ਤਾਜਾ ਖ਼ਬਰਾਂ


ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  8 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  16 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  22 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  39 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  38 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਜਲੰਧਰ

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਹਰਵਿੰਦਰ ਸਿੰਘ ਫੁੱਲ
ਜਲੰਧਰ, 14 ਜੂਨ -ਸ਼ਹੀਦਾਂ ਦੇ ਸਿਰਤਾਜ, ਬਾਣੀ ਦੇ ਬੋਹਿਤ ਅਤੇ ਸ਼ਾਂਤੀ ਦੇ ਪੁੰਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰੂ ਘਰਾਂ 'ਚ ਬਾਣੀ ਦਾ ਪ੍ਰਵਾਹ ਚੱਲਦਾ ਰਿਹਾ, ਇਸ ਦੇ ਨਾਲ ਹੀ ਤਪਦੇ ਹਿਰਦਿਆਂ ਨੂੰ ਠਾਰਨ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰਾਂ ਵਿਚ ਹਾਜ਼ਰੀ ਭਰ ਕੇ ਕੀਰਤਨ ਸਰਵਣ ਕੀਤਾ | ਸਮਾਗਮ ਦੌਰਾਨ ਦਿੱਲੀ ਦੇ ਬਾਰਡਰਾਂ 'ਤੇ ਖੇਤੀ ਵਿਰੋਧੀ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਏ ਜਾਣ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸਫਲਤਾ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ |
ਗੁਰਦੁਆਰਾ ਮਾਡਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ਕਿ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ,ਭਾਈ ਫ਼ਤਿਹ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਮਾਡਲ ਟਾਊਨ ਅਤੇ ਬੀਬੀ ਗੁਰਜੀਤ ਕੌਰ ਨੇ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਬੀਬੀ ਜਸਜੀਤ ਕੌਰ ਐਡਵੋਕੇਟ ਅਤੇ ਭਾਈ ਬਲਵੀਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸਾਹਿਬ ਨੇ ਗੁਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਨਾਲ ਰੌਸ਼ਨੀ ਪਾਈ | ਇਸ ਮੌਕੇ ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਪ੍ਰਬੰਧਕ ਕਮੇਟੀ ਨੇ ਜਗਮੋਹਨ ਸਿੰਘ ਡੀ.ਸੀ.ਪੀ. ਜਲੰਧਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਰਾਜਿੰਦਰ ਸਿੰਘ ਐੱਸ.ਐੱਸ.ਪੀ.(ਸੇਵਾ-ਮੁਕਤ), ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਚਰ, ਡਾ. ਐਚ.ਐਮ. ਹੁਰੀਆ, ਕੁਲਤਾਰਨ ਸਿੰਘ ਅਨੰਦ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਆਦਿ ਹਾਜ਼ਰ ਸਨ |
ਗੁਰਦੁਆਰਾ ਅਰਬਨ ਅਸਟੇਟ ਫ਼ੇਜ਼-2
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-2 ਜਲੰਧਰ ਅਤੇ ਨਾਲ ਲੱਗਦੀਆਂ ਕਾਲੋਨੀਆਂ 'ਚ ਮਨਾਇਆ ਗਿਆ | ਇਸ ਮੌਕੇ ਭਾਈ ਕਮਲਜੀਤ ਸਿੰਘ ਸ਼ਾਂਤ ਨੇ ਰਾਗਾਂ ਵਿਚ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਐਡਵੋਕੇਟ ਹਰਜਿੰਦਰ ਸਿੰਘ ਰੰਧਾਵਾ ਜਨਰਲ ਸਕੱਤਰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਈ | ਜਸਜੀਤ ਸਿੰਘ ਰਾਏ ਪ੍ਰਧਾਨ ਨੇ ਸੰਗਤਾਂ ਦਾ ਧੰਨਵਾਦ ਕੀਤਾ | ਬੀਬੀ ਸਰਬਜੀਤ ਕੌਰ ਕੌਂਸਲਰ, ਕਰਨਲ ਹਰਬੰਸ ਸਿੰਘ ਵਿਰਕ, ਜਸਬੀਰ ਸਿੰਘ ਜੰਡੂ, ਬਲਬੀਰ ਸਿੰਘ ਕਰੀਰ, ਅਮਰਜੀਤ ਸਿੰਘ ਸਚਦੇਵਾ, ਮੋਹਨ ਸਿੰਘ ਸੰਘਾ, ਲਖਵਿੰਦਰ ਸਿੰਘ ਕਾਹਲੋਂ, ਬਲਬੀਰ ਸਿੰਘ ਪੇਲੀਆ, ਬਲਵਿੰਦਰ ਸਿੰਘ ਬਾਜਵਾ, ਬਲਬੀਰ ਸਿੰਘ ਕੰਗ, ਗੁਰਦੇਵ ਸਿੰਘ ਬੈਂਸ, ਸੁਦਰਸ਼ਨ ਸਿੰਘ, ਬੀਬੀ ਹਰਬੰਸ ਕੌਰ, ਮਹਿੰਦਰ ਕੌਰ, ਤੇਜਿੰਦਰ ਕੌਰ, ਕੁਲਵਿੰਦਰ ਕੌਰ, ਮਨਜਿੰਦਰ ਕੌਰ, ਦਲਜੀਤ ਕੌਰ ਨੇ ਇਸ ਦਿਹਾੜਾ 'ਚ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ |
ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼
ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਪਹਿਲੇ ਦੀਵਾਨ ਦੀ ਸਮਾਪਤੀ ਉਪਰੰਤ ਪੰਥਕ ਕਵੀ ਪ੍ਰੋ.ਦਲਬੀਰ ਸਿੰਘ ਰਿਆੜ ਨੇ ਸ਼ਹਾਦਤ ਬਾਰੇ ਕਵਿਤਾ ਪੜ੍ਹੀ ਅਤੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਭਾਈ ਦਰਸ਼ਨ ਸਿੰਘ ਕੋਮਲ, ਬੀਬੀ ਜਗੀਰ ਕੌਰ ਅਤੇ ਭਾਈ ਮਹਿੰਦਰਪਾਲ ਸਿੰਘ ਯੂ.ਕੇ. ਵਾਲਿਆਂ ਦੇ ਰਾਗੀ ਜਥਿਆਂ ਨੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਨੇ ਗੁਰਮਤਿ ਵਿਚਾਰਾਂ ਦੁਆਰਾ ਪੰਚਮ ਪਾਤਸ਼ਾਹ ਵਲ਼ੋਂ ਕੀਤੇ ਮਹਾਨ ਪਰ ਉਪਕਾਰਾਂ ਅਤੇ ਅਦੁੱਤੀ ਸ਼ਹਾਦਤ ਤੇ ਚਾਨਣਾ ਪਾਇਆ |
ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ
ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਸਜੇ ਦੀਵਾਨ 'ਚ ਗਿਆਨੀ ਕੁਲਵਿੰਦਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਪੰਚਮ ਪਾਤਸ਼ਾਹ ਦੀ ਸ਼ਹਾਦਤ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਕੁਲਦੀਪ ਸਿੰਘ ਪਾਇਲਟ, ਮਨਿੰਦਰਪਾਲ ਸਿੰਘ ਗੁੰਬਰ, ਹਰਭਜਨ ਸਿੰਘ ਖਰਬੰਦਾ, ਸੁਰਿੰਦਰ ਸਿੰਘ ਬਿੱਟੂ, ਸੁਰਜੀਤ ਸਿੰਘ ਭੂਪਾਲ, ਮਾਸਟਰ ਅਮਰੀਕ ਸਿੰਘ, ਨਿਹੰਗ ਸਿੰਘ, ਸੁਰਜੀਤ ਸਿੰਘ ਨੀਲਾਮਹਿਲ, ਕਸ਼ਮੀਰ ਸਿੰਘ, ਸੰਤਾ ਸਿੰਘ, ਰਣਜੀਤ ਸਿੰਘ ਰਾਮਗੜ੍ਹੀਆ, ਬੀਬੀ ਗੁਰਮੀਤ ਕੌਰ ਪਾਇਲਟ, ਬੀਬੀ ਬਲਬੀਰ ਕੌਰ ਧੁਪੜ ਆਦਿ ਸੰਗਤਾਂ 'ਚ ਸ਼ਾਮਿਲ ਸਨ |
ਗੁਰਦੁਆਰਾ ਡਿਫੈਂਸ ਕਾਲੋਨੀ ਜਲੰਧਰ
ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਡਿਫੈਂਸ ਕਾਲੋਨੀ ਵਿਖੇ ਵੀ ਸ਼ਹੀਦੀ ਦਿਹਾੜੇ ਮੌਕੇ ਸਵੇਰੇ ਅਤੇ ਸ਼ਾਮ ਨੂੰ ਵਿਸ਼ੇਸ਼ ਦੀਵਾਨ ਸਜਾਏ ਗਏ ਜਿਨ੍ਹਾਂ ਵਿਚ ਭਾਈ ਸ਼ਮਸ਼ੇਰ ਸਿੰਘ ਤੋਂ ਇਲਾਵਾ ਭਾਈ ਜਸਪਾਲ ਸਿੰਘ ਅਖੰਡ ਕੀਰਤਨੀ ਜਥੇ ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੰੂ ਨਿਹਾਲ ਕੀਤਾ ਉਪਰੰਤ ਭਾਈ ਜਗਜੀਤ ਸਿੰਘ ਖ਼ਾਲਸਾ ਅਤੇ ਬੀਬੀ ਤਰਲੋਚਨ ਕੌਰ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਪੇਲੀਆ ਅਤੇ ਜਨਰਲ ਸਕੱਤਰ ਜਸਵੀਰ ਸਿੰਘ ਰੰਧਾਵਾ ਨੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਓਕਾਂਰ ਸਿੰਘ, ਸਰਦੂਲ ਸਿੰਘ ਰੰਧਾਵਾ, ਡਾ. ਤਰਲੋਕ ਸਿੰਘ ਰੰਧਾਵਾ, ਸੁਖਵਿੰਦਰ ਸਿੰਘ, ਅਨੂਪ ਸਿੰਘ, ਜਸਵਿੰਦਰ ਸਿੰਘ, ਮਹੀਪਾਲ ਸਿੰਘ, ਬਲਬੀਰ ਸਿੰਘ ਸੰਧੂ, ਭਗਵੰਤ ਸਿੰਘ, ਸਤਿੰਦਰਪਾਲ ਸਿੰਘ, ਜਗਜੀਤ ਸਿੰਘ ਰਿਆੜ, ਇੰਦਰ ਮੋਹਨ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਅਮਰ ਗਾਰਡਨ
ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਮਰ ਗਾਰਡਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਜਾਏ ਗਏ ਦੀਵਾਨਾਂ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਪ੍ਰਧਾਨ ਗੁਰਜੀਤ ਸਿੰਗ ਮਰਵਾਹਾ, ਬਲਬੀਰ ਸਿੰਘ, ਹਰਜੀਤ ਸਿੰਘ, ਸੁਖਦੇਵ ਸੈਣੀ, ਕਮਲ ਠਾਕੁਰ, ਹਰਦੀਪ ਸਿੰਘ, ਅੰਮਿ੍ਤਪਾਲ ਸਿੰਘ, ਜਸਵਿੰਦਰ ਸਿੰਘ ਸਭਰਵਾਲ, ਭੁਪਿੰਦਰ ਸਿੰਘ, ਸ਼ੀਤਲ ਸਿੰਘ, ਹਰਨੂਰ ਸਿੰਘ, ਬਲਜੀਤ ਕੌਰ, ਜਸਵੀਰ ਕੌਰ, ਬਾਬਾ ਬਲਵਿੰਦਰ ਸਿੰਘ, ਅਜੀਤ ਸਿੰਘ, ਗੁਰਜੀਤ ਕੌਰ, ਕਿਰਨਦੀਪ ਕੌਰ, ਅਤੇ ਪ੍ਰਭਜੋਤ ਸਿੰਘ ਹਾਜ਼ਰ ਸਨ |
ਗੁਰਦੁਆਰਾ ਸੈਂਟਰਲ ਟਾਊਨ
ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਮਨਾਇਆ ਗਿਆ | ਸਤਨਾਮ ਸਿੰਘ ਬੈਂਕਾਂ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਜਸਪ੍ਰੀਤ ਸਿੰਘ ਰਾਜਨ ਜਵੱਦੀ ਕਲਾ ਵਾਲੇ, ਪਿੰ੍ਰਸ ਪਾਲ ਸਿੰਘ, ਅਤੇ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਗਿਆਨੀ ਗੁਰਜਿੰਦਰ ਸਿੰਘ, ਮਨਜੀਤ ਸਿੰਘ ਸੇਵਕ ਅਤੇ ਪਰਮਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਕਰਦਿਆਂ ਗੁਰ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਸਮਾਗਮ ਦੌਰਾਨ ਹਲਕਾ ਵਿਧਾਇਕ ਰਜਿੰਦਰ ਬੇਰੀ, ਭਾਜਪਾ ਆਗੂ ਅਮਰਜੀਤ ਸਿੰਘ ਅਮਰੀ, ਅਨਿਲ ਸੱਚਰ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ, ਪਰਮਿੰਦਰ ਸਿੰਘ ਡਿੰਪੀ, ਖ਼ਜ਼ਾਨਚੀ ਜਤਿੰਦਰ ਸਿੰਘ ਖ਼ਾਲਸਾ, ਜਸਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਰਜਿੰਦਰ ਸਿੰਘ ਬੇਦੀ, ਗੁਰਚਰਨ ਸਿੰਘ ਬਾਗਾਂਵਾਲੇ ਚੇਅਰਮੈਨ, ਰਵਿੰਦਰ ਸਿੰਘ ਰਿਹਲ, ਸਰਬਜੀਤ ਸਿੰਘ, ਦਵਿੰਦਰ ਸਿੰਘ, ਬਲਬੀਰ ਸਿੰਘ, ਬਲਦੇਵ ਸਿੰਘ ਕੁੰਦੀ ਅਤੇ ਉੱਘੇ ਪੰਥਕ ਕਵੀ ਰਸ਼ਪਾਲ ਸਿੰਘ ਪਾਲ ਨੇ ਹਾਜ਼ਰੀ ਭਰੀ | .
ਗੁਰਦੁਆਰਾ ਬਾਜ਼ਾਰ ਸ਼ੇਖ਼ਾਂ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਜ਼ਾਰ ਸ਼ੇਖ਼ਾਂ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਭਾਈ ਪਰਮਜੀਤ ਸਿੰਘ ਸੇਵਕ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਤੋਂ ਇਲਾਵਾ ਇਸਤਰੀ ਸਤਿਸੰਗ ਸਭਾ ਦੇ ਕੀਰਤਨੀ ਜਥੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਥੇਦਾਰ ਦਲਜੀਤ ਸਿੰਘ ਬਿੱਟੂ ਪ੍ਰਧਾਨ, ਵਰਿੰਦਰ ਸਿੰਘ ਬਿੰਦਰਾ, ਹਰਜੀਤ ਸਿੰਘ, ਮਹਿੰਦਰ ਸਿੰਘ, ਮਨਪ੍ਰੀਤ ਸਿੰਘ, ਨਵਜੋਤ ਸਿੰਘ, ਦਮਨਜੀਤ ਸਿੰਘ, ਨਰਿੰਦਰਪਾਲ ਸਿੰਘ, ਦਸਮੇਸ਼ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਗੁਰਦੁਆਰਾ ਗੁਰੂ ਤੇਗ਼ ਬਹਾਦਰ ਨਗਰ
ਸ਼ਹੀਦੀ ਦਿਹਾੜੇ ਦੇ ਸਬੰਧ 'ਚ ਗੁਰਦੁਆਰਾ ਨੌਂਵੀ ਪਾਤਸ਼ਾਹੀ ਦੂਖ਼ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਸਜਾਏ ਗਏ ਵਿਸ਼ੇਸ਼ ਦੀਵਾਨ 'ਚ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਜਥੇਦਾਰ ਜਗਜੀਤ ਸਿੰਘ ਖ਼ਾਲਸਾ (ਪ੍ਰਧਾਨ) ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਕੰਵਲਜੀਤ ਸਿੰਘ ਓਬਰਾਏ, ਮਨਜੀਤ ਸਿੰਘ ਠੁਕਰਾਲ, ਕੰਵਲਜੀਤ ਸਿੰਘ ਸੈਕਟਰੀ, ਜੋਗਿੰਦਰ ਸਿੰਘ ਲਾਇਲਪੁਰੀ, ਪਰਮਜੀਤ ਸਿੰਘ ਭਲਵਾਨ, ਪਰਮਜੀਤ ਸਿੰਘ ਕਾਨਪੁਰੀ, ਜਸਵਿੰਦਰ ਸਿੰਘ ਮੱਕੜ, ਦਲਜੀਤ ਸਿੰਘ ਲੈਂਡ ਲਾਰਡ, ਗੁਰਵਿੰਦਰ ਸਿੰਘ ਸੰਤ ਮੋਟਰ, ਮਲਕੀਤ ਸਿੰਘ ਮੁਲਤਾਨੀ, ਸਤਜੋਤ ਸਿੰਘ ਬਰਾੜ, ਹਰਜੀਤ ਸਿੰਘ ਕਾਹਲੋਂ, ਹਰਜਿੰਦਰ ਸਿੰਘ ਲੈਂਡਲਾਰਡ, ਭੁਪਿੰਦਰ ਸਿੰਘ ਭਿੰਦਾ, ਹਰਦੀਪ ਸਿੰਘ ਮੱਲੀ, ਕੁਲਵਿੰਦਰ ਸਿੰਘ ਮੱਲ੍ਹੀ, ਮਨਜੀਤ ਬਾਬਾ, ਜਗਜੀਤ ਸਿੰਘ, ਰਵਿੰਦਰ ਜੀਤ ਸਿੰਘ ਖੁਰਾਨਾ, ਦਵਿੰਦਰ ਸਿੰਘ ਸਵੀਟੀ ਆਦਿ ਹਾਜ਼ਰ ਸਨ |
ਗੁਰਦੁਆਰਾ ਚਰਨ ਕੰਵਲ ਸਾਹਿਬ
ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਬਸਤੀ ਸ਼ੇਖ਼ ਵਿਖੇ ਵੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਭਾਈ ਤੇਜਪਾਲ ਸਿੰਘ, ਭਾਈ ਸੁਖਦੇਵ ਸਿੰਘ ਅਤੇ ਭਾਈ ਪ੍ਰਭ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਅੰਮਿ੍ਤਪਾਲ ਸਿੰਘ (ਹੈੱਡ ਗ੍ਰੰਥੀ) ਨੇ ਗੁਰ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਹਰਜੀਤ ਸਿੰਘ ਬਾਬਾ, ਪਰਵਿੰਦਰ ਸਿੰਘ ਗੱਗੂ, ਰਣਜੀਤ ਸਿੰਘ ਸੰਤ, ਤਰਲੋਚਨ ਸਿੰਘ ਛਾਬੜਾ, ਗੁਰਮਿੰਦਰ ਸਿੰਘ ਬਵੇਜਾ, ਗੁਰਸ਼ਰਨ ਸਿੰਘ ਕਾਲੜਾ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |
ਗੁਰਦੁਆਰਾ ਗੁਰਦੇਵ ਨਗਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ, ਇਸਤਰੀ ਸਤਿਸੰਗ ਸਭਾ ਅਤੇ ਜੁਝਾਰ ਖ਼ਾਲਸਾ ਦਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਸਤਿੰਦਰਬੀਰ ਸਿੰਘ (ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਭਾਈ ਜਸਬੀਰ ਸਿੰਘ ਅਤੇ ਭਾਈ ਜੋਤ ਵੀਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਰਜਿੰਦਰ ਸਿੰਘ ਮਿਗਲਾਨੀ, ਹਰਪ੍ਰੀਤ ਸਿੰਘ ਨੀਟੂ, ਅਮਰਜੀਤ ਸਿੰਘ, ਚਰਨਜੀਤ ਸਿੰਘ, ਸੁਖਬੀਰ ਸਿੰਘ, ਇੰਦਰਜੀਤ ਸਿੰਘ ਘੁੰਗਰਾਲੀ, ਦਰਸ਼ਨ ਲਾਲਾ, ਰਜਿੰਦਰ ਸਿੰਘ ਗੁਰਦੇਵ ਨਗਰ, ਕੁਲਦੀਪ ਸਿੰਘ, ਗਗਨਦੀਪ ਸਿੰਘ ਪਾਰਸ, ਬੀਬੀ ਨਵਲਜੀਤ ਕੌਰ, ਰਣਧੀਰ ਕੌਰ, ਗੁਰਮੀਤ ਕੌਰ, ਰਜਿੰਦਰ ਕੌਰ, ਸੁਰਜੀਤ ਕੌਰ, ਸਤਵੰਤ ਕੌਰ ਤੇ ਹੋਰ ਹਾਜ਼ਰ ਸਨ |
ਗੁ: ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫ਼ੇਜ-1
ਜਲੰਧਰ, (ਫੁੱਲ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਜਲੰਧਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਆਜ਼ਿਜ਼, ਇਸਤਰੀ ਸਤਿਸੰਗ ਸਭਾ ਗੁ: ਅਰਬਨ ਅਸਟੇਟ-1, ਭਾਈ ਭੁਪਿੰਦਰ ਸਿੰਘ ਲੁਧਿਆਣੇ ਵਾਲੇ ਅਤੇ ਭਾਈ ਸਤਿਨਾਮ ਸਿੰਘ ਬੈਂਕਾ ਹਜ਼ੂਰੀ ਰਾਗੀ ਜਥਾ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਅੰਮਿ੍ਤਮਈ ਬਾਣੀ ਦਾ ਕੀਰਤਨ ਕੀਤਾ ਤੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਰਾਤ ਦੇ ਦੀਵਾਨ ਵਿਚ ਭਾਈ ਜਸਵਿੰਦਰ ਸਿੰਘ ਆਜ਼ਿਜ਼ ਹਜ਼ੂਰੀ ਰਾਗੀ ਜਥਾ ਅਤੇ ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ ਵਾਲਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ | ਇਸ ਮੌਕੇ ਦਿਨੇਸ਼ ਸਰਨਾ ਐਡਵੋਕੇਟ, ਆਸ਼ਰੇਅ ਸਰਨਾ ਤੇ ਗੁਰਪ੍ਰੀਤ ਸਿੰਘ ਸਚਦੇਵਾ ਨੂੰ ਪ੍ਰਧਾਨ ਕਮਾਂਡਰ ਬਲਵੀਰ ਸਿੰਘ ਤੇ ਮਹਿੰਦਰ ਸਿੰਘ ਸੈਕਟਰੀ ਵਲੋਂ ਗੁਰਦੁਆਰਾ ਸਾਹਿਬ ਲਈ ਕੀਤੀਆਂ ਸੇਵਾਵਾਂ ਲਈ ਸਿਰਪਾਓ ਭੇਟ ਕੀਤੇ ਗਏ | ਇਸ ਮੌਕੇ ਦਰਸ਼ਨ ਸਿੰਘ, ਰਵਿੰਦਰ ਸਿੰਘ, ਕੈਪਟਨ ਪੀ.ਐੱਸ.ਭੱਲਾ, ਜਸਬੀਰ ਸਿੰਘ ਰਾਣਾ, ਗੁਰਦੀਪ ਸਿੰਘ, ਸ. ਕੁਲਵੰਤ ਸਿੰਘ ਪੰਨੂੰ, ਮਨਮੋਹਨ ਸਿੰਘ ਰੂਬੀ, ਐੱਮ.ਪੀ. ਸਿੰਘ ਤੇ ਨਰਿੰਦਰਪਾਲ ਸਿੰਘ ਮੈਨੇਜਰ ਆਦਿ ਨੇ ਵਿਸ਼ੇਸ਼ ਸੇਵਾਵਾਂ ਨਿਭਾਈਆਂ | ਗੁਰੂ ਕੀ ਛਬੀਲ ਤੇ ਲੰਗਰ ਅਤੁੱਟ ਵਰਤਾਏ ਗਏ |
ਬਸ਼ੀਰਪੁਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ
ਚੁਗਿੱਟੀ/ਜੰਡੂਸਿੰਘਾ, (ਨਰਿੰਦਰ ਲਾਗੂ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਵਿਖੇ ਸੰਤ ਬਾਬਾ ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਅੰਮਿ੍ਤ ਵੇਲੇ ਵਿਸ਼ੇਸ਼ ਸਿਮਰਨ ਸਾਧਨਾ ਉਪਰੰਤ ਪਾਠਾਂ ਦੇ ਭੋਗ ਤੋਂ ਬਾਅਦ ਸ੍ਰੀ ਜਪੁਜੀ ਸਾਹਿਬ, ਸੁਖਮਨੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਸੰਗਤੀ ਰੂਪ 'ਚ ਕੀਤੇ ਗਏ | ਇਸ ਮੌਕੇ ਬੀਬਾ ਨਿਰੰਜਣ ਕੌਰ ਇਸਤਰੀ ਸਤਿਸੰਗ ਸਭਾ ਅਤੇ ਰਾਗੀ ਭਾਈ ਸਨਬੀਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਗਮ ਦੌਰਾਨ ਸੰਗਤਾਂ ਨਾਲ ਆਪਣੇ ਪ੍ਰਵਚਨਾਂ ਦੀ ਸਾਂਝ ਪਾਉਂਦੇ ਹੋਏ ਸੰਤ ਬਾਬਾ ਜਸਵਿੰਦਰ ਸਿੰਘ ਨੇ ਆਖਿਆ ਕਿ ਮਾੜੇ ਕਰਮਾਂ ਤੋਂ ਬਚਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਪ੍ਰਭੂ ਭਗਤੀ ਵੱਲ ਤਵੱਜੋ ਵਧਾਉਣੀ ਚਾਹੀਦੀ ਹੈ | ਇਹੀ ਮਨੁੱਖੀ ਜਨਮ ਦਾ ਅਸਲੀ ਮਕਸਦ ਹੈ | ਇਸ ਮੌਕੇ ਹਾਜ਼ਰੀਨ 'ਚ ਸੀਨੀ. ਅਕਾਲੀ ਆਗੂ ਰਣਜੀਤ ਸਿੰਘ ਰਾਣਾ, ਜਗਜੀਤ ਸਿੰਘ ਖ਼ਾਲਸਾ, ਜੋਗਿੰਦਰ ਸਿੰਘ ਸੈਣੀ, ਕਿਸ਼ਨ ਲਾਲ ਗੁਗਨਾਨੀ, ਸੋਢੀ ਸਿੰਘ, ਨਿਰਮਲ ਸਿੰਘ, ਸੁਰਜੀਤ ਸਿੰਘ ਪੱਪੂ, ਕੁਲਦੀਪ ਸਿੰਘ ਨੰਦੀ, ਬਲਵਿੰਦਰ ਸਿੰਘ ਤੇ ਪ੍ਰੇਮ ਯਾਦਵ ਆਦਿ ਵੀ ਸ਼ਾਮਿਲ ਸਨ |

ਪ੍ਰਸ਼ਾਸਨ ਵਲੋਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਪੀੜਤਾਂ ਨੇ ਦੋਆਬਾ ਹਸਪਤਾਲ ਅੱਗੇ ਦਿੱਤਾ ਧਰਨਾ

ਜਲੰਧਰ, 14 ਜੂਨ (ਐੱਮ. ਐੱਸ. ਲੋਹੀਆ)-ਦੋਆਬਾ ਹਸਪਤਾਲ 'ਚ ਜਣੇਪੇ ਤੋਂ ਬਾਅਦ ਔਰਤ ਦੀ ਹਾਲਤ ਗੰਭੀਰ ਹੋਣ ਅਤੇ ਬਾਅਦ ਵਿਚ ਵੱਖ-ਵੱਖ ਹਸਪਤਾਲਾਂ 'ਚ ਇਲਾਜ ਕੀਤੇ ਜਾਣ ਦੇ ਬਾਵਜੂਦ ਉਸ ਦੀ ਮੌਤ ਹੋ ਜਾਣ ਦੇ ਮਾਮਲੇ 'ਚ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਹਸਪਤਾਲ ਖ਼ਿਲਾਫ਼ ਕੋਈ ਵੀ ...

ਪੂਰੀ ਖ਼ਬਰ »

ਟਿੰਕੂ ਕਤਲ ਕੇਸ 'ਚ ਰੇਕੀ ਕਰਨ ਵਾਲਾ ਕਾਬੂ

ਮਕਸੂਦਾਂ, 14 ਜੂਨ (ਲਖਵਿੰਦਰ ਪਾਠਕ)-ਚਰਚਿਤ ਗੁਰਮੀਤ ਸਿੰਘ ਉਰਫ਼ ਟਿੰਕੂ ਕਤਲ ਕੇਸ ਮਾਮਲੇ 'ਚ ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾ ਰੇਕੀ ਕਰਨ ਵਾਲੇ ਸ਼ਖ਼ਸ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਸੁਰਿੰਦਰ ਕੁਮਾਰ ਉਰਫ਼ ਮੁੱਤੀ ਪੁੱਤਰ ...

ਪੂਰੀ ਖ਼ਬਰ »

ਕੋਰੋਨਾ ਕਾਰਨ 3 ਦੀ ਮੌਤ, 98 ਨਵੇਂ ਮਾਮਲੇ

ਜਲੰਧਰ, 14 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 3 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1455 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 98 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 62 ਹਜ਼ਾਰ ਤੋਂ ਪਾਰ ਹੋ ਕੇ 62088 ਪਹੁੰਚ ਗਈ ਹੈ | ...

ਪੂਰੀ ਖ਼ਬਰ »

ਕਾਜ਼ੀ ਮੰਡੀ ਦੇ ਲੋਕਾਂ ਨੂੰ ਮਿਲੇ ਪਲਾਟਾਂ ਨੂੰ ਲੈ ਕੇ ਵਿਵਾਦ

ਜਲੰਧਰ, 14 ਜੂਨ (ਸ਼ਿਵ)-ਕਾਜ਼ੀ ਮੰਡੀ ਦੇ ਕਾਬਜਕਾਰ ਨੂੰ ਨਵੇਂ ਅਲਾਟ ਕੀਤੇ ਗਏ ਦੋ-ਦੋ ਮਰਲੇ ਦੇ ਪਲਾਟਾਂ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ ਕਿਉਂਕਿ ਕਾਜ਼ੀ ਮੰਡੀ ਦੇ ਕੁਝ ਲੋਕ ਜਦੋਂ ਪੀਲੀ ਮਿੱਟੀ ਇਲਾਕੇ ਵਿਚ ਦੋ-ਦੋ ਮਰਲੇ ਵਿਚ ਮਿਲੇ ਪਲਾਟ 'ਤੇ ਘਰ ਦਾ ਨਿਰਮਾਣ ਕਰ ...

ਪੂਰੀ ਖ਼ਬਰ »

ਚੋਰੀਸ਼ੁਦਾ 4 ਐਕਟਿਵਾ ਅਤੇ 3 ਮੋਟਰਸਾਈਕਲਾਂ ਸਮੇਤ 2 ਰਿਕਸ਼ਾ ਚਾਲਕ ਗਿ੍ਫ਼ਤਾਰ

ਜਲੰਧਰ, 14 ਜੂਨ (ਐੱਮ. ਐੱਸ. ਲੋਹੀਆ)-ਚੋਰੀਸ਼ੁਦਾ 4 ਐਕਟਿਵਾ ਅਤੇ 3 ਮੋਟਰਸਾਈਕਲ ਬਰਾਮਦ ਕਰਕੇ 2 ਰਿਕਸ਼ਾ ਚਾਲਕਾਂ ਨੂੰ ਬੱਸ ਸਟੈਂਡ ਚੌਕੀ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਕਾਂਗਰਸ ਭਵਨ ਜਲੰਧਰ ਨੇੜੇ ਰਹਿਣ ਵਾਲੇ ਰਣਜੀਤ ...

ਪੂਰੀ ਖ਼ਬਰ »

ਪਾਰਕ 'ਚ ਦਰੱਖ਼ਤ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਦੀ ਕੀਤੀ ਕੋਸ਼ਿਸ਼, ਹਾਲਤ ਗੰਭੀਰ

ਜਲੰਧਰ, 14 ਜੂਨ (ਐੱਮ. ਐੱਸ. ਲੋਹੀਆ)-ਸਥਾਨਕ ਗਰੋਵਰ ਕਾਲੋਨੀ ਦੇ ਪਾਰਕ 'ਚ ਇਕ ਵਿਅਕਤੀ ਨੇ ਦਰੱਖ਼ਤ ਦੇ ਨਾਲ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ ਕੀਤੀ, ਜਿਸ ਨੂੰ ਪਾਰਕ 'ਚ ਮੌਜੂਦ ਲੋਕਾਂ ਨੇ ਬਚਾਅ ਲਿਆ ਅਤੇ ਇਸ ਬਾਰੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਮੋਬਾਈਲ ਵਿੰਗ ਦਾ ਸਟੇਸ਼ਨ 'ਤੇ ਛਾਪਾ

ਜਲੰਧਰ, 14 ਜੂਨ (ਸ਼ਿਵ)-ਕਰ ਚੋਰੀ ਦੇ ਖ਼ਦਸ਼ੇ ਕਰਕੇ ਜੀ. ਐੱਸ. ਟੀ. ਮੋਬਾਈਲ ਵਿੰਗ ਨੇ ਸੋਮਵਾਰ ਸਵੇਰੇ ਵੱਡੀ ਕਾਰਵਾਈ ਕਰਦੇ ਹੋਏ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ ਇਕ 'ਤੇ ਛਾਪਾ ਮਾਰ ਕੇ ਸਾਮਾਨ ਨਾਲ ਭਰੇ 49 ਦੇ ਕਰੀਬ ਪਾਰਸਲ ਆਪਣੇ ਕਬਜ਼ੇ ਵਿਚ ਲੈ ਲਏ ਹਨ ਜਦਕਿ ਬਾਕੀ ...

ਪੂਰੀ ਖ਼ਬਰ »

ਬਸਪਾ ਨਾਲ ਗੱਠਜੋੜ ਨੂੰ ਸਵੀਕਾਰਨਾ ਅਕਾਲੀ ਵਰਕਰਾਂ ਲਈ ਹੋਇਆ ਔਖਾ

ਹਰਪ੍ਰੀਤ ਕੌਰ ਹੁਸ਼ਿਆਰਪੁਰ, 14 ਜੂਨ- ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਚੋਣ ਸਮਝੌਤਾ ਕਰਕੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਨਵੀਂ ਭਾਈਵਾਲ ਪਾਰਟੀ ਦੇ ਹਵਾਲੇ ਤਾਂ ਕਰ ਦਿੱਤੀਆਂ ਹਨ, ਪਰ ਪਾਰਟੀ ਹਾਈ ਕਮਾਨ ਦਾ ...

ਪੂਰੀ ਖ਼ਬਰ »

ਸਾਹਿਬ ਕਾਂਸ਼ੀ ਰਾਮ ਦੇ ਮਿਸ਼ਨ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ-ਅੰਮਿ੍ਤ ਭੋਂਸਲੇ

ਫਿਲੌਰ, 14 ਜੂਨ (ਸਤਿੰਦਰ ਸ਼ਰਮਾ)- ਅੱਜ ਇਥੇ ਕਮਿਊਨਿਟੀ ਹਾਲ ਵਿਖੇ ਬਹੁਜਨ ਸਮਾਜ ਪਾਰਟੀ ਹਲਕਾ ਫਿਲੌਰ ਦੇ ਸਮੂਹ ਵਰਕਰਾਂ ਵੱਲੋਂ ਇਕ ਵਿਸ਼ਾਲ ਵਰਕਰ ਸੰਮੇਲਨ ਅਯੋਜਤ ਕੀਤਾ ਗਿਆ ਜਿਸ ਵਿਚ ਬਸਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੇ ਗਏ ਗੱਠਜੋੜ ਦੌਰਾਨ ਪੰਜਾਬ ਦੀ ...

ਪੂਰੀ ਖ਼ਬਰ »

ਦੜਾ ਸੱਟਾ ਲਾਉਣ ਦੇ ਦੋਸ਼ 'ਚ ਨਕਦੀ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 14 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਦੜਾ ਸੱਟਾ ਲਾਉਣ ਦੇ ਦੋਸ਼ 'ਚ ਨਕਦੀ ਸਮੇਤ ਕਾਬੂ ਕੀਤਾ ਹੈ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX