ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਤੇ ਡੀ. ਜੀ. ਪੀ. ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ਸੁਡਰਵਿਲੀ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਜਾਗਰੂਕ ਕਰਨ ਲਈ ਜ਼ਿਲ੍ਹੇ ਅੰਦਰ ਮੁਹਿੰਮ ਵਿੱਢੀ ਗਈ ਹੈ | ਇਸ ਮੁਹਿੰਮ ਤਹਿਤ ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਦੇ ਸੁਦਾਗਰਾਂ ਨੂੰ ਫੜ ਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡੀ.ਸੁਡਰਵਿਲੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਪਿਛਲੇ ਸਾਲ 2020 ਨਾਲੋਂ ਇਸ ਸਾਲ 2021 ਵਿਚ ਪੁਲਿਸ ਵਲੋਂ ਵੱਧ ਐੱਨ. ਡੀ. ਪੀ. ਐੱਸ. ਦੇ ਮੁਕੱਦਮੇ ਦਰਜ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ 1 ਜਨਵਰੀ 2021 ਤੋਂ 17 ਜੂਨ 2021 ਤੱਕ ਪੁਲਿਸ ਵਲੋਂ 187 ਐੱਨ. ਪੀ. ਡੀ. ਐੱਸ. ਦੇ ਮੁਕੱਦਮੇ ਦਰਜ਼ ਕਰਕੇ 241 ਦੋਸ਼ੀ ਕਾਬੂ ਕੀਤੇ ਗਏ ਹਨ | ਇਨ੍ਹਾਂ ਪਾਸੋਂ ਅਫ਼ੀਮ 3.620 ਕਿੱਲੋ, ਪੋਸਤ 357.992 ਕਿੱਲੋ, ਸਮੈਕ 18 ਗ੍ਰਾਮ, ਨਸ਼ੀਲੀਆਂ ਗੋਲੀਆਂ 286424, ਨਸ਼ੀਲੇ ਟੀਕੇ 12, ਨਸ਼ੀਲਾ ਪਾਊਡਰ 15 ਗ੍ਰਾਮ, ਗਾਂਜਾ 8 ਕਿੱਲੋ, ਹੈਰੋਇਨ 3.236 ਕਿੱਲੋ, ਨਸ਼ੀਲੀਆਂ ਸ਼ੀਸ਼ੀਆਂ 201, ਪੋਸਤ ਦੇ ਹਰੇ ਪੌਦੇ 82 ਕਿੱਲੋ ਅਤੇ 10,300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਜ਼ਿਲ੍ਹਾ ਪੁਲਿਸ ਵਲੋਂ ਪਿਛਲੇ ਸਾਲ ਨਾਲੋਂ 35 ਪ੍ਰਤੀਸ਼ਤ ਵੱਧ ਮੁਕੱਦਮੇ ਦਰਜ ਕੀਤੇ ਗਏ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਇਨ੍ਹਾਂ ਦੇ ਖ਼ਿਲਾਫ਼ ਪੁਲਿਸ ਨੂੰ ਸਹਿਯੋਗ ਦਿਓ ਤੇ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ੇ ਵੇਚ ਰਿਹਾ ਹੈ ਉਸ ਦੀ ਜਾਣਕਾਰੀ ਤੁਸੀਂ ਨਜ਼ਦੀਕ ਦੇ ਪੁਲਿਸ ਸਟੇਸ਼ਨ ਜਾਂ ਸਾਡੇ ਹੈਲਪ ਲਾਈਨ ਨੰਬਰ ਤੇ ਦਿੱਤੀ ਜਾਵੇ | ਇਸ ਮੌਕੇ ਉਨ੍ਹਾਂ ਦੱਸਿਆ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੁਲਿਸ ਵਲੋਂ 15 ਜੂਨ ਤੋਂ 26 ਜੂਨ 2021 ਤੱਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ 18 ਜੂਨ ਨੂੰ ਪੋਸਟਰ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਪੁਲਿਸ ਮੁਲਾਜ਼ਮਾਂ ਅਤੇ ਸੰਸਥਾਵਾਂ ਰਲ ਕਿ ਹੱਥਾਂ ਵਿਚ ਪੋਸਟਰ ਫੜ ਕੇ ਸ਼ਹਿਰ ਅੰਦਰ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਅਪੀਲ ਕੀਤੀ ਜਾਵੇਗੀ ਅਤੇ 19 ਜੂਨ ਨੂੰ ਜ਼ਿਲ੍ਹਾ ਪੁਲਿਸ ਵਲੋਂ ਸਾਇਕਲ ਰੈਲੀ ਕੱਢੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨਾਲ ਜਾਣਕਾਰੀ ਸਾਂਝੀ ਕਰਨੀ ਹੋਵੇ, ਤਾਂ ਹੈਲਪ ਲਾਈਨ ਨੰਬਰ 80549-42100 ਤੇ ਵਟਸਐਪ ਰਾਹੀਂ ਜਾਂ ਫ਼ੋਨ ਕਾਲ ਕਰਕੇ ਕੀਤੀ ਜਾ ਸਕਦੀ ਹੈ |
ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਗੂੰਗੇ ਅਤੇ ਬੋਲੇ ਨੌਜਵਾਨ ਹਰਦੇਵ ਸਿੰਘ ਪੁੱਤਰ ਤਾਰ ਸਿੰਘ ਵਾਸੀ ਲੁਬਾਣਿਆਂਵਾਲੀ ਨੂੰ ਜਬਰੀ 'ਸੀਰੀ' ਬਣਾ ਕੇ ਰੱਖਣ 'ਤੇ ਮਾਂ-ਪੁੱਤ ਦੀ ਕੁੱਟਮਾਰ ਕਰਨ ਦਾ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਧਿਆਨ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਸੀ. ਪੀ. ਐੱਮ. ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰ ਯੂਨੀਅਨ ਤੇ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਆਪਣੇ ਚਹੇਤਿਆਂ ਅਡਾਨੀਆਂ ਅੰਬਾਨੀਆਂ ਨੂੰ ਫਾਇਦਾ ਦੇਣ ਲਈ ਕੀਤੀ ਜਾ ਰਹੀ ...
ਮਲੋਟ, 18 ਜੂਨ (ਰਣਜੀਤ ਸਿੰਘ ਪਾਟਿਲ)-ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮਲੋਟ ਦੀ ਮੀਟਿੰਗ ਤਹਿਸੀਲ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਮਲੋਟ ਵਿਖੇ ਹੋਈ, ਜਿਸ ਵਿਚ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਮੈਂਬਰ ਗੁਰਚਰਨ ਸਿੰਘ ਕਾਨੂੰਗੋ, ਕਾਨੂੰਗੋ ਤੇ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਵਜ਼ੀਫ਼ਾ ਘੁਟਾਲਾ ਮਾਮਲੇ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਵਲੋਂ ਚੱਲ ਰਹੀ ਭੁੱਖ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਡਾਇਰੈਕਟਰ ਸਮਾਜਿਕ ਸਿੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਸਟੇਟ ਅਡਾਪਸ਼ਨ ਰਿਸੋਰਸ ਅਥਾਰਟੀ ਦੇ ਪ੍ਰੋਗਰਾਮ ਮੈਨੇਜਰ ਸ੍ਰੀਮਤੀ ਸੈਲੀ ਮਿੱਤਲ ਦੀ ਅਗਵਾਈ ਹੇਠ ਪੰਜਾਬ ਵਿਚ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਤੋਂ 200 ਗਜ ਦੂਰ ਇਕ ਦੁਕਾਨ 'ਤੇ ਪਿਛਲੇ 6 ਮਹੀਨਿਆਂ ਵਿਚ ਤੀਜੀ ਵਾਰ ਚੋਰਾਂ ਨੇ ਹੱਲਾ ਬੋਲ ਦਿੱਤਾ | ਜਾਣਕਾਰੀ ਅਨੁਸਾਰ ਰੈੱਡ ਕਰਾਸ ਪਾਰਕਿੰਗ ਦੇ ਸਾਹਮਣੇ ਸੰਨੀ ਸਲੈਕਸ਼ਨ ਦੀ ਬੀਤੀ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 2 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ | ਮਿ੍ਤਕਾਂ ਵਿਚ ਇਕ ਮਰੀਜ਼ ਮਲੋਟ ਅਤੇ ਇਕ ਮਰੀਜ਼ ਲੱਖੇਵਾਲੀ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 26 ਨਵੇਂ ਪਾਜ਼ੀਟਿਵ ...
ਮੰਡੀ ਬਰੀਵਾਲਾ, 18 ਜੂਨ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਗੁਰਪਾਲ ਸਿੰਘ ਪੁੱਤਰ ਰੱਤੀ ਰਾਮ ਵਾਸੀ ਬਰੀਵਾਲਾ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਉਸ ਦੇ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਏ.ਐੱਸ.ਆਈ. ਮਨਜਿੰਦਰ ਸਿੰਘ ਪੁਲਿਸ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਰਕਲ ਪ੍ਰਧਾਨ ਸ਼ੰਕਰ ਦਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੰਡਲ ਬਾਦਲ, ਗਿੱਦੜਬਾਹਾ, ਮਲੋਟ, ਸ੍ਰੀ ਮੁਕਤਸਰ ਸਾਹਿਬ, ਅਬੋਹਰ ਅਤੇ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਅਗਰਵਾਲ ਸਭਾ ਦੇ ਕੌਮੀ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੂਬਾ ਸੀਨੀਅਰ ਆਗੂ ਚੌਧਰੀ ਰਾਜੇਸ਼ ਗਹਿਰੀਵਾਲਾ ਉੱਪ ਪ੍ਰਧਾਨ ਆਲ ਇੰਡੀਆ ਗ੍ਰਾਮ ਸਭਾ ਵਿਕਾਸ ਕਮੇਟੀ ਪੰਜਾਬ ਨੇ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਆਪਣੀਆਂ ਹੱਕੀ ਤੇ ਜਮਹੂਰੀ ਮੰਗਾਂ ਦੀ ਪ੍ਰਾਪਤੀ ਲਈ ਜੂਝ ਰਹੇ ਡੀ. ਸੀ. ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਮਿੱਥੇ ਸੰਘਰਸ਼ ਤਹਿਤ ਅੱਜ ਡੀ. ਸੀ. ਦਫ਼ਤਰ ਦੇ ਸਮੂਹ ਮਹਿਲਾ ਸਟਾਫ਼ ਵਲੋਂ ਸੰਕੇਤਕ ਭੁੱਖ ਹੜਤਾਲ ਕੀਤੀ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ ਕਰ ਰਹੇ ਸੀ.ਪੀ.ਐੱਫ਼. ਕਰਮਚਾਰੀਆਂ ਦੀ ਇਕ ਜ਼ਰੂਰੀ ਮੀਟਿੰਗ ਸਥਾਨਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਅਤੇ ਜਨਰਲ ਸਕੱਤਰ ਸਤਨਾਮ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਅੰਤਰ ਰਾਸ਼ਟਰੀ ਮਸਲਿਆਂ ਦੇ ਜਾਣਕਾਰੀ ਤੇ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਫ਼ਿਲਸਤੀਨ-ਇਜ਼ਰਾਇਲ ਮਸਲੇ ਵਿਚ ਭਾਰਤ ਇਕ ਸ਼ਾਨਦਾਰ ਭੂਮਿਕਾ ਨਿਭਾ ਸਕਦਾ ਹੈ, ਕਿਉਂਕਿ ...
ਮੰਡੀ ਬਰੀਵਾਲਾ, 18 ਜੂਨ (ਨਿਰਭੋਲ ਸਿੰਘ)-ਕੇਂਦਰ ਸਰਕਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਵਾਪਸ ਲਵੇ ਅਤੇ ਜਿਨਸਾਂ ਦੇ ਲਾਹੇਵੰਦ ਭਾਅ ਦਿੱਤੇ ਜਾਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਵੰਤ ਸਿੰਘ ਜ਼ਿਲ੍ਹਾ ਵਾਈਸ ਚੇਅਰਮੈਨ ਕਿਸਾਨ ਮਜ਼ਦੂਰ ...
ਮਲੋਟ, 18 ਜੂਨ (ਰਣਜੀਤ ਸਿੰਘ ਪਾਟਿਲ)-ਡਾ: ਰਸ਼ਮੀ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਡਾ. ਵਿਕਰਮ ਅਸੀਜਾ ਅਤੇ ਸੀਮਾ ਗੋਇਲ ਜ਼ਿਲ੍ਹਾ ਐਪੀਡਮੈਲੋਜਿਸਟ ਦੀ ਅਗਵਾਈ ਹੇਠ ਮਲੇਰੀਆ ਵਿੰਗ ਸਿਵਲ ਹਸਪਤਾਲ ਮਲੋਟ ਦੇ ਨਾਲ ਆਲਮਵਾਲਾ ਦੇ ...
ਮਲੋਟ, 18 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਵਿਚ ਚੱਲ ਰਹੇ ਕੋਰਸ ਤਹਿਤ ਸਟੇਜ ਸੰਚਾਲਨ ਨਾਲ ਸਬੰਧਿਤ 7 ਦਿਨਾਂ ਕੋਰਸ ਸਫ਼ਲਤਾਪੂਰਵਕ ਕਰਵਾਇਆ ਗਿਆ | ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਵਿਚ ਅਤੇ ਕੋਆਰਡੀਨੇਟਰ ਡਾ. ਮੁਕਤਾ ਮੁਟਨੇਜਾ ਦੇ ਸਹਿਯੋਗ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਲਈ ਬੜੇ ਮਾਣ ਦੀ ਗੱਲ ਹੈ ਕਿ ਬੇਸਿਕ ਸਾਇੰਸ ਵਿਭਾਗ ਦੀ ਪੁਰਾਣੀ ਵਿਦਿਆਰਥਣ ਸਵਾਤੀ ਗਰਗ ਸਪੁੱਤਰੀ ਪ੍ਰੋਫ਼ੈਸਰ ਬੀ. ਪੀ. ਗਰਗ ਪਿ੍ੰਸੀਪਲ ਏ. ਆਈ. ਟੀ. ਟੀ. ਫ਼ਰੀਦਕੋਟ ਦੀ ...
ਮਲੋਟ, 18 ਜੂਨ (ਰਣਜੀਤ ਸਿੰਘ ਪਾਟਿਲ)-ਆਈ. ਐੱਮ. ਏ. ਮਲੋਟ ਵੈੱਸਟ ਵਲੋਂ ਡਾਕਟਰਾਂ ਖ਼ਿਲਾਫ਼ ਹੋ ਰਹੀ ਹਿੰਸਾ ਵਿਰੁੱਧ ਅੱਜ ਦੇ ਦਿਨ ਨੂੰ ਰਾਸ਼ਟਰੀ ਰੋਸ ਦਿਵਸ ਮਨਾਇਆ ਗਿਆ, ਜਿਸ ਸਬੰਧੀ ਮਲੋਟ ਦੇ ਡਾਕਟਰਾਂ ਦੀ ਇਕ ਮੀਟਿੰਗ ਸੇਖੋਂ ਹਸਪਤਾਲ ਮਲੋਟ ਵਿਖੇ ਕੀਤੀ ਗਈ ਅਤੇ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ | ਇਸੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਰਾਹੀਂ ਲੋਕਾਂ ਦੀ ਸਿਹਤ ਲਈ ਵੱਖ-ਵੱਖ ਸਿਹਤ ਪ੍ਰੋਗਰਾਮ ਚਲਾਏ ...
ਲੰਬੀ, 18 ਜੂਨ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਮੁੰਡੇ) ਅਬੁੱਲ ਖੁਰਾਣਾ ਵਿਖੇ ਪਿ੍ੰਸੀਪਲ ਸ੍ਰੀਮਤੀ ਬਿਮਲਾ ਰਾਣੀ ਦੀ ਅਗਵਾਈ ਵਿਚ ਐੱਨ.ਐੱਸ.ਕਿਉ.ਐੱਫ. ਟਰੇਡ-1 ਸਰੀਰਕ ਸਿੱਖਿਆ ਅਤੇ ਖੇਡਾਂ ਅਤੇ ਟਰੇਡ-2 ਯਾਤਰਾ ਤੇ ਸ਼ੈਰ ਸਪਾਟਾ ਦੇ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਰਲੇਵੇਂ ਉਪਰੰਤ ਜ਼ਿਲ੍ਹਾ ਮੁਕਤਸਰ ਸਾਹਿਬ ਦੀ ਪਲੇਠੀ ਮੀਟਿੰਗ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਦਫ਼ਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਵੀਡੀਓ ਕਾਨਫ਼ਰੰਸ ਮੀਟਿੰਗ ਰਾਹੀਂ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਟੋਕੀਓ ਉਲੰਪਿਕ ਗੇਮਜ਼ 2020 ਲਈ ਕੁਆਲੀਫਾਈ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼, ਡਾ: ਸੀਮਾ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਲਥ ਇੰਸਪੈਕਟਰ ਲਾਲ ਚੰਦ ਅਤੇ ਭਗਵਾਨ ਦਾਸ ਦੀ ਸੁਪਰਵਿਜ਼ਨ ਅਧੀਨ ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ...
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX