ਤਾਜਾ ਖ਼ਬਰਾਂ


ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਨਾਭਾ ਵਿਚ ਦੇਰ ਰਾਤ ਚੱਲੀ ਗੋਲੀ
. . .  1 day ago
ਨਾਭਾ, 16 ਸਤੰਬਰ (ਅਮਨਦੀਪ ਸਿੰਘ ਲਵਲੀ) - ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਥੂਹੀ ਅਤੇ ਪਿੰਡ ਅਗੇਤੀ ਦੇ ਵਿਚਕਾਰ ਪੈਂਦੇ ਸ਼ਰਾਬ ਦੇ ਠੇਕੇ 'ਤੇ ਦੇਰ ਰਾਤ 10.30 ਵਜੇ ਦੇ ਕਰੀਬ ਗੋਲੀ ਚੱਲਣ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਖੰਨਾ / ਸਮਰਾਲਾ

ਅਕਾਲੀ ਬਸਪਾ ਨੇਤਾਵਾਂ ਦੀ ਅਗਵਾਈ ਵਿਚ ਐਮ.ਪੀ.ਬਿੱਟੂ ਦਾ ਪੁਤਲਾ ਸਾੜਿਆ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)- ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਲੀਡਰਸ਼ਿਪ ਵਲੋਂ ਅੱਜ ਲਲਹੇੜੀ ਚੌਂਕ ਵਿਖੇ ਅਕਾਲੀ ਦਲ ਦੀ ਪੀ.ਏ.ਸੀ. ਮੈਂਬਰ ਇਕਬਾਲ ਸਿੰਘ ਚੰਨੀ, ਵਰਕਿੰਗ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਅਤੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਦੁਲਵਾਂ ਦੀ ਅਗਵਾਈ ਹੇਠ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਕਥਿਤ ਰੂਪ ਵਿਚ ਦਲਿਤ ਸਮਾਜ ਦੇ ਖ਼ਿਲਾਫ਼ ਵਰਤੀ ਗਈ ਸ਼ਬਦਾਵਲੀ ਦੇ ਵਿਰੋਧ ਵਿਚ ਬਿੱਟੂ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ¢ ਇਸ ਮੌਕੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ¢ ਇਸ ਮੌਕੇ ਚੰਨੀ, ਯਾਦੂ ਤੇ ਦੁਲਵਾਂ ਨੇ ਵੱਖ ਵੱਖ ਬਿਆਨਾਂ ਵਿਚ ਕਿਹਾ ਕਿ ਜੋ ਸ਼ਬਦਾਵਲੀ ਦਲਿਤ ਭਾਈਚਾਰੇ ਲਈ ਰਵਨੀਤ ਬਿੱਟੂ ਵਲੋਂ ਵਰਤੀ ਗਈ ਹੈ, ਉਸ ਸਬੰਧੀ ਦਲਿਤ ਭਾਈਚਾਰੇ ਤੋਂ ਇਲਾਵਾ ਹਰ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ¢ ਉਨ੍ਹਾਂ ਕਿਹਾ ਕਿ ਜਿੱਥੇ ਬਿੱਟੂ ਵਲੋਂ ਦਲਿਤ ਸਮਾਜ ਦੇ ਖ਼ਿਲਾਫ਼ ਗਲਤ ਸ਼ਬਦਾਵਲੀ ਵਰਤੀ ਹੈ, ਉੱਥੇ ਪਵਿੱਤਰ ਸਥਾਨ ਸ਼੍ਰੀ ਅਨੰਦਪੁਰ ਸਾਹਿਬ, ਸ਼੍ਰੀ ਚਮਕੌਰ ਸਾਹਿਬ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਵੀ ਨਿਰਾਦਰ ਕੀਤਾ ਹੈ ¢ ਉਨ੍ਹਾਂ ਕਿਹਾ ਕਿ ਜਦ ਗੁਰੂ ਗੋਬਿੰਦ ਸਿੰਘ ਜੀ ਨੇ ਜਾਤ ਪਾਤ ਦੇ ਭੇਦ ਭਾਵ ਨੂੰ ਖ਼ਤਮ ਕੀਤਾ ਹੈ ¢ ਇਸ ਮੌਕੇ ਯਾਦੂ ਨੇ ਕਿਹਾ ਕਿ ਕਿ ਇਹ ਸ਼ਬਦ ਬਿੱਟੂ ਦੇ ਨਹੀਂ, ਬਲਕਿ ਇਸ ਦੇ ਪਿੱਛੇ ਕਾਂਗਰਸ ਸਰਕਾਰ ਦੀ ਸਾਜ਼ਿਸ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ¢ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀ ਸ਼ਬਦਾਵਲੀ ਵਰਤਣ ਵਾਲੇ ਬਿੱਟੂ ਖ਼ਿਲਾਫ਼ ਪਰਚਾ ਦਰਜ ਕਰ ਕੇ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਕਿਉਂਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਧਰਮ ਨੂੰ ਠੇਸ ਪਹੁੰਚਾਉਣ ਦਾ ਹੱਕ ਨਹੀਂ ਹੈ ¢ ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਰਵਨੀਤ ਬਿੱਟੂ ਤੋਂ ਤੁਰੰਤ ਅਸਤੀਫ਼ਾ ਲੈਣਾ ਚਾਹੀਦਾ ਹੈ | ਇਸ ਮੌਕੇ ਐਡਵੋਕੇਟ ਜਤਿੰਦਰਪਾਲ ਸਿੰਘ, ਕੌਂਸਲਰ ਪਰਮਪ੍ਰੀਤ ਸਿੰਘ ਪੌਂਪੀ, ਸਾਬਕਾ ਕੌਂਸਲਰ ਰਜਿੰਦਰ ਸਿੰਘ ਜੀਤ, ਸੁਖਵਿੰਦਰ ਸਿੰਘ ਮਾਂਗਟ, ਹਰਬੀਰ ਸਿੰਘ ਸੋਨੂੰ, ਮਾ.ਕਿਰਪਾਲ ਸਿੰਘ ਘੁਡਾਣੀ, ਮੋਹਨ ਸਿੰਘ, ਕੌਂਸਲਰ ਰੀਟਾ ਰਾਣੀ, ਬਾਬਾ ਪ੍ਰੀਤਮ ਸਿੰਘ, ਬਾਬਾ ਬਹਾਦਰ ਸਿੰਘ, ਗੁਰਦੀਪ ਸਿੰਘ ਦੀਪੂ, ਜੰਗ ਸਿੰਘ, ਅਜਮੇਰ ਸਿੰਘ ਇਕੋਲਾਹੀ, ਸੁਰਜੀਤ ਸਿੰਘ ਬਿੱਟੂ, ਗੁਰਚਰਨ ਸਿੰਘ ਚੰਨੀ, ਅਮਰਜੀਤ ਸਿੰਘ ਡੌਡ, ਜਗਤਾਰ ਸਿੰਘ ਨਵਾਂ ਪਿੰਡ, ਹਰਪ੍ਰੀਤ ਸਿੰਘ ਕਾਲਾ, ਬਲਜੀਤ ਸਿੰਘ ਭੁੱਲਰ, ਭੁਪਿੰਦਰ ਸਿੰਘ ਲਿਬੜਾ, ਰਿੰਕੂ ਸਹੋਤਾ ਆਦਿ ਹਾਜ਼ਰ ਸਨ¢
ਰਵਨੀਤ ਬਿੱਟੂ ਵਿਰੁੱਧ ਐੱਸ.ਸੀ ਐਕਟ ਅਧੀਨ ਕੇਸ ਦਰਜ ਕੀਤਾ ਜਾਵੇ-ਪਰਮਜੀਤ ਢਿੱਲੋਂ
ਸਮਰਾਲਾ, (ਰਾਮ ਗੋਪਾਲ ਸੋਫਤ/ਕੁਲਵਿੰਦਰ ਸਿੰਘ) - ਅੱਜ ਸਮਰਾਲਾ ਹਲਕੇ ਦੇ ਅਕਾਲੀ-ਬਸਪਾ ਵਰਕਰਾਂ ਨੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਐਮ.ਪੀ. ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ ਤੇ ਰੋਸ ਮੁਜ਼ਾਹਰਾ ਕੀਤਾ ਅਤੇ ਮੰਗ ਕੀਤੀ ਕਿ ਬਿੱਟੂ ਵਲੋਂ ਦਲਿਤ ਭਾਈਚਾਰੇ ਖ਼ਿਲਾਫ਼ ਕਥਿਤ ਤੌਰ ਤੇ ਜਾਤੀਵਾਦ ਟਿੱਪਣੀ ਕੀਤੇ ਜਾਣ 'ਤੇ ਐੱਸ.ਸੀ. ਐਕਟ ਅਧੀਨ ਕੇਸ ਦਰਜ ਕੀਤਾ ਜਾਵੇ¢ ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਅਕਾਲੀ-ਬਸਪਾ ਗੱਠਜੋੜ ਤੋਂ ਘਬਰਾ ਗਈ ਹੈ ਅਤੇ ਆਪਣੀ ਹਾਰ ਨੂੰ ਵੇਖਦੇ ਹੋਏ ਜਾਤੀਵਾਦ ਦਾ ਸਹਾਰਾ ਲੈ ਕੇ ਘਟੀਆ ਰਾਜਨੀਤੀ ਤੇ ਉੱਤਰ ਆਈ ਹੈ¢ ਉਨ੍ਹਾਂ ਕਿਹਾ ਕਿ ਬਿੱਟੂ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਚਮਕੌਰ ਸਾਹਿਬ ਸੀਟ ਨੂੰ ਲੈ ਕੇ ਦਿਤੇ ਗਏ ਦਲਿਤ ਵਿਰੋਧੀ ਬਿਆਨ ਨੇ ਕਾਂਗਰਸ ਦਾ ਚਿਹਰਾ ਨੰਗਾ ਹੋ ਚੁੱਕਾ ਹੈ¢ ਇਸ ਮੌਕੇ ਬਸਪਾ ਆਗੂ ਐਡਵੋਕੇਟ ਸ਼ਿਵ ਕਲਿਆਣ ਨੇ ਕਿਹਾ ਕਿ ਬਿੱਟੂ ਵਲੋਂ ਦਿੱਤਾ ਬਿਆਨ ਅਸਲ ਵਿਚ ਕਾਂਗਰਸ ਦੀ ਪਾੜੋ ਅਤੇ ਰਾਜ ਕਰੋ ਦੀ ਰਣਨੀਤੀ ਦਾ ਹਿੱਸਾ ਹੈ¢ ਇਸ ਲਈ ਸਮੁੱਚੇ ਭਾਈਚਾਰੇ ਨੂੰ ਕਾਂਗਰਸ ਦੀ ਹਰ ਚਾਲ ਤੋਂ ਸੁਚੇਤ ਰਹਿਣਾ ਚਾਹੀਦਾ ਹੈ¢ ਅੱਜ ਦੇ ਇਸ ਰੋਸ ਮੁਜ਼ਾਹਰੇ ਵਿਚ ਪ੍ਰਧਾਨ ਅਮਰੀਕ ਸਿੰਘ ਹੇੜੀਆਂ ਅਤੇ ਸੁਰਿੰਦਰਪਾਲ ਸਿੰਘ ਢਿੱਲੋਂ, ਜਸਮੇਲ ਸਿੰਘ ਬੌਂਦਲੀ, ਪਰਵਿੰਦਰ ਸਿੰਘ ਬੱਲੀ, ਮਿੱਤਰਪਾਲ ਸਿੰਘ ਲਵਲੀ, ਅੰਮਿ੍ਤਪਾਲ ਸਿੰਘ ਗੁਰੋਂ ਲੱਧੜਾਂ, ਸੁਸ਼ੀਲ ਖੁੱਲਰ, ਭੁਪਿੰਦਰ ਸਿੰਘ ਢਿੱਲੋਂ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਦਲਵੀਰ ਸਿੰਘ ਮੰਡਿਆਲਾ ਤੋਂ ਇਲਾਵਾ ਅਕਾਲੀ ਦਲ ਅਤੇ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ¢

ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਕੀਤਾ ਗਿਆ ਨੈਸ਼ਨਲ ਹਾਈਵੇ ਜਾਮ

ਸਮਰਾਲਾ, 19 ਜੂਨ (ਗੋਪਾਲ ਸੋਫਤ)-ਅੱਜ ਇਸ ਹਲਕੇ ਦੇ ਪਿੰਡਾਂ ਦੇ ਕਿਸਾਨਾਂ ਨੇ ਝੋਨੇ ਦੀ ਬਿਜਾਈ ਲਈ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਧਰਨਾ ਦੇ ਕੇ ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ¢ ਇਸ ਧਰਨੇ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ...

ਪੂਰੀ ਖ਼ਬਰ »

ਪੱਥਰਾਂ ਨਾਲ ਟਕਰਾ ਕੇ ਟੈਂਪੂ ਪਲਟਿਆ, ਕਲੀਨਰ ਦੀ ਮੌਤ

ਖੰਨਾ, 19 ਜੂਨ (ਮਨਜੀਤ ਸਿੰਘ ਧੀਮਾਨ) - ਜੀ.ਟੀ ਰੋਡ ਖੰਨਾ ਐੱਸ.ਐੱਸ.ਪੀ ਦਫ਼ਤਰ ਦੇ ਸਾਹਮਣੇ ਬੀਤੀ ਰਾਤ ਇਕ ਟੈਂਪੂ ਸੜਕ 'ਤੇ ਪਏ ਵੱਡੇ ਪੱਥਰਾਂ ਨਾਲ ਟਕਰਾ ਕੇ ਪਲਟ ਗਿਆ | ਹਾਦਸੇ ਦੌਰਾਨ ਟੈਂਪੂ ਵਿਚ ਸਵਾਰ ਨਾਲ ਬੈਠੇ ਕਲੀਨਰ ਦੀ ਮੌਤ ਹੋ ਗਈ | ਮੌਕੇ 'ਤੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੇਅ-ਕਮਿਸ਼ਨ ਦੀ ਰਿਪੋਰਟ 'ਚ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ-ਈ.ਟੀ.ਯੂ.

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਲੁਧਿਆਣਾ ਇਕਾਈ ਦੀ ਮੀਟਿੰਗ ਸੂਬਾ ਮੀਤ ਪ੍ਰਧਾਨ ਸੁਖਦੇਵ ਸਿੰਘ ਬੈਨੀਪਾਲ ਤੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਦੀ ਅਗਵਾਈ ਹੇਠ ਹੋਈ¢ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਬੇਅਦਬੀ ਦਾ ਇਨਸਾਫ਼ ਲੈਣ ਅਤੇ ਬਰਗਾੜੀ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਖੰਨਾ ਤੋਂ ਲੁਧਿਆਣਾ ਮਾਰਚ ਕੱਲ੍ਹ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ਼ ਲੈਣ ਲਈ, ਬਰਗਾੜੀ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ, ਬੇਅਦਬੀ ਕਰਨ ਵਾਲਿਆਂ ਅਤੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਖ਼ਿਲਾਫ਼ ਲੋਕਾਂ ਨੂੰ ...

ਪੂਰੀ ਖ਼ਬਰ »

ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਵੱਖ-ਵੱਖ ਮੁੱਦਿਆਂ ਆਧਾਰਿਤ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ ਕੱਲ੍ਹ

ਮਲੌਦ, 19 ਜੂਨ (ਸਹਾਰਨ ਮਾਜਰਾ)-ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ, ਜ਼ਿਲ੍ਹਾ ਲੁਧਿਆਣਾ ਦੀ ਹੰਗਾਮੀ ਮੀਟਿੰਗ ਸੂਬਾ ਸੀ. ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਜੈਪਾਲ ਸਿੰਘ ਦੀ ਅਗਵਾਈ ਵਿੱਚ ਹੋਈ | ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਅਣਪਛਾਤੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਖੰਨਾ, 19 ਜੂਨ (ਮਨਜੀਤ ਧੀਮਾਨ)- ਨਜ਼ਦੀਕੀ ਪਿੰਡ ਦਹੈੜੂ ਕੋਲ ਬੀਤੇ ਦਿਨ ਰੇਲ ਗੱਡੀ ਨਾਲ ਟਕਰਾ ਕੇ ਇਕ ਅਣਪਛਾਤੇ ਵਿਅਕਤੀ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ¢ ਹਾਦਸੇ ਬਾਰੇ ਸੂਚਨਾ ਮਿਲਣ ਬਾਅਦ ਰੇਲਵੇ ਪੁਲਿਸ ਮੁਲਾਜ਼ਮਾਂ ਨੇ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ...

ਪੂਰੀ ਖ਼ਬਰ »

ਘੱਟ ਗਿਣਤੀ ਵਰਗਾਂ ਨੂੰ ਵੀ ਮਿਲੇ ਬਰਾਬਰ ਸਿਆਸੀ ਜ਼ਿੰਮੇਵਾਰੀ-ਦਿਲਬਰ ਮੁਹੰਮਦ ਖ਼ਾਨ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖਾਨ ਵਲੋਂ 50 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦੇ ਨਾਲ ਨਾਲ ਵੱਖ ਵੱਖ ਹਸਪਤਾਲਾਂ ਵਿਚ ਇਲਾਜ ...

ਪੂਰੀ ਖ਼ਬਰ »

ਸ਼ੋ੍ਰ: ਅ: ਦਲ ਬਸਪਾ ਦੀ ਸਿਆਸੀ ਸਾਂਝ ਬਹੁਤ ਵਿਲੱਖਣ, ਹਲਕਾ ਪਾਇਲ ਦੇ ਪਿੰਡ–ਪਿੰਡ ਜਾ ਕੇ ਕਰਾਂਗਾ ਵਰਕਰਾਂ ਨੂੰ ਲਾਮਬੰਦ-ਮਹੇਸ਼ਇੰਦਰ ਗਰੇਵਾਲ

ਮਲੌਦ, 19 ਜੂਨ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੀ. ਨਿਧੜਕ ਆਗੂ ਚੇਅਰਮੈਨ ਵਰਿੰਦਰਪ੍ਰੀਤ ਸਿੰਘ ਵਿੱਕੀ ਬੇਰ ਕਲਾਂ, ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਚੇਅਰਮੈਨ ਅਮਰੀਕ ਸਿੰਘ ਰੋੜੀਆਂ ਅਤੇ ਹੋਰ ਸੀ. ਆਗੂਆਂ ਨੇ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦਾ ਦਿਮਾਗ਼ ...

ਪੂਰੀ ਖ਼ਬਰ »

ਲੁਧਿਆਣਾ ਵਿਚ ਕੰਨਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਕੱਲ੍ਹ ਤੋਂ ਸ਼ੁਰੂ ਹੋਵੇਗਾ

ਲੁਧਿਆਣਾ, 19 ਜੂਨ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ਦੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਖੰਨਾ, 19 ਜੂਨ (ਮਨਜੀਤ ਧੀਮਾਨ)- ਖੰਨਾ ਪੁਲਿਸ ਜ਼ਿਲੇ੍ਹ ਅਧੀਨ ਪੈਂਦੀ ਚੌਂਕੀ ਬਰਧਾਲਾਂ ਪੁਲਿਸ ਨੇ 22 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿ੍ੰ. ਗੁਰਮੇਲ ਸਿੰਘ ਜਗੇੜਾ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ

ਮਲੌਦ, 19 ਜੂਨ (ਸਹਾਰਨ ਮਾਜਰਾ)- ਐੱਸ.ਸੀ.ਬੀ.ਸੀ ਅਧਿਆਪਕ ਯੂਨੀਅਨ ਮੈਂਬਰ ਸਾਬਕਾ ਪਿ੍ੰ. ਗੁਰਮੇਲ ਸਿੰਘ ਜਗੇੜਾ ਦੇ ਬੇਵਕਤੀ ਦਿਹਾਂਤ ਹੋ ਗਿਆ ਹੈ | ਉਹ ਆਪਣੇ ਪਿੱਛੇ ਸੁਪਤਨੀ ਬੀਬੀ ਕਮਲਜੀਤ ਕੌਰ, ਸਪੁੱਤਰ ਜੀਪਾ ਸਿੰਘ ਜਗੇੜਾ, ਸਪੁੱਤਰੀ ਨਵਪ੍ਰੀਤ ਕੌਰ ਨਵੀ ਨੂੰ ਸਦਾ ਲਈ ...

ਪੂਰੀ ਖ਼ਬਰ »

ਪੇਂਡੂ ਚੌਕੀਦਾਰ ਯੂਨੀਅਨ ਦੀ ਮੀਟਿੰਗ 22 ਨੂੰ

ਬੀਜਾ, 19 ਜੂਨ (ਅਵਤਾਰ ਸਿੰਘ ਜੰਟੀ ਮਾਨ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਵਲੋਂ ਖੰਨਾ ਦੇ ਪ੍ਰਧਾਨ ਖ਼ੁਸ਼ੀ ਮੁਹੰਮਦ ਦੀ ਅਗਵਾਈ ਹੇਠ ਚੌਕੀਦਾਰਾਂ ਦੀਆਂ ਮੰਗਾਂ ਸਬੰਧੀ ਖੰਨਾ ਦੇ ਪ੍ਰੇਮ ਭੰਡਾਰੀ ਪਾਰਕ ਵਿਚ ਸਮਾਂ 11 ਵਜੇ 22 ਜੂਨ ਦਿਨ ਮੰਗਲਵਾਰ ਨੂੰ ਮੀਟਿੰਗ ਕੀਤੀ ...

ਪੂਰੀ ਖ਼ਬਰ »

870 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬੀਜਾ, 19 ਜੂਨ (ਅਵਤਾਰ ਸਿੰਘ ਜੰਟੀ ਮਾਨ)-ਪੁਲਿਸ ਜ਼ਿਲ੍ਹਾ ਖੰਨਾ ਦੇ ਮੁਖੀ ਐੱਸ. ਐੱਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ | ਜਿਸ ਤਹਿਤ ਪੁਲਿਸ ਚੌਂਕੀ ਕੋਟ ਦੇ ਇੰਚਾਰਜ ...

ਪੂਰੀ ਖ਼ਬਰ »

ਡੇਹਲੋਂ ਵਿਖੇ ਕਾਂਗਰਸ ਵਲੋਂ ਤੇਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਵਿਸ਼ਾਲ ਰੋਸ ਧਰਨਾ

ਡੇਹਲੋਂ, 19 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਕਾਂਗਰਸ ਪਾਰਟੀ ਹਲਕਾ ਗਿੱਲ ਦੇ ਸਮੂਹ ਆਗੂਆਂ ਤੇ ਵਰਕਰਾਂ ਵਲੋਂ ਤੇਲ ਦੀਆਂ ਵਧੀਆਂ ਕੀਮਤਾਂ ਦੇ ਮੱਦੇਨਜ਼ਰ ਅੱਜ ਕਸਬਾ ਡੇਹਲੋਂ ਚੌਂਕ ਵਿਖੇ ਕੇਂਦਰ ਸਰਕਾਰ ਖਿਲਾਫ ਵਿਸ਼ਾਲ ਰੋਸ ਧਰਨਾ ਹਲਕਾ ਗਿੱਲ ਵਿਧਾਇਕ ਕੁਲਦੀਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX