ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਭਾਜਪਾ ਦੀ ਬੇੜੀ 'ਚੋਂ ਛੜੱਪਾ ਮਾਰ ਕੇ ਸ਼ਾਮਿਲ ਹੋਣ ਵਾਲੇ ਆਗੂ ਦਾ ਅਕਾਲੀ ਵਰਕਰਾਂ ਵਲੋਂ ਵਿਰੋਧ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)- ਪਿਛਲੇ ਸਮੇਂ 'ਚ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਬੀਤੀ ਰਾਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਵਾਲੇ ਇਕ ਆਗੂ ਦਾ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਨਾਲ ਸਬੰਧਤ ਸਮੱੁਚੀ ਲੀਡਰਸ਼ਿਪ ਵਲੋਂ ਅੱਜ ਮੀਟਿੰਗ ਕਰਕੇ ਇਹ ਐਲਾਨ ਕਰ ਦਿੱਤਾ ਗਿਆ ਕਿ ਜਾਂ ਤਾਂ ਇਹ ਆਗੂ ਅਕਾਲੀ ਦਲ 'ਚ ਰਹੇਗਾ ਜਾਂ ਸਮੱੁਚੀ ਲੀਡਰਸ਼ਿਪ | ਅੱਜ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸ਼ੰਕਰ ਦੱੁਗਲ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਕਾਲੀ ਦਲ, ਪਰਮ ਸਿੰਘ ਖਾਲਸਾ ਜ਼ਿਲ੍ਹਾ ਸ਼ਹਿਰੀ ਸਕੱਤਰ ਜਨਰਲ, ਕੁਲਜੀਤ ਸਿੰਘ ਲੱਕੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਸ਼ਹਿਰੀ, ਰਮਨਦੀਪ ਸਿੰਘ ਥਿਆੜਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਦਿਹਾਤੀ, ਭੁਪਿੰਦਰਪਾਲ ਸਿੰਘ ਜਾਡਲਾ ਪ੍ਰਧਾਨ ਬੀ.ਸੀ. ਵਿੰਗ, ਮੱਖਣ ਸਿੰਘ ਗਰੇਵਾਲ ਅਕਾਲੀ ਕੌਂਸਲਰ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਪਿਛਲੇ ਸਮੇਂ ਭਾਜਪਾ ਦੀ ਡੱੁਬਦੀ ਬੇੜੀ 'ਚੋਂ ਆਪਣੀ ਜਾਨ ਬਚਾ ਕੇ ਬਾਹਰ ਨਿਕਲਿਆ ਆਗੂ ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦੀਆਂ ਪੌੜੀਆਂ ਚੜ੍ਹ ਚੱੁਕਾ ਹੈ ਜਿਸ ਨੂੰ ਪੌੜੀਆਂ ਚੜ੍ਹਨ ਲਈ ਅਕਾਲੀ ਦਲ ਦੇ ਸਿਰਕੱਢ ਆਗੂ ਦੇ ਮੋਢਿਆਂ ਦਾ ਸਹਾਰਾ ਲੈਣਾ ਪਿਆ | ਉਨ੍ਹਾਂ ਕਿਹਾ ਕਿ ਹਲਕੇ ਦੇ ਸਮੂਹ ਆਗੂਆਂ ਵਲੋਂ ਬੀਤੀ ਰਾਤ ਹੀ ਬਗਾਵਤੀ ਸੁਰਾਂ ਜੱਗ ਜ਼ਾਹਿਰ ਕਰਦਿਆਂ ਐਲਾਨ ਕਰ ਦਿੱਤਾ ਗਿਆ ਕਿ ਜਾਂ ਤਾਂ ਇਹ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਰਹੇਗਾ ਜਾਂ ਫਿਰ ਹਲਕੇ ਦੀ ਸਮੱੁਚੀ ਲੀਡਰਸ਼ਿਪ | ਜਦੋਂ ਸਾਰੇ ਮਾਮਲੇ ਦੀ ਭਿਣਕ ਜ਼ਿਲ੍ਹਾ ਅਬਜ਼ਰਵਰ ਤੇ ਸਾਬਕਾ ਕੈਬਨਿਟ ਮੰਤਰੀ ਸ: ਸੋਹਣ ਸਿੰਘ ਠੰਡਲ ਨੂੰ ਪਈ ਤਾਂ ਉਨ੍ਹਾਂ ਤੁਰੰਤ ਇਸ ਮਾਮਲੇ ਸਬੰਧੀ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨਾਲ ਫੋਨ 'ਤੇ ਪੁਸ਼ਟੀ ਕਰਦਿਆਂ ਕਿਹਾ ਕਿ ਹਲਕੇ ਦੇ ਵਰਕਰ ਜੋ ਚਾਹੁੰਣਗੇ ਉਹੀ ਹੋਵੇਗਾ ਇਹ ਪਾਰਟੀ ਹਾਈਕਮਾਂਡ ਦਾ ਵੀ ਫ਼ੈਸਲਾ ਹੈ | ਉਪਰੋਕਤ ਆਗੂਆਂ ਨੇ ਕਿਹਾ ਕਿ ਉਕਤ ਵਿਅਕਤੀ ਦਾ ਕੋਈ ਸਟੈਂਡ ਨਹੀਂ ਕਿਉਂਕਿ ਅੱਜ ਉਸ ਨੂੰ ਅਕਾਲੀ ਬਸਪਾ ਗੱਠਜੋੜ ਹੋਣ ਦੇ ਚੰਗੇ ਦਿਨ ਆਉਣਗੇ ਦੀ ਝਲਕ ਸਾਫ਼ ਵਿਖਾਈ ਦਿੰਦੀ ਨਜ਼ਰ ਆ ਰਹੀ ਹੈ ਪਰ ਉਸ ਦੇ ਆਉਣ ਨਾਲ ਅਕਾਲੀ ਦਲ ਦਾ ਨੁਕਸਾਨ ਹੋਵੇਗਾ ਜਿਸ ਕਰਕੇ ਉਸ ਦੇ ਪਾਰਟੀ 'ਚ ਸ਼ਾਮਲ ਹੋਣ ਦਾ ਵਿਰੋਧ ਕਰਦੇ ਹਨ | ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਨੇ ਵਿਦੇਸ਼ ਤੋਂ ਫੋਨ 'ਤੇ ਕਿਹਾ ਕਿ ਨਵਾਂਸ਼ਹਿਰ ਦੇ ਅਕਾਲੀ ਦਲ ਦਾ ਫੈਸਲਾ ਯੋਗ ਹੈ, ਇਸ ਵਿਅਕਤੀ ਨੂੰ ਕੋਈ ਵੀ ਵਰਕਰ ਬਰਦਾਸ਼ਤ ਕਰਨ ਲਈ ਤਿਆਰ ਨਹੀਂ ਨਾ ਕਰੂਗਾ | ਉਨ੍ਹਾਂ ਕਿਹਾ ਕਿ ਜਿਵੇਂ ਚੋਰ ਮੋਰੀ ਰਾਹੀਂ ਉਸ ਦੇ ਵਲੋਂ ਅਕਾਲੀ ਦਲ 'ਚ ਦਾਖਲਾ ਲਿਆ ਜਾ ਰਿਹਾ ਸੀ ਅਕਾਲੀ ਵਰਕਰ ਚੋਰੀ ਮੋਰੀ ਦਾ ਢੱਕਣ ਕਦੇ ਵੀ ਖੁੱਲ੍ਹਣ ਨਹੀਂ ਦੇਣਗੇ | ਉਪਰੋਕਤ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਬਸਪਾ ਗੱਠਜੋੜ ਵੱਡੇ ਫ਼ਰਕ ਨਾਲ ਨਵਾਂਸ਼ਹਿਰ ਦੀ ਸੀਟ ਜਿਤਾ ਕੇ ਪਾਰਟੀ ਹਾਈਕਮਾਂਡ ਨੂੰ ਦੇਵੇਗਾ ਪਰ ਹਲਕੇ ਤੋਂ ਬਾਹਰਲੇ ਕਿਸੇ ਵੀ ਲੀਡਰ ਦੀ ਹਲਕੇ ਅੰਦਰ ਬੇਲੋੜੀ ਦਖਲ ਅੰਦਾਜ਼ੀ ਵੀ ਬਰਦਾਸ਼ਤ ਨਹੀਂ ਕਰਨਗੇ | ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਮੀਟਿੰਗ ਮੌਕੇ ਡਾ: ਹਰਮੇਸ਼ ਪੁਰੀ ਸਾਬਕਾ ਮੈਂਬਰ ਪੀ.ਏ.ਸੀ., ਹੇਮੰਤ ਕੁਮਾਰ ਬੌਬੀ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਹੋਂ, ਜਥੇਦਾਰ ਹਰਬੰਸ ਸਿੰਘ ਅੜਿੱਕਾ ਸਰਕਲ ਪ੍ਰਧਾਨ, ਜਥੇਦਾਰ ਹਰਨੇਕ ਸਿੰਘ ਬੜਵਾ ਸਰਕਲ ਪ੍ਰਧਾਨ, ਅਜਮੇਰ ਸਿੰਘ ਨੰਗਲ ਜੱਟਾਂ ਸਰਕਲ ਪ੍ਰਧਾਨ, ਬਲਦੇਵ ਕ੍ਰਿਸ਼ਨ ਬੱਬੂ ਨੌਰਾ ਸਰਕਲ ਪ੍ਰਧਾਨ, ਮੰਗਲ ਸਿੰਘ ਰਾਹੋਂ ਸਰਕਲ ਸ਼ਹਿਰੀ ਪ੍ਰਧਾਨ ਰਾਹੋਂ, ਜਥੇਦਾਰ ਜਰਨੈਲ ਸਿੰਘ ਖਾਲਸਾ ਸਰਕਲ ਸ਼ਹਿਰੀ ਪ੍ਰਧਾਨ ਨਵਾਂਸ਼ਹਿਰ, ਕੁਲਵਿੰਦਰ ਪਾਲ ਸਿੰਗਲਾ ਡੈਲੀਗੇਟ ਪੰਜਾਬ, ਹਰਮੇਸ਼ ਬੀਕਾ, ਮਲਵਿੰਦਰ ਸਿੰਘ ਮਹਾਲੋਂ, ਮੌਂਟੀ ਮਹਿਨ, ਨਿਤਿਸ਼ ਜਾਂਗੜਾ ਸੀਨੀਅਰ ਵਾਈਸ ਪ੍ਰਧਾਨ ਯੂਥ ਅਕਾਲੀ, ਗੁਰਪ੍ਰੀਤ ਸਿੰਘ ਉਸਮਾਨਪੁਰ ਸੈਕਟਰੀ ਸੂਬਾ ਸੈਕਟਰੀ ਯੂਥ ਅਕਾਲੀ ਦਲ, ਰਣਜੀਤ ਸਿੰਘ ਰਾਜੂ ਅਨੰਦ, ਜਸਵਿੰਦਰ ਸਿੰਘ ਜੱਸੀ, ਪਿ੍ਤਪਾਲ ਸਿੰਘ ਕਰੀਮਪੁਰ, ਸੁਰਜੀਤ ਸਿੰਘ ਮੁਜੱਫਰਪੁਰ, ਗੁਰਦੀਪ ਸਿੰਘ ਨੋਨਾ, ਪਿੰਕਾ ਭਨੋਟ, ਕੁਲਬੀਰ ਸਿੰਘ ਭਾਰਤੀ, ਮਹਿੰਦਰ ਸਿੰਘ ਆਦਿ ਆਗੂ ਵੀ ਹਾਜ਼ਰ ਸਨ |

ਪ੍ਰਮਾਤਮਾ ਦੁਆਰਾ ਸਿਰਜੀ ਸਿ੍ਸ਼ਟੀ ਨੂੰ ਸਮਝਣ ਵਾਲਾ ਹੀ ਪ੍ਰਮਾਤਮਾ ਨੂੰ ਸਮਝ ਸਕਦੇ-ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਟੱਪਰੀਆਂ ਖੁਰਦ, 19 ਜੂਨ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੁੱਖ ਧਾਮ ਸ੍ਰੀ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਕੋਰੋਨਾ ਮਹਾਂਮਾਰੀ ਦੌਰਾਨ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ...

ਪੂਰੀ ਖ਼ਬਰ »

ਬੀਬੀ ਸੁਨੀਤਾ ਚੌਧਰੀ ਦੀ ਅਗਵਾਈ ਹੇਠ ਲੰਗਰ ਲਈ ਕਣਕ ਦਾ ਵਾਹਨ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ

ਬਲਾਚੌਰ, 19 ਜੂਨ (ਦੀਦਾਰ ਸਿੰਘ ਬਲਾਚੌਰੀਆ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਵਿਖੇ 24 ਘੰਟੇ ਚੱਲ ਰਹੇ ਗੁਰੂ ਦੇ ਲੰਗਰਾਂ ...

ਪੂਰੀ ਖ਼ਬਰ »

ਬਰਮ 'ਤੇ ਬਣੇ ਡੂੰਘੇ ਖੱਡਿਆਂ ਕਾਰਨ ਰਾਹਗੀਰਾਂ ਦੀ ਜਾਨ ਜਾਣ ਦਾ ਖ਼ਤਰਾ

ਸੰਧਵਾਂ, 19 ਜੂਨ (ਪ੍ਰੇਮੀ ਸੰਧਵਾਂ) - ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਸੂੰਢ ਦੇ ਨੇੜੇ ਸੜਕ ਦੇ ਬਰਮ 'ਤੇ ਬਣੇ ਡੂੰਘੇ ਖੱਡਿਆਂ ਕਾਰਨ ਰਾਹਗੀਰਾਂ ਦੀਆਂ ਜਾਨਾਂ ਜਾਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ | ਕਿਉਂਕਿ ਸੜਕ 'ਤੇ ਬਣੇ ਖੱਡਿਆਂ ਨੂੰ 10 ਦਿਨ ਦਾ ਸਮਾਂ ਬੀਤਣ ਦੇ ...

ਪੂਰੀ ਖ਼ਬਰ »

ਮਜਾਰੀ ਟੋਲ ਪਲਾਜ਼ਾ 'ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਹੋਈ ਮੀਟਿੰਗ

ਮਜਾਰੀ/ਸਾਹਿਬਾ, 19 ਜੂਨ (ਨਿਰਮਲਜੀਤ ਸਿੰਘ ਚਾਹਲ)-ਮਜਾਰੀ ਟੋਲ ਪਲਾਜ਼ਾ ਤੇ ਧਰਨੇ ਤੇ ਬੈਠੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਮੀਟਿੰਗ ਟੋਲ ਪਲਾਜ਼ਾ ਕਮੇਟੀ ਦੇ ਪ੍ਰਧਾਨ ਕੈਪ:ਰਘਵੀਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਖ-ਵੱਖ ਕਿਸਾਨ ਆਗੂਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਜਦੋਂ ਤੱਕ ਧਰਮਸੋਤ ਨੂੰ ਬਰਖ਼ਾਸਤ ਨਹੀਂ ਕੀਤਾ ਜਾਂਦਾ 'ਆਪ' ਵੱਡਾ ਜਨ ਅੰਦੋਲਨ ਉਲੀਕੇਗੀ-ਆਗੂ

ਨਵਾਂਸ਼ਹਿਰ, 19 ਜੂਨ (ਹਰਵਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਬਲਵੀਰ ਕਰਨਾਣਾ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ ਦੀ ਭੁੱਖ ਹੜਤਾਲ ਦੇ ਪੰਜਵੇਂ ਦਿਨ ਦਾ ਸਾਥ ਰਾਜ ਕੁਮਾਰ ਮਾਹਲ ਖੁਰਦ ਜ਼ਿਲ੍ਹਾ ਉੱਪ ਪ੍ਰਧਾਨ ਕਿਸਾਨ ਵਿੰਗ ਨੇ ਭੁੱਖ ਹੜਤਾਲ ਕਰਕੇ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਖੇਤੀਬਾੜੀ ਕਾਲਜ ਬੱਲੋਵਾਲ ਸੌਖੜੀ ਵਿਖੇ ਦਾਖ਼ਲੇ ਲਈ ਅਪਲਾਈ ਕਰਨ ਦੀ ਆਖ਼ਰੀ ਤਰੀਕ 'ਚ ਵਾਧਾ-ਨਿਰਦੇਸ਼ਕ

ਭੱਦੀ, 19 ਜੂਨ (ਨਰੇਸ਼ ਧੌਲ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਵੇਂ ਸਥਾਪਿਤ ਖੇਤੀਬਾੜੀ ਕਾਲਜ ਬੱਲੋਵਾਲ ਸੌਖੜੀ ਵਿਖੇ ਬੀ.ਐੱਸ.ਸੀ. ਖੇਤੀਬਾੜੀ ਵਿਚ ਦਾਖਲਾ ਲੈਣ ਲਈ ਫਾਰਮ ਅਪਲਾਈ ਕਰਨ ਦੀ ਆਖ਼ਰੀ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬਵਾਸੀਰ ਤੋਂ ਜ਼ਿਆਦਾ ਖ਼ਤਰਨਾਕ ਹੈ ਭਗੰਦਰ-ਡਾ:ਸ਼ਰਮਾ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)- ਅੱਜ ਦੇ ਯੱੁਗ ਵਿਚ ਜਿੱਥੇ ਮਨੱੁਖ ਕਸਰਤ, ਸਾਦਾ ਭੋਜਨ ਛੱਡ ਕੇ ਪੀਜੇ ਬਰਗਰ ਵੱਲ ਤੁਰ ਪਿਆ ਹੈ ਉੱਥੇ ਹੀ ਭਗੰਦਰ ਨਾਮਕ ਜਾਣ ਲੇਵਾ ਬਿਮਾਰੀ ਕੈਂਸਰ ਦੀ ਤਰ੍ਹਾਂ ਲੋਕਾਂ ਦੀਆਂ ਜੜ੍ਹਾਂ ਵਿਚ ਬੈਠਦੀ ਜਾ ਰਹੀ ਹੈ | ਭਗੰਦਰ ਨਾਮਕ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਮੰਦਰ ਨੰਨੂਵਾਲ ਵਿਖੇ ਚਾਲੇ ਸਬੰਧੀ ਸਮਾਗਮ ਅੱਜ

ਪੋਜੇਵਾਲ ਸਰਾਂ, 19 ਮਈ (ਰਮਨ ਭਾਟੀਆ)- ਮੰਦਰ ਬਾਬਾ ਬਾਲਕ ਨਾਥ ਨੰਨੂਵਾਲ ਵਿਖੇ ਸਵ: ਭਗਤ ਦਿਲਬਾਗ ਰਾਏ ਵਲੋਂ ਚਲਾਈ ਗਈ ਸਾਲਾਨਾ ਚਾਲੇ ਦੀ ਪਰੰਪਰਾ ਅਨੁਸਾਰ ਇਸ ਵਾਰ ਕੋਰੋਨਾ ਵਾਇਰਸ ਕਰਕੇ ਬਾਬਾ ਬਾਲਕ ਨਾਥ ਦਾ ਚਾਲਾ ਮੁਲਤਵੀ ਕਰਨ ਕਾਰਨ ਚਾਲੇ ਸਬੰਧੀ ਸਾਲਾਨਾ ਸਮਾਗਮ 20 ...

ਪੂਰੀ ਖ਼ਬਰ »

ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ-ਐੱਸ.ਐੱਸ.ਪੀ.

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ...

ਪੂਰੀ ਖ਼ਬਰ »

ਜਸੋਮਜਾਰਾ 'ਚ 4 ਮੱਝਾਂ ਚੋਰੀ, 2 ਨਹਿਰ 'ਚੋਂ ਮਿਲੀਆਂ

ਬਹਿਰਾਮ, 19 ਜੂਨ (ਨਛੱਤਰ ਸਿੰਘ ਬਹਿਰਾਮ) - ਬੀਤੀ ਰਾਤ ਪਿੰਡ ਜੱਸੋਮਜਾਰਾ ਦੇ ਸੇਵਾ ਸਿੰਘ ਪੁੱਤਰ ਜਰਨੈਲ ਸਿੰਘ ਦੀ ਹਵੇਲੀ ਤੋਂ 4 ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੇਵਾ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਮੇਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਪੋਜੇਵਾਲ ਸਰਾਂ, 19 ਜੂਨ (ਰਮਨ ਭਾਟੀਆ)-ਥਾਣਾ ਪੋਜੇਵਾਲ ਦੀ ਪੁਲਿਸ ਨੇ 10 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਵਿਰੁੱਧ ਮੁਕੱਦਮਾ ਦਰਜ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਪੋਜੇਵਾਲ ਤੋ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਅਸ਼ਵਨੀ ਕੁਮਾਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮੌਤ ਹੋਣ 'ਤੇ ਈ.ਐੱਸ.ਆਈ. ਬੀਮਾ ਧਾਰਕਾਂ ਨੂੰ ਮਿਲੇਗੀ ਵਿਭਾਗ ਵਲੋਂ ਸਹਾਇਤਾ ਰਾਸ਼ੀ-ਸੰਤ ਰਾਮ

ਬਲਾਚੌਰ, 19 ਜੂਨ (ਸ਼ਾਮ ਸੁੰਦਰ ਮੀਲੂ)- ਕਰਮਚਾਰੀ ਰਾਜ ਬੀਮਾ ਨਿਗਮ ਵਲੋਂ ਕੋਵਿਡ-19 ਦੌਰਾਨ ਜਿਨ੍ਹਾਂ ਬੀਮਾ ਧਾਰਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਰਾਹਤ ਦੇਣ ਲਈ ਈ.ਐੱਸ.ਆਈ. ਵਿਭਾਗ ਵਲੋਂ 24 ਮਾਰਚ 2020 ਤੋਂ 2 ਸਾਲ ਤੱਕ ਵੈਧ ਯੋਜਨਾ ...

ਪੂਰੀ ਖ਼ਬਰ »

ਬਾਬਾ ਨਰਾਇਣ ਦਾਸ ਦਾ ਮੇਲਾ ਮੁਲਤਵੀ

ਮੁਕੰਦਪੁਰ, 19 ਜੂਨ (ਦੇਸ ਰਾਜ ਬੰਗਾ)-ਪਿੰਡ ਖਾਨਪੁਰ ਵਿਖੇ ਬਾਬਾ ਨਰਾਇਣ ਦਾਸ ਜੀ ਦਾ ਸਾਲਾਨਾ ਜੋੜ ਮੇਲਾ ਜੋ 23 ਜੂਨ (9 ਹਾੜ੍ਹ) ਨੂੰ ਕਰਵਾਇਆ ਜਾਣਾ ਸੀ, ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਮੁਲਤਵੀ ਕੀਤਾ ਗਿਆ ਹੈ | ਦਰਬਾਰ 'ਚ ਝੰਡੇ ਝੜਾਉਣ ਦੀ ਰਸਮ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਜੰਡਿਆਲੀ ਵਿਖੇ ਚੋਰਾਂ ਵਲੋਂ ਘਰ ਅੰਦਰ ਚੋਰੀ

ਮੇਹਲੀ, 19 ਜੂਨ (ਸੰਦੀਪ ਸਿੰਘ) - ਪਿੰਡ ਜੰਡਿਆਲੀ ਵਿਖੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਮੌਕੇ 'ਤੇ ਜਾਣਕਾਰੀ ਦਿੰਦੇ ਹੋਏ ਅਵਤਾਰ ਰਾਮ ਤਾਰੀ ਨੇ ਦੱਸਿਆ ਕਿ ਚੋਰ ਰਾਤ ਤਾਕੀ ਦੀ ਗਰਿੱਲ ਪੱਟ ਕੇ ਉਨ੍ਹਾਂ ਦੇ ਘਰ ਅੰਦਰ ਦਾਖਲ ਹੋਏ ਅਤੇ ਲਗਪਗ 30000/- ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 13 ਨਵੇਂ ਮਾਮਲੇ, ਦੋ ਮੌਤਾਂ

ਨਵਾਂਸ਼ਹਿਰ, 19 ਜੂਨ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 13 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਦਕਿ ਬਲਾਕ ਮੁਕੰਦਪੁਰ ਦੀ 60 ਸਾਲਾ ਔਰਤ ਅਤੇ ਬਲਾਕ ਮੁਜੱਫਰਪੁਰ ਦੀ 70 ਸਾਲਾ ਔਰਤ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ | ਸਿਵਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX