ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  7 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  18 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  20 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  26 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  46 minutes ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  48 minutes ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  51 minutes ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 1 hour ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 1 hour ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 1 hour ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 3 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਜਲੰਧਰ

ਬਿਜਲੀ ਅਫ਼ਸਰਾਂ ਤੋਂ ਨਾਰਾਜ਼ ਬੇਰੀ ਦੀ ਅਗਵਾਈ 'ਚ ਕੌ ਾਸਲਰਾਂ ਵਲੋਂ ਸ਼ਕਤੀ ਸਦਨ ਸਾਹਮਣੇ ਧਰਨਾ

ਜਲੰਧਰ, 16 ਜੂਨ (ਸ਼ਿਵ)-4 ਸਾਲ ਤੋਂ ਵੀ ਜ਼ਿਆਦਾ ਸਮੇਂ ਤੱਕ ਲੋਕ ਬਿਜਲੀ ਸ਼ਿਕਾਇਤਾਂ ਹੱਲ ਕਰਵਾਉਣ ਲਈ ਚੱਕਰ ਮਾਰਦੇ ਰਹੇ ਹਨ ਪਰ ਹੁਣ ਚੋਣਾਂ ਦਾ ਕਾਫੀ ਘੱਟ ਸਮਾਂ ਰਹਿਣ ਕਰਕੇ ਕਾਂਗਰਸੀ ਆਗੂਆਂ ਨੇ ਵੀ ਬਿਜਲੀ ਵਿਭਾਗ ਖ਼ਿਲਾਫ਼ ਮੋਰਚਾ ਖ਼ੋਲ੍ਹ ਦਿੱਤਾ ਹੈ | ਲੋਕਾਂ ਦੇ ਕੰਮ ਨਾ ਹੋਣ ਦੀ ਨਾਰਾਜ਼ਗੀ ਨੂੰ ਲੈ ਕੇ ਵਿਧਾਇਕ ਰਜਿੰਦਰ ਬੇਰੀ ਦੀ ਅਗਵਾਈ ਵਿਚ ਕਾਂਗਰਸੀ ਕੌਂਸਲਰਾਂ ਨੇ ਸ਼ਕਤੀ ਸਦਨ ਸਾਹਮਣੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ | ਕਾਂਗਰਸੀ ਆਗੂਆਂ ਨੇ ਕਿਹਾ ਕਿ ਬਿਜਲੀ ਵਿਭਾਗ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ 'ਚ ਕੋਈ ਦਿਲਚਸਪੀ ਨਹੀਂ ਲੈ ਰਹੇ ਹਨ | ਵਿਧਾਇਕ ਬੇਰੀ ਦੀ ਹਾਜ਼ਰੀ 'ਚ ਕਾਂਗਰਸੀ ਕੌਂਸਲਰਾਂ ਨੇ ਕਿਹਾ ਕਿ ਬਿਜਲੀ ਦੇ ਕੰਮਾਂ ਦੀਆਂ ਰਕਮਾਂ ਜਮਾਂ ਹੋਣ ਦੇ ਬਾਵਜੂਦ ਬਿਜਲੀ ਦੇ ਅਫ਼ਸਰ ਕੰਮ ਕਰਵਾਉਣ 'ਚ ਕੋਈ ਦਿਲਚਸਪੀ ਨਹੀਂ ਲੈ ਰਹੇ ਹਨ | ਕਾਂਗਰਸ ਦੇ ਕੌਂਸਲਰਾਂ ਦਾ ਕਹਿਣਾ ਸੀ ਕਿ ਰੈਣਕ ਬਾਜ਼ਾਰ 'ਚ ਹਾਦਸਾ ਹੋਣ ਦੇ ਬਾਵਜੂਦ ਬਿਜਲੀ ਤਾਰਾਂ ਠੀਕ ਨਹੀਂ ਕੀਤੀਆਂ ਜਾ ਰਹੀਆਂ | ਰੈਣਕ ਬਾਜ਼ਾਰ ਦੀਆਂ ਬਿਜਲੀ ਤਾਰਾਂ ਠੀਕ ਕਰਨ ਲਈ ਮੁੱਖ ਮੰਤਰੀ ਵਲੋਂ 2.71 ਕਰੋੜ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਸੀ ਪਰ ਚਾਰ ਮਹੀਨੇ ਬਾਅਦ ਵੀ ਕੰਮ ਸ਼ੁਰੂ ਨਹੀਂ ਹੋਇਆ | ਵਿਧਾਇਕ ਵਲੋਂ ਲੋਕਾਂ ਦੇ ਘਰਾਂ ਉੱਪਰੋਂ ਤਾਰਾਂ ਹਟਾਉਣ ਲਈ 42 ਲੱਖ ਰੁਪਏ ਜਮ੍ਹਾਂ ਕੀਤੇ ਗਏ ਸਨ ਤੇ ਗਰਾਂਟ ਜਾਰੀ ਹੋਣ 'ਤੇ ਵੀ ਹੌਲੀ ਗਤੀ ਨਾਲ ਕੰਮ ਚੱਲ ਰਿਹਾ ਹੈ | ਕੌਂਸਲਰਾਂ ਦਾ ਕਹਿਣਾ ਸੀ ਕਿ ਚੋਣਾਂ ਨੂੰ 6 ਮਹੀਨੇ ਰਹਿ ਗਏ ਹਨ, ਉਹ ਲੋਕਾਂ ਪ੍ਰਤੀ ਜਵਾਬਦੇਹ ਹਨ | ਉਨ੍ਹਾਂ ਕਿਹਾ ਕਿ ਐਕਸੀਅਨ, ਐੱਸ. ਡੀ. ਓ. , ਜੇ. ਈ. ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣਦੇ | ਕੌਂਸਲਰਾਂ ਨੇ ਕਿਹਾ ਕਿ ਵੋਟਾਂ ਮੰਗਣ ਲਈ ਅਫ਼ਸਰਾਂ ਨੇ ਨਹੀਂ ਜਾਣਾ ਸਗੋਂ ਉਨ੍ਹਾਂ ਨੇ ਜਾਣਾ ਹੈ | ਇਸ ਮੌਕੇ ਸ਼ੈਰੀ ਚੱਢਾ, ਮਨਮੋਹਨ ਸਿੰਘ ਰਾਜੂ, ਵਿਪਨ ਕੁਮਾਰ ਬੱਬੀ ਚੱਢਾ, ਜਗਜੀਤ ਸਿੰਘ ਜੀਤਾ, ਜਗਦੀਸ਼ ਕੁਮਾਰ ਦਕੋਹਾ, ਕਰਨ ਪਾਠਕ, ਬੰਟੀ ਨੀਲਕੰਠ ਹਾਜ਼ਰ ਸਨ |

ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ

ਨਕੋਦਰ, 16 ਜੂਨ (ਗੁਰਵਿੰਦਰ ਸਿੰਘ)-ਅੱਜ ਦੁਪਹਿਰ 2 ਵਜੇ ਦੇ ਕਰੀਬ ਨਕੋਦਰ ਜਲੰਧਰ ਮੁੱਖ ਮਾਰਗ 'ਤੇ ਪਿੰਡ ਨੰਗਲ ਜੀਵਾ ਨੇੜੇ ਇਕ ਸਾਈਕਲ ਸਵਾਰ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਕਾਰ ਚਾਲਕ ਨੂੰ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਨਕੋਦਰ, 16 ਜੂਨ (ਤਿਲਕ ਰਾਜ ਸ਼ਰਮਾ)-ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪੰਡੋਰੀ ਮੋੜ ਮਹਿਤਪੁਰ ...

ਪੂਰੀ ਖ਼ਬਰ »

ਰੈਸਟੋਰੈਂਟ, ਜਿੰਮ ਅਤੇ ਸਿਨੇਮਾ ਘਰ ਖੁੱਲ੍ਹਣ ਨਾਲ ਮਾਲਕਾਂ ਦੇ ਚਿਹਰਿਆਂ 'ਤੇ ਰੌਣਕ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਰੈਸਟੋਰੈਂਟ, ਜਿੰਮ ਅਤੇ ਸਿਨੇਮਾ ਘਰ ਅੱਜ ਤੋਂ 50 ਫ਼ੀਸਦੀ ਕਪੈਸਟੀ ਨਾਲ ਖੁੱਲ੍ਹ ਗਏ ਹਨ | ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਲਾਗੂ ਸਖ਼ਤ ਪਾਬੰਦੀਆਂ ਅਤੇ ਤਾਲਾਬੰਦੀ ਨਾਲ ਲਗਪਗ ਸਾਰੇ ਵਪਾਰ ਹੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਆਗੂਆਂ ਦੀ ਭਰਵੀਂ ਇਕੱਤਰਤਾ

ਜਲੰਧਰ, 16 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਗਠਜੋੜ ਦਾ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਅੱਜ ਪਾਰਟੀ ਦਫ਼ਤਰ ਵਿਖੇ ਸ਼ੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ...

ਪੂਰੀ ਖ਼ਬਰ »

ਜਦੋਂ ਸ਼ਰਾਬ ਦੀ ਭਾਲ 'ਚ ਮਾਰੇ ਛਾਪੇ ਦੌਰਾਨ ਐਕਸਾਈਜ਼ ਟੀਮ ਨੂੰ ਮਿਲੇ ਬੋਤਲਾਂ ਦੇ ਢੱਕਣ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੇ ਸ਼ਿਵ ਨਗਰ 'ਚ ਅੱਜ ਉਸ ਸਮੇਂ ਹਲਚਲ ਮੱਚ ਗਈ ਜਦ ਮੁਹੱਲੇ 'ਚ ਭਾਰੀ ਪੁਲਿਸ ਫੋਰਸ ਪੁੱਜੀ ਤੇ ਘਰਾਂ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ | ਦਰਅਸਲ ਚੰਡੀਗੜ੍ਹ ਤੋਂ ਆਈ ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਆਦਮਪੁਰ ...

ਪੂਰੀ ਖ਼ਬਰ »

ਬੇਰੀ ਵਲੋਂ ਕੋਟ ਰਾਮਦਾਸ ਦੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਵਾਰਡ ਨੰ: 7 ਅਧੀਨ ਆਉਂਦੇ ਮੁਹੱਲਾ ਕੋਟ ਰਾਮਦਾਸ ਦੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਬੁੱਧਵਾਰ ਨੂੰ ਹਲਕਾ ਵਿਧਾਇਕ ਰਜਿੰਦਰ ਬੇਰੀ ਵਲੋਂ ਕੀਤਾ ਗਿਆ | ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਲੀਨੀਕਲ ਲੈਬੋਰੇਟਰੀਆਂ ਦੇ ਨਾਲ ਮੈਡੀਕਲ ਸਟੋਰ ਖੋਲ੍ਹਣਾ ਟਰੱਸਟ ਦਾ ਅਗਲਾ ਕਾਰਜ-ਡਾ: ਓਬਰਾਏ

ਉੜਾਪੜ/ਲਸਾੜਾ, 16 ਜੂਨ (ਲਖਵੀਰ ਸਿੰਘ ਖੁਰਦ)-ਸਰਬੱਤ ਦਾ ਭਲਾ ਟਰੱਸਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ 50 ਕਲੀਨੀਕਲ ਲੈਬੋਰੇਟਰੀਆਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਨ੍ਹਾਂ 'ਚੋਂ 32 ਲੈਬੋਰੇਟਰੀਆਂ ਪਹਿਲਾਂ ਹੀ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਕੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨਹੀਂ ਕਰ ਰਹੀ ਕਾਰਵਾਈ-ਫਕੀਰ ਸਿੰਘ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਪਿੰਡ ਆਲਮਗੀਰ, ਕਾਲਾ ਬੱਕਰਾ ਦੇ ਰਹਿਣ ਵਾਲੇ ਫਕੀਰ ਸਿੰਘ ਨੇ ਅੱਜ ਆਪਣੇ ਸਮਰਥੱਕਾਂ ਦੇ ਨਾਲ ਇਕ ਪੱਤਰਕਾਰ ਸੰਮੇਲਨ ਕਰਕੇ ਥਾਣਾ ਆਦਮਪੁਰ ਅਧੀਨ ਆਉਂਦੀ ਚੌਕੀ ਪਚਰੰਗਾ ਦੀ ਪੁਲਿਸ 'ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਸਮਾਜ ਸੇਵਾ ਦੇ ਕੰਮ ਲਈ ਬਣੀ 'ਇਕ ਆਸ ਫਾਊਾਡੇਸ਼ਨ'

ਜਲੰਧਰ, 16 ਜੂਨ (ਸ਼ਿਵ)-ਸਮਾਜ ਸੇਵਾ ਦੇ ਕੰਮ ਕਰਨ ਲਈ 'ਇਕ ਆਸ ਫਾਊਾਡੇਸ਼ਨ' ਦਾ ਗਠਨ ਕੀਤਾ ਗਿਆ ਹੈ ਤੇ ਇਸ ਦੇ ਪ੍ਰਧਾਨ ਕੰਵਰਜੀਤ ਸਿੰਘ ਚੰਦੀ ਲਵਲੀ ਨੂੰ ਬਣਾਇਆ ਗਿਆ ਹੈ | ਇਸ ਮੌਕੇ ਫਾਊਾ ਡੇਸ਼ਨ ਦੇ ਬਾਕੀ ਅਹੁਦੇਦਾਰਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ | ਇਨ੍ਹਾਂ ਵਿਚ ...

ਪੂਰੀ ਖ਼ਬਰ »

ਉਲੰਪੀਅਨ ਰਜਿੰਦਰ ਸਿੰਘ ਦਾ ਬੀਬੀ ਜਗੀਰ ਕੌਰ ਵਲੋਂ ਵਿਸ਼ੇਸ਼ ਸਨਮਾਨ

ਜਲੰਧਰ, 16 ਜੂਨ (ਸਾਬੀ)-ਦਰੋਣਾਚਾਰੀਆ ਐਵਾਰਡੀ ਹਾਕੀ ਉਲੰਪੀਅਨ ਰਜਿੰਦਰ ਸਿੰਘ ਜੂਨੀਅਰ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਹਾਕੀ ਦਾ ਚੀਫ਼ ਕੋਚ ਨਿਯੁਕਤ ਕੀਤਾ ਹੈ ਤੇ ਇਨ੍ਹਾਂ ਨੇ ਅੱਜ ਸ੍ਰੀ ਹਰਮਿੰਦਰ ਸਾਹਿਬ ਅੰਮਿ੍ਤਸਰ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ...

ਪੂਰੀ ਖ਼ਬਰ »

ਸਨਿਚਰਵਾਰ ਸ਼ਾਮ ਤੋਂ 50 ਫ਼ੀਸਦੀ ਸਮਰਥਾ ਨਾਲ ਮੁੜ ਖੁੱਲ੍ਹੇਗਾ ਨਿੱਕੂ ਪਾਰਕ

ਜਲੰਧਰ, 16 ਜੂਨ (ਚੰਦੀਪ ਭੱਲਾ)-ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕਰੀਬ ਦੋ ਮਹੀਨੇ ਬੰਦ ਰਹਿਣ ਤੋਂ ਬਾਅਦ ਨਿੱਕੂ ਪਾਰਕ ਇਕ ਵਾਰ ਫਿਰ ਸਨਿਚਰਵਾਰ ਤੋਂ ਖੁੱਲ੍ਹਣ ਜਾ ਰਿਹਾ ਹੈ, ਜਿਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਅੱਜ ਪਾਰਕ ਦੀ ...

ਪੂਰੀ ਖ਼ਬਰ »

5 ਵਪਾਰਕ ਕਾਲੋਨੀਆਂ ਨਿਗਮ ਦੇ ਹਵਾਲੇ ਕਰੇਗਾ ਜੇ. ਡੀ. ਏ.

ਜਲੰਧਰ, 16 ਜੂਨ (ਸ਼ਿਵ)-ਲੰਬੇ ਸਮੇਂ ਤੋਂ ਵਸਾਈਆਂ ਗਈਆਂ 5 ਵਪਾਰਕ ਕਾਲੋਨੀਆਂ ਨੂੰ ਪੁੱਡਾ/ਜੇ. ਡੀ. ਏ. (ਜਲੰਧਰ ਡਿਵੈਲਪਮੈਂਟ ਅਥਾਰਟੀ) ਜਲਦੀ ਹੀ ਨਗਰ ਨਿਗਮ ਦੇ ਹਵਾਲੇ ਕਰਨ ਜਾ ਰਿਹਾ ਹੈ ਤਾਂ ਜੋ ਹੁਣ ਇਨ੍ਹਾਂ ਦੀ ਸਾਂਭ-ਸੰਭਾਲ ਦਾ ਕੰਮ ਨਿਗਮ ਪ੍ਰਸ਼ਾਸਨ ਵਲੋਂ ਕੀਤਾ ਜਾ ...

ਪੂਰੀ ਖ਼ਬਰ »

ਅੱਜ ਤੋਂ ਖੁੱਲ੍ਹੇਗਾ ਜਿੰਮਖਾਨਾ ਕਲੱਬ

ਜਲੰਧਰ, 16 ਜੂਨ (ਜਸਪਾਲ ਸਿੰਘ)-ਸ਼ਹਿਰ ਦਾ ਪ੍ਰਮੁੱਖ ਜਿਮਖਾਨਾ ਕਲੱਬ ਵੀਰਵਾਰ ਤੋਂ ਖੁੱਲ੍ਹ ਗਿਆ ਹੈ ਤੇ ਹੁਣ ਕਲੱਬ ਦੇ ਮੈਂਬਰ ਕਲੱਬ 'ਚ ਵੱਖ-ਵੱਖ ਤਰ੍ਹਾਂ ਦੀਆਂ ਖੇਡ ਸਰਗਰਮੀਆਂ 'ਚ ਹਿੱਸਾ ਲੈ ਸਕਣਗੇ ਅਤੇ ਜਿੰਮ 'ਚ ਕਸਰਤ ਵੀ ਕਰ ਸਕਣਗੇ | ਇਸ ਦੇ ਨਾਲ ਹੀ ਕਲੱਬ ਮੈਂਬਰ ...

ਪੂਰੀ ਖ਼ਬਰ »

ਕੋਰੋਨਾ ਕਾਰਨ 2 ਮੌਤਾਂ, 65 ਨਵੇਂ ਮਾਮਲੇ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 34 ਸਾਲਾ ਵਿਅਕਤੀ ਸਮੇਤ 2 ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1461 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 65 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 62,200 ਪਹੁੰਚ ਗਈ ਹੈ | ਮਿ੍ਤਕਾਂ 'ਚ ...

ਪੂਰੀ ਖ਼ਬਰ »

ਕੌ ਾਸਲਰਾਂ ਦੇ ਧਰਨੇ ਤੋਂ ਬਾਅਦ ਵੀ ਨਹੀਂ ਬਦਲੇ ਗਏ ਥਾਣਾ ਰਾਮਾ ਮੰਡੀ ਦੇ ਮੁਖੀ ਸੁਲੱਖਣ ਸਿੰਘ

ਜਲੰਧਰ ਛਾਉਣੀ, 16 ਜੂਨ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਖੇਤਰਾਂ 'ਚ ਨਸ਼ੇ ਦੀ ਵਿਕਰੀ, ਦੜ੍ਹਾ-ਸੱਟਾ ਲੱਗਣ ਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਹੋਣ 'ਤੇ ਇਨ੍ਹਾਂ 'ਚ ਥਾਣਾ ਰਾਮਾ ਮੰਡੀ ਦੇ ਮੁਖੀ ਸੁਲੱਖਣ ਸਿੰਘ ਦੀ ਮਿਲੀ ਭੁਗਤ ਹੋਣ ਦੇ ਦੋਸ਼ ਲਾ ਕੇ ਬੀਤੇ ...

ਪੂਰੀ ਖ਼ਬਰ »

ਡਾਕਟਰਾਂ ਨਾਲ ਹੋਣ ਵਾਲੀ ਹਿੰਸਾ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਦੇਸ਼ ਦੇ ਵੱਖ-ਵੱਖ ਖੇਤਰਾਂ 'ਚ ਡਾਕਟਰਾਂ ਨਾਲ ਹੋਣ ਵਾਲੀ ਹਿੰਸਾ ਦਾ ਵਿਰੋਧ ਕਰਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਡਾਕਟਰਾਂ ਨੇ ਇਸ ਸਬੰਧੀ ਠੋਸ ਕਾਨੂੰਨ ਬਣਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ...

ਪੂਰੀ ਖ਼ਬਰ »

ਡਾਕਟਰਾਂ ਨਾਲ ਹੋਣ ਵਾਲੀ ਹਿੰਸਾ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਭੇਜਿਆ ਮੰਗ ਪੱਤਰ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਦੇਸ਼ ਦੇ ਵੱਖ-ਵੱਖ ਖੇਤਰਾਂ 'ਚ ਡਾਕਟਰਾਂ ਨਾਲ ਹੋਣ ਵਾਲੀ ਹਿੰਸਾ ਦਾ ਵਿਰੋਧ ਕਰਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਡਾਕਟਰਾਂ ਨੇ ਇਸ ਸਬੰਧੀ ਠੋਸ ਕਾਨੂੰਨ ਬਣਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ...

ਪੂਰੀ ਖ਼ਬਰ »

ਵਿਰੇਸ਼ ਮਿੰਟੂ ਦਾ ਕਬੀਰ ਮੰਦਰ 'ਚ ਸਨਮਾਨ

ਜਲੰਧਰ, 16 ਜੂਨ (ਸ਼ਿਵ)-ਵਾਰਡ ਨੰਬਰ 40 ਦੇ ਭਾਜਪਾ ਕੌਂਸਲਰ ਵਿਰੇਸ਼ ਮਿੰਟੂ ਉਪ ਆਗੂ ਨਗਰ ਨਿਗਮ ਬਣਾਏ ਜਾਣ 'ਤੇ ਸਤਿਗੁਰੂ ਕਬੀਰ ਮੁੱਖ ਮੰਦਰ ਭਾਰਗੋ ਨਗਰ ਵਿਚ ਸਤਿਗੁਰੂ ਕਬੀਰ ਮਹਾਰਾਜ ਦਾ ਅਸ਼ੀਰਵਾਦ ਲੈਣ ਪੁੱਜੇ | ਇਸ ਮੌਕੇ ਮੰਦਰ ਕਮੇਟੀ ਨੇ ਵਿਰੇਸ਼ ਮਿੰਟੂ ਨੰੂ ...

ਪੂਰੀ ਖ਼ਬਰ »

ਦੂਸਰਾ ਸੀ.ਐੱਸ. ਭੁੱਲਰ ਅਤੇ ਮਨਿੰਦਰ ਕੌਰ ਭੁਲੱਥ ਯਾਦਗਾਰੀ ਟੀ-20 ਕ੍ਰਿਕਟ ਟੂਰਨਾਮੈਂਟ 9 ਤੋਂ

ਜਲੰਧਰ, 16 ਜੂਨ (ਅ.ਬ)-ਦੂਸਰਾ ਸੀ.ਐੱਸ. ਭੁੱਲਰ ਅਤੇ ਮਨਿੰਦਰ ਕੌਰ ਭੁੱਲਰ ਯਾਦਗਾਰੀ ਟੀ-20 ਕ੍ਰਿਕਟ ਟੂਰਨਾਮੈਂਟ ਕੋਲੰਬਸ ਓਹਿਓ, ਅਮਰੀਕਾ ਵਿਖੇ 9 ਤੋਂ 11 ਜੁਲਾਈ ਤੱਕ ਕਰਵਾਇਆ ਜਾ ਰਿਹਾ ਹੈ | ਭੁੱਲਰ ਟਰਾਂਸਪੋਰਟ ਗਰੁੱਪ ਵਲੋਂ ਕਰਵਾਏ ਜਾ ਰਹੇ ਇਸ ਨਕਦ ਇਨਾਮੀ ਟੂਰਨਾਮੈਂਟ ...

ਪੂਰੀ ਖ਼ਬਰ »

ਕੋਰੋਨਾ ਪੀੜਤ ਕਰਮਚਾਰੀਆਂ ਨੂੰ ਨਹੀਂ ਮਿਲ ਰਿਹਾ ਮੈਡੀਕਲ ਕਲੇਮ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਵੱਖ-ਵੱਖ ਵਿਭਾਗਾਂ ਦੇ ਜੋ ਕਰਮਚਾਰੀ ਇਸ ਦੀ ਲਪੇਟ ਵਿਚ ਆ ਗਏ ਸਨ ਨੇ ਆਪਣੀ ਜੇਬ 'ਚੋਂ ਖ਼ਰਚ ਕਰ ਕੇ ਆਪਣਾ ਇਲਾਜ ਕਰਵਾਇਆ ਦੱਸਿਆ ਜਾ ਰਿਹਾ ਹੈ ਪਰ ਜਦੋਂ ਉਨ੍ਹਾਂ ਆਪਣੇ ਵਿਭਾਗਾਂ ਨੂੰ ਮੈਡੀਕਲ ...

ਪੂਰੀ ਖ਼ਬਰ »

ਯੂਨਾਈਟਿਡ ਨੇਸ਼ਨ ਵਾਤਾਵਰਨ ਪ੍ਰੋਗਰਾਮ 'ਚ ਵਿਦਿਆਰਥੀਆਂ ਨੇ ਆਨਲਾਈਨ ਲਿਆ ਹਿੱਸਾ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਦੇ ਪਿ੍ੰਸੀਪਲ ਡਾ. ਰਸ਼ਮੀ ਵਿੱਜ ਦੀ ਪ੍ਰਧਾਨਗੀ ਤੇ ਸੁਪਰਵਾਈਜ਼ਰ ਮਨਮੀਤ ਮਾਨ, ਅੰਜੂ ਸਹਿਗਲ, ਸਿਨੀ ਮਲਹੋਤਰਾ ਤੇ ਰਾਜ ਕੁਮਾਰ ਦੇ ਸਹਿਯੋਗ ਨਾਲ ਸਕੂਲ ਦੇ ਈਕੋ ਕਲੱਬ ਅਤੇ ਸੈਨੀਟੇਸ਼ਨ ਕਲੱਬ ਵਲੋਂ ...

ਪੂਰੀ ਖ਼ਬਰ »

ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

ਜਲੰਧਰ, 16 ਜੂਨ (ਚੰਦੀਪ ਭੱਲਾ)-ਡੀ.ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਬਾਡੀ ਵਲੋ ਦਿੱਤੇ ਗਏ ਐਕਸ਼ਨ ਅਨੁਸਾਰ ਡੀ.ਸੀ. ਦਫਤਰ 'ਚ ਕੰਮ ਕਰਦੇ ਸੁਪਰਡੈਂਟ ਗ੍ਰੇਡ-1 ਅਤੇ ਗ੍ਰੇਡ-2 ਦੀਆਂ ਸਮੇਂ ਸਿਰ ਤਰੱਕੀਆਂ ਕਰਨ ਸਬੰਧੀ ਜਲੰਧਰ ਡਵੀਜਨ ਵਿਚ ਪੈਂਦੇ ਜ਼ਿਲਿ੍ਹਆਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX