ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਲੁਧਿਆਣਾ

ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਖ਼ਿਲਾਫ਼ ਅਕਾਲੀ ਦਲ ਦੇ ਯੂਥ ਵਿੰਗ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਆਪਣੇ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਨਾਇਬ ਤਹਿਸੀਲਦਾਰ ਅਤੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੇ ਪੁੱਤਰ ਨੂੰ ਇੰਸਪੈਕਟਰ ਦੀ ਨੌਕਰੀ ਦਿੱਤੀ ਗਈ ਹੈ, ਜਿਸ ਦੇ ਵਿਰੋਧ ਵਿਚ ਅੱਜ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਅਤੇ ਐਸ.ਓ.ਆਈ. ਦੇ ਕੌਮੀ ਪ੍ਰਧਾਨ ਰੋਬਿਨ ਬਰਾੜ, ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ-2 ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਹਾਜ਼ਰੀ ਵਿਚ ਲੁਧਿਆਣਾ ਦੇ ਜਗਰਾਉਂ ਪੁੱਲ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸ. ਰੋਮਾਣਾ ਨੇ ਕਿਹਾ ਕਿ ਪੰਜਾਬ ਅੰਦਰ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਕਾਂਗਰਸ ਸਰਕਾਰ ਨੂੰ ਸਿਰਫ਼ ਕਾਂਗਰਸੀਆਂ ਦੇ ਪੁੱਤਰ ਹੀ ਨੌਕਰੀ ਦੇ ਕਾਬਲ ਲੱਗੇ ਹਨ | ਉਨ੍ਹਾਂ ਕਿਹਾ ਕਿ ਵਿਧਾਇਕਾਂ ਦੇ ਸਪੁੱਤਰਾਂ ਨੂੰ ਮਿਲੀ ਸਰਕਾਰੀ ਨੌਕਰੀ ਵਾਪਸ ਕਰਵਾਉਣ ਲਈ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਵਲੋਂ ਹਰ ਹੀਲਾ ਵਰਤਿਆ ਜਾਵੇਗਾ | ਇਸ ਮੌਕੇ ਭੀਮ ਵੜੈਚ ਸਕੱਤਰ ਜਨਰਲ ਐਸ.ਓ.ਆਈ., ਮਨਪ੍ਰੀਤ ਸਿੰਘ ਬੰਟੀ ਕੌਮੀ ਮੀਤ ਪ੍ਰਧਾਨ ਵਪਾਰ ਤੇ ਉਦਯੋਗ ਵਿੰਗ, ਸਿਮਰਨਜੀਤ ਸਿੰਘ ਢਿੱਲੋਂ, ਰਖਵਿੰਦਰ ਸਿੰਘ ਗਾਬੜ੍ਹੀਆ, ਭੁਪਿੰਦਰ ਸਿੰਘ ਭਿੰਦਾ, ਬਲਜੀਤ ਸਿੰਘ ਛਤਵਾਲ, ਗੁਰਪ੍ਰੀਤ ਸਿੰਘ ਬੱਬਲ, ਕੁਲਵਿੰਦਰ ਕਿੰਦਾ, ਹਰਚੰਦ ਸਿੰਘ ਡੱਲਾ, ਮਨਦੀਪ ਸਿੰਘ ਸਿੱਧੂ (ਸਾਰੇ ਕੌਮੀ ਸੀਨੀਅਰ ਮੀਤ ਪ੍ਰਧਾਨ), ਹਰਪ੍ਰੀਤ ਸਿੰਘ ਡੰਗ, ਸਤਨਾਮ ਸਿੰਘ ਕੈਲੇ, ਗੁਰਪ੍ਰੀਤ ਸਿੰਘ ਬੇਦੀ, ਜਤਿੰਦਰ ਸਿੰਘ ਖਾਲਸਾ, ਲਵ ਦ੍ਰਾਵਿੜ, ਜਸਪ੍ਰੀਤ ਸਿੰਘ ਮਨੋਚਾ (ਸਾਰੇ ਕੌਮੀ ਜਨਰਲ ਸਕੱਤਰ), ਜਸਦੀਪ ਸਿੰਘ ਕਾਉਂਕੇ, ਗੁਰਪ੍ਰੀਤ ਸਿੰਘ ਮਸੌਣ, ਸਤਿਬੀਰ ਸਿੰਘ ਢੀਂਡਸਾ, ਕਰਨ ਵੜੈਚ, ਸਿਮਰਨਜੀਤ ਸਿੰਘ ਹਨੀ, ਕਰਨ ਕੌੜਾ, ਅਰਵਿੰਦਰ ਸਿੰਘ ਰਿੰਕੂ, ਨੂਰਜੋਤ ਸਿੰਘ ਮੱਕੜ, ਸੁਰਜੀਤ ਸਿੰਘ ਪੰਮਾ ੳਬਰਾਏ (ਸਾਰੇ ਕੌਮੀ ਮੀਤ ਪ੍ਰਧਾਨ), ਬਲਬੀਰ ਸਿੰਘ ਕਲਸੀ, ਮਨਸਿਮਰਨ ਸਿੰਘ (ਸਾਰੇ ਕੌਮੀ ਸਕੱਤਰ), ਅਕਾਸ਼ ਭੱਠਲ ਜ਼ੋਨ ਪ੍ਰਧਾਨ ਐਸ.ਓ.ਆਈ., ਕੰਵਲਦੀਪ ਸਿੰਘ ਬਹਿਲ ਆਦਿ ਹਾਜ਼ਰ ਸਨ |

ਜੀ.ਐਸ.ਟੀ. ਦੇ 33 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਵਿਭਾਗ ਵਲੋਂ 40 ਲੱਖ ਰੁਪਏ ਬਰਾਮਦ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਜੀ.ਐਸ.ਟੀ. ਦੇ 33 ਕਰੋੜ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਸੀ.ਜੀ.ਐਸ.ਟੀ. ਕਮਿਸ਼ਨਰੇਟ ਲੁਧਿਆਣਾ ਦੇ ਚੋਰੀ ਰੋਕੂ ਵਿੰਗ ਨੇ ਛਾਪੇਮਾਰੀ ਦੌਰਾਨ 40 ਲੱਖ ਰੁਪਏ ਬਰਾਮਦ ਕੀਤੇ ਹਨ, ਵਿਭਾਗ ਨੂੰ ਹਾਲੇ ਹੋਰ ਕਈ ਅਹਿਮ ਸੁਰਾਗ ਮਿਲਣ ਦੀ ਆਸ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਨਕਦੀ ਸਮੇਤ 2 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਅਤੇ ਨਕਦੀ ਬਰਾਮਦ ਕੀਤੀ ਹੈ | ਇਸ ...

ਪੂਰੀ ਖ਼ਬਰ »

ਗੈਂਗਸਟਰ ਨਾਨੂੰ ਗਰੁੱਪ ਦਾ ਸਰਗਨਾ ਨਦੀਮ ਗਿ੍ਫ਼ਤਾਰ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਵੱਖ ਵੱਖ ਗੁੰਡਾਗਰਦੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਗੈਂਗਸਟਰ ਨਾਨੂ ਦੇ ਸਾਥੀ ਨਦੀਮ ਨੂੰ ਪੁਲਿਸ ਨੇ ਅੱਜ ਸ਼ਾਮ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆ ਏ.ਡੀ.ਸੀ.ਪੀ. ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਤੇ ਸੀਵਰਮੈਨਾਂ ਨੂੰ ਪੱਕੇ ਕਰਨ ਲਈ ਕੈਬਨਿਟ ਮੰਤਰੀ ਆਸ਼ੂ ਦਾ ਸਨਮਾਨ

ਲੁਧਿਆਣਾ, 19 ਜੂਨ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਕੱਚੇ ਤੌਰ 'ਤੇ ਕੰਮ ਕਰਦੇ ਆ ਰਹੇ ਸਾਰੇ ਸਫ਼ਾਈ ਕਰਮਚਾਰੀਆਂ ਤੇ ਸੀਵਰੇਜ਼ ਮੈਨਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਲੈਣ 'ਤੇ ਨਗਰ ਨਿਗਮ ਕਰਮਚਾਰੀ ਯੂਨੀਅਨ ਪੰਜਾਬ ਅਤੇ ਆਲ ਇੰਡੀਆ ਸਫ਼ਾਈ ਮਜ਼ਦੂਰ ...

ਪੂਰੀ ਖ਼ਬਰ »

ਵੱਖ ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ ਵੱਖ ਥਾਂਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਅਮਰਪੁਰਾ ਨੇੜੇ ਛਾਪਾਮਾਰੀ ...

ਪੂਰੀ ਖ਼ਬਰ »

ਪਤਨੀ ਦੀ ਖ਼ੁਦਕੁਸ਼ੀ ਮਾਮਲੇ ਵਿਚ ਪਤੀ ਸਮੇਤ 3 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇੰਦਰਾ ਕਾਲੋਨੀ ਵਿਚ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਔਰਤ ਵਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ਔਰਤ ਰਾਣੋ ਦੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਔਰਤ ਦੀ ਮੌਤ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਰੋਡ 'ਤੇ ਲਾਂਬੜਾ ਨੇੜੇ ਹੋਏ ਸੜਕ ਹਾਦਸੇ ਵਿਚ ਔਰਤ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਬਿੰਦੂ ਵਜੋਂ ਕੀਤੀ ਗਈ ਹੈ | ਬਿੰਦੂ ਆਪਣੇ ਲੜਕੇ ਅਭਿਸ਼ੇਕ ਨਾਲ ਐਕਟਿਵਾ ਸਕੂਟਰ 'ਤੇ ਜਾ ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਫੌਜ਼ ਦੀ ਭਰਤੀ ਰੈਲੀ ਲਈ ਸੀ-ਪਾਈਟ ਕੇਂਦਰ ਨਵਾਂਸ਼ਹਿਰ ਵਲੋਂ ਸਕ੍ਰੀਨਿੰਗ ਤੇ ਟਰਾਇਲ ਸ਼ੁਰੂ

1 ਤੋਂ 14 ਨਵੰਬਰ ਤੱਕ ਹੋਵੇਗੀ ਭਰਤੀ ਰੈਲੀ ਲੁਧਿਆਣਾ, 19 ਜੂਨ (ਕਵਿਤਾ ਖੁੱਲਰ)-ਜ਼ਿਲ੍ਹਾ ਲੁਧਿਆਣਾ ਵਿਖੇ ਫੌਂਜ ਦੀ ਭਰਤੀ ਰੈਲੀ ਨਵੰਬਰ, 2021 ਵਿਚ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਾਸਤੇ ਸੀ-ਪਾਈਟ ਕੈਂਪ, ਨਹਿਰੀ ਵਿਸ਼ਰਾਮ ਘਰ (ਨਹਿਰ 'ਤੇ), ਰਾਹੋਂ ਰੋਡ, ਨਵਾਂਸ਼ਹਿਰ ਵਲੋਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦਾ ਪਰਸ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੁੰਦਰ ਨਗਰ ਵਿਚ 2 ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਮੇਰੇ ਪਰਸ ਵਿਚ ਨਕਦੀ ਮੋਬਾਇਲ ਅਤੇ ਹੋਰ ਸਾਮਾਨ ਸੀ | ਪੁਲਿਸ ਨੇ ਇਸ ਸਬੰਧੀ ਭਾਈ ਰਣਧੀਰ ਸਿੰਘ ਨਗਰ ਦੀ ਰਹਿਣ ਵਾਲੀ ਸ਼ਸ਼ੀ ਬਾਲਾ ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਲਈ ਬਿਜਲੀ ਦੀ ਪੂਰੀ ਸਪਲਾਈ ਨਾ ਮਿਲਣ ਤੋਂ ਅੱਕੇ ਕਿਸਾਨਾਂ ਨੇ ਕੀਤਾ ਚੱਕਾ ਜਾਮ

ਕੱਲ੍ਹ ਤੋਂ ਗਰਿੱਡ ਦੇ ਪੱਕੇ ਧਰਨੇ ਦੀ ਦਿੱਤੀ ਚਿਤਾਵਨੀ ਫੁੱਲਾਂਵਾਲ, 19 ਜੂਨ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਪੈਂਦੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਪ੍ਰਾਈਵੇਟ ਲਿਮਟਿਡ ਦੇ ਗਰਿੱਡ ਸਾਹਮਣੇ ਆਲੇ ਦੁਆਲੇ ਪੈਂਦੇ ਖੇੜੀ, ਝਮੇੜੀ, ...

ਪੂਰੀ ਖ਼ਬਰ »

ਖ਼ਰਾਬ ਗੋਡੇ ਬਦਲਾਉਣ ਲਈ ਵਰਦਾਨ ਸਾਬਿਤ ਹੋ ਰਹੀ ਹੈ 'ਨੋ ਐਰਰ ਅਪਰੇਸ਼ਨ ਤਕਨੀਕ'

ਲੁਧਿਆਣਾ, 9 ਜੂਨ (ਸਲੇਮਪੁਰੀ)-ਹੱਡੀ ਰੋਗਾਂ ਦੇ ਮਾਹਿਰ ਡਾ. ਰਣਜੀਤ ਸਿੰਘ ਜੋ ਪ੍ਰੋ-ਲਾਈਫ ਹਸਪਤਾਲ ਲੁਧਿਆਣਾ ਅਤੇ ਅੰਮਿ੍ਤਸਰ ਵਿਖੇ ਹੁਣ ਤੱਕ 6000 ਤੋਂ ਵੱਧ ਉਨ੍ਹਾਂ ਮਰੀਜ਼ਾਂ ਜਿਨ੍ਹਾਂ ਨੂੰ ਗੋਡਿਆਂ ਦੀਆਂ ਸਮੱਸਿਆਵਾਂ ਸਨ ਦੇ ਇਲਾਜ ਲਈ ਸਫਲ ਅਪ੍ਰੇਸ਼ਨ ਕਰ ਚੁੱਕੇ ...

ਪੂਰੀ ਖ਼ਬਰ »

ਲੁਧਿਆਣਾ ਵਿਚ ਕੰਨਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਕੱਲ੍ਹ ਤੋਂ ਸ਼ੁਰੂ ਹੋਵੇਗਾ

ਲੁਧਿਆਣਾ, 19 ਜੂਨ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਦੇ ...

ਪੂਰੀ ਖ਼ਬਰ »

ਲੁਧਿਆਣਾ ਦੇ ਕਿਸਾਨੀ ਸ਼ੰਘਰਸ਼ ਮੋਰਚੇ ਨੂੰ ਸਮਰਥਨ ਦੇਣ ਲਈ ਪੁੱਜੇ ਜਥੇ. ਪਿ੍ਤਪਾਲ ਸਿੰਘ

ਲੁਧਿਆਣਾ, 19 ਜੂਨ (ਕਵਿਤਾ ਖੁੱਲਰ)-ਜੇਕਰ ਦੇਸ਼ ਨੂੰ ਆਰਥਿਕ, ਰਾਜਨੀਤਕ ਤੇ ਸਮਾਜਿਕ ਤੌਰ 'ਤੇ ਬਚਾਉਣਾ ਹੈ ਤਾਂ ਦੇਸ਼ ਦੀ ਸੱਤਾ 'ਤੇ ਕਾਬਜ਼ ਕੱਟੜਵਾਦੀ ਸੋਚ ਦੇ ਧਾਰਨੀ ਆਗੂਆਂ ਅਤੇ ਪੂੰਜੀਵਾਦੀਆਂ ਦੇ ਖ਼ਿਲਾਫ਼ ਸਾਨੂੰ ਪੂਰੀ ਇੱਕਜੁੱਟਤਾ ਨਾਲ ਆਪਣੀ ਆਵਾਜ਼ ਬੁਲੰਦ ...

ਪੂਰੀ ਖ਼ਬਰ »

ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਰੋਮਾਣਾ ਤੇ ਐਸ.ਓ.ਆਈ. ਦੇ ਪ੍ਰਧਾਨ ਬਰਾੜ ਨੇ ਸਾਥੀਆਂ ਸਮੇਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਮੱਥਾ ਟੇਕਿਆ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਐਸ.ਓ.ਆਈ. ਦੇ ਕੌਮੀ ਪ੍ਰਧਾਨ ਰੋਬਿਨ ਬਰਾੜ ਨੇ ਅੱਜ ਆਪਣੇ ਸਾਥੀਆਂ ਸਮੇਤ ਧਰਨਾ ਦੇਣ ਤੋਂ ਬਾਅਦ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਮੱਥਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਮਾਡਲ ਟਾਊਨ ਦਫ਼ਤਰ ਵਿਖੇ ਕੋਰੋਨਾ ਟੀਕਾਕਰਨ ਕੈਂਪ ਲੱਗਾ

ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਨੂੰ ਰੋਕਣ ਲਈ ਟੀਕਾ ਲਗਵਾਉਣਾ ਜ਼ਰੂਰੀ-ਡੰਗ ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਨਗਰ ਨਿਗਮ ਵਿਚ ਵਿਰੋਧੀ ਧਿਰ ਦੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਦੀ ਅਗਵਾਈ ਵਿਚ ਉਨ੍ਹਾਂ ਦੇ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ ਨੂੰ ਹਸਪਤਾਲ ਤੋਂ ਹਵਾਈ ਅੱਡੇ ਤੱਕ ਪਹੁੰਚਣ ਲਈ ਪੁਲਿਸ ਨੇ ਬਣਾਇਆ ਗਰੀਨ ਕੌਰੀਡੋਰ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਕੋਰੋਨਾ ਮਰੀਜ਼ ਨੂੰ ਹਸਪਤਾਲ ਤੋਂ ਹਵਾਈ ਅੱਡੇ ਤੱਕ ਪਹੁੰਚਾਉਣ ਲਈ ਪੁਲਿਸ ਵਲੋਂ ਅੱਜ ਸਵੇਰੇ ਸ਼ਹਿਰ ਵਿਚ ਗਰੀਨ ਕੌਰੀਡੋਰ ਬਣਾਇਆ ਗਿਆ, ਜਿਸ ਕਾਰਨ 20 ਕਿਲੋਮੀਟਰ ਦੇ ਕਰੀਬ ਸਫ਼ਰ ਨੂੰ 17 ਮਿੰਟਾਂ ਵਿਚ ਤੈਅ ਕੀਤਾ ਗਿਆ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX