ਤਾਜਾ ਖ਼ਬਰਾਂ


ਚੀਨ ਦੀਆਂ ਸਰਹੱਦੀ ਗਤੀਵਿਧੀਆਂ ਭਾਰਤ ਲਈ ਬਣ ਰਹੀਆਂ ਚੁਣੌਤੀਆਂ - ਕਮਾਂਡਰ ਲੈਫ਼ਟੀਨੈਂਟ ਜਨਰਲ
. . .  12 minutes ago
ਨਵੀਂ ਦਿੱਲੀ, 19 ਅਕਤੂਬਰ - ਪੂਰਬੀ ਫ਼ੌਜ ਦੇ ਕਮਾਂਡਰ ਲੈਫ਼ਟੀਨੈਂਟ ਜਨਰਲ ਮਨੋਜ ਪਾਂਡੇ ਨੇ ਸਰਹੱਦ 'ਤੇ ਚੀਨ ਦੀ ਵੱਧ ਰਹੀਆਂ ਗਤੀਵਿਧੀਆਂ 'ਤੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੀ.ਐਲ.ਏ. ਦੇ ਰਣਨੀਤਕ ਮਾਡਲ ਪਿੰਡ ਦੀਆਂ ਸਰਹੱਦਾਂ ਕੋਲ ਆ ਗਏ ਹਨ, ਜੋ ਕਿ ਚਿੰਤਾ ਦੀ ਗੱਲ ਹੈ। ਇਸ ਦੇ...
ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  48 minutes ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  about 1 hour ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  about 1 hour ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  about 1 hour ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 2 hours ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 2 hours ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 2 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 3 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 3 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 3 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  about 3 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  about 3 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 3 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 3 hours ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 4 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  about 5 hours ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 6 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 6 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  about 6 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 7 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਿਵਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਜਗਰਾਓਂ

ਲੁਧਿਆਣਾ ਦਿਹਾਤੀ ਪੁਲਿਸ ਵਲੋਂ ਮੁੱਲਾਂਪੁਰ-ਦਾਖਾ ਤੋਂ ਹਫ਼ਤਾਵਾਰੀ ਨਸ਼ਾ ਵਿਰੋਧੀ ਸੈਮੀਨਾਰਾਂ ਦੀ ਸ਼ੁਰੂਆਤ

ਮੁੱਲਾਂਪੁਰ-ਦਾਖਾ, 21 ਜੂਨ (ਨਿਰਮਲ ਸਿੰਘ ਧਾਲੀਵਾਲ)- ਸੰਸਾਰ ਭਰ ਵਿਚ 26 ਜੂਨ ਨੂੰ ਮਨਾਏ ਜਾਣ ਵਾਲੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਲੁਧਿਆਣਾ ਦਿਹਾਤੀ ਪੁਲਿਸ ਵਲੋਂ 21 ਤੋਂ 26 ਜੂਨ ਹਫ਼ਤਾ ਨਸ਼ਾ ਵਿਰੋਧੀ ਸੈਮੀਨਾਰਾਂ ਨੂੰ ਸਮਰਪਿਤ ਕਰਕੇ ਅੱਜ ਜ਼ਿਲ੍ਹਾ ਪੱਧਰੀ ਪ੍ਰੋਗਰਾਮ 'ਚ ਮਾਡਲ ਥਾਣਾ ਦਾਖਾ ਸਾਹਮਣੇ ਡਾ: ਬੀ.ਆਰ ਅੰਬੇਡਕਰ ਭਵਨ ਮੰਡੀ ਮੁੱਲਾਂਪੁਰ ਤੋਂ ਸੈਮੀਨਾਰਾਂ ਦੀ ਸ਼ੁਰੂਆਤ ਕੀਤੀ, ਜਿਸ ਵਿਚ ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਚਰਨਜੀਤ ਸਿੰਘ ਸੋਹਲ ਆਪਣੀ ਸਮੁੱਚੀ ਪੁਲਿਸ ਟੀਮ ਨਾਲ ਪਹੁੰਚੇ | ਪੁਲਿਸ ਸਬ ਡਵੀਜਨ ਦਾਖਾ ਦੇ ਡੀ.ਐੱਸ.ਪੀ. ਗੁਰਬੰਸ ਸਿੰਘ ਬੈਂਸ, ਐੱਸ.ਐੱਚ.ਓ. ਦਾਖਾ ਪ੍ਰੇਮ ਸਿੰਘ ਭੰਗੂ ਦੇ ਸੁਚੱਜੇ ਪ੍ਰਬੰਧਾਂ ਹੇਠ ਨਸ਼ਾ ਵਿਰੋਧੀ ਸੈਮੀਨਾਰ ਵਿਚ ਇਲਾਕੇ ਦੇ ਪੰਚ, ਸਰਪੰਚ, ਨੰਬਰਦਾਰ, ਕੌਂਸਲਰ ਤੇ ਹੋਰ ਪਤਵੰਤੇ ਮੌਜੂਦ ਰਹੇ | ਇਕੱਠ ਨੂੰ ਸੰਬੋਧਨ ਹੁੰਦਿਆਂ ਐੱਸ.ਐੱਸ.ਪੀ. ਸੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਨਸ਼ਿਆ ਦੀ ਰੋਕਥਾਮ ਲਈ ਵਿਆਪਕ ਪ੍ਰੋਗਰਾਮ ਤਹਿਤ ਜਿੱਥੇ ਪੁਲਿਸ ਵਲੋਂ ਜਾਗਰੂਕਤਾ ਮੁਹਿੰਮ ਵਿੱਢੀ ਹੋਈ ਹੈ, ਉੱਥੇ ਡੈਪੋ ਵਲੰਟੀਅਰ ਪਿੰਡ-ਪਿੰਡ ਜਨ ਜਾਗਰੂਕਤਾ ਦੇ ਨਾਲ ਨਸ਼ੇ ਦੇ ਮਰੀਜ਼ਾਂ ਦਾ ਇਲਾਜ ਕਰਵਾਉਣ ਲਈ ਪੁਲਿਸ ਮਰੀਜ਼ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਹੈ | ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਪੁਲਿਸ ਤੇ ਜਨਤਾ ਦੇ ਗਠਜੋੜ ਨਾਲ ਹੀ ਨਸ਼ਿਆਂ ਦੀ ਚੇਨ ਨੂੰ ਤੋੜਿਆ ਜਾ ਸਕਦਾ ਹੈ, ਨਸ਼ਾ ਤਸਕਰੀ 'ਚ ਲੱਗੇ ਲੋਕਾਂ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ, ਇਤਲਾਹ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ | ਡਾ: ਜਗਵਿੰਦਰ ਸਿੰਘ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵ 'ਤੇ ਬੋਲਦਿਆਂ ਕਿਹਾ ਕਿ ਸਰਕਾਰ ਨੇ ਸਾਰੇ ਉਪ ਮੰਡਲ ਅਤੇ ਜ਼ਿਲ੍ਹਾ ਹਸਪਤਾਲਾਂ ਵਿਚ 'ਓਟ ਕਲੀਨਿਕ' ਖੋਲ੍ਹੇ ਹਨ, ਜਿੱਥੇ ਨਸ਼ੇ ਦੇ ਮਰੀਜ਼ ਬਿਨ੍ਹਾਂ ਭਰਤੀ ਹੋਏ ਰੋਜ਼ਾਨਾ ਜਾ ਕੇ ਡਾਕਟਰ ਦੀ ਹਾਜ਼ਰੀ ਵਿਚ ਦਵਾਈ ਲੈ ਸਕਦੇ ਹਨ | ਮੈਡਮ ਗੁਰਮੀਤ ਕੌਰ, ਬਲਵਿੰਦਰ ਸਿੰਘ ਦੋਵੇਂ ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਉਪ ਕਪਤਾਨ, ਗੁਰਬੰਸ ਸਿੰਘ ਬੈਂਸ, ਪਵਨਜੀਤ ਚੌਧਰੀ, ਰਾਜੇਸ਼ ਸ਼ਰਮਾ, ਮਨਿੰਦਰ ਬੇਦੀ (ਚਾਰੇ) ਡੀ.ਐੱਸ.ਪੀ, ਇੰਸਪੈਕਟਰ ਪ੍ਰੇਮ ਸਿੰਘ ਵਲੋਂ ਪੁਲਿਸ ਦੇ ਜਿਲ੍ਹਾ ਪੱਧਰੀ ਨਸ਼ਾ ਵਿਰੋਧੀ ਸੈਮੀਨਾਰ ਵਿਚ ਜੁੜੇ ਲੋਕਾਂ ਨੂੰ ਸੰਬੋਧਨ ਸਮੇਂ ਕਿਹਾ ਕਿ ਨਸ਼ਿਆਂ ਵਰਗੀ ਬਿਮਾਰੀ ਦਾ ਇਲਾਜ ਇਕਜੁੱਟਤਾ, ਹੌਂਸਲੇ ਅਤੇ ਹਮਦਰਦੀ ਨਾਲ ਸੰਭਵ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਕਪਤਾਨ ਚਰਨਜੀਤ ਸਿੰਘ ਸੋਹਲ ਦੀ ਅਗਵਾਈ ਹੇਠ ਨਸ਼ਿਆਂ ਦੀ ਰੋਕਥਾਮ ਲਈ (ਐੱਮ.ਟੀ.ਓਜ਼) ਮਾਸਟਰ ਟ੍ਰੇਨਰਜ਼ ਆਫੀਸ਼ੀਅਲ ਲਗਾਏ ਗਏ ਹਨ, ਜੋ ਡਰੱਗ ਮੌਨੀਟੀਰਿੰਗ ਕਰ ਰਹੇ ਹਨ | ਨਸ਼ਿਆਂ ਦੀ ਤਸਕਰੀ ਅਤੇ ਨਸ਼ਿਆਂ ਦੇ ਗੈਰ ਕਾਨੂੰਨੀ ਧੰਦੇ ਨੂੰ ਰੋਕਣ ਲਈ ਪੁਲਿਸ ਵਲੋਂ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ | ਸਟੇਜ਼ ਸੰਚਾਲਕ ਨਰੇਸ਼ ਵਰਮਾ ਨੇ ਨਸ਼ਿਆਂ ਵਿਰੁੱਧ ਪੁਲਿਸ ਦੇ ਐੱਨ.ਸੀ.ਬੀ ਦੀ ਪ੍ਰਸੰਸਾ ਕੀਤੀ | ਪੁਲਿਸ ਕਪਤਾਨ ਸੋਹਲ, ਐੱਸ.ਪੀ ਗੁਰਮੀਤ ਕੌਰ, ਡੀ.ਐੱਸ.ਪੀ ਗੁਰਬੰਸ ਸਿੰਘ, ਐੱਸ.ਐੱਚ.ਓ ਪ੍ਰੇਮ ਸਿੰਘ ਵਲੋਂ ਇਸ ਮੌਕੇ ਨਗਰ ਕੌਂਸਲ ਪ੍ਰਧਾਨ ਤੇਲੂ ਰਾਮ ਬਾਂਸਲ, ਏ.ਐੱਸ. ਹੀਰੋ ਗੁਰਿੰਦਰ ਸਿੱਧੂ, ਦੁਕਾਨਦਾਰ ਐਸੋ: ਪ੍ਰਧਾਨ ਚਰਨਜੀਤ ਚੰਨੀ ਅਰੋੜਾ, ਕੁਲਦੀਪ ਸਿੰਘ ਰਾਜੂ ਜਿਊਲਰਜ਼, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਬੱਦੋਵਾਲ, ਸਰਪੰਚ ਗਿੱਲ ਪੱਤੀ ਸੁਧਾਰ ਹਰਮਿੰਦਰ ਸਿੰਘ ਪੱਪ, ਸਰਪੰਚ ਢੱਟ ਸੁਰਿੰਦਰ ਸਿੰਘ, ਜਗਸੀਰ ਸਿੰਘ ਖ਼ਾਲਸਾ, ਅਮਨ ਮੰਡੀ ਮੁੱਲਾਂਪੁਰ, ਹਲਕਾ ਦਾਖਾ ਮਹਿਲਾ ਕਾਂਗਰਸ ਟੀਮ ਸਰਬਜੀਤ ਕੌਰ ਨਾਹਰ, ਸਰਬਜੋਤ ਕੌਰ ਬਰਾੜ, ਮੈਡਮ ਨੀਤੂ, ਤੇਜਿੰਦਰ ਕੌਰ ਰਕਬਾ, ਅਮਰਜੋਤ ਕੌਰ ਕੁਲਾਰ, ਜਸਵੀਰ ਕੌਰ ਸ਼ੇਖੂਪੁਰਾ, ਮਨਜਿੰਦਰ ਕੌਰ ਸ਼ੇਖੂਪੁਰਾ ਨਾਲ ਮਿਲ ਕੇ ਹਰਿਆਵਲ ਤਹਿਤ ਸੈਮੀਨਾਰ 'ਚ ਪਹੁੰਚੇ ਹਰ ਇਕ ਲਈ ਬੂਟੇ ਵੰਡੇ ਗਏ |

ਜਗਰਾਉਂ 'ਚ ਅਧਿਆਪਕਾਂ ਨੇ ਸਰਕਾਰ ਦੀ ਅਰਥੀ ਫੂਕੀ

ਜਗਰਾਉਂ, 21 ਜੂਨ (ਜੋਗਿੰਦਰ ਸਿੰਘ)- ਡੀ.ਟੀ.ਐੱਫ਼. ਜਗਰਾਉਂ ਵੱਲੋਂ ਅੱਜ ਇਥੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਈ.ਜੀ.ਐੱਸ, ਐੱਸ.ਟੀ.ਆਰ, ਏ.ਆਈ.ਈ. ਅਤੇ ਸਿੱਖਿਆ ਪ੍ਰੋਵਾਈਡਰ ਅਧਿਆਪਕ ਸ਼ਾਮਿਲ ਹੋਏ | ਅਧਿਆਪਕ ਆਗੂਆਂ ਵਲੋਂ ਮੋਹਾਲੀ ਵਿਖੇ ...

ਪੂਰੀ ਖ਼ਬਰ »

ਮੁੱਲਾਂਪੁਰ ਸੜਕ 'ਤੇ ਬਣਿਆ ਛੱਪੜ, ਸ਼ਹਿਰ ਦੀ ਹੋਣ ਲੱਗੀ ਬਦਨਾਮੀ

ਮੁੱਲਾਂਪੁਰ-ਦਾਖਾ, 21 ਜੂਨ (ਨਿਰਮਲ ਸਿੰਘ ਧਾਲੀਵਾਲ)- ਨਗਰ ਕੌਂਸਲ ਮੁੱਲਾਂਪੁਰ ਦਾਖਾ ਦੇ ਸਫ਼ਾਈ ਸੇਵਕ ਹੜਤਾਲ 'ਤੇ ਹੋਣ ਕਰਕੇ ਇਕ ਪਾਸੇ ਥਾਂ-ਥਾਂ ਕੂੜੇ ਦੇ ਢੇਰ ਉੱਚੇ ਹੋਣ ਲੱਗ ਪਏ, ਦੂਜੇ ਪਾਸੇ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ, ਬਿ੍ਜ ਨੇੜੇ ਹਾਈਵੇ ਦੀ ਸਰਵਿਸ ਲੇਨ ਸੜਕ ...

ਪੂਰੀ ਖ਼ਬਰ »

ਥਾਣਾ ਸਿੱਧਵਾਂ ਬੇਟ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ

ਸਿੱਧਵਾਂ ਬੇਟ, 21 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਡੀ.ਐੱਸ.ਪੀ. ਜਗਰਾਉਂ ਜਤਿੰਦਰਜੀਤ ਸਿੰਘ ਦੀ ਨਿਰਦੇਸ਼ 'ਤੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ...

ਪੂਰੀ ਖ਼ਬਰ »

ਅਕਾਲੀ ਤੇ ਬਸਪਾ ਆਗੂਆਂ ਨੇ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕਿਆ

ਜੋਧਾਂ, 21 ਜੂਨ (ਗੁਰਵਿੰਦਰ ਸਿੰਘ ਹੈਪੀ)-ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵਲੋਂ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਦੀ ਸੀਟ ਬਹੁਜਨ ਸਮਾਜ ਪਾਰਟੀ ਨੂੰ ਦੇਣ 'ਤੇ ਦਿੱਤੇ ਇਤਰਾਜ਼ ਯੋਗ ਬਿਆਨ ਕਾਰਨ ਉਨ੍ਹਾਂ ਦੀ ਚੁਫੇਰਿਉ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਟੀਕਾਕਰਨ 'ਚ ਮੋਹਰੀ ਬਣਿਆ ਲੁਧਿਆਣਾ-ਨਾਇਬ ਤਹਿਸੀਲਦਾਰ

ਲੋਹਟਬੱਦੀ, 21 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਕੋਰੋਨਾ ਮਹਾਂਮਾਰੀ ਦੌਰ 'ਚ ਲੋਕਾਂ ਨੂੰ ਇਸ ਅਲਾਮਤ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਅਧੀਨ ਡਾ: ਕਿਰਨ ਆਹਲੂਵਾਲੀਆ ਸਿਵਲ ਸਰਜਨ ਲੁਧਿਆਣਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰਾਏਕੋਟ ਦੇ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਚਾਰਜ ਛੱਡਿਆ, ਰਿਕਾਰਡ ਜਮ੍ਹਾਂ ਕਰਵਾਇਆ

ਰਾਏਕੋਟ, 21 ਜੂਨ (ਬਲਵਿੰਦਰ ਸਿੰਘ ਲਿੱਤਰ)- ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਰਾਏਕੋਟ ਵਲੋਂ ਪੰਜਾਬ ਬਾਡੀ ਦੇ ਮਤਾ ਨੰਬਰ 322, 14/5/21 ਅਤੇ ਕਾਨੂੰਨਗੋ ਐਸੋਸੀਏਸਨ ਦੇ ਸਹਿਯੋਗ ਨਾਲ ਵਾਧੂ ਸਰਕਲਾਂ ਦਾ ਚਾਰਜ ਛੱਡਿਆ ਅਤੇ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ ਨੂੰ ਮੈਮਰੰਡਮ ...

ਪੂਰੀ ਖ਼ਬਰ »

ਮਾਂ-ਪਿਓ ਹੀ ਨਿਕਲੇ 9 ਸਾਲਾ ਬੱਚੀ ਦੇ ਕਾਤਲ

ਮਾਤਾ ਦਾ ਦੂਸਰਾ ਵਿਆਹ ਬਣਿਆ ਮੌਤ ਦਾ ਕਾਰਨ ਹੰਬੜਾਂ, 21 ਜੂਨ (ਮੇਜਰ ਹੰਬੜਾਂ)- ਪੁਲਿਸ ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੀ ਪੁਲਿਸ ਚੌਕੀ ਹੰਬੜਾਂ ਵਿਖੇ ਮੁੱਲਾਂਪੁਰ ਰੋਡ 'ਤੇ ਬਣੀ ਕਾਕਾ ਰਾਮ ਮਿੱਲ 'ਚ ਬਣੇ ਕਮਰਿਆਂ 'ਚ ਇਕ 9 ਸਾਲਾ ਬੱਚੀ ਦਾ ਕਤਲ ਹੋਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਹੈਰੋਇਨ ਤੇ ਮੋਟਰਸਾਈਕਲ ਸਮੇਤ ਇਕ ਕਾਬੂ

ਭੰੂਦੜੀ, 21 ਜੂਨ (ਕੁਲਦੀਪ ਸਿੰਘ ਮਾਨ)- ਥਾਣਾ ਸਿੱਧਵਾਂ ਬੇਟ ਅਧੀਨ ਪੁਲਿਸ ਚੌਕੀ ਭੰੂਦੜੀ 'ਚ ਇੰਚਾਰਜ ਏ.ਐੱਸ.ਆਈ ਸੁਖਮੰਦਰ ਸਿੰਘ ਵਲੋਂ ਪੁਲਿਸ ਪਾਰਟੀ ਨਾਲ ਪਿੰਡ ਕੋਟਉਮਰਾ ਬੰਨ੍ਹ 'ਤੇ ਨਾਕਾ ਲਗਾਇਆ ਹੋਇਆ ਸੀ | ਸਾਹਮਣੇ ਤੋਂ ਇਕ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਬੀ.ਕੇ.ਯੂ. (ਉਗਰਾਹਾਂ) ਵਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਵਿਰੋਧ

ਰਾਏਕੋਟ, 21 ਜੂਨ (ਸੁਸ਼ੀਲ)-ਬੀ.ਕੇ.ਯੂ ਏਕਤਾ (ਉਗਰਾਹਾਂ)- ਬਲਾਕ ਰਾਏਕੋਟ ਇਕਾਈ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸੇਖੋਂ ਦੀ ਪਰਧਾਨਗੀ ਹੇਠ ਹੋਈ | ਮੀਟਿੰਗ ਵਿਚ ਖੇਤੀ ਕਾਨੰੂਨਾਂ ਦੇ ਵਿਰੋਧ 'ਚ ਚੱਲ ਰਹੇ ਰੋਸ ਧਰਨੇ ਵਿੱਚ ਇਲਾਕੇ ਦੇ ਕਿਸਾਨਾਂ ਦੀ ...

ਪੂਰੀ ਖ਼ਬਰ »

ਰਾਏਕੋਟ 'ਚ ਵਿਕਾਸ ਕਾਰਜਾਂ ਦਾ ਡਾ: ਅਮਰ ਸਿੰਘ ਨੇ ਲਿਆ ਜਾਇਜ਼ਾ

ਰਾਏਕੋਟ, 21 ਜੂਨ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਰਾਏਕੋਟ ਵਿਚ ਚੱਲ ਰਹੇ ਉਸਾਰੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਸੰਸਦ ਮੈਂਬਰ ਡਾ: ਅਮਰ ਸਿੰਘ ਸਥਾਨਕ ਨੂਰਾ ਮਾਹੀ ਬੱਸ ਸਟੈਂਡ ਵਿਖੇ ਪੁੱਜੇ ਅਤੇ ਨਵੇਂ ਬੱਸ ਅੱਡੇ ਦੇ ਚੱਲ ਰਹੇ ਉਸਾਰੀ ਕੰਮਾਂ ਦਾ ਜਾਇਜ਼ਾ ਲਿਆ | ਇਸ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਗੁੱਜਰਵਾਲ ਵਲੋਂ ਧਾਰਮਿਕ ਸਮਾਗਮ

ਜੋਧਾਂ, 21 ਜੂਨ (ਗੁਰਵਿੰਦਰ ਸਿੰਘ ਹੈਪੀ)- ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਗੁੱਜਰਵਾਲ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਪ੍ਰਧਾਨ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਅਤੇ ਚੇਅਰਮੈਨ ਜਥੇਦਾਰ ਜਗਰੂਪ ਸਿੰਘ ...

ਪੂਰੀ ਖ਼ਬਰ »

ਯੂਥ ਦੇ ਯੋਗਦਾਨ ਸਦਕਾ ਅਕਾਲੀ ਸਰਕਾਰ ਬਣਨਾ ਤੈਅ-ਕਲੇਰ

ਜਗਰਾਉਂ, 21 ਜੂਨ (ਜੋਗਿੰਦਰ ਸਿੰਘ)-ਰਾਜਾਸ਼ਾਹੀ ਹਕੂਮਤ ਨੂੰ ਭਾਂਜ ਦੇਣ ਲਈ ਆਮ ਲੋਕਾਂ ਦੇ ਦੁੱਖਾਂ ਦਰਦਾਂ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦੀ ਸਰਕਾਰ ਬਣਾਉਣ 'ਚ ਨÏਜਵਾਨੀ ਦਾ ਉਚੇਚਾ ਯੋਗਦਾਨ ਰਹੇਗਾ, ਇਹ ਵਿਚਾਰ ਹਲਕਾ ਇੰਚਾਰਜ ਸ੍ਰੀ ਐਸ.ਆਰ. ਕਲੇਰ ਨੇ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਭਰੋਵਾਲ ਤੋਂ ਹੋਵਾਂਗੇ ਰਵਾਨਾ-ਗੁਰਮੇਲ ਸਿੰਘ

ਮੁੱਲਾਂਪੁਰ-ਦਾਖਾ, 21 ਜੂਨ (ਨਿਰਮਲ ਸਿੰਘ ਧਾਲੀਵਾਲ)-ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਗੁਰਮੇਲ ਸਿੰਘ ਭਰੋਵਾਲ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਸਾਥੀਆਂ ਸਮੇਤ ਕਿਸਾਨ ਅੰਦੋਲਨ ਦਾ ਹਿੱਸਾ ਬਣੇ ਹੋਏ ਹਨ | ਗੁਰਮੇਲ ਸਿੰਘ ਕਿਹਾ ਕਿ ਕਿਸਾਨ ਅੰਦੋਲਨ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਤੇ ਚੇਅਰਮੈਨ ਸਿੱਧਵਾਂ ਵਲੋਂ ਦੁਕਾਨਦਾਰਾਂ ਨੂੰ ਟੀਕਾ ਲਵਾਉਣ ਦੀ ਅਪੀਲ

ਸਿੱਧਵਾਂ ਬੇਟ, 21 ਜੂਨ (ਜਸਵੰਤ ਸਿੰਘ ਸਲੇਮਪੁਰੀ)- ਸਬ-ਤਹਿਸੀਲ ਸਿੱਧਵਾਂ ਬੇਟ ਦੇ ਨਾਇਬ ਤਹਿਸੀਲਦਾਰ ਸ੍ਰੀ ਹਰੀਸ ਕੁਮਾਰ ਅਤੇ ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਦੇ ਯਤਨਾ ਸਦਕਾ ਸਥਾਨਿਕ ਕਸਬੇ ਦੇ ਮੁੱਖ ਬਾਜ਼ਾਰ ...

ਪੂਰੀ ਖ਼ਬਰ »

ਅਕਾਲੀ-ਬਸਪਾ ਵਲੋਂ ਡੀ.ਐੱਸ.ਪੀ. ਰਾਏਕੋਟ ਨੂੰ ਬਿੱਟੂ ਤੇ ਪੁਰੀ ਖ਼ਿਲਾਫ਼ ਮੈਮਰੰਡਮ

ਰਾਏਕੋਟ, 21 ਜੂਨ (ਬਲਵਿੰਦਰ ਸਿੰਘ ਲਿੱਤਰ)- ਕਾਂਗਰਸ ਦੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਤੇ ਭਾਜਪਾ ਦੇ ਕੇਂਦਰੀ ਹਰਦੀਪ ਪੁਰੀ ਵੱਲੋਂ ਸਦੀਆਂ ਤੋਂ ਲਤਾੜੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਗੈਰ ਪੰਥਕ ਤੇ ਅਪਵਿੱਤਰ ਐਲਾਨ ਕੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਮਾਮਲਾ ਸੰਤਾ ਸਿੰਘ ਰਾਮਗੜ੍ਹੀਆ ਪਾਰਕ 'ਚੋਂ ਦਰੱਖ਼ਤ ਪੁਟਾਉਣ ਦੀ ਨਿਲਾਮੀ ਦਾ ਰਾਏਕੋਟ ਦੀ ਪਾਰਕ ਵਿਚਲੇ 19 ਦਰੱਖ਼ਤ ਪੁੱਟੇ ਜਾਣ ਖ਼ਿਲਾਫ਼ ਮੁੱਖ ਮੰਤਰੀ ਨੂੰ ਵਿਧਾਇਕ ਨੇ ਭੇਜਿਆ ਪੱਤਰ

ਰਾਏਕੋਟ, 21 ਜੂਨ (ਬਲਵਿੰਦਰ ਸਿੰਘ ਲਿੱਤਰ)-ਕੁਦਰਤ ਦੀ ਕਰੋਪੀ ਕਾਰਨ ਮਨੁੱਖ ਪਹਿਲਾਂ ਦੀ ਸੰਤਾਪ ਹੰਢਾਅ ਰਿਹਾ ਹੈ, ਜਦਕਿ ਨਗਰ ਕੌਂਸਲ ਰਾਏਕੋਟ ਹਰੀ ਸਿੰਘ ਨਲਵਾ ਚੌਂਕ ਨਜ਼ਦੀਕ ਸੰਤਾ ਸਿੰਘ ਰਾਮਗੜ੍ਹੀਆ ਪਾਰਕ ਵਿੱਚੋਂ 19 ਦਰੱਖ਼ਤ ਪੁੱਟਣ ਦੀ ਤਿਆਰੀ ਕਰ ਰਹੀ ਹੈ, ਜਿਸ ...

ਪੂਰੀ ਖ਼ਬਰ »

ਧਾਲੀਵਾਲ ਨੂੰ ਯੂਥ ਅਕਾਲੀ ਦਲ ਦਾ ਕੌਮੀ ਬੁਲਾਰਾ ਬਣਾਏ ਜਾਣ 'ਤੇ ਕੀਤਾ ਸਨਮਾਨ

ਗੁਰੂਸਰ ਸੁਧਾਰ, 21 ਜੂਨ (ਜਸਵਿੰਦਰ ਸਿੰਘ ਗਰੇਵਾਲ)-ਯੂਥ ਅਕਾਲੀ ਦਲ (ਬ) ਦੇ ਦਿਹਾਤੀ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਨੂੰ ਯੂਥ ਅਕਾਲੀ ਦਲ ਦਾ ਕੌਮੀ ਬੁਲਾਰਾ ਬਣਾਏ ਜਾਣ 'ਤੇ ਜਿੱਥੇ ਯੂਥ 'ਚ ਖੁਸ਼ੀ ਦੀ ਲਹਿਰ ਹੈ, ਉੱਥੇ ਹੀ ਉਨ੍ਹਾਂ ਦਾ ਮਾਣ-ਸਨਮਾਨ ਵੀ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਐੱਸ.ਐੱਚ.ਓ. ਸੁਖਵੰਤ ਸਿੰਘ ਨੇ ਹੰਬੜਾਂ ਵਿਖੇ ਪੁਲਿਸ ਪਬਲਿਕ ਮੀਟਿੰਗ ਕੀਤੀ

ਹੰਬੜਾਂ, 21 ਜੂਨ (ਹਰਵਿੰਦਰ ਸਿੰਘ ਮੱਕੜ)-ਥਾਣਾ ਲਾਡੋਵਾਲ ਵਿਖੇ ਨਵੇਂ ਤਾਇਨਾਤ ਹੋਏ ਐਸ.ਐੱਚ.ਓ. ਸੁਖਵੰਤ ਸਿੰਘ ਨੇ ਹੰਬੜਾਂ ਪੁਲਿਸ ਚੌਂਕੀ ਦਾ ਦੌਰਾ ਕੀਤਾ ਤੇ ਇਸ ਦੌਰਾਨ ਉਨ੍ਹਾਂ ਵਲੋਂ ਪੁਲਿਸ ਪਬਲਿਕ ਮੀਟਿੰਗ ਵੀ ਕੀਤੀ ਗਈ, ਜਿਸ ਦੌਰਾਨ ਐੱਸ.ਐੱਚ.ਓ. ਸੁਖਵੰਤ ਸਿੰਘ ...

ਪੂਰੀ ਖ਼ਬਰ »

ਸੰਸਦ ਮੈਂਬਰ, ਵਿਧਾਇਕਾਂ ਦੇ ਬੇਟਿਆਂ ਨੂੰ ਸਰਕਾਰੀ ਨੌਕਰੀਆਂ ਦੇਣ ਕਾਰਨ ਘਰ-ਘਰ ਰੁਜ਼ਗਾਰ ਦੀ ਪੋਲ ਖੁੱਲ੍ਹੀ-ਵਿਧਾਇਕ ਹਿੱਸੋਵਾਲ

ਗੁਰੂਸਰ ਸੁਧਾਰ, 21 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਰਾਏਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਬੀਤੇ ਕੱਲ੍ਹ ਪੰਜਾਬ ਕੈਬਨਿਟ ਵਲੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਤੀਜੇ, ਵਿਧਾਇਕ ਫ਼ਤਿਹਜੰਗ ...

ਪੂਰੀ ਖ਼ਬਰ »

ਮਿਊਾਸੀਪਲ ਕਾਮਿਆਂ ਦੇ ਰੋਸ ਧਰਨੇ 'ਚ ਪੁੱਜੇ ਕਾਮਿਲ ਬੋਪਾਰਾਏ

ਰਾਏਕੋਟ, 21 ਜੂਨ (ਸੁਸ਼ੀਲ)-ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸਥਾਨਕ ਨਗਰ ਕੌਂਸਲ ਦੇ ਕਰਮਚਾਰੀ ਅਤੇ ਸਫ਼ਾਈ ਸੇਵਕਾਂ ਵਲੋਂ ਪ੍ਰਧਾਨ ਦਵਿੰਦਰ ਗਿੱਲ ਬੌਬੀ ਦੀ ਅਗਵਾਈ 'ਚ ਨਗਰ ਕੌਂਸਲ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਦੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਖੰਨਾ, 21 ਜੂਨ (ਮਨਜੀਤ ਧੀਮਾਨ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਬਲਵੀਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਜਨਰਲ ਸਕੱਤਰ ਅਮਰਜੀਤ ਸਿੰਘ, ਸੀਨੀਅਰ ਵਾਈਸ ਪ੍ਰਧਾਨ ਕੁਲਵੰਤ ਸਿੰਘ ਅਤੇ ਚੰਦਨ ਨੇਗੀ ਵਲੋਂ ਸੰਬੋਧਨ ਕੀਤਾ ਗਿਆ ¢ਇਸ ਮੌਕੇ ਰਾਏ ਸਿੰਘ, ਮਲਕੀਤ ...

ਪੂਰੀ ਖ਼ਬਰ »

ਪੁਲਿਸ ਆਮ ਲੋਕਾਂ ਨਾਲ ਖਿਲਵਾੜ ਕਰ ਰਹੀ-ਖੀਰਨੀਆਂ

ਮਾਛੀਵਾੜਾ ਸਾਹਿਬ, 21 ਜੂਨ (ਮਨੋਜ ਕੁਮਾਰ)- ਕੈਪਟਨ ਸਾਹਿਬ ਦੀ ਪੁਲਿਸ ਤੋਂ ਇਨਸਾਫ਼ ਦੀ ਆਸ ਰੱਖਣਾ ਪਾਣੀ ਨਾਲ ਦੀਵਾ ਬਾਲਣ ਬਰਾਬਰ ਹੋ ਗਿਆ ਹੈ | ਇਨ੍ਹਾਂ ਗੱਲਾਂ ਨੂੰ ਸਾਂਝਾ ਕਰਦਿਆਂ ਸਾਬਕਾ ਵਿਧਾਇਕ ਤੇ ਸਮਰਾਲਾ ਹਲਕੇ ਤੋਂ 'ਆਪ' ਆਗੂ ਜਗਜੀਵਨ ਸਿੰਘ ਖੀਰਨੀਆਂ ਨੇ ...

ਪੂਰੀ ਖ਼ਬਰ »

ਪੈਰਾਗੌਨ ਸਕੂਲ ਦੇ ਵਿਦਿਆਰਥੀਆਂ ਨੇ ਆਨਲਾਈਨ ਵਿਸ਼ਵ ਪਿਤਾ ਦਿਵਸ ਮਨਾਇਆ

ਡੇਹਲੋਂ, 21 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਦੇ ਵਿਦਿਆਰਥੀਆਂ ਨੇ ਵਿਸ਼ਵ ਪਿਤਾ ਦਿਵਸ ਆਪਣੇ-ਆਪਣੇ ਢੰਗ ਨਾਲ ਆਪਣੇ ਘਰਾਂ ਵਿਚ ਰਹਿੰਦੇ ਹੋਏ ਆਪਣੇ ਪਿਤਾ ਨੂੰ ਤੋਹਫ਼ੇ ਦੇ ਕੇ ਉਨ੍ਹਾਂ ਦਾ ਮਾਨ ਸਨਮਾਨ ਕਰ ਕੇ ਅਤੇ ਕੇਕ ਆਦਿ ਕਟਵਾ ...

ਪੂਰੀ ਖ਼ਬਰ »

ਚੰਨੀ ਨੂੰ ਖੰਨਾ ਦੇ ਨੌਜਵਾਨਾਂ ਨੇ ਕੀਤਾ ਸਨਮਾਨਿਤ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਪੀ.ਏ.ਸੀ ਦੇ ਮੈਂਬਰ ਅਤੇ ਨਗਰ ਕੌਂਸਲ ਖੰਨਾ ਦੇ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ ਨੂੰ ਅੱਜ ਵਿਧਾਨ ਸਭਾ ਹਲਕਾ ਖੰਨਾ ਦੇ ਨੌਜਵਾਨਾਂ ਨੇ ਭਰਪੂਰ ਸਮਰਥਨ ਦਿੰਦੇ ਹੋਏ ਵਿਸ਼ੇਸ਼ ਤੌਰ ਤੇ ਸਨਮਾਨਿਤ ...

ਪੂਰੀ ਖ਼ਬਰ »

ਮਾਮਲਾ ਨਗਰ ਕੌਂਸਲ ਰਾਏਕੋਟ ਵਲੋਂ ਦਰੱਖ਼ਤ ਪੁੱਟਣ ਦੀ ਰੱਖੀ ਨਿਲਾਮੀ ਦਾ ਸੰਤਾ ਸਿੰਘ ਰਾਮਗੜ੍ਹੀਆ ਪਾਰਕ ਦੇ 19 ਦਰੱਖ਼ਤਾਂ ਦੀ ਨਿਲਾਮੀ ਰੋਕਣ ਲਈ ਧਰਨਾ 25 ਨੂੰ -ਕਮਾਲਪੁਰਾ

ਰਾਏਕੋਟ, 21 ਜੂਨ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਰਾਏਕੋਟ ਵਲੋਂ ਸੰਤਾ ਸਿੰਘ ਰਾਮਗੜ੍ਹੀਆ ਪਾਰਕ ਵਿਚੋਂ 19 ਦਰੱਖਤਾਂ ਨੂੰ ਵੇਚਣ ਲਈ ਨਿਲਾਮੀ ਕੀਤੀ ਜਾ ਰਹੀ ਹੈ | ਇਸ ਨਿਲਾਮੀ ਨੂੰ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ 25 ਜੂਨ ਨੂੰ ਨਗਰ ਕੌਂਸਲ ਦਫ਼ਤਰ ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਹਲਵਾਰਾ, 21 ਜੂਨ (ਭਗਵਾਨ ਢਿੱਲੋਂ)-ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਸਿੰਘ ਕਮਿਊੁਨਿਟੀ ਹੈਲਥ ਸੈਂਟਰ ਸੁਧਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਗੁਰਜੋਤ ਸਿੰਘ ਰੂਰਲ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸਬ ਸੈਂਟਰ ਹਲਵਾਰਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਸੀਹਾਂ ਦੌਦ 'ਚ ਇੰਜੀ: ਗਿਆਸਪੁਰਾ ਵਲੋਂ ਭਰਵੀਂ ਮੀਟਿੰਗ

ਮਲੌਦ, 21 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹੋਂਦ ਚਿੱਲੜ ਕਾਂਡ ਦੇ ਖੋਜ ਕਰਤਾ ਤੇ ਆਮ ਆਦਮੀ ਪਾਰਟੀ ਹਲਕਾ ਪਾਇਲ ਦੇ ਇੰਚਾਰਜ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਪਿੰਡ ਸੀਹਾਂ ਦੌਦ ਵਿਖੇ ਭਰਵੀਂ ਮੀਟਿੰਗ ਕੀਤੀ ਗਈ¢ ਇੰਜ: ਗਿਆਸਪੁਰਾ ਨੇ ਕਿਹਾ ਕਿ ਗਰੀਬ ...

ਪੂਰੀ ਖ਼ਬਰ »

ਸਦਰ ਪੁਲਿਸ ਰਾਏਕੋਟ ਵਲੋਂ ਨਸ਼ਾ ਤਸਕਰ ਕਾਬੂ

ਰਾਏਕੋਟ, 21 ਜੂਨ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਜਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ ਚਰਨਜੀਤ ਸਿੰਘ ਸੋਹਲ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਡੀ.ਐਸ.ਪੀ ਰਾਏਕੋਟ ਸੁਖਨਾਜ਼ ਸਿੰਘ ਦੇ ਹੁਕਮਾਂ 'ਤੇ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ ਅਜੈਬ ਸਿੰਘ ਦੀ ...

ਪੂਰੀ ਖ਼ਬਰ »

ਦਾਖਾ ਹਾਈਟੈੱਕ ਖੇਡ ਗਰਾਊਾਡ 'ਚ ਖਿਡਾਰੀਆਂ ਵਲੋਂ ਮਿਲਖਾ ਸਿੰਘ ਨੂੰ ਸ਼ਰਧਾਂਜਲੀ

ਮੁੱਲਾਂਪੁਰ-ਦਾਖਾ, 21 ਜੂਨ (ਨਿਰਮਲ ਸਿੰਘ ਧਾਲੀਵਾਲ)-ਯੂਨਾਈਟਡ ਸਪੋਰਟਸ, ਵੈੱਲਫੇਅਰ ਕਲੱਬ ਦਾਖਾ ਤੇ ਹਾਈਟੈੱਕ ਪਾਰਕ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੇ.ਪੀ. ਸਿੰਘ ਦੀ ਅਗਵਾਈ ਹੇਠ ਸਮੁੱਚੇ ਖਿਡਾਰੀਆਂ ਵਲੋਂ ਅੰਤਰਰਾਸ਼ਟਰੀ ਦੌੜਾਕ, ਉੱਡਣਾ ਸਿੱਖ ਮਿਲਖਾ ਸਿੰਘ ਨੂੰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ

ਚੌਂਕੀਮਾਨ, 21 ਜੂਨ (ਤੇਜਿੰਦਰ ਸਿੰਘ ਚੱਢਾ)-ਸਿੱਧਵਾਂ ਵਿੱਦਿਅਕ ਸੰਸਥਾਵਾਂ ਦੇ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ, ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਜੀ ਨੇ ਬੜੇ ਹੀ ਮਾਣ ਨਾਲ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਗਿ੍ਫ਼ਤਾਰ

ਹਠੂਰ, 21 ਜੂਨ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਵਲੋਂ ਦੋ ਵਿਆਕਤੀਆਂ ਨੂੰ ਨਸ਼ੇ ਸਮੇਤ ਗਿ੍ਫ਼ਤਾਰ ਕੀਤਾ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਐੱਸ.ਆਈ. ਅਰਸ਼ਪ੍ਰੀਤ ਕੌਰ ਨੇ ਦੱਸਿਆ ਕਿ ਖਾਸ ਮੁਖ਼ਬਰ ਦੀ ਇਤਲਾਹ 'ਤੇ ਏ.ਐੱਸ.ਆਈ. ਰਸ਼ਪਾਲ ਸਿੰਘ ਤੇ ...

ਪੂਰੀ ਖ਼ਬਰ »

ਬਸਪਾ ਵਲੋਂ ਬਿੱਟੂ ਤੇ ਪੁਰੀ ਖ਼ਿਲਾਫ਼ ਐੱਸ.ਐੱਸ.ਪੀ. ਨੂੰ ਮੰਗ ਪੱਤਰ

ਜਗਰਾਉਂ, 21 ਜੂਨ (ਜੋਗਿੰਦਰ ਸਿੰਘ)-ਅੱਜ ਇੱਥੇ ਬਹੁਜਨ ਸਮਾਜ ਪਾਰਟੀ ਵਲੋਂ ਕਾਂਗਰਸ ਦੇ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵਲੋਂ ਸਦੀਆਂ ਤੋਂ ਲਤਾੜੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਗੈਰ ਪੰਥਕ ਐਲਾਨ ਕੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਗੋਬਿੰਦਗੜ੍ਹ ਵਿਖੇ ਮਲੇਰੀਆ ਤੋਂ ਬਚਾਅ ਲਈ ਜਾਗਰੂਕ ਕੈਂਪ

ਰਾਏਕੋਟ, 21 ਜੂਨ (ਬਲਵਿੰਦਰ ਸਿੰਘ ਲਿੱਤਰ)-ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ.ਐੱਚ.ਸੀ ਸੁਧਾਰ ਦੇ ਸੀਨੀਅਰ ਮੈਡੀਕਲ ਅਫ਼ਸਰ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਸਬ ਸੈਂਟਰ ਗੋਬਿੰਦਗੜ੍ਹ ਵਿਖੇ ਐਂਟੀ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX