ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  43 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  54 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  56 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 1 hour ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 4 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 4 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 4 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਫਿਰੋਜ਼ਪੁਰ

ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਵਲੋਂ ਤਿੰਨ ਰੋਜ਼ਾ ਹੜਤਾਲ ਕਰਕੇ 29 ਨੂੰ ਪਟਿਆਲੇ ਰੋਸ ਧਰਨਾ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪਨਬੱਸ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਬੈਨਰ ਹੇਠ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਟਰਾਂਸਪੋਰਟ ਵਿਭਾਗ ਅਤੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਰੱਖੀ ਹੜਤਾਲ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਆਗੂ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੀ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ, ਟਰਾਂਸਪੋਰਟ ਮਾਫ਼ੀਆ ਖ਼ਤਮ ਕਰਨ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਦਾ ਪਹਿਲਾਂ ਹੀ ਕੈਬਨਿਟ ਮੀਟਿੰਗ ਵਿਚ ਰੋਲ ਅਦਾ ਕਰਨ ਦਾ ਵਾਅਦਾ ਕੀਤਾ ਸੀ, ਪਰ ਤ੍ਰਾਸਦੀ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਮੰਤਰੀਆਂ, ਵਿਧਾਇਕਾਂ ਦੇ ਕੁਝ ਬੇਲੋੜੇ ਬੱਚਿਆਂ ਨੂੰ ਤਾਂ ਪੱਕੀ ਨੌਕਰੀ ਦੇ ਦਿੱਤੀ, ਪਰ ਸਮੂਹ ਵਿਭਾਗਾਂ ਖ਼ਾਸ ਤੌਰ 'ਤੇ ਟਰਾਂਸਪੋਰਟ ਵਿਭਾਗ ਵਿਚ ਪਿਛਲੀ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਵੀ ਚੱਕੀ ਵਿਚ ਪਿਸ ਰਹੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਅਤੇ ਖ਼ਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਣਾਂ ਦਾ ਬਹਾਨਾ ਬਣਾ ਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਸਰਕਾਰ ਲਗਾਤਾਰ ਭੱਜ ਰਹੀ ਹੈ, ਜਦੋਂ ਕੋਈ ਹੱਕ ਮੰਗਦਾ ਹੈ ਕਿ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ, ਪਲਾਸਟਿਕ ਦੀਆਂ ਗੋਲੀਆਂ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਵੋਕੇਸ਼ਨਲ ਟੀਚਰਾਂ 'ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਦੇ ਹੋਏ ਸਮੂਹ ਸਰਕਾਰੀ ਵਿਭਾਗਾਂ ਤੇ ਨਿੱਜੀਕਰਨ ਦਾ ਰੌਲਾ ਵਿੱਢਿਆ ਹੋਇਆ ਹੈ ਅਤੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੀ ਗੱਲ ਕਰਨ ਵਾਲੀ ਕੈਪਟਨ ਸਰਕਾਰ ਨੇ ਸਮੂਹ ਵਿਭਾਗਾਂ ਵਿਚੋਂ ਪੁਨਰਗਠਨ ਦੇ ਨਾਮ 'ਤੇ ਇਕ ਲੱਖ ਦੇ ਕਰੀਬ ਆਸਾਮੀਆਂ ਖ਼ਾਤਮਾ ਕਰ ਦਿੱਤਾ ਹੈ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਸਲੇ 'ਤੇ ਤਰ੍ਹਾਂ-ਤਰ੍ਹਾਂ ਦੇ ਬਹਾਨੇ ਬਣਾ ਕੇ ਆਪਣੇ ਕਾਰਜਕਾਲ ਦਾ ਬਾਕੀ ਰਹਿੰਦਾ ਸਮਾਂ ਲੰਘਾ ਰਹੀ ਹੈ | ਸਤਨਾਮ ਸਿੰਘ ਕੈਸ਼ੀਅਰ ਪੱਟੀ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਪੱਟੀ, ਹਰਜਿੰਦਰ ਕੁਮਾਰ ਪ੍ਰਧਾਨ ਫ਼ਰੀਦਕੋਟ, ਕੰਵਲਜੀਤ ਸਿੰਘ ਸੈਕਟਰੀ ਫ਼ਿਰੋਜ਼ਪੁਰ, ਮਹਾਂ ਸੈਕਟਰੀ ਹਰਜੀਤ ਸਿੰਘ ਫ਼ਿਰੋਜ਼ਪੁਰ ਨੇ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਦੇ ਡੀਪੂਆਂ ਵਿਚ ਕੰਡਕਟਰਾਂ ਕੋਲ ਟਿਕਟਾਂ ਕੱਟਣ ਲਈ ਟਿਕਟ ਮਸ਼ੀਨਾਂ ਅਤੇ ਟਿਕਟਾਂ ਹੀ ਨਹੀਂ ਹਨ, ਜਿਸ ਨਾਲ ਮਹਿਕਮੇ ਨੂੰ ਪੈਸੇ ਆਉਣੇ ਹਨ | ਇਹ ਮਸਲਾ ਯੂਨੀਅਨ ਵਲੋਂ ਕਈ ਵਾਰ ਹੈੱਡ ਆਫ਼ਿਸ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ, ਪਰ ਟਿਕਟਾਂ ਦੀ ਛਪਾਈ ਕਰਾਉਣ ਲਈ ਮਹਿਕਮਾ ਤਿਆਰ ਨਹੀਂ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਬੱਸਾਂ ਦੀ ਗਿਣਤੀ ਘੱਟੋ-ਘੱਟ 10 ਹਜ਼ਾਰ ਕੀਤੀ ਜਾਵੇ, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕੀਤੀ ਜਾਵੇ, ਰਿਪੋਰਟਾਂ ਦੀਆਂ ਕੰਡੀਸ਼ਨਾਂ ਰੱਦ ਕੀਤੀਆਂ ਜਾਣ, ਪੀ.ਆਰ.ਟੀ.ਸੀ. ਵਿਚ ਨਵੇਂ ਠੇਕੇਦਾਰ ਦੀਆਂ ਮਾਰੂ ਕੰਡੀਸ਼ਨਾਂ ਨਾਲ ਐਗਰੀਮੈਂਟ ਰੱਦ ਕਰੇ | ਜਗਦੀਪ ਸਿੰਘ ਪ੍ਰਧਾਨ ਜ਼ੀਰਾ, ਰਜਿੰਦਰ ਸਿੰਘ ਮੀਤ ਪ੍ਰਧਾਨ ਫ਼ਿਰੋਜ਼ਪੁਰ, ਮੁੱਖਪਾਲ ਸਿੰਘ ਕੈਸ਼ੀਅਰ ਨੇ ਕਿਹਾ ਕਿ ਜਿੰਨਾ ਚਿਰ ਟਰਾਂਸਪੋਰਟ ਦਾ ਸਮੁੱਚਾ ਕਾਮਾ ਪੱਕਾ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ 19 ਅਤੇ 20 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਪਟਿਆਲਾ ਵਿਖੇ, ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਅੱਗੇ ਕਾਦੀਆਂ ਵਿਖੇ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ ਰਲ ਕੇ ਪੋ੍ਰਗਰਾਮ ਕੀਤਾ ਜਾਵੇਗਾ |

ਕੈਪਟਨ ਸਾਹਿਬ ਵਾਅਦੇ ਨੌਕਰੀਆਂ ਦੇਣ ਦੇ ਕੀਤੇ ਸੀ, ਡਾਂਗਾਂ ਮਾਰਨ ਦੇ ਨਹੀਂ- ਯੂਨੀਅਨ

ਫ਼ਿਰੋਜ਼ਸ਼ਾਹ, 16 ਜੂਨ (ਸਰਬਜੀਤ ਸਿੰਘ ਧਾਲੀਵਾਲ)- ਕੈਪਟਨ ਸਾਹਿਬ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਤੁਸੀਂ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਹੁਣ ਜਦ ਨੌਜਵਾਨ ਮੁੰਡੇ-ਕੁੜੀਆਂ ਤੁਹਾਡੇ ਦਰ 'ਤੇ ਨੌਕਰੀਆਂ ਮੰਗਣ ਆਉਂਦੇ ਹਨ ਤਾਂ ਤੁਸੀਂ ਡਾਂਗਾਂ ਨਾਲ ਨਿਵਾਜ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਬੱਚੇ ਨੂੰ ਅੰਮਿ੍ਤਸਰ ਤੋਂ ਬਰਾਮਦ ਕਰ ਕੇ ਕੀਤਾ ਮਾਂ ਦੇ ਹਵਾਲੇ

ਗੁਰੂਹਰਸਹਾਏ, 16 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਸ਼ਰੀਂਹਵਾਲਾ ਬਰਾੜ ਵਿਖੇ ਇਕ ਪਤੀ-ਪਤਨੀ ਵਿਖੇ ਪਿਛਲੇ ਲੰਬੇ ਸਮੇਂ ਤੋਂ ਆਪਸ ਵਿਚ ਝਗੜਾ ਚੱਲ ਰਿਹਾ ਸੀ, ਜਿਸ ਦੌਰਾਨ ਮਹਿਲਾ ਦੇ ਪਤੀ ਵਲੋਂ ਮਹਿਲਾ ਅਤੇ ਉਸ ਦੇ ਵੱਡੇ ਮੁੰਡੇ ਨੂੰ ਘਰੋਂ ਕੱਢ ...

ਪੂਰੀ ਖ਼ਬਰ »

ਵਿਦੇਸ਼ੀ ਪੜ੍ਹਾਈ ਲਈ ਆਸਟ੍ਰੇਲੀਆ ਭੇਜਣ ਦੇ ਨਾਂਅ 'ਤੇ ਮਾਰੀ 22 ਲੱਖ ਦੀ ਠੱਗੀ

ਫ਼ਿਰੋਜ਼ਪੁਰ, 16 ਜੂਨ (ਗੁਰਿੰਦਰ ਸਿੰਘ)- ਵਿਦੇਸ਼ੀ ਪੜ੍ਹਾਈ ਲਈ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 22 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਹੇਠ ਥਾਣਾ ਸਿਟੀ ਪੁਲਿਸ ਨੇ ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਦੇ ਦਾਦੇ ਦੇ ਬਿਆਨਾਂ ਦੇ ਆਧਾਰ 'ਤੇ ਪਤੀ-ਪਤਨੀ ਤੇ ਪੁੱਤਰ ...

ਪੂਰੀ ਖ਼ਬਰ »

ਬੱਜਰੀ ਦੇ ਟਰਾਲਿਆਂ 'ਚ ਲੁਕਾ ਕੇ ਲਿਆਂਦੀ ਜਾ ਰਹੀ ਸਾਢੇ ਚਾਰ ਕਿੱਲੋ ਅਫ਼ੀਮ ਤੇ ਚੂਰਾ ਪੋਸਤ ਬਰਾਮਦ, ਚਾਰ ਕਾਬੂ

ਫ਼ਿਰੋਜ਼ਪੁਰ 16 ਜੂਨ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਦੂਸਰੇ ਰਾਜਾਂ ਤੋਂ ਬਜਰੀ ਦੇ ਟਰਾਲਿਆਂ ਵਿਚ ਲੁਕਾ ਕੇ ਲਿਆਂਦੀ ਜਾ ਰਹੀ ਅਤੇ ਫ਼ਿਰੋਜ਼ਪੁਰ ਤੇ ਆਸ-ਪਾਸ ਦੇ ...

ਪੂਰੀ ਖ਼ਬਰ »

ਪਿੰਡ ਨਿਹਾਲੇ ਵਾਲਾ ਦੇ ਸਰਕਾਰੀ ਸਕੂਲ ਵਿਚੋਂ ਚੋਰਾਂ ਨੇ ਉਡਾਇਆ ਕੰਪਿਊਟਰਾਂ ਦਾ ਸਮਾਨ

ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਹੱਦ ਅੰਦਰ ਆਉਂਦੇ ਪਿੰਡ ਨਿਹਾਲੇ ਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਚੋਂ ਨਾਮਾਲੂਮ ਵਿਅਕਤੀ ਵਲੋਂ ਕੰਪਿਊਟਰਾਂ ਦਾ ਸਮਾਨ ਕੋਰੀ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਸਦਰ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਹੁਣ ਕੇਂਦਰੀ ਜੇਲ੍ਹ 'ਚ ਬਾਹਰੋਂ ਸੁੱਟੀ ਬੋਤਲ 'ਚੋਂ ਮਿਲੇ ਨਸ਼ੀਲੇ ਪਦਾਰਥ

ਫ਼ਿਰੋਜ਼ਪੁਰ, 16 ਜੂਨ (ਗੁਰਿੰਦਰ ਸਿੰਘ)- ਕਦੇ ਕੈਦੀਆਂ, ਹਵਾਲਾਤੀਆਂ ਦੀ ਤਲਾਸ਼ੀ ਦੌਰਾਨ, ਕਦੇ ਬਾਥਰੂਮ ਦੀਆਂ ਫਲੱਸ਼ਾਂ 'ਚੋਂ ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਸੁਰਖ਼ੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰੋਂ ਹੁਣ ਅਕਸਰ ...

ਪੂਰੀ ਖ਼ਬਰ »

-ਕੋਰੋਨਾ ਕਹਿਰ ਜਾਰੀ- ਕੋਰੋਨਾ ਦੇ ਮਿਲੇ ਹੋਰ 38 ਮਰੀਜ਼ ਅਤੇ ਇਲਾਜ ਅਧੀਨ ਤਿੰਨ ਨੇ ਤੋੜਿਆ ਦਮ

ਫ਼ਿਰੋਜ਼ਪੁਰ, 16 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਕਹਿਰ ਜਾਰੀ ਰੱਖਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਜਿੱਥੇ 38 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈਣ ਅਤੇ ਇਲਾਜ ਅਧੀਨ ਮਰੀਜ਼ਾਂ ਵਿਚੋਂ ਤਿੰਨ ਦੀ ਜਾਨ ਲੈ ਲੈਣ ਦੀ ਸੂਚਨਾ ਹੈ, ਜਿਸ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ਦੇ ਘਿਰਾਓ ਦੀਆਂ ਤਿਆਰੀਆਂ ਜ਼ੋਰਾਂ 'ਤੇ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਸਿੱਖਿਆ ਸਕੱਤਰ ਵਲੋਂ ਅਧਿਆਪਕਾਂ (ਵੋਕੇਸ਼ਨ ਕਾਡਰ) ਨੂੰ ਗਰਮੀ ਦੀਆਂ ਛੁੱਟੀਆਂ ਹੋਣ ਦੇ ਬਾਵਜੂਦ ਆਨਲਾਈਨ ਟ੍ਰੇਨਿੰਗਾਂ, ਜ਼ੂਮ ਮੀਟਿੰਗਾਂ, ਮੁਕਾਬਲਿਆਂ, ਮਾਪੇ ਅਧਿਆਪਕ ਮਿਲਣੀ, ਅਨਾਜ/ਕਿਤਾਬਾਂ ਦੀ ਵੰਡ, ਦਾਖਲਾ ਮੁਹਿੰਮ, ਇਕ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਦਫ਼ਤਰ ਵਲੋਂ ਸ਼ਰੀ ਾਹ ਵਾਲਾ ਬਰਾੜ 'ਚ ਲਵਾਇਆ ਪੈਨਸ਼ਨ ਕੈਂਪ

ਗੁਰੂਹਰਸਹਾਏ, 16 ਜੂਨ (ਹਰਚਰਨ ਸੰਘ ਸੰਧੂ)- ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿਰਦੇਸ਼ਾਂ ਅਧੀਨ ਪੇਂਡੂ ਪੱਧਰ 'ਤੇ ਲੋਕਾਂ ਦੇ ਬਣਦੇ ਹੱਕ ਦੇਣ ਲਈ ਚੁੱਕੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਇਸ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਹਾਰੀ ਮੱਲ ਅੱਕੂ ਮਸਤੇ ਕੇ ਵਿਖੇ ਕਰਵਾਇਆ ਸਾਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ

ਆਰਿਫ਼ ਕੇ, 16 ਜੂਨ (ਬਲਬੀਰ ਸਿੰਘ ਜੋਸਨ)- ਪਿੰਡ ਅੱਕੂ ਮਸਤੇ ਕੇ ਸਥਿਤ ਗੁਰਦੁਆਰਾ ਬਾਬਾ ਸਹਾਰੀ ਮੱਲ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ | ਧਾਰਮਿਕ ਸਮਾਗਮ ਦੇ ਸਬੰਧ ਵਿਚ 13 ਜੂਨ ਨੂੰ ...

ਪੂਰੀ ਖ਼ਬਰ »

-ਮਾਮਲਾ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕਰੋੜਾਂ ਦੇ ਘੋਟਾਲੇ ਦਾ- ਦੂਸਰੇ ਦਿਨ ਵੀ ਆਪ ਆਗੂਆਂ ਵਲੋਂ ਮੰਤਰੀ ਧਰਮਸੋਤ ਵਿਰੁੱਧ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਕੀਤੀ ਗਈ ਭੁੱਖ ਹੜਤਾਲ

ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ)- ਆਪ ਦੇ ਐੱਸ.ਸੀ. ਵਿੰਗ ਵਲੋਂ ਪੰਜਾਬ ਪੱਧਰ 'ਤੇ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ.ਸੀ. ਦਫ਼ਤਰ ਦੇ ਬਾਹਰ ਦੂਸਰੇ ਦਿਨ ਹਲਕਾ ਗੁਰੂਹਰਸਹਾਏ ਦੀ ਟੀਮ ਵਲੋਂ ਮੰਤਰੀ ਧਰਮਸੋਤ ਵਿਰੁੱਧ ਕਾਰਵਾਈ ਕਰਨ ...

ਪੂਰੀ ਖ਼ਬਰ »

ਵਜ਼ੀਫ਼ੇ ਘੋਟਾਲੇ ਦੇ ਖ਼ਿਲਾਫ਼ ਦਿਨ-ਰਾਤ ਅਣਮਿਥੇ ਸਮੇਂ ਲਈ ਚੱਲ ਰਹੀ ਹੈ ਭੁੱਖ ਹੜਤਾਲ

ਗੁਰੂਹਰਸਹਾਏ, 16 ਜੂਨ (ਹਰਚਰਨ ਸਿੰਘ ਸੰਧੂ)- ਵਜ਼ੀਫ਼ੇ ਘੋਟਾਲੇ ਖ਼ਿਲਾਫ਼ ਜ਼ਿਲ੍ਹਾ ਟੀਮ ਆਮ ਆਦਮੀ ਪਾਰਟੀ ਦੀ ਭੁੱਖ ਹੜਤਾਲ ਦਿਨ-ਰਾਤ ਦੀ ਹੋ ਕੇ ਅਣਮਿਥੇ ਸਮੇਂ ਲਈ ਹੋ ਗਈ ਹੈ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੂਥ ਸੈਕਟਰੀ ਦੀਪਕ ਸ਼ਰਮਾ ਗੁਰੂਹਰਸਹਾਏ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹਿਰੀ ਹਲਕੇ ਦੇ ਪਿੰਡ ਖ਼ੁਸ਼ਹਾਲ ਸਿੰਘ ਵਾਲਾ (ਰੱਖੜੀ) ਵਿਖੇ 'ਆਪ' ਆਗੂ ਸੁਖਰਾਜ ਗੋਰਾ ਨੇ ਕੀਤਾ 11 ਮੈਂਬਰੀ ਬੂਥ ਕਮੇਟੀ ਦਾ ਗਠਨ

ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ)- ਵਿਧਾਨ ਸਭਾ 2022 ਦੀਆਂ ਚੋਣਾਂ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਆਪਣੇ ਖੇਤਰ ਵਿਚ ਸਰਗਰਮ ਹੁੰਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਦੇ ਚੱਲਦੇ ...

ਪੂਰੀ ਖ਼ਬਰ »

ਪਾਣੀ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ, ਇਕ ਜ਼ਖ਼ਮੀ

ਫ਼ਿਰੋਜ਼ਪੁਰ, 16 ਜੂਨ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਪੁਲਿਸ ਵਲੋਂ ਕੀਤੇ ਜਾਂਦੇ ਦਾਅਵਿਆਂ ਦੇ ਉਲਟ ਲੜਾਈ ਝਗੜੇ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਦਾ ਵਾਪਰਨਾ ਆਮ ਜਿਹੀ ਗੱਲ ਹੋ ਗਈ ਹੈ | ਇਸੇ ਦੇ ਚੱਲਦਿਆਂ ਬੀਤੀ ਸ਼ਾਮ ਥਾਣਾ ਘੱਲ ਖ਼ੁਰਦ ਅਧੀਨ ਪੈਂਦੇ ਪਿੰਡ ...

ਪੂਰੀ ਖ਼ਬਰ »

ਬਾਊ ਕਲਿਆਣ ਦਾਸ ਚੁੱਘ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ

ਜ਼ੀਰਾ, 16 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸ਼ੈਲਰ ਅਤੇ ਆੜ੍ਹਤੀ ਕਾਰੋਬਾਰੀ ਧਰਮਪਾਲ ਚੁੱਘ ਅੱੈਮ.ਸੀ, ਰਮੇਸ਼ ਚੁੱਘ ਅਤੇ ਕ੍ਰਿਸ਼ਨ ਕੁਮਾਰ ਚੁੱਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਪਿਤਾ ਬਾਊ ਕਲਿਆਣ ਦਾਸ ਚੁੱਘ ਦੀ ਅਚਾਨਕ ਮੌਤ ਹੋ ਗਈ | ਇਸ ਦੁੱਖ ਦੀ ...

ਪੂਰੀ ਖ਼ਬਰ »

307 ਦਾ ਦੋਸ਼ੀ ਮਮਦੋਟ ਪੁਲਿਸ ਵਲੋਂ ਕਾਬੂ

ਮਮਦੋਟ, 16 ਜੂਨ (ਸੁਖਦੇਵ ਸਿੰਘ ਸੰਗਮ)- ਮਮਦੋਟ ਪੁਲਿਸ ਵਲੋਂ ਧਾਰਾ 307 ਦੇ ਇਕ ਦੋਸ਼ੀ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਮਦੋਟ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਲ 2019 ਦੌਰਾਨ ਪਿੰਡ ਕਾਲਾ ...

ਪੂਰੀ ਖ਼ਬਰ »

ਜ਼ਮੀਨ ਉੱਤੇ ਕਬਜ਼ਾ ਕਰਨ ਦੀ ਨੀਅਤ ਤਹਿਤ ਗੁਰੂਹਰਸਹਾਏ ਪੁਲਿਸ ਨੇ ਕੀਤਾ ਮਾਮਲਾ ਦਰਜ

ਗੁਰੂਹਰਸਹਾਏ, 16 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਦੀ ਪੁਲਿਸ ਨੇ ਮਹਿਲਾ ਦੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਸਹਾਇਕ ਇੰਸਪੈਕਟਰ ...

ਪੂਰੀ ਖ਼ਬਰ »

ਪੰਜਾਬ ਵਿਚ 50,000 ਬੂਟੇ ਲਗਾ ਕੇ ਹਰਿਆਲੀ ਉਤਸਵ ਮਨਾਏਗਾ ਆਰਟ ਆਫ਼ ਲਿਵਿੰਗ

ਫ਼ਿਰੋਜ਼ਪੁਰ, 16 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਨੂੰ ਮੁੜ ਤੋਂ ਹਰਿਆ-ਭਰਿਆ ਅਤੇ ਆਕਸੀਜਨ ਭਰਪੂਰ ਬਣਾਉਣ ਦਾ ਅਹਿਦ ਲੈਂਦਿਆਂ ਉੱਘੀ ਸਮਾਜ ਸੇਵੀ ਸੰਸਥਾ ਆਰਟ ਆਫ਼ ਲਿਵਿੰਗ ਵਲੋਂ ਪੰਜਾਬ ਅੰਦਰ 50 ਹਜ਼ਾਰ ਬੂਟੇ ਲਗਾਉਣ ਅਤੇ ਉਨ੍ਹਾਂ ਨੂੰ ਪਾਲਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਹੱਕ ਮੰਗਦੇ ਕੱਚੇ ਅਧਿਆਪਕ ਸਰਕਾਰ ਦੀ ਬੇਰੁਖ਼ੀ ਕਾਰਨ ਮੌਤ ਨੂੰ ਗਲ ਲਾਉਣ ਲੱਗੇ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਜਿੱਥੇ ਘਰ-ਘਰ ਰੁਜ਼ਗਾਰ ਦਾ ਰੱਟਾ ਵਾਰ-ਵਾਰ ਦੁਹਰਾ ਰਹੀ ਹੈ, ਉੱਥੇ ਅੱਜ ਮੋਹਾਲੀ ਵਿਖੇ ਰੁਜ਼ਗਾਰ ਦੀ ਮੰਗ ਕਰਦੇ ਕੱਚੇ ਅਧਿਆਪਕਾਂ ਨੇ ਸਰਕਾਰ ਦੀ ਬੇਰੁਖ਼ੀ ਤੇ ਗਲਤ ਨੀਤੀਆਂ ਕਾਰਨ ਮਜਬੂਰ ਹੋ ਕੇ ਮੌਤ ਨੂੰ ਗਲ ...

ਪੂਰੀ ਖ਼ਬਰ »

8 ਗ੍ਰਾਮ ਹੈਰੋਇਨ 'ਤੇ 2500 ਰੁਪਏ ਡਰੱਗ ਮਨੀ ਸਮੇਤ ਇਕ ਮੁਲਜ਼ਮ ਕਾਬੂ

ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਸ਼ਿਆਂ ਦੀ ਖਰੀਦ-ਵੇਚ ਕਰਨ ਵਾਲੇ ਸ਼ਰਾਰਤੀ ਅਨਸਰਾਂ 'ਤੇ ਨਕੇਲ ਪਾਉਣ ਲਈ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦੇ ਬੀਤੇ ਦਿਨ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਅੱਵਲ ਗੁਰੂਹਰਸਹਾਏ ਦੀ ਵਿਦਿਆਰਥਣ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ ਅੱਜ

ਗੁਰੂਹਰਸਹਾਏ, 16 ਜੂਨ (ਹਰਚਰਨ ਸੰਘ ਸੰਧੂ)- ਧਰਮ ਪ੍ਰਚਾਰ ਕਮੇਟੀ ਵਲੋਂ ਸਕੂਲਾਂ, ਕਾਲਜਾਂ ਵਿਚ ਸੈਸ਼ਨ 2019-20 ਦੌਰਾਨ ਹੋਈ ਧਾਰਮਿਕ ਪ੍ਰੀਖਿਆ ਵਿਚ ਗੁਰੂ ਤੇਗ਼ ਬਹਾਦਰ ਸਕੂਲ ਗੁਰੂਹਰਸਹਾਏ ਦੀ ਵਿਦਿਆਰਥਣ ਹਰਸਿਮਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ...

ਪੂਰੀ ਖ਼ਬਰ »

ਦਲਿਤਾਂ 'ਤੇ ਹੋ ਰਹੇ ਅੱਤਿਆਚਾਰ ਸਹਿਣ ਨਹੀਂ ਕਰਾਂਗੇ- ਮਾਨ, ਸਿੱਧੂ

ਫ਼ਿਰੋਜ਼ਪੁਰ, 16 ਜੂਨ (ਜਸਵਿੰਦਰ ਸਿੰਘ ਸੰਧੂ)- ਗ਼ਰੀਬ ਤੇ ਅਨਪੜ੍ਹਤਾ ਦਾ ਸ਼ਿਕਾਰ ਹੋਣ ਕਰਕੇ ਦਲਿਤ ਭਾਈਚਾਰੇ ਨਾਲ ਸਬੰਧਿਤ ਲੋਕਾਂ 'ਤੇ ਕੁਝ ਧਨਾਢ ਰੂਪੀ ਉੱਚ ਜਾਤੀ ਦੇ ਲੋਕਾਂ ਵਲੋਂ ਅਣਮਨੁੱਖੀ ਤਸ਼ੱਦਦ ਢਾਹੁਣ ਅਤੇ ਬਗੈਰ ਵਜ੍ਹਾ ਨਿਸ਼ਾਨਾ ਬਣਾ ਕੱੁਟਮਾਰ ਕਰਨ ਨੂੰ ...

ਪੂਰੀ ਖ਼ਬਰ »

ਹਲਕੇ ਅੰਦਰ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ- ਵਿਧਾਇਕ ਜ਼ੀਰਾ

ਜ਼ੀਰਾ, 16 ਜੂਨ (ਜੋਗਿੰਦਰ ਸਿੰਘ ਕੰਡਿਆਲ)- ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਨੇੜਲੇ ਪਿੰਡ ਲੌਂਗੋਦੇਵਾ ਵਿਖੇ ਇੰਟਰਲਾਕ ਟਾਈਲਾਂ ਨਾਲ ਬਣੀਆਂ ਗਲੀਆਂ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ...

ਪੂਰੀ ਖ਼ਬਰ »

ਨਗਰ ਕੌਂਸਲ ਗੁਰੂਹਰਸਹਾਏ ਨੂੰ ਦਿੱਤਾ 50 ਲੱਖ ਦਾ ਚੈੱਕ

ਗੁਰੂਹਰਸਹਾਏ, 16 ਜੂਨ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਸ਼ਹਿਰ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਨਾਲ ਅਤੇ ਜਲਦੀ ਨੇਪਰੇ ਚਾੜ੍ਹਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨਗਰ ਕੌਂਸਲ ਗੁਰੂਹਰਸਹਾਏ ਨੂੰ ਕੈਬਨਿਟ ਮੰਤਰੀ ਰਾਣਾ ਗੁਰਮੀਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX