ਚੰਡੀਗੜ੍ਹ, 15 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਰੋਨਾ ਮਾਮਲਿਆਂ 'ਚ ਆਈ ਕਮੀ ਤੋਂ ਬਾਅਦ ਦੁਕਾਨਾਂ ਬੰਦ ਕਰਨ ਦੇ ਸਮੇਂ 'ਚ ਇਕ ਘੰਟਾ ਹੋਰ ਵਧਾ ਦਿੱਤਾ ਗਿਆ ਹੈ | ਸ਼ਹਿਰ 'ਚ ਹੁਣ ਸਾਰੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਖੁੱਲ੍ਹ ਸਕਣਗੀਆਂ | ਦੁਕਾਨ ਮਾਲਕ ਨੂੰ ਕੋਰੋਨਾ ਸਬੰਧੀ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣਾ ਹੋਵੇਗਾ | ਚੰਡੀਗੜ੍ਹ 'ਚ ਇਸ ਤੋਂ ਪਹਿਲਾਂ ਦੁਕਾਨਾਂ ਬੰਦ ਹੋਣ ਦਾ ਸਮਾਂ ਸ਼ਾਮ 6 ਵਜੇ ਸੀ | ਇਹ ਫ਼ੈਸਲਾ ਅੱਜ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ ਸਿੰਘ ਬਦਨੌਰ ਵਲੋਂ ਅਧਿਕਾਰੀਆਂ ਨਾਲ ਵਾਰ ਰੂਮ ਵਿਚ ਸਮੀਖਿਆ ਬੈਠਕ ਦੌਰਾਨ ਲਿਆ ਗਿਆ | ਇਸ ਦੇ ਨਾਲ ਹੀ ਚੰਡੀਗੜ੍ਹ 'ਚ ਸਾਰੇ ਰੈਸਟੋਰੈਂਟ/ਬਾਰ ਸਵੇਰ 10 ਵਜੇ ਤੋਂ ਰਾਤ 10 ਵਜੇ ਤੱਕ 50 ਫ਼ੀਸਦੀ ਸਮਰੱਥਾ ਨਾਲ ਖੁੱਲ੍ਹਣਗੇ | ਰਾਤ ਦਾ ਕਰਫਿਊ ਰਾਤ 10.30 ਵਜੇ ਤੋਂ ਸਵੇਰ 5 ਵਜੇ ਤੱਕ ਹੋਵੇਗਾ ਜਦ ਕਿ ਐਤਵਾਰ ਬੰਦ ਸਬੰਧੀ ਫ਼ੈਸਲਾ ਬਾਅਦ 'ਚ ਲਿਆ ਜਾਵੇਗਾ | ਬੈਠਕ 'ਚ ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ: ਜਗਤ ਰਾਮ ਨੇ ਦੱਸਿਆ ਕਿ ਪੀ. ਜੀ. ਆਈ. ਵਲੋਂ ਕਰਵਾਏ ਜਾਣ ਵਾਲੇ ਸੀਰੋ ਸਰਵੇ 'ਤੇ ਚਰਚਾ ਦੌਰਾਨ ਪੀ. ਜੀ. ਆਈ. ਵਲੋਂ ਇਹ ਦੱਸਿਆ ਗਿਆ ਕਿ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਦਾ ਸੀਰੋ ਸਰਵੇ ਚੰਡੀਗੜ੍ਹ ਲਈ ਕਾਫ਼ੀ ਲਾਭਦਾਇਕ ਅਧਿਐਨ ਹੈ, ਕਿਉਂਕਿ ਅਜਿਹੀ ਅਬਾਦੀ ਦਾ ਟੀਕਾਕਰਨ ਕੀਤਾ ਨਹੀਂ ਗਿਆ ਹੈ | ਇਸ ਲਈ ਸੀਰੋ ਸਰਵੇਖਣ ਨਤੀਜਾ ਇਸ ਉਮਰ ਸਮੂਹ ਨੂੰ ਟੀਕਾਕਰਨ ਲਈ ਭਵਿੱਖ ਦੀ ਰਣਨੀਤੀ ਤਿਆਰ ਕਰਨ 'ਚ ਲਾਭਦਾਇਕ ਹੋ ਸਕਦਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਬੱਚਿਆਂ ਦੇ ਸਮੂਹ ਲਈ ਇਹੋ ਜਿਹਾ ਸਰਵੇਖਣ ਦੇਸ਼ 'ਚ ਕਿਤੇ ਵੀ ਨਹੀਂ ਕੀਤਾ ਗਿਆ ਹੈ ਤੇ ਕੋਰੋਨਾ ਦੀ ਤੀਜੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਇਸ ਅਧਿਐਨ ਨੂੰ ਸਿਹਤ ਮਾਹਿਰ ਰਣਨੀਤੀ ਤਿਆਰ ਕਰਨ ਵਿਚ ਵਰਤ ਸਕਦੇ ਹਨ |
ਚੰਡੀਗੜ੍ਹ 'ਚ ਕੋਰੋਨਾ ਦੇ 40 ਨਵੇਂ ਮਾਮਲੇ, 3 ਦੀ ਮੌਤ
ਚੰਡੀਗੜ੍ਹ 'ਚ ਅੱਜ ਕੋਰੋਨਾ ਦੇ 40 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਤਿੰਨ ਮਰੀਜ਼ਾਂ ਦੀ ਮੌਤ ਹੋਣ ਦੀ ਸੂਚਨਾ ਹੈ | ਸਿਹਤਯਾਬ ਹੋਣ ਉਪਰੰਤ ਅੱਜ 58 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਜਿਸ ਉਪਰੰਤ ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 486 ਰਹਿ ਗਈ ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ-49 ਦੇ ਵਸਨੀਕ 65 ਸਾਲਾ ਵਿਅਕਤੀ ਦੀ ਜੀ. ਐਮ. ਸੀ. ਐਚ-32, ਫੈਦਾਂ ਦੇ ਵਸਨੀਕ 37 ਸਾਲਾ ਵਿਅਕਤੀ ਦੀ ਪੀ. ਜੀ. ਆਈ., ਮੌਲੀ ਜੱਗਰਾਂ ਦੇ ਵਸਨੀਕ 45 ਸਾਲਾ ਵਿਅਕਤੀ ਦੀ ਜੀ. ਐਮ. ਐਸ. ਐਚ-16 ਵਿਚ ਮੌਤ ਹੋ ਗਈ | ਇਸ ਤਿੰਨੋ ਮਰੀਜ਼ ਕੋਰੋਨਾ ਦੇ ਨਾਲ-ਨਾਲ ਹੋਰ ਗੰਭੀਰ ਬਿਮਾਰੀਆਂ ਤੋਂ ਵੀ ਪੀੜ੍ਹਤ ਸਨ | ਕੋਰੋਨਾ ਵਾਇਰਸ ਦੇ ਅੱਜ ਆਏ ਨਵੇਂ ਮਾਮਲੇ ਸੈਕਟਰ-7, 8, 10, 20, 22, 27, 29, 30, 31, 34, 37, 38, 39, 43, 45, 46, 51, 53, ਬਾਪੂਧਾਮ ਕਾਲੋਨੀ, ਬਹਿਲਾਣਾ, ਡੱਡੂਮਾਜਰਾ, ਖੁੱਡਾ ਲਾਹੌਰਾ, ਕਿਸ਼ਨਗੜ੍ਹ, ਮਲੋਆ, ਮਨੀਮਾਜਰਾ, ਮੌਲੀ ਜੱਗਰਾਂ ਤੋਂ ਹਨ |
ਪੰਚਕੂਲਾ, 15 ਜੂਨ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 23 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 20 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ ਜਦ ਕਿ 3 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਤ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ...
ਚੰਡੀਗੜ੍ਹ, 15 ਜੂਨ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਕੇਸ ਦੀ ਸੁਣਵਾਈ ਦੌਰਾਨ ਕਿਹਾ ਹੈ ਕਿ ਨਿੱਜੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕ ਸਰਕਾਰੀ ਮੁਲਾਜ਼ਮਾਂ ਨੂੰ ਮਿਲਣ ਵਾਲੇ ਲਾਭ ਦੇ ਨਾਲ ਸਮਾਨਤਾ ਦਾ ਦਾਅਵਾ ਨਹੀਂ ਕਰ ਸਕਦੇ | ਇਸ ਦੇ ਨਾਲ ...
ਚੰਡੀਗੜ੍ਹ, 15 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਸੈਕਟਰ-51 ਵਿਚ ਪੁਲਿਸ ਨੇ ਚੋਰੀ ਦਾ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸੈਕਟਰ-51 ਦੀ ਰਹਿਣ ਵਾਲੀ ਮੰਨਦੀਪ ਕੌਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ 'ਚ ਉਨ੍ਹਾਂ ਦੱਸਿਆ ...
ਚੰਡੀਗੜ੍ਹ, 15 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੀ ਇਕ ਲੜਕੀ ਨੂੰ ਦੇਰ ਰਾਤ ਫ਼ੋਨ 'ਤੇ ਮੈਸੇਜ ਭੇਜਣ ਵਾਲੇ ਇਕ ਕਾਂਸਟੇਬਲ ਖ਼ਿਲਾਫ਼ ਲੋਕਾਂ ਨੇ ਬੀਟ ਬਾਕਸ 'ਤੇ ਪਹੁੰਚ ਕੇ ਪ੍ਰਦਰਸ਼ਨ ਕੀਤਾ ਤੇ ਕਾਰਵਾਈ ਦੀ ਮੰਗ ਕੀਤੀ, ਜਿਸ ਦੇ ਬਾਅਦ ਉੱਚ ਅਧਿਕਾਰੀਆਂ ਨੇ ...
ਚੰਡੀਗੜ੍ਹ, 15 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 26 ਟਰਾਂਸਪੋਰਟ ਲਾਈਟ ਪੁਆਇੰਟ 'ਤੇ ਇਕ ਮਹਿੰਦਰਾ ਪਿਕਅੱਪ ਗੱਡੀ ਪਲਟੀ ਖਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦ ਕਿ ਇਕ ਜ਼ਖ਼ਮੀ ਹੋ ਗਿਆ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸਾ ਬੀਤੀ ਰਾਤ ਇਕ ਵਜੇ ਦਾ ...
ਚੰਡੀਗੜ੍ਹ, 15 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਝਪਟਮਾਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ, ਜਦ ਕਿ ਕ੍ਰਾਈਮ ਬਰਾਂਚ ਨੇ ਕੁਝ ਦਿਨ ਪਹਿਲਾਂ ਹੀ ਦੋ ਝਪਟਮਾਰਾਂ ਨੂੰ ਗਿ੍ਫ਼ਤਾਰ ਵੀ ਕੀਤਾ ਸੀ | ਜਾਣਕਾਰੀ ਅਨੁਸਾਰ ਬੀਤੇ ਦਿਨ ਝਪਟਮਾਰੀ ...
ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਜਮ੍ਹਾਂਬੰਦੀਆਂ (ਫਰਦਾਂ) ਦੀਆਂ ਪ੍ਰਮਾਣਿਤ ਕਾਪੀਆਂ ਜੋ ਹੁਣ ਤੱਕ ਸੂਬੇ ਵਿਚ 172 ਫ਼ਰਦ ਕੇਂਦਰਾਂ ਤੇ 516 ਸੇਵਾ ਕੇਂਦਰਾਂ ਰਾਹੀਂ ਜਨਤਾ ਨੂੰ ਕਾਊਾਟਰਾਂ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਹੁਣ ਉਨ੍ਹਾਂ ਨੂੰ ਆਪਣੇ ਘਰਾਂ 'ਚ ਹੀ ...
ਚੰਡੀਗੜ੍ਹ, 15 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਵਿਦਿਆਰਥੀਆਂ ਦੇ ਲਈ 30 ਜੂਨ ਤਕ ਬੰਦ ਰੱਖਿਆ ਜਾਵੇਗਾ | ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਕੰਵਰਪਾਲ ਨੇ ਆਪਣੇ ਇਕ ਟਵੀਟ ਦੇ ਜ਼ਰੀਏ ਇਹ ਜਾਣਕਾਰੀ ਸਾਂਝੀ ਕੀਤੀ ...
ਚੰਡੀਗੜ੍ਹ, 15 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਸ. ਐਫ. ਐਸ. ਵਲੋਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਕੀ ਬਲਾਕ ਬਾਹਰ ਅਣਮਿਥੇ ਸਮੇਂ ਲਈ ਧਰਨਾ 15ਵੇਂ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਵਿਦਿਆਰਥੀਆਂ ਨੇ ਕਿਹਾ ਕਿ ਪਿਛਲੇ ਤਿੰਨ ...
ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਲੰਮਾ ਸਮਾਂ ਪੰਜਾਬ ਦੀ ਰਾਜਨੀਤੀ ਵਿਚ ਸਰਗਰਮ ਰਹੇ ਤੇ ਤਿੰਨ ਵਾਰ ਜਲਾਲਾਬਾਦ ਤੋਂ ਵਿਧਾਇਕ ਰਹੇ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ 'ਚ ਸ਼ਾਮਿਲ ਹੋ ਗਏ | ਇਸੇ ਤਰ੍ਹਾਂ ਬਠਿੰਡਾ ਦੇ ਸਮਾਜ ਸੇਵੀ ...
ਚੰਡੀਗੜ੍ਹ, 15 ਜੂਨ (ਐਨ.ਐਸ. ਪਰਵਾਨਾ)-ਹਰਿਆਣਾ ਰਾਜ ਖ਼ਪਤਕਾਰ ਵਿਵਾਦ ਹੱਲ ਕਮਿਸ਼ਨ ਤੇ ਜ਼ਿਲ੍ਹਾ ਖ਼ਪਤਕਾਰ ਵਿਵਾਦ ਹੱਲ ਕਮਿਸ਼ਨਾਂ ਦੇ ਚੇਅਰਮੈਨਾਂ ਤੇ ਮੈਂਬਰਾਂ ਦੇ ਤਨਖ਼ਾਹ, ਭੱਤੇ ਤੇ ਹੋਰ ਸੇਵਾ ਸ਼ਰਤਾਂ ਨੂੰ ਕੰਟਰੋਲ ਕਰਨ ਦੇ ਲਈ ਹਰਿਆਣਾ ਖ਼ਪਤਕਾਰ ਸੁਰੱਖਿਆ ...
ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਮੁੱਖ ਚੋਣ ਅਫ਼ਸਰ ਪੰਜਾਬ/ਚੰਡੀਗੜ੍ਹ ਵਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 18 ਸਾਲ ਦੇ ਨਵੇਂ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਕਾਲਜਾਂ ਦੇ ਚੋਣ ਸਾਖਰਤਾ ਕਲੱਬਾਂ ਦੇ ਮੈਂਬਰਾਂ ਲਈ ...
ਐੱਸ. ਏ. ਐੱਸ. ਨਗਰ, 15 ਜੂਨ (ਜੱਸੀ)-ਚੰਡੀਗੜ੍ਹ-ਲੁਧਿਆਣਾ ਰੇਲਵੇ ਟਰੈਕ 'ਤੇ ਮੁਹਾਲੀ ਰੇਲਵੇ ਸਟੇਸ਼ਨ ਨੇੜੇ ਪੈਂਦੇ ਪਿੰਡ ਜਗਤਪੁਰਾ ਦੇ ਕੋਲ ਰੇਲ ਦੀ ਪੱਟਰੀ ਤੋਂ ਇਕ ਵਿਅਕਤੀ ਦਾ ਲਾਸ਼ ਮਿਲੀ ਹੈ | ਇਸ ਸਬੰਧੀ ਥਾਣਾ ਜਗਰੂਪ ਸਿੰਘ ਨੇ ਦੱਸਿਆ ਕਿ ਲਾਸ਼ ਦੀ ਪਛਾਣ ਨਹੀਂ ਹੋਈ ...
ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਡਾਇਰੈਕਟੋਰੇਟ ਆਫ਼ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਵਲੋਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਆਂਗਣਵਾੜੀ ਵਰਕਰਾਂ, ਮਿੰਨੀ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ...
ਖਰੜ, 15 ਜੂਨ (ਮਾਨ)-ਖਰੜ-ਮੁਹਾਲੀ ਰੇਲਵੇ ਟਰੈਕ ਨੇੜਿਓਾ ਇਕ ਅਣਪਛਾਤੀ ਲਾਸ਼ ਮਿਲੀ ਹੈ | ਰੇਲਵੇ ਪੁਲਿਸ ਚੌਕੀ ਖਰੜ ਦੇ ਇੰਚਾਰਜ ਜਗਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਨੰਗਲ ਤੋਂ ਦਿੱਲੀ ਜਾ ਰਹੀ ਜਨ-ਸ਼ਤਾਬਦੀ ਦੇ ਡਰਾਈਵਰ ਵਲੋਂ ਸੂਚਨਾ ਦਿੱਤੀ ਗਈ ਸੀ ਕਿ ਰੇਲਵੇ ...
ਖਰੜ, 15 ਜੂਨ (ਗੁਰਮੁੱਖ ਸਿੰਘ ਮਾਨ)-ਬਲਾਕ ਖਰੜ ਤਹਿਤ ਪੈਂਦੇ ਪਿੰਡ ਪੀਰ ਸੁਹਾਣਾ ਵਿਖੇ ਆਤਮਾ ਸਕੀਮ ਤਹਿਤ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ: ਰਾਜੇਸ਼ ਕੁਮਾਰ ਰਹੇਜਾ ਦੀ ਰਹਿਨੁਮਾਈ ਹੇਠ ਕਿਸਾਨ ਜਗਦੀਪ ਸਿੰਘ ਦੇ ਫਾਰਮ ਵਿਖੇ ਵੱਟਾਂ 'ਤੇ ਝੋਨੇ ਦੀ ਬਿਜਾਈ ...
ਲਾਲੜੂ, 15 ਜੂਨ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 11 ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਦੋ ਦਿਨਾਂ ...
ਕੁਰਾਲੀ, 15 ਜੂਨ (ਬਿੱਲਾ ਅਕਾਲਗੜ੍ਹੀਆ)-ਸਥਾਨਕ ਵਾ. ਨੰ. 11 ਵਿਖੇ ਘਰਾਂ 'ਚ ਸਪਲਾਈ ਹੋ ਰਹੇ ਦੂਸ਼ਿਤ ਪਾਣੀ ਕਾਰਨ ਬੇਕਾਬੂ ਹੋਈ ਪੇਚਿਸ ਦੀ ਬਿਮਾਰੀ ਤੇ ਪੁਰਾਣੀ ਹੋਮਿਓਪੈਥੀ ਡਿਸਪੈਂਸਰੀ ਅੱਗੇ ਲੱਗੇ ਗੰਦਗੀ ਦੇ ਢੇਰ ਨੂੰ ਹਟਵਾਉਣ ਲਈ ਇਲਾਕੇ ਦੇ ਸਮਾਜ ਸੇਵੀ ਆਗੂਆਂ ...
ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸੰਘਰਸ਼ਾਂ ਦੀ 60 ਸਾਲਾਂ ਤੱਕ ਅਗਵਾਈ ਕਰਦੇ ਰਹੇ ਸਾਥੀ ਸੱਜਣ ਸਿੰਘ ਨੂੰ ਫੇਜ਼-2 ਦੇ ਕਮਿਊਨਿਟੀ ਸੈਂਟਰ ਵਿਖੇ ਕਰਵਾਏ ਸ਼ਰਧਾਂਜਲੀ ਸਮਾਗਮ ਦੌਰਾਨ ਪੰਜਾਬ ਸਮੇਤ ਦੇਸ਼ ਦੇ ਹੋਰਨਾਂ ...
ਲਾਲੜੂ, 15 ਜੂਨ (ਰਾਜਬੀਰ ਸਿੰਘ)-ਦੱਪਰ ਟੋਲ ਪਲਾਜ਼ਾ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਇਕ ਮੀਟਿੰਗ ਹੋਈ, ਜਿਸ 'ਚ ਲੋਕਾਂ ਦੇ ਮਸਲੇ ਵਿਚਾਰੇ ਗਏ ਅਤੇ ਬੈਂਕ ਦੇ ਬਾਹਰ ਖੜ੍ਹੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਬੈਂਕ ਮੈਨੇਜਰਾਂ ਨਾਲ ਰਾਬਤਾ ਕਾਇਮ ਕੀਤਾ ...
ਮੁੱਲਾਂਪੁਰ ਗਰੀਬਦਾਸ, 15 ਜੂਨ (ਦਿਲਬਰ ਸਿੰਘ ਖੈਰਪੁਰ)-ਸੂਫੀ ਮੱਤ ਦੇ ਪ੍ਰਚਾਰਕ ਨਾਸੀਰ ਅਖਤਰ ਮਲੇਰਕੋਟਲਾ ਵਲੋਂ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸੰਤ ਬਾਬਾ ਹਰਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ | ਇਸ ਸਬੰਧੀ ਮੁਸਲਿਮ ਪ੍ਰਚਾਰਕ ਨਾਸੀਰ ਅਖਤਰ ...
ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰੋਜ਼ਗਾਰ ਉੱਤਪਤੀ ਸਬੰਧੀ ਪ੍ਰਮੁੱਖ ਯੋਜਨਾ 'ਘਰ-ਘਰ ਰੋਜ਼ਗਾਰ' ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਖ਼ਾਲੀ ...
ਚੰਡੀਗੜ੍ਹ, 15 ਜੂਨ (ਐਨ.ਐਸ.ਪਰਵਾਨਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਅਗਲੇ ਕੁਝ ਮਹੀਨਿਆਂ ਤੱਕ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਇਕੱਲਿਆਂ ਹੀ ਮੈਦਾਨ ...
ਡੇਰਾਬੱਸੀ, 15 ਜੂਨ (ਗੁਰਮੀਤ ਸਿੰਘ)-ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ 2 ਨੌਜਵਾਨਾਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ ਚੋਰੀ ਦੇ 2 ਮੋਟਰਸਾਈਕਲ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਪਛਾਣ ਵਿਕਾਸ ਕੁਮਾਰ ਉਰਫ ਬੱਬੂ ਪੁੱਤਰ ਜਸਬੀਰ ਸਿੰਘ ਤੇ ਰਵੀ ਕੁਮਾਰ ਪੁੱਤਰ ਅਮਰੀਕ ...
ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਨੈਸ਼ਨਲ ਮੀਨਜ-ਕਮ-ਮੈਰਿਟ ਸਕਾਲਰਸ਼ਿਪ-2021 ਦੀ ...
ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਜ਼ਿਲ੍ਹਾ ਪੱਧਰ 'ਤੇ ਮੌਜੂਦਾ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜਿਨ੍ਹਾਂ ਨੇ ਵਜੀਫਾ ਘੋਟਾਲਾ ਕਰਕੇ ਦਲਿਤ ਵਿਦਿਆਰਥੀਆਂ ਦਾ ਜੀਵਨ ਹਨੇਰੇ 'ਚ ਧੱਕ ਦਿੱਤਾ ਗਿਆ, ਜਿਸ ਦੇ ...
ਚੰਡੀਗੜ੍ਹ, 15 ਜੂਨ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਦੇ ਕੌਮੀ ਹੁਨਰ ਯੋਗਤਾ ਫਰੇਮਵਰਕ (ਐਨ. ਐਸ. ਕਿਊ. ਐਫ) ਸੈੱਲ ਵਲੋਂ 'ਮੀਡੀਆ ਇੰਡਸਟਰੀ ਵਿਚ ਕਰੀਅਰ ਦੀਆਂ ਸੰਭਾਵਨਾਵਾਂ' ਵਿਸ਼ੇ 'ਤੇ ਇਕ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਕਾਲਜ ...
ਐੱਸ. ਏ. ਐੱਸ. ਨਗਰ, 15 ਜੂਨ (ਜਸਬੀਰ ਸਿੰਘ ਜੱਸੀ)-ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੇਸ਼ 'ਚ ਰੋਜ਼ਾਨਾ ਵਧ ਰਹੀ ਮਹਿੰਗਾਈ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਪ੍ਰਧਾਨ ...
ਖਰੜ, 15 ਜੂਨ (ਜੰਡਪੁਰੀ)-ਪਿੰਡ ਅਭੇਪੁਰ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਗ੍ਰਾਂਟ ਦਿੱਤੀ ਜਾਵੇ | ਇਸ ਸਬੰਧੀ ਮਨਜੀਤ ਕੌਰ ਰੇਖਾ ਰਾਣੀ, ਸਰੋਜ ਰਾਣੀ, ਕੁਲਵਿੰਦਰ ਕੌਰ, ਹਰਦੀਪ ਸਿੰਘ ਤੇ ਸੁਖਵਿੰਦਰ ...
ਐੱਸ. ਏ. ਐੱਸ. ਨਗਰ, 15 ਜੂਨ (ਤਰਵਿੰਦਰ ਸਿੰਘ ਬੈਨੀਪਾਲ)-3582 ਅਧਿਆਪਕ ਯੂਨੀਅਨ ਦਾ ਵਫ਼ਦ ਸੂਬਾ ਪ੍ਰਧਾਨ ਰਾਜਪਾਲ ਖਨੌਰੀ ਦੀ ਅਗਵਾਈ 'ਚ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਨੂੰ ਮਿਲਿਆ | ਇਸ ਸਬੰਧੀ ਯੂਨੀਅਨ ਆਗੂਆਂ ਤਲਵਿੰਦਰ ਕੌਰ, ਹਰਪ੍ਰੀਤ ਕੌਰ, ਨਿਰਮਲ ਸਿੰਘ ਰੋਪੜ ...
ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਪਿੰਡਾਂ ਅੰਦਰ ਸ਼ਹਿਰਾਂ ਦੀ ਤਰਜ਼ 'ਤੇ ਵਿਕਾਸ ਕਾਰਜ ਕਰਵਾਉਣ ਲਈ ਗ੍ਰਾਂਟਾਂ ਦੀ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਪਿੰਡ ਝਾਂਮਪੁਰ ...
ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੁਹਾਲੀ ਵਲੋਂ ਵਿਸ਼ਵਾਸ ਫਾਊਾਡੇਸ਼ਨ ਦੇ ਸਹਿਯੋਗ ਨਾਲ ਵਰਲਡ ਬਲੱਡ ਡੋਨਰ ਡੇ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਫੇਜ਼-10 ਵਿਖੇ ਖ਼ੂਨਦਾਨ ਕੈਂਪ ...
ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਮੁਹਾਲੀ ਇਕਾਈ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਸੰਕਤੇਕ ਧਰਨਾ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ...
ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਮੀਟਿੰਗ ਆਨਲਾਈਨ ਢੰਗ ਨਾਲ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ, ਜਿਸ 'ਚ ਇਕ ਮਤੇ ਨੂੰ ਪੈਂਡਿੰਗ ਰੱਖਣ ਤੋਂ ਬਿਨਾਂ ਬਾਕੀ ਸਾਰੇ ਮਤੇ ਪਾਸ ਕਰ ਦਿੱਤੇ ਗਏ | ਮੀਟਿੰਗ 'ਚ ਸੀਨੀਅਰ ...
ਖਰੜ, 15 ਜੂਨ (ਜੰਡਪੁਰੀ)-ਪਿੰਡ ਤਿਊੜ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਉਪ ਪ੍ਰਧਾਨ ਪਰਵਿੰਦਰ ਸਿੰਘ ਗੋਲਡੀ ਦਾ ਪਿੰਡ ਵਾਸੀਆਂ ਤੇ ਨੌਜਵਾਨਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਗੋਲਡੀ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ...
ਡੇਰਾਬੱਸੀ, 15 ਜੂਨ (ਡੇਰਾਬੱਸੀ)-ਸਥਾਨਕ ਵਾ. ਨੰ. 14 'ਚ ਤਹਿਤ ਪੈਂਦੇ ਸ਼ਕਤੀ ਨਗਰ ਵਿਖੇ ਇਕ ਬੰਦ ਘਰ ਦੇ ਤਾਲੇ ਤੋੜ ਕੇ ਚੋਰ ਨਕਦੀ ਸਮੇਤ ਲੱਖਾਂ ਰੁਪਏ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ | ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਮੌਕੇ ਦਾ ਦੌਰਾ ਕਰਨ ਉਪਰੰਤ ...
ਐੱਸ. ਏ. ਐੱਸ. ਨਗਰ, 15 ਜੂਨ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਵਲੋਂ ਚੋਰੀ ਦੇ ਕਈ ਮੋਟਰਸਾਈਕਲਾਂ ਸਮੇਤ ਤਿੰਨ ਨੌਜਵਾਨਾਂ ਨੂੰ ਗਿ੍ਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨਾਂ ਦੀ ਪਛਾਣ ਸੁਖਵੀਰ ਸਿੰਘ ਉਰਫ ਸੁੱਖਾ ਵਾਸੀ ਪਟਿਆਲਾ ਹਾਲ ਵਾਸੀ ...
ਐੱਸ. ਏ. ਐੱਸ. ਨਗਰ, 15 ਜੂਨ (ਜਸਬੀਰ ਸਿੰਘ ਜੱਸੀ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਅਤੇ ਕਾਰੋਬਾਰੀਆਂ ਤੇ ਗਾਇਕਾਂ ਤੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਨੂੰ ਬਠਿੰਡਾ ਜੇਲ੍ਹ 'ਚੋਂ ...
ਐੱਸ. ਏ. ਐੱਸ. ਨਗਰ, 15 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ 'ਚ ਮਾਸਟਰ ਕਾਡਰ ਤੋਂ ਲੈਕਚਰਾਰ ਦੀ ਪਦਉੱਨਤੀ ਲਈ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀ ਸਕਰੂਟਨੀ 20 ਅਪ੍ਰੈਲ ਨੂੰ ਖ਼ਤਮ ਹੋ ਚੁੱਕੀ ਹੈ, ਪਰ ਸਕਰੂਟਨੀ ਕਰਵਾ ਚੁੱਕੇ ਵੱਡੀ ਗਿਣਤੀ ਅਧਿਆਪਕ ਪਦਉੱਨਤੀ ...
ਐੱਸ. ਏ. ਐੱਸ. ਨਗਰ, 15 ਜੂਨ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵੋਟਰ ਸੂਚੀ ਦੀ ਸੁਧਾਈ ਨੂੰ ਮੁੱਖ ਰੱਖਦਿਆਂ ਵੋਟਰ ਸੂਚੀ 'ਚ ਨਾਂਅ ਦਰਜ ਕਰਵਾਉਣ/ਕਟਵਾਉਣ ਜਾਂ ਕਿਸੇ ਕਿਸਮ ਦੀ ਸੋਧ ਕਰਵਾਉਣ ਸਬੰਧੀ ਹਰੇਕ ਪੋਲਿੰਗ ਬੂਥ ਵਾਸਤੇ ਬੂਥ ਲੈਵਲ ਅਫ਼ਸਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX