ਤਾਜਾ ਖ਼ਬਰਾਂ


ਮਨੀਪੁਰ ਦੇ ਮੁੱਖ ਮੰਤਰੀ ਵਲੋਂ ਮੀਰਾਬਾਈ ਚਾਨੂੰ ਨੂੰ ਇਕ ਕਰੋੜ ਦਾ ਇਨਾਮ
. . .  1 day ago
ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਰਾਮ ਸਿੰਘ ਰਾਣਾ ਦਾ ਕਿਸਾਨਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਸਿੰਘੂ ਬਾਰਡਰ 'ਤੇ ਸਥਿਤ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਕਿਸਾਨ ਸੰਘਰਸ਼ ਪੰਜਾਬ ਦੇ ਸੁਲਤਾਨਵਿੰਡ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ...
ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਉਤਰੀ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 day ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  1 day ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  1 day ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਸਿਹਤ ਵਿਭਾਗ ਦੇ ਸਟਾਫ਼ ਦੀ ਵੱਡੀ ਅਣਗਹਿਲੀ, ਔਰਤ ਨੂੰ ਇਕੋ ਵਕਤ ਦੇ ਦਿੱਤੀਆਂ ਕੋਵਿਡਸ਼ੀਲਡ ਦੀਆਂ ਦੋਵੇਂ ਖ਼ੁਰਾਕਾਂ
. . .  1 day ago
ਪਠਾਨਕੋਟ, 24 ਜੁਲਾਈ (ਚੌਹਾਨ) - ਪਠਾਨਕੋਟ ਜ਼ਿਲ੍ਹੇ ਵਿਚ ਸਿਹਤ ਵਿਭਾਗ ਦੇ ਸਟਾਫ਼ ਵਲੋਂ ਵੱਡੀ ਅਣਗਹਿਲੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਕਮਿਊਨਿਟੀ ਹੈਲਥ ਸੈਂਟਰ ਬਧਾਣੀ ਵਿਖੇ ਇਕ ਔਰਤ ਨੂੰ ਕੋਵਿਡ ਦੀਆਂ ਇਕ ਸਮੇਂ ਦੋ ਖੁਰਾਕਾਂ ਲਗਾ ਦਿੱਤੀਆਂ ਗਈਆਂ। ਟੀਕਾਕਰਨ ਲਈ ਆਈ ਔਰਤ...
ਜਲੰਧਰ ਵਿਚ ਦਿਹਾੜੇ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਗੜਾ ਰੋਡ 'ਤੇ ਸਥਿਤ ਮਨੀਪੁਰਮ ਗੋਲਡ ਲੋਨ ਦਫ਼ਤਰ ਵਿਚ ਦਿਨ ਦਿਹਾੜੇ ਲੁਟੇਰਿਆਂ ਵਲੋਂ ਲੁੱਟ...
ਫਗਵਾੜਾ ਵਿਖੇ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ
. . .  1 day ago
ਜਲੰਧਰ, 24 ਜੁਲਾਈ - ਫਗਵਾੜਾ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਭਾਜਪਾ ਨੇਤਾ ਅਤੇ ਕਿਸਾਨ ਆਹਮੋ ਸਾਹਮਣੇ ਹੋ ...
ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਲਈ ਕੀਤਾ ਨਕਦ ਇਨਾਮ ਦੇਣ ਦਾ ਐਲਾਨ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਭਾਰਤੀ ਉਲੰਪਿਕ ਐਸੋਸੀਏਸ਼ਨ ਨੇ ਟੋਕਿਓ ਵਿਚ ਤਗਮੇ ਜਿੱਤਣ ਵਾਲੇ ਅਥਲੀਟ ਕੋਚਾਂ ਨੂੰ ਨਕਦ...
ਸਰੋਵਰ ਵਿਚ ਡੁੱਬਣ ਨਾਲ ਇੱਕ ਲੜਕੇ ਦੀ ਮੌਤ
. . .  1 day ago
ਹੰਡਿਆਇਆ/ ਬਰਨਾਲਾ, 24 ਜੁਲਾਈ (ਗੁਰਜੀਤ ਸਿੰਘ ਖੁੱਡੀ) - ਸਰੋਵਰ ਵਿਚ ਨਹਾਉਂਦੇ ਸਮੇਂ ਡੁੱਬਣ ਨਾਲ ਇੱਕ ਲੜਕੇ ਦੀ ...
ਪੁਰਾਣੀ ਰੰਜਸ਼ ਤਹਿਤ ਚੱਲੀ ਗੋਲੀ ,ਇੱਕ ਗੰਭੀਰ ਜ਼ਖ਼ਮੀ
. . .  1 day ago
ਖਾਸਾ,ਅਟਾਰੀ, 24 ਜੁਲਾਈ (ਗੁਰਨੇਕ ਸਿੰਘ ਪੰਨੂ) - ਅੱਜ ਦੁਪਹਿਰ 12 ਵਜੇ ਦੇ ਕਰੀਬ ਪਿੰਡ ਰੋੜਾਵਾਲ ਨਜ਼ਦੀਕ ਅਟਾਰੀ ਦੇ ਪੁਰਾਣੀ ਰੰਜਸ਼ ਤਹਿਤ ਝਗੜੇ ...
ਜਰਮਨੀ ਦੇ ਭਾਰਤ ਵਿਚ ਰਾਜਦੂਤ ਵਾਲਟਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ ) - ਜਰਮਨੀ ਦੇ ਭਾਰਤ ਵਿਚ ਰਾਜਦੂਤ ਮਿਸਟਰ ਵਾਲਟਰ ਜੇ ਲਿੰਡਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ...
2022 ਦੀਆਂ ਵਿਧਾਨ ਸਭਾ ਚੋਣਾ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਖ ਮੰਤਰੀ ਦਾ ਚਿਹਰਾ ਸੁਖਬੀਰ ਸਿੰਘ ਬਾਦਲ ਹੋਣਗੇ - ਸਿੰਗਲਾ
. . .  1 day ago
ਪਟਿਆਲਾ, 24 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ) - 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਤੌ...
ਖਾਸਾ ਆਰਮੀ ਕੈਂਟ ਨਜ਼ਦੀਕ ਭਿਆਨਕ ਹਾਦਸਾ, ਇਕ ਫ਼ੌਜੀ ਦੀ ਮੌਤ
. . .  1 day ago
ਖਾਸਾ,24 ਜੁਲਾਈ (ਗੁਰਨੇਕ ਸਿੰਘ ਪੰਨੂ) - ਬੀਤੀ ਰਾਤ ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ ਆਰਮੀ ਗੇਟ ਨੰਬਰ ਸੀ.ਪੀ 6 ਦੇ ਨਜ਼ਦੀਕ ਭਿਆਨਕ ...
ਅਫ਼ਗ਼ਾਨਿਸਤਾਨ ਵਿਚ ਰਹਿੰਦੇ ਭਾਰਤੀਆਂ ਨੂੰ ਚੌਕਸੀ ਵਰਤਣ ਲਈ ਕਿਹਾ ਗਿਆ, ਸਥਿਤੀ ਬਣੀ ਹੋਈ ਹੈ ਖ਼ਤਰਨਾਕ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਅਫ਼ਗ਼ਾਨਿਸਤਾਨ ਵਿਚ ਸੁਰੱਖਿਆ ਸਥਿਤੀ ਖ਼ਤਰਨਾਕ ਬਣੀ ਹੋਈ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਅਫ਼ਗ਼ਾਨਿਸਤਾਨ ...
ਆਈ. ਸੀ. ਐੱਸ .ਈ ਅਤੇ ਆਈ.ਐੱਸ. ਸੀ. ਨੇ ਨਤੀਜੇ ਕੀਤੇ ਘੋਸ਼ਿਤ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਆਈ. ਸੀ. ਐੱਸ .ਈ ਨੇ ਦਸਵੀਂ ਜਮਾਤ ਅਤੇ ਆਈ.ਐੱਸ. ਸੀ...
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਸਰਹੱਦੀ ਸਕੂਲਾਂ ਦਾ ਅਚਨਚੇਤ ਦੌਰਾ
. . .  1 day ago
ਖਾਲੜਾ, 24 ਜੁਲਾਈ (ਜੱਜਪਾਲ ਸਿੰਘ ਜੱਜ) 26 ਜੁਲਾਈ ਨੂੰ ਦਸਵੀਂ ਗਿਆਰ੍ਹਵੀਂ ਅਤੇ...
ਛੱਪੜ 'ਚੋਂ ਮਿਲੀ ਨਵ ਜਨਮੇਂ ਬੱਚੇ ਦੀ ਲਾਸ਼
. . .  1 day ago
ਗੁਰਾਇਆ, 24 ਜੁਲਾਈ(ਬਲਵਿੰਦਰ ਸਿੰਘ) - ਪਿੰਡ ਬੁੰਡਾਲਾ ਦੇ ਛੱਪੜ ਨੇੜਿਉਂ ਇਕ ਨਵ ਜਨਮੇਂ ਬੱਚੇ ਦੀ ਲਾਸ਼....
ਸੋਨੇ ਦੀ ਤਸਕਰੀ ਕਰਨ ਵਾਲਾ ਰੈਕਟ ਆਇਆ ਕਾਬੂ, ਏਅਰਪੋਰਟ ਸਟਾਫ਼ ਸਣੇ ਸੱਤ ਕਾਬੂ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਦਿੱਲੀ ਏਅਰਪੋਰਟ ਕਸਟਮਜ਼ ਨੇ ਸੋਨੇ ਦੀ ਤਸਕਰੀ ਦੇ ਇਕ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ...
ਤਗਮਾ ਜਿੱਤਣ ਤੋਂ ਬਾਅਦ ਮੀਰਾ ਬਾਈ ਚਾਨੂੰ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਵੇਟ ਲਿਫਟਰ ਮੀਰਾ ਬਾਈ ਚਾਨੂੰ ਦਾ ਕਹਿਣਾ ਹੈ ਕਿ ਉਹ ਤਗਮਾ ਜਿੱਤ ਕੇ ਬਹੁਤ...
ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ ਦੇ ਵਧੇ ਰੇਟਾਂ ਕਾਰਨ ਗੋਲਡਨ ਗੇਟ ਵਿਖੇ ਕਿਸਾਨ ਆਗੂਆਂ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨ ਯੂਨੀਅਨ ਦੇ ਇਕਾਈ ਸਰਕਲ ਪ੍ਰਧਾਨ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾਂ ...
ਸ੍ਰੀ ਚਮਕੌਰ ਸਾਹਿਬ ਵਿਖੇ ਸਿੱਧੂ ਦੇ ਵਿਰੋਧ ਲਈ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਹੋ ਰਹੀਆਂ ਨੇ ਇਕੱਤਰ, ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
. . .  1 day ago
ਸ੍ਰੀ ਚਮਕੌਰ ਸਾਹਿਬ, 24 ਜੁਲਾਈ (ਜਗਮੋਹਨ ਸਿੰਘ ਨਾਰੰਗ) - ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸ੍ਰੀ ...
ਮਨੀਕਾ ਬੱਤਰਾ ਨੇ ਜਿੱਤਿਆ ਟੇਬਲ ਟੈਨਿਸ ਮਹਿਲਾ ਸਿੰਗਲ ਰਾਊਂਡ 1 ਦਾ ਮੈਚ
. . .  1 day ago
ਨਵੀਂ ਦਿੱਲੀ, 24 ਜੁਲਾਈ (ਅਜੀਤ ਬਿਊਰੋ) - ਟੋਕੀਓ ਉਲੰਪਿਕ 2020 ਵਿਚ ਮਨੀਕਾ ਬੱਤਰਾ ਨੇ ਬ੍ਰਿਟੇਨ ਦੀ ਟੀਨ-ਟੀਨ ਹੋ ਦੇ...
ਵਿਜੇ ਸਾਂਪਲਾ ਦਾ ਘਿਰਾਓ ਕਰਨ ਲਈ ਇਕੱਠੀਆਂ ਹੋਈਆਂ ਕਿਸਾਨ ਜਥੇਬੰਦੀਆਂ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਪਿੰਡ ਹਜਾਰਾ ਵਿਚ ਕਿਸਾਨ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਜਾਣਕਾਰੀ ਮਿਲੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਮੋਗਾ

ਅਕਾਲੀ-ਬਸਪਾ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ

ਬੱਧਨੀ ਕਲਾਂ, 20 ਜੂਨ (ਸੰਜੀਵ ਕੋਛੜ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਕਸਬਾ ਬੱਧਨੀ ਕਲਾਂ ਵਿਖੇ ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ ਅਕਾਲੀ ਦਲ ਤੇ ਕੇਵਲ ਸਿੰਘ ਸੈਦੋਕੇ ਲੋਕ ਸਭਾ ਹਲਕਾ ਇੰਚਾਰਜ ਬਸਪਾ ਦੀ ਅਗਵਾਈ 'ਚ ਹੋਈ | ਇਸ ਸਮੇਂ ਦੋਨੋ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਬੀਤੇ ਲੰਮੇ ਸਮੇਂ ਬਾਅਦ ਫਿਰ ਤੋਂ ਇੱਕਜੱੁਟ ਹੋਣ ਦੀ ਵਧਾਈ ਦਿੱਤੀ | ਇਸ ਸਮੇਂ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਨੇ ਇਕੱਤਰ ਹੋਏ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ 'ਚ ਇਹ ਦੋਨੋਂ ਭਾਈਵਾਲੀ ਪਾਰਟੀਆਂ ਵਿਰੋਧੀ ਪਾਰਟੀਆਂ ਦੇ ਹੌਸਲੇ ਪਸਤ ਕਰ ਦੇਣਗੀਆਂ, ਉਨ੍ਹਾਂ ਸਾਰੇ ਵਰਕਰਾਂ ਨੂੰ ਹੁਣੇ ਤੋਂ ਹੀ ਕਮਰਕੱਸੇ ਕਸ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰਨ ਦਾ ਸੱਦਾ ਦਿੱਤਾ | ਬਸਪਾ ਦੇ ਇੰਚਾਰਜ ਕੇਵਲ ਸਿੰਘ ਸੈਦੋਕੇ ਨੇ ਗੱਠਜੋੜ ਪਾਰਟੀ ਵਲੋਂ ਮੈਦਾਨ 'ਚ ਉਤਾਰੇ ਜਾਣ ਵਾਲੇ ਉਮੀਦਵਾਰ ਦੇ ਹੱਕ 'ਚ ਨਿੱਤਰਨ ਦਾ ਭਰੋਸਾ ਦਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਸਪਾ ਦੇ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੱਥ ਹੋਰ ਵਧੇਰੇ ਮਜ਼ਬੂਤ ਕਰਨ ਦੀ ਅਪੀਲ ਕੀਤੀ | ਇਸ ਸਮੇਂ ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਜਗਦੀਪ ਸਿੰਘ ਗਟਰਾ ਜ਼ਿਲ੍ਹਾ ਪ੍ਰਧਾਨ ਯੂਥ, ਅਜੀਤਪਾਲ ਸਿੰਘ ਰਣੀਆਂ, ਜਥੇਦਾਰ ਹਰਿੰਦਰ ਸਿੰਘ ਰਣੀਆਂ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਵਰਕਰਾਂ ਨੂੰ ਪਿੰਡਾਂ 'ਚ ਤਾਲਮੇਲ ਕਮੇਟੀਆਂ ਦਾ ਗਠਨ ਕਰਕੇ ਲੋਕਾਂ ਨਾਲ ਮੇਲ ਜੋਲ ਕਰਕੇ ਆਉਣ ਵਾਲੀਆਂ ਚੋਣਾਂ ਸਬੰਧੀ ਸਰਗਰਮੀਆਂ ਤੇਜ਼ ਕਰਨ ਲਈ ਆਖਿਆ | ਮਾਲਵਾ ਜ਼ੋਨ-1 ਦੇ ਪ੍ਰਧਾਨ ਬਲਵਿੰਦਰਪਾਲ ਸਿੰਘ ਹੈਪੀ ਨੇ ਸਟੇਜ ਦੀ ਭੂਮਿਕਾ ਬਾਖ਼ੂਬੀ ਨਿਭਾਉਂਦਿਆਂ ਇਕੱਤਰ ਹੋਏ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਥੇਦਾਰ ਜਗਰੂਪ ਸਿੰਘ ਕੁੱਸਾ ਸਾਬਕਾ ਚੇਅਰਮੈਨ, ਖਣਮੁੱਖ ਭਾਰਤੀ ਚੇਅਰਮੈਨ, ਅਜੀਤਪਾਲ ਸਿੰਘ ਰਣੀਆਂ ਸਰਕਲ ਪ੍ਰਧਾਨ, ਜਗਦੀਪ ਸਿੰਘ ਗਟਰਾ ਜ਼ਿਲ੍ਹਾ ਪ੍ਰਧਾਨ ਯੂਥ, ਹਰਿੰਦਰ ਸਿੰਘ ਰਣੀਆਂ, ਸਤਵੰਤ ਸਿੰਘ ਸੱਤਾ, ਗੁਰਬਖ਼ਸ਼ ਸਿੰਘ ਰਣੀਆਂ, ਬਲਕਰਨ ਸਿੰਘ ਮਾਣੰੂਕੇ, ਇੰਦਰਜੀਤ ਸਿੰਘ ਰਾਜਾ, ਹਰਜਿੰਦਰ ਸਿੰਘ ਸੇਖੋਂ, ਕੇਵਲ ਸਿੰਘ ਸੈਦੋਕੇ, ਹਰਦੇਵ ਸਿੰਘ ਤਖਾਣਵੱਧ ਜ਼ਿਲ੍ਹਾ ਪ੍ਰਧਾਨ ਬਸਪਾ, ਬਿੱਕਰ ਸਿੰਘ ਬੱਧਨੀ ਕਲਾਂ, ਗੁਰਚਰਨ ਸਿੰਘ ਧੂੜਕੋਟ, ਸੇਵਕ ਸਿੰਘ ਮਾਣੰੂਕੇ, ਭਰਪੂਰ ਸਿੰਘ ਖੋਟੇ, ਸੰਪੂਰਨ ਸਿੰਘ ਫ਼ੌਜੀ, ਬਲਵੰਤ ਸਿੰਘ ਖੋਟੇ, ਸੁਖਮੰਦਰ ਸਿੰਘ ਰਾਮਾ, ਨਿਰਮਲ ਸਿੰਘ ਬੱਧਨੀ, ਬਲਤੇਜ ਸਿੰਘ, ਸੂਬੇਦਾਰ ਕੌਰ ਸਿੰਘ, ਬਾਬੂ ਸਿੰਘ ਬੱਧਨੀ, ਗੁਰਜੰਟ ਸਿੰਘ ਸੈਦੋਕੇ, ਜਗਤਾਰ ਸਿੰਘ ਫ਼ੌਜੀ, ਗੁਰਤੇਜ ਸਿੰਘ ਕਵੀਸ਼ਰ, ਵਿਜੇ ਸਿੰਘ ਤਖਾਣਵੱਧ, ਬਿੰਦਰ ਸਿੰਘ ਬੱਧਨੀ, ਜਗਸੀਰ ਸਿੰਘ ਕੁੱਸਾ, ਕੁਲਦੀਪ ਸਿੰਘ ਮਾਣਕ, ਕੁਲਜੀਤ ਸਿੰਘ ਬੱਧਨੀ, ਮਾਸਟਰ ਜ਼ੋਰਾਵਰ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ |

ਮੋਗਾ 'ਚ ਕੋਰੋਨਾ ਦਾ ਪ੍ਰਕੋਪ ਘਟਿਆ, 2230 ਲੋਕਾਂ ਦੀ ਹੋਈ ਵੈਕਸੀਨੇਸ਼ਨ

ਮੋਗਾ, 20 ਜੂਨ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਪ੍ਰਕੋਪ ਪੂਰੀ ਤਰ੍ਹਾਂ ਘੱਟ ਗਿਆ ਹੈ ਤੇ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਘੱਟ ਕੇ 10 ਦੇ ਪੱਧਰ ਤੋਂ ਵੀ ਥੱਲੇ ਚਲਿਆ ਗਿਆ ਹੈ ਤੇ ਅੱਜ ਮਹਿਜ਼ ਤਿੰਨ ਲੋਕਾਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ

ਨੱਥੂਵਾਲਾ ਗਰਬੀ, 20 ਜੂਨ (ਸਾਧੂ ਰਾਮ ਲੰਗੇਆਣਾ)-ਅੱਜ ਦੁਪਹਿਰ ਦੇ ਸਮੇਂ ਬਾਘਾ ਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਮੌਤ ਹੋ ਜਾਣ ਦੀ ਬੜੀ ਦੁਖਦਾਇਕ ਖ਼ਬਰ ਮਿਲੀ ਹੈ | ਉਕਤ ਮੋਟਰਸਾਈਕਲ ...

ਪੂਰੀ ਖ਼ਬਰ »

ਪੀ. ਪੀ. ਐੱਸ. ਸੀ. 'ਚ ਪੰਜਵਾਂ ਰੈ ਾਕ ਪ੍ਰਾਪਤ ਕਰਨ ਵਾਲੀ ਨਵਕਿਰਨ ਕੌਰ ਦੇ ਨਾਨਕੇ ਪਿੰਡ ਦਾਤਾ ਵਿਖੇ ਖ਼ੁਸ਼ੀ ਦੀ ਲਹਿਰ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੀ. ਪੀ. ਐੱਸ. ਸੀ. ਵਲੋਂ ਹਾਲ ਹੀ ਵਿਚ ਐਲਾਨੇ ਗਏ ਨਤੀਜੇ ਵਿਚ ਪੰਜਵਾਂ ਰੈਂਕ ਪ੍ਰਾਪਤ ਕਰਨ ਵਾਲੀ ਨਵਕਿਰਨ ਕੌਰ ਦੇ ਨਾਨਕੇ ਪਿੰਡ ਦਾਤਾ ਵਿਖੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪਿੰਡ ਦੇ ਸਾਬਕਾ ਸਰਪੰਚ ਗੁਰਿੰਦਰ ...

ਪੂਰੀ ਖ਼ਬਰ »

ਪੁਲਿਸ ਵਲੋਂ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਵਿਰੋਧੀ ਸਰਚ ਆਪ੍ਰੇਸ਼ਨ

ਨੱਥੂਵਾਲਾ ਗਰਬੀ, 20 ਜੂਨ (ਸਾਧੂ ਰਾਮ ਲੰਗੇਆਣਾ)-ਜ਼ਿਲ੍ਹਾ ਮੋਗਾ ਦੇ ਐੱਸ. ਐੱਸ. ਪੀ. ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤੇ ਡੀ. ਐੱਸ. ਪੀ. ਬਾਘਾ ਪੁਰਾਣਾ ਜਸਬਿੰਦਰ ਸਿੰਘ ਖਹਿਰਾ ਦੀ ਅਗਵਾਈ ਵਿਚ ਮਨਾਏ ਜਾ ਰਹੇ ਨਸ਼ਿਆਂ ਵਿਰੋਧੀ ਹਫ਼ਤੇ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਮੋਗਾ, 20 ਜੂਨ (ਗੁਰਤੇਜ ਸਿੰਘ)-ਥਾਣਾ ਬਾਘਾ ਪੁਰਾਣਾ ਅਧੀਨ ਆਉਂਦੇ ਇਕ ਪਿੰਡ 'ਚ ਨੌਜਵਾਨ ਵਲੋਂ ਘਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋ ਕੇ 15 ਸਾਲਾਂ ਨਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ...

ਪੂਰੀ ਖ਼ਬਰ »

ਪੁਲਿਸ ਵਲੋਂ ਅੰਤਰ ਜ਼ਿਲ੍ਹਾ ਲੁਟੇਰਾ ਗਿਰੋਹ ਦਾ ਪਰਦਾਫਾਸ਼

ਮੋਗਾ, 20 ਜੂਨ (ਗੁਰਤੇਜ ਸਿੰਘ)–ਸੀਨੀਅਰ ਪੁਲਿਸ ਕਪਤਾਨ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੋਗਾ ਪੁਲਿਸ ਨੇ ਬਾਘਾ ਪੁਰਾਣਾ ਥਾਣੇ ਦੇ ਖੇਤਰ ਵਿਚ ਹੋਏ ਕਤਲ ਕੇਸ ਸਮੇਤ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਲੁਟੇਰਿਆਂ ਦੇ ਅੰਤਰ ਜ਼ਿਲ੍ਹਾ ਗਿਰੋਹ ਦਾ ...

ਪੂਰੀ ਖ਼ਬਰ »

ਦੀ ਰਿਟਾਇਰਡ ਰੈਵੀਨਿਊ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 20 ਜੂਨ (ਅਸ਼ੋਕ ਬਾਂਸਲ)-ਦੀ ਰਿਟਾਇਰਡ ਰੈਵੀਨਿਊ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਇੱਥੇ ਅਸ਼ੋਕ ਕੁਮਾਰ ਵਰਮਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਨੇ ਸਰਕਾਰ ਦੁਆਰਾ ਜੋ ਛੇਵੇਂ ਤਨਖ਼ਾਹ ...

ਪੂਰੀ ਖ਼ਬਰ »

ਚਾਈਲਡ ਵੈੱਲਫੇਅਰ ਪੁਲਿਸ ਆਫ਼ੀਸਰਜ਼ ਦੀ 'ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ ਐਕਟ' ਤਹਿਤ ਟਰੇਨਿੰਗ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਮੋਗਾ ਮਨਦੀਪ ਪੰਨੂੰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਤਹਿਤ ਅੱਜ ਚਾਈਲਡ ਵੈੱਲਫੇਅਰ ਪੁਲਿਸ ਆਫ਼ੀਸਰਜ਼ ਨਾਲ ਜੁਡੀਸ਼ੀਅਲ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਅਤੇ ਟਰੱਕ ਆਪ੍ਰੇਟਰਾਂ ਦੀ ਸੂਬਾ ਪੱਧਰੀ ਇਕੱਤਰਤਾ ਹੋਈ

ਨੱਥੂਵਾਲਾ ਗਰਬੀ, 19 ਜੂਨ (ਸਾਧੂ ਰਾਮ ਲੰਗੇਆਣਾ)-ਸਮੁੱਚੇ ਟਰਾਂਸਪੋਰਟਰਾਂ ਅਤੇ ਟਰੱਕ ਆਪ੍ਰੇਟਰਾਂ ਦੀ ਸੂਬਾ ਪੱਧਰੀ ਇਕੱਤਰਤਾ ਬਾਘਾ ਪੁਰਾਣਾ ਸ਼ਹਿਰ ਦੀ ਮੋਗਾ ਸੜਕ ਉੱਪਰ ਸਥਿਤ ਗੁਰਦੁਆਰਾ ਚਰਨ ਕੰਵਲ ਸਾਹਿਬ (ਮਸਤਾਨ ਸਿੰਘ ਵਾਲਾ) ਵਿਖੇ ਹੋਈ ਜਿਸ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਨਈ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਨੇ ਪਾਰਕ ਲਈ ਬੈਂਚ ਅਤੇ ਡਸਟਬਿੰਨ ਦਾਨ ਕੀਤੇ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਈ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਮਾਜ ਸੇਵੀ ਨਵੀਨ ਸਿੰਗਲਾ ਦੀ ਅਗਵਾਈ ਵਿਚ ਸ਼ਹਿਰ ਦੀ ਕਾਇਆ ਕਲਪ ਕਰਨ ਵਾਸਤੇ ਨਿੱਤ ਨਵੇਂ ਕਾਰਜਾਂ ਨੂੰ ਸਰਅੰਜਾਮ ਦਿੱਤਾ ਜਾ ਰਿਹਾ ਹੈ | ਜਿੱਥੇ ਸ਼ਹਿਰ ...

ਪੂਰੀ ਖ਼ਬਰ »

'ਆਪ' ਆਗੂ ਲਾਡੀ ਢੋਸ ਦੇ ਨਾਲ ਰਾਜਬੀਰ ਕੰਗ ਅਤੇ ਸਾਥੀਆਂ ਨੇ ਕੀਤੀ ਵਿਸ਼ੇਸ਼ ਮੀਟਿੰਗ

ਫ਼ਤਿਹਗੜ੍ਹ ਪੰਜਤੂਰ, 19 ਜੂਨ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਦੇ ਦਰਵੇਸ਼ ਸਿਆਸਤਦਾਨ ਸਵ. ਜਥੇਦਾਰ ਕੁਲਦੀਪ ਸਿੰਘ ਢੋਸ ਦੇ ਸਪੁੱਤਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਆਪਣੇ ਪਿਤਾ ਦੇ ਪਾਏ ਹੋਏ ਪੂਰਨਿਆਂ 'ਤੇ ਚੱਲਦਿਆਂ ਰਾਜਨੀਤਕ ਖੇਤਰ ਵਿਚ ਵਿਚਰਦੇ ਹੋਏ ਆਮ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਨੇ ਆਨਲਾਈਨ ਯੋਗ ਦਿਵਸ ਮਨਾਇਆ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਵਿਚ ਜਿੱਥੇ ਵਿਦਿਆਰਥੀਆਂ ਨੂੰ ਆਨ-ਲਾਈਨ ਵਿੱਦਿਆ ਪ੍ਰਦਾਨ ਕਰ ਰਿਹਾ ਹੈ, ...

ਪੂਰੀ ਖ਼ਬਰ »

ਇੰਟਰਲਾਕ ਟਾਇਲਾਂ ਲਗਾ ਰਿਹਾ ਠੇਕੇਦਾਰ ਘੁਰਕੀ ਤੋਂ ਬਾਅਦ ਹੋਇਆ ਫ਼ਰਾਰ
ਵਾਰਡ ਨੰ.-47 ਦੀ ਅਕਾਲੀ ਕੌ ਾਸਲਰ ਨੇ ਵਿਧਾਇਕ 'ਤੇ ਲਗਾਏ ਵਿਕਾਸ ਕੰਮ ਰੁਕਵਾਉਣ ਦੇ ਦੋਸ਼

ਮੋਗਾ, 18 ਜੂਨ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-47 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਪੂਨਮ ਰਾਣੀ ਮਖੀਜਾ ਚੋਣ ਜਿੱਤੇ ਸਨ ਤੇ ਹੁਣ ਉਸ ਦੇ ਪਤੀ ਰਾਜ ਕੁਮਾਰ ਮਖੀਜਾ ਨੇ ਹਲਕਾ ਵਿਧਾਇਕ 'ਤੇ ਇਹ ਦੋਸ਼ ਲਗਾਇਆ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਵਾਰਡ ਨੰ.-47 ਦੀ ਅਕਾਲੀ ਕੌ ਾਸਲਰ ਨੇ ਵਿਧਾਇਕ 'ਤੇ ਲਗਾਏ ਵਿਕਾਸ ਕੰਮ ਰੁਕਵਾਉਣ ਦੇ ਦੋਸ਼

ਮੋਗਾ, 18 ਜੂਨ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-47 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਪੂਨਮ ਰਾਣੀ ਮਖੀਜਾ ਚੋਣ ਜਿੱਤੇ ਸਨ ਤੇ ਹੁਣ ਉਸ ਦੇ ਪਤੀ ਰਾਜ ਕੁਮਾਰ ਮਖੀਜਾ ਨੇ ਹਲਕਾ ਵਿਧਾਇਕ 'ਤੇ ਇਹ ਦੋਸ਼ ਲਗਾਇਆ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਮਾਸਕ ਤੇ ਸੈਨੀਟਾਈਜ਼ਰ ਵੰਡ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਇੱਥੇ ਮਨਜੀਤ ਸਿੰਘ ਮਾਨ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸਬਜ਼ੀ ਮੰਡੀ ਵਿਖੇ ਫਲ, ਸਬਜ਼ੀ ਵਿਕਰੇਤਾ ਤੇ ਸ਼ਹਿਰ ਵਾਸੀਆਂ ਨੂੰ ਮਾਸਕ ਤੇ ਸੈਨੀਟਾਈਜ਼ਰ ਵੰਡ ਕੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਵਾਰਡ ਨੰ.-35 'ਚ ਵਿਧਾਇਕ ਹਰਜੋਤ ਵਲੋਂ ਓਪਨ ਜਿੰਮ ਦਾ ਉਦਘਾਟਨ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹਿਰ ਵਾਸੀਆਂ ਦੀ ਨਰੋਈ ਸਿਹਤ ਯਕੀਨੀ ਬਣਾਉਣ ਲਈ ਵੱਖ-ਵੱਖ ਵਾਰਡਾਂ ਵਿਚ ਓਪਨ ਜਿੰਮ ਲਗਾਉਣ ਦੀ ਲੜੀ ਤਹਿਤ ਵਿਧਾਇਕ ਡਾ. ਹਰਜੋਤ ਕਮਲ ਨੇ ਵਾਰਡ ਨੰਬਰ-35 ਵਿਚ ਸਥਾਪਿਤ ਕੀਤੇ ਓਪਨ ਜਿੰਮ ਦਾ ਉਦਘਾਟਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸਵ. ਸੁਰਜੀਤ ਸਿੰਘ ਖੋਸਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਮੋਗਾ/ਕੋਟ ਈਸੇ ਖਾਂ, 20 ਜੂਨ (ਜਸਪਾਲ ਸਿੰਘ ਬੱਬੀ/ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਬਾਬਾ ਰਣਧੀਰ ਸਿੰਘ ਪਿੰਡ ਖੋਸਾ ਰਣਧੀਰ (ਮੋਗਾ) ਵਿਖੇ ਪੰਜਾਬ ਪੁਲਿਸ ਵਿਚ ਬਤੌਰ ਸੁਪਰਡੈਂਟ ਆਫ਼ ਪੁਲਿਸ (ਐੱਸ. ਪੀ.) ਵਜੋਂ ਡਿਊਟੀ ਨਿਭਾਉਣ ਵਾਲੇ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ...

ਪੂਰੀ ਖ਼ਬਰ »

ਘਰ-ਘਰ ਨੌਕਰੀ ਦੇਣ ਵਾਲਾ ਕੈਪਟਨ ਆਪਣੇ ਚਹੇਤਿਆਂ ਨੂੰ ਨੌਕਰੀਆਂ ਦਿਵਾਉਣ ਲੱਗਾ- ਐਡ. ਧਾਲੀਵਾਲ

ਮੋਗਾ, 20 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਭੋਲੇ ਭਾਲੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਤਾਂ ਕੀ ਕਰਨੇ ਸੀ ਹੁਣ ਘਰ-ਘਰ ਨੌਕਰੀ ਦਾ ਵਾਅਦਾ ਕਰਨ ਵਾਲਾ ਕੈਪਟਨ ...

ਪੂਰੀ ਖ਼ਬਰ »

ਪੰਜਾਬ ਨੂੰ ਕੰਗਾਲ ਕਰਨ ਲਈ ਰਿਵਾਇਤੀ ਪਾਰਟੀਆਂ ਜ਼ਿੰਮੇਵਾਰ- ਬੈਂਸ

ਨਿਹਾਲ ਸਿੰਘ ਵਾਲਾ, 20 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸੋਨੇ ਦੀ ਚਿੜੀ ਕਹਾਉਣ ਵਾਲੇ ਪੰਜਾਬ ਨੂੰ ਕੰਗਾਲੀ ਦੀ ਰਾਹ 'ਤੇ ਪਹੁੰਚਾਉਣ ਵਿਚ ਅਕਾਲੀ ਤੇ ਕਾਂਗਰਸ ਦੋਨੋਂ ਰਵਾਇਤੀ ਪਾਰਟੀਆਂ ਦਾ ਮੁੱਖ ਰੋਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਬੱਧਨੀ ਕਲਾਂ ਦੇ ਵਾਰਡ ਨੰ.-12 ਦੇ ਨਿਵਾਸੀ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਤੋਂ ਪਰੇਸ਼ਾਨ

ਬੱਧਨੀ ਕਲਾਂ, 20 ਜੂਨ (ਸੰਜੀਵ ਕੋਛੜ)-ਨਗਰ ਪੰਚਾਇਤ ਬੱਧਨੀ ਕਲਾਂ ਦੇ ਸਫ਼ਾਈ ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਕਾਰਨ ਸ਼ਹਿਰ 'ਚ ਹਰ ਪਾਸੇ ਕੂੜੇ ਦੇ ਢੇਰਾਂ ਅਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਸਾਰੇ ਹੀ ਵਾਰਡਾਂ ਦੇ ਲੋਕ ਮੁਸੀਬਤਾਂ 'ਚ ਘਿਰ ਚੁੱਕੇ ...

ਪੂਰੀ ਖ਼ਬਰ »

ਸਵ. ਨਿਹਾਲ ਕੌਰ ਕੈਂਥ ਨੂੰ ਸ਼ਰਧਾਂਜਲੀਆਂ ਭੇਟ

ਨੱਥੂਵਾਲਾ ਗਰਬੀ, 20 ਜੂਨ (ਸਾਧੂ ਰਾਮ ਲੰਗੇਆਣਾ)-ਮਾਤਾ ਨਿਹਾਲ ਕੌਰ ਕੈਂਥ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਗੁਰਦੁਆਰਾ ਨਾਮਦੇਵ ਭਵਨ ਬਾਘਾ ਪੁਰਾਣਾ ਵਿਖੇ ਪਾਇਆ ਗਿਆ | ਅਰਦਾਸ ਉਪਰੰਤ ਭਾਈ ਗੁਰਚਰਨ ਸਿੰਘ ਰਸੀਲਾ ਦੇ ਰਾਗੀ ਜਥੇ ...

ਪੂਰੀ ਖ਼ਬਰ »

ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਦਾ ਪੰਜਾਬ ਮਿਸ਼ਨ ਨੇ ਪੰਜਾਬ ਪੱਧਰੀ ਮੁਹਿੰਮ ਆਰੰਭੀ

ਕੋਟ ਈਸੇ ਖਾਂ, 20 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਅਜੋਕੇ ਪੰਜਾਬ 'ਚ ਜੋ ਸਮਾਜਿਕ, ਰਾਜਨੀਤਕ, ਸੱਭਿਆਚਾਰ, ਆਰਥਿਕ ਪੱਖੋ ਨਿਘਾਰ ਆ ਚੁੱਕਾ ਹੈ, ਦੇ ਸੁਧਾਰ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜੋ ਜਾਗਦਾ ਪੰਜਾਬ ਮਿਸ਼ਨ ਵਲੋਂ ਸੂਬਾ ਪੱਧਰੀ ਮੁਹਿੰਮ ...

ਪੂਰੀ ਖ਼ਬਰ »

ਰੋਜ਼ਗਾਰ ਪ੍ਰਾਪਤੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਅਜੀਤਵਾਲ, 20 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਵਿਖੇ, ਬੀ. ਐੱਡ., ਐੱਮ. ਐੱਡ. ਤੇ ਈ. ਟੀ. ਟੀ. ਦੇ ਵਿਦਿਆਰਥੀਆਂ ਲਈ ਆਨਲਾਈਨ ਕੈਰੀਅਰ ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ | ਸਮਾਗਮ ਦੀ ਸ਼ੁਰੂਆਤ ਕਰਦਿਆਂ ...

ਪੂਰੀ ਖ਼ਬਰ »

ਸਰਕਾਰ ਸੱਭਿਆਚਾਰਕ ਖੇਤਰ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਲਾਂ ਵੱਲ ਵੀ ਧਿਆਨ ਦੇਵੇ- ਪਾਲੀ, ਦਿਆਲਪੁਰੀ, ਗਿੱਲ ਕਮਲ

ਕਿਸ਼ਨਪੁਰਾ ਕਲਾਂ, 20 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਦੇਸ਼ ਅੰਦਰ ਫੈਲੀ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਪੰਜਾਬ ਦੇ ਸੱਭਿਆਚਾਰ ਨਾਲ ਜੁੜੇ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX