ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  2 minutes ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  6 minutes ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  10 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  14 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  19 minutes ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  27 minutes ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  30 minutes ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  46 minutes ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  54 minutes ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 1 hour ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 1 hour ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 2 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 2 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 2 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 3 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 4 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  about 4 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 5 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 5 hours ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਸੰਪਾਦਕੀ

ਚੋਣ ਪ੍ਰਕਿਰਿਆ ਪੁਖਤਾ ਪ੍ਰਬੰਧਾਂ ਲਈ ਯਤਨ

ਪਿਛਲੇ ਦਿਨੀਂ 5 ਰਾਜਾਂ ਦੀਆਂ ਚੋਣਾਂ ਦੀ ਵੱਡੀ ਚਰਚਾ ਰਹੀ ਹੈ। ਉਨ੍ਹਾਂ ਵਿਚ ਇਕ ਵਾਰ ਫਿਰ ਚੋਣ ਕਮਿਸ਼ਨ ਦੀ ਭੂਮਿਕਾ, ਇਸ ਦੇ ਪ੍ਰਭਾਵਸ਼ਾਲੀ ਹੋਣ ਅਤੇ ਇਸ ਦੀ ਪਾਰਦਰਸ਼ਤਾ ਬਾਰੇ ਸਵਾਲ ਉੱੇਠਦੇ ਰਹੇ ਹਨ। ਹਮੇਸ਼ਾ ਦੀ ਤਰ੍ਹਾਂ ਇਨ੍ਹਾਂ ਚੋਣਾਂ ਵਿਚ ਵੋਟਾਂ ਪੁਆਉਣ ਲਈ ਵਰਤੀਆਂ ਜਾਂਦੀਆਂ ਬਿਜਲਈ ਮਸ਼ੀਨਾਂ ਬਾਰੇ ਵੀ ਇਤਰਾਜ਼ ਚੁੱਕੇ ਜਾਂਦੇ ਰਹੇ ਹਨ। ਇਸ ਦਾ ਇਕ ਕਾਰਨ ਇਹ ਵੀ ਹੈ ਕਿ ਅੱਜ ਸਿਆਸੀ ਪਾਰਟੀਆਂ ਦੇ ਨਾਲ-ਨਾਲ ਵੋਟਰ ਵੀ ਪੂਰੀ ਤਰ੍ਹਾਂ ਸੁਚੇਤ ਹੋ ਚੁੱਕਾ ਹੈ। ਉਹ ਹਰ ਤਰ੍ਹਾਂ ਦੇ ਉੱਠਦੇ ਸਵਾਲਾਂ ਦਾ ਜਵਾਬ ਮੰਗਦਾ ਹੈ। ਇਸ ਨਾਲ ਸੰਵਿਧਾਨਕ ਸੰਸਥਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ। ਦੇਸ਼ ਨੂੰ ਆਜ਼ਾਦੀ ਮਿਲਣ ਤੋਂ ਬਾਅਦ 26 ਜਨਵਰੀ, 1950 ਨੂੰ ਸੰਵਿਧਾਨ ਲਾਗੂ ਕੀਤਾ ਗਿਆ ਸੀ। ਇਸ ਵਿਚ ਚੋਣ ਕਮਿਸ਼ਨ ਨੂੰ ਸੰਵਿਧਾਨਕ ਸੰਸਥਾ ਦਾ ਦਰਜਾ ਦਿੱਤਾ ਗਿਆ ਹੈ।
ਇਸ ਕਮਿਸ਼ਨ ਨੇ ਪਹਿਲੀ ਵਾਰ 1951 ਵਿਚ ਪਹਿਲੀਆਂ ਆਮ ਚੋਣਾਂ ਕਰਵਾਈਆਂ ਸਨ। ਉਸ ਤੋਂ ਬਾਅਦ ਹੁਣ ਤੱਕ ਚੋਣ ਕਮਿਸ਼ਨ ਨੇ ਆਪਣੀ ਕਾਰਗੁਜ਼ਾਰੀ ਵਿਚ ਗੱਡੇ ਮੀਲ ਪੱਥਰਾਂ ਨਾਲ ਲੰਮਾ ਸਫ਼ਰ ਤੈਅ ਕੀਤਾ ਹੈ। ਆਬਾਦੀ ਦੇ ਵਧਣ ਨਾਲ ਅਤੇ ਸਾਲ 1988 ਵਿਚ ਵੋਟਰ ਦੀ ਉਮਰ 21 ਸਾਲ ਤੋਂ 18 ਸਾਲ ਕਰਨ ਨਾਲ ਵੋਟਰਾਂ ਤੇ ਚੋਣ ਪ੍ਰਬੰਧਾਂ ਦਾ ਘੇਰਾ ਹੋਰ ਵੀ ਵਿਸ਼ਾਲ ਹੋ ਚੁੱਕਾ ਹੈ। ਕਦੀ ਪਰਚੀਆਂ ਰਾਹੀਂ ਡੱਬਿਆਂ ਵਿਚ ਪੈਂਦੀਆਂ ਵੋਟਾਂ ਹੁਣ ਆਧੁਨਿਕ ਲੀਹਾਂ 'ਤੇ ਚੱਲ ਕੇ ਵਿਸ਼ੇਸ਼ ਕੰਪਿਊਟਰੀ ਮਸ਼ੀਨਾਂ ਰਾਹੀਂ ਪੈਂਦੀਆਂ ਹਨ। ਆਜ਼ਾਦੀ ਮਿਲਣ ਸਮੇਂ ਦੇਸ਼ ਵਿਚ ਸਾਖਰਤਾ ਦੀ ਦਰ ਬਹੁਤ ਘੱਟ ਸੀ, ਜੋ ਹੁਣ ਵੱਡੀ ਹੱਦ ਤੱਕ ਵਧੀ ਨਜ਼ਰ ਆਉਂਦੀ ਹੈ। ਇਕ ਸਮਾਂ ਇਹ ਵੀ ਸੀ ਜਦੋਂ ਅਕਸਰ ਹੇਰਾਫੇਰੀ ਨਾਲ ਗ਼ਲਤ ਵੋਟਾਂ ਪਾਉਣ ਦਾ ਰੁਝਾਨ ਸੀ ਪਰ ਹੁਣ ਵੋਟਰ ਸ਼ਨਾਖ਼ਤੀ ਕਾਰਡਾਂ ਨੇ ਇਸ ਚਲਣ ਨੂੰ ਕਾਫੀ ਹੱਦ ਤੱਕ ਘਟਾ ਦਿੱਤਾ ਹੈ। ਚਾਹੇ ਅੱਜ ਵੀ ਚੋਣਾਂ ਦੌਰਾਨ ਵੱਖ-ਵੱਖ ਪਾਰਟੀਆਂ ਅਤੇ ਉਮੀਦਵਾਰਾਂ ਵਲੋਂ ਨਿਯਮਾਂ ਤੋਂ ਜ਼ਿਆਦਾ ਖ਼ਰਚ ਕੀਤਾ ਜਾਂਦਾ ਹੈ। ਇਸ ਨੂੰ ਠੱਲ੍ਹ ਪਾਉਣਾ ਹਾਲੇ ਵੀ ਬੇਹੱਦ ਮੁਸ਼ਕਿਲ ਜਾਪਦਾ ਹੈ ਪਰ ਕਮਿਸ਼ਨ ਵਲੋਂ ਸਮੇਂ-ਸਮੇਂ ਖ਼ਰਚੇ ਦੀ ਹੱਦ ਮਿੱਥੇ ਜਾਣ ਅਤੇ ਉਸ ਦਾ ਹਿਸਾਬ-ਕਿਤਾਬ ਰੱਖਣ ਨੇ ਪਾਰਟੀਆਂ ਅਤੇ ਉਮੀਦਵਾਰਾਂ ਦੀ ਇਸ ਪ੍ਰਤੀ ਜਵਾਬਦੇਹੀ ਜ਼ਰੂਰ ਨਿਸਚਿਤ ਕੀਤੀ ਹੈ। ਸਹੀ ਅਰਥਾਂ ਵਿਚ ਲੋਕਤੰਤਰੀ ਭਾਵਨਾ ਦੀ ਉੱਤਮਤਾ ਲਈ ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਬਾਰੇ ਵੀ ਵੱਡੀ ਚਰਚਾ ਚਲਦੀ ਰਹੀ ਹੈ। ਚਾਹੇ ਕਮਿਸ਼ਨ ਵਲੋਂ ਹੁਣ ਤੱਕ ਇਸ ਸਬੰਧੀ ਕਈ ਬੰਦਿਸ਼ਾਂ ਲਾਉਣ ਦਾ ਯਤਨ ਕੀਤਾ ਗਿਆ ਹੈ ਪਰ ਇਸ ਵਿਚ ਹਾਲੇ ਤੱਕ ਪੂਰੀ ਸਫਲਤਾ ਪ੍ਰਾਪਤ ਨਹੀਂ ਹੋਈ। ਵੋਟਰਾਂ ਵਿਚ ਜਾਗਰੂਕਤਾ ਦੀ ਘਾਟ ਕਾਰਨ ਅੱਜ ਵੀ ਬਹੁਤ ਸਾਰੀਆਂ ਥਾਵਾਂ 'ਤੇ ਚੋਣਾਂ ਦੌਰਾਨ ਕਾਫੀ ਘੱਟ ਵੋਟਾਂ ਪੈਂਦੀਆਂ ਹਨ। ਇਸ ਨੂੰ ਵਧਾਉਣ ਲਈ ਚੋਣ ਕਮਿਸ਼ਨ ਦੀ ਵੱਡੀ ਜ਼ਿੰਮੇਵਾਰੀ ਜ਼ਰੂਰ ਬਣ ਜਾਂਦੀ ਹੈ। ਇਸੇ ਭਾਵਨਾ ਨਾਲ 25 ਜਨਵਰੀ ਨੂੰ ਕੌਮੀ ਵੋਟਰ ਦਿਵਸ ਮਨਾਇਆ ਜਾਂਦਾ ਹੈ ਅਤੇ ਅਨੇਕਾਂ ਤਰ੍ਹਾਂ ਦੇ ਯਤਨ ਵੀ ਕੀਤੇ ਜਾਂਦੇ ਹਨ ਕਿ ਹਰ ਉਮਰ ਅਤੇ ਵਰਗ ਦੇ ਵਿਅਕਤੀਆਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾਏ। ਬਿਜਲਈ ਮਸ਼ੀਨਾਂ ਦੀ ਹੁੰਦੀ ਲਗਾਤਾਰ ਆਲੋਚਨਾ ਤੋਂ ਬਾਅਦ ਵੋਟਰ ਵੈਰੀਫਿਕੇਸ਼ਨ ਪੇਪਰ (ਵੀ.ਵੀ.ਪੀ.ਏ.ਟੀ.) ਪ੍ਰਬੰਧ ਦੀ ਈਜਾਦ ਕੀਤੀ ਗਈ ਹੈ। ਚਾਹੇ ਹਾਲੇ ਤੱਕ ਇਹ ਸੀਮਤ ਪੱਧਰ 'ਤੇ ਕੀਤਾ ਜਾ ਰਿਹਾ ਹੈ ਪਰ ਇਸ ਨੂੰ ਹੋਰ ਵੀ ਵਿਸ਼ਾਲ ਕਰਨ ਦੀ ਜ਼ਰੂਰਤ ਹੋਵੇਗੀ। ਚੋਣਾਂ ਦੌਰਾਨ ਅਕਸਰ ਚੋਣ ਜ਼ਾਬਤੇ ਦੀ ਉਲੰਘਣ ਦੀਆਂ ਖ਼ਬਰਾਂ ਵੀ ਮਿਲਦੀਆਂ ਹਨ। ਕਮਿਸ਼ਨ ਦੀ ਇਸ ਪੱਖੋਂ ਅਕਸਰ ਆਲੋਚਨਾ ਵੀ ਕੀਤੀ ਜਾਂਦੀ ਹੈ ਅਤੇ ਉਸ ਨੂੰ ਵਧੇਰੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀਆਂ ਅਪੀਲਾਂ ਵੀ ਕੀਤੀਆਂ ਜਾਂਦੀਆਂ ਹਨ।
ਅਸੀਂ ਸਮਝਦੇ ਹਾਂ ਕਿ ਏਨੇ ਵਿਸ਼ਾਲ ਪ੍ਰਬੰਧ ਵਿਚ ਚੋਣ ਕਮਿਸ਼ਨ ਦੀ ਪਹੁੰਚ ਵਧੇਰੇ ਪਾਰਦਰਸ਼ਤਾ ਵਾਲੀ ਹੋਣੀ ਚਾਹੀਦੀ ਹੈ, ਜੋ ਲੋਕ ਮਨਾਂ ਵਿਚ ਵਿਸ਼ਵਾਸ ਪੈਦਾ ਕਰਨ ਵਾਲੀ ਹੋਵੇ। ਆਉਂਦੇ ਸਾਲ ਦੇ ਸ਼ੁਰੂ ਵਿਚ ਪੰਜਾਬ ਸਮੇਤ 5 ਰਾਜਾਂ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੇ ਦੂਸਰੇ ਚੋਣ ਕਮਿਸ਼ਨਰਾਂ ਨਾਲ ਰਾਜਾਂ ਅਤੇ ਕੇਂਦਰ ਪ੍ਰਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਵਰਚੂਅਲ ਕਾਨਫ਼ਰੰਸ ਕੀਤੀ ਹੈ ਅਤੇ ਆਉਂਦੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਹੈ। ਚੋਣ ਕਮਿਸ਼ਨਰ ਨੇ ਇਨ੍ਹਾਂ ਅਧਿਕਾਰੀਆਂ ਨੂੰ ਪਿਛਲੀਆਂ ਹੋਈਆਂ ਚੋਣਾਂ ਦੇ ਤਜਰਬਿਆਂ ਅਤੇ ਰਹਿ ਗਈਆਂ ਖਾਮੀਆਂ ਨੂੰ ਆਧਾਰ ਬਣਾ ਕੇ ਇਨ੍ਹਾਂ ਚੋਣਾਂ ਲਈ ਪ੍ਰਬੰਧ ਕਰਨ ਲਈ ਕਿਹਾ ਹੈ। ਚੋਣ ਕਮਿਸ਼ਨਰ ਵਲੋਂ ਚੋਣਾਂ ਦੌਰਾਨ ਮਿਲਦੀਆਂ ਸ਼ਿਕਾਇਤਾਂ ਨੂੰ ਨਿਸਚਿਤ ਸਮੇਂ ਵਿਚ ਦੂਰ ਕਰਨ ਲਈ ਪ੍ਰਬੰਧ ਕੀਤੇ ਜਾਣ ਲਈ ਵੀ ਕਿਹਾ ਗਿਆ ਹੈ ਅਤੇ ਇਹ ਵੀ ਕਿਹਾ ਹੈ ਕਿ ਲਗਾਤਾਰ ਕੀਤੇ ਯਤਨਾਂ ਨਾਲ ਆਉਂਦੀਆਂ ਚੋਣਾਂ ਵਿਚ ਨਿਰਪੱਖਤਾ ਅਤੇ ਪ੍ਰਬੰਧਾਂ ਵਿਚ ਕੁਸ਼ਲਤਾ ਲਿਆਂਦੀ ਜਾਵੇ। ਵਿਸ਼ੇਸ਼ ਤੌਰ 'ਤੇ ਈ.ਵੀ.ਐਮ. ਸਬੰਧੀ ਅਜਿਹੇ ਪ੍ਰਬੰਧ ਕਰਨ ਲਈ ਚੋਣ ਕਮਿਸ਼ਨ ਵਲੋਂ ਹਦਾਇਤਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨਾਲ ਇਹ ਮਹਿਫੂਜ਼ ਵੀ ਰਹਿ ਸਕਣ ਅਤੇ ਇਨ੍ਹਾਂ ਵਿਚਲੀ ਪਾਰਦਰਸ਼ਤਾ ਨੂੰ ਵੀ ਬਣਾਈ ਰੱਖਿਆ ਜਾ ਸਕੇ। ਅਸੀਂ ਚੋਣ ਕਮਿਸ਼ਨ ਵਲੋਂ ਆਜ਼ਾਦ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਾਉਣ ਲਈ ਹੁਣ ਤੋਂ ਹੀ ਚੁੱਕੇ ਜਾ ਰਹੇ ਇਨ੍ਹਾਂ ਕਦਮਾਂ ਦੀ ਪ੍ਰਸੰਸਾ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਉਸ ਵਲੋਂ ਅਪਣਾਈਆਂ ਗਈਆਂ ਅਜਿਹੀਆਂ ਨੀਤੀਆਂ ਨਾਲ ਭਾਰਤੀ ਲੋਕਤੰਤਰ ਨੂੰ ਵਧੇਰੇ ਮਜ਼ਬੂਤ ਬਣਾਉਣ 'ਚ ਸਹਾਇਤਾ ਮਿਲ ਸਕੇਗੀ।

-ਬਰਜਿੰਦਰ ਸਿੰਘ ਹਮਦਰਦ

ਚੰਪਾਰਨ ਦੇ ਕਿਸਾਨ ਮੋਰਚੇ ਦੀ ਅਹਿਮੀਅਤ

ਈਸਟ ਇੰਡੀਆ ਕੰਪਨੀ ਨੇ ਦੱਖਣੀ ਭਾਰਤ 'ਤੇ ਆਪਣੀ ਹਕੂਮਤ ਕਾਇਮ ਕਰਕੇ ਬੰਗਾਲ ਅਤੇ ਬਿਹਾਰ ਵਿਚ ਕੰਪਨੀ ਦੇ ਭਾਈਵਾਲਾਂ, ਹਿੱਸੇਦਾਰਾਂ ਤੇ ਅੰਗਰੇਜ਼ ਅਫ਼ਸਰਾਂ ਨੇ ਵੱਡੀਆਂ ਜਗੀਰਾਂ ਹਥਿਆ ਲਈਆਂ ਤੇ ਸੈਂਕੜੇ ਏਕੜਾਂ ਦੇ ਵੱਡੇ-ਵੱਡੇ ਫਾਰਮ ਬਣਾ ਲਏ। ਕਿਉਂਕਿ ਬੰਗਾਲ ਤੇ ਉਸ ...

ਪੂਰੀ ਖ਼ਬਰ »

ਚੰਗੇ ਸ਼ਬਦਾਂ ਦੀ ਸੰਗਤ

'ਸ਼ਬਦ' ਇਕ ਅਜਿਹਾ ਮਾਧਿਅਮ ਹੈ, ਜਿਸ ਨਾਲ ਇਕ ਵਿਅਕਤੀ ਦੂਜੇ ਵਿਅਕਤੀ ਅੱਗੇ ਆਪਣੇ ਭਾਵਾਂ ਨੂੰ ਪੇਸ਼ ਕਰ ਸਕਦਾ ਹੈ। ਅਸੀਂ ਕਿਸੇ ਨਾਲ ਸੰਪਰਕ ਵਿਚ ਸ਼ਬਦਾਂ ਰਾਹੀਂ ਹੀ ਆਉਂਦੇ ਹਾਂ। ਜਦੋਂ ਕੋਈ ਬੱਚਾ ਇਸ ਸੰਸਾਰ ਵਿਚ ਜਨਮ ਲੈਂਦਾ ਹੈ ਤਾਂ ਉਸ ਸਮੇਂ ਉਸ ਨੂੰ ਸ਼ਬਦਾਂ ਦਾ ਕੋਈ ...

ਪੂਰੀ ਖ਼ਬਰ »

ਛੇਤੀ ਹੀ ਪ੍ਰਧਾਨਗੀ ਦੀਆਂ ਚੋਣਾਂ ਦਾ ਐਲਾਨ ਕਰ ਸਕਦੀ ਹੈ ਕਾਂਗਰਸ

ਕਾਂਗਰਸ ਛੇਤੀ ਹੀ ਪਾਰਟੀ ਪ੍ਰਧਾਨ ਦੀਆਂ ਚੋਣਾਂ ਦਾ ਐਲਾਨ ਕਰਨ ਜਾ ਰਹੀ ਹੈ। ਸੂਤਰਾਂ ਅਨੁਸਾਰ ਚੋਣ ਪ੍ਰਕਿਰਿਆ ਦਾ ਅਮਲ ਜੁਲਾਈ ਦੇ ਪਹਿਲੇ ਹਫ਼ਤੇ ਸ਼ੁਰੂ ਹੋ ਸਕਦਾ ਹੈ, ਜਿਸ ਵਿਚ ਰਾਹੁਲ ਗਾਂਧੀ ਵੀ ਹਿੱਸਾ ਲੈਣਗੇ। ਜਦੋਂਕਿ ਦੂਜੇ ਪਾਸੇ ਜੀ-23 ਲੀਡਰਾਂ ਦਾ ਧੜਾ, ਜਿਸ ਦੀ ...

ਪੂਰੀ ਖ਼ਬਰ »

ਸੰਤਾਲੀ ਦੀ ਵੰਡ ਦੇ ਦੁਖੜੇ

1947 ਦੀ ਦੇਸ਼ ਵੰਡ ਦਾ ਸਾਕਾ ਕਾਫੀ ਹੱਦ ਤੱਕ ਹਿਟਲਰ ਦੀਆਂ ਕਰਤੂਤਾਂ ਨਾਲ ਮਿਲਦਾ ਜੁਲਦਾ ਸੀ। ਸੱਤ ਦਹਾਕੇ ਲੰਘ ਜਾਣ ਉੱਤੇ ਵੀ ਇਸ ਦੀਆਂ ਦਿਲ ਕੰਬਾਊ ਵਾਰਦਾਤਾਂ ਲੋਕਾਂ ਦੀ ਜ਼ਬਾਨ ਉੱਤੇ ਹਨ। ਹੁਸ਼ਿਆਰਪੁਰ ਜ਼ਿਲ੍ਹੇ ਦਾ ਸਾਂਵਲ ਧਾਮੀ ਪੰਜਾਬ ਦੇ ਪਿੰਡਾਂ ਤੇ ਕਸਬਿਆਂ ਦੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX