ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਸੇਖਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਬੀਬੀਆਂ) ਵਲੋਂ 40 ਦਿਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ | ਸਮਾਗਮ ਦੌਰਾਨ ਭਾਈ ਹਰਜਿੰਦਰ ਸਿੰਘ ਖ਼ਾਲਸਾ ਅਤੇ ਭਾਈ ਸੁਖਚੈਨ ਸਿੰਘ ਦੇ ਜਥੇ ਨੇ ਰਸ ਭਿੰਨਾ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਮਹਿੰਦਰ ਸਿੰਘ ਸੱਗੂ, ਮੈਨੇਜਰ ਜੀਤ ਸਿੰਘ ਅਤੇ ਮੈਂਬਰਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬੀਬੀਆਂ ਦੇ ਪ੍ਰਧਾਨ ਰਣਜੀਤ ਕੌਰ, ਮੀਤ ਪ੍ਰਧਾਨ ਗੁਰਮੇਲ ਕੌਰ, ਖ਼ਜ਼ਾਨਚੀ ਜਸਵੰਤ ਕੌਰ, ਸਕੱਤਰ ਬਲਦੇਵ ਕੌਰ ਸਮੇਤ ਜਥੇ ਦੀਆਂ ਬੀਬੀਆਂ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਮੌਕੇ ਸਮਰਜੀਤ ਸਿੰਘ ਮਾਨ, ਹਰਮਿੰਦਰ ਸਿੰਘ ਹੈਪੀ, ਗੁਰਧਿਆਨ ਸਿੰਘ, ਚਰਨਜੀਤ ਸਿੰਘ, ਗ੍ਰੰਥੀ ਗੁਰਪ੍ਰੀਤ ਸਿੰਘ, ਸੋਨੀ ਸਿੰਘ, ਕਾਕਾ ਸਿੰਘ ਸਰਾਂ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਜਥੇ: ਜਰਨੈਲ ਸਿੰਘ ਭੋਤਨਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਜੀ ਨੇ ਕੁਰਬਾਨੀ ਦੇ ਕੇ ਸਿੱਖ ਕੌਮ ਵਿਚ ਕੁਰਬਾਨੀਆਂ ਦੇਣ ਦੀ ਪ੍ਰਰੰਪਰਾਂ ਸ਼ੁਰੂ ਕੀਤੀ | ਉਨ੍ਹਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ | ਇਸ ਮੌਕੇ ਬੀਬੀ ਅਜੈਬ ਕੌਰ ਭੋਤਨਾ, ਪ੍ਰਧਾਨ ਸਵਰਨ ਸਿੰਘ ਧੌਲਾ, ਗ੍ਰੰਥੀ ਜਗਵੀਰ ਸਿੰਘ, ਮੈਨੇਜਰ ਗੁਲਜ਼ਾਰ ਸਿੰਘ, ਮੈਂਬਰ ਮੱਖਣ ਸਿੰਘ ਧੌਲਾ, ਕੌਰ ਸਿੰਘ ਮਹਿਤਾ, ਇੰਸਪੈਕਟਰ ਦਿਲਬਾਗ ਸਿੰਘ ਬਾਠ, ਭੋਲਾ ਸਿੰਘ ਗੁਰੂ, ਗੁਰਵਿੰਦਰਪਾਲ ਸਿੰਘ ਖੁੱਡੀ, ਐਡਵੋਕੇਟ ਸੁਰਿੰਦਰਪਾਲ ਸਿੰਘ, ਤਰਸੇਮ ਸਿੰਘ, ਨਿੰਦਰਜੀਤ ਸਿੰਘ, ਹਰਪਾਲ ਸਿੰਘ, ਲੀਲਾ ਸਿੰਘ, ਗਗਨਦੀਪ ਸਿੰਘ, ਦੀਵਾਨ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ |
ਭਦੌੜ, (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਨਾਨਕਸਰ ਰੋਡ ਦੀ ਧਰਮਸ਼ਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਭਗਤ ਰਵਿਦਾਸ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਹੈੱਡ ਗ੍ਰੰਥੀ ਅਜੈਬ ਸਿੰਘ ਅਤੇ ਕਮੇਟੀ ਦੇ ਪ੍ਰਧਾਨ ਪ੍ਰਕਾਸ਼ ਸਿੰਘ ਨੇ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਦੇ ਸ਼ਹੀਦੀ ਪ੍ਰਸੰਗ ਦੀ ਕਥਾ ਸਰਵਨ ਕਰਾਉਂਦਿਆਂ ਅਕਾਲ ਪੁਰਖ ਦਾ ਭਾਣਾ ਮਿੱਠਾ ਕਰ ਕੇ ਮੰਨਣ ਦੀ ਪੇ੍ਰਰਨਾ ਦਿੱਤੀ ਅਤੇ ਉਨ੍ਹਾਂ ਦੇ ਦਿਖਾਏ ਰਸਤਿਆਂ ਉਪਰ ਚੱਲਣ ਲਈ ਕਿਹਾ | ਭੋਗ ਪੈਣ ਉਪਰੰਤ ਗੁਰੂ ਰਵਿਦਾਸ ਵੈੱਲਫੇਅਰ ਰਜਿ ਕਮੇਟੀ ਦੀ ਚੋਣ ਵੀ ਕੀਤੀ ਗਈ ਜਿਸ ਵਿਚ ਪ੍ਰਧਾਨ ਪ੍ਰਕਾਸ਼ ਸਿੰਘ, ਬੂਟਾ ਸਿੰਘ ਮੀਤ ਪ੍ਰਧਾਨ, ਜਰਨੈਲ ਸਿੰਘ ਜਰਨਲ ਸਕੱਤਰ, ਮਾ: ਗੁਰਚਰਨ ਸਿੰਘ ਖ਼ਜ਼ਾਨਚੀ, ਕੁਲਦੀਪ ਸਿੰਘ ਪੈੱ੍ਰਸ ਸਕੱਤਰ, ਦਰਸ਼ਨ ਸਿੰਘ ਪ੍ਰਚਾਰਕ ਸਕੱਤਰ, ਕੁਲਦੀਪ ਸਿੰਘ ਸਲਾਹਕਾਰ ਅਤੇ ਬਲਦੇਵ ਸਿੰਘ, ਜਗਰਾਜ ਸਿੰਘ, ਬੂਟਾ ਸਿੰਘ, ਗੁਰਮੁੱਖ ਸਿੰਘ, ਹਰਪ੍ਰੀਤ ਸਿੰਘ, ਲਛਮਣ ਸਿੰਘ, ਗੱਡੂ ਸਿੰਘ, ਮੰਨਾ ਸਿੰਘ, ਸਿਕੰਦਰ ਸਿੰਘ, ਜਗਰਾਜ ਸਿੰਘ ਅਤੇ ਅਮਨਦੀਪ ਸਿੰਘ ਬਤੌਰ ਕਮੇਟੀ ਮੈਂਬਰ ਵਜੋਂ ਚੁਣਿਆ ਗਿਆ | ਇਸ ਸਮੇਂ ਸਮੂਹ ਕਮੇਟੀ ਵਲੋਂ ਹੈੱਡ ਗ੍ਰੰਥੀ ਅਜੈਬ ਸਿੰਘ, ਪ੍ਰਧਾਨ ਪ੍ਰਕਾਸ਼ ਸਿੰਘ ਅਤੇ ਮੀਤ ਪ੍ਰਧਾਨ ਬੂਟਾ ਸਿੰਘ ਦਾ ਸਿਰਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਸਪਾ ਦੇ ਜ਼ਿਲ੍ਹਾ ਇੰਚਾਰਜ ਦਰਬਾਰਾ ਸਿੰਘ, ਅਸ਼ੋਕ ਕੁਮਾਰ ਭਲਵਾਨ, ਡਾ: ਅਮਰ ਸਿੰਘ ਆਦਿ ਹਾਜ਼ਰ ਸਨ |
ਬਰਨਾਲਾ, 15 ਜੂਨ (ਧਰਮਪਾਲ ਸਿੰਘ)-ਸੂਬੇ 'ਚ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸਿਆਂ ਵਿਚ ਘੁਟਾਲਾ ਕਰਨ ਦੇ ਰੋਸ ਵਜੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭਦੌੜ ਦੇ ਇੰਚਾਰਜ ਲਾਭ ...
ਬਰਨਾਲਾ, 15 ਜੂਨ (ਰਾਜ ਪਨੇਸਰ)-ਸਿਵਲ ਸਰਜਨ ਬਰਨਾਲਾ ਡਾ. ਜਸਵੀਰ ਸਿੰਘ ਔਲਖ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਵਲੋਂ ਅੰਗਹੀਣ ਸਰਟੀਫਿਕੇਟਾਂ ਦੀ ਪੜਚੋਲ ਕੀਤੀ ਗਈ, ਜਿਸ ਤਹਿਤ ਦੋ ਕਰਮਚਾਰੀਆਂ ਦੇ ਅੰਗਹੀਣਤਾ ਸਰਟੀਫਿਕੇਟ ਸ਼ੱਕੀ ਪਾਏ ...
ਸ਼ਹਿਣਾ, 15 ਜੂਨ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਵਿਖੇ ਦਾਣਾ ਮੰਡੀ ਬਣਾਉਣ ਦੇ ਮਾਮਲੇ ਵਿਚ ਪਿੰਡ ਵਿਚ ਤਣਾਅ ਵਾਲਾ ਮਾਹੌਲ ਬਣ ਜਾਣ 'ਤੇ ਮੰਡੀ ਬੋਰਡ ਦੇ ਐੱਸ. ਈ. ਇੰਜ: ਗੁਰਦੀਪ ਸਿੰਘ ਨੇ ਸਾਥੀ ਅਧਿਕਾਰੀਆਂ ਜਸਪਾਲ ਸਿੰਘ ਬੁੱਟਰ ਐਕਸੀਅਨ, ਮਨਦੀਪ ਸਿੰਘ ਐੱਸ.ਡੀ.ਓ, ...
ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 14 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 26 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਹਿਰ ਬਰਨਾਲਾ ਤੋਂ 3, ਬਲਾਕ ਤਪਾ ਤੋਂ 4, ਬਲਾਕ ਧਨੌਲਾ ...
ਭਦੌੜ, 15 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਅਜਾਇਬ ਸਿੰਘ ਠੇਕੇਦਾਰ (60) ਪੁੱਤਰ ਕਰਤਾਰ ਸਿੰਘ ਨੇ ਬੀਤੀ ਰਾਤ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | ਅਜਾਇਬ ਸਿੰਘ ਠੇਕੇਦਾਰ ਬਹੁਤ ਹੀ ਮਿਲਣਸਾਰ ਅਤੇ ਨੇਕ ਇਨਸਾਨ ਸੀ ਜਿਨ੍ਹਾਂ ਦੀ ...
ਮਹਿਲ ਕਲਾਂ, 15 ਜੂਨ (ਤਰਸੇਮ ਸਿੰਘ ਗਹਿਲ)-ਪੰਜਾਬ ਸਟੇਟ ਪਾਵਰਕਾਮ ਗਰਿੱਡ ਕਰਮਗੜ੍ਹ ਵਲੋਂ ਪਿੰਡ ਹਮੀਦੀ ਦੇ ਖੇਤੀ ਟਿਊਬਵੈਲ ਲਈ 8 ਘੰਟੇ ਬਿਜਲੀ ਸਪਲਾਈ ਪੂਰੀ ਨਾ ਦਿੱਤੀ ਜਾਣ ਦੇ ਰੋਸ ਵਜੋਂ ਕਿਸਾਨਾਂ ਵਲੋਂ ਭਾਕਿਯੂ ਡਕੌਂਦਾ ਦੇ ਇਕਾਈ ਪ੍ਰਧਾਨ ਰਾਜ ਸਿੰਘ ਰਾਣੂ ਦੀ ...
ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕੁਝ ਸਮੇਂ ਦੌਰਾਨ ਭਿ੍ਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਨਗਰ ਕੌਂਸਲ ਬਰਨਾਲਾ ਕਾਫ਼ੀ ਸੁਰਖ਼ੀਆਂ ਵਟੋਰ ਰਹੀ ਹੈ | ਭਿ੍ਸ਼ਟਾਚਾਰ ਸਬੰਧੀ ਭਾਵੇਂਕਿ ਪਿਛਲੇ ਦਿਨੀਂ ਨਗਰ ਕੌਂਸਲ ਬਰਨਾਲਾ ਦੇ ਕੁਝ ਅਧਿਕਾਰੀਆਂ ਨੂੰ ...
ਸ਼ਹਿਣਾ, 15 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਮੁਖ਼ਬਰ ਦੀ ਇਤਲਾਹ 'ਤੇ 460 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਖ਼ਬਰ ਦੀ ਇਤਲਾਹ 'ਤੇ ਜਗਤਾਰ ਸਿੰਘ ਪੁੱਤਰ ਮਹਿੰਦਰ ਸਿੰਘ ਧੂਰਕੋਟ ਜ਼ਿਲ੍ਹਾ ਮੋਗਾ ਤੇ ਮਨਦੀਪ ...
ਮਹਿਲ ਕਲਾਂ, 15 ਜੂਨ (ਅਵਤਾਰ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਦੇ ਪਿੰਡ ਹਮੀਦੀ ਨੇੜਿਉਂ ਲੰਘਦੇ ਰਜਵਾਹੇ ਦੀ ਪਟੜੀ ਤੋਂ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲਣ ਦਾ ਪਤਾ ਲੱਗਾ ਹੈ | ਇਸ ਸਬੰਧੀ ਜਾਣਕਾਰੀ ਮਿਲਦਿਆਂ ਡੀ.ਐਸ.ਪੀ. ਮਹਿਲ ਕਲਾਂ ਕੁਲਦੀਪ ਸਿੰਘ, ਐਸ.ਐਚ.ਓ. ਥਾਣਾ ...
ਹੰਡਿਆਇਆ, 15 ਜੂਨ (ਗੁਰਜੀਤ ਸਿੰਘ ਖੁੱਡੀ)-ਸਾਂਝੀ ਜ਼ਮੀਨ 'ਤੇ ਕਬਜ਼ਾ ਕਰਨ ਵਾਲੇ 6 ਜਾਣਿਆਂ ਖ਼ਿਲਾਫ਼ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਚੌਂਕੀ ਹੰਡਿਆਇਆ ਦੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਕਾਰਜਕਾਰੀ ...
ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਮਿਲੇਨੀਅਮ ਵਰਲਡ ਸਕੂਲ ਬਰਨਾਲਾ ਨੂੰ ਸੈਕੰਡਰੀ ਪੱਧਰ 'ਤੇ ਸੀ.ਬੀ. ਐੱਸ.ਈ. ਤੋਂ ਮਾਨਤਾ ਮਿਲ ਚੁੱਕੀ ਹੈ | ਇਹ ਜਾਣਕਾਰੀ ਸਕੂਲ ਦੇ ਪਿ੍ੰਸੀਪਲ ਮੈਡਮ ਅਨੂ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਮਿਲੇਨੀਅਮ ਵਰਲਡ ਸਕੂਲ ਪੱਤੀ ਰੋਡ ਬਰਨਾਲਾ ...
ਮਹਿਲ ਕਲਾਂ, 15 ਜੂਨ (ਤਰਸੇਮ ਸਿੰਘ ਗਹਿਲ)-ਪੰਜਾਬ ਫਾਰਮੇਸੀ ਕਾਲਜ ਐਸੋਸੀਏਸ਼ਨ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਸ਼ੀਲ ਕੁਮਾਰ ਬਾਂਸਲ ਮਹਿਲ ਕਲਾਂ ਦੀ ਅਗਵਾਈ ਹੇਠ ਹੋਈ | ਐਸੋਸੀਏਸ਼ਨ ਦੇ ਜਰਨਲ ਸਕੱਤਰ ਸੰਜੀਵ ਕੁਮਾਰ ਬਾਂਸਲ ...
ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਮਾਲਵਾ ਸਾਹਿਤ ਸਭਾ ਰਜਿ: ਬਰਨਾਲਾ ਵਲੋਂ ਬਹੁਪੱਖੀ ਲੇਖਕ ਰਾਮ ਸਰੂਪ ਸ਼ਰਮਾ ਦੀ ਪੁਸਤਕ 'ਸ਼ਬਦ ਵਣਜਾਰੇ' ਦਾ ਲੋਕ ਅਰਪਣ ਉਨ੍ਹਾਂ ਦੇ ਗ੍ਰਹਿ ਵਿਖੇ ਕੀਤਾ ਗਿਆ | ਲੋਕ ਅਰਪਣ ਕਰਨ ਦੀ ਰਸਮ ਸੰਤ ਮੱਘਰ ਦਾਸ ਖੁੱਡੀ ਕਲਾਂ ਅਤੇ ਮਾਲਵਾ ਸਾਹਿਤ ...
ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਨਗਰ ਕੌਂਸਲ ਬਰਨਾਲਾ ਦੇ ਮਿਊਾਸੀਪਲ ਕਰਮਚਾਰੀ ਤੇ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਹੜਤਾਲ ਜਾਰੀ ਹੈ | ਅੱਜ ਜ਼ਿਲ੍ਹਾ ਪੱਧਰ 'ਤੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਨੇ ...
ਬਰਨਾਲਾ, 15 ਜੂਨ (ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਦੂਰਅੰਦੇਸ਼ੀ ਸੋਚ ਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਾਪਾ ...
ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਆਸਟੇ੍ਰਲੀਆ ਰਹਿੰਦੇ ਪੰਜਾਬੀ ਨੌਜਵਾਨਾਂ ਵਲੋਂ ਬਣਾਈ 'ਦਸਵੰਧ ਫਾਊਾਡੇਸ਼ਨ' ਵਲੋਂ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੂੰ ਕੋਰੋਨਾ ਮਰੀਜ਼ਾਂ ਲਈ ਪੰਜ ਲੱਖ ਰੁਪਏ ਕੀਮਤ ਦੇ 5 ਆਕਸੀਜਨ ਕੰਸਨਟੇ੍ਰਟਰ ਦਾਨ ਕੀਤੇ ਗਏ | ਡਿਪਟੀ ...
ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਆਲ ਇੰਡੀਆ ਰੰਘਰੇਟਾ ਦਲ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਆਲ ਇੰਡੀਆ ਰੰਘਰੇਟਾ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ ...
ਬਰਨਾਲਾ, 15 ਜੂਨ (ਧਰਮਪਾਲ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 258ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ 'ਚ ਨਾਟਕਕਾਰ ਅਜਮੇਰ ਸਿੰਘ ਔਲਖ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ...
ਭਦੌੜ, 15 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਪੰਜਾਬ ਵਿਚਲੀ ਕਾਂਗਰਸ ਸਰਕਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਚਲਦਾ ਕਰ ਕੇ ਨਵਾਂ ਇਤਿਹਾਸ ਸਿਰਜੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਬਰਨਾਲਾ, 15 ਜੂਨ (ਧਰਮਪਾਲ ਸਿੰਘ)-ਆਲ ਇੰਡੀਆ ਟਰੇਡ ਯੂਨੀਅਨ ਏਟਕ ਦੇ ਜ਼ਿਲ੍ਹਾ ਸਕੱਤਰ ਜਗਰਾਜ ਰਾਮਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਬਰਨਾਲਾ ਵਿਖੇ ਪਿਛਲੇ ਕਈ ਸਾਲਾਂ ਤੋਂ ਠੇਕੇਦਾਰ ਅਧੀਨ ਕੰਮ ਕਰਦੇ ਕੱਚੇ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX