ਤਾਜਾ ਖ਼ਬਰਾਂ


ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  1 day ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  1 day ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  1 day ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਵੈਕਸੀਨੇਸ਼ਨ ਜ਼ਰੂਰੀ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਟੀਕਾਕਰਨ ਮੁਹਿੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਹੀ ਹੈ | ਇਸ ਸਬੰਧੀ ਡਾ: ਰੰਜੂ ਸਿੰਗਲਾ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਸਾਡੇ ਸਮਾਜ ਦਾ ਜਾਨੀ ਅਤੇ ਮਾਲੀ ਬਹੁਤ ਨੁਕਸਾਨ ਹੋਇਆ ਹੈ, ਪਰ ਹੁਣ ਇਸ ਲਹਿਰ ਦਾ ਕੁਝ ਪ੍ਰਕੋਪ ਘੱਟ ਗਿਆ ਹੈ, ਪਰ ਇਹ ਬਿਲਕੁਲ ਵੀ ਖ਼ਤਮ ਨਹੀਂ ਹੋਇਆ, ਇਸ ਲਈ ਪਹਿਲਾਂ ਵਾਂਗ ਟੀਕਾਕਰਨ ਦੇ ਨਾਲ-ਨਾਲ ਸਾਵਧਾਨੀਆਂ ਵੀ ਵਰਤਣੀਆਂ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਆਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਸਕਦਾ, ਇਸ ਲਈ ਇਸ ਲਹਿਰ ਤੋਂ ਬਚਣ ਲਈ ਸਾਨੂੰ ਸਾਰਿਆਂ ਨੂੰ ਕੋਰੋਨਾ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ, ਮੀਡੀਆ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਚ ਹੋਰ ਜਾਗਰੂਕਤਾ ਫ਼ੈਲਾਈ ਜਾਵੇ, ਤਾਂ ਜੋ ਕੋਈ ਵੀ ਵਿਅਕਤੀ ਕੋਰੋਨਾ ਵੈਕਸੀਨ ਲਗਵਾਉਣ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਹੁਣ ਵੈਕਸੀਨ ਦੀ ਕੋਈ ਕਮੀ ਨਹੀਂ ਹੈ | ਉਨ੍ਹਾਂ ਕਿਹਾ ਕਿ ਫ਼ਰੰਟ ਲਾਈਨ ਵਰਕਰ ਅਤੇ ਹੈਲਥ ਕੇਅਰ ਵਰਕਰ ਅਤੇ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕ ਸਾਰੀਆਂ ਸਿਹਤ ਸੰਸਥਾਵਾਂ ਅਤੇ ਕੈਂਪਾਂ ਵਿਚ ਮੁਫ਼ਤ ਵੈਕਸੀਨ ਕਰਵਾ ਸਕਦੇ ਹਨ | ਇਸ ਤੋਂ ਇਲਾਵਾ ਹੈਲਥ ਕੇਅਰ ਵਰਕਰਾਂ ਦੇ ਪਰਿਵਾਰਕ ਮੈਂਬਰ, ਹੋਮ ਡਿਲਿਵਰੀ ਲੜਕੇ, ਬੱਸ ਕੰਡਕਟਰ ਅਤੇ ਡਰਾਈਵਰ, ਆਟੋ ਅਤੇ ਟੈਕਸੀ ਚਾਲਕ, ਲੇਬਰ, ਰੇਹੜੀ ਵਾਲੇ, ਦੁਕਾਨਦਾਰ ਅਤੇ ਦੁਕਾਨਾਂ 'ਤੇ ਕੰਮ ਕਰਦੇ ਲੜਕੇ-ਲੜਕੀਆਂ ਇਹ ਵੈਕਸੀਨ ਮੁਫ਼ਤ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਸਵੇਰੇ 8 ਤੋਂ 2 ਵਜੇ, ਰਾਧਾ ਸੁਆਮੀ ਸਤਿਸੰਗ ਘਰ ਵਿਖੇ ਸੋਮਵਾਰ ਤੋਂ ਸ਼ਨਿਚਰਵਾਰ ਤੱਕ 4 ਤੋਂ 7 ਵਜੇ ਤੱਕ ਅਤੇ ਐਤਵਾਰ ਸਵੇਰੇ 7 ਤੋਂ 12 ਵਜੇ ਤੱਕ ਰੋਜ਼ਾਨਾ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ | ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾ ਕੇ ਵੀ ਵੈਕਸੀਨ ਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਦਾ ਸਿਹਤ 'ਤੇ ਕੋਈ ਵੀ ਬੁਰਾ ਅਸਰ ਨਹੀਂ ਪਾਉਂਦੀ ਹੈ | ਜ਼ਿਲ੍ਹੇ ਵਿਚ ਹੁਣ ਤੱਕ 1,20,000 ਦੇ ਲਗਪਗ ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ, ਪਰ ਇਸ ਦਾ ਕੋਈ ਬੁਰਾ ਪ੍ਰਭਾਵ ਸਾਹਮਣੇ ਨਹੀਂ ਆਇਆ ਹੈ |

ਕੋਰੋਨਾ ਦੇ ਨਾਲ-ਨਾਲ ਲੋਕਾਂ ਨੂੰ ਸਾਰੇ ਸਿਹਤ ਪ੍ਰੋਗਰਾਮਾਂ ਬਾਰੇ ਕੀਤਾ ਜਾਵੇ ਜਾਗਰੂਕ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ, 27 ਜੂਨ ਨੂੰ ਸ਼ੁਰੂ ਹੋ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ, ਅਨੀਮੀਆ ਮੁਕਤ ਭਾਰਤ ਅਭਿਆਨ ਸਮੇਤ ਹੋਰ ਕੌਮੀ ਪ੍ਰੋਗਰਾਮਾਂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਸ਼ਹਿਰ 'ਚ ਕੱਢਿਆ ਰੋਸ ਮਾਰਚ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਸਫ਼ਾਈ ਸੇਵਕ ਯੂਨੀਅਨ ਨੂੰ ਫ਼ਰੀਦਕੋਟ ਸ਼ਹਿਰ ਦੀਆਂ ਹੋਰ ਵੱਖ-ਵੱਖ ਜਥੇਬੰਦੀਆਂ ਦਾ ਅੱਜ ਸਾਥ ਮਿਲਿਆ, ਜਿਨ੍ਹਾਂ ਨਾਲ ਮਿਲ ਕੇ ਹੜਤਾਲ ਦੇ 34 ਦਿਨ ਹੋਣ 'ਤੇ ਅੱਜ ਸ਼ਹਿਰ ਮੇਨ ਬਾਜ਼ਾਰ ਵਿਚ ਰੋਸ ਮਾਰਚ ਕੀਤਾ ਤੇ ਭਾਈ ਘਨੱ੍ਹਈਆ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਵਿਅਕਤੀ ਵਲੋਂ ਫ਼ਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਸਾਦਿਕ, 15 ਜੂਨ (ਆਰ. ਐਸ. ਧੁੰਨਾ)-ਪਿੰਡ ਸਾਦਿਕ ਵਿਖੇ ਇਕ ਵਿਅਕਤੀ ਵਲੋਂ ਆਰਥਿਕ ਤੰਗੀ ਦੇ ਚੱਲਦਿਆਂ ਫ਼ਾਹਾ ਲਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਲੈਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰਾਮ ਸਿੰਘ ਪੁੱਤਰ ਕਰਨੈਲ ਸਿੰਘ ਕੌਮ ਮਜ਼੍ਹਬੀ ਸਿੱਖ ਜੋ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਗਿ੍ਫ਼ਤਾਰ ਡੇਰਾ ਪ੍ਰੇਮੀਆਂ ਦੀ ਅਦਾਲਤੀ ਹਿਰਾਸਤ 28 ਤੱਕ ਵਧੀ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬੇਅਦਬੀ ਕਾਂਡ 'ਚ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ 'ਚ ਬਣੀ ਵਿਸ਼ੇਸ਼ ਜਾਂਚ ਟੀਮ ਵਲੋਂ ਗਿ੍ਫ਼ਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ਦੀ ਅਦਾਲਤੀ ਹਿਰਾਸਤ 28 ਜੂਨ ਤੱਕ ਵਧਾ ਦਿੱਤੀ ਗਈ ਹੈ | 25 ਸਤੰਬਰ 2015 ਨੂੰ ...

ਪੂਰੀ ਖ਼ਬਰ »

'ਆਪ' ਵਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਭੁੱਖ ਹੜਤਾਲ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਐੱਸ. ਸੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਗਏ ਘੁਟਾਲੇ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਵਲੋਂ ਸਥਾਨਕ ਡੀ. ਸੀ. ਦਫ਼ਤਰ ਸਾਹਮਣੇ ਅੱਜ ਭੁੱਖ ਹੜਤਾਲ ਸਤਪਾਲ ਸਿੰਘ ...

ਪੂਰੀ ਖ਼ਬਰ »

ਸੰਗਤਾਂ ਨੇ ਗੁਰਦੁੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲਗਾਏ ਗੰਭੀਰ ਦੋਸ਼

ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੀਆਂ ਸੰਗਤਾਂ ਵਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੌਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਥੋਂ ਦੀਆਂ ਸੰਗਤਾਂ ...

ਪੂਰੀ ਖ਼ਬਰ »

ਹੁਣ ਤੱਕ ਜ਼ਿਲੇ੍ਹ 'ਚ 1 ਲੱਖ 22 ਹਜ਼ਾਰ ਦੇ ਕਰੀਬ ਲੋਕਾਂ ਦਾ ਹੋਇਆ ਟੀਕਾਕਰਨ-ਸੇਤੀਆ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਕੋਵਿਡ ਮਹਾਂਮਾਰੀ ਨੂੰ ਮਾਤ ਦੇਣ ਲਈ ਪ੍ਰਸ਼ਾਸਨ ਵਲੋਂ ਟੀਕਾਕਰਨ ਮੁਹਿੰਮ ਨੂੰ ਲਗਾਤਾਰ ਵਿਆਪਕ ਰੂਪ ਵਿਚ ਚਲਾਇਆ ਜਾ ਰਿਹਾ ਹੈ ਅਤੇ ਇਸ ਟੀਕਾਕਰਨ ਮੁਹਿੰਮ ਵਿਚ ਜ਼ਿਲ੍ਹੇ ਦੀਆਂ ਸਮੂਹ ਸੰਸਥਾਵਾਂ, ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੜਾ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ 510 ਰੁਪਏ ਸਣੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...

ਪੂਰੀ ਖ਼ਬਰ »

ਪਿੰਡ ਤੱਪਾਖੇੜਾ 'ਚ ਹੋਈ ਚੋਰੀ ਸਬੰਧੀ ਮੁਕੱਦਮਾ ਦਰਜ

ਲੰਬੀ, 15 ਜੂਨ (ਮੇਵਾ ਸਿੰਘ)-ਬੀਤੀ ਰਾਤ ਪਿੰਡ ਤੱਪਾਖੇੜਾ ਵਿਖੇ ਵਾਪਰੀ ਚੋਰੀ ਦੀ ਵੱਡੀ ਵਾਰਦਾਤ ਸਬੰਧੀ ਲੰਬੀ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਵੱਖ-ਵੱਖ ਕਾਨੂੰਨੀ ਧਰਾਵਾਂ ਤਹਿਤ ਮੁਕੱਦਮਾ ਨੰ: 157 ਮਿਤੀ 15/6/2021 ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚੋਂ ਇਕ ਮਰੀਜ਼ ਮਲੋਟ ਤੇ ਇਕ ਮਰੀਜ਼ ਪਿੰਡ ਮਧੀਰ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਪੰਜ ਮੋਬਾਈਲ ਫ਼ੋਨ ਬਰਾਮਦ, ਮਾਮਲਾ ਦਰਜ

ਫ਼ਰੀਦਕੋਟ, 15 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਪੰਜ ਮੋਬਾਈਲ ਫ਼ੋਨ ਮਿਲਣ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਇਕ ਕੈਦੀ ਤੇ ਚਾਰ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 20 ਨਵੇਂ ਮਾਮਲੇ ਆਏ, ਇਕ ਮਰੀਜ਼ ਦੀ ਮੌਤ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 20 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...

ਪੂਰੀ ਖ਼ਬਰ »

ਪੱਤਰਕਾਰ ਬਲਰਾਜ ਸਿੰਗਲਾ ਨਮਿਤ ਅੰਤਿਮ ਅਰਦਾਸ ਅੱਜ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਰੋਜ਼ਾਨਾ 'ਅਜੀਤ' ਦੇ ਬਾਘਾ ਪੁਰਾਣਾ (ਮੋਗਾ) ਤੋਂ ਸੀਨੀਅਰ ਪੱਤਰਕਾਰ ਬਲਰਾਜ ਸਿੰਗਲਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 16 ਜੂਨ ਦਿਨ ਬੁੱਧਵਾਰ ਨੂੰ ਦੁਪਹਿਰ 1 ਵਜੇ ਮਹਿੰਦਰਾ ਪੈਲੇਸ, ਚੰਨੂਵਾਲਾ ਰੋਡ ਬਾਘਾ ...

ਪੂਰੀ ਖ਼ਬਰ »

ਦੀਪਕ ਮੌ ਾਗਾ ਡੇਅਰੀ ਯੂਨੀਅਨ ਦੇ ਪ੍ਰਧਾਨ ਬਣੇ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਸਥਾਨਕ ਸੇਤੀਆ ਰੈਸਟੋਰੈਂਟ 'ਚ ਡੇਅਰੀ ਯੂਨੀਅਨ ਕੋਟਕਪੂਰਾ ਦੀ ਮੀਟਿੰਗ ਧਰਮਿੰਦਰ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦੀਪਕ ਮੌਂਗਾ ਨੂੰ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ | ਦੀਪਕ ਮੌਂਗਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕਿਸਾਨਾਂ ਘੇਰਾਬੰਦੀ ਕਰਕੇ ਬਿਜਲੀ ਮੁਲਾਜ਼ਮਾਂ ਤੇ ਐੱਸ. ਡੀ. ਓ ਤੋਂ ਕੀਤੀ ਪੁੱਛ ਪੜਤਾਲ

ਬਾਜਾਖਾਨਾ, 15 ਜੂਨ (ਜਗਦੀਪ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਪੰਜਾਬ) ਇਕਾਈ ਗੋਬਿੰਦਗੜ੍ਹ ਨੇ ਪਿੰਡ 'ਚ ਚੁੱਪ ਚੁਪੀਤੇ ਛਾਪਾਮਾਰੀ ਕਰ ਰਹੇ ਬਿਜਲੀ ਮੁਲਾਜ਼ਮਾਂ ਤੇ ਐੱਸ.ਡੀ.ਓ. ਬਲਵੰਤ ਸਿੰਘ ਸੰਧੂ ਕੋਲੋਂ ਘੇਰਾਬੰਦੀ ਕਰਕੇ ਪੁੱਛ ਪੜਤਾਲ ਕੀਤੀ ਗਈ | ...

ਪੂਰੀ ਖ਼ਬਰ »

ਡੀ. ਸੀ. ਫ਼ਰੀਦਕੋਟ ਨੇ ਸੁਣੀਆਂ ਫ਼ੋਕਲ ਪੁਆਇੰਟ ਕਾਰੋਬਾਰੀਆਂ ਦੀਆਂ ਸਮੱਸਿਆਵਾਂ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਵਲੋਂ ਭਾਰਤ ਮਿਲਕ ਪ੍ਰੋਡਕਟਸ ਪ੍ਰਾਈਵੇਟ ਲਿਮਟਡ ਕੰਪਨੀ (ਬਾਬਾ ਮਿਲਕ) ਫੋਕਲ ਪੁਆਇੰਟ ਕੋਟਕਪੂਰਾ ਵਿਖੇ ਫ਼ੋਕਲ ਪੁਆਇੰਟ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ ...

ਪੂਰੀ ਖ਼ਬਰ »

ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਨੇ ਮੰਤਰੀ ਬ੍ਰਹਮ ਮਹਿੰਦਰਾ ਦਾ ਪੁਤਲਾ ਸਾੜਿਆ

ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਲੋਕਲ ਬਾਡੀ ਮੰਤਰੀ ਬ੍ਰਹਮ ਮਹਿੰਦਰਾ ਦੀ ਅਰਥੀ ਨੂੰ ਚੁੱਕ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਪੰਜਾਬ ਸਰਕਾਰ ਅਤੇ ਲੋਕਲ ਬਾਡੀ ਮੰਤਰੀ ਪੰਜਾਬ ਦੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵਰਚੂਅਲ ਮੀਟਿੰਗ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਵਿਮਲ ਕੁਮਾਰ ਸੇਤੀਆ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਦੇ ਕੋਰੋਨਾ ਕਾਲ ਦੌਰਾਨ ਨਿਰਵਿਘਨ ਸੰਚਾਲਨ ਤੇ ਵਿਸ਼ੇਸ਼ ਰੂਪ ਵਿਚ ਕੀਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਪੰਜ ਦਿਨਾਂ ਸਮਰ ਕੈਂਪ 'ਚ ਬੱਚਿਆਂ ਨੂੰ ਦਿੱਤੀ ਨੈਤਿਕ ਸਿੱਖਿਆ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਆਕਸਬਿ੍ਜ ਵਰਲਡ ਸਕੂਲ ਢਿੱਲਵਾਂ ਕਲਾਂ ਵਿਖੇ ਲਗਾਏ ਗਏ ਪੰਜ ਦਿਨਾਂ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੇ ਆਨਲਾਈਨ ਵੱਖ-ਵੱਖ ਵੰਨਗੀਆਂ ਦੇ ਮੁਕਾਬਲਿਆਂ 'ਚ ਭਰਪੂਰ ਦਿਲਚਸਪੀ ਦਿਖਾਈ | ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਦੇ ਨੌਜਵਾਨ ਦੀ ਜੇਲ੍ਹ 'ਚ ਮੌਤ

ਪੰਜਗਰਾੲੀਂ ਕਲਾਂ, 15 ਜੂਨ (ਸੁਖਮੰਦਰ ਸਿੰਘ ਬਰਾੜ)-ਕੇਂਦਰ ਜੇਲ੍ਹ ਫ਼ਰੀਦਕੋਟ 'ਚ ਸਜ਼ਾ ਕੱਟ ਰਹੇ ਪੰਜਗਰਾੲੀਂ ਕਲਾਂ ਦੇ ਨੌਜਵਾਨ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਗੁਰਦਿੱਤ ਸਿੰਘ ਗੁਰਾ ਜੋ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ 'ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਸਾਦਿਕ, 15 ਜੂਨ (ਆਰ. ਐਸ. ਧੁੰਨਾ)-ਆਦੇਸ਼ ਕਾਲਜ ਮਚਾਕੀ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਸੰਗਤ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਤੇ ਚਾਹ ਦਾ ਲੰਗਰ ਵੀ ਵਰਤਾਇਆ ਗਿਆ | ...

ਪੂਰੀ ਖ਼ਬਰ »

ਗੁਰਦਿੱਤ ਸਿੰਘ ਸੇਖੋਂ ਨੇ ਸਾਥੀਆਂ ਸਮੇਤ ਗੁਰਦੁਆਰਾ ਜੰਡ ਸਾਹਿਬ ਵਿਖੇ ਮੱਥਾ ਟੇਕਿਆ

ਸਾਦਿਕ, 15 ਜੂਨ (ਆਰ. ਐਸ. ਧੁੰਨਾ, ਗੁਰਭੇਜ ਸਿੰਘ ਚੌਹਾਨ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਥਾਪੇ ਗਏ ਇੰਚਾਰਜ ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸਾਥੀਆਂ ਸਮੇਤ ਇਤਿਹਾਸਕ ਗੁਰਦੁਆਰਾ ਜੰਡ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਤੋਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦਾ ਅਕਾਲੀ ਆਗੂਆਂ ਵਲੋਂ ਸਵਾਗਤ

ਪੰਜਗਰਾਈਾ ਕਲਾਂ, 15 ਜੂਨ (ਕੁਲਦੀਪ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਸਿਆਸੀ ਗਠਜੋੜ 'ਤੇ ਪੰਜਗਰਾਈਾ ਕਲਾਂ ਖੇਤਰ ਦੇ ਪਿੰਡਾਂ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਸੁਖਵਿੰਦਰ ਸਿੰਘ ਕੋਟਸੁਖੀਆ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ ਵਿਖੇ ਆਨਲਾਈਨ ਸਮਰ ਕੈਂਪ ਲਗਾਇਆ

ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਲਈ ਨਰਸਰੀ ਤੋਂ ਲੈ ਕੇ ਨੌਵੀਂ ਜਮਾਤ ਤੱਕ ਆਨਲਾਈਨ ਸਮਰ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਆਸ਼ੀਸ਼ ਤੋਲਾ ਅਤੇ ਡਾਇਰੈਕਟਰ ਅਨੁਪਮਾ ਤੋਲਾ ਨੇ ਕੀਤਾ | ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਸਰਕਾਰੀ ਬਹੁ-ਤਕਨੀਕੀ ਕਾਲਜ ਕੋਟਕਪੂਰਾ ਵਿਚ ਚੱਲ ਰਹੇ ਡਿਪਲੋਮਾ ਕੋਰਸ (ਕੰਪਿਊਟਰ ਸਾਇੰਸ ਐਂਡ ਇੰਜੀ: ਵਿਭਾਗ ਅਤੇ ਇਲੈਕਟੋ੍ਰਨਿਕਸ ਤੇ ਕੰਮਿਊਨੀਕੇਸ਼ਨ ਇੰਜੀ:) ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਮੁਖੀ ਸੁਖਵਿੰਦਰ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਟਰਾਂਸਫ਼ਾਰਮਰਾਂ 'ਚੋਂ ਤਾਂਬਾ ਚੋਰੀ

ਪੰਜਗਰਾੲੀਂ ਕਲਾਂ, 15 ਜੂਨ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਦੇ ਮੋਗਾ ਰੋਡ 'ਤੇ ਸਥਿਤ ਖੇਤਾਂ 'ਚ ਲੱਗੇ ਦੋ ਟਰਾਂਸਫ਼ਾਰਮਰਾਂ 'ਚੋਂ ਚੋਰਾਂ ਵਲੋਂ ਤਾਂਬਾ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਬੀਤੀ ਰਾਤ ਸਥਾਨਕ ਪਿੰਡ ਦੇ ਕਿਸਾਨ ਸ਼ਿੰਗਾਰਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ

ਮੰਡੀ ਬਰੀਵਾਲਾ, 15 ਜੂਨ (ਨਿਰਭੋਲ ਸਿੰਘ)-ਬਰੀਵਾਲਾ 'ਚ ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ | ਸਫ਼ਾਈ ਸੇਵਕ ਯੂਨੀਅਨ ਨੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਸਫ਼ਾਈ ਸੇਵਕ ਯੂਨੀਅਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੈਮੀਨਾਰ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਅੱਜ ਬਜ਼ੁਰਗ ਦੁਰਵਿਹਾਰ ਰੋਕਥਾਮ ਦਿਹਾੜਾ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਹੈ | ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਅਗਵਾਈ ਵਿਚ ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਵਲੋਂ ਫ਼ੱਤਣਵਾਲਾ ਪਰਿਵਾਰ ਨਾਲ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਇਲਾਕੇ ਦੀ ਪ੍ਰਸਿੱਧ ਸ਼ਖ਼ਸੀਅਤ ਤੇ ਸੀਨੀਅਰ ਆਗੂ ਗੁਰਰਾਜ ਸਿੰਘ ਬਰਾੜ ਫ਼ੱਤਣਵਾਲਾ ਪੁੱਤਰ ਸਵ: ਹਰਚੰਦ ਸਿੰਘ ਬਰਾੜ ਫ਼ੱਤਣਵਾਲਾ ਸਾਬਕਾ ਵਿਧਾਇਕ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਸੇਵਾ-ਮੁਕਤ ਐੱਸ.ਡੀ.ਓ. ਬਚਿੱਤਰ ਸਿੰਘ ਭੁੱਲਰ ਨਮਿੱਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਡਾ. ਰਣਬੀਰ ਸਿੰਘ ਭੁੱਲਰ ਤੇ ਇੰਜੀ: ਰਣਜੀਤ ਸਿੰਘ ਭੁੱਲਰ ਦੇ ਪਿਤਾ ਬਚਿੱਤਰ ਸਿੰਘ ਭੁੱਲਰ ਰਿਟਾ: ਐੱਸ.ਡੀ.ਓ. ਜਨ ਸਿਹਤ ਵਿਭਾਗ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਪਾਠ ਦਾ ਭੋਗ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੱਢੀ ਜਾਗਰੂਕਤਾ ਰੈਲੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਐੱਸ. ਡੀ. ਐੱਮ. ਸਵਰਨਜੀਤ ਕੌਰ, ਸਿਹਤ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਜਾ ਰਹੇ ਕੋਰੋਨਾ ਵੈਕਸੀਨ ਕੈਂਪ ਸਬੰਧੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਵਿੱਢਿਆ ਗਿਆ ਸੰਘਰਸ਼ ਲਗਾਤਾਰ ਜਾਰੀ ਹੈ, ਜਿਸ ਦੀ ਕੜੀ ਤਹਿਤ ਅੱਜ ਡੀ. ਸੀ. ਦਫ਼ਤਰ ਕਾਮਿਆਂ ਵਲੋਂ ਗੇਟ ਰੈਲੀ ਕੀਤੀ ਗਈ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਪਿੰਡਾਂ 'ਚ ਫੇਰੀਆਂ ਲਾਉਣ ਦਾ ਸਿਲਸਿਲਾ ਜਾਰੀ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਐੱਸ. ਡੀ. ਐੱਮ. ਮਲੋਟ ਗੋਪਾਲ ਸਿੰਘ ਵਲੋਂ ਕੋਰੋਨਾ ਤੋਂ ਬਚਾਅ ਲਈ ਪਿੰਡਾਂ 'ਚ ਫੇਰੀਆਂ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਉਨ੍ਹਾਂ ਪਿੰਡ ਚੰਨੂੰ, ਮਾਨ, ਬਾਦਲ, ਗੱਗੜ, ਮਿੱਠੜੀ ਬੁੱਧਗਿਰ, ਪਿੰਡ ਕਿੱਲਿਆਂਵਾਲੀ ਤੇ ਮੰਡੀ ...

ਪੂਰੀ ਖ਼ਬਰ »

ਐੱਸ.ਡੀ. ਸਕੂਲ ਮਲੋਟ 'ਚ ਗਤੀਵਿਧੀਆਂ ਹਫ਼ਤਾ ਮਨਾਇਆ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਦੁਆਰਾ ਗਤੀਵਿਧੀਆਂ ਹਫ਼ਤਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਮਲੋਟ ਵਿਖੇ ਵੀਡੀਓਗ੍ਰਾਫ਼ੀ ਮੁਕਾਬਲੇ ਕਰਵਾਏ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਬੋਟਨੀ ਅਤੇ ਜੋਲੋਜੀ ਵਿਭਾਗ ਦੇ ਅਦਿਤੀ ਸ਼ਰਮਾ ਅਤੇ ਵਰਿੰਦਰ ਸਿੰਘ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ 'ਚ ਵੀਡੀਓਗ੍ਰਾਫ਼ੀ ਮੁਕਾਬਲੇ ...

ਪੂਰੀ ਖ਼ਬਰ »

ਆਲ ਇੰਡੀਆ ਰੰਘਰੇਟਾ ਦਲ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਰੰਘਰੇਟਾ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ 'ਚ ਆਨਲਾਈਨ ਸਮਰ ਕੈਂਪ ਲਗਾਇਆ

ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਦੁਆਰਾ ਪਿ੍ੰਸੀਪਲ ਸੰਧਿਆ ਬਠਲਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਆਨਲਾਈਨ ਹਫ਼ਤਾਵਾਰੀ ਸਮਰ ਕੈਂਪ ਦੇ ਦੂਜੇ ਦਿਨ ਐੱਲ.ਕੇ.ਜੀ ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX