ਤਾਜਾ ਖ਼ਬਰਾਂ


ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  1 day ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  1 day ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  1 day ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  1 day ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  1 day ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  1 day ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  1 day ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  1 day ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਫ਼ਾਈ ਕਰਮਚਾਰੀਆਂ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਧਰਨਾ

ਬਲਾਚੌਰ, 18 ਜੂਨ (ਦੀਦਾਰ ਸਿੰਘ ਬਲਾਚੌਰੀਆ)- ਪੱਕੇ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਹੜਤਾਲ ਤੇ ਚੱਲ ਰਹੇ ਮਿਉਂਸੀਪਲ ਕੌਂਸਲ ਬਲਾਚੌਰ ਦੇ ਸਫ਼ਾਈ ਕਰਮਚਾਰੀਆਂ ਵਲੋਂ ਅੱਜ ਕੌਂਸਲ ਦੇ ਵਿਹੜੇ ਵਿਖੇ ਧਰਨਾ ਦੇ ਕੇ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮਿਉਂਸੀਪਲ ਕੌਂਸਲ ਬਲਾਚੌਰ ਦੇ ਸਫ਼ਾਈ ਇੰਚਾਰਜ ਅਤੇ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਚੌਧਰੀ ਵਿਜੇ ਕੁਮਾਰ ਨਵਾਂ ਪਿੰਡ ਟੱਪਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਨਾਲ ਕੀਤਾ ਪੱਕਾ ਕਰਨ ਦਾ ਵਾਅਦਾ ਪੂਰਾ ਕਰੇ | ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਪਿਛਲੇ ਢਾਈ ਦਹਾਕੇ ਤੋਂ ਵੱਧ ਠੇਕੇਦਾਰੀ ਤਹਿਤ ਪੂਰੀ ਤਨਦੇਹੀ ਨਾਲ ਕੰਮ ਕਰਦੇ ਆ ਰਹੇ ਹਨ ਅਤੇ ਨਿਗੂਣੀਆਂ ਤਨਖ਼ਾਹਾਂ ਨਾਲ ਘਰ ਚਲਾਉਣਾ ਅੱਜ ਦੇ ਸਮੇਂ ਵਿਚ ਅਸੰਭਵ ਹੈ | ਉਨ੍ਹਾਂ ਕਿਹਾ ਕਿ ਬਰਸਾਤਾਂ, ਸਖ਼ਤ ਗਰਮੀ ਤੇ ਹਰ ਮੌਸਮ ਵਿਚ ਸਫ਼ਾਈ ਕਰਮਚਾਰੀ ਪੂਰੀ ਇਮਾਨਦਾਰੀ ਦਾ ਕੰਮ ਕਰਨ ਲਈ ਵਚਨਬੱਧ ਹਨ | ਉਨ੍ਹਾਂ ਦੱਸਿਆਂ ਕਿ ਸਵੱਛ ਭਾਰਤ ਮੁਹਿੰਮ ਵਿਚ ਸਾਡੇ ਸਫ਼ਾਈ ਕਰਮਚਾਰੀ ਯੋਧਿਆਂ ਵਾਂਗ ਡਿਊਟੀ ਨਿਭਾਅ ਰਹੇ ਹਨ | ਇਸ ਮੌਕੇ ਹਾਜ਼ਰ ਹੋਰ ਸਫ਼ਾਈ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੱਕਿਆਂ ਕਰਨ ਦੀ ਕਾਰਵਾਈ ਅਮਲ ਵਿਚ ਨਾ ਲਿਆਂਦੀ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰ ਦੇਣਗੇ | ਇਸ ਮੌਕੇ ਅਜੇ ਕੁਮਾਰ, ਪ੍ਰੀਤਮ ਸਿੰਘ, ਰਾਜ ਕੁਮਾਰ, ਬਲਵਿੰਦਰ ਸਿੰਘ, ਰਵੀ ਕੁਮਾਰ,ਆਸ਼ਾ ਕੁਮਾਰੀ, ਬਿਮਲਾ, ਮੀਰਾਂ ਕੁਮਾਰੀ, ਸੁਨੀਤਾ ਰਾਣੀ, ਅਭੇ ਕੁਮਾਰ ਅਤੇ ਪਰਮਜੀਤ ਆਦਿ ਹਾਜ਼ਰ ਸਨ |

ਬੰਗਾ ਪੁਲਿਸ ਵਲੋਂ ਥਾਂਦੀਆਂ 'ਚ ਨਸ਼ਿਆਂ ਖਿਲਾਫ਼ ਛਾਪੇਮਾਰੀ

ਬੰਗਾ, 18 ਜੂਨ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪੁਲਿਸ ਮੁਖੀ ਸ੍ਰੀਮਤੀ ਅਲਕਾ ਮੀਨਾ ਦੀਆਂ ਹਦਾਇਤਾਂ ਅਨੁਸਾਰ ਡੀ. ਐੱਸ. ਪੀ ਸਬ ਡਵੀਜ਼ਨ ਬੰਗਾ ਗੁਰਵਿੰਦਰ ਪਾਲ ਸਿੰਘ ਦੀ ਅਗਵਾਈ ਵਿਚ ਤੜਕਸਾਰ ਬੰਗਾ ਸਦਰ ਥਾਣੇ ਦੇ ਪਿੰਡ ਥਾਂਦੀਆਂ ਵਿਚ ...

ਪੂਰੀ ਖ਼ਬਰ »

ਭੀਣ ਦਾ ਸਾਲਾਨਾ ਜੋੜ ਮੇਲਾ ਮੁਲਤਵੀ

ਮੱਲਪੁਰ ਅੜਕਾਂ, 18 ਜੂਨ (ਮਨਜੀਤ ਸਿੰਘ ਜੱਬੋਵਾਲ)-ਪਿੰਡ ਭੀਣ ਵਿਖੇ ਦਰਬਾਰ ਮਸਤ ਕਾਕੇ ਸ਼ਾਹ ਵਿਖੇ ਹਰ ਸਾਲ 19, 20 ਜੂਨ ਨੂੰ ਹੋਣ ਵਾਲਾ ਸਲਾਨਾ ਜੋੜ ਮੇਲਾ ਕੋਵਿਡ-19 ਕਰਕੇ ਸਰਕਾਰੀ ਹੁਕਮਾਂ ਤਹਿਤ ਇਸ ਵਾਰ ਮੇਲਾ ਮੁਲਤਵੀ ਕਰ ਦਿੱਤਾ ਗਿਆ ਹੈ | ਸਿਰਫ਼ ਸੇਵਾਦਾਰਾਂ ਵਲੋਂ ...

ਪੂਰੀ ਖ਼ਬਰ »

12 ਟੀਕਿਆਂ ਸਮੇਤ ਇਕ ਕਾਬੂ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵਲੋਂ 12 ਨਸ਼ੇ ਲਈ ਵਰਤੇ ਜਾਣ ਵਾਲੇ ਟੀਕਿਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਏ.ਐੱਸ.ਆਈ. ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸਾਥੀ ਪੁਲਿਸ ਕਰਮਚਾਰੀਆਂ ...

ਪੂਰੀ ਖ਼ਬਰ »

ਆਟੋ ਵਰਕਰ 26 ਨੂੰ ਫੂਕਣਗੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ

ਨਵਾਂਸ਼ਹਿਰ, 18 ਜੂਨ (ਗੁਰਬਖਸ਼ ਸਿੰਘ ਮਹੇ)-ਆਟੋ ਵਰਕਰ ਡੀਜ਼ਲ ਅਤੇ ਪੈਟਰੋਲ ਦੀਆਂ ਅਸਮਾਨ ਛੰੂਹਦੀਆਂ ਕੀਮਤਾਂ ਦੇ ਵਿਰੋਧ ਵਿਚ 26 ਜੂਨ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕਣਗੇ | ਇਹ ਫ਼ੈਸਲਾ ਅੱਜ ਨਿਊ ਆਟੋ ਵਰਕਰਜ਼ ਯੂਨੀਅਨ (ਇਫਟੂ) ਦੀ ਨਵਾਂਸ਼ਹਿਰ ...

ਪੂਰੀ ਖ਼ਬਰ »

ਸੜਕ ਅਤੇ ਘਰਾਂ 'ਚ ਗੰਦਾ ਪਾਣੀ ਭਰਨ ਨਾਲ ਲੋਕ ਪ੍ਰੇਸ਼ਾਨ

ਜਾਡਲਾ, 18 ਜੂਨ (ਬੱਲੀ)- ਲਾਗਲੇ ਪਿੰਡ ਠਠਿਆਲਾ ਢਾਹਾ (ਬਲਾਚੌਰ) ਦੇ ਦੋਵੇਂ ਛੱਪੜਾਂ ਦਾ ਪਾਣੀ ਮਾਮੂਲੀ ਜਿਹੀ ਵਰਖਾ ਹੋਣ ਨਾਲ ਹੀ ਉੱਛਲ ਕੇ ਗਲੀਆਂ ਨਾਲੀਆਂ ਅਤੇ ਲੋਕਾਂ ਦੇ ਘਰਾਂ ਵਿਚ ਦਾਖਲ ਹੋਣ ਲੱਗ ਪਿਆ ਹੈ | ਜਿਸ ਨਾਲ ਪਿੰਡ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੌਰਾਨ ਯੂਥ ਕਾਂਗਰਸ ਅਹਿਮ ਭੂਮਿਕਾ ਨਿਭਾਏਗੀ-ਬਰਿੰਦਰ ਸਿੰਘ ਢਿੱਲੋਂ

ਬਲਾਚੌਰ, 18 ਜੂਨ (ਦੀਦਾਰ ਸਿੰਘ ਬਲਾਚੌਰੀਆ)- 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਯੂਥ ਕਾਂਗਰਸ ਅਹਿਮ ਭੂਮਿਕਾ ਨਿਭਾਏਗਾ ਅਤੇ ਪੰਜਾਬ ਦੇ ਵਾਸੀ ਮੁੜ ਕਾਂਗਰਸ ਦੀ ਸਰਕਾਰ ਸ਼ਾਨੋ ਸ਼ੌਕਤ ਅਤੇ ਰਿਕਾਰਡਤੋੜ ਵੋਟਾਂ ਨਾਲ ਬਣਾਉਣ ਲਈ ਤਤਪਰ ਹਨ, ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 5 ਨਵੇਂ ਮਾਮਲੇ

ਨਵਾਂਸ਼ਹਿਰ, 18 ਜੂਨ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 5 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਸੁੱਜੋਂ 'ਚ 3, ਬਲਾਕ ਮੁਜੱਫਰਪੁਰ 'ਚ 1 ਅਤੇ ਬਲਾਕ ਮੁਕੰਦਪੁਰ 'ਚ 1 ...

ਪੂਰੀ ਖ਼ਬਰ »

ਡਾਕਟਰਾਂ 'ਤੇ ਹੋ ਰਹੇ ਹਮਲਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)- ਆਈ.ਐਮ.ਏ. ਦੇ ਸੱਦੇ 'ਤੇ ਅੱਜ ਦੇਸ਼ ਭਰ 'ਚ ਹੋ ਰਹੇ ਡਾਕਟਰਾਂ 'ਤੇ ਹਮਲਿਆਂ ਦੇ ਖ਼ਿਲਾਫ਼ ਨਵਾਂਸ਼ਹਿਰ ਦੇ ਡਾਕਟਰ ਤੇ ਸਿਹਤ ਕਰਮਚਾਰੀ ਹੜਤਾਲ ਤੇ ਹਨ | ਅੱਜ ਇੱਥੋਂ ਦੇ ਹਸਪਤਾਲਾਂ ਵਿਚ ਵੀ ਓ.ਪੀ.ਡੀ. ਬੰਦ ਰੱਖ ਕੇ ਡਾਕਟਰਾਂ ਵਲੋਂ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸਸੀਏਸ਼ਨ ਦੇ ਸੱਦੇ 'ਤੇ ਢਾਹਾਂ ਕਲੇਰਾਂ 'ਚ ਡਾਕਟਰਾਂ ਵਲੋਂ ਰੋਸ ਪ੍ਰਦਰਸ਼ਨ

ਬੰਗਾ, 18 ਜੂਨ (ਜਸਬੀਰ ਸਿੰਘ ਨੂਰਪੁਰ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਦੇਸ਼ ਭਰ ਵਿਚ ਡਾਕਟਰਾਂ 'ਤੇ ਹੋ ਰਹੇ ਹਮਲਿਆਂ ਕਰਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਡਾਕਟਰਾਂ ਨੇ ਓ. ਪੀ. ਡੀ. ਸੇਵਾਵਾਂ ਬੰਦ ਰੱਖੀਆਂ ਅਤੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਗੁਰਨਾਮ ਸਿੰਘ ਰਾਣੰੂ ਨਮਿਤ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸ਼ੋਕ ਮੀਟਿੰਗ

ਬੰਗਾ, 18 ਜੂਨ (ਕਰਮ ਲਧਾਣਾ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬੰਗਾ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਨੇ ਸਥਾਨਕ ਗਾਂਧੀ ਨਗਰ ਦੇ ਓਮ ਸ਼ਾਂਤੀ ਭਵਨ ਵਿਖੇ ਇਕ ਸ਼ੋਕ ਮੀਟਿੰਗ ਕਰਕੇ ਸਾਬਕਾ ਮੁੱਖ ਅਧਿਆਪਕ ਗੁਰਨਾਮ ਸਿੰਘ ਰਾਣੂੰ ਨੂੰ ਸ਼ਰਧਾਂਜਲੀ ਭੇਟ ਕੀਤੀ ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਦੇ ਸਥਾਨ 'ਤੇ ਤਿੰਨ ਦਿਨਾ ਮੇਲਾ ਕਰਵਾਇਆ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)- ਇੱਥੋਂ ਦੇ ਗੜ੍ਹਸ਼ੰਕਰ ਰੋਡ ਵਿਖੇ ਸਥਿਤ ਲੱਖ ਦਾਤਾ ਪੀਰ ਦੇ ਸਥਾਨ ਤੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਦਿਨਾ ਮੇਲਾ ਸਮਾਪਤ ਹੋ ਗਿਆ | ਅਸਥਾਨ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਸਾਧੜਾ ਨੇ ...

ਪੂਰੀ ਖ਼ਬਰ »

ਸੰਨ੍ਹੀ ਭਾਟੀਆ ਯੂਥ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਬਲਾਚੌਰ, 18 ਜੂਨ (ਦੀਦਾਰ ਸਿੰਘ ਬਲਾਚੌਰੀਆ)- ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਣ ਅਤੇ ਅਕਾਲੀ ਰਾਜਨੀਤੀ ਵਿਚ ਵਧੀਆ ਨਾਮਣਾ ਖੱਟਣ ਵਾਲੇ ਯੂਥ ਆਗੂ ਸੰਦੀਪ ਕੁਮਾਰ ਸੰਨ੍ਹੀ ਭਾਟੀਆ ਨੂੰ ਯੂਥ ਅਕਾਲੀ ਦਲ ਬਾਦਲ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਜਿੱਤ ਲਈ ਦਿਨ-ਰਾਤ ਇਕ ਕਰੇਗਾ ਬਸਪਾ ਯੂਥ ਵਿੰਗ-ਪ੍ਰਧਾਨ ਰਜਿੰਦਰ ਲੱਕੀ

ਰੱਤੇਵਾਲ, 18 ਜੂਨ (ਸੂਰਾਪੁਰੀ)- ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਤੋਂ ਬਾਅਦ ਹਰ ਵਰਗ ਦੇ ਲੋਕਾਂ ਵਿਚ ਆਪ ਮੁਹਾਰੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਗੱਠਜੋੜ ਬਾਰੇ ਵਿਰੋਧੀ ਪਾਰਟੀਆਂ ਵਲੋਂ ਦਿੱਤੇ ਜਾ ਰਹੇ ਬਿਆਨ ਬੌਖਲਾਹਟ ਦਾ ਨਤੀਜਾ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੇ ਗੱਠਜੋੜ ਹੋਣ ਕਾਰਨ ਵਿਰੋਧੀ ਪਾਰਟੀਆਂ ਦੇ ਸਾਹ ਫੁੱਲਣੇ ਸ਼ੁਰੂ-ਗੁਰਪ੍ਰੀਤ ਗੁੱਜਰ

ਰੈਲਮਾਜਰਾ, 18 ਜੂਨ (ਸੁਭਾਸ਼ ਟੌਂਸਾ)- ਮੌਜੂਦਾ ਸਮੇਂ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਧੀਕੀਆਂ ਕਾਰਨ ਅੱਜ ਪੰਜਾਬ ਦਾ ਹਰ ਬੱਚਾ-ਬੱਚਾ ਇੰਨਾ ਦੁਖੀ ਹੋ ਚੁੱਕਿਆ ਹੈ ਕਿ ਉਹ ਕਾਂਗਰਸ ਸਰਕਾਰ ਨੂੰ ਚੱਲਦਾ ਕਰਨ ਲਈ ਮਨ ਬਣਾਈ ਬੈਠਾ ਹੈ ਅਤੇ ਪੰਜਾਬ ...

ਪੂਰੀ ਖ਼ਬਰ »

ਸਤਿਗੁਰੂ ਅਨੁਭਵਾ ਨੰਦ ਮਹਾਰਾਜ ਦੇ ਜਨਮ ਦਿਵਸ ਨੰੂ ਸਮਰਪਿਤ ਸਮਾਗਮ ਭਲਕੇ

ਭੱਦੀ, 18 ਜੂਨ (ਨਰੇਸ਼ ਧੌਲ)- ਕੁਟੀਆ ਸਾਹਿਬ ਪਿੰਡ ਜੀਤਪੁਰ ਵਿਖੇ ਸਤਿਗੁਰੂ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ 20 ਜੂਨ ਦਿਨ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਗੱਦੀ ਨਸ਼ੀਨ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਦੀ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 950 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ, 56 ਦੇ ਕੀਤੇ ਚ

ਲਾਨ ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ਜ਼ਿਲ੍ਹੇ ...

ਪੂਰੀ ਖ਼ਬਰ »

ਪਾਣੀ ਵਾਲੀ ਟੈਂਕੀ ਦਾ ਹਨੇਰੀ ਨਾਲ 6 ਦਿਨ ਤੋਂ ਡਿੱਗਿਆ ਟਰਾਂਸਫਾਰਮਰ, ਲੋਕ ਪ੍ਰੇਸ਼ਾਨ

ਮੱਲਪੁਰ ਅੜਕਾਂ, 18 ਜੂਨ (ਮਨਜੀਤ ਸਿੰਘ ਜੱਬੋਵਾਲ) - ਪਿੰਡ ਮੰਗੂਵਾਲ ਵਿਖੇ ਪਿਛਲੇ ਦਿਨੀ ਤੇਜ਼ ਹਨੇਰੀ ਕਾਰਨ ਪੀਣ ਵਾਲੇ ਪਾਣੀ ਦੀ ਟੈਂਕੀ ਨੂੰ ਜਾਂਦੀ ਬਿਜਲੀ ਸਪਲਾਈ ਦਾ ਟਰਾਂਸਫਾਰਮ ਤੇ ਖੰਭਾ ਵੀ ਟੁੱਟ ਕੇ ਡਿੱਗ ਪਿਆ | 6 ਦਿਨ ਬੀਤ ਜਾਣ 'ਤੇ ਵੀ ਇਹ ਟਰਾਂਸਫਾਰਮ ਠੀਕ ...

ਪੂਰੀ ਖ਼ਬਰ »

ਉਧਨਵਾਲ ਵਿਖੇ ਸੰਤ ਸਮਾਗਮ ਅੱਜ

ਭੱਦੀ, 18 ਜੂਨ (ਨਰੇਸ਼ ਧੌਲ)-ਸਤਿਗੁਰੂ ਲਾਲ ਦਾਸ ਭੂਰੀ ਵਾਲਿਆਂ ਦੀ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ ਸਾਲਾਨਾ ਸੰਤ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਤਿਗੁਰੂ ਬ੍ਰਹਮਾ ਨੰਦ ਗਊਆਂ ਵਾਲੇ ਅਤੇ ਵੇਦਾਂਤ ਆਚਾਰੀਆ ਮੌਜੂਦਾ ਗੱਦੀ ਨਸ਼ੀਨ ਸਵਾਮੀ ਚੇਤਨਾ ਨੰਦ ...

ਪੂਰੀ ਖ਼ਬਰ »

ਨਿਰਸਵਾਰਥ ਭਾਵਨਾ ਨਾਲ ਕੀਤੀ ਸੇਵਾ ਸਿਮਰਨ ਹੀ ਸਭ ਤੋਂ ਉੱਤਮ-ਸਵਾਮੀ ਦਾਸਾ ਨੰਦ ਭੂਰੀ ਵਾਲੇ

ਭੱਦੀ, 18 ਜੂਨ (ਨਰੇਸ਼ ਧੌਲ)-ਨਿਰਸਵਾਰਥ ਭਾਵਨਾ ਨਾਲ ਕੀਤੀ ਸੇਵਾ ਸਿਮਰਨ ਹੀ ਸਭ ਤੋਂ ਉੱਤਮ ਹੈ ਜੋ ਮਨੁੱਖ ਦੇ ਮੰਗਲਮਈ ਜੀਵਨ ਬਤੀਤ ਕਰਨ ਵਿਚ ਅਕਸਰ ਹੀ ਸਹਾਈ ਹੁੰਦਾ ਹੈ | ਇਹ ਪ੍ਰਵਚਨ ਸਤਿਗੁਰੂ ਗੰਗਾ ਨੰਦ, ਸਤਿਗੁਰੂ ਓਾਕਾਰਾ ਨੰਦ, ਸਤਿਗੁਰੂ ਅਨੁਭਵਾ ਨੰਦ ਭੂਰੀ ...

ਪੂਰੀ ਖ਼ਬਰ »

ਕਰਨਾਣਾ ਦੀ ਬਹੁਮੰਤਵੀ ਸਹਿਕਾਰੀ ਸਭਾ 'ਚ 7.14 ਕਰੋੜ ਦਾ ਘਪਲਾ

ਬੰਗਾ, 18 ਜੂਨ (ਜਸਬੀਰ ਸਿੰਘ ਨੂਰਪੁਰ)-ਕਰਨਾਣਾ ਦੀ ਬਹੁਮੰਤਵੀ ਸਹਿਕਾਰੀ ਸਭਾ 'ਚ ਪੜਤਾਲ ਦੌਰਾਨ 7.14 ਕਰੋੜ ਗਬਨ ਪਾਇਆ ਗਿਆ | ਪਿਛਲੇ ਸਾਲ ਦਾ ਢਾਈ ਕਰੋੜ ਦਾ ਘਪਲਾ ਹੋਣ ਦੀ ਚਰਚਾ ਕਾਰਨ ਸੁਸਾਇਟੀ ਦਾ ਸਕੱਤਰ ਇੰਦਰਜੀਤ ਧੀਰ ਮਹਿਕਮੇ ਤੋਂ ਛੁਟੀ ਲਏ ਬਗੈਤ ਵਿਦੇਸ਼ ਚਲੇ ਗਿਆ | ...

ਪੂਰੀ ਖ਼ਬਰ »

ਸਕਾਲਰਸ਼ਿਪ ਘੋਟਾਲੇ ਖਿਲਾਫ਼ 'ਆਪ' ਦੀ ਭੁੱਖ ਹੜਤਾਲ ਸੰਤੋਸ਼ ਕਟਾਰੀਆ ਦੀ ਅਗਵਾਈ 'ਚ ਚੌਥੇ ਦਿਨ 'ਚ ਸ਼ਾਮਿਲ

ਨਵਾਂਸ਼ਹਿਰ, 18 ਜੂਨ (ਗੁਰਬਖਸ਼ ਸਿੰਘ ਮਹੇ)-ਆਮ ਆਦਮੀ ਪਾਰਟੀ ਵਲੋਂ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਦਾ ਘੁਟਾਲਾ ਕਰਨ ਵਾਲੇ ਕਾਂਗਰਸ ਪਾਰਟੀ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ਼ ਬੱਸ ਸਟੈਂਡ ਨਵਾਂਸ਼ਹਿਰ ਦੇ ਬਾਹਰ ਕੀਤੀ ਗਈ ਭੁੱਖ ...

ਪੂਰੀ ਖ਼ਬਰ »

ਮਲੇਰੀਆ ਦੇ ਲੱਛਣਾਂ ਤੇ ਬਚਾਅ ਬਾਰੇ ਦਿੱਤੀ ਜਾਣਕਾਰੀ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)- ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਪਿੰਡ ਸਲੋਹ ਵਿਖੇ ਹੈਲਥ ਵੈਲਨੇਸ ਸੈਂਟਰ ਵਿਖੇ ਕੈਂਪ ਲਗਾ ਕੇ ਤੇ ਮਲੇਰੀਆਂ ਦੇ ਲੱਛਣਾਂ ਤੇ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਦੱਸਿਆ ਗਿਆ ਕਿ ਜੇਕਰ ਕਿਸੇ ਨੂੰ ਤੇਜ਼ ਬੁਖ਼ਾਰ ਹੋਵੇ ...

ਪੂਰੀ ਖ਼ਬਰ »

ਮਰੀਜ਼ਾਂ ਨੂੰ ਮੁਫ਼ਤ ਮੈਡੀਕਲ ਸੇਵਾਵਾਂ 24 ਘੰਟੇ ਦੇਣ ਲਈ ਸੁਸਾਇਟੀ ਯਤਨਸ਼ੀਲ-ਸੁਰਜੀਤ ਸਿੰਘ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਚੰਡੀਗੜ੍ਹ ਰੋਡ ਸਥਿਤ ਲੋੜਵੰਦ ਮਰੀਜ਼ਾਂ ਲਈ ਚਲਾਈ ਜਾ ਰਹੀ ਚੈਰੀਟੇਬਲ ਡਿਸਪੈਂਸਰੀ ਹੁਣ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਖੁੱਲ੍ਹੀ ਰਹੇਗੀ ਜਿਸ ਦੌਰਾਨ ਡਾ: ਗੁਰਪਾਲ ਸਿੰਘ ਸੇਵਾ ...

ਪੂਰੀ ਖ਼ਬਰ »

ਚੇਅਰਮੈਨ ਸੂਦ ਵਲੋਂ ਬੰਗਾ ਨਿਵਾਸੀਆਂ ਦੇ ਮੁਆਵਜ਼ੇ ਸਬੰਧੀ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

ਨਵਾਂਸ਼ਹਿਰ, 18 ਜੂਨ (ਗੁਰਬਖਸ਼ ਸਿੰਘ ਮਹੇ)-ਪੰਜਾਬ ਅਨੁਸੂਚਿਤ ਜਾਤੀਆਂ ਭੌਂ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵਲੋਂ ਅੱਜ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨਾਲ ਮੁਲਾਕਾਤ ਕਰ ਕੇ ਬੰਗਾ ਸ਼ਹਿਰ ਦੇ ਨਿਵਾਸੀਆਂ ਦੀ ਨੈਸ਼ਨਲ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਚ ਕਲਗੀਧਰ ਸਪੋਰਟਸ ਕਲੱਬ ਬਜੀਦਪੁਰ ਦੀ ਟੀਮ ਨੇ ਜਿੱਤ ਦੀ ਗੱਡੀ ਝੰਡੀ

ਔੜ, 18 ਜੂਨ (ਜਰਨੈਲ ਸਿੰਘ ਖੁਰਦ)- ਪਿੰਡ ਬਜੀਦਪੁਰ ਦੇ ਸਵ: ਨਰਿੰਦਰ ਸਿੰਘ ਨਿੰਦਾ ਨੌਜਵਾਨ ਖਿਡਾਰੀ ਦੀ ਨਿੱਘੀ ਯਾਦ ਨੂੰ ਸਮਰਪਿਤ ਕਲਗ਼ੀਧਰ ਸਪੋਰਟਸ ਐਂਡ ਵੈੱਲਫੇਅਰ ਕਲੱਬ ਬਜੀਦਪੁਰ ਦੇ ਸਹਿਯੋਗ ਨਾਲ ਅਤੇ ਸ਼ੇਰ-ਏ-ਪੰਜਾਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਗੜ੍ਹੀ ...

ਪੂਰੀ ਖ਼ਬਰ »

ਲੋਕ ਮਨਾਂ 'ਚ ਵਿਸ਼ੇਸ਼ ਸਥਾਨ ਰੱਖਦਾ ਹੈ ਪਿੰਡ ਹਿਆਤਪੁਰ ਜੱਟਾਂ

ਨਾਨੋਵਾਲੀਆ 75892-96695 ਸੜੋਆ- ਪਿੰਡ ਹਿਆਤਪੁਰ ਜੱਟਾਂ ਗੜ੍ਹਸ਼ੰਕਰ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਬੱਸ ਅੱਡਾ ਨਵਾਂਗਰਾਂ ਤੋਂ ਦੱਖਣ ਵੱਲ ਦੋ ਕਿੱਲੋਮੀਟਰ ਦੀ ਦੂਰੀ ਤੇ ਸਥਿਤ ਹੈ, ਇਸ ਪਿੰਡ ਦੀ ਮਹੇ ਗੋਤ ਜਠੇਰਿਆਂ ਨੇ ਵੱਖਰੀ ਪਹਿਚਾਣ ਬਣਾਈ ਹੋਈ ਹੈ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX