ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  24 minutes ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  28 minutes ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  36 minutes ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  40 minutes ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  44 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  48 minutes ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  53 minutes ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 minute ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 1 hour ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 1 hour ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 1 hour ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 1 hour ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 2 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 2 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 2 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 2 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 3 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 3 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਜਾ ਸਕਦੈ ਮੁੱਖ ਮੰਤਰੀ - ਮੀਡੀਆ ਰਿਪੋਰਟਾਂ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ...
ਸੁਨੀਲ ਜਾਖੜ ਦੇ ਹੱਕ ਵਿਚ ਆਏ 38 ਵਿਧਾਇਕ - ਕਰੀਬੀ ਦਾ ਵੱਡਾ ਦਾਅਵਾ
. . .  about 4 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕਾਂਗਰਸ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਪਾਰਟੀ ਵਿਧਾਇਕਾਂ ਨੂੰ ਫ਼ੋਨ ਕਰਕੇ ਗੱਲਬਾਤ ਕੀਤੀ ਗਈ ਹੈ। ਜਿਸ ਵਿਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇ, ਇਸ ਬਾਰੇ ਸਲਾਹ ਲਈ ਗਈ ਹੈ। ਜਾਣਕਾਰੀ ਅਨੁਸਾਰ ਸੁਨੀਲ ਜਾਖੜ ਦੇ ਹੱਕ ਵਿਚ 38 ਵਿਧਾਇਕਾਂ ਦਾ ਸਮਰਥਨ ਹੈ...
ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ਅੰਦਰ ਘੁਸਪੈਠ
. . .  about 4 hours ago
ਖਾਲੜਾ,19 ਸਤੰਬਰ (ਜੱਜਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ. ਦੀ ਸਰਹੱਦੀ ਚੌਂਕੀ ਕੇ.ਐਸ. ਵਾਲਾ ਦੇ ਅਧੀਨ ਆਉਂਦੇ ਖੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤੀ ਖੇਤਰ ਅੰਦਰ ਘੁਸਪੈਠ ਕੀਤੀ ਗਈ, ਜਿਸ ਦੀ ਆਵਾਜ਼ ਸੁਣਨ 'ਤੇ...
ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  1 minute ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  about 5 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  about 5 hours ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  1 minute ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਹਾੜ ਸੰਮਤ 553
ਿਵਚਾਰ ਪ੍ਰਵਾਹ: ਕਿਸੇ ਗੱਲ ਬਾਰੇ ਸਿਰਫ ਜਾਣ ਲੈਣਾ ਹੀ ਕਾਫੀ ਨਹੀਂ, ਸਗੋਂ ਉਸ 'ਤੇ ਅਮਲ ਵੀ ਕਰਨਾ ਚਾਹੀਦਾ ਹੈ। -ਗੇਟੇ

ਮਾਨਸਾ

ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਬਿਆਨ ਨੂੰ ਕਿਸਾਨਾਂ ਨੇ ਆੜੇ ਹੱਥੀਂ ਲਿਆ

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 19 ਜੂਨ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਉਸ ਬਿਆਨ ਨੂੰ ਆੜੇ ਹੱਥੀਂ ਲਿਆ ਹੈ, ਜਿਸ 'ਚ ਉਨ੍ਹਾਂ ਤਿੰਨੇ ਖੇਤੀ ਕਾਨੂੰਨ ਨਾ ਵਾਪਸ ਹੋਣ ਦੀ ਗੱਲ ਕੀਤੀ ਹੈ | ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਲਗਾਏ ਧਰਨਿਆਂ ਮੌਕੇ ਕਿਸਾਨ ਆਗੂਆਂ ਨੇ ਅਹਿਦ ਕੀਤਾ ਕਿ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਅੰਦੋਲਨ ਮਘਦਾ ਰਹੇਗਾ | ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਕੇਂਦਰ ਦੀ ਮੋਦੀ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦੇਵੇਗਾ ਕਿਉਂਕਿ ਨਵੇਂ ਪਾਸ ਕੀਤੇ ਗਏ ਕਾਨੂੰਨ ਕਿਰਤੀ ਵਿਰੋਧੀ ਹਨ | ਇਸੇ ਦੌਰਾਨ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਲਗਾਏ ਧਰਨੇ 263ਵੇਂ ਦਿਨ 'ਚ ਸ਼ਾਮਿਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਜੇਕਰ ਇਹ ਕਾਨੂੰਨ ਇੰਨ-ਬਿੰਨ ਲਾਗੂ ਹੋ ਜਾਂਦੇ ਹਨ ਤਾਂ ਇਨ੍ਹਾਂ ਨਾਲ ਕਿਸਾਨ, ਮਜ਼ਦੂਰ, ਛੋਟੇ ਦੁਕਾਨਦਾਰ, ਆੜ੍ਹਤੀਆਂ ਦੇ ਨਾਲ ਨਾਲ ਹਰ ਵਰਗ ਹਰ ਪੱਖੋਂ ਤਬਾਹ ਹੋ ਜਾਵੇਗਾ | ਉਨ੍ਹਾਂ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਧਰਨਿਆਂ 'ਚ ਕਾਫ਼ਲੇ ਬੰਨ੍ਹ ਕੇ ਪਹੁੰਚਣ | ਇਸ ਮੌਕੇ ਸੁਖਚਰਨ ਸਿੰਘ ਦਾਨੇਵਾਲੀਆ, ਮੇਜਰ ਸਿੰਘ, ਤੇਜ ਸਿੰਘ ਚਕੇਰੀਆਂ, ਜਸਵੰਤ ਸਿੰਘ ਜਵਾਹਰਕੇ, ਹਰਬੰਸ ਸਿੰਘ ਤਾਲਬਵਾਲਾ, ਸੁਖਵਿੰਦਰ ਸਿੰਘ ਮਾਨਸਾ, ਬਲਵਿੰਦਰ ਸ਼ਰਮਾ, ਰਤਨ ਭੋਲਾ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਦੇਸ਼ ਦੇ ਹਰ ਵਰਗ ਦੀ ਦੁਸ਼ਮਣ ਬਣੀ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਇਸੇ ਸੰਦਰਭ 'ਚ ਹੀ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਵਲੋਂ ਖੇਤੀ ਕਾਨੂੰਨ ਰੱਦ ਨਾ ਕਰਨ ਸਬੰਧੀ ਬਿਆਨ ਦਿੱਤੇ ਗਏ ਹਨ | ਇਸ ਮੌਕੇ ਮਹਿੰਦਰ ਸਿੰਘ ਦਿਆਲਪੁਰਾ, ਸੱਤਪਾਲ ਸਿੰਘ ਬਰ੍ਹੇ, ਸਵਰਨ ਸਿੰਘ ਬੋੜਾਵਾਲ, ਭੁਪਿੰਦਰ ਗੁਰਨੇ ਕਲਾਂ, ਤੇਜ ਰਾਮ ਅਹਿਮਦਪੁਰ ਆਦਿ ਹਾਜ਼ਰ ਸਨ |
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕਰੇਲਵੇ ਪਾਰਕਿੰਗ ਵਿਚ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਲੰਮੇ ਸਮੇਂ ਤੋਂ ਧਰਨਿਆਂ 'ਤੇ ਬੈਠੇ ਕਿਸਾਨਾਂ ਨੂੰ ਇਨਸਾਫ਼ ਨਹੀਂ ਦੇ ਰਹੀ ਤੇ ਪਿਛਲੇ ਪੰਜ ਮਹੀਨਿਆਂ ਤੋਂ ਗੱਲਬਾਤ ਤੋਂ ਭੱਜ ਰਹੀ ਹੈ ਪਰ ਕਿਸਾਨ ਆਪਣੇ ਮੋਰਚੇ 'ਤੇ ਡਟੇ ਹੋਏ ਹਨ, ਜੋ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਅੰਦੋਲਨ ਖ਼ਤਮ ਕਰਨਗੇ | ਧਰਨੇ ਨੂੰ ਤਾਰਾ ਚੰਦ ਬਰੇਟਾ, ਦਰਸ਼ਨ ਸਿੰਘ ਮੰਘਾਣੀਆਂ, ਜਸਕਰਨ ਸਿੰਘ ਬਰੇਟਾ, ਬਲਜੀਤ ਕੌਰ ਧਰਮਪੁਰਾ, ਛੱਜੂ ਸਿੰਘ ਬਰੇਟਾ, ਚਰਨਜੀਤ ਕੌਰ ਧਰਮਪੁਰਾ, ਪਰਮਜੀਤ ਕੌਰ ਬਹਾਦਰਪੁਰ, ਰਾਣੀ ਕੌਰ ਬਹਾਦਰਪੁਰ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ ਅੱਗੇ ਕਿਸਾਨਾਂ ਦਾ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਕਿ ਆਗੂਆਂ ਨੇ ਕਿਹਾ ਕਿ ਅਗਲੇ ਦਿਨਾਂ 'ਚ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਅੰਦੋਲਨ 'ਚ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰਹੇਗਾ | ਧਰਨੇ ਨੂੰ ਸੁਖਦੇਵ ਸਿੰਘ ਖੁਡਾਲ, ਗੁਰਪਿਆਰ ਸਿੰਘ ਖੁਡਾਲ, ਅਮਰੀਕ ਸਿੰਘ ਕਿਸ਼ਨਗੜ੍ਹ, ਕਰਮਜੀਤ ਸਿੰਘ ਸੰਘਰੇੜੀ, ਜਗਸੀਰ ਸਿੰਘ ਖੁਡਾਲ, ਜਸਵਿੰਦਰ ਕੌਰ ਬਹਾਦਰਪੁਰ, ਸੁਖਦੇਵ ਸਿੰਘ ਕਿਸ਼ਨਗੜ੍ਹ, ਸੁੱਖਾ ਸਿੰਘ ਕਿਸ਼ਨਗੜ੍ਹ ਨੇ ਸੰਬੋਧਨ ਕੀਤਾ |

ਵਜ਼ੀਫ਼ਾ ਘੁਟਾਲੇ ਦੇ ਵਿਰੋਧ 'ਚ 'ਆਪ' ਦੀ 5 ਰੋਜ਼ਾ ਭੁੱਖ ਹੜਤਾਲ ਸਮਾਪਤ

ਮਾਨਸਾ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਵਲੋਂ ਵਜ਼ੀਫ਼ੇ ਘੁਟਾਲੇ ਦੇ ਵਿਰੋਧ 'ਚ ਸ਼ੁਰੂ ਕੀਤੀ 5 ਰੋਜ਼ਾ ਭੁੱਖ ਹੜਤਾਲ ਸਮਾਪਤ ਹੋ ਗਈ ਹੈ | ਅੱਜ ਭੁੱਖ ਹੜਤਾਲ 'ਤੇ ਕੌਂਸਲਰ ਰਾਣੀ ਕੌਰ, ਆਰਤੀ ਗਰਗ ਬੁਢਲਾਡਾ, ਰੈਨੂੰ ਚਾਵਲਾ, ਸੀਲਾ ਰਾਣੀ, ਸ਼ਰਨਜੀਤ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਕੋਰੋਨਾ ਨਾਲ 1 ਮੌਤ

ਮਾਨਸਾ, 19 ਜੂਨ (ਵਿ. ਪ੍ਰਤੀ.)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਜਿੱਥੇ ਅੱਜ 1 ਵਿਅਕਤੀ ਦੀ ਮੌਤ ਹੋ ਗਈ ਹੈ ਉੱਥੇ 27 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ | 55 ਕੋਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ | ਇਸ ਵਕਤ ਜ਼ਿਲੇ੍ਹ 'ਚ 237 ਸਰਗਰਮ ਕੇਸ ਹਨ | ...

ਪੂਰੀ ਖ਼ਬਰ »

ਰੇਲਵੇ ਰੋਡ ਬੁਢਲਾਡਾ ਉੱਪਰ ਲੱਗੇ ਮਲਬੇ ਦੇ ਢੇਰ, ਦੁਕਾਨਦਾਰ ਪੇ੍ਰਸ਼ਾਨ

ਬੁਢਲਾਡਾ, 19 ਜੂਨ (ਸੁਨੀਲ ਮਨਚੰਦਾ)-ਸਥਾਨਕ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੋਰਾਨ ਸਬੰਧਿਤ ਠੇਕੇਦਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਬਾਜ਼ਾਰਾਂ ਅਤੇ ਦੁਕਾਨਾਂ ਦੇ ਅੱਗੇ ਮਲਬੇ ਦੇ ਢੇਰ ਨਾ ਚੁੱਕਣ ਕਾਰਨ ਦੁਕਾਨਦਾਰ ਅਤੇ ਰਾਹਗੀਰ ਹੋਏ ਪ੍ਰੇਸ਼ਾਨ ਹਨ | ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਖਾਲੀ ਅਸਾਮੀਆਂ ਤੁਰੰਤ ਭਰਨ ਦੀ ਮੰਗ

ਮਾਨਸਾ, 19 ਜੂਨ (ਵਿਸ਼ੇਸ਼ ਪ੍ਰਤੀਨਿਧ)- ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਤੇ ਆਗੂ ਗੁਰਜੰਟ ਸਿੰਘ ਬੱਛੋਆਣਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੰਮੇ ਸਮੇਂ ਤੋਂ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ ...

ਪੂਰੀ ਖ਼ਬਰ »

ਕੋਰੋਨਾ ਮੌਤ ਦਰ ਤੇ ਨਵੇਂ ਮਾਮਲੇ ਘਟਦਿਆਂ ਹੀ ਲੋਕ ਨਿਯਮਾਂ ਦੀਆਂ ਧੱਜੀਆਂ ਉਡਾਉਣ ਲੱਗੇ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 19 ਜੂਨ- ਮਾਨਸਾ ਜ਼ਿਲੇ੍ਹ 'ਚ ਕੋਰੋਨਾ ਮੌਤ ਦਰ ਤੇ ਨਵੇਂ ਮਾਮਲੇ ਘਟਦਿਆਂ ਹੀ ਲੋਕ ਕੋਵਿਡ-19 ਨਿਯਮਾਂ ਦੀ ਉਲੰਘਣਾ ਹੀ ਨਹੀਂ ਕਰ ਰਹੇ ਬਲਕਿ ਧੱਜੀਆਂ ਉਡਾਉਣ ਲੱਗੇ ਹਨ | ਵਿਗਿਆਨੀਆਂ ਵਲੋਂ ਅਗਲੇ ਮਹੀਨਿਆਂ 'ਚ ਭਿਆਨਕ ਕੋਰੋਨਾ ਲਹਿਰ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਖੰਘਣ ਨਹੀਂ ਦਿੱਤਾ ਜਾਵੇਗਾ-ਡਾ. ਨਰਿੰਦਰ ਭਾਰਗਵ

ਮਾਨਸਾ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲੇ੍ਹ 'ਚ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਖੰਘਣ ਨਹੀਂ ਦਿੱਤਾ ਜਾਵੇਗਾ | ਜਿੱਥੇ ਥਾਣਿਆਂ 'ਚ ਪਤਵੰਤਿਆਂ ਨੂੰ ਪੂਰਨ ਸਤਿਕਾਰ ਮਿਲੇਗਾ ਉੱਥੇ ਸ਼ਰਾਰਤੀ ਅਨਸਰਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ | ਇਹ ...

ਪੂਰੀ ਖ਼ਬਰ »

ਦਲਿਤ ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਮਜ਼ਦੂਰ ਮੁਕਤੀ ਮੋਰਚਾ ਨੇ ਰੋਸ ਮਾਰਚ ਕੱਢਿਆ

ਭੀਖੀ, 19 ਜੂਨ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ)-ਪਿਛਲੇ ਦਿਨੀਂ ਨੇੜਲੇ ਪਿੰਡ ਮੱਤੀ ਵਿਖੇ ਝੋਨੇ ਦੀ ਲਵਾਈ ਦਾ ਰੇਟ ਤਹਿ ਕਰਨ ਸਮੇਂ ਹੋਈ ਤਕਰਾਰ ਮੌਕੇ ਦਲਿਤ ਮਜ਼ਦੂਰ ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਮਜ਼ਦੂਰ ਮੁਕਤੀ ਮੋਰਚੇ ਵੱਲੋਂ ਸਥਾਨਕ ਥਾਣੇ ਅੱਗੇ ...

ਪੂਰੀ ਖ਼ਬਰ »

ਜੇਕਰ ਫ਼ਸਲ ਦਾ ਮੁੱਲ ਕਿਸਾਨ ਤੈਅ ਕਰੇਗਾ ਤਾਂ ਕਿਰਤ ਦਾ ਮੁੱਲ ਮਜ਼ਦੂਰ ਤੈਅ ਕਰਨਗੇ-ਸਮਾਉਂ

ਬੁਢਲਾਡਾ, 19 ਜੂਨ (ਸਵਰਨ ਸਿੰਘ ਰਾਹੀ)-ਪਿੰਡ ਬੀਰੋਕੇ ਕਲਾਂ ਵਿਖੇ ਦਲਿਤ ਮਜ਼ਦੂਰਾਂ ਦੇ ਰੱਖੇ ਇਕੱਠ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾ: ਭਗਵੰਤ ਸਿੰਘ ਸਮਾਉਂ ਨੇ ਕਿਹਾ ਕਿ ਪੰਜਾਬ 'ਤੇ ਵਾਰੋ-ਵਾਰੀ ਰਾਜ ਕਰਨ ਵਾਲੀਆਂ ...

ਪੂਰੀ ਖ਼ਬਰ »

'ਆਪ' ਵਲੋਂ ਬਹੁਪੱਖੀ ਸ਼ਖ਼ਸੀਅਤ ਜੋਗਿੰਦਰ ਕਾਕਾ ਦਾ ਸਨਮਾਨ

ਭੁੱਚੋ ਮੰਡੀ, 19 ਜੂਨ (ਪਰਵਿੰਦਰ ਸਿੰਘ ਜੌੜਾ)-ਆਮ ਆਦਮੀ ਪਾਰਟੀ ਵਲੋਂ ਬਹੁਪੱਖੀ ਸ਼ਖ਼ਸੀਅਤ ਜੋਗਿੰਦਰ ਕਾਕਾ ਦੇ 'ਆਪ' ਵਿਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 2017 ਦੀਆਂ ਚੋਣਾਂ ਵਿਚ 'ਆਪ' ਦੀ ਟਿਕਟ 'ਤੇ ਪਹਿਲੀ ਵਾਰ ਚੋਣ ਲੜ ਕੇ 50 ਹਜ਼ਾਰ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਬੁੱਧੀਜੀਵੀਆਂ ਦੀ ਰਿਹਾਈ ਲਈ ਕਨਵੈਨਸ਼ਨ ਉਪਰੰਤ ਮੁਜ਼ਾਹਰਾ

ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭੀਮਾ ਕੋਰੇਗਾਉਂ ਝੂਠੇ ਕੇਸ ਵਿਚ 16 ਬੁੱਧੀਜੀਵੀਆਂ ਦੀਆਂ ਗਿ੍ਫ਼ਤਾਰੀਆਂ ਦੇ ਅਮਲ ਦੇ ਤਿੰਨ ਸਾਲ ਪੂਰੇ ਹੋਣ 'ਤੇ ਜਮਹੂਰੀ ਅਧਿਕਾਰ ਸਭਾ, ਪੰਜਾਬ ਵਲੋਂ ਜਮਹੂਰੀ ਚੇਤਨਾ ਪਸਾਰ ਪੰਦਰਵਾੜੇ ਦੇ ਪ੍ਰੋਗਰਾਮਾਂ ਦੀ ਲੜੀ ਤਹਿਤ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਹਲਕਾ ਮੌੜ ਅਤੇ ਰਾਮਪੁਰਾ ਦੇ ਨਵੇਂ ਅਹੁਦੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 19 ਜੂਨ (ਰਣਜੀਤ ਸਿੰਘ ਰਾਜੂ)-ਜਥੇਬੰਦਕ ਢਾਂਚੇ ਦੇ ਵਿਸਥਾਰ ਤਹਿਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਯੂਥ ਵਿੰਗ ਦੇ ਐਲਾਨੇ ਅਹੁਦੇਦਾਰਾਂ ...

ਪੂਰੀ ਖ਼ਬਰ »

ਮਾਤਾ ਸੁੰਦਰੀ ਗਰਲਜ਼ ਕਾਲਜ 'ਚ ਐਤਕੀਂ ਕਈ ਅਹਿਮ ਵਿਸ਼ਿਆਂ ਦੀ ਪੜ੍ਹਾਈ ਸ਼ੁਰੂ ਹੋਵੇਗੀ- ਡਾ. ਬਰਿੰਦਰ ਕੌਰ

ਮਾਨਸਾ, 19 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਇਸ ਸੈਸ਼ਨ ਦੌਰਾਨ ਕਈ ਅਹਿਮ ਵਿਸ਼ਿਆਂ ਦੀ ਪੜ੍ਹਾਈ ਸ਼ੁਰੂ ਕੀਤੀ ਜਾਵੇਗੀ | ਪੰਜਾਬੀ ਯੂਨੀਵਰਸਿਟੀ ਨੇ ਡਿਫੈਂਸ ਸਟੱਡੀਜ਼ ਅਤੇ ਜੌਗਰਫੀ ਵਿਸ਼ੇ ਚਲਾਉਣ ਦੀ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਇਸ ਵਾਰ ਬਰ੍ਹੇ ਦਾ ਜੋੜ ਮੇਲਾ ਨਹੀਂ ਭਰੇਗਾ

ਬੁਢਲਾਡਾ, 19 ਜੂਨ (ਸੁਨੀਲ ਮਨਚੰਦਾ)-ਨੇੜਲੇ ਪਿੰਡ ਬਰ੍ਹੇ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਸਾਲਾਨਾ 3 ਰੋਜ਼ਾ ਧਾਰਮਿਕ ਜੋੜ ਮੇਲਾ ਇਸ ਵਾਰ ਕੋਰੋਨਾ ਮਹਾਂਮਾਰੀ ਕਾਰਨ ਨਹੀਂ ਭਰੇਗਾ | ਇਹ ਜਾਣਕਾਰੀ ਦਿੰਦਿਆਂ ਲੋਕਲ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਪਾਲ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਵਾਏ

ਮਾਨਸਾ, 19 ਜੂਨ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਪੰਚਮੁਖੀ ਬਾਲਾ ਜੀ ਸੇਵਾ ਸੰਮਤੀ ਵਲੋਂ 10ਵਾਂ ਕੋਰੋਨਾ ਵੈਕਸੀਨ ਕੈਂਪ ਲੁਆਇੰਸ ਕਲੱਬ ਨੇੜੇ ਚੁਗਲੀ ਘਰ ਵਿਖੇ ਸੰਮਤੀ ਦੇ ਚੇਅਰਮੈਨ ਰਾਘਵ ਸਿੰਗਲਾ ਦੀ ਅਗਵਾਈ ਵਿਚ ਲਗਾਇਆ ਗਿਆ | ਉਦਘਾਟਨ ਨਗਰ ਕੌਂਸਲ ਮਾਨਸਾ ਦੀ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX