ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਮੋਗਾ

21 ਜੂਨ ਤੋਂ ਟੀਕਾਕਰਨ ਮੁਹਿੰਮ ਦਾ ਦਾਇਰਾ ਹੋਰ ਵਧਾਇਆ ਜਾ ਰਿਹਾ ਹੈ-ਡੀ. ਸੀ

ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਟੀਕਾਕਰਨ ਦੀ ਮੁਹਿੰਮ ਨੂੰ 21 ਜੂਨ ਤੋਂ ਹੋਰ ਤੇਜ਼ ਕੀਤਾ ਜਾ ਰਿਹਾ ਹੈ | ਹੁਣ ਸਕੂਲਾਂ ਕਾਲਜਾਂ ਦੇ ਅਧਿਆਪਕ, ਨਾਨ-ਟੀਚਿੰਗ ਸਟਾਫ਼, ਕਿਸਾਨ, ਮਜ਼ਦੂਰ, ਵਕੀਲ, ਦੁਕਾਨਦਾਰ, ਸਨਅਤੀ ਕਾਮਿਆਂ, ਵਿਦਿਆਰਥੀਆਂ ਅਤੇ ਹਰ ਵਰਗ ਦਾ ਤਰਜੀਹੀ ਤੌਰ 'ਤੇ ਤੇਜ਼ੀ ਨਾਲ ਟੀਕਾਕਰਨ ਕੀਤਾ ਜਾਵੇਗਾ | ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੂੰ 21 ਜੂਨ ਤੋਂ ਉਕਤ ਸਾਰੀਆਂ ਧਿਰਾਂ ਦਾ ਟੀਕਾਕਰਨ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਜ਼ਿਲ੍ਹਾ ਮੋਗਾ ਵਿਚਲੀਆਂ ਸੰਸਥਾਵਾਂ, ਜਨਤਕ ਥਾਵਾਂ ਅਤੇ ਅਦਾਰਿਆਂ ਨੂੰ ਸੁਰੱਖਿਅਤ ਢੰਗ ਨਾਲ ਜਲਦ ਤੋਂ ਜਲਦ ਖੋਲਿ੍ਹਆ ਜਾ ਸਕੇ, ਇਹ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾਵੇਗਾ | ਇਸ ਸਬੰਧੀ ਰੋਜ਼ਾਨਾ ਵਾਰਡ ਵਾਰ ਕੈਂਪ ਆਦਿ ਲਗਾ ਕੇ ਜਾਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਟੀਕਾਕਰਨ ਮੁਹਿੰਮ ਚਲਾਈ ਜਾਵੇਗੀ ਜਿਸ ਸਬੰਧੀ ਰੋਜ਼ਾਨਾ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਉੱਪਰ ਜਾਣਕਾਰੀ ਸਾਂਝੀ ਕੀਤੀ ਜਾਇਆ ਕਰੇਗੀ | ਉਨ੍ਹਾਂ ਕਿਹਾ ਕਿ ਹੁਣ ਤੋਂ ਰੋਜ਼ਾਨਾ ਸ਼ਹਿਰ ਮੋਗਾ ਦੇ ਹਰੇਕ ਦੋ ਵਾਰਡਾਂ ਵਿਚ ਅਤੇ ਛੇ ਜਗ੍ਹਾ ਵਿਸ਼ੇਸ਼ ਕੈਂਪ ਲਗਾਏ ਜਾਇਆ ਕਰਨਗੇ | ਉਨ੍ਹਾਂ ਨੇ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਾਰੇ ਸਹਿ-ਰੋਗਾਂ ਵਾਲੇ ਅਤੇ ਦਿਵਿਆਂਗ ਵਿਅਕਤੀਆਂ ਅਤੇ ਸਰਕਾਰੀ ਕਰਮਚਾਰੀਆਂ ਦਾ ਪਹਿਲ ਦੇ ਆਧਾਰ 'ਤੇ ਟੀਕਾਕਰਨ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪ੍ਰਾਹੁਣਚਾਰੀ ਉਦਯੋਗ, ਪਾਰਲਰ ਅਤੇ ਦੁਕਾਨਾਂ, ਰੈਸਟੋਰੈਂਟ, ਜਿੰਮ ਸਮੇਤ ਸਰਵਿਸ ਆਉਟਲੈਟਾਂ ਆਦਿ ਦੇ ਸਟਾਫ਼ ਨੂੰ ਵੀ ਜਲਦੀ ਟੀਕਾ ਲਗਾਇਆ ਜਾਵੇ | ਉਨ੍ਹਾਂ ਕਿਹਾ ਕਿ ਨਿਆਇਕ ਅਧਿਕਾਰੀਆਂ ਅਤੇ ਵਕੀਲਾਂ ਨੂੰ ਵੀ ਟੀਕਾਕਰਨ ਲਈ ਪਹਿਲ ਦਿੱਤੀ ਜਾਵੇ ਤਾਂ ਜੋ ਆਮ ਅਦਾਲਤੀ ਕੰਮਕਾਜ ਸੁਰੱਖਿਅਤ ਢੰਗ ਨਾਲ ਮੁੜ ਤੋਂ ਸ਼ੁਰੂ ਹੋ ਸਕੇ | ਉਨ੍ਹਾਂ ਨੇ ਆਦੇਸ਼ ਦਿੱਤੇ ਕਿ ਜਿਨ੍ਹਾਂ ਸ਼ਹਿਰਾਂ/ਕਸਬਿਆਂ/ਦਿਹਾਤੀ ਖੇਤਰਾਂ ਵਿਚ ਪਾਜ਼ੀਟਿਵ/ਮੌਤ ਦਰ ਜ਼ਿਆਦਾ ਪਾਈ ਗਈ ਹੈ ਉੱਥੇ ਵਾਰਡ-ਵਾਰ ਅਤੇ ਪਿੰਡ-ਵਾਰ ਮੁਹਿੰਮਾਂ ਚਲਾਈਆਂ ਜਾਣ ਤਾਂ ਜੋ ਇਨ੍ਹਾਂ ਖੇਤਰਾਂ ਵਿਚ ਟੀਕਾਕਰਨ ਨੂੰ ਤਰਜੀਹ ਦਿੱਤੀ ਜਾ ਸਕੇ | ਉਨ੍ਹਾਂ ਆਈਲਟਸ ਸੈਂਟਰਾਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਸਟਾਫ਼ ਅਤੇ ਵਿਦਿਆਰਥੀਆਂ ਦਾ ਤੁਰੰਤ ਟੀਕਾਕਰਨ ਕਰਾਉਣ ਤਾਂ ਜੋ ਇਹ ਸੈਂਟਰ ਜਲਦ ਖੋਲ੍ਹੇ ਜਾ ਸਕਣ | ਇਹ ਦੱਸਿਆ ਕਿ ਅਧਿਆਪਕ, ਨਾਨ-ਟੀਚਿੰਗ ਸਟਾਫ਼, ਕਿਸਾਨ, ਮਜ਼ਦੂਰ, ਵਕੀਲ, ਦੁਕਾਨਦਾਰ, ਸਨਅਤੀ ਕਾਮੇ, ਵਿਦਿਆਰਥੀ ਉਹ ਲੋਕ ਹਨ ਜੋ ਨਿੱਤ ਦਿਨ ਦੇ ਜੀਵਨ ਦੌਰਾਨ ਵੱਡੀ ਗਿਣਤੀ ਵਿਚ ਬਾਹਰਲੇ ਲੋਕਾਂ ਦੇ ਸੰਪਰਕ ਵਿਚ ਆਉਂਦੇ ਹਨ | ਇਸ ਲਈ ਜ਼ਰੂਰੀ ਹੈ ਕਿ ਉਕਤ ਵਿਅਕਤੀ ਆਪਣਾ ਟੀਕਾਕਰਨ ਪਹਿਲ ਦੇ ਆਧਾਰ ਉੱਤੇ ਕਰਵਾਉਣ |

ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਤੇ ਉਪ ਚੇਅਰਮੈਨ ਜਗਦੀਪ ਸਿੰਘ ਸੀਰਾ ਦਾ ਕੀਤਾ ਸਨਮਾਨ

ਮੋਗਾ, 19 ਜੂਨ (ਅਸ਼ੋਕ ਬਾਂਸਲ)-ਆੜ੍ਹਤੀਆ ਐਸੋਸੀਏਸ਼ਨ ਮੋਗਾ ਵਲੋਂ ਅੱਜ ਆਪਣੇ ਦਫ਼ਤਰ ਵਿਖੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਤੇ ਉੱਪ ਚੇਅਰਮੈਨ ਜਗਦੀਪ ਸਿੰਘ ਸੀਰਾ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ 'ਚ ਅਧਿਆਪਕਾਂ ਲਈ 'ਫਨ ਡੇ' ਦਾ ਆਯੋਜਨ

ਨੱਥੂਵਾਲਾ ਗਰਬੀ, 19 ਜੂਨ (ਸਾਧੂ ਰਾਮ ਲੰਗੇਆਣਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਅਧਿਆਪਕਾਂ ਲਈ 'ਫਨ ਡੇ' ਦਾ ਆਯੋਜਨ ਕੀਤਾ ਗਿਆ ਜਿਸ ਵਿਚ ਅਧਿਆਪਕਾਂ ਲਈ ਕਈ ਪ੍ਰਕਾਰ ਦੀਆਂ ਗੇਮਾਂ ਦਾ ਪ੍ਰਬੰਧ ਕੀਤਾ ਗਿਆ | ...

ਪੂਰੀ ਖ਼ਬਰ »

ਗ਼ਲਤ ਦਸਤਾਵੇਜ਼ ਪੇਸ਼ ਕਰ ਕੇ ਨਵਾਂ ਪਾਸਪੋਰਟ ਬਣਵਾਉਣ ਵਾਲੇ 'ਤੇ ਮੁਕੱਦਮਾ ਦਰਜ

ਮੋਗਾ, 19 ਜੂਨ (ਗੁਰਤੇਜ ਸਿੰਘ)-ਗ਼ਲਤ ਦਸਤਾਵੇਜ਼ ਪੇਸ਼ ਕਰ ਕੇ ਨਵਾਂ ਪਾਸਪੋਰਟ ਬਣਵਾਉਣ ਦੇ ਮਾਮਲੇ ਵਿਚ ਮੋਗਾ ਨਿਵਾਸੀ ਇਕ ਵਿਅਕਤੀ 'ਤੇ ਥਾਣਾ ਸਿਟੀ 1 ਵਿਚ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਸਿਟੀ 1 ਦੇ ਸਹਾਇਕ ਥਾਣੇਦਾਰ ਬੱਗਾ ਸਿੰਘ ਨੇ ...

ਪੂਰੀ ਖ਼ਬਰ »

ਤੋਮਰ ਦੇ ਬਿਆਨ ਉਪਰੰਤ ਕਿਸਾਨਾਂ 'ਚ ਭਾਰੀ ਰੋਸ-ਗੁਰਜੰਟ ਗਗੜਾ

ਕੋਟ ਈਸੇ ਖਾਂ, 19 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਖੇਤੀ ਵਿਰੋਧੀ ਕਾਲੇ ਕਾਨੂੰਨ ਜਾਰੀ ਕੀਤੇ ਗਏ ਸੀ, ਵਿਰੁੱਧ ਪਿਛਲੇ ਲਗ-ਪਗ 7 ਮਹੀਨਿਆਂ ਤੋਂ ਦਿੱਲੀ ਬਾਰਡਰਾਂ 'ਤੇ ਕਿਸਾਨ ਸੰਘਰਸ਼ ਲਗਾਤਾਰ ਚੱਲ ਰਿਹਾ ਹੈ | ਭਾਵੇਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਿਚ ਵਫ਼ਾਦਾਰ ਅਤੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਮਾਣ ਸਨਮਾਨ ਮਿਲਦਾ ਹੈ-ਸੁਖਬੀਰ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਵਿਚ ਵਫ਼ਾਦਾਰ ਅਤੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਮਾਣ ਸਨਮਾਨ ਮਿਲਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਸਬੰਧੀ ਟੀਕਾਕਰਨ ਕੈਂਪ ਲਗਾਇਆ

ਨੱਥੂਵਾਲਾ ਗਰਬੀ, 19 ਜੂਨ (ਸਾਧੂ ਰਾਮ ਲੰਗੇਆਣਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਮੋਗਾ ਡਾ. ਅਮਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੇ ਸੀਨੀਅਰ ਮੈਡੀਕਲ ਅਫ਼ਸਰ ਪੀ.ਐੱਚ. ਸੀ. ਨੱਥੂਵਾਲਾ ਗਰਬੀ ਡਾ. ਸੰਜੇ ਪਵਾਰ ਦੀ ਦੇਖ ਰੇਖ ...

ਪੂਰੀ ਖ਼ਬਰ »

ਫਰੂਟ ਵੰਡ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਮੋਗਾ, 19 ਜੂਨ (ਗੁਰਤੇਜ ਸਿੰਘ)-ਅੱਜ ਯੂਥ ਕਾਂਗਰਸ ਮੋਗਾ ਵਲੋਂ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਦੀ ਅਗਵਾਈ ਵਿਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦਾ ਜਨਮ ਦਿਨ ਸਿਵਲ ਹਸਪਤਾਲ ਮੋਗਾ ਵਿਖੇ ਮਰੀਜ਼ਾਂ ਨੂੰ ਫਰੂਟ ...

ਪੂਰੀ ਖ਼ਬਰ »

ਸੂਦ ਚੈਰਿਟੀ ਫਾਊਾਡੇਸ਼ਨ ਵਲੋਂ ਰੈੱਡ ਕਰਾਸ ਸੁਸਾਇਟੀ ਮੋਗਾ ਨੂੰ ਐਂਬੂਲੈਂਸ ਭੇਟ

ਮੋਗਾ, 19 ਜੂਨ (ਅਸ਼ੋਕ ਬਾਂਸਲ)-ਮੋਗਾ ਦੇ ਜੰਮਪਲ ਫ਼ਿਲਮੀ ਅਦਾਕਾਰ ਸਮਾਜ ਸੇਵੀ ਸੋਨੂੰ ਸੂਦ ਅਤੇ ਉਸ ਦੀ ਭੈਣ ਮਾਲਵਿਕਾ ਸੂਦ ਸੱਚਰ ਵਲੋਂ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਮੋਗਾ ਨੂੰ ਇਕ ਐਂਬੂਲੈਂਸ ਭੇਟ ਕੀਤੀ ਗਈ | ਮਾਲਵਿਕਾ ਨੇ ਅੱਜ ਡੀ.ਸੀ. ਕੰਪਲੈਕਸ ਵਿਖੇ ਡਿਪਟੀ ...

ਪੂਰੀ ਖ਼ਬਰ »

-ਮਾਮਲਾ ਪਿੰਡ ਲੰਡੇ ਵਿਖੇ ਬੱਚੇ ਦੀ ਭੇਦ ਭਰੇ ਹਾਲਾਤਾਂ 'ਚ ਹੋਈ ਮੌਤ ਦਾ-

ਪਰਿਵਾਰ ਅਤੇ ਲੋਕਾਂ ਨੇ ਮੋਗਾ-ਕੋਟਕਪੂਰਾ ਰੋਡ ਕੀਤਾ ਜਾਮ

ਸਮਾਲਸਰ, 19 ਜੂਨ (ਬੰਬੀਹਾ)-ਬੀਤੇ ਦਿਨੀਂ ਪਿੰਡ ਲੰਡੇ (ਮੋਗਾ) ਦੇ ਸਾਢੇ ਤਿੰਨ ਸਾਲਾ ਬੱਚੇ ਦੀ ਭੇਦ ਭਰੇ ਹਾਲਾਤਾਂ ਵਿਚ ਮੌਤ ਹੋ ਜਾਣ ਹੋ ਜਾਣ ਮਗਰੋਂ ਪੁਲਿਸ ਪ੍ਰਸ਼ਾਸਨ ਵਲੋਂ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਅਤੇ ਕਿਸਾਨ ...

ਪੂਰੀ ਖ਼ਬਰ »

2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਨੌਜਵਾਨ ਵਰਗ ਵਿਸ਼ੇਸ਼ ਭੂਮਿਕਾ ਨਿਭਾਏਗਾ-ਜਥੇ. ਤੋਤਾ ਸਿੰਘ

ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸੂਬੇ 'ਚ ਅਕਾਲੀ-ਬਸਪਾ ਗੱਠਜੋੜ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਇਨ੍ਹਾਂ ਚੋਣਾਂ ਵਿਚ ਨੌਜਵਾਨ ਵਰਗ ਦਾ ਵਿਸ਼ੇਸ਼ ਯੋਗਦਾਨ ਰਹੇਗਾ | ਇਹ ਸ਼ਬਦ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਜਾਅਲੀ ਪੁਲਿਸ ਵੈਰੀਫਿਕੇਸ਼ਨ ਬਣਾਉਣ ਵਾਲੇ 'ਤੇ ਮੁਕੱਦਮਾ ਦਰਜ

ਮੋਗਾ, 19 ਜੂਨ (ਗੁਰਤੇਜ ਸਿੰਘ)-ਜਾਅਲੀ ਪੁਲਿਸ ਵੈਰੀਫਿਕੇਸ਼ਨ ਬਣਾਉਣ ਵਾਲੇ 'ਤੇ ਪੁਲਿਸ ਵਲੋਂ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਸਿਟੀ ਇਕ ਦੇ ਸਹਾਇਕ ਥਾਣੇਦਾਰ ਸਾਹਿਬ ਸਿੰਘ ਨੇ ਦੱਸਿਆ ਕਿ ਗਗਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ...

ਪੂਰੀ ਖ਼ਬਰ »

ਖਲ ਦਾ ਭਰਿਆ ਟਰੱਕ ਪਲਟਿਆ

ਨੱਥੂਵਾਲਾ ਗਰਬੀ, 19 ਜੂਨ (ਸਾਧੂ ਰਾਮ ਲੰਗੇਆਣਾ)-ਬਾਘਾ ਪੁਰਾਣਾ ਦੀ ਕਾਲੇਕੇ ਸੜਕ ਉੱਪਰ ਸ਼੍ਰੀ ਦੁਰਗਾ ਮੰਦਿਰ ਦੇ ਬਿਲਕੁਲ ਨਾਲ 10 ਟਾਇਰੀ ਟਰੱਕ ਪਲਟਣ ਦਾ ਸਮਾਚਾਰ ਹੈ | ਘਟਨਾ ਸਥਾਨ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਡਰਾਈਵਰ ਜਸਵਿੰਦਰ ਸਿੰਘ ਗੋਰਾ ਜੋ ਕਿ ...

ਪੂਰੀ ਖ਼ਬਰ »

ਕੌਂਸਲਰ ਅਰਵਿੰਦਰ ਸਿੰਘ ਨੇ ਵਾਰਡ ਨੰਬਰ 6 ਵਿਚ ਵਿਕਾਸ ਕਾਰਜ ਸ਼ੁਰੂ ਕਰਵਾਏ

ਮੇਅਰ ਨੀਤਿਕਾ ਭੱਲਾ, ਸੀਨੀ. ਡਿਪਟੀ ਮੇਅਰ ਪ੍ਰਵੀਨ ਕੁਮਾਰ, ਡਿਪਟੀ ਮੇਅਰ ਅਸ਼ੋਕ ਧਮੀਜਾ, ਡਾ. ਰਜਿੰਦਰ ਕੌਰ ਨੇ ਕੀਤੀ ਸ਼ਿਰਕਤ ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਲਕਾ ਵਿਧਾਇਕ ਡਾ. ਹਰਜੋਤ ਕਮਲ ਦੀ ਰਹਿਨੁਮਾਈ ਹੇਠ ਸ਼ਹਿਰ ਵਿਚ ਵਿਕਾਸ ਕਾਰਜ ਜੰਗੀ ...

ਪੂਰੀ ਖ਼ਬਰ »

-ਮਾਮਲਾ ਪਿੰਡ ਮਾਹਲਾ ਵਿਖੇ ਸੱਤ ਕਨਾਲਾਂ ਜ਼ਮੀਨ ਉੱਪਰ ਧੱਕੇ ਨਾਲ ਨਾਜਾਇਜ਼ ਕਬਜ਼ਾ ਕਰਾਉਣ ਦਾ-

ਅਕਾਲੀ ਆਗੂਆਂ ਤੇ ਵਰਕਰਾਂ ਨੇ ਘੇਰਿਆ ਡੀ. ਐਸ. ਪੀ. ਦਫ਼ਤਰ-ਨਾਅਰੇਬਾਜ਼ੀ ਵੀ ਕੀਤੀ

ਨੱਥੂਵਾਲਾ ਗਰਬੀ, 19 ਜੂਨ (ਲੰਗੇਆਣਾ)-ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਡੀ.ਐਸ.ਪੀ. ਬਾਘਾ ਪੁਰਾਣਾ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਪੁਲਿਸ ...

ਪੂਰੀ ਖ਼ਬਰ »

ਪੋਲੀਓ ਰੋਕੂ ਮਾਈਗ੍ਰੇਟਰੀ ਰਾਊਾਡ 27 ਤੋਂ 29 ਜੂਨ ਤੱਕ ਚਲਾਇਆ ਜਾਵੇਗਾ-ਡੀ. ਸੀ.

ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-27 ਤੋਂ 29 ਜੂਨ 2021 ਤੱਕ ਪਲਸ ਪੋਲੀਓ ਰੋਕੂ ਮੁਹਿੰਮ ਦੌਰਾਨ ਮਾਈਗਰੇਟਰੀ ਪੋਲੀਓ ਰਾਊਾਡ ਚਲਾਇਆ ਜਾ ਰਿਹਾ ਹੈ, ਜਿਸ ਵਿਚ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ | ਇਹ ਪ੍ਰਗਟਾਵਾ ਡਿਪਟੀ ...

ਪੂਰੀ ਖ਼ਬਰ »

'ਆਪ' ਨੇ ਵੱਖ-ਵੱਖ ਪਿੰਡਾਂ 'ਚ ਬਣਾਈਆਂ ਕਮੇਟੀਆਂ

ਅਜੀਤਵਾਲ, 19 ਜੂਨ (ਸ਼ਮਸ਼ੇਰ ਸਿੰਘ ਗਾਲਿਬ)-2022 ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਪਿੰਡ-ਪਿੰਡ ਇਕਾਈਆਂ ਗਠਿਤ ਕਰਕੇ ਇਕ-ਇਕ ਸਕੱਤਰ ਲਗਾਇਆ ਹੈ | ਨਿਹਾਲ ਸਿੰਘ ਵਾਲਾ ਹਲਕਾ ਦੇ ਬਲਾਕ-1 ਦੇ 15 ਪਿੰਡਾਂ 'ਚ ਚੋਣ ...

ਪੂਰੀ ਖ਼ਬਰ »

ਗੁਰੂ ਨਾਨਕ ਮੋਦੀਖ਼ਾਨਾ ਨੇ ਰਾਸ਼ਨ ਵੰਡ ਸਮਾਗਮ ਕਰਵਾਇਆ

ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀਖ਼ਾਨਾ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਸੇਵਾ ਕਰਦੀ ਆ ਰਹੀ ਹੈ | ਇਸ ਵਾਰ ਸੰਸਥਾ ...

ਪੂਰੀ ਖ਼ਬਰ »

ਮੇਅਰ ਨੇ ਸ਼ਹਿਰ ਦੀ ਐੱਨ. ਜੀ. ਓਜ਼ ਨਾਲ ਕੀਤੀ ਮੀਟਿੰਗ

ਮੋਗਾ, 19 ਜੂਨ (ਅਸ਼ੋਕ ਬਾਂਸਲ)-ਸ਼ਹਿਰ ਦੀਆਂ ਐੱਨ. ਜੀ. ਓਜ ਨਾਲ ਨਗਰ ਨਿਗਮ ਮੋਗਾ ਦੀ ਮੇਅਰ ਨੀਤਿਕਾ ਭੱਲਾ ਨੇ ਇਕ ਮੀਟਿੰਗ ਨਿਗਮ ਦੇ ਮੀਟਿੰਗ ਹਾਲ ਵਿਚ ਕੀਤੀ ਅਤੇ ਸ਼ਹਿਰ ਦੇ ਵਿਕਾਸ ਲਈ ਉਨ੍ਹਾਂ ਕੋਲੋਂ ਸਹਿਯੋਗ ਦੀ ਮੰਗ ਵੀ ਕੀਤੀ | ਇਸ ਮੌਕੇ ਵਿਧਾਇਕ ਡਾ. ਹਰਜੋਤ ਕਮਲ ...

ਪੂਰੀ ਖ਼ਬਰ »

ਪਿੰਡ ਸਾਫੂਵਾਲਾ ਤੇ ਖੋਸਿਆਂ ਨਾਲ ਜੁੜੀ ਹੈ ਵਿਰਾਸਤ ਕੋਠੇ ਜੈਤੂ ਖੋਸਾ (ਚੜਿੱਕ) ਦੀ

ਅਸ਼ੋਕ ਬਾਂਸਲ 98145-34342 ਮੋਗਾ-ਪਿੰਡ ਕੋਠੇ ਜੈਤੂ ਖੋਸਾ ਚੜਿੱਕ ਦਾ ਪਿਛੋਕੜ ਪਿੰਡ ਸਾਫੂਵਾਲਾ ਨਾਲ ਮਿਲਦਾ ਹੈ ਜੋ ਕਿ ਕਰੀਬ 1915 ਵਿਚ ਬਾਬਾ ਜੈਤੂ ਦੀ ਔਲਾਦ ਚੜਿੱਕ ਵਿਚੋਂ ਉੱਠ ਕੇ ਇਸ ਜਗ੍ਹਾ 'ਤੇ ਆ ਵਸੀ ਜਿੱਥੇ ਅੱਜ ਕੋਠੇ ਜੈਤੂ ਖੋਸਾ ਚੜਿੱਕ ਵੱਸਦਾ ਹੈ ਤੇ ਸੰਨ 1935-36 ਵਿਚ ...

ਪੂਰੀ ਖ਼ਬਰ »

ਲਾਇਨ ਕਲੱਬ ਸੈਂਟਰਲ ਦੀ ਟੀਮ ਦਾ ਗਠਨ

ਮੋਗਾ, 19 ਜੂਨ (ਬੱਬੀ)-ਲਾਇਨ ਕਲੱਬ ਮੋਗਾ ਸੈਂਟਰਲ ਦੀ ਨਵੀਂ ਟੀਮ ਦਾ ਗਠਨ (2021-22) ਕਰਦਿਆਂ ਲਾਇਨ ਸਾਹਿਲ ਗਰਗ ਪ੍ਰਧਾਨ, ਐਸ.ਕੇ. ਬਾਂਸਲ ਸੈਕਟਰੀ, ਸਾਹਿਲ ਸਿੰਗਲਾ ਖ਼ਜ਼ਾਨਚੀ, ਨਰੇਸ਼ ਕੁਮਾਰ ਕਿੱਟੂ ਸੀਨੀਅਰ ਉਪ ਪ੍ਰਧਾਨ, ਸਿਧਾਰਥ ਸ਼ਰਮਾ ਉਪ ਪ੍ਰਧਾਨ, ਰੋਹਿਤ ਗਰਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX