ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਸੂਬਾ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਗਏ ਘੁਟਾਲੇ ਦੇ ਵਿਰੁੱਧ ਆਵਾਜ਼ ਉਠਾਉਂਦੇ ਹੋਏ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਐਸ. ਸੀ. ਵਿੰਗ ਵਲੋਂ ਪੰਜਾਬ ਪੱਧਰ 'ਤੇ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਭੱੁਖ ਹੜਤਾਲ ਸ਼ੁਰੂ ਕੀਤੀ ਗਈ | ਇਸੇ ਲੜੀ ਦੇ ਚੱਲਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ 'ਆਪ' ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਦਹੀਆ ਦੀ ਅਗਵਾਈ ਵਿਚ 'ਆਪ' ਲੀਡਰਸ਼ਿਪ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ | ਇਹ ਹੜਤਾਲ ਲਗਾਤਾਰ ਇਕ ਹਫ਼ਤੇ ਤੱਕ ਸਵੇਰੇ 11 ਵਜੇ ਤੋਂ ਸ਼ੁਰੂ ਹੋ ਰਾਤ 8 ਵਜੇ ਤੱਕ ਚੱਲੇਗੀ | ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕਟਾਰੀਆ ਅਤੇ ਐਸ. ਸੀ. ਵਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਜਨੀਸ਼ ਦਹੀਆ ਨੇ ਦੱਸਿਆ ਕਿ ਪੰਜਾਬ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਦੇ ਹਰ ਜ਼ਿਲ੍ਹੇ 'ਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਐਸ. ਸੀ. ਵਿੰਗ ਪੰਜਾਬ ਪ੍ਰਧਾਨ ਲਾਲ ਚੰਦ ਕਟਾਰੂ ਚੱਕ ਵਲੋਂ ਭੁੱਖ ਹੜਤਾਲ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਟੀਮਾਂ ਬਣਾਈਆਂ ਗਈਆਂ ਹਨ, ਜੋ ਸਿਲਸਿਲੇ ਵਾਰ ਹੜਤਾਲ ਵਿਚ ਡਿਊਟੀਆਂ ਨਿਭਾਉਣਗੀਆਂ | ਜ਼ਿਲ੍ਹਾ ਪ੍ਰਧਾਨ ਰਜਨੀਸ਼ ਦਹੀਆ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਰੋਟੇਸਨ ਵਾਈਜ਼ ਹਲਕਾ ਵਿਚ ਵਿਚਰੇ ਹੋਏ ਸੰਭਾਵਿਤ ਉਮੀਦਵਾਰ, ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ, ਵਲੰਟੀਅਰਜ਼ ਭੱੁਖ ਹੜਤਾਲ 'ਤੇ ਬੈਠਣਗੇ, ਜਿਸ ਦੇ ਚੱਲਦੇ ਭੁੱਖ ਹੜਤਾਲ ਦੇ ਪਹਿਲੇ ਦਿਨ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਜਨੀਸ਼ ਦਹੀਆ, ਹਰਜਿੰਦਰ ਸਿੰਘ ਸਿੱਧੂ, ਸੰਟੀ ਘਾਰੂ, ਸੁਖਰਾਜ ਸਿੰਘ ਗੋਰਾ, ਡਾ: ਪ੍ਰਦੀਪ ਰਾਣਾ, ਦਲੇਰ ਭੁੱਲਰ ਆਪਣੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ ਬੈਠੇ | ਹੜਤਾਲ 'ਤੇ ਬੈਠਣ ਵਾਲੇ ਸਾਥੀਆਂ ਨੂੰ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕਟਾਰੀਆ ਨੇ ਹਾਰ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਭੁਪਿੰਦਰ ਕੌਰ ਸੰਧੂ, ਜ਼ਿਲ੍ਹਾ ਮੀਡੀਆ ਇੰਚਾਰਜ ਡਾ: ਨਿਰਵੈਰ ਸਿੰਧੀ, ਸੀਨੀਅਰ ਯੂਥ ਆਗੂ ਮੋੜਾ ਸਿੰਘ ਅਣਜਾਣ, ਵਿਨੋਦ ਸੋਈ, ਫ਼ੌਜੀ ਸੁਰਜੀਤ ਸਿੰਘ, ਜਸਪਾਲ ਸਿੰਘ ਵਿਰਕ, ਗਗਨ ਕੰਤੋੜ, ਬਾਬਾ ਰਜਿੰਦਰ ਸਿੰਘ, ਅਤਿਸ ਸ਼ਰਮਾ, ਉਦੇ ਚੰਦ ਦਹੀਆ, ਪਿ੍ੰਸ ਚੋਪੜਾ, ਰਾਜ ਕੁਮਾਰ ਰਾਜੂ, ਗੁਰਪ੍ਰੀਤ ਸਿੰਘ, ਕੁਲਵੰਤ ਸਿੰਘ, ਨੰਬਰਦਾਰ ਅੰਮਿ੍ਤ ਸ਼ਰਮਾ ਹਾਜ਼ਰ ਸਨ |
ਮਾਮਲਾ ਬਜ਼ੁਰਗ ਮਹਿਲਾ ਨੂੰ ਗ਼ਲਤ ਮੈਡੀਕਲ ਰਿਪੋਰਟ ਦੇ ਕੇ ਕੀਤੀ ਆਰਥਿਕ ਲੁੱਟ ਦਾ
ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਸਮਾਜ ਵਿਚ ਡਾਕਟਰੀ ਕਿੱਤੇ ਨੂੰ ਰੱਬ ਦੇ ਬਰਾਬਰ ਦਰਜਾ ਦਿੱਤਾ ਜਾਂਦਾ ਹੈ, ਕਿਉਂਕਿ ਮਰੀਜ਼ ਨੂੰ ਨਵਾਂ ਜਨਮ ਦੇਣ ਲਈ ਕਈ ਵਾਰ ਡਾਕਟਰ ...
ਫ਼ਿਰੋਜ਼ਪੁਰ, 15 ਜੂਨ (ਰਾਕੇਸ਼ ਚਾਵਲਾ)-ਵਿਆਹੁਤਾ ਨੂੰ ਵਿਦੇਸ਼ ਲਿਜਾਉਣ ਦਾ ਲਾਰਾ ਲਾਉਣ ਤੇ ਦਾਜ ਲਈ ਤੰਗ-ਪੇ੍ਰਸ਼ਾਨ ਕਰਨ 'ਤੇ ਵੂਮੈਨ ਸੈੱਲ ਫ਼ਿਰੋਜ਼ਪੁਰ ਵਲੋਂ ਸਹੁਰੇ ਪਰਿਵਾਰ ਦੇ 3 ਜੀਆਂ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮੁਦਈ ਲਖਵੀਰ ਸਿੰਘ ...
ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਨੁਮਾ ਮਹਾਂਮਾਰੀ ਨੇ ਪੈਰ ਪਸਾਰਦੇ ਹੋਏ ਜ਼ਿਲ੍ਹੇ ਅੰਦਰ ਅੱਜ 39 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲਿਆ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ...
ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)- ਨੇੜਲੇ ਪਿੰਡ ਲਹਿਰਾ ਰੋਹੀ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਵੱਲੋਂ ਸਰਕਾਰੀ ਹਸਪਤਾਲ ...
ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਜਿੱਥੇ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀਆਂ ਦੀ ਹੜਤਾਲ 13 ਮਈ ਤੋਂ ਅਣਮਿੱਥੇ ਸਮੇਂ ਲਈ ਚੱਲ ਰਹੀ ਹੈ, ਜਿਸ ਕਾਰਨ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਨੂੰ ਬਰਕਰਾਰ ਰੱਖਣ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਨਗਰ ...
ਖੋਸਾ ਦਲ ਸਿੰਘ, 15 ਜੂਨ (ਮਨਪ੍ਰੀਤ ਸਿੰਘ ਸੰਧੂ)-ਪਿਛਲੇ ਦਿਨੀਂ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਬਿਜਲੀ ਵਿਭਾਗ ਦੇ ਜੇ.ਈ. ਦੇ ਖ਼ਿਲਾਫ਼ ਖੱਜਲ-ਖੁਆਰ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਲਗਾਏ ਸਨ | ਇਸ ਸਬੰਧੀ ਅੱਜ ਕਿਸਾਨ ਆਗੂ ਜਸਕਰਨ ਸਿੰਘ ਖੋਸਾ ਕੋਠੇ ਨੇ ਸਾਥੀ ...
ਫ਼ਿਰੋਜ਼ਪੁਰ, 15 ਜੂਨ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਅੰਦਰ ਪਰਚੂਨ ਵਿਚ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੀ ਪੁਲਿਸ ਨੇ ਵੇਚਣ ਲਈ ਹੈਰੋਇਨ ਦਾ ਅਦਾਨ-ਪ੍ਰਦਾਨ ਕਰਦੇ ਦੋ ਭਰਾਵਾਂ ਨੂੰ ਕਾਬੂ ਕਰਕੇ ...
ਤਲਵੰਡੀ ਭਾਈ, 15 ਜੂਨ (ਕੁਲਜਿੰਦਰ ਸਿੰਘ ਗਿੱਲ)-ਨਗਰ ਕੌਂਸਲ ਕਾਮਿਆਂ ਦੀਆਂ ਮੰਗਾ ਨੂੰ ਲੈ ਕੇ ਪੰਜਾਬ ਮਿਉਂਸੀਪਲ ਕਰਮਚਾਰੀ ਯੂਨੀਅਨ ਵਲੋਂ ਸ਼ੁਰੂ ਕੀਤੇ ਸੰਘਰਸ਼ ਤਹਿਤ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਨੂੰ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ, ਪਰ ਪੰਜਾਬ ...
ਫ਼ਿਰੋਜ਼ਪੁਰ, 15 ਜੂਨ (ਸੰਧੂ)-ਪੰਜਾਬ ਸਕਾਰ ਦੇ ਮੁਲਾਜ਼ਮ ਵਿਰੋਧੀ ਵਤੀਰੇ ਅਤੇ ਅੜੀਅਲ ਰਵੱਈਏ ਦੇ ਖ਼ਿਲਾਫ਼ ਸੂਬੇ ਦੇ ਸਮੂਹ ਦਫ਼ਤਰੀ ਕਾਮਿਆਂ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਵਜਾਏ ਸੰਘਰਸ਼ ਦਾ ਬਿਗਲ ਤਹਿਤ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਜ਼ਿਲ੍ਹਾ ...
ਗੁਰੂਹਰਸਹਾਏ, 15 ਜੂਨ (ਕਪਿਲ ਕੰਧਾਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਕਿਸਾਨਾਂ ਵਲੋਂ ਪੱਕੇ ਮੋਰਚੇ ਲਗਾ ਕੇ ਰੱਖੇ ਹੋਏ ਹਨ ਤੇ ...
ਮਮਦੋਟ, 15 ਜੂਨ (ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪੰਜਾਬ ਕਮੇਟੀ ਮੈਂਬਰ ਹਰਨੇਕ ਸਿੰਘ ਮਹਿਮਾ ਤੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਕੜਮਾਂ ਦੀ ਰਹਿਨੁਮਾਈ ਹੇਠ ਨੇੜਲੇ ਪਿੰਡ ਕੜਮਾਂ ਵਿਖੇ ਭਰਵੀਂ ਮੀਟਿੰਗ ਕੀਤੀ ਗਈ, ਜਿਸ 'ਚ ਟਿੱਬੀ ...
ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਮੰਡਲ ਰੇਲਵੇ ਮੈਨੇਜਰ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਮਾਨਸੂਨ ਦਾ ਮੌਸਮ ਰੇਲਵੇ ਲਈ ਬਹੁਤ ਚੁਣੌਤੀਪੂਰਨ ਹੁੰਦਾ ਹੈ, ਕਿਉਂਕਿ ਬਾਰਸ਼, ਲੈਂਡ ਸਲਾਈਡ, ਤਟਾਂ ਵਿਚ ਭੰਨ-ਤੋੜ, ਪੁਲਾਂ ਦੇ ਓਵਰ ਫਲੋਂ ਅਤੇ ਯਾਰਡਾ ਵਿਚ ਪਾਣੀ ...
ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਹਲਕੇ ਦੇ ਲੋਕਾਂ ਨਾਲ ਨੇੜਤਾ ਕਾਇਮ ਕਰਕੇ ਗਰਾਊਾਡ ਲੈਵਲ ਦੀਆਂ ਸਮੱਸਿਆਵਾਂ ਜਾਣਨ ਤੇ ਉਨ੍ਹਾਂ ਦੇ ਹੱਲ ਲਈ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਪਰਿਵਾਰ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਨੂੰ ਹਲਕੇ ਦੇ ...
ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਬੀਤੇ ਕੁਝ ਦਿਨ ਪਹਿਲਾਂ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ 'ਤੇ ਹਮਲਾ ਕਰਕੇ ਗੱਡੀ ਦੀ ਭੰਨਤੋੜ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ | ...
ਆਰਿਫ਼ ਕੇ, 15 ਜੂਨ (ਬਲਬੀਰ ਸਿੰਘ ਜੋਸਨ)-ਪਿੰਡ ਅੱਕੂ ਵਾਲਾ ਵਿਖੇ ਚੱਲ ਰਹੀ ਨਾਜਾਇਜ਼ ਰੇਤ ਦੀ ਖੱਡ 'ਤੇ ਮਾਈਨਿੰਗ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਟਰੈਕਟਰ ਰੇਤ ਦੀ ਭਰੀ ਟਰਾਲੀ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਟਰੈਕਟਰ ਚਾਲਕ ਭੱਜਣ ਵਿਚ ਸਫਲ ਹੋ ਗਿਆ | ...
ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਵੋਟ ਪ੍ਰਾਪਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਖੀਆਂ ਨੂੰ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਸਜ਼ਾ ਨਾ ਦਿੱਤੇ ਜਾਣ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕਰਦਿਆਂ ਵਿਸ਼ਵ ਭਾਈ ਮਰਦਾਨਾ ...
ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਪਿੰਡ 'ਚ ਰਹਿਣ ਵਾਲੇ ਲੋਕਾਂ ਦਾ ਰਹਿਣ ਬਸੇਰਾ ਉੱਚਾ ਚੁੱਕਣ ਲਈ ਅਤੇ ਸ਼ਹਿਰਾਂ ਵਾਲੀਆਂ ਸਮੂਹ ਸਹੂਲਤਾਂ ਮੁਹੱਈਆ ਕਰਵਾ ਕੇ ਆਧੁਨਿਕ ਸਮੇਂ ਦਾ ਹਾਣੀ ਬਣਾਉਣ ਲਈ ਯਤਨਸ਼ੀਲ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ...
ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸ਼ਹਿਰ ਦੇ ਨਵੇਂ ਤਲਵੰਡੀ ਰੋਡ ਸ਼ਗਨ ਰੈਸਟੋਰੈਂਟ ਦੇ ਪਿੱਛੇ ਰਹਿੰਦੇ ਇਕ ਪਰਿਵਾਰ ਦੇ ਅਚਾਨਕ ਘਰੋਂ ਗਏ ਨੌਜਵਾਨ ਦਾ ਕਰੀਬ ਪੰਜ ਦਿਨ ਬੀਤ ਜਾਣ 'ਤੇ ਵੀ ਕੋਈ ਪਤਾ ਨਾ ਲੱਗਣ ਕਾਰਨ ਪ੍ਰੇਸ਼ਾਨ ਮਾਪਿਆਂ ਨੇ ਪੁਲਿਸ ਪ੍ਰਸ਼ਾਸਨ ...
ਕੁੱਲਗੜ੍ਹੀ, 15 ਜੂਨ (ਸੁਖਜਿੰਦਰ ਸਿੰਘ ਸੰਧੂ)-ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਸਿਹਤ ਵਿਭਾਗ ਵਿਚ ਮਿਸਾਲੀ ਸੇਵਾ ਨਿਭਾਅ ਰਹੇ ਕੌਰਜੀਤ ਸਿੰਘ ਢਿੱਲੋਂ ਦੇ ਮਾਤਾ ਪਰਮਜੀਤ ਕੌਰ ਢਿੱਲੋਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਮਾਤਾ ਪਰਮਜੀਤ ਕੌਰ ਢਿੱਲੋਂ ਦੀ ਆਤਮਿਕ ...
ਗੋਲੂ ਕਾ ਮੋੜ, 15 ਜੂਨ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਭਜਨਗੜ੍ਹ ਦੇ ਸੰਸਥਾਪਕ ਮਹਾਨ ਤਪੱਸਵੀ ਸੰਤ ਬਾਬਾ ਵਚਨ ਸਿੰਘ ਜੀ ਵਲੋਂ ਚਲਾਈ ਮਰਿਯਾਦਾ ਅਨੁਸਾਰ ਅੱਜ ਪਹਿਲੀ ਹਾੜ੍ਹ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਆਰੰਭ ਕੀਤੀ ਗਈ ਹੈ | ਇਸ ਲੜੀ ਦੇ ਭੋਗ ਪਹਿਲੀ ...
ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸਿੱਖ ਧਰਮ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਗੁਰਦੁਆਰਾ ਨਾਨਕ ਜ਼ੀਰਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ...
ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਨੇ ਪ੍ਰਾਇਮਰੀ ਸਿੱਖਿਆ ਵਿਭਾਗ ਪੰਜਾਬ ਦੁਆਰਾ ਬਦਲੀ ਲਾਗੂ ਹੋਣ ਦੀ ਮਿਤੀ ਕਈ ਵਾਰ ਅੱਗੇ ਕਰਨ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪ੍ਰਾਇਮਰੀ ਵਰਗ ਦੀਆਂ ਬਦਲੀਆਂ ...
ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)- ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪ੍ਰਵੀਨ ਕੁਮਾਰ, ਮੁੱਖ ਸਲਾਹਕਾਰ ਰਾਮ ਅਵਤਾਰ ਅਤੇ ਮਹੇਸ਼ ਕੁਮਾਰ ਪ੍ਰਧਾਨ ਜਲ ਸਰੋਤ ਵਿਭਾਗ ਦੀ ਪ੍ਰਧਾਨਗੀ ...
ਗੁਰੂਹਰਸਹਾਏ/ਗੋਲੂ ਕਾ ਮੋੜ, 15 ਜੂਨ (ਕਪਿਲ ਕੰਧਾਰੀ/ਸੁਰਿੰਦਰ ਸਿੰਘ ਪੁਪਨੇਜਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਜਲਾਲਾਬਾਦ ਬ੍ਰਾਂਚ ਲਾਧੂ ਕਾ ਡਿਸਟ੍ਰੀਬਿਊਟਰ ਨਹਿਰ ਵਿਚ ਗੰਦਾ ਪਾਣੀ ਆਉਣ ਦੇ ਕਾਰਨ ਅੱਜ ਭਾਰਤੀ ...
ਫ਼ਿਰੋਜ਼ਪੁਰ, 15 ਜੂਨ (ਜਸਵਿੰਦਰ ਸਿੰਘ ਸੰਧੂ)-ਉੱਘੀ ਸਮਾਜ ਸੇਵੀ ਸੰਸਥਾ ਵਲੋਂ ਆਨਲਾਈਨ ਕਰਵਾਏ ਚੌਥੇ ਸਾਲਾਨਾ ਆਨਲਾਈਨ ਪੇਂਟਿੰਗ ਮੁਕਾਬਲਿਆਂ ਦੇ ਐਲਾਨੇ ਨਤੀਜੇ 'ਚ ਜਿੱਥੇ ਲੁਧਿਆਣਾ ਦੇ 12, ਅੰਬਾਲਾ ਦੇ 6 ਪ੍ਰਤੀਭਾਗੀਆਂ ਨੇ ਵੱਡੀਆਂ ਜਿੱਤਾਂ ਦਰਜ ਕੀਤੀਆਂ, ਉਥੇ ...
ਜ਼ੀਰਾ, 15 ਜੂਨ (ਜੋਗਿੰਦਰ ਸਿੰਘ ਕੰਡਿਆਲ)-ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜ਼ੀਰਾ ਤੇ ਹੋਰ ਥਾਵਾਂ ਤੋਂ ਆਏ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਵਿੱਢਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੇ ਕੈਬਨਿਟ ...
ਮੱਲਾਂਵਾਲਾ, 15 ਜੂਨ (ਸੁਰਜਨ ਸਿੰਘ ਸੰਧੂ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤਪ ਅਸਥਾਨ ਬਾਬਾ ਹਜ਼ਾਰਾ ਸਿੰਘ ਜੀ ਗੁਰਦੁਆਰਾ ਬੀਬੀਆਂ ਵਾਲਾ ਵਿਖੇ ਮੱੁਖ ਸੇਵਾਦਾਰ ਬਾਬਾ ਜਸਵੰਤ ਸਿੰਘ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ...
ਗੁਰੂਹਰਸਹਾਏ, 15 ਜੂਨ (ਹਰਚਰਨ ਸਿੰਘ ਸੰਧੂ)- ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨਗੀ ਦਾ ਪਿਛਲੇ 4 ਮਹੀਨਿਆਂ ਤੋਂ ਚੱਲਿਆ ਆ ਰਿਹਾ ਮਾਮਲਾ ਜਿਉਂ ਦਾ ਤਿਉਂ ਹੈ | 15 ਵਾਰਡਾਂ ਵਾਲੀ ਨਗਰ ਕੌਂਸਲ ਗੁਰੂਹਰਸਹਾਏ ਦੇ ਸਾਰੇ ਹੀ ਵਾਰਡਾਂ ਤੋਂ ਕਾਂਗਰਸੀ ਕੌਂਸਲਰ ਬਣੇ ਹਨ ...
ਚੰਡੀਗੜ੍ਹ, 15 ਜੂਨ (ਅਜੀਤ ਬਿਊਰੋ)-ਲੰਮਾ ਸਮਾਂ ਪੰਜਾਬ ਦੀ ਰਾਜਨੀਤੀ ਵਿਚ ਸਰਗਰਮ ਰਹੇ ਤੇ ਤਿੰਨ ਵਾਰ ਜਲਾਲਾਬਾਦ ਤੋਂ ਵਿਧਾਇਕ ਰਹੇ ਮਹਿਤਾਬ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ 'ਚ ਸ਼ਾਮਿਲ ਹੋ ਗਏ | ਇਸੇ ਤਰ੍ਹਾਂ ਬਠਿੰਡਾ ਦੇ ਸਮਾਜ ਸੇਵੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX