰਹੇ ਹਨ ਤਰਜੀਹ

ਮੰਡੀ ਲਾਧੂਕਾ, 14 ਜੂਨ(ਮਨਪ੍ਰੀਤ ਸਿੰਘ ਸੈਣੀ)-ਸਰਕਾਰੀ ਹਦਾਇਤਾਂ ਮੁਤਾਬਿਕ ਕਿਸਾਨਾਂ ਵਲੋਂ ਖੇਤਾਂ 'ਚ ਝੋਨੇ ਦੀ ਬਿਜਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸੇ ਤਰ੍ਹਾਂ ਪਿੰਡ ਜਲਾ ਲੱਖਾਕੇ ਹਿਠਾੜ ਦੇ ਕਿਸਾਨ ਜਸਬੀਰ ਸਿੰਘ ਅਤੇ ਕਿੱਕਰ ਸਿੰਘ ਨੰਬਰਦਾਰ ਨੇ ਵੀ ...

ਪੂਰੀ ਖ਼ਬਰ »

ਕਾਠਗੜ੍ਹ ਦੇ ਸਕੂਲ 'ਚ ਸਮਰ ਕੈਂਪ ਦੌਰਾਨ ਬੱਚਿਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 14 ਜੂਨ (ਦਵਿੰਦਰ ਪਾਲ ਸਿੰਘ)-ਪਿੰਡ ਕਾਠਗੜ੍ਹ ਦੇ ਸਰਕਾਰੀ ਹਾਈ ਸਕੂਲ ਵਿਖੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੀ.ਸੈ.) ਡਾ. ਤਿਰਲੋਚਣ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਡਾ. ਸੁਖਵੀਰ ਸਿੰਘ ਬੱਲ ਦੇ ...

ਪੂਰੀ ਖ਼ਬਰ »

ਚਾਰ-ਚਾਰ ਡਿਗਰੀਆਂ ਲੈ ਕੇ ਰੁਜ਼ਗਾਰ ਮੰਗ ਰਹੇ ਬੇਰੁਜ਼ਗਾਰਾਂ ਨੂੰ ਪਸ਼ੂਆਂ ਵਾਂਗ ਕੁੱਟ ਰਹੀ ਹੈ ਕੈਪਟਨ ਸਰਕਾਰ-ਮਲਕੀਤ ਥਿੰਦ

ਗੁਰੂਹਰਸਹਾਏ, 14 ਜੂਨ (ਹਰਚਰਨ ਸੰਘ ਸੰਧੂ)- ਗੁਟਕਾ ਸਾਹਿਬ ਦੀਆਂ ਸਹੁੰ ਖਾ ਕੇ ਅਤੇ ਲੋਕਾਂ ਨਾਲ ਝੂਠ ਬੋਲ ਕੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਕੈਪਟਨ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ, ਜਿਨ੍ਹਾਂ ਨੌਜਵਾਨ ਨਾਲ ਘਰ-ਘਰ ...

ਪੂਰੀ ਖ਼ਬਰ »

ਦਲਿਤ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਮੁਹੱਈਆ ਕਰਵਾਏ ਸਰਕਾਰ-ਢਿੱਲੋਂ

ਜ਼ੀਰਾ, 14 ਜੂਨ (ਜੋਗਿੰਦਰ ਸਿੰਘ ਕੰਡਿਆਲ)-ਚੋਣਾਂ ਨੇੜੇ ਆਉਂਦਿਆਂ ਦੇਖ ਸਿਆਸੀ ਸੀਪ (ਤਾਸ਼ ਦੀ ਬਾਜ਼ੀ) ਵਿਚ ਦਲਿਤ ਪੱਤਾ ਖੇਡਣ ਲਈ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸ਼ਡਿਊਲ ਕਾਸਟ ਵਿਅਕਤੀ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ ਦਾ ਐਲਾਨ, ਉਸ ਵੇਲੇ ਮਹਿਜ਼ ਸਿਆਸੀ ਸਟੰਟ ...

ਪੂਰੀ ਖ਼ਬਰ »

ਨੌਕਰੀ ਮੰਗਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਨਿੰਦਣਯੋਗ ਕਾਰਵਾਈ- ਭੁੱਲਰ

ਜ਼ੀਰਾ, 14 ਜੂਨ (ਜੋਗਿੰਦਰ ਸਿੰਘ ਕੰਡਿਆਲ)- ਚੋਣਾਂ ਸਮੇਂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਪੰਜਾਬ ਵਿਚ ਸਰਕਾਰ ਬਣਾਉਣ ਵਾਲੀ ਕਾਂਗਰਸ ਪਾਰਟੀ ਕੋਲ ਅੱਜ ਜਦ ਕੋਈ ਰੁਜ਼ਗਾਰ ਦੀ ਮੰਗ ਕਰਦਾ ਹੈ ਤਾਂ ਉਨ੍ਹਾਂ 'ਤੇ ਅੰਨੇ੍ਹਵਾਹ ਡਾਂਗਾਂ ਵਰ੍ਹਾਈਆਂ ਜਾਂਦੀਆਂ ਹਨ | ਇਨ੍ਹਾਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਇਤਿਹਾਸਕ ਜਿੱਤ ਦਰਜ ਕਰੇਗਾ- ਬੱਬੂ

ਫ਼ਿਰੋਜ਼ਪੁਰ, 14 ਜੂਨ (ਗੁਰਿੰਦਰ ਸਿੰਘ)- ਪੰਜਾਬ ਅਤੇ ਪੰਜਾਬੀਅਤ ਦੀ ਭਲਾਈ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰ-ਅੰਦੇਸ਼ੀ ਸੋਚ ਅਤੇ ਬਸਪਾ ਸੁਪਰੀਮੋ ਭੈਣ ਮਾਇਆ ਵਤੀ ਵਲੋਂ ਲਏ ਇਤਿਹਾਸਕ ਫ਼ੈਸਲੇ ਨਾਲ ਹੋਂਦ ਵਿਚ ਆਇਆ ਅਕਾਲੀ-ਬਸਪਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਚੁਗੱਤੇ ਵਾਲਾ ਵਿਖੇ ਸਮਰ ਕੈਂਪ

ਕੁੱਲਗੜ੍ਹੀ, 14 ਜੂਨ (ਸੁਖਜਿੰਦਰ ਸਿੰਘ ਸੰਧੂ)- ਸਰਕਾਰੀ ਹਾਈ ਸਕੂਲ ਚੁਗੱਤੇ ਵਾਲਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲ ਅਰੋੜਾ ਦੀ ਅਗਵਾਈ 'ਚ ਸਕੂਲ ਮੁਖੀ ਕਿਰਨਜੀਤ ਕੌਰ ਦੇਖ-ਰੇਖ ਹੇਠ ਸਮਰ ਕੈਂਪ ਲਗਾਇਆ ਗਿਆ | ਸਕੂਲ ਦੇ ਸਮੁੱਚੇ ਸਟਾਫ਼ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਪੰਜਾਬ ਦੀ ਤਰੱਕੀ ਦਾ ਰਸਤਾ-ਜਥੇਦਾਰ ਸਤਪਾਲ ਸਿੰਘ

ਤਲਵੰਡੀ ਭਾਈ, 14 ਜੂਨ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚ ਜੋ ਸਮਝੌਤਾ ਹੋਇਆ ਹੈ, ਉਹ ਅੱਜ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਅਤਿ ਲੋੜਵੰਦ ਸੀ, ਕਿਉਂਕਿ ਪੰਜਾਬ ਦੀ ਤਰੱਕੀ ਤੇ ਭਲਾਈ ਲਈ ਸ਼੍ਰੋਮਣੀ ਅਕਾਲੀ ਦਲ ਨੇ ...

ਪੂਰੀ ਖ਼ਬਰ »

ਆਪ ਆਗੂ ਸੁਖਰਾਜ ਗੋਰਾ ਵਲੋਂ 11 ਮੈਂਬਰੀ ਬੂਥ ਕਮੇਟੀ ਦਾ ਗਠਨ

ਫ਼ਿਰੋਜ਼ਪੁਰ, 14 ਜੂਨ (ਕੁਲਬੀਰ ਸਿੰਘ ਸੋਢੀ)- ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਆਗੂ ਸਰਗਰਮ ਹੁੰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ | ਇਸ ਦੇ ਚੱਲਦੇ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਤਰਕਸ਼ੀਲ ਮੈਗਜ਼ੀਨ ਵੰਡਣ ਸਬੰਧੀ ਇਕਾਈ ਜ਼ੀਰਾ ਦੀ ਮੀਟਿੰਗ

ਜ਼ੀਰਾ, 14 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸਮੇਂ-ਸਮੇਂ ਲੋਕਾਂ ਨੂੰ ਅੰਧ ਵਿਸ਼ਵਾਸ਼ਾਂ 'ਚੋ ਕੱਢਣ ਲਈ ਕੰਮ ਕਰ ਰਹੀ ਤਰਕਸ਼ੀਲ ਸੁਸਾਇਟੀ ਇਕਾਈ ਜ਼ੀਰਾ ਦੀ ਅਹਿਮ ਮੀਟਿੰਗ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਸੁਸਾਇਟੀ ਦੇ ਸੱਭਿਅਚਾਰਕ ਜ਼ੋਨ ...

ਪੂਰੀ ਖ਼ਬਰ »

ਬਸਪਾ ਵਰਕਰਾਂ ਨੇ ਲੱਡੂ ਵੰਡੇ

ਜ਼ੀਰਾ, 14 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਦਾ ਐਲਾਨ ਹੁੰਦੇ ਹੀ ਵਿਧਾਨ ਸਭਾ ਹਲਕਾ ਜ਼ੀਰਾ ਦੇ ਬਸਪਾ ਅਤੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਫੈਲ ਗਈ ਅਤੇ ਬਹੁਜਨ ਸਮਾਜ ਪਾਰਟੀ ਦੇ ਲੀਡਰਾਂ ...

ਪੂਰੀ ਖ਼ਬਰ »

7 ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖ਼ਾਹਾਂ..!

ਫ਼ਿਰੋਜ਼ਪੁਰ, 14 ਜੂਨ (ਜਸਵਿੰਦਰ ਸਿੰਘ ਸੰਧੂ)- ਨੌਜਵਾਨਾਂ ਨੂੰ ਸਿੱਖਿਅਤ ਕ ਇੰਜੀਨੀਅਰ, ਕਾਰੋਬਾਰੀ ਆਦਿ ਹੁਨਰਮੰਦ ਬਣਾ ਦੇਸ਼ ਦਾ ਭਵਿੱਖ ਸਿਰਜਣ ਵਾਲੇ ਗੁਰੂ ਰੂਪੀ ਸਮਾਜ ਦੇ ਨਿਰਮਾਤਾ ਅਧਿਆਪਕਾਂ ਨੂੰ ਹੀ ਜੇਕਰ ਆਪਣੇ ਮਿਹਨਤਾਨੇ ਲੈਣ ਲਈ ਮਹੀਨਿਆਂ ਬੱਧੀ ਸਮਾਂ ...

ਪੂਰੀ ਖ਼ਬਰ »

ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਦਿੱਤਾ ਮੰਗ ਪੱਤਰ

ਗੁਰੂਹਰਸਹਾਏ, 14 ਜੂਨ (ਕਪਿਲ ਕੰਧਾਰੀ)- ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ 21 ਨੂੰ ਵਾਧੂ ਹਲਕਿਆਂ ਦਾ ਕੰਮ ਬੰਦ ਕਰਨ ਦੀ ਚਿਤਾਵਨੀ

ਗੁਰੂਹਰਸਹਾਏ, 14 ਜੂਨ (ਹਰਚਰਨ ਸੰਘ ਸੰਧੂ)-ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਸੰਤੋਖ ਸਿੰਘ ਤੱਖੀ, ਨੁਮਾਇੰਦਾ ਪੰਜਾਬ ਗੁਰਦੀਪ ਸਿੰਘ, ਜਨਰਲ ਸਕੱਤਰ ਰਾਕੇਸ਼ ਅਗਰਵਾਲ, ਖ਼ਜ਼ਾਨਚੀ ਰਮੇਸ਼ ਢੀਂਗਰਾ ਅਤੇ ਦੀ ਰੈਵੀਨਿਊ ਪਟਵਾਰ ਯੂਨੀਅਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX