ਤਾਜਾ ਖ਼ਬਰਾਂ


ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  5 minutes ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  36 minutes ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 1 hour ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  15 minutes ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਕਿਸਾਨਾਂ ਦੇ ਇਕ ਵਫ਼ਦ ਨਾਲ ਕੈਪਟਨ ਦੀ ਮੁਲਾਕਾਤ
. . .  1 day ago
ਚੰਡੀਗੜ੍ਹ, 26 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੁਲਾਕਾਤ ਕੀਤੀ । ਜਿਹੜੇ ਕਿਸਾਨਾਂ ਦੀਆਂ ਜ਼ਮੀਨਾਂ ਵੱਖ - ਵੱਖ ...
ਲੱਖੀ ਹੋਣਗੇ ਬਸਪਾ ਅਕਾਲੀ ਗੱਠਜੋੜ ਦੇ ਟਾਂਡਾ ਹਲਕੇ ਤੋਂ ਉਮੀਦਵਾਰ
. . .  1 day ago
ਟਾਂਡਾ ਉੜਮੁੜ, 26 ਜੁਲਾਈ (ਦੀਪਕ ਬਹਿਲ) - ਪੰਜਾਬ ਸੇਵਾ ਅਧਿਕਾਰ ਦੇ ਸਾਬਕਾ ਕਮਿਸ਼ਨਰ ਅਤੇ ਟਾਂਡਾ ਹਲਕੇ ਤੋਂ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਬਸਪਾ ਅਤੇ ਸ਼੍ਰੋਮਣੀ ਅਕਾਲੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਲੁਧਿਆਣਾ

50 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਖ਼ਤਰਨਾਕ ਲੁਟੇਰਾ ਤੇ ਵਾਹਨ ਚੋਰ ਗਰੋਹ ਦੇ 8 ਮੈਂਬਰ ਗਿ੍ਫ਼ਤਾਰ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਚਾਰ ਦਰਜਨ ਤੋਂ ਵੱਧ ਲੁੱਟ-ਖੋਹ ਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਖ਼ਤਰਨਾਕ ਲੁਟੇਰਾ ਗਰੋਹ ਦੇ 8 ਮੈਂਬਰਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਮੋਬਾਈਲ ਵਾਹਨ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ.ਡੀ.ਸੀ.ਪੀ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਸੀ.ਪੀ. ਵਰਿਆਮ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਅਮਲ ਵਿਚ ਲਿਆਂਦੀ ਹੈ ਅਤੇ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਮਨਦੀਪ ਉਰਫ਼ ਪਿ੍ੰਸ ਵਾਸੀ ਗੋਬਿੰਦ ਨਗਰ, ਪੰਕਜ ਉਰਫ਼ ਚੰਨੀ ਵਾਸੀ ਜਮਾਲਪੁਰ, ਗੁਰਚਰਨ ਸਿੰਘ ਉਰਫ਼ ਮੀਤਾ ਵਾਸੀ ਹਰਕਿ੍ਸ਼ਨ ਵਿਹਾਰ, ਜਤਿੰਦਰ ਸਿੰਘ ਉਰਫ਼ ਜਿੰਦਰੀ ਵਾਸੀ ਮਿਹਰਬਾਨ, ਗੋਪਾਲ ਵਾਸੀ ਸ਼ਿਵਾਜੀ ਨਗਰ, ਗੌਰਵ ਸਹਿਗਲ ਵਾਸੀ ਹੈਬੋਵਾਲ, ਰਾਹੁਲ ਵਾਸੀ ਬਾਲਮੀਕ ਮੁਹੱਲਾ ਤੇ ਜੰਮੂ ਦੀਨ ਵਾਸੀ ਕਬੀਰ ਨਗਰ ਸ਼ਾਮਿਲ ਹਨ | ਇਨ੍ਹਾਂ ਕਥਿਤ ਦੋਸ਼ੀਆਂ ਦੇ ਕਬਜ਼ੇ 'ਚੋਂ ਪੁਲਿਸ ਨੇ 46 ਮੋਬਾਈਲ ਤੇ ਚਾਰ ਵਾਹਨ ਬਰਾਮਦ ਕੀਤੇ ਹਨ | ਇਨ੍ਹਾਂ ਕਥਿਤ ਦੋਸ਼ੀਆਂ ਖ਼ਿਲਾਫ਼ ਵੱਖ ਵੱਖ ਥਾਣਿਆਂ ਵਿਚ ਕੇਸ ਦਰਜ ਕੀਤੇ ਗਏ ਹਨ | ਇਹ ਕਥਿਤ ਦੋਸ਼ੀ ਅੱਜ-ਕੱਲ੍ਹ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਸਰਗਰਮ ਸਨ ਤੇ ਲੁੱਟ-ਖੋਹ ਅਤੇ ਵਾਹਨ ਚੋਰੀ ਦੀਆਂ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਪੁਲਿਸ ਵਲੋਂ 1 ਜੂਨ ਤੋਂ 15 ਜੂਨ ਤੱਕ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਇਨ੍ਹਾਂ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਕੀਤੀ ਗਈ ਹੈ | ਕਥਿਤ ਦੋਸ਼ੀ ਰਾਹ ਜਾਂਦੇ ਲੋਕਾਂ ਨੂੰ ਹਥਿਆਰ ਦਿਖਾ ਕੇ ਲੁੱਟ ਲੈਂਦੇ ਸਨ | ਇਹ ਸਾਰੇ ਨਸ਼ਾ ਕਰਨ ਦੇ ਆਦੀ ਹਨ ਤੇ ਨਸ਼ੇ ਦੀ ਪੂਰਤੀ ਲਈ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਕਥਿਤ ਦੋਸ਼ੀ ਜ਼ਿਆਦਾਤਰ ਪ੍ਰਵਾਸੀ ਮਜ਼ਦੂਰਾਂ ਤੇ ਫੈਕਟਰੀ ਵਰਕਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਸਨ ਤੇ ਉਨ੍ਹਾਂ ਪਾਸੋਂ ਲੁੱਟ-ਖੋਹ ਕਰਦੇ ਸਨ | ਕਥਿਤ ਦੋਸ਼ੀ ਚੋਰੀ ਕੀਤੇ ਵਾਹਨਾਂ ਦੇੇ ਵੱਖ ਵੱਖ ਪੁਰਜੇ ਕਰਕੇ ਬਾਅਦ ਵਿਚ ਵੇਚ ਦਿੰਦੇ ਸਨ ਅਤੇ ਮੋਬਾਈਲ ਵੀ ਸਸਤੇ ਭਾਅ 'ਤੇ ਅੱਗੇ ਕੁਝ ਵਿਅਕਤੀਆਂ ਨੂੰ ਵੇਚ ਦਿੰਦੇ ਸਨ | ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਕੀਤੇ ਗਏ ਹਨ | ਕਥਿਤ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਕੁਝ ਮਾਮਲੇ ਦਰਜ ਹਨ | ਪੁਲਿਸ ਇਨ੍ਹਾਂ ਪਾਸੋਂ ਹੋਰ ਵੀ ਪੁੱਛ-ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ 15 ਦਿਨਾਂ ਦੌਰਾਨ ਚਲਾਈ ਗਈ ਮੁਹਿੰਮ ਦੌਰਾਨ ਪੁਲਿਸ ਨੂੰ ਵੱਡੇ ਪੱਧਰ 'ਤੇ ਸਫ਼ਲਤਾ ਮਿਲੀ ਹੈ ਤੇ ਇਸ ਦੌਰਾਨ 28 ਲੁਟੇਰੇ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਹਨ ਤੇ ਇਨ੍ਹਾਂ ਦੇ ਕਬਜ਼ੇ 'ਚੋਂ 67 ਮੋਬਾਈਲ, 13 ਵਾਹਨ ਤੇ ਕੁਝ ਹੋਰ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਦੀ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ |

ਨਗਰ ਨਿਗਮ ਦਫ਼ਤਰਾਂ ਦੇ ਬਾਹਰ ਭਾਜਪਾ ਵਲੋਂ ਪ੍ਰਦਰਸ਼ਨ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ, ਅਮਰੀਕ ਸਿੰਘ ਬਤਰਾ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪੇਂਦਰ ਸਿੰਘਲ ਦੀ ਅਗਵਾਈ ਹੇਠ ਜ਼ਿਲ੍ਹਾ ਭਾਜਪਾ ਅਹੁਦੇਦਾਰਾਂ, ਕੌਂਸਲਰਾਂ, ਮੰਡਲ ਪ੍ਰਧਾਨ ਅਤੇ ਵਰਕਰਾਂ ਨੇ ਅੱਜ ਸਵੇਰੇ 10 ਵਜੇ ਤੋਂ ਸਵੇਰੇ 11:30 ਵਜੇ ...

ਪੂਰੀ ਖ਼ਬਰ »

ਸਨਅਤਕਾਰਾਂ ਵਲੋਂ ਨਾਜਾਇਜ਼ ਜੁਰਮਾਨੇ ਪਾਉਣ ਕਰਕੇ ਬਿਜਲੀ ਨਿਗਮ ਖ਼ਿਲਾਫ਼ ਪ੍ਰਦਰਸ਼ਨ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਸਨਅਤਕਾਰਾਂ ਵਲੋਂ ਕਾਰਖਾਨਿਆਂ ਨੂੰ ਜ਼ੁਰਮਾਨੇ ਪਾਉਣ ਕਰਕੇ ਪਿਛਲੇ ਤਿੰਨ ਦਿਨ ਤੋਂ ਬਿਜਲੀ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਸਨਅਤਕਾਰਾਂ ਨੇ ਅੱਜ ਐਲਾਨ ਕੀਤਾ ਕਿ ਕਾਰਖਾਨਿਆਂ ਨੂੰ ਪਾਏ ਲੱਖਾਂ ਰੁਪਏ ...

ਪੂਰੀ ਖ਼ਬਰ »

ਵਾਰਡ-41 'ਚ ਸੱਗੂ ਦੀ ਅਗਵਾਈ 'ਚ ਟੀਕਾਕਰਨ ਕੈਂਪ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਵਿਡ-19 ਵੈਕਸੀਨੇਸ਼ਨ ਕੈਂਪਾਂ ਦਾ ਆਯੋਜਨ ਸੂਬੇ ਭਰ ਅੰਦਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਲੁਧਿਆਣਾ ਵਿਚ ਕੈਬਨਿਟ ...

ਪੂਰੀ ਖ਼ਬਰ »

ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਮ ਨਗਰ ਵਿਚ ਇਕ ਵਿਅਕਤੀ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਹੈ | ਜਾਂਚ ਅਧਿਕਾਰੀ ਦਲਬੀਰ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਸ਼ਨਾਖਤ ...

ਪੂਰੀ ਖ਼ਬਰ »

ਪਿੰਡ ਲਲਤੋਂ 'ਚ ਬੰਬਨੁਮਾ ਚੀਜ਼ ਮਿਲਣ ਨਾਲ ਦਹਿਸ਼ਤ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਦਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਲਲਤੋਂ ਦੀ ਸੂਆ ਰੋਡ 'ਤੇ ਪੈਟਰੋਲ ਪੰਪ ਨੇੜੇ ਇਕ ਬੰਬਨੁਮਾ ਚੀਜ਼ ਮਿਲਣ ਨਾਲ ਉੱਥੇ ਦਹਿਸ਼ਤ ਫੈਲ ਗਈ | ਜਾਣਕਾਰੀ ਅਨੁਸਾਰ ਕੁਝ ਲੋਕਾਂ ਨੇ ਜਦੋਂ ਖੇਤਾਂ ਵਿਚ ਬੰਬਨੁਮਾ ਚੀਜ਼ ...

ਪੂਰੀ ਖ਼ਬਰ »

ਕਾਂਗਰਸੀ ਕੌ ਾਸਲਰਾਂ ਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਗਹਿਣੇ ਤੇ ਨਕਦੀ ਚੋਰੀ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਿਵਲ ਲਾਈਨ ਵਿਚ ਇਕ ਕਾਂਗਰਸੀ ਕੌਂਸਲਰ ਨਰਿੰਦਰ ਕੁਮਾਰ ਕਾਲਾ ਦੇ ਘਰੋਂ ਚੋਰ ਬੀਤੀ ਦੇਰ ਰਾਤ ਲੱਖਾਂ ਰੁਪਏ ਮੁੱਲ ਦੇ ਜ਼ੇਵਰ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਵਿਜੇ ਕੁਮਾਰ ਪੁੱਤਰ ਹਰਭਜਨ ਸਿੰਘ ਵਾਸੀ ਆਸ਼ਿਆਨਾ ਕਾਲੋਨੀ ਨੂੰ ...

ਪੂਰੀ ਖ਼ਬਰ »

ਖ਼ਤਰਨਾਕ ਆਟੋ ਰਿਕਸ਼ਾ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਖਤਰਨਾਕ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ 6 ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਦੀ ਅਗਵਾਈ 'ਚ ਦਰਜਨਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)-ਹਲਕਾ ਪੂਰਬੀ ਵਿਚ ਕਾਂਗਰਸ ਪਾਰਟੀ ਉਸ ਵੇਲੇ ਹੋਰ ਮਜ਼ਬੂਤ ਹੋਈ ਜਦੋਂ ਦਰਜਨਾਂ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ | ਹਲਕਾ ਪੂਰਬੀ ਦੇ ਵਿਧਾਇਕ ...

ਪੂਰੀ ਖ਼ਬਰ »

ਸਿੱਖ ਇਤਿਹਾਸ ਤੇ ਵਿਰਾਸਤ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨ ਦੀ ਲੋੜ-ਪਿ੍ਤਪਾਲ ਸਿੰਘ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਸੰਗਤਾਂ ਦੇਸਹਿਯੋਗ ਨਾਲ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸਰਬਤ ਦਾ ਭਲਾ ਮੰਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਲੀਨਾ ਟਪਾਰੀਆ ਦੀ ਅਗਵਾਈ ਹੇਠ ਲਗਾਏ ਬੂਟੇ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)-ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮਹਿਲਾ ਪ੍ਰਧਾਨ ਲੀਨਾ ਟਪਾਰੀਆ ਦੀ ਅਗਵਾਈ ਹੇਠ ਬਸੰਤ ਪਾਰਕ ਹਲਕਾ ਆਤਮ ਨਗਰ ਦੇ ਵਾਰਡ ਨੰਬਰ 41 ਵਿਚ ਬੂਟੇ ਲਗਾਊ, ਜੀਵਨ ਬਚਾਓ ਅਤੇ ਆਕਸੀਜਨ ਵਧਾਉਣ ਦੇ ਨਾਅਰੇ ਨਾਲ ਵੱਡੀ ਗਿਣਤੀ ਵਿਚ ਬੂਟੇ ਲਗਾਏ ਗਏ | ...

ਪੂਰੀ ਖ਼ਬਰ »

ਰੈੱਡ ਫਾਊਾਡੇਸ਼ਨ ਐਨ.ਜੀ.ਓ. ਵੈੱਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)- ਰੈੱਡ ਫਾਉਂਡੇਸ਼ਨ ਐਨ.ਜੀ.ਓ. ਵੈੱਲਫੇਅਰ ਸੁਸਾਇਟੀ ਵਲੋਂ ਸਮਾਜਿਕ ਆਰਗੇਨਾਈਜ਼ੇਸ਼ਨ ਅਤੇ ਸਰਬਹਿਤਕਾਰੀ ਵੈਲਫੇਅਰ ਸੁਸਾਇਟੀ ਦੀ ਸਹਾਇਤਾ ਨਾਲ ਵਰਲਡ ਬਲੱਡ ਡੋਨਰਜ਼ ਅਤੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਖੂਨਦਾਨ ...

ਪੂਰੀ ਖ਼ਬਰ »

4 ਮੈਂਬਰੀ ਟੀਮ ਵਲੋਂ ਮਾਇਆਪੁਰੀ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)-ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਐਸ.ਏ.ਐਸ. ਨਗਰ ਮੋਹਾਲੀ ਵਲੋਂ ਲੁਧਿਆਣਾ ਦੇ ਇਕ ਪੀੜ੍ਹਤ ਪਰਿਵਾਰ ਵਲੋਂ ਦਿੱਤੀ ਦਰਖਾਸਤ ਜਿਸ ਵਿਚ ਉਸਦੀ ਬੇਟੀ ਨਾਲ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਮਾਮਲੇ ਦੀ ਪੜਤਾਲ ਕਰਨ ਲਈ ਚਾਰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)-ਮੁਹੱਲਾ ਇਸਲਾਮ ਗੰਜ ਵਿਖੇ ਬਾਕਾਂ ਸਿੰਘ ਲੰਗਰ ਕਮੇਟੀ ਵਲੋਂ ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛੋਲੇ ਪੁੜੀਆਂ ਦਾ ਲੰਗਰ ਅਤੇ ਠੰਡੇ ਮਿੱਠੇ ਜਲ ਦੀ ...

ਪੂਰੀ ਖ਼ਬਰ »

ਸਕਾਲਰਸ਼ਿਪ ਜਾਰੀ ਨਾ ਕਰਨ ਦਾ ਜਵਾਬ ਲੋਕ ਚੋਣਾਂ 'ਚ ਦੇਣਗੇ-ਆਦਿਆ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਐਸ. ਸੀ. ਵਿਦਿਆਰਥੀਆਂ ਦੀ ਸਕਾਲਰਸ਼ਿਪ ਨਾ ਜਾਰੀ ਕਰਕੇ ਲੱਖਾਂ ਵਿਦਿਆਰਥੀ ਉਚੇਰੀ ਪੜ੍ਹਾਈ ਤੋਂ ਵਾਂਝੇ ਰਹਿ ਗਏ ਹਨ ਜਿਸ ਦਾ ਜਵਾਬ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਵਿਰੁੱਧ ਵੋਟਾਂ ਪਾ ਕੇ ਲੋਕ ...

ਪੂਰੀ ਖ਼ਬਰ »

ਕਾਂਗਰਸ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ-ਈਸ਼ਵਰਜੋਤ ਚੀਮਾ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)-ਸਥਾਨਕ ਜਨਤਾ ਨਗਰ ਵਿਖੇ ਸੁਮੇਸ਼ ਕੋਛੜ ਪ੍ਰਧਾਨ ਹਲਕਾ ਆਤਮ ਨਗਰ ਕਾਂਗਰਸ ਸੇਵਾ ਦਲ ਦੀ ਅਗਵਾਈ ਵਿਚ ਇਲਾਕਾ ਨਿਵਾਸੀਆਂ ਨੂੰ ਆਯੂਸ਼ਨਮਾਨ ਯੋਜਨਾ ਦੇ ਕਾਰਡ ਵੰਡੇ ਗਏ | ਇਸ ਮੌਕੇ ਕਾਂਗਰਸ ਪਾਰਟੀ ਦੇ ਇਕਨੋਮਿਕ ਐਂਡ ਪਲੋਟੀਕਿਲ ਸੈਲ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਿਗਮ ਮੇਅਰ ਨੂੰ ਸੌ ਾਪਿਆ ਮੰਗ ਪੱਤਰ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)-ਮੇਅਰ ਨਗਰ ਨਿਗਮ ਲੁਧਿਆਣਾ ਬਲਕਾਰ ਸਿੰਘ ਸੰਧੂ ਨੂੰ ਦਲਿਤ ਵਿਕਾਸ ਬੋਰਡ ਪੰਜਾਬ ਸਰਕਾਰ ਦੇ ਚੇਅਰਮੈਨ ਸਮੇਯ ਸਿੰਘ ਬਿਰਲਾ ਅਤੇ ਰਾਸ਼ਟਰੀ ਸਫ਼ਾਈ ਮਜ਼ਦੂਰ ਕਾਂਗਰਸ ਦੇ ਰਾਸ਼ਟਰੀ ਚੇਅਰਮੈਨ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਮੇਅਰ ...

ਪੂਰੀ ਖ਼ਬਰ »

ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ 'ਤੇ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਸਹੁਰੇ ਪਰਿਵਾਰ ਦੇ ਦੋ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਨਮਿਤਾ ਵਾਸੀ ਇਸਲਾਮਗੰਜ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਰਾਸ਼ਨ ਡਿਪੂਆਂ ਰਾਹੀਂ ਵੰਡੀ ਜਾ ਰਹੀ ਮੁਫਤ ਕਣਕ

ਲੁਧਿਆਣਾ, 17 ਜੂਨ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਲ੍ਹਾ ਲੁਧਿਆਣਾ ਵਿੱਚ ਦੋ ਹਜ਼ਾਰ ਦੇ ਕਰੀਬ ਰਾਸ਼ਨ ਡਿਪੂ ਚਲ ਰਹੇ ਹਨ, ਜਿਹਨਾਂ ਤੋਂ ਸਰਕਾਰ ਦੀਆਂ ਵੱਖ-ਵਖ ਸਕੀਮਾਂ ਤਹਿਤ ਖਪਤਕਾਰਾਂ ਨੂੰ ਰਾਸ਼ਨ ਦਿੱਤਾ ਜਾਂਦਾ ...

ਪੂਰੀ ਖ਼ਬਰ »

ਨਵੰਬਰ ਤੱਕ ਮਿਲੇਗੀ ਲੋੜਵੰਦਾਂ ਨੂੰ ਮੁਫ਼ਤ ਕਣਕ

ਲੁਧਿਆਣਾ, 17 ਜੂਨ (ਜੁਗਿੰਦਰ ਸਿੰਘ ਅਰੋੜਾ)-ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿੱਚ ਪੈਦਾ ਹੋਏ ਹਲਾਤ ਦੇ ਚਲਦਿਆਂ ਕੇਂਦਰ ਸਰਕਾਰ ਵੱਲੋ ਲੋੜਵੰਦਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਦੇ ਤਹਿਤ 2 ਮਹੀਨੇ ਲਈ 10 ਕਿਲੋ ਕਣਕ ਮੁਫਤ ਦਿੱਤੀ ਜਾ ਰਹੀ ਹੈ | ਸਰਕਾਰ ਦੇ ...

ਪੂਰੀ ਖ਼ਬਰ »

ਕਿਸਾਨਾਂ ਦੀ ਲੁੱਟ ਕਰਨ ਵਾਲੇ ਬਾਜ਼ ਆਉਣ-ਕਾਦੀਆਂ

ਲੁਧਿਆਣਾ, 17 ਜੂਨ (ਪੁਨੀਤ ਬਾਵਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਹਰਮੀਤ ਸਿੰਘ ਕਾਦੀਆਂ ਨੇ ਪੰਜਾਬ ਦੀਆਂ ਮੰਡੀਆਂ ਵਿਚ ਕਿਸਾਨਾਂ ਦੀ ਲੁੱਟ ਖੁਸਟ ਅਤੇ ਐਮ.ਐਸ.ਪੀ. ਤੋਂ ਘੱਟ ਭਾਅ 'ਤੇ ਮੱਕੀ ਤੇ ਮੂੰਗੀ ਦੀ ਫਸਲ ਦੀ ਖਰੀਦ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤਾ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖੂਨਦਾਨ ਦਿਵਸ ਮੌਕੇ ਖੂਨਦਾਨ ਕੈਂਪ ਲਗਾਇਆ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)- ਮਨੁੱਖਤਾ ਨੂੰ ਸਮਰਪਿਤ ਸੰਸਥਾ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਅੰਤਰਰਾਸ਼ਟਰੀ ਖੂਨਦਾਨ ਦਿਵਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ 448ਵਾਂ ਮਹਾਨ ਖੂਨਦਾਨ ਕੈਂਪ ਭਾਈ ਘਨ੍ਹੱਈਆ ਜੀ ਮਿਸ਼ਨ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)- ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਦੁਰਗਾਪੁਰੀ ਵਿਖੇ ਸੰਗਰਾਂਦ ਦਾ ਪਾਵਨ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ | ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਦੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਛਬੀਲ ਲਗਾਈ

ਢੰਡਾਰੀ ਕਲਾਂ, 17 ਜੂਨ (ਪਰਮਜੀਤ ਸਿੰਘ ਮਠਾੜੂ)- ਵਾਰਡ ਨੰਬਰ 28 ਢੰਡਾਰੀ ਖੁਰਦ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਤ ਅਖੰਡ ਸਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਕੀਰਤਨ ਛਬੀਲ ਲਗਾਈ ਗਈ | ਸਮਾਗਮ ਵਿਚ ਬਹੁਤ ਭਾਰੀ ...

ਪੂਰੀ ਖ਼ਬਰ »

ਐਤਵਾਰ ਦਾ ਲਾਕਡਾਊਨ ਖ਼ਤਮ ਕੀਤਾ ਜਾਵੇ-ਬਾਵਾ

ਲੁਧਿਆਣਾ, 17 ਜੂਨ (ਜੁਗਿੰਦਰ ਸਿੰਘ ਅਰੋੜਾ)- ਹੋਲਸੇਲ ਕਲਾਥ ਅਤੇ ਗਾਰਮੈਂਟ ਟ੍ਰੇਡਰ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਬਾਵਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਹੁਣ ਐਤਵਾਰ ਦਾ ਲਾਕਡਾਊਨ ਵੀ ਖਤਮ ਕਰੇ | ਉਨ੍ਹਾਂ ਕਿਹਾ ਕਿ ਦੁਕਾਨਾਂ ਖੁੱਲਣ ਦਾ ...

ਪੂਰੀ ਖ਼ਬਰ »

ਬਿੱਟੂ ਦਾ ਦਲਿਤ ਵਿਰੋਧੀ ਚਿਹਰਾ ਹੋਇਆ ਨੰਗਾ-ਸੰਨੀ ਕੈਂਥ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਕਿਹਾ ਹੈ ਕਿ ਬਿੱਟੂ ਵਲੋਂ ਦਲਿਤ ਭਾਈਚਾਰੇ ਖ਼ਿਲਾਫ਼ ਕੀਤੀਆਂ ਟਿੱਪਣੀਆਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਗੱਲਬਾਤ ਕਰਦਿਆਂ ਸੰਨੀ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਮਰੀਜ਼ਾਂ ਦੀ ਮੌਤ

ਲੁਧਿਆਣਾ, 17 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ ਵਿਚੋਂ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕਾਂ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਖ਼ਤਰਨਾਕ ਵਾਹਨ ਚੋਰ ਗਰੋਹ ਦਾ ਸਰਗਨਾ ਗਿ੍ਫ਼ਤਾਰ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਖਤਰਨਾਕ ਵਾਹਨ ਚੋਰ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਅਤੇ ਮੋਬਾਈਲ ਬਰਾਮਦ ਕੀਤੇ ਹਨ | ਇਸ ਸਬੰਧੀ ਏ.ਸੀ.ਪੀ. ਮਨਦੀਪ ਸਿੰਘ ਸਿੱਧੂ ਨੇ ...

ਪੂਰੀ ਖ਼ਬਰ »

'ਵਿਰਸਾ-ਏ-ਕੁਈਨ 2021' ਮੁਕਾਬਲਾ ਅਨੀਤਾ ਰਾਣੀ ਨੇ ਜਿੱਤਿਆ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਧਰੂਵ ਪ੍ਰੋਡਕਸ਼ਨ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 'ਵਿਰਸਾ ਏ ਕੁਈਨ-2021' ਮੁਕਾਬਲਾ ਆਨਲਾਈਨ ਕਰਵਾਇਆ ਗਿਆ, ਜਿਸ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਔਰਤਾਂ ਨੇ ਹਿੱਸਾ ਲਿਆ | ਇਹ ਮੁਕਾਬਲਾ ਅਨੀਤਾ ਰਾਣੀ ਨੇ ਜਿੱਤਿਆ | ...

ਪੂਰੀ ਖ਼ਬਰ »

ਮੁਫ਼ਤ ਕਣਕ ਵੰਡਣ ਦਾ 70 ਫ਼ੀਸਦੀ ਮੁੰਕਮਲ

ਲੁਧਿਆਣਾ, 17 ਜੂਨ (ਜੁਗਿੰਦਰ ਸਿੰਘ ਅੋਰੜਾ)-ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿਚ ਪੈਦਾ ਹੋਏ ਹਾਲਾਤ ਦੇ ਚੱਲਦਿਆਂ ਕੇਂਦਰ ਸਰਕਾਰ ਵਲੋਂ ਲੋੜਵੰਦਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਨ ਅੰਨ ਯੋਜਨਾ ਦੇ ਤਹਿਤ 2 ਮਹੀਨੇ ਲਈ 10 ਕਿਲੋ ਕਣਕ ਮੁਫਤ ਦਿੱਤੀ ਜਾ ਰਹੀ ਹੈ | ਸਰਕਾਰ ...

ਪੂਰੀ ਖ਼ਬਰ »

ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਵਲੋਂ 28 ਨੂੰ ਦੇਸ਼ ਭਰ 'ਚ ਚੱਕਾ ਜਾਮ ਦਾ ਐਲਾਨ

ਲੁਧਿਆਣਾ, 17 ਜੂਨ (ਪੁਨੀਤ ਬਾਵਾ)- ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੀ ਇਕ ਵਰਚੁਅਲ ਮੀਟਿੰਗ ਕੌਮੀ ਚੇਅਰਮੈਨ ਚਰਨ ਸਿੰਘ ਲੁਹਾਰਾ ਦੀ ਅਗਵਾਈ ਤੇ ਕੌਮੀ ਪ੍ਰਧਾਨ ਕੁਲਤਰਨ ਸਿੰਘ ਅਟਵਾਲ ਦੀ ਹਾਜ਼ਰੀ ਵਿਚ ਹੋਈ, ਜਿਸ ਵਿਚ ਸਰਬਸੰਮਤੀ ਨਾਲ ਸਾਰੇ ਆਹੁਦੇਦਾਰਾਂ ਤੇ ...

ਪੂਰੀ ਖ਼ਬਰ »

ਗੱਠਜੋੜ ਜ਼ਮੀਨੀ ਪੱਧਰ 'ਤੇ ਕਰਾਂਗੇ ਮਜ਼ਬੂਤ-ਸ਼ਿਵਾਲਿਕ, ਸੰਗੋਵਾਲ

ਇਯਾਲੀ/ਥਰੀਕੇ, 17 ਜੂਨ (ਮਨਜੀਤ ਸਿੰਘ ਦੁੱਗਰੀ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਸਿਆਸੀ ਤੌਰ 'ਤੇ ਗੱਠਜੋੜ ਹੋਣ ਤੋਂ ਬਾਅਦ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਤੇ ਕੌਮੀ ਮੀਤ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਬਹੁਜਨ ਸਮਾਜ ਪਾਰਟੀ ਦੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਹੜ੍ਹ ਰੋਕੂ ਪ੍ਰਬੰਧਾਂ ਦੇ ਜਾਇਜ਼ੇ ਸਬੰਧੀ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਲੁਧਿਆਣਾ, 17 ਜੂਨ (ਪੁਨੀਤ ਬਾਵਾ)- ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਇਕ ਉੱਚ ਪੱੱਧਰੀ ਮੀਟਿੰਗ ਹੋਈ, ਜਿਸ ਵਿਚ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਆਗਾਮੀ ਮੌਨਸੂਨ ਸੀਜ਼ਨ ਦੌਰਾਨ ...

ਪੂਰੀ ਖ਼ਬਰ »

ਸਲੂਜਾ ਪਰਿਵਾਰ ਵਲੋਂ ਅਕਾਲੀ ਦਲ ਨਵਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ, ਪੁਨੀਤ ਬਾਵਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਸਲੂਜਾ, ਭੁਪਿੰਦਰ ਸਿੰਘ ਸਲੂਜਾ ਤੇ ਰਜਿੰਦਰ ਸਿੰਘ ਸਲੂਜਾ ਵਲੋਂ ਆਪਣੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ...

ਪੂਰੀ ਖ਼ਬਰ »

ਪੰਜ ਔਰਤਾਂ ਵਲੋਂ ਫੈਕਟਰੀ 'ਚੋਂ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਿਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕੱਕਾ ਵਿਚ ਪੰਜ ਔਰਤਾਂ ਵਲੋਂ ਅਮਰਜੀਤ ਅਰੋੜਾ ਦੀ ਫੈਕਟਰੀ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਜਾਣ ਦਾ ਮਾਮਲਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜੋੜਾਂ, ਗੋਡਿਆਂ ਦੇ ਦਰਦ ਅਤੇ ਗਠੀਆ ਨੂੰ ਜੜ੍ਹ ਤੋਂ ਖ਼ਤਮ ਕਰੋ-ਡਾ. ਸ਼ਾਰਦਾ

ਜਲੰਧਰ, 17 ਜੂਨ (ਅ.ਬ)-ਗੋਡਿਆਂ ਵਿਚ ਦਰਦ ਵਧੇਗੀ ਉਮਰ ਦੇ ਲੋਕਾਂ ਵਿਚ ਜ਼ਿਆਦਾ ਪਾਇਆ ਜ ਾਂਦਾ ਹੈ ਪਰ ਅੱਜਕੱਲ੍ਹ ਘਟ ਉਮਰ ਵਿਚ ਵੀ ਇਹ ਸ਼ਿਕਾਇਤ ਆਮ ਹੋ ਗਈ ਹੈ | ਜੋ ਵਿਅਕਤੀ ਖੇਡਾਂ ਵਿਚ ਹਿੱਸਾ ਲੈਂਦੇ ਹਨ, ਉਨ੍ਹਾਂ ਵਿਚ ਵੀ ਇਹ ਤਕਲੀਫ਼ ਹੋ ਸਕਦੀ ਹੈ | ਗੋਡਿਆਂ ਦੀ ਸਮੱਸਿਆ ...

ਪੂਰੀ ਖ਼ਬਰ »

ਡੀ.ਸੀਜ਼ ਦਫ਼ਤਰਾਂ ਦੇ ਕਾਮੇ ਅੱਜ ਤੋਂ ਸੰਕੇਤਕ ਭੁੱਖ ਹੜਤਾਲ 'ਤੇ ਬੈਠਣਗੇ

ਲੁਧਿਆਣਾ, 17 ਜੂਨ (ਸਲੇਮਪੁਰੀ)-ਡੀ.ਸੀਜ਼ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਅੱਜ ਸੂਬਾ ਪੱਧਰੀ ਆਨਲਾਈਨ ਮੀਟਿੰਗ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਮੁੱਚੇ ਜ਼ਿਲਿ੍ਹਆਂ ਦੇ ਪ੍ਰਧਾਨ, ਜਨਰਲ ਸਕੱਤਰ ਅਤੇ ਸੂਬਾ ...

ਪੂਰੀ ਖ਼ਬਰ »

ਬਿਨਾਂ ਵਰਦੀ ਤੋਂ ਦਿੱਤੀ ਜਾ ਰਹੀ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 17 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘਰ ਘਰ ਰਸੋਈ ਗੈਸ ਦੀ ਡਿਲੀਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਕਥਿਤ ਤੌਰ ਤੇ ਬਿਨ੍ਹਾਂ ਵਰਦੀ ਤੋਂ ਰਸੋਈ ਗੈਸ ਦੀ ਸਪਲਾਈ ਦੇ ਰਹੇ ਹਨ | ਅਨੇਕਾਂ ਕੋਲ ਹੀ ਮੌਕੇ 'ਤੇ ਨਾਪ ਤੋਲ ਵਾਲਾ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਪਿੰਡ ਫੁੱਲਾਂਵਾਲ ਵਿਖੇ ਸੜਕ ਦਾ ਕੀਤਾ ਉਦਘਾਟਨ

ਫੁੱਲਾਂਵਾਲ, 17 ਜੂਨ (ਮਨਜੀਤ ਸਿੰਘ ਦੁੱਗਰੀ)- ਪਿੰਡ ਫੁੱਲਾਂਵਾਲ ਤੋਂ ਸ਼ਿਵ ਵਾਟਿਕਾ ਮੰਦਰ ਨੂੰ ਜਾਂਦੀ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਪਿੰਡ ਦੇ ਨੌਜਵਾਨ ਸਰਪੰਚ ਸਨੀ ਸੇਖੋਂ ਵਲੋਂ ਰਿਬਨ ਕੱਟ ਕੇ ਕੀਤਾ ਗਿਆ | ...

ਪੂਰੀ ਖ਼ਬਰ »

ਸਰਬਾ ਨੇ ਮਨਜ਼ੂਰ ਪੈਨਸ਼ਨਾਂ ਦੀਆਂ ਚਿੱਠੀਆਂ ਵੰਡੀਆਂ

ਡਾਬਾ/ਲੁਹਾਰਾ, 17 ਜੂਨ (ਕੁਲਵੰਤ ਸਿੰਘ ਸੱਪਲ)-ਵਾਰਡ-31 ਦੇ ਇੰਚਾਰਜ ਸਰਬਜੀਤ ਸਿੰਘ ਸਰਬਾ ਨੇ ਆਪਣੇ ਦਫ਼ਤਰ ਪਿੰਡ ਲੁਹਾਰਾ ਵਿਖੇ ਲੋੜਵੰਦ ਵਰਗਾਂ ਦੀਆਂ ਲਗਵਾਈਆਂ ਪੈਨਸ਼ਨਾਂ ਦੀਆਂ ਚਿੱਠੀਆਂ ਤਕਸੀਮ ਕੀਤੀਆਂ | ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਵਾਰਡ ਦੇ ਵੋਟਰਾਂ ਨੂੰ ...

ਪੂਰੀ ਖ਼ਬਰ »

ਧਨੋਆ ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਤੇ ਕੁਲਵਰਨ ਸਿੰਘ ਜਨਰਲ ਸਕੱਤਰ ਬਣੇ

ਲੁਧਿਆਣਾ, 17 ਜੂਨ (ਸਲੇਮਪੁਰੀ)-ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪੈਨਸ਼ਨਰਾਂ ਦੀ ਸਿਰਮੌਰ ਜੱਥੇਬੰਦੀ ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦਾ ਸੂਬਾਈ ਚੋਣ ਇਜਲਾਸ ਜਵੰਧ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਇਆ | ਇਸ ਮੌਕੇ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਮੁਹੱਲਾ ਹਰਕਿਸ਼ਨ ਨਗਰ ਵਿਖੇ ਲਗਵਾਇਆ ਨਵਾਂ ਟਿਉਬਵੈੱਲ

ਡਾਬਾ/ਲੁਹਾਰਾ, 17 (ਕੁਲਵੰਤ ਸਿੰਘ ਸੱਪਲ)-ਡਾਬਾ ਲੁਹਾਰਾ ਇਲਾਕੇ ਦੇ ਹਰਕਿ੍ਸ਼ਨ ਨਗਰ ਸ਼ਿਮਲਾਪੁਰੀ ਵਿਖੇ ਡਿਪਟੀ ਮੇਅਰ ਸਰਬਜੀਤ ਕੌਰ ਅਤੇ ਬਲਾਕ ਕਾਂਗਰਸ ਪ੍ਰਧਾਨ ਜਰਨੈਲ ਸਿੰਘ ਸ਼ਿਮਲਾਪੁਰੀ ਅਤੇ ਇਲਾਕੇ ਦੇ ਸਮੂਹ ਮੋਹਤਵਰਾਂ ਨੇ ਸਾਂਝੇ ਤੌਰ 'ਤੇ ਟਿਊਬਵੈੱਲ ਲਗਾਉਣ ...

ਪੂਰੀ ਖ਼ਬਰ »

10 ਲੱਖ ਟੀਕਾਕਰਨ ਵਾਲੇ ਮੀਲ ਪੱਥਰ ਛੂਹਣ 'ਚ ਨੌਜਵਾਨਾਂ ਅਹਿਮ ਭੂਮਿਕਾ ਨਿਭਾਉਣ-ਬਿੰਦਰਾ

ਲੁਧਿਆਣਾ/ਭਾਮੀਆਂ ਕਲਾਂ, 17 ਜੂਨ (ਕਵਿਤਾ ਖੁੱਲਰ, ਜਤਿੰਦਰ ਭੰਬੀ)- ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵਲੋਂ ਜ਼ਿਲੇ ਵਿਚ ਤੀਸਰੀ ਲਹਿਰ ਨੂੰ ਰੋਕਣ ਲਈ ਹਰ ਯੋਗ ਵਿਅਕਤੀ ਨੂੰ ਜੀਵਨ-ਬਚਾਉਣ ਵਾਲੀ ਵੈਕਸੀਨ ਮੁਹੱਈਆ ...

ਪੂਰੀ ਖ਼ਬਰ »

ਲੁਧਿਆਣੇ ਦੇ ਕਿਸਾਨ ਸੰਘਰਸ਼ ਮੋਰਚੇ ਦੇ 100 ਦਿਨ ਹੋਏ

ਲੁਧਿਆਣਾ, 17 ਜੂਨ (ਕਵਿਤਾ ਖੁੱਲਰ)- ਸੰਯੁਕਤ ਕਿਸਾਨ ਮੋਰਚੇ ਦੇ ਮੁੱਖ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮਨਵਾਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX