ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ
. . .  16 minutes ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਦੀ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਾਲੇ ਮਾਹਿਰ ਪੈਨਲ ਤੋਂ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਜਨਹਿੱਤ ਪਟੀਸ਼ਨ ਦਾਇਰ ਕੀਤੀ...
ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
. . .  19 minutes ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ...
ਸੁੰਨੇ ਮਕਾਨ ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  59 minutes ago
ਬਠਿੰਡਾ, 4 ਜੂਨ-ਬਠਿੰਡਾ ਵਿਖੇ ਬਾਦਲ ਮਾਰਗ ਅਤੇ ਮਲੋਟ ਮਾਰਗ ਨੂੰ ਮਿਲਾਉਣ ਵਾਲੇ ਰਿੰਗ ਮਾਰਗ 'ਤੇ ਨੰਨ੍ਹੀ ਛਾਂ ਚੌਂਕ ਦੇ ਨਜ਼ਦੀਕ ਖੇਤਾਂ ਵਿਚ ਸੁੰਨੇ ਮਕਾਨ ਵਿਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼...
ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
. . .  about 1 hour ago
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ...
ਓਡੀਸ਼ਾ ਰੇਲ ਹਾਦਸਾ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 4 ਜੂਨ-ਭਾਰਤ ਵਿਚ ਸਿੰਗਾਪੁਰ ਦੇ ਹਾਈ ਕਮਿਸ਼ਨਰ ਸਾਈਮਨ ਵੋਂਗ ਨੇ ਕਿਹਾ ਕਿ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਓਡੀਸ਼ਾ ਰੇਲ ਹਾਦਸੇ'ਤੇ ਸੋਗ ਪ੍ਰਗਟ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ...
ਓਡੀਸ਼ਾ ਰੇਲ ਹਾਦਸਾ:ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ
. . .  about 1 hour ago
ਭੁਵਨੇਸ਼ਵਰ, 4 ਜੂਨ- ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ...
ਪ੍ਰਧਾਨ ਮੰਤਰੀ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਮੌਜੂਦ ਰੇਲ ਮੰਤਰੀ ਨੂੰ ਕੀਤਾ ਫ਼ੋਨ
. . .  about 1 hour ago
ਨਵੀਂ ਦਿੱਲੀ, 4 ਜੂਨ-ਰੇਲਵੇ ਮੰਤਰਾਲੇ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਨੇ ਅਸ਼ਵਿਨੀ ਵੈਸ਼ਨਵ ਨੂੰ ਫ਼ੋਨ ਕੀਤਾ ਜੋ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ'ਤੇ ਮੌਜੂਦ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨੇ ਰੇਲ ਮੰਤਰੀ...
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਕਾਰਵਾਈ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਦਾ ਟਵੀਟ
. . .  about 1 hour ago
ਭੁਲੱਥ, 4 ਜੂਨ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕਿਹਾ ਕਿ ਭ੍ਰਿਸ਼ਟ ਅਫਸਰਾਂ, ਬਿਸ਼ਨੋਈ ਵਰਗੇ ਗੈਂਗਸਟਰਾਂ ਅਤੇ ਕਟਾਰੂਚੱਕ ਵਰਗੇ ਦਾਗੀ ਮੰਤਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਇ ਭਗਵੰਤ ਮਾਨ ਡਾ. ਬਰਜਿੰਦਰ ਸਿੰਘ ਹਮਦਰਦ ਵਰਗੇ ਸੁਤੰਤਰ ਪੱਤਰਕਾਰਾਂ ਨੂੰ ਸਿਰਫ਼ ਆਪਣੇ ਅਖ਼ਬਾਰ 'ਅਜੀਤ' ਦੀ ਲਕੀਰ 'ਤੇ ਨਹੀਂ ਚੱਲਣ ਦੇ ਕਾਰਨ ਠੱਗਣ...
ਟਿਪਰ ਵਲੋਂ ਟੱਕਰ ਮਾਰ ਦੇਣ ਮੋਟਰਸਾਈਕਲ ਸਵਾਰ ਦੀ ਮੌਤ, ਲੋਕਾਂ ਵਲੋਂ ਸੜਕ ਜਾਮ
. . .  56 minutes ago
ਭਵਾਨੀਗੜ੍ਹ, 4 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਮੁਖ ਸੜਕ 'ਤੇ ਟਿਪਰ ਵਲੋਂ ਮੋਟਰਸਾਈਕਲ ਸਵਾਰ ਨੂੰ ਪਿਛੋਂ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸ ਤੋਂ ਗੁੱਸੇ ਚ ਆਏ ਲੋਕਾਂ...
ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਫ਼ਰੀਦਕੋਟ ਜ਼ਿਲ੍ਹੇ ਵਿਚ ਚਲਾਇਆ ਗਿਆ ਸਰਚ ਅਭਿਆਨ
. . .  about 1 hour ago
ਫ਼ਰੀਦਕੋਟ, 4 ਜੂਨ (ਜਸਵੰਤ ਸਿੰਘ ਪੁਰਬਾ)-1 ਜੂਨ ਤੋਂ 6 ਜੂਨ ਤੱਕ ਚੱਲਣ ਵਾਲੇ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਹਰ ਜ਼ਿਲ੍ਹੇ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਦੇ ਚੱਲਦਿਆਂ ਅੱਜ ਏ.ਡੀ.ਜੀ.ਪੀ. ਸੁਰੱਖਿਆ ਐਸ.ਸ੍ਰੀਵਾਸਤਵ...
ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
. . .  56 minutes ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ...
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸੂਰੀਨਾਮ ਦੌਰਾ ਅੱਜ ਤੋਂ ਸ਼ੁਰੂ
. . .  57 minutes ago
ਨਵੀਂ ਦਿੱਲੀ, 4 ਜੂਨ -ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਸੂਰੀਨਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਰਹੀ ਹੈ। ਰਾਸ਼ਟਰਪਤੀ ਕੱਲ੍ਹ ਸੂਰੀਨਾਮ ਅਤੇ ਸਰਬੀਆ ਦੇ ਛੇ ਦਿਨਾਂ ਦੌਰੇ ਲਈ ਰਾਸ਼ਟਰੀ ਰਾਜਧਾਨੀ ਤੋਂ ਰਵਾਨਾ ਹੋਏ।ਇਹ ਰਾਸ਼ਟਰਪਤੀ ਦੀ ਸੂਰੀਨਾਮ ਦੀ...
ਏਮਜ਼ ਦਿੱਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਰੇਲ ਹਾਦਸੇ ਵਾਲੀ ਥਾਂ ਦਾ ਕਰੇਗੀ ਦੌਰਾ
. . .  about 3 hours ago
ਨਵੀਂ ਦਿੱਲੀ, 4 ਜੂਨ-ਸੂਤਰਾਂ ਅਨੁਸਾਰ ਏਮਜ਼ ਦਿੱਲੀ ਦੇ ਡਾਕਟਰੀ ਮਾਹਿਰਾਂ ਦੀ ਇਕ ਟੀਮ 1,000 ਤੋਂ ਵੱਧ ਜ਼ਖਮੀਆਂ ਅਤੇ 100 ਗੰਭੀਰ ਮਰੀਜ਼ਾਂ ਦਾ ਇਲਾਜ ਕਰਨ ਲਈ ਮੈਡੀਕਲ ਉਪਕਰਣਾਂ ਦੇ ਨਾਲ ਓਡੀਸ਼ਾ ਦੇ ਰੇਲ ਹਾਦਸੇ ਵਾਲੀ ਥਾਂ ਦਾ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੀਆਂ ਲੱਖਾਂ ਸੰਗਤਾਂ
. . .  58 minutes ago
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪੁੱਜ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਕੂਲਾਂ ਵਿਚ ਗਰਮੀਆਂ ਦੀਆਂ ਸ਼ੁਰੂ ਹੋਈਆਂ ਛੁੱਟੀਆਂ ਕਾਰਨ...
ਓਡੀਸ਼ਾ: ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਰੇਲ ਹਾਦਸੇ ਵਾਲੀ ਜਗ੍ਹਾ ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ
. . .  about 3 hours ago
ਬਾਲਾਸੋਰ, 4 ਜੂਨ-ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਉਸ ਜਗ੍ਹਾ 'ਤੇ ਚੱਲ ਰਹੇ ਬਹਾਲੀ ਦੇ ਕੰਮ ਦਾ ਮੁਆਇਨਾ ਕੀਤਾ ਜਿਥੇ ਦੁਖਦਾਈ ਰੇਲ ਹਾਦਸਾ ਹੋਇਆ...
ਬਾਲਾਸੋਰ ਰੇਲ ਹਾਦਸਾ:ਕੁਝ ਸਮੇਂ ਚ ਟਰੈਕ ਨੂੰ ਕਰ ਦਿੱਤਾ ਜਾਵੇਗਾ ਸਾਫ਼-ਰੇਲਵੇ ਅਧਿਕਾਰੀ
. . .  about 4 hours ago
ਬਾਲਾਸੋਰ, 4 ਜੂਨ-ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ.ਓ. ਅਦਿੱਤਿਆ ਚੌਧਰੀ ਨੇ ਕਿਹਾ ਕਿ ਜਿੰਨੇ ਵੀ ਡੱਬੇ ਪਲਟੇ ਸਨ, ਸਾਰਿਆਂ ਨੂੰ ਹਟਾ ਦਿੱਤਾ ਗਿਆ ਹੈ, ਜਦਕਿ ਮਾਲ ਗੱਡੀ ਦੇ 3 ਡੱਬਿਆਂ 'ਚੋਂ 2 ਡੱਬੇ ਹਟਾ ਦਿੱਤੇ ਗਏ ਹਨ ਤੇ ਤੀਜੇ ਨੂੰ...
ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ
. . .  about 1 hour ago
ਬਾਲਾਸੋਰ, 4 ਜੂਨ-ਓਡੀਸ਼ਾ ਦੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ 'ਤੇ ਟ੍ਰੈਕ ਦੀ ਮੁਰੰਮਤ ਦਾ ਕੰਮ ਜਾਰੀ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਨੀਪੁਰ : ਸੁਰੱਖਿਆ ਬਲਾਂ ਨੇ ਲੁੱਟੇ ਗਏ 40 ਆਧੁਨਿਕ ਹਥਿਆਰ ਕੀਤੇ ਬਰਾਮਦ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਵਿਅਕਤੀ ਪੇਸ਼ੀ ਸਮੇਂ ਫ਼ਰਾਰ
. . .  1 day ago
ਗੜ੍ਹਸ਼ੰਕਰ, 3 ਜੂਨ (ਧਾਲੀਵਾਲ)- ਥਾਣਾ ਗੜ੍ਹਸ਼ੰਕਰ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ 'ਤੇ ਹੀ ਭਾਰੀ ਪੈ ਗਿਆ ਜਿਸ ਨੇ ਕੁਝ ਸਮੇਂ ਲਈ ਪੁਲਿਸ ਦੇ ...
ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  1 day ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  1 day ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  1 day ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  1 day ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  1 day ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਹਾੜ ਸੰਮਤ 553

ਕਪੂਰਥਲਾ / ਫਗਵਾੜਾ

ਬੂਟੇ ਲਗਾਉਣ ਲਈ ਸਰਕਾਰੀ ਵਿਭਾਗ ਖ਼ਾਲੀ ਥਾਵਾਂ ਦਾ ਵੇਰਵਾ ਪ੍ਰਸ਼ਾਸਨ ਨੂੰ ਮੁਹੱਈਆ ਕਵਾਉਣ- ਏ.ਡੀ.ਸੀ

ਫਗਵਾੜਾ, 18 ਜੂਨ (ਤਰਨਜੀਤ ਸਿੰਘ ਕਿੰਨੜਾ) - ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਇਹ ਸਮੇਂ ਦੀ ਲੋੜ ਹੈ ਕਿ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਵਾਤਾਵਰਣ ਵਿਚ ਸੁਧਾਰ ਲਿਆ ਕੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੇ ਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਨੂੰ ਯਕੀਨੀ ਬਣਾਇਆ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਫਗਵਾੜਾ ਸ. ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਅੱਜ ਸਬਡਵੀਜ਼ਨ ਫਗਵਾੜਾ ਵਿਖੇ ਵਣ-ਮਹਾਂਉਤਸਵ ਦੇ ਸਬੰਧ ਵਿਚ ਸਮੂਹ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਪ੍ਰਗਟ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ ਵੀ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੌਜੂਦਾ ਕੋਰੋਨਾ ਵਾਇਰਸ ਦੀ ਸਥਿਤੀ ਦੌਰਾਨ ਇਹ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਲੋਕਾਂ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਅਤੇ ਕੁਦਰਤੀ ਆਕਸੀਜਨ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ। ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਾਤਾਵਰਨ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਅਣਥੱਕ ਯਤਨ ਕੀਤੇ ਗਏ ਹਨ ਜਿਸ ਸਦਕਾ ਸੂਬੇ ਵਿਚ ਹਰਿਆਵਲ ਹੇਠ ਰਕਬੇ ਵਿਚ ਵਾਧਾ ਹੋਇਆ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਵਾਵਾਵਤਣ ਦੀ ਸੰਭਾਲ ਲਈ ਜਿੰਨੇ ਵੀ ਬੂਟੇ ਲੋੜੀਂਦੇ ਹੋਣਗੇ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਵਿਭਾਗਾਂ ਪਾਸ ਖਾਲੀਆਂ ਥਾਵਾਂ ਪਾਈਆਂ ਥਾਵਾਂ ਦਾ ਵੇਰਵਾ ਪ੍ਰਸ਼ਾਸਨ ਨੂੰ ਸੌਂਪਿਆ ਜਾਵੇ ਤਾਂ ਜੋ ਉਨ੍ਹਾਂ ਦੀ ਮੰਗ ਅਨੁਸਾਰ ਬੂਟੇ ਮੁਹੱਈਆ ਕਰਵਾਏ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਸ਼ਾਇਰੀ ਮਲਹੋਤਰਾ ਅਤੇ ਜੰਗਲਾਤ, ਪੇਡੂ ਵਿਕਾਸ, ਨਗਰ-ਨਿਗਮ ਦੇ ਅਧਿਕਾਰੀ ਤੇ ਕੌਂਸਲਰ ਅਤੇ ਕਾਂਗਰਸੀ ਆਗੂ ਵੀ ਹਾਜ਼ਰ ਸਨ।

ਹਸਪਤਾਲਾਂ 'ਚ ਵਾਪਰਦੀਆਂ ਭੰਨਤੋੜ ਦੀਆਂ ਘਟਨਾਵਾਂ ਨੂੰ ਲੈ ਕੇ ਆਈ.ਐਮ.ਏ. ਨੇ ਕੀਤਾ ਰੋਸ ਵਿਖਾਵਾ

ਕਪੂਰਥਲਾ, 18 ਜੂਨ (ਸਡਾਨਾ) - ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਆਈ.ਐਮ.ਏ. ਦੀ ਸਥਾਨਕ ਇਕਾਈ ਵਲੋਂ ਡਾਕਟਰਾਂ 'ਤੇ ਹੋ ਰਹੇ ਹਮਲਿਆਂ ਦੇ ਵਿਰੋਧ ਵਿਚ ਰੋਸ ਪ੍ਰਗਟ ਕੀਤਾ ਗਿਆ | ਆਈ.ਐਮ.ਏ. ਦੇ ਅਹੁਦੇਦਾਰਾਂ ਨੇ ਕਿਹਾ ਕਿ ਆਏ ਦਿਨ ਦੇਸ਼ ਦੇ ਵੱਖ-ਵੱਖ ਹਿੱਸਿਆ ਵਿਚ ...

ਪੂਰੀ ਖ਼ਬਰ »

ਪੰਜਾਬ ਅਤੇ ਪੰਜਾਬੀਆਂ ਨਾਲ ਕੀਤੇ ਧੋਖੇ ਨਾਲ ਕਾਂਗਰਸ ਬਣਿਆ ਇਕ ਡੁੱਬਦਾ ਜਹਾਜ਼- ਖੁਰਾਣਾ

ਫਗਵਾੜਾ, 18 ਜੂਨ (ਤਰਨਜੀਤ ਸਿੰਘ ਕਿੰਨੜਾ) - ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਫਗਵਾੜਾ ਨੇ ਅੱਜ ਆਪਣੇ ਦਫ਼ਤਰ 'ਚ ਅਕਾਲੀ ਦਲ ਨੂੰ 2022 ਦੀਆਂ ਚੋਣਾਂ ਲਈ ਲਾਮਬੰਦ ਕਰਨ ਲਈ ਇਕ ਹੰਗਾਮੀ ਮੀਟਿੰਗ ਕੀਤੀ, ...

ਪੂਰੀ ਖ਼ਬਰ »

ਨਿਗਮ ਵਲੋਂ ਘਰਾਂ ਤੋਂ ਸਿੱਧਾ ਕੂੜਾ ਇਕੱਤਰ ਕਰਨ ਦੇ ਪ੍ਰੋਜੈਕਟ ਨੂੰ ਸ਼ਹਿਰ 'ਚ ਲਾਗੂ ਕੀਤਾ ਜਾ ਰਿਹੈ-ਡੀ.ਸੀ.

ਕਪੂਰਥਲਾ, 18 ਜੂਨ (ਵਿ.ਪ੍ਰ.) - ਨਗਰ ਨਿਗਮ ਵਲੋਂ ਘਰਾਂ ਤੋਂ ਸਿੱਧਾ ਕੂੜਾ ਇਕੱਤਰ ਕਰਨ ਦੇ ਪ੍ਰੋਜੈਕਟ ਨੂੰ ਸ਼ਹਿਰ ਵਿਚ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਕੂੜੇ ਦੀ ਸਮੱਸਿਆ ਦਾ ਨਿਪਟਾਰਾ ਕੀਤਾ ਜਾ ਸਕੇ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਨਗਰ ਨਿਗਮ ...

ਪੂਰੀ ਖ਼ਬਰ »

ਕੋਰੋਨਾ ਕਾਰਨ 2 ਹੋਰ ਮੌਤਾਂ, 22 ਨਵੇਂ ਮਾਮਲੇ

ਕਪੂਰਥਲਾ, 18 ਜੂਨ (ਸਡਾਨਾ) - ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 22 ਮਾਮਲੇ ਸਾਹਮਣੇ ਆਏ ਹਨ ਜਦਕਿ ਦੋ ਔਰਤਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਨ੍ਹਾਂ ਵਿਚ 50 ਸਾਲਾ ਔਰਤ ਵਾਸੀ ਦਰੀਏਵਾਲ ਤੇ 65 ਸਾਲਾ ਔਰਤ ਵਾਸੀ ਸੈਫਲਾਬਾਦ ਸ਼ਾਮਿਲ ਹਨ | ਮਰੀਜ਼ਾਂ ਦੀ ਗਿਣਤੀ 17425 ਹੋ ਗਈ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਲੜਕੀ ਨੂੰ ਜਨਮ ਦੇਣ ਤੋਂ ਕੁੱਝ ਘੰਟੇ ਬਾਅਦ ਮਾਂ ਦੀ ਹੋਈ ਮੌਤ

ਕਪੂਰਥਲਾ, 18 ਜੂਨ (ਸਡਾਨਾ) - ਪਿੰਡ ਡੋਗਰਾਂਵਾਲ ਨਾਲ ਸਬੰਧਿਤ ਇਕ ਗਰਭਵਤੀ ਔਰਤ ਦੀ ਸਿਵਲ ਹਸਪਤਾਲ ਵਿਖੇ ਜਣੇਪੇ ਉਪਰੰਤ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਡਾਕਟਰੀ ਸਟਾਫ਼ 'ਤੇ ਅਣਗਹਿਲੀ ਦੇ ਦੋਸ਼ ਲਗਾਏ ਗਏ ਜਿਸ ਉਪਰੰਤ ਮੌਕੇ 'ਤੇ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਮਿਊਾਸੀਪਲ ਇੰਪਲਾਈਜ਼ ਤੇ ਸਫ਼ਾਈ ਸੇਵਕਾਂ ਨੇ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 18 ਜੂਨ (ਨਰੇਸ਼ ਹੈਪੀ, ਥਿੰਦ) - ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਿੳਾੂਸੀਪਲ ਐਕਸ਼ਨ ਕਮੇਟੀ ਦੇ ਸੱਦੇ 'ਤੇ ਮਿੳਾੂਸੀਪਲ ਇੰਪਲਾਈਜ਼ ਅਤੇ ਸਫ਼ਾਈ ਸੇਵਕਾਂ ਵਲੋਂ 36 ਦਿਨ ਪਹਿਲਾਂ ਸ਼ੁਰੂ ਕੀਤੀ ਗਈ ਹੜਤਾਲ ਨਾਲ ਜਿਥੇ ਸ਼ਹਿਰ ਵਿਚ ਸਫ਼ਾਈ ਵਿਵਸਥਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 18 ਜੂਨ (ਅਮਰਜੀਤ ਕੋਮਲ) - ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ 5ਵੇਂ ਸਮੈਸਟਰ ਦਾ ਬੀ.ਕਾਮ. ਤੇ ਬੀ.ਐਸ.ਸੀ. ਨਾਨ ਮੈਡੀਕਲ ਦਾ ਨਤੀਜਾ 100 ਪ੍ਰਤੀਸ਼ਤ ਤੇ ਬੀ.ਏ. ਦਾ ਨਤੀਜਾ 92 ਪ੍ਰਤੀਸ਼ਤ ਰਿਹਾ | ਕਾਲਜ ...

ਪੂਰੀ ਖ਼ਬਰ »

ਕੋਵਿਡ ਫ਼ਰੰਟਲਾਈਨ ਵਰਕਰਾਂ ਨੂੰ ਸਿਖਲਾਈ ਦੇਣ ਲਈ ਚੱਲ ਰਹੇ ਕੋਰਸ ਦੀਆਂ ਸੀਟਾਂ 130 ਹੋਈਆਂ- ਡੀ.ਸੀ.

ਕਪੂਰਥਲਾ, 18 ਜੂਨ (ਵਿ.ਪ੍ਰ.) - ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਕੋਵਿਡ ਫ਼ਰੰਟ ਲਾਈਨ ਵਰਕਰ ਨੂੰ ਸਿਖਲਾਈ ਦੇਣ ਲਈ ਕਰਵਾਏ ਜਾ ਰਹੇ ਮੁਫ਼ਤ ਕੋਰਸ ਦੀਆਂ ਸੀਟਾਂ 57 ਤੋਂ ਵਧਾ ਕੇ 130 ਕੀਤੀਆਂ ਗਈਆਂ ਹਨ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਦਿਨ ਦੇ ...

ਪੂਰੀ ਖ਼ਬਰ »

ਦਰੱਖ਼ਤ ਨਾਲ ਲਟਕਦੀ ਵਿਅਕਤੀ ਦੀ ਲਾਸ਼ ਮਿਲੀ

ਫਗਵਾੜਾ, 18 ਜੂਨ (ਹਰੀਪਾਲ ਸਿੰਘ)- ਫਗਵਾੜਾ ਦੇ ਪੀਪਾਰੰਗੀ ਇਲਾਕੇ 'ਚ ਰੇਲਵੇ ਟਰੈਕ ਦੇ ਨੇੜੇ ਇਕ ਵਿਅਕਤੀ ਦੀ ਦਰਖਤ ਨਾਲ ਲਟਕਦੀ ਲਾਸ਼ ਮਿਲੀ ਹੈ | ਜੀ.ਆਰ.ਪੀ. ਫਗਵਾੜਾ ਦੇ ਅਨੁਸਾਰ ਮਿ੍ਤਕ ਦੀ ਪਛਾਣ ਮਹੇਸ਼ ਪ੍ਰਸ਼ਾਦ ਪੁੱਤਰ ਰਾਮਪਾਲ ਵਾਸੀ ਪੀਪਾਰੰਗੀ ਫਗਵਾੜਾ ਦੇ ਰੂਪ ...

ਪੂਰੀ ਖ਼ਬਰ »

ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਫਗਵਾੜਾ, 18 ਜੂਨ (ਤਰਨਜੀਤ ਸਿੰਘ ਕਿੰਨੜਾ) - ਸਿਵਲ ਸਰਜਨ ਕਪੂਰਥਲਾ ਡਾ. ਪਰਮਿੰਦਰ ਕੌਰ ਦੇ ਹੁਕਮਾਂ ਅਤੇ ਡਾ. ਕੁਲਜੀਤ ਸਿੰਘ ਡੀ.ਐਚ.ਓ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਕਮਲ ਕਿਸ਼ੋਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਜੀਤ ਸਿੰਘ ...

ਪੂਰੀ ਖ਼ਬਰ »

ਮਨੋਹਰ ਧਾਰੀਵਾਲ ਜੀ ਪ੍ਰਾਈਮ ਅਮਰੀਕਾ ਦੇ ਸਭਿਆਚਾਰਕ ਕਲਚਰ ਚੀਫ਼ ਬਿਊਰੋ ਪੰਜਾਬ ਨਿਯੁਕਤ

ਢਿਲਵਾਂ, 18 ਜੂਨ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ) - ਪੰਜਾਬੀ ਸਭਿਆਚਾਰ ਮਾਂ ਬੋਲੀ ਨੂੰ ਰੂਹ ਨਾਲ ਪਿਆਰ ਕਰਨ ਵਾਲੇ ਪ੍ਰਸਿੱਧ ਪ੍ਰਮੋਟਰ, ਜੀ ਪ੍ਰਾਈਮ ਅਮਰੀਕਾ ਚੈਨਲ ਦੇ ਮਾਲਿਕ, ਜੀ ਰੇਡੀਓ ਅਮਰੀਕਾ ਦੇ ਐਮ.ਡੀ., ਜੀ ਪ੍ਰਾਈਮ ਮਿਊਜ਼ਿਕ ਕੰਪਨੀ, ਜੀ ਫ਼ਿਲਮ ਐਂਡ ...

ਪੂਰੀ ਖ਼ਬਰ »

ਆਰ.ਸੀ.ਐਫ. ਵਰਕਸ਼ਾਪ 'ਚ ਕੰਮ ਕਰਦੇ ਮੁਲਾਜ਼ਮਾਂ ਦੇ ਟੀਕਾਕਰਨ ਲਈ ਵਿਸ਼ੇਸ਼ ਟੀਕਾਕਰਨ ਕਾਊਾਟਰ ਸਥਾਪਿਤ

ਕਪੂਰਥਲਾ, 18 ਜੂਨ (ਅਮਰਜੀਤ ਕੋਮਲ) - ਕੋਰੋਨਾ ਦੀ ਰੋਕਥਾਮ ਲਈ ਰੇਲ ਕੋਚ ਫ਼ੈਕਟਰੀ 'ਚ ਟੀਕਾਕਰਨ ਮੁਹਿਮ ਵਿਚ ਤੇਜੀ ਲਿਆਉਂਦਿਆਂ ਅੱਜ ਵਰਕਸ਼ਾਪ 'ਚ ਕੰਮ ਕਰਦੇ ਮੁਲਾਜ਼ਮਾਂ ਦੇ ਟੀਕਾਕਰਨ ਲਈ ਵਿਸ਼ੇਸ਼ ਕੋਵਿਡ ਟੀਕਾਕਰਨ ਕਾਉਂਟਰ ਸਥਾਪਿਤ ਕੀਤਾ ਗਿਆ ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਅਧਿਆਪਕ ਦਲ (ਜਵੰਧਾ) ਦੀ ਲੁਧਿਆਣਾ 'ਚ ਸੂਬਾ ਪੱਧਰੀ ਮੀਟਿੰਗ ਅੱਜ

ਕਪੂਰਥਲਾ, 18 ਜੂਨ (ਵਿਸ਼ੇਸ਼ ਪ੍ਰਤੀਨਿਧ) - ਅਧਿਆਪਕ ਦਲ ਪੰਜਾਬ (ਜਵੰਧਾ) ਦੀ ਸੂਬਾ ਪੱਧਰੀ ਮੀਟਿੰਗ 19 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਮਾਤਾ ਅਮਰਜੀਤ ਕੌਰ ਮੈਮੋਰੀਅਲ ਲਾਇਬ੍ਰੇਰੀ ਨੇੜੇ ਆਰਤੀ ਚੌਕ ਫਿਰੋਜ਼ਪੁਰ ਰੋਡ ਲੁਧਿਆਣਾ ਵਿਖੇ ਹੋਵੇਗੀ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਦਫ਼ਤਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਕਪੂਰਥਲਾ, 18 ਜੂਨ (ਵਿਸ਼ੇਸ਼ ਪ੍ਰਤੀਨਿਧ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਜ਼ਿਲ੍ਹਾ ਸਰਪ੍ਰਸਤ ਸਤਬੀਰ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਦੀ ਅਗਵਾਈ 'ਚ ਪੀ.ਡਬਲਯੂ.ਡੀ. ਦਫ਼ਤਰ ਦੇ ਬਾਹਰ ਗੇਟ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਸ਼ਾਮ ਢਲਦਿਆਂ ਹੀ ਹਨੇਰੇ 'ਚ ਡੁੱਬ ਜਾਂਦੀਆਂ ਹਨ ਸ਼ਹਿਰ ਦੀਆਂ ਕਈ ਸੜਕਾਂ ਤੇ ਗਲੀਆਂ-ਅਰੁਣ ਖੋਸਲਾ

ਫਗਵਾੜਾ, 18 ਜੂਨ (ਅਸ਼ੋਕ ਕੁਮਾਰ ਵਾਲੀਆ) - ਸੀਨੀਅਰ ਭਾਜਪਾ ਆਗੂ ਅਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਅੱਜ ਇਕ ਵਾਰ ਫਿਰ ਕਾਰਪੋਰੇਸ਼ਨ ਫਗਵਾੜਾ ਅਤੇ ਨਿਗਮ ਕਮਿਸ਼ਨਰ ਦੀ ਕਾਰਗੁਜ਼ਾਰੀ ਬਾਰੇ ਸਵਾਲ ਖੜੇ ਕਰਦਿਆਂ ਕਿਹਾ ਕਿ ਸਟਰੀਟ ਲਾਈਟਾਂ ਦਾ ਇੰਨਾ ਮਾੜਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਨੂੰ ਲੈ ਕੇ ਅਕਾਲੀ ਦਲ (ਅ) ਨੇ ਦਿੱਤਾ ਏ.ਡੀ.ਸੀ. ਨੂੰ ਮੰਗ ਪੱਤਰ

ਕਪੂਰਥਲਾ, 18 ਜੂਨ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਜਥੇ: ਨਰਿੰਦਰ ਸਿੰਘ ਖੁਸਰੋਪੁਰ ਦੀ ਅਗਵਾਈ ਵਿਚ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਪੰਜਾਬ ਦੇ ਰਾਜਪਾਲ ਦੇ ਨਾਂਅ ਇਕ ...

ਪੂਰੀ ਖ਼ਬਰ »

ਮਿੰਨੀ ਬਾਜ਼ਾਰ ਖੋਲ੍ਹਣਾ ਮਾਰਕਫੈੱਡ ਦਾ ਸ਼ਲਾਘਾਯੋਗ ਉਪਰਾਲਾ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 18 ਜੂਨ (ਅਮਰਜੀਤ ਕੋਮਲ) - ਮਾਰਕਫੈੱਡ ਵਲੋਂ ਸਥਾਨਕ ਮਾਰਕਫੈੱਡ ਕੰਪਲੈਕਸ ਨੇੜੇ ਗੋਪਾਲ ਪਾਰਕ ਵਿਖੇ ਖੋਲੇ ਗਏ ਮਿੰਨੀ ਬਾਜ਼ਾਰ ਵਿਚ ਲੋਕਾਂ ਨੂੰ ਖਾਣ ਪੀਣ ਵਾਲੀਆਂ ਸਾਰੀਆਂ ਵਸਤੂਆਂ ਤੋਂ ਇਲਾਵਾ ਵੇਰਕਾ ਨਾਲ ਸਬੰਧਿਤ ਉਤਪਾਦਾਂ ਦੀ ਵਿੱਕਰੀ ਕੀਤੀ ਜਾਵੇਗੀ ...

ਪੂਰੀ ਖ਼ਬਰ »

ਡਾਕ ਵਿਭਾਗ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਵਿਸ਼ੇਸ਼ ਟਿਕਟ ਜਾਰੀ ਕਰੇਗਾ- ਰਵੀ ਪੁਰੀ

ਕਪੂਰਥਲਾ, 18 ਜੂਨ (ਅਮਰਜੀਤ ਕੋਮਲ)-ਅੰਤਰਰਾਸ਼ਟਰੀ ਯੋਗ ਦਿਵਸ 'ਤੇ ਡਾਕ ਵਿਭਾਗ ਵਲੋਂ ਵਿਸ਼ੇਸ਼ ਟਿਕਟ ਜਾਰੀ ਕੀਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵੀ ਪੁਰੀ ਡਵੀਜ਼ਨ ਸੁਪਰਡੰਟ ਮੁੱਖ ਡਾਕ ਘਰ ਕਪੂਰਥਲਾ ਨੇ ਦੱਸਿਆ ਕਿ 21 ਜੂਨ ਨੂੰ 800 ਥਾਵਾਂ 'ਤੇ ਵਿਸ਼ੇਸ਼ ...

ਪੂਰੀ ਖ਼ਬਰ »

ਹੈਬਤਪੁਰ 'ਚ ਵਿਧਾਇਕ ਚੀਮਾ ਵਲੋਂ ਨਵੀਆਂ 2 ਪਾਰਕਾਂ ਦਾ ਉਦਘਾਟਨ

ਡਡਵਿੰਡੀ, 18 ਜੂਨ (ਦਿਲਬਾਗ ਸਿੰਘ ਝੰਡ) - ਨੇੜਲੇ ਪਿੰਡ ਹੈਬਤਪੁਰ ਵਿਖੇ ਗਰਾਮ ਪੰਚਾਇਤ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਵੇਂ ਬਣਾਏ ਗਏ 2 ਸ੍ਰੀ ਗੁਰੂ ਨਾਨਕ ਦੇਵ ਜੀ ਪਾਰਕ ਅਤੇ ਬਾਬਾ ਦਰਬਾਰਾ ਸਿੰਘ ਪਾਰਕ ਦਾ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਸਰਕਾਰ ਦੀਆਂ ਗਲਤ ਨੀਤੀਆਂ ਨੇ ਲੱਖਾਂ ਲੋਕਾਂ ਦੀ ਜ਼ਿੰਦਗੀ ਬਰਬਾਦ ਕੀਤੀ-ਸਰਵਜੀਤ ਸਿੰਘ

ਕਪੂਰਥਲਾ, 18 ਜੂਨ (ਵਿਸ਼ੇਸ਼ ਪ੍ਰਤੀਨਿਧ) - ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਦੀ ਪਹਿਲਕਦਮੀ 'ਤੇ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ 20 ਜੂਨ ਦਿਨ ਐਤਵਾਰ ਨੂੰ ਸ਼ਾਮ 7 ਵਜੇ ਤੋਂ 8 ਵਜੇ ਤੱਕ ਕੋਰੋਨਾ ਸੰਕਟ ਦੀ ਭੇਟ ਚੜ੍ਹ ਚੁੱਕੇ ਦੇਸ਼ ਵਾਸੀਆਂ ਦੀ ਯਾਦ ਤੇ ਕੋਰੋਨਾ ...

ਪੂਰੀ ਖ਼ਬਰ »

ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ- ਖ਼ਾਲਸਾ

ਹੁਸੈਨਪੁਰ, 18 ਜੂਨ (ਸੋਢੀ) - ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਦੇ ਆਗੂ ਅਤੇ ਖ਼ਾਲਸਾ ਮਾਰਬਲ ਹਾਊਸ ਆਰ.ਸੀ.ਐਫ. ਦੇ ਐਮ.ਡੀ. ਅਤੇ ਉੱਘੇ ਸਮਾਜ ਸੇਵਕ ਸੁਖਬੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਤਾਮਿਲਨਾਡੂ ਦੇ ਵੈਲੋਰ ਦੀ ਇਕ ਬੀੜੀ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਦੀਆਂ ਵਿਦਿਆਰਥਣਾਂ ਨੇ ਸਮੈਸਟਰ ਪ੍ਰੀਖਿਆਵਾਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 18 ਜੂਨ (ਵਿਸ਼ੇਸ਼ ਪ੍ਰਤੀਨਿਧ) - ਹਿੰਦੂ ਕੰਨਿਆ ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਐਲਾਨੇ ਦਸੰਬਰ 2020 ਸਮੈਸਟਰ ਪ੍ਰੀਖਿਆਵਾਂ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕ ਰਾਜ ...

ਪੂਰੀ ਖ਼ਬਰ »

ਅਮਰੀਕਾ ਇਮੀਗੇ੍ਰਸ਼ਨ ਵਿਦਿਆਰਥੀਆਂ ਨੂੰ ਧੜਾਧੜ ਵੀਜ਼ੇ ਦੇਵੇਗੀ- ਰਾਇਲ ਟਰੈਵਲਜ਼

ਸੁਲਤਾਨਪੁਰ ਲੋਧੀ, 18 ਜੂਨ (ਥਿੰਦ, ਹੈਪੀ)- ਕੋਵਿਡ-19 ਤੋਂ ਬਾਅਦ ਇੰਗਲੈਂਡ ਇਮੀਗੇ੍ਰਸ਼ਨ ਵਲੋਂ ਦੁਨੀਆਂ ਭਰ ਦੇ ਵਿਦਿਆਰਥੀਆਂ ਨੂੰ ਆਪਣੇ ਦੇਸ਼ ਅੰਦਰ ਪੜ੍ਹਾਈ ਕਰਨ ਲਈ ਵਿਸ਼ੇਸ਼ ਮੌਕਾ ਦਿੱਤਾ ਜਾ ਰਿਹਾ ਹੈ ਜਿਸ ਦੇ ਤਹਿਤ ਹੁਣ ਵਿਦਿਆਰਥੀ ਬਿਨਾਂ ਆਈਲੈਟਸ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX