ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਟੀਕਾਕਰਨ ਮੁਹਿੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਹੀ ਹੈ | ਇਸ ਸਬੰਧੀ ਡਾ: ਰੰਜੂ ਸਿੰਗਲਾ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਸਾਡੇ ਸਮਾਜ ਦਾ ਜਾਨੀ ਅਤੇ ਮਾਲੀ ਬਹੁਤ ਨੁਕਸਾਨ ਹੋਇਆ ਹੈ, ਪਰ ਹੁਣ ਇਸ ਲਹਿਰ ਦਾ ਕੁਝ ਪ੍ਰਕੋਪ ਘੱਟ ਗਿਆ ਹੈ, ਪਰ ਇਹ ਬਿਲਕੁਲ ਵੀ ਖ਼ਤਮ ਨਹੀਂ ਹੋਇਆ, ਇਸ ਲਈ ਪਹਿਲਾਂ ਵਾਂਗ ਟੀਕਾਕਰਨ ਦੇ ਨਾਲ-ਨਾਲ ਸਾਵਧਾਨੀਆਂ ਵੀ ਵਰਤਣੀਆਂ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਆਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਸਕਦਾ, ਇਸ ਲਈ ਇਸ ਲਹਿਰ ਤੋਂ ਬਚਣ ਲਈ ਸਾਨੂੰ ਸਾਰਿਆਂ ਨੂੰ ਕੋਰੋਨਾ ਟੀਕਾਕਰਨ ਕਰਵਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ, ਮੀਡੀਆ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਚ ਹੋਰ ਜਾਗਰੂਕਤਾ ਫ਼ੈਲਾਈ ਜਾਵੇ, ਤਾਂ ਜੋ ਕੋਈ ਵੀ ਵਿਅਕਤੀ ਕੋਰੋਨਾ ਵੈਕਸੀਨ ਲਗਵਾਉਣ ਤੋਂ ਵਾਂਝਾ ਨਾ ਰਹੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਹੁਣ ਵੈਕਸੀਨ ਦੀ ਕੋਈ ਕਮੀ ਨਹੀਂ ਹੈ | ਉਨ੍ਹਾਂ ਕਿਹਾ ਕਿ ਫ਼ਰੰਟ ਲਾਈਨ ਵਰਕਰ ਅਤੇ ਹੈਲਥ ਕੇਅਰ ਵਰਕਰ ਅਤੇ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕ ਸਾਰੀਆਂ ਸਿਹਤ ਸੰਸਥਾਵਾਂ ਅਤੇ ਕੈਂਪਾਂ ਵਿਚ ਮੁਫ਼ਤ ਵੈਕਸੀਨ ਕਰਵਾ ਸਕਦੇ ਹਨ | ਇਸ ਤੋਂ ਇਲਾਵਾ ਹੈਲਥ ਕੇਅਰ ਵਰਕਰਾਂ ਦੇ ਪਰਿਵਾਰਕ ਮੈਂਬਰ, ਹੋਮ ਡਿਲਿਵਰੀ ਲੜਕੇ, ਬੱਸ ਕੰਡਕਟਰ ਅਤੇ ਡਰਾਈਵਰ, ਆਟੋ ਅਤੇ ਟੈਕਸੀ ਚਾਲਕ, ਲੇਬਰ, ਰੇਹੜੀ ਵਾਲੇ, ਦੁਕਾਨਦਾਰ ਅਤੇ ਦੁਕਾਨਾਂ 'ਤੇ ਕੰਮ ਕਰਦੇ ਲੜਕੇ-ਲੜਕੀਆਂ ਇਹ ਵੈਕਸੀਨ ਮੁਫ਼ਤ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਸਵੇਰੇ 8 ਤੋਂ 2 ਵਜੇ, ਰਾਧਾ ਸੁਆਮੀ ਸਤਿਸੰਗ ਘਰ ਵਿਖੇ ਸੋਮਵਾਰ ਤੋਂ ਸ਼ਨਿਚਰਵਾਰ ਤੱਕ 4 ਤੋਂ 7 ਵਜੇ ਤੱਕ ਅਤੇ ਐਤਵਾਰ ਸਵੇਰੇ 7 ਤੋਂ 12 ਵਜੇ ਤੱਕ ਰੋਜ਼ਾਨਾ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ | ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾ ਕੇ ਵੀ ਵੈਕਸੀਨ ਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੋਰੋਨਾ ਵੈਕਸੀਨ ਦਾ ਸਿਹਤ 'ਤੇ ਕੋਈ ਵੀ ਬੁਰਾ ਅਸਰ ਨਹੀਂ ਪਾਉਂਦੀ ਹੈ | ਜ਼ਿਲ੍ਹੇ ਵਿਚ ਹੁਣ ਤੱਕ 1,20,000 ਦੇ ਲਗਪਗ ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ, ਪਰ ਇਸ ਦਾ ਕੋਈ ਬੁਰਾ ਪ੍ਰਭਾਵ ਸਾਹਮਣੇ ਨਹੀਂ ਆਇਆ ਹੈ |
ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਸਫ਼ਾਈ ਸੇਵਕ ਯੂਨੀਅਨ ਨੂੰ ਫ਼ਰੀਦਕੋਟ ਸ਼ਹਿਰ ਦੀਆਂ ਹੋਰ ਵੱਖ-ਵੱਖ ਜਥੇਬੰਦੀਆਂ ਦਾ ਅੱਜ ਸਾਥ ਮਿਲਿਆ, ਜਿਨ੍ਹਾਂ ਨਾਲ ਮਿਲ ਕੇ ਹੜਤਾਲ ਦੇ 34 ਦਿਨ ਹੋਣ 'ਤੇ ਅੱਜ ਸ਼ਹਿਰ ਮੇਨ ਬਾਜ਼ਾਰ ਵਿਚ ਰੋਸ ਮਾਰਚ ਕੀਤਾ ਤੇ ਭਾਈ ਘਨੱ੍ਹਈਆ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ, 27 ਜੂਨ ਨੂੰ ਸ਼ੁਰੂ ਹੋ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ, ਅਨੀਮੀਆ ਮੁਕਤ ਭਾਰਤ ਅਭਿਆਨ ਸਮੇਤ ਹੋਰ ਕੌਮੀ ਪ੍ਰੋਗਰਾਮਾਂ ...
ਸਾਦਿਕ, 15 ਜੂਨ (ਆਰ. ਐਸ. ਧੁੰਨਾ)-ਪਿੰਡ ਸਾਦਿਕ ਵਿਖੇ ਇਕ ਵਿਅਕਤੀ ਵਲੋਂ ਆਰਥਿਕ ਤੰਗੀ ਦੇ ਚੱਲਦਿਆਂ ਫ਼ਾਹਾ ਲਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਲੈਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰਾਮ ਸਿੰਘ ਪੁੱਤਰ ਕਰਨੈਲ ਸਿੰਘ ਕੌਮ ਮਜ਼੍ਹਬੀ ਸਿੱਖ ਜੋ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਐੱਸ. ਸੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਵਿਚ ਕੀਤੇ ਗਏ ਘੁਟਾਲੇ ਦੇ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਵਲੋਂ ਸਥਾਨਕ ਡੀ. ਸੀ. ਦਫ਼ਤਰ ਸਾਹਮਣੇ ਅੱਜ ਭੁੱਖ ਹੜਤਾਲ ਸਤਪਾਲ ਸਿੰਘ ...
ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਕੋਵਿਡ ਮਹਾਂਮਾਰੀ ਨੂੰ ਮਾਤ ਦੇਣ ਲਈ ਪ੍ਰਸ਼ਾਸਨ ਵਲੋਂ ਟੀਕਾਕਰਨ ਮੁਹਿੰਮ ਨੂੰ ਲਗਾਤਾਰ ਵਿਆਪਕ ਰੂਪ ਵਿਚ ਚਲਾਇਆ ਜਾ ਰਿਹਾ ਹੈ ਅਤੇ ਇਸ ਟੀਕਾਕਰਨ ਮੁਹਿੰਮ ਵਿਚ ਜ਼ਿਲ੍ਹੇ ਦੀਆਂ ਸਮੂਹ ਸੰਸਥਾਵਾਂ, ...
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਸ਼ਹਿਰ ਦੀਆਂ ਸੰਗਤਾਂ ਵਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੌਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਥੋਂ ਦੀਆਂ ਸੰਗਤਾਂ ...
ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬੇਅਦਬੀ ਕਾਂਡ 'ਚ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ 'ਚ ਬਣੀ ਵਿਸ਼ੇਸ਼ ਜਾਂਚ ਟੀਮ ਵਲੋਂ ਗਿ੍ਫ਼ਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ਦੀ ਅਦਾਲਤੀ ਹਿਰਾਸਤ 28 ਜੂਨ ਤੱਕ ਵਧਾ ਦਿੱਤੀ ਗਈ ਹੈ | 25 ਸਤੰਬਰ 2015 ਨੂੰ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੜਾ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ 510 ਰੁਪਏ ਸਣੇ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ...
ਲੰਬੀ, 15 ਜੂਨ (ਮੇਵਾ ਸਿੰਘ)-ਬੀਤੀ ਰਾਤ ਪਿੰਡ ਤੱਪਾਖੇੜਾ ਵਿਖੇ ਵਾਪਰੀ ਚੋਰੀ ਦੀ ਵੱਡੀ ਵਾਰਦਾਤ ਸਬੰਧੀ ਲੰਬੀ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਵੱਖ-ਵੱਖ ਕਾਨੂੰਨੀ ਧਰਾਵਾਂ ਤਹਿਤ ਮੁਕੱਦਮਾ ਨੰ: 157 ਮਿਤੀ 15/6/2021 ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚੋਂ ਇਕ ਮਰੀਜ਼ ਮਲੋਟ ਤੇ ਇਕ ਮਰੀਜ਼ ਪਿੰਡ ਮਧੀਰ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ ...
ਫ਼ਰੀਦਕੋਟ, 15 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਤਲਾਸ਼ੀ ਦੌਰਾਨ ਪੰਜ ਮੋਬਾਈਲ ਫ਼ੋਨ ਮਿਲਣ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਇਕ ਕੈਦੀ ਤੇ ਚਾਰ ...
ਫ਼ਰੀਦਕੋਟ, 15 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 20 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 1 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...
ਫ਼ਰੀਦਕੋਟ, 15 ਜੂਨ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ (ਮੁਹੱਲਾ ਬਾਠਾਂ) ਫ਼ਰੀਦਕੋਟ 'ਚ ਹਾੜ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ 29 ਬੋਤਲਾਂ ਨਾਜਾਇਜ਼ ਸ਼ਰਾਬ, 50 ਲੀਟਰ ਲਾਹਣ ਤੇ ਭੱਠੀ ਦਾ ਸਾਮਾਨ ਬਰਾਮਦ ਕਰਕੇ ਦੋ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪਹਿਲੇ ਮਾਮਲੇ ਦੀ ...
ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਰੋਜ਼ਾਨਾ 'ਅਜੀਤ' ਦੇ ਬਾਘਾ ਪੁਰਾਣਾ (ਮੋਗਾ) ਤੋਂ ਸੀਨੀਅਰ ਪੱਤਰਕਾਰ ਬਲਰਾਜ ਸਿੰਗਲਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 16 ਜੂਨ ਦਿਨ ਬੁੱਧਵਾਰ ਨੂੰ ਦੁਪਹਿਰ 1 ਵਜੇ ਮਹਿੰਦਰਾ ਪੈਲੇਸ, ਚੰਨੂਵਾਲਾ ਰੋਡ ਬਾਘਾ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸੂਬੇ ਦੇ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਲਗਪਗ 7 ਹਜ਼ਾਰ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਤਤਕਾਲੀਨ ਪੰਜਾਬ ਸਰਕਾਰ ਵਲੋਂ 1 ਜੁਲਾਈ 2011 ਤੋਂ ਪੰਜਾਬ ਸਿਵਲ ਸਰਵਿਸ ਰੂਲਜ਼ ਅਧੀਨ ...
ਬਾਜਾਖਾਨਾ, 15 ਜੂਨ (ਜਗਦੀਪ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਪੰਜਾਬ) ਇਕਾਈ ਗੋਬਿੰਦਗੜ੍ਹ ਨੇ ਪਿੰਡ 'ਚ ਚੁੱਪ ਚੁਪੀਤੇ ਛਾਪਾਮਾਰੀ ਕਰ ਰਹੇ ਬਿਜਲੀ ਮੁਲਾਜ਼ਮਾਂ ਤੇ ਐੱਸ.ਡੀ.ਓ. ਬਲਵੰਤ ਸਿੰਘ ਸੰਧੂ ਕੋਲੋਂ ਘੇਰਾਬੰਦੀ ਕਰਕੇ ਪੁੱਛ ਪੜਤਾਲ ਕੀਤੀ ਗਈ | ...
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਨਗਰ ਕੌਂਸਲ ਦੇ ਮੁਲਾਜ਼ਮਾਂ ਨੇ ਲੋਕਲ ਬਾਡੀ ਮੰਤਰੀ ਬ੍ਰਹਮ ਮਹਿੰਦਰਾ ਦੀ ਅਰਥੀ ਨੂੰ ਚੁੱਕ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਪੰਜਾਬ ਸਰਕਾਰ ਅਤੇ ਲੋਕਲ ਬਾਡੀ ਮੰਤਰੀ ਪੰਜਾਬ ਦੇ ਵਿਰੁੱਧ ਨਾਅਰੇਬਾਜ਼ੀ ਕਰਦਿਆਂ ...
ਪੰਜਗਰਾੲੀਂ ਕਲਾਂ, 15 ਜੂਨ (ਸੁਖਮੰਦਰ ਸਿੰਘ ਬਰਾੜ)-ਕੇਂਦਰ ਜੇਲ੍ਹ ਫ਼ਰੀਦਕੋਟ 'ਚ ਸਜ਼ਾ ਕੱਟ ਰਹੇ ਪੰਜਗਰਾੲੀਂ ਕਲਾਂ ਦੇ ਨੌਜਵਾਨ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਗੁਰਦਿੱਤ ਸਿੰਘ ਗੁਰਾ ਜੋ ...
ਪੰਜਗਰਾਈਾ ਕਲਾਂ, 15 ਜੂਨ (ਕੁਲਦੀਪ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਸਿਆਸੀ ਗਠਜੋੜ 'ਤੇ ਪੰਜਗਰਾਈਾ ਕਲਾਂ ਖੇਤਰ ਦੇ ਪਿੰਡਾਂ ਦੇ ਅਕਾਲੀ ਆਗੂਆਂ ਤੇ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਸੁਖਵਿੰਦਰ ਸਿੰਘ ਕੋਟਸੁਖੀਆ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਹਰਮਹਿੰਦਰ ਪਾਲ)-ਮਿਸ਼ਨ ਫ਼ਤਹਿ ਤਹਿਤ ਪਿੰਡ ਚੱਕ ਕਾਲਾ ਸਿੰਘ ਵਾਲਾ ਤੇ ਪਿੰਡ ਰੋੜਾਂਵਾਲਾ ਦੇ ਕਮੇਟੀ ਮੈਂਬਰਾਂ ਦੀ ਮੀਟਿੰਗ ਪੰਚਾਇਤ ਘਰ ਚੱਕ ਕਾਲਾ ਸਿੰਘ ਵਾਲਾ ਵਿਖੇ ਤਹਿਸੀਲਦਾਰ ਰਮੇਸ਼ ਕੁਮਾਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਮਨਰੇਗਾ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਏ. ਡੀ. ਸੀ. ਰਾਜੇਸ਼ ਤਿ੍ਪਾਠੀ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਦੀਆਂ ਅਰਜ਼ੀਆਂ ਪੰਚਾਇਤੀ ਜਗ੍ਹਾ 'ਤੇ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਸੁਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ: ਕੁਲਦੀਪ ਸਿੰਘ ਜੌੜਾ ਦੀ ਅਗਵਾਈ ਹੇਠ ਅੱਜ ਨਰਮੇ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਵਪਾਰ ਮੰਡਲ ਸ੍ਰੀ ਮੁਕਤਸਰ ਸਾਹਿਬ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਤਰਸੇਮ ਗੋਇਲ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਨੂੰ ਮਿਲਿਆ | ਇਸ ਮੌਕੇ ਵਫ਼ਦ ਵਲੋਂ ਸ਼ਹਿਰ ਵਿਚ ਲੋਕਾਂ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ...
ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਦਰ ਮਲੋਟ ਪੁਲਿਸ ਨੇ 1930 (193 ਪੱਤੇ) ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਕੇਵਲ ਸਿੰਘ ...
ਕੋਟਕਪੂਰਾ, 15 ਜੂਨ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੇ ਸਹਾਇਕ ਥਾਣੇਦਾਰ ਬਿੰਦਰ ਸਿੰਘ ਆਧਾਰਿਤ ਪੁਲਿਸ ਪਾਰਟੀ ਬਾਲਮੀਕਿ ਚੌਂਕ 'ਚ ਗਸ਼ਤ 'ਤੇ ਸੀ ਤਾਂ ਇਸ ਦੌਰਾਨ ਕਿਸੇ ਮੁਖ਼ਬਰ ਨੇ ਪੁਲਿਸ ਨੂੰ ਦੱਸਿਆ ਕਿ ਸੰਦੀਪ ਕੁਮਾਰ ਨਾਂਅ ਦਾ ਵਿਅਕਤੀ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 2 ਗ੍ਰਾਮ 80 ਮਿਲੀਗ੍ਰਾਮ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਥਾਣੇਦਾਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਵਿਖੇ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ...
ਮੰਡੀ ਬਰੀਵਾਲਾ, 15 ਜੂਨ (ਨਿਰਭੋਲ ਸਿੰਘ)-ਬਰੀਵਾਲਾ 'ਚ ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ | ਸਫ਼ਾਈ ਸੇਵਕ ਯੂਨੀਅਨ ਨੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਸਫ਼ਾਈ ਸੇਵਕ ਯੂਨੀਅਨ ...
ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਅੱਜ ਬਜ਼ੁਰਗ ਦੁਰਵਿਹਾਰ ਰੋਕਥਾਮ ਦਿਹਾੜਾ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਹੈ | ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਦੀ ਅਗਵਾਈ ਵਿਚ ਸੀਨੀਅਰ ਸਿਟੀਜ਼ਨ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਇਲਾਕੇ ਦੀ ਪ੍ਰਸਿੱਧ ਸ਼ਖ਼ਸੀਅਤ ਤੇ ਸੀਨੀਅਰ ਆਗੂ ਗੁਰਰਾਜ ਸਿੰਘ ਬਰਾੜ ਫ਼ੱਤਣਵਾਲਾ ਪੁੱਤਰ ਸਵ: ਹਰਚੰਦ ਸਿੰਘ ਬਰਾੜ ਫ਼ੱਤਣਵਾਲਾ ਸਾਬਕਾ ਵਿਧਾਇਕ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਮੌਕੇ ਸਾਬਕਾ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਡਾ. ਰਣਬੀਰ ਸਿੰਘ ਭੁੱਲਰ ਤੇ ਇੰਜੀ: ਰਣਜੀਤ ਸਿੰਘ ਭੁੱਲਰ ਦੇ ਪਿਤਾ ਬਚਿੱਤਰ ਸਿੰਘ ਭੁੱਲਰ ਰਿਟਾ: ਐੱਸ.ਡੀ.ਓ. ਜਨ ਸਿਹਤ ਵਿਭਾਗ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਪਾਠ ਦਾ ਭੋਗ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਐੱਸ. ਡੀ. ਐੱਮ. ਸਵਰਨਜੀਤ ਕੌਰ, ਸਿਹਤ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਜਾ ਰਹੇ ਕੋਰੋਨਾ ਵੈਕਸੀਨ ਕੈਂਪ ਸਬੰਧੀ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਵਿੱਢਿਆ ਗਿਆ ਸੰਘਰਸ਼ ਲਗਾਤਾਰ ਜਾਰੀ ਹੈ, ਜਿਸ ਦੀ ਕੜੀ ਤਹਿਤ ਅੱਜ ਡੀ. ਸੀ. ਦਫ਼ਤਰ ਕਾਮਿਆਂ ਵਲੋਂ ਗੇਟ ਰੈਲੀ ਕੀਤੀ ਗਈ ...
ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਐੱਸ. ਡੀ. ਐੱਮ. ਮਲੋਟ ਗੋਪਾਲ ਸਿੰਘ ਵਲੋਂ ਕੋਰੋਨਾ ਤੋਂ ਬਚਾਅ ਲਈ ਪਿੰਡਾਂ 'ਚ ਫੇਰੀਆਂ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਉਨ੍ਹਾਂ ਪਿੰਡ ਚੰਨੂੰ, ਮਾਨ, ਬਾਦਲ, ਗੱਗੜ, ਮਿੱਠੜੀ ਬੁੱਧਗਿਰ, ਪਿੰਡ ਕਿੱਲਿਆਂਵਾਲੀ ਤੇ ਮੰਡੀ ...
ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਦੁਆਰਾ ਗਤੀਵਿਧੀਆਂ ਹਫ਼ਤਾ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਨੇ ਕਿਹਾ ਕਿ ਇਨ੍ਹਾਂ ਗਤੀਵਿਧੀਆਂ ...
ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਬੋਟਨੀ ਅਤੇ ਜੋਲੋਜੀ ਵਿਭਾਗ ਦੇ ਅਦਿਤੀ ਸ਼ਰਮਾ ਅਤੇ ਵਰਿੰਦਰ ਸਿੰਘ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ 'ਚ ਵੀਡੀਓਗ੍ਰਾਫ਼ੀ ਮੁਕਾਬਲੇ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਲੀਗਲ ਲਿਟਰੇਸੀ ਕਲੱਬ ਤੇ ਵਿਸਥਾਰ ਗਤੀਵਿਧੀਆਂ ਕਮੇਟੀ ਵਲੋਂ ਕਾਨੂੰਨੀ ਚੇਤਨਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਵਿਸ਼ਾ ਔਰਤਾਂ ਵਿਰੁੱਧ ਜ਼ੁਲਮ ਤੇ ਮੁਆਵਜ਼ਾ ...
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਰੰਘਰੇਟਾ ਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ...
ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਆਈ. ਐੱਮ. ਏ. ਮਲੋਟ ਵੈਸਟ ਨੇ ਯੋਗ ਗੁਰੂ ਬਾਬਾ ਰਾਮਦੇਵ ਵਲੋਂ ਐਲੋਪੈਥੀ ਡਾਕਟਰਾਂ ਖਿਲਾਫ਼ ਫੈਲਾਈ ਜਾ ਰਹੀ ਨਫਰਤ ਅਤੇ ਆਯੁਰਵੇਦ ਦੇ ਨਾਂਅ 'ਤੇ ਭੋਲੀ ਭਾਲੀ ਜਨਤਾ ਦੀ ਕੀਤੀ ਜਾ ਰਹੀ ਲੁੱਟ ਦੇ ਖਿਲਾਫ਼ ਮਲੋਟ ਕੋਰਟ ਵਿਚ ਪਟੀਸ਼ਨ ...
ਮਲੋਟ, 15 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਦੁਆਰਾ ਪਿ੍ੰਸੀਪਲ ਸੰਧਿਆ ਬਠਲਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਆਨਲਾਈਨ ਹਫ਼ਤਾਵਾਰੀ ਸਮਰ ਕੈਂਪ ਦੇ ਦੂਜੇ ਦਿਨ ਐੱਲ.ਕੇ.ਜੀ ਅਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX