ਤਾਜਾ ਖ਼ਬਰਾਂ


ਸਿੰਘੂ ਬਾਰਡਰ ਕਤਲ ਮਾਮਲੇ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਚੰਡੀਗੜ੍ਹ, 16 ਅਕਤੂਬਰ - ਸਿੰਘੂ ਬਾਰਡਰ 'ਤੇ ਹੋਏ ਕਤਲ ਮਾਮਲੇ ਵਿਚ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗ ਕੀਤੀ ਹੈ ਕਿ ਇਸ ਕੇਸ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਤੱਤਾਂ ਦੀ ਪਹਿਚਾਣ ਹੋਵੇ, ਜੋ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ...
ਕੇਰਲ 'ਚ ਭਾਰੀ ਮੀਂਹ ਕਾਰਨ 5 ਮੌਤਾਂ, ਕਈ ਲੋਕ ਲਾਪਤਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕੇਰਲ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਤੇਜ ਬਾਰਸ਼ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਲਗਾਤਾਰ ਬਾਰਸ਼ ਕਾਰਨ ਕਈ ਜ਼ਿਲ੍ਹਿਆਂ ਵਿਚ ਹੜ ਆ ਗਿਆ ਹੈ। ਜਿਸ ਕਾਰਨ ਕੇਰਲ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਕੋਟਾਇਅਮ 'ਚ ਜ਼ਮੀਨ ਖਿਸਕਣ ਕਾਰਨ ਵਾਪਰੀ ਘਟਨਾ 'ਚ 16 ਲੋਕ ਲਾਪਤਾ ਹੋ ਗਏ ਹਨ।
ਅੱਤਵਾਦੀਆਂ ਵਲੋਂ ਪੁਲਵਾਮਾ ਤੇ ਸ੍ਰੀਨਗਰ 'ਚ ਬਾਹਰੀ ਸੂਬਿਆਂ ਤੋਂ ਆਏ ਦੋ ਵਿਅਕਤੀ ਹਲਾਕ
. . .  1 day ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ 'ਚ ਹਿੰਸਾ ਦੀਆਂ ਵੱਧ ਰਹੀਆਂ ਵਾਰਦਾਤਾਂ ਚਿੰਤਾ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ। ਅੱਜ ਇਕ ਵਾਰ ਫਿਰ ਸ੍ਰੀਨਗਰ ਤੇ ਪੁਲਵਾਮਾ ਵਿਚ ਅੱਤਵਾਦੀਆਂ ਨੇ ਦੋ ਬਾਹਰਲੇ ਸੂਬਿਆਂ ਤੋਂ ਕੰਮ ਕਰਨ ਲਈ ਆਏ ਵਿਅਕਤੀਆਂ ਦੀਆਂ ਹੱਤਿਆਵਾਂ ਕਰ ਦਿੱਤੀਆਂ ਗਈਆਂ...
ਸਿੰਘੂ ਬਾਰਡਰ ਦੀ ਘਟਨਾ ਬੇਅਦਬੀ ਦੇ ਦੋਸ਼ੀਆਂ ਪ੍ਰਤੀ ਸਰਕਾਰ ਦੀ ਨਰਮੀ ਦਾ ਨਤੀਜਾ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
. . .  1 day ago
ਚੌਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ) - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੰਡਲੀ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਸੰਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਇਹ ਘਟਨਾ ਕੋਈ ਅਚਨਚੇਤ ਵਾਪਰੀ ਘਟਨਾ ਨਹੀਂ ਹੈ। ਇਹ ਸ੍ਰੀ ਗੁਰੂ...
ਲੁਧਿਆਣਾ 'ਚ ਵਪਾਰੀਆਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ
. . .  1 day ago
ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਵਪਾਰੀਆਂ ਦੇ ਨਾਲ ਮੀਟਿੰਗ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਿਪਨ ਕਾਕਾ ਸੂਦ, ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਰਹੇ...
ਕਿਸਾਨ ਯੂਨੀਅਨ ਡਕੌਦਾ ਨੇ ਕੀਤਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਵਿਰੋਧ
. . .  1 day ago
ਮੰਡੀ ਲਾਧੂਕਾ 16 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) -ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਅੱਜ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿੰਡ ਰਾਣਾ ਪਹੁੰਚਣ...
ਤਾਲਿਬਾਨ ਦੀ ਮਾਨਤਾ ਦਾ ਮਾਮਲਾ ਚੱਲ ਰਿਹਾ ਹੈ ਪਰ ਇਹ ਉਹ ਰਾਜ ਹੈ ਜਿੱਥੇ ਘੱਟ ਗਿਣਤੀ ਸੁਰੱਖਿਅਤ ਨਹੀਂ - ਸੁਖਬੀਰ ਸਿੰਘ ਬਾਦਲ
. . .  1 day ago
ਨਵੀਂ ਦਿੱਲੀ,16 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਅਫ਼ਗਾਨਿਸਤਾਨ ਦੀ ਇਸਲਾਮਿਕ ਅਮੀਰਾਤ ਦੀ ਵਿਸ਼ੇਸ਼ ਇਕਾਈ ਦੇ ਭਾਰੀ ਹਥਿਆਰਬੰਦ ਅਧਿਕਾਰੀ ਜੋ ਜ਼ਬਰਦਸਤੀ ਕਾਬੁਲ ਦੇ ਗੁਰਦੁਆਰੇ ਵਿਚ...
ਕੇਰਲ 'ਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ, 12 ਲਾਪਤਾ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ ਦੀ ਖ਼ਬਰ ਦੇ ਨਾਲ - ਨਾਲ 12 ਲੋਕਾਂ ਦੇ ਲਾਪਤਾ ਹੋਣ ਦੀ ਜਾਣਕਾਰੀ ...
ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ
. . .  1 day ago
ਖਲਵਾੜਾ, 16 ਅਕਤੂਬਰ (ਮਨਦੀਪ ਸਿੰਘ ਸੰਧੂ) - ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ...
ਜੇਕਰ ਮੋਦੀ ਸਰਕਾਰ ਨੇ ਬੀ.ਐੱਸ.ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਲ੍ਹ ਭਰੋ ਅੰਦੋਲਨ ਕੀਤਾ ਜਾ ਸਕਦਾ ਹੈ ਸ਼ੁਰੂ - ਬਿਕਰਮ ਸਿੰਘ ਮਜੀਠੀਆ
. . .  1 day ago
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐੱਸ.ਐਫ. ਨੂੰ ਸਰਹੱਦੀ ਖੇਤਰ ਵਿਚ ਦਿੱਤੇ ਵਾਧੂ ਅਧਿਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ...
ਸਿੰਘੂ ਬਾਰਡਰ ਘਟਨਾ ਵਿਚ ਇਕ ਹੋਰ ਗ੍ਰਿਫ਼ਤਾਰੀ
. . .  1 day ago
ਜੰਡਿਆਲਾ ਗੁਰੂ, 16 ਅਕਤੂਬਰ ( ਪ੍ਰਮਿੰਦਰ ਸਿੰਘ ਜੋਸਨ ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਿਹੰਗ ਨਰੈਣ ਸਿੰਘ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  1 day ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  1 day ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  1 day ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  1 day ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  1 day ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  1 day ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  1 day ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਿਵਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਖੰਨਾ / ਸਮਰਾਲਾ

ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

ਮਾਛੀਵਾੜਾ ਸਾਹਿਬ, 15 ਜੂਨ (ਸੁਖਵੰਤ ਸਿੰਘ ਗਿੱਲ)-ਆਪਣੀਆਂ ਹੱਕੀਂ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਨਗਰ ਕੌਂਸਲ ਮਾਛੀਵਾੜਾ ਦੇ ਸਫ਼ਾਈ ਸੇਵਕਾਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਹੋਇਆ ਗਨੀ ਖਾਂ ਨਬੀ ਖਾਂ ਗੇਟਾਂ 'ਤੇ ਪੁਤਲਾ ਫੂਕਿਆ ਗਿਆ | ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਰੋਸ ਮਾਰਚ ਨਗਰ ਕੌਂਸਲ ਦਫ਼ਤਰ ਤੋਂ ਸ਼ੁਰੂ ਹੋ ਕੇ ਮੇਨ ਚੌਂਕ 'ਚ ਪੁੱਜਿਆ, ਜਿੱਥੇ ਰੋਸ ਮਾਰਚ 'ਚ ਸ਼ਾਮਿਲ ਕਰਮਚਾਰੀਆਂ ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਸਾਬਕਾ ਪ੍ਰਧਾਨ ਜਸਵੀਰ ਸਿੰਘ ਢਿੱਲੋਂ ਆਦਿ ਨੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਵਾਜਬ ਦੱਸਦਿਆਂ ਹੋਇਆ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਸੱਤਾ ਹਥਿਆ ਕੇ ਵਾਅਦੇ ਨਾ ਪੂਰੇ ਕਰ ਕੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਮਹਿੰਗਾਈ ਵਿਚ ਠੇਕਾ ਸਿਸਟਮ ਤਹਿਤ ਕੰਮ ਕਰ ਰਹੇ ਇਹ ਸਫ਼ਾਈ ਸੇਵਕ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ 'ਤੇ ਘਰ ਦਾ ਖ਼ਰਚ ਚਲਾਉਣ ਤੋਂ ਵੀ ਅਸਮਰੱਥ ਹੋ ਚੁੱਕੇ ਹਨ | ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਫ਼ਾਈ ਸੇਵਕਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਮੰਨ ਕੇ ਉਨ੍ਹਾਂ ਨੂੰ ਰਾਹਤ ਦੇਵੇ | ਰੋਸ ਮਾਰਚ 'ਚ ਕਾਮਰੇਡ ਅਮਰਨਾਥ ਕੂੰਮਕਲਾਂ, ਜਗਤਾਰ ਸਿੰਘ ਦਿਆਲਪੁਰਾ, ਸ਼ਿਵ ਕਲਿਆਣ, ਰਘਵੀਰ ਸਿੰਘ, ਧਰਮਵੀਰ ਸਿੰਘ ਪਾਮੇ, ਰੌਸ਼ਨ ਹੰਸ, ਅਨੂੰ ਬਾਲਾ, ਸ਼ੰਕਰ ਕਲਿਆਣ, ਰਵੀ ਬਾਲੀ, ਸੁਖਦਰਸ਼ਨ ਲਾਲ, ਸੁਖਵਿੰਦਰ ਸਿੰਘ, ਸਿਮਰਨਜੀਤ ਸਿੰਘ ਗੋਗੀਆ, ਪਰਮਜੀਤ ਸਿੰਘ ਨੀਲੋਂ, ਸ਼ੰਮੀ ਕੁਮਾਰ, ਲਾਲੀ ਪਾਮੇ, ਰਵੀ ਵੈਦ, ਦਰਸ਼ਨ ਸਿੰਘ, ਸੰਨੀ ਵੈਦ, ਅਜੈ ਕੁਮਾਰ, ਰਾਕੇਸ਼ ਕੁਮਾਰ ਪਾਮੇ, ਕਿਸ਼ਨ ਲਾਲ, ਜਗਜੀਤ ਸਿੰਘ, ਵਿਜੈ ਕੁਮਾਰ, ਮੰਜੂ ਰਾਣੀ, ਸੁਰਿੰਦਰ ਕੌਰ, ਆਸ਼ਾ ਰਾਣੀ, ਸੁਨੀਤਾ ਰਾਣੀ, ਵਿਜੈ ਕੁਮਾਰ, ਮਨਜੀਤ ਕੌਰ, ਸਰੋਜ ਬਾਲਾ, ਅਨੀਤਾ ਰਾਣੀ, ਕਮਲੇਸ਼ ਰਾਣੀ, ਪੂਜਾ ਰਾਣੀ, ਸਿਮਰਨਜੀਤ ਕੌਰ, ਰੇਖਾ ਰਾਣੀ, ਗੀਤਾ ਰਾਣੀ, ਸ਼ਾਲੂ ਰਾਣੀ ਅਤੇ ਸੋਨੀਆ ਰਾਣੀ ਆਦਿ ਵੀ ਮੌਜੂਦ ਸਨ |

ਦੁਕਾਨਦਾਰ ਦਾ ਕਤਲ ਕਰਨ ਵਾਲਾ ਪੁਲਿਸ ਨੇ ਕੀਤਾ ਕਾਬੂ

ਕੁਹਾੜਾ, 15 ਜੂਨ (ਸੰਦੀਪ ਸਿੰਘ ਕੁਹਾੜਾ)- ਬੀਤੇ ਦਿਨ ਰਾਤ ਨੂੰ ਥਾਣਾ ਕੂੰਮ ਕਲਾਂ ਅਧੀਨ ਪੈਂਦੇ ਪਿੰਡ ਕੁਹਾੜਾ ਮਾਛੀਵਾੜਾ ਰੋਡ 'ਤੇ ਅੰਡੇ ਸਿਗਰਟ, ਪਾਨ ਦਾ ਖੋਖਾ ਲਗਾਉਣ ਵਾਲੇ ਸੂਰਜ ਕੁਮਾਰ ਦੇ ਸਿਰ 'ਤੇ ਲੋਹੇ ਦੀ ਰਾਡ ਮਾਰ ਕੇ ਆਟੋ ਚਾਲਕ ਮੁਹੰਮਦ ਸੂਲੇਮਾਨ ਫ਼ਰਾਰ ਹੋ ...

ਪੂਰੀ ਖ਼ਬਰ »

ਰਾਜਗੜ੍ਹ ਤੇ ਅਜਨੌਦ ਦੇ ਕਿਸਾਨਾਂ ਨੇ ਦੋਰਾਹਾ ਪਾਵਰਕਾਮ ਦਫ਼ਤਰ ਦਾ ਕੀਤਾ ਘਿਰਾਓ

ਦੋਰਾਹਾ, 15 ਜੂਨ ( ਮਨਜੀਤ ਸਿੰਘ ਗਿੱਲ, ਜਸਵੀਰ ਝੱਜ)- ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਭਾਵੇਂ ਕਿ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਖੇਤਰ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਐਲਾਨ ਕੀਤਾ ਗਿਆ ਹੈ, ਪਰ ਦੋਰਾਹਾ ਲਾਗਲੇ ਪਿੰਡ ਰਾਜਗੜ੍ਹ ਤੇ ਅਜਨੌਦ ਵਿਚ ...

ਪੂਰੀ ਖ਼ਬਰ »

ਤੇਜ਼ ਮੀਂਹ-ਹਨੇਰੀ ਦੌਰਾਨ ਘਰ 'ਚ ਚੋਰੀ

ਕੁਹਾੜਾ, 15 ਜੂਨ (ਸੰਦੀਪ ਸਿੰਘ ਕੁਹਾੜਾ)-ਬੀਤੀ ਦਿਨੀਂ ਥਾਣਾ ਫੋਕਲ ਪੁਆਇੰਟ ਦੀ ਹਦੂਦ 'ਚ ਪੈਂਦੇ ਪਿੰਡ ਕੁਹਾੜਾ ਵਿਖੇ ਚੋਰਾਂ ਨੇ ਰਾਤ ਨੂੰ ਚੱਲੀ ਮੀਂਹ ਹਨੇਰੀ ਦਾ ਫ਼ਾਇਦਾ ਉਠਾਉਂਦੇ ਹੋਏ ਇਕ ਘਰ 'ਚੋਂ ਕਰੀਬ 1 ਲੱਖ 50 ਹਜਾਰ ਦੀ ਨਕਦੀ, ਗਹਿਣੇ ਤੇ ਜ਼ਰੂਰੀ ਕਾਗ਼ਜ਼ਾਤ ਤੇ ...

ਪੂਰੀ ਖ਼ਬਰ »

ਭਗੌੜਾ ਕਰਾਰ ਕਥਿਤ ਦੋਸ਼ੀ ਪੁਲਿਸ ਨੇ ਕੀਤਾ ਕਾਬੂ

ਖੰਨਾ, 15 ਜੂਨ (ਮਨਜੀਤ ਧੀਮਾਨ)- ਥਾਣਾ ਸਿਟੀ 1 ਖੰਨਾ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਕਾਬੂ ਕੀਤਾ ਗਿਆ ਹੈ | ਫੜੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਸਤਨਾਮ ਸਿੰਘ ਉਰਫ਼ ਸੱਤਾ ਵਾਸੀ ਭੈਣੀ ਖ਼ੁਰਦ ਥਾਣਾ ਅਮਰਗੜ੍ਹ ਜ਼ਿਲ੍ਹਾ ਸੰਗਰੂਰ ਵਜੋਂ ਹੋਈ | ਮਾਮਲੇ ...

ਪੂਰੀ ਖ਼ਬਰ »

ਯਾਦੂ ਦੀ ਅਗਵਾਈ 'ਚ ਅਕਾਲੀ ਵਰਕਰਾਂ ਨੇ ਕੈਪਟਨ ਦੀ ਰਿਹਾਇਸ਼ ਦੇ ਘਿਰਾਓ 'ਚ ਲਿਆ ਹਿੱਸਾ

ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ) - ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਅਤੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਖ਼ਿਲਾਫ਼ ਵੈਕਸੀਨ ਤੇ ਫਤਿਹ ਕਿੱਟਾਂ ਦੀ ਖ਼ਰੀਦ ਵਿਚ ਘੋਟਾਲਾ ਕਰਨ ਦਾ ਦੋਸ਼ ਵਿਰੁੱਧ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ...

ਪੂਰੀ ਖ਼ਬਰ »

ਸੇਵਾ-ਮੁਕਤ ਫ਼ੌਜੀ ਦੇ ਘਰੋਂ ਗਹਿਣੇ ਤੇ ਲੱਖਾਂ ਰੁਪਏ ਦੀ ਚੋਰੀ

ਬੀਜਾ, 15 ਜੂਨ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਰੁਪਾਲੋਂ ਦੇ ਖੇਤਾਂ ਵਿਚ ਰਹਿ ਰਹੇ ਸੇਵਾ ਮੁਕਤ ਫ਼ੌਜੀ ਇਕਬਾਲ ਸਿੰਘ ਪੁੱਤਰ ਬਲਜਿੰਦਰ ਸਿੰਘ ਦੇ ਘਰੋਂ ਰਾਤ ਸਮੇਂ ਘਰ ਵਿਚ ਲੱਖਾਂ ਦੇ ਸੋਨੇ ਦੇ ਗਹਿਣਿਆਂ ਸਮੇਤ ਲੱਖਾਂ ਰੁਪਏ ਦੀ ਚੋਰੀ ਹੋਣ ਦੀ ਖ਼ਬਰ ਹੈ¢ ਸੇਵਾ ਮੁਕਤ ...

ਪੂਰੀ ਖ਼ਬਰ »

ਖੰਨਾ ਦੇ ਸੈਂਕੜੇ ਅਕਾਲੀ ਆਗੂਆਂ ਨੇ ਸੁਖਬੀਰ ਨੂੰ ਮਿਲ ਕੇ ਚੰਨੀ ਲਈ ਟਿਕਟ ਦੀ ਕੀਤੀ ਮੰਗ

ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ)- ਵਿਧਾਨ ਸਭਾ ਹਲਕਾ ਖੰਨਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੈਂਕੜੇ ਵਰਕਰਾਂ ਨੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਖੰਨਾ ਹਲਕੇ ਤੋਂ ਵਿਧਾਨ ਸਭਾ ਦੀ ਅਕਾਲੀ ਟਿਕਟ ਅਕਾਲੀ ...

ਪੂਰੀ ਖ਼ਬਰ »

ਜੈ ਜਵਾਨ ਜੈ ਕਿਸਾਨ ਪਾਰਟੀ ਨੇ ਹਲਕਾ ਪਾਇਲ (ਰਿਜ਼ਰਵ) ਤੋਂ ਰਾਜਦੀਪ ਕੌਰ ਬੁਰਕੜਾ ਨੂੰ ਚੋਣ ਮੈਦਾਨ 'ਚ ਉਤਾਰਿਆ

ਮਲੌਦ, 15 ਜੂਨ (ਸਹਾਰਨ ਮਾਜਰਾ)- ਜੈ ਜਵਾਨ ਜੈ ਕਿਸਾਨ ਪਾਰਟੀ ਵਲੋਂ ਪਹਿਲਕਦਮੀ ਕਰਦਿਆਂ ਸੂਬਾ ਪ੍ਰਧਾਨ ਡਾ. ਬਲਜੀਤ ਸਿੰਘ ਔਲਖ ਵਲੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਹਲਕਾ ਪਾਇਲ ਦੇ ਸੀ. ਮਹਿਲਾ ਆਗੂ ਰਾਜਦੀਪ ਕੌਰ ਬੁਰਕੜਾ ਨੂੰ ਵਿਧਾਨ ਸਭਾ ਹਲਕਾ ਪਾਇਲ ਰਿਜ਼ਰਵ ...

ਪੂਰੀ ਖ਼ਬਰ »

ਕਰਮਚਾਰੀ ਦੀ ਡਿਊਟੀ ਸਮੇਂ ਹੋਈ ਮੌਤ 'ਤੇ ਪਰਿਵਾਰ ਨੂੰ ਦਿੱਤੀ ਜਾਵੇ ਵਿੱਤੀ ਮਦਦ ਤੇ ਮੈਂਬਰ ਨੂੰ ਨੌਕਰੀ-ਮਾਸਟਰ ਕੇਡਰ ਯੂਨੀਅਨ

ਕੁਹਾੜਾ, 15 ਜੂਨ (ਸੰਦੀਪ ਸਿੰਘ ਕੁਹਾੜਾ)-ਕੋਰੋਨਾ ਮਹਾਂਮਾਰੀ ਦੌਰਾਨ ਡਿਊਟੀ ਨਿਭਾ ਰਹੇ ਮਾਸਟਰ ਗਗਨਦੀਪ ਸਿੰਘ 6 ਜੂਨ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ, ਉਹ ਆਪਣੇ ਪਿੱਛੋਂ ਆਪਣੇ ਦੋ ਬੱਚੇ ਤੇ ਪਤਨੀ ਛੱਡ ਗਏ¢ ਇਸ ਦੁੱਖ ਦੀ ਘੜੀ ਵਿਚ ਜਿੱਥੇ ਸਮੂਹ ਅਧਿਆਪਕ ਵਰਗ ਅਤੇ ...

ਪੂਰੀ ਖ਼ਬਰ »

ਗੱਠਜੋੜ ਸੂਬੇ ਦੇ ਹਿਤਾਂ ਨੂੰ ਸਹੀ ਦਿਸ਼ਾ 'ਚ ਲਿਜਾਵੇਗਾ-ਧਮੋਟ

ਪਾਇਲ, 15 ਜੂਨ (ਨਿਜ਼ਾਮਪੁਰ)- ਅਕਾਲੀ-ਬਸਪਾ ਗੱਠਜੋੜ ਸਰਵੋਤਮ ਹੈ | ਪੰਜਾਬੀਅਤ ਦੇ ਸੰਕਲਪ ਨੂੰ ਬਚਾਉਣ ਖ਼ਾਤਰ ਹੋਏ ਇਸ ਗਠਬੰਧਨ ਨਾਲ਼ ਲੋਕਾਂ ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ¢ ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਧਮੋਟ ਨੇ ਕਰਦਿਆਂ ਕਿਹਾ ਕਿ ਪਹਿਲੇ ...

ਪੂਰੀ ਖ਼ਬਰ »

ਗੱਠਜੋੜ ਨਾਲ ਪੰਜਾਬ 'ਚੋਂ ਕਾਂਗਰਸ ਦਾ ਹੋਵੇਗਾ ਮੁਕੰਮਲ ਸਫ਼ਾਇਆ-ਇਕੋਲਾਹੀ

ਬੀਜਾ, 15 ਜੂਨ (ਅਵਤਾਰ ਸਿੰਘ ਜੰਟੀ ਮਾਨ)- ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਹਲਕਾ ਖੰਨਾ ਦੇ ਸਾਬਕਾ ਪ੍ਰਧਾਨ ਅਜਮੇਰ ਸਿੰਘ ਇਕੋਲਾਹੀ ਨੇ ਕਿਹਾ ਕਿ ਐੱਸ.ਸੀ. ਭਾਈਚਾਰੇ ਨੂੰ ਕਾਂਗਰਸ ਨੇ ਹਮੇਸ਼ਾ ਆਪਣੇ ਵੋਟ ਬੈਂਕ ਦੇ ਤੌਰ 'ਤੇ ਵਰਤਿਆ ਤੇ ਕਦੇ ਵੀ ਦਲਿਤ ਭਾਈਚਾਰੇ ...

ਪੂਰੀ ਖ਼ਬਰ »

ਅਧਿਆਪਕਾਂ ਦਾ ਕੰਮ ਆਈ.ਟੀ. ਸੈੱਲ ਦਾ ਨਹੀਂ, ਸਿੱਖਿਆ ਦੇਣਾ ਹੈ-ਅਧਿਆਪਕ ਆਗੂ

ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ)- ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵਲੋਂ ਅਧਿਆਪਕਾਂ ਨੂੰ ਵਿਭਾਗ ਅਤੇ ਸਕੂਲਾਂ ਦੇ ਫੇਸਬੁਕ ਪੇਜਾਂ ਲਈ ਵਧੇਰੇ ਤੋਂ ਵਧੇਰੇ ਲਾਈਕ ਸ਼ੇਅਰ ਅਤੇ ਕਮੈਂਟ ਇਕੱਤਰ ਕਰਨ ਲਈ ਪਾਬੰਦ ਬਣਾਇਆ ਗਿਆ ਹੈ | ਹਾਲ ਹੀ ਵਿਚ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਕਿਸਾਨ 17 ਨੂੰ ਲਲਹੇੜੀ ਰੋਡ ਚੌਕ ਖੰਨਾ ਵਿਖੇ ਕਰਨਗੇ ਪ੍ਰਦਰਸ਼ਨ

ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ)- ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੀ ਪੰਜਾਬ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਜਥੇਦਾਰ ਹਰਚੰਦ ਸਿੰਘ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਵਿਸ਼ੇਸ਼ ਤੋਰ ਤੇ ਸੁਪਰੀਮ ਕੋਰਟ ਦੇ ਵਕੀਲ ਅਬਦੁਲ ਕਰੀਮ ਅੰਸਾਰੀ ਨੇ ਸ਼ਿਰਕਤ ...

ਪੂਰੀ ਖ਼ਬਰ »

ਪਿੰਡ ਮਾਣਕ ਮਾਜਰਾ ਦੇ ਵਾਸੀਆਂ ਵਲੋਂ ਪੰਜਾਬ ਬਿਜਲੀ ਬੋਰਡ ਦੇ ਮੁਲਾਜ਼ਮ ਸਨਮਾਨਿਤ

ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ)- ਪਿੰਡ ਮਾਣਕ ਮਾਜਰਾ ਦੇ ਵਾਸੀਆਂ ਨੇ ਪੰਜਾਬ ਬਿਜਲੀ ਬੋਰਡ ਦੇ ਜੀ.ਈ. ਬਲਿਹਾਰ ਸਿੰਘ ਤੇ ਬਿਜਲੀ ਮੁਲਾਜ਼ਮਾਂ ਦਾ ਸਨਮਾਨ ਕੀਤਾ¢ ਮਨੁੱਖੀ ਅਧਿਕਾਰ ਮੰਚ ਦੇ ਪ੍ਰਧਾਨ ਜਸਵਿੰਦਰ ਸਿੰਘ ਬਿੱਟੂ ਮਾਣਕ ਮਾਜਰਾ ਨੇ ਦੱਸਿਆ ਕਿ ਐਸ.ਡੀ.ਓ. ...

ਪੂਰੀ ਖ਼ਬਰ »

ਗੁ: ਸ੍ਰੀ ਰੇਰੂ ਸਾਹਿਬ ਨੰਦਪੁਰ-ਸਾਹਨੇਵਾਲ ਵਿਖੇ ਸੰਗਰਾਂਦ ਮਨਾਈ

ਸਾਹਨੇਵਾਲ, 15 ਜੂਨ (ਹਰਜੀਤ ਸਿੰਘ ਢਿੱਲੋਂ)-ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ-ਸਾਹਨੇਵਾਲ ਵਿਖੇ ਸੰਗਰਾਂਦ ਮਨਾਈ ਗਈ | ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਅਨੁਸਾਰ ਅੰਮਿ੍ਤ ਵੇਲੇ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਘਲੋਟੀ ਪੁੱਜਣ 'ਤੇ ਅਕਾਲੀ-ਬਸਪਾ ਵਰਕਰਾਂ ਵਲੋਂ ਡਾ. ਬੀਜਾ ਦਾ ਸਵਾਗਤ

ਰਾੜਾ ਸਾਹਿਬ, 15 ਜੂਨ (ਸਰਬਜੀਤ ਸਿੰਘ ਬੋਪਾਰਾਏ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਡਾ. ਜਸਪ੍ਰੀਤ ਸਿੰਘ ਬੀਜਾ ਹਲਕਾ ਇੰਚਾਰਜ ਪਾਇਲ ਦਾ ਇਲਾਕੇ ਦੇ ਨਾਮਵਰ ਪਿੰਡ ਘਲੋਟੀ ਪੁੱਜਣ 'ਤੇ ਅਕਾਲੀ ਦਲ ਤੇ ਬਸਪਾ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਤੇ ਅਕਾਲੀ-ਬਸਪਾ ...

ਪੂਰੀ ਖ਼ਬਰ »

ਲੇਖਕ ਮੰਚ ਸਮਰਾਲਾ ਦੀ ਹਮਦਰਦਵੀਰ ਨੌਸ਼ਹਿਰਵੀ ਵਿਸ਼ੇਸ਼ ਯਾਦਗਾਰੀ ਇਕੱਤਰਤਾ

ਸਮਰਾਲਾ, 15 ਜੂਨ (ਗੋਪਾਲ ਸੋਫਤ)- ਲੇਖਕ ਮੰਚ ਸਮਰਾਲਾ ਦੀ ਲੋਕ ਪੱਖੀ ਪ੍ਰਤੀਬੱਧ ਸਾਹਿਤਕਾਰ ਹਮਦਰਦਵੀਰ ਨੌਸ਼ਹਿਰਵੀ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ ਕਿੰਡਰਗਾਰਟਨ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਮੰਚ ਪ੍ਰਧਾਨ ਮਾ. ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਸਾਬਕਾ ਬੀ.ਪੀ.ਈ.ਓ. ਛੱਜਾ ਸਿੰਘ ਗਿੱਲ ਨਮਿਤ ਪਾਠ ਦਾ ਭੋਗ 18 ਨੂੰ

ਦੋਰਾਹਾ, 15 ਜੂਨ (ਮਨਜੀਤ ਸਿੰਘ ਗਿੱਲ)- ਸਾਬਕਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੋਰਾਹਾ ਛੱਜਾ ਸਿੰਘ ਗਿੱਲ (ਪਿੰਡ ਮਕਸੂਦੜਾ) ਪਿਛਲੇ ਦਿਨੀਂ ਬਿਮਾਰ ਹੋਣ ਕਾਰਨ ਅਚਾਨਕ ਸਦੀਵੀਂ ਵਿਛੋੜਾ ਦੇ ਗਏ ਸਨ, ਉਹ ਕਰੀਬ 80 ਵਰਿ੍ਹਆਂ ਦੇ ਸਨ ਤੇ ਆਪਣੇ ਪਿੱਛੇ ਪਤਨੀ, ਪੁੱਤਰ ...

ਪੂਰੀ ਖ਼ਬਰ »

ਮੋਦੀ ਦਾ ਫਾਸ਼ੀਵਾਦੀ ਤੇ ਸਾਮਰਾਜੀ ਪੱਖੀ ਕਿਰਦਾਰ ਨੰਗਾ ਕੀਤਾ ਜਾ ਰਿਹਾ-ਘੁਡਾਣੀ

ਖੰਨਾ, 15 ਜੂਨ (ਹਰਜਿੰਦਰ ਸਿੰਘ ਲਾਲ)- ਮੋਦੀ ਸਰਕਾਰ ਵਲੋਂ ਖੇਤੀ ਖੇਤਰ ਨੂੰ ਤਬਾਹ ਕਰਨ ਵਾਲੇ ਬਣਾਏ ਗਏ ਕਾਨੂੰਨਾਂ ਦੇ ਖ਼ਿਲਾਫ਼ ਜਿੱਥੇ ਦਿੱਲੀ ਦੇ ਬਾਰਡਰਾਂ ਤੇ ਕਿਸਾਨਾਂ ਵਲੋਂ ਲਗਾਏ ਮੋਰਚੇ ਨੂੰ ਲਗਾਤਾਰ ਛੇ ਮਹੀਨੇ ਤੋਂ ਉੱਪਰ ਸਮਾਂ ਹੋ ਗਿਆ ਹੈ¢ ਉਸ ਤਰ੍ਹਾਂ ਹੀ ...

ਪੂਰੀ ਖ਼ਬਰ »

ਘੁਡਾਣੀ ਕਲਾਂ ਬਿਜਲੀ ਦਫ਼ਤਰ 'ਚ ਐੱਸ.ਡੀ.ਓ. ਨੂੰ ਮਿਲਿਆ ਕਿਸਾਨਾਂ ਦਾ ਵਫ਼ਦ

ਰਾੜਾ ਸਾਹਿਬ, 15 ਜੂਨ (ਸਰਬਜੀਤ ਸਿੰਘ ਬੋਪਾਰਾਏ)- ਇੱਥੋਂ ਨੇੜਲੇ ਪਿੰਡ ਘੁਡਾਣੀ ਕਲਾਂ, ਘਲੋਟੀ ਤੇ ਰਾੜਾ ਸਾਹਿਬ ਦੇ ਬਿਜਲੀ ਪੈਣ ਕਾਰਨ ਸੜੇ ਹੋਏ ਅਤੇ ਚੋਰੀ ਹੋਏ ਟਰਾਂਸਫ਼ਾਰਮਰਾਂ ਦੀ ਥਾਂ ਹੋਰ ਟਰਾਂਸਫ਼ਾਰਮਰਾਂ ਨੰੂ ਰਖਵਾਉਣ ਲਈ ਘੁਡਾਣੀ ਕਲਾਂ ਦੇ ਬਿਜਲੀ ਦਫ਼ਤਰ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਨੇ ਮਿੰਨੀ ਛਪਾਰ ਵਿਖੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅਹਿਮਦਗੜ੍ਹ, 15 ਜੂਨ (ਪੁਰੀ)- ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਅਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਪਿੰਡ ਮਿੰਨੀ ਛਪਾਰ ਵਿਖੇ ਚਲ ਰਹੇ ਵਿਕਾਸ ਕਾਰਜ ਦਾ ਮੁਆਇਨਾ ਕੀਤਾ ਅਤੇ ਨਾਲ ਹੀ ਗਰਾਮ ਪੰਚਾਇਤ ਅਤੇ ਯੁਵਕ ਸੇਵਾਵਾਂ ਕਲੱਬ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਗੱਠਜੋੜ ਨਾਲ ਸਮਾਜਿਕ ਭਾਈਚਾਰਕ ਸਾਂਝ ਵੀ ਮਜ਼ਬੂਤ ਹੋਵੇਗੀ- ਰੋੜੀਆ

ਮਲੌਦ, 15 ਜੂਨ (ਦਿਲਬਾਗ ਸਿੰਘ ਚਾਪੜਾ)-ਬਹੁਜਨ ਸਮਾਜ ਪਾਰਟੀ ਦੇ ਜੋਨ ਮਲੌਦ ਦੇ ਇੰਚਾਰਜ ਕੁਲਵੰਤ ਸਿੰਘ ਰੋੜੀਆ ਨੇ ਪਾਰਟੀ ਵਰਕਰਾਂ ਦੀ ਹਾਜ਼ਰੀ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਅੰਦਰ ਬਹੁਜਨ ਸਮਾਜ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਗੱਠਜੋੜ ਨਾਲ ਨਾ ਕੇਵਲ ...

ਪੂਰੀ ਖ਼ਬਰ »

ਸ਼ਹਿਰ ਦੇ ਸਮਰਾਲਾ ਰੋਡ 'ਤੇ 75 ਲੱਖ ਦੀ ਲਾਗਤ ਨਾਲ ਬਣੇਗਾ ਯਾਦਗਾਰੀ ਗੇਟ-ਢਿੱਲੋਂ

ਮਾਛੀਵਾੜਾ ਸਾਹਿਬ, 15 ਜੂਨ (ਸੁਖਵੰਤ ਸਿੰਘ ਗਿੱਲ)- ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਮਾਛੀਵਾੜਾ ਸਾਹਿਬ ਦੀ ਸਮਰਾਲਾ ਰੋਡ 'ਤੇ 75 ਲੱਖ ਦੀ ...

ਪੂਰੀ ਖ਼ਬਰ »

ਪੰਜਾਬ ਅੰਦਰ ਅਗਲੀ ਸਰਕਾਰ ਅਕਾਲੀ ਬਸਪਾ ਗੱਠਜੋੜ ਦੀ ਬਣੇਗੀ-ਅੜੈਚਾ

ਦੋਰਾਹਾ, 15 ਜੂਨ (ਮਨਜੀਤ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜੋਨ 3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈਚਾ ਨੇ ਗੱਲਬਾਤ ਕਰਦਿਆਂ ਕਿਹਾ ਪੰਜਾਬ ਅੰਦਰ 2022 ਦੀਆਂ ਵਿਧਾਨ ਸਭਾ ਚੋਣਾ 'ਚ ਅਗਲੀ ਸਰਕਾਰ ਅਕਾਲੀ ਬਸਪਾ ਗੱਠਜੋੜ ਦੀ ਬਣੇਗੀ¢ ਉਨ੍ਹਾਂ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਰਲੇਵਾਂ ਸੂਬੇ ਦੀ ਭਲਾਈ ਹਿੱਤ-ਲਹਿਰਾ, ਰੁੜਕਾ

ਡੇਹਲੋਂ, 15 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਸ਼੍ਰੋਮਣੀ ਅਕਾਲੀ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਹੁਜਨ ਸਮਾਜ ਪਾਰਟੀ ਨਾਲ ਕੀਤੇ ਸਮਝੌਤੇ ਬਾਅਦ ਸ਼੍ਰੋਮਣੀ ਦਲ ਸਰਕਲ ਘਵੱਦੀ ਵਲੋਂ ਸਰਕਲ ਪ੍ਰਧਾਨ ਘਵੱਦੀ ਗੁਰਜੀਤ ਸਿੰਘ ਲਹਿਰਾ ਦੀ ਅਗਵਾਈ ਹੇਠ ਲੱਡੂ ਵੰਡੇ ...

ਪੂਰੀ ਖ਼ਬਰ »

ਗੁਰੂ ਨਾਨਕ ਸੰਸਥਾ ਗੋਪਾਲਪੁਰ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਡੇਹਲੋਂ, 15 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਐਜੂਕੇਸ਼ਨ ਚੈਰੀਟੇਬਲ ਸੁਸਾਇਟੀ ਗੋਪਾਲਪੁਰ ਵਲੋਂ ਹਰ ਮਹੀਨੇ ਦੀ ਤਰ੍ਹਾਂ ਅੱਜ ਸੰਗਰਾਂਦ ਦਿਹਾੜੇ ਤੇ ਲੋੜਵੰਦਾਂ ਮੁਫ਼ਤ ਰਾਸ਼ਨ ਵੰਡਿਆ ਗਿਆ | ਗੁਰੂ ਨਾਨਕ ਸੰਸਥਾ ਦੇ ਚੇਅਰਮੈਨ ਡਾ: ਬਲਵਿੰਦਰ ਸਿੰਘ ਵਾਲੀਆ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਰਪੁਰ ਵਿਖੇ ਸਮਾਗਮ

ਮਲੌਦ, 15 ਜੂਨ (ਸਹਾਰਨ ਮਾਜਰਾ)-ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਪਿੰਡ ਬਾਬਰਪੁਰ ਵਿਖੇ ਸਮਾਗਮ ਕਰਵਾਏ ਗਏ | ਅਖੰਡ ਪਾਠਾਂ ਦੇ ਭੋਗ ਉਪਰੰਤ ਪ੍ਰਸਿੱਧ ਰਾਗੀ ਭਾਈ ਬਲਵਿੰਦਰ ਸਿੰਘ ਬਾਬਰਪੁਰ ਵਾਲਿਆਂ ਦੇ ਜਥੇ ਨੇ ...

ਪੂਰੀ ਖ਼ਬਰ »

ਬਸਪਾ ਇਕਾਈ ਸਿਆੜ ਵਲੋਂ ਜਸਪ੍ਰੀਤ ਬੀਜਾ ਦਾ ਸਨਮਾਨ

ਮਲੌਦ, 15 ਜੂਨ (ਸਹਾਰਨ ਮਾਜਰਾ)- ਵਿਧਾਨ ਸਭਾ ਹਲਕਾ ਪਾਇਲ ਦੇ ਨਾਮਵਰ ਨਗਰ ਸਿਆੜ ਵਿਖੇ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਇਕਾਈ ਪ੍ਰਧਾਨ ਅਰਵਿੰਦਰ ਸਿੰਘ, ਚਮਕੌਰ ਸਿੰਘ ਸਿਆਣ, ਪ੍ਰਗਟ ਸਿੰਘ, ਬਲਵਿੰਦਰ ਸਿੰਘ, ਪ੍ਰਕਾਸ਼ ਸਿੰਘ, ਹਰਜਿੰਦਰ ਸਿੰਘ, ਕਮਿੱਕਰ ਸਿੰਘ, ਤੇਜਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦਿੱਤੀਆਂ ਟੈਬ, ਬਿਊਟੀ ਤੇ ਵੈੱਲਨੈੱਸ ਕਿੱਟਾਂ

ਸਮਰਾਲਾ, 15 ਜੂਨ (ਕੁਲਵਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਲੌੜੀ ਕਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਕਿੱਤਾ ਮੁਖੀ ਕੋਰਸ ਰਿਟੇਲ 'ਚ ਸਿਖਲਾਈ ਪ੍ਰਾਪਤ ਕਰ ਰਹੇ ਹਨ, ਉਨ੍ਹਾਂ ਵਿਦਿਆਰਥੀਆਂ ਨੂੰ ਟੈਬ ਦਿੱਤੇ ਗਏ | ਇਸੇ ਤਰ੍ਹਾਂ ਬਿਊਟੀ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਨੇ ਕੇਂਦਰੀ ਸਿਹਤ ਸਕੱਤਰ ਨੂੰ ਦਿੱਤਾ ਪੱਤਰ

ਮਲੌਦ, 15 ਜੂਨ (ਸਹਾਰਨ ਮਾਜਰਾ) - ਸਾਬਕਾ ਆਈ. ਏ. ਐਸ ਤੇ ਸੰਸਦ ਮੈਂਬਰ ਡਾ: ਅਮਰ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਅਧੀਨ ਸਾਰੇ ਹਸਪਤਾਲਾਂ ਵਿਚ ਵੱਧ ਸਮਰੱਥਾ ਵਾਲੇ ਪੀ.ਐਸ.ਏ. ਆਕਸੀਜਨ ਪਲਾਂਟ ਲਗਾਏ ਜਾਣ ਲਈ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨਾਲ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜੋਤੀ-ਜੋਤ ਦਿਵਸ ਮਨਾਇਆ

ਮਲੌਦ, 15 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਸਿਹੌੜਾ ਵਿਖੇ ਸਰਬ ਭਲਾਈ ਮੰਚ ਸਿਹੌੜਾ ਤੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਸਿਹੌੜਾ ਵਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਰਵਿਦਾਸ ਜੀ ਦਾ ਜੋਤੀ-ਜੋਤ ਦਿਵਸ ਮਨਾਇਆ ਗਿਆ ਤੇ ਸ਼ਰਧਾ ਦੇ ਫੁੱਲ ਭੇਟ ...

ਪੂਰੀ ਖ਼ਬਰ »

ਸੰਤ ਬਾਬਰਪੁਰ ਵਾਲਿਆਂ ਨੂੰ ਕੀਤਾ ਸਨਮਾਨਿਤ

ਮਲੌਦ, 15 ਜੂਨ (ਸਹਾਰਨ ਮਾਜਰਾ)- ਪਿੰਡ ਬਾਬਰਪੁਰ ਵਿਖੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਕੌਮ ਦੇ ਪ੍ਰਸਿੱਧ ਰਾਗੀ ਮਾਸਟਰ ਬਲਵਿੰਦਰ ਸਿੰਘ ਬਾਬਰਪੁਰ ਵਾਲਿਆਂ ਦੇ ਜਥੇ. ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ...

ਪੂਰੀ ਖ਼ਬਰ »

ਗੱਠਜੋੜ ਭਾਰੀ ਬਹੁਮਤ ਨਾਲ ਜਿੱਤੇਗਾ-ਰੋੜੀਆਂ

ਮਲੌਦ, 15 ਜੂਨ (ਦਿਲਬਾਗ ਸਿੰਘ ਚਾਪੜਾ)- ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਹੁੰਦੇ ਹੀ ਬਸਪਾ ਦੇ ਆਗੂਆਂ ਵਲੋਂ ਪਿੰਡਾਂ ਵਿਚ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਪਾਰਟੀ ਦੇ ਜੋਨ ਇੰਚਾਰਜ ਕੁਲਵੰਤ ਸਿੰਘ ਰੋੜੀਆ ਅਤੇ ਟਹਿਲ ...

ਪੂਰੀ ਖ਼ਬਰ »

ਚੇਅਰਮੈਨ ਬੇਰਕਲਾਂ ਨੇ ਬੂਟੇ ਲਗਾਏ

ਮਲੌਦ, 15 ਜੂਨ (ਨਿਜ਼ਾਮਪੁਰ) - ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ ਪਾਇਲ ਕਾਂਗਰਸ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਆਪਣਾ ਜਨਮ ਦਿਨ ਬੂਟੇ ਲਾ ਕੇ ਮਨਾਇਆ | ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਇਹੀ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX