ਤਾਜਾ ਖ਼ਬਰਾਂ


ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  34 minutes ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  about 2 hours ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 2 hours ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 3 hours ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  1 minute ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 4 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 5 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 5 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 5 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 6 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 6 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 7 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 7 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 8 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 8 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 8 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 7 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਪੰਜਾਬ / ਜਨਰਲ

ਬਿੱਟੂ ਖ਼ਿਲਾਫ਼ ਮੁਕੱਦਮਾ ਦਰਜ ਕਰਵਾਉਣ ਲਈ ਹਰ ਪੱਧਰ 'ਤੇ ਉਪਰਾਲਾ ਕੀਤਾ ਜਾਵੇਗਾ-ਡਾ. ਚੀਮਾ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅਕਾਲੀ-ਬਸਪਾ ਗਠਜੋੜ ਹੋਣ 'ਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਸੀਟਾਂ ਬਸਪਾ ਨੂੰ ਦੇਣ 'ਤੇ ਕੀਤੀ ਇਤਰਾਜ਼ਯੋਗ ਟਿੱਪਣੀ ਖ਼ਿਲਾਫ਼ ਅਕਾਲੀ ਦਲ ਵਲੋਂ ਪੱਬਾਂ ਭਾਰ ਹੋ ਕੇ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅੱਜ ਲੁਧਿਆਣਾ ਵਿਖੇ ਸੀਨੀਅਰ ਲੀਡਰਸ਼ਿਪ ਨੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਰਜ ਕਰਵਾਈ | ਪੁਲਿਸ ਕਮਿਸ਼ਨਰ ਨੂੰ ਦਰਖ਼ਾਸਤ ਦੇਣ ਸਮੇਂ ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰ ਤੇ ਦਫ਼ਤਰ ਸਕੱਤਰ ਡਾ. ਦਲਜੀਤ ਸਿੰਘ ਚੀਮਾ, ਅਕਾਲੀ ਦਲ ਦੇ ਵਿਧਾਇਕਾਂ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ, ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸਰਪ੍ਰਸਤ ਤੇ ਸਾਬਕਾ ਡਿਪਟੀ ਸਪੀਕਰ ਲੋਕ ਸਭਾ ਡਾ.ਚਰਨਜੀਤ ਸਿੰਘ ਅਟਵਾਲ, ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜਾਰ ਸਿੰਘ ਰਣੀਕੇ, ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ, ਅਕਾਲੀ ਦਲ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ, ਵਿਧਾਇਕ ਤੇ ਦਲਿਤ ਆਗੂ ਪਵਨ ਕੁਮਾਰ ਟੀਨੂੰ, ਵਿਧਾਇਕ ਮਨਪੀਤ ਸਿੰਘ ਇਯਾਲੀ, ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਸਾਬਕਾ ਵਿਧਾਇਕ ਈਸ਼ਰ ਸਿੰਘ ਮੇਹਰਬਾਨ, ਸਾਬਕਾ ਵਿਧਾਇਕ ਐਸ.ਆਰ. ਕਲੇਰ, ਹਲਕਾ ਇੰਚਾਰਜ ਗੁਰਮੀਤ ਸਿੰਘ ਕੁਲਾਰ, ਕੌਮੀ ਮੀਤ ਪ੍ਰਧਾਨ ਵਿਜੈ ਦਾਨਵ, ਕੌਮੀ ਮੀਤ ਪ੍ਰਧਾਨ ਵਿਪਨ ਸੁੂਦ ਕਾਕਾ, ਕੌਮੀ ਜਨਰਲ ਸਕੱਤਰ ਜਥੇਦਾਰ ਹਰਭਜਨ ਸਿੰਘ ਡੰਗ, ਕੌਮੀ ਜਨਰਲ ਸਕੱਤਰ ਐਡਵੋਕੇਟ ਹਰੀਸ਼ ਰਾਏ ਢਾਂਡਾ, ਕਾਨੂੰਨੀ ਵਿੰਗ ਦੇ ਪ੍ਰਧਾਨ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਹਾਜ਼ਰ ਸਨ | ਡਾ. ਚੀਮਾ ਨੇ ਕਿਹਾ ਕਿ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਕੀਤੀ ਗਈ ਟਿੱਪਣੀ ਉਨ੍ਹਾਂ ਦੀ ਸਿੱਖ ਧਰਮ ਪ੍ਰਤੀ ਅਗਿਆਨਤਾ ਨੂੰ ਦਰਸਾਉਂਦੀ ਹੈ, ਜਿਹੜੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਮ.ਪੀ. ਵੀ ਰਹੇ ਹਨ | ਉਨ੍ਹਾਂ ਨੇ ਮੰਗ ਕੀਤੀ ਕਿ ਬਿੱਟੂ ਖਿਲਾਫ਼ ਪੁਲਿਸ ਵਲੋਂ ਐਸ.ਸੀ/ਐਸ.ਟੀ. ਐਕਟ ਸਮੇਤ ਅਪਰਾਧਿਕ ਧਾਰਾਵਾਂ ਹੇਠ ਕੇਸ ਦਰਜ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਮੁਕੱਦਮਾ ਦਰਜ ਨਾ ਕੀਤਾ ਗਿਆ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਬਸਪਾ ਪੰਜਾਬ ਦੇ ਸਕੱਤਰ ਗੁਰਮੇਲ ਸਿੰਘ ਜੀ.ਕੇ. ਨੇ ਸਖਤ ਸ਼ਬਦਾਂ ਵਿਚ ਲੋਕ ਸਭਾ ਮੈਂਬਰ ਬਿੱਟੂ ਦੀ ਨਿੰਦਾ ਕੀਤੀ | ਇਸ ਮੌਕੇ ਜੀਤ ਰਾਮ ਬਸਰਾ ਜ਼ਿਲ੍ਹਾ ਪ੍ਰਧਾਨ ਬਸਪਾ ਲੁਧਿਆਣਾ, ਭੁਪਿੰਦਰ ਸਿੰਘ ਜੌੜਾ ਜ਼ੋਨ ਇੰਚਾਰਜ, ਬਾਬਾ ਅਜੀਤ ਸਿੰਘ ਕੌਮੀ ਮੀਤ ਪ੍ਰਧਾਨ, ਹਰਪਾਲ ਸਿੰਘ ਜੱਲ੍ਹਾ, ਜਸਪਾਲ ਸਿੰਘ ਗਿਆਸਪੁਰਾ, ਸਤੀਸ਼ ਮਲਹੋਤਰਾ, ਰਾਜ ਕੁਮਾਰ ਅਤਕਾਏ ਤਿੰਨੇ ਮੈਂਬਰ ਪੀ.ਏ.ਸੀ., ਮਨਪ੍ਰੀਤ ਸਿੰਘ ਬੰਟੀ ਕੌਮੀ ਮੀਤ ਪ੍ਰਧਾਨ ਅਕਾਲੀ ਦਲ ਵਪਾਰ ਤੇ ਉਦਯੋਗ ਵਿੰਗ, ਬੀਬੀ ਸੁਰਿੰਦਰ ਕੌਰ ਦਿਆਲ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ, ਜਗਬੀਰ ਸਿੰਘ ਸੋਖੀ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਹਰਚਰਨ ਸਿੰਘ ਗੋਹਲਵੜੀਆ ਸਾਬਕਾ ਮੇਅਰ, ਭਾਗ ਸਿੰਘ ਮਾਨਗੜ੍ਹ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਨਿਰਮਲ ਸਿੰਘ ਐਸ.ਐਸ. ਸਾਬਕਾ ਚੇਅਰਮੈਨ, ਐਡਵੋਕੇਟ ਪ੍ਰੇਮ ਸਿੰਘ ਹਰਨਾਪੁਰਾ, ਜਥੇਦਾਰ ਕੁਲਦੀਪ ਸਿੰਘ ਖਾਲਸਾ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਭੁਪਿੰਦਰ ਸਿੰਘ ਭਿੰਦਾ, ਗੁਰਪ੍ਰੀਤ ਸਿੰਘ ਬੱਬਲ ਦੋਵੇਂ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ,ਮਨਪ੍ਰੀਤ ਸਿੰਘ ਮੰਨਾ ਪ੍ਰਧਾਨ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ, ਨੂਰਜੋਤ ਸਿੰਘ ਮੱਕੜ ਕੌਮੀ ਮੀਤ ਪ੍ਰਧਾਨ ਯੂਥ ਵਿੰਗ, ਰਾਜੇਸ਼ ਮਿਸ਼ਰਾ ਆਦਿ ਹਾਜ਼ਰ ਸਨ |

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਦੇ ਨਤੀਜੇ ਦੀਆਂ ਤਿਆਰੀਆਂ ਵਿੱਢੀਆਂ

ਹੁਣ ਰਿਉੜੀਆਂ ਵਾਂਗ ਨਹੀਂ ਵੰਡੇ ਜਾਣਗੇ 100 ਪ੍ਰਤੀਸ਼ਤ ਅੰਕ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 17 ਜੂਨ-ਸੀ. ਬੀ. ਐਸ. ਈ. ਬੋਰਡ ਵਲੋਂ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਬਣਾਈ 13 ਮੈਂਬਰੀ ਕਮੇਟੀ ਜਲਦੀ ਹੀ ਆਪਣੀ ਰਿਪੋਰਟ ਸੀ.ਬੀ.ਐਸ.ਈ. ਬੋਰਡ ਦੇ ਸਾਹਮਣੇ ਪੇਸ਼ ਕਰੇਗੀ | ਇਹ ਰਿਪੋਰਟ 14 ਜੂਨ ਸੋਮਵਾਰ ਤੱਕ ਤਿਆਰ ਕੀਤੀ ਜਾਣੀ ਸੀ ਪਰ 13 ਮੈਂਬਰੀ ...

ਪੂਰੀ ਖ਼ਬਰ »

ਜੈਪਾਲ ਭੁੱਲਰ ਦਾ ਮੁੜ ਪੋਸਟਮਾਰਟਮ ਕਰਵਾਉਣ ਦੀ ਮੰਗ ਹਾਈਕੋਰਟ ਵਲੋਂ ਰੱਦ

ਚੰਡੀਗੜ੍ਹ, 17 ਜੂਨ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਮੰਜਲੀ ਨਹਿਰੂ ਕੌਲ ਨੇ ਵੀਰਵਾਰ ਨੂੰ ਰਾਸ਼ਟਰੀ ਪੱਧਰ ਦੇ ਹੈਮਰ ਥਰੋ ਦੇ ਖਿਡਾਰੀ ਜੈਪਾਲ ਸਿੰਘ ਭੁੱਲਰ ਦੇ ਮੁੜ ਪੋਸਟਮਾਰਟਮ ਦੀ ਮੰਗ ਨੂੰ ਠੁਕਰਾ ਦਿੱਤਾ | ਜੈਪਾਲ ਦੇ ਪਿਤਾ ਸ. ਭੁਪਿੰਦਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਜਾਵੇਗਾ ਪਰਿਵਾਰ

ਫ਼ਿਰੋਜ਼ਪੁਰ, 17 ਜੂਨ (ਗੁਰਿੰਦਰ ਸਿੰਘ)-ਇਸੇ ਦੌਰਾਨ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਇਸ ਨੂੰ ਦੂਸਰੇ ਰਾਜ ਦਾ ਮਾਮਲਾ ਦੱਸਦਿਆਂ ਦੁਬਾਰਾ ਪੋਸਟਮਾਰਟਮ ਦੀ ਮੰਗ ਰੱਦ ਕਰ ਦਿੱਤਾ ਗਿਆ | ਮੰਗ ਰੱਦ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਜੈਪਾਲ ਭੁੱਲਰ ਦੇ ...

ਪੂਰੀ ਖ਼ਬਰ »

ਸਮਾਜ ਨੂੰ ਜਾਤੀ ਤੇ ਧਰਮ 'ਚ ਵੰਡ ਕੇ ਰਾਜਨੀਤੀ ਕਰਨਾ ਕਾਂਗਰਸ ਦਾ ਇਤਿਹਾਸ-ਚੀਮਾ

'ਆਪ' ਨੇ ਕੈਪਟਨ ਤੇ ਬਿੱਟੂ ਦੇ ਸਾੜੇ ਪੁਤਲੇ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)-ਕੁਝ ਵਿਧਾਨ ਸਭਾ ਸੀਟਾਂ ਨੂੰ ਕਾਂਗਰਸ ਪਾਰਟੀ ਵਲੋਂ ਪਵਿੱਤਰ-ਅਪਵਿੱਤਰ ਕਰਾਰ ਦੇਣ ਅਤੇ ਦਲਿਤ ਸਮਾਜ ਪ੍ਰਤੀ ਨਫ਼ਰਤ ਪੈਦਾ ਕਰਨ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਨੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਤੇ ਮੁੱਖ ਮੰਤਰੀ ...

ਪੂਰੀ ਖ਼ਬਰ »

26 ਨੂੰ ਗੁ: ਅੰਬ ਸਾਹਿਬ ਤੋਂ ਰਾਜ ਭਵਨ ਵੱਲ ਰੋਸ ਮਾਰਚ ਕਰਨਗੇ ਕਿਸਾਨ

ਖੰਨਾ, 17 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਦਿੱਲੀ ਦੇ ਸਿੰਘੂ ਬਾਰਡਰ 'ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਮਿਊਾਸਪਲ ਸੰਸਥਾਵਾਂ 'ਚ 4500 ਕੱਚੇ ਮੁਲਾਜ਼ਮ ਪੱਕੇ ਕਰਨ ਤੇ 15000 ਠੇਕੇਦਾਰਾਂ ਰਾਹੀਂ ਰੱਖੇ ਮੁਲਾਜ਼ਮ ਨੂੰ ਸਿੱਧਾ ਠੇਕੇ 'ਤੇ ਰੱਖਣ ਦਾ ਫ਼ੈਸਲਾ

ਚੰਡੀਗੜ੍ਹ, 17 ਜੂਨ (ਬਿਊਰੋ ਚੀਫ਼)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਿਉਂਸਪਲ ਸੰਸਥਾਵਾਂ ਦੇ 4500 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਠੇਕੇਦਾਰਾਂ ਰਾਹੀਂ ਆਊਟਸੋਰਸ ਰਾਹੀਂ ਰੱਖੇ 15000 ਮੁਲਾਜ਼ਮਾਂ ਨੂੰ ਸਿੱਧੇ ਮਿਉਂਸਪਲ ਸੰਸਥਾਵਾਂ ਰਾਹੀਂ ਠੇਕੇ 'ਤੇ ...

ਪੂਰੀ ਖ਼ਬਰ »

ਚਮਕੌਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਸੀਟਾਂ ਛੱਡ ਕੇ ਅਕਾਲੀ ਦਲ ਨੇ ਕੀਤਾ ਵੱਡਾ ਗੁਨਾਹ-ਢੀਂਡਸਾ

ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਜੇ. ਐੱਸ. ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਪੰਥਕ ਪਾਰਟੀ ਅਖਵਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਅਤੇ ਸ਼ਹੀਦਾਂ ਦੀ ਧਰਤੀ ਚਮਕੌਰ ਸਾਹਿਬ ਦੀਆਂ ਵਿਧਾਨ ਸਭਾ ਸੀਟਾਂ ਚੋਣ ...

ਪੂਰੀ ਖ਼ਬਰ »

ਉਪਵੈਦਾਂ ਦੀ ਭਰਤੀ ਸਬੰਧੀ ਯੋਗ ਉਮੀਦਵਾਰ 21 ਨੰੂ ਹਾਸਲ ਕਰਨ ਨਿਯੁਕਤੀ ਪੱਤਰ

ਗੁਰਦਾਸਪੁਰ, 17 ਜੂਨ (ਸੁਖਵੀਰ ਸਿੰਘ ਸੈਣੀ)-ਆਯੁਰਵੈਦਿਕ ਵਿਭਾਗ ਅਧੀਨ ਸਾਲ 2012 ਤੇ 2015 ਵਿਚ ਉਪਵੈਦਾਂ ਦੀ ਭਰਤੀ ਲਈ ਦਿੱਤੇ ਇਸ਼ਤਿਹਾਰ ਦੇ ਸਬੰਧ ਵਿਚ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਯੋਗ ਉਮੀਦਵਾਰਾਂ ਦਾ ਨਤੀਜਾ ਵਿਭਾਗ ਨੰੂ ਸੌਂਪ ਦਿੱਤਾ ਗਿਆ ਹੈ | ਜਿਸ ਦੇ ...

ਪੂਰੀ ਖ਼ਬਰ »

ਰੇਲ ਮੰਤਰਾਲੇ ਦੇ ਫ਼ੈਸਲੇ 'ਤੇ 21 ਜੋੜੀ ਰੇਲ ਗੱਡੀਆਂ ਬਹਾਲ

ਫ਼ਿਰੋਜ਼ਪੁਰ ਡਵੀਜ਼ਨ ਤੋਂ ਵੱਖ-ਵੱਖ ਸਟੇਸ਼ਨਾਂ ਲਈ ਚੱਲਣਗੀਆਂ 6 ਜੋੜੀ ਰੇਲ ਗੱਡੀਆਂ

ਫ਼ਿਰੋਜ਼ਪੁਰ, 17 ਜੂਨ (ਕੁਲਬੀਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਦੌਰਾਨ ਰੇਲਵੇ ਮੰਤਰਾਲੇ ਨੇ ਅਹਿਮ ਫ਼ੈਸਲਾ ਲੈਂਦਿਆਂ ਰੇਲ ਸੇਵਾ ਬੰਦ ਕੀਤੀ ਸੀ ਪਰ ਹੁਣ ਯਾਤਰੀਆਂ ਦੀ ਮੰਗ ਨੂੰ ਦੇਖਦੇ ਹੋਏ 21 ਜੋੜੀ ਰੇਲ ਗੱਡੀਆਂ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ 'ਚੋਂ 6 ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਮਾਮਲਾ

ਕੌਮੀ ਐਸ.ਸੀ. ਕਮਿਸ਼ਨ ਵਲੋਂ ਮੁੱਖ ਸਕੱਤਰ ਮੁੜ ਦਿੱਲੀ ਤਲਬ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)-ਪੰਜਾਬ ਭਰ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਪੇਸ਼ ਆ ਰਹੀ ਮੁਸ਼ਕਿਲਾਂ ਦੇ ਸਬੰਧ ਵਿਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੁਆਰਾ ਲਗਾਤਾਰ ਭੇਜੇ ਗਏ ਨੋਟਿਸਾਂ ਤੋਂ ਬਾਅਦ ਅੱਜ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ (ਭਾਗ-51)

ਗੁਰਦੁਆਰਾ ਪਾਤਸ਼ਾਹੀ ਨੌਵੀਂ ਫੱਗੂਵਾਲਾ (ਸੰਗਰੂਰ)

ਰਣਧੀਰ ਸਿੰਘ ਫੱਗੂਵਾਲਾ ਭਵਾਨੀਗੜ੍ਹ-ਇਹ ਪਵਿੱਤਰ ਅਸਥਾਨ ਪਿੰਡ ਫੱਗੂਵਾਲਾ ਦੀ ਪਟਿਆਲਾ-ਸੁਨਾਮ ਰੋਡ 'ਤੇ ਸਥਿਤ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ, ਜਦੋਂ ਗੁਰੂ ਜੀ ਆਸਾਮ ਦੇ ਰਾਜੇ ਦੀ ਬੇਨਤੀ 'ਤੇ ਸ੍ਰੀ ਆਨੰਦਪੁਰ ...

ਪੂਰੀ ਖ਼ਬਰ »

ਧਨੋਆ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾ ਪ੍ਰਧਾਨ ਤੇ ਕੁਲਵਰਨ ਸਿੰਘ ਜਨਰਲ ਸਕੱਤਰ ਬਣੇ

ਲੁਧਿਆਣਾ, 17 ਜੂਨ (ਸਲੇਮਪੁਰੀ)-ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪੈਨਸ਼ਨਰਾਂ ਦੀ ਸਿਰਮੌਰ ਜੱਥੇਬੰਦੀ ਪੰਜਾਬ ਸਟੇਟ ਪੈਨਸ਼ਨਰਜ਼ ਕੰਨਫੈਡਰੇਸ਼ਨ ਦਾ ਸੂਬਾਈ ਚੋਣ ਇਜਲਾਸ ਜਵੰਧ ਸਿੰਘ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਇਆ | ਇਸ ਮੌਕੇ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਪੀ.ਪੀ.ਐਸ.ਸੀ. ਦੇ ਚੇਅਰਮੈਨ ਦੀ ਨਿਯੁਕਤੀ ਲਈ ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ | ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 8 ਜੁਲਾਈ 2021 ਮਿਥੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ...

ਪੂਰੀ ਖ਼ਬਰ »

ਪਾਵਰਕਾਮ ਨੇ ਰਿਕਾਰਡ 3 ਦਿਨਾਂ 'ਚ 1.8 ਲੱਖ ਬਿਜਲੀ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ-ਵੇਨੂੰ ਪ੍ਰਸਾਦ

ਪਟਿਆਲਾ, 17 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-10, 11 ਅਤੇ 13 ਜੂਨ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਤੂਫ਼ਾਨਾਂ ਦੀ ਲੜੀ ਨੇ ਰਾਜ ਦੇ ਬਿਜਲੀ ਸੰਚਾਰ ਅਤੇ ਵੰਡ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ...

ਪੂਰੀ ਖ਼ਬਰ »

ਨਸ਼ਾ ਕਰਦੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਛੇਹਰਟਾ, 17 ਜੂਨ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਘਣੂੰਪੁਰ ਕਾਲੇ ਰੇਡ ਸਾਹਮਣੇ ਜੱਸ ਮੈਡੀਕਲ ਸਟੋਰ ਦੇ ਸਾਹਮਣੇ ਇਕ ਕਿਰਾਏ ਦੇ ਮਕਾਨ 'ਚ ਆਪਣੀ ਮਾਤਾ ਨਾਲ ਰਹਿ ਰਹੇ 35 ਸਾਲਾ ਨੌਜਵਾਨ ਵਲੋਂ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ...

ਪੂਰੀ ਖ਼ਬਰ »

ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਹੁਣ 8 ਅਗਸਤ ਨੂੰ -ਰਮਨ ਬਹਿਲ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ)-ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਇਸ਼ਤਿਹਾਰ ਨੰ. 01 ਆਫ਼ 2021 ਰਾਹੀਂ ਪਟਵਾਰੀ, ਜ਼ਿਲ੍ਹੇਦਾਰ, ਨਹਿਰੀ ਪਟਵਾਰੀ (ਇਰੀਗੇਸ਼ਨ ਬੁਕਿੰਗ ਕਲਰਕ) ਦੀਆਂ 1152 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ | ਇਨ੍ਹਾਂ ਅਸਾਮੀਆਂ ਲਈ ...

ਪੂਰੀ ਖ਼ਬਰ »

ਸੋਨੀ ਵਲੋਂ ਮਾਹਰ ਡਾਕਟਰਾਂ ਦੀਆਂ ਤਨਖ਼ਾਹਾਂ 'ਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਬਾਸ਼ਿੰਦਿਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਉਪਬਲਧ ਕਰਵਾਉਣ ਦੀ ਦਿਸ਼ਾ 'ਚ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾਣ ਰਹੇ ਹਨ | ਇਨ੍ਹਾਂ ਉਪਰਾਲਿਆਂ ਤਹਿਤ ਹੀ ਰਾਜ 'ਚ ਕਈ ਨਵੇਂ ਸਿਹਤ ਸੰਸਥਾਨ ਸਥਾਪਤ ...

ਪੂਰੀ ਖ਼ਬਰ »

ਭਾਜਪਾ ਖੁੱਸਿਆ ਆਧਾਰ ਬਹਾਲ ਨਹੀਂ ਕਰ ਸਕੇਗੀ-ਫੈਡਰੇਸ਼ਨ ਗਰੇਵਾਲ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਵਲੋਂ ਲੰਬਾ ਸਮਾਂ ਸਿੱਖਾਂ ਅਤੇ ਪੰਜਾਬ ਨਾਲ ਕੀਤੇ ਵਿਤਕਰਿਆਂ ਦੇ ਜ਼ਖ਼ਮ ਹਾਲੇ ਵੀ ਅੱਲੇ ਹਨ | ਅੱਜ ਸੱਤਾ 'ਤੇ ਕਾਬਜ਼ ਭਾਜਪਾ ਵਲੋਂ ਖੇਤੀ ਕਾਨੂੰਨ ਲਾਗੂ ਕਰਕੇ ਪੰਜਾਬ ਦੀ ਆਰਥਿਕਤਾ 'ਤੇ ਹਮਲਾ ਅਤੇ ਆਰ. ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਓਵਰਆਲ ਗੋਲਡ ਮੈਡਲਿਸਟ ਮਨਪ੍ਰੀਤ ਕੌਰ ਨੂੰ ਕੀਤਾ ਸਨਮਾਨਿਤ

ਅੰਮਿ੍ਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਵੱਖ-ਵੱਖ ਖੇਤਰਾਂ 'ਚ ਪੰਜ ਦਰਜਨ ਦੇ ਕਰੀਬ ਵੱਖਰੇ-ਵੱਖਰੇ ਤਗਮੇ ਅਤੇ ਟਰਾਫ਼ੀਆਂ ਹਾਸਿਲ ਕਰਨ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 2020 ਦੇ ਐਲਾਨੇ ਗਏ ਐਮ. ਐਸ. ਸੀ. ਕੰਪਿਊਟਰ ਸਾਇੰਸ ਦੇ ਨਤੀਜੇ ਦੌਰਾਨ ...

ਪੂਰੀ ਖ਼ਬਰ »

ਦੁਆਬੇ 'ਚ ਦਲਿਤ ਸਮਾਜ ਨੂੰ ਪਾਰਟੀ ਨਾਲ ਜੋੜੀ ਰੱਖਣਾ ਕਾਂਗਰਸ ਲਈ ਬਣਿਆ ਚੁਣੌਤੀ

ਕਿਸੇ ਸਮੇਂ ਦੁਆਬੇ ਦੇ ਦਲਿਤ ਮੰਤਰੀਆਂ ਦੀ ਸਰਕਾਰ 'ਚ ਬੋਲਦੀ ਸੀ ਤੂਤੀ ਤੇ ਅੱਜ ਨਹੀਂ ਹੈ ਇਕ ਵੀ ਮੰਤਰੀ

ਜਸਪਾਲ ਸਿੰਘ ਜਲੰਧਰ, 17 ਜੂਨ-ਸੂਬੇ ਦੀ ਸਿਆਸਤ 'ਚ ਹੀ ਨਹੀਂ ਬਲਕਿ ਸਰਕਾਰ ਬਣਾਉਣ 'ਚ ਵੀ ਦੁਆਬੇ ਦੀਆਂ 23 ਸੀਟਾਂ ਦਾ ਹਮੇਸ਼ਾ ਅਹਿਮ ਰੋਲ ਰਿਹਾ ਹੈ ਤੇ ਇਨ੍ਹਾਂ ਸੀਟਾਂ 'ਤੇ ਦਲਿਤ ਸਮਾਜ ਦੀ ਬਹੁ ਗਿਣਤੀ ਹੋਣ ਕਾਰਨ ਹਮੇਸ਼ਾ ਦਲਿਤ ਵੋਟ ਬੈਂਕ ਸਿਆਸੀ ਗਿਣਤੀਆਂ ਮਿਣਤੀਆਂ ...

ਪੂਰੀ ਖ਼ਬਰ »

ਪਿੰਡਾਂ ਤੇ ਸ਼ਹਿਰਾਂ ਦੇ ਲੋਕ ਸਿਆਸਤਦਾਨਾਂ ਨੂੰ ਵੋਟਾਂ ਦੀ ਥਾਂ ਪਹਿਲਾਂ ਕਿਸਾਨਾਂ ਦਾ ਸਾਥ ਦੇਣ ਲਈ ਆਖਣ-ਕਾਦੀਆਂ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਕਿਸੇ ਵੀ ਪਾਰਟੀ ਨਾਲ ਸਬੰਧਿਤ ਸਿਆਸੀ ਆਗੂ ਉਨ੍ਹਾਂ ਕੋਲ ਆਉਂਦਾ ਹੈ, ਤਾਂ ...

ਪੂਰੀ ਖ਼ਬਰ »

ਪਾਕਿ ਵਲੋਂ ਸਿੱਖ ਜਥਿਆਂ 'ਤੇ ਰੋਕ ਲਾਏ ਜਾਣ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ-ਬੀਬੀ ਜਗੀਰ ਕੌਰ

ਅੰਮਿ੍ਤਸਰ, 17 ਜੂਨ (ਜੱਸ)-ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਵਾਰ ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਦੀ ਬਰਸੀ ਮੌਕੇ ਭਾਰਤ ਤੋਂ ਸਿੱੱਖ ਜਥਿਆਂ ਨੂੰ ਪਾਕਿਸਤਾਨ ਸਰਕਾਰ ਵਲੋਂ ਪ੍ਰਵਾਨਗੀ ਨਾ ਦਿੱਤੇ ਜਾਣ ਬਾਰੇ ਟਿੱਪਣੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ

ਅੰਮਿ੍ਤਸਰ, 17 ਜੂਨ (ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਜ਼ਰੂਰੀ ਇਕੱਤਰਤਾ ਕੱਲ੍ਹ 18 ਜੂਨ ਨੂੰ ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ 11 ਵਜੇ ਹੋਣ ਵਾਲੀ ਇਸ ਇਕੱਤਰਤਾ ਦੌਰਾਨ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਜਨਮ ਦਿਨ 'ਤੇ ਪੰਜਾਬ ਯੂਥ ਕਾਂਗਰਸ ਕੋਰੋਨਾ ਤੋਂ ਪੀੜਤ ਬੱਚਿਆਂ ਨੂੰ ਵਜ਼ੀਫ਼ਾ ਦੇਵੇਗੀ

ਚੰਡੀਗੜ੍ਹ, 17 ਜੂਨ (ਮਾਨ)-ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ 51ਵੇਂ ਜਨਮ ਦਿਨ ਮੌਕੇ ਪੰਜਾਬ ਯੂਥ ਕਾਂਗਰਸ ਦੁਆਰਾ ਕੋਰੋਨਾ ਕਾਲ ਦੌਰਾਨ ਪ੍ਰਭਾਵਿਤ ਹੋਏ ਬੱਚਿਆਂ ਨੂੰ ਵਜ਼ੀਫ਼ੇ ਦਾ ਲਾਭ ਦਿੱਤਾ ਜਾਵੇਗਾ | ਇਸ ਦਾ ਐਲਾਨ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ...

ਪੂਰੀ ਖ਼ਬਰ »

ਮੁੱਖ ਚੋਣ ਕਮਿਸ਼ਨਰ ਵਲੋਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਚੋਣ ਅਧਿਕਾਰੀਆਂ ਨਾਲ ਵਰਚੂਅਲ ਕਾਨਫ਼ਰੰਸ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਸ਼ੀਲ ਚੰਦਰ, ਚੋਣ ਕਮਿਸ਼ਨਰ ਸ੍ਰੀ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਸ੍ਰੀ ਅਨੂਪ ਚੰਦਰ ਪਾਂਡੇ ਦੀ ਅਗਵਾਈ 'ਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਚੋਣ ...

ਪੂਰੀ ਖ਼ਬਰ »

ਪਾਕਿ 'ਚ ਇਤਿਹਾਸਕ ਗੁਰਦੁਆਰਿਆਂ ਦੀ ਨਵ-ਉਸਾਰੀ ਲਈ ਸਿੰਧੀ ਸੰਗਤ ਆਈ ਅੱਗੇ

ਈ.ਟੀ.ਪੀ.ਬੀ. ਨੂੰ ਪੱਤਰ ਲਿਖ ਕੇ ਮੌਜੂਦਾ ਹਾਲਾਤ ਤੋਂ ਕਰਵਾਇਆ ਜਾਣੂੰ

ਅੰਮਿ੍ਤਸਰ, 17 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਕਸੂਰ ਦੇ ਪਿੰਡ ਕੰਗਣਪੁਰ 'ਚ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਯਾਦਗਾਰ ਗੁਰਦੁਆਰਾ ਮਾਲ ਜੀ ਸਾਹਿਬ ਦੀ ਢਹਿ ਢੇਰੀ ਹੋ ਰਹੀ ਇਮਾਰਤ ਦੇ ਰੱਖ-ਰਖਾਅ ਅਤੇ ਨਵ-ਨਿਰਮਾਣ ਲਈ ਸਿੰਧੀ ਸੰਗਤ ...

ਪੂਰੀ ਖ਼ਬਰ »

ਕੱਚੇ ਅਧਿਆਪਕ ਮੀਟਿੰਗ ਤੋਂ ਅਸੰਤੁਸ਼ਟ-ਧਰਨਾ ਜਾਰੀ

ਸਕੱਤਰ ਸਕੂਲ ਸਿੱਖਿਆ ਵਲੋਂ ਮੀਟਿੰਗ ਦੌਰਾਨ 27 ਦੀ ਐਨ. ਟੀ. ਟੀ. ਅਧਿਆਪਕ ਭਰਤੀ ਪ੍ਰੀਖਿਆ ਮੁਲਤਵੀ

ਐੱਸ. ਏ. ਐੱਸ. ਨਗਰ, 17 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਿੱਖਿਆ ਪ੍ਰੋਵਾਈਡਰਾਂ, ਈ. ਜੀ. ਐਸ., ਐਸ. ਟੀ. ਆਰ., ਏ. ਆਈ. ਈ. ਅਤੇ ਆਈ. ਈ. ਵੀ. ਦੇ ਹਜ਼ਾਰਾਂ ਵਲੰਟੀਅਰਾਂ ਵਲੋਂ ਅੱਜ ਵਿੱਦਿਆ ...

ਪੂਰੀ ਖ਼ਬਰ »

ਮਿਲਟਰੀ ਲਿਟਰੇਚਰ ਫੈਸਟੀਵਲ ਦੇ ਖ਼ਰਚ 'ਚ ਗੜਬੜ

ਵਿੱਤ ਵਿਭਾਗ ਦੇ ਇੰਟਰਨਲ ਆਡਿਟ ਵਿੰਗ ਨੇ ਚੁੱਕੇ ਸਵਾਲ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਦੁਆਰਾ ਆਯੋਜਿਤ ਕੀਤੇ ਜਾਣ ਵਾਲੇ ਮਿਲਟਰੀ ਲਿਟਰੇਚਰ ਫੈਸਟੀਵਲ ਵਿਚ ਲੱਖਾਂ ਰੁਪਏ ਦੀ ਗੜਬੜ ਸਾਹਮਣੇ ਆਈ ਹੈ | ਪੰਜਾਬ ਸਰਕਾਰ ਦੇ ਵਿੱਤ ਵਿਭਾਗ ਦੇ ਇੰਟਰਨਲ ਆਡਿਟ ਸੰਗਠਨ (ਆਈ. ਏ. ਓ) ਨੇ 2017 ਵਿਚ ਕਰਾਏ ਫੈਸਟੀਵਲ ਦੇ ...

ਪੂਰੀ ਖ਼ਬਰ »

ਹਾਈਕਮਾਨ ਦੇ ਰਡਾਰ ਥੱਲੇ ਮੁੜ ਆਵੇਗੀ ਪੰਜਾਬ ਕਾਂਗਰਸ

ਹਰਕਵਲਜੀਤ ਸਿੰਘ ਚੰਡੀਗੜ੍ਹ, 17 ਜੂਨ-ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਨਬੇੜਣ ਵੱਲ ਕਾਂਗਰਸ ਹਾਈਕਮਾਨ ਹੁਣ ਅਗਲੇ ਹਫ਼ਤੇ ਦੁਬਾਰਾ ਸਰਗਰਮ ਹੋ ਸਕੇਗੀ | ਇਨ੍ਹਾਂ ਦਿਨਾਂ ਦੌਰਾਨ ਸ੍ਰੀ ਰਾਹੁਲ ਗਾਂਧੀ ਰਾਜਸਥਾਨ ਮਸਲੇ ਨਾਲ ਨਿਪਟਣ ਵਿਚ ਲੱਗੇ ਹੋਏ ਹਨ ਅਤੇ ਪਾਰਟੀ ਦੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਪਲੇਠੀ ਮੀਟਿੰਗ 'ਚ ਭਾਈ ਚਾਵਲਾ ਰਹੇ ਗ਼ੈਰ-ਹਾਜ਼ਰ

ਸ੍ਰੀ ਅਨੰਦਪੁਰ ਸਾਹਿਬ, 17 ਜੂਨ (ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦੀ ਹੋਈ ਪਲੇਠੀ ਮੀਟਿੰਗ 'ਚ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਮੀਤ ਪ੍ਰਧਾਨ ਭਾਈ ਅਮਰਜੀਤ ਸਿੰਘ ਚਾਵਲਾ ਗੈਰ ਹਾਜ਼ਰ ਰਹੇ | ...

ਪੂਰੀ ਖ਼ਬਰ »

ਸ੍ਰੀਨਗਰ 'ਚ ਅੱਤਵਾਦੀਆਂ ਵਲੋਂ ਪੁਲਿਸ ਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਸ੍ਰੀਨਗਰ, 17 ਜੂਨ (ਮਨਜੀਤ ਸਿੰਘ)-ਸ੍ਰੀਨਗਰ 'ਚ ਅੱਤਵਾਦੀਆਂ ਨੇ ਪੁਲਿਸ ਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਸੂਤਰਾਂ ਅਨੁਸਾਰ ਸ੍ਰੀਨਗਰ ਦੇ ਈਦਗਾਹ ਦੇ ਸੈਦਪੋਰਾ ਇਲਾਕੇ 'ਚ ਦੇਰ ਸ਼ਾਮ ਅੱਤਵਾਦੀਆਂ ਨੇ ਕਾਂਸਟੇਬਲ ਜਾਵੇਦ ਅਹਿਮਦ ਤਾਂਬੀ ਨੂੰ ਘਰ ਨੇੜੇ ਗਰਦਨ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਮੁਹਿੰਮ ਨਿਰੰਤਰ ਜਾਰੀ-ਸੰਯੁਕਤ ਕਿਸਾਨ ਮੋਰਚਾ

ਚੰਡੀਗੜ੍ਹ, 17 ਜੂਨ (ਵਿਸ਼ੇਸ਼ ਪ੍ਰਤੀਨਿਧੀ)-ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਲਗਾਤਾਰ ਚਲ ਰਹੀ ਕੋਸ਼ਿਸ਼ ਦੇ ਤਹਿਤ ਟਿਕਰੀ ਬਾਰਡਰ ਨੇੜੇ ਇਕ ਸਥਾਨਕ ਵਿਅਕਤੀ ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਨੂੰ ਹਰਿਆਣਾ ...

ਪੂਰੀ ਖ਼ਬਰ »

'ਐਂਟੀ-ਇਨਫਲਾਮੇਸ਼ਨ' ਦਵਾਈ ਨਾਲ ਮਿਲ ਸਕਦੀ ਹੈ ਬੱਚਿਆਂ ਦੇ ਇਲਾਜ 'ਚ ਮਦਦ

ਲੰਡਨ, 17 ਜੂਨ (ਏਜੰਸੀ)-ਇਕ ਅਧਿਐਨ 'ਚ ਇਹ ਸਾਹਮਣੇ ਆਇਆ ਹੈ ਕਿ ਕੋਰਟੀਕੋਸਟੀਰਾਇਡ ਦਵਾਈਆਂ ਦੀ ਇਕ ਸ਼੍ਰੇਣੀ ਜੋ ਸੋਜਿਸ਼ ਨੂੰ ਘੱਟ ਕਰਦੀ ਹੈ, ਕੋੋਰੋਨਾ ਤੋਂ ਪੀੜਤ ਗੰਭੀਰ ਬੱਚਿਆਂ ਦੇ ਇਲਾਜ ਲਈ ਕਾਰਗਰ ਹੋ ਸਕਦੀ ਹੈ | ਨਿਊ ਇੰਗਲੈਂਡ ਜਨਰਲ ਆਫ਼ ਮੈਡੀਸਨ 'ਚ ਛਪੇ ਅਧਿਐਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸਵਿਸ ਬੈਂਕਾਂ 'ਚ ਵਧਿਆ ਭਾਰਤੀਆਂ ਦਾ ਪੈਸਾ

ਨਵੀਂ ਦਿੱਲੀ, 17 ਜੂਨ (ਏਜੰਸੀ)-ਸਵਿਟਜ਼ਰਲੈਂਡ ਦੀਆਂ ਬੈਂਕਾਂ 'ਚ ਭਾਰਤੀਆਂ ਅਤੇ ਭਾਰਤੀ ਕੰਪਨੀਆਂ ਦਾ ਜਮ੍ਹਾਂ ਰਾਸ਼ੀ 2020 ਵਿਚ ਵਧ ਕੇ 2.55 ਅਰਬ ਸਵਿਸ ਫਰੈਂਕ (20,700 ਕਰੋੜ ਰੁਪਏ ਤੋਂ ਵੱਧ) ਹੋ ਗਈ ਹੈ | ਇਹ ਪਿਛਲੇ 13 ਸਾਲਾਂ ਦਾ ਸਭ ਤੋਂ ਉੱਪਰਲਾ ਪੱਧਰ ਹੈ | ਇਸ ਅੰਕੜੇ 'ਚ ਸਵਿਸ ...

ਪੂਰੀ ਖ਼ਬਰ »

ਹਰਿਆਣਾ 'ਚ ਵਿਅਕਤੀ ਦੀ ਸੜਨ ਨਾਲ ਮੌਤ

ਬਹਾਦੁਰਗੜ੍ਹ, 17 ਜੂਨ (ਏਜੰਸੀ)- ਪੁਲਿਸ ਨੇ ਵੀਰਵਾਰ ਨੂੰ ਦੱਸਿਆ ਕਿ ਇਕ 42 ਸਾਲ ਦੇ ਵਿਅਕਤੀ ਦੀ 4 ਲੋਕਾਂ ਵਲੋਂ ਉਸ 'ਤੇ ਜਲਣਸ਼ੀਲ ਸਮੱਗਰੀ ਸੁੱਟ ਕੇ ਅੱਗ ਲਗਾਉਣ ਨਾਲ ਮੌਤ ਹੋ ਗਈ ਹੈ, ਜਦਕਿ ਮਿ੍ਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਦੋਸ਼ੀ ਦਿੱਲੀ ਨੇੜੇ ਟਿਕਰੀ ...

ਪੂਰੀ ਖ਼ਬਰ »

ਪੰਜਾਬ 'ਚ ਤੀਸਰਾ ਬਦਲ ਉਸਾਰਨ ਲਈ ਪੂਰੀ ਵਾਹ ਲਗਾ ਦੇਵਾਂਗਾ-ਰਾਮੂਵਾਲੀਆ

ਮਾਨਸਾ/ਬੁਢਲਾਡਾ, 17 ਜੂਨ (ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ)-ਸਾਬਕਾ ਕੇਂਦਰੀ ਮੰਤਰੀ ਤੇ ਉੱਤਰ ਪ੍ਰਦੇਸ਼ ਦੇ ਐਮ.ਐਲ.ਸੀ. ਬਲਵੰਤ ਸਿੰਘ ਰਾਮੂਵਾਲੀਆ ਨੇ ਦਾਅਵੇ ਨਾਲ ਕਿਹਾ ਹੈ ਕਿ ਐਤਕੀਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਤੀਸਰਾ ਬਦਲ ਲਿਆਂਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX