ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  40 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  51 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  53 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  59 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 2 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 2 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 4 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 4 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਖੰਨਾ / ਸਮਰਾਲਾ

ਦਾਣਾ ਮੰਡੀ ਮਲੌਦ 'ਚ ਧਰਨਾਕਾਰੀਆਂ ਤੇ ਕਾਂਗਰਸੀਆਂ ਵਿਚਕਾਰ ਖ਼ੂਨੀ ਝੜਪ ਹੋਈ

ਮਲੌਦ, 16 ਜੂਨ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)- ਅੱਜ ਦਾਣਾ ਮੰਡੀ ਮਲੌਦ ਵਿਚ ਲੋਕ ਜਗਾਉ ਮੰਚ ਵਲੋਂ ਗੁਰਦੀਪ ਸਿੰਘ ਕਾਲੀ ਦੀ ਅਗਵਾਈ ਵਿਚ ਧਰਨਾ ਦਿੱਤਾ ਜਾ ਰਿਹਾ ਸੀ, ਜਿਸ ਗ਼ਰੀਬਾਂ ਦੀਆਂ ਜ਼ਮੀਨਾਂ ਹੜੱਪਣ, ਰਾਜਨੀਤਕ ਸ਼ਹਿ ਉੱਪਰ ਨਸ਼ੇ ਵਿਕਣ ਅਤੇ ਮਲੌਦ ਟੈਂਕੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਆਦਿ ਮੁੱਦਿਆਂ ਨਾਲ ਪੋਲ ਖੋਲ੍ਹ ਮੁਹਿੰਮ ਤਹਿਤ ਪੀੜਤਾਂ ਦਾ ਇਕੱਠ ਕੀਤਾ ਗਿਆ¢ ਧਰਨੇ ਨੂੰ ਸੰਬੋਧਨ ਕਰਨ ਲਈ ਜਦੋਂ ਗੁਰਦੀਪ ਸਿੰਘ ਕਾਲੀ ਨੇ ਸ਼ੁਰੂਆਤ ਕੀਤੀ ਤਾਂ ਉਸ ਸਮੇਂ ਕਾਂਗਰਸੀ ਆਗੂ ਰਜਿੰਦਰ ਸਿੰਘ ਕਾਕਾ ਰੋੜੀਆਂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਆਏ ਬੰਦਿਆ ਨੇ ਗੁਰਦੀਪ ਕਾਲੀ ਮੁਰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਤੇ ਟੈਂਕੀ ਕਾਂਡ ਨਾਲ ਸਬੰਧਿਤ ਮਸਲੇ ਦੇ ਕਾਗ਼ਜ਼ਾਤ ਵਿਖਾਏ ਗਏ¢ ਰਜਿੰਦਰ ਸਿੰਘ ਕਾਕਾ ਨੇ ਸਟੇਜ ਦੇ ਕੋਲ ਪਹੁੰਚੇ ਤਾਂ ਧੱਕਾਮੁੱਕੀ ਦੌਰਾਨ ਗੁਰਦੀਪ ਸਿੰਘ ਤੇ ਚੇਅਰਮੈਨ ਦੋਵਾਂ ਦੀਆਂ ਦਸਤਾਰਾਂ ਲਹਿ ਗਈਆਂ | ਭਾਵੇਂ ਸਮੇਂ ਦੀ ਨਜ਼ਾਕਤ ਨੂੰ ਵੇਖਦੇ ਹੋਏ ਗੁਰਦੀਪ ਸਿੰਘ ਕਾਲੀ ਪਾਇਲ ਵਾਪਸ ਆ ਕੇ ਸਰਕਾਰੀ ਹਸਪਤਾਲ ਵਿਚ ਦਾਖਲ ਹੋ ਗਏ, ਪਰ ਮੌਕੇ 'ਤੇ ਮੌਜੂਦ ਟੈਂਕੀ ਕਾਂਡ ਵਾਲੇ ਪਰਿਵਾਰ ਅਤੇ ਗੁਰਦੀਪ ਸਿੰਘ ਦੇ ਸਮਰਥਕਾਂ ਦੀ ਰਜਿੰਦਰ ਸਿੰਘ ਕਾਕਾ ਦੇ ਨਾਲ ਆਏ ਵਿਅਕਤੀਆਂ ਨਾਲ ਕੁੱਟਮਾਰ ਸ਼ੁਰੂ ਹੋਈ, ਕਈਆਂ ਦੇ ਸਿਰ ਫਟ ਗਏ, ਜਿਨ੍ਹਾਂ ਨੂੰ ਪਹਿਲਾਂ ਮਲੌਦ ਤੇ ਫਿਰ ਸਿਵਲ ਹਸਪਤਾਲ ਖੰਨਾ ਭੇਜ ਦਿੱਤਾ | ਮੌਕੇ 'ਤੇ ਹਾਜ਼ਰ ਪੁਲਿਸ ਦੇ ਚਾਰ ਮੁਲਾਜ਼ਮ ਸਮੇਤ ਥਾਣੇਦਾਰ ਕੁੱਝ ਨਾ ਕਰ ਸਕੇ¢ ਇਹ ਵੀ ਜਾਣਕਾਰੀ ਮਿਲੀ ਕਿ ਰਜਿੰਦਰ ਸਿੰਘ ਕਾਕਾ ਤੇ ਉਨ੍ਹਾਂ ਦੇ ਹਮਾਇਤੀ ਵੀ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਦਾਖਲ ਹਨ | ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਖਮੀ ਵਿਅਕਤੀਆਂ ਦੇ ਬਿਆਨਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ¢ ਡੀ. ਐਸ. ਪੀ. ਹਰਦੀਪ ਸਿੰਘ ਚੀਮਾ ਦਾ ਕਹਿਣਾ ਸੀ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਆਗਿਆ ਨਹੀਂ ਹੈ, ਭਾਵੇਂ ਉਹ ਕੋਈ ਵੀ ਹੋਵੇ, ਇਸ ਲਈ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ
ਕੀ ਕਹਿਣਾ ਗੁਰਦੀਪ ਸਿੰਘ ਕਾਲੀ ਦਾ
ਕਾਲੀ ਨੇ ਕਿਹਾ ਕਿ ਉਨ੍ਹਾਂ ਵਲੋਂ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ ਤਾਂ ਇਕ ਕਾਂਗਰਸੀ ਆਗੂ ਜਿਸ ਨੂੰ ਹਲਕਾ ਵਿਧਾਇਕ ਪੁਲਿਸ ਦੀ ਸ਼ਹਿ ਹੈ, ਉਸ ਨੇ ਵੱਡਾ ਲਾਮ ਲਸ਼ਕਰ ਲੈ ਕੇ ਸਾਡੇ ਉੱਪਰ ਹਮਲਾ ਕਰ ਦਿੱਤਾ¢ ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 72 ਸਾਲ ਬਾਅਦ ਵੀ, ਜਦ ਉਨ੍ਹਾਂ ਵਰਗੇ ਐਸ.ਸੀ. ਆਗੂ ਨੂੰ ਬੋਲਣ ਦਾ ਅਧਿਕਾਰ ਨਹੀਂ ਦਿੱਤਾ ਜਾ ਰਿਹਾ ਤਾਂ ਪਿੰਡਾਂ ਵਿਚ ਆਮ ਦਲਿਤਾਂ ਦਾ ਕੀ ਹਾਲ ਹੋਵੇਗਾ | ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਇਨਸਾਫ਼ ਨਾ ਮਿਲਿਆ ਤਾਂ ਹਲਕਾ ਵਿਧਾਇਕ ਦੇ ਘਰ ਅੱਗੇ ਧਰਨਾ ਲਾਵਾਂਗੇ |
ਕੀ ਕਹਿਣਾ ਕਾਕਾ ਰੋੜੀਆਂ ਦਾ
ਸਾਬਕਾ ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਕਾਲੀ ਲੋਕਾਂ ਨੂੰ ਜਾਤਾਂ-ਪਾਤਾਂ ਵਿਚ ਵੰਡਣ ਲਈ ਜ਼ਹਿਰ ਘੋਲ ਰਿਹਾ ਹੈ ਤੇ ਮਸਲੇ ਨੂੰ ਬੇਤੁਕਾ ਤੂਲ ਦੇ ਰਿਹਾ ਹੈ¢ ਅਸੀਂ ਪਹਿਲਾਂ ਵੀ ਇਸ ਨੂੰ ਕਿਹਾ ਸੀ ਸਾਡੇ ਸ਼ਹਿਰ ਦੀ ਭਾਈਚਾਰਕ ਏਕਤਾ ਤੇ ਆਪਸੀ ਸਾਂਝ ਨੂੰ ਵੰਡਣ ਵਾਲਿਆਂ ਦਾ ਉਹ ਵਿਰੋਧ ਕਰਨਗੇ | ਅੱਜ ਵੀ ਉਸ ਨੂੰ ਉਹ ਸਬੂਤ ਵਿਖਾਉਣ ਗਏ ਸੀ ਤਾਂ ਕਿ ਉਹ ਗਰੀਬ ਵਰਗ ਨੂੰ ਉਹ ਗੁਮਰਾਹ ਨਾ ਕਰੇ, ਪਰ ਉਸ ਨੇ ਆਪ ਪਾਸਾ ਵੱਟ ਲਿਆ ਅਤੇ ਲੋਕਾਂ ਨੂੰ ਮਰਵਾ ਰਿਹਾ ਹੈ |
ਅਕਾਲੀ ਦਲ ਵਲੋਂ ਘਟਨਾ ਨਿਖੇਧੀ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਸਹਾਰਨ ਮਾਜਰਾ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਸਰਕਲ ਜਥੇ. ਜਗਜੀਤ ਸਿੰਘ ਦੌਲਤਪੁਰ ਤੇ ਪਿ੍ਤਪਾਲ ਸਿੰਘ ਝੱਮਟ ਨੇ ਇਸ ਝੜਪ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਕਾਨੂੰਨ ਨੂੰ ਹੱਥ ਵਿਚ ਲੈਣਾ ਸਰਾਸਰ ਗਲਤ ਹੈ, ਕਾਂਗਰਸ ਰਾਜ 'ਚ ਲੋਕਤੰਤਰ ਦੀ ਹੱਤਿਆ ਹੋ ਰਹੀ ਹੈ ਤੇ ਖ਼ਾਸਕਰ ਹਲਕਾ ਪਾਇਲ 'ਚ ਸ਼ਰ੍ਹੇਆਮ ਗੁੰਡਾਗਰਦੀ ਤੇ ਨਾਜਾਇਜ਼ ਕੰਮ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਨੂੰ ਵੀ ਚਾਹੀਦਾ ਹੈ ਕਿ ਹਲਕੇ 'ਚ ਦਲਿਤਾਂ ਨੂੰ ਇਨਸਾਫ਼ ਦਿਵਾਉਣ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਣ ਲਈ ਕੰਮ ਕਰਨ |

ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਵਿਖੇ ਧਰਨਾ ਜਾਰੀ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਸਥਿਤ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਗੇਟ 'ਤੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਾਲੇ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਜਾਰੀ ਲਗਾਤਾਰ ਧਰਨੇ ...

ਪੂਰੀ ਖ਼ਬਰ »

ਡੀ.ਪੀ.ਐਸ. ਖੰਨਾ ਦੇ 15 ਦਿਨਾ ਆਨਲਾਈਨ ਸਮਰ ਕੈਂਪ ਨੂੰ ਭਰਵਾਂ ਹੰੁਗਾਰਾ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਡੀ.ਪੀ.ਐਸ. ਖੰਨਾ ਦੀ ਆਨਲਾਈਨ ਸਿੱਖਿਆ ਨੂੰ ਪੂਰੇ ਭਾਰਤ ਵਿਚ ਪਛਾਣ ਮਿਲਣ ਕਾਰਨ ਸਕੂਲ ਦੁਆਰਾ ਆਯੋਜਿਤ 15 ਦਿਨਾਂ ਆਨਲਾਈਨ ਸਮਰ ਕੈਂਪ ਨੂੰ ਭਰਵਾਂ ਹੁੰਗਾਰਾ ਮਿਲਿਆ¢ ਗਰਮੀ ਦੀਆਂ ਛੁੱਟੀਆਂ ਦੌਰਾਨ ਪੂਨੇ, ਵਿਸ਼ਾਖਾਪਟਨਮ, ...

ਪੂਰੀ ਖ਼ਬਰ »

ਮਿਊਾਸੀਪਲ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਮਿਊਸਿਪਲ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਖੰਨਾ ਦੀ ਮੀਟਿੰਗ ਪ੍ਰੇਮ ਭੰਡਾਰੀ ਪਾਰਕ ਵਿਚ ਹੋਈ | ਇਸ ਮੌਕੇ ਚੰਦਨ ਨੇਗੀ, ਪ੍ਰਧਾਨ ਮਦਨ ਗੋਪਾਲ ਅਤੇ ਜਨਰਲ ਸਕੱਤਰ ਦਲਜੀਤ ਕੁਮਾਰ ਦੀ ਅਗਵਾਈ ਵਿਚ ਇਹ ਮੀਟਿੰਗ ਹੋਈ¢ ਮੀਟਿੰਗ ...

ਪੂਰੀ ਖ਼ਬਰ »

ਕੇਂਦਰ ਕਮਜ਼ੋਰ ਘਰੇਲੂ ਕਾਮਿਆਂ ਨੂੰ ਕਿਰਤ ਵਿਭਾਗ 'ਚ ਦਰਜ ਕਰੇ-ਇਕੋਲਾਹਾ, ਰੁਪਾਲੋਂ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਇੱਥੇ ਯੂਨਾਇਟੇਡ ਟਰੇਡ ਯੂਨੀਅਨ ਕਾਂਗਰਸ (ਯੂ.ਟੀ.ਯੂ.ਸੀ.) ਦੇ ਤਹਿਸੀਲ ਸਕੱਤਰ ਰਾਜ ਕੁਮਾਰ ਜੈਨੀਵਾਲ ਵਲੋਂ ਆਰ.ਐਸ.ਪੀ. ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਦੀ ਅਗਵਾਈ ਵਿਚ ਮਜ਼ਦੂਰਾਂ ਦੇ ਅੰਤਰਰਾਸ਼ਟਰੀ ਦਿਵਸ ...

ਪੂਰੀ ਖ਼ਬਰ »

ਸ਼ਰੀਂਹ ਵਿਖੇ ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਬਾਅਦ ਸ਼ਰੀਂਹ ਵਿਖੇ ਬਹੁਜਨ ਸਮਾਜ ਪਾਰਟੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੀਤਰਾਮ ਬਸਰਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ...

ਪੂਰੀ ਖ਼ਬਰ »

ਖੇੜਾ ਪੰਚਾਇਤ ਨੇ ਲਾਭਪਾਤਰੀਆਂ ਨੂੰ ਨਵੇਂ ਰਾਸ਼ਨ ਕਾਰਡ ਵੰਡੇ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਖੇੜਾ ਵਿਖੇ ਗਰਾਮ ਪੰਚਾਇਤ ਵਲੋਂ ਲਾਭਪਾਤਰੀਆਂ ਨੂੰ ਨਵੇਂ ਬਣੇ ਰਾਸ਼ਣ ਕਾਰਡਾਂ ਦੀ ਵੰਡ ਕੀਤੀ ਗਈ¢ ਇਸ ਸਮੇਂ ਸਰਪੰਚ ਸੂਬੇਦਾਰ ਚਰਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਨਵੇਂ ਕਾਰਡ ਬਣਾਏ ਗਏ ਹਨ, ਜਿਸ ...

ਪੂਰੀ ਖ਼ਬਰ »

ਬਿੱਟੂ ਦੋਵੇਂ ਪਵਿੱਤਰ ਸਥਾਨਾਂ ਦਾ ਇਤਿਹਾਸ ਪੜ੍ਹੇ-ਗੁਰਦੀਪ ਅੜੈਚਾ

ਮਲੌਦ, 16 ਜੂਨ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਮਾਲਵਾ ਜ਼ੋਨ-3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈਚਾ ਨੇ ਲੁਧਿਆਣਾ ਲੋਕ ਸਭਾ ਹਲਕਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਸਮਝੌਤੇ ਅਧੀਨ ਸੀਟਾਂ ਦੀ ਵੰਡ ...

ਪੂਰੀ ਖ਼ਬਰ »

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੋਰਾਹਾ ਜਲੰਧਰ ਕਨਵੈੱਨਸ਼ਨ 'ਚ ਸ਼ਾਮਿਲ ਹੋਵੇਗੀ

ਦੋਰਾਹਾ, 16 ਜੂਨ (ਜਸਵੀਰ ਝੱਜ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਦੇ ਸਾਂਝੇ ਮੰਚ ਵਲੋਂ 22 ਜੂਨ ਨੂੰ ਦੇਸ਼ ਭਗਤ ਹਾਲ ਜਲੰਧਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾ ਦੇ ਸਬੰਧ ਵਿਚ ਰਖੀ ਕਨਵੈੱਨਸ਼ਨ ਵਿਚ ਸ਼ਾਮਲ ਹੋਣ ਲਈ ਰੂਪਿੰਦਰ ਸਿੰਘ ...

ਪੂਰੀ ਖ਼ਬਰ »

ਡੇਹਲੋਂ ਵਿਖੇ ਬਸਪਾ ਆਗੂਆਂ ਨੇ ਬਿੱਟੂ ਦਾ ਪੁਤਲਾ ਫੂਕਿਆ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਬਹੁਜਨ ਸਮਾਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਅੱਜ ਮੁੱਖ ਚੌਕ ਡੇਹਲੋਂ ਵਿਖੇ ਲੁਧਿਆਣਾ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਸਾੜਿਆ ਗਿਆ ਤੇ ਬਿੱਟੂ ਖ਼ਿਲਾਫ਼ ਜੰਮ੍ਹ ਕੇ ...

ਪੂਰੀ ਖ਼ਬਰ »

ਗੁ: ਲੰਗਰ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਨੇ ਵੱਡੇ ਯੋਗਦਾਨ ਪਾਏ

ਮਲੌਦ, 16 ਜੂਨ (ਸਹਾਰਨ ਮਾਜਰਾ)- ਨਿਰਮਲ ਡੇਰਾ ਬੇਰ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਕਾਰ ਸੇਵਾ ਵਾਲੇ ਅਤੇ ਸੰਤ ਸੁਖਦੇਵ ਸਿੰਘ ਬੇਰ ਕਲਾਂ ਲੰਗਰਾਂ ਵਾਲਿਆਂ ਦੇ ਵੱਡੇ ਉੱਦਮ ਸਦਕਾ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ...

ਪੂਰੀ ਖ਼ਬਰ »

ਕਿਸੇ ਵੀ ਰਾਜਨੀਤਕ ਪਾਰਟੀ ਨੂੰ ਮੂੰਹ ਨਾ ਲਾਇਆ ਜਾਵੇ-ਪਨੈਚ

ਬੀਜਾ, 16 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਦਿੱਲੀ ਦੀਆਂ ਬਰੰੂਹਾਂ ਤੇ ਕਿਸਾਨ ਅੰਦੋਲਨ ਨੂੰ ਚਲਦੇ ਹੋਏ ਤਕਰੀਬਨ 7 ਮਹੀਨੇ ਹੋਣ ਵਾਲੇ ਹਨ | ਪੰਜਾਬ ਦੀ ਕੋਈ ਵੀ ਰਾਜਨੀਤਕ ਪਾਰਟੀ ਕਿਸਾਨ ਅੰਦੋਲਨ ਪ੍ਰਤੀ ਸੰਵੇਦਨਸ਼ੀਲ ਨਹੀਂ, ਸਗੋਂ ਸਾਰੀਆਂ ਹੀ ਪਾਰਟੀਆਂ ਨੂੰ 2022 ਦੀਆਂ ...

ਪੂਰੀ ਖ਼ਬਰ »

ਰੁਪਈਆਂ ਨਾਲ ਭਰਿਆ ਲੱਭਿਆ ਪਰਸ ਮੋੜਿਆ

ਦੋਰਾਹਾ, 16 ਜੂਨ (ਜਸਵੀਰ ਝੱਜ)-ਅੱਜ-ਕੱਲ੍ਹ ਛੋਟੀਆਂ ਛੋਟੀਆਂ ਚੋਰੀਆਂ, ਲੁੱਟਾਂ-ਖੋਹਾਂ ਆਮ ਹੀ ਹਨ, ਪਰ ਫਿਰ ਵੀ ਚੰਗਿਆਈ ਦਾ ਬੀਜ ਨਾਸ ਨਹੀਂ ਹੋਇਆ | ਇਹ ਜਾਣਕਾਰੀ ਦਿੰਦੇ ਹੋਏ ਪਰਮਿੰਦਰ ਸਿੰਘ ਪਨੈਚ ਵਾਸੀ ਦੋਬੁਰਜੀ ਨੇ ਦੱਸਿਆ ਕਿ ਸੁਦਾਗਰ ਸਿੰਘ ਵਾਸੀ ਪਿੰਡ ਦੋਬੁਰਜੀ ...

ਪੂਰੀ ਖ਼ਬਰ »

ਅਕਾਲੀ ਕੌ ਾਸਲਰ ਰੀਟਾ ਨਾਲ ਸਾਬਕਾ ਕਾਂਗਰਸੀ ਕੌ ਾਸਲਰ ਦੇ ਦੁਰਵਿਹਾਰ ਮਾਮਲੇ ਨੇ ਤੂਲ ਫੜਿਆ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)- ਬੀਤੇ ਦਿਨੀਂ ਵਾਰਡ 5 ਦੀ ਅਕਾਲੀ ਮਹਿਲਾ ਕੌਂਸਲਰ ਰੀਟਾ ਰਾਣੀ ਦੇ ਨਾਲ ਕਥਿਤ ਰੂਪ ਵਿਚ ਇਲਾਕੇ ਦੇ ਸਾਬਕਾ ਕਾਂਗਰਸੀ ਕੌਂਸਲਰ ਕਿ੍ਸ਼ਨਪਾਲ ਅਤੇ ਉਸ ਦੇ ਸਮਰਥਕਾਂ ਵਲੋਂ ਗਾਲੀ ਗਲੋਚ ਕਰਨ ਅਤੇ ਬੁਰੀ ਸ਼ਬਦਾਵਲੀ ਵਰਤਣ ਦੇ ਦੋਸ਼ਾਂ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾ 'ਚ ਭਾਜਪਾ ਗੁੱਟ ਦੇ ਮੈਂਬਰਾਂ ਨੇ ਕਾਬਜ਼ ਕਾਂਗਰਸੀ ਗੁੱਟ 'ਤੇ ਲਾਏ ਕਈ ਇਲਜ਼ਾਮ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੀ ਸਭ ਤੋਂ ਵੱਡੀ ਵਿੱਦਿਅਕ ਸੰਸਥਾ ਏ.ਐਸ. ਮੈਨੇਜਮੈਂਟ ਵਿਚ ਭਾਜਪਾ ਗੁੱਟ ਦੇ 9 ਮੈਂਬਰਾਂ ਨੇ ਮੀਟਿੰਗ ਕਰਕੇ ਮੈਨੇਜਮੈਂਟ ਦੇ ਪ੍ਰਧਾਨ ਤੇ ਕਾਂਗਰਸ 'ਤੇ ਸੰਸਥਾ ਦੀਆਂ ਸਾਰੀਆਂ ਸਿੱਖਿਆ ਸੰਸਥਾਵਾਂ ਮਨਮਾਨੀਆਂ ਕਰਨ ਦੇ ...

ਪੂਰੀ ਖ਼ਬਰ »

ਭਗੌੜਾ ਕਰਾਰ ਕਥਿਤ ਦੋਸ਼ੀ ਪੁਲਿਸ ਨੇ ਕੀਤਾ ਕਾਬੂ

ਖੰਨਾ, 16 ਜੂਨ (ਮਨਜੀਤ ਧੀਮਾਨ)-ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਥਾਣਾ ਸਿਟੀ 1 ਖੰਨਾ ਪੁਲਿਸ ਨੇ ਕਾਬੂ ਕੀਤਾ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ. ਐੱਚ. ਓ. ਰਵਿੰਦਰ ਕੁਮਾਰ ਨੇ ਕਿਹਾ ਕਿ ਏ. ਐੱਸ. ਆਈ. ਹਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ...

ਪੂਰੀ ਖ਼ਬਰ »

30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ

ਕੁਹਾੜਾ, 16 ਜੂਨ (ਸੰਦੀਪ ਸਿੰਘ ਕੁਹਾੜਾ)- ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ 'ਤੇ ਕਾਬੂ ਕਰਨ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਜਮਾਲਪੁਰ ਅਧੀਨ ਪੈਂਦੀ ਚੌਕੀ ਰਾਮਗੜ੍ਹ ਦੀ ਪੁਲਿਸ ਟੀਮ ਨੂੰ ਉਸ ਸਮੇਂ ਸਫਲਤਾ ...

ਪੂਰੀ ਖ਼ਬਰ »

ਸਾਬਕਾ ਪਿ੍ੰ: ਗੁਰਮੇਲ ਸਿੰਘ ਜਗੇੜਾ ਨਹੀਂ ਰਹੇ

ਮਲੌਦ, 16 ਜੂਨ (ਸਹਾਰਨ ਮਾਜਰਾ)- ਅਧਿਆਪਕ ਆਗੂ ਮਾ. ਗੁਰਦੀਪ ਸਿੰਘ ਗੁਰਮਾ ਦੇ ਬਹਿਨੋਈ ਅਤੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦੇ ਸੂਬਾਈ ਮੈਂਬਰ ਸਾਬਕਾ ਪਿ੍ੰ. ਗੁਰਮੇਲ ਸਿੰਘ ਜਗੇੜਾ (63) ਦਾ ਇਕ ਸੜਕ ਦੁਰਘਟਨਾ ਦੌਰਾਨ ਦਿਹਾਂਤ ਹੋ ਗਿਆ ਹੈ¢ ਉਹ ਆਪਣੇ ਪਿੱਛੇ ਸੁਪਤਨੀ ਬੀਬੀ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਦੀ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ

ਰਾੜਾ ਸਾਹਿਬ, 16 ਜੂਨ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਭੀਖੀ ਖੱਟੜਾ ਦੇ ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਕਰਮ ਸਿੰਘ ਦੀ 22ਵੀਂ ਬਰਸੀ ਨੂੰ ਸਮਰਪਿਤ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਨਾਮ ਸਿੰਘ ਦੀ ਰਹਿਨੁਮਾਈ ਹੇਠ ਤਿੰਨ ...

ਪੂਰੀ ਖ਼ਬਰ »

ਵਾਰਡ-5 'ਚ ਗਲੀਆਂ ਪੱਕੀਆਂ ਨਾ ਕਰਨ 'ਤੇ ਲੋਕਾਂ 'ਚ ਰੋਸ

ਖੰਨਾ, 16 ਜੂਨ (ਮਨਜੀਤ ਧੀਮਾਨ)-ਖੰਨਾ ਦੇ ਲਾਈਨੋਂ ਪਾਰ ਇਲਾਕਾ ਵਾਰਡ-5 ਵਿਚ ਸੀਵਰੇਜ ਅਧਿਕਾਰੀਆਂ ਵਲੋਂ ਸੀਵਰੇਜ ਪਾ ਕੇ ਗਲੀਆਂ ਨੂੰ ਪੱਕਾ ਨਾ ਕਰਨ 'ਤੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ¢ ਜਿਸ ਕਾਰਨ ਬਰਸਾਤ ਦੇ ਦਿਨਾਂ ਵਿਚ ਲੋਕਾਂ ਨੂੰ ਲੰਘਣ ਵੇਲੇ ਚਿੱਕੜ ਅਤੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX