ਤਾਜਾ ਖ਼ਬਰਾਂ


ਮਨੀਪੁਰ ਦੇ ਮੁੱਖ ਮੰਤਰੀ ਵਲੋਂ ਮੀਰਾਬਾਈ ਚਾਨੂੰ ਨੂੰ ਇਕ ਕਰੋੜ ਦਾ ਇਨਾਮ
. . .  1 day ago
ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਰਾਮ ਸਿੰਘ ਰਾਣਾ ਦਾ ਕਿਸਾਨਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਸਿੰਘੂ ਬਾਰਡਰ 'ਤੇ ਸਥਿਤ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਕਿਸਾਨ ਸੰਘਰਸ਼ ਪੰਜਾਬ ਦੇ ਸੁਲਤਾਨਵਿੰਡ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ...
ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਉਤਰੀ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 day ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  1 day ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  1 day ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  1 day ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  1 day ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  1 day ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  1 day ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  1 day ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  1 day ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  1 day ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  1 day ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  1 day ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਹਾੜ ਸੰਮਤ 553
ਿਵਚਾਰ ਪ੍ਰਵਾਹ: ਕੋਈ ਵੀ ਗੱਲ ਇਹੋ ਜਿਹੀ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਤੇ ਦ੍ਰਿੜ੍ਹ ਮਨੋਰਥ ਪੂਰਾ ਨਹੀਂ ਕਰ ਸਕਦੇ। -ਨੈਪੋਲੀਅਨ

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਧਰਨੇ 259ਵੇਂ ਦਿਨ 'ਚ ਸ਼ਾਮਿਲ

ਮਾਨਸਾ, 15 ਜੂਨ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 259ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਇਸ ਮੌਕੇ ਮੇਜਰ ਸਿੰਘ, ਸੁਖਚਰਨ ਸਿੰਘ ਦਾਨੇਵਾਲੀਆ, ਤੇਜ ਸਿੰਘ ਚਕੇਰੀਆਂ, ਜਸਵੰਤ ਰਾਏ, ਜਸਵੰਤ ਸਿੰਘ ਜਵਾਹਰਕੇ, ਹਰਬੰਸ ਸਿੰਘ ਤਾਲਬਵਾਲਾ, ਸੋਮ ਦੱਤ ਸ਼ਰਮਾ ਆਦਿ ਹਾਜ਼ਰ ਸਨ |
ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ ਜਾਰੀ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਨੇ ਧਰਨਾ ਜਾਰੀ ਰੱਖਿਆ ਹੋਇਆ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਮੰਗਾਂ ਪੂਰੀਆਂ ਹੋਣ 'ਤੇ ਹੀ ਵਾਪਸ ਪਰਤਣਗੇ | ਇਸ ਮੌਕੇ ਸੱਤਪਾਲ ਸਿੰਘ ਬਰ੍ਹੇ, ਸਰਵਨ ਸਿੰਘ ਬੋੜਾਵਾਲ, ਭੂਰਾ ਸਿੰਘ ਅਹਿਮਦਪੁਰ, ਭੋਲਾ ਅਹਿਮਦਪੁਰ, ਜਵਾਲਾ ਗੁਰਨੇ ਖੁਰਦ, ਗੁਰਦਰਸ਼ਨ ਸਿੰਘ ਰੱਲੀ, ਸਰੂਪ ਸਿੰਘ ਗੁਰਨੇ ਕਲਾਂ, ਮਿੱਠੂ ਸਿੰਘ ਅਹਿਮਦਪੁਰ, ਜਸਵੰਤ ਸਿੰਘ ਬੀਰੋਕੇ, ਬਲਦੇਵ ਸਿੰਘ ਗੁਰਨੇ ਕਲਾਂ, ਜੱਗ ਸਿੰਘ ਆਦਿ ਹਾਜ਼ਰ ਸਨ |
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ 'ਚ ਕਿਸਾਨਾਂ ਵਲੋਂ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸੰਘਰਸ਼ ਅੱਗੇ ਇਕ ਦਿਨ ਕੇਂਦਰ ਨੂੰ ਕਾਲੇ ਕਾਨੂੰਨ ਰੱਦ ਕਰਨ ਲਈ ਮਜਬੂਰ ਹੋਣਾ ਪਵੇਗਾ | ਇਸ ਮੌਕੇ ਤਾਰਾ ਚੰਦ ਬਰੇਟਾ, ਮੇਜਰ ਸਿੰਘ ਦਰੀਆਪੁਰ, ਸੁਖਦੇਵ ਸਿੰਘ ਬਹਾਦਰਪੁਰ, ਗੁਰਦੀਪ ਸਿੰਘ ਮੰਡੇਰ, ਛੱਜੂ ਸਿੰਘ ਬਰੇਟਾ, ਪਰਮਜੀਤ ਕੌਰ ਬਹਾਦਰਪੁਰ, ਅਮਰੀਕ ਸਿੰਘ ਬਰੇਟਾ, ਬਲਜੀਤ ਕੌਰ ਧਰਮਪੁਰਾ, ਬਿਰਸ਼ਾ ਸਿੰਘ ਬਹਾਦਰਪੁਰ, ਅਮਰਜੀਤ ਕੌਰ, ਚਰਨਜੀਤ ਕੌਰ, ਰਾਣੀ ਕੌਰ ਆਦਿ ਹਾਜ਼ਰ ਸਨ |
ਰਿਲਾਇੰਸ ਪੰਪ'ਤੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਸੁਖਦੇਵ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਬਰੇਟਾ, ਸੁਖਦੇਵ ਸਿੰਘ ਖੁਡਾਲ, ਜਸਵਿੰਦਰ ਕੌਰ ਬਹਾਦਰਪੁਰ, ਕਰਮਜੀਤ ਕੌਰ ਖੁਡਾਲ, ਸਤਵੀਰ ਕੌਰ, ਬਲਵੀਰ ਕੌਰ ਬਖਸ਼ੀਵਾਲਾ, ਨਿਰਮਲ ਕੌਰ ਨੇ ਸੰਬੋਧਨ ਕੀਤਾ |

ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਸਰਦੂਲਗੜ੍ਹ, 15 ਜੂਨ (ਜ਼ੈਲਦਾਰ)- ਰੋੜਕੀ ਪਿੰਡ ਵਿਖੇ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਪਿੰਡ ਵਾਸੀ ਜਗਸੀਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ (42) ਨੂੰ ਖੇਤ ਵਿਚ ਲੱਗੀ ਮੋਟਰ ਦਾ ਸਵਿੱਚ ਦਬਾਉਣ ਸਮੇਂ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਿਆ, ਜਿਸ ਨਾਲ ਉਸ ਦਾ ...

ਪੂਰੀ ਖ਼ਬਰ »

ਮੰਗਾਂ ਨਾ ਮੰਨਣ ਦੇ ਰੋਸ 'ਚ ਸਫ਼ਾਈ ਕਰਮਚਾਰੀਆਂ ਨੇ ਸੜਕ 'ਤੇ ਜਾਮ ਲਗਾਇਆ

ਮਾਨਸਾ, 15 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਮੰਗਾਂ ਨਾ ਮੰਨਣ ਦੇ ਰੋਸ 'ਚ ਸਥਾਨਕ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਇੱਥੇ ਤਿੰਨਕੋਨੀ ਕੋਲ ਸੜਕ ਜਾਮ ਕਰ ਕੇ ਧਰਨਾ ਲਗਾਇਆ ਗਿਆ | ਜ਼ਿਕਰਯੋਗ ਹੈ ਕਿ ਇਹ ਕਰਮਚਾਰੀ ਪਿਛਲੇ 35 ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਹਨ | ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 15 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੌਜੋ ਨੇ ਕਿਹਾ ਕਿ ਲੰਘੀ 9 ਜੂਨ ਨੂੰ ਗੁਰਪ੍ਰੀਤ ਸਿੰਘ ਕਾਂਗੜ ਮਾਲ ਮੰਤਰੀ ...

ਪੂਰੀ ਖ਼ਬਰ »

ਰੰਘਰੇਟਾ ਦਲ ਵਲੋਂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਮਾਨਸਾ, 15 ਜੂਨ (ਸ. ਰਿ.)- ਆਲ ਇੰਡੀਆ ਰੰਘਰੇਟਾ ਦਲ ਵਲੋਂ ਸੂਬਾ ਜਨਰਲ ਸਕੱਤਰ ਮੇਘਾ ਸਿੰਘ ਹਾਕਮਵਾਲਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ | ਉਨ੍ਹਾਂ ਮੰਗ ਉਠਾਈ ਕਿ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੀ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ ਨੇ ਕਰਾਟੇ ਖਿਡਾਰਨ ਨੂੰ ਨੌਕਰੀ ਦਿਵਾਉਣ ਲਈ ਆਵਾਜ਼ ਉਠਾਈ

ਮਾਨਸਾ, 15 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਦੇ ਚੇਅਰਮੈਨ ਤੇ ਬੁਢਲਾਡਾ ਹਲਕੇ ਦੇ ਵਿਧਾਇਕ ਬੁੱਧ ਰਾਮ ਨੇ ਹਲਕੇ ਦੇ ਪਿੰਡ ਗੁਰਨੇ ਕਲਾਂ ਦੀ ਕੌਮਾਂਤਰੀ ਕਰਾਟੇ ਖਿਡਾਰਨ ਹਰਦੀਪ ਕੌਰ ਨੂੰ ਨੌਕਰੀ ਦਿਵਾਉਣ ਲਈ ਸਰਕਾਰੇ-ਦਰਬਾਰੇ ਆਵਾਜ਼ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਕੋਰੋਨਾ ਨਾਲ 3 ਮੌਤਾਂ

ਮਾਨਸਾ, 15 ਜੂਨ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ ਅੱਜ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 17 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਤੇ 47 ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ | ਇਸ ਵਕਤ ਜ਼ਿਲੇ੍ਹ 'ਚ 334 ਸਰਗਰਮ ਕੇਸ ਹਨ ਅਤੇ 248 ਜਣਿਆਂ ਦੀ ਮੌਤ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਡੀ. ਸੀ. ਵਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਸਬੰਧੀ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਮਾਨਸਾ, 15 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਆਉਣ ਵਾਲੇ ਸਮੇਂ 'ਚ ਭਾਰੀ ਬਾਰਸ਼ਾਂ ਕਾਰਨ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਪੁਲਿਸ 'ਚ ਭਰਤੀ ਕਰਵਾਉਣ ਦੇ ਝਾਂਸੇ 'ਚ ਠੱਗੀ ਮਾਰੀ-ਮੁਕੱਦਮਾ ਦਰਜ

ਭੀਖੀ, 15 ਜੂਨ (ਬਲਦੇਵ ਸਿੰਘ ਸਿੱਧੂ)- ਚੰਡੀਗੜ੍ਹ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਸਥਾਨਕ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਗੁਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਗੁੜੱਦੀ ਨੇ ਦੱਸਿਆ ਕਿ ਅਨੂਦੀਪ ...

ਪੂਰੀ ਖ਼ਬਰ »

-ਮਾਮਲਾ ਨਗਰ ਕੌਂਸਲ ਦੀ ਮਹਿਲਾ ਸੇਵਾਦਾਰ ਵਲੋਂ ਜ਼ਹਿਰੀਲੀ ਚੀਜ਼ ਨਿਗਲਣ ਦਾ-

ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਮੈਂਬਰ ਸਿਆਲਕਾ ਪੀੜਤਾ ਨੂੰ ਮਿਲੇ

ਬੁਢਲਾਡਾ, 15 ਜੂਨ (ਸਵਰਨ ਸਿੰਘ ਰਾਹੀ)- ਸਥਾਨਕ ਨਗਰ ਕੌਂਸਲ ਦੀ ਮਹਿਲਾ ਸੇਵਾਦਾਰ ਵਲੋਂ ਕੁਝ ਦਿਨ ਪਹਿਲਾਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼ ਸਬੰਧੀ ਮਾਮਲੇ ਦੀ ਜਾਂਚ ਲਈ ਇੱਥੇ ਪੁੱਜੇ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਮੈਂਬਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਵਜ਼ੀਫ਼ੇ ਘੁਟਾਲੇ ਦੇ ਵਿਰੋਧ 'ਚ ਭੁੱਖ ਹੜਤਾਲ ਸ਼ੁਰੂ

ਮਾਨਸਾ, 15 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਵਜ਼ੀਫ਼ੇ ਘੋਟਾਲੇ ਦੇ ਵਿਰੋਧ 'ਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ | ਅੱਜ ਭੁੱਖ ਹੜਤਾਲ 'ਤੇ ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸਮਾਜ ਦਾ ਅਨਮੋਲ ਸਰਮਾਇਆ ਹੁੰਦੇ ਹਨ-ਜੱਜ ਸ਼ਿਲਪਾ

ਮਾਨਸਾ, 15 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸੀਨੀਅਰ ਸਿਟੀਜ਼ਨ ਸਮਾਜ ਦਾ ਅਨਮੋਲ ਸਰਮਾਇਆ ਹੁੰਦੇ ਹਨ, ਇਸ ਲਈ ਉਨ੍ਹਾਂ ਦੀ ਸੰਭਾਲ ਅਤੇ ਸਤਿਕਾਰ ਕਰਨਾ ਹਰ ਨਾਗਰਿਕ ਦਾ ਮੁੱਢਲਾ ਫ਼ਰਜ਼ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋ ਸੀਨੀਅਰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਮੰਗਾਂ ਨੂੰ ਲੈ ਕੇ ਮੋਟਰ ਸਾਈਕਲ ਰੈਲੀ ਕੱਢੀ

ਭੁੱਚੋ ਮੰਡੀ, 15 ਜੂਨ (ਬਿੱਕਰ ਸਿੰਘ ਸਿੱਧੂ)-ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਦੇ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ 34ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ 'ਤੇ ਮਤਰੇਈ ਮਾਂ ਵਾਲਾ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਬੈਂਕਾਂ ਦੇ ਬਾਹਰ ਪਏ ਜਰਨੇਟਰ ਚੁੱਕੇ-10 ਦਿਨਾਂ ਦੀ ਮੋਹਲਤ ਦੇ ਕੇ ਛੱਡੇ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ, ਬਿੱਕਰ ਸਿੰਘ ਸਿੱਧੂ)-ਸਥਾਨਕ ਨਗਰ ਕੌਂਸਲ ਨੇ ਬੈਂਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਬੈਂਕਾਂ ਦੇ ਬਾਹਰ ਪਏ ਜਰਨੇਟਰ ਚੁੱਕ ਲਏ | ਕੌਂਸਲ ਨੇ ਇਹ ਕਾਰਵਾਈ ਬੈਂਕਾਂ ਨੂੰ ਹਫ਼ਤੇ ਭਰ ਦਾ ਸਮਾਂ ਨੋਟਿਸ ਦੇਣ ਤੋਂ ਬਾਅਦ ਅਮਲ ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਜ਼ੋਰਾਂ 'ਤੇ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਖਾਤੇ ਨਾ ਖੁੱਲ੍ਹਣ ਕਾਰਨ ਕਿਸਾਨ ਪ੍ਰੇਸ਼ਾਨ

ਭੁੱਚੋ ਮੰਡੀ, 15 ਜੂਨ (ਪਰਵਿੰਦਰ ਸਿੰਘ ਜੌੜਾ)-ਝੋਨੇ ਦੀ ਬੀਜਾਈ ਦਾ ਕੰਮ ਜ਼ੋਰਾਂ 'ਤੇ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਖਾਤੇ ਨਾ ਖੁੱਲ੍ਹਣ ਕਾਰਨ ਕਿਸਾਨ ਭਾਰੀ ਪ੍ਰੇਸ਼ਾਨੀ ਦੇ ਆਲਮ ਵਿਚ ਹਨ | ਕੰਪਿਊਟਰੀ ਯੁੱਗ ਹੋਣ ਦੇ ਬਾਵਜੂਦ ਸਹਿਕਾਰੀ ਬੈਂਕਾਂ ਵਿਚ ਪੂਰੇ ...

ਪੂਰੀ ਖ਼ਬਰ »

ਕੀਮਤਾਂ ਦੀ ਗਿਰਾਵਟ ਕਾਰਨ ਮੰੂਗੀ ਉਤਪਾਦਕਾਂ ਦੇ ਹੌਂਸਲੇ ਪਸਤ

ਨਥਾਣਾ, 15 ਜੂਨ (ਗੁਰਦਰਸ਼ਨ ਲੁੱਧੜ)-ਮਾਲਵੇ ਦੇ ਖੇਤਾਂ ਵਿਚ ਅੱਜ ਕੱਲ੍ਹ ਮੂੰਗੀ ਦੀ ਵਾਢੀ ਅਤੇ ਗਹਾਈ ਦਾ ਸੀਜਨ ਚੱਲ ਰਿਹਾ ਹੈ ਅਤੇ ਫ਼ਸਲੀ ਵਿਭਿੰਨਤਾ ਤਹਿਤ ਕਾਸ਼ਤ ਕਰਨ ਵਾਲੇ ਮੂੰਗੀ ਉਤਪਾਦਕ ਕਿਸਾਨਾਂ ਵਿਚ ਇਸ ਫ਼ਸਲ ਪ੍ਰਤੀ ਕੋਈ ਖਾਸ ਉਤਸ਼ਾਹ ਵੇਖਣ ਨੂੰ ਨਹੀਂ ਮਿਲ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਜੋਗਾ, 15 ਜੂਨ (ਘੜੈਲੀ)- ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪਿੰਡ ਉੱਭਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਰਣ ਸਿੰਘ ਪ੍ਰਚਾਰਕ, ਭਾਈ ਕੁਲਦੀਪ ਸਿੰਘ ਮੁੱਖ ...

ਪੂਰੀ ਖ਼ਬਰ »

ਲਾਲ ਭੱਠਾ ਮਜ਼ਦੂਰ ਯੂਨੀਅਨ ਨੇ ਖੀਵਾ ਖੁਰਦ ਦੇ ਭੱਠੇ 'ਤੇ ਰੋਸ ਪ੍ਰਗਟਾਇਆ

ਭੀਖੀ, 15 ਜੂਨ (ਗੁਰਿੰਦਰ ਸਿੰਘ ਔਲਖ)- ਲਾਲ ਭੱਠਾ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਸਕੱਤਰ ਵਿਜੈ ਕੁਮਾਰ ਦੀ ਅਗਵਾਈ 'ਚ ਖੀਵਾ ਖੁਰਦ ਦੇ ਭੱਠੇ 'ਤੇ ਰੋਸ ਪ੍ਰਗਟ ਕੀਤਾ ਗਿਆ | ਪਥੇਰਾਂ ਦੇ ਜਮਾਂਦਾਰ ਸੁਰੇਸ਼ ਕੁਮਾਰ ਅਤੇ ਰਾਜੂ ਕੁਮਾਰ ਵਲੋਂ ਭੱਠਾ ਮਾਲਕ 'ਤੇ ਬਣਦੀ ...

ਪੂਰੀ ਖ਼ਬਰ »

ਕੁਲਜੀਤ ਸਿੰਘ ਮਾਨਸ਼ਾਹੀਆ ਪੰਚਾਇਤ ਯੂਨੀਅਨ ਬਲਾਕ ਮਾਨਸਾ ਦੇ ਪ੍ਰਧਾਨ ਚੁਣੇ

ਮਾਨਸਾ, 15 ਜੂਨ (ਸਟਾਫ਼ ਰਿਪੋਰਟਰ)- ਕੁਲਜੀਤ ਸਿੰਘ ਮਾਨਸ਼ਾਹੀਆ ਨੂੰ 24 ਦੇ ਕਰੀਬ ਸਰਪੰਚਾਂ ਨੇ ਪੰਚਾਇਤ ਯੂਨੀਅਨ ਬਲਾਕ ਮਾਨਸਾ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਹੈ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਚਾਇਤ ਯੂਨੀਅਨ ਵਲੋਂ ਪੰਚਾਂ, ਸਰਪੰਚਾਂ ਦੇ ...

ਪੂਰੀ ਖ਼ਬਰ »

ਕਰਮਚਾਰੀ ਮਹਾਂ ਸੰਘ ਦੇ ਪਾਰਟ ਟਾਈਮ ਸਫ਼ਾਈ ਸੇਵਕਾਂ ਦੀ ਇਕੱਤਰਤਾ ਹੋਈ

ਮਾਨਸਾ, 15 ਜੂਨ (ਵਿਸ਼ੇਸ਼ ਪ੍ਰਤੀਨਿਧ)- ਡਾ. ਅੰਬੇਡਕਰ ਕਰਮਚਾਰੀ ਮਹਾਂ ਸੰਘ ਦੇ ਪਾਰਟ ਟਾਈਮ ਸਫ਼ਾਈ ਸੇਵਕਾਂ ਦੀ ਮੀਟਿੰਗ ਇੱਥੇ ਪਾਵਰਕਾਮ ਦੇ ਮੰਡਲ ਦਫ਼ਤਰ ਵਿਖੇ ਬੇਅੰਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਪ੍ਰਧਾਨ ਸਰਦਾਰਾ ਸਿੰਘ ਗੱਜੂ ਮਾਜਰਾ ਨੇ ਦੋਸ਼ ...

ਪੂਰੀ ਖ਼ਬਰ »

ਬਾਲਾ ਜੀ ਪਰਿਵਾਰ ਸੰਘ ਵਲੋਂ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਮਾਨਸਾ, 15 ਜੂਨ (ਵਿ. ਪ੍ਰਤੀ.)- ਬਾਲਾ ਜੀ ਪਰਿਵਾਰ ਸੰਘ ਮਾਨਸਾ ਵਲੋਂ ਪ੍ਰਧਾਨ ਸੁਰਿੰਦਰ ਕੁਮਾਰ ਪਿੰਟਾ ਦੀ ਅਗਵਾਈ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਸਥਾਨਕ ਬਾਰਾਂ ਹੱਟਾਂ ਚੌਕ ਵਿਖੇ ਲਗਾਇਆ ਗਿਆ, ਦਾ ਉਦਘਾਟਨ ਮਹਿੰਦਰ ਪਾਲ ਡਿਪਟੀ ਕਮਿਸ਼ਨਰ ਨੇ ਕੀਤਾ | ਕੈਂਪ 'ਚ 60 ...

ਪੂਰੀ ਖ਼ਬਰ »

ਮਾਤਾ ਨੰਦੀ ਨੇ ਬੰਨਿ੍ਹਆ ਸੀ ਪਿੰਡ ਰਾਮਾਂਨੰਦੀ ਦਾ ਮੁੱਢ

ਰਮਨਦੀਪ ਸਿੰਘ ਸੰਧੂ 98154-50352 ਝੁਨੀਰ- ਸਥਾਨਕ ਕਸਬੇ ਤੋਂ 9 ਕਿਲੋਮੀਟਰ ਦੂਰੀ 'ਤੇ ਸਥਿਤ ਪਿੰਡ ਰਾਮਾਂਨੰਦੀ ਦਾ ਮੁੱਢ ਲਗਪਗ 300 ਸਾਲ ਪਹਿਲਾਂ ਝੁਨੀਰ ਪਿੰਡ ਦੀ ਮਾਤਾ ਨੰਦੀ ਨੇ ਬੰਨਿ੍ਹਆਂ ਸੀ | ਉਨ੍ਹਾਂ ਦੇ ਨਾਂਅ ਤੋਂ ਵਿਗੜ ਕੇ ਪਿੰਡ ਦਾ ਨਾਮ ਰਾਮਾਂਨੰਦੀ ਪੈ ਗਿਆ | ਸਰਪੰਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX