ਤਾਜਾ ਖ਼ਬਰਾਂ


ਸਿੰਘੂ ਬਾਰਡਰ ਕਤਲ ਮਾਮਲੇ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਚੰਡੀਗੜ੍ਹ, 16 ਅਕਤੂਬਰ - ਸਿੰਘੂ ਬਾਰਡਰ 'ਤੇ ਹੋਏ ਕਤਲ ਮਾਮਲੇ ਵਿਚ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗ ਕੀਤੀ ਹੈ ਕਿ ਇਸ ਕੇਸ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਤੱਤਾਂ ਦੀ ਪਹਿਚਾਣ ਹੋਵੇ, ਜੋ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ...
ਕੇਰਲ 'ਚ ਭਾਰੀ ਮੀਂਹ ਕਾਰਨ 5 ਮੌਤਾਂ, ਕਈ ਲੋਕ ਲਾਪਤਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕੇਰਲ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਤੇਜ ਬਾਰਸ਼ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਲਗਾਤਾਰ ਬਾਰਸ਼ ਕਾਰਨ ਕਈ ਜ਼ਿਲ੍ਹਿਆਂ ਵਿਚ ਹੜ ਆ ਗਿਆ ਹੈ। ਜਿਸ ਕਾਰਨ ਕੇਰਲ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਕੋਟਾਇਅਮ 'ਚ ਜ਼ਮੀਨ ਖਿਸਕਣ ਕਾਰਨ ਵਾਪਰੀ ਘਟਨਾ 'ਚ 16 ਲੋਕ ਲਾਪਤਾ ਹੋ ਗਏ ਹਨ।
ਅੱਤਵਾਦੀਆਂ ਵਲੋਂ ਪੁਲਵਾਮਾ ਤੇ ਸ੍ਰੀਨਗਰ 'ਚ ਬਾਹਰੀ ਸੂਬਿਆਂ ਤੋਂ ਆਏ ਦੋ ਵਿਅਕਤੀ ਹਲਾਕ
. . .  1 day ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ 'ਚ ਹਿੰਸਾ ਦੀਆਂ ਵੱਧ ਰਹੀਆਂ ਵਾਰਦਾਤਾਂ ਚਿੰਤਾ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ। ਅੱਜ ਇਕ ਵਾਰ ਫਿਰ ਸ੍ਰੀਨਗਰ ਤੇ ਪੁਲਵਾਮਾ ਵਿਚ ਅੱਤਵਾਦੀਆਂ ਨੇ ਦੋ ਬਾਹਰਲੇ ਸੂਬਿਆਂ ਤੋਂ ਕੰਮ ਕਰਨ ਲਈ ਆਏ ਵਿਅਕਤੀਆਂ ਦੀਆਂ ਹੱਤਿਆਵਾਂ ਕਰ ਦਿੱਤੀਆਂ ਗਈਆਂ...
ਸਿੰਘੂ ਬਾਰਡਰ ਦੀ ਘਟਨਾ ਬੇਅਦਬੀ ਦੇ ਦੋਸ਼ੀਆਂ ਪ੍ਰਤੀ ਸਰਕਾਰ ਦੀ ਨਰਮੀ ਦਾ ਨਤੀਜਾ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
. . .  1 day ago
ਚੌਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ) - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੰਡਲੀ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਸੰਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਇਹ ਘਟਨਾ ਕੋਈ ਅਚਨਚੇਤ ਵਾਪਰੀ ਘਟਨਾ ਨਹੀਂ ਹੈ। ਇਹ ਸ੍ਰੀ ਗੁਰੂ...
ਲੁਧਿਆਣਾ 'ਚ ਵਪਾਰੀਆਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ
. . .  1 day ago
ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਵਪਾਰੀਆਂ ਦੇ ਨਾਲ ਮੀਟਿੰਗ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਿਪਨ ਕਾਕਾ ਸੂਦ, ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਰਹੇ...
ਕਿਸਾਨ ਯੂਨੀਅਨ ਡਕੌਦਾ ਨੇ ਕੀਤਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਵਿਰੋਧ
. . .  1 day ago
ਮੰਡੀ ਲਾਧੂਕਾ 16 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) -ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਅੱਜ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿੰਡ ਰਾਣਾ ਪਹੁੰਚਣ...
ਤਾਲਿਬਾਨ ਦੀ ਮਾਨਤਾ ਦਾ ਮਾਮਲਾ ਚੱਲ ਰਿਹਾ ਹੈ ਪਰ ਇਹ ਉਹ ਰਾਜ ਹੈ ਜਿੱਥੇ ਘੱਟ ਗਿਣਤੀ ਸੁਰੱਖਿਅਤ ਨਹੀਂ - ਸੁਖਬੀਰ ਸਿੰਘ ਬਾਦਲ
. . .  1 day ago
ਨਵੀਂ ਦਿੱਲੀ,16 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਅਫ਼ਗਾਨਿਸਤਾਨ ਦੀ ਇਸਲਾਮਿਕ ਅਮੀਰਾਤ ਦੀ ਵਿਸ਼ੇਸ਼ ਇਕਾਈ ਦੇ ਭਾਰੀ ਹਥਿਆਰਬੰਦ ਅਧਿਕਾਰੀ ਜੋ ਜ਼ਬਰਦਸਤੀ ਕਾਬੁਲ ਦੇ ਗੁਰਦੁਆਰੇ ਵਿਚ...
ਕੇਰਲ 'ਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ, 12 ਲਾਪਤਾ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ ਦੀ ਖ਼ਬਰ ਦੇ ਨਾਲ - ਨਾਲ 12 ਲੋਕਾਂ ਦੇ ਲਾਪਤਾ ਹੋਣ ਦੀ ਜਾਣਕਾਰੀ ...
ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ
. . .  1 day ago
ਖਲਵਾੜਾ, 16 ਅਕਤੂਬਰ (ਮਨਦੀਪ ਸਿੰਘ ਸੰਧੂ) - ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ...
ਜੇਕਰ ਮੋਦੀ ਸਰਕਾਰ ਨੇ ਬੀ.ਐੱਸ.ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਲ੍ਹ ਭਰੋ ਅੰਦੋਲਨ ਕੀਤਾ ਜਾ ਸਕਦਾ ਹੈ ਸ਼ੁਰੂ - ਬਿਕਰਮ ਸਿੰਘ ਮਜੀਠੀਆ
. . .  1 day ago
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐੱਸ.ਐਫ. ਨੂੰ ਸਰਹੱਦੀ ਖੇਤਰ ਵਿਚ ਦਿੱਤੇ ਵਾਧੂ ਅਧਿਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ...
ਸਿੰਘੂ ਬਾਰਡਰ ਘਟਨਾ ਵਿਚ ਇਕ ਹੋਰ ਗ੍ਰਿਫ਼ਤਾਰੀ
. . .  1 day ago
ਜੰਡਿਆਲਾ ਗੁਰੂ, 16 ਅਕਤੂਬਰ ( ਪ੍ਰਮਿੰਦਰ ਸਿੰਘ ਜੋਸਨ ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਿਹੰਗ ਨਰੈਣ ਸਿੰਘ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  1 day ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  1 day ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  1 day ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  1 day ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  1 day ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  1 day ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  1 day ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਕਪੂਰਥਲਾ / ਫਗਵਾੜਾ

ਮਾਮਲਾ ਦਿੱਲੀ-ਅੰਮਿ੍ਤਸਰ ਕਟੜਾ ਐਕਸਪੈੱ੍ਰਸ ਵੇਅ ਲਈ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦਾ

ਪ੍ਰਸ਼ਾਸਨ ਵਲੋਂ ਤੈਅ ਕੀਤੀ ਮੁਆਵਜ਼ਾ ਰਕਮ ਕਿਸਾਨਾਂ ਵਲੋਂ ਮੁੱਢੋਂ ਰੱਦ

ਸੁਲਤਾਨਪੁਰ ਲੋਧੀ, 20 ਜੂਨ (ਪ.ਪ. ਰਾਹੀਂ)-ਭਾਰਤ ਮਾਲਾ ਪਰਿਯੋਜਨਾ ਅਧੀਨ ਉਸਾਰੇ ਜਾ ਰਹੇ ਦਿੱਲੀ ਅੰਮਿ੍ਤਸਰ ਕਟੜਾ ਐਕਸਪੈੱ੍ਰਸ ਵੇਅ ਲਈ ਹਲਕਾ ਸੁਲਤਾਨਪੁਰ ਲੋਧੀ ਦੇ ਮੈਰੀਪੁਰ, ਜਾਰਜਪੁਰ, ਕਾਲਰੂ, ਟਿੱਬਾ, ਬਿਧੀਪੁਰ, ਤਲਵੰਡੀ ਚੌਧਰੀਆਂ, ਖਿਜਰਪੁਰ, ਫ਼ਤਿਹ ਅਲੀ ਅਤੇ ਮੈਣੀ ਮਲਾਹਾਂ ਆਦਿ ਪਿੰਡਾਂ ਦੀਆਂ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦਾ ਐਨ.ਐਚ. ਐਕਟ-1956 ਦੀ ਧਾਰਾ-3 ਜੀ ਤਹਿਤ ਸੁਲਤਾਨਪੁਰ ਲੋਧੀ ਪ੍ਰਸ਼ਾਸਨ ਵਲੋਂ ਤੈਅ ਕੀਤੀ ਪ੍ਰਤੀ ਕਿੱਲਾ ਮੁਆਵਜ਼ਾ ਰਕਮ ਨੂੰ ਕਿਸਾਨਾਂ ਨੇ ਵੱਡਾ ਧੋਖਾ ਕਰਾਰ ਦਿੰਦਿਆਂ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ | ਇਸ ਸਬੰਧੀ ਐਕਸਪੈੱ੍ਰਸ ਵੇਅ ਨਾਲ਼ ਪ੍ਰਭਾਵਿਤ ਹੋ ਰਹੇ ਕਿਸਾਨਾਂ ਦੀ ਹੰਗਾਮੀ ਮੀਟਿੰਗ ਪਿੰਡ ਮੈਰੀਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਹਾਜ਼ਰ ਕਿਸਾਨਾਂ ਨੇ ਉਨ੍ਹਾਂ ਦੀਆਂ ਜ਼ਮੀਨਾਂ ਦੇ ਨਿਗੁਣੇ ਜਿਹੇ ਭਾਅ ਤੈਅ ਕਰਨ ਤੇ ਪ੍ਰਸ਼ਾਸਨ ਅਤੇ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਆਲੋਚਨਾ ਕੀਤੀ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਰੋਡ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਿਟੀ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਬਹੁਤ ਨਿਗੁਣੇ ਜਿਹੇ ਰੇਟ ਦੇ ਹੜੱਪਣਾ ਚਾਹੁੰਦੀ ਹੈ ਜਿਸ ਨੂੰ ਕਿਸਾਨ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ | ਮੀਤ ਪ੍ਰਧਾਨ ਬਖ਼ਸ਼ੀਸ਼ ਸਿੰਘ ਤਲਵੰਡੀ ਚੌਧਰੀਆਂ ਨੇ ਕਿਹਾ ਕਿ ਇਸ ਇਲਾਕੇ ਵਿਚ ਜ਼ਮੀਨਾਂ ਦੇ ਆਮ ਭਾਅ 25 ਤੋਂ 30 ਲੱਖ ਦੇ ਕਰੀਬ ਹੈ ਜਦ ਕਿ ਪ੍ਰਸ਼ਾਸਨ ਵੱਲੋਂ ਪ੍ਰਤੀ ਕਿੱਲਾ ਵੱਧ ਤੋਂ ਵੱਧ 10 ਲੱਖ 6000 ਹਜ਼ਾਰ ਮੁਆਵਜ਼ਾ ਰਕਮ ਤੈਅ ਕੀਤੀ ਗਈ ਹੈ ਜੋ ਕਿਸਾਨਾਂ ਨਾਲ਼ ਬਹੁਤ ਵੱਡਾ ਧੋਖਾ ਹੈ | ਕਿਸਾਨ ਆਗੂ ਕਮਲਜੀਤ ਸਿੰਘ ਮੈਰੀਪੁਰ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਵੱਧ ਮੁੱਲ ਤੇ ਹੋਈਆਂ ਰਜਿਸਟਰੀਆਂ ਨੂੰ ਵਿਚਾਰਿਆ ਹੀ ਨਹੀਂ ਜਿਸ ਕਰਕੇ ਇਸ ਇਲਾਕੇ ਦੀ ਜ਼ਮੀਨ ਦਾ ਬਹੁਤ ਘੱਟ ਰੇਟ ਤੈਅ ਹੋਇਆ ਹੈ | ਕਿਸਾਨ ਆਗੂ ਜਸਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਐਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਦੇ ਮਾਲਕਾਂ ਨੂੰ ਚੋਖਾ ਭਾਅ ਦਿੱਤਾ ਗਿਆ ਸੀ | ਇਸ ਮੌਕੇ ਰੋਡ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਕਿ ਉਹ ਆਪਣੀਆਂ ਜ਼ਮੀਨਾਂ ਸਰਕਾਰ ਨੂੰ ਕੋਡੀਆਂ ਦੇ ਭਾਅ ਨਹੀਂ ਦੇਣਗੇ ਸਗੋਂ ਸਰਕਾਰ ਦੀ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕਰਨਗੇ | ਇਸ ਮੌਕੇ ਨੰਬਰਦਾਰ ਮਲਕੀਤ ਸਿੰਘ, ਰਣਜੀਤ ਸਿੰਘ ਮੈਰੀਪੁਰ, ਹਰਜਿੰਦਰ ਸਿੰਘ ਕਾਲਰੂ, ੀਤਲ ਸਿੰਘ ਟਿੱਬਾ, ਜਗਦੀਪ ਸਿੰਘ ਗਾਂਧਾ ਸਿੰਘ ਵਾਲਾ, ਰਾਣਾ ਟਾਇਲ ਕਾਲਰੂ, ਪਿਆਰਾ ਸਿੰਘ ਜਾਰਜਪੁਰ, ਮਲਕੀਤ ਸਿੰਘ ਆਦਿ ਹਾਜ਼ਰ ਸਨ | ਆਗੂਆਂ ਨੇ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਦੀ ਬਜਾਏ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ | ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਬਾਂਹ ਫੜੇ ਅਤੇ ਪ੍ਰਸ਼ਾਸਨ ਨੂੰ ਹਿਦਾਇਤ ਕਰੇ ਕੇ ਵੱਧ ਤੋਂ ਵੱਧ ਮੁਆਵਜ਼ਾ ਤੈਅ ਕੀਤਾ ਜਾਵੇ | ਘੱਟ ਰੇਟ ਤੈਅ ਕਰਨ ਸੰਬੰਧੀ ਜਦੋਂ ਜ਼ਮੀਨ ਪ੍ਰਾਪਤੀ ਕੁਲੈਕਟਰ ਕਮ-ਸਬ-ਡਵੀਜ਼ਨਲ ਮੈਜਿਸਟ੍ਰੇਟ ਸੁਲਤਾਨਪੁਰ ਲੋਧੀ ਨਾਲ਼ ਵਾਰ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ਼ ਸੰਪਰਕ ਨਹੀਂ ਹੋ ਸਕਿਆ |9

ਵਾਰਡ ਨੰਬਰ 37 ਤੇ 38 ਦੇ ਭਾਜਪਾ ਨੂੰ ਅਲਵਿਦਾ ਕਹਿ ਕੇ 10 ਤੋਂ ਵੱਧ ਪਰਿਵਾਰਾਂ ਵਲੋਂ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਨਗਰ ਨਿਗਮ ਦੇ ਵਾਰਡ ਨੰਬਰ 37, 38 ਮੁਹੱਲਾ ਸੰਤਪੁਰਾ ਦੇ 10 ਤੋਂ ਵੱਧ ਭਾਜਪਾ ਨਾਲ ਸਬੰਧਿਤ ਪਰਿਵਾਰਾਂ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਬਲਬੀਰ ਸਿੰਘ ਬਿੱਲਾ, ਅਸ਼ੋਕ ਕੁਮਾਰ, ਰਣਜੀਤ ਸਿੰਘ, ਵਿਕਾਸ ਕੁਮਾਰ ਵਿੱਕੀ, ਕਮਲਜੀਤ ਸਿੰਘ ਕਾਕਾ, ...

ਪੂਰੀ ਖ਼ਬਰ »

ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਨੌਜਵਾਨ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ

ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ)-ਸਥਾਨਕ ਕਸਬੇ 'ਚ ਘਰੋਂ ਗੱਡੀ ਵਿਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਨੌਜਵਾਨ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਕਪੂਰਥਲਾ ਰੋਡ 'ਤੇ ਸਥਿਤ ਪਿੰਡ ਸੁਖਾਣੀ ਦੀ ਪੁਲੀ ਨੇੜੇ ਹਰਦਿਆਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 20 ਜੂਨ (ਸਡਾਨਾ)-ਥਾਣਾ ਕੋਤਵਾਲੀ ਮੁਖੀ ਹਰਪਾਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਸੁਰਿੰਦਰ ਸਿੰਘ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪਿੰਡ ਬੂਟਾਂ ਨੇੜੇ ਮੋਟਰਸਾਈਕਲ ਸਵਾਰ ਕਥਿਤ ਦੋਸ਼ੀ ਸ਼ਿੰਦਰ ਸਿੰਘ ਵਾਸੀ ਬੂਟਾਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਦੇ 24 ਨਵੇਂ ਮਾਮਲੇ, ਇਕ ਵਿਅਕਤੀ ਦੀ ਮੌਤ

ਕਪੂਰਥਲਾ, 20 ਜੂਨ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 24 ਮਾਮਲੇ ਸਾਹਮਣੇ ਆਏ ਹਨ ਜਦਕਿ ਇਕ ਵਿਅਕਤੀ ਦੀ ਇਲਾਜ ਦੌਰਾਨ ਲੁਧਿਆਣਾ ਦੇ ਹਸਪਤਾਲ ਵਿਚ ਮੌਤ ਹੋਈ ਹੈ | ਮਰਨ ਵਾਲਾ 32 ਸਾਲਾ ਵਿਅਕਤੀ ਪਿੰਡ ਮੈਣਵਾਂ ਨਾਲ ਸਬੰਧਿਤ ਹੈ | ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਦੇ ਨਾਲ ਭੱਠੇ ਦੇ ਚੌਕੀਦਾਰ ਦਾ ਕੀਤਾ ਕਤਲ

aਫਗਵਾੜਾ, 20 ਜੂਨ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਬਘਾਣਾ ਵਿਖੇ ਦੇਰ ਰਾਤ ਇਕ ਭੱਠੇ 'ਤੇ ਚੌਕੀਦਾਰੀ ਕਰ ਰਹੇ ਇੱਕ ਚੌਂਕੀਦਾਰ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਬਘਾਣਾ ...

ਪੂਰੀ ਖ਼ਬਰ »

ਚੋਰੀ ਕੀਤੇ 6 ਮੋਬਾਈਲ ਫੋਨਾਂ ਸਮੇਤ ਇਕ ਗਿ੍ਫ਼ਤਾਰ

ਕਪੂਰਥਲਾ, 20 ਜੂਨ (ਸਡਾਨਾ)-ਸਿਟੀ ਪੁਲਿਸ ਨੇ ਚੋਰੀ ਦੇ ਮੋਬਾਈਲ ਫੋਨਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਮੁਖੀ ਰਘਬੀਰ ਸਿੰਘ ਸੰਧੂ ਦੀ ਦੇਖ-ਰੇਖ ਹੇਠ ਸਬ-ਇੰਸਪੈਕਟਰ ਜਤਿੰਦਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਸੁਖਮੀਤ ਡਿਪਟੀ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ, 20 ਜੂਨ (ਐੱਮ. ਐੱਸ. ਲੋਹੀਆ)-ਪ੍ਰਾਪਰਟੀ ਡੀਲਰ ਸੁਭਾਸ਼ ਮਹਿੰਦਰੂ ਦੇ ਲੜਕੇ ਮਿੱਕੀ ਮਹਿੰਦਰੂ ਨੂੰ ਅਗਵਾ ਕਰਕੇ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਸਾਬਕਾ ਕੌਂਸਲਰ ਸੁਖਮੀਤ ਸਿੰਘ ਡਿਪਟੀ (44) ਪੁੱਤਰ ਰਛਪਾਲ ਸਿੰਘ ਵਾਸੀ ਸਾਵਨ ਨਗਰ ...

ਪੂਰੀ ਖ਼ਬਰ »

ਵਾਧੂ ਚਾਰਜ ਛੱਡਣ ਪਿੱਛੋਂ ਜ਼ਿਲ੍ਹੇ ਦੇ 143 ਪਟਵਾਰ ਸਰਕਲ ਅੱਜ ਪਟਵਾਰੀਆਂ ਤੋਂ ਵਿਰਵੇ ਹੋਣਗੇ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਪਟਵਾਰੀਆਂ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਫ਼ੈਸਲੇ ਮੁਤਾਬਿਕ 21 ਜੂਨ ਨੂੰ ਰਾਜ ਭਰ ਵਿਚ ਪਟਵਾਰੀਆਂ ਨੇ ਵਾਧੂ ਪਟਵਾਰ ਸਰਕਲਾਂ ਦਾ ਚਾਰਜ ਛੱਡਣ ਦਾ ...

ਪੂਰੀ ਖ਼ਬਰ »

ਮਿਲਖਾ ਸਿੰਘ ਦਾ ਤੁਰ ਜਾਣਾ ਪੰਜਾਬ ਤੇ ਖੇਡ ਜਗਤ ਲਈ ਵੱਡਾ ਘਾਟਾ-ਇੰਜ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 20 ਜੂਨ (ਥਿੰਦ, ਹੈਪੀ)-ਮਹਾਨ ਅਥਲੀਟ ਉੱਡਣਾ ਸਿੱਖ ਪਦਮ ਸ਼੍ਰੀ ਮਿਲਖਾ ਸਿੰਘ ਦੀ ਬੀਤੇ ਦਿਨੀਂ ਕੋਰੋਨਾ ਕਾਰਨ ਹੋਈ ਮੌਤ 'ਤੇ ਸੀਨੀਅਰ ਅਕਾਲੀ ਆਗੂ ਇੰਜ ਸਵਰਨ ਸਿੰਘ ਮੈਂਬਰ ਪੀ ਏ ਸੀ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਕਿਹਾ ਕਿ ਮਿਲਖਾ ...

ਪੂਰੀ ਖ਼ਬਰ »

ਕੋਤਵਾਲੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 20 ਜੂਨ (ਸਡਾਨਾ)-ਥਾਣਾ ਕੋਤਵਾਲੀ ਮੁਖੀ ਹਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਤੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ਏ.ਐਸ.ਆਈ. ਦਲਜੀਤ ਸਿੰਘ ਨੇ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਕੰਨਿਆ ਮਹਾਂਵਿਦਿਆਲਿਆ ਵਿਖੇ ਇਕ ਰੋਜ਼ਾ ਆਨਲਾਈਨ ਸੈਮੀਨਾਰ

ਕਾਲਾ ਸੰਘਿਆਂ, 20 ਜੂਨ (ਸੰਘਾ)-ਸਥਾਨਕ ਸੰਤ ਹੀਰਾ ਦਾਸ ਕੰਨਿਆਂ ਮਹਾਂਵਿਦਿਆਲਿਆ ਵਿਖੇ ਕਾਮਰਸ ਵਿਭਾਗ ਵੱਲੋਂ ਇੱਕ ਰੋਜ਼ਾ ਆਨਲਾਈਨ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਡਾ. ਰਣਜੀਤ ਕੌਰ ਹੁੰਦਲ ਨੇ ਦੱਸਿਆ ਕਿ ਸੈਮੀਨਾਰ ਵਿਚ 30 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਤੇ ਨਸ਼ੀਲਾ ਪਦਾਰਥ ਬਰਾਮਦ

ਕਪੂਰਥਲਾ, 20 ਜੂਨ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਹਰਦੇਵ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਤਲਾਸ਼ੀ ਦੌਰਾਨ ...

ਪੂਰੀ ਖ਼ਬਰ »

26 ਨੂੰ ਵੱਡੀ ਪੱਧਰ 'ਤੇ ਕਿਸਾਨ ਚੰਡੀਗੜ੍ਹ ਪੁੱਜਣਗੇ: ਐਡ. ਰਾਣਾ

ਡਡਵਿੰਡੀ, 20 ਜੂਨ (ਦਿਲਬਾਗ ਸਿੰਘ ਝੰਡ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੇ 7 ਮਹੀਨੇ ਮੁਕੰਮਲ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੇ ਰਾਜਪਾਲ ਭਵਨ ਅੱਗੇ ਧਰਨਾ ਦੇਣ ਅਤੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂਅ ਰੋਸ ਪੱਤਰ ਦੇਣ ਦੇ ਦਿੱਤੇ ਹੋਏ ਸੱਦੇ ...

ਪੂਰੀ ਖ਼ਬਰ »

ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਨਵਤੇਜ ਸਿੰਘ ਚੀਮਾ ਦੀ ਜਿੱਤ ਪੱਕੀ-ਮੱਲ੍ਹੀ

ਹੁਸੈਨਪੁਰ, 20 ਜੂਨ (ਸੋਢੀ)-ਗੁਰੂ ਸਾਹਿਬ ਦੀ ਚਰਨ ਸ਼ੋ ਪ੍ਰਾਪਤ ਸੁਲਤਾਨਪੁਰ ਲੋਧੀ ਦੀ ਧਰਤੀ 'ਤੇ ਵਸੇ ਸ਼ਹਿਰ ਨੂੰ ਸੁੰਦਰ ਬਣਾਉਣ ਤੇ ਸੁਲਤਾਨਪੁਰ ਲੋਧੀ ਹਲਕੇ ਅਧੀਨ ਆਉਂਦੇ ਪਿੰਡਾਂ ਦੇ ਪਿਛਲੇ ਕਈ ਸਾਲਾਂ ਤੋਂ ਰੁਕੇ ਵਿਕਾਸ ਦੇ ਕੰਮ ਬਿਨਾ ਭੇਦਭਾਵ ਮੁਕੰਮਲ ਹੋ ਰਹੇ ...

ਪੂਰੀ ਖ਼ਬਰ »

ਕੇਂਦਰ ਵਲੋਂ ਅਸਲ੍ਹਾ ਫ਼ੈਕਟਰੀਆਂ ਦਾ ਨਿਗਮੀਕਰਨ ਕਰਨਾ ਦੇਸ਼ ਦੇ ਹਿਤ ਵਿਚ ਨਹੀਂ-ਸਰਵਜੀਤ ਸਿੰਘ

ਕਪੂਰਥਲਾ, 20 ਜੂਨ (ਸਡਾਨਾ)-ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਕੇਂਦਰ ਸਰਕਾਰ ਵਲੋਂ ਤਾਨਾਸ਼ਾਹੀ ਢੰਗ ਨਾਲ ਆਰਡੀਨੈਂਸ ਫ਼ੈਕਟਰੀ ਨੂੰ ਖ਼ਤਮ ਕਰਦਿਆਂ ਦੇਸ਼ ਦੀਆਂ 41 ਆਰਡੀਨੈਂਸ (ਅਸਲ੍ਹਾ) ਫ਼ੈਕਟਰੀਆਂ ਨੂੰ ਸੱਤ ਕਾਰਪੋਰੇਸ਼ਨ ਵਿਚ ਤਬਦੀਲ ਕਰਨ ਦੇ ਫ਼ੈਸਲੇ ਦਾ ...

ਪੂਰੀ ਖ਼ਬਰ »

ਪੰਚ, ਸਰਪੰਚ, ਕੌਂਸਲਰ ਤੇ ਹੋਰ ਸ਼ੇ੍ਰਣੀਆਂ ਨਾਲ ਸਬੰਧਿਤ ਲੋਕ ਕੈਂਪਾਂ 'ਚ ਜਾ ਕੇ ਟੀਕਾਕਰਨ ਕਰਵਾਉਣ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਹੁਣ ਤੱਕ 1 ਲੱਖ 71 ਹਜ਼ਾਰ ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ, ਜਿਨ੍ਹਾਂ ਵਿਚ 83413 ਸੀਨੀਅਰ ਸਿਟੀਜ਼ਨ ਸ਼ਾਮਲ ਹਨ | ਦੀਪਤੀ ਉੱਪਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਿੰਦੂ ਕੰਨਿਆ ਕਾਲਜ ਦੇ ਸਪੋਰਟਸ ਕਲੱਬ ਵਲੋਂ ਕਰਵਾਏ ਵੀਡੀਓ ਬਣਾਉਣ ਤੇ ਸਲੋਗਨ ਲਿਖਣ ਦੇ ਮੁਕਾਬਲੇ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਹਿੰਦੂ ਕੰਨਿਆ ਕਾਲਜ ਦੇ ਸਪੋਰਟਸ ਕਲੱਬ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਅੰਤਰ ਕਾਲਜ ਸਲੋਗਨ ਲਿਖਣ ਤੇ ਵੀਡੀਓ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਕਾਲਜਾਂ ਦੇ 40 ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਬਾਬਾ ਰਾਮੂ ਸ਼ਾਹ ਦਾ 40ਵਾਂ ਮੇਲਾ ਕਰਵਾਇਆ

ਹੁਸੈਨਪੁਰ, 20 ਜੂਨ (ਸੋਢੀ)-ਬਾਬਾ ਮੰਡ ਪੀਰ ਦੀ ਦਰਗਾਹ (ਪਾਜੀਆਂ) ਦੇ ਮੁੱਖ ਸੇਵਾਦਾਰ ਬਾਬਾ ਰਾਮੂ ਸ਼ਾਹ ਜੋ ਕਿ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ, ਨਮਿੱਤ 40ਵਾਂ ਮੇਲਾ ਬਾਬਾ ਮੰਡ ਪੀਰ ਦੀ ਦਰਗਾਹ ਤੇ ਪਿੰਡ ਪਾਜੀਆਂ ਵਿਖੇ ਉਨ੍ਹਾਂ ਦੀਆਂ ਸ਼ਰਧਾਲੂ ਸੰਗਤਾਂ ਵਲੋਂ ...

ਪੂਰੀ ਖ਼ਬਰ »

250 ਕਿਲੋਗ੍ਰਾਮ ਲਾਹਣ ਬਰਾਮਦ

ਡਡਵਿੰਡੀ, 20 ਜੂਨ (ਦਿਲਬਾਗ ਸਿੰਘ ਝੰਡ)-ਮੋਠਾਂਵਾਲ ਚੌਂਕੀ ਦੀ ਪੁਲਿਸ ਨੇ 250 ਕਿਲੋਗ੍ਰਾਮ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਮੋਠਾਂਵਾਲ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਲਖਵਿੰਦਰ ਸਿੰਘ ਪੁਲਿਸ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਆਨਲਾਈਨ ਗੁਰਮਤਿ ਕੈਂਪ

ਸੁਲਤਾਨਪੁਰ ਲੋਧੀ, 20 ਜੂਨ (ਨਰੇਸ਼ ਹੈਪੀ, ਥਿੰਦ)-ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਦੇਖ ਰੇਖ ਹੇਠ ਕੋਰੋਨਾ ਨੂੰ ਦੇਖਦੇ ਹੋਏ ਬੱਚਿਆਂ ਅਤੇ ਨੌਜਵਾਨਾਂ ਲਈ ਪ੍ਰਚਾਰਕ ਸਾਹਿਬਾਨ ਵਲੋਂ ਆਨਲਾਈਨ ਗੁਰਮਤਿ ਕੈਂਪ ਚੱਲ ਰਹੇ ਹਨ | ਇਸੇ ਲੜੀ ਤਹਿਤ ਸ਼੍ਰੋਮਣੀ ...

ਪੂਰੀ ਖ਼ਬਰ »

ਜਗਜੀਤਪੁਰ ਵਿਖੇ ਕੀਤੀ ਫਾਇਰਿੰਗ, ਕੇਸ ਦਰਜ, ਤਿੰਨ ਖੋਲ ਬਰਾਮਦ

ਫਗਵਾੜਾ, 20 ਜੂਨ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਜਗਜੀਤ ਪੁਰ ਵਿਖੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਮੌਕੇ ਤੋਂ ਤਿੰਨ ਖੋਲ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਗੋਬਿੰਦ ਪੁੱਤਰ ਮੇਜਰ ਸਿੰਘ ਦੇ ਘਰ ਦੇ ਨੇੜੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਦੋ ਕਾਬੂ

ਕਪੂਰਥਲਾ, 20 ਜੂਨ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਪ੍ਰਸ਼ਾਦ ਨੇ ਔਜਲਾ ਫਾਟਕ ਨੇੜੇ ਪੈਦਲ ਆਉਂਦੇ ਦੋ ਨੌਜਵਾਨਾਂ ਨੂੰ ਕਾਬੂ ...

ਪੂਰੀ ਖ਼ਬਰ »

ਕਾਂਗਰਸ ਵਲੋਂ ਵਿਧਾਇਕਾਂ ਦੇ ਬੱਚਿਆਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣਾ ਗੈਰ ਸੰਵਿਧਾਨਕ-ਜਥੇ: ਖੋਜੇਵਾਲ

ਕਪੂਰਥਲਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਕਾਂਗਰਸ ਵਲੋਂ ਆਪਣੇ ਹੀ ਮੰਤਰੀਆਂ ਤੇ ਵਿਧਾਇਕਾਂ ਦੇ ਬੱਚਿਆਂ ਨੂੰ ਤਰਸ ਦੇ ਆਧਾਰ 'ਤੇ ਨੌਕਰੀਆਂ ਦੇਣਾ ਗੈਰ-ਸੰਵਿਧਾਨਕ ਹੈ | ਜਿਸ ਦਾ ਅਕਾਲੀ ਦਲ ਡਟ ਕੇ ਵਿਰੋਧ ਕਰੇਗਾ | ਇਹ ਗੱਲ ਜਥੇ: ਰਣਜੀਤ ਸਿੰਘ ਖੋਜੇਵਾਲ ਮੈਂਬਰ ਰਾਜਸੀ ...

ਪੂਰੀ ਖ਼ਬਰ »

ਅੰਮ ਮੁਹੰਮਦ ਸ਼ਾਹ ਅਲੀ ਦਾ ਪਿੰਡ ਬਿਹਾਰੀਪੁਰ ਵਿਖੇ ਸਾਲਾਨਾ ਮੇਲਾ ਕਰਵਾਇਆ

ਹੁਸੈਨਪੁਰ, 20 ਜੂਨ (ਸੋਢੀ)-ਬਾਬਾ ਅੰਮ ਮੁਹੰਮਦ ਸ਼ਾਹ ਅਲੀ ਦੀ ਦਰਗਾਹ 'ਤੇ ਪਿੰਡ ਬਿਹਾਰੀਪੁਰ ਵਿਖੇ ਮੇਲਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ, ਜਿਸ ਵਿਚ ਮੇਲਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ...

ਪੂਰੀ ਖ਼ਬਰ »

ਆਈਸੋਲੇਸ਼ਨ ਸੈਂਟਰ ਨੇੜੇ ਲੱਗਣ ਵਾਲੇ ਆਕਸੀਜਨ ਪਲਾਂਟ ਅਜੇ ਚਾਲੂ ਹੋਣ ਦੇ ਆਸਾਰ ਮੱਧਮ

ਕਪੂਰਥਲਾ, 20 ਜੂਨ (ਅਮਰਜੀਤ ਕੋਮਲ)-ਕੌਮੀ ਹਾਈਵੇ ਅਥਾਰਿਟੀ ਵਲੋਂ ਆਈਸੋਲੇਸ਼ਨ ਸੈਂਟਰ ਕਪੂਰਥਲਾ ਵਿਖੇ ਲਾਏ ਜਾਣ ਵਾਲੇ ਆਕਸੀਜਨ ਪਲਾਂਟ ਦਾ ਕੰਮ ਧੀਮੀ ਰਫ਼ਤਾਰ ਨਾਲ ਚੱਲਣ ਕਾਰਨ ਇਸ ਪਲਾਂਟ ਦੇ ਅਜੇ ਅਗਲੇ ਦਿਨਾਂ ਵਿਚ ਵੀ ਚਾਲੂ ਹੋਣ ਦੇ ਕੋਈ ਆਸਾਰ ਨਹੀਂ, ਕਿਉਂਕਿ ਜਿਸ ...

ਪੂਰੀ ਖ਼ਬਰ »

ਨਵਤੇਜ ਸਿੰਘ ਚੀਮਾ ਦੇ ਨਿਰਦੇਸ਼ਾਂ ਤੇ ਲੋਕਾਂ ਦੇ ਲਟਕਦੇ ਮਸਲੇ ਜਲਦ ਹੱਲ ਕਰਵਾਏ ਜਾਣਗੇ-ਖੈੜਾ

ਹੁਸੈਨਪੁਰ, 20 ਜੂਨ (ਸੋਢੀ)-ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਵਿਕਾਸ ਕਾਰਜਾਂ ਲਈ ਹਰ ਪਿੰਡ ਨੂੰ ਬਿਨਾ ਭੇਦਭਾਵ ਲੋੜੀਂਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹਰ ਪਿੰਡ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਦੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਸਹਿਗਲ ਪਰਿਵਾਰ ਨਾਲ ਦੁੱਖ ਪ੍ਰਗਟ

ਭੁਲੱਥ, 19 ਜੂਨ (ਪੱਤਰ ਪੇ੍ਰਰਕ)-ਬਾਰ ਐਸੋਸੀਏਸ਼ਨ ਭੁਲੱਥ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਅਤੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਵਿੰਦਰ ਸਿੰਘ ਸਹਿਗਲ ਦੇ ਦਾਦਾ ਸਵ. ਤਰਲੋਕ ਸਿੰਘ ਦਾ ਬੀਤੇ ਦਿਨੀਂ ਅਕਾਲ ਚਲਾਣਾ ਹੋ ਗਿਆ ਸੀ | ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX