ਤਾਜਾ ਖ਼ਬਰਾਂ


ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  8 minutes ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  27 minutes ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  47 minutes ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 1 hour ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 2 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  57 minutes ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਦਿੱਲੀ ਕਮੇਟੀ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਕਮੇਟੀ ਪ੍ਰਧਾਨ ਸਿਰਸਾ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ
. . .  1 day ago
ਨਵੀਂ ਦਿੱਲੀ, 26 ਜੁਲਾਈ (ਜਗਤਾਰ ਸਿੰਘ) - ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਦੀ...
ਲੋਕ ਸਭਾ ਵਿਚ ਦੋ ਬਿੱਲ ਹੋਏ ਪਾਸ
. . .  1 day ago
ਨਵੀਂ ਦਿੱਲੀ, 26 ਜੁਲਾਈ - ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਮੋਗਾ

ਪੱਤਰਕਾਰ ਬਲਰਾਜ ਕੁਮਾਰ ਸਿੰਗਲਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਨੱਥੂਵਾਲਾ ਗਰਬੀ (ਬਾਘਾ ਪੁਰਾਣਾ), 17 ਜੂਨ (ਸਾਧੂ ਰਾਮ ਲੰਗੇਆਣਾ)-ਬਾਘਾ ਪੁਰਾਣਾ ਤੋਂ 'ਅਜੀਤ' ਦੇ ਪੱਤਰਕਾਰ ਬਲਰਾਜ ਕੁਮਾਰ ਸਿੰਗਲਾ ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਨਮਿੱਤ ਗਰੁੜ ਪੁਰਾਣ ਦੇ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਗਮ ਮਹਿੰਦਰਾ ਪੈਲੇਸ ਬਾਘਾ ਪੁਰਾਣਾ ਵਿਖੇ ਹੋਇਆ | ਪਾਠ ਦੇ ਭੋਗ ਸਮੇਂ ਪੰਡਤ ਦਰਸ਼ਨ ਕੁਮਾਰ ਨੇ ਇਨਸਾਨੀ ਜ਼ਿੰਦਗੀ ਦੇ ਜਾਮੇ ਬਾਰੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ | ਉਪਰੰਤ ਹੋਏ ਸ਼ਰਧਾਂਜਲੀ ਸਮਾਗਮ 'ਚ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਭੇਜਿਆ ਗਿਆ ਸ਼ੋਕ ਸੰਦੇਸ਼ 'ਅਜੀਤ' ਉਪ-ਦਫ਼ਤਰ ਮੋਗਾ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਵਲੋਂ ਸੰਗਤਾਂ ਨੂੰ ਪੜ੍ਹ ਕੇ ਸੁਣਾਇਆ ਗਿਆ | ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ, ਕਮਲਜੀਤ ਸਿੰਘ ਬਰਾੜ ਸਪੁੱਤਰ ਵਿਧਾਇਕ ਦਰਸ਼ਨ ਸਿੰਘ ਬਰਾੜ, ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਮੈਂਬਰ ਸ਼੍ਰੋਮਣੀ ਕਮੇਟੀ, ਪੱਤਰਕਾਰ ਯਸ਼ ਚਟਾਨੀ, ਮੁਨੀਸ਼ ਸ਼ਰਮਾ, ਸੁਖਵਿੰਦਰ ਸਿੰਘ ਬਰਾੜ ਕੋਟਲਾ, ਅੰਮਿ੍ਤਪਾਲ ਸਿੰਘ ਸੁਖਾਨੰਦ ਹਲਕਾ ਇੰਚਾਰਜ 'ਆਪ' ਆਦਿ ਬੁਲਾਰਿਆਂ ਨੇ ਪੱਤਰਕਾਰ ਬਲਰਾਜ ਕੁਮਾਰ ਸਿੰਗਲਾ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਉਨ੍ਹਾਂ ਦੀਆਂ ਪੱਤਰਕਾਰੀ ਦੇ ਖੇਤਰ ਵਿਚ ਦਿੱਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਸਟੇਜ ਸਕੱਤਰ ਦੀ ਭੂਮਿਕਾ ਰਜਿੰਦਰਪਾਲ ਸਿੰਘ ਥਰਾਜ ਨੇ ਨਿਭਾਈ | ਸ਼ਰਧਾਂਜਲੀ ਸਮਾਗਮ 'ਚ ਹੋਰਨਾਂ ਤੋਂ ਇਲਾਵਾ ਵਿਧਾਇਕ ਦਰਸ਼ਨ ਸਿੰਘ ਬਰਾੜ, ਪ੍ਰਧਾਨ ਬਿੱਟੂ ਮਿੱਤਲ, ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ, ਜਗਸੀਰ ਗਰਗ, ਚਮਕੌਰ ਸਿੰਘ ਘੋਲੀਆ, ਸੁਖਦੀਪ ਰੋਡੇ, ਹਰਜਿੰਦਰ ਸਿੰਘ ਰੋਡੇ, ਮੈਨੇਜਰ ਸਤਨਾਮ ਸਿੰਘ, ਜਲਯੋਧਨ ਸਿੰਘ ਯੋਧਾ ਬਰਾੜ, ਅਰਵਿੰਦਰ ਸਿੰਘ ਸੰਗਤਪੁਰਾ, ਇਕੱਤਰ ਸਿੰਘ ਥਰਾਜ, ਸਰਪੰਚ ਜਗਸੀਰ ਜੱਗਾ, ਹਰਪ੍ਰੀਤ ਸਿੰਘ ਬਾਵਾ ਨਿਊਜ਼ ਏਜੰਸੀ, ਰਣਜੀਤ ਸਿੰਘ ਢਿੱਲੋਂ ਇੰਚਾਰਜ ਉਪ ਦਫ਼ਤਰ ਅਜੀਤ ਮੁਕਤਸਰ ਸਾਹਿਬ, ਯਾਦਵਿੰਦਰ ਬਾਂਸਲ, ਪਰਮਿੰਦਰ ਸਿੰਘ ਮੌੜ, ਸਰਪੰਚ ਬੂਟਾ ਸਿੰਘ ਦੱਲੂਵਾਲਾ, ਠੇਕੇਦਾਰ ਇੰਦਰਜੀਤ ਸਿੰਘ, ਨੰਦ ਸਿੰਘ ਬਰਾੜ, ਬਾਬਾ ਬਲਦੇਵ ਸਿੰਘ ਮੰਡੀਰਾਂ, ਚਰਨਜੀਤ ਸਿੰਘ ਇੰਸਪੈਕਟਰ ਫੂਡ ਸਪਲਾਈ, ਪਿ੍ੰ. ਗੁਰਦੇਵ ਸਿੰਘ, ਸੰਦੀਪ ਮਹਿਤਾ, ਪਰਮਿੰਦਰਪਾਲ ਸਿੰਘ, ਪਿ੍ੰ. ਜਗਰੂਪ ਸਿੰਘ, ਨੰਬਰਦਾਰ ਗੁਰਦੇਵ ਸਿੰਘ, ਕੁਲਦੀਪ ਸਿੰਘ ਬਰਾੜ ਡਰੀਮ ਬਿਲਡਰਜ਼, ਭੋਲਾ ਸਿੰਘ ਸਮਾਧ ਭਾਈ, ਨੰਬਰਦਾਰ ਗੁਰਸੇਵਕ ਸਿੰਘ, ਇਕੱਤਰ ਸਿੰਘ ਮੰਡੀਰਾਂ, ਵਿਜੇ ਬਾਂਸਲ, ਵਿਜੇ ਕੁਮਾਰ ਸ਼ਰਮਾ, ਚੇਅਰਮੈਨ ਜਗਸੀਰ ਸਿੰਘ ਕਾਲੇਕੇ, ਜ਼ੈਲਦਾਰ ਸਾਧੂ ਸਿੰਘ, ਦਵਿੰਦਰ ਕੁਮਾਰ ਚੀਦਾ, ਕ੍ਰਿਸ਼ਨ ਕਾਂਸਲ, ਕਰਮਜੀਤ ਸਿੰਘ ਮਾਣੂੰਕੇ, ਗੁਰਤੀਰ ਸਿੰਘ ਚੀਦਾ, ਜਗਜੀਤ ਸਿੰਘ ਖਾਈ, ਸੈਕਟਰੀ ਸੰਦੀਪ ਸਿੰਘ, ਅਮਰਜੀਤ ਸਿੰਘ ਰਾਜੇਆਣਾ, ਸੂਬੇਦਾਰ ਗੁਰਬਚਨ ਸਿੰਘ, ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਪ੍ਰਧਾਨ ਕਾਂਗਰਸ, ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ, ਕਰਨਲ ਦਰਸ਼ਨ ਸਿੰਘ, ਜਰਨੈਲ ਸਿੰਘ, ਸੁਖਹਰਪ੍ਰੀਤ ਸਿੰਘ ਰੋਡੇ, ਐਡਵੋਕੇਟ ਰਾਜੇਸ਼ ਕੁਮਾਰ, ਐਡਵੋਕੇਟ ਜਸਵਿੰਦਰ ਸਿੰਘ, ਐਡਵੋਕੇਟ ਸੁਜਾਨ ਸਿੰਘ, ਪ੍ਰਧਾਨ ਮੰਗਤ ਰਾਏ, ਪ੍ਰਧਾਨ ਬਲਤੇਜ ਸਿੰਘ ਲੰਗੇਆਣਾ, ਐਡਵੋਕੇਟ ਬਲਵੰਤ ਸਿੰਘ, ਸੁਖਚਰਨ ਸਿੰਘ ਛਿੰਦਾ, ਕਰਮਜੀਤ ਸਿੰਘ ਕਥਾਵਾਚਕ, ਜਸਵੀਰ ਸ਼ਰਮਾ, ਗੁਰਪ੍ਰੀਤ ਸਿੰਘ ਨੱਥੂਵਾਲਾ, ਇਕਬਾਲ ਸਿੰਘ ਲੰਗੇਆਣਾ, ਬਬਲੂ ਰੋਡੇ, ਲਖਵੀਰ ਕੋਮਲ ਆਲਮਵਾਲਾ, ਲਵਲੀ ਬਾਂਸਲ, ਤਰਸੇਮ ਸ਼ਰਮਾ, ਪ੍ਰਧਾਨ ਕੇਵਲ ਖੋਟੇ, ਨੰਬਰਦਾਰ ਜਗਸੀਰ ਸਿੰਘ, ਬਲਦੇਵ ਸਿੰਘ ਮਾਣੂੰਕੇ, ਜਗਦੀਸ਼ ਚੋਟੀਆਂ, ਕੌਂਸਲਰ ਸਸ਼ੀ ਸ਼ਰਮਾ, ਗੁਰਜੰਟ ਭੁੱਟੋ, ਗੁਰਜੰਟ ਸਿੰਘ ਧਾਲੀਵਾਲ, ਸੰਜੀਵ ਬਿੱਟੂ ਰੋਡੇ, ਕਾਕਾ ਬਰਾੜ, ਸਿਮਰਾ ਨੱਥੋਕੇ ਤੇ ਇਲਾਕੇ ਦੇ ਪੱਤਰਕਾਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਨਗਰ ਨਿਗਮ ਨੇ ਸਟਰੀਟ ਵੈਂਡਰਜ਼ ਨੂੰ ਜਗ੍ਹਾ ਦਾ ਲਾਭ ਲੈਣ ਲਈ ਫ਼ੀਸ ਜਮ੍ਹਾਂ ਕਰਵਾਉਣ ਦਾ ਦਿੱਤਾ ਇਕ ਹੋਰ ਮੌਕਾ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟਰੀਟ ਵਾੈਡਰਜ ਐਕਟ 2014 ਅਧੀਨ ਕੀਤੇ ਗਏ ਸਰਵੇ ਅਨੁਸਾਰ ਸਟਰੀਟ ਵੈਂਡਰਜ ਲਈ 9 ਜੁਲਾਈ 2020 ਨੂੰ ਬਾਅਦ ਦੁਪਹਿਰ 12:30 ਵਜੇ ਡਰਾਅ ਕੱਢਿਆ ਗਿਆ ਸੀ | ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਧਰਨਾ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਨੇ ਜਨਤਕ ਜਮਹੂਰੀ ਜਥੇਬੰਦੀਆਂ ਨਾਲ ਮਿਲ ਕੇ ਅੱਜ ਨੇਚਰ ਪਾਰਕ ਮੋਗਾ ਵਿਚ ਕੇਂਦਰ ਦੀ ਫਾਸੀਵਾਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਵਲੋਂ 1500 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਧਰਮਕੋਟ, 17 ਜੂਨ (ਪਰਮਜੀਤ ਸਿੰਘ)-ਸਿੱਖਿਆ ਵਿਭਾਗ ਵਿਚ 15-15 ਸਾਲ ਤੋਂ ਨਿਗੂਣੀਆਂ ਤਨਖ਼ਾਹਾਂ ਉੱਪਰ ਕੰਮ ਕਰ ਰਹੇ ਸਿਖਿਆ ਪ੍ਰੋਵਾਈਡਰ, ਈ. ਜੀ. ਐੱਸ. ਵਲੰਟੀਅਰ, ਏ. ਆਈ. ਈ. ਵੀ. ਵਲੰਟੀਅਰ, ਐਸ. ਟੀ. ਆਰ. ਵਲੰਟੀਅਰ, ਆਈ. ਈ. ਆਰ. ਟੀ. ਅਧਿਆਪਕ ਆਪਣੀਆਂ ਨੌਕਰੀਆਂ ਨੂੰ ਰੈਗੂਲਰ ...

ਪੂਰੀ ਖ਼ਬਰ »

ਫੂਡ ਸੇਫ਼ਟੀ ਬਰਾਂਚ ਚੰਡੀਗੜ੍ਹ ਦੀ ਟੀਮ ਵਲੋਂ ਜ਼ਿਲ੍ਹੇ 'ਚ ਛਾਪੇਮਾਰੀ

ਮੋਗਾ, 17 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਨਿਵਾਸੀਆਂ ਨੂੰ ਚੰਗੀ ਸਿਹਤ ਤੇ ਵਧੀਆ ਖ਼ੁਰਾਕ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਰਾਜ ਪੱਧਰੀ ...

ਪੂਰੀ ਖ਼ਬਰ »

ਬੰਬੀਹਾ ਭਾਈ ਸਕੂਲ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੀ ਸਕਾਲਰਸ਼ਿਪ

ਸਮਾਲਸਰ, 17 ਜੂਨ (ਕਿਰਨਦੀਪ ਸਿੰਘ ਬੰਬੀਹਾ)-ਸਰਕਾਰੀ ਹਾਈ ਸਕੂਲ ਬੰਬੀਹਾ ਭਾਈ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਅਮਨਦੀਪ ਸਿੰਘ ਪੁੱਤਰ ਕਰਮਜੀਤ ਸਿੰਘ ਨੇ ਸੈਸ਼ਨ 2020-21 ਲਈ ਸਿੱਖਿਆ ਵਿਭਾਗ ਵਲੋਂ ਨਵੰਬਰ ਵਿਚ ਕਰਵਾਈ ਗਈ ਐੱਨ.ਐੱਮ.ਐੱਮ.ਐੱਸ. ਪ੍ਰੀਖਿਆ ਪਾਸ ਕਰ ਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਪੜ੍ਹਦੇ 58,838 ਬੱਚਿਆਂ ਦੀਆਂ ਵਰਦੀਆਂ ਲਈ ਗਰਾਂਟ ਜਾਰੀ

ਮੋਗਾ, 17 ਜੂਨ (ਜਸਪਾਲ ਸਿੰਘ ਬੱਬੀ)-ਵਰਿੰਦਰਪਾਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੋਗਾ ਨੇ ਦੱਸਿਆ ਕਿ ਅਕਾਦਮਿਕ ਸੈਸ਼ਨ 2021-22 ਲਈ ਜ਼ਿਲ੍ਹਾ ਮੋਗਾ ਦੇ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ 58,838 ਵਿਦਿਆਰਥੀਆਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਦੇ ਆਏ 23 ਨਵੇਂ ਮਾਮਲੇ

ਮੋਗਾ, 17 ਜੂਨ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ 23 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 8479 ਹੋ ਗਈ ਹੈ, ਜਦ ਕਿ 178 ...

ਪੂਰੀ ਖ਼ਬਰ »

ਲਾਹਣ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਿਹਾਲ ਸਿੰਘ ਵਾਲਾ ਦੇ ਡੀ. ਐੱਸ. ਪੀ. ਪਰਸਨ ਸਿੰਘ ਦੀਆਂ ਹਦਾਇਤਾਂ 'ਤੇ ਪੁਲਿਸ ਚੌਕੀ ...

ਪੂਰੀ ਖ਼ਬਰ »

ਪਿੰਡ ਸੰਧੂਆਂ ਵਾਲਾ ਵਿਖੇ ਬਸਪਾ ਤੇ ਅਕਾਲੀ ਵਰਕਰਾਂ ਦੀ ਮੀਟਿੰਗ

ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਿੰਡ ਸੰਧੂਆਂ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਬਿੰਦ ਸਿੰਘ ਦੀ ਅਗਵਾਈ ਵਿਚ ਬਸਪਾ ਤੇ ਅਕਾਲੀ ਵਰਕਰਾਂ ਤੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੌਰਾਨ ਸੀਨੀਅਰ ਬਸਪਾ ਆਗੂ ਸੰਤ ...

ਪੂਰੀ ਖ਼ਬਰ »

ਪੰਛੀਆਂ ਦੀ ਹੋਂਦ ਬਚਾਉਣ ਲਈ ਸਮਾਜ ਸੇਵੀ ਅੱਗੇ ਆਉਣ- ਜਸ਼ਨ

ਧਰਮਕੋਟ, 17 ਜੂਨ (ਪਰਮਜੀਤ ਸਿੰਘ)-ਗਰਮੀਆਂ ਦੇ ਮੌਸਮ ਦੇ ਚੱਲਦਿਆਂ ਪੰਛੀਆਂ ਨੂੰ ਪਾਣੀ ਦੀ ਕਿੱਲਤ ਦਾ ਭਾਰੀ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦੇ ਮੱਦੇਨਜ਼ਰ ਸਾਨੂੰ ਆਪਣਾ ਮਨੁੱਖੀ ਫ਼ਰਜ਼ ਸਮਝਦਿਆਂ ਪੰਛੀਆਂ ਲਈ ਜਗ੍ਹਾ-ਜਗ੍ਹਾ ਪਾਣੀ ਦੇ ਕਸੋਰੇ ਰੱਖਣੇ ਚਾਹੀਦੇ ਹਨ ...

ਪੂਰੀ ਖ਼ਬਰ »

ਐੱਸ. ਐੱਫ. ਸੀ. ਇੰਸਟੀਚਿਊਟ ਵਿਖੇ ਲੋਕਾਂ ਨੂੰ ਮਾਰੂਥਲ ਤੇ ਸੋਕੇ ਤੋਂ ਬਚਾਅ ਲਈ ਕੀਤਾ ਜਾਗਰੂਕ

ਧਰਮਕੋਟ, 17 ਜੂਨ (ਪਰਮਜੀਤ ਸਿੰਘ)-ਐੱਸ. ਐੱਫ. ਸੀ. ਇੰਸਟੀਚਿਊਟ ਤੇ ਨਰਸਿੰਗ ਕਾਲਜ ਮੋਗਾ ਰੋਡ ਜਲਾਲਾਬਾਦ ਪੂਰਬੀ ਦੇ ਵਿਦਿਆਰਥੀਆਂ ਵਲੋਂ ਕਮਿਊਨਿਟੀ ਟਰੇਨਿੰਗ ਦੌਰਾਨ ਮਾਰੂਥਲ ਤੇ ਸੋਕੇ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੇ ਲੋਕਾਂ ...

ਪੂਰੀ ਖ਼ਬਰ »

ਖੇਤੀ ਅਧਿਕਾਰੀਆਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਨਿਰੀਖਣ

ਕੋਟ ਈਸੇ ਖਾਂ, 17 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਬਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਕੋਟ ਈਸੇ ਖਾਂ ਦੇ ਮਾਹਿਰਾਂ ...

ਪੂਰੀ ਖ਼ਬਰ »

ਚੋਰਾਂ ਦੇ ਸਰਗਰਮ ਗਰੋਹ ਨੇ ਬੱਧਨੀ ਕਲਾਂ 'ਚ ਦੁਕਾਨਦਾਰਾਂ ਦੇ ਸਾਹ ਸੂਤੇ

ਬੱਧਨੀ ਕਲਾਂ, 17 ਜੂਨ (ਸੰਜੀਵ ਕੋਛੜ)-ਬੀਤੀ ਰਾਤ ਚੋਰਾਂ ਦੇ ਗਿਰੋਹ ਨੇ ਕਸਬਾ ਬੱਧਨੀ ਕਲਾਂ ਦੇ ਮੁੱਖ ਬਾਜ਼ਾਰ ਦੀਆਂ ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਇਆ, ਪਰ ਪੁਲਿਸ ਦੀ ਗਸ਼ਤ ਨੇ ਚੋਰਾਂ ਦੇ ਹੌਸਲੇ ਪਸਤ ਕਰ ਦਿੱਤੇ | ਇਕੱਤਰ ਕੀਤੀ ਗਈ ਜਾਣਕਾਰੀ ਮੁਤਾਬਿਕ ਬੀਤੀ ਰਾਤ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਨੇ ਘਰੇਲੂ ਕਰਮਚਾਰੀ ਦਿਵਸ ਮਨਾਇਆ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮਹਾਂਮਾਰੀ ਦੇ ਮੱਦੇਨਜ਼ਰ ਤੇ ਰਾਜ ਵਿਚ ਘਰੇਲੂ ਕਾਮਿਆਂ ਦੇ ਅਧਿਕਾਰਾਂ ਨੂੰ ਮਾਨਤਾ ਦੇਣ ਦੀ ਵਧਦੀ ਲੋੜ (ਜਿਸ ਵਿਚ ਬਹੁ ਗਿਣਤੀ ਵਿਚ ਔਰਤਾਂ ਹਨ) ਦੇ ਮੱਦੇਨਜ਼ਰ ਰਾਜਿੰਦਰਾ ਸਟੇਟ, ਮੋਗਾ ਵਿਖੇ ਸਵੈ-ਰੁਜ਼ਗਾਰ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਪਰਮੋਟ ਹੋਏ ਲੈਕਚਰਾਰ ਤੇ ਮੁੱਖ ਅਧਿਆਪਕਾ ਦਾ ਸਨਮਾਨ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਧਾਲੀਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਮਾਸਟਰ ਕੇਡਰ ਤੋਂ ਪਰਮੋਟ ਹੋਏ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮੀਟਿੰਗ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੇਂਡੂ ਮਜ਼ਦੂਰ ਯੂਨੀਅਨ ਨੇ ਮਜ਼ਦੂਰ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ, ਜਿਸ ਦੀ ਪ੍ਰਧਾਨਗੀ ਗੁਰਚਰਨ ਸਿੰਘ ਮਹਿਣਾ ਨੇ ਕੀਤੀ | ਮੀਟਿੰਗ ਵਿਚ ਮਜ਼ਦੂਰ ਮੰਗਾਂ ਤੇ ਬੰਧੂਆ ਮਜ਼ਦੂਰੀ ਕਰਵਾਉਣ ਲਈ ਮਜਬੂਰ ਕਰਨ ਲਈ ...

ਪੂਰੀ ਖ਼ਬਰ »

ਖ਼ਾਲਸਾ ਸੇਵਾ ਸੁਸਾਇਟੀ ਮੋਗਾ ਦੀ ਮੀਟਿੰਗ ਹੋਈ

ਮੋਗਾ, 17 ਜੂਨ (ਜਸਪਾਲ ਸਿੰਘ ਬੱਬੀ)-ਖ਼ਾਲਸਾ ਸੇਵਾ ਸੁਸਾਇਟੀ (ਰਜਿ.) ਮੋਗਾ ਦੀ ਮੀਟਿੰਗ ਮੁੱਖ ਸੇਵਾਦਾਰ ਪਰਮਜੀਤ ਸਿੰਘ ਬਿੱਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਲਈ 20 ਜੂਨ ਦਿਨ ਐਤਵਾਰ ਨੂੰ ਮੁਫ਼ਤ ਬੂਟੇ ਵੰਡ ਸਮਾਗਮ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਮੋਗਾ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਦੇਸ ਭਗਤ ਕਾਲਜ ਮੋਗਾ ਵਿਖੇ ਚੱਲ ਰਹੇ ਬੀ. ਬੀ. ਏ. ਦੇ ਪੰਜਵੇ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਫਾਲੀਨ ਹਾਂਡਾ ਨੇ 9.04 ਐੱਸ. ਜੀ. ਪੀ. ਏ. ਪ੍ਰਾਪਤ ਕਰਕੇ ਪਹਿਲਾ, ਸੁਹੇਲ ਖਾਨ ਨੇ 6.83 ਐੱਸ. ਜੀ. ਪੀ. ਏ. ਪ੍ਰਾਪਤ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਡੀ.ਸੀ. ਨੂੰ ਸੌ ਾਪਿਆਂ ਮੰਗ ਪੱਤਰ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਬਲਾਕ ਨਿਹਾਲ ਸਿੰਘ ਵਾਲਾ ਨੇ ਪਿੰਡ ਰਾਊਕੇ ਕਲਾਂ ਦੇ ਦਲਿਤ ਕਿਸਾਨ ਜਸਵੰਤ ਸਿੰਘ ਦੀ 8 ਏਕੜ ਸਬਜ਼ੀ ਦੀ ਫ਼ਸਲ ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਗਈ | ਸੋ ਸਰਕਾਰ ਤੋਂ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਲੈਣ ਲਈ ...

ਪੂਰੀ ਖ਼ਬਰ »

ਵੱਖ-ਵੱਖ ਖਾਤਿਆਂ 'ਚ ਵਾਧੂ ਪੇਮੈਂਟ ਕਰ ਕੇ ਮਹਿਕਮੇ ਨਾਲ 12 ਲੱਖ ਦੀ ਠੱਗੀ

ਮੋਗਾ, 17 ਜੂਨ (ਗੁਰਤੇਜ ਸਿੰਘ)-ਡਾਕਖ਼ਾਨੇ ਮਹਿਕਮੇ 'ਚ ਤਾਇਨਾਤ ਸਬ ਪੋਸਟ ਮਾਸਟਰ ਵਲੋਂ ਸਾਜ਼ਿਸ਼ ਤਹਿਤ ਵੱਖ-ਵੱਖ ਖਾਤਿਆਂ 'ਚ ਵਾਧੂ ਪੇਮਿੰਟ ਕਰਕੇ ਮਹਿਕਮੇ ਨਾਲ 12 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਪੁਲਿਸ ਵਲੋਂ ਸਬ ਪੋਸਟ ਮਾਸਟਰ ਸਮੇਤ ਤਿੰਨ ਜਾਣਿਆਂ ਖ਼ਿਲਾਫ਼ ਮਾਮਲਾ ...

ਪੂਰੀ ਖ਼ਬਰ »

ਇਲੈਕਟੋ੍ਰਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇਲੈਕਟੋ੍ਰਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ.-404 ਪੰਜਾਬ ਦੀ ਮਹੀਨਾਵਾਰ ਮੀਟਿੰਗ ਜ਼ੂਮ ਐਪ 'ਤੇ ਆਨਲਾਈਨ ਪ੍ਰਧਾਨ ਡਾ. ਸ਼ਿੰਦਰ ਸਿੰਘ ਕਲੇਰ ਦੀ ਅਗਵਾਈ ਵਿਚ ਕੀਤੀ ਗਈ | ਇਸ ਸਮੇਂ ਚੇਅਰਮੈਨ ਡਾ. ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਮੋਗਾ ਨੇ ਬੂਟੇ ਲਗਾ ਕੇ ਮਨਾਇਆ ਵਣ ਮਹਾਂਉਤਸਵ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਟਰੇਨਿੰਗ ਤੇ ਵਿਸਥਾਰ ਸੇਵਾ ਕੇਂਦਰ ਗਿੱਲ ਵਿਖੇ ਡਿਪਟੀ ਡਾਇਰੈਕਟਰ ਡੇਅਰੀ ਬੀਰਪ੍ਰਤਾਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਮੁੱਚੇ ਸਟਾਫ਼ ਵਲੋਂ ਵਣ ਮਹਾਂਉਤਸਵ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ 'ਤੇ ਅਣਮਨੁੱਖੀ ਵਤੀਰਾ ਅਤਿ ਨਿੰਦਣਯੋਗ- ਵਿਧਾਇਕ ਬਿਲਾਸਪੁਰ

ਬੱਧਨੀ ਕਲਾਂ, 17 ਜੂਨ (ਸੰਜੀਵ ਕੋਛੜ)-ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਬਾਕੀ ਅਹੁਦੇਦਾਰਾਂ ਵਲੋਂ ਇਕ ਹੰਗਾਮੀ ਮੀਟਿੰਗ ਕੀਤੀ ਗਈ ਅਤੇ ਐੱਸ. ਡੀ. ਐੱਮ. ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਕੁਝ ਦਿਨ ਪਹਿਲਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਬ) ਬੀ. ਸੀ. ਵਿੰਗ ਦੇ ਅਹੁਦੇਦਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਬੱਧਨੀ ਕਲਾਂ, 17 ਜੂਨ (ਸੰਜੀਵ ਕੋਛੜ)-ਕਸਬਾ ਬੱਧਨੀ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਦੀ ਅਗਵਾਈ 'ਚ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਬੀ. ਸੀ. ਵਿੰਗ ਦੇ ਦਿਹਾਤੀ ਪ੍ਰਧਾਨ ਜੋਗਿੰਦਰ ਸਿੰਘ ਕੋਟ ਸਦਰ ਖਾਂ ...

ਪੂਰੀ ਖ਼ਬਰ »

ਮਾਤਾ ਮਨਜਿੰਦਰ ਕੌਰ ਜਾਨੀਆਂ ਨੂੰ ਸ਼ਰਧਾਂਜਲੀਆਂ ਭੇਟ

ਕੋਟ ਈਸੇ ਖਾਂ, 17 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਬਲਵੰਤ ਸਿੰਘ ਹਲਵਾਈ ਦੀ ਧਰਮ ਪਤਨੀ, ਜਗਮੀਤ ਸਿੰਘ ਦੀ ਮਾਤਾ ਸਵ: ਮਨਜਿੰਦਰ ਕੌਰ ਨਮਿਤ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਨਸੀਰਪੁਰ ਜਾਨੀਆਂ ਵਿਖੇ ਆਯੋਜਿਤ ਹੋਇਆ | ਇਸ ਸਮੇਂ ਭਰਵੀਂ ...

ਪੂਰੀ ਖ਼ਬਰ »

ਕਿਸਾਨ ਅਮਰੀਕ ਸਿੰਘ ਦਾ ਅੰਤਿਮ ਸੰਸਕਾਰ ਹੋਇਆ

ਨੱਥੂਵਾਲਾ ਗਰਬੀ, 17 ਜੂਨ (ਸਾਧੂ ਰਾਮ ਲੰਗੇਆਣਾ)-ਪਿੰਡ ਛੋਟਾ ਘਰ ਦੇ ਵਾਸੀ ਕਿਸਾਨ ਅਮਰੀਕ ਸਿੰਘ (51 ਸਾਲ) ਪੁੱਤਰ ਹਰਚਰਨ ਸਿੰਘ ਜੋ ਦਿੱਲੀ ਮੋਰਚੇ ਵਿਚੋਂ ਬਿਮਾਰ ਹੋ ਕੇ ਆਇਆ ਸੀ, ਉਦੋਂ ਦਾ ਹੀ ਮੋਗਾ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ, ਪਰ ਅਮਰੀਕ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਦੀ ਮੀਟਿੰਗ ਹੋਈ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੌਜਵਾਨ ਭਾਰਤ ਸਭਾ ਦੀ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਹੋਈ | ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਕਰਮਜੀਤ ਮਾਣੂੰਕੇ ਇਲਾਕਾ ਪ੍ਰਧਾਨ ਰਜਿੰਦਰ ਸਿੰਘ ਨੇ ਗੱਲ ਬਾਤ ਕਰਦੇ ਹੋਏ ਕਿਹਾ ਕਿ ਨਸ਼ਾ ...

ਪੂਰੀ ਖ਼ਬਰ »

ਹਲਕਾ ਬਾਘਾ ਪੁਰਾਣਾ ਦੇ ਐੱਸ. ਸੀ. ਸਰਕਲ ਪ੍ਰਧਾਨਾਂ ਨੇ ਜਥੇਦਾਰ ਮਾਹਲਾ ਨਾਲ ਕੀਤੀ ਮੀਟਿੰਗ

ਸਮਾਧ ਭਾਈ, 17 ਜੂਨ (ਗੁਰਮੀਤ ਸਿੰਘ ਮਾਣੂੰਕੇ)-ਹਲਕਾ ਬਾਘਾ ਪੁਰਾਣਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਐੱਸ. ਸੀ. ਵਰਗ ਦੇ ਸਰਕਲ ਪ੍ਰਧਾਨਾਂ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਨਾਲ ਕੀਤੀ ਗਈ | ਇਸ ਮੌਕੇ ਸਰਕਲ ਸਮਾਧ ਭਾਈ ਦੇ ਐੱਸ. ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਕਮਲ ਨੇ ਵਾਰਡ-41 'ਚ ਇੰਟਰਲਾਕ ਟਾਈਲਾਂ ਲਗਾਉਣ ਦੀ ਸ਼ੁਰੂਆਤ ਕਰਵਾਈ

ਮੋਗਾ, 17 ਜੂਨ (ਅਸ਼ੋਕ ਬਾਂਸਲ)-ਮੋਗਾ ਦੇ ਵਿਕਾਸ ਲਈ ਕਿਸੇ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਹ ਵਿਚਾਰ ਵਿਧਾਇਕ ਡਾ. ਹਰਜੋਤ ਕਮਲ ਨੇ ਵਾਰਡ ਨੰ.-41 ਵੇਦਾਂਤ ਨਗਰ ਮੋਗਾ ਵਿਖੇ ਇੰਟਰਲਾਕ ਟਾਈਲਾਂ ਨਾਲ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਸਾਂਝੇ ...

ਪੂਰੀ ਖ਼ਬਰ »

ਈ-ਰਿਕਸ਼ਾ ਮਜ਼ਦੂਰ ਸੰਘ ਦਾ ਵਫ਼ਦ ਮੇਅਰ ਨਗਰ ਨਿਗਮ ਨੂੰ ਮਿਲਿਆ

ਮੋਗਾ, 17 ਜੂਨ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਵਿਖੇ ਈ-ਰਿਕਸ਼ਾ ਮਜ਼ਦੂਰ ਸੰਘ ਮੋਗਾ ਦਾ ਵਫ਼ਦ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਤੇ ਈ-ਰਿਕਸ਼ਾ ਮਜ਼ਦੂਰ ਸੰਘ ਦੇ ਜਨਰਲ ਸਕੱਤਰ ਮੇਜਰ ਸਿੰਘ ਲੰਢੇਕੇ, ਇੰਟਕ ਆਗੂ ਦਵਿੰਦਰ ਸਿੰਘ ਜੌੜਾ ਦੀ ਅਗਵਾਈ ਹੇਠ ਨੀਤਿਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਆਨਲਾਈਨ ਸਮਰ ਕੈਂਪ ਲਗਾਇਆ

ਨੱਥੂਵਾਲਾ ਗਰਬੀ, 17 ਜੂਨ (ਸਾਧੂ ਰਾਮ ਲੰਗੇਆਣਾ)-ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਲੰਗੇਆਣਾ ਖ਼ੁਰਦ ਦੇ ਵਿਦਿਆਰਥੀਆਂ ਦਾ ਆਨਲਾਈਨ ਸਮਰ ਕੈਂਪ ਲਗਾਇਆ ਗਿਆ, ਜਿਸ ਵਿਚ ਸਰਕਾਰੀ ਹਾਈ ਸਕੂਲ ਲੰਗੇਆਣਾ ਖ਼ੁਰਦ ਦੇ ਬਹੁਤ ਸਾਰੇ ...

ਪੂਰੀ ਖ਼ਬਰ »

ਘੱਟ ਸੁਣਾਈ ਦੇਣ ਦੀ ਸਮੱਸਿਆ ਤੋਂ ਪਾ ਸਕਦੇ ਹਾਂ ਛੁਟਕਾਰਾ

ਲੁਧਿਆਣਾ, 17 ਜੂਨ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਦੇ ...

ਪੂਰੀ ਖ਼ਬਰ »

ਵਾਰਡ ਨੰਬਰ-37 'ਚ ਫੌਗਿੰਗ ਕਰਵਾਈ

ਮੋਗਾ, 17 ਜੂਨ (ਅਸ਼ੋਕ ਬਾਂਸਲ)-ਵਾਰਡ ਨੰਬਰ-37 ਨੂੰ ਫੌਗਿੰਗ ਕਰਵਾ ਕੇ ਵਾਰਡ ਵਾਸੀਆਂ ਨੂੰ ਬਿਮਾਰੀ ਤੋਂ ਬਚਾਉਣਾ ਤੇ ਬਣਦੀਆਂ ਸਹੂਲਤਾਂ ਦੇਣਾ ਹਰੇਕ ਕੌਂਸਲਰ ਦਾ ਫ਼ਰਜ਼ ਬਣਦਾ ਹੈ | ਵਾਰਡ ਵਾਸੀ ਚਾਹੁੰਦੇ ਹਨ ਕਿ ਉਨ੍ਹਾਂ ਦੇ ਵਾਰਡ ਦਾ ਕੌਂਸਲਰ ਚੰਗਾ ਆਵੇ ਤਾਂ ਕਿ ...

ਪੂਰੀ ਖ਼ਬਰ »

ਲਾਡੀ ਢੋਸ ਵਲੋਂ ਭਿੰਡਰ ਕਲਾਂ ਵਿਖੇ ਮੀਟਿੰਗ

ਧਰਮਕੋਟ, 17 ਜੂਨ (ਪਰਮਜੀਤ ਸਿੰਘ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਨਿਧੜਕ ਜਰਨੈਲ ਬੇਦਾਗ਼ ਰਾਜਨੀਤਕ ਸ਼ਖ਼ਸੀਅਤ ਸਵਰਗੀ ਕੁਲਦੀਪ ਸਿੰਘ ਢੋਸ ਦੇ ਸਪੁੱਤਰ ਦਵਿੰਦਰਜੀਤ ਸਿੰਘ ਲਾਡੀ ਢੋਸ ਆਮ ਆਦਮੀ ਪਾਰਟੀ ਦੇ ਮਿਸ਼ਨ 2022 ਲਈ ਪਿੰਡ-ਪਿੰਡ ਜਾ ਕੇ ਲੋਕਾਂ ...

ਪੂਰੀ ਖ਼ਬਰ »

ਕਈ ਪਰਿਵਾਰਾਂ ਨੇ ਫੜਿਆ 'ਆਪ' ਦਾ ਪੱਲਾ

ਕੋਟ ਈਸੇ ਖਾਂ, 17 ਜੂਨ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਆਮ ਆਦਮੀ ਪਾਰਟੀ ਦੇ ਦਵਿੰਦਰਜੀਤ ਸਿੰਘ ਲਾਡੀ ਢੋਸ ਹਲਕਾ ਧਰਮਕੋਟ ਦੀ ਪ੍ਰੇਰਨਾ ਸਦਕਾ ਪਿੰਡ ਦੌਲੇਵਾਲਾ ਮਾਇਰ 'ਚ ਰਣਜੀਤ ਸਿੰਘ ਭੋਲਾ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਰੱਖੀ ਬੈਠਕ 'ਚ ਕਈ ਪਰਿਵਾਰਾਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਜ਼ ਦੀ ਮੀਟਿੰਗ ਹੋਈ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਨਗਰ ਨਿਗਮ ਮੋਗਾ ਦੇ ਦਫ਼ਤਰ ਵਿਚ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX