ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  27 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  38 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  40 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  46 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 minute ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਘੋਲ 260ਵੇਂ ਦਿਨ 'ਚ ਦਾਖਲ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 260ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਜੇਕਰ ਇਹ ਕਾਨੂੰਨ ਇੰਨ-ਬਿੰਨ ਲਾਗੂ ਹੋ ਜਾਂਦੇ ਹਨ ਤਾਂ ਇਨ੍ਹਾਂ ਨਾਲ ਕਿਸਾਨ, ਮਜ਼ਦੂਰ, ਛੋਟੇ ਦੁਕਾਨਦਾਰ, ਆੜ੍ਹਤੀਆਂ ਦੇ ਨਾਲ ਨਾਲ ਹਰ ਵਰਗ ਹਰ ਪੱਖੋਂ ਤਬਾਹ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਅੰਦੋਲਨ ਖ਼ਤਮ ਕੀਤਾ ਜਾਵੇਗਾ | ਇਸ ਮੌਕੇ ਇਕਬਾਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ, ਮੇਜਰ ਸਿੰਘ ਦੂਲੋਵਾਲ, ਤੇਜ ਸਿੰਘ ਚਕੇਰੀਆਂ, ਜਸਵੰਤ ਸਿੰਘ ਜਵਾਹਰਕੇ, ਹਰਬੰਸ ਸਿੰਘ ਤਾਲਬਵਾਲਾ, ਜਸਵੰਤ ਰਾਏ, ਸੋਮ ਦੱਤ ਸ਼ਰਮਾ, ਰਤਨ ਭੋਲਾ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ ਰਿਹਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਦਿਆਲਪੁਰਾ, ਬਲਾਕ ਪ੍ਰਧਾਨ ਸੱਤਪਾਲ ਸਿੰਘ ਬਰ੍ਹੇ, ਸਵਰਨ ਸਿੰਘ ਬੋੜਾਵਾਲ, ਭੁਪਿੰਦਰ ਗੁਰਨੇ ਕਲਾਂ, ਤੇਜ ਰਾਮ ਅਹਿਮਦਪੁਰ ਆਦਿ ਨੇ ਦੋਸ਼ ਲਗਾਇਆ ਕਿ ਦੇਸ਼ ਦੇ ਹਰ ਵਰਗ ਦੀ ਦੁਸ਼ਮਣ ਬਣੀ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ ਪਰ ਕਿਸਾਨਾਂ ਨੇ ਵੀ ਪ੍ਰਣ ਕਰ ਲਿਆ ਹੈ ਕਿ ਜਿੰਨਾ ਚਿਰ ਸਰਕਾਰ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਉਨ੍ਹਾਂ ਚਿਰ ਪ੍ਰਦਰਸ਼ਨ ਜਾਰੀ ਰਹਿਣਗੇ | ਇਸ ਮੌਕੇ ਭੂਰਾ ਸਿੰਘ ਅਹਿਮਦਪੁਰ, ਜਵਾਲਾ ਸਿੰਘ ਗੁਰਨੇ ਖੁਰਦ, ਜਰਨੈਲ ਸਿੰਘ ਨੰਬਰਦਾਰ, ਰੂਪ ਸਿੰਘ ਗੁਰਨੇ ਕਲਾ, ਗੁਰਜੰਟ ਸਿੰਘ, ਗੁਰਦੇਵ ਦਾਸ ਬੋੜਾਵਾਲ, ਗੁਰਦੇਵ ਸਿੰਘ ਅਹਿਮਦਪੁਰ ਆਦਿ ਹਾਜ਼ਰ ਸਨ |
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ Ðਜੀਵਨ ਸ਼ਰਮਾ/ਪਾਲ ਸਿੰਘ ਮੰਡੇਰ ਅਨੁਸਾਰ- ਸਥਾਨਕ ਰੇਲਵੇ ਪਾਰਕਿੰਗ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਬੌਖਲਾ ਗਈ ਹੈ ਜਿਸ ਕਰ ਕੇ ਕਿਸਾਨਾਂ ਦੇ ਸੰਘਰਸ਼ ਨੂੰ ਖ਼ਤਮ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ ਪਰ ਕਿਰਤੀ ਕਿਸਾਨ ਆਪਣਾ ਹੱਕ ਲਏ ਬਿਨਾਂ ਦਿੱਲੀ ਤੋਂ ਨਹੀਂ ਪਰਤਣਗੇ | ਇਸ ਮੌਕੇ ਤਾਰਾ ਚੰਦ ਬਰੇਟਾ, ਮੇਜਰ ਸਿੰਘ ਦਰੀਆਪੁਰ, ਗੁਰਜੰਟ ਸਿੰਘ ਬਖਸ਼ੀਵਾਲਾ, ਵਸਾਵਾ ਸਿੰਘ, ਅਮਰੀਕ ਸਿੰਘ ਬਰੇਟਾ, ਛੱਜੂ ਸਿੰਘ ਬਰੇਟਾ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਦਾ ਘਿਰਾਓ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ ਦਾ ਘਿਰਾਓ ਜਾਰੀ ਰੱਖਿਆ ਹੋਇਆ ਹੈ | ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਸਿਰਫ਼ ਵੱਡੇ ਘਰਾਣਿਆਂ ਦੀ ਸਰਕਾਰ ਹੈ ਜਿਸ ਕਰ ਕੇ ਕਿਸਾਨ ਤੇ ਮਜ਼ਦੂਰ ਵਰਗ ਖ਼ਿਲਾਫ਼ ਕਾਨੂੰਨ ਬਣਾ ਰਹੀ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਉਦੋਂ ਤੱਕ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਜਾਰੀ ਰਹੇਗਾ | ਇਸ ਮੌਕੇ ਸੁੱਖਾ ਸਿੰਘ ਕਿਸ਼ਨਗੜ੍ਹ, ਸੁਖਦੇਵ ਸਿੰਘ ਖੁਡਾਲ, ਮੱਖਣ ਸਿੰਘ ਬਰੇਟਾ, ਲੀਲਾ ਸਿੰਘ ਕਿਸ਼ਨਗੜ੍ਹ, ਗੁਰਮੇਲ ਸਿੰਘ ਰੰਘੜਿਆਲ, ਸੁਖਪਾਲ ਸਿੰਘ ਗੋਰਖਨਾਥ, ਸਤਵੀਰ ਕੌਰ ਖੁਡਾਲ, ਬਲਵੀਰ ਕੌਰ ਖੁਡਾਲ, ਗੁਰਦੀਪ ਕੌਰ ਖੁਡਾਲ ਆਦਿ ਹਾਜ਼ਰ ਸਨ |

ਭਾਕਿਯੂ (ਫੂਲ) ਮਾਨਸਾ ਖੁਰਦ ਦੀ ਇਕਾਈ ਦੀ ਚੋਣ

ਮਾਨਸਾ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਫੂਲ) ਪਿੰਡ ਮਾਨਸਾ ਖੁਰਦ ਦੀ ਚੋਣ ਜ਼ਿਲ੍ਹਾ ਮੀਤ ਪ੍ਰਧਾਨ ਹਰਚਰਨ ਸਿੰਘ ਤਾਮਕੋਟ ਦੀ ਪ੍ਰਧਾਨਗੀ ਹੇਠ ਹੋਈ | ਪ੍ਰਧਾਨ ਮਹਿਬੂਬ ਅਲੀ ਚੌਹਾਨ, ਮੀਤ ਪ੍ਰਧਾਨ ਕੁਲਦੀਪ ਸਿੰਘ, ਸਕੱਤਰ ...

ਪੂਰੀ ਖ਼ਬਰ »

-ਮਾਮਲਾ ਨਗਰ ਕੌ ਾਸਲ ਬੁਢਲਾਡਾ ਦੀ ਮਹਿਲਾ ਸੇਵਾਦਾਰ ਵਲੋਂ ਜ਼ਹਿਰੀਲੀ ਵਸਤੂ ਨਿਗਲਣ ਦਾ- ਪੀੜਤਾ ਦੇ ਬਿਆਨਾਂ 'ਤੇ ਦਰਜ ਜਬਰ-ਜਨਾਹ ਮਾਮਲੇ 'ਚ ਨਾਮਜ਼ਦ ਕੌ ਾਸਲਰ ਗਿ੍ਫਤਾਰ

ਬੁਢਲਾਡਾ, 16 ਜੂਨ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਨਗਰ ਕੌਂਸਲ ਬੁਢਲਾਡਾ ਦੀ ਇੱਕ ਮਹਿਲਾ ਸੇਵਾਦਾਰ ਵਲੋਂ ਕੋਈ ਜਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪੀੜਤਾ ਦੇ ਬਿਆਨਾਂ 'ਤੇ ਪੁਲਿਸ ਥਾਣਾ ਸ਼ਹਿਰੀ ਵਿਖੇ ਜਬਰ ਜਨਾਹ, ਐਸ.ਸੀ. ਐਕਟ ਤੇ ਹੋਰਨਾਂ ...

ਪੂਰੀ ਖ਼ਬਰ »

ਹੁਣ ਤੱਕ 80 ਹਜ਼ਾਰ ਤੋਂ ਵੀ ਵੱਧ ਨਾਗਰਿਕਾਂ ਦਾ ਹੋਇਆ ਟੀਕਾਕਰਨ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਵਿਡ ਦੀ ਮੌਜੂਦਾ ਸਥਿਤੀ ਤੇ ਸਿਹਤ ਨਾਲ ਸਬੰਧਤ ਹੋਰ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ...

ਪੂਰੀ ਖ਼ਬਰ »

ਡੀ.ਸੀ. ਦਫਤਰ ਕਰਮਚਾਰੀਆਂ ਨੇ ਕੱਢੀ ਗੇਟ ਰੈਲੀ

ਮਾਨਸਾ, 16 ਜੂਨ (ਸਟਾਫ਼ ਰਿਪੋਰਟਰ)- ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ 24ਵੇਂ ਦਿਨ ਗੇਟ ਰੈਲੀ ਕੀਤੀ ਗਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਮੌਜੋ ਨੇ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਡੀ.ਸੀ. ਦਫਤਰਾਂ ਦੇ ਕਰਮਚਾਰੀਆਂ ਦੀਆਂ ...

ਪੂਰੀ ਖ਼ਬਰ »

ਸੜਕ ਬਣਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਝੁਨੀਰ, 16 ਜੂਨ (ਨਿ.ਪ.ਪ.)- ਪਿੰਡ ਖਿਆਲੀ ਚਹਿਲਾਂਵਾਲੀ ਵਿਖੇ ਗੁਰਦੁਆਰਾ ਸ੍ਰੀ ਸੀਤਲਸਰ ਸਾਹਿਬ ਤੋਂ ਦਾਨੇਵਾਲਾ ਤੇ ਘੁਰਕਣੀ ਤੱਕ 12 ਕਿਲੋਮੀਟਰ ਨਵੀਂ 18 ਫੁੱਟ ਚੌੜੀ ਸੜਕ ਬਣਾਉਣ ਦਾ ਕੰਮ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਅਤੇ ਮੁੱਖ ਸੇਵਾਦਾਰ ਗੁਰੂ ਘਰ ਫੱਤਾ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਵਲੋਂ ਲੋੜਵੰਦਾਂ ਦੇ ਮਕਾਨਾਂ ਦੀ ਮੁਰੰਮਤ ਸ਼ੁਰੂ

ਬੁਢਲਾਡਾ, 16 ਜੂਨ (ਨਿ.ਪ.ਪ.)- ਮਾਤਾ ਗੁਜ਼ਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਸਥਾਨਕ ਸ਼ਹਿਰ ਦੇ ਕੁਝ ਜ਼ਰੂਰਤਮੰਦ ਪਰਿਵਾਰਾਂ ਦੇ ਮਕਾਨਾਂ ਦੀ ਮੁਰੰਮਤ ਸ਼ੁਰੂ ਕਰਵਾਈ ਗਈ ਹੈ | ਮਾ: ਕੁਲਵੰਤ ਸਿੰਘ ਨੇ ਦੱਸਿਆ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਿਨੇਮਾ ਰੋਡ ਨਜ਼ਦੀਕ ...

ਪੂਰੀ ਖ਼ਬਰ »

'ਆਪ' ਵਲੋਂ ਵਜ਼ੀਫ਼ਾ ਘੁਟਾਲੇ ਦੇ ਵਿਰੋਧ 'ਚ ਭੁੱਖ ਹੜਤਾਲ ਦੂਜੇ ਦਿਨ 'ਚ

ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਵਜ਼ੀਫ਼ੇ ਘੋਟਾਲੇ ਦੇ ਵਿਰੋਧ 'ਚ ਭੁੱਖ ਹੜਤਾਲ ਦੂਜੇ ਦਿਨ ਵੀ ਜਾਰੀ ਰੱਖੀ ਗਈ | ਅੱਜ ਭੁੱਖ ਹੜਤਾਲ 'ਤੇ ਰਮੇਸ਼ ਕੁਮਾਰ ਖਿਆਲਾ, ਚਰਨਜੀਤ ਸਿੰਘ ਅਲੀਸ਼ੇਰ ...

ਪੂਰੀ ਖ਼ਬਰ »

ਪੇਂਡੂ ਛੱਪੜਾਂ ਦੀ ਸਫ਼ਾਈ ਬਾਰਿਸ਼ਾਂ ਦਾ ਸੀਜ਼ਨ ਆਉਣ ਕਾਰਨ ਰੁਕੀ

ਬਰੇਟਾ, 16 ਜੂਨ (ਪਾਲ ਸਿੰਘ ਮੰਡੇਰ)- ਪੰਜਾਬ ਸਰਕਾਰ ਤੇ ਪੰਚਾਇਤੀ ਵਿਭਾਗ ਵਲੋਂ ਪੇਂਡੂ ਛੱਪੜਾਂ ਦੀ ਸਫ਼ਾਈ ਵਾਸਤੇ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਪਰ ਪਿੰਡਾਂ ਵਿਚ ਵਧੇਰੇ ਗਿਣਤੀ ਛੱਪੜਾਂ 'ਚ ਅਜੇ ਤੱਕ ਸਫ਼ਾਈ ਦਾ ਕੰਮ ਚਲਾਇਆ ਨਹੀਂ ਜਾ ਸਕਿਆ | ਪੰਚਾਇਤ ਵਿਭਾਗ ਦਾ ...

ਪੂਰੀ ਖ਼ਬਰ »

ਔਰਤ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇ ਕਾਨੂੰਨੀ ਕਾਰਵਾਈ- ਸਮਾਉਂ ਪਿੰਡ 'ਚ ਲਲਕਾਰ ਰੈਲੀ ਅੱਜ

ਭੀਖੀ, 16 ਜੂਨ (ਪ. ਪ.)- ਨੇੜਲੇ ਪਿੰਡ ਮੱਤੀ ਵਿਖੇ ਝੋਨੇ ਦੀ ਲਵਾਈ ਦਾ ਭਾਅ ਤੈਅ ਕਰਨ ਦੇ ਨਾਂਅ 'ਤੇ ਦਲਿਤ ਔਰਤ ਗੁਰਪ੍ਰੀਤ ਕੌਰ ਦੀ ਕੁੱਟਮਾਰ ਕਰਨ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਪਿੰਡ ਦੇ ਸੈਂਕੜੇ ਦਲਿਤ ਮਜ਼ਦੂਰ ਪਰਿਵਾਰਾਂ ਵਲੋਂ ਮਜ਼ਦੂਰ ਮੁਕਤੀ ...

ਪੂਰੀ ਖ਼ਬਰ »

ਨਸ਼ੇ ਦੀਆਂ ਵਸਤੂਆਂ ਤੇ ਨਾਜਾਇਜ਼ ਸ਼ਰਾਬ ਬਰਾਮਦ, 11 ਗਿ੍ਫ਼ਤਾਰ

ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ, ਨਸ਼ੀਲੀਆਂ ਗੋਲੀਆਂ, ਲਾਹਣ ਅਤੇ ਸ਼ਰਾਬ ਬਰਾਮਦ ਕਰ ਕੇ 11 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ...

ਪੂਰੀ ਖ਼ਬਰ »

ਦੀਪੇਂਦਰ ਹੁੱਡਾ ਵਲੋਂ 'ਖਾਲਸਾ ਏਡ' ਦੇ ਸਟਿੱਕਰ ਵਾਲੇ ਵੰਡੇ ਜਾ ਰਹੇ ਆਕਸੀਜਨ ਕੰਸਨਟਰੇਟਰਾਂ 'ਤੇ ਉੱਠਿਆ ਵਿਵਾਦ

ਡੱਬਵਾਲੀ, 16 ਜੂਨ (ਇਕਬਾਲ ਸਿੰਘ ਸ਼ਾਂਤ)-ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੀ ਟੀਮ ਵਲੋਂ ਵੰਡੇ ਜਾ ਰਹੇ 'ਖਾਲਸਾ ਏਡ' ਦੇ ਸਟਿੱਕਰ ਵਾਲੇ ਆਕਸੀਜਨ ਕੰਸਨਟਰੇਟਰਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ | ਸਾਬਕਾ ਉਪ-ਪ੍ਰਧਾਨ ਮੰਤਰੀ ਦੇਵੀ ਲਾਲ ਦੇ ਪੋਤਰੇ ਅਤੇ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 2 ਮੌਤਾਂ

ਮਾਨਸਾ, 16 ਜੂਨ (ਸ. ਰਿ.)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ ਅੱਜ 2 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 15 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | 40 ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ | ਇਸ ਵਕਤ ਜ਼ਿਲੇ੍ਹ 'ਚ 308 ਸਰਗਰਮ ਕੇਸ ਹਨ | ਹਨੇਰੀਆਂ ਨਾਲ ਪੁੱਟੇ ਦਰਖ਼ਤਾਂ ਦੀ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਲਈ ਆਨ ਲਾਈਨ ਤਿਆਰੀ ਸ਼ੁਰੂ

ਮਾਨਸਾ, 16 ਜੂਨ (ਸ.ਰਿ.)- ਸੀ-ਪਾਈਟ ਕੈਂਪ ਬੋੜਾਵਾਲ ਦੇ ਇੰਚਾਰਜ ਜਸਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ, ਬਰਨਾਲਾ ਤੇ ਸੰਗਰੂਰ ਜ਼ਿਲਿ੍ਹਆਂ ਦੇ ਫ਼ੌਜ 'ਚ ਭਰਤੀ ਲਈ ਫਿੱਟ ਨੌਜਵਾਨਾਂ ਦਾ ਲਿਖਤੀ ਪੇਪਰ ਜੋ 18 ਜੁਲਾਈ ਨੂੰ ਹੋ ਰਿਹਾ ਹੈ, ਸਬੰਧੀ ਸੀ-ਪਾਈਟ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਅਰਥੀ ਸਾੜੀ

ਮਾਨਸਾ, 16 ਜੂਨ (ਸ. ਰਿ.)- ਖੱਬੇ ਪੱਖੀਆਂ ਪਾਰਟੀਆਂ ਵਲੋਂ ਕਾਲੇ ਕਾਨੂੰਨ ਵਾਪਸ ਕਰਵਾਉਣ, ਵੱਧ ਰਹੀਆਂ ਤੇਲ ਦੀਆਂ ਕੀਮਤਾਂ ਅਤੇ ਹੋਰ ਮੱੁਦਿਆਂ ਨੂੰ ਲੈ ਕੇ ਦੇਸ਼ ਵਿਆਪੀ ਰੋਸ ਪੰਦਰਵਾੜੇ ਦੀ ਮੁਹਿੰਮ ਨੂੰ ਸਫਲ ਬਣਾਉਣ ਤੇ 30 ਜੂਨ ਨੂੰ ਜ਼ਿਲ੍ਹਾ ਹੈੱਡ ਕੁਆਰਟਰ 'ਤੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ 22 ਨੂੰ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ, ਹੜਤਾਲ 36ਵੇਂ ਦਿਨ 'ਚ ਦਾਖ਼ਲ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ 36ਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਕਰਮਚਾਰੀਆਂ ਵਲੋਂ ਸਫ਼ਾਈ ਦਾ ਕੰਮ ਬੰਦ ਹੋਣ ਕਾਰਨ ਥਾਂ-ਥਾਂ ਕੂੜੇ ਦੇ ਢੇਰ ਨਜ਼ਰ ਆ ਰਹੇ ਹਨ ਅਤੇ ਸ਼ਹਿਰ ਦੀ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ | ਇਸ ਸਭ ...

ਪੂਰੀ ਖ਼ਬਰ »

ਕੌਂਸਲਰ ਦੀ ਪਤਨੀ ਵਲੋਂ ਖ਼ੁਦਕੁਸ਼ੀ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ

ਬੁਢਲਾਡਾ, 16 ਜੂਨ (ਨਿ. ਪ. ਪ.)- ਸਥਾਨਕ ਨਗਰ ਕੌਂਸਲ ਦੀ ਮਹਿਲਾ ਸੇਵਾਦਾਰ ਵਲੋਂ ਪਿਛਲੇ ਦਿਨੀਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼ ਦੇ ਮਾਮਲੇ 'ਚ ਨਾਮਜ਼ਦ ਕੌਂਸਲਰ ਪ੍ਰੇਮ ਕੁਮਾਰ ਦੀ ਪਤਨੀ ਮੀਨਾ ਰਾਣੀ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਜਾਣਕਾਰੀ ਦਿੱਤੀ

ਮਾਨਸਾ, 16 ਜੂਨ (ਸ.ਰਿ.)- ਸਿਹਤ ਵਿਭਾਗ ਵਲੋਂ ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਰਸ਼ਦੀਪ ਸਿੰਘ, ਸੰਤੋਸ਼ ਭਾਰਤੀ, ਕੇਵਲ ਸਿੰਘ, ਗੁਰਜੰਟ ਸਿੰਘ ਵਲੋਂ ਪੀ.ਐੱਚ.ਸੀ. ਜੋਗਾ, ਭੈਣੀਬਾਘਾ, ਉੱਭਾ, ਖਿਆਲਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX