ਰੂਪਨਗਰ, 15 ਜੂਨ (ਸਤਨਾਮ ਸਿੰਘ ਸੱਤੀ)-ਆਮ ਆਦਮੀ ਪਾਰਟੀ ਰੋਪੜ ਆਗੂਆਂ ਨੇ ਪੰਜਾਬ ਦੇ ਐੱਸ. ਸੀ./ਐੱਸ. ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਘੁਟਾਲੇ ਵਿਰੁੱਧ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪਿੰਕੀ ਤੇ ਐੱਸ. ਸੀ. ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਰਿੰਦਰ ਸਿੰਘ ਚਕਲਾ ਦੀ ਅਗਵਾਈ ਹੇਠ ਰੋਪੜ ਦੇ ਅੰਬੇਡਕਰ ਚੌਕ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਧਰਨਾ ਦੇ ਕੇ ਭੁੱਖ-ਹੜਤਾਲ ਸ਼ੁਰੂ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਧਰਨਾ ਦੇ ਕੇ ਭੁੱਖ-ਹੜਤਾਲ ਲਗਾਤਾਰ ਚੱਲੇਗੀ | 'ਆਪ' ਆਗੂਆਂ ਨੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਘੁਟਾਲੇ 'ਚ ਸ਼ਾਮਿਲ ਮੰਤਰੀਆਂ ਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਕੇ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਅੰਬੇਡਕਰ ਚੌਕ ਵਿਖੇ ਧਰਨੇ ਦੌਰਾਨ ਸੰਬੋਧਨ ਕਰਦਿਆਂ 'ਆਪ' ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਜਨ ਲਾਲ ਜਤੋਲੀ ਤੇ ਸੀਨੀਅਰ ਆਗੂ ਵਕੀਲ ਦਿਨੇਸ਼ ਚੱਢਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਖਿਆ ਮੰਤਰੀ ਸਿੱਖਿਆ ਪ੍ਰਣਾਲੀ 'ਚ ਵਿਕਾਸ ਕਰਨ ਦੇ ਦਮਗਜੇ ਮਾਰਦੇ ਫਿਰਦੇ ਹਨ, ਜਦ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਵੱਧ ਐੱਸ. ਸੀ./ ਐੱਸ. ਟੀ. ਵਿਦਿਆਰਥੀ ਪ੍ਰੀਖਿਆਵਾਂ ਨਹੀਂ ਦੇ ਸਕਦੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਘੁਟਾਲੇ ਦੇ ਮੁੱਦੇ 'ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ | 'ਆਪ' ਦੇ ਜ਼ਿਲ੍ਹਾ ਮੀਡੀਆ ਇੰਚਾਰਜ ਸੁਦੀਪ ਵਿੱਜ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਦੀ ਅੰਤਿਮ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਪਰ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ 'ਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ 'ਤੇ ਲੱਗਾ ਹੋਇਆ ਹੈ | ਇਸ ਮੌਕੇ 'ਆਪ' ਆਗੂ ਭਾਗ ਸਿੰਘ ਮਦਾਨ, ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਲਾਲਪੁਰਾ, ਜ਼ਿਲ੍ਹਾ ਮੀਡੀਆ ਇੰਚਾਰਜ ਸੁਦੀਪ ਵਿੱਜ, ਜ਼ਿਲ੍ਹਾ ਦਫ਼ਤਰ ਇੰਚਾਰਜ ਮਨਜੀਤ ਸਿੰਘ, ਸੂਬਾ ਸਾਬਕਾ ਮੁਲਾਜ਼ਮ ਵਿੰਗ ਦੇ ਉਪ-ਪ੍ਰਧਾਨ ਸਵਰਨ ਸਿੰਘ ਸਾਂਪਲਾ, ਡਾਕਟਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਗੌਤਮ, ਦਲਜੀਤ ਕੌਰ, ਗੁਰਚਰਨ ਸਿੰਘ ਮਾਨੇਮਾਜਰਾ, ਵਿਸ਼ਾਲ ਸੈਣੀ, ਨੀਰਜ ਸ਼ਰਮਾ, ਮੋਤੀ ਲਾਲ, ਰੋਹਿਤ, ਸਹਿਗਲ, ਯੂਥ ਆਗੂ ਚੌਧਰੀ ਕਮਲ ਤੇ ਗੌਰਵ ਕਪੂਰ, ਕਿਸ਼ੋਰ, ਸੰਤੋਖ ਸਿੰਘ ਵਾਲਿਆਂ, ਸੰਦੀਪ ਜੋਸ਼ੀ, ਸਹੇਲ ਸਿੰਘ, ਕੁਲਜੀਤ ਸਿੰਘ, ਹਰਪ੍ਰੀਤ ਸਿੰਘ, ਮਨਜੋਤ ਸਿੰਘ ਆਦਿ ਸ਼ਾਮਿਲ ਸਨ |
ਰੂਪਨਗਰ, 15 ਜੂਨ (ਸਤਨਾਮ ਸਿੰਘ ਸੱਤੀ)-ਪਿੰਡਾਂ, ਸ਼ਹਿਰਾਂ ਕਸਬਿਆਂ 'ਚ ਕੋਵਿਡ-19 ਵਾਇਰਸ ਫੈਲਣ ਨਾਲ ਆਕਸੀਜਨ ਕੰਸਟ੍ਰੇਟਰ, ਵੈਂਟੀਲੇਟਰ ਉਪਕਰਣਾਂ ਨੂੰ ਲਗਾਤਾਰ ਬਿਜਲੀ ਸਪਲਾਈ ਜਾਰੀ ਰੱਖਣਾ ਇਕ ਵੱਡੀ ਚਿੰਤਾ ਰਹੀ ਹੈ | ਕੋਵਿਡ-19 ਸਾਹ ਪ੍ਰਣਾਲੀ ਨੂੰ ਪ੍ਰਭਾਵਿਤ ਕਰਦਾ ...
ਰੂਪਨਗਰ, 15 ਜੂਨ (ਹੁੰਦਲ)-ਸਿਟੀ ਪੁਲਿਸ ਨੇ ਚੋਰੀ ਨੂੰ ਲੈ ਕੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਏ. ਐਸ. ਆਈ. ਸਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜਸਵੀਰ ਕੌਰ ਪਤਨੀ ਸਤਵੰਤ ਸਿੰਘ ਵਾਸੀ ਨਹਿਰੂ ਨਗਰ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ...
ਲਾਲੜੂ, 15 ਜੂਨ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 11 ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਦੋ ...
ਸੁਖਸਾਲ, 15 ਜੂਨ (ਧਰਮ ਪਾਲ)-ਸਤਲੁਜ ਦਰਿਆ ਤੇ ਸਵਾਂ ਨਦੀ ਵਿਚ ਪਿਛਲੇ ਲੰਬੇ ਸਮੇਂ ਤੋਂ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਬੰਦ ਕਰਵਾਉਣ ਦੇ ਸਬੰਧ 'ਚ ਪਿੰਡ ਐਲਗਰਾਂ ਪੁਲ ਕੋਲ ਧਰਨੇ 'ਤੇ ਬੈਠੇ ਇਲਾਕਾ ਸੰਘਰਸ਼ ਕਮੇਟੀ ਦੇ ਸੱਦੇ 'ਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ...
ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਜੇ. ਐਸ. ਨਿੱਕੂਵਾਲ)-ਇਲਾਕੇ ਦੇ ਸਮੂਹ ਨੌਜਵਾਨ ਕਿਸਾਨਾਂ, ਧਾਰਮਿਕ ਤੇ ਸੰਗਤਾਂ ਵਲੋਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਦੀ ਰਹਿਨੁਮਾਈ ਹੇਠ ਸੰਯੁਕਤ ਕਿਸਾਨ ਮੋਰਚੇ 'ਚ ਸ਼ਹੀਦ ਹੋਏ 500 ਦੇ ਕਰੀਬ ਮੋਰਚੇ ਦੌਰਾਨ ...
ਨੂਰਪੁਰ ਬੇਦੀ, 15 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਅਖਿਲ ਚੌਧਰੀ ਦੀਆਂ ਹਦਾਇਤਾਂ ਤਹਿਤ ਗੈਰ ਸਮਾਜਿਕ ਕਾਰਜਾਂ 'ਚ ਸ਼ਾਮਿਲ ਵਿਅਕਤੀਆਂ ਨੂੰ ਦਬੋਚਣ ਲਈ ਆਰੰਭੀ ਕਾਰਵਾਈ ਅਧੀਨ ਸਥਾਨਕ ਪੁਲਿਸ ਪਾਰਟੀ ਨੇ ਦੇਰ ਸ਼ਾਮ ਗਸ਼ਤ ਦੌਰਾਨ ...
ਨੂਰਪੁਰ ਬੇਦੀ, 15 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ-ਬੁੰਗਾ ਸਾਹਿਬ ਮੁੱਖ ਮਾਰਗ 'ਤੇ ਪੈਂਦੇ ਪਿੰਡ ਬੜਵਾ ਵਿਖੇ ਇਕ ਬਿਜਲੀ ਦੀ ਦੁਕਾਨ 'ਚੋਂ ਦਿਨ ਸਮੇਂ ਚੋਰੀ ਕਰਦੇ 2 ਨੌਜਵਾਨਾਂ ਨੂੰ ਆਸ-ਪਾਸ ਦੇ ਦੁਕਾਨਦਾਰਾਂ ਨੇ ਰਾਹਗੀਰਾਂ ਦੀ ਸਹਾਇਤਾ ਨਾਲ ਰੰਗੇ ...
ਨੰਗਲ, 15 ਜੂਨ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇਕ ਕਿੱਲੋ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਫਿਰ ਕਰਨ ਦੀ ਪੁਸ਼ਟੀ ਕੀਤੀ ਗਈ | ਇਸ ਸਬੰਧੀ ਪੁਲਿਸ ਥਾਣਾ ਮੁਖੀ ਨੰਗਲ ...
ਕਾਹਨਪੁਰ ਖੂਹੀ, 15 ਜੂਨ (ਗੁਰਬੀਰ ਸਿੰਘ ਵਾਲੀਆ)-ਬੀਤੇ ਦਿਨੀਂ 12 ਜੂਨ ਨੂੰ ਚੀਨ ਦੇ ਬਾਰਡਰ ਪਰ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਸੈਨਿਕ ਦੀ ਮਿ੍ਤਕ ਦੇਹ 16 ਜੂਨ ਨੂੰ ਸਵੇਰੇ ਸਾਢੇ 8 ਵਜੇ ਉਸ ਦੇ ਗ੍ਰਹਿ ਪਿੰਡ ਗਨੂਰਾ ਵਿਖੇ ਪਹੁੰਚੇਗੀ | ਦੱਸਣਯੋਗ ਹੈ ਕਿ ਨਜ਼ਦੀਕੀ ਪਿੰਡ ...
ਪੁਰਖਾਲੀ, 15 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰਾਂ ਵਲੋਂ ਨੌਜਵਾਨਾਂ ਦੇ ਲਈ ਰੁਜ਼ਗਾਰ ਦੇ ਕੋਈ ਪ੍ਰਬੰਧ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ | ਘਾੜ ਇਲਾਕੇ ਦੇ ਨੌਜਵਾਨ ਵੀ ਨਸ਼ਿਆਂ ਦੀ ਖ਼ੂਬ ਦਲਦਲ 'ਚ ਫਸਦੇ ਜਾ ਰਹੇ ਹਨ | ਜਿਸ ...
ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਰਬ ਭਾਰਤੀ ਕਮੇਟੀ ਦੇ ਕੌਮੀ ਜੁਆਇੰਟ ਕੋਆਰਡੀਨੇਟਰ ਗੁਰਸਿਮਰਨ ਸਿੰਘ ਮੰਡ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣ 'ਤੇ ਨੌਜਵਾਨਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ | ਜ਼ਿਕਰਯੋਗ ਹੈ ਕਿ ...
ਰੂਪਨਗਰ, 15 ਜੂਨ (ਸਤਨਾਮ ਸਿੰਘ ਸੱਤੀ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਲਏ ਗਏ ਫ਼ੈਸਲੇ ਤਹਿਤ ਜ਼ਿਲ੍ਹਾ ਪੱਧਰੀ ਗੇਟ ਰੈਲੀ ਰਾਹੀਂ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਵਲੋਂ ਦੱਸਿਆ ਗਿਆ ਕਿ ਸਰਕਾਰ ਵਲੋਂ 9 ਜੂਨ ਨੂੰ ...
ਨੂਰਪੁਰ ਬੇਦੀ, 15 ਜੂਨ (ਵਿੰਦਰਪਾਲ ਝਾਂਡੀਆਂ)-ਇਥੇ ਸਥਾਨਕ ਪੰਚਾਇਤ ਸੰਮਤੀ ਰੈਸਟ ਹਾਊਸ 'ਚ ਗੌਰਮਿੰਟ ਸਕੂਲ ਟੀਚਰ ਯੂਨੀਅਨ ਦੀ ਭਰਵੀਂ ਮੀਟਿੰਗ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ 'ਚ ਹੋਈ | ਜਿਸ 'ਚ ਵੱਖ-ਵੱਖ ਬੁਲਾਰਿਆਂ ਜਿਨ੍ਹਾਂ 'ਚ ਸੂਬਾ ...
ਨੰਗਲ, 15 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਸਪੁੱਤਰੀ ਮੈਡਮ ਦਿਵਿਆ ਕੰਵਰ ਨੇ ਪਵਿੱਤਰ ਖ਼ਵਾਜਾ ਮੰਦਰ 'ਚ ਮੱਥਾ ਟੇਕ ਕੇ ਸਿਹਤ ਸੰਭਾਲ ਜਾਗਰੂਕਤਾ ਮੁਹਿੰਮ ਦਾ ਸ਼ੁੱਭ ਆਰੰਭ ਕੀਤਾ | ਮੈਡਮ ਦਿਵਿਆ ਕੰਵਰ ਜਿਹੜੇ ...
ਮੋਰਿੰਡਾ, 15 ਜੂਨ (ਕੰਗ)-ਬਜਾਜ ਆਟੋ ਵਲੋਂ ਮੋਰਿੰਡਾ 'ਚ ਮੋਟਰਸਾਈਕਲ ਸੀ. ਟੀ. 110 ਐਕਸ ਦੀ ਲਾਂਚਿੰਗ ਕੀਤੀ ਗਈ | ਜਿਸ ਦਾ ਉਦਘਾਟਨ ਯੂਨੀਕ ਮੋਟਰਜ਼ ਮੋਰਿੰਡਾ ਦੇ ਮੈਨੇਜਰ ਲਖਵਿੰਦਰ ਕੁਮਾਰ ਵਲੋਂ ਕੀਤਾ ਗਿਆ | ਬਜਾਜ ਕੰਪਨੀ ਵਲੋਂ ਆਏ ਦੀਪਾਂਸ਼ੂ ਕੋਚਰ ਨੇ ਇਸ ਨਵੇਂ ...
ਰੂਪਨਗਰ, 15 ਜੂਨ (ਸਤਨਾਮ ਸਿੰਘ ਸੱਤੀ)-ਜੰਗਲੀ ਜੀਵ ਮੰਡਲ ਰੂਪਨਗਰ, ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਵਲੋਂ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਵੈਬੀਨਾਰ ਰਾਹੀਂ ਆਰੰਭ ਹੋਇਆ | ਤਿੰਨ ਰੋਜ਼ਾ ਪ੍ਰੋਗਰਾਮ ਦੇ ਪਹਿਲੇ ਦਿਨ ਵੈਬੀਨਾਰ 'ਚ ਬੁਲਾਰਿਆਂ ਨੇ ਪੰਜਾਬ ...
ਸ੍ਰੀ ਚਮਕੌਰ ਸਾਹਿਬ, 15 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ. ਐਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਵਲੋਂ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰੋ: ਆਰ. ...
ਨੂਰਪੁਰ ਬੇਦੀ, 15 ਜੂਨ (ਵਿੰਦਰਪਾਲ ਝਾਂਡੀਆਂ)-ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਰਣਜੀਤ ਸਿੰਘ ਢੀਂਡਸਾ ਦੇ ਪਿਤਾ ਤੇ 'ਅਜੀਤ' ਦੇ ਪੱਤਰਕਾਰ ਹਰਦੀਪ ਸਿੰਘ ਢੀਂਡਸਾ ਦੇ ਤਾਇਆ ਠਾਕਰ ਸਿੰਘ ਢੀਂਡਸਾ ਦੀ ਬੀਤੇ ਦਿਨ ਹੋਈ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਢੀਂਡਸਾ ...
ਘਨੌਲੀ, 15 ਜੂਨ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਨੇੜਲੇ ਪਿੰਡ ਅਹਿਮਦਪੁਰ ਦੇ ਲਾਗੇ ਨੈਸ਼ਨਲ ਹਾਈਵੇ 'ਤੇ ਬਣੇ ਭਾਖੜਾ ਨਹਿਰ ਦੇ ਪੁਲ 'ਤੇ ਪਿਆ ਡੂੰਘਾ ਖੱਡਾ ਵੱਡੇ ਹਾਦਸਿਆਂ ਨੂੰ ਜਨਮ ਦੇ ਸਕਦਾ ਹੈ | ਇਸ ਸਬੰਧੀ ਨਹਿਰ ਦੇ ਪੁਲ ਦੇ ਲਾਗੇ ਰੋਜ਼ਾਨਾ ਸ਼ਾਮ ਨੂੰ ਸੈਰ ਕਰਨ ...
ਘਨੌਲੀ, 15 ਜੂਨ (ਜਸਵੀਰ ਸਿੰਘ ਸੈਣੀ)-ਭਾਜਪਾ ਇਕਾਈ ਰੂਪਨਗਰ ਵਲੋਂ ਇਕਾਈਆਂ ਦਾ ਵਿਸਥਾਰ ਕਰਦੇ ਹੋਏ ਤਿਲਕ ਰਾਜ ਘਨੌਲੀ ਨੂੰ ਬੀ. ਸੀ. ਸੈੱਲ ਦੇ ਰੂਪਨਗਰ ਮੰਡਲ ਪ੍ਰਧਾਨ, ਬਲਵੰਤ ਸਿੰਘ ਬੰਤ ਲਹਿਰਾ ਨੂੰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਇਕਾਈ ਘਨੌਲੀ ਦਾ ਪ੍ਰਧਾਨ ...
ਪੁਰਖਾਲੀ, 15 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਸਮਾਜ ਸੇਵੀ ਤੇ ਸਾਹਿੱਤ ਪ੍ਰੇਮੀ ਰਣਬੀਰ ਸਿੰਘ ਬੈਂਸ ਅਤੇ ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਬੈਂਸ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੀਆਂਪੁਰ ਦੀ ਲਾਇਬ੍ਰੇਰੀ ਨੂੰ 100 ਕਿਤਾਬਾਂ ਭੇਟ ਕੀਤੀਆਂ ਤੇ 5 ਹਜ਼ਾਰ ਰੁਪਏ ਦੀ ...
ਘਨੌਲੀ, 15 ਜੂਨ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਗ੍ਰਾਮ ਪੰਚਾਇਤ ਥਲੀ ਕਲਾਂ ਸਰਪੰਚ ਕੁਲਵੰਤ ਕੌਰ ਤੇ ਸਮੂਹ ਪੰਚਾਇਤ ਮੈਂਬਰ ਪਿਛਲੇ ਲੰਮੇ ਸਮੇਂ ਤੋਂ ਵਾਤਾਵਰਨ ਪ੍ਰਤੀ ਸਮਾਜਿਕ ਕਾਰਜ ਕਰਦੇ ਆਏ ਹਨ | ਸਰਪੰਚ ਕੁਲਵੰਤ ਕੌਰ ਨੇ ਦੱਸਿਆ ਕਿ ਥਲੀ ਕਲਾਂ ਦੇ ਕੁਝ ...
ਮੋਰਿੰਡਾ, 15 ਜੂਨ (ਕੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ, ਜਿਸ 'ਚ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਤੇ ਜ਼ਿਲ੍ਹਾ ਸਕੱਤਰ ਰਾਮ ਕੁਮਾਰ ਮੁਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ...
ਸ੍ਰੀ ਚਮਕੌਰ ਸਾਹਿਬ, 15 ਜੂਨ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸ੍ਰੀ ਚਮਕੌਰ ਸਾਹਿਬ ਵਲੋਂ ਯੂਨੀਅਨ ਦੇ ਚੇਅਰਮੈਨ ਦਲਵੀਰ ਸਿੰਘ ਜਟਾਣਾ ਤੇ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ...
ਭਰਤਗੜ੍ਹ, 15 ਜੂਨ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਇਲਾਕੇ ਦੇ ਬੱਚਿਆਂ ਦੀ ਸਹੂਲਤ ਲਈ ਸਰਸਾ ਨੰਗਲ 'ਚ ਚਲਾਏ ਜਾ ਰਹੇ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ 'ਚ ਕੰਮ ਕਰਦੇ ਮੁਲਾਜ਼ਮਾਂ ਨੂੰ ਡਾਇਰੈਕਟੋਰੇਟ ਆਫ਼ ...
ਨੰਗਲ, 15 ਜੂਨ (ਪ੍ਰੀਤਮ ਸਿੰਘ ਬਰਾਰੀ)-ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਵੇਂ ਉਵੇਂ ਹੀ ਸਿਆਸੀ ਪਾਰਟੀਆਂ ਵਲੋਂ ਵੀ ਇਕ ਦੂਜੇ 'ਤੇ ਲਗਾਤਾਰ ਦੂਸ਼ਣਬਾਜ਼ੀ ਕੀਤੀ ਜਾ ਰਹੀ ਹੈ | ਬੀਤੇ ਦਿਨ ਨੰਗਲ ਮੰਡਲ ਭਾਜਪਾ ਦੇ ਪ੍ਰਧਾਨ ਤੇ ਸਾਬਕਾ ਪ੍ਰਧਾਨ ਨਗਰ ...
ਨੰਗਲ, 15 ਜੂਨ (ਪ੍ਰੀਤਮ ਸਿੰਘ ਬਰਾਰੀ)-ਸੋਸ਼ਲ ਵੈੱਲਫੇਅਰ ਕਮੇਟੀ ਨਵਾਂ ਨੰਗਲ ਵਲੋਂ ਨਗਰ ਸੁਧਾਰ ਟਰੱਸਟ ਨੰਗਲ ਦੇ ਨਵ-ਨਿਯੁਕਤ ਚੇਅਰਮੈਨ ਰਾਕੇਸ਼ ਨਈਅਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਮੇਟੀ ਦੇ ਪ੍ਰਧਾਨ ਨੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਾਡਾ ...
ਮੋਰਿੰਡਾ, 15 ਜੂਨ (ਪਿ੍ਤਪਾਲ ਸਿੰਘ)-ਸਹਿਕਾਰੀ ਖੰਡ ਮਿੱਲ ਮੋਰਿੰਡਾ ਵਲੋਂ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ 'ਚ 5 ਕਰੋੜ 88 ਲੱਖ ਰੁਪਏ ਪਾਏ | ਇਸ ਸਬੰਧੀ ਸਹਿਕਾਰੀ ਖੰਡ ਮਿੱਲ ਦੇ ਚੇਅਰਮੈਨ ਖੁਸ਼ਹਾਲ ਸਿੰਘ ਦਤਾਰਪੁਰ ਤੇ ਜਨਰਲ ਮੈਨੇਜਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ...
ਨੰਗਲ, 15 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-'ਅੱਤ ਦੀ ਬੇਰੁਜ਼ਗਾਰੀ ਕਾਰਨ ਇਲਾਕੇ ਦੇ ਨੌਜਵਾਨਾਂ 'ਚ ਅੰਤਾਂ ਦੀ ਨਿਰਾਸ਼ਾ ਹੈ ਪਰ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੀ ਸਰਕਾਰ ਅਜੇ ਵੀ ਝੂਠੇ ਅੰਕੜੇ ਪੇਸ਼ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ' ਇਹ ਵਿਚਾਰ ...
ਪੁਰਖਾਲੀ, 15 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਪਾਵਰਕਾਮ ਵਿਭਾਗ ਮੀਆਂਪੁਰ ਐਟ ਰੰਗੀਲਪੁਰ ਦੇ ਅਜਿਹੇ ਮੰਦੜੇ ਹਾਲ ਹੋ ਗਏ ਹਨ ਕਿ ਗਰਮੀ ਦੇ ਮੌਸਮ 'ਚ ਜੇਕਰ ਕਿਸੇ ਦੇ ਘਰ ਦੀ ਬਿਜਲੀ ਖ਼ਰਾਬ ਹੋ ਜਾਵੇ ਜਾਂ ਕੋਈ ਹੋਰ ਨੁਕਸ ਹੋ ਜਾਵੇ ਤਾਂ ਗਰਮੀ ਵਿਚ ਬੈਠੇ ਘਰਾਂ ਵਾਲਿਆਂ ਦੀ ...
ਸ੍ਰੀ ਚਮਕੌਰ ਸਾਹਿਬ, 15 ਜੂਨ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਸਫ਼ਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਦੌਰਾਨ ਸ਼ਹਿਰ ਅੰਦਰ ਰੋਸ ਰੈਲੀ ਕਰਦਿਆਂ ਸਥਾਨਕ ਟੀ ਪੁਆਇੰਟ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ...
ਬੇਲਾ, 15 ਜੂਨ (ਮਨਜੀਤ ਸਿੰਘ ਸੈਣੀ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ 'ਚ ਸਿਆਸੀ ਗੱਠਜੋੜ ਹੋਣ ਦੀ ਖ਼ੁਸ਼ੀ 'ਚ ਪਿੰਡ ਸੁਰਤਾਪੁਰ ਵਾਸੀਆਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਮੱਖਣ ਸਿੰਘ ਸੁਰਤਾਪੁਰ ਨੇ ਕਿਹਾ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX