ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  5 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  16 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  18 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  24 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  44 minutes ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  46 minutes ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  49 minutes ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 1 hour ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 1 hour ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 1 hour ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 1 hour ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 3 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਹਾੜ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ ਸਰੀਰਕ ਪੀੜ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਈਰਸ

ਕਪੂਰਥਲਾ / ਫਗਵਾੜਾ

ਆਈਸੋਲੇਸ਼ਨ ਸੈਂਟਰ ਨੇੜੇ ਲਗਾਏ ਜਾਣ ਵਾਲੇ ਆਕਸੀਜਨ ਪਲਾਂਟ ਦੇ ਚਾਲੂ ਨਾ ਹੋਣ ਦਾ ਡੀ.ਸੀ. ਨੇ ਲਿਆ ਗੰਭੀਰ ਨੋਟਿਸ

ਕਪੂਰਥਲਾ, 16 ਜੂਨ (ਅਮਰਜੀਤ ਕੋਮਲ)-ਕੌਮੀ ਹਾਈਵੇ ਅਥਾਰਿਟੀ ਵਲੋਂ ਆਈਸੋਲੇਸ਼ਨ ਸੈਂਟਰ ਕਪੂਰਥਲਾ ਨੇੜੇ ਆਕਸੀਜਨ ਪਲਾਂਟ ਲਾਉਣ ਦਾ ਕੰਮ ਬਹੁਤ ਹੀ ਧੀਮੀ ਰਫ਼ਤਾਰ ਨਾਲ ਚੱਲਣ ਦੇ ਮਾਮਲੇ ਦਾ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਗੰਭੀਰ ਨੋਟਿਸ ਲਿਆ ਹੈ ਤੇ ਪਲਾਂਟ ਚਾਲੂ ਕਰਨ ਵਿਚ ਹੋ ਰਹੀ ਦੇਰੀ ਲਈ ਉਨ੍ਹਾਂ ਪਾਵਰਕਾਮ ਤੇ ਕੌਮੀ ਹਾਈਵੇ ਅਥਾਰਿਟੀ ਦੇ ਅਧਿਕਾਰੀਆਂ ਨੂੰ ਝਾੜ ਪਾਈ ਹੈ ਤੇ ਇਹ ਪਲਾਂਟ 20 ਜੂਨ ਤੱਕ ਹਰ ਹਾਲਤ ਵਿਚ ਚਾਲੂ ਕਰਨ ਦੀ ਹਦਾਇਤ ਕੀਤੀ ਹੈ | ਬੀਤੀ 2 ਜੂਨ ਨੂੰ ਡਿਪਟੀ ਕਮਿਸ਼ਨਰ ਵਲੋਂ ਹੋਰ ਅਧਿਕਾਰੀਆਂ ਨਾਲ ਆਈਸੋਲੇਸ਼ਨ ਸੈਂਟਰ ਨੇੜੇ ਸਥਾਪਿਤ ਕੀਤੇ ਜਾਣ ਵਾਲੇ ਪਲਾਂਟ ਵਾਲੀ ਥਾਂ ਦਾ ਦੌਰਾ ਕੀਤਾ ਗਿਆ ਸੀ ਤੇ ਮੌਕੇ 'ਤੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਕੌਮੀ ਹਾਈਵੇ ਅਥਾਰਿਟੀ ਤੇ ਡੀ.ਆਰ.ਡੀ.ਓ. ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਕਰਕੇ ਆਕਸੀਜਨ ਪਲਾਂਟ ਨੂੰ 12 ਜੂਨ ਤੱਕ ਹਰ ਹਾਲਤ ਵਿਚ ਚਾਲੂ ਕਰਵਾਉਣ, ਪਰ ਇਹ ਪਲਾਂਟ ਚਾਲੂ ਨਹੀਂ ਹੋ ਸਕਿਆ | ਇਸ ਸਮੇਂ ਆਕਸੀਜਨ ਪਲਾਂਟ ਲਗਾਉਣ ਸਬੰਧੀ ਅਜੇ ਢਾਂਚਾ ਹੀ ਤਿਆਰ ਕੀਤਾ ਜਾ ਰਿਹਾ ਹੈ | ਪਲਾਂਟ ਲਗਾਉਣ ਤੋਂ ਪਹਿਲਾਂ ਪਾਵਰਕਾਮ ਵਲੋਂ ਬਿਜਲੀ ਸਪਲਾਈ ਲਈ ਟਰਾਂਸਫ਼ਾਰਮਰ ਦਾ ਪ੍ਰਬੰਧ ਕੀਤਾ ਜਾਣਾ ਸੀ, ਉਹ ਵੀ ਪ੍ਰਬੰਧ ਨਹੀਂ ਹੋ ਸਕਿਆ | ਜਿਸ ਕਾਰਨ ਕੌਮੀ ਹਾਈਵੇ ਅਥਾਰਿਟੀ ਇਹ ਪਲਾਂਟ ਨਿਸ਼ਚਿਤ ਸਮੇਂ ਵਿਚ ਚਾਲੂ ਕਰਨ ਵਿਚ ਨਾਕਾਮ ਰਹੀ ਹੈ | ਇਹ ਵੀ ਪਤਾ ਲੱਗਾ ਹੈ ਕਿ ਇਹ ਪਲਾਂਟ ਚਾਲੂ ਕਰਨ ਲਈ 17 ਜੂਨ ਦੀ ਤਾਰੀਕ ਨਿਸ਼ਚਿਤ ਕੀਤੀ ਗਈ ਹੈ ਤੇ ਇਸ ਤਾਰੀਕ ਤੱਕ ਵੀ ਪਲਾਂਟ ਚਾਲੂ ਹੋਣ ਦੇ ਕੋਈ ਆਸਾਰ ਨਹੀਂ ਤੇ ਹੁਣ ਤੀਜੀ ਵਾਰ 20 ਜੂਨ ਦੀ ਤਾਰੀਕ ਨਿਸ਼ਚਿਤ ਕੀਤੀ ਗਈ ਹੈ | ਇਹ ਵੀ ਤਦ ਸੰਭਵ ਹੋ ਸਕਦਾ ਹੈ, ਜੇ ਕੌਮੀ ਹਾਈਵੇ ਅਥਾਰਿਟੀ, ਡੀ.ਆਰ.ਡੀ.ਓ. ਤੇ ਪਾਵਰਕਾਮ ਦੇ ਅਧਿਕਾਰੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ | ਆਈਸੋਲੇਸ਼ਨ ਸੈਂਟਰ ਨੇੜੇ ਲੱਗਣ ਵਾਲਾ ਇਹ ਆਕਸੀਜਨ ਪਲਾਂਟ ਵਲੋਂ ਇਕ ਮਿੰਟ ਵਿਚ ਇਕ ਹਜ਼ਾਰ ਲੀਟਰ ਆਕਸੀਜਨ ਪੈਦਾ ਕਰੇਗਾ ਜੋ ਸਿਵਲ ਹਸਪਤਾਲ ਕਪੂਰਥਲਾ ਤੋਂ ਇਲਾਵਾ ਨੇੜਲੇ ਜ਼ਿਲਿ੍ਹਆਂ ਵਿਚ ਕੋਰੋਨਾ ਵਿਰੁੱਧ ਲੜਾਈ ਦੌਰਾਨ ਸਰਕਾਰੀ ਸਿਹਤ ਸੰਸਥਾਵਾਂ ਨੂੰ ਮੁਹੱਈਆ ਕਰਵਾਈ ਜਾਵੇਗੀ | ਇੱਥੇ ਵਰਨਣਯੋਗ ਹੈ ਕਿ ਮਈ ਮਹੀਨੇ ਵਿਚ ਕੌਮੀ ਹਾਈਵੇ ਅਥਾਰਿਟੀ ਵਲੋਂ ਪ੍ਰਧਾਨ ਮੰਤਰੀ ਕੇਅਰ ਫ਼ੰਡ ਵਿਚੋਂ ਪੰਜਾਬ ਵਿਚ ਨਵਾਂ ਸ਼ਹਿਰ, ਹੁਸ਼ਿਆਰਪੁਰ, ਰੂਪ ਨਗਰ ਤੇ ਕਪੂਰਥਲਾ ਵਿਚ ਆਕਸੀਜਨ ਪਲਾਂਟ ਲਗਾਏ ਜਾਣ ਦੀ ਤਜਵੀਜ਼ ਸੀ | ਇਸ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਕੋਰੋਨਾ ਪੀੜਤ ਲੋਕ ਹਸਪਤਾਲਾਂ ਵਿਚ ਆ ਰਹੇ ਸਨ ਤੇ ਬਹੁਤ ਸਾਰੇ ਲੋਕਾਂ ਨੂੰ ਆਕਸੀਜਨ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਜਿਸ ਪਿੱਛੋਂ ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਕੇਅਰ ਫ਼ੰਡ ਵਲੋਂ ਇਹ ਪਲਾਂਟ ਲਗਾਉਣ ਦਾ ਐਲਾਨ ਕੀਤਾ ਸੀ |

ਪੁਲਿਸ ਵਲੋਂ 230 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 16 ਜੂਨ (ਥਿੰਦ, ਭੋਲਾ, ਹੈਪੀ)-ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 230 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਲਵੰਡੀ ਚੌਧਰੀਆਂ ਦੇ ਐਸ. ...

ਪੂਰੀ ਖ਼ਬਰ »

ਸਰਕਾਰੀ ਲਾਟਰੀ ਦੀ ਆੜ ਵਿਚ ਦੜਾ ਸੱਟਾ ਲਗਵਾਉਂਦੇ 6 ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 16 ਜੂਨ (ਸਡਾਨਾ)-ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਦੇ ਨਿਰਦੇਸ਼ਾਂ ਤਹਿਤ ਡੀ.ਐਸ.ਪੀ.ਡੀ. ਸਰਬਜੀਤ ਰਾਏ ਤੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਤੇ ...

ਪੂਰੀ ਖ਼ਬਰ »

ਅਕਾਲੀ ਆਗੂ ਜਥੇ: ਨਾਨਕਪੁਰ ਨੇ ਸੰਤ ਸੀਚੇਵਾਲ ਦੇ ਸੇਵਾਦਾਰਾਂ 'ਤੇ ਲਗਾਏ ਗੁੰਡਾਗਰਦੀ ਤੇ ਭੰਨਤੋੜ ਦੇ ਦੋਸ਼

ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਯੂਥ ਅਕਾਲੀ ਦਲ ਦੇ ਦੁਆਬਾ ਜ਼ੋਨ ਦੇ ਕੌਮੀ ਆਗੂ ਜਥੇਦਾਰ ਸੁਖਦੇਵ ਸਿੰਘ ਨਾਨਕਪੁਰ ਤੇ ਸੁਖਵਿੰਦਰ ਸਿੰਘ ਨਾਨਕਪੁਰ ਨੇ ਸਾਂਝੇ ਤੌਰ 'ਤੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਵਾਤਾਵਰਣ ਪ੍ਰੇਮੀ ਸੰਤ ਬਲਬੀਰ ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਗਈ ਰੋਸ ਰੈਲੀ

ਕਪੂਰਥਲਾ, 16 ਜੂਨ (ਵਿਸ਼ੇਸ਼ ਪ੍ਰਤੀਨਿਧ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਯੂਨੀਅਨ ਦੇ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਇਕ ਰੋਸ ਰੈਲੀ ਕੀਤੀ ਗਈ | ਰੋਹ ਵਿਚ ਆਏ ਕਲਾਸ ਫੋਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੰਜਾਬ ਵਿਚ ਅਕਾਲੀ-ਬਸਪਾ ਗੱਠਜੋੜ ਸਹਿਣ ਨਹੀਂ ਹੋ ਰਿਹਾ ਕਾਂਗਰਸੀਆਂ ਤੋਂ - ਕੁਲਾਰ, ਬਲਾਲੋ

ਫਗਵਾੜਾ, 16 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਬਹੁਜਨ ਸਮਾਜ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ 'ਤੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਪੁਤਲਾ ਸਾੜਿਆ ਗਿਆ ਤੇ ਸੋਸ਼ਲ ਮੀਡੀਆ 'ਤੇ ਗਲਤ ਸ਼ਬਦਾਵਲੀ ਵਰਤਣ ਦੇ ਦੋਸ਼ ਵਿਚ ਰਾਜਪਾਲ ...

ਪੂਰੀ ਖ਼ਬਰ »

ਹਲਕਾ ਭੁਲੱਥ ਦੇ ਮੁਹਤਬਰ ਵਿਅਕਤੀਆਂ ਦਾ ਵਫ਼ਦ ਮਿਲਿਆ ਐਸ.ਐਸ.ਪੀ. ਨੂੰ

ਭੁਲੱਥ, 16 ਜੂਨ (ਮਨਜੀਤ ਸਿੰਘ ਰਤਨ)-ਹਲਕਾ ਭੁਲੱਥ ਦੇ ਮੋਹਤਬਰ ਵਿਅਕਤੀਆਂ ਦਾ ਇਕ ਵਫ਼ਦ ਐਸ.ਐਸ.ਪੀ. ਕਪੂਰਥਲਾ ਹਰਕਮਲਪ੍ਰੀਤ ਸਿੰਘ ਖੱਖ ਨੂੰ ਮਿਲਿਆ | ਇਸ ਮੌਕੇ 'ਤੇ ਐਸ.ਐਸ.ਪੀ. ਨੂੰ ਇਕ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਉਨ੍ਹਾਂ ਬੇਨਤੀ ਕੀਤੀ ਕਿ ਸਬ ਡਵੀਜ਼ਨ ਪੱਧਰ ਦਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਕਪੂਰਥਲਾ, 16 ਜੂਨ (ਸਡਾਨਾ)-ਥਾਣਾ ਕੋਤਵਾਲੀ ਮੁਖੀ ਹਰਪਾਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਮੰਗਤ ਰਾਮ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਨਵਾਂ ਪਿੰਡ ਭੱਠੇ ਨੇੜੇ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 8 ਮਾਮਲੇ-ਤਿੰਨ ਵਿਅਕਤੀਆਂ ਦੀ ਮੌਤ

ਕਪੂਰਥਲਾ, 16 ਜੂਨ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 8 ਮਾਮਲੇ ਸਾਹਮਣੇ ਆਏ ਹਨ, ਜਦਕਿ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 60 ਸਾਲਾ ਔਰਤ ਵਾਸੀ ਖੈੜਾ ਦੋਨਾ, 28 ਸਾਲਾ ਵਿਅਕਤੀ ਵਾਸੀ ਕਪੂਰਥਲਾ ਤੇ 74 ਸਾਲਾ ਔਰਤ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਇਕ ਔਰਤ ਗਿ੍ਫ਼ਤਾਰ

ਕਪੂਰਥਲਾ, 16 ਜੂਨ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਜੋਗਿੰਦਰ ਸਿੰਘ ਨੇ ਇਕ ਔਰਤ ਨੂੰ ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਲੋਕਾਂ ਨੂੰ ਬਲੈਕਮੇਲ ਕਰਨ ਵਾਲੇ ਵੈੱਬ ਪੋਰਟਲ ਦੇ ਦੋ ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ

ਫਗਵਾੜਾ, 16 ਜੂਨ (ਹਰੀਪਾਲ ਸਿੰਘ)-ਕੋਰੋਨਾ ਕਾਲ ਦੌਰਾਨ ਪੱਤਰਕਾਰੀ ਦੀ ਆੜ ਵਿਚ ਲੋਕਾਂ ਨੂੰ ਡਰਾ ਕੇ ਪੈਸੇ ਵਸੂਲਣ ਵਾਲੇ ਵੈੱਬ ਪੋਰਟਲ ਦੇ ਦੋ ਪੱਤਰਕਾਰਾਂ ਦੇ ਖ਼ਿਲਾਫ਼ ਫਗਵਾੜਾ ਪੁਲਿਸ ਨੇ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐਸ.ਐਸ.ਪੀ. ਕਪੂਰਥਲਾ ...

ਪੂਰੀ ਖ਼ਬਰ »

ਔਰਤ ਪਾਸੋਂ ਮੋਬਾਈਲ ਖੋਹ ਦੀ ਘਟਨਾ ਨੂੰ ਬੀਤੇ ਪੰਜ ਦਿਨ-ਅਜੇ ਤੱਕ ਨਹੀਂ ਹੋਇਆ ਕੇਸ ਦਰਜ

ਕਪੂਰਥਲਾ, 16 ਜੂਨ (ਸਡਾਨਾ)-ਸ਼ਹਿਰ ਵਿਚ ਵਾਹਨ ਚੋਰੀ ਤੇ ਖੋਹ ਦੀਆਂ ਘਟਨਾਵਾਂ ਦਿਨੋਂ ਦਿਨ ਵੱਧ ਰਹੀਆਂ ਹਨ, ਪਰ ਇਨ੍ਹਾਂ ਨੂੰ ਹੱਲ ਕਰਨਾ ਇਕ ਪਾਸੇ ਖੋਹ ਦੀਆਂ ਘਟਨਾਵਾਂ ਸਬੰਧੀ ਸਿਟੀ ਪੁਲਿਸ ਵਲੋਂ ਕੇਸ ਵੀ ਦਰਜ ਨਹੀਂ ਕੀਤੇ ਜਾ ਰਹੇ, ਜਦਕਿ ਅਜਿਹੇ ਮਾਮਲਿਆਂ 'ਚ ਤੁਰੰਤ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਅੱਜ ਖੇਤੀਬਾੜੀ ਵਿਭਾਗ ਦੇ ਦਫ਼ਤਰ ਮੂਹਰੇ ਗੇਟ ਰੈਲੀ ਕਰੇਗੀ-ਸੰਗਤ ਰਾਮ

ਕਪੂਰਥਲਾ, 16 ਜੂਨ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਕਪੂਰਥਲਾ ਜ਼ਿਲ੍ਹੇ ਦੇ ਵੱਖ-ਵੱਖ ਦਫ਼ਤਰਾਂ ਨਾਲ ਸਬੰਧਿਤ ਮੁਲਾਜ਼ਮ 17 ਜੂਨ ਨੂੰ ਸਵੇਰੇ 11 ਵਜੇ ਖੇਤੀਬਾੜੀ ਵਿਭਾਗ ਦਫ਼ਤਰ ਕਪੂਰਥਲਾ ਦੇ ਮੂਹਰੇ ਗੇਟ ਰੈਲੀ ...

ਪੂਰੀ ਖ਼ਬਰ »

ਸੁਭਾਨਪੁਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਢਿਲਵਾਂ, 16 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਸੁਰਜੀਤ ਸਿੰਘ ਪੱਡਾ, ਸਬ-ਇੰਸਪੈਕਟਰ ਗੁਰਜਸਵੰਤ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਘੁੰਮਣ ਵਾਲਾ ਗਿ੍ਫ਼ਤਾਰ

ਕਪੂਰਥਲਾ, 16 ਜੂਨ (ਸਡਾਨਾ)-ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਸਰਕਾਰ ਦਾ ਟੈਕਸ ਚੋਰੀ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਪ੍ਰਸ਼ਾਦ ਨੂੰ ...

ਪੂਰੀ ਖ਼ਬਰ »

ਯੂਥ ਕਾਂਗਰਸੀ ਆਗੂਆਂ ਵਲੋਂ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦਾ ਜਾਇਜ਼ਾ

ਡਡਵਿੰਡੀ, 16 ਜੂਨ (ਦਿਲਬਾਗ ਸਿੰਘ ਝੰਡ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਬਿਨਾਂ ਕਿਸੇ ਭੇਦਭਾਵ ਤੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਪਿੰਡ ਦੇ ਸਰਬਪੱਖੀ ਵਿਕਾਸ ਕਰਵਾਉਣ ਦੀ ਚਲਾਈ ਹੋਈ ਮੁਹਿੰਮ ਨਾਲ ਜਿੱਥੇ ਪਿੰਡਾਂ ਦੀ ...

ਪੂਰੀ ਖ਼ਬਰ »

ਨੌਜਵਾਨਾਂ ਦੀ ਸਿਆਸੀ ਹਲਚਲ ਨੇ ਭੁਲੱਥ ਦੀ ਸਿਆਸਤ ਗਰਮਾਈ, ਲੋਕਾਂ ਨੂੰ ਸੋਚਣ ਲਈ ਕੀਤਾ ਮਜਬੂਰ-ਖੱਖ

ਨਡਾਲਾ, 16 ਜੂਨ (ਮਾਨ)-ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਕਾਂਗਰਸ 'ਚ ਵਾਪਸੀ ਨੇ ਜਿੱਥੇ ਪਹਿਲਾਂ ਹੀ ਹਲਕੇ ਦੀ ਸਿਆਸਤ ਗਰਮਾਈ ਹੋਈ ਸੀ ਉਥੇ ਹਲਕੇ ਦੇ ਨੌਜਵਾਨਾਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣਾ ਵੱਖਰਾ ਧੜਾ ਬਣਾ ਕੇ ਸਿਆਸੀ ਮੈਦਾਨ ਵਿਚ ਕੁੱਦ ਗਏ ਹਨ ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX