ਤਾਜਾ ਖ਼ਬਰਾਂ


ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  16 minutes ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  48 minutes ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  58 minutes ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  about 1 hour ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 1 hour ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 1 hour ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 2 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 2 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 2 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 2 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  about 3 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  about 3 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 3 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 2 hours ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 4 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  about 5 hours ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  about 6 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 6 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਫਰੀਦਕੋਟ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਆਦੇਸ਼ 13 ਅਗਸਤ 2021 ਤੱਕ ਲਾਗੂ ਰਹਿਣਗੇ |
ਮੈਰਿਜ ਪੈਲਿਸਾਂ 'ਚ ਹਵਾਈ ਫਾਇਰ ਕਰਨ 'ਤੇ ਪਾਬੰਦੀ
ਗੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਵਿਚ ਵਿਆਹ ਸ਼ਾਦੀਆਂ, ਸਮਾਜਿਕ/ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿਚ ਆਮ ਜਨਤਾ ਵਲੋਂ ਹਵਾਈ ਫਾਇਰ ਕੀਤੇ ਜਾਂਦੇ ਹਨ | ਜਿਸ ਕਰਕੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਡਰ ਰਹਿੰਦਾ ਹੈ | ਇਸ ਲਈ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਸਮਾਜਿਕ/ਧਾਰਮਿਕ ਸਮਾਰੋਹਾਂ, ਜਲਸੇ, ਮੈਰਿਜ ਪੈਲਿਸਾਂ ਆਦਿ ਵਿਚ ਹਵਾਈ ਫਾਇਰ ਕਰਨ 'ਤੇ ਪਾਬੰਦੀ ਲਗਾਈ ਗਈ | ਇਹ ਪਾਬੰਦੀ 13 ਅਗਸਤ 2021 ਤੱਕ ਲਾਗੂ ਰਹੇਗੀ
ਚਾਇਨਾ ਡੋਰ ਵੇਚਣ 'ਤੇ ਪਾਬੰਦੀ
ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਪਤੰਗਾਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕਾਫ਼ੀ ਮਾਤਰਾ ਵਿਚ ਕੀਤੀ ਜਾਂਦੀ ਹੈ | ਚਾਈਨਾ ਡੋਰ ਸੂਤੀ ਧਾਗੇ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫੀ ਮਜ਼ਬੂਤ ਹੁੰਦੀ ਹੈ, ਜਿਸ ਦੇ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਤੇ ਕੰਨ ਕੱਟਣ ਆਦਿ ਦੀਆਂ ਘਟਨਾਵਾਂ ਵਾਪਰ ਦੀਆਂ ਹਨ ਅਤੇ ਇਹ ਡੋਰ ਮਨੁੱਖੀ ਜਾਨਾਂ ਤੇ ਪਸ਼ੂ/ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ | ਇਸ ਸਭ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ |
ਹੁੱਕਾ ਬਾਰ ਪੀਣ 'ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਹੁੱਕਾ ਬਾਰਾਂ ਤੇ ਪਾਬੰਦੀ ਲਗਾਈ ਹੈ | ਜ਼ਿਲ੍ਹੇ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ ਅਤੇ ਹੋਰ ਜਨਤਕ ਸਥਾਨਾਂ ਵਿਚ ਹੁੱਕਾ ਪੀਣ ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ |
ਮਿਲਟਰੀ ਰੰਗ ਦੀ ਵਰਦੀ ਤੇ ਵਹਨਾਂ ਦੀ ਖ਼ਰੀਦੋ-ਫਰੋਖਤ, ਹੋਰਡਿੰਗ ਲਗਾਉਣ 'ਤੇ ਪਾਬੰਦੀ
ਜ਼ਿਲ੍ਹਾ ਫ਼ਰੀਦਕੋਟ ਦੀ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖ਼ਰੀਦ, ਵੇਚ ਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਪੈਂਦੀਆਂ ਮਿਊਾਸਪਲ ਕਮੇਟੀਆਂ ਦੀ ਹਦੂਦ ਅੰਦਰ ਸਰਕਾਰੀ ਰਸਤਿਆਂ, ਚੌਂਕਾਂ 'ਚ ਹੋਰਡਿੰਗ ਲਗਾਉਣ 'ਤੇ ਪਾਬੰਦੀ ਰਹੇਗੀ |
ਗ਼ੈਰ ਰਜਿਸਟਰਡ ਐਂਬੂਲੈਂਸਾਂ 'ਤੇ ਪਾਬੰਦੀ
ਜ਼ਿਲ੍ਹਾ ਫ਼ਰੀਦਕੋਟ ਅੰਦਰ ਚੱਲ ਰਹੀਆਂ ਐਂਬੂਲੈਂਸਾਂ ਜੋ ਕਿ ਰਜਿਸਟਰਡ ਨਹੀਂ ਹਨ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਅੰਦਰ ਬਹੁਤ ਸਾਰੀਆਂ ਐਂਬੂਲੈਂਸਾਂ ਬਿਨਾਂ ਪਰਮਿਟ 'ਤੇ ਚੱਲ ਰਹੀਆਂ ਹਨ ਤੇ ਇਹ ਵਹੀਕਲਜ਼ ਐਂਬੂਲੈਂਸ ਦੇ ਤੌਰ 'ਤੇ ਰਜਿਸਟਡ ਵੀ ਨਹੀਂ ਹਨ | ਇਨਾਂ ਐਂਬੂਲੈਂਸਾਂ ਵਿਚ ਮਰੀਜ਼ਾਂ ਲਈ ਮੁੱਢਲੀਆਂ ਸਹੂਲਤਾਂ ਵੀ ਨਹੀਂ ਹੁੰਦੀਆਂ | ਅਜਿਹੀਆਂ ਐਂਬੂਲੈਂਸਾਂ ਮਰੀਜ਼ ਦੀ ਜ਼ਿੰਦਗੀ ਨਾਲ ਖਿਲਵਾੜ ਦਾ ਕਾਰਨ ਬਣਦੀਆਂ ਹਨ ਅਤੇ ਐਂਬੂਲੈਂਸ ਦੇ ਮਾਲਕਾਂ ਅਤੇ ਚਾਲਕਾਂ ਵਲੋਂ ਗ਼ਰੀਬ ਮਰੀਜ਼ ਤੋਂ ਆਪਣੀ ਮਨ ਮਰਜੀ ਦਾ ਰੇਟ ਵਸੂਲ ਕੀਤਾ ਜਾਂਦਾ ਹੈ | ਇਸ ਸਭ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਗੈਰ ਰਜਿਸਟਰਡ ਐਂਬੂਲੈਂਸਾਂ 'ਤੇ ਪਾਬੰਦੀ ਲਗਾਈ ਹੈ |
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਬਰਗਾੜੀ ਅਨਾਜ ਮੰਡੀ ਵਿਚ ਧਾਰਮਿਕ, ਸਮਾਜਿਕ ਧਰਨੇ/ਮੁਜ਼ਾਹਰੇ ਕਰਨ 'ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਨੇ ਪਿੰਡ ਬਰਗਾੜੀ ਦੀ ਅਨਾਜ ਮੰਡੀ ਵਿਚ ਕਿਸੇ ਵੀ ਧਾਰਮਿਕ/ਸਮਾਜਿਕ ਧਰਨੇ ਮੁਜ਼ਾਹਰੇ ਕਰਨ 'ਤੇ ਪਾਬੰਦੀ ਲਗਾਈ ਹੈ | ਇਹ ਪਾਬੰਦੀ 13 ਅਗਸਤ 2021 ਤੱਕ ਲਾਗੂ ਰਹੇਗੀ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਧਾਰਮਿਕ/ਸਮਾਜਿਕ ਜਥੇਬੰਦੀਆਂ ਵਲੋਂ ਬਰਗਾੜੀ ਵਿਖੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨੂੰ ਲੈ ਕੇ ਦਾਣਾ ਮੰਡੀ ਵਿਖੇ ਧਰਨੇ ਮੁਜ਼ਾਹਰੇ ਕੀਤੇ ਜਾਂਦੇ ਹਨ, ਜਿਸ ਨਾਲ ਇਲਾਕਾ ਨਿਵਾਸੀਆਂ ਅਤੇ ਹੋਰ ਸਮੂਹ ਸਾਧ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਦੀ ਹੈ | ਇਨ੍ਹਾਂ ਧਰਨਿਆਂ ਮੁਜ਼ਾਹਰਿਆਂ ਵਿਚ ਹੁੰਦੇ ਇਕੱਠ ਵਿਚ ਕਈ ਵਾਰ ਗੈਰ ਸਮਾਜੀ ਅਨਸਰ ਸ਼ਾਮਿਲ ਹੋ ਸਕਦੇ ਹਨ ਜੋ ਭਾਰੀ ਇਕੱਠ ਦਾ ਫਾਇਦਾ ਉਠਾ ਕੇ ਕਿਸੇ ਵੇਲੇ ਕੋਈ ਅਣ ਸੁਖਾਵੀਂ ਘਟਨਾ ਕਰ ਸਕਦੇ ਹਨ, ਜਿਸ ਨਾਲ ਮਨੁੱਖੀ ਜਾਨ ਮਾਲ ਦਾ ਨੁਕਸਾਨ ਹੋ ਸਕਦਾ ਹੈ |
ਹੋਟਲ, ਰੈਸਟੋਰੈਂਟ ਮਾਲਕ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ
ਜ਼ਿਲ੍ਹਾ ਫ਼ਰੀਦਕੋਟ 'ਚ ਜੋ ਵੀ ਹੋਟਲ ਤੇ ਰੈਸਟੋਰੈਂਟ ਚੱਲ ਰਹੇ ਹਨ, ਉਹ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ ਲਈ ਸਬੰਧਿਤ ਵਿਭਾਗ ਜਿਵੇਂ ਕਿ ਸੀਨੀਅਰ ਪੁਲਿਸ ਕਪਤਾਨ, ਕਾਰਜਕਾਰੀ ਇੰਜਨੀਅਰ ਪ੍ਰਾਂਤਕ ਮੰਡਲ ਭ ਤੇ ਮ ਸ਼ਾਖਾ, ਲੋਕ ਨਿਰਮਾਣ, ਜ਼ਿਲ੍ਹਾ ਨਗਰ ਯੋਜਨਾਕਾਰ, ਸਬੰਧਿਤ ਉਪ ਮੰਡਲ ਮੈਜਿਸਟ੍ਰੇਟ/ਨਗਰ ਕੌਸਲਾਂ ਤੇ ਫਾਇਰ ਅਫ਼ਸਰਾਂ ਆਦਿ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਹੋਣ ਤੋਂ ਬਾਅਦ ਲੋੜੀਂਦੀ ਪ੍ਰਵਾਨਗੀ ਦਿੱਤੇ ਜਾਣ ਲਈ ਹੁਕਮ ਜਾਰੀ ਕੀਤੇ ਜਾ ਸਕਣ | ਇਸ ਖ਼ਬਰ ਦੇ ਪ੍ਰਕਾਸ਼ਿਤ ਹੋਣ ਤੋਂ 15 ਦਿਨ ਦੇ ਅੰਦਰ-ਅੰਦਰ ਸਮਰਥ ਅਧਿਕਾਰੀ ਨੂੰ ਪੇਸ਼ ਕਰਨ, ਤਾਂ ਜੋ ਇਸ ਬਾਰੇ ਯੋਗ ਫ਼ੈਸਲਾ ਲਿਆ ਜਾ ਸਕੇ | ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਜਿਹੜੇ ਹੋਟਲ ਜਾਂ ਰੈਸਟੋਰੈਂਟ ਨਵੇਂ ਬਣ ਰਹੇ ਹਨ, ਉਹ ਫੌਰੀ ਤੌਰ 'ਤੇ 15 ਦਿਨਾਂ ਦੇ ਅੰਦਰ ਅੰਦਰ ਇਸ ਸਬੰਧੀ ਇਤਰਾਜ਼ਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ | ਸਰਟੀਫਿਕੇਟ ਨਾ ਲੈਣ ਦੀ ਸੂਰਤ 'ਚ ਸਾਰੇ ਦਾ ਸਾਰਾ ਕੰਮ ਬੰਦ ਕੀਤਾ ਜਾਵੇਗਾ | ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਲਈ ਸਮੇਂ-ਸਮੇਂ 'ਤੇ ਸਾਲਾਨਾ ਨਿਰੀਖਣ ਕਰਵਾਇਆ ਜਾਵੇਗਾ | ਹੁਕਮਾਂ ਅਨੁਸਾਰ ਚੱਲ ਰਹੇ ਹੋਟਲ, ਰੈਸਟੋਰੈਂਟ ਜਾਂ ਨਵੇਂ ਬਣਾਏ ਜਾ ਰਹੇ ਵਿਚ ਕਈ ਤਰ੍ਹਾਂ ਨਾਲ ਤਕਨੀਕੀ ਪੱਖਾਂ ਤੋਂ ਕਈ ਕਮੀਆਂ ਰਹਿ ਜਾਂਦੀਆਂ ਹਨ, ਜੋ ਆਉਣ ਵਾਲੀ ਜਨਤਾ ਲਈ ਖਤਰੇ ਦਾ ਕਾਰਨ ਬਣ ਜਾਂਦੀਆਂ ਹਨ, ਜਿਸ ਨਾਲ ਜਾਨਮਾਲ ਦਾ ਨੁਕਸਾਨ ਹੋ ਸਕਦਾ ਹੈ | ਇਹ ਹੁਕਮ 13 ਅਗਸਤ 2021 ਤੱਕ ਲਾਗੂ ਰਹਿਣਗੇ |

ਨਿਸ਼ਕਾਮ ਸਿੱਖ ਵੈੱਲਫੇਅਰ ਕੌ ਾਸਲ ਵਲੋਂ ਦੋ ਕਰੋੜ ਪਚਾਸੀ ਲੱਖ ਦੇ ਵਜ਼ੀਫੇ ਜਾਰੀ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਪਿਛਲੇ ਸਮੇਂ ਦੌਰਾਨ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵਲੋਂ ਪੰਜਾਬ ਦੇ ਕਿੱਤਾਮੁਖੀ ਕੋਰਸ ਕਰ ਰਹੇ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਲਈ ਵਜ਼ੀਫਿਆਂ ਵਾਸਤੇ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ, ਉਨ੍ਹਾਂ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਸਾਦਿਕ, 20 ਜੂਨ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਪਿੰਡ ਸਾਦਿਕ ਵਿਖੇ ਇਕ ਨੌਜਵਾਨ ਵਲੋਂ ਘਰੇਲੂ ਪ੍ਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਟਹਿਲ ਸਿੰਘ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਪੰਜਾਬ ਦੇ ਮਾਹੌਲ ਨੂੰ ਮੁੜ ਵਿਗਾੜ ਕੇ ਲਾਹਾ ਲੈਣ ਦੀ ਤਾਕ 'ਚ- ਸੇਖੋਂ

ਸਾਦਿਕ, 20 ਜੂਨ (ਗੁਰਭੇਜ ਸਿੰਘ ਚੌਹਾਨ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦਿੱਤ ਸਿੰਘ ਸੇਖੋਂ ਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਟੇਕ ਸਿੰਘ ਸਿੱਧੂ ਜੋ ਅੱਜ ਸਾਦਿਕ ਇਲਾਕੇ ਵਿਚ ਕੁਝ ਸ਼ੋਕ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਪੁੱਜੇ ਸਨ, ਨੇ ਵਾਪਸੀ 'ਤੇ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 25 ਨਵੇਂ ਮਾਮਲੇ ਆਏ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 25 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 311 ਹੋ ਗਈ ਹੈ | ਮਿਸ਼ਨ ...

ਪੂਰੀ ਖ਼ਬਰ »

ਚੰਦ ਭਾਨ ਡਰੇਨ ਦਾ ਪੁਲ ਬੰਦ ਹੋਣ ਕਰਕੇ ਦਰਜਨਾਂ ਪਿੰਡਾਂ ਦੇ ਵਾਸੀ ਪ੍ਰੇਸ਼ਾਨ

ਰੁਪਾਣਾ, 20 ਜੂਨ (ਜਗਜੀਤ ਸਿੰਘ)-ਇਕ ਪਾਸੇ ਤਾਂ ਪੰਜਾਬ ਸਰਕਾਰ ਸੜਕਾਂ ਤੇ ਪੁਲਾਂ ਦੀ ਨਵੀਂ ਉਸਾਰੀ ਅਤੇ ਮੁਰੰਮਤ 'ਤੇ ਕਰੋੜਾਂ ਰੁਪਏ ਖ਼ਰਚਣ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਟੁੱਟੇ ਪੁਲਾਂ ਤੋਂ ਆਪਣੀਆਂ ਜਾਨਾਂ ਨੂੰ ਖ਼ਤਰੇ ਵਿਚ ਪਾ ਕੇ ਲੋਕਾਂ ਨੂੰ ਉੱਪਰੋਂ ਲੰਘਣ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਲ ਸਿੰਘ ਵਾਲਾ ਨੇ ਜ਼ਿਲ੍ਹੇ 'ਚੋ ਾ ਪਹਿਲਾ ਸਥਾਨ ਕੀਤਾ ਪ੍ਰਾਪਤ

ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਪ੍ਰਾਇਮਰੀ ਸਕੂਲ ਦਲ ਸਿੰਘ ਵਾਲਾ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਸਮਾਰਟ ਸਕੂਲਾਂ 'ਚੋ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਫ਼ਰੀਦਕੋਟ ਵਿਚੋਂ ਬੈਡਮਿੰਟਨ ਦਾ ਸਮਾਰਟ ਖੇਡ ਮੈਦਾਨ ਬਣਾਉਣ ...

ਪੂਰੀ ਖ਼ਬਰ »

ਫ਼ਰੀਦਕੋਟ ਦੇ ਸਾਦਿਕ ਚੌ ਾਕ ਤੋਂ ਕੋਤਵਾਲੀ ਚੌ ਾਕ ਤੱਕ ਸੜਕ ਬਣਾਉਣ ਦੀ ਮੰਗ

ਫ਼ਰੀਦਕੋਟ, 20 ਜੂਨ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦੇ ਸਾਦਿਕ ਚੌਂਕ ਤੋਂ ਕੋਤਵਾਲੀ ਚੌਂਕ ਤੱਕ ਦੀ ਮੇਨ ਸੜਕ ਦੀ ਸੀਵਰੇਜ ਪੈਣ ਦੇ ਬਾਵਜੂਦ ਹਾਲਤ ਤਰਸਯੋਗ ਬਣੀ ਹੋਈ ਹੈ | ਇਸ ਸੜਕ ਤੋਂ ਲੰਘਣ ਵਾਲੇ ਸੈਂਕੜੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਗਰਮੀ ਦੇ ਪ੍ਰਕੋਪ ਤੋਂ ਬਚਾਉਣ ਲਈ ਪੌਦਿਆਂ ਦੀ ਦੇਖ ਭਾਲ ਜ਼ਰੂਰੀ- ਬਰਾੜ

ਫ਼ਰੀਦਕੋਟ, 20 ਜੂਨ (ਸਤੀਸ਼ ਬਾਗ਼ੀ)-ਰੋਜ਼ ਇੰਨਕਲੇਵ ਵਿਕਾਸ ਤੇ ਭਲਾਈ ਸੁਸਾਇਟੀ ਵਲੋਂ ਪਾਰਕ ਦੀ ਦੇਖਭਾਲ ਕਰਨ ਲਈ ਪ੍ਰਧਾਨ ਰਜਿੰਦਰ ਸਿੰਘ ਬੱਬੂ ਬਰਾੜ ਤੇ ਸਮੂਹ ਮੈਂਬਰਾਂ ਨੇ ਪੌਦਿਆਂ ਨੂੰ ਕੀੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਦਵਾਈ ਦਾ ਛਿੜਕਾਓ ਕਰਕੇ ਪੌਦਿਆਂ ...

ਪੂਰੀ ਖ਼ਬਰ »

ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਹੋਈ

ਫ਼ਰੀਦਕੋਟ, 20 ਜੂਨ (ਸਤੀਸ਼ ਬਾਗ਼ੀ)-ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਦੀ ਮੀਟਿੰਗ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਜਗਤਾਰ ਸਿੰਘ ਮਾਨ ਬੀ.ਪੀ.ਈ.ਓ. ਫ਼ਰੀਦਕੋਟ ਬਲਾਕ-1 ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐੱਸ.ਸੀ./ਬੀ.ਸੀ. ਅਧਿਆਪਕ ਵਰਗ ਨਾਲ ਸਬੰਧਿਤ ਕਈ ਅਹਿਮ ਮਸਲਿਆਂ ...

ਪੂਰੀ ਖ਼ਬਰ »

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸ਼ਹੀਦੀ ਦਿਹਾੜਾ ਮਨਾਇਆ

ਜੈਤੋ, 20 ਜੂਨ (ਭੋਲਾ ਸ਼ਰਮਾ)-ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੇੜਲੇ ਪਿੰਡ ਦਬੜ੍ਹੀਖਾਨਾ ਵਿਖੇ ਠੰਡੇ-ਮਿੱਠੇ ਪਾਣੀ ਦੀ ਛਬੀਲ ਲਾ ਕੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਫਲਸਫੇ ਨਾਲ ਜੁੜਨ ਦੀ ਅਪੀਲ ਕੀਤੀ ...

ਪੂਰੀ ਖ਼ਬਰ »

ਪਿੰਡ ਸੋਥਾ ਤੋਂ ਰੁਪਾਣਾ ਡਰੇਨ ਦੀ ਸਫ਼ਾਈ ਕਰਵਾਉਣ ਦੀ ਮੰਗ

ਰੁਪਾਣਾ, 20 ਜੂਨ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਵਾਸੀ ਬੋਹੜ ਸਿੰਘ ਬਰਾੜ, ਹਰਚਰਨ ਸਿੰਘ ਖਹਿਰਾ, ਸੁਖਦੇਵ ਸਿੰਘ, ਨਛੱਤਰ ਸਿੰਘ, ਪਵਨ ਸਿੰਘ, ਕੇਵਲ ਸਿੰਘ, ਨਿਰੰਜਨ ਸਿੰਘ ਆਦਿ ਦੱਸਿਆ ਕਿ ਰੁਪਾਣਾ ਤੇ ਸੋਥਾ ਵਾਸੀਆਂ ਦੇ ਨਿਕਾਸੀ ਪਾਣੀ ਲਈ ਪੰਜਾਬ ਸਰਕਾਰ ਵਲੋਂ ਸਾਡੀਆਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਵਲੋਂ 2022 ਦੀਆਂ ਚੋਣਾਂ ਲਈ ਵਿਚਾਰ ਵਿਟਾਂਦਰਾ

.ਫਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਦਰਮਿਆਨ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਦੇ ਗ੍ਰਹਿ ਵਿਖੇ ਮੀਟਿੰਗ ਹੋਈ | ਇਸ ਮੀਟਿੰਗ ਵਿਚ ਦੋਵਾਂ ਹੀ ਪਾਰਟੀਆਂ ਦੇ ਆਗੂਆਂ ਨੇ ਆਉਣ ਵਾਲੀਆਂ 2022 ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਪਿਤਾ ਦਿਵਸ ਮਨਾਇਆ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਸੰਸਥਾ ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਆਨਲਾਈਨ ਪਿਤਾ ਦਿਵਸ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਇੰਜੀਨੀਅਰ ਚਮਨ ਲਾਲ ਗੁਲਾਟੀ ਅਤੇ ਪਿ੍ੰਸੀਪਲ ਯਸੂ ਧੀਂਗੜਾ ਨੇ ਦੱਸਿਆ ਕਿ ਪਿਤਾ ਦਿਵਸ ਨੂੰ ਸਮਰਪਿਤ ਵੱਖ-ਵੱਖ ਆਨਲਾਈਨ ...

ਪੂਰੀ ਖ਼ਬਰ »

ਸਰਕਾਰ ਲੋੜਵੰਦਾਂ ਨੂੰ ਨੌਕਰੀਆਂ ਦੇਵੇ- ਧਨੀ ਵਿਰਕ

ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਧਨਜੀਤ ਸਿੰਘ ਧਨੀ ਵਿਰਕ ਨੇ ਪੰਜਾਬ ਸਰਕਾਰ ਵਲੋਂ ਫ਼ਤਿਹਜੰਗ ਸਿੰਘ ਬਾਜਵਾ ਤੇ ਰਾਕੇਸ਼ ਪਾਂਡੇ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੇ ਜਾਣ ਦੀ ਆਲੋਚਨਾ ਕਰਦਿਆਂ ...

ਪੂਰੀ ਖ਼ਬਰ »

ਬੀੜ ਸਿੱਖਾਂ ਵਾਲਾ ਵਿਖੇ 24 ਸਿਲਾਈ ਮਸ਼ੀਨਾਂ ਵੰਡੀਆਂ

ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਬੀੜ ਸਿੱਖਾਂ ਵਾਲਾ ਵਿਖੇ ਚੱਲ ਰਹੇ ਸਿਲਾਈ ਸੈਂਟਰ 'ਚ ਕੋਰਸ ਪੂਰਾ ਕਰਨ ਵਾਲੀਆਂ ਸਾਰੀਆਂ ਸਿੱਖਿਆਰਥਣਾਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਆਤਮ ਨਿਰਭਰ ਬਣਨ ਲਈ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ)-ਸੁੁਤੰਤਰਤਾ ਸੰਗਰਾਮੀ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ ਵਿਖੇ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਇਸ ਵਾਰ ਕੋਵਿਡ-19 ਮਹਾਂਮਾਰੀ ਕਾਰਨ ਆਪਣੇ-ਆਪਣੇ ਘਰਾਂ ਵਿਚ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ...

ਪੂਰੀ ਖ਼ਬਰ »

ਸਵ. ਸੁਰਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 20 ਜੁੂਨ (ਮੋਹਰ ਸਿੰਘ ਗਿੱਲ)-ਸੇਵਾ ਮੁਕਤ ਅਧਿਆਪਕਾ ਸੁਰਿੰਦਰ ਕੌਰ ਪਤਨੀ ਸਵਰਗੀ ਮਾਸਟਰ ਸੁਖਦੇਵ ਸਿੰਘ ਮਾਨ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਸਥਾਨਕ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਹੋਇਆ | ਭਾਈ ਰਣਜੀਤ ਸਿੰਘ ਵਾੜਾਦਰਾਕਾ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX