ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  3 minutes ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  7 minutes ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  11 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  15 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  20 minutes ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  28 minutes ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  31 minutes ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  47 minutes ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  55 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  1 minute ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 2 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 3 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 4 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 4 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 5 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਅੰਮ੍ਰਿਤਸਰ / ਦਿਹਾਤੀ

ਵਿਧਾਇਕ ਹਰਪ੍ਰਤਾਪ ਦੀ ਅਗਵਾਈ 'ਚ ਕਰੋੜਾਂ ਰੁਪਏ ਖਰਚ ਕਰ ਕੇ ਪਿੰਡਾਂ ਦੀ ਬਦਲੀ ਜਾ ਰਹੀ ਹੈ ਨੁਹਾਰ-ਚੇਅਰਮੈਨ ਖਾਨੋਵਾਲ

ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਚੇਅਰਮੈਨ ਹਰਪਾਲ ਸਿੰਘ ਖਾਨੋਵਾਲ ਵਲੋਂ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀ. ਡੀ. ਪੀ. ਓ. ਦਫ਼ਤਰ ਅਜਨਾਲਾ ਦੇ ਦਫ਼ਤਰੀ ਤੇ ਫੀਲਡ ਸਟਾਫ਼ ਨਾਲ ਇਕੱਤਰਤਾ ਕਰਕੇ ਉਨ੍ਹਾਂ ਨੂੰ ਪਿੰਡਾਂ ਦੇ ਵਿਕਾਸ ਕਾਰਜ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ | ਇਕੱਤਰਤਾ ਦੌਰਾਨ ਚੇਅਰਮੈਨ ਹਰਪਾਲ ਸਿੰਘ ਖਾਨੋਵਾਲ ਵਲੋਂ ਬਲਾਕ ਅਜਨਾਲਾ ਅਧੀਨ ਆਉਂਦੇ ਸਾਰੇ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਸਕੱਤਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ 'ਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਸਰਪੰਚਾਂ ਦੇ ਤਾਲਮੇਲ ਨਾਲ ਬਿਨ੍ਹਾਂ ਕਿਸੇ ਦੇਰੀ ਦੇ ਸਮੇਂ ਅੰਦਰ ਨਿਪਟਾਇਆ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਇਨ੍ਹੀਂ ਦਿਨੀਂ ਪੰਚਾਇਤੀ ਜ਼ਮੀਨਾਂ ਦੀਆਂ ਬੋਲੀਆਂ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੂਰੇ ਭਾਅ 'ਤੇ ਹੀ ਪੰਚਾਇਤ ਦੀਆਂ ਜ਼ਮੀਨਾਂ ਠੇਕੇ 'ਤੇ ਦਿੱਤੀਆਂ ਜਾਣ ਤੇ ਜੇਕਰ ਵਿਅਕਤੀ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਪਰੰਤ ਚੇਅਰਮੈਨ ਹਰਪਾਲ ਸਿੰਘ ਖਾਨੋਵਾਲ ਨੇ ਕਿਹਾ ਕਿ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਵਿਚ ਹਲਕੇ ਦੇ ਸਾਰੇ ਪਿੰਡਾਂ 'ਚ ਕਰੋੜਾਂ ਰੁਪਏ ਖਰਚ ਕੇ ਜਿੱਥੇ ਕੰਕਰੀਟ ਤੇ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਤਿਆਰ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਗੰਦੇ ਪਾਣੀ ਦੇ ਨਿਕਾਸ ਲਈ ਨਾਲੀਆਂ ਤੇ ਛੱਪੜਾਂ ਨੂੰ ਪੱਕਾ ਕਰਵਾਇਆ ਜਾ ਰਿਹਾ ਹੈ |
ਇਸ ਮੌਕੇ ਪਰਮਜੀਤ ਸਿੰਘ ਗਰੇਵਾਲ, ਭਜਨ ਸਿੰਘ, ਮਹਿੰਦਰਪਾਲ, ਬਲਵਿੰਦਰ ਸਿੰਘ ਪੰਚਾਇਤ ਅਫਸਰ ਮੇਜਰ ਸਿੰਘ ਐੱਸ. ਈ. ਪੀ. ਓ., ਸਮਨਦੀਪ ਸਿੰਘ ਸੁਪਰਡੈਂਟ, ਸੁਖਦੀਪ ਸਿੰਘ ਸੁੱਖ, ਪਰਮਜੀਤ ਸਿੰਘ ਮਾਨ ਚਮਿਆਰੀ, ਤਰਸੇਮ ਮਸੀਹ, ਬਲਵਿੰਦਰ ਸਿੰਘ ਸੰਮਤੀ ਪਟਵਾਰੀ, ਪ੍ਰਧਾਨ ਸਨਪ੍ਰੀਤ ਸਿੰਘ ਅਮੋਲਕ ਸਿੰਘ, ਭਗਵੰਤ ਸਿੰਘ, ਹਰਨੇਕ ਸਿੰਘ, ਗੁਰਦੇਵ ਸਿੰਘ, ਕਮਲ ਗਰੋਵਰ, ਗੁਰਦੀਪ ਸਿੰਘ ਦੂਬੇ, ਮਨਪ੍ਰੀਤ ਸਿੰਘ, ਭੁਪਿੰਦਰ ਕੌਰ, ਬਲਜੀਤ ਕੌਰ, ਅਮਰਜੀਤ ਕੌਰ ਅਤੇ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |

ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਰਈਆ, 16 ਜੂਨ (ਸ਼ਰਨਬੀਰ ਸਿੰਘ ਕੰਗ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਗੁਰੂ ਰਾਮਦਾਸ ਕਲੋਨੀ, ਰਈਆ (ਵਾਰਡ ਨੰ. 1) ਵਿਖੇ ਹੋਏ ਸਮਾਗਮ ਦੌਰਾਨ ਸੰਗਤਾਂ ਦੀ ਪ੍ਰਵਾਨਗੀ ਨਾਲ ਗੁਰੂ ਘਰ ਦੇ ਸੁਚੱਜੇ ਪ੍ਰਬੰਧ ਲਈ ਨਵੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਹੋਇਆ | ...

ਪੂਰੀ ਖ਼ਬਰ »

ਮਾਸਟਰ ਹਰਭਜਨ ਸਿੰਘ ਕੋਟ ਹਿਰਦੇ ਰਾਮ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਚਵਿੰਡਾ ਦੇਵੀ, 16 ਜੂਨ (ਸਤਪਾਲ ਸਿੰਘ ਢੱਡੇ)- ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਦੇ ਮੈਨੇਜਰ ਲਖਬੀਰ ਸਿੰਘ ਕੋਟ, ਰਾਜਵਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੇ ਸਤਿਕਾਰਯੋਗ ਪਿਤਾ ਮਾਸਟਰ ਹਰਭਜਨ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ 'ਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 26 ਨੂੰ ਦੇਸ਼ ਭਰ 'ਚ ਗਵਰਨਰਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ-ਸਿਰਸਾ

ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ 'ਚ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਭਾਰਤ ਦੇ ਸਾਰੇ ਗਵਰਨਰਾਂ ਨੂੰ ਯਾਦ ਪੱਤਰ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਲਾਹਣ ਬਰਾਮਦ

ਚਵਿੰਡਾ ਦੇਵੀ, 16 ਜੂਨ (ਸਤਪਾਲ ਸਿੰਘ ਢੱਡੇ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ ਐਸ ਪੀ ਧਰੁਵ ਦਹੀਆ ਵਲੋਂ ਨਸ਼ਿਆ ਨੂੰ ਖਤਮ ਕਰਨ ਲਈ ਜੋ ਦਿਹਾਤੀ ਜ਼ਿਲ੍ਹਾ ਮਜੀਠਾ ਵਿਚ ਮੁਹਿੰਮ ਚਲਾਈ ਗਈ ਉਸ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਪੁੁਲਿਸ ਚੌਕੀ ਚਵਿੰਡਾ ...

ਪੂਰੀ ਖ਼ਬਰ »

ਅਜੀਤ ਨਗਰ 'ਚ ਛਬੀਲ ਤੇ ਲੰਗਰ ਲਗਾਇਆ

ਬਿਆਸ, 16 ਜੂਨ (ਪਰਮਜੀਤ ਸਿੰਘ ਰੱਖੜਾ)-ਬਿਆਸ ਦੇ ਨੇੜੇ ਪੈਂਦੇ ਪਿੰਡ ਅਜੀਤ ਨਗਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਜੀਤ ਨਗਰ ਦੀ ਸਮੂਹ ਸੰਗਤ, ਰਵਿੰਦਰ ਕੌਰ ਰਵੀ ਭੁੱਲਰ, ਡੀ.ਐਸ .ਪੀ ਸੁਖਵਿੰਦਰ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ...

ਪੂਰੀ ਖ਼ਬਰ »

ਕੰਵਰਪ੍ਰਤਾਪ ਤੇ ਦੀਪਕ ਅਰੋੜਾ ਦੀ ਅਗਵਾਈ 'ਚ ਅਧਿਕਾਰੀਆਂ ਤੇ ਕੌ ਾਸਲਰਾਂ ਦੀ ਮੀਟਿੰਗ

ਅਜਨਾਲਾ, 16 ਜੂਨ (ਐਸ. ਪ੍ਰਸ਼ੋਤਮ)-ਅੱਜ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕਸ ਵਾਲਿਆਂ ਵਲੋਂ ਸਥਾਨਕ ਸ਼ਹਿਰ ਦੇ ਸੁੰਦਰੀਕਰਨ ਤੇ ਗਲੀਆਂ-ਮੁਹੱਲਿਆਂ, ਬਜ਼ਾਰਾਂ ਨੂੰ ਲਾਈਟਾਂ ਨਾਲ ਰੁਸ਼ਨਾਉਣ ਆਦਿ ਵਿਕਾਸ ਕਾਰਜਾਂ ਸਬੰਧੀ ਪਾਵਰਕਾਮ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਵਲੋਂ ਜਥੇਦਾਰ ਜਲਾਲ ਉਸਮਾਂ ਦੇ ਹੱਕ 'ਚ ਮੀਟਿੰਗ

ਬਾਬਾ ਬਕਾਲਾ ਸਾਹਿਬ, 16 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਕਰੀਮ ਲੀਡਰਸ਼ਿਪ ਨੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾਂ ਦੇ ਹੱਕ ਵਿਚ ਇਕ ਅਹਿਮ ਮੀਟਿੰਗ ਕਰਦਿਆਂ ਇਕਮੁੱਠਤਾ ਦਾ ...

ਪੂਰੀ ਖ਼ਬਰ »

ਅਟਾਰੀ ਵਿਖੇ 'ਆਪ' ਵਲੋਂ ਰੋਸ ਪ੍ਰਦਰਸ਼ਨ

ਅਟਾਰੀ, 16 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਵਿਧਾਨ ਸਭਾ ਹਲਕਾ ਅਟਾਰੀ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਓਮ ਪ੍ਰਕਾਸ਼ ਗੱਬਰ ਦੀ ਅਗਵਾਈ ਹੇਠ ਕਸਬਾ ਅਟਾਰੀ ਦੇ ਮੇਨ ਬਜ਼ਾਰ 'ਚੋਂ ਕੈਪਟਨ ਸਰਕਾਰ ਖ਼ਿਲਾਫ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਤੇ ਅਟਾਰੀ ਚੌਕ ਵਿਖੇ ...

ਪੂਰੀ ਖ਼ਬਰ »

ਜ਼ਹਿਰਲੀ ਸ਼ਰਾਬ ਪਿਆ ਕੇ ਨੌਜਵਾਨ ਨੂੰ ਮਾਰ ਦੇਣ ਦੇ ਲਾਏ ਦੋਸ਼

ਕੱਥੂਨੰਗਲ, 16 ਜੂਨ (ਦਲਵਿੰਦਰ ਸਿੰਘ ਰੰਧਾਵਾ)-ਸਵਿੰਦਰ ਕੌਰ ਪਤਨੀ ਸਵ. ਬਖ਼ਸ਼ੀਸ਼ ਸਿੰਘ ਵਾਸੀ ਪਿੰਡ ਕੱਥੂਨੰਗਲ ਖ਼ੁਰਦ ਨੇ ਇੱਕ ਹਲਫੀਆ ਬਿਆਨ ਪੱਤਰਕਾਰਾਂ ਨੂੰ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਸਾਡੇ ਪਿੰਡ ਦਾ ਰਵਿੰਦਰ ਸਿੰਘ ਰਾਜੂ ਪੁੱਤਰ ਗੁਲਜ਼ਾਰ ਸਿੰਘ ਜੋ ਕਿ ...

ਪੂਰੀ ਖ਼ਬਰ »

ਪੱਛੀਆ ਦੀ ਪ੍ਰਧਾਨਗੀ 'ਚ ਪਾਰਟੀ ਕਾਰਕੁੰਨਾਂ ਤੇ ਮਜ਼ਦੂਰ ਆਗੂਆਂ ਦੀ ਮੀਟਿੰਗ

ਅਜਨਾਲਾ, 16 ਜੂਨ (ਐਸ. ਪ੍ਰਸ਼ੋਤਮ) -ਅੱਜ ਇਥੇ ਬਹੁਜਨ ਸਮਾਜ ਪਾਰਟੀ ਹਲਕਾ ਅਜਨਾਲਾ ਇੰਚਾਰਜ ਰੋਬਟ ਪੱਛੀਆ ਦੀ ਪ੍ਰਧਾਨਗੀ ਹੇਠ ਪਾਰਟੀ ਕਾਰਕੁੰਨਾਂ, ਦਲਿਤ ਮਜਦੂਰ ਆਗੂਆਂ ਦੀ ਹੋਈ ਮੀਟਿੰਗ 'ਚ ਅਕਾਲੀ ਦਲ (ਬ) ਤੇ ਬਸਪਾ ਦਰਮਿਆਨ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਅਜਨਾਲਾ ...

ਪੂਰੀ ਖ਼ਬਰ »

ਲੱਖੂਵਾਲ ਸਕੂਲ ਵਿਖੇ ਨਵ-ਨਿਰਮਾਣ ਵਿਕਾਸ ਕਾਰਜਾਂ ਦਾ ਜ਼ਿਲ੍ਹਾ ਉੱਪ-ਸਿੱਖਿਆ ਅਫ਼ਸਰ ਵਲੋਂ ਜਾਇਜ਼ਾ

ਅਜਨਾਲਾ, 16 ਜੂਨ (ਐਸ. ਪ੍ਰਸ਼ੋਤਮ) -ਅੱਜ ਸਥਾਨਕ ਸ਼ਹਿਰ ਦੇ ਬਾਹਰੀ ਪਿੰਡ ਲੱਖੂਵਾਲ ਦੇ ਸਰਕਾਰੀ ਹਾਈ ਸਕੂਲ ਵਿਖੇ 25.22 ਲੱਖ ਰੁਪਏ ਦੀ ਲਾਗਤ ਨਾਲ ਨਵ-ਨਿਰਮਾਣ ਅਧੀਨ ਸਕੂਲੀ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਉੱਪ ਜ਼ਿਲਾ੍ਹ ਸਿੱਖਿਆ ਅਫ਼ਸਰ (ਸੈ.ਸਿ) ਹਰਭਗਵੰਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਲੋਂ ਦਿੱਤੇ ਵਿਸ਼ੇਸ਼ ਧਿਆਨ ਨਾਲ 'ਚੱਕ ਮਿਸ਼ਰੀ ਖਾਂ' ਦੀ ਨੁਹਾਰ ਬਦਲੀ

ਗੁਰਵਿੰਦਰ ਸਿੰਘ ਕਲਸੀ 9855398030 ਲੋਪੋਕੇ- ਬਲਾਕ ਚੋਗਾਵਾਂ ਲੇਖਕਾਂ ਦੀ ਧਰਤੀ ਪ੍ਰੀਤ ਨਗਰ, ਭੁੱਲਰ, ਵੈਰੋਕੇ ਦੇ ਪਿੰਡਾਂ ਦੀ ਹੱਦਬੰਦੀ ਨਾਲ ਘਿਰਿਆ ਹੋਇਆ ਲੋਪੋਕੇ ਤੋਂ 5 ਕਿਲੋਮੀਟਰ ਪਹਾੜ ਵੱਲ ਵੱਸਿਆ ਹੈ | ਬਹੁ-ਚਰਚਿਤ ਪਿੰਡ 'ਚੱਕ ਮਿਸ਼ਰੀ ਖਾਂ', ਜੋ ਕਿ ਦੇਸ਼ ਦੀ ਵੰਡ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਰਕਾਰ ਤੇ ਮੈਨੈਜਮੈਂਟ ਖ਼ਿਲਾਫ਼ ਰੋਸ ਮੁਜ਼ਾਹਰਾ

ਮਜੀਠਾ, 16 ਜੂਨ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮਜੀਠਾ ਜ਼ੋਨ ਇਕਾਈ ਵਲੋਂ ਜ਼ੋਨ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਤੇ ਜਨਰਲ ਸਕੱਤਰ ਕਿਰਪਾਲ ਸਿੰਘ ਕਲੇਰ ਦੀ ਅਗਵਾਈ 'ਚ ਬਿਜਲੀ ਦਫਤਰ ਮਜੀਠਾ ਵਿਖੇ ਇਲਾਕੇ ਦੇ ਵੱਖ-ਵੱਖ ਪਿੰਡਾਂ ਆਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX