ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  24 minutes ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  about 4 hours ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  about 5 hours ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  about 5 hours ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  about 5 hours ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  about 5 hours ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  about 6 hours ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  about 6 hours ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  about 7 hours ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  about 7 hours ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  about 7 hours ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  about 7 hours ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  about 7 hours ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 8 hours ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  about 8 hours ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  about 8 hours ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  about 8 hours ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  about 8 hours ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 8 hours ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  about 9 hours ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਪੰਜਾਬ / ਜਨਰਲ

ਨਾਭਾ ਜੇਲ੍ਹ 'ਚ ਮੋਬਾਈਲ ਸਪਲਾਈ ਕਰਦਾ ਏ.ਐਸ.ਆਈ. ਗਿ੍ਫ਼ਤਾਰ

ਕੈਦੀ ਨਾਲ ਮਿਲ ਇਕ ਮੋਬਾਈਲ ਪਿੱਛੇ 10 ਹਜ਼ਾਰ ਰੁਪਏ ਲੈ ਕੇ ਕਰਦਾ ਸੀ ਇਹ ਕੰਮ

ਨਾਭਾ, 19 ਜੂਨ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ 'ਚ ਬਣੀ ਸਖ਼ਤ ਸੁਰੱਖਿਆ ਜੇਲ੍ਹ ਜੋ ਕਿ ਲਗਾਤਾਰ ਗ਼ੈਰਕਾਨੰੂਨੀ ਸਮਗਰੀ ਨਸ਼ਾ ਅਤੇ ਮੋਬਾਈਲ ਮਿਲਣ ਕਾਰਨ ਅਕਸਰ ਸੁਰਖ਼ੀਆਂ 'ਚ ਰਹਿੰਦੀ ਹੈ | ਉਸ ਜੇਲ੍ਹ 'ਚ ਸੁਰੱਖਿਆ ਨੂੰ ਲੈ ਡਿਊਟੀ ਨਿਭਾਅ ਰਿਹਾ ਏ.ਐਸ.ਆਈ. ਗੁਰਜਿੰਦਰ ਸਿੰਘ ਨੂੰ ਪੰਜਾਬ ਪੁਲਿਸ ਵਲੋਂ ਇਕ ਕੈਦੀ ਨਾਲ ਮਿਲ ਮੋਬਾਈਲ ਸਪਲਾਈ ਕਰਨ ਦੇ ਜ਼ੁਰਮ 'ਚ ਗਿ੍ਫ਼ਤਾਰ ਕੀਤਾ ਹੈ ਜੇਲ੍ਹ 'ਚ ਡਿਊਟੀ ਦੌਰਾਨ ਗੁਰਜਿੰਦਰ ਸਿੰਘ ਦੀ ਮਿਲੀ ਭੁਗਤ ਜੇਲ੍ਹ 'ਚ ਨਜ਼ਰਬੰਦ ਕੈਦੀ ਕਰਮਜੀਤ ਸਿੰਘ ਨਾਲ ਸੀ | ਡੀ.ਐੱਸ.ਪੀ. ਨਾਭਾ ਰਾਜੇਸ਼ ਕੁਮਾਰ ਛਿੱਬਰ ਕੋਤਵਾਲੀ ਮੁਖੀ ਸੁਰਿੰਦਰ ਕੁਮਾਰ ਭੱਲਾ ਵਲੋਂ ਸਾਂਝੇ ਤੌਰ 'ਤੇ ਦਿੱਤੀ ਜਾਣਕਾਰੀ ਮੁਤਾਬਿਕ ਜੇਲ੍ਹ ਸੁਪਰਡੈਂਟ ਵਲੋਂ ਇਕ ਅਰਜ਼ੀ ਦਿੱਤੀ ਗਈ ਸੀ ਜਿਸ 'ਚ ਕੈਦੀ ਕਰਮਜੀਤ ਉੱਪਰ ਪਿਛਲੇ ਦਿਨੀਂ ਮਾਮਲਾ ਦਰਜ ਕੀਤਾ ਗਿਆ | ਇਸ ਮਾਮਲੇ ਨੂੰ ਲੈ ਜਦੋਂ ਕਰਮਜੀਤ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਪੁੱਛ ਗਿੱਛ ਦੌਰਾਨ ਉਸ ਦਾ ਮੋਬਾਈਲ ਜੋ ਕਿ ਕਰਮਜੀਤ ਕੋਲੋਂ ਫੜਿਆ ਗਿਆ ਸੀ ਜਿਸ ਨੂੰ ਖਗਾਲਿਆ ਗਿਆ ਤਾਂ ਇਹ ਸਾਹਮਣੇ ਆਇਆ ਕਿ ਉਸਦੀ ਮੁਲਾਜ਼ਮ ਗੁਰਜਿੰਦਰ ਸਿੰਘ ਨਾਲ ਵ੍ਹੱਟਸਐਪ 'ਤੇ ਚੈਟ ਚਲਦੀ ਹੈ ਗੁਰਜਿੰਦਰ ਸਿੰਘ ਬਾਹਰੋਂ ਮੋਬਾਈਲ ਲੈ ਕੇ ਕੈਦੀ ਕਰਮਜੀਤ ਨੂੰ ਦਿੰਦਾ ਸੀ ਜੋ ਕਿ ਅੱਗੇ ਮੋਬਾਇਲ ਸਪਲਾਈ ਕਰਨ ਦਾ ਕੰਮ ਜੇਲ੍ਹ ਅੰਦਰ ਕਰਦਾ ਸੀ ਇਕ ਮੋਬਾਇਲ ਨੂੰ ਸਪਲਾਈ ਕਰਨ ਪਿੱਛੇ 10 ਹਜ਼ਾਰ ਰੁਪਏ ਦੀ ਰਕਮ ਗੁਰਜਿੰਦਰ ਸਿੰਘ ਵਲੋਂ ਲਈ ਜਾਂਦੀ ਸੀ | ਕੈਦੀ ਕਰਮਜੀਤ ਸਿੰਘ ਉਪਰ 12 ਦੇ ਕਰੀਬ ਮਾਮਲੇ ਦਰਜ ਹਨ ਜੋ ਕਿ ਪਿੰਡ ਬੱਲਮਗੜ੍ਹ ਥਾਣਾ ਸਦਰ ਸਮਾਣਾ ਦਾ ਰਹਿਣ ਵਾਲਾ ਅਤੇ ਜੇਲ੍ਹ 'ਚ ਨਜਰਬੰਦ ਹੈ ਜਦੋਂ ਕਿ ਗੁਰਜਿੰਦਰ ਸਿੰਘ ਪਿੰਡ ਮੱਲਵਾਲੀਏਵਾਲਾ ਥਾਣਾ ਮੱਲਾਂਵਾਲਾ ਜ਼ਿਲ੍ਹਾ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ ਅਤੇ ਫਸਟ ਆਈ. ਆਰ. ਬੀ. ਦਾ ਮੁਲਾਜ਼ਮ ਹੈ | ਦੋਵਾਂ ਵਿਅਕਤੀਆਂ ਨੂੰ ਨਾਭਾ ਕੋਤਵਾਲੀ ਵਿਖੇ ਮਾਮਲਾ ਦਰਜ ਕਰਨ ਉਪਰੰਤ ਗਿ੍ਫਤਾਰ ਕੀਤਾ ਗਿਆ | ਅਦਾਲਤ 'ਚ ਪੇਸ਼ ਕਰਨ ਉਪਰੰਤ ਕਰਮਜੀਤ ਨੂੰ ਜੇਲ੍ਹ ਭੇਜ ਦਿੱਤਾ ਗਿਆ ਜਦੋਂ ਕਿ ਗੁਰਜਿੰਦਰ ਸਿੰਘ ਦਾ ਅਦਾਲਤ ਨੇ ਤਿੰਨ ਦਿਨਾ ਪੁਲਿਸ ਰਿਮਾਂਡ ਦਿੱਤਾ ਹੈ |

ਅਕਾਲੀ ਦਲ ਵਲੋਂ ਰਾਜਪਾਲ ਤੋਂ ਕੈਪਟਨ ਸਰਕਾਰ ਬਰਖ਼ਾਸਤ ਕਰਨ ਦੀ ਮੰਗ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸੀ ਵਿਧਾਇਕਾਂ ਦੀ ਵਫਾਦਾਰੀ ਖਰੀਦਣ ਲਈ ਗੈਰ ਕਾਨੂੰਨੀ ਤਰੀਕੇ ਨਾਲ ਉਨ੍ਹਾਂ ਦੇ ਪੁੱਤਰਾਂ ...

ਪੂਰੀ ਖ਼ਬਰ »

ਪੀ.ਸੀ.ਐੱਸ. 'ਚ ਮਾਰਿਆ ਮਾਅਰਕਾ

ਮੇਰੀ ਪ੍ਰਾਪਤੀ ਦਾ ਸਿਹਰਾ ਮੇਰੇ ਮਾਤਾ-ਪਿਤਾ ਨੂੰ ਜਾਂਦਾ ਹੈ-ਉਪਿੰਦਰਜੀਤ ਕੌਰ ਬਰਾੜ

ਪੰਜਾਬ 'ਚ ਪਹਿਲੇ ਸਥਾਨ 'ਤੇ ਰਹੀ

ਸਮਾਲਸਰ, 19 ਜੂਨ (ਕਿਰਨਦੀਪ ਸਿੰਘ ਬੰਬੀਹਾ)-ਦੇਰ ਸ਼ਾਮ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ. ਪੀ. ਐਸ. ਸੀ.) ਵਲੋਂ ਪੰਜਾਬ ਸਿਵਲ ਸਰਵਿਸਿਜ਼ ਪ੍ਰੀਖਿਆ (ਪੀ. ਸੀ. ਐਸ.) (ਸਿਵਲ) ਦੇ ਐਲਾਨੇ ਨਤੀਜੇ ਵਿਚੋਂ ਕਸਬਾ ਸਮਾਲਸਰ (ਮੋਗਾ) ਦੀ ਉਪਿੰਦਰਜੀਤ ਕੌਰ ਬਰਾੜ ਸਪੁੱਤਰੀ ਪੰਜਾਬੀ ...

ਪੂਰੀ ਖ਼ਬਰ »

ਗੋਬਰ ਗੈਸ ਪਲਾਂਟ ਦੀ ਗੈਸ ਚੜ੍ਹਨ ਨਾਲ 2 ਦੀ ਮੌਤ

ਸਮਾਣਾ, 19 ਜੂਨ (ਹਰਵਿੰਦਰ ਸਿੰਘ ਟੋਨੀ/ਗੁਰਦੀਪ ਸ਼ਰਮਾ)-ਨੇੜਲੇ ਪਿੰਡ ਦੋਦੜਾ ਵਿਖੇ ਗੋਬਰ ਗੈਸ ਪਲਾਂਟ ਖ਼ਰਾਬ ਹੋਣ 'ਤੇ ਗੈਸ ਵਾਲੀ ਪਾਈਪ ਦੀ ਜਾਂਚ ਕਰਨ ਪਲਾਂਟ 'ਚ ਉਤਰੇ ਇਕ ਵਿਅਕਤੀ ਦੇ ਅਚਾਨਕ ਪਲਾਂਟ 'ਚ ਡਿਗ ਜਾਣ ਅਤੇ ਉਸ ਨੂੰ ਬਚਾਉਣ ਉਤਰੇ ਦੂਸਰੇ ਵਿਅਕਤੀ ਸਮੇਤ ...

ਪੂਰੀ ਖ਼ਬਰ »

ਮਾਲ ਕਾਨੂੰਗੋਆਂ ਤੇ ਪਟਵਾਰੀਆਂ ਵਲੋਂ ਕੱਲ੍ਹ ਤੋਂ ਵਾਧੂ ਸਰਕਲਾਂ ਦਾ ਕੰਮ ਬੰਦ ਕਰਨ ਦਾ ਫ਼ੈਸਲਾ

ਲੁਧਿਆਣਾ, 19 ਜੂਨ (ਸਲੇਮਪੁਰੀ)-ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਸਮੇਤ ਸੂਬਾਈ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ 356ਵੇਂ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਗੁਰਮਤਿ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਪ੍ਰਗਟ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਦਾ 356ਵਾਂ ਸਥਾਪਨਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜੈਪਾਲ ਦੀ ਮਿ੍ਤਕ ਦੇਹ ਸਿਵਲ ਹਸਪਤਾਲ ਦੀ ਮੌਰਚਰੀ 'ਚ ਰੱਖਣ ਲਈ ਨੋਟਿਸ ਜਾਰੀ

ਪਰਿਵਾਰ ਵਲੋਂ ਇਨਕਾਰ-ਸਬੂਤ ਮਿਟਾਉਣ ਤੇ ਲਾਸ਼ ਖ਼ੁਰਦ-ਬੁਰਦ ਕਰਨ ਦਾ ਕੀਤਾ ਖਦਸ਼ਾ ਜ਼ਾਹਿਰ

ਫ਼ਿਰੋਜ਼ਪੁਰ, 19 ਜੂਨ (ਗੁਰਿੰਦਰ ਸਿੰਘ)-ਸੁਪਰੀਮ ਕੋਰਟ ਵਲੋਂ ਗੈਂਗਸਟਰ ਜੈਪਾਲ ਭੁੱਲਰ ਦੀ ਮਿ੍ਤਕ ਦੇਹ ਦੇ ਦੁਬਾਰਾ ਪੋਸਟ ਮਾਰਟਮ ਲਈ ਪਰਿਵਾਰ ਦੀ ਅਪੀਲ 'ਤੇ ਪੰਜਾਬ ਦੇ ਹਰਿਆਣਾ ਹਾਈ ਕੋਰਟ ਨੂੰ ਮੁੜ ਤੋਂ ਸੁਣਵਾਈ ਕਰਨ ਅਤੇ ਅੰਤਿਮ ਸੰਸਕਾਰ ਤੱਕ ਪੰਜਾਬ ਸਰਕਾਰ ਨੂੰ ...

ਪੂਰੀ ਖ਼ਬਰ »

ਵਜ਼ੀਫ਼ਾ ਰਾਸ਼ੀ ਜਾਰੀ ਕਰਨ ਨਾਲ 'ਆਪ' ਦੀ ਜਿੱਤ ਹੋਈ-ਭਗਵੰਤ ਮਾਨ

ਲੁਧਿਆਣਾ, 19 ਜੂਨ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਦਬਾਅ ਕਾਰਨ ਹੀ ਸਰਕਾਰ ਵਲੋਂ ਦਲਿਤ ਵਿਦਿਆਰਥੀਆਂ ਲਈ ਵਜ਼ੀਫੇ ਦੀ ਰਕਮ ਜਾਰੀ ਕਰਨ ਦਾ ਐਲਾਨ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੀ ਸਮੇਤ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਬੀਜਾ, 19 ਜੂਨ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਸਾਹਮਣੇ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸੇ 'ਚ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ ¢ ਮਿ੍ਤਕਾਂ 'ਚ 8 ਸਾਲਾਂ ਦੀ ਬੱਚੀ, ਮਾਂ ਅਤੇ ਪੁੱਤ ਦੀ ਮੌਤ ਤੋਂ ਇਲਾਵਾ 1 ਨੌਜਵਾਨ ...

ਪੂਰੀ ਖ਼ਬਰ »

ਰੰਜਿਸ਼ ਕਾਰਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਬੇਗੋਵਾਲ, 19 ਜੂਨ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ 'ਚ ਬੀਤੀ ਰਾਤ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦੀ ਹਥਿਆਰਬੰਦ ਸਕੂਟਰੀ ਸਵਾਰ ਦੋ ਨੌਜਵਾਨਾਂ ਵਲੋਂ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਘਟਨਾ ਦੀ ਸੂਚਨਾ ਮਿਲਦਿਆਂ ਬੇਗੋਵਾਲ ਥਾਣਾ ਮੁਖੀ ਸਬ ...

ਪੂਰੀ ਖ਼ਬਰ »

ਸਰ੍ਹੋਂ, ਤੋਰੀਆ ਤੇ ਦਾਲਾਂ ਦੀ ਖੇਤੀ ਝੋਨੇ ਤੇ ਕਣਕ ਦਾ ਬਦਲ ਬਣ ਕੇ ਕਿਸਾਨਾਂ ਲਈ ਹੋ ਸਕਦੀ ਹੈ ਲਾਹੇਵੰਦ

ਪੁਰਾਣਾ ਸ਼ਾਲਾ, 19 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਪੰਜਾਬ ਦੇ ਕਿਸਾਨਾਂ ਦਾ ਝੋਨੇ ਤੇ ਕਣਕ ਨਾਲੋਂ ਮੋਹ ਤੋੜਨ ਲਈ ਬੇਸ਼ੱਕ ਸਰਕਾਰਾਂ ਦਾਅਵੇ ਤਾਂ ਕਰਦੀਆਂ ਹਨ ਪਰ ਕਿਸਾਨਾਂ ਨੰੂ ਝੋਨੇ-ਕਣਕ ਦੇ ਸਹੀ ਬਦਲ ਕਦੇ ਨਹੀਂ ਸਜਾਏ ਗਏ | ਅੱਜ ਕੱਲ੍ਹ ਸਰੋ੍ਹਾ ਦੇ ਤੇਲ ਅਤੇ ...

ਪੂਰੀ ਖ਼ਬਰ »

ਪਾਕਿ 'ਚ ਹਰੀ ਸਿੰਘ ਨਲਵਾ ਦੀ ਹਵੇਲੀ ਨੂੰ ਗੁਰਦੁਆਰੇ 'ਚ ਤਬਦੀਲ ਕਰਨ ਦੀ ਯੋਜਨਾ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਚੱਕਵਾਲ 'ਚ ਮੌਜੂਦ ਸ੍ਰੀ ਕਟਾਸਰਾਜ ਤੀਰਥ ਵਿਚਲੀ ਜਰਨੈਲ ਹਰੀ ਸਿੰਘ ਨਲਵਾ ਦੀ ਹਵੇਲੀ ਨੂੰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਬਾਲ ਭਿਖਾਰੀਆਂ ਨੂੰ ਪੜ੍ਹਾਈ ਵੱਲ ਪ੍ਰੇਰਿਤ ਕਰਨਾ ਚਾਹੁੰਦਾ ਹਾਂ-ਸਚਿਨ

ਸਾਹਨੇਵਾਲ, 19 ਜੂਨ (ਹਰਜੀਤ ਸਿੰਘ ਢਿੱਲੋਂ)-ਪੰਜਾਬ ਸਿਵਲ ਸੇਵਾਵਾਂ ਸਾਂਝੇ ਪ੍ਰਤੀਯੋਗੀ ਮੁਕਾਬਲੇ ਵਿਚ ਸਾਹਨੇਵਾਲ ਦੇ ਸਚਿਨ ਪਾਠਕ ਨੇ ਤੀਜਾ ਸਥਾਨ ਹਾਸਿਲ ਕੀਤਾ¢ ਇਸ ਪ੍ਰਾਪਤੀ ਤੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਸਚਿਨ ਨੇ ਦੱਸਿਆ ਕਿ ਦਸਵੀਂ ਜਮਾਤ ਵਿਚ ਜ਼ਿਲ੍ਹੇ ...

ਪੂਰੀ ਖ਼ਬਰ »

ਮਿਹਨਤ ਤੇ ਲਗਨ ਨਾਲ ਹਰ ਨਿਸ਼ਾਨੇ ਦੀ ਪ੍ਰਾਪਤੀ ਹੋ ਸਕਦੀ ਹੈ-ਅਭਿਸ਼ੇਕ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਿਵਲ ਸਰਵਿਸਿਜ਼ (ਪੀ. ਸੀ. ਐੱਸ.) ਦੇ ਇਮਤਿਹਾਨ ਵਿਚ ਖੰਨਾ ਦੇ ਨਰੋਤਮ ਨਗਰ ਵਾਸੀ ਅਭਿਸ਼ੇਕ ਸ਼ਰਮਾ ਨੇ ਪੰਜਾਬ ਭਰ 'ਚੋਂ ਦੂਜਾ ਰੈਂਕ ਹਾਸਲ ਕਰ ਕੇ ਖੰਨਾ ਸ਼ਹਿਰ ਦਾ ਨਾਮ ਸੂਬੇ ਭਰ ਵਿਚ ਚਮਕਾਇਆ ਹੈ | ਇਸ ਤੋਂ ਪਹਿਲਾਂ ਅਭਿਸ਼ੇਕ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਅਸਥਾਨ (ਭਾਗ-52)

ਗੁਰਦੁਆਰਾ ਪਾਤਸ਼ਾਹੀ ਨੌਵੀਂ ਭੀਖੀ (ਮਾਨਸਾ)

ਗੁਰਿੰਦਰ ਸਿੰਘ ਔਲਖ ਭੀਖੀ-ਭੀਖੀ ਕਸਬਾ ਮਾਨਸਾ-ਪਟਿਆਲਾ ਮੁੱਖ ਮਾਰਗ 'ਤੇ ਸਥਿਤ ਹੈ, ਨੂੰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਹੈ | ਗੁਰੂ ਤੇਗ ਬਹਾਦਰ ਸਾਹਿਬ ਨੇ ਆਪਣੀਆਂ ਮਾਲਵੇ ਦੀਆਂ ਧਰਮ ਪ੍ਰਚਾਰ ਯਾਤਰਾਵਾਂ ਦੌਰਾਨ ਪਿੰਡ ਖੀਵਾ ...

ਪੂਰੀ ਖ਼ਬਰ »

ਆਗਰਾ 'ਚ ਮੌਕ ਡਰਿੱਲ ਕਾਰਨ 22 ਮਰੀਜ਼ਾਂ ਦੀ ਮੌਤ ਦਾ ਕੋਈ ਸਬੂਤ ਨਹੀਂ- ਰਿਪੋਰਟ

ਆਗਰਾ, 19 ਜੂਨ (ਏਜੰਸੀ)- ਇਥੋਂ ਦੇ ਇਕ ਨਿੱਜੀ ਹਸਪਤਾਲ ਦੁਆਰਾ ਕਥਿਤ 'ਮੌਕ ਡਰਿੱਲ' ਸਬੰਧੀ ਜਾਂਚ ਕਰ ਰਹੇ ਡਾਕਟਰਾਂ ਦੀ ਇਕ ਟੀਮ ਨੇ ਇਸ ਸਹੂਲਤ ਨੂੰ ਕਲੀਨ ਚਿੱਟ ਦਿੰਦੇ ਹੋਏ ਕਿਹਾ ਕਿ ਉਸ ਨੂੰ ਉਸ ਅਭਿਆਸ ਦਾ ਕੋਈ ਸਬੂਤ ਨਹੀਂ ਮਿਲਿਆ ਜਿਸ ਦੌਰਾਨ ਆਕਸੀਜਨ ਦੀ ਸਪਲਾਈ ਬੰਦ ...

ਪੂਰੀ ਖ਼ਬਰ »

ਸੂਬੇ 'ਚ 600 ਨਵੇਂ ਮਾਮਲੇ, 31 ਮੌਤਾਂ

ਚੰਡੀਗੜ•, 19 ਜੂਨ (ਵਿਕਰਮਜੀਤ ਸਿੰਘ ਮਾਨ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 31 ਹੋਰ ਮੌਤਾਂ ਹੋ ਗਈਆਂ, ਉੱਥੇ 1315 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 600 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 31 ਮੌਤਾਂ ...

ਪੂਰੀ ਖ਼ਬਰ »

ਕੋਵਿਡ ਦੀ ਤੀਜੀ ਲਹਿਰ ਨੂੰ ਠੱਲ੍ਹਣ ਲਈ ਟੀਕਾਕਰਨ ਮੁਹਿੰਮ 'ਚ ਤੇਜ਼ੀ ਲਿਆਂਦੀ ਜਾਵੇ- ਮੁੱਖ ਸਕੱਤਰ

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਕੋਵਿਡ ਮਹਾਂਮਾਰੀ ਖ਼ਿਲਾਫ਼ ਲੜਾਈ ਜਿੱਤਣ ਅਤੇ ਵਾਇਰਸ ਦੀ ਅਤਿ-ਸੰਭਾਵਿਤ ਤੀਜੀ ਲਹਿਰ ਦੀ ਰੋਕਥਾਮ ਲਈ ਸ਼ਨਿਚਰਵਾਰ ਨੂੰ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ 18 ਸਾਲਾਂ ਤੋਂ ...

ਪੂਰੀ ਖ਼ਬਰ »

ਜਲੰਧਰ ਨੇੜੇ ਪਿੰਡ ਉੱਗੀ 'ਚ ਕਰੰਟ ਲੱਗਣ ਕਾਰਨ ਮਾਂ-ਧੀ ਦੀ ਮੌਤ

ਮੱਲ੍ਹੀਆ ਕਲਾਂ, 19 ਜੂਨ (ਮਨਜੀਤ ਮਾਨ)-ਪਿੰਡ ਉੱਗੀ ਜ਼ਿਲ੍ਹਾ ਜਲੰਧਰ ਵਿਖੇ ਕਰੰਟ ਲੱਗਣ ਕਾਰਨ ਮੌਕੇ 'ਤੇ ਹੀ ਮਾਂ-ਧੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਮੱਖਣ ਸਿੰਘ ਉਰਫ਼ ਸੋਨੂੰ ਉਮਰ ਕਰੀਬ 36 ਸਾਲ ਪੁੱਤਰ ਸਵ. ਗੁਰਮੀਤ ਸਿੰਘ ਉਰਫ ਕਾਲਾ ...

ਪੂਰੀ ਖ਼ਬਰ »

ਪਾਕਿ 'ਚ ਕਟਾਸਰਾਜ ਮੰਦਰ ਵਿਖੇ 74 ਸਾਲਾਂ ਬਾਅਦ ਮੂਰਤੀਆਂ ਸਥਾਪਿਤ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਹਿੰਦੂਆਂ ਦੇ ਪ੍ਰਸਿੱਧ ਅਤੇ ਪ੍ਰਾਚੀਨ ਤੀਰਥ ਸ੍ਰੀ ਕਟਾਸਰਾਜ ਮੰਦਰ ਦੇ ਪ੍ਰਬੰਧਕੀ ਅਧਿਕਾਰ ਸੁਪਰੀਮ ਕੋਰਟ ਦੇ ਆਦੇਸ਼ਾਂ 'ਤੇ ਪੁਰਾਤਤਵ ਵਿਭਾਗ ਤੋਂ ਲੈ ਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਨੂੰ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਸੁਰਜਨ ਸਾਹਿਬ ਦਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਸ਼ਾਹਬਾਜ਼ਪੁਰ, 19 ਜੂਨ (ਪਰਦੀਪ ਬੇਗੇਪੁਰ)-ਸਥਾਨਕ ਇਤਿਹਾਸਕ ਗੁਰਦੁਆਰਾ ਸਾਹਿਬ (ਗੁਰਦੁਆਰਾ ਬਾਬਾ ਸੁਰਜਨ ਜੀ) ਵਿਖੇ ਔਲਖਾਂ ਦੇ ਵਡੇਰੇ ਬ੍ਰਹਮ ਗਿਆਨੀ ਬਾਬਾ ਸੁਰਜਨ ਸਾਹਿਬ ਦਾ ਜੋੜ ਮੇਲਾ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਅਤੇ ਸੰਤ ਤਾਰਾ ਸਿੰਘ, ਸੰਤ ਚਰਨ ਸਿੰਘ ...

ਪੂਰੀ ਖ਼ਬਰ »

ਪਾਕਿ 'ਚ ਖੰਡਰ ਦਾ ਰੂਪ ਲੈ ਰਹੇ ਗੁਰਦੁਆਰਾ ਗੁਰੂ ਨਾਨਕਸਰ ਬਾਰੇ ਕਾਰਵਾਈ ਸ਼ੁਰੂ

ਡਸਕਾ ਦੇ ਸਹਾਇਕ ਕਮਿਸ਼ਨਰ ਹਫ਼ੀਜ਼ ਨੇ ਅਮਲੇ ਨਾਲ ਕੀਤਾ ਦੌਰਾ

ਅੰਮਿ੍ਤਸਰ, 19 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਤਹਿਸੀਲ ਡਸਕਾ ਦੇ ਪਿੰਡ ਚੱਕ ਫ਼ਤਿਹ ਭਿੰਡਰ 'ਚ ਮੌਜੂਦ ਗੁਰਦੁਆਰਾ ਗੁਰੂ ਨਾਨਕਸਰ ਸਾਹਿਬ ਦੀ ਖੰਡਰ ਦਾ ਰੂਪ ਲੈ ਰਹੀ ਇਮਾਰਤ ਦਾ ਮਾਮਲਾ ਲਹਿੰਦੇ ਪੰਜਾਬ ਦੇ ਔਕਾਫ਼ ਬੋਰਡ ਪਾਸ ਪਹੁੰਚਣ ਤੋਂ ...

ਪੂਰੀ ਖ਼ਬਰ »

ਕੇਂਦਰ ਦੀ ਮੁਫ਼ਤ ਕਣਕ ਕਾਰਨ ਮਿੱਲਾਂ ਦੇ ਆਟੇ ਦੀ ਵਿਕਰੀ ਘਟੀ

ਚੌਕਰ ਦੀਆਂ ਕੀਮਤਾਂ 'ਚ ਵੀ ਆਈ ਗਿਰਾਵਟ

ਸ਼ਿਵ ਸ਼ਰਮਾ ਜਲੰਧਰ, 19 ਜੂਨ-ਕੋਰੋਨਾ ਮਹਾਂਮਾਰੀ ਕਰਕੇ ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋੜਵੰਦਾਂ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਕਣਕ ਦਿੱਤੀ ਜਾ ਰਹੀ ਹੈ ਪਰ ਇਸ ਕਣਕ ਦੇ ਆਉਣ ਨਾਲ ਮਿੱਲਾਂ ਦਾ ਆਟਾ ਜ਼ਰੂਰ ਮੰਦਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :

ਲੇਖਕ ਡਾ: ਹਰਨੇਕ ਸਿੰਘ ਕੋਮਲ

ਮਲੋਟ-ਪੰਜਾਬੀ ਸਾਹਿਤ, ਸਿੱਖਿਆ ਤੇ ਪੱਤਰਕਾਰੀ ਦੇ ਖੇਤਰ 'ਚ ਕਿਰਿਆਸ਼ੀਲ ਰਹੇ ਸ਼ਾਇਰ, ਆਲੋਚਕ ਤੇ ਗਲਪਕਾਰ ਡਾ: ਹਰਨੇਕ ਸਿੰਘ ਕੋਮਲ ਦੇ ਜੀਵਨ ਨਾਲ ਸੰਘਰਸ਼ ਤੇ ਸਮਰਪਨ ਦੀ ਗਾਥਾ ਜੁੜੀ ਹੋਈ ਸੀ | ਡਾ: ਕੋਮਲ ਦਾ ਜਨਮ 15 ਅਕਤੂਬਰ 1943 ਨੂੰ ਪਿਤਾ ਸ: ਕਿਰਪਾਲ ਸਿੰਘ ਅਤੇ ਮਾਤਾ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼ :

ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ

ਬਾਬਾ ਬਕਾਲਾ ਸਾਹਿਬ-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਨੇ ਆਪਣੀ ਸਾਰੀ ਉਮਰ ਤਰਨਾ ਦਲ ਦੀ ਚੜ੍ਹਦੀ ਕਲਾ ਲਈ ਅਤੇ ਧਾਰਮਿਕ ਅਸਥਾਨਾਂ ਦੀ ਸੇਵਾ ਸੰਭਾਲ ਵਿਚ ਗੁਜ਼ਾਰ ਦਿੱਤੀ, ਦਾ ਜਨਮ ਸੰਨ 1892 ਈਸਵੀ ਨੂੰ ...

ਪੂਰੀ ਖ਼ਬਰ »

ਕੱਟੜਪੰਥੀ ਨੇਤਾ ਰਇਸੀ ਚੁਣੇ ਗਏ ਈਰਾਨ ਦੇ ਨਵੇਂ ਰਾਸ਼ਟਰਪਤੀ

ਦੁਬਈ, 19 ਜੂਨ (ਏਜੰਸੀ)-ਈਰਾਨ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਵਿਚ ਕੱਟੜਪੰਥੀ ਨੇਤਾ ਇਬ੍ਰਾਹਿਮ ਰਇਸੀ ਨੇ ਅੱਜ ਵੱਡੀ ਜਿੱਤ ਹਾਸਲ ਕੀਤੀ | ਹੁਣ ਉਹ ਮੌਜੂਦਾ ਰਾਸ਼ਟਰਪਤੀ ਹਸਨ ਰੂਹਾਨੀ ਦੀ ਜਗ੍ਹਾ ਲੈਣਗੇ | ਹਸਨ ਰੂਹਾਨੀ 2013 ਵਿਚ ਰਾਸ਼ਟਰਪਤੀ ਬਣੇ ਸਨ ਅਤੇ ਲਗਾਤਾਰ ਦੋ ...

ਪੂਰੀ ਖ਼ਬਰ »

ਸੋਸ਼ਲ ਮੀਡਆ ਕੰਪਨੀਆਂ ਲੋਕਤੰਤਰ ਤੇ ਬੋਲਣ ਦੀ ਆਜ਼ਾਦੀ 'ਤੇ ਭਾਰਤ ਨੂੰ ਤਕਰੀਰ ਨਾ ਦੇਣ- ਰਵੀਸ਼ੰਕਰ ਪ੍ਰਸਾਦ

ਪੁਣੇ, 19 ਜੂਨ (ਏਜੰਸੀ)-ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਕਿਹਾ ਕਿ ਉਹ ਬੋਲਣ ਦੀ ਆਜ਼ਾਦੀ ਅਤੇ ਲੋਕਤੰਤਰ ਸਬੰਧੀ ਭਾਰਤ ਨੂੰ ਤਕਰੀਰ ਨਾ ਦੇਣ ਅਤੇ ਜੇਕਰ ਇਹ ਲਾਭ ਕਮਾਉਣ ਵਾਲੀਆਂ ਕੰਪਨੀਆਂ ਭਾਰਤ 'ਚ ਪੈਸਾ ...

ਪੂਰੀ ਖ਼ਬਰ »

ਕਸ਼ਮੀਰ 'ਚ ਅੱਤਵਾਦ ਤੇ ਨਸ਼ਾ ਤਸਕਰੀ 'ਚ 10 ਗਿ੍ਫ਼ਤਾਰ

ਸ੍ਰੀਨਗਰ, 19 ਜੂਨ (ਮਨਜੀਤ ਸਿੰਘ)- ਸੁਰੱਖਿਆ ਬਲਾਂ ਨੇ ਉਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਅੱਤਵਾਦ ਤੇ ਨਸ਼ਾ ਤਸਕਰਾਂ (ਨਾਰਕੋ-ਟੈਰਰ) ਦੇ ਨੈਟਵਰਕ ਦਾ ਪਰਦਾਫਾਸ਼ ਕਰਕੇ ਭਾਰੀ ਅਸਲਾ, ਨਕਦੀ ਅਤੇ 10 ਅੱਤਵਾਦੀ ਮਦਦਗਾਰਾਂ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ ...

ਪੂਰੀ ਖ਼ਬਰ »

ਸ਼ਾਰਦਾ ਚਿਟਫੰਡ ਮਾਮਲੇ 'ਚ 7 ਸਾਲ ਬਾਅਦ ਦੇਵਯਾਨੀ ਨੂੰ ਜ਼ਮਾਨਤ

ਕੋਲਕਾਤਾ, 19 ਜੂਨ (ਰਣਜੀਤ ਸਿੰਘ ਲੁਧਿਆਣਵੀ )- ਸ਼ਾਰਦਾ ਚਿਟਫੰਡ ਮਾਮਲੇ 'ਚ ਗਿ੍ਫ਼ਤਾਰ ਦੇਵਯਾਨੀ ਮੁਖਰਜੀ ਨੂੰ 7 ਸਾਲ ਬਾਅਦ ਕਲਕੱਤਾ ਹਾਈਕੋਰਟ ਵਲੋਂ ਸਾਰੇ ਮਾਮਲਿਆਂ 'ਚ ਜ਼ਮਾਨਤ ਮਿਲ ਗਈ | ਕਾਰਜਕਾਰੀ ਚੀਫ ਜਸਟਿਸ ਰਾਜੇਸ਼ ਬਿੰਦਲ ਅਤੇ ਜਸਟਿਸ ਅਰੀਜੀਤ ਮੁਖਰਜੀ ਦੀ ...

ਪੂਰੀ ਖ਼ਬਰ »

ਮਾਂ, ਪਿਉ, ਭੈਣ ਤੇ ਦਾਦੀ ਨੂੰ ਜਿਉਂਦੇ ਹੀ ਜ਼ਮੀਨ 'ਚ ਦੱਬਿਆ

ਕੋਲਕਾਤਾ, 19 ਜੂਨ (ਰਣਜੀਤ ਸਿੰਘ ਲੁਧਿਆਣਵੀ)-ਇਕ ਨੌਜਵਾਨ ਨੇ ਆਪਣੀ ਮਾਂ, ਪਿਉ, ਭੈਣ ਤੇ ਦਾਦੀ ਨੂੰ ਜਿਉਂਦਿਆਂ ਹੀ ਕਾਫੀਨ 'ਚ ਬੰਦ ਕਰਕੇ ਜ਼ਮੀਨ 'ਚ ਦੱਬ ਦਿੱਤਾ | ਇਹ ਸਨਸਨੀਖੇਜ ਘਟਨਾ ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ਦੇ ਕਾਲੀਆਚਕ ਇਲਾਕੇ 'ਚ 4 ਮਹੀਨੇ ਪਹਿਲਾਂ ...

ਪੂਰੀ ਖ਼ਬਰ »

ਆਗਰਾ 'ਚ ਮੌਕ ਡਰਿੱਲ ਕਾਰਨ 22 ਮਰੀਜ਼ਾਂ ਦੀ ਮੌਤ ਦਾ ਕੋਈ ਸਬੂਤ ਨਹੀਂ- ਰਿਪੋਰਟ

ਆਗਰਾ, 19 ਜੂਨ (ਏਜੰਸੀ)- ਇਥੋਂ ਦੇ ਇਕ ਨਿੱਜੀ ਹਸਪਤਾਲ ਦੁਆਰਾ ਕਥਿਤ 'ਮੌਕ ਡਰਿੱਲ' ਸਬੰਧੀ ਜਾਂਚ ਕਰ ਰਹੇ ਡਾਕਟਰਾਂ ਦੀ ਇਕ ਟੀਮ ਨੇ ਇਸ ਸਹੂਲਤ ਨੂੰ ਕਲੀਨ ਚਿੱਟ ਦਿੰਦੇ ਹੋਏ ਕਿਹਾ ਕਿ ਉਸ ਨੂੰ ਉਸ ਅਭਿਆਸ ਦਾ ਕੋਈ ਸਬੂਤ ਨਹੀਂ ਮਿਲਿਆ ਜਿਸ ਦੌਰਾਨ ਆਕਸੀਜਨ ਦੀ ਸਪਲਾਈ ਬੰਦ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX