ਤਾਜਾ ਖ਼ਬਰਾਂ


ਆਸਾਮ-ਮਿਜ਼ੋਰਮ ਸਰਹੱਦ ਵਿਵਾਦ : ਸ਼ਹੀਦ ਪੁਲਿਸ ਕਰਮਚਾਰੀਆਂ ਨੂੰ ਆਸਾਮ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ
. . .  30 minutes ago
ਨਵੀਂ ਦਿੱਲੀ, 27 ਜੁਲਾਈ - ਆਸਾਮ-ਮਿਜ਼ੋਰਮ ਸਰਹੱਦ ਵਿਵਾਦ ਨੂੰ ਲੈ ਕੇ ਆਸਾਮ ਦੇ ਪੰਜ ਪੁਲਿਸ ਕਰਮਚਾਰੀ ਸ਼ਹੀਦ ਹੋ ਗਏ, ਜਿਨ੍ਹਾਂ ਨੂੰ ਆਸਾਮ ਦੇ ਮੁੱਖ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ, ਪੈਗਾਸਸ ਜਾਸੂਸੀ ਕਾਂਡ ‘ਤੇ ਵਿਰੋਧੀਆਂ ਦੀ ਨਾਅਰੇਬਾਜ਼ੀ
. . .  56 minutes ago
ਨਵੀਂ ਦਿੱਲੀ, 27 ਜੁਲਾਈ - ਪੈਗਾਸਸ ਜਾਸੂਸੀ ਕਾਂਡ ਦੀ ਰਿਪੋਰਟ ‘ਤੇ ਵਿਚਾਰ ਵਟਾਂਦਰੇ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਲੋਂ ਰਾਜ...
ਸਿੱਪੀ ਗਿੱਲ ਨੂੰ ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਨੋਟਿਸ ਜਾਰੀ, 7 ਦਿਨਾਂ ਦੇ ਅੰਦਰ ਮੰਗਿਆ ਜਵਾਬ
. . .  about 1 hour ago
ਨਵੀਂ ਦਿੱਲੀ, 27 ਜੁਲਾਈ (ਅਜੀਤ ਬਿਊਰੋ) - ਐਨੀਮਲ ਵੈੱਲਫੇਅਰ ਬੋਰਡ ਆਫ਼ ਇੰਡੀਆ ਦੇ ਵਲੋਂ ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਨੋਟਿਸ ਜਾਰੀ ਕੀਤਾ...
ਨਿਸ਼ਾਨੇਬਾਜ਼ ਟੀਮਾਂ ਕੁਆਲੀਫਾਈ ਕਰਨ ਵਿਚ ਰਹੀਆਂ ਅਸਫਲ
. . .  about 1 hour ago
ਟੋਕਿਓ, 27 ਜੁਲਾਈ - ਭਾਰਤ ਦੀ ਐਲਵੇਨੀਲ - ਦਿਵਯਾਂਸ਼ ਅਤੇ ਅੰਜੁਮ - ਦੀਪਕ ਦੀਆਂ ਨਿਸ਼ਾਨੇਬਾਜ਼ ਟੀਮਾਂ 10 ਮੀਟਰ...
ਮਹਿੰਦਰ ਸਿੰਘ ਸਿੱਧੂ ''ਆਪ'' ਦੇ ਸੂਬਾ ਸੰਯੁਕਤ ਸਕੱਤਰ ਬਣੇ
. . .  about 1 hour ago
ਸੰਗਰੂਰ, 27 ਜੁਲਾਈ (ਧੀਰਜ ਪਸ਼ੌਰੀਆ) - ਆਮ ਆਦਮੀ ਪਾਰਟੀ ਹਾਈ ਕਮਾਂਡ ਵਲੋਂ ਜ਼ਿਲ੍ਹਾ ਸੰਗਰੂਰ ਸੀਨੀਅਰ ਆਗੂ ਮਹਿੰਦਰ ਸਿੰਘ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਨਵੇਂ ਕੇਸ ਆਏ ਸਾਹਮਣੇ, ਪਿਛਲੇ 132 ਦਿਨਾਂ ਵਿਚ ਸਭ ਤੋਂ ਘੱਟ
. . .  about 2 hours ago
ਨਵੀਂ ਦਿੱਲੀ, 27 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 29 ਹਜ਼ਾਰ 689 ਕੇਸ ਸਾਹਮਣੇ ਆਏ ਹਨ ਅਤੇ ਇਸ ਦੌਰਾਨ 415 ਮਰੀਜ਼ਾਂ ਦੀ ਮੌਤ ਹੋਈ ਹੈ...
ਟੋਕੀਓ ਉਲੰਪਿਕ 'ਤੇ ਮੰਡਰਾਉਣ ਲੱਗਾ ਕੋਰੋਨਾ ਦਾ ਖ਼ਤਰਾ
. . .  about 3 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਕੋਵਿਡ19 ਦਾ ਖ਼ਤਰਾ ਵੀ ਮੰਡਰਾ ਰਿਹਾ ਹੈ। ਉਲੰਪਿਕ ਖੇਡ ਪਿੰਡ ਵਿਚ ਅੱਜ ਦੋ ਅਥਲੀਟਾਂ ਸਮੇਤ 7 ਜਣੇ ਕੋਰੋਨਾਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਤਰ੍ਹਾਂ ਟੋਕੀਓ ਉਲੰਪਿਕ ਖੇਡਾਂ ਨਾਲ...
ਮਮਤਾ ਬੈਨਰਜੀ ਦਿੱਲੀ 'ਚ, ਕਰ ਸਕਦੀ ਹੈ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 27 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਪੰਜ ਦਿਨਾਂ ਦੌਰੇ 'ਤੇ ਸੋਮਵਾਰ ਸ਼ਾਮ ਰਾਜਧਾਨੀ ਦਿੱਲੀ ਪਹੁੰਚ ਗਈ। ਇਸ ਦੌਰੇ 'ਤੇ ਉਹ ਕਈ ਵੱਡੇ ਨੇਤਾਵਾਂ ਨਾਲ ਮੁਲਾਕਾਤ ਕਰੇਗੀ। ਇਸ ਦੇ ਨਾਲ ਰਿਪੋਰਟਾਂ ਇਹ ਵੀ ਹਨ ਕਿ ਮਮਤਾ ਬੈਨਰਜੀ ਅੱਜ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ...
ਟੋਕੀਓ ਉਲੰਪਿਕ : ਭਾਰਤ ਨੇ ਸਪੇਨ ਨੂੰ 3-0 ਨਾਲ ਦਿੱਤੀ ਮਾਤ
. . .  about 4 hours ago
ਟੋਕੀਓ, 27 ਜੁਲਾਈ - ਟੋਕੀਓ ਉਲੰਪਿਕ ਵਿਚ ਹਾਕੀ ਮੁਕਾਬਲੇ ਵਿਚ ਭਾਰਤ ਨੇ ਸਪੇਨ ਨੂੰ 3-0 ਨਾਲ ਹਰਾ ਦਿੱਤਾ ਹੈ...
ਅੱਜ ਦਾ ਵਿਚਾਰ
. . .  about 1 hour ago
ਮੈਂ ਭਾਰਤ ਦੇ ਲੋਕਾਂ ਦੀਆਂ ਅਰਦਾਸਾਂ ਅਤੇ ਪਿਆਰ ਸਦਕਾ ਇਹ ਮੈਡਲ ਜਿੱਤ ਸਕਿਆ-ਮੀਰਾ ਬਾਈ ਚਾਨੂ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੀਤੇ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ
. . .  1 day ago
ਨਵੀਂ ਦਿੱਲੀ , 26 ਜੁਲਾਈ - ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਹੈ ਕਿ ਆਈ.ਆਈ.ਟੀ. ਵਿਚ ਦਾਖਲੇ ਲਈ ਜੇ.ਈ.ਈ. (ਐਡਵਾਂਸਡ) 2021 ਦੀ ਪ੍ਰੀਖਿਆ 3 ਅਕਤੂਬਰ 2021 ਨੂੰ ਆਯੋਜਤ ਕੀਤੀ ...
ਵਿਜੇ ਮਾਲਿਆ ਨੂੰ ਬਰਤਾਨੀਆ ਦੀ ਅਦਾਲਤ ਨੇ ਦੀਵਾਲੀਆ ਕਰਾਰ ਦਿੱਤਾ
. . .  1 day ago
ਅਧਿਆਪਕ ਆਨ ਲਾਈਨ ਬਦਲੀਆਂ ਲਈ ਤੀਸਰੇ ਗੇੜ ਲਈ ਸਟੇਸ਼ਨ ਚੋਣ 26 ਤੋਂ 28 ਜੁਲਾਈ ਤੱਕ ਕਰ ਸਕਣਗੇ- ਸਿੰਗਲਾ
. . .  1 day ago
ਪੋਜੇਵਾਲ ਸਰਾਂ ,26 ਜੁਲਾਈ (ਨਵਾਂਗਰਾਈਂ,)ਪੰਜਾਬ ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਵਿਚ ਅਧਿਆਪਕਾਂ, ਨਾਨ ਟੀਚਿੰਗ ਸਟਾਫ਼ ਕੰਪਿਊਟਰ ਅਧਿਆਪਕਾਂ ,ਸਿੱਖਿਆ ਪ੍ਰੋਵਾਈਡਰਾਂ ...
ਪੁਲਿਸ ਕਰਮਚਾਰੀਆਂ ਕੋਲੋਂ ਨਾ ਲਈ ਜਾਵੇ ਵਾਧੂ ਡਿਊਟੀ
. . .  1 day ago
ਚੰਡੀਗੜ੍ਹ , 26 ਜੁਲਾਈ - ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤਾ ਹੈ ਕਿ ਪੁਲਿਸ ਕਰਮਚਾਰੀਆਂ ਦੇ ਕੋਲੋਂ ਵਾਧੂ ਡਿਊਟੀ ਨਾ ਲਈ ਜਾਵੇ ਨਹੀਂ । ਜ਼ਰੂਰੀ ਹਾਲਾਤ 'ਚ ਜ਼ਿਆਦਾ ਡਿਊਟੀ ਲਈ ਜਾ ਸਕਦੀ ...
ਜੰਮੂ ਕਸ਼ਮੀਰ: ਕੁਲਗਾਮ ਵਿਚ ਚੱਲ ਰਹੇ ਮੁਕਾਬਲੇ ਵਿਚ ਇਕ ਅਣਪਛਾਤੇ ਅੱਤਵਾਦੀ ਦੀ ਮੌਤ
. . .  1 day ago
ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ਬੱਚਿਆਂ ਦੀ ਟੋਭੇ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਰਾਜਪੁਰਾ, 26 ਜੁਲਾਈ (ਰਣਜੀਤ ਸਿੰਘ ) - ਨੇੜਲੇ ਪਿੰਡ ਉਕਸੀ ਜੱਟਾਂ ਵਿਖੇ ਚਾਰ ਭੈਣਾਂ ਦੇ ਇਕਲੌਤੇ ਭਰਾ ਸਮੇਤ ਦੋ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 26 ਜੁਲਾਈ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ...
ਮਨੀਪੁਰ ਸਰਕਾਰ ਮੀਰਾਬਾਈ ਚਾਨੂੰ ਨੂੰ ਪੁਲਿਸ ਵਿਭਾਗ ਵਿਚ ਵਧੀਕ ਸੁਪਰਡੈਂਟ (ਖੇਡ) ਕਰੇਗੀ ਨਿਯੁਕਤ
. . .  1 day ago
ਇੰਫਾਲ(ਮਨੀਪੁਰ),26 ਜੁਲਾਈ - ਮਨੀਪੁਰ ਸਰਕਾਰ ਨੇ ਉਲੰਪਿਕ ਵਿਚ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ...
ਲੋਕ ਸਭਾ ਵਿਚ ਕੇਂਦਰ ਸਰਕਾਰ ਲਿਆ ਰਹੀ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ) - ਵਿਰੋਧੀ ਧਿਰ ਦੇ ਆਗੂ ਭਗਵੰਤ ਮਾਨ ਦਾ ਕਹਿਣਾ ਹੈ ਕਿ 29 ਬਿੱਲ ਲੋਕ ਸਭਾ ਵਿਚ ਪੇਸ਼ ਹੋਣੇ ਹਨ ...
ਕਿਨੌਰ ਜ਼ਿਲ੍ਹੇ ਵਿਚ ਹਾਈ ਅਲਰਟ ਜਾਰੀ
. . .  1 day ago
ਕਿਨੌਰ (ਹਿਮਾਚਲ ਪ੍ਰਦੇਸ਼ ), 26 ਜੁਲਾਈ - ਕਿਨੌਰ ਵਿਚ ਵਾਪਰੀ ਘਟਨਾ 'ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ...
ਕਾਂਗਰਸ ਛੱਡ ਗੁਰਮੀਤ ਸਿੰਘ ਖੁੱਡੀਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ...
ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 26 ਜੁਲਾਈ - ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਲੋਕ ਸਭਾ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸਿਹਤ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ
. . .  1 day ago
ਤਪਾ ਮੰਡੀ, 26 ਜੁਲਾਈ (ਪ੍ਰਵੀਨ ਗਰਗ,ਵਿਜੇ ਸ਼ਰਮਾ) - ਤਪਾ 'ਚ ਸੂਬੇ ਦੇ ਸਿਹਤ ਮੰਤਰੀ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਹਾੜ ਸੰਮਤ 553
ਿਵਚਾਰ ਪ੍ਰਵਾਹ: ਦੋਸਤੀ ਅਜਿਹੀ ਸੁਨਹਿਰੀ ਤੰਦ ਹੈ, ਜਿਸ ਵਿਚ ਦੁਨੀਆ ਦੇ ਦਿਲ ਪਰੋਏ ਜਾ ਸਕਦੇ ਹਨ। -ਜੌਨ ਐਵਲਿਨ

ਕਪੂਰਥਲਾ / ਫਗਵਾੜਾ

ਟਿੱਪਰ-ਬਲੈਰੋ ਗੱਡੀ ਵਿਚ ਜ਼ਬਰਦਸਤ ਟੱਕਰ ਦੌਰਾਨ ਵਾਲ-ਵਾਲ ਬਚੇ 4 ਵਿਅਕਤੀ

ਕਾਲਾ ਸੰਘਿਆਂ, 17 ਜੂਨ (ਸੰਘਾ)-ਇੱਥੋਂ ਕਰੀਬ 4 ਕਿੱਲੋਮੀਟਰ ਦੂਰ ਪੈਂਦੇ ਪਿੰਡ ਨਿੱਝਰਾਂ ਦੀ ਪੱਤੀ ਬੇਗਮਪੁਰ ਦੇ ਸ਼ਮਸ਼ਾਨਘਾਟ ਨੇੜੇ ਬੀਤੇ 18 ਦਿਨਾਂ ਵਿਚ ਅੱਜ ਦੂਸਰੀ ਵਾਰ ਵੱਡਾ ਸੜਕ ਹਾਦਸਾ ਵਾਪਰ ਗਿਆ ਹੈ, ਜਿਸ ਦੌਰਾਨ ਬਲੈਰੋ ਗੱਡੀ ਵਿਚ ਸਵਾਰ 4 ਵਿਅਕਤੀਆਂ ਦੇ ਵਾਲ-ਵਾਲ ਬੱਚ ਜਾਣ ਦੀ ਖ਼ਬਰ ਹੈ ਜਦਕਿ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ | ਇਸ ਘਟਨਾ ਸਬੰਧੀ ਮੌਕੇ 'ਤੇ ਜਾ ਕੇ ਹਾਸਲ ਕੀਤੀ ਗਈ ਜਾਣਕਾਰੀ ਅਨੁਸਾਰ ਸ਼ਾਹਕੋਟ ਦੇ ਪਿੰਡ ਮੋਰੀਵਾਲਾ ਨੇੜੇ ਪੂਨੀਆਂ ਦਾ ਵਸਨੀਕ ਮਲਕੀਤ ਸਿੰਘ ਪੁੱਤਰ ਮਹਿੰਦਰ ਸਿੰਘ ਆਪਣੀ ਬਲੈਰੋ ਗੱਡੀ ਪੀ.ਬੀ. 08 ਈ.ਬੀ. 4031 ਵਿਚ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸਵਾਰ ਕਾਲਾ ਸੰਘਿਆਂ ਦੀ ਤਰਫ਼ੋਂ ਜਲੰਧਰ ਵੱਲ ਨੂੰ ਜਾ ਰਿਹਾ ਸੀ , ਜਦਕਿ ਸਾਹਮਣਿਓਾ ਆ ਰਹੀ ਗੋਲਡਨ ਟਰਾਂਸਪੋਰਟ ਕੰਪਨੀ ਦਾ ਟਿੱਪਰ ਪੀਬੀ 08 ਡੀ ਜੀ 8924 ਨਾਲ ਪਿੰਡ ਨਿੱਝਰਾਂ ਦੇ ਸ਼ਮਸ਼ਾਨਘਾਟ ਨੇੜੇ ਦੋਹਾਂ ਵਾਹਨਾਂ ਵਿਚ ਸਵੇਰੇ ਕਰੀਬ ਸਾਢੇ 7 ਵਜੇ ਜ਼ਬਰਦਸਤ ਟੱਕਰ ਹੋ ਗਈ | ਮੌਕੇ 'ਤੇ ਮੌਜੂਦ ਲੋਕਾਂ ਮੁਤਾਬਿਕ ਦੋਹਾਂ ਗੱਡੀਆਂ ਦਰਮਿਆਨ ਟੱਕਰ ਇੰਨੀ ਜ਼ਬਰਦਸਤ ਸੀ ਕਿ ਬਲੈਰੋ ਗੱਡੀ ਦੇ ਇਕ ਸਾਈਡ ਤੋਂ ਪਰਖ਼ਚੇ ਉੱਡ ਗਏ, ਪਰ ਚੰਗੇ ਭਾਗਾਂ ਨੂੰ ਗੱਡੀ ਵਿਚ ਸਵਾਰ ਮਲਕੀਤ ਸਿੰਘ, ਇੱਕ ਔਰਤ, ਲੜਕੀ ਤੇ ਇੱਕ ਛੋਟਾ ਬੱਚਾ ਵਾਲ-ਵਾਲ ਬਚ ਗਏ, ਜਿਨ੍ਹਾਂ ਦੇ ਝਰੀਟ ਤੱਕ ਵੀ ਨਹੀਂ ਆਈ | ਇਸ ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਇਸ ਸੜਕੀ ਹਾਦਸੇ ਦਾ ਕਾਰਨ ਟਿੱਪਰ ਦੇ ਤੇਜ਼ ਰਫ਼ਤਾਰ ਤੇ ਬੇਧਿਆਨੀ ਦੱਸਿਆ ਜਾ ਰਿਹਾ ਸੀ | ਉਸ ਵਕਤ ਤਕ ਪਰਿਵਾਰ ਵਲੋਂ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ | ਮਲਕੀਤ ਸਿੰਘ ਦੇ ਅਨੁਸਾਰ ਉਹ ਲੜਕੀ ਦਾ ਪੇਪਰ ਦਿਵਾਉਣ ਲਈ ਜਲੰਧਰ ਨੂੰ ਜਾ ਰਹੇ ਸਨ ਕਿ ਰਸਤੇ ਵਿਚ ਇਹ ਸੜਕੀ ਹਾਦਸਾ ਵਾਪਰ ਗਿਆ, ਜਿਸ ਕਾਰਨ ਬੱਚੇ ਸਦਮੇ ਵਿਚ ਚਲੇ ਗਏ ਹਨ |

ਡੀ.ਟੀ.ਐਫ. ਵਲੋਂ ਸਰਕਾਰ ਦਾ ਪੁਤਲਾ ਫੂਕ ਪ੍ਰਦਰਸ਼ਨ

ਕਪੂਰਥਲਾ, 17 ਜੂਨ (ਵਿ.ਪ੍ਰ.)-ਕੱਚੇ ਅਧਿਆਪਕਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਰੋਸ ਵਜੋਂ ਡੈਮੋਕਰੈਟਿਕ ਟੀਚਰ ਫ਼ਰੰਟ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਸਥਾਨਕ ਸ਼ਾਲੀਮਾਰ ਬਾਗ਼ ਵਿਚ ਪੰਜਾਬ ਸਰਕਾਰ ਦਾ ਪੁਤਲਾ ਜਲਾ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਪੱਕਾ ਕਰੇ ਸਰਕਾਰ-ਰਛਪਾਲ ਵੜੈਚ

ਫੱਤੂਢੀਂਗਾ, 17 ਜੂਨ (ਬਲਜੀਤ ਸਿੰਘ)-ਈ.ਟੀ.ਟੀ. ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਯੂਨੀਅਨ ਦੇ ਕਾਰਜਕਾਰੀ ਪੰਜਾਬ ਪ੍ਰਧਾਨ ਰਛਪਾਲ ਸਿੰਘ ਵੜੈਚ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਰਛਪਾਲ ਸਿੰਘ ਵੜੈਚ, ਇੰਦਰਜੀਤ ਸਿੰਘ ਬਿਧੀਪੁਰ, ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਗਰ ਨਿਗਮ ਕਰਮਚਾਰੀਆਂ ਦੀ ਹੜਤਾਲ ਜਾਰੀ

ਕਪੂਰਥਲਾ, 17 ਜੂਨ (ਸਡਾਨਾ)-ਨਗਰ ਨਿਗਮ ਦੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਅੱਜ ਵੀ ਜਾਰੀ ਰਹੀ | ਇਸ ਮੌਕੇ ਨਗਰ ਨਿਗਮ ਦੇ ਕਰਮਚਾਰੀਆਂ ਵਲੋਂ ਨਿਗਮ ਦਫ਼ਤਰ ਦੇ ਬਾਹਰ ਰੋਸ ਧਰਨਾ ਜਾਰੀ ਰੱਖਿਆ ਗਿਆ ਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 17 ਜੂਨ (ਸਡਾਨਾ)-ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਦੇ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਆਬਕਾਰੀ ਜੁਰਮ ਰੋਕੂ ਸੈੱਲ ਦੇ ਸਬ ਇੰਸਪੈਕਟਰ ਜੋਗਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਇਕ ਵਿਅਕਤੀ ਨੂੰ ਭਾਰੀ ...

ਪੂਰੀ ਖ਼ਬਰ »

ਖ਼ਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੀ ਆਗੂ ਬੀਬੀ ਖਾਲੜਾ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 17 ਜੂਨ (ਨਰੇਸ਼ ਹੈਪੀ, ਥਿੰਦ)-ਖ਼ਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਦੀ ਮੁੱਖ ਆਗੂ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮ-ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ | ਗੁਰੂ ਘਰ ਮੱਥਾ ਟੇਕਣ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 23 ਨਵੇਂ ਮਾਮਲੇ-3 ਵਿਅਕਤੀਆਂ ਦੀ ਮੌਤ

ਕਪੂਰਥਲਾ, 17 ਜੂਨ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 23 ਮਾਮਲੇ ਸਾਹਮਣੇ ਆਏ ਹਨ, ਜਦਕਿ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 67 ਸਾਲਾ ਔਰਤ ਵਾਸੀ ਕਪੂਰਥਲਾ, 70 ਸਾਲਾ ਵਿਅਕਤੀ ਵਾਸੀ ਬਾਜਾ ਤੇ 68 ਸਾਲਾ ਵਿਅਕਤੀ ਵਾਸੀ ...

ਪੂਰੀ ਖ਼ਬਰ »

ਲੁਟੇਰੇ ਇਕ ਨੌਜਵਾਨ ਪਾਸੋਂ ਮੋਟਰਸਾਈਕਲ ਖੋਹ ਕੇ ਫ਼ਰਾਰ

ਕਪੂਰਥਲਾ, 17 ਜੂਨ (ਸਡਾਨਾ)-ਇਕ ਵਿਅਕਤੀ ਦਾ ਮੋਟਰਸਾਈਕਲ ਖੋਹਣ ਦੇ ਮਾਮਲੇ ਨੂੰ ਲੈ ਕੇ ਸਿਟੀ ਪੁਲਿਸ ਨੇ ਅਣਪਛਾਤੇ ਲੁਟੇਰਿਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਲਵਪ੍ਰੀਤ ਸਿੰਘ ਵਾਸੀ ਪਿੰਡ ਮੰਗਾ ਰੋਡਾ ਨੇ ਦੱਸਿਆ ਕਿ ਉਹ ਟਰੈਕਟਰ ਮਕੈਨਿਕ ਦਾ ਕੰਮ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਵਿਚ ਬੰਦ ਗੈਂਗਸਟਰਾਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 17 ਜੂਨ (ਸਡਾਨਾ)-ਮਾਡਰਨ ਜੇਲ੍ਹ ਵਿਚ ਬੰਦ ਗੈਂਗਸਟਰਾਂ ਤੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਸ਼ਸ਼ੀਪਾਲ, ਦਲਬੀਰ ਸਿੰਘ ਤੇ ਜਸਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਉਸ ਦਾ ਬੱਚਾ ਖੋਹਣ ਦੇ ਮਾਮਲੇ ਸਬੰਧੀ ਸਹੁਰੇ ਪਰਿਵਾਰ ਵਿਰੁੱਧ ਕੇਸ ਦਰਜ

ਕਪੂਰਥਲਾ, 17 ਜੂਨ (ਸਡਾਨਾ)-ਇਕ ਵਿਆਹੁਤਾ ਔਰਤ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਉਸ ਦਾ ਬੱਚਾ ਜਬਰੀ ਖੋਹਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਵਿਆਹੁਤਾ ਦੇ ਪਤੀ ਸਮੇਤ ਉਸ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਆਪਣੀ ...

ਪੂਰੀ ਖ਼ਬਰ »

ਘਰ ਅੰਦਰ ਜਬਰੀ ਦਾਖਲ ਹੋ ਕੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਕਪੂਰਥਲਾ, 17 ਜੂਨ (ਸਡਾਨਾ)-ਬੀਤੇ ਦਿਨੀਂ ਪਿੰਡ ਢੱਪਈ ਵਿਖੇ ਇਕ ਘਰ ਅੰਦਰ ਦਾਖਲ ਹੋ ਕੇ ਇਕ ਨੌਜਵਾਨ 'ਤੇ ਹਮਲਾ ਕਰਨ ਦੇ ਮਾਮਲੇ ਸਬੰਧੀ ਥਾਣਾ ਸਦਰ ਪੁਲਿਸ ਨੂੰ ਅਗਲੇਰੀ ਕਾਰਵਾਈ ਲਈ ਸ਼ਿਕਾਇਤ ਦਿੱਤੀ ਗਈ ਹੈ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਪੁੱਤਰ ...

ਪੂਰੀ ਖ਼ਬਰ »

ਡੇਰਾ ਸੰਤ ਗੋਬਿੰਦ ਦਾਸ ਮੁਹੱਲਾ ਗੋਬਿੰਦਪੁਰਾ ਵਿਖੇ ਸਮਾਗਮ ਕਰਵਾਇਆ

ਫਗਵਾੜਾ, 17 ਜੂਨ (ਅਸ਼ੋਕ ਕੁਮਾਰ ਵਾਲੀਆ) - ਡੇਰਾ ਸੰਤ ਗੋਬਿੰਦ ਦਾਸ ਮੁਹੱਲਾ ਗੋਬਿੰਦਪੁਰਾ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੋਤੀ ਜੋਤ, ਦਿਵਸ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਪ੍ਰਸ਼ਾਸਨ ਦੀਆ ਹਦਾਇਤਾਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਆਉਣ 'ਤੇ ਗਊਸ਼ਾਲਾ ਕਮੇਟੀਆਂ ਨੂੰ ਆਰਥਿਕ ਮਦਦ ਦਿੱਤੀ ਜਾਵੇਗੀ-ਖੋਜੇਵਾਲ

ਕਪੂਰਥਲਾ, 17 ਜੂਨ (ਸਡਾਨਾ)-ਸ਼ੋ੍ਰਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜਥੇਦਾਰ ਰਣਜੀਤ ਸਿੰਘ ਖੋਜੇਵਾਲ ਵਲੋਂ ਅੱਜ ਆਪਣੇ ਸਾਥੀਆਂ ਰਜਿੰਦਰ ਸਿੰਘ ਧੰਜਲ ਸਾਬਕਾ ਕੌਂਸਲਰ, ਪਰਮਿੰਦਰ ਸਿੰਘ ਬੌਬੀ ਵਾਲੀਆ, ਸਰਬਜੀਤ ਸਿੰਘ ਦਿਉਲ ...

ਪੂਰੀ ਖ਼ਬਰ »

ਰਤਨ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਤਲਵੰਡੀ ਚੌਧਰੀਆਂ, 17 ਜੂਨ (ਪਰਸਨ ਲਾਲ ਭੋਲਾ)-ਏ.ਐਸ.ਆਈ. ਅਮਰੀਕ ਸਿੰਘ ਤੇ ਭਾਈ ਜੋਗਾ ਸਿੰਘ ਪਾਠੀ ਦੇ ਪਿਤਾ ਰਤਨ ਸਿੰਘ ਜਿੰਨਾ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਉਨ੍ਹਾਂ ਦੀ ਅੰਤਿਮ ਅਰਦਾਸ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਰਵਨੀਤ ਬਿੱਟੂ ਦੀ ਵੀਡੀਓ ਨੇ ਉਜਾਗਰ ਕੀਤੀ ਦਲਿਤਾਂ ਪ੍ਰਤੀ ਕਾਂਗਰਸ ਦੀ ਮਾੜੀ ਸੋਚ-ਸੁਰਿੰਦਰ ਢੰਡਾ

ਫਗਵਾੜਾ, 17 ਜੂਨ (ਤਰਨਜੀਤ ਸਿੰਘ ਕਿੰਨੜਾ)-ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵਲੋਂ ਸ੍ਰੋਮਣੀ ਅਕਾਲੀ ਦਲ (ਬ) ਅਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਏ ਗਠਜੋੜ ਬਾਰੇ ਟਿੱਪਣੀ ਸਬੰਧੀ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਵੀਡੀਓ ਦੇ ਹਵਾਲੇ ਨਾਲ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਵਰਕਸ਼ਾਪ

ਕਪੂਰਥਲਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਿੰਦੂ ਕੰਨਿਆ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਇਕ ਵਰਕਸ਼ਾਪ ਲਗਾਈ ਗਈ | ਜਿਸ ਵਿਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਅੰਮਿ੍ਤਾਂਸ਼ੂ ਦਿਵੇਦੀ ਨੇ ਸਾਈਕੋ ਸੋਸ਼ਲ ਕਾਉਂਸਿਲੰਗ ਤੇ ਕੋਵਿਡ ਹੈਲਪਰ ਸਕਿੱਲਜ਼ ਬਾਰੇ ...

ਪੂਰੀ ਖ਼ਬਰ »

ਮੇਰਾ ਸੁਪਨਾ ਵਿਦੇਸ਼ ਜਾਣਾ ਨਹੀਂ ਬਲਕਿ ਫੌਜੀ ਅਫ਼ਸਰ ਬਣਨਾ ਸੀ-ਅਨਮੋਲ ਸੈਣੀ

ਹੁਸੈਨਪੁਰ, 17 ਜੂਨ (ਸੋਢੀ)-ਮੇਰੇ ਜੀਵਨ ਦਾ ਛੋਟੇ ਹੁੰਦੇ ਦਾ ਨਿਸ਼ਾਨਾ ਫੌਜੀ ਅਫ਼ਸਰ ਬਣਨਾ ਸੀ ਤੇ ਹੁਣ ਮੈਂ ਬਣ ਗਿਆ ਹਾਂ | ਇਹ ਸ਼ਬਦ ਨਵ ਨਿਯੁਕਤ ਫੌਜੀ ਅਫ਼ਸਰ ਅਨਮੋਲ ਸਿੰਘ ਸੈਣੀ ਕੀਤੀ ਜੀਵਨ ਦੀ ਵੱਡਮੁੱਲੀ ਪ੍ਰਾਪਤੀ ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਹੇ | ਉਨ੍ਹਾਂ ...

ਪੂਰੀ ਖ਼ਬਰ »

ਬੇਬੇ ਨਾਨਕੀ ਟਰੱਸਟ ਵਲੋਂ ਘੱਲੂਘਾਰੇ ਤੇ ਸ਼ਹੀਦੀ ਦਿਵਸ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਸੁਲਤਾਨਪੁਰ ਲੋਧੀ, 17 ਜੂਨ (ਨਰੇਸ਼ ਹੈਪੀ, ਥਿੰਦ)-ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਯੂ.ਕੇ. ਤੇ ਸੁਲਤਾਨਪੁਰ ਲੋਧੀ ਵਲੋਂ ਮੈਨੇਜਰ ਗੁਰਦਿਆਲ ਸਿੰਘ ਯੂ.ਕੇ. ਦੀ ਦੇਖ-ਰੇਖ ਵਿਚ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਤੇ ਪੰਜਵੇਂ ਪਾਤਸ਼ਾਹ ਸ੍ਰੀ ...

ਪੂਰੀ ਖ਼ਬਰ »

108 ਸੰਤ ਬਾਬਾ ਸ਼ਿੰਗਾਰਾ ਨਾਥ ਜੀ ਦੀ ਯਾਦ ਵਿਚ ਕਰਵਾਇਆ ਛਿੰਝ ਮੇਲਾ

ਕਪੂਰਥਲਾ, 17 ਜੂਨ (ਵਿ.ਪ੍ਰ.)-ਬੀਤੇ ਦਿਨੀਂ 108 ਸੰਤ ਬਾਬਾ ਸ਼ਿੰਗਾਰਾ ਨਾਥ ਜੀ ਦੀ ਯਾਦ ਵਿਚ ਡੇਰਾ ਬਾਬਾ ਬਾਲਕ ਨਾਥ ਪਿੰਡ ਬਾਸੋਆਣੀ ਵਿਖੇ ਛਿੰਝ ਮੇਲਾ ਕਰਵਾਇਆ ਗਿਆ | ਜਿਸ ਵਿਚ ਟੀਟੂ ਮਾਹਲਾ ਜ਼ਿਲ੍ਹਾ ਪ੍ਰਧਾਨ ਵਿਮੁਕਤ ਜਾਤੀਆਂ ਵਿੰਗ ਸ਼ੋ੍ਰਮਣੀ ਅਕਾਲੀ ਦਲ ਤੇ ਬੀਰ ...

ਪੂਰੀ ਖ਼ਬਰ »

ਗੋਰਾ ਗਿੱਲ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਭੁਲੱਥ, 17 ਜੂਨ (ਮਨਜੀਤ ਸਿੰਘ ਰਤਨ)- ਕਾਂਗਰਸ ਦੇ ਸਾਬਕਾ ਬੁਲਾਰੇ ਅਮਨਦੀਪ ਸਿੰਘ ਗੋਰਾ ਗਿੱਲ ਵਲੋਂ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਵਿਖੇ ਸੁਰਿੰਦਰ ਕੌਰ ਪਤਨੀ ਜੋਗਿੰਦਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਦੇ ਪਿੰਡ ਆਉਣ ...

ਪੂਰੀ ਖ਼ਬਰ »

ਘਰ-ਘਰ ਨੌਕਰੀ ਦੇਣ ਦਾ ਝਾਂਸਾ ਦੇ ਕੇ ਬਣੀ ਸਰਕਾਰ ਬੇਰੁਜ਼ਗਾਰਾਂ ਤੇ ਵਹਿਸ਼ੀਆਨਾਂ ਜਬਰ ਢਾਹ ਰਹੀ ਹੈ-ਫ਼ਤਿਹ ਸਿੰਘ ਸੋਹਲ

ਕਾਲਾ ਸੰਘਿਆਂ, 17 ਜੂਨ (ਸੰਘਾ)-ਜਗਤਾਰ ਪਰਵਾਨਾ ਸਭਿਆਚਾਰਕ ਮੰਚ ਪਿੰਡ ਅਠੌਲਾ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਫ਼ਤਿਹ ਸਿੰਘ ਸੋਹਲ ਯੂ. ਕੇ. ਨੇ ਅੱਜ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੇ ਵਫ਼ਦ 'ਚ ਸ਼ਾਮਿਲ ਨੌਜਵਾਨਾਂ ਤੇ ਲੜਕੀਆਂ ਨੂੰ ...

ਪੂਰੀ ਖ਼ਬਰ »

ਨਿਹੰਗ ਜਥੇਬੰਦੀਆਂ ਨੇ ਇਕ ਕੋਠੀ ਵਿਚੋਂ ਪਾਵਨ ਸਰੂਪ ਗੁਰਦੁਆਰਾ ਸਾਹਿਬ ਪਹੁੰਚਾਏ

ਫਗਵਾੜਾ 17 ਜੂਨ (ਹਰੀਪਾਲ ਸਿੰਘ)-ਫਗਵਾੜਾ ਦੇ ਅਰਬਨ ਸਟੇਟ ਇਲਾਕੇ ਦੀ ਇੱਕ ਕੋਠੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸ਼ਿਕਾਇਤ ਤੋਂ ਬਾਅਦ ਮੌਕੇ 'ਤੇ ਨਿਹੰਗ ਜਥੇਬੰਦੀਆਂ ਅਤੇ ਪੁਲਿਸ ਫੋਰਸ ਪਹੁੰਚੀ, ਜਿੱਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਇਤਿਹਾਸਕ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਖਹਿਰਾ ਦਾ ਸਨਮਾਨ

ਨਡਾਲਾ, 17 ਜੂਨ (ਮਾਨ)-ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਆਰੰਭੀ ਜਨ ਸੰਪਰਕ ਮੁਹਿੰਮ ਤਹਿਤ ਪਿੰਡਾ ਦੇ ਸਰਪੰਚਾਂ ਤੇ ਪੰਚਾ ਵਲੋਂ ਖਹਿਰਾ ਦਾ ਜ਼ੋਰਦਾਰ ਸਵਾਗਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ਅੱਜ ਪਿੰਡ ਰਾਏਪੁਰਪੀਬਖਸ਼ ਵਿਖੇ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ...

ਪੂਰੀ ਖ਼ਬਰ »

ਰੋਗੀ ਕਲਿਆਣ ਸਮਿਤੀ ਦੇ ਮੈਂਬਰ ਸਿਹਤ ਵਿਭਾਗ ਨੂੰ ਸਹਿਯੋਗ ਦੇਣ-ਡਾ: ਪਰਮਿੰਦਰ ਕੌਰ

ਕਪੂਰਥਲਾ, 17 ਜੂਨ (ਵਿ.ਪ੍ਰ.)-ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਦੇ ਮਨੋਰਥ ਨਾਲ ਸਿਵਲ ਹਸਪਤਾਲ ਕਪੂਰਥਲਾ ਦੀ ਗਠਿਤ ਕੀਤੀ ਗਈ ਰੋਗੀ ਕਲਿਆਣ ਸਮਿਤੀ ਦੀ ਪਲੇਠੀ ਮੀਟਿੰਗ ਡਾ: ਪਰਮਿੰਦਰ ਕੌਰ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੀ ਮੀਟਿੰਗ ਹੋਈ

ਸੁਲਤਾਨਪੁਰ ਲੋਧੀ, 17 ਜੂਨ (ਹੈਪੀ) - ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਲਾਇਨ ਮਨਦੀਪ ਸਿੰਘ ਦੀ ਅਗਵਾਈ ਹੇਠ ਇਕ ਸਨਮਾਨ ਸਮਾਗਮ ਕਰਵਾਇਆ ਗਿਆਸ, ਜਿਸ ਵਿਚ ਕਲੱਬ ਦੀ ਸਾਲ 2021-22 ਦੀ ਨਵੀਂ ਬਣਾਈ ਟੀਮ ਦੇ ਪ੍ਰਧਾਨ ਲਾਇਨ ਸੰਤੋਖ ਸਿੰਘ, ਸੈਕਟਰੀ ਲਾਇਨ ਸੁਖਨਿੰਦਰ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਕੋਰਟ ਕੰਪਲੈਕਸ ਦੇ ਸਾਬਕਾ ਪ੍ਰਧਾਨ ਕਰਨਲ ਆਰ.ਕੇ. ਭਾਟੀਆ ਨੂੰ ਸ਼ਰਧਾਂਜਲੀ

ਫਗਵਾੜਾ, 17 ਜੂਨ (ਟੀ.ਡੀ. ਚਾਵਲਾ)-ਅੱਜ ਇੱਥੇ ਬਲੱਡ ਬੈਂਕ ਹਾਲ ਵਿਚ ਕਰਨਲ ਆਰ.ਕੇ. ਭਾਟੀਆ ਸਾਬਕਾ ਪ੍ਰਧਾਨ ਸੀਨੀਅਰ ਸਿਟੀਜ਼ਨ ਕੌਂਸਲ ਕੋਰਟ ਕੰਪਲੈਕਸ ਨੂੰ ਕੌਂਸਲ, ਸਿਟੀਜ਼ਨ ਰਾਈਟਸ ਫੋਰਮ ਤੇ ਬਲੱਡ ਬੈਂਕ ਵਲੋਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਅਰਬਨ ਅਸਟੇਟ ਦੀ ਸੰਗਤ ਵਲੋਂ ਮੈਨੇਜਰ ਗੁਰਸੰਦੀਪ ਸਿੰਘ ਮਲਵਈ ਸਨਮਾਨਿਤ

ਫਗਵਾੜਾ, 17 ਜੂਨ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਤੇ ਅਰਬਨ ਅਸਟੇਟ ਵਿਖੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੀ ਸਮੁੱਚੀ ਪ੍ਰਬੰਧਕ ਕਮੇਟੀ ਤੇ ਸੰਗਤ ਵਲੋਂ ਸ਼ਹੀਦਾਂ ਦੇ ਸਰਤਾਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮੌਕੇ ਸਮੂਹ ਸੰਗਤ ਵਲੋਂ ਸ਼ਹੀਦੀ ਦਿਹਾੜਾ ...

ਪੂਰੀ ਖ਼ਬਰ »

8 ਘੰਟੇ ਨਿਰਵਿਘਨ ਟਿਊਬਵੈੱਲਾਂ ਦੀ ਬਿਜਲੀ ਸਪਲਾਈ ਦੇਣ ਦੀ ਮੰਗ

ਕਾਲਾ ਸੰਘਿਆਂ, 17 ਜੂਨ (ਸੰਘਾ)-ਸਥਾਨਕ ਇਲਾਕੇ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ 8 ਘੰਟੇ ਨਿਰਵਿਘਨ ਮੋਟਰਾਂ ਦੀ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਵਾਅਦਿਆਂ ਦੀਆਂ ਡੀਂਗਾਂ ਮਾਰਨ ਵਾਲੀ ਸਰਕਾਰ ਝੋਨੇ ਦੇ ਸੀਜ਼ਨ ਲਈ ਵੀ 8 ਘੰਟੇ ...

ਪੂਰੀ ਖ਼ਬਰ »

ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪਵਿੱਤਰ ਨਗਰੀ ਤੇ ਹਲਕੇ ਦੇ ਵਿਕਾਸ ਲਈ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਸੁਲਤਾਨਪੁਰ ਲੋਧੀ, 17 ਜੂਨ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਪਵਿੱਤਰ ਨਗਰੀ ਅਤੇ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈਣ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ਼ ਚੰਡੀਗੜ੍ਹ ਵਿਖੇ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਹਮੀਰਾ ਦੀ ਪੰਚਾਇਤ ਨਾਲ ਥਾਣਾ ਮੁਖੀ ਨੇ ਕੀਤੀ ਮੀਟਿੰਗ

ਢਿਲਵਾਂ, 17 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਸੁਭਾਨਪੁਰ ਦੇ ਨਵੇਂ ਆਏ ਥਾਣਾ ਮੁਖੀ ਸੁਰਜੀਤ ਸਿੰਘ ਪੱਡਾ ਨੇ ਪਿੰਡ ਹਮੀਰਾ ਦੀ ਪੰਚਾਇਤ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪਿੰਡ ਹਮੀਰਾ ਦੀ ਪੰਚਾਇਤ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਾਗ ...

ਪੂਰੀ ਖ਼ਬਰ »

ਸੂਬਾ ਸਰਕਾਰ ਜਲਦ ਹਿੰਦੂ ਮੰਦਿਰ ਐਕਟ ਲਾਗੂ ਕਰਕੇ ਧਾਰਮਿਕ ਆਜ਼ਾਦੀ ਪ੍ਰਦਾਨ ਕਰੇ-ਮਨੋਜ ਨੰਨਾ

ਕਪੂਰਥਲਾ, 17 ਜੂਨ (ਦੀਪਕ ਬਜਾਜ)-ਦੇਸ਼ ਵਿਚ ਹਿੰਦੂ ਮੰਦਿਰ ਐਕਟ ਦੀ ਮੰਗ ਨੂੰ ਲੈ ਕੇ 13 ਅਪ੍ਰੈਲ ਤੋਂ ਪਟਿਆਲਾ ਤੋਂ ਸ਼ੁਰੂ ਹੋਈ ਅੱਜ ਕਪੂਰਥਲਾ ਦੇ ਸ਼ੇਖੂਪੁਰ ਮਾਤਾ ਭੱਦਰਕਾਲੀ ਮੰਦਿਰ ਵਿਖੇ ਪਹੁੰਚੀ | ਜਿਸ ਤੋਂ ਬਾਅਦ ਇਹ ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਚੋਂ ...

ਪੂਰੀ ਖ਼ਬਰ »

ਬਲੱਡ ਬੈਂਕ ਗੁਰੂ ਹਰਿਗੋਬਿੰਦ ਨਗਰ ਫਗਵਾੜਾ ਵਿਖੇ ਮਨਾਇਆ ਵਰਲਡ ਬਲੱਡ ਡੋਨਰਜ਼ ਦਿਵਸ

ਫਗਵਾੜਾ, 17 ਜੂਨ (ਤਰਨਜੀਤ ਸਿੰਘ ਕਿੰਨੜਾ) - ਬਲੱਡ ਬੈਂਕ ਗੁਰੂ ਹਰਿਗੋਬਿੰਦ ਨਗਰ ਫਗਵਾੜਾ ਵਿਖੇ ਹਰ ਸਾਲ ਦੀ ਤਰ੍ਹਾਂ ਬਲੱਡ ਬੈਂਕ ਦੇ ਚੇਅਰਮੈਨ ਕੁਲਦੀਪ ਸਰਦਾਨਾ ਦੀ ਪੇ੍ਰਰਨਾ ਸਦਕਾ ਵਰਲਡ ਬਲੱਡ ਡੋਨਰਜ਼ ਦਿਵਸ ਮਨਾਇਆ ਗਿਆ | ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ...

ਪੂਰੀ ਖ਼ਬਰ »

ਜਥੇ: ਕ੍ਰਿਪਾਲ ਸਿੰਘ ਸੋਹਲ ਦੇ ਅਕਾਲ ਚਲਾਣੇ 'ਤੇ ਵਿਧਾਇਕ ਵਡਾਲਾ ਤੇ ਹੋਰਨਾਂ ਵਲੋਂ ਦੁੱਖ ਪ੍ਰਗਟ

ਕਾਲਾ ਸੰਘਿਆਂ, 17 ਜੂਨ (ਸੰਘਾ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੈਂਬਰ ਪੰਚਾਇਤ ਜਥੇ: ਕ੍ਰਿਪਾਲ ਸਿੰਘ ਸੋਹਲ ਦੇ ਬੇਵਕਤੀ ਅਕਾਲ ਚਲਾਣੇ 'ਤੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਜਲੰਧਰ ਦਿਹਾਤੀ, ਸੇਠ ਸਤਪਾਲ ਮੱਲ ਹਲਕਾ ਇੰਚਾਰਜ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਇਤਿਹਾਸਕ ਕਦਮ-ਦਿਲਬਾਗ ਗਿੱਲ

ਸੁਲਤਾਨਪੁਰ ਲੋਧੀ, 17 ਜੂਨ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਇਕ ਇਤਿਹਾਸਕ ਕਦਮ ਹੈ ਜਿਸ ਨਾਲ ਪੰਜਾਬ ਅੰਦਰੋਂ ਨਾ ਸਿਰਫ਼ ਕਾਂਗਰਸ ਪਾਰਟੀ ਦਾ ਸਫ਼ਾਇਆ ਹੋ ਜਾਵੇਗਾ, ਸਗੋਂ ਲੋਕਾਂ ਨੂੰ ਇੱਕ ਸੁਚੱਜੀ ਸਰਕਾਰ ਮਿਲੇਗੀ, ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਸੁਲਤਾਨਪੁਰ ਲੋਧੀ, 17 ਜੂਨ (ਨਰੇਸ਼ ਹੈਪੀ, ਥਿੰਦ)- ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦਾ ਸ਼ਹੀਦੀ ਦਿਹਾੜੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ...

ਪੂਰੀ ਖ਼ਬਰ »

ਦਰਬਾਰ ਸਾਈਾ ਬਾਬਾ ਪਰਤਾਪੇ ਸ਼ਾਹ ਪਿੰਡ ਭਬਿਆਣਾ ਵਿਖੇ ਜੋੜ ਮੇਲੇ ਸਬੰਧੀ ਮੀਟਿੰਗ

ਫਗਵਾੜਾ, 17 ਜੂਨ (ਤਰਨਜੀਤ ਸਿੰਘ ਕਿੰਨੜਾ)–ਪਿੰਡ ਭਬਿਆਣਾ ਦੇ ਦਰਬਾਰ ਸਾਈਾ ਬਾਬਾ ਪਰਤਾਪੇ ਸ਼ਾਹ ਵਿਖੇ 19 ਤੋਂ 20 ਜੂਨ ਨੂੰ ਕਰਵਾਏ ਜਾ ਰਹੇ ਦੋ ਰੋਜ਼ਾ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਇੱਕ ਮੀਟਿੰਗ ਦਰਬਾਰ ਵਿਖੇ ਜਿਸ ਵਿਚ ਸਾਲਾਨਾ ਜੋੜ ਮੇਲੇ ਦੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਭਾਈ ਰੁਪਿੰਦਰ ਸਿੰਘ ਰੂਪੀ ਟਰੱਸਟ ਵਲੋਂ ਵਿਦਿਆਰਥੀਆਂ ਨੂੰ ਵਜ਼ੀਫ਼ਾ ਵੰਡਿਆ

ਫਗਵਾੜਾ, 17 ਜੂਨ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਹਰ ਸਾਲ ਦੀ ਤਰ੍ਹਾਂ ਭਾਈ ਰੁਪਿੰਦਰ ਸਿੰਘ ਰੂਪੀ ਟਰੱਸਟ (ਰਜਿ.) ਵਲੋਂ ਯੋਗ ਵਿਦਿਆਰਥੀਆਂ ਲਈ ਵਜ਼ੀਫ਼ਾ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਸ਼ੁਰੂ ਵਿਚ ਕਾਲਜ ...

ਪੂਰੀ ਖ਼ਬਰ »

ਜਮੀਅਤ ਉਲਮਾ ਦਾ ਮੁੱਖ ਮਕਸਦ ਮੁਸਲਿਮ ਭਾਈਚਾਰੇ ਦੇ ਬੱਚਿਆਂ ਨੂੰ ਵਿੱਦਿਆ ਦੇ ਮੌਕੇ ਪ੍ਰਦਾਨ ਕਰਨਾ ਹੈ- ਅਰਸ਼ਦ ਮਦਨੀ

ਕਪੂਰਥਲਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)-ਜਮੀਅਤ ਉਲਮਾ ਨੇ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਪੰਜਾਬ ਵਿਚ ਮੁਸਲਿਮ ਭਾਈਚਾਰੇ ਦੇ ਬੱਚਿਆਂ ਨੂੰ ਵਿੱਦਿਆ ਦੇ ਮੌਕੇ ਪ੍ਰਦਾਨ ਕਰਨ ਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਕਪੂਰਥਲਾ ਵਿਚ ਸਥਾਪਿਤ ਕੀਤੇ ...

ਪੂਰੀ ਖ਼ਬਰ »

ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਮੂੰਹ ਤੋੜ ਜਵਾਬ ਦੇਣਗੇ-ਜਥੇ: ਰਣਜੀਤ ਸਿੰਘ ਖੋਜੇਵਾਲ

ਕਪੂਰਥਲਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)-ਕੈਪਟਨ ਸਰਕਾਰ ਪਿਛਲੀਆਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ | ਜਿਸ ਕਾਰਨ ਪੰਜਾਬ ਦੇ ਲੋਕ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮੂੰਹ ਤੋੜ ਜਵਾਬ ਦੇ ਕੇ ਸੁਖਬੀਰ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 17 ਜੂਨ (ਥਿੰਦ, ਹੈਪੀ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਵਿਭਾਗ ਤੇ ਰੈੱਡ ਰਿਬਨ ਕਲੱਬ ਦੇ ਵਿਦਿਆਰਥੀਆਂ ਵਲੋਂ ਪ੍ਰੋ: ਜਸਬੀਰ ਕੌਰ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ. ਤੇ ਡਾ: ਮਨੀ ਛਾਬੜਾ ਇੰਚਾਰਜ ਰੈੱਡ ਰੀਬਨ ਕਲੱਬ ਦੀ ਅਗਵਾਈ ਅਧੀਨ 7ਵੇਂ ...

ਪੂਰੀ ਖ਼ਬਰ »

ਲੋਕ ਕੋਵੈਕਸੀਨ ਦੀ ਦੂਜੀ ਡੋਜ਼ ਨੇੜਲੇ ਸੈਂਟਰ ਵਿਚ ਜਾ ਕੇ ਲਗਵਾਉਣ-ਡਾ: ਪਰਮਿੰਦਰ ਕੌਰ

ਕਪੂਰਥਲਾ, 17 ਜੂਨ (ਵਿ.ਪ੍ਰ.)-ਜਿਹੜੇ ਲੋਕਾਂ ਨੇ ਕੋਵੈਕਸੀਨ ਦੀ ਪਹਿਲੀ ਡੋਜ਼ ਲਈ ਹੈ ਤੇ ਦੂਜੀ ਡੋਜ਼ ਲਈ ਜਾਣੀ ਹੈ, ਉਹ ਬਿਨਾਂ ਦੇਰੀ ਦੇ ਨੇੜਲੇ ਵੈਕਸੀਨੇਸ਼ਨ ਸੈਂਟਰ ਵਿਚ ਜਾ ਕੇ ਕੋਵੈਕਸੀਨ ਦੀ ਦੂਜੀ ਡੋਜ਼ ਲਗਵਾਉਣ | ਡਾ: ਪਰਮਿੰਦਰ ਕੌਰ ਸਿਵਲ ਸਰਜਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫਗਵਾੜਾ ਦੇ ਫ਼ਤਿਹ ਸਿੰਘ ਬਣੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸਕੱਤਰ ਜਨਰਲ ਬਣੇ

ਫਗਵਾੜਾ, 17 ਜੂਨ (ਅਸ਼ੋਕ ਕੁਮਾਰ ਵਾਲੀਆ)-ਯੂਥ ਅਕਾਲੀ ਦਲ ਦੇ ਰਣਜੀਤ ਸਿੰਘ ਫ਼ਤਿਹ ਜ਼ਿਲ੍ਹਾ ਸਕੱਤਰ ਜਨਰਲ ਬਣੇ | ਉਨ੍ਹਾਂ ਦੀ ਨਿਯੁਕਤੀ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਸੀ.ਐਚ.ਸੀ. ਫੱਤੂਢੀਂਗਾ ਬਲਾਕ ਵਿਖੇ ਵੈਕਸੀਨੇਸ਼ਨ ਤੇ ਸੈਂਪਲਿੰਗ ਕੈਂਪ

ਫੱਤੂਢੀਂਗਾ, 17 ਜੂਨ (ਬਲਜੀਤ ਸਿੰਘ)-ਸਿਵਲ ਸਰਜਨ ਕਪੂਰਥਲਾ ਡਾ. ਪਰਮਿੰਦਰ ਕੌਰ ਤੇ ਸੀਨੀਅਰ ਮੈਡੀਕਲ ਅਫ਼ਸਰ ਸੀਐੱਚਸੀ ਫੱਤੂਢੀਂਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਅਧੀਨ ਪੈਂਦੇ ਪਿੰਡ ਸੈਫਲਾਬਾਦ ਅਤੇ ਰੱਤੜਾ ਵਿਖੇ ਕੋਵਿਡ ਵੈਕਸੀਨੇਸ਼ਨ ਤੇ ਸੈਂਪਲਿੰਗ ਕੈਂਪ ...

ਪੂਰੀ ਖ਼ਬਰ »

ਬਾਬਾ ਗੁਲਜਾਰ ਸ਼ਾਹ ਜੀ ਦਾ ਸਾਲਾਨਾ ਮੇਲਾ ਸ਼ਰਧਾ ਨਾਲ ਕਰਵਾਇਆ

ਕਪੂਰਥਲਾ, 17 ਜੂਨ (ਵਿ.ਪ੍ਰ.)-ਸਥਾਨਕ ਭਗਵਾਨ ਵਾਲਮੀਕ ਮੰਦਿਰ ਮੁਹੱਲਾ ਸ਼ਹਿਰੀਆਂ ਵਿਖੇ ਬਾਬਾ ਗੁਲਜਾਰ ਸ਼ਾਹ ਜੀ ਦਾ ਸਾਲਾਨਾ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਮੇਲੇ ਮੌਕੇ ਝੰਡੇ ਤੇ ਚਾਦਰ ਦੀ ਰਸਮ ਪ੍ਰਧਾਨ ਓਮ ਪ੍ਰਕਾਸ਼ ਅਟਵਾਲ, ਰੌਸ਼ਨ ਲਾਲ ਸਭਰਵਾਲ, ...

ਪੂਰੀ ਖ਼ਬਰ »

ਹੁਸ਼ਿਆਰਪੁਰ-ਦਿੱਲੀ ਰੇਲ ਗੱਡੀ ਸੋਮਵਾਰ ਤੋਂ ਦੁਬਾਰਾ ਹੋਵੇਗੀ ਸ਼ੁਰੂ-ਸੋਮ ਪ੍ਰਕਾਸ਼

ਫਗਵਾੜਾ, 17 ਜੂਨ (ਅਸ਼ੋਕ ਕੁਮਾਰ ਵਾਲੀਆ)-ਭਾਰਤ ਵਿਚ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਗਾਈਡ ਲਾਈਨ ਕੀਤੀਆਂ ਜਾਂਦੀਆਂ ਰਹੀਆਂ ਹਨ | ਜਿਸ ਨਾਲ ਕੋਰੋਨਾ ਮਹਾਂਮਾਰੀ ਨੇ ਦੇਸ਼ ਦੇ ਹਰ ਖਿੱਤੇ ਨੂੰ ਪ੍ਰਭਾਵਿਤ ਕੀਤਾ ਹੈ | ...

ਪੂਰੀ ਖ਼ਬਰ »

ਇੰਜ: ਸਵਰਨ ਸਿੰਘ ਨੇ ਕੀਤੀ ਸੰਤ ਸੀਚੇਵਾਲ ਨਾਲ ਮੁਲਾਕਾਤ

ਸੁਲਤਾਨਪੁਰ ਲੋਧੀ, 17 ਜੂਨ (ਪ.ਪ. ਰਾਹੀਂ)-ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂ ਇੰਜ ਸਵਰਨ ਸਿੰਘ ਮੈਂਬਰ ਪੀ ਏ ਸੀ ਨੇ ਅੱਜ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਮੁਲਾਕਾਤ ਕੀਤੀ ਅਤੇ ਪਿਛਲੇ ਦਿਨੀਂ ਜੋ ਬੇਸਹਾਰਾ ਪਸ਼ੂਆਂ ਵਾਸਤੇ ...

ਪੂਰੀ ਖ਼ਬਰ »

ਆਨੰਦ ਕਾਲਜ ਵਲੋਂ ਐਡਵਾਂਸਮੈਂਟ ਇਨ ਇੰਡੀਆ ਵੈਲਡਿੰਗ ਤਕਨਾਲੋਜੀ ਸਬੰਧੀ ਵੈਬੀਨਾਰ

ਕਪੂਰਥਲਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਲੋਂ ਐਡਵਾਂਸਮੈਂਟ ਇਨ ਇੰਡੀਆ ਵੈਲਡਿੰਗ ਤਕਨਾਲੋਜੀ ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਕਾਲਜ ਦੇ ਡਾਇਰੈਕਟਰ ਪ੍ਰਸ਼ਾਸਨ ਡਾ: ਅਰਵਿੰਦਰ ਸਿੰਘ ਸੇਖੋਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਚੌੜਾ ਖੂਹ ਵਿਖੇ ਮਨਾਇਆ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

ਫਗਵਾੜਾ, 17 ਜੂਨ (ਤਰਨਜੀਤ ਸਿੰਘ ਕਿੰਨੜਾ)–ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਚੌੜਾ ਖੂਹ ਪਿੰਡ ਲੱਖਪੁਰ (ਤਹਿ. ਫਗਵਾੜਾ) ਵਿਖੇ ਪ੍ਰਬੰਧਕਾਂ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਲਾਇਨ ਖਿੰਡਾ ਸਰਬਸੰਮਤੀ ਨਾਲ ਕਲੱਬ ਦੇ ਫ਼ਸਟ ਵਾਈਸ ਪ੍ਰਧਾਨ ਚੁਣੇ ਗਏ

ਸੁਲਤਾਨਪੁਰ ਲੋਧੀ, 17 ਜੂਨ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਲਾਇਨ ਮਨਦੀਪ ਸਿੰਘ ਤੇ ਸੈਕਟਰੀ ਲਾਇਨ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਕਲੱਬ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਸਰਬ ਸੰਮਤੀ ਨਾਲ ਲਾਇਨ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਬਸਪਾ ਹਲਕਾ ਭੁਲੱਥ ਦੀ ਮੀਟਿੰਗ ਵਿਚ ਅਹਿਮ ਫ਼ੈਸਲੇ ਲਏ

ਨਡਾਲਾ, 17 ਜੂਨ (ਮਾਨ)-ਬਹੁਜਨ ਸਮਾਜ ਪਾਰਟੀ ਹਲਕਾ ਭੁਲੱਥ ਦੀ ਨਡਾਲਾ ਵਿਚ ਇੱਕ ਵਿਸ਼ੇਸ਼ ਕਰਨੈਲ ਸਿੰਘ ਮਾਨਾ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਤਰਸੇਮ ਸਿੰਘ ਥਾਪਰ ਇੰਚਾਰਜ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਜਸ਼ਨ ਸੰਧੂ ਦੀ ਯਾਦ ਵਿਚ ਕਰਵਾਇਆ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸੰਪੰਨ

ਤਲਵੰਡੀ ਚੌਧਰੀਆਂ, 17 ਜੂਨ (ਪਰਸਨ ਲਾਲ ਭੋਲਾ)-ਸਵਰਗਵਾਸੀ ਸਾਬਕਾ ਕਿ੍ਕਟ ਖਿਡਾਰੀ ਜਸ਼ਨ ਸੰਧੂ ਦੀ ਯਾਦ ਵਿਚ ਕਰਵਾਇਆ ਗਿਆ ਪਹਿਲਾ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਲਵੰਡੀ ਚੌਧਰੀਆਂ ਵਿਖੇ ਸੰਪੰਨ ਹੋਇਆ | ਜਿਸ ਵਿਚ ...

ਪੂਰੀ ਖ਼ਬਰ »

ਆਰ.ਸੀ.ਐਫ. ਵਿਚ ਅਗਨੀ ਕਾਂਡ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ

ਤਲਵੰਡੀ ਚੌਧਰੀਆਂ, 17 ਜੂਨ (ਪਰਸਨ ਲਾਲ ਭੋਲਾ)-ਆਰ.ਸੀ.ਐਫ. ਵਿਖੇ ਝੌਂਪੜੀ ਅਗਨੀ ਕਾਂਡ ਦੇ ਪ੍ਰਭਾਵਿਤ ਲੋਕਾਂ ਨੂੰ 'ਵਿੰਡ ਆਫ਼ ਹੋਲੀ ਸਪਿਰਟ ਮਨਿਸਟਰੀ ਸਾਊਥ ਕੋਰੀਆ' ਤੇ ਕਿ੍ਸਚੀਅਨ ਯੂਥ ਵਿੰਗ ਪੰਜਾਬ ਵਲੋਂ ਐਸ.ਡੀ.ਐਮ. ਡਾ. ਚਾਰੂਮਿਤਾ ਦੀ ਸਰਪ੍ਰਸਤੀ ਹੇਠ, ਬਲਜਿੰਦਰ ...

ਪੂਰੀ ਖ਼ਬਰ »

'ਆਪ' ਦੇ ਪ੍ਰਮੁੱਖ ਆਗੂਆਂ ਵਲੋਂ ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ ਦਾ ਸਨਮਾਨ

ਕਪੂਰਥਲਾ, 17 ਜੂਨ (ਵਿ.ਪ੍ਰ.)-ਆਮ ਆਦਮੀ ਪਾਰਟੀ ਵਿਚ ਹਾਲ ਹੀ ਵਿਚ ਸ਼ਾਮਲ ਹੋਏ ਅਰਜਨਾ ਐਵਾਰਡੀ ਉੱਘੇ ਬਾਸਕਟ ਬਾਲ ਖਿਡਾਰੀ ਸੱਜਣ ਸਿੰਘ ਚੀਮਾ ਦੇ ਕਪੂਰਥਲਾ ਪੁੱਜਣ 'ਤੇ ਅੱਜ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂਆਂ ਵਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX