ਤਾਜਾ ਖ਼ਬਰਾਂ


ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  24 minutes ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 2 hours ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 3 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 5 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 5 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 5 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 6 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 6 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 7 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 7 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 8 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 8 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 8 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 7 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਜਗਰਾਓਂ

ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਦਿੱਤੇ ਅਸਤੀਫ਼ੇ

ਜਗਰਾਉਂ, 17 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਜਗਰਾਉਂ ਮੰਡੀ 'ਚ ਮੂੰਗੀ ਵੱਧ ਤੋਲਣ ਦੇ ਮਾਮਲੇ 'ਚ ਆੜ੍ਹਤੀਆ ਐਸੋਸੀਏਸ਼ਨਾਂ ਵੀ ਆਹਮੋ-ਸਾਹਮਣੇ ਹੋ ਗਈਆਂ ਹਨ, ਜਿੱਥੇ ਅੱਜ ਜਗਰਾਉਂ ਦੀ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਕਲੇਰ ਤੇ ਜਰਨਲ ਸਕੱਤਰ ਜਗਜੀਤ ਸਿੰਘ ਸਿੱਧੂ ਨੇ ਦੂਸਰੀ ਧਿਰ ਦੇ ਇਕ ਆਗੂ 'ਤੇ ਮੂੰਗੀ ਵੱਧ ਤੋਲਣ ਦੇ ਦੋਸ਼ ਲਗਾਉਂਦਿਆਂ ਅਸਤੀਫ਼ਾ ਦੇ ਦਿੱਤਾ, ਉੱਥੇ ਦੂਸਰੇ ਪਾਸੇ ਆੜ੍ਹਤੀਆ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਸਵਰਨਜੀਤ ਸਿੰਘ ਗਿੱਦੜਵਿੰਡੀ ਨੇ ਲਗਾਏ ਜਾ ਰਹੇ ਦੋਸ਼ਾਂ ਨੂੰ ਨਕਾਰਿਆ ਅਤੇ ਕਿਹਾ ਕਿ ਪਹਿਲੀ ਧਿਰ ਵਲੋਂ ਜਾਣਬੁੱਝ ਕੇ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਇਹ ਵੀ ਕਿਹਾ ਕਿ ਆੜ੍ਹਤੀਆਂ ਲਈ ਨਾਜਾਇਜ਼ ਕੰਡੇ ਬੀਜਣ ਦੀ ਬਜਾਏ ਭਾਈਚਾਰੇ ਦੀ ਭਲਾਈ ਲਈ ਕੰਮ ਕਰਨ ਅੱਗੇ ਆਉਣ | ਸ: ਕਲੇਰ ਅਤੇ ਸਿੱਧੂ ਨੇ ਆਪਣੇ ਅਸਤੀਫ਼ੇ ਐਸੋਸੀਏਸ਼ਨ ਦੇ ਸਰਪ੍ਰਸਤ ਅੰਮਿ੍ਤ ਲਾਲ ਮਿੱਤਲ ਨੂੰ ਸੌਂਪੇ | ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਕਲੇਰ ਤੇ ਜਨਰਲ ਸਕੱਤਰ ਜਗਜੀਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਪਿਛਲੇ 11 ਸਾਲਾਂ ਤੋਂ ਲਗਾਤਾਰ ਐਸੋਸੀਏਸ਼ਨ ਦੀ ਪਾਰਦਰਸ਼ੀ ਢੰਗ ਨਾਲ ਸੇਵਾ ਕਰ ਰਹੇ ਹਨ | ਬੀਤੇ ਦਿਨੀਂ ਆੜ੍ਹਤੀਆ ਐਸੋਸੀਏਸ਼ਨ ਦਾ ਆਗੂ ਲਿਖ ਕੇ ਗਲਤ ਖ਼ਬਰਾਂ ਲੱਗ ਰਹੀਆਂ ਹਨ, ਜਿਨ੍ਹਾਂ ਦਾ ਸਾਡੀ ਸੰਸਥਾ ਨਾਲ ਕੋਈ ਸਬੰਧ ਨਹੀਂ ਹੈ | ਉਨ੍ਹਾਂ ਐਸੋਸੀਏਸ਼ਨ ਨੂੰ ਪ੍ਰਧਾਨ ਤੇ ਜਰਨਲ ਸਕੱਤਰ ਦੀ ਜ਼ਿੰਮੇਵਾਰੀ ਕਿਸੇ ਹੋਰ ਸੂਝਵਾਨ ਆੜ੍ਹਤੀਏ ਨੂੰ ਦੇਣ ਦੀ ਵੀ ਅਪੀਲ ਕੀਤੀ |

ਪਾਵਰਕਾਮ ਰਾਏਕੋਟ ਚਹੇਤਿਆਂ 'ਤੇ ਮਿਹਰਬਾਨ

ਰਾਏਕੋਟ, 17 ਜੂਨ (ਬਲਵਿੰਦਰ ਸਿੰਘ ਲਿੱਤਰ)- ਪਿਛਲੇ ਕਈ ਦਿਨਾਂ ਤੋਂ ਮੀਡੀਆ ਦੀਆਂ ਸੁਰਖੀਆਂ ਵਿਚ ਚੱਲੇ ਆ ਰਹੇ ਰਾਏਕੋਟ ਪਾਵਰਕਾਮ ਵਲੋਂ ਇਕ ਹੋਰ ਅਨੋਖਾ ਕਾਰਨਾਮਾ ਕੀਤਾ ਗਿਆ ਜਿਸ ਵਲੋਂ ਰਾਏਕੋਟ ਸ਼ਹਿਰ ਦੇ ਮੁਹੱਲਾ ਗੁਰੂ ਨਾਨਕਪੁਰਾ ਦੇ ਨਜ਼ਦੀਕ ਸਥਿਤ ਆਪਣੇ 2 ...

ਪੂਰੀ ਖ਼ਬਰ »

ਕਾਨੂੰਨ ਵਾਪਸ ਨਾ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ-ਭਾਕਿਯੂ ਡਕੌ ਾਦਾ ਆਗੂ

ਮੁੱਲਾਂਪੁਰ-ਦਾਖਾ, 17 ਜੂਨ (ਨਿਰਮਲ ਸਿੰਘ ਧਾਲੀਵਾਲ)- ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ-ਮਜ਼ਦੂਰਾਂ ਵਲੋਂ ਟੋਲ ਬੈਰੀਅਰਾਂ ਜਾਂ ਹੋਰ ਧਰਨਿਆਂ ਨੂੰ ਉਦੋਂ ਤੱਕ ਸਥਾਈ ਰੂਪ ਵਿਚ ਪੱਕੇ ਰੱਖਿਆ ਜਾਵੇਗਾ, ਜਦ ਤੱਕ ਸੰਯੁਕਤ ਕਿਸਾਨ ਮੋਰਚਾ ਨਾਲ ਬੈਠਕ ਕਰਕੇ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 17 ਜੂਨ (ਨਿਰਮਲ ਸਿੰਘ ਧਾਲੀਵਾਲ)- ਪੁਲਿਸ ਸਬ ਡਵੀਜਨ ਦਾਖਾ ਡੀ.ਐੱਸ.ਪੀ ਗੁਰਬੰਸ ਸਿੰਘ ਬੈਂਸ ਵਲੋਂ ਆਪਣੀ ਪੁਲਿਸ ਨੂੰ ਨਸ਼ਾ ਤਸਕਰਾਂ, ਹੋਰ ਸਮਾਜ ਵਿਰੋਧੀ ਗਤੀਵਿਧੀ ਵਿਚ ਲੱਗੇ ਲੋਕਾਂ ਖ਼ਿਲਾਫ਼ ਸਖ਼ਤੀ ਦੇ ਆਦੇਸ਼ਾਂ ਬਾਅਦ ਥਾਣਾ ਦਾਖਾ ਐੱਸ.ਐੱਚ.ਓ. ...

ਪੂਰੀ ਖ਼ਬਰ »

ਪੁੜੈਣ ਸਕੂਲ ਦਾ ਵਿਦਿਆਰਥੀ ਹਰਜਿੰਦਰ ਸਿੰਘ ਕੰਪਿਊਟਰ ਵਿਸ਼ੇ 'ਤੇ ਵੀਡੀਓ ਪੇਸ਼ ਕਰਨ 'ਚ ਜੇਤੂ

ਹੰਬੜਾਂ, 17 ਜੂਨ (ਮੇਜਰ ਹੰਬੜਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੜੈਣ ਦੇ ਹੋਣਹਾਰ ਵਿਦਿਆਰਥੀ ਹਰਜਿੰਦਰ ਸਿੰਘ ਕੰਪਿਊਟਰ ਵਿਸ਼ੇ ਸਬੰਧੀ ਵੀਡੀਓ ਪੇਸ਼ ਕਰਨ ਦੇ ਅੱਠਵੀਂ ਜਮਾਤ ਦੇ ਹੋਏ ਬਲਾਕ ਸਿੱਧਵਾਂ ਬੇਟ-2 ਦੇ ਮੁਕਾਬਲਿਆਂ 'ਚੋਂ ਤੀਜਾ ਸਥਾਨ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਪੁਲਿਸ ਚੌਕੀ ਗਿੱਦੜਵਿੰਡੀ ਵਲੋਂ ਹੈਰੋਇਨ ਸਮੇਤ ਇਕ ਕਾਬੂ

ਸਿੱਧਵਾਂ ਬੇਟ, 17 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਡੀ.ਐੱਸ.ਪੀ. ਜਗਰਾਉਂ ਦੇ ਨਿਰਦੇਸ਼ 'ਤੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਕੀ ਗਿੱਦੜਵਿੰਡੀ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ 'ਚ ਏਜੰਟ ਸੰਧੀਆ ਖ਼ਿਲਾਫ਼ ਮੁਕੱਦਮਾ ਦਰਜ

ਮੁੱਲਾਂਪੁਰ-ਦਾਖਾ, 17 ਜੂਨ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਚਰਨਜੀਤ ਸਿੰਘ ਸੋਹਲ ਵਲੋਂ ਗੈਰ ਕਾਰੋਬਾਰੀ ਲੋਕਾਂ 'ਤੇ ਸਿਕੰਜਾ ਕਸ ਦੇਣ ਦੀਆਂ ਸਖ਼ਤ ਹਦਾਇਤਾਂ 'ਤੇ ਅਮਲ ਕਰਦਿਆਂ ਥਾਣਾ ਦਾਖਾ ਐੱਸ.ਐੱਚ.ਓ. ਪ੍ਰੇਮ ਸਿੰਘ ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਖੇਤੀਬਾੜੀ ਸਭਾ ਤਲਵੰਡੀ ਖੁਰਦ 'ਚ 31 ਲੱਖ ਤੋਂ ਵੱਧ ਦੇ ਘਪਲੇ ਦੀ ਫ਼ਾਈਲ ਪੁਲਿਸ ਨੇ ਢਾਈ ਮਹੀਨਿਆਂ ਤੋਂ ਦੱਬੀ

ਜਗਰਾਉਂ, 17 ਜੂਨ (ਜੋਗਿੰਦਰ ਸਿੰਘ)- ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਤਲਵੰਡੀ ਖੁਰਦ 'ਚ ਹੋਏ 31 ਲੱਖ 71 ਹਜ਼ਾਰ ਰੁਪਏ ਦੇ ਘਪਲੇ ਦੇ ਮਾਮਲੇ 'ਚ ਕਾਰਵਾਈ ਦੀ ਫਾਈਲ ਕਈ ਮਹੀਨਿਆਂ ਤੋਂ ਪੁਲਿਸ ਫਾਈਲਾਂ ਹੇਠ ਦੱਬੇ ਹੋਣ ਖ਼ਿਲਾਫ਼ ਕਿਸਾਨ ਜਥੇਬੰਦੀ ਨੇ ਸੰਘਰਸ਼ ਦਾ ਐਲਾਨ ਕਰ ...

ਪੂਰੀ ਖ਼ਬਰ »

ਭਾਕਿਯੂ (ਉਗਰਾਹਾਂ) ਨੇ ਮੰੂਗੀ ਵੱਧ ਤੋਲਣ ਵਾਲੇ ਆੜ੍ਹਤੀਏ ਵਿਰੁੱਧ ਮੰਗੀ ਕਾਰਵਾਈ

ਜਗਰਾਉਂ, 17 ਜੂਨ (ਜੋਗਿੰਦਰ ਸਿੰਘ)-ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਜਗਰਾਉਂ ਮੰਡੀ 'ਚ ਮੂੰਗੀ ਲੈ ਕੇ ਆਉਂਦੇ ਕਿਸਾਨਾਂ ਦੀ ਹੋ ਰਹੀ ਲੁੱਟ ਦਾ ਨੋਟਿਸ ਲੈਦਿਆਂ, ਇਸ ਮਾਮਲੇ 'ਚ ਜਾਂਚ ਮੰਗੀ ਹੈ | ਯੂਨੀਅਨ ਦੇ ਨੁਮਾਇੰਦਿਆਂ ਨੇ ਅੱਜ ਮੰਡੀ ਦਾ ਦੌਰਾ ਕਰਨ ...

ਪੂਰੀ ਖ਼ਬਰ »

11 ਕਿਲੋ ਚੂਰਾ ਭੁੱਕੀ ਸਮੇਤ ਇਕ ਕਾਬੂ

ਜੋਧਾਂ, 17 ਜੂਨ (ਗੁਰਵਿੰਦਰ ਸਿੰਘ ਹੈਪੀ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ ਦੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਐਂਟੀਨਾਰਕੋਟਿਕ ਸੈੱਲ ਜਗਰਾਉ ਨੇ ਜੋਧਾਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ

ਸਿੱਧਵਾਂ ਬੇਟ, 17 ਜੂਨ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਚੌਕੀ ਭੂੰਦੜੀ ਦੀ ਪੁਲਿਸ ਨੇ ਕਿਸੇ ਖਾਸ ਮੁਖਬਰ ਦੀ ਇਤਲਾਹ 'ਤੇ ਪਿੰਡ ਗੋਰਸੀਆਂ ਕਾਦਰਬਖ; ਦੇ ਨਜ਼ਦੀਕ ਨਾਕਾਬੰਦੀ ਕਰਕੇ ਇਕ ਮੋਟਰਸਾਈਕਲ ਮਾਰਕਾ ਹਾਂਡਾ ਪੀ.ਬੀ.25-ਜੀ 5758 'ਤੇ ਘੁੰਮ ਰਹੇ ਸਖ਼ਸ਼ ...

ਪੂਰੀ ਖ਼ਬਰ »

ਕਾਂਗਰਸ ਨੇ ਦੱਬੇ-ਕੁਚਲੇ ਲੋਕਾਂ ਨੂੰ ਵੋਟ ਬੈਂਕ ਵਜੋਂ ਹੀ ਵਰਤਿਆ-ਇਯਾਲੀ, ਢਿੱਲੋਂ

ਭੂੰਦੜੀ, 17 ਜੂਨ (ਕੁਲਦੀਪ ਸਿੰਘ ਮਾਨ)- ਕਾਂਗਰਸ ਨੇ ਹਮੇਸ਼ਾ ਹੀ ਦਲਿਤ ਤੇ ਦੱਬੇ ਕੁਚਲੇ ਲੋਕਾਂ ਨੂੰ ਆਪਣੇ ਵੋਟ ਬੈਂਕ ਵਜੋਂ ਇਸਤੇਮਾਲ ਕੀਤਾ ਹੈ | ਇਹ ਪ੍ਰਗਟਾਵਾ ਸ਼੍ਰ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਯਾਲੀ ਤੇ ਚੇਅਰਮੈਨ ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਗੱਠਜੋੜ ਹਲਕਾ ਦਾਖਾ 'ਚ ਕਾਰਗਰ ਸਿੱਧ ਹੋਵੇਗਾ-ਧਾਲੀਵਾਲ, ਭੱਠਾਧੂਹਾ, ਭੰਗੂ, ਗਿੱਲ

ਹੰਬੜਾਂ, 17 ਜੂਨ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ 'ਚ ਹੋਏ ਗੱਠਜੋੜ ਨਾਲ ਜਿੱਥੇ ਵਿਰੋਧੀਆਂ ਦੀ ਨੀਂਦ ਉੱਡ ਚੁੱਕੀ ਹੈ ਉੱਥੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਸੂਬੇ ਦੇ ਨਾਲ ਹਲਕਾ ਦਾਖਾ 'ਚ ਵੀ ਕਾਰਗਾਰ ਸਿੱਧ ਹੋਵੇਗਾ | ਇਹ ...

ਪੂਰੀ ਖ਼ਬਰ »

ਸ਼ਿਵ ਮੰਦਰ ਮਾਣੂੰਕੇ ਦੀ ਪ੍ਰਬੰਧਕ ਕਮੇਟੀ ਦੀ ਸਰਪੰਚ ਸੰਧੂ ਦੀ ਅਗਵਾਈ ਹੇਠ ਚੋਣ

ਹਠੂਰ, 17 ਜੂਨ (ਜਸਵਿੰਦਰ ਸਿੰਘ ਛਿੰਦਾ)-ਪਿੰਡ ਮਾਣੂੰਕੇ ਦੇ ਸ਼ਿਵ ਮੰਦਰ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਪੰਚ ਗੁਰਮੁਖ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੀ ਗਈ | ਇਸ ਸਬੰਧੀ ਵਿਚ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਰਪੰਚ ਗੁਰਮੁਖ ਸਿੰਘ ਸੰਧੂ ਨੇ ਦੱਸਿਆ ਕਿ ਇਸ ਕਮੇਟੀ ...

ਪੂਰੀ ਖ਼ਬਰ »

ਮੱਲ੍ਹਾ ਵਿਖੇ ਸਮਾਜ ਸੇਵੀ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ

ਹਠੂਰ, 17 ਜੂਨ (ਜਸਵਿੰਦਰ ਸਿੰਘ ਛਿੰਦਾ)-ਉੱਘੇ ਸਮਾਜ ਸੇਵੀ ਅਤੇ ਪਿੰਡ ਮੱਲ੍ਹਾ ਦੇ ਸਾਬਕਾ ਸਰਪੰਚ ਅਮਰਜੀਤ ਸਿੰਘ ਮੱਲ੍ਹਾ ਅਤੇ ਕੁਝ ਹੋਰ ਦਾਨੀਆਂ ਦਾ ਅੱਜ ਡਿਸਪੈਂਸਰੀ ਮੱਲ੍ਹਾ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ...

ਪੂਰੀ ਖ਼ਬਰ »

ਸਲੇਮਪੁਰ ਢਾਹਾ ਵਿਖੇ ਗੁਰੂ ਰਵਿਦਾਸ ਜੀ ਦਾ ਜੋਤੀ-ਜੋਤ ਦਿਵਸ ਮਨਾਇਆ

ਹੰਬੜਾਂ, 17 ਜੂਨ (ਹਰਵਿੰਦਰ ਸਿੰਘ ਮੱਕੜ)- ਇੱਥੋਂ ਨਜ਼ਦੀਕੀ ਪਿੰਡ ਸਲੇਮਪੁਰ ਢਾਹਾ ਵਿਖੇ ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ ਪੰਜਾਬ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਜੋਤੀ ਜੋਤ ਦਿਵਸ ਸ਼ਰਧਾ ਨਾਲ ਮਨਾਇਆ ਗਿਆ | ਫੈੱਡਰੇਸ਼ਨ ਪ੍ਰਧਾਨ ਗੁਰਮੁੱਖ ਸਿੰਘ ਬੁਢੇਲ ਤੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਜਗਰਾਉਂ ਦੀ ਮੀਟਿੰਗ

ਜਗਰਾਉਂ, 17 ਜੂਨ (ਹਰਿਵੰਦਰ ਸਿੰਘ ਖ਼ਾਲਸਾ)-ਤਰਕਸ਼ੀਲ ਸੁਸਾਇਟੀ ਇਕਾਈ ਜਗਰਾਉਂ ਦੀ ਮੀਟਿੰਗ ਪ੍ਰਧਾਨ ਕਰਤਾਰ ਸਿੰਘ ਵੀਰਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ | ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦਾ ਡਟਵਾਂ ਸਾਥ ਦੇਣ ...

ਪੂਰੀ ਖ਼ਬਰ »

ਨਾਨਕਸਰ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਜਗਰਾਉਂ, 17 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਕਾਸ਼ ਕਰਵਾਏ ਅਖੰਡ ਪਾਠਾਂ ਦੇ ਭੋਗ ਪਾਏ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਨੇ ਐੱਨ.ਐੱਚ.ਏ.ਆਈ. ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ

ਰਾਏਕੋਟ, 17 ਜੂਨ (ਸੁਸ਼ੀਲ)-ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਮੈਂਬਰ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਚੇਅਰਮੈਨ ਡਾ: ਸੁਖਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ ਅਤੇ ਸਾਹਨੇਵਾਲ ਵਿਚ ...

ਪੂਰੀ ਖ਼ਬਰ »

ਸੈਫ ਇੰਟਰਨੈਸ਼ਨਲ ਨੇ ਪਮਾਲ ਪਾਰਕ 'ਚ ਬੱਚਿਆਂ ਲਈ ਝੂਲੇ ਲਗਵਾਏ

ਮੁੱਲਾਂਪੁਰ-ਦਾਖਾ, 17 ਜੂਨ (ਨਿਰਮਲ ਸਿੰਘ ਧਾਲੀਵਾਲ)-ਸੈਫ ਇੰਟਰਨੈਸ਼ਨਲ ਵਲੋਂ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸੇਵਾਵਾਂ ਸਮੇਂ ਮਾਤਾ-ਪਿਤਾ ਤੋਂ ਵਿਹੂਣੇ ਬੱਚਿਆਂ ਦੀ ਪੜ੍ਹਾਈ, ਵਿਧਵਾਵਾਂ ਲਈ ਸਹਾਇਤਾ ਦੇ ਨਾਲ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਲਈ ਘਰ ਬਣਾਉਣ ਤੱਕ ...

ਪੂਰੀ ਖ਼ਬਰ »

ਡਾਂਗੋਂ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ

ਲੋਹਟਬੱਦੀ, 17 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਪਿੰਡ ਡਾਂਗੋਂ ਵਿਖੇ ਸ਼ਹੀਦਾਂ ਦੇ ਸਿਰਤਾਜ, ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਕਰਵਾਏ ਗਏ, ਸੁਖਮਨੀ ਸਾਹਿਬ ਉਪਰੰਤ ਆਸਾ ਦੀ ...

ਪੂਰੀ ਖ਼ਬਰ »

ਸ਼ਹਿਰ 'ਚ ਸੀਵਰੇਜ ਦੀ ਲੀਕੇਜ ਕਾਰਨ ਗੰਦਗੀ ਫੈਲੀ

ਰਾਏਕੋਟ, 17 ਜੂਨ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਸ਼ਹਿਰ ਵਿਚ ਕਮੇਟੀ ਗੇਟ ਸਾਹਮਣੇ ਸੀਵਰੇਜ ਦੀ ਲੀਕੇਜ ਕਾਰਨ ਸੜਕ ਨੇ ਨਰਕ ਦਾ ਰੂਪ ਧਾਰ ਲਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਮ ਕੁਮਾਰ ਛਾਪਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਰੀਬ 1 ਮਹੀਨੇ ਤੋਂ ਹੋ ਰਹੀ ...

ਪੂਰੀ ਖ਼ਬਰ »

ਭਾਕਿਯੂ ਦੇ ਸੀਨੀਅਰ ਆਗੂ ਹਰਦਿਆਲ ਸਿੰਘ ਨਹੀਂ ਰਹੇ

ਭੰੂਦੜੀ, 17 ਜੂਨ (ਕੁਲਦੀਪ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਦੇ ਯੂਨੀਅਨ ਦੇ ਸੀਨੀਅਰ ਆਗੂ ਹਰਦਿਆਲ ਸਿੰਘ ਸਿਵੀਆ ਇਕ ਸੰਖੇਪ ਜਿਹੀ ਬੀਮਾਰੀ ਕਾਰਨ ਸਾਥੋ ਵਿਛੜਾ ਗਏ ਸਨ | ਉਹ ਜ਼ਿੰਦਗੀ ਭਰ ਕਿਰਤੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕਰਦੇ ਰਹੇ | ਉਹ ਨਾ ਦੀ ਅੰਤਿਮ ...

ਪੂਰੀ ਖ਼ਬਰ »

ਬਾਬਾ ਕਰਤਾਰ ਸਿੰਘ ਝੋਰੜਾਂ ਨਮਿਤ ਸ਼ਰਧਾਂਜਲੀ ਸਮਾਗਮ

ਹਠੂਰ, 17 ਜੂਨ (ਜਸਵਿੰਦਰ ਸਿੰਘ ਛਿੰਦਾ)-ਨਾਨਕਸਰ ਸੰਪ੍ਰਦਾਇ ਦੇ ਮਹਾਂਪੁਰਸ਼ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਭਤੀਜੇ ਬਾਬਾ ਕਰਤਾਰ ਸਿੰਘ ਝੋਰੜਾਂ (ਯੂ.ਐਸ.ਏ.) ਵਾਲੇ ਅਕਾਲ ਚਲਾਣਾ ਕਰ ਗਏ | ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵੀ ਤੇ ਸਿੱਖ ਬੁੱਧੀਜੀਵੀ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਏਕਤਾ ਸਬੰਧੀ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ

ਹਠੂਰ, 17 ਜੂਨ (ਜਸਵਿੰਦਰ ਸਿੰਘ ਛਿੰਦਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਪੇਂਡੂ ਮਜ਼ਦੂਰ ਯੂਨੀਅਨ ਇਲਾਕਾ ਹਠੂਰ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਕਾਲੇ ਝੰਡੇ ਲਹਿਰਾਏ ਗਏ ਅਤੇ ਪਿੰਡ ਮਾਣੂੰਕੇ ਵਿਖੇ ਜਥੇਬੰਦੀ ਵਲੋਂ ਕਾਲੇ ਖੇਤੀ ਕਾਨੂੰਨਾਂ ਦੇ ...

ਪੂਰੀ ਖ਼ਬਰ »

ਸਿੱਧਵਾਂ ਕਾਲਜ 'ਚ ਸਵੈ-ਰੁਜ਼ਗਾਰ ਪ੍ਰਤੀ ਜਾਗਰੂਕਤਾ ਵੈਬੀਨਾਰ

ਚੌਂਕੀਮਾਨ, 17 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਹੁੰਦਲ ਦੀ ਅਗਵਾਈ ਹੇਠ ਸਵੈ-ਰੁਜ਼ਗਾਰ ਜਾਗਰੂਕਤਾ ...

ਪੂਰੀ ਖ਼ਬਰ »

ਪੰਜਾਬ ਰਿਟਾਇਰਡ ਮਿਊਾਸੀਪਲ ਵਰਕਰ ਯੂਨੀਅਨ ਵਲੋਂ ਮਨਿਸਟਰੀਅਲ ਮੁਲਾਜ਼ਮਾਂ ਦੀ ਡਟਵੀਂ ਹਮਾਇਤ

ਜਗਰਾਉਂ, 17 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਰਿਟਾਇਰਡ ਮਿਊਾਸੀਪਲ ਵਰਕਰ ਯੂਨੀਅਨ ਦੀ ਮੀਟਿੰਗ ਸੂਬਾ ਕਾਰਜਕਾਰੀ ਪ੍ਰਧਾਨ ਜਸਪਾਲ ਮਾਨਖੇੜਾ ਬਠਿੰਡਾ ਦੀ ਪ੍ਰਧਾਨਗੀ ਹੇਠ ਜਗਰਾਉਂ ਵਿਖੇ ਹੋਈ, ਜਿਸ ਵਿਚ ਵੱਖ-ਵੱਖ ਸੀਨੀਅਰ ਆਗੂ ਸ਼ਾਮਿਲ ਹੋਏ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਹਲਕਾ ਇੰਚਾਰਜ ਵਲੋਂ ਸੈਨਿਕ ਵਿੰਗ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਬਲੌਰ ਸਿੰਘ ਭੰਮੀਪੁਰਾ ਸਨਮਾਨਿਤ

ਰਾਏਕੋਟ, 17 ਜੂਨ (ਬਲਵਿੰਦਰ ਸਿੰਘ ਲਿੱਤਰ)-ਸਾਬਕਾ ਸਰਪੰਚ ਕੈਪਟਨ ਬਲੌਰ ਸਿੰਘ ਭੰਮੀਪੁਰਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਪ੍ਰਧਾਨ ਲੁਧਿਆਣਾ ਦਿਹਾਤੀ ਨਿਯੁਕਤ ਕਰਨ 'ਤੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਗਹਿਣਿਆਂ ਬਦਲੇ 12 ਲੱਖ ਦਾ ਦਿੱਤਾ ਚੈੱਕ ਕੈਸ਼ ਨਾ ਹੋਣ 'ਤੇ ਮਾਮਲਾ ਦਰਜ

ਜਗਰਾਉਂ, 17 ਜੂਨ (ਜੋਗਿੰਦਰ ਸਿੰਘ)-ਸੋਨੇ ਦੇ ਗਹਿਣਿਆਂ ਬਦਲੇ ਜਿਊਲਰ ਨੂੰ ਦਿੱਤਾ 12 ਲੱਖ ਰੁਪਏ ਦਾ ਚੈੱਕ ਬਾਊਾਸ ਹੋ ਜਾਣ 'ਤੇ ਪੁਲਿਸ ਨੇ ਥਾਣਾ ਸਿਟੀ 'ਚ ਗੁਰਮਿੰਦਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਮੁਹੱਲਾ ਅਗਵਾੜ ਗੁੱਜਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ | ਇਹ ...

ਪੂਰੀ ਖ਼ਬਰ »

ਨੰਬਰਦਾਰ ਜਗਰੂਪ ਸਿੰਘ ਈਸੇਵਾਲ ਦੇ ਪਿਤਾ ਦੀ ਮੌਤ 'ਤੇ ਕੈਪਟਨ ਸੰਧੂ ਤੇ ਹੋਰਾਂ ਨੇ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 17 ਜੂਨ (ਨਿਰਮਲ ਸਿੰਘ ਧਾਲੀਵਾਲ)-ਪਿੰਡ ਈਸੇਵਾਲ ਦੇ ਸੇਵਾਮੁਕਤ ਸੈਨਿਕ ਅਜਮੇਰ ਸਿੰਘ ਗਰੇਵਾਲ ਸਪੁੱਤਰ ਸਵ: ਬਚਨ ਸਿੰਘ ਅਕਾਲ ਚਲਾਣਾ ਕਰ ਗਏ | ਨੰਬਰਦਾਰ ਜਗਰੂਪ ਸਿੰਘ ਗਰੇਵਾਲ ਅਤੇ ਜਸਪ੍ਰੀਤ ਕੌਰ ਦੇ ਪਿਤਾ ਅਜਮੇਰ ਸਿੰਘ ਗਰੇਵਾਲ ਦੇ ਅਕਾਲ ਚਲਾਣਾ ...

ਪੂਰੀ ਖ਼ਬਰ »

ਨੂਰਾ ਮਾਹੀ ਬੱਸ ਸਟੈਂਡ ਰਾਏਕੋਟ ਮੁਢਲੀਆਂ ਸਹੂਲਤਾਂ ਤੋਂ ਸੱਖਣਾ

ਰਾਏਕੋਟ, 17 ਜੂਨ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਰਾਏਕੋਟ ਨੂੰ ਰੋਜ਼ਾਨਾ ਹਜ਼ਾਰਾਂ ਰੁਪਏ ਦੀ ਆਮਦਨ ਦੇਣ ਵਾਲਾ ਨੂਰਾ ਮਾਹੀ ਬੱਸ ਸਟੈਂਡ ਰਾਏਕੋਟ ਮੁੱਢਲੀਆਂ ਸਹੂਲਤਾਂ ਤੋਂ ਸੱਖਣਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਸ਼੍ਰੋਮਣੀ ਯੂਥ ਅਕਾਲੀ ਦਲ (ਸੰਯੁਕਤ) ਵਲੋਂ ਜਗਰਾਉਂ 'ਚ ਵਾਤਾਵਰਨ ਸੰਭਾਲ ਮੁਹਿੰਮ ਸ਼ੁਰੂ

ਜਗਰਾਉਂ, 17 ਜੂਨ (ਜੋਗਿੰਦਰ ਸਿੰਘ)-ਸ਼੍ਰੋਮਣੀ ਯੂਥ ਅਕਾਲੀ ਦਲ (ਸੰਯੁਕਤ) ਵਲੋਂ ਸ਼ਹੀਦਾਂ ਦੀ ਯਾਦ 'ਚ ਸ਼ੁਰੂ ਕੀਤੀ ਵਾਤਾਵਰਨ ਸੰਭਾਲ ਮੁਹਿੰਮ ਤਹਿਤ ਅੱਜ ਇਥੇ ਜਗਰਾਉਂ 'ਚ ਪੈਂਦੇ ਕੋਠੇ ਰਾਹਲਾਂ ਵਿਖੇ ਬੂਟੇ ਲਗਾਏ ਗਏ | ਇਸ ਮੌਕੇ ਅਕਾਲੀ ਦਲ ਸੰਯੁਕਤ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਚੌ ਾਕੀਮਾਨ ਨੂੰ ਮੀਤ ਪ੍ਰਧਾਨ ਬਣਾਉਣ 'ਤੇ ਅਕਾਲੀ ਦਲ ਹਾਈਕਮਾਂਡ ਦਾ ਧੰਨਵਾਦ

ਗੁਰੂਸਰ ਸੁਧਾਰ, 17 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਸਾਬਕਾ ਪ੍ਰਚਾਰਕ ਤੇ ਟਕਸਾਲੀ ਆਗੂ ਸਵ: ਤਾਰਾ ਸਿੰਘ ਚੌਂਕੀਮਾਨ ਦੇ ਸਪੁੱਤਰ ਸ: ਬਲਜਿੰਦਰ ਸਿੰਘ ਚੌਂਕੀਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਜਥੇਬੰਦਕ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ

ਰਾਏਕੋਟ, 17 ਜੂਨ (ਬਲਵਿੰਦਰ ਸਿੰਘ ਲਿੱਤਰ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਵਿਚ ਵਿਦਿਆਰਥਣਾਂ ਲਈ ਪੜ੍ਹਾਈ ਦਾ ਸੁਖਾਵਾਂ ਮਾਹੌਲ ਅਤੇ ਵਿਦਿਆਰਥਣਾਂ ਦੀ ਪੜ੍ਹਾਈ ਵਿਚ ਮਿਹਨਤ ਕਰਨ ਦੀ ਰੁਚੀ ਦੇ ਵਧੀਆ ਨਤੀਜੇ ਨਿਕਲ ਰਹੇ ਹਨ | ਪੰਜਾਬ ...

ਪੂਰੀ ਖ਼ਬਰ »

ਗਹਿਣਿਆਂ ਬਦਲੇ 12 ਲੱਖ ਦਾ ਦਿੱਤਾ ਚੈੱਕ ਕੈਸ਼ ਨਾ ਹੋਣ 'ਤੇ ਮਾਮਲਾ ਦਰਜ

ਜਗਰਾਉਂ, 17 ਜੂਨ (ਜੋਗਿੰਦਰ ਸਿੰਘ)-ਸੋਨੇ ਦੇ ਗਹਿਣਿਆਂ ਬਦਲੇ ਜਿਊਲਰ ਨੂੰ ਦਿੱਤਾ 12 ਲੱਖ ਰੁਪਏ ਦਾ ਚੈੱਕ ਬਾਊਾਸ ਹੋ ਜਾਣ 'ਤੇ ਪੁਲਿਸ ਨੇ ਥਾਣਾ ਸਿਟੀ 'ਚ ਗੁਰਮਿੰਦਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਮੁਹੱਲਾ ਅਗਵਾੜ ਗੁੱਜਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ | ਇਹ ...

ਪੂਰੀ ਖ਼ਬਰ »

ਨੌਜਵਾਨ ਆਗੂ ਦਵਿੰਦਰ ਸਿੰਘ ਮਾਨ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ

ਰਾਏਕੋਟ, 17 ਜੂਨ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ, ਪਾਰਟੀ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਤਲਵੰਡੀ ਵਲੋਂ ਹਲਕਾ ਰਾਏਕੋਟ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ...

ਪੂਰੀ ਖ਼ਬਰ »

ਸੋਹੀਆਂ ਵਿਖੇ ਗੁਰਦੁਆਰਾ ਸਾਹਿਬ ਨੂੰ ਬਲਰਾਜ ਸਿੰਘ ਗਿੱਲ ਵਲੋਂ 51 ਹਜ਼ਾਰ ਦੀ ਸੇਵਾ

ਚੌਂਕੀਮਾਨ, 17 ਜੂਨ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸਾਹਿਬ ਪਿੰਡ ਸੋਹੀਆਂ ਵਿਖੇ ਦਾਨੀ ਪਰਿਵਾਰ ਬਲਰਾਜ ਸਿੰਘ ਗਿੱਲ ਪਿੰਡ ਲਾਦੀਆਂ ਤੇ ਬੀਬੀ ਹਰਜੀਤ ਕੌਰ ਗਿੱਲ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਸਨਮਾਨ ਕੀਤਾ ...

ਪੂਰੀ ਖ਼ਬਰ »

ਐੱਸ.ਜੀ.ਜੀ ਗਰਲਜ਼ ਕਾਲਜ ਰਾਏਕੋਟ ਦੇ ਬੀ.ਏ. ਭਾਗ-ਤੀਜਾ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 17 ਜੂਨ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ ਕਾਲਜ ਰਾਏਕੋਟ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜੇ ਵਿਚ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਰਜਨੀ ਬਾਲਾ ਨੇ ਜਾਣਕਾਰੀ ...

ਪੂਰੀ ਖ਼ਬਰ »

ਪ੍ਰਾਇਮਰੀ ਹੈਲਥ ਸੈਂਟਰ ਪਿੰਡ ਵਿਰਕ ਨੂੰ ਦਵਾਈਆਂ ਦਿੱਤੀਆਂ

ਚੌਂਕੀਮਾਨ, 17 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਵਿਰਕ ਵਿਖੇ ਸਾਬਕਾ ਸਰਪੰਚ ਸਵ: ਜਗਮੇਲ ਸਿੰਘ ਵਿਰਕ ਦੀ ਯਾਦ ਵਿਚ ਉਨ੍ਹਾਂ ਦੀਆਂ ਬੇਟੀਆਂ ਸੁਰਿੰਦਰ ਕੌਰ ਕੈਨੇਡਾ, ਨਰਿੰਦਰ ਕੌਰ ਤੇ ਚਰਨਜੀਤ ਕੌਰ ਵਲੋਂ ਪ੍ਰਾਇਮਰੀ ਹੈਲਥ ਸੈਂਟਰ ਪਿੰਡ ਵਿਰਕ ਨੂੰ ਦਵਾਈਆਂ ਸਮੇਤ ...

ਪੂਰੀ ਖ਼ਬਰ »

ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਬਸਪਾ ਆਗੂਆਂ ਨਾਲ ਮੀਟਿੰਗ

ਰਾਏਕੋਟ, 17 ਜੂਨ (ਬਲਵਿੰਦਰ ਸਿੰਘ ਲਿੱਤਰ)-ਅਕਾਲੀ ਦਲ-ਬਸਪਾ ਗਠਜੋੜ ਦੇ ਬਾਅਦ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਬਸਪਾ ਆਗੂਆਂ ਨਾਲ ਆਪਣੇ ਦਫ਼ਤਰ ਰਾਏਕੋਟ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਪਿੰਡ ਚੌਂਕੀਮਾਨ ਵਿਖੇ ਮਾਤਾ ਹਰਬੰਸ ਕੌਰ ਧਾਲੀਵਾਲ ਚੈਰੀਟੇਬਲ ਸੁਸਾਇਟੀ ਦਾ ਗਠਨ

ਚੌਂਕੀਮਾਨ, 17 ਜੂਨ (ਤੇਜਿੰਦਰ ਸਿੰਘ ਚੱਢਾ)-ਮਾਤਾ ਹਰਬੰਸ ਕੌਰ ਧਾਲੀਵਾਲ ਚੌਂਕੀਮਾਨ ਚੈਰੀਟੇਬਲ ਸੁਸਾਇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਲੇਖਕ ਭੁਪਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਾ: ਬਲਤੇਜ ਸਿੰਘ ਬਦੇਸਾ, ਇੰਜੀਨੀਅਰ ਬਰਿੰਦਰ ਸਿੰਘ ਜੀ.ਐੱਨ.ਈ ਲੁਧਿਆਣਾ, ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਮਨਾਇਆ ਜਾ ਰਿਹਾ ਯੋਗਾ ਹਫ਼ਤਾ

ਚੌਂਕੀਮਾਨ, 17 ਜੂਨ (ਤੇਜਿੰਦਰ ਸਿੰਘ ਚੱਢਾ)-ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ 'ਤੇ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ 15 ਜੂਨ ਤੋਂ 21 ਜੂਨ ਤੱਕ ਯੋਗਾ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਦੌਰਾਨ ਯੋਗਾ ਅਤੇ ਆਸਣਾਂ ਦੀਆਂ ਵੀਡੀਓਜ਼ ਆਨਲਾਈਨ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਚੋਂ ਰੁੱਖ ਵੱਢਣ ਦੇ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨੂੰ ਮਿਲੇਗਾ ਵਫ਼ਦ

ਹਠੂਰ, 17 ਜੂਨ (ਜਸਵਿੰਦਰ ਸਿੰਘ ਛਿੰਦਾ)-ਪਿੰਡ ਚੀਮਾ ਦੀ ਪੰਚਾਇਤੀ ਸ਼ਾਮਲਾਟ ਜ਼ਮੀਨ 'ਚੋਂ 19 ਮਈ ਨੂੰ ਪਿੰਡ ਦੇ ਹੀ ਇਕ ਐੱਨ.ਆਰ.ਆਈ. ਵਲੋਂ ਡੇਕ ਦੇ 65 ਦੇ ਕਰੀਬ ਪੁੱਟੇ ਰੁੱਖਾਂ ਦੇ ਮਾਮਲੇ ਸਬੰਧੀ ਅੱਜ ਬੀ.ਡੀ.ਪੀ.ਓ. ਜਗਰਾਉਂ ਵਲੋਂ ਕੋਈ ਕਾਰਵਾਈ ਕਰਨ ਦੀ ਬਜਾਏ ਇਕ ਵਾਰ ਫਿਰ ...

ਪੂਰੀ ਖ਼ਬਰ »

ਭਾਈ ਗਰੇਵਾਲ ਨੇ ਗੁਰਬਾਣੀ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ

ਸਿੱਧਵਾਂ ਬੇਟ, 17 ਜੂਨ (ਜਸਵੰਤ ਸਿੰਘ ਸਲੇਮਪੁਰੀ)-ਕੌਮ ਦੇ ਭਵਿੱਖ ਨੂੰ ਆਪਣੇ ਮੂਲ ਨਾਲ ਜੋੜਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਚੁਣੌਤੀ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਅਜਿਹੇ ਪਰਉਪਕਾਰੀ ਉਪਰਾਲੇ ਕਰ ਰਹੀਆਂ ਹਨ | ...

ਪੂਰੀ ਖ਼ਬਰ »

ਪਿੰਡ ਗੋਰਸੀਆਂ ਕਾਦਰਬਖਸ਼ ਦੀ ਪੰਚਾਇਤ ਨੇ ਝੋਨਾ ਲਗਾਉਣ ਵਾਲੀ ਜਾਪਾਨੀ ਕਬੋਟਾ ਮਸ਼ੀਨ ਖ਼ਰੀਦੀ

ਸਿੱਧਵਾਂ ਬੇਟ, 17 ਜੂਨ (ਜਸਵੰਤ ਸਿੰਘ ਸਲੇਮਪੁਰੀ)- ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਲਾਗਲੇ ਪਿੰਡ ਗੋਰਸੀਆਂ ਕਾਦਰਬਖਸ਼ ਦੇ ਸਰਪੰਚ ਜਗਦੇਵ ਸਿੰਘ ਦਿਉਲ ਨੇ ਸਮੂਹ ਗ੍ਰਾਮ ਪੰਚਾਇਤ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਪਿੰਡ ਦੇ ਕਿਸਾਨਾਂ ਦੀ ਸਹੂਲਤ ਲਈ ਕਰੀਬ 13.53 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX