ਤਾਜਾ ਖ਼ਬਰਾਂ


ਭਾਰਤ ਬੰਦ ਦੇ ਸੱਦੇ ਨੂੰ ਗੁਰੂਸਰ ਸੁਧਾਰ ਵਿਖੇ ਪੂਰਨ ਹੁੰਗਾਰਾ
. . .  1 minute ago
ਗੁਰੂਸਰ ਸੁਧਾਰ (ਲੁਧਿਆਣਾ), 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਗੁਰੂਸਰ ਸੁਧਾਰ ਅੰਦਰ ਪੂਰਨ ਤੇ ਭਰਵਾਂ ਹੁੰਗਾਰਾ ਮਿਲਿਆ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨੂੰ ਪੁੱਜਣਗੇ ਖਟਕੜ ਕਲਾਂ
. . .  4 minutes ago
ਬੰਗਾ, 27 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਵੱਖ - ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ...
ਮੁੱਖ ਮੰਤਰੀ ਦੀ ਆਪਣੇ ਨਵੇਂ ਮੰਤਰੀ ਮੰਡਲ ਨਾਲ ਹੋਈ ਪਹਿਲੀ ਮੀਟਿੰਗ, ਕਿਸਾਨੀ ਦੇ ਮੁੱਦੇ ਹੀ ਵਿਚਾਰੇ ਗਏ
. . .  4 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ। ਬਾਕੀ ਦੇ ਸਾਰੇ ਏਜੰਡੇ ਅਗਲੀ...
ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਜਾਰੀ
. . .  7 minutes ago
ਸੰਘੋਲ, (ਫਤਹਿਗੜ੍ਹ ਸਾਹਿਬ) 27 ਸਤੰਬਰ (ਗੁਰਨਾਮ ਸਿੰਘ ਚੀਨਾ) - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਪੋਹਲੋ ਮਾਜਰਾ ਵਿਖੇ ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਲਗਾ ਕੇ ...
ਅੰਮ੍ਰਿਤਸਰ ਵਿਚ ਕਿਸਾਨਾਂ ਨੇ ਆਰ.ਐੱਸ. ਟਾਵਰ ਹਾਲ ਬਾਜ਼ਾਰ ਵਿਚ ਖੁੱਲ੍ਹੇ ਦਫ਼ਤਰ ਬੰਦ ਕਰਵਾਏ
. . .  10 minutes ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਦਿੱਤੇ ਗਏ ਅੱਜ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਜਿੱਥੇ ਅੱਜ ਸਮੁੱਚਾ ਅੰਮ੍ਰਿਤਸਰ ਸ਼ਹਿਰ ਬੰਦ ਰਿਹਾ, ਉੱਥੇ ਹੀ ਸ਼ਹਿਰ ਦੇ ਪ੍ਰਮੁੱਖ...
ਪ੍ਰਧਾਨ ਮੰਤਰੀ ਖ਼ੁਦ ਕਿਸਾਨਾਂ ਨਾਲ ਗੱਲਬਾਤ ਕਰਨ - ਲਕਸ਼ਮੀ ਕਾਂਤਾ ਚਾਵਲਾ
. . .  23 minutes ago
ਅੰਮ੍ਰਿਤਸਰ, 27 ਸਤੰਬਰ ( ਹਰਮਿੰਦਰ ਸਿੰਘ ) - ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਦੇ ...
ਸਰਪੰਚਾਂ ਤੇ ਮਿਊਂਸੀਪਲ ਕੌਂਸਲਰਾਂ ਦੀ ਸਹੂਲਤ ਲਈ ਜਾਰੀ ਹੋਣਗੇ ਐਂਟਰੀ ਕਾਰਡ
. . .  19 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੁਣੇ ਹੋਏ ਨੁਮਾਇੰਦੇ ਜਿਵੇਂ ਸਰਪੰਚ, ਮਿਊਂਸੀਪਲ ਕੌਂਸਲਰ ਤੇ ਹੋਰਾਂ ਨੂੰ ਡੀ.ਸੀ./ਐਸ.ਡੀ.ਐਮ. ਦਫਤਰਾਂ ਤੋਂ ਦਾਖਲਾ ਪਹਿਚਾਣ ਪੱਤਰ (ਐਂਟਰੀ ਕਾਰਡ) ਜਾਰੀ ਹੋਵੇਗਾ। ਜਿਸ ਦਾ ਸਵਰੂਪ (ਫਾਰਮੈਟ) ਸਰਕਾਰ ਵਲੋਂ ਡੀ.ਸੀ./ਐਸ.ਡੀ.ਐਮ. ਦਫ਼ਤਰਾਂ ਨਾਲ ਸਾਂਝਾ...
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਭਾਰਤ ਬੰਦ ਵਿਚ ਭਰਵੀਂ ਸ਼ਮੂਲੀਅਤ
. . .  30 minutes ago
ਪਠਾਨਕੋਟ, 27 ਸਤੰਬਰ (ਸੰਧੂ ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਉੱਪਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਵਿਚ ਕੀਤੇ ਜਾ ਰਹੇ ਮੁਜ਼ਾਹਰਿਆਂ ਉੱਪਰ ਭਰਵੀਂ ਸ਼ਮੂਲੀਅਤ ਕੀਤੀ...
ਕਿਸਾਨਾਂ ਵਲੋਂ ਪਟਿਆਲਾ ਨੂੰ ਆਉਂਦੀਆਂ ਸਾਰੀਆਂ ਸੜਕਾਂ 'ਤੇ ਧਰਨੇ, ਰੇਲ ਵੀ ਰੋਕੀ ਗਈ
. . .  34 minutes ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਜਿੱਥੇ ਸ਼ਹਿਰ ਵਾਸੀਆਂ ਵਲੋਂ ਬੰਦ ਨੂੰ ਪੂਰਨ ਸਮਰਥਨ ਦਿੱਤਾ ਗਿਆ । ਉੱਥੇ ਹੀ ਹੁਣ ਪਟਿਆਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ...
ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  36 minutes ago
ਬੀਣੇਵਾਲ, 27 ਸਤੰਬਰ (ਬੈਜ ਚੌਧਰੀ) - ਤਹਿਸੀਲ ਗੜਸ਼ੰਕਰ ਵਿਚ ਪੈਂਦੇ ਬੀਤ ਇਲਾਕੇ ਵਿਚ ਅੱਜ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ...
ਜੰਡਿਆਲਾ ਮੰਜਕੀ ਵਿਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  38 minutes ago
ਚੰਡੀਗੜ੍ਹ - ਮੁੱਲਾਂਪੁਰ ਬਾਰਡਰ ਬੰਦ
. . .  44 minutes ago
ਚੰਡੀਗੜ੍ਹ, 27 ਸਤੰਬਰ - ਚੰਡੀਗੜ੍ਹ - ਮੁੱਲਾਂਪੁਰ ਬਾਰਡਰ ...
ਬੰਦ ਦਾ ਪੂਰਾ ਅਸਰ, ਸਾਰਾ ਇਲਾਕਾ ਪੂਰੀ ਤਰ੍ਹਾਂ ਬੰਦ
. . .  47 minutes ago
ਭਿੱਖੀਵਿੰਡ,ਹਰਿਆਣਾ,ਮਹਿਲ ਕਲਾਂ - 27 ਸਤੰਬਰ (ਬੌਬੀ, ਹਰਮੇਲ ਸਿੰਘ ਖੱਖ,ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਭਿੱਖੀਵਿੰਡ ਵਿਖੇ ਪੂਰਾ ਹੁੰਗਾਰਾ ਮਿਲਿਆ ਹੈ ਅਤੇ ਭਿੱਖੀਵਿੰਡ ਇਲਾਕੇ ਵਿਚ ਸਾਰੇ ਵਿੱਦਿਅਕ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਹਨ | ਦੂਜੇ ਪਾਸੇ ਕਸਬਾ ਹਰਿਆਣਾ ਵਿਖੇ ਲੱਗੇ ਧਰਨੇ ਵਿਚ ਇਲਾਕੇ ਦੇ ਲੋਕਾਂ ਦਾ ਭਰਵਾਂ ਸਮਰਥਨ ਮਿਲਿਆ ਹੈ | ਕਿਸਾਨ ਯੂਨੀਅਨ ਦੇ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ
. . .  54 minutes ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ ...
ਭਾਰਤ ਬੰਦ ਦੀ ਕਾਲ ਦਾ ਮਿਲ ਰਿਹਾ ਭਰਵਾਂ ਹੁੰਗਾਰਾ
. . .  56 minutes ago
ਲੋਪੋਕੇ,ਲਾਧੂਕਾ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ,ਮਨਪ੍ਰੀਤ ਸਿੰਘ ਸੈਣੀ ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ 'ਤੇ ਕਸਬਾ ਲੋਪੋਕੇ ਦੇ ਆਸ ਪਾਸ ਦੇ ਪਿੰਡਾਂ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ...
ਸੁਨਾਮ 'ਚ ਭਾਰਤ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ,27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਤੇ ਗਏ ਭਾਰਤ ਬੰਦ ਨੂੰ ਅੱਜ ਸੁਨਾਮ ਸ਼ਹਿਰ 'ਚ ਭਰਵਾਂ ਹੁੰਗਾਰਾ ਮਿਲਿਆ। ...
ਜਲੰਧਰ ਵਿਚ ਬਜ਼ੁਰਗ ਔਰਤ ਦਾ ਕਤਲ
. . .  about 1 hour ago
ਜਲੰਧਰ,27 ਸਤੰਬਰ - ਸੰਤ ਵਿਹਾਰ ਕਲੋਨੀ ਵਿਚ ਇਕ ਬਜ਼ੁਰਗ ਔਰਤ ਦਾ ਕਤਲ ਕੀਤਾ ਗਿਆ ਹੈ | ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਪੜਤਾਲ ...
ਫਿਰੋਜ਼ਪੁਰ ਫਾਜ਼ਿਲਕਾ ਮਾਰਗ ਜਾਮ, ਬੰਦ ਦਾ ਪੂਰੇ ਪੰਜਾਬ ਵਿਚ ਅਸਰ
. . .  about 1 hour ago
ਲੱਖੋਕੇ ਬਹਿਰਾਮ,ਢਿਲਵਾਂ - 27 ਸਤੰਬਰ (ਰਾਜਿੰਦਰ ਸਿੰਘ ਹਾਂਡਾ, ਸੁਖੀਜਾ ਪ੍ਰਵੀਨ ) - ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਬੰਦ ਦੇ ਸੱਦੇ ਦੇ ਤਹਿਤ ਕਿਸਾਨਾਂ ਵਲੋਂ ਫਿਰੋਜ਼ਪੁਰ ਫਾਜ਼ਿਲਕਾ ਮਾਰਗ ਜਾਮ ਕੀਤਾ ਗਿਆ...
ਗੁਰੂ ਹਰ ਸਹਾਏ : ਵਕੀਲ ਭਾਈਚਾਰੇ ਨੇ ਦਿੱਤਾ ਬੰਦ ਨੂੰ ਸਮਰਥਨ
. . .  about 1 hour ago
ਗੁਰੂ ਹਰ ਸਹਾਏ, 27 ਸਤੰਬਰ (ਹਰਚਰਨ ਸਿੰਘ ਸੰਧੂ ) - ਬਾਰ ਐਸੋਸੀਏਸ਼ਨ ਗੁਰੂ ਹਰ ਸਹਾਏ ਦੇ ਸਮੂਹ ਵਕੀਲ ਭਾਈਚਾਰੇ ਨੇ ਕਿਸਾਨੀ ਝੰਢਾ ਲਹਿਰਾਇਆ ਅਤੇ ਭਾਰਤ ਬੰਦ...
ਖੋਸਾ ਦਲ ਸਿੰਘ ਵਿਖੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ - ਅੰਮ੍ਰਿਤਸਰ ਮੁੱਖ ਮਾਰਗ ਜਾਮ
. . .  about 1 hour ago
ਖੋਸਾ ਦਲ ਸਿੰਘ , 27 ਸਤੰਬਰ(ਮਨਪ੍ਰੀਤ ਸਿੰਘ ਸੰਧੂ) - ਸੰਯੁਕਤ ਮੋਰਚੇ ਵਲੋਂ ਦਿੱਤੀ ਭਾਰਤ ਬੰਦ ਦੀ ਕਾਲ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਭਾਰਤੀ ਕਿਸਾਨ ਯੂਨੀਅਨ ਰਾਜੇਵਾਲ,ਭਾਰਤੀ ਕਿਸਾਨ ਯੂਨੀਅਨ ਖੋਸਾ ...
ਬੰਦ ਦੇ ਸੱਦੇ 'ਤੇ ਨੈਸ਼ਨਲ ਹਾਈਵੇ 'ਤੇ ਧਰਨਾ ਜਾਰੀ
. . .  about 1 hour ago
ਟੱਲੇਵਾਲ, ਸਹਿਣਾ - 27 ਸਤੰਬਰ (ਸੋਨੀ ਚੀਮਾ ,ਸੁਰੇਸ਼ ਗੋਗੀ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਭਾਕਿਯੂ ਉਗਰਾਹਾਂ ਜਥੇਬੰਦੀ ਦੇ ਆਗੂ ਤੇ ਔਰਤਾਂ ਵਲੋਂ ਬੰਦ ਦੇ ਸੱਦੇ 'ਤੇ ਨੈਸ਼ਨਲ ਹਾਈਵੇ 'ਤੇ ਧਰਨਾ ਜਾਰੀ ਹੈ ...
ਗੜ੍ਹਸ਼ੰਕਰ ਵਿਖੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  about 1 hour ago
ਗੜ੍ਹਸ਼ੰਕਰ, 27 ਸਤੰਬਰ (ਧਾਲੀਵਾਲ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਗੜ੍ਹਸ਼ੰਕਰ ਵਿਖੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅਬੋਹਰ ਵਿਚ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ
. . .  about 1 hour ago
ਅਬੋਹਰ, 27 ਸਤੰਬਰ (ਕੁਲਦੀਪ ਸਿੰਘ ਸੰਧੂ) - ਸੰਯੁਕਤ ਮੋਰਚੇ ਵਲੋਂ ਅੱਜ ਦੇ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਥਾਨਕ ਇਲਾਕੇ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ । ਕਿਸਾਨ ਜਥੇਬੰਦੀਆਂ ਵਲੋਂ ਅਬੋਹਰ -ਮਲੋਟ ਮੁੱਖ ਮਾਰਗ 'ਤੇ...
ਹੁਸ਼ਿਆਰਪੁਰ ਚ ਬੰਦ ਨੂੰ ਮਿਲਿਆ ਭਰਵਾਂ ਸਮਰਥਨ
. . .  about 1 hour ago
ਬੱਚੀਵਿੰਡ ਚੌਕ ਵਿਚ ਕਿਸਾਨਾਂ ਨੇ ਲਾਇਆ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553
ਿਵਚਾਰ ਪ੍ਰਵਾਹ: ਸਿੱਖਿਆ ਜੀਵਨ ਲਈ ਤਿਆਰੀ ਨਹੀਂ ਹੁੰਦੀ, ਸਗੋਂ ਇਹ ਜੀਵਨ ਹੀ ਹੁੰਦੀ ਹੈ। -ਜੌਹਨ ਡਿਊਟੀ

ਤਰਨਤਾਰਨ

ਮਾਂ ਦਾ ਕਤਲ ਕਰਨ ਵਾਲਾ ਭਗੌੜਾ ਪੁੱਤਰ ਕਾਬੂ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ) - ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਪੁੱਤ ਵਲੋਂ ਮਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਕੇ ਫਰਾਰ ਹੋਏ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ 22 ਮਈ ਨੂੰ ਕਾਰਜ ਸਿੰਘ ਪੁੱਤਰ ਹਰਮੁੱਖ ਸਿੰਘ ਵਾਸੀ ਬਾਬਾ ਬਿਧੀ ਚੰਦ ਕਾਲੋਨੀ ਗੋਇੰਦਵਾਲ ਬਾਈਪਾਸ ਤਰਨ ਤਾਰਨ ਵਲੋਂ ਆਪਣੀ ਮਾਂ ਸਵਿੰਦਰ ਕੌਰ ਨਾਲ ਕੁੱਟਮਾਰ ਕਰ ਕੇ ਘਰੋਂ ਕੱਢ ਦਿੱਤਾ ਸੀ, ਜਿਸ ਕਾਰਨ ਉਸ ਦੀ ਮਾਂ ਆਪਣੀ ਧੀ ਲਵਪ੍ਰੀਤ ਕੌਰ ਪਾਸ ਰਹਿ ਰਹੀ ਸੀ ਕਿਉਂਕਿ ਸਵਿੰਦਰ ਕੌਰ ਨੇ 10 ਕਨਾਲ ਜਮੀਨ ਸਾਢੇ 3 ਲੱਖ ਰੁਪਏ ਵਿਚ ਵੇਚੀ ਸੀ ਅਤੇ ਕਾਰਜ ਸਿੰਘ ਨੂੰ ਡਰ ਸੀ ਕਿ ਉਹ ਇਹ ਪੈਸੇ ਆਪਣੀ ਲੜਕੀ ਲਵਪ੍ਰੀਤ ਕੌਰ ਨੂੰ ਨਾ ਦੇਵੇ ਅਤੇ ਉਕਤ ਵਿਅਕਤੀ ਨਸ਼ੇ ਵੀ ਕਰਦਾ ਸੀ ਜਿਸ ਨੇ ਪੈਸਿਆਂ ਦੀ ਖਾਤਰ ਆਪਣੀ ਮਾਂ ਸਵਿੰਦਰ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਵਲੋਂ ਕਾਰਜ ਸਿੰਘ ਖਿਲਾਫ਼ ਧਾਰਾ 302 ਤੋਂ ਇਲਾਵਾ ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਕਾਰਜ ਸਿੰਘ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਸੀ | ਉਨ੍ਹਾਂ ਦੱਸਿਆ ਕਿ ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਵਲੋਂ ਦਿੱਤੀਆਂ ਸਖ਼ਤ ਹਦਾਇਤਾਂ ਦੇ ਚੱਲਦਿਆਂ ਪੁਲਿਸ ਵਲੋਂ ਇਸ ਕੇਸ ਦੀ ਡੂੰਗਾਈ ਨਾਲ ਤਫਤੀਸ਼ ਕਰਦੇ ਹੋਏ ਆਪਣੇ ਖੂਫੀਆਂ ਸੋਰਸ ਲਗਾਏ ਗਏ ਸਨ ਅਤੇ ਮੁਖਬਰ ਖਾਸ ਦੀ ਇਤਲਾਹ ਅਤੇ ਟੈਕਨੀਕਲ ਟੀਮ ਦੀ ਮਦਦ ਦੇ ਨਾਲ ਨਾਲ ਹੋਰ ਤੱਥਾਂ ਦੇ ਅਧਾਰ 'ਤੇ ਬੜੀ ਮਿਹਨਤ ਤੋਂ ਬਾਅਦ ਪਤਾ ਲੱਗਾ ਕਿ ਕਾਰਜ ਸਿੰਘ ਤਰਨ ਤਾਰਨ ਆ ਰਿਹਾ ਹੈ ਤਾਂ ਤੁਰੰਤ ਤਾਰਨ ਪੁਲਿਸ ਦੀ ਟੀਮ ਵਲੋਂ ਕਾਰਜ ਸਿੰਘ ਨੂੰ ਸਮੇਤ ਬੂਲਟ ਮੋਟਰਸਾਈਕਲ ਗਿ੍ਫ਼ਤਾਰ ਕੀਤਾ ਗਿਆ | ਥਾਣਾ ਮੁਖੀ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰ ਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ ਅਤੇ ਰਿਮਾਂਡ ਮਿਲਣ 'ਤੇ ਉਸ ਪਾਸੋਂ ਹੋਰ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ |

321 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 18 ਜੂਨ (ਪਰਮਜੀਤ ਜੋਸ਼ੀ) - ਥਾਣਾ ਸਰਹਾਲੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 321 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਗਿ੍ਫ਼ਤਾਰ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਫੜਿਆ ਨਸ਼ਾ ਕੀਤਾ ਨਸ਼ਟ-ਐੱਸ.ਐੱਸ.ਪੀ.

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ) - ਡਾਇਰੈਕਟਰ ਜਨਰਲ ਆਫ ਪੁਲਿਸ ਵਲੋਂ ਜ਼ਿਲਿ੍ਹਆ ਵਿਚ ਅਧੀਨ ਦਰਜ ਐਨ.ਡੀ.ਪੀ.ਐੱਸ ਐਕਟ ਕੇਸਾਂ ਦਾ ਮਾਲ ਮੁਕੱਦਮਾ ਨਸ਼ਟ ਕਰਨ ਲਈ ਜੋ ਕਮੇਟੀ ਬਣਾਈ ਗਈ ਸੀ ਉਸ ਦੇ ਤਹਿਤ ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਦੀ ਹਾਜ਼ਰੀ 'ਚ ਪਾਰਦਰਸ਼ੀ ਤਰੀਕੇ ...

ਪੂਰੀ ਖ਼ਬਰ »

ਲੜਕੀ ਨੂੰ ਭਜਾਉਣ ਵਾਲੇ ਖਿਲਾਫ਼ ਕੇਸ ਦਰਜ

ਤਰਨ ਤਾਰਨ, 18 ਜੂਨ (ਪਰਮਜੀਤ ਜੋਸ਼ੀ) - ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਲੜਕੀ ਨੂੰ ਭਜਾਉਣ ਦੇ ਦੋਸ਼ ਹੇਠ ਇਕ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਇਲਾਕੇ ਦੇ ਇਕ ਪਿੰਡ ਦੇ ...

ਪੂਰੀ ਖ਼ਬਰ »

ਪੱਟੀ ਦੋਹਰੇ ਕਤਲ ਕੇਸ ਦੇ ਮੁੱਖ ਦੋਸ਼ੀ ਲਖਬੀਰ ਸਿੰਘ ਦਾ ਰੈਡ ਕਾਰਨਰ ਨੋਟਿਸ ਜਾਰੀ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ) - ਪੱਟੀ ਵਿਖੇ 27 ਮਈ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅਮਨਦੀਪ ਸਿੰਘ ਉਰਫ ਫੌਜੀ ਅਤੇ ਪ੍ਰਭਦੀਪ ਸਿੰਘ ਉਰਫ ਪੂਰਨ ਵਾਸੀਆਨ ਪੱਟੀ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ | ਇਸ ਸਬੰਧੀ ਪੁਲਿਸ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ ਨਾਲ ਇਕ ਦੀ ਮੌਤ

ਸਰਾਏ ਅਮਾਨਤ ਖਾਂ, 18 ਜੂਨ (ਨਰਿੰਦਰ ਸਿੰਘ ਦੋਦੇ)- ਪਿੰਡ ਗਹਿਰੀ ਵਿਖੇ ਜ਼ਮੀਨੀ ਵਿਵਾਦ ਕਾਰਨ ਦੋ ਧਿਰਾਂ 'ਚ ਹੋਈ ਲੜਾਈ ਦੌਰਾਨ ਚੱਲੀ ਗੋਲੀ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ | ਜਾਣਕਾਰੀ ਦਿੰਦੇ ਹੋਏ ਜਸਵੰਤ ਸਿੰਘ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਪਤੀ-ਪਤਨੀ ਨੂੰ ਮਾਰੀਆਂ ਗੰਭੀਰ ਸੱਟਾਂ

ਤਰਨ ਤਾਰਨ, 18 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਪਤੀ-ਪਤਨੀ ਨਾਲ ਕੁੱਟਮਾਰ ਕਰਦਿਆਂ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਤਿੰਨ ਔਰਤਾਂ ਸਮੇਤ 6 ਵਿਅਕਤੀਆਂ ਤੋਂ ਇਲਾਵਾ 1 ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਫੜੇ ਵਿਅਕਤੀ ਨੂੰ ਛੁਡਾਉਣ ਲਈ ਇਕ ਲੱਖ ਰੁਪਏ ਲੈ ਕੇ ਮਾਰੀ ਠੱਗੀ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਪੁਲਿਸ ਪਾਸੋਂ ਫ਼ੜੇ ਗਏ ਇਕ ਵਿਅਕਤੀ ਨੂੰ ਛੁਡਾਉਣ ਲਈ ਇਕ ਲੱਖ ਰੁਪਏ ਲੈ ਕੇ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਨ ਤੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਭਗੌੜਾ ਗਿ੍ਫ਼ਤਾਰ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ) - ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਭਗੌੜੇ ਨੂੰ ਕਾਬੂ ਕਰ ਕੇ ਉਸ ਪਾਸੋਂ 1 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਭਿੱਖੀਵਿੰਡ ਇੰਸਪੈਕਟਰ ਬਲਵਿੰਦਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਦੀ ਮੌਤ, 6 ਨਵੇਂ ਮਾਮਲੇ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ) - ਕੋਰੋਨਾ ਕਾਰਨ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ 6 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਮਿ੍ਤਕ ਵਿਅਕਤੀ ਦਾ ਅੰਤਿਮ ਸਸਕਾਰ ਸਿਹਤ ਵਿਭਾਗ ਦੀ ਟੀਮ ਵਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਕੇ ਆਪਣਾ ਚੋਣ ਵਾਅਦਾ ਪੂਰਾ ਕਰਨ ਕੈਪਟਨ-ਔਲਖ

ਫਤਿਆਬਾਦ, 18 ਜੂਨ (ਹਰਵਿੰਦਰ ਸਿੰਘ ਧੂੰਦਾ) - ਪਿਛਲੇ 3 ਦਿਨਾਂ ਤੋਂ ਸਿੱਖਿਆ ਵਿਭਾਗ ਦੇ ਮੋਹਾਲੀ ਸਥਿਤ ਦਫ਼ਤਰ ਅੱਗੇ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਸੰਘਰਸ਼ ਕਰ ਰਹੇ 13 ਹਜ਼ਾਰ ਦੇ ਕਰੀਬ ਕੱਚੇ ਅਧਿਆਪਕਾਂ ਨਾਲ ਪੁਲਿਸ ਵਲੋਂ ਕੀਤੀ ਬਦਸਲੂਕੀ ਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਸੱਟਾਂ ਮਾਰਨ ਦੇ ਦੋਸ਼ 'ਚ ਮਾਮਲਾ ਦਰਜ

ਤਰਨ ਤਾਰਨ, 18 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਇਕ ਨੌਜਵਾਨ ਨਾਲ ਕੁੱਟਮਾਰ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 5 ਵਿਅਕਤੀਆਂ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼

ਧਰਮ ਸਿੰਘ ਢਿੱਲੋਂ (ਪਿੰਡ ਸੁਰ ਸਿੰਘ)

ਅੰਮਿ੍ਤਸਰ : ਸਵ: ਧਰਮ ਸਿੰਘ ਢਿੱਲੋਂ ਦਾ ਜਨਮ 4 ਫਰਵਰੀ 1920 ਨੂੰ ਸ: ਬੰਤਾ ਸਿੰਘ ਅਤੇ ਬੀਬੀ ਗੁਰਨਾਮ ਕੌਰ ਦੇ ਗ੍ਰਹਿ ਪਿੰਡ ਸੁਰ ਸਿੰਘ ਵਿਖੇ ਹੋਇਆ | ਉਨ੍ਹਾਂ ਆਪਣੀ ਵਿੱਦਿਆ ਪਿੰਡ ਸੁਰ ਸਿੰਘ ਤੋਂ ਹੀ ਪ੍ਰਾਪਤ ਕੀਤੀ | ਵਿੱਦਿਆ ਪ੍ਰਾਪਤੀ ਦੇ ਨਾਲ ਨਾਲ ਉਨ੍ਹਾਂ ਆਪਣੇ ਪਿਤਾ ...

ਪੂਰੀ ਖ਼ਬਰ »

ਸ਼ਹੀਦ ਮਹਾਸ਼ਾ ਰਾਜਪਾਲ ਕੰਬੋਜ ਦੇ ਪਰਿਵਾਰ ਨੇ ਬੂਟੇ ਲਗਾਏ

ਫਤਿਆਬਾਦ, 18 ਜੂਨ (ਹਰਵਿੰਦਰ ਸਿੰਘ ਧੂੰਦਾ)-18 ਜੂਨ 1989 'ਚ ਸ਼ਹੀਦ ਹੋਏ ਮਹਾਸ਼ਾ ਪਰਿਵਾਰ ਦੇ ਚਮਕਦੇ ਸਿਤਾਰੇ ਸ਼ਹੀਦ ਮਹਾਸ਼ਾ ਰਾਜਪਾਲ ਕੰਬੋਜ ਦੀ 32ਵੀਂ ਬਰਸੀ ਉਨ੍ਹਾਂ ਦੇ ਬੇਟਿਆਂ ਅਨੁਰਾਗ ਕੁਮਾਰ ਮਿੰਟੂ ਮਹਾਸ਼ਾ, ਲਖਨ ਮਹਾਸ਼ਾ ਅਤੇ ਪਰਿਵਾਰਕ ਮੈਂਬਰਾਂ ਵਲੋਂ ਬੜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX