ਤਾਜਾ ਖ਼ਬਰਾਂ


ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  23 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  46 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  54 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 1 hour ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 2 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਬਰਨਾਲਾ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ

ਬਰਨਾਲਾ, 14 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸਥਾਨਕ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਗੁਰਦੁਆਰਾ ਕਮੇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਬੀਬੀਆਂ) ਅਤੇ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਬੀਬੀਆਂ ਵਲੋਂ ਪਹਿਲਾਂ 40 ਦਿਨਾਂ ਤੋਂ ਕੀਤੇ ਜਾ ਰਹੇ ਸ੍ਰੀ ਸੁਖਮਨੀ ਸਾਹਿਬ ਦੇ ਸਮੂਹਿਕ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਸ਼ਹੀਦੀ ਪੁਰਬ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਪ੍ਰਸਿੱਧ ਕੀਰਤਨੀਏ ਭਾਈ ਲਖਵੀਰ ਸਿੰਘ ਗੁ: ਬਾਬਾ ਗਾਂਧਾ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਡਿੰਪਲ ਸਿੰਘ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਅਹੁਦੇਦਾਰ ਗਿਆਨ ਈਸ਼ਵਰ ਸਿੰਘ ਵਾਲੀਆ, ਬਿਰਲਾ ਸਿੰਘ, ਹਰਜੋਤ ਸਿੰਘ ਵਿੱਕੀ ਤੋਂ ਇਲਾਵਾ ਗਿ: ਕਰਮ ਸਿੰਘ ਭੰਡਾਰੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਂਸਲਰ ਮਲਕੀਤ ਸਿੰਘ, ਸੁਖਵਿੰਦਰ ਸਿੰਘ ਭੰਡਾਰੀ, ਜਗਤਾਰ ਸਿੰਘ, ਭੁਪਿੰਦਰ ਸਿੰਘ ਸੇਠੀ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਡਾ. ਜਸਵੰਤ ਸਿੰਘ, ਕਿ੍ਪਾਲ ਸਿੰਘ ਪਾਲੀ ਆਦਿ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਸ਼ਹੀਦਾਂ ਦੇ ਸਿਰਤਾਜ, ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਾਂ ਸਿੰਘਾਂ ਸਾਹਿਬ ਹੰਡਿਆਇਆ ਵਿਖੇ ਸ੍ਰੀ ਅਖੰਡ ਪਾਠ ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪਿੰਡ ਖੁੱਡੀ ਖ਼ੁਰਦ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਹੰਡਿਆਇਆ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਕਿਹਾ ਕਿ ਸਾਨੂੰ ਗੁਰੂਆਂ ਦੇ ਦਿਨ ਮਨਾ ਕੇ ਸੰਗਤਾਂ ਨੂੰ ਜੋੜਨ ਦਾ ਉਪਰਾਲਾ ਕਰਨਾ ਚਾਹੀਦਾ ਹੈ | ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਤੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਜਸਵੀਰ ਸਿੰਘ ਨੇ ਕਿਹਾ ਕਿ ਗੁਰੂ ਜੀ ਨੇ ਖੁਦ ਸ਼ਹੀਦੀ ਦੇ ਕੇ ਸ਼ਹੀਦੀਆਂ ਪਾਉਣ ਦੀ ਪ੍ਰਰੰਪਰਾਂ ਚਾਲੂ ਕੀਤੀ | ਇਸ ਮੌਕੇ ਬਾਬਾ ਦਰਸ਼ਨ ਸਿੰਘ ਨੇ ਦਵਿੰਦਰ ਸਿੰਘ ਬੀਹਲਾ, ਜਸਵੀਰ ਸਿੰਘ, ਬਸਪਾ (ਸ਼ਹਿਰੀ) ਜ਼ਿਲ੍ਹਾ ਪ੍ਰਧਾਨ ਹਰੀ ਰਾਮ ਮਹਿਮੀ, ਬਾਬਾ ਹਾਕਮ ਸਿੰਘ, ਸਾਬਕਾ ਮੀਤ ਪ੍ਰਧਾਨ ਬਸਪਾ ਅਵਤਾਰ ਸਿੰਘ ਤਾਰੀ, ਮੈਨੇਜਰ ਇਕਬਾਲ ਸਿੰਘ, ਅਮਨਦੀਪ ਸਿੰਘ ਸਾਹੋਕੇ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਦਾਰਾ ਸਿੰਘ, ਸੁਰਜੀਤ ਸਿੰਘ, ਰਾਜ ਸਿੰਘ, ਹਲਕਾ ਬਰਨਾਲਾ ਦੇ ਪ੍ਰਧਾਨ ਜੀਵਨ ਸਿੰਘ ਚੋਪੜਾ, ਗੁਰਸੇਵਕ ਕਾਲਾ, ਨਾਜ਼ਮ ਸਿੰਘ, ਗੁਰਪ੍ਰੀਤ ਸਿੰਘ ਤਾਜਪੁਰੀਆ, ਗ੍ਰੰਥੀ ਦਿਲਬਾਰਾ ਸਿੰਘ, ਮਹਿਮਾ ਸਿੰਘ, ਗੁਰਦੀਪ ਸਿੰਘ ਇਕਾਈ ਪ੍ਰਧਾਨ, ਚਮਕੌਰ ਸਿੰਘ, ਨਿਹਾਲ ਸਿੰਘ ਆਦਿ ਸਮੇਤ ਸੰਗਤਾਂ ਸ਼ਾਮਿਲ ਸਨ | ਇਸੇ ਤਰ੍ਹਾਂ ਖੁੱਡੀ ਖ਼ੁਰਦ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਸਮੇਂ ਸਰਪੰਚ ਜਸਕਰਨ ਸਿੰਘ ਚੂੰਘ, ਦਿਲਵਰ ਸਿੰਘ, ਗੌਰਵ ਸਿੰਘ ਰਟੋਲ ਖ਼ਜ਼ਾਨਚੀ, ਭਗਵਾਨ ਦਾਸ ਪੰਚ, ਗ੍ਰੰਥ ਕੁਲਦੀਪ ਸਿੰਘ, ਸਰਬਜੀਤ ਸਿੰਘ ਭੀਖੀ, ਗੁਰਵਿੰਦਰਪਾਲ ਸਿੰਘ ਖੁੱਡੀ, ਅਵਤਾਰ ਸਿੰਘ ਭੋਲਾ ਪੰਚ, ਭੋਲਾ ਸਿੰਘ ਆਦਿ ਸਮੇਤ ਸੰਗਤਾਂ ਸ਼ਾਮਿਲ ਸਨ | ਗੁਰੂ ਕਾ ਲੰਗਰ ਅਤੁੱਟ ਵਰਤਿਆ |
ਤਪਾ ਮੰਡੀ, (ਵਿਜੇ ਸ਼ਰਮਾ)-ਸ਼ਾਂਤੀ ਦੇ ਪੁੰਜ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤਪਾ ਖੇਤਰ 'ਚ ਬੜੇ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਲੜੀ ਤਹਿਤ ਨੇੜਲੇ ਪਿੰਡ ਤਾਜੋਕੇ ਦੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਦੇ ਮੱੁਖ ਸੇਵਾਦਾਰ ਬਾਬਾ ਬੂਟਾ ਸਿੰਘ ਦੀ ਅਗਵਾਈ 'ਚ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ 'ਤੇ ਵਿਸਥਾਰ ਰੂਪ 'ਚ ਚਾਨਣਾ ਪਾਇਆ | ਡੇਰੇ ਦੇ ਮੱੁਖ ਸੇਵਾਦਾਰ ਬਾਬਾ ਬੂਟਾ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਦੱਸੇ ਰਸਤੇ 'ਤੇ ਚੱਲਣਾ ਚਾਹੀਦਾ ਹੈ ਅਤੇ ਗੁਰੂ ਦੇ ਲੜ ਲੱਗ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ | ਉਨ੍ਹਾਂ ਵਲੋਂ ਭਾਈ ਹਰਜਿੰਦਰ ਸਿੰਘ ਅਤੇ ਹੋਰਨਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅੰਤ 'ਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਠੰਢੇ-ਮਿੱਠੇ ਪਾਣੀ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ | ਇਸ ਮੌਕੇ ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ, ਗੁਰਮੀਤ ਸਿੰਘ, ਕਰਤਾਰ ਰਾਮ, ਪੰਚ ਬਲਤੇਜ ਸਿੰਘ ਬੋਘਾ, ਪ੍ਰਧਾਨ ਜਗਸੀਰ ਸਿੰਘ ਭੱੁਲਰ, ਬੂਟਾ ਸਿੰਘ ਮਾਨ, ਨੇਬ ਸਿੰਘ ਨੈਬੂ, ਮੁਖਤਿਆਰ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ, ਮਿੱਠੂ ਸਿੰਘ, ਮੰਦਰ ਸਿੰਘ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਗੁਰੂਆਂ ਦੀਆਂ ਕੁਰਬਾਨੀਆਂ ਕਿਸਾਨ ਅੰਦੋਲਨ 'ਚ ਸਾਡੇ ਲਈ ਰਾਹ ਦਸੇਰਾ-ਕਿਸਾਨ ਆਗੂ

ਬਰਨਾਲਾ, 14 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 257ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ | ਅੱਜ ਦਾ ਧਰਨਾ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਕੀਤਾ ਗਿਆ ਅਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਮਿ੍ਤਕ ਨੌਜਵਾਨ ਦੇ ਮਾਮਲੇ 'ਚ ਇਨਸਾਫ਼ ਲੈਣ ਲਈ ਦੂਸਰੇ ਦਿਨ ਵੀ ਜਾਰੀ ਰਿਹਾ ਡੀ.ਐਸ.ਪੀ. ਦਫ਼ਤਰ ਦਾ ਘਿਰਾਓ

ਮਹਿਲ ਕਲਾਂ, 14 ਜੂਨ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪਿੰਡ ਟਿੱਬਾ (ਸੰਗਰੂਰ) ਨਾਲ ਸਬੰਧਤ ਨੌਜਵਾਨ ਗੁਰਵਿੰਦਰ ਸਿੰਘ (28) ਪੁੱਤਰ ਜਸਵੀਰ ਸਿੰਘ ਦੀ ਮੌਤ ਦੇ ਮਾਮਲੇ 'ਚ ਇਨਸਾਫ਼ ਲੈਣ ਲਈ ਪਰਿਵਾਰ ਵਲੋਂ ਜਥੇਬੰਦੀਆਂ ਦੇ ਸਹਿਯੋਗ ਨਾਲ ਦੂਸਰੇ ਦਿਨ ਵੀ ...

ਪੂਰੀ ਖ਼ਬਰ »

ਏ.ਐਸ.ਆਰ. ਵਿਧੀ ਰਾਹੀਂ ਝੋਨੇ ਦੀ ਬਿਜਾਈ ਕਰਨ ਨਾਲ ਬਚਾਇਆ ਜਾ ਸਕਦੈ 80 ਫ਼ੀਸਦੀ ਕੀਮਤੀ ਜਲ ਸਰੋਤਾਂ ਨੂੰ

ਭਦੌੜ, 14 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਪਾਣੀ ਦੀ ਸਮੱਸਿਆ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ ਜੇਕਰ ਹੁਣ ਵੀ ਅਸੀਂ ਪਾਣੀ ਦੀ ਸੰਭਾਲ ਸਬੰਧੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਲ ਸੰਕਟ ਦਾ ਸਾਹਮਣਾ ਕਰਨਾ ਪਵੇਗਾ | ਮਨੁੱਖ ਪਾਣੀ ...

ਪੂਰੀ ਖ਼ਬਰ »

ਆਈ.ਓ.ਐਲ. ਫ਼ੈਕਟਰੀ ਨੂੰ ਬਿਜਲੀ ਦੇਣ ਵਿਰੁੱਧ ਬਰਨਾਲਾ-ਮਾਨਸਾ ਮੁੱਖ ਮਾਰਗ 'ਤੇ ਧਰਨਾ ਜਾਰੀ

ਰੂੜੇਕੇ ਕਲਾਂ, 14 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਿਜਲੀ ਗਰਿੱਡ ਧੌਲਾ ਤੋਂ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸੀਓਟੀਕਲਜ ਲਿਮਟਿਡ ਫ਼ਤਿਹਗੜ੍ਹ ਛੰਨਾ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਬੰਦ ਕਰਨ ਅਤੇ ਉਕਤ ਫ਼ੈਕਟਰੀ ਨੂੰ ਹੋਰ ਵਾਧਾ ਕਰ ਕੇ ਕੇਬਲ ਤਾਰ ਪਾਉਣ ਦੇ ...

ਪੂਰੀ ਖ਼ਬਰ »

ਕੋਵਿਡ ਸੈਂਟਰ 'ਚ ਦਾਖ਼ਲ ਕੋਰੋਨਾ ਪਾਜ਼ੀਟਿਵ ਹਵਾਲਾਤੀ ਚਕਮਾ ਦੇ ਕੇ ਹੋਇਆ ਫਰਾਰ

ਬਰਨਾਲਾ, 14 ਜੂਨ (ਧਰਮਪਾਲ ਸਿੰਘ)-ਕੋਵਿਡ ਸੈਂਟਰ ਸੋਹਲ ਪੱਤੀ, ਬਰਨਾਲਾ ਵਿਖੇ ਦਾਖ਼ਲ ਕੋਰੋਨਾ ਪਾਜ਼ੀਟਿਵ ਹਵਾਲਾਤੀ ਦੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਜਸਵਿੰਦਰ ਸਿੰਘ ਅਤੇ ਪੁਲਿਸ ਚੌਕੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 8 ਨਵੇਂ ਕੇਸ, ਦੋ ਮੌਤਾਂ

ਬਰਨਾਲਾ, 14 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 10 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਮਹਿਲ ਕਲਾਂ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰਾਂ ਅਤੇ ਈ.ਜੀ.ਐਸ ਵਲੰਟੀਅਰਾਂ ਨੂੰ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਦੇ ਮੁਕਾਬਲਾ ਟੈਸਟ ਦੀ ਆਨਲਾਈਨ ਸਿਖਲਾਈ

ਬਰਨਾਲਾ, 14 ਜੂਨ (ਅਸ਼ੋਕ ਭਾਰਤੀ)-ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਅਤੇ ਰੁਜ਼ਗਾਰ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਾਂ ਅਤੇ ਈ.ਜੀ.ਐਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੀਆਂ ਪਾਰਟੀਆਂ-ਬੀਹਲਾ

ਬਰਨਾਲਾ, 14 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਸਮੇਂ ਦੀ ਮੁੱਖ ਮੰਗ ਸੀ ਅਤੇ ਦੋਵੇਂ ਪਾਰਟੀਆਂ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰ ਕੇ ਸਰਕਾਰ ਬਣਾਉਣਗੀਆਂ | ...

ਪੂਰੀ ਖ਼ਬਰ »

ਐਡਵੋਕੇਟ ਰਾਹੀ ਵਲੋਂ ਨੁੱਕੜ ਮੀਟਿੰਗਾਂ ਜਾਰੀ

ਤਪਾ ਮੰਡੀ, 14 ਜੂਨ (ਗਰਗ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚ ਹੋਏ ਗੱਠਜੋੜ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਵਲੋਂ ਬਸਪਾ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਧਰਮੀ ਫ਼ੌਜੀ ਸ਼ਹੀਦ ਤੇਜਾ ਸਿੰਘ ਦੇ ਪਰਿਵਾਰ ਦਾ ਕੀਤਾ ਸਨਮਾਨ

ਮਹਿਲ ਕਲਾਂ, 14 ਜੂਨ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਧਰਮੀ ਫ਼ੌਜੀ ਸ਼ਹੀਦ ਤੇਜਾ ਸਿੰਘ ਦੀ ਬਰਸੀ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦੇ ਨਕਦੀ ਸਮੇਤ ਤਿੰਨ ਕਾਬੂ

ਬਰਨਾਲਾ, 14 ਜੂਨ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਦੜਾ ਸੱਟਾ ਲਗਾਉਂਦੇ ਹੋਏ ਤਿੰਨ ਵਿਅਕਤੀਆਂ ਨੂੰ 610 ਰੁਪਏ ਨਗਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਲਾਭ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਸੰਦੀਪ ਗੋਇਲ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਹਾਂ-ਬੀਬੀ ਹਰਚੰਦ ਕੌਰ

ਟੱਲੇਵਾਲ, 14 ਜੂਨ (ਚੀਮਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਹਲਕਾ ਮਹਿਲ ਕਲਾਂ ਅੰਦਰ ਰਿਕਾਰਡਤੋੜ ਵਿਕਾਸ ਹੋਏ ਹਨ | ਇਹ ਸ਼ਬਦ ਬੀਬੀ ਹਰਚੰਦ ਕੌਰ ਘਨੌਰੀ ਨੇ ਪ੍ਰੈਸ ਬਿਆਨ ਰਾਹੀਂ ਆਖੇ | ਉਨ੍ਹਾਂ ਕਿਹਾ ਕਿ ਮੈਂ ਹਲਕੇ ਦੇ ਵਿਕਾਸ ...

ਪੂਰੀ ਖ਼ਬਰ »

ਅਕਾਲਗੜ੍ਹ ਬਸਤੀ ਵਿਖੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਬਰਨਾਲਾ, 14 ਜੂਨ (ਗੁਰਪ੍ਰੀਤ ਸਿੰਘ ਲਾਡੀ)-ਨਗਰ ਕੌਂਸਲ ਬਰਨਾਲਾ ਦੇ ਵਾਰਡ ਨੰਬਰ 21 ਵਿਖੇ ਅਕਾਲਗੜ੍ਹ ਬਸਤੀ ਦੀਆਂ ਵੱਖ-ਵੱਖ ਗਲੀਆਂ ਵਿਚ 33.53 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ...

ਪੂਰੀ ਖ਼ਬਰ »

ਵਿਸ਼ਵ ਖ਼ੂਨਦਾਨ ਦਿਵਸ ਮੌਕੇ ਖ਼ੂਨ ਦਾਨੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 14 ਜੂਨ (ਅਸ਼ੋਕ ਭਾਰਤੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ (ਰਜਿ:) ਅਤੇ ਸੂਰਿਆਵੰਸ਼ੀ ਖੱਤਰੀ ਸਭਾ (ਰਜਿ:) ਬਰਨਾਲਾ ਵਲੋਂ ਅੰਤਰ ਰਾਸ਼ਟਰੀ ਖ਼ੂਨਦਾਨ ਦਿਵਸ ਮੌਕੇ ਲਗਾਤਾਰ ਖ਼ੂਨਦਾਨ ਕਰਨ ਵਾਲੇ 6 ਖ਼ੂਨ ਦਾਨੀਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਇਲਾਕੇ ਦੇ ਵਿਕਾਸ ਲਈ ਲੋਕਾਂ ਦੇ ਸਹਿਯੋਗ ਨਾਲ ਕਦਮ ਦਰ ਕਦਮ ਅੱਗੇ ਵਧਾਂਗੇ-ਵਿਧਾਇਕ ਧੌਲਾ

ਸ਼ਹਿਣਾ, 14 ਜੂਨ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸਮੁੱਚੇ ਵਰਕਰ ਤੇ ਆਗੂ ਸਾਹਿਬਾਨ ਮੇਰੇ ਸਤਿਕਾਰਤ ਹਨ | ਇਹ ਸ਼ਬਦ ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਸਰਪੰਚ ਲਛਮਣ ਸਿੰਘ ਧਰਮਸੋਤ ਪੱਖੋਂ ਕੈਂਚੀਆਂ ਦੇ ਘਰ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਐਡਵੋਕੇਟ ਰਾਹੀ ਅਤੇ ਜਥੇ. ਚੂੰਘਾ ਨੇ ਵੰਡੇ ਸਹਾਇਤਾ ਰਾਸ਼ੀ ਦੇ ਚੈੱਕ

ਸ਼ਹਿਣਾ, 14 ਜੂਨ (ਸੁਰੇਸ਼ ਗੋਗੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸੁਖਪੁਰਾ ਵਿਖੇ ਐਡਵੋਕੇਟ ਸਤਨਾਮ ਸਿੰਘ ਰਾਹੀ ਹਲਕਾ ਇੰਚਾਰਜ ਅਤੇ ਜਥੇਦਾਰ ਬਲਦੇਵ ਸਿੰਘ ਚੂੰਘਾ ਅੰਤਿ੍ਗ ਕਮੇਟੀ ਮੈਂਬਰ ਨੇ ਵੱਖ-ਵੱਖ ਪਿੰਡਾਂ ਦੇ ਧਾਰਮਿਕ ਸਥਾਨਾਂ ਲਈ ...

ਪੂਰੀ ਖ਼ਬਰ »

ਡੇਰਾ ਬਾਬਾ ਗੁਲਾਬ ਦਾਸ ਵਿਖੇ 11 ਮੈਂਬਰੀ ਕਮੇਟੀ ਗਠਿਤ

ਬਰਨਾਲਾ, 14 ਜੂਨ (ਗੁਰਪ੍ਰੀਤ ਸਿੰਘ ਲਾਡੀ)-ਡੇਰਾ ਬਾਬਾ ਗੁਲਾਬ ਦਾਸ ਬਰਨਾਲਾ ਵਿਖੇ ਪਤਵੰਤਿਆਂ ਅਤੇ ਭਾਈਚਾਰੇ ਦੀ ਮੀਟਿੰਗ ਹੋਈ ਜਿਸ ਵਿਚ ਵਿਚਾਰ ਵਟਾਂਦਰੇ ਉਪਰੰਤ ਡੇਰੇ ਦੇ ਮਹੰਤ ਮਹਿੰਦਰ ਪ੍ਰਤਾਪ ਨਾਲ 11 ਮੈਂਬਰੀ ਕਮੇਟੀ ਗਠਿਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਧਰਮੀ ਫ਼ੌਜੀ ਸ਼ਹੀਦ ਤੇਜਾ ਸਿੰਘ ਦੀ 37ਵੀਂ ਬਰਸੀ ਮੌਕੇ ਖ਼ੂਨਦਾਨ ਕੈਂਪ ਲਗਾਇਆ

ਮਹਿਲ ਕਲਾਂ, 14 ਜੂਨ (ਤਰਸੇਮ ਸਿੰਘ ਗਹਿਲ)-ਗੁਰਦੁਆਰਾ ਜੰਡਸਰ ਸਾਹਿਬ ਪਿੰਡ ਛੀਨੀਵਾਲ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਧਰਮੀ ਫ਼ੌਜੀ ਸ਼ਹੀਦ ਤੇਜਾ ਸਿੰਘ ਦੀ ਯਾਦ ਨੂੰ ਸਮਰਪਿਤ 37ਵੀਂ ਬਰਸੀ ਮੌਕੇ ਤਿੰਨ ਰੋਜ਼ਾ ਧਾਰਮਿਕ ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਬਰਸਾਤੀ/ਗੰਦੇ ਨਾਲੇ ਦੀ ਨਹੀਂ ਕਰਵਾਈ ਅਜੇ ਤੱਕ ਸਫ਼ਾਈ

ਬਰਨਾਲਾ, 14 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬੇਸ਼ੱਕ ਪੰਜਾਬ ਵਿਚ ਮਾਨਸੂਨ ਨੇ ਸਮੇਂ ਤੋਂ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ ਪਰ ਨਗਰ ਕੌਂਸਲ ਬਰਨਾਲਾ ਮਾਨਸੂਨ ਦੀ ਸਥਿਤੀ ਨਾਲ ਨਜਿੱਠਣ ਲਈ ਕਿੰਨੀ ਕੁ ਗੰਭੀਰ ਹੈ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਸਪੱਸ਼ਟ ਤੌਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX