ਤਾਜਾ ਖ਼ਬਰਾਂ


ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  6 minutes ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  37 minutes ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  16 minutes ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਫਾਜ਼ਿਲਕਾ / ਅਬੋਹਰ

ਖ਼ਰਾਬੇ ਦਾ ਮੁਆਵਜ਼ਾ ਨਾ ਮਿਲਣ 'ਤੇ ਕਿਸਾਨਾਂ ਵਲੋਂ ਧਰਨਾ

ਬੱਲੂਆਣਾ, 17 ਜੂਨ (ਜਸਮੇਲ ਸਿੰਘ ਢਿੱਲੋਂ)-ਇਕ ਸਾਲ ਪਹਿਲਾਂ ਹਲਕਾ ਬੱਲੂਆਣਾ ਦੇ 30 ਪਿੰਡਾਂ ਵਿਚ ਮੀਂਹ ਅਤੇ ਸੇਮ ਨਾਲੇ ਦੇ ਪਾਣੀ ਨਾਲ ਹੋਏ 4000 ਏਕੜ ਨਰਮੇ ਅਤੇ ਕਣਕ ਦੀ ਫ਼ਸਲ ਦੇ ਖ਼ਰਾਬੇ ਦਾ ਮੁਆਵਜ਼ਾ ਨਾ ਮਿਲਣ ਕਰਕੇ ਸੰਯੁਕਤ ਮੋਰਚੇ ਦੇ ਬੈਨਰ ਹੇਠ ਕਿਸਾਨਾਂ ਨੇ ਅਬੋਹਰ-ਸੀਤੋ ਗੰੁਨੋ੍ਹ ਸੜਕ 'ਤੇ ਪਿੰਡ ਸਰਦਾਰਪੁਰਾ ਦੇ ਨਜ਼ਦੀਕ ਬਣੇ ਮੰਦਿਰ ਕੋਲ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ | ਇਕੱਤਰ ਹੋਏ ਕਿਸਾਨਾਂ ਨੇ ਦੱਸਿਆ ਕਿ ਪਿੰਡ ਸਰਦਾਰਪੁਰਾ, ਦੁਤਾਰਾ ਵਾਲੀ, ਰਾਏਪੁਰਾ, ਭਾਗਸਰ, ਰਾਜਾ ਵਾਲੀ ਅਤੇ ਇਸ ਦੇ ਨਾਲ ਲੱਗਦੇ ਲਗਪਗ 30 ਪਿੰਡਾਂ ਵਿਚ ਪਿਛਲੇ ਸਾਲ ਅਕਤੂਬਰ 2020 ਵਿਚ ਭਾਰੀ ਮੀਂਹ ਪੈਣ ਕਾਰਨ ਅਤੇ ਇੱਥੋਂ ਲੰਘ ਰਹੇ ਸੇਮ ਨਾਲੇ ਵਿਚ ਓਵਰ ਫਲੋਅ ਪਾਣੀ ਨਾਲ 4000 ਏਕੜ ਵਿਚ ਪਾਣੀ ਭਰ ਗਿਆ ਸੀ ਜਿਸ ਕਾਰਨ ਨਰਮੇ ਦੀ ਭਰ ਜੋਬਨ 'ਤੇ ਖੜ੍ਹੀ ਫ਼ਸਲ ਖ਼ਤਮ ਹੋ ਗਈ ਸੀ ਅਤੇ ਹਾੜੀ ਦੀ ਫ਼ਸਲ ਵੀ ਨਹੀਂ ਬੀਜੀ ਜਾ ਸਕਦੀ ਸੀ | ਉਨ੍ਹਾਂ ਦੱਸਿਆ ਕਿ ਉਸ ਸਮੇਂ ਮੌਕੇ ਦੀ ਸਰਕਾਰ ਨੇ ਆ ਕੇ ਮੌਕਾ ਵੀ ਵੇਖਿਆ ਸੀ ਤੇ ਸਪੈਸ਼ਲ ਗਿਰਦਾਵਰੀ ਵੀ ਕਰਵਾਈ ਸੀ ਪਰੰਤੂ ਅੱਠ ਮਹੀਨੇ ਬੀਤ ਜਾਣ 'ਤੇ ਅਜੇ ਤੱਕ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤੀ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਧਰਨਾ ਲਗਾਤਾਰ ਜਾਰੀ ਰਹੇਗਾ | ਜਿੰਨੀ ਦੇਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਜਾਂਦਾ ਕਿਸਾਨ ਧਰਨੇ ਤੋਂ ਨਹੀਂ ਉੱਠਣਗੇ | ਦੂਜੇ ਪਾਸੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਵੱਡੀ ਪ੍ਰੇਸ਼ਾਨੀ ਬਣੀ ਰਹੀ | ਰਾਹਗੀਰਾਂ ਨੂੰ ਿਲੰਕ ਸੜਕਾਂ ਰਾਹੀ ਅਬੋਹਰ ਸ਼ਹਿਰ ਨੂੰ ਜਾਣਾ ਪਿਆ | ਇਸ ਸਮੇਂ ਸਾਬਕਾ ਵਿਧਾਇਕ ਅਤੇ ਸੰਸਦੀ ਸਕੱਤਰ ਗੁਰਤੇਜ ਸਿੰਘ ਘੁੜਿਆਣਾ ਨੇ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਪੁੱਜੇ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ: ਘੁੜਿਆਣਾ ਨੇ ਦੱਸਿਆ ਕਿ ਅਕਾਲੀ ਸਰਕਾਰ ਸਮੇਂ ਇਸ ਇਲਾਕੇ ਵਿਚ ਹੋਈ ਗੜੇਮਾਰੀ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਤਕਰੀਬਨ ਡੇਢ ਅਰਬ ਰੁਪਏ ਮੁਆਵਜ਼ਾ ਦਿੱਤਾ ਗਿਆ ਸੀ | ਇਸ ਮੌਕੇ ਆਜ਼ਾਦ ਕਿਸਾਨ ਮੋਰਚਾ ਦੇ ਪ੍ਰਧਾਨ ਮਨੋਜ ਗੋਦਾਰਾ, ਕਿਸਾਨ ਆਗੂ ਇੰਦਰਜੀਤ ਸਿੰਘ ਬਜਾਜ, ਸਾਬਕਾ ਸਰਪੰਚ ਅਕਸ਼ੈ ਬਿਸ਼ਨੋਈ, ਮਨੋਜ ਗੋਦਾਰਾ, ਪ੍ਰਵੀਨ ਬਾਗੜੀਆ, ਵਿਸ਼ਾਲ ਕੁਮਾਰ, ਜਗਦੀਸ਼, ਸੁਰਿੰਦਰ ਭਾਦੂ, ਵਿਕਰਮ, ਮਹੀ ਰਾਮ ਮਾਸਟਰ, ਸਤਪਾਲ ਆਦਿ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਪੰਜਾਬ ਦੇ ਭਲੇ ਲਈ ਆਮ ਆਦਮੀ ਪਾਰਟੀ ਹੀ ਵਿਕਲਪ ਹੈ-ਵਧਵਾ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸੀਨੀਅਰ ਟਰੇਡ ਵਿੰਗ ਆਗੂ ਅਰੁਣ ਵਧਵਾ ਵਲੋਂ ਜਨ ਸੰਪਰਕ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਪਿੰਡਾਂ ਵਿਚ ਕਮੇਟੀਆਂ ਦਾ ਗਠਨ ਕਰਨ ਦਾ ਸਿਲਸਿਲਾ ਵੀ ਜਾਰੀ ਹੈ | ...

ਪੂਰੀ ਖ਼ਬਰ »

ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹੇ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 31 ਜੁਲਾਈ 2021 ਤੱਕ ਲਾਗੂ ਰਹਿਣਗੇ | ਜ਼ਿਲ੍ਹਾ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਨੇ ਕੱਚੇ ਅਧਿਆਪਕਾਂ ਦੇ ਹੱਕ 'ਚ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਬੈਨਰ ਹੇਠ ਜ਼ਿਲ੍ਹੇ ਦੇ ਅਧਿਆਪਕਾਂ ਨੇ ਮੁਹਾਲੀ ਵਿਖੇ ਚੱਲ ਰਹੇ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਦੀਆਂ ਮੰਗਾਂ ਮੰਨਣ ਲਈ ਮੁੱਖ ਮੰਤਰੀ ਖ਼ੁਦ ਅੱਗੇ ਆਉਣ-ਆਗੂ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਪੀ.ਡਬਲਯੂ.ਡੀ. ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਖੁੰਗਰ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ) ਦੇ ਜ਼ਿਲ੍ਹਾ ਫ਼ਾਜ਼ਿਲਕਾ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਰੋਨਾ ਸਬੰਧੀ ਗਾਈਡ- ਲਾਈਨਜ਼, ਪਾਬੰਦੀਆਂ ਤੇ ਛੋਟਾਂ ਸਬੰਧੀ ਹੁਕਮ ਜਾਰੀ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਵਲੋਂ ਕੋਰੋਨਾ ਸਬੰਧੀ ਜਾਰੀ ਪਾਬੰਦੀਆਂ//ਲਾਕ ਡਾਊਨ ਅਤੇ ਛੋਟਾਂ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਨਹਿਰੀ ਪਾਣੀ ਪੂਰਾ ਕਰਨ ਦੀ ਮੰਗ

ਮੰਡੀ ਅਰਨੀਵਾਲਾ, 17 ਜੂਨ (ਨਿਸ਼ਾਨ ਸਿੰਘ ਸੰਧੂ)-ਫ਼ਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਨਾਲ ਸਬੰਧਿਤ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਵਿਚ ਨਹਿਰੀ ਪਾਣੀ ਦੀ ਘਾਟ ਦੇ ਮੁੱਦੇ ਨੂੰ ਉਠਾਇਆ ਗਿਆ ਅਤੇ ਇਸ ਮੀਟਿੰਗ ਵਿਚ ਨਹਿਰੀ ਮਹਿਕਮੇ 'ਤੇ ਵਾਰਾਬੰਦੀ ...

ਪੂਰੀ ਖ਼ਬਰ »

ਅੰਬੇਡਕਰ ਭਵਨ ਬਣਾਉਣ ਲਈ ਮੇਅਰ ਨੂੰ ਦਿੱਤਾ ਮੰਗ ਪੱਤਰ

ਅਬੋਹਰ, 17 ਜੂਨ (ਕੁਲਦੀਪ ਸਿੰਘ ਸੰਧੂ)-ਇਲਾਕੇ ਵਿਚ ਚੱਲ ਰਹੇ ਵਿਕਾਸ ਦੇ ਤਹਿਤ ਨਗਰ ਨਿਗਮ ਵਲੋਂ ਬਹੁਤ ਸਾਰੇ ਨਵੇਂ ਮਾਰਗਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ | ਇਨ੍ਹਾਂ ਬਣ ਰਹੇ ਮਾਰਗਾਂ ਵਿਚ ਕਿਸੇ ਇਕ ਮਾਰਗ ਦਾ ਨਾਂਅ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਸ਼ੁਰੂ ਕੀਤਾ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ

ਅਬੋਹਰ, 17 ਜੂਨ (ਕੁਲਦੀਪ ਸਿੰਘ ਸੰਧੂ)-ਸਰਕਾਰੀ ਹਸਪਤਾਲ ਦੇ ਐੱਸ.ਐਮ.ਓ. ਡਾ: ਗਗਨਦੀਪ ਸਿੰਘ ਦੀ ਅਗਵਾਈ ਵਿਚ ਹਸਪਤਾਲ ਦੀ ਪੀ.ਪੀ. ਯੂਨਿਟ ਦੇ ਨੋਡਲ ਅਧਿਕਾਰੀ ਡਾ: ਦੀਕਸ਼ੀ ਅਨੇਜਾ ਨੇ ਏ.ਐਨ.ਐਮ. ਵਰਕਰਾਂ ਨਾਲ ਬੈਠਕ ਕਰਕੇ ਕੈਂਪਾਂ ਵਿਚ ਡਿਊਟੀਆਂ ਲਗਾਈਆਂ ਅਤੇ ਲੋਕਾਂ ਨੂੰ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰ ਯੂਨੀਅਨ ਦੀ ਚੋਣ

ਅਬੋਹਰ, 17 ਜੂਨ (ਕੁਲਦੀਪ ਸਿੰਘ ਸੰਧੂ)-ਮਿਡ ਡੇ ਮੀਲ ਵਰਕਰ ਯੂਨੀਅਨ ਬਲਾਕ ਅਬੋਹਰ-1 ਅਤੇ ਅਬੋਹਰ-2 ਦੀ ਮੀਟਿੰਗ ਸਥਾਨਕ ਨਹਿਰੂ ਪਾਰਕ ਅਬੋਹਰ ਵਿਖੇ ਹੋਈ | ਜਿਸ ਵਿਚ ਸੂਬਾ ਪ੍ਰਧਾਨ ਬਿਮਲਾ ਰਾਣੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਵਿਚ ਵਰਕਰਾਂ ਦੀਆਂ ਮੰਗਾਂ ...

ਪੂਰੀ ਖ਼ਬਰ »

120 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੰੂ ਕਾਰ ਵਿਚ ਨਾਜਾਇਜ਼ ਸ਼ਰਾਬ ਰੱਖ ਕੇ ਵੇਚਣ ਜਾਂਦੇ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਏ ਐੱਸ ਆਈ ਮੱਖਣ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਅਧਿਆਪਕਾਂ ਨੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਕੀਤੀ ਮੰਗ

ਅਬੋਹਰ, 17 ਜੂਨ (ਕੁਲਦੀਪ ਸਿੰਘ ਸੰਧੂ)-ਅਧਿਆਪਕਾਂ ਦੀ ਇਕ ਜਰੂਰੀ ਬੈਠਕ ਸਥਾਨਕ ਨਹਿਰੂ ਪਾਰਕ ਵਿਖੇ ਹੋਈ, ਜਿਸ ਵਿਚ ਪਿਛਲੇ 15 ਸਾਲਾਂ ਤੋਂ ਨਿਗੂਣੀ ਤਨਖ਼ਾਹਾਂ 'ਤੇ ਕੰਮ ਕਰ ਰਹੇ ਕੱਚੇ ਅਧਿਆਪਕਾਂ ਨੂੰ ਸਰਕਾਰ ਵਲੋਂ ਵਾਰ-ਵਾਰ ਮੀਟਿੰਗ ਦਾ ਸਮੇਂ ਦੇ ਕੇ ਉਨ੍ਹਾਂ ਨਾਲ ਗੱਲ ...

ਪੂਰੀ ਖ਼ਬਰ »

ਨਟਰੰਗ ਵਲੋਂ ਮੁਫ਼ਤ ਆਨਲਾਈਨ ਥੀਏਟਰ ਵਰਕਸ਼ਾਪ ਜਾਰੀ

ਅਬੋਹਰ, 17 ਜੂਨ (ਕੁਲਦੀਪ ਸਿੰਘ ਸੰਧੂ)-ਨਾਟਕ ਸੰਸਥਾ ਵਲੋਂ ਹਰ ਸਾਲ ਆਯੋਜਿਤ ਕੀਤੇ ਜਾਣ ਵਾਲੇ ਸਮਰ ਕੈਂਪ ਇਸ ਵਾਰ ਵੀ ਕੋਰੋਨਾ ਮਹਾਂਮਾਰੀ ਦੇ ਕਾਰਨ ਆਯੋਜਿਤ ਨਹੀਂ ਕੀਤਾ ਗਿਆ ਜਦੋਂ ਕਿ ਤਕਨੀਕ ਦਾ ਸਹਾਰਾ ਲੈ ਕੇ ਮੁਫ਼ਤ ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਪੁੱਤਰ ਦੇ ਜਨਮ ਦਿਨ ਮੌਕੇ ਸਾਡੀ ਰਸੋਈ ਨੂੰ ਦਿੱਤਾ 10 ਹਜ਼ਾਰ ਦਾ ਸਹਿਯੋਗ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸ਼ਸ਼ੀਕਾਂਤ ਨੇ ਆਪਣੇ ਪੁੱਤਰ ਪ੍ਰਣਵ ਕਾਂਤ ਦੇ ਜਨਮਦਿਨ ਮੌਕੇ ਸਾਡੀ ਰਸੋਈ ਲਈ 10 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਐੱਸ.ਡੀ.ਐਮ. ਕੇਸ਼ਵ ਗੋਇਲ ਨੂੰ ਸੌਂਪਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਲਗਾਏ ਜਾ ਰਹੇ ਟੈਸਟਿੰਗ ਤੇ ਵੈਕਸੀਨੇਸ਼ਨ ਕੈਂਪ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸ਼ਹਿਰ ਨਾਲ ਸਬੰਧਿਤ ਕੋਰੋਨਾ ਪੀੜਤ ਲੋੜਵੰਦਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਕੋਈ ਲੋੜਵੰਦ ਇਸ ਔਖੀ ਘੜੀ ਵਿਚ ਕੋਈ ਸਹੂਲਤ ਲੈਣ ਤੋਂ ਵਾਂਝਾ ਨਾ ਰਹੇ | ...

ਪੂਰੀ ਖ਼ਬਰ »

ਠੰਢੇ ਮਿੱਠੇ ਜਲ ਦੀ ਲਗਾਈ ਛਬੀਲ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਜਨ ਸੇਵਾ ਸੁਸਾਇਟੀ ਵਲੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਜਾਣਕਾਰੀ ਦਿੰਦਿਆਂ ਰਮਨ ਸੇਤੀਆ ਅਤੇ ਸੰਦੀਪ ਸਚਦੇਵਾ ਨੇ ਦੱਸਿਆ ਕਿ ਸੰਸਥਾ ਦੇ ਮੈਂਬਰ ਰਾਕੇਸ਼ ਗਿਲਹੋਤਰਾ ਦਾ ...

ਪੂਰੀ ਖ਼ਬਰ »

ਆਰ.ਓ. ਜਲ ਸੇਵਾ ਪ੍ਰਾਜੈਕਟ ਦਾ ਮੰਡੀ ਦੀ ਪੰਚਾਇਤ ਨੇ ਕੀਤਾ ਉਦਘਾਟਨ

ਮੰਡੀ ਲਾਧੂਕਾ, 17 ਜੂਨ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਦੇ ਸਾਈ ਦਰਬਾਰ ਅਤੇ ਦਾਨੀ ਸੱਜਣਾਂ ਵਲੋਂ ਮੰਡੀ ਵਿਚ ਸ਼ੁੱਧ ਪਾਣੀ ਲਈ ਲਗਾਏ ਗਏ ਆਰ.ਓ. ਜਲ ਸੇਵਾ ਪ੍ਰਾਜੈਕਟ ਦਾ ਉਦਘਾਟਨ ਮੰਡੀ ਲਾਧੂਕਾ ਦੇ ਸਰਪੰਚ ਪ੍ਰਵੀਨ ਰਾਣੀ ਵਢੇਰਾ ਦੇ ਪਤੀ ਮਿਹਰ ਚੰਦ ਵਢੇਰਾ ਤੇ ...

ਪੂਰੀ ਖ਼ਬਰ »

5 ਗਰਾਮ ਹੈਰੋਇਨ ਸਣੇ 1 ਕਾਬੂ

ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਅਮੀਰ ਖ਼ਾਸ ਪੁਲਿਸ ਨੇ ਇਕ ਵਿਅਕਤੀ ਨੂੰ 5 ਗਰਾਮ ਹੈਰੋਇਨ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਦਰ ਅਮੀਰ ਖ਼ਾਸ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੇ ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਅਬੋਹਰ, 17 ਜੂਨ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਗੁਮਜਾਲ ਵਿਖੇ ਮਲੇਰੀਆ ਬੁਖ਼ਾਰ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਐਮ.ਓ. ਖੂਈਖੇੜਾ ਡਾ: ਰੋਹਿਤ ਗੋਇਲ ਨੇ ਦੱਸਿਆ ਕਿ ਇਹ ਜਾਗਰੂਕਤਾ ਕੈਂਪ ਜ਼ਿਲ੍ਹਾ ਸਿਵਲ ਸਰਜਨ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਭਜਨ ਕੌਰ ਪਤਨੀ ਨਾਨਕ ਸਿੰਘ ਵਾਸੀ ਪਿੰਡ ਫ਼ਤਿਹਗੜ੍ਹ ...

ਪੂਰੀ ਖ਼ਬਰ »

ਸੱਟਾਂ ਮਾਰਨ 'ਤੇ ਮੁਕੱਦਮਾ ਦਰਜ

ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ 7 ਵਿਅਕਤੀਆਂ 'ਤੇ ਸੱਟਾਂ ਮਾਰਨ 'ਤੇ ਮੁਕੱਦਮਾ ਦਰਜ ਕੀਤਾ ਹੈ | ਸਬ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਰਮਿਤ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਟਿਵਾਣਾ ਕਲਾ ਨੇ ਦਰਖਾਸਤ ਦਿੱਤੀ ਸੀ ...

ਪੂਰੀ ਖ਼ਬਰ »

ਬਲੈਕਮੇਲ ਕਰਨ ਦੇ ਦੋਸ਼ 'ਚ ਗਿ੍ਫ਼ਤਾਰ

ਫ਼ਾਜ਼ਿਲਕਾ, 17 ਜੂਨ (ਅਮਰਜੀਤ ਸ਼ਰਮਾ)-ਸਿਟੀ ਥਾਣਾ ਪੁਲਿਸ ਨੇ ਬਲੈਕਮੇਲ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਜਤ ਕੁਮਾਰ ਪੁੱਤਰ ਸ਼ਿਵ ਕੁਮਾਰ ਵਾਸੀ ਗਲੀ ਨੰਬਰ 3, ਨੇੜੇ ਸਾਗਰ ਮੱਲ ਕੋਠੀ, ਰਾਜਾ ਸਿਨੇਮਾ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਜੈ ਜਵਾਨ ਜੈ ਕਿਸਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੁਣੇ

ਮੰਡੀ ਲਾਧੂਕਾ, 17 ਜੂਨ (ਰਾਕੇਸ਼ ਛਾਬੜਾ)-ਜੋਗਿੰਦਰ ਸਿੰਘ ਗੰਧੜ ਨੂੰ ਜੈ ਜਵਾਨ ਜੈ ਕਿਸਾਨ ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਅਤੇ ਕੈਪਟਨ ਗੁਰਚਰਨ ਸਿੰਘ ਸ਼ੋਰਿਆ ਚੱਕਰ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਚੁਣਿਆ ਗਿਆ ਹੈ | ਪਾਰਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਜੋਗਿੰਦਰ ਸਿੰਘ ...

ਪੂਰੀ ਖ਼ਬਰ »

3 ਗਰਾਮ ਹੈਰੋਇਨ ਤੇ 200 ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ

ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ 3 ਗਰਾਮ ਹੈਰੋਇਨ ਅਤੇ 200 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਸਬ ਇੰਸਪੈਕਟਰ ਅਮਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

250 ਨਸ਼ੀਲੀਆਂ ਗੋਲੀਆਂ ਸਣੇ 1 ਕਾਬੂ

ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ 250 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਕੀਤੀ ਬੈਠਕ

ਅਬੋਹਰ, 17 ਜੂਨ (ਕੁਲਦੀਪ ਸਿੰਘ ਸੰਧੂ)-ਮਹਾਂਮਾਰੀ ਨਿਯੰਤਰਨ ਵਿਭਾਗ ਦੇ ਅਧਿਕਾਰੀ ਡਾ: ਅਮਿੱਤ ਗੁਗਲਾਨੀ, ਸੁਰਿੰਦਰ ਪਾਲ ਮੱਕੜ, ਪਿ੍ੰਸ ਪੁਰੀ, ਸਵਰਨ ਸਿੰਘ ਨੇ ਅਬੋਹਰ ਦੇ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਐੱਸ.ਐਮ.ਓ. ਡਾ: ਗਗਨਦੀਪ ਸਿੰਘ ਨਾਲ ਬੈਠਕ ਕੀਤੀ | ਇਸ ਤੋਂ ...

ਪੂਰੀ ਖ਼ਬਰ »

ਸਰਕਾਰੀ ਇਮਾਰਤਾਂ ਤੇ ਪਾਣੀ ਦੀਆਂ ਟੈਂਕੀਆਂ ਦੀ ਸੁਰੱਖਿਆ ਲਈ ਕਰਮਚਾਰੀਆਂ ਦੀ 24 ਘੰਟੇ ਡਿਊਟੀ ਲਗਾਉਣ ਦੇ ਆਦੇਸ਼

ਫ਼ਾਜ਼ਿਲਕਾ, 17 ਜੂਨ (ਅਮਰਜੀਤ ਸ਼ਰਮਾ)-ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੇ ਜੈਸਰਤ ਸਿੰਘ ਸੰਧੂ ਖੁੜੰਜ ਨੂੰ ਕੀਤਾ ਸਨਮਾਨਿਤ

ਮੰਡੀ ਰੋੜਾਂਵਾਲੀ, 17 ਜੂਨ (ਮਨਜੀਤ ਸਿੰਘ ਬਰਾੜ)-ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਵਾਈਸ ਚੇਅਰਮੈਨ ਜੈਸਰਤ ਸਿੰਘ ਸੰਧੂ ਖੁੜੰਜ ਨੂੰ ਯੂਥ ਅਕਾਲੀ ਦਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਣਨ ਤੋਂ ਬਾਅਦ ...

ਪੂਰੀ ਖ਼ਬਰ »

ਜ਼ਰੂਰਤਮੰਦ ਅਪਾਹਜਾਂ ਨੂੰ ਵੰਡੇ ਟਰਾਈ ਸਾਈਕਲ

ਫ਼ਾਜ਼ਿਲਕਾ, 17 ਜੂਨ (ਅਮਰਜੀਤ ਸ਼ਰਮਾ)-ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਲੋਕਾਂ ਦੀ ਸਹਾਇਤਾ ਕਰਨ ਲਈ ਹਰ ਵੇਲੇ ਸਰਗਰਮ ਹਨ, ਸਮੇਂ-ਸਮੇਂ ਸਿਰ ਜ਼ਰੂਰਤ ਅਨੁਸਾਰ ਵਿਧਾਇਕ ਆਵਲਾ ਵਲੋਂ ਜ਼ਰੂਰਤਮੰਦ ਲੋਕਾਂ ਦੀ ਕੀਤੀ ਸਹਾਇਤਾ ਤੋਂ ਹਰ ਕੋਈ ਵਾਕਫ਼ ਹੈ | ਇਸ ਕੜੀ ਤਹਿਤ ...

ਪੂਰੀ ਖ਼ਬਰ »

31 ਮਾਰਚ ਤੱਕ ਫਾਰਮ ਅਪਲਾਈ ਕਰਨ ਵਾਲੇ ਲਾਭਪਾਤਰੀਆਂ ਦੇ ਖਾਤੇ 'ਚ ਆਈ ਆਸ਼ੀਰਵਾਦ ਸਕੀਮ ਦੀ ਰਾਸ਼ੀ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਸਰਕਾਰ ਵਲੋਂ ਲੋੜਵੰਦਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ | ਸਕੀਮਾਂ ਦੀ ਲੜੀ ਤਹਿਤ ਯੋਗ ਲਾਭਪਾਤਰੀਆਂ ਵਲੋਂ ਲੜਕੀਆਂ ਦੇ ਵਿਆਹ ਲਈ ਸਰਕਾਰ ਵਲੋਂ ਚਲਾਈ ਆਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ...

ਪੂਰੀ ਖ਼ਬਰ »

'ਆਪ' ਆਗੂ ਅਮਨਦੀਪ ਮੁਸਾਫਿਰ ਵਲੋਂ ਬਿਸ਼ਨਪੁਰਾ 'ਚ ਕਮੇਟੀ ਦਾ ਗਠਨ

ਬੱਲੂਆਣਾ, 17 ਜੂਨ (ਜਸਮੇਲ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਹਾਈਕਮਾਨ ਵਲੋਂ ਪਾਰਟੀ ਦੀ ਬੂਥ ਪੱਧਰ 'ਤੇ ਕਾਮਯਾਬ ਕਰਨ ਲਈ ਪਿੰਡ-ਪਿੰਡ ਜਾ ਕੇ ਕਮੇਟੀਆਂ ਕਾਇਮ ਕਰਨ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਹਲਕਾ ਬੱਲੂਆਣਾ ਦੇ ਆਗੂ ਅਮਨਦੀਪ ਸਿੰਘ ਮੁਸਾਫਿਰ ਨੇ ਪਿੰਡ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚਲਦੇ ਵਿਅਕਤੀ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਤਿੰਨ ਨਾਮਜ਼ਦ

ਅਬੋਹਰ, 17 ਜੂਨ (ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਜ਼ਮੀਨੀ ਵਿਵਾਦ ਦੇ ਚੱਲਦੇ ਵਿਅਕਤੀ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਧਾਲੀਵਾਲ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਬੁਰਜ ਮੁਹਾਰ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਮੋਟਰਸਾਈਕਲ ਚੋਰੀ ਹੋਣ ਤੇ ਨਾਮਾਲੂਮ ਚੋਰ ਤੇ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਇੰਦਰਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ 'ਚ ਇਕ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 17 ਜੂਨ (ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਉਣ ਦੇ ਮਾਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਮਾਮਲਾ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਦੇ ਦਾਦਾ ਨੇ ਦੱਸਿਆ ਰਣਜੀਤ ...

ਪੂਰੀ ਖ਼ਬਰ »

ਕਿਸਾਨਾਂ ਦੇ ਭਲੇ ਲਈ ਨਹਿਰਾਂ 'ਚ ਪੂਰਾ ਪਾਣੀ ਛੱਡਿਆ ਜਾਵੇ-ਐਡਵੋਕੇਟ ਗੋਲਡੀ ਕੰਬੋਜ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਨਹਿਰਾਂ ਵਿਚ ਪਾਣੀ ਕਾਫ਼ੀ ਘੱਟ ਆਉਣ ਕਾਰਨ ਕਿਸਾਨਾਂ ਨੂੰ ਬਹੁਤ ਮੁਸ਼ਕਿਲ ਪੈਦਾ ਹੋ ਰਹੀ ਹੈ | ਇਸ ਸ਼ਬਦ ਆਮ ਆਦਮੀ ਪਾਰਟੀ ਦੇ ਬੀ.ਸੀ. ਵਿੰਗ ਸੂਬਾ ਪ੍ਰਧਾਨ ਐਡਵੋਕੇਟ ਜਗਦੀਪ ਕੰਬੋਜ ਗੋਲਡੀ ਨੇ ਕਹੇ ਹਨ | ਉਨ੍ਹਾਂ ਅੱਜ ਪਿੰਡ ...

ਪੂਰੀ ਖ਼ਬਰ »

ਸਵਨਾ ਦੀ ਅਗਵਾਈ ਹੇਠ ਕਾਂਗਰਸ ਦਾ ਸਾਬਕਾ ਸਰਪੰਚ ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਦੂਸਰੀਆਂ ਪਾਰਟੀਆਂ ਦੇ ਆਗੂਆਂ ਨੂੰ ਆਪ ਵਿਚ ਸ਼ਾਮਿਲ ਕਰਨ ਦਾ ਸਿਲਸਿਲਾ ਜਾਰੀ ਹੈ | ਇਸ ਤਹਿਤ ਪਿੰਡ ਹੌਜ਼ ਗੰਧੜ ਦੇ ਸਾਬਕਾ ਸਰਪੰਚ ਮੁਖ਼ਤਿਆਰ ਸਿੰਘ ਨੇ ਆਪਣੇ ...

ਪੂਰੀ ਖ਼ਬਰ »

ਸ਼ਰਾਬ ਦੀਆਂ ਨਜਾਇਜ਼ ਬਰਾਂਚਾਂ ਬੰਦ ਕਰਵਾਉਣ ਦੀ ਮੰਗ

ਮੰਡੀ ਲਾਧੂਕਾ, 17 ਜੂਨ (ਰਾਕੇਸ਼ ਛਾਬੜਾ)-ਇਸ ਸਰਹੱਦੀ ਖੇਤਰ ਵਿਚ ਸ਼ਰਾਬ ਦੀਆਂ ਚੱਲ ਰਹੀਆਂ ਨਾਜਾਇਜ਼ ਬਰਾਂਚਾਂ ਨੂੰ ਬੰਦ ਕਰਵਾਏ ਜਾਣ ਦੀ ਮੰਗ ਕੀਤੀ ਗਈ ਹੈ | ਬਲਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਅਤੇ ਓਮ ਪ੍ਰਕਾਸ਼ ਪੁੱਤਰ ਬਲਵੀਰ ਸਿੰਘ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਅਬੋਹਰ, 17 ਜੂਨ (ਸੁਖਜੀਤ ਸਿੰਘ ਬਰਾੜ)-ਵਿਸ਼ਵ ਖ਼ੂਨਦਾਨ ਦਿਵਸ ਮੌਕੇ 'ਤੇ ਸਰਕਾਰੀ ਹਸਪਤਾਲ ਵਿਖੇ ਸ਼ਹਿਰ ਦੀਆਂ ਪ੍ਰਸਿੱਧ ਸੰਸਥਾਵਾਂ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਬਾਲਾ ਜੀ ਮਾਨਵ ਸੇਵਾ ਸੰਮਤੀ ਅਤੇ ਗਰੀਨ ਵੈੱਲਫੇਅਰ ਵਿੰਗ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨੂੰ ਮਿਲੇਗਾ ਬਲ- ਬੱਬੂ ਜੈਮਲ ਵਾਲਾ

ਮੰਡੀ ਲਾਧੂਕਾ, 17 ਜੂਨ (ਮਨਪ੍ਰੀਤ ਸਿੰਘ ਸੈਣੀ)-ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਅੰਦਰ ਹੋਏ ਗੱਠਜੋੜ ਸਬੰਧੀ ਹਲਕੇ ਜਲਾਲਾਬਾਦ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਜਗਸੀਰ ...

ਪੂਰੀ ਖ਼ਬਰ »

ਰਾਜਸਥਾਨ ਤੋਂ ਨਸ਼ੇ ਦੀ ਤਸਕਰੀ ਕਰਨ ਵਾਲੇ ਦੋ ਜਣੇ 80 ਕਿਲੋ ਪੋਸਤ ਸਣੇ ਗਿ੍ਫ਼ਤਾਰ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਰਾਜਸਥਾਨ ਤੋਂ ਪੰਜਾਬ ਅੰਦਰ ਨਸ਼ੇ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ 80 ਕਿਲੋ ਭੁਕੀ ਚੂਰਾ ਪੋਸਤ ਸਣੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ...

ਪੂਰੀ ਖ਼ਬਰ »

ਗੋਲਡੀ ਕੰਬੋਜ ਦੀ ਅਗਵਾਈ 'ਚ 'ਆਪ' 'ਚ ਸ਼ਾਮਿਲ ਹੋਏ ਮੁਹੱਲਾ ਵਾਸੀ

ਜਲਾਲਾਬਾਦ, 17 ਜੂਨ (ਨਿੱਜੀ ਪੱਤਰ ਪ੍ਰੇਰਕ)-ਹਲਕਾ ਜਲਾਲਾਬਾਦ ਇੰਚਾਰਜ ਅਤੇ ਪਾਰਟੀ ਦੇ ਬੀ.ਸੀ ਵਿੰਗ ਦੇ ਪੰਜਾਬ ਪ੍ਰਧਾਨ ਐਡਵੋਕੇਟ ਜਗਦੀਪ ਕੰਬੋਜ ਗੋਲਡੀ ਦੀ ਅਗਵਾਈ ਵਿਚ ਬੀਤੀ ਰਾਤ ਸ਼ਹਿਰ ਦੇ ਵਾਰਡ ਨੰਬਰ 17 ਗੋਬਿੰਦ ਨਗਰੀ ਵਿਚ ਦਰਜਨਾਂ ਵਾਰਡ ਵਾਸੀ ਆਪਣੀਆਂ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ 181 ਯੂਨਿਟ ਕੀਤਾ ਗਿਆ ਖ਼ੂਨਦਾਨ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਵਲੋਂ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਸਵ. ਰਾਜ ਰਾਣੀ ਛਾਬੜਾ ਦੀ ਯਾਦ ਵਿਚ ਖ਼ੂਨਦਾਨ ਕੈਂਪ ਲਾਲਾ ਸੁਨਾਮ ਰਾਏ ਮੈਮੋਰੀਅਲ ਹਾਲ ਵਿਚ ਲਗਾਇਆ ਗਿਆ | ਜਿਸ ਵਿਚ 181 ਨੌਜਵਾਨਾਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਪਾਰਟੀ ਪ੍ਰਧਾਨ ਦੀ ਦੂਰਅੰਦੇਸ਼ੀ ਸੋਚ ਦਾ ਨਤੀਜਾ-ਅਨੇਜਾ

ਜਲਾਲਾਬਾਦ, 17 ਜੂਨ (ਨਿੱਜੀ ਪੱਤਰ ਪ੍ਰੇਰਕ)-ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਦਾ ਹੀ ਨਤੀਜਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਸ਼ੋਕ ਅਨੇਜਾ , ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ...

ਪੂਰੀ ਖ਼ਬਰ »

ਬਾਬਾ ਭੂਰੇ ਸ਼ਾਹ ਦੀ ਦਰਗਾਹ 'ਤੇ ਜੋੜ ਮੇਲਾ ਮਨਾਇਆ

ਲੱਖੋ ਕੇ ਬਹਿਰਾਮ, 17 ਜੂਨ (ਰਾਜਿੰਦਰ ਸਿੰਘ ਹਾਂਡਾ)-ਨਜ਼ਦੀਕੀ ਪਿੰਡ ਦਿਲਾ ਰਾਮ ਵਿਖੇ ਬਾਬਾ ਭੂਰੇ ਸ਼ਾਹ ਦੀ ਦਰਗਾਹ 'ਤੇ ਸਲਾਨਾ ਜੋੜ ਮੇਲਾ ਇਸ ਵਾਰ ਸਾਦੇ ਢੰਗ ਨਾਲ ਮਨਾਇਆ ਗਿਆ | ਸਰਕਾਰੀ ਹਦਾਇਤਾਂ ਮੁਤਾਬਿਕ ਮਨਾਏ ਗਏ ਇਸ ਮੇਲੇ ਵਿਚ ਸੰਗਤਾਂ ਵਲੋਂ ਦੂਰੀ ਬਣਾ ਕੇ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ 'ਚ 'ਰਿਫਲੈਕਸਲਾਜੀ ਥਰੈਪੀ' ਵਿਸ਼ੇ 'ਤੇ ਆਨਲਾਈਨ ਵਰਕਸ਼ਾਪ

ਫ਼ਿਰੋਜ਼ਪੁਰ, 17 ਜੂਨ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ 'ਰਿਫਲੈਕਸਲਾਜੀ ਥਰੈਪੀ' ਵਿਸ਼ੇ 'ਤੇ ਇਕ ਆਨਲਾਈਨ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਦੇ ਰੂਪ ਵਿਚ ਡਾ: ਓਮੇਸ਼ ਆਰੀਆ ਡੀਨ ਅਤੇ ਚੇਅਰਪਰਸਨ ਡਿਪਾਰਟਮੈਂਟ ਆਫ਼ ...

ਪੂਰੀ ਖ਼ਬਰ »

ਸਰਹੱਦੀ ਖੇਤਰ ਵਿਚ 'ਆਪ' ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ ਸੰਧੂ)- ਰਵਾਇਤੀ ਪਾਰਟੀਆਂ ਦੀ ਸਿਆਸਤ ਤੋਂ ਤੰਗ ਲੋਕ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ 'ਚੋਂ ਲਾਂਭੇ ...

ਪੂਰੀ ਖ਼ਬਰ »

ਮਿਲਾਵਟਖੋਰਾਂ ਦੀ ਨਹੀਂ ਹੁਣ ਖ਼ੈਰ…

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਚਲਾਈ ਗਈ ਪੰਜਾਬ ਤੰਦਰੁਸਤ ਮੁਹਿੰਮ ਦੀ ਕਾਮਯਾਬੀ ਲਈ ਤੇ ਲੋਕਾਂ ਨੂੰ ਰੋਗ ਮੁਕਤ ਜੀਵਨ ਦੇਣ ਲਈ ਸਿਹਤ ਵਿਭਾਗ ਵਲੋਂ ਚੁੱਕੇ ਜਾ ਰਹੇ ਕਦਮਾਂ ਤਹਿਤ ਲੋਕਾਂ ਨੂੰ ਸ਼ੁੱਧ ਭੋਜਨ ਖਾਣ ਲਈ ਜਾਗਰੂਕ ਕਰਨ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨਾਲ ਪੰਜਾਬ ਦੀ ਸਿਆਸੀ ਫ਼ਿਜ਼ਾ 'ਚ ਨਵੀਂ ਸਵੇਰ ਦਾ ਹੋਇਆ ਆਗਾਜ਼

ਫ਼ਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)- 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚ ਹੋਏ ਗੱਠਜੋੜ ਨੂੰ ਲੈ ਕੇ ਅਕਾਲੀ ਦਲ ਦੇ ਨਾਲ ਬਸਪਾ ਆਗੂ ਤੇ ਵਰਕਰਾਂ ਵਿਚ ਵੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਗੱਠਜੋੜ ...

ਪੂਰੀ ਖ਼ਬਰ »

ਬੀ.ਕੇ.ਯੂ. ਰਾਜੇਵਾਲ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਅਬੋਹਰ, 17 ਜੂਨ (ਸੁਖਜੀਤ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਦੀ ਅਗਵਾਈ ਹੇਠ ਸਥਾਨਕ ਤਹਿਸੀਲਦਾਰ ਸ: ਜਸਪਾਲ ਸਿੰਘ ਬਰਾੜ ਨੂੰ ਪਿੰਡ ਦੀਵਾਨ ਖੇੜਾ 'ਚ 14 ਜੂਨ ਦੀ ਰਾਤ ਨੂੰ ਮੋਘਾ ਭੰਨ ਕੇ ਮੋਘੇ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX