ਤਾਜਾ ਖ਼ਬਰਾਂ


ਸਿੰਘੂ ਬਾਰਡਰ ਕਤਲ ਮਾਮਲੇ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਚੰਡੀਗੜ੍ਹ, 16 ਅਕਤੂਬਰ - ਸਿੰਘੂ ਬਾਰਡਰ 'ਤੇ ਹੋਏ ਕਤਲ ਮਾਮਲੇ ਵਿਚ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗ ਕੀਤੀ ਹੈ ਕਿ ਇਸ ਕੇਸ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਤੱਤਾਂ ਦੀ ਪਹਿਚਾਣ ਹੋਵੇ, ਜੋ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ...
ਕੇਰਲ 'ਚ ਭਾਰੀ ਮੀਂਹ ਕਾਰਨ 5 ਮੌਤਾਂ, ਕਈ ਲੋਕ ਲਾਪਤਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕੇਰਲ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਤੇਜ ਬਾਰਸ਼ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਲਗਾਤਾਰ ਬਾਰਸ਼ ਕਾਰਨ ਕਈ ਜ਼ਿਲ੍ਹਿਆਂ ਵਿਚ ਹੜ ਆ ਗਿਆ ਹੈ। ਜਿਸ ਕਾਰਨ ਕੇਰਲ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਕੋਟਾਇਅਮ 'ਚ ਜ਼ਮੀਨ ਖਿਸਕਣ ਕਾਰਨ ਵਾਪਰੀ ਘਟਨਾ 'ਚ 16 ਲੋਕ ਲਾਪਤਾ ਹੋ ਗਏ ਹਨ।
ਅੱਤਵਾਦੀਆਂ ਵਲੋਂ ਪੁਲਵਾਮਾ ਤੇ ਸ੍ਰੀਨਗਰ 'ਚ ਬਾਹਰੀ ਸੂਬਿਆਂ ਤੋਂ ਆਏ ਦੋ ਵਿਅਕਤੀ ਹਲਾਕ
. . .  1 day ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ 'ਚ ਹਿੰਸਾ ਦੀਆਂ ਵੱਧ ਰਹੀਆਂ ਵਾਰਦਾਤਾਂ ਚਿੰਤਾ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ। ਅੱਜ ਇਕ ਵਾਰ ਫਿਰ ਸ੍ਰੀਨਗਰ ਤੇ ਪੁਲਵਾਮਾ ਵਿਚ ਅੱਤਵਾਦੀਆਂ ਨੇ ਦੋ ਬਾਹਰਲੇ ਸੂਬਿਆਂ ਤੋਂ ਕੰਮ ਕਰਨ ਲਈ ਆਏ ਵਿਅਕਤੀਆਂ ਦੀਆਂ ਹੱਤਿਆਵਾਂ ਕਰ ਦਿੱਤੀਆਂ ਗਈਆਂ...
ਸਿੰਘੂ ਬਾਰਡਰ ਦੀ ਘਟਨਾ ਬੇਅਦਬੀ ਦੇ ਦੋਸ਼ੀਆਂ ਪ੍ਰਤੀ ਸਰਕਾਰ ਦੀ ਨਰਮੀ ਦਾ ਨਤੀਜਾ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
. . .  1 day ago
ਚੌਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ) - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੰਡਲੀ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਸੰਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਇਹ ਘਟਨਾ ਕੋਈ ਅਚਨਚੇਤ ਵਾਪਰੀ ਘਟਨਾ ਨਹੀਂ ਹੈ। ਇਹ ਸ੍ਰੀ ਗੁਰੂ...
ਲੁਧਿਆਣਾ 'ਚ ਵਪਾਰੀਆਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ
. . .  1 day ago
ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਵਪਾਰੀਆਂ ਦੇ ਨਾਲ ਮੀਟਿੰਗ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਿਪਨ ਕਾਕਾ ਸੂਦ, ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਰਹੇ...
ਕਿਸਾਨ ਯੂਨੀਅਨ ਡਕੌਦਾ ਨੇ ਕੀਤਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਵਿਰੋਧ
. . .  1 day ago
ਮੰਡੀ ਲਾਧੂਕਾ 16 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) -ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਅੱਜ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿੰਡ ਰਾਣਾ ਪਹੁੰਚਣ...
ਤਾਲਿਬਾਨ ਦੀ ਮਾਨਤਾ ਦਾ ਮਾਮਲਾ ਚੱਲ ਰਿਹਾ ਹੈ ਪਰ ਇਹ ਉਹ ਰਾਜ ਹੈ ਜਿੱਥੇ ਘੱਟ ਗਿਣਤੀ ਸੁਰੱਖਿਅਤ ਨਹੀਂ - ਸੁਖਬੀਰ ਸਿੰਘ ਬਾਦਲ
. . .  1 day ago
ਨਵੀਂ ਦਿੱਲੀ,16 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਅਫ਼ਗਾਨਿਸਤਾਨ ਦੀ ਇਸਲਾਮਿਕ ਅਮੀਰਾਤ ਦੀ ਵਿਸ਼ੇਸ਼ ਇਕਾਈ ਦੇ ਭਾਰੀ ਹਥਿਆਰਬੰਦ ਅਧਿਕਾਰੀ ਜੋ ਜ਼ਬਰਦਸਤੀ ਕਾਬੁਲ ਦੇ ਗੁਰਦੁਆਰੇ ਵਿਚ...
ਕੇਰਲ 'ਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ, 12 ਲਾਪਤਾ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ ਦੀ ਖ਼ਬਰ ਦੇ ਨਾਲ - ਨਾਲ 12 ਲੋਕਾਂ ਦੇ ਲਾਪਤਾ ਹੋਣ ਦੀ ਜਾਣਕਾਰੀ ...
ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ
. . .  1 day ago
ਖਲਵਾੜਾ, 16 ਅਕਤੂਬਰ (ਮਨਦੀਪ ਸਿੰਘ ਸੰਧੂ) - ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ...
ਜੇਕਰ ਮੋਦੀ ਸਰਕਾਰ ਨੇ ਬੀ.ਐੱਸ.ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਲ੍ਹ ਭਰੋ ਅੰਦੋਲਨ ਕੀਤਾ ਜਾ ਸਕਦਾ ਹੈ ਸ਼ੁਰੂ - ਬਿਕਰਮ ਸਿੰਘ ਮਜੀਠੀਆ
. . .  1 day ago
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐੱਸ.ਐਫ. ਨੂੰ ਸਰਹੱਦੀ ਖੇਤਰ ਵਿਚ ਦਿੱਤੇ ਵਾਧੂ ਅਧਿਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ...
ਸਿੰਘੂ ਬਾਰਡਰ ਘਟਨਾ ਵਿਚ ਇਕ ਹੋਰ ਗ੍ਰਿਫ਼ਤਾਰੀ
. . .  1 day ago
ਜੰਡਿਆਲਾ ਗੁਰੂ, 16 ਅਕਤੂਬਰ ( ਪ੍ਰਮਿੰਦਰ ਸਿੰਘ ਜੋਸਨ ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਿਹੰਗ ਨਰੈਣ ਸਿੰਘ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  1 day ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  1 day ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  1 day ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  1 day ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  1 day ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  1 day ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  1 day ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਬਠਿੰਡਾ

ਰਜਵਾਹੇ 'ਚ ਪਾੜ ਪੈਣ ਕਾਰਨ 30 ਏਕੜ ਝੋਨੇ ਦੀ ਫ਼ਸਲ ਡੁੱਬੀ

ਭੁੱਚੋ ਮੰਡੀ, 20 ਜੂਨ (ਬਿੱਕਰ ਸਿੰਘ ਸਿੱਧੂ)- ਬੀਤੀ ਰਾਤ ਲਹਿਰਾ ਬੇਗਾ ਅਤੇ ਭੁੱਚੋ ਕਲਾਂ ਦੀ ਹੱਦ 'ਤੇ ਬੁਰਜ ਕਾਹਨ ਸਿੰਘ ਵਾਲਾ ਮਾਈਨਰ ਵਿਚ ਕਿਸਾਨ ਇਕਬਾਲ ਸਿੰਘ ਦੇ ਖੇਤ ਬਰਾਬਰ 20 ਫੁੱਟ ਚੌੜਾ ਪਾੜ ਪੈਣ ਕਰਕੇ ਕੁੱਝ ਦਿਨ ਪਹਿਲਾਂ ਲਗਾਈ ਲਗਭਗ ਤੀਹ ਏਕੜ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬ ਗਈ | ਪਾੜ ਦੀ ਸੂਚਨਾ ਨਹਿਰੀ ਵਿਭਾਗ ਨੂੰ ਮਿਲਣ ਤੋਂ ਬਾਅਦ ਸਵੇਰੇ 7 ਵਜੇ ਦੇ ਕਰੀਬ ਮੇਟ ਆਸ਼ਾ ਰਾਮ, ਬੇਲਦਾਰ ਮਹਿੰਦਰ ਸਿੰਘ, ਸਾਧੂ ਰਾਮ ਕਿਰਾਏ ਦੀ ਲੇਬਰ ਨਾਲ ਪਾੜ ਵਾਲੀ ਥਾਂ 'ਤੇ ਪਹੁੰਚ ਗਏ ਤੇ ਪਾੜ ਨੂੰ ਪੂਰਨ ਦਾ ਕੰਮ ਸ਼ੁਰੂ ਕਰ ਦਿੱਤਾ | ਕਿਸਾਨ ਸਿਕੰਦਰ ਸਿੰਘ ਨੇ ਦੱਸਿਆ ਕਿ 15 ਦਿਨ ਪਹਿਲਾਂ ਇਸ ਪਾੜ ਤੋਂ ਸਿਰਫ਼ ਅੱਧਾ ਕਿੱਲਾ ਬਾਹੀ 'ਤੇ ਪਾੜ ਪੈ ਗਿਆ ਸੀ | ਗੁਰਤੇਜ ਸਿੰਘ ਨੇ ਦੱਸਿਆ ਕਿ ਛੇ ਮਹੀਨੇ ਪਹਿਲਾਂ ਇਸ ਪਾੜ ਤੋਂ 500 ਗਜ ਦੂਰ ਉਸ ਦੇ ਖੇਤ ਦੇ ਬਰਾਬਰ 70 ਫੁੱਟ ਚੌੜਾ ਪਾੜ ਪੈ ਗਿਆ ਸੀ ਜਿਸ ਦੌਰਾਨ ਕਈ ਏਕੜ ਕਣਕ ਦੀ ਫ਼ਸਲ ਖ਼ਰਾਬ ਹੋ ਗਈ ਸੀ | ਕਿਸਾਨ ਗੁਰਤੇਜ ਸਿੰਘ ਦਾ ਕਹਿਣਾ ਸੀ ਕਿ ਚਾਰ ਹਜ਼ਾਰ ਰੁਪਏ ਪ੍ਰਤੀ ਏਕੜ ਝੋਨਾ ਲਵਾਈ ਤੇ ਲੇਬਰ ਦਾ ਖਰਚਾ ਹੁੰਦਾ ਹੈ ਜੋ ਕਿਸਾਨਾਂ ਦੇ ਸਿਰ ਪੈਣ ਤੋਂ ਇਲਾਵਾ ਝੋਨੇ ਦੀ ਫੱਕ ਦਾ ਜੋ ਖਰਚਾ ਉਸ ਦਾ ਨੁਕਸਾਨ ਵੱਖਰਾ ਹੋਇਆ ਹੈ | ਲਹਿਰਾ ਬੇਗਾ ਤੋਂ ਲੈ ਕੇ ਭੁੱਚੋ ਖ਼ੁਰਦ ਤੱਕ ਦੇ ਲਗਭਗ ਚਾਰ ਕਿੱਲੋਮੀਟਰ ਦੇ ਏਰੀਏ ਵਿਚ ਪਿਛਲੇ ਦੋ ਸਾਲਾਂ ਦੌਰਾਨ ਲਗਭਗ 10 ਵਾਰ ਪਾੜ ਪੈ ਚੁੱਕਾ ਹੈ | ਹਰ ਵਾਰ ਫ਼ਸਲ ਦਾ ਭਾਰੀ ਨੁਕਸਾਨ ਹੋਣ ਤੋਂ ਦੁਖੀ ਕਿਸਾਨਾਂ ਨੇ ਕਿਹਾ ਕਿ ਜੇਕਰ ਸਰਕਾਰ ਖਸਤਾ ਹੋਏ ਰਜਵਾਹੇ ਨੂੰ ਨਵੇਂ ਸਿਰੇ ਤੋਂ ਨਹੀਂ ਬਣਾ ਸਕਦੀ ਤਾਂ ਇਸ ਨੂੰ ਬੰਦ ਹੀ ਕਰ ਦੇਵੇ ਤਾਂ ਜੋ ਬਾਰ ਬਾਰ ਫ਼ਸਲਾਂ ਦੇ ਹੋ ਰਹੇ ਨੁਕਸਾਨ ਤੋਂ ਬਚਿਆ ਜਾ ਸਕੇ |
ਇਸ ਸਬੰਧੀ ਐਸ.ਡੀ.ਓ. ਨਹਿਰੀ ਵਿਭਾਗ ਗੁਰਪਾਲ ਸਿੰਘ ਨੇ ਦੱਸਿਆ ਕਿ ਇਹ ਰਜਵਾਹਾ 40 ਸਾਲ ਪੁਰਾਣਾ ਹੋ ਚੁੱਕਾ ਹੈ ਤੇ ਇਸ ਦੀ ਮਿਆਦ ਪੁੱਗ ਚੁੱਕੀ ਹੈ ਜਿਸ ਕਰਕੇ ਰਜਵਾਹੇ ਦੀਆਂ ਪਟੜੀਆਂ ਦੀ ਮਿੱਟੀ ਬੋਦੀ ਹੋਣ ਕਰਕੇ ਵਾਰ-ਵਾਰ ਪਾੜ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਰਜਵਾਹੇ ਨੂੰ ਨਵੇਂ ਸਿਰੇ ਤੋਂ ਬਣਾਉਣ ਦੀ ਤਜਵੀਜ਼ ਸਰਕਾਰ ਵੱਲੋਂ ਤਿਆਰ ਹੋ ਚੁੱਕੀ ਹੈ ਤੇ ਇਸ ਸਾਲ ਕਣਕ ਦੀ ਬਿਜਾਈ ਤੋਂ ਪਹਿਲਾਂ ਆਉਣ ਵਾਲੀ ਬੰਦੀ ਦੌਰਾਨ ਰਜਵਾਹੇ ਦੀ ਮੁੜ ਉਸਾਰੀ ਸ਼ੁਰੂ ਕਰ ਦਿੱਤੀ ਜਾਵੇਗੀ |

ਕੀੜੇਮਾਰ ਦਵਾਈਆਂ ਬਨਾਉਣ ਵਾਲੀ ਕੰਪਨੀ ਨਾਲ 36.29 ਲੱਖ ਰੁਪਏ ਦੀ ਠੱਗੀ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੀੜੇਮਾਰ ਦਵਾਈ ਬਨਾਉਣ ਵਾਲੀ ਬਠਿੰਡਾ ਦੀ ਇਕ ਕੰਪਨੀ ਨਾਲ ਦਵਾਈਆਂ ਮੰਗਵਾਉਣ ਦੇ ਮਾਮਲੇ ਵਿਚ 36.29 ਲੱਖ ਰੁਪਏ ਦੀ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਥਰਮਲ ਪੁਲਿਸ ਨੇ ਪੜ੍ਹਤਾਲ ਉਪਰੰਤ ਆਧਰਾ ਪ੍ਰਦੇਸ਼ ਦੇ ...

ਪੂਰੀ ਖ਼ਬਰ »

ਨਾਕਾਬੰਦੀ ਦੌਰਾਨ ਵਾਹਨ ਚਾਲਕਾਂ ਦੇ ਕੀਤੇ ਗਏ ਰੈਪਿਡ ਕਰੋਨਾ ਟੈੱਸਟ ਦੌਰਾਨ 7 ਚਾਲਕ ਪਾਜ਼ੀਟਿਵ ਪਾਏ

ਰਾਮਾਂ ਮੰਡੀ, 20 ਜੂਨ (ਤਰਸੇਮ ਸਿੰਗਲਾ)- ਕੋਰੋਨਾ ਮਾਮਲਿਆਂ 'ਚ ਕਮੀ ਨੂੰ ਵੇਖਦੇ ਹੋਏ ਸਰਕਾਰ ਵਲੋਂ ਘਟਾਈ ਗਈ ਸਖ਼ਤੀ ਕਾਰਨ ਆਮ ਲੋਕਾਂ ਵਲੋਂ ਕੋਰੋਨਾ ਦੇ ਨਿਯਮਾਂ ਦੀ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ | ਨਿਯਮਾਂ ਦੀ ਅਣਦੇਖੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੱਜ ...

ਪੂਰੀ ਖ਼ਬਰ »

ਪਿੰਡ ਜਿਉਂਦ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, ਕਈ ਵਿਅਕਤੀ ਜਖ਼ਮੀ

ਚਾਉਕੇ, 20 ਜੂਨ (ਮਨਜੀਤ ਸਿੰਘ ਘੜੈਲੀ)-ਪਿੰਡ ਜਿਉਂਦ ਵਿਖੇ ਕਾਫ਼ੀ ਲੰਬੇ ਸਮੇਂ ਤੋਂ ਚੱਲ ਰਿਹਾ ਜ਼ਮੀਨੀ ਵਿਵਾਦ ਅੱਜ ਉਸ ਸਮੇਂ ਖੂਨੀ ਰੂਪ ਧਾਰਨ ਕਰ ਗਿਆ, ਜਦ ਇਸ ਖੂਨੀ ਝੜਪ 'ਚ ਇਕ ਧਿਰ ਵਲੋਂ ਚਲਾਈ ਗਈ ਗੋਲੀ ਕਰਕੇ ਦੂਜੀ ਧਿਰ ਦੇ 9 ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ, ...

ਪੂਰੀ ਖ਼ਬਰ »

ਯੂਥ ਅਕਾਲੀ ਦਲ 'ਚ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਢਾਂਚੇ ਨੂੰ ਮਿਲੇਗੀ ਹੋਰ ਮਜ਼ਬੂਤੀ - ਮਲੂਕਾ

ਚਾਉਕੇ, 20 ਜੂਨ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਅਤੇ ਹਲਕਾ ਮੌੜ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਯੂਥ ਅਕਾਲੀ ਦਲ ਬਠਿੰਡਾ ਦਿਹਾਤੀ 1 ਦੇ ਨਵ ਨਿਯੁਕਤ ਪ੍ਰਧਾਨ ਸੰਦੀਪ ਸਿੰਘ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਵੀ ਪੰਜਾਬ 'ਚ ਕੈਪਟਨ ਸਰਕਾਰ ਬਣਨ ਤੋਂ ਨਹੀ ਰੋਕ ਸਕਦਾ- ਮਾਲ ਮੰਤਰੀ ਕਾਂਗੜ

ਮਹਿਰਾਜ, 20 ਜੂਨ (ਸੁਖਪਾਲ ਮਹਿਰਾਜ) - ਪੰਜਾਬ 'ਚ ਆਪਣੀ ਹੋਂਦ ਨੂੰ ਗਵਾਉਂਦੇ ਜਾ ਰਹੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ ਬਸਪਾ ਨਾਲ ਗੱਠਜੋੜ ਕਰਕੇ ਪੰਜਾਬ ਵਿਚ ਸਰਕਾਰ ਬਣਾਉਣ ਲਈ ਤਿਣਕੇ ਦਾ ਸਹਾਰਾ ਲਿਆ ਹੈ, ਪਰ ਇਹ ਗੱਠਜੋੜ ਵੀ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਕਟਾਰ ਸਿੰਘ ਵਾਲਾ ਵਿਖੇ ਕਿਸਾਨ ਯੂਨੀਅਨ ਸਿੱਧੂਪੁਰ ਦੀ ਚੋਣ ਹੋਈ

ਕੋਟਫੱਤਾ, 20 ਜੂਨ (ਰਣਜੀਤ ਸਿੰਘ ਬੁੱਟਰ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪਿੰਡ ਕਟਾਰ ਸਿੰਘ ਵਾਲਾ ਵਿਖੇ ਬਲਾਕ ਪ੍ਰਧਾਨ ਕੁਲਵੰਤ ਸਿੰਘ ਨੇਹੀਆਂਵਾਲਾ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੀ ਚੋਣ ਕੀਤੀ ਗਈ ਜਿਸ ਵਿਚ ਬਲਾਕ ਆਗੂ ਜਸਵੀਰ ਸਿੰਘ ਗਹਿਰੀ ਭਾਗੀ, ...

ਪੂਰੀ ਖ਼ਬਰ »

ਪੰਜਾਬ ਐਥਲੈਟਿਕਸ ਐਸੋਸੀਏਸ਼ਨ ਵਲੋਂ ਮਿਲਖਾ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਐਥਲੈਟਿਕਸ ਦੇ ਇਤਿਹਾਸ ਵਿਚ 'ਉੱਡਣਾ ਸਿੱਖ' ਮਿਲਖਾ ਸਿੰਘ ਉਹ ਚਮਕਦਾ ਸਿਤਾਰਾ ਹੈ, ਜੋ ਰਹਿੰਦੀ ਦੁਨੀਆਂ ਤੱਕ ਅਮਰ ਰਹੇਗਾ | ਕੋਵਿਡ-19 ਮਹਾਂਮਾਰੀ ਨੇ ਇਸ ਮਹਾਨ ਸ਼ਖ਼ਸੀਅਤ ਨੂੰ ਸਾਥੋਂ ਸਦਾ ਲਈ ਵਿਛੋੜ ਦਿੱਤਾ ਹੈ | ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਡਾ. ਦਲਜੀਤ ਸਿੰਘ ਗੁਰੂ ਸਨਮਾਨਿਤ

ਭੁੱਚੋ ਮੰਡੀ, 19 ਜੂਨ (ਪਰਵਿੰਦਰ ਸਿੰਘ ਜੌੜਾ)-ਇੱਥੋਂ ਦੀਆਂ ਸਮਾਜ ਸੇਵੀ ਸੰਸਥਾਵਾਂ ਦਿ੍ਸ਼ਟੀ ਆਈ ਡੋਨੇਸ਼ਨ ਸੁਸਾਇਟੀ ਅਤੇ ਨੀਲ ਕੰਠ ਮੰਦਰ ਕਮੇਟੀ ਵਲੋਂ ਉੱਦਮੀ ਅਤੇ ਮਿਲਣਸਾਰ ਨੌਜਵਾਨ ਡਾ. ਦਲਜੀਤ ਸਿੰਘ ਗੁਰੂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ...

ਪੂਰੀ ਖ਼ਬਰ »

ਖੁਸ਼ਬਾਜ਼ ਸਿੰਘ ਜਟਾਣਾ ਨੇ ਪਿੰਡਾਂ 'ਚ 1 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਰੱਖੇ ਨੀਂਹ ਪੱਥਰ

ਰਾਮਾਂ ਮੰਡੀ, 20 ਜੂਨ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਜੱਜ਼ਲ, ਲਾਲੇਆਣਾ, ਗਿਆਨਾ ਅਤੇ ਸੇਖੂ ਵਿਖੇ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ 1 ਕਰੋੜ 5 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਪਿੰਡਾਂ ਦੀਆਂ ਫਿਰਨੀਆਂ ਤੇ ਸੜਕਾਂ ਦੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਤੇ ਅਹੁਦੇਦਾਰ ਸ਼ੁਕਰਾਨੇ ਵਜੋਂ ਤਖਤ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 20 ਜੂਨ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਵੱਖ-ਵੱਖ ਵਿੰਗਾਂ ਵਿਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਦਿੱਤੇ ਨਿਰਦੇਸ਼ਾਂ ਉਪਰੰਤ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਕਿਲ੍ਹਾ ਮੁਬਾਰਕ ਵਿਖੇ ਧਾਰਮਿਕ ਸਮਾਗਮ ਅੱਜ

ਬਠਿੰਡਾ, 20 ਜੂਨ (ਅਵਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਸ਼ਹਿਰ ਬਠਿੰਡਾ ਦੇ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਤੇ ਹਾਜੀ ਰਤਨ ਵਿਖੇ 315ਵਾਂ ਆਗਮਨ ਦਿਹਾੜਾ 21 ਜੂਨ ਨੂੰ ਹਰ ਸਾਲ ਦੀ ਤਰ੍ਹਾਂ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਹਾਜੀ ...

ਪੂਰੀ ਖ਼ਬਰ »

ਭੁੱਚੋ ਮੰਡੀ ਤੋਂ ਥਾਂਦੇ ਕੋਠੇ ਤੱਕ ਬਣਨ ਵਾਲੀ ਸੜਕ ਦੀ ਸ਼ੁੁਰੂਆਤ

ਭੁੱਚੋ ਮੰਡੀ, 20 ਜੂਨ (ਬਿੱਕਰ ਸਿੰਘ ਸਿੱਧੂ) - ਮੰਡੀ ਦੇ ਫੁੁਆਰਾ ਚੌਕ ਤੋਂ ਪਿੰਡ ਥਾਂਦੇ ਕੋਠੇ ਤੱਕ ਨਵੇਂ ਸਿਰੇ ਤੋਂ ਬਣਾਈ ਜਾਣ ਵਾਲੀ ਸੜਕ ਜੋ ਕਿ ਪਿਛਲੇ ਲਗਭਗ 10 ਸਾਲਾਂ ਤੋਂ ਟੁੱਟੀ ਹੋਈ ਸੀ ਅਤੇ ਇਸ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਲਈ ਨਰਕ ਬਣੀ ਹੋਈ ਸੀ, ਦੇ ਕੰਮ ਦੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ

ਬਠਿੰਡਾ, 20 ਜੂਨ (ਅਵਤਾਰ ਸਿੰਘ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਬਠਿੰਡਾ ਇਕਾਈ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਐਸ.ਐਸ.ਪੀ. ਭੁਪਿੰਦਰਜੀਤ ਸਿੰਘ ...

ਪੂਰੀ ਖ਼ਬਰ »

ਹੇਮੰਤ ਕੁਮਾਰ ਨੇ ਐਸ.ਡੀ.ਓ. ਸਬ-ਡਵੀਜ਼ਨ ਭੁੱਚੋ ਦਾ ਅਹੁਦਾ ਸੰਭਾਲਿਆ

ਭੁੱਚੋ ਮੰਡੀ, 20 ਜੂਨ (ਬਿੱਕਰ ਸਿੰਘ ਸਿੱਧੂ)- ਪਾਵਰਕਾਮ ਦਫ਼ਤਰ ਨਥਾਣਾ ਤੋਂ ਬਦਲਕੇ ਆਏ ਐਸ. ਡੀ. ਓ. ਹੇਮੰਤ ਕੁਮਾਰ ਨੇ ਸਬ ਡਵੀਜ਼ਨ ਭੁੱਚੋ ਵਿਖੇ ਅੱਜ ਆਪਣਾ ਐਸ. ਡੀ. ਓ. ਦਾ ਅਹੁਦਾ ਸੰਭਾਲ ਲਿਆ | ਉਨ੍ਹਾਂ ਅਹੁਦਾ ਸੰਭਾਲਣ ਤੋਂ ਪਹਿਲਾਂ ਸਥਾਨਕ ਬਿਜਲੀ ਘਰ ਵਿਖੇ ਬੂਟਾ ...

ਪੂਰੀ ਖ਼ਬਰ »

ਝੁਜਾਰੂਆਂ ਦਾ ਪਿੰਡ ਫ਼ਤਿਹਗੜ੍ਹ ਨੌਂ ਆਬਾਦ (ਨਵਾਂ ਪਿੰਡ)

ਰਣਜੀਤ ਸਿੰਘ ਰਾਜੂ 86995-76326 ਜਾਣ ਪਛਾਣ:-ਤਲਵੰਡੀ ਸਾਬੋ ਦੇ ਨਾਲ ਲੱਗਦੇ ਪਿੰਡ ਫ਼ਤਿਹਗੜ੍ਹ ਨੌਂ ਆਬਾਦ ਦਾ ਮੁੱਢ ਸੰਨ 1870 ਵਿਚ ਮਹਿਰਾਜ ਤੋਂ ਵਾਇਆ ਲਹਿਰਾ ਖਾਨਾ ਇੱਥੇ ਪੁੱਜੇ ਬਾਬਾ ਨਿਧਾਨ ਸਿੰਘ ਨੇ ਬੰਨਿ੍ਹਆ | ਪਿੰਡ ਦੀਆਂ ਤਿੰਨ ਪੱਤੀਆਂ ਮਸਤਾਨਾ ਪੱਤੀ, ਬੀਕਾ ਪੱਤੀ ਤੇ ...

ਪੂਰੀ ਖ਼ਬਰ »

ਹੁੱਲੜਬਾਜ਼ੀ ਕਰਨ ਵਾਲੇ ਗਿ੍ਫ਼ਤਾਰੀ ਉਪਰੰਤ ਜ਼ਮਾਨਤ 'ਤੇ ਰਿਹਾਅ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਲੰਘੀ ਰਾਤ ਸਥਾਨਕ ਸਾਹਿਬਜ਼ਾਦਾ ਅਜੀਤ ਸਿੰਘ ਚੌਕ 'ਚ ਹੁੱਲੜਬਾੜੀ ਕਰਨ ਵਾਲਿਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰਨ ਮਗਰੋਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ | ਉਨ੍ਹਾਂ ਨੂੰ ਜ਼ਮਾਨਤ ਨਾਬਾਲਗ ਹੋਣ ਕਰਕੇ ਦਿੱਤੀ ਗਈ ...

ਪੂਰੀ ਖ਼ਬਰ »

ਲਾਇਨੋਂ ਪਾਰ ਹੋਏ ਝਗੜੇ 'ਚ 5 ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 20 ਜੂਨ (ਲਛਮਣ ਦਾਸ ਗਰਗ/ ਬਰਾੜ ਆਰ ਸਿੰਘ)- ਬੀਤੇ ਕੁਝ ਦਿਨ ਪਹਿਲਾ ਲਾਇਨੋਂਪਾਰ ਇਲਾਕੇ 'ਚ ਹੋਈ ਲੜਾਈ ਦੌਰਾਨ ਪੁਲਿਸ ਨੇ ਪੀੜਤ ਦੇ ਬਿਆਨਾਂ ਆਧਾਰਿਤ ਉਸ ਇਲਾਕੇ ਦੇ ਪੰਜ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਸਥਾਨਕ ...

ਪੂਰੀ ਖ਼ਬਰ »

ਅਜਾਇਬ ਹਮੀਰਗੜ੍ਹ ਹਲਕਾ ਰਾਮਪੁਰਾ ਦੇ ਮੁੱਖ ਬੁਲਾਰਾ ਨਿਯੁਕਤ

ਭਗਤਾ ਭਾਈਕਾ, 20 ਜੂਨ (ਸੁਖਪਾਲ ਸਿੰਘ ਸੋਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਅਜਾਇਬ ਸਿੰਘ ਹਮੀਰਗੜ੍ਹ ਨੂੰ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਸਕਾਲਰਸ਼ਿੱਪ ਪੇਮੈਂਟ ਨੂੰ ਲੈ ਕੇ 'ਆਪ' ਦੇ ਸੰਘਰਸ਼ ਅੱਗੇ ਝੁਕੀ ਕੈਪਟਨ ਸਰਕਾਰ- ਬਲਕਾਰ ਸਿੱਧੂ

ਭਗਤਾ ਭਾਈਕਾ, 20 ਜੂਨ (ਸੁਖਪਾਲ ਸਿੰਘ ਸੋਨੀ)- ਕੈਪਟਨ ਸਰਕਾਰ ਵਲੋਂ ਘਰ-ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਕਰਨ ਦੀ ਬਜਾਏ ਆਪਣੇ ਚਹੇਤੇ ਮੰਤਰੀਆਂ ਤੇ ਵਿਧਾਇਕਾ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇ ਕੇ ਉਨ੍ਹਾਂ ਦੇ ਘਰ ਭਰਨ ਉਪਰ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਦੀ ...

ਪੂਰੀ ਖ਼ਬਰ »

6ਵੇਂ ਤਨਖ਼ਾਹ ਕਮਿਸ਼ਨ ਨਾਲ ਸੂਬੇ ਦੇ 5.4 ਲੱਖ ਸਰਕਾਰੀ ਮੁਲਾਜ਼ਮਾਂ ਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਪੁੱਜੇਗਾ ਵੱਡਾ ਲਾਭ- ਮਨਪ੍ਰੀਤ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਬਹੁਤੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫ਼ੈਸਲਾ ਕੀਤਾ | ਇਨ੍ਹਾਂ ਨੂੰ ਪਹਿਲੀ ਜੁਲਾਈ 2021 ਤੋਂ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ ਦੀ ਮਾੜੀ ਸੇਵਾਵਾਂ ਕਾਰਨ ਲੋਕਾਂ 'ਚ ਰੋਸ

ਨਥਾਣਾ, 20 ਜੂਨ (ਗੁਰਦਰਸ਼ਨ ਲੁੱਧੜ)- ਪਿੰਡ ਕਲਿਆਣ ਵਿਖੇ ਭਾਰਤੀ ਸੰਚਾਰ ਨਿਗਮ ਲਿਮਟਿਡ ਦੀ ਟੈਲੀਫ਼ੋਨ ਐਕਸਚੇਂਜ ਦੀਆਂ ਸੇਵਾਵਾਂ ਤਸੱਲੀਬਖ਼ਸ਼ ਨਾ ਹੋਣ ਕਾਰਨ ਲੋਕਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ | ਮਾਸਟਰ ਗੁਰਮੀਤ ਸਿੰਘ ਦੀ ਅਗਵਾਈ ਵਿਚ ਪੱਤਰਕਾਰਾਂ ...

ਪੂਰੀ ਖ਼ਬਰ »

ਰਜਿਸਟਰੀਆਂ ਦਾ ਕੰਮ ਰੁਕਣ ਕਾਰਨ ਲੋਕ ਹੋ ਰਹੇ ਖੱਜਲ-ਖੁਆਰ

ਨਥਾਣਾ, 20 ਜੂਨ (ਗੁਰਦਰਸ਼ਨ ਲੁੱਧੜ)- ਸਬ-ਤਹਿਸੀਲ ਨਥਾਣਾ ਵਿਚ ਰਜਿਸਟਰੀਆਂ ਦਾ ਕੰਮ ਪਿਛਲੇ ਮਹੀਨੇ ਤੋਂ ਰੁਕਿਆ ਹੋਣ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜ਼ਿਕਰਯੋਗ ਹੈ ਕਿ ਲਗਭਗ ਇੱਕ ਮਹੀਨਾ ਦਫ਼ਤਰੀ ਸਟਾਫ਼ ਦੀ ਹੜਤਾਲ ਕਾਰਨ ਸਬ ...

ਪੂਰੀ ਖ਼ਬਰ »

ਦਮਦਮਾ ਸਾਹਿਬ ਪ੍ਰੈੱਸ ਕਲੱਬ ਨੇ ਲਗਾਇਆ ਮੁਫ਼ਤ ਵੈਕਸੀਨੇਸ਼ਨ ਕੈਂਪ

ਤਲਵੰਡੀ ਸਾਬੋ, 20 ਜੂਨ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)- ਇਲਾਕੇ ਦੇ ਪੱਤਰਕਾਰਾਂ ਦੀ ਨੁਮਾਇੰਦਾ ਜਥੇਬੰਦੀ ਦਮਦਮਾ ਸਾਹਿਬ ਪ੍ਰੈੱਸ ਕਲੱਬ ਵਲੋਂ ਅੱਜ ਸਥਾਨਕ ਪ੍ਰੈੱਸ ਕਲੱਬ ਦੇ ਦਫ਼ਤਰ ਵਿਚ ਸਬ ਡਵੀਜ਼ਨਲ ਹਸਪਤਾਲ ਦੇ ਪ੍ਰਬੰਧਕਾਂ ਦੇ ਸਾਥ ਅਤੇ ਨਗਰ ਪੰਚਾਇਤ ਦੇ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ (ਪਹਿਲਵਾਨ) ਵਲੋਂ ਪੇ–ਕਮਿਸ਼ਨ ਤੇ ਵਿੱਤ ਵਿਭਾਗ ਦੀਆਂ ਸਿਫ਼ਾਰਸ਼ਾਂ ਮੁੱਢੋਂ ਰੱਦ

ਲਹਿਰਾ ਮੁਹੱਬਤ, 20 ਜੂਨ (ਭੀਮ ਸੈਨ ਹਦਵਾਰੀਆ)- ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀ ਵਾਲਾ (ਸੂਬਾ ਮੀਤ ਪ੍ਰਧਾਨ) ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਇਤਿਹਾਸਕ ਕਦਮ- ਸਰੂਪ ਸਿੰਗਲਾ

ਬਠਿੰਡਾ, 20 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਪੁਰਾਣਾ ਰਿਸ਼ਤਾ ਮੁੜ ਮਜ਼ਬੂਤ ਹੋਇਆ ਹੈ, ਇਹ ਗਠਜੋੜ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਅਮਨ ਸ਼ਾਂਤੀ, ਭਾਈਚਾਰਕ ਸਾਂਝ ਲਈ ਦੋਨਾਂ ਪਾਰਟੀਆਂ ਦੀ ਲੀਡਰਸ਼ਿਪ ਦਾ ...

ਪੂਰੀ ਖ਼ਬਰ »

ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਮੈਂਬਰ ਦਾ ਮੋਟਰਸਾਈਕਲ ਚੋਰੀ

ਰਾਮਾਂ ਮੰਡੀ, 20 ਜੂਨ (ਤਰਸੇਮ ਸਿੰਗਲਾ)- ਬੀਤੀ ਰਾਤ ਰਾਮਾਂ ਮੰਡੀ ਅਤੇ ਕੋਟਬਖਤੂ ਪਿੰਡ ਵਿਚ ਚੋਰੀਆਂ ਹੋਣ ਦਾ ਸਮਾਚਾਰ ਹੈ | ਹੈਲਪ ਲਾਈਨ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਹਨੀ ਅਰੋੜਾ ਨੇ ਦੱਸਿਆ ਕਿ ਉਸ ਦੇ ਮੋਟਰਸਾਈਕਲ ਬਜਾਜ ਪਲੈਟੀਨਾ 'ਚ ਬੀਤੀ ਰਾਤ ਅਚਾਨਕ ਪੈਟਰੋਲ ...

ਪੂਰੀ ਖ਼ਬਰ »

52 ਕਿਲੋਂ ਚੂਰਾ ਪੋਸਤ, 7 ਲੱਖ 20 ਹਜ਼ਾਰ ਨਕਦੀ ਸਮੇਤ ਕਾਬੂ ਵਿਅਕਤੀ ਥਾਣੇ 'ਚੋਂ ਫ਼ਰਾਰ

ਭਗਤਾ ਭਾਈਕਾ, 20 ਜੂਨ (ਸੁਖਪਾਲ ਸਿੰਘ ਸੋਨੀ)- ਬਠਿੰਡਾ ਪੁਲਿਸ ਦੇ ਸਪੈਸ਼ਲ ਸਟਾਫ਼ ਵਲੋਂ ਗਿ੍ਫ਼ਤਾਰ ਕੀਤਾ ਨਸ਼ਾ ਤਸਕਰ ਪੁਲਿਸ ਨੂੰ ਚਕਮਾ ਦੇਕੇ ਥਾਣੇ ਵਿਚੋਂ ਫ਼ਰਾਰ ਹੋ ਗਿਆ ਹੈ ਜਿਸ ਮਗਰੋਂ ਪੁਲਿਸ ਨੇ ਫ਼ਰਾਰ ਹੋਏ ਨਸ਼ਾ ਤਸਕਰ ਤੇ ਅਣਗਹਿਲੀ ਵਰਤਣ ਵਾਲੇ ਪੁਲਿਸ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦੇ ਮਾਮਲੇ ਨੂੰ ਸਰਕਾਰ ਮੁੜ ਵਿਚਾਰੇ- ਜਸ ਬੱਜੋਆਣਾ

ਲਹਿਰਾ ਮੁਹੱਬਤ, 20 ਜੂਨ (ਸੁਖਪਾਲ ਸਿੰਘ ਸੁੱਖੀ)- ਵਿਧਾਨ ਸਭਾ ਹਲਕਾ ਭੁੱਚੋ ਦੇ ਯੂਥ ਕਾਂਗਰਸ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜਸ ਬੱਜੋਆਣਾ ਨੇ ਕੈਪਟਨ ਸਰਕਾਰ ਵਲੋਂ ਆਪਣੇ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਦੇ ਫ਼ੈਸਲੇ ਨੂੰ ਮੁੜ ...

ਪੂਰੀ ਖ਼ਬਰ »

ਘੋੜਾ ਟਰਾਲਾ ਚਾਲਕ ਤੋਂ 30 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

ਸੰਗਤ ਮੰਡੀ, 20 ਜੂਨ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਨੇੜੇ ਇਕ ਘੋੜਾ ਟਰਾਲਾ ਚਾਲਕ ਤੋਂ 30 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਥਾਣਾ ਸੰਗਤ ਦੇ ਮੁਖੀ ਗੌਰਵਬੰਸ ਸਿੰਘ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸਾਂਝੀ ਜਥੇਬੰਦੀਆਂ ਵਲੋਂ ਵਿੱਤ ਮੰਤਰੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ

ਬਠਿੰਡਾ, 20 ਜੂਨ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਬੈਨਰ ਹੇਠ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੇ ਦੋ ਦਿਨਾਂ ਧਰਨੇ ਦੇ ਸਬੰਧਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਨੂੰ ਘੇਰ ਕੇ ਪ੍ਰਦਰਸ਼ਨ ਕਰ ਰਹੇ ਠੇਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX