ਤਾਜਾ ਖ਼ਬਰਾਂ


ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  34 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  46 minutes ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  about 1 hour ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  about 2 hours ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  about 3 hours ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  about 4 hours ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 4 hours ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  about 4 hours ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  about 4 hours ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  about 5 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  about 5 hours ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  about 5 hours ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  about 5 hours ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  about 6 hours ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  about 7 hours ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ ਸਿੱਧੂ
. . .  about 6 hours ago
ਜਲੰਧਰ, 29 ਜੁਲਾਈ - ਜਲੰਧਰ ਦੇ ਕਾਂਗਰਸ ਭਵਨ ਪਹੁੰਚੇ ਨਵਜੋਤ ਸਿੰਘ...
ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ਦਾਗੇ ਗਏ ਦੋ ਰਾਕੇਟ
. . .  about 7 hours ago
ਬਗਦਾਦ (ਇਰਾਕ ), 29 ਜੁਲਾਈ - ਇਰਾਕ ਦੀ ਰਾਜਧਾਨੀ ਬਗਦਾਦ ਵਿਚ ਅਮਰੀਕੀ ਦੂਤਾਵਾਸ ਦੇ ਨੇੜੇ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਬਠਿੰਡਾ

ਡੀ.ਟੀ.ਐੱਫ਼. ਵਲੋਂ ਕੱਚੇ ਅਧਿਆਪਕਾਂ ਨੂੰ ਪੱਕੇ ਨਾ ਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ, ਜ਼ਿਲਾ ਇਕਾਈ ਬਠਿੰਡਾ ਵਲੋਂ ਈ.ਜੀ.ਐਸ./ਐਸ.ਟੀ.ਆਰ./ਸਿੱਖਿਆ ਪ੍ਰੋਵਾਈਡਰ/ਏ.ਆਈ.ਈ. ਵਲੰਟੀਅਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਅੱਜ ਸਥਾਨਕ ਡਾ: ਅੰਬੇਦਕਰ ਪਾਰਕ ਵਿਚ ਇਕੱਠੇ ਹੋ ਕੇ ਸੂਬਾ ਸਰਕਾਰ ਦੁਆਰਾ ਅਧਿਆਪਕਾਂ ਪ੍ਰਤੀ ਅਪਣਾਈ ਗਈ ਦਮਨਕਾਰੀ ਨੀਤੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਪਿੱਛੋਂ ਬੱਸ ਅੱਡੇ ਅੱਗੇ ਪੰਜਾਬ ਸਰਕਾਰ ਦੀ ਅਰਥੀ ਸਾੜੀ | ਡੀ.ਟੀ.ਐੱਫ਼. ਬਠਿੰਡਾ ਦੇ ਜ਼ਿਲ੍ਹਾ ਸਕੱਤਰ ਬਲਜਿੰਦਰ ਸਿੰਘ, ਸੂਬਾ ਕਮੇਟੀ ਮੈਂਬਰ ਨਵਚਰਨਪ੍ਰੀਤ, ਜਸਵਿੰਦਰ ਸਿੰਘ ਬਠਿੰਡਾ ਅਤੇ ਵਿੱਤ ਸਕੱਤਰ ਅਨਿਲ ਭੱਟ ਨੇ ਕਿਹਾ ਕਿ ਸਰਕਾਰ ਨੂੰ ਬਿਨਾਂ ਦੇਰੀ ਪਿਛਲੇ 18 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਸਾਰੇ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ | ਬਲਾਕ ਪ੍ਰਧਾਨ ਭੁਪਿੰਦਰ ਮਾਇਸਰਖਾਨਾ, ਕੁਲਵਿੰਦਰ ਵਿਰਕ, ਰਾਜਵਿੰਦਰ ਜਲਾਲ, ਰਤਨਜੋਤ ਸ਼ਰਮਾ, ਅੰਗਰੇਜ਼ ਸਿੰਘ, ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਬਾਠ, ਕੱਚੇ ਕਾਮਿਆਂ ਦੇ ਆਗੂ ਪੂਜਾ ਸ਼ਰਮਾ ਤੇ ਸ਼ਿੰਦਰਪਾਲ ਕੌਰ ਨੇ ਕਿਹਾ ਕਿ ਮੁੱਢ ਤੋਂ ਹੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਕੱਚੇ ਅਧਿਆਪਕਾਂ ਦੇ ਸੰਘਰਸ਼ ਦੇ ਨਾਲ ਰਹੀ ਹੈ ਤੇ ਮੁਹਾਲੀ ਵਿਖੇ ਸਿੱਖਿਆ ਭਵਨ ਵਿਚ ਚੱਲ ਰਹੇ ਸੰਘਰਸ਼ ਦੀ ਜਥੇਬੰਦੀ ਵਲੋਂ ਪੁਰਜ਼ੋਰ ਹਮਾਇਤ ਕੀਤੀ ਜਾਂਦੀ | ਡੀ.ਟੀ.ਐੱਫ਼. ਦੇ ਆਗੂ ਹਰਜੀਤ ਜੀਦਾ, ਵਿਕਾਸ ਗਰਗ ਰਾਮਪੁਰਾ, ਜਸਵਿੰਦਰ ਬੌਕਸਰ, ਬਲਜਿੰਦਰ ਕੌਰ ਅਤੇ ਹਰਮੰਦਰ ਗਿੱਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਿੱਖਿਆ ਪ੍ਰੋਵਾਈਡਰਾਂ/ਈ.ਜੀ.ਐੱਸ./ਐੱਸ.ਟੀ.ਆਰ./ਏ.ਆਈ.ਈ. ਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ ਅਤੇ ਉਨ੍ਹਾਂ ਦੁਆਰਾ ਸਿੱਖਿਆ ਵਿਭਾਗ ਵਿਚ ਲਾਏ ਗਏ ਸਾਲਾਂ ਦੀ ਸੇਵਾ ਵੀ ਸੁਰੱਖਿਅਤ ਕਰਕੇ ਸਾਰੇ ਬਣਦੇ ਲਾਭ ਉਨ੍ਹਾਂ ਦੀ ਹਾਜ਼ਰੀ ਮਿਤੀ ਤੋਂ ਦਿੱਤੇ ਜਾਣ |

ਡੀ.ਸੀ. ਦਫ਼ਤਰ ਅੱਗੇ ਮਰਨ ਵਰਤ 'ਤੇ ਬੈਠਾ ਪ੍ਰਵਾਸੀ ਪੰਜਾਬੀ

ਬਠਿੰਡਾ, 17 ਜੂਨ (ਅਵਤਾਰ ਸਿੰਘ)- ਕੈਨੇਡਾ ਰਹਿੰਦੇ ਇਕ ਪਰਵਾਸੀ ਪੰਜਾਬੀ ਨੇ ਆਪਣੇ ਖ਼ਿਲਾਫ਼ ਝੂਠੀ ਸ਼ਿਕਾਇਤ ਦੇ ਚੱਲਦਿਆਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ | ਪ੍ਰਵਾਸੀ ਪੰਜਾਬੀ ਦਿਲਜੀਤ ਸਿੰਘ ਮੂਲ ਰੂਪ ਵਿਚ ਗੋਨਿਆਣਾ ...

ਪੂਰੀ ਖ਼ਬਰ »

ਉਰਦੂ ਦੀ ਮੁਫ਼ਤ ਸਿਖਲਾਈ ਪਹਿਲੀ ਜੁਲਾਈ ਤੋਂ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਭਾਸ਼ਾ ਅਫ਼ਸਰ ਪ੍ਰਵੀਨ ਕੁਮਾਰ ਵਰਮਾ ਨੇ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਪਹਿਲੀ ਜੁਲਾਈ ਤੋਂ ਉਰਦੂ ਭਾਸ਼ਾ ਦੀ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾਵੇਗੀ | ਇਹ ਸਿਖਲਾਈ ਕੋਰਸ ਛੇ ਮਹੀਨੇ ਦਾ ਹੋਵੇਗਾ | ਉਨ੍ਹਾਂ ...

ਪੂਰੀ ਖ਼ਬਰ »

ਗੈਂਗਸਟਰ ਦਿਲਪ੍ਰੀਤ ਬਾਬਾ ਤੇ ਰਵਿੰਦਰ ਸਿੰਘ ਨੂੰ ਸਿਹਤ ਜਾਂਚ ਲਈ ਲਿਆਂਦਾ ਸਿਵਲ ਹਸਪਤਾਲ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਰਵਿੰਦਰ ਸਿੰਘ ਨੂੰ ਸਿਹਤ ਜਾਂਚ ਲਈ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚ ਬਠਿੰਡਾ ਦੇ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ...

ਪੂਰੀ ਖ਼ਬਰ »

ਬੈਂਕ ਲਿਮਟਾਂ 'ਚ ਹੇਰ-ਫੇਰ ਦੇ ਸ਼ੱਕ 'ਚ ਕਿਸਾਨਾਂ ਬੈਂਕ ਘੇਰਿਆ

ਸੰਗਤ ਮੰਡੀ, 17 ਜੂਨ (ਅੰਮਿ੍ਤਪਾਲ ਸ਼ਰਮਾ)- ਬੈਂਕ ਲਿਮਟਾਂ 'ਚ ਹੇਰ-ਫੇਰ ਕੀਤੇ ਜਾਣ ਦੇ ਸ਼ੱਕ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਤ ਵਲੋਂ ਪਿੰਡ ਨੰਦਗੜ੍ਹ ਵਿਖੇ ਯੂਨੀਅਨ ਬੈਂਕ ਆਫ਼ ਇੰਡੀਆ ਅੱਗੇ ਧਰਨਾ ਦਿੱਤਾ ਗਿਆ | ਪਿੰਡ ਬਾਂਡੀ ਤੇ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਪੁਡਕਾ ਨੇ ਮੁੜ ਦੁਹਰਾਈ ਪੰਜਾਬ ਸਰਕਾਰ ਅੱਗੇ ਅਪੀਲ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਡਿਗਰੀ ਕਾਲਜਾਂ ਦੀ ਨੁਮਾਇੰਦਗੀ ਕਰਨ ਵਾਲੀ ਪੰਜਾਬ ਅਣਏਡਿਡ ਡਿਗਰੀ ਕਾਲਜਿਜ ਐਸੋਸੀਏਸ਼ਨ (ਪੁਡਕਾ) ਨੇ ਪੰਜਾਬ ਸਰਕਾਰ ਨੂੰ ਮੁੜ ਅਪੀਲ ਕੀਤੀ ਕਿ ਐਸ.ਸੀ. ਵਿਦਿਆਰਥੀਆਂ ਦੀ ਸਕਾਲਰਿਸ਼ਪ ਦੇ ਰਹਿੰਦੇ 1563 ਕਰੋੜ ...

ਪੂਰੀ ਖ਼ਬਰ »

ਬਿਜਾਈ ਵਾਸਤੇ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦੇ ਸਰਕਾਰ ਦੇ ਵਾਅਦੇ ਵਫ਼ਾ ਨਾ ਹੋਏ, ਕਿਸਾਨਾਂ ਵਲੋਂ ਗਰਿੱਡ ਅੱਗੇ ਪ੍ਰਦਰਸ਼ਨ

ਤਲਵੰਡੀ ਸਾਬੋ, 17 ਜੂਨ (ਰਣਜੀਤ ਸਿੰਘ ਰਾਜੂ)-ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਅੱਠ ਘੰਟੇ ਬਿਜਲੀ ਦੇਣ ਦੇ ਪੰਜਾਬ ਸਰਕਾਰ ਦੇ ਵਾਅਦੇ ਇਕ ਵਾਰ ਫ਼ਿਰ ਵਫ਼ਾ ਹੁੰਦੇ ਦਿਖਾਈ ਨਹੀਂ ਦਿੱਤੇ ਅਤੇ ਇਸੇ ਦੇ ਚੱਲਦਿਆਂ ਬਿਜਲੀ ਨਾ ਮਿਲਣ ਤੋਂ ਦੁਖੀ ਨੇੜਲੇ ਪਿੰਡ ਗੁਰੂਸਰ ...

ਪੂਰੀ ਖ਼ਬਰ »

ਖ਼ਸਤਾ ਹਾਲਤ ਨਹਿਰੀ ਢਾਂਚੇ ਦੀ ਪੁਨਰ ਉਸਾਰੀ ਸਮੇਂ ਦੀ ਮੁੱਖ ਲੋੜ

ਨਥਾਣਾ, 17 ਜੂਨ (ਗੁਰਦਰਸ਼ਨ ਲੁੱਧੜ)-ਨਹਿਰੀ ਟੇਲਾਂ 'ਤੇ ਪੈਂਦੇ ਇਸ ਇਲਾਕੇ ਵਿਚ ਨਹਿਰੀ ਢਾਂਚੇ ਦੀ ਹਾਲਤ ਕਾਫ਼ੀ ਖ਼ਸਤਾ ਹੋ ਚੁੱਕੀ ਹੈ | ਬਰਨਾਲਾ ਜ਼ਿਲ੍ਹੇ ਦੇ ਪਿੰਡ ਟੱਲੇਵਾਲਾ ਲਾਗਿਓਾ ਸਰਹਿੰਦ ਨਹਿਰ ਦੀ ਬ੍ਰਾਂਚ ਵਿਚੋਂ ਨਿੱਕਲਦਾ ਢਿਪਾਲੀ ਰਜਬਾਹਾ ਨਥਾਣਾ ਖੇਤਰ ...

ਪੂਰੀ ਖ਼ਬਰ »

ਨੈਸ਼ਨਲ ਜੈਨਰੇਟਿਕ ਡਾਕੂਮੈਂਟਸ ਰਜਿਸਟ੍ਰੇਸ਼ਨ ਸਿਸਟਮ ਦੀ ਸਾਈਟ ਜਾਮ, ਆਨਲਾਈਨ ਅਪਾਇੰਟਮੈਂਟ ਨਾ ਮਿਲਣ ਕਾਰਨ ਲੋਕਾਂ 'ਚ ਰੋਸ

ਬਾਲਿਆਂਵਾਲੀ, 17 ਜੂਨ (ਕੁਲਦੀਪ ਮਤਵਾਲਾ)- ਅਕਾਲੀ-ਭਾਜਪਾ ਸਰਕਾਰ ਸਮੇਂ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਦਾ ਮਾਲ ਵਿਭਾਗ ਦਾ ਸਾਰਾ ਰਿਕਾਰਡ ਆਨਲਾਈਨ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਜੋ ਹੁਣ ਤੱਕ ਬਰਕਰਾਰ ਹੀ ਨਹੀਂ ਬਲਕਿ ਮੌਜੂਦਾ ਕਾਂਗਰਸ ਸਰਕਾਰ ਵਲੋਂ ...

ਪੂਰੀ ਖ਼ਬਰ »

5ਵਾਂ ਕੋਵਿਡ-19 ਮੁਫ਼ਤ ਵੈਕਸੀਨੇਸ਼ਨ ਕੈਂਪ ਭਲਕੇ

ਭੁੱਚੋ ਮੰਡੀ, 17 ਜੂਨ (ਪਰਵਿੰਦਰ ਸਿੰਘ ਜੌੜਾ)- ਅਗਰਵਾਲ ਸਭਾ ਵਲੋਂ ਸਿਵਲ ਹਸਪਤਾਲ ਭੁੱਚੋ ਦੇ ਸਹਿਯੋਗ ਨਾਲ 5ਵਾਂ ਕੋਵਿਡ-19 ਮੁਫ਼ਤ ਵੈਕਸੀਨੇਸ਼ਨ ਕੈਂਪ 19 ਜੂਨ ਸਨਿਚਰਵਾਰ ਨੂੰ ਸਵੇਰੇ 10 ਵਜੇ ਪੰਚਾਇਤੀ ਨੀਲ ਕੰਠ ਮੰਦਰ ਵਿਖੇ ਲਾਇਆ ਜਾ ਰਿਹਾ ਹੈ | ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਬਹੁਪੱਖੀ ਸ਼ਖ਼ਸੀਅਤ ਜੋਗਿੰਦਰਪਾਲ ਕਾਕਾ ਦੇ 'ਆਪ' 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਸ਼ਹਿਰੀ ਖੇਤਰ 'ਚ ਮਿਲੇਗੀ ਮਜ਼ਬੂਤੀ

ਭੁੱਚੋ ਮੰਡੀ, 17 ਜੂਨ (ਪਰਵਿੰਦਰ ਸਿੰਘ ਜੌੜਾ)-ਬਹੁਪੱਖੀ ਸ਼ਖ਼ਸੀਅਤ ਅਤੇ ਸਮਾਜ ਸੇਵੀ ਜੋਗਿੰਦਰ ਪਾਲ ਕਾਕਾ ਦੇ 'ਆਪ' ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜ਼ਿਲ੍ਹਾ ਬਠਿੰਡਾ ਸ਼ਹਿਰੀ ਖੇਤਰ ਵਿਚ ਮਜ਼ਬੂਤੀ ਮਿਲੇਗੀ | ਜੋਗਿੰਦਰ ਕਾਕਾ ਆਜ਼ਾਦੀ ਘੁਲਾਟੀਆ ਪਰਿਵਾਰ ਨਾਲ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਨੂੰ ਬੀ.ਐੱਸ.ਸੀ. ਐਗਰੀਕਲਚਰ (ਆਨਰਜ਼) ਕੋਰਸ ਸ਼ੁਰੂ ਕਰਨ ਲਈ ਭਾਰਤੀ ਖੋਜ ਪ੍ਰੀਸ਼ਦ ਤੇ ਪੰਜਾਬ ਖੇਤੀ ਸਿੱਖਿਆ ਕੌਂਸਲ ਤੋਂ ਮਿਲੀ ਮਾਨਤਾ

ਤਲਵੰਡੀ ਸਾਬੋ, 17 ਜੂਨ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਐਗਰੀਕਲਚਰ ਨੂੰ ਭਾਰਤੀ ਖੋਜ ਪ੍ਰੀਸ਼ਦ ਤੇ ਪੰਜਾਬ ਖੇਤੀਬਾੜੀ ਸਿੱਖਿਆ ਕੌਂਸਲ ਤੋਂ ਮਾਨਤਾ ਪ੍ਰਾਪਤ ਹੋਣ 'ਤੇ ਉਪ ਕੁਲਪਤੀ ਡਾ: ਨੀਲਮ ਗਰੇਵਾਲ, ਡਾ: ਜਗਤਾਰ ਸਿੰਘ ਧੀਮਾਨ ...

ਪੂਰੀ ਖ਼ਬਰ »

ਨਗਰ ਕੌਂਸਲ 'ਚ ਜ਼ਿਲ੍ਹਾ ਦਿਹਾਤੀ ਪ੍ਰਧਾਨ ਲੱਕੀ ਤੇ ਸੰਧੂ ਨੇ ਕੌਂਸਲਰਾਂ ਨਾਲ ਕੀਤੀ ਮੀਟਿੰਗ

ਰਾਮਾਂ ਮੰਡੀ, 17 ਜੂਨ (ਅਮਰਜੀਤ ਸਿੰਘ ਲਹਿਰੀ)-ਜ਼ਿਲ੍ਹਾ ਦਿਹਾਤੀ ਯੂਥ ਕਾਂਗਰਸ ਦੇ ਪ੍ਰਧਾਨ ਲੱਖਵਿੰਦਰ ਸਿੰਘ ਲੱਕੀ ਨੇ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾ ਹੇਠ ਉਨ੍ਹਾਂ ਦੇ ਨਿੱਜੀ ਸਹਾਇਕ ਰਣਜੀਤ ...

ਪੂਰੀ ਖ਼ਬਰ »

ਨਵਜੰਮੀਆਂ ਬੱਚੀਆਂ ਦੇ ਜਨਮ 'ਤੇ ਦਿੱਤੀਆਂ ਬੇਬੀ ਕਿੱਟਾਂ

ਭਾਈ ਰੂਪਾ, 17 ਜੂਨ (ਵਰਿੰਦਰ ਲੱਕੀ)-ਸਿਹਤ ਵਿਭਾਗ ਪੰਜਾਬ ਵਲੋਂ ਇਕ ਨਿਵੇਕਲੇ ਉਪਰਾਲੇ ਤਹਿਤ ਅੱਜ ਸਰਕਾਰੀ ਹਸਪਤਾਲ ਭਾਈਰੂਪਾ ਵਿਖੇ ਨਵ ਜੰਮੀਆਂ ਬੱਚੀਆਂ ਦੀ ਸਿਹਤ ਸੰਭਾਲ ਲਈ ਹਿਮਾਲਿਆ ਕੰਪਨੀ ਦੀਆਂ ਬੇਬੀ ਕਿੱਟਾਂ ਤੇ ਮੁੱਖ ਮੰਤਰੀ ਪੰਜਾਬ ਵਲੋਂ ਜਾਰੀ ਕੀਤੇ ਵਧਾਈ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ. ਕਾਲਜ, ਬਠਿੰਡਾ ਵਿਖੇ ਕੋਵਿਡ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਦੇ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ ਸਿੱਧੂ ਅਤੇ ...

ਪੂਰੀ ਖ਼ਬਰ »

ਰੋਸ ਪ੍ਰਦਰਸ਼ਨ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਸਫ਼ਾਈ ਕਾਮਿਆਂ ਨੇ ਮੰਗ ਪੱਤਰ

ਬਠਿੰਡਾ, 17 ਜੂਨ (ਅਵਤਾਰ ਸਿੰਘ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੀ ਹੜਤਾਲ ਲਗਾਤਾਰ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ | ਸਫ਼ਾਈ ਯੂਨੀਅਨ ਆਗੂਆਂ ਨੇ ਰੋਸ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਦਿੱਤਾ ਗਿਆ | ਸਫ਼ਾਈ ਕਾਮੇ ਆਗੂ ਅਸ਼ੋਕ ਸਾਰਵਾਨ, ...

ਪੂਰੀ ਖ਼ਬਰ »

ਮਾਨਵ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਜਿਉਂਦ ਦੀਆਂ ਸਾਂਝੀਆਂ ਥਾਵਾਂ ਸੈਨੇਟਾਈਜ਼

ਚਾਉਕੇ, 17 ਜੂਨ (ਮਨਜੀਤ ਸਿੰਘ ਘੜੈਲੀ)- ਮਾਨਵ ਸੇਵਾ ਵੈੱਲਫੇਅਰ ਸੁਸਾਇਟੀ ਮਹਿਰਾਜ ਵਲੋਂ ਕੋਰੋਨਾ ਮਹਾਂਮਾਰੀ ਦੀ ਰੋਕਥਾਮ, ਜਾਗਰੂਕਤਾ ਮੁਹਿੰਮ ਪ੍ਰੋਜੈਕਟ ਅਧੀਨ ਪਿੰਡ ਜਿਉਂਦ ਵਿਚ ਸਾਂਝੀਆਂ ਥਾਵਾਂ ਸ੍ਰੀ ਗੁਰਦੁਆਰਾ ਸਾਹਿਬ, ਧਰਮਸ਼ਾਲਾ, ਆਂਗਣਵਾੜੀ ਸੈਂਟਰ, ਬੱਸ ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਦੀ ਲੋੜ - ਡਾ: ਸਿੱਧੂ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ: ਸੁਖਦੇਵ ਸਿੰਘ ਸਿੱਧੂ ਤੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਸਿਖ਼ਲਾਈ ਅਫ਼ਸਰ ਡਾ: ਬਹਾਦਰ ਸਿੰਘ ਸਿੱਧੂ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ, ਕਈ ਆਗੂ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਝਟਕਾ ਲੱਗਿਆ, ਜਦੋਂ ਕਈ ਵਰਕਰਾਂ ਨੇ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ | ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਪ੍ਰਧਾਨ ਵਪਾਰ ਵਿੰਗ ...

ਪੂਰੀ ਖ਼ਬਰ »

ਆਗਾਮੀ ਵਿਧਾਨ ਸਭਾ ਚੋਣਾਂ 'ਚ ਅਹਿਮ ਭੂਮਿਕਾ ਨਿਭਾਏਗਾ ਯੂਥ- ਹੈਪੀ ਬਾਂਸਲ

ਰਾਮਪੁਰਾ ਫੂਲ, 17 ਜੂਨ (ਗੁਰਮੇਲ ਸਿੰਘ ਵਿਰਦੀ)- ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਵੱਖ-ਵੱਖ ਸਿਆਸੀ ਪਾਰਟੀਆਂ ਨੇ ਕਮਰਕੱਸੇ ਕਸ ਲਏ ਹਨ | ਇਸੇ ਲੜੀ ਤਹਿਤ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਹਲਕਾ ਰਾਮਪੁਰਾ ...

ਪੂਰੀ ਖ਼ਬਰ »

ਫ਼ੈਕਟਰੀ ਮਜ਼ਦੂਰ ਇਨਸਾਫ਼ ਲੈਣ ਲਈ ਪੁਲਿਸ ਦੇ ਕੱਢ ਰਿਹੈ ਹਾੜ੍ਹੇ

ਭਗਤਾ ਭਾਈਕਾ, 17 ਜੂਨ (ਸੁਖਪਾਲ ਸਿੰਘ ਸੋਨੀ)-ਭਗਤਾ ਭਾਈਕਾ ਵਿਖੇ ਇੱਕ ਨਿੱਜੀ ਫੂਡ ਫ਼ੈਕਟਰੀ ਵਿਚ ਮਜ਼ਦੂਰੀ ਕਰਦੇ ਵਿਅਕਤੀ ਦੀ ਪਤਨੀ ਦੋ ਮਾਸੂਮ ਬੱਚਿਆਂ ਸਮੇਤ ਭੇਦਭਰੀ ਹਾਲਤ ਵਿਚ ਲਾਪਤਾ ਹੋਈ ਗਈ ਹੈ | ਪੀੜਤ ਮਜ਼ਦੂਰ ਕਰੀਬ ਪਿਛਲੇ ਇਕ ਮਹੀਨੇ ਤੋਂ ਆਪਣੀ ਪਤਨੀ ਅਤੇ ...

ਪੂਰੀ ਖ਼ਬਰ »

ਹਲਕਾ ਰਾਮਪੁਰਾ ਫੂਲ ਤੋਂ 'ਆਪ' ਉਮੀਦਵਾਰਾਂ ਦੀ ਸਥਿਤੀ 'ਇਕ ਅਨਾਰ, 'ਸੋ ਬਿਮਾਰ' ਵਾਲੀ

ਭਾਈਰੂਪਾ, 17 ਜੂਨ (ਵਰਿੰਦਰ ਲੱਕੀ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਰਾਜਨੀਤਕ ਪਾਰਟੀਆਂ ਦੀਆਂ ਸਰਗਰਮੀਆਂ 'ਚ ਤੇਜ਼ ਹੋ ਗਈਆਂ ਹਨ ਤੇ ਇਸ ਸਥਿਤੀ ਤੋਂ ਆਮ ਆਦਮੀ ਪਾਰਟੀ ਵੀ ਪਿੱਛੇ ਨਹੀਂ, ਜੇਕਰ ਹਲਕਾ ਰਾਮਪੁਰਾ ਫੂਲ ਦੀ ਗੱਲ ਕਰੀਏ ਤਾਂ ਹਲਕੇ ਅੰਦਰ ਆਮ ...

ਪੂਰੀ ਖ਼ਬਰ »

ਡਾ: ਮੰਜੂ ਬਾਂਸਲ ਵਲੋਂ ਬਲਾਕ ਰਾਮਪੁਰਾ ਦੇ ਸਰਪੰਚਾਂ ਤੇ ਕਲੱਬਾਂ ਦੇ ਪ੍ਰਧਾਨਾਂ ਨਾਲ ਅਹਿਮ ਮੀਟਿੰਗ

ਚਾਉਕੇ, 17 ਜੂਨ (ਮਨਜੀਤ ਸਿੰਘ ਘੜੈਲੀ)- ਬੀ. ਡੀ. ਪੀ. ਓ. ਦਫ਼ਤਰ ਪਿੰਡ ਰਾਮਪੁਰਾ ਵਿਖੇ ਹਲਕਾ ਮੌੜ ਕਾਂਗਰਸ ਦੀ ਮੁੱਖ ਸੇਵਾਦਾਰ ਡਾ: ਮਨੋਜ ਬਾਲਾ ਬਾਂਸਲ ਵਲੋਂ ਬਲਾਕ ਰਾਮਪੁਰਾ ਦੇ ਪਿੰਡਾਂ ਦੇ ਸਰਪੰਚਾਂ ਤੇ ਕਲੱਬਾਂ ਦੇ ਪ੍ਰਧਾਨ ਅਤੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਨਗਰ ਪੰਚਾਇਤ ਮਹਿਰਾਜ ਨੇ ਨਗਰ ਦੀ ਸਹੂਲਤ ਲਈ ਖ਼ਰੀਦਿਆ ਟਰੈਕਟਰ

ਮਹਿਰਾਜ਼ 17 ਜੂਨ (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਮਹਿਰਾਜ਼ ਵਲੋਂ ਨਗਰ ਦਾ ਕੂੜਾ ਚੁੱਕਣ ਸਮੇਤ ਹੋਰ ਕੰਮਕਾਰ ਲਈ ਟਰੈਕਟਰ ਦੀ ਖ਼ਰੀਦ ਕੀਤੀ ਗਈ ਹੈ | ਨਗਰ ਪੰਚਾਇਤ ਮਹਿਰਾਜ਼ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਨੇ ਦੱਸਿਆ ਕਿ ਨਗਰ ਪੰਚਾਇਤ ਮਹਿਰਾਜ ਪਾਸ ਪਹਿਲਾ ਇਕ ...

ਪੂਰੀ ਖ਼ਬਰ »

ਫਾਰਮੇਸੀ ਅਫ਼ਸਰਾਂ ਦਾ ਸਿਹਤ ਵਿਭਾਗ 'ਚ ਆਉਣ ਮੌਕੇ ਭਰਪੂਰ ਸਵਾਗਤ

ਬਠਿੰਡਾ, 17 ਜੂਨ (ਅਵਤਾਰ ਸਿੰਘ)-ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਬਠਿੰਡਾ ਨੇ ਵਿਸ਼ੇਸ਼ ਮੀਟਿੰਗ ਸੁਖਮੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਅਧੀਨ ਕੰਮ ਕਰਦੀਆਂ ਡਿਸਪੈਸਰੀਆਂ 'ਚ ਕੰਮ ਕਰਦੇ ਫਾਰਮੇਸੀ ਅਫ਼ਸਰਾਂ ਦਾ ...

ਪੂਰੀ ਖ਼ਬਰ »

2022 'ਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣੇਗੀ- ਹਰਭਜਨ ਸਿੰਘ

ਮਹਿਰਾਜ, 17 ਜੂਨ (ਸੁਖਪਾਲ ਮਹਿਰਾਜ)- ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਹੋਣ ਨਾਲ ਪੰਜਾਬ ਵਿਚ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਸਰਕਾਰ ਬਣੇਗੀ, ਕਿਉਂਕਿ ਇਸ ਗੱਠਜੋੜ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਹੈ | ਇਹ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਝੋਨੇ ਦੇ ਭਾਅ 'ਚ ਮਾਮੂਲੀ ਵਾਧਾ ਕਰਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਮਜ਼ਾਕ- ਵਿੱਕੀ ਸਿੱਧੂ

ਕੋਟਫੱਤਾ, 17 ਜੂਨ (ਰਣਜੀਤ ਸਿੰਘ ਬੁੱਟਰ)- ਕੇਂਦਰ ਸਰਕਾਰ ਵਲੋਂ 2021-22 ਲਈ ਝੋਨੇ ਦੇ ਭਾਅ ਵਿਚ 73 ਰੁਪਏ ਦਾ ਵਾਧਾ ਕਰਕੇ ਤੇ ਹੋਰ ਸਾਉਣੀ ਦੀਆਂ 15 ਫ਼ਸਲਾਂ ਵਿਚ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕਰ ਰਹੀ ਹੈ ਜਿਸ ਦੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਕਰੜੇ ...

ਪੂਰੀ ਖ਼ਬਰ »

ਦੇਸ਼ ਦੀ ਕਾਨੂੰਨ ਵਿਵਸਥਾ ਮੌਜੂਦਾ ਹਾਕਮ ਜਮਾਤ ਦੀ ਹੱਥਾਂ ਦੀ ਕਠਪੁਤਲੀ ਬਣੀ- ਤਰਕਸ਼ੀਲ ਸੁਸਾਇਟੀ

ਰਾਮਪੁਰਾ ਫੂਲ, 17 ਜੂਨ (ਗੁਰਮੇਲ ਸਿੰਘ ਵਿਰਦੀ)- ਸਥਾਨਕ ਤਰਕਸ਼ੀਲ ਸੁਸਾਇਟੀ ਦੇ ਮੈਂਬਰਾਂ ਨੇ ਇਕ ਮੀਟਿੰਗ ਕੀਤੀ ਜਿਸ ਵਿਚ ਦੇਸ਼ ਦੀ ਲੋਕਪੱਖੀ ਬੁੱਧੀਜੀਵੀਆਂ ਨੂੰ ਨਾਜਾਇਜ਼ ਤੌਰ 'ਤੇ ਜੇਲ੍ਹਾਂ ਵਿਚ ਰੱਖਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਫ਼ੈਸਲਾ ਲਿਆ ਕਿ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਵਲੋਂ ਧੋਖਾਧੜੀ ਦੇ ਦੋ ਮਾਮਲਿਆਂ 'ਚ ਭਗੌੜਾ ਲੁਧਿਆਣਾ ਦੀ ਕਿਸਾਨ ਹੱਟ ਤੋਂ ਗਿ੍ਫ਼ਤਾਰ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਪੁਲਿਸ ਨੇ ਕੁਝ ਸਾਲ ਪੁਰਾਣੇ ਧੋਖਾਧੜੀ ਦੇ ਦੋ ਮਾਮਲਿਆਂ ਵਿਚ ਭਗੌੜੇ ਗੁਰਬਖ਼ਸ਼ ਸਿੰਘ ਨੂੰ ਲੁਧਿਆਣਾ ਦੀ ਇਕ ਕਿਸਾਨ ਹੱਟ ਤੋਂ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਗੁਰਬਖ਼ਸ਼ ਨੂੰ ਬਠਿੰਡਾ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਬੋਰਡ ਵਲੋਂ 5 ਵਿਦਿਆਰਥੀਆਂ ਦੀ ਪੂਰੀ ਫ਼ੀਸ ਮੁਆਫ਼

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ ਵਲੋਂ ਹਰ ਸਾਲ ਮੈਰਿਟ ਦੇ ਆਧਾਰ 'ਤੇ ਰਾਜ ਦੇ ਪਾਲੀਟੈਕਨਿਕ ਕਾਲਜਾਂ ਵਿਚ ਪੜ੍ਹਦੇ ਚੋਣਵੇਂ ਮੈਰੀਟੋਰੀਅਸ ਤੇ ਲੋੜਵੰਦ ਵਿਦਿਆਰਥੀਆਂ ਨੂੰ ਪੂਰੀ ਫ਼ੀਸ ਮੁਆਫ਼/ਵਜ਼ੀਫੇ ...

ਪੂਰੀ ਖ਼ਬਰ »

ਡੀ.ਸੀ. ਨੇ ਕੋਵਿਡ ਮੇਕ ਸ਼ਿਫ਼ਟ ਕੋਰੋਨਾ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਜ਼ਿਲ੍ਹੇ ਦੇ ਪਿੰਡ ਕਣਕਵਾਲ ਵਿਖੇ ਬਣਾਏ ਜਾ ਰਹੇ ਕੋਵਿਡ ਮੇਕ ਸ਼ਿਫ਼ਟ ਕੋਰੋਨਾ ਹਸਪਤਾਲ ਦਾ ਦੌਰਾ ਕਰਕੇ ...

ਪੂਰੀ ਖ਼ਬਰ »

10 ਰੋਜ਼ਾ ਆਨਲਾਈਨ ਸਮਰ ਕੈਂਪ ਲਗਾਇਆ

ਰਾਮਾਂ ਮੰਡੀ, 17 ਜੂਨ (ਤਰਸੇਮ ਸਿੰਗਲਾ)- ਨੇੜਲੇ ਪਿੰਡ ਜੱਜਲ ਵਿਖੇ ਸਥਿਤ ਸੇਂਟ ਜੇਵੀਅਰ ਕਾਨਵੈਂਟ ਸਕੂਲ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਗਰਮੀ ਦੀਆਂ ਛੁੱਟੀਆਂ ਦੌਰਾਨ 10 ਰੋਜ਼ਾ ਆਨਲਾਈਨ ਸਮਰ ਕੈਂਪ ਲਗਾਇਆ ਗਿਆ | ਸਕੂਲ ਪਿ੍ੰਸੀਪਲ ਮੈਡਮ ਨੀਤਿਸ਼ ਸੋਢੀ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੀ ਅਲਕਾ ਹਾਂਡਾ 'ਆਪ' 'ਚ ਸ਼ਾਮਿਲ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਅੱਜ ਉਸ ਸਮੇਂ ਹੋਰ ਵਾਧਾ ਹੋ ਗਿਆ, ਜਦੋਂ ਬਠਿੰਡਾ ਸ਼ਹਿਰੀ ਦੇ ਬਲਾਕ ਪ੍ਰਧਾਨ ਭੁਪਿੰਦਰ ਬਾਂਸਲ ਦੀ ਅਗਵਾਈ ਵਿਚ ਵਾਰਡ ਨੰ. 41 ਤੋਂ ਆਜ਼ਾਦ ਚੋਣ ਲੜ ਚੁੱਕੇ ਅਲਕਾ ਹਾਂਡਾ 'ਆਪ' ਵਿਚ ...

ਪੂਰੀ ਖ਼ਬਰ »

ਟਾਟਾ ਸੋਲਰ ਪਲਾਂਟ ਵਲੋਂ ਸਿਵਲ ਹਸਪਤਾਲ ਨੂੰ ਆਕਸੀਜਨ ਕੰਸਨਟ੍ਰੇਟਰ ਅਤੇ ਮੈਡੀਕਲ ਦਸਤਾਨੇ ਭੇਟ

ਤਲਵੰਡੀ ਸਾਬੋ, 17 ਜੂਨ (ਰਣਜੀਤ ਸਿੰਘ ਰਾਜੂ)- ਕੋਰੋਨਾ ਕਾਲ ਦੀ ਦੂਜੀ ਲਹਿਰ ਦੌਰਾਨ ਇਲਾਕੇ ਦੇ ਲੋਕਾਂ ਨੂੰ ਪੇਸ਼ ਆਈ ਆਕਸੀਜਨ ਦੀ ਭਾਰੀ ਕਿੱਲਤ ਤੇ ਡਾਕਟਰਾਂ ਵਲੋਂ ਪ੍ਰਗਟਾਈ ਜਾ ਰਹੀ ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਮੌਕੇ ਆਕਸੀਜਨ ਦੀ ਪੂਰਤੀ ਨੂੰ ਦੇਖਦਿਆਂ ਟਾਟਾ ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਤਲਵੰਡੀ ਸਾਬੋ, 17 ਜੂਨ (ਰਵਜੋਤ ਸਿੰਘ ਰਾਹੀ)-ਸਿਵਲ ਸਰਜਨ ਬਠਿੰਡਾ ਡਾ: ਤੇਜਵੰਤ ਸਿੰਘ ਢਿੱਲੋਂ ਦੇ ਨਿਰਦੇਸ਼ਾਂ 'ਤੇ ਸਬ-ਸੈਂਟਰ ਜਗ੍ਹਾ ਰਾਮ ਤੀਰਥ ਵਿਖੇ ਡਾ: ਦਰਸ਼ਨ ਕੌਰ ਐਸ. ਐਮ. ਓ. ਦੀ ਅਗਵਾਈ ਹੇਠ ਬਲਬੀਰ ਕੌਰ ਐਲ. ਐਚ. ਵੀ. ਅਤੇ ਧਰਮਿੰਦਰ ਕੁਮਾਰ ਮ. ਪ. ਹ. ਵ. ਵਲੋਂ ਜਗ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX