ਤਾਜਾ ਖ਼ਬਰਾਂ


ਸਿੰਘੂ ਬਾਰਡਰ ਕਤਲ ਮਾਮਲੇ 'ਚ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ 'ਤੇ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ
. . .  4 minutes ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਹੈ ਸਿੰਘੂ ਬਾਰਡਰ ਵਿਖੇ ਵਾਪਰੀ ਬੇਅਦਬੀ ਉਪਰੰਤ ਕਤਲ ਦੀ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਆਪਣੇ ਪੱਧਰ...
ਯੂ.ਪੀ. ਚੋਣਾਂ 'ਚ ਕਾਂਗਰਸ 40 ਫ਼ੀਸਦੀ ਮਹਿਲਾਵਾਂ ਦੇਵੇਗੀ ਟਿਕਟ - ਪ੍ਰਿਅੰਕਾ ਗਾਂਧੀ
. . .  36 minutes ago
ਲਖਨਊ, 19 ਅਕਤੂਬਰ - ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਐਲਾਨ ਕੀਤਾ ਹੈ ਕਿ ਯੂ.ਪੀ. ਚੋਣਾਂ 'ਚ 40 ਫ਼ੀਸਦੀ ਟਿਕਟਾਂ ਮਹਿਲਾਵਾਂ ਨੂੰ ਦਿੱਤੀਆਂ ਜਾਣਗੀਆਂ...
ਉੱਤਰਾਖੰਡ 'ਚ ਭਾਰੀ ਮੀਂਹ, ਹੁਣ ਤੱਕ ਹੋਈਆਂ 16 ਮੌਤਾਂ
. . .  46 minutes ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ ਵਿਚ ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਵਾਪਰੀਆਂ ਘਟਨਾਵਾਂ ਦੇ ਚੱਲਦਿਆਂ 16 ਲੋਕਾਂ ਦੀ ਮੌਤ ਹੋ ਗਈ ਹੈ...
ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਵੇ ਕੇਂਦਰ ਸਰਕਾਰ - ਰਾਣਾ ਗੁਰਜੀਤ ਸਿੰਘ
. . .  about 1 hour ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ) - ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਹੈ ਕਿ ਕੇਂਦਰ ਨੂੰ ਖੇਤੀ ਕਾਨੂੰਨ ਲਾਗੂ ਨਹੀਂ ਕਰਨੇ ਚਾਹੀਦੇ। ਇਹ ਧੱਕਾ ਨਹੀਂ ਨਹੀਂ ਕਰਨਾ ਚਾਹੀਦਾ। ਜੇਕਰ ਕਾਨੂੰਨ ਲਾਗੂ ਕਰਨੇ ਹਨ ਤਾਂ ਪੰਜਾਬ ਨੂੰ ਵਿਸ਼ੇਸ਼ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਸੂਬੇ...
ਸਿਆਸੀ ਅਖਾੜਾ ਬਣ ਕੇ ਰਹਿ ਗਈ ਬੱਧਨੀ ਕਲਾਂ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ
. . .  about 1 hour ago
ਬੱਧਨੀ ਕਲਾਂ, 19 ਅਕਤੂਬਰ (ਸੰਜੀਵ ਕੋਛੜ) - ਨਗਰ ਪੰਚਾਇਤ ਬੱਧਨੀ ਕਲਾਂ ਦੀ ਚੋਣ ਹੋਏ ਨੂੰ ਭਾਵੇਂ ਤਕਰੀਬਨ ਸਾਢੇ ਅੱਠ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਸਿਆਸੀ ਖਹਿਬਾਜ਼ੀ ਅਤੇ ਆਪਸੀ ਧੜੇਬੰਦੀ ਕਾਰਨ ਨਗਰ ਨਿਵਾਸੀਆਂ ਨੂੰ ਵਿਕਾਸ ਕੰਮਾਂ ਤੋਂ ਵਾਂਝੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅੱਜ ਉਸ...
ਸੁਖਬੀਰ ਬਾਦਲ ਵਲੋਂ ਲੁਧਿਆਣਾ 'ਚ ਰੋਡ ਸ਼ੋਅ
. . .  about 1 hour ago
ਲੁਧਿਆਣਾ, 19 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿਚ ਚੋਣ ਪ੍ਰਚਾਰ ਕਰਨ...
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅਰੰਭ
. . .  about 1 hour ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ। ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਿਚ ਹੋ ਰਹੀ ਇਸ ਇਕੱਤਰਤਾ ਵਿਚ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਜਨਰਲ...
ਕਾਕਾ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ, ਡੀ.ਏ.ਪੀ. 'ਤੇ ਦਿੱਤਾ ਭਰੋਸਾ
. . .  about 1 hour ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਸੁਨਾਮ ਤੋਂ ਬਲਦੇਵ ਸਿੰਘ ਮਾਨ ਤੇ ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੋਣਗੇ ਉਮੀਦਵਾਰ
. . .  about 2 hours ago
ਚੰਡੀਗੜ੍ਹ, 19 ਅਕਤੂਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
. . .  about 2 hours ago
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ...
ਹਰਦੇਵ ਮੇਘ ਗੋਬਿੰਦਗੜ੍ਹ ਬਣੇ ਬੱਲੂਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ
. . .  about 2 hours ago
ਅਬੋਹਰ, 19 ਅਕਤੂਬਰ (ਸੁਖਜੀਤ ਸਿੰਘ ਬਰਾੜ) - ਬੱਲੂਆਣਾ (ਰਾਖਵੇਂ) ਵਿਧਾਨ ਸਭਾ ਹਲਕੇ ਤੇ ਹਰਦੇਵ ਮੇਘ ਗੋਬਿੰਦਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਹ ਐਲਾਨ ਅੱਜ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਵਲੋਂ ਕੀਤਾ ਗਿਆ। ਹਰਦੇਵ ਮੇਘ ਗੋਬਿੰਦਗੜ੍ਹ ਜੋ ਕਿ ਹਲਕੇ...
ਪਤਨੀ ਦੇ ਖ਼ੁਦਕੁਸ਼ੀ ਮਾਮਲੇ 'ਚ ਗ੍ਰਿਫ਼ਤਾਰ ਪਤੀ ਨੇ ਥਾਣੇ 'ਚ ਕੀਤੀ ਖ਼ੁਦਕੁਸ਼ੀ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਥਾਣਾ ਡੀ. ਡਵੀਜ਼ਨ ਵਿਖੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਇਹ ਨੌਜਵਾਨ ਆਪਣੀ ਪਤਨੀ ਦੀ ਆਤਮ ਹੱਤਿਆ ਦੇ ਦੋਸ਼ ਹੇਠ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਦਿਲਪ੍ਰੀਤ ਸਿੰਘ ਵਾਸੀ ਅੰਮ੍ਰਿਤਸਰ...
ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਮੰਗ
. . .  about 2 hours ago
ਅੰਮ੍ਰਿਤਸਰ 19 ਅਕਤੂਬਰ (ਜਸਵੰਤ ਸਿੰਘ ਜੱਸ)- ਵਿਦੇਸ਼ ਵਸਦੇ ਪੰਜਾਬੀ ਭਾਈਚਾਰੇ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗੁਰੁ ਰਾਮਦਾਸ ਜੀ...
ਹਰਪਾਲ ਜੁਨੇਜਾ ਹੋਣਗੇ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ
. . .  about 3 hours ago
ਪਟਿਆਲਾ, 19 ਅਕਤੂਬਰ (ਗੁਰਪਾਲ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਪਟਿਆਲਾ ਤੋਂ ਹਰਪਾਲ ਜੁਨੇਜਾ ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ ਉਮੀਦਵਾਰ ਐਲਾਨਿਆ ਗਿਆ ਹੈ...
ਸੁਖਬੀਰ ਬਾਦਲ ਵਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ
. . .  about 2 hours ago
ਚੰਡੀਗੜ੍ਹ, 19 ਅਕਤੂਬਰ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਵਲੋਂ...
ਪੰਜਾਬ 'ਚ ਡੀ.ਏ.ਪੀ. ਦੀ ਕਮੀ ਨੂੰ ਪੂਰਾ ਕਰਨ ਲਈ ਕਾਕਾ ਰਣਦੀਪ ਸਿੰਘ ਦਿੱਲੀ ਹੋਏ ਰਵਾਨਾ
. . .  about 4 hours ago
ਚੰਡੀਗੜ੍ਹ, 19 ਅਕਤੂਬਰ - ਪੰਜਾਬ ਦੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿਚ ਆਗਾਮੀ ਬਿਜਾਈ ਦੇ ਸੀਜ਼ਨ ਲਈ ਪੰਜਾਬ 'ਚ ਡੀ.ਏ.ਪੀ. (ਡਿ-ਅਮੋਨੀਅਨਮ ਫਾਸਫੇਟ) ਦੀ ਘਾਟ ਨੂੰ ਪੂਰਾ ਕਰਨ ਦੇ ਸਬੰਧ 'ਚ ਅੱਜ ਉਹ ਕੇਂਦਰੀ ਰਸਾਇਣ ਤੇ ਖਾਦ ਮੰਤਰੀ...
ਵਿਆਹ ਸਮਾਗਮ ਦੀ ਪਾਰਟੀ ਮੌਕੇ ਚੱਲੀਆਂ ਗੋਲੀਆਂ ਵਿਚ ਇਕ ਜ਼ਖ਼ਮੀ
. . .  about 4 hours ago
ਲੁਧਿਆਣਾ, 19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੱਖੋਵਾਲ ਰੋਡ ਸਥਿਤ ਇਕ ਮੈਰਿਜ ਪੈਲੇਸ ਵਿਚ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ ਕਾਰਨ ਮਨੀ ਨਾਮੀ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਅਕਾਲਗੜ੍ਹ ਮਾਰਕੀਟ...
ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਨਗਰ ਕੌਂਸਲ ਵਾਰਡ ਨੰਬਰ 5 ਤੋਂ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਜੇਤੂ ਕਰਾਰ...
ਭਾਰਤ 'ਚ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਆਏ ਘੱਟ
. . .  about 5 hours ago
ਨਵੀਂ ਦਿੱਲੀ, 19 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 13 ਹਜ਼ਾਰ 58 ਕੋਵਿਡ ਕੇਸ ਸਾਹਮਣੇ ਆਏ ਹਨ। ਇਸ ਦੌਰਾਨ 164 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਇਹ ਕੋਰੋਨਾ ਕੇਸ ਕੱਲ੍ਹ ਮੁਕਾਬਲੇ 4 ਫ਼ੀਸਦੀ ਘੱਟ ਹਨ...
ਕੈਲਗਰੀ ਨਗਰ ਕੌਂਸਲ 'ਚ ਪੰਜਾਬੀ ਮੂਲ ਦੀ ਪਹਿਲੀ ਵਾਰ ਔਰਤ ਮੇਅਰ ਬਣੀ
. . .  about 5 hours ago
ਕੈਲਗਰੀ, 19 ਅਕਤੂਬਰ (ਜਸਜੀਤ ਸਿੰਘ ਧਾਮੀ) - ਕੈਨੇਡਾ ਸਥਿਤ ਨਗਰ ਕੌਂਸਲ ਕੈਲਗਰੀ ਦੀਆਂ ਚੋਣਾਂ ਵਿਚ ਪਹਿਲੀ ਵਾਰ ਪੰਜਾਬੀ ਮੂਲ ਦੀ ਔਰਤ ਜੋਤੀ ਗੌਡਸ ਮੇਅਰ ਦੀ ਚੋਣ ਵਿਚ ਜੇਤੂ ਬਣ ਕੇ ਉੱਭਰੀ ਹੈ...
ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਹੁਣ ਤੱਕ ਹੋਈਆਂ 8 ਮੌਤਾਂ, ਕਈ ਸੜਕਾਂ ਬੰਦ
. . .  about 5 hours ago
ਦੇਹਰਾਦੂਨ, 19 ਅਕਤੂਬਰ - ਉੱਤਰਾਖੰਡ 'ਚ ਭਾਰੀ ਮੀਂਹ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਈਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਕਾਰਨ 8 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਆਮ ਜਨਜੀਵਨ ਠੱਪ ਹੋ ਗਿਆ ਹੈ...
⭐ਮਾਣਕ - ਮੋਤੀ⭐
. . .  about 6 hours ago
ਸੀ.ਬੀ.ਐਸ.ਈ. ਡੇਟ ਸ਼ੀਟ- 2022 : ​10ਵੀਂ -12ਵੀਂ ਟਰਮ -1 ਪ੍ਰੀਖਿਆ ਦੀ ਡੇਟਸ਼ੀਟ ਜਾਰੀ ,ਪ੍ਰੀਖਿਆ 30 ਨਵੰਬਰ ਤੋਂ
. . .  1 day ago
ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ 'ਚ ਅੰਦਰੂਨੀ ਸੁਰੱਖਿਆ ਚੁਣੌਤੀਆਂ 'ਤੇ ਅਮਿਤ ਸ਼ਾਹ ਨੇ ਕੀਤਾ ਵਿਚਾਰ ਵਟਾਂਦਰਾ
. . .  1 day ago
ਕੇਂਦਰੀ ਮੰਤਰੀ ਪ੍ਰੀਸ਼ਦ ਦੀ ਬੈਠਕ 21 ਅਕਤੂਬਰ ਨੂੰ ਦਿੱਲੀ ਵਿਚ ਹੋਵੇਗੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਿਵਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਆਗੂਆਂ ਨੇ ਸਾਂਸਦ ਬਿੱਟੂ ਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਬਲਾਚੌਰ, 21 ਜੂਨ (ਸ਼ਾਮ ਸੁੰਦਰ ਮੀਲੂ)-ਕਾਂਗਰਸੀ ਸੰਸਦ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਸਰਕਾਰ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵਲੋਂ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਬਸਪਾ ਦਾ ਸਿਆਸੀ ਗੱਠਜੋੜ ਹੋਣ ਤੇ ਦਿੱਤੇ ਵਿਵਾਵਤ ਬਿਆਨ ਦੇਣ ਬਹੁਜਨ ਸਮਾਜ ਪ੍ਰਤੀ ਅਭੱਦਰ ਸ਼ਬਦਾਵਲੀ ਵਰਤਣ ਤੇ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਬਹੁਜਨ ਸਮਾਜ ਅਤੇ ਸ਼੍ਰੋਮਣੀ ਅਕਾਲੀ ਵਰਕਰਾਂ, ਸਮਰਥਕਾਂ ਅੰਦਰ ਪਣਪੇ ਰੋਸ ਵਜੋਂ ਦੋਨੋਂ ਪਾਰਟੀਆਂ ਦੀ ਹਾਈਕਮਾਨ ਵਲੋਂ ਦਿੱਤੇ ਸੰਦੇਸ਼ ਤਹਿਤ ਅੱਜ ਵਿਧਾਨਸਭਾ ਹਲਕਾ ਬਲਾਚੌਰ ਦੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਆਗੂਆਂ ਨੇ ਡੀ.ਐਸ.ਪੀ ਤਰਲੋਚਨ ਸਿੰਘ ਦੇ ਜ਼ਰੀਏ ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ ਨੂੰ ਰੋਸ ਪੱਤਰ ਦਿੰਦਿਆਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਆਗੂ ਕੇਂਦਰੀ ਮੰਤਰੀ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ |ਡੀ.ਐਸ.ਪੀ ਬਲਾਚੌਰ ਨੂੰ ਮੰਗ ਪੱਤਰ ਦਿੰਦਿਆਂ ਬਸਪਾ ਅਤੇ ਅਕਾਲੀ ਦਲ ਦੇ ਆਗੂਆਂ ਜਿਨ੍ਹਾਂ ਵਿਚ ਬੀਬੀ ਸੁਨੀਤਾ ਚੌਧਰੀ,ਬਲਜੀਤ ਸਿੰਘ ਭਾਰਾਪੁਰ,ਐਡਵੋਕੇਟ ਰਾਜਵਿੰਦਰ ਲੱਕੀ, ਬਿਮਲ ਚੌਧਰੀ ਸਾਬਕਾ ਚੇਅਰਮੈਨ, ਹਰਬੰਸ ਲਾਲ ਚਣਕੋਆ ਬਸਪਾ ਇੰਚਾਰਜ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ, ਜਸਵੀਰ ਔਲੀਆਪੁਰ ਬਸਪਾ ਇੰਚਾਰਜ ਹਲਕਾ ਬਲਾਚੌਰ, ਰਾਣਾ ਰਣਦੀਪ ਕੌਸ਼ਲ, ਤਰਲੋਚਨ ਸਿੰਘ ਰੱਕੜ, ਹਰਅਮਰਿੰਦਰ ਸਿੰਘ ਚਾਂਦਪੁਰੀ, ਜੋਗਿੰਦਰ ਸਿੰਘ ਅਟਵਾਲ, ਬਲਦੇਵ ਮੋਹਰਾ, ਕੌਂਸਲਰ ਪਰਵਿੰਦਰ ਪੰਮਾ, ਸਾਬਕਾ ਕੌਂਸਲਰ ਦਿਲਬਾਗ ਰਾਏ,ਹਰਬੰਸ ਕਲੇਰ,ਵਿਜੇ ਕੁਮਾਰ ਕਾਲਾ ਆਦਿ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਤੋਂ ਬਾਅਦ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਲਗਾਤਾਰ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਤੇ ਖ਼ਾਸ ਤੌਰ 'ਤੇ ਅਨੁਸੂਚਿਤ ਜਾਤੀ ਵਰਗ ਨੂੰ ਲਗਾਤਾਰ ਨੀਵਾਂ ਦਿਖਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਆਗੂਆਂ ਨੇ ਆਖਿਆ ਕਿ ਦੋਨੋਂ ਸਿਆਸੀ ਪਾਰਟੀਆਂ ਦੇ ਆਪਸੀ ਸਮਝੌਤੇ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਸਰਕਾਰ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵਲਾੋ ਬਹੁਜਨ ਸਮਾਜ ਪਾਰਟੀ ਲਈ ਵਿਧਾਨ ਸਭਾ ਦੀਆਂ ਸੀਟਾਂ ਦੀ ਵੰਡ ਨੂੰ ਲੈ ਕੇ ਕੀਤੀਆਂ ਟਿੱਪਣੀਆਂ ਨੇ ਸਮੁੱਚੀ ਕੌਮ ਦੇ ਹਿਰਦੇ ਵਲੂੰਧਰੇ ਹਨ | ਕਾਂਗਰਸ ਸਾਂਸਦ ਰਵਨੀਤ ਬਿੱਟੂ ਵਲੋਂ ਉਨ੍ਹਾਂ ਸਾਰੇ ਲੋਕਾਂ ਨੂੰ ਅਪਵਿੱਤਰ ਐਲਾਨ ਕੇ ਉਨ੍ਹਾਂ ਨੂੰ ਇਸ ਫ਼ਲਸਫ਼ੇ ਤੋਂ ਨਿਖੇੜਨ ਦਾ ਕੰਮ ਕੀਤਾ ਹੈ | ਉਨ੍ਹਾਂ ਨੂੰ ਸਦੀਆਂ ਪਹਿਲਾਂ ਦੀ ਤਰ੍ਹਾਂ ਮੁੜ ਅਛੂਤ ਐਲਾਨਣ ਦੀ ਵੀ ਕੋਸ਼ਿਸ਼ ਕੀਤੀ ਹੈ | ਇਸੀ ਤਰ੍ਹਾਂ ਦੀ ਹੀ ਕੋਸ਼ਿਸ਼ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਵੀ ਕੀਤੀ ਹੈ ਤੇ ਉਨ੍ਹਾਂ ਨੇ ਵੀ ਪੰਥਕ ਤੇ ਗੈਰ ਪੰਥਕ ਦਾ ਮੁੱਦਾ ਖੜ੍ਹਾ ਕਰਕੇ ਇਨ੍ਹਾਂ ਲੋਕਾਂ ਨੂੰ ਪੰਥ ਦੇ ਦਾਇਰੇ ਤੋਂ ਬਾਹਰ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਜਿਸ ਨਾਲ ਭਾਈਚਾਰੇ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ | ਬਹੁਜਨ ਸਮਾਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਦੋਨੋਂ ਆਗੂਆਂ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਬਹੁਜਨ ਸਮਾਜ ਦੀ ਸੁਣਵਾਈ ਨਾ ਹੋਈ ਤਾਂ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ |

ਬਿਜਲੀ ਅਧਿਕਾਰੀਆਂ ਵਲੋਂ ਕਿਸਾਨ ਸਭਾ ਨੂੰ ਅੱਠ ਘੰਟੇ ਬਿਜਲੀ ਦੇਣ ਦਾ ਭਰੋਸਾ

ਬੰਗਾ, 21 ਜੂਨ (ਕਰਮ ਲਧਾਣਾ)- ਕੁਲ ਹਿੰਦ ਕਿਸਾਨ ਸਭਾ ਦਾ ਇਕ ਵਫਦ ਬਿਜਲੀ ਬੋਰਡ ਦੇ ਐਕਸੀਅਨ ਬੰਗਾ ਨੂੰ ਮਿਲਿਆ ਤੇ ਉਨ੍ਹਾਂ ਨਾਲ ਬੰਗਾ ਇਲਾਕੇ ਵਿਚ ਬਿਜਲੀ ਸਬੰਧੀ ਮੁਸ਼ਕਿਲਾਂ 'ਤੇ ਵਿਚਾਰਾਂ ਕੀਤੀਆਂ | ਐਕਸੀਅਨ ਨੇ ਝੋਨੇ ਦੇ ਸੀਜਨ ਦੌਰਾਨ ਸਰਕਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਬਸਪਾ-ਅਕਾਲੀ ਗੱਠਜੋੜ ਦੀ ਜਿੱਤ ਲਈ ਦਿਨ ਰਾਤ ਇਕ ਕਰਨ ਦਾ ਫ਼ੈਸਲਾ

ਜਾਡਲਾ, 21 ਜੂਨ (ਬੱਲੀ)- ਅੱਜ ਇੱਥੋਂ ਦੀ ਬਸਪਾ ਇਕਾਈ ਦੀ ਰੇਸ਼ਮ ਲਾਲ ਮੀਰਪੁਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਬਸਪਾ ਅਕਾਲੀ ਗੱਠਜੋੜ ਦੀ ਮਜ਼ਬੂਤੀ ਲਈ ਬੂਥ ਲੈਵਲ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ |ਬਸਪਾ ਆਗੂਆਂ ਨੇ ਆਪਣੇ ਵਰਕਰਾਂ ਅਤੇ ਹਮਦਰਦਾਂ ਨੂੰ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਲਾਰਿਆਂ ਤੋਂ ਬਿਨਾਂ ਕੁਝ ਨਹੀਂ ਦਿੱਤਾ-ਐਡਵੋਕੇਟ ਲੱਕੀ

ਬਲਾਚੌਰ, 21 ਜੂਨ (ਸ਼ਾਮ ਸੁੰਦਰ ਮੀਲੂ)- ਬਲਾਚੌਰ ਹਲਕਾ ਵਿਕਾਸ ਪਿੱਛੋਂ ਪਛੜ ਚੁੱਕਾ ਹੈ, ਜਿਸ ਦਾ ਮੁੱਖ ਕਾਰਨ ਕਾਂਗਰਸ ਸਰਕਾਰ ਅਤੇ ਹਲਕਾ ਵਿਧਾਇਕ ਦੀ ਅਣਦੇਖੀ ਹੈ | ਇਹ ਵਿਚਾਰ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਪਿੰਡ ਕੰਗਣਾ ਬੇਟ ਵਿਖੇ ਸ਼ੋ੍ਰਮਣੀ ਅਕਾਲੀ ਦਲ ਅਤੇ ...

ਪੂਰੀ ਖ਼ਬਰ »

ਜੜ੍ਹਾਂ ਤੋਂ ਹਿੱਲੇ ਦਰੱਖਤ ਕਾਰਨ ਵਾਪਰ ਸਕਦਾ ਕੋਈ ਭਿਆਨਕ ਹਾਦਸਾ

ਸੰਧਵਾਂ, 21 ਜੂਨ (ਪ੍ਰੇਮੀ ਸੰਧਵਾਂ)- ਦੀ ਨਵਾਸ਼ਹਿਰ ਸੈਂਟਰਲ ਕੋਆਪ੍ਰੇਟਿਵ ਬੈਂਕ ਬ੍ਰਾਂਚ ਸੰਧਵਾਂ ਦੇ ਅੱਗੇ ਕਰੀਬ 4 ਦਿਨ ਪਹਿਲਾਂ ਰਾਤ ਦੇ ਸਮੇਂ ਕਿਸੇ ਅਣਪਛਾਤੇ ਭਾਰੀ ਵਾਹਨ ਦੀ ਜਬਰਦਸਤ ਟੱਕਰ ਵੱਜਣ ਕਾਰਨ ਜੜ੍ਹਾਂ ਤੋਂ ਹਿੱਲ ਚੁੱਕੇ ਦਰਖਤ ਕਾਰਨ ਕਦੇ ਵੀ ਕੋਈ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਧਾਮ ਝਾਂਡੀਆਂ ਕਲਾਂ ਵਿਖੇ ਮਨਾਈ ਜਾਵੇਗੀ ਕਬੀਰ ਜੈਅੰਤੀ

ਟੱਪਰੀਆਂ ਖੁਰਦ, 21 ਜੂਨ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਧਾਮ ਝਾਂਡੀਆਂ ਕਲਾਂ ਨੇੜੇ ਨੂਰਪੁਰ ਬੇਦੀ (ਰੂਪਨਗਰ) ਵਿਖੇ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੂਲ ਸਤਿਗੁਰੂ ਕਬੀਰ ਸਾਹਿਬ ਦੇ ਅਵਤਾਰ ਦਿਵਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 5 ਨਵੇਂ ਮਾਮਲੇ, ਇਕ ਮੌਤ

ਨਵਾਂਸ਼ਹਿਰ, 21 ਜੂਨ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 5 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦਕਿ 45 ਸਾਲਾ ਔਰਤ ਜੋ ਕਿ ਕੋਰੋਨਾ ਕਾਰਨ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਸੀ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ ਹੈ | ਸਿਵਲ ...

ਪੂਰੀ ਖ਼ਬਰ »

ਤਹਿਸੀਲ ਬੰਗਾ ਦੇ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਕੀਤਾ ਬੰਦ

ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਤਾਲਮੇਲ ਕਮੇਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਹਿਲਾਂ ਹੀ ਕੀਤੇ ਐਲਾਨ ਮੁਤਾਬਿਕ ਅੱਜ ਤੋਂ ਵਾਧੂ ਸਰਕਲਾਂ ਦਾ ਕੰਮ ਬੰਦ ਕਰ ਦਿੱਤਾ ਹੈ ਜਿਸ ਕਾਰਨ ਤਹਿਸੀਲ ਬੰਗਾ ਦੇ 110 ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਗੋ ਵਲੋਂ ਵਾਧੂ ਸਰਕਲਾਂ ਦਾ ਕੰਮ ਬੰਦ ਕਰਕੇ ਰੋਸ

ਨਵਾਂਸ਼ਹਿਰ, 21 ਜੂਨ (ਗੁਰਬਖਸ਼ ਸਿੰਘ ਮਹੇ)- ਅੱਜ ਵਾਧੂ ਸਰਕਲਾਂ ਦਾ ਕੰਮ-ਕਾਜ ਠੱਪ ਕਰਨ ਤੋਂ ਬਾਅਦ ਰੈਵੀਨਿਊ ਕਾਨੂੰਗੋ/ਪਟਵਾਰੀ ਤਾਲਮੇਲ ਕਮੇਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ ਕੁਲਵਿੰਦਰ ਸਿੰਘ ਗੁੱਲਪੁਰ, ਪਲਵਿੰਦਰ ਸਿੰਘ ਸੂਦ, ਉਂਕਾਰ ਸਿੰਘ ਜਨਰਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ

ਨਵਾਂਸ਼ਹਿਰ, 21 ਜੂਨ (ਗੁਰਬਖਸ਼ ਸਿੰਘ ਮਹੇ)- ਬਰਸਾਤਾਂ ਦੇ ਸੀਜ਼ਨ ਦੌਰਾਨ ਹੜ੍ਹਾਂ ਦੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਸਾਰੇ ਹੜ੍ਹ ਰੋਕੂ ਪ੍ਰਬੰਧ ਯਕੀਨੀ ਬਣਾਉਣ ਦੇ ...

ਪੂਰੀ ਖ਼ਬਰ »

ਮੁਲਾਜ਼ਮ ਸਾਥੀ ਦੀ ਮੌਤ 'ਤੇ ਜਥੇਬੰਦੀ ਵਲੋਂ ਮਾਲੀ ਮਦਦ

ਨਵਾਂਸ਼ਹਿਰ, 21 ਜੂਨ (ਅਜੀਤ ਬਿਊਰੋ)-ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਸ਼ਾਖਾ ਬਿਛੌੜੀ ਵਿਖੇ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮ ਸੰਤੋਖ ਸਿੰਘ ਹਿਆਤਪੁਰ ਰੁੜਕੀ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਪਰਿਵਾਰ ਨੂੰ ਮਾਲੀ ਮਦਦ ਦੇਣ ਲਈ ...

ਪੂਰੀ ਖ਼ਬਰ »

ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ

ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ)- ਬੰਗਾ ਬਲਾਕ ਦੇ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਪਠਲਾਵਾ ਦੀ ਕੋਆਪ੍ਰੇਟਿਵ ਬੈਂਕ 'ਚ ਬੈਂਕ ਦੇ ਗੰਨਮੈਨ ਨੇ ਟੇਬਲ 'ਤੇ ਆਪਣੀ ...

ਪੂਰੀ ਖ਼ਬਰ »

ਵਿਧਾਇਕਾਂ ਦੇ ਕਾਕਿਆਂ ਨੂੰ ਅਫ਼ਸਰ ਲਾਉਣਾ ਲੋਕਤੰਤਰ ਦਾ ਘਾਣ-ਭਲਵਾਨ ਜਾਡਲਾ

ਨਵਾਂਸ਼ਹਿਰ, 21 ਜੂਨ (ਗੁਰਬਖਸ਼ ਸਿੰਘ ਮਹੇ)- ਸ਼੍ਰੋਮਣੀ ਅਕਾਲੀ ਦਲ ਬਾਦਲ ਬੀ.ਸੀ. ਵਿੰਗ ਦੋਆਬਾ ਜ਼ੋਨ ਦੇ ਪ੍ਰਧਾਨ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਵਲੋਂ ਹਲਕਾ ਨਵਾਂਸ਼ਹਿਰ ਦੇ ਪਿੰਡ ਜੇਠੂਮਜਾਰਾ ਵਿਖੇ ਸਰਗਰਮ ਪਾਰਟੀ ਵਰਕਰ ਸੰਦੀਪ ਸਿੰਘ ਤੇ ਸਰਬਜੀਤ ਸਿੰਘ ...

ਪੂਰੀ ਖ਼ਬਰ »

ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਮੁਕੰਦਪੁਰ, 21 ਜੂਨ (ਦੇਸ ਰਾਜ ਬੰਗਾ)- ਪਿੰਡ ਸਰਹਾਲ ਮੁੰਡੀ ਵਿਖੇ ਬਾਬਾ ਫੁੰਮਣ ਸ਼ਾਹ ਚਿਸ਼ਤੀ ਦੇ ਸਮੂਹ ਪਰਿਵਾਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਅਤੇ ਬਾਬਾ ਫੁੰਮਣ ਸ਼ਾਹ ਚਿਸ਼ਤੀ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ ਕੋਵਿਡ 19 ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਦੇ ਅਹੁਦੇਦਾਰਾਂ ਦੀ ਚੋਣ

ਬੰਗਾ, 21 ਜੂਨ (ਕਰਮ ਲਧਾਣਾ)- ਲਾਇਨਜ ਕਲੱਬ ਬੰਗਾ ਸਿਟੀ ਸਮਾਈਲ ਦੀ ਜਨਰਲ ਬਾਡੀ ਦੀ ਮੀਟਿੰਗ ਲਾਇਨ ਅਮਰਦੀਪ ਸਿੰਘ ਪੂੰਨੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਫਾਰਮ ਹਾਊਸ ਵਿਖੇ ਹੋਈ | ਇਸ ਮੀਟਿੰਗ ਦੀ ਸ਼ੁਰੂਆਤ ਲਾਇਨ ਹਰਦੇਵ ਸਿੰਘ ਵਲੋਂ ਪ੍ਰਮਾਤਮਾ ਅੱਗੇ ਪ੍ਰਾਰਥਨਾ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਨੇ ਵਜਾਇਆ ਸੰਘਰਸ਼ ਦਾ ਬਿਗਲ

ਬੰਗਾ, 21 ਜੂਨ (ਕਰਮ ਲਧਾਣਾ) - ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵਲੋਂ ਲਗਾਤਾਰ ਮੀਟਿੰਗਾਂ ਵਿਚ ਲਾਰੇ ਲੱਪੇ ਵਾਲੀ ਨੀਤੀ ਤੋਂ ਤੰਗ ਆ ਕੇ ...

ਪੂਰੀ ਖ਼ਬਰ »

ਪਿੰਡ ਚੰਦਿਆਣੀ ਵਿਖੇ ਤਪ ਅਸਥਾਨ ਬਾਬਾ ਬਰੂੰੜੀ ਵਾਲੇ ਵਿਖੇ ਸਾਲਾਨਾ ਸਮਾਗਮ ਕਰਵਾਇਆ

ਪੋਜੇਵਾਲ ਸਰਾਂ, 21 ਜੂਨ (ਰਮਨ ਭਾਟੀਆ)- ਪਿੰਡ ਚੰਦਿਆਣੀ ਖ਼ੁਰਦ ਵਿਖੇ ਸਥਿਤ ਬਣਖੰਡੀ ਧਾਮ ਬਾਬਾ ਬਰੂੰੜੀ ਵਾਲੇ ਦੇ ਸਥਾਨ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸਵੇਰੇ ਹਵਨ ਯੱਗ ਕਰਵਾਇਆ ਗਿਆ ਤੇ ਨਗਰ ਦੀ ਸੁੱਖ ...

ਪੂਰੀ ਖ਼ਬਰ »

ਗਊਸ਼ਾਲਾ ਕਮੇਟੀ ਦੇ ਉਪ ਪ੍ਰਧਾਨ ਸੁਭਾਸ਼ ਅਨੰਦ ਨੂੰ ਸੇਵਾ ਮੁਕਤੀ ਮੌਕੇ ਕੀਤਾ ਸਨਮਾਨਿਤ

ਰੱਤੇਵਾਲ, 21 ਜੂਨ (ਸੂਰਾਪੁਰੀ)- ਦੀ ਮਨੋਹਰ ਗਊਸ਼ਾਲਾ ਰਜਿ: ਕਮੇਟੀ ਰੱਤੇਵਾਲ ਅਧੀਨ ਚੱਲ ਰਹੀ ਗਊਸ਼ਾਲਾ ਦੇ ਉਪ ਪ੍ਰਧਾਨ ਸੁਭਾਸ਼ ਚੰਦਰ ਅਨੰਦ ਵਲੋਂ ਆਪਣੇ ਇਸ ਅਹੁਦੇ ਤੋਂ ਸਵੈ ਇੱਛਾ ਨਾਲ ਸੇਵਾ ਮੁਕਤੀ ਲਈ ਗਈ | ਉਹ ਪਿਛਲੇ ਲਗਭਗ 42 ਸਾਲਾਂ ਤੋਂ ਇਸ ਕਮੇਟੀ ਵਿਚ ਸੇਵਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਕੋਵਿਡ-19 ਸਮੇਤ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਮਹੀਨਾਵਾਰ ਮੀਟਿੰਗ ਅਨੀਮੀਆ ਮੁਕਤ ਭਾਰਤ ਅਭਿਆਨ 'ਤੇ ਧਿਆਨ ਕੇਂਦਰਿਤ ਕੀਤਾ ਜਾਵੇ-ਡਾ: ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 21 ਜੂਨ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਗੁਰਦੀਪ ਸਿੰਘ ਕਪੂਰ ਨੇ ਜ਼ਿਲ੍ਹੇ ਵਿਚ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਾਰੇ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਨਾਲ ਮਨਾਇਆ 'ਕੌਮਾਂਤਰੀ ਯੋਗ ਦਿਵਸ'

ਪੋਜੇਵਾਲ ਸਰਾਂ, 21 ਜੂਨ (ਨਵਾਂਗਰਾਈਾ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣ ਦੇ ਨਾਲ-ਨਾਲ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣ ਲਈ ਵੀ ਉਪਰਾਲੇ ਲਗਾਤਾਰ ਜਾਰੀ ਰੱਖੇ ਜਾ ਰਹੇ ਹਨ | ਵਿਦਿਆਰਥੀਆਂ ਨੂੰ ਜਿੱਥੇ ਖੇਡਾਂ ਅਤੇ ...

ਪੂਰੀ ਖ਼ਬਰ »

ਸਾਹਿਤਕ ਅਤੇ ਖੇਡ ਖੇਤਰ ਨਾਲ ਜੁੜਿਆ ਪਿੰਡ ਲਾਲੋ ਮਜਾਰਾ

ਕੁਲਦੀਪ ਸਿੰਘ ਝਿੰਗੜ 98141-70561 ਔੜ/ਝਿੰਗੜਾਂ-ਪੰਜਾਬ ਦਾ ਦੁਆਬਾ ਖੇਤਰ ਸੱਭਿਆਚਾਰ ਖੇਡਾਂ ਅਤੇ ਹੋਰ ਖੇਤਰਾਂ ਵਿਚ ਮੋਹਰੀ ਰੋਲ ਅਦਾ ਕਰ ਕਰਦਾ ਰਿਹਾ ਹੈ | ਇਸ ਖੇਤਰ ਨੂੰ ਸੂਬੇ ਦੀ ਐਨ.ਆਰ.ਆਈ. ਬੈਲਟ ਮੰਨਿਆ ਜਾਂਦਾ ਹੈ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਿਧਾਨ ਸਭਾ ...

ਪੂਰੀ ਖ਼ਬਰ »

ਮੰਦਰ ਨੂੰ ਮੋਰਚਰੀ ਫਰੀਜ਼ਰ ਭੇਟ

ਤਲਵਾੜਾ, 21 ਜੂਨ (ਅ.ਪ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਗੁਰੂ ਰਵਿਦਾਸ ਮੰਦਰ ਸੈਕਟਰ 3 ਤਲਵਾੜਾ ਨੂੰ ਮੋਰਚਰੀ ਫਰੀਜ਼ਰ ਅਤੇ ਬਜ਼ੁਰਗਾਂ ਦੇ ਬੈਠਣ ਲਈ ਕੁਰਸੀਆਂ ਤੇ ਮੇਜ਼ ਭੇਟ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਧਾਰਮਿਕ ...

ਪੂਰੀ ਖ਼ਬਰ »

ਤਹਿਸੀਲਦਾਰ ਦੇ ਭਰੋਸਾ ਦੇਣ ਦੇ ਬਾਵਜੂਦ ਵੀ ਹਰਗੋਬਿੰਦਨਗਰ 'ਚ ਕੰਮ ਨਹੀਂ ਹੋਇਆ ਸ਼ੁਰੂ-ਆਗੂ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)- ਸਥਾਨਕ ਵਾਰਡ ਨੰ: 50 ਹਰਗੋਬਿੰਦਨਗਰ ਦੇ ਵਾਸੀਆਂ ਵਲੋਂ ਮੁਹੱਲੇ ਵਿਚ ਸੀਵਰੇਜ, ਸੜਕਾਂ ਅਤੇ ਵਾਟਰ ਸਪਲਾਈ ਦੇ ਅਧੂਰੇ ਕੰਮਾਂ ਸਬੰਧੀ ਸਾਂਝਾ ਫਰੰਟ ਦੇ ਸਹਿਯੋਗ ਨਾਲ ਐਕਸ਼ਨ ਕਮੇਟੀ ਦੇ ਲਾਰੈਂਸ ਚੌਧਰੀ, ਚੰਦਰ ਸ਼ੇਖਰ ਕੈਂਥ, ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਦੇ ਹਿਤਾਂ ਲਈ 'ਆਪ' ਵਿਰੋਧੀ ਧਿਰ ਵਜੋਂ ਮੌਜੂਦਾ ਸਰਕਾਰ ਨਾਲ ਪੰਜਾਬ ਦੀ ਬਿਹਤਰੀ ਲਈ ਲੜਾਈ ਲੜ ਰਹੀ-ਸ਼ਿਵਕਰਨ ਚੇਚੀ

ਬਲਾਚੌਰ, 21 ਜੂਨ (ਸ਼ਾਮ ਸੁੰਦਰ ਮੀਲੂ)- ਆਮ ਆਦਮੀ ਪਾਰਟੀ ਬਲਾਚੌਰ ਇਕਾਈ ਦੀ ਮੀਟਿੰਗ ਸੀਨੀਅਰ ਆਗੂ ਬਿੱਟਾ ਰਾਣਾ ਦੁਆਰਾ ਰਮਨ ਕਸਾਣਾ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਬਲਾਚੌਰ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ, ਸੰਤੋਸ਼ ਕਟਾਰੀਆ ...

ਪੂਰੀ ਖ਼ਬਰ »

26 ਨੂੰ ਰਾਜ ਭਵਨ ਵੱਲ ਰੋਸ ਮਾਰਚ 'ਚ ਹੋਣਗੇ ਭਾਰੀ ਗਿਣਤੀ 'ਚ ਕਿਸਾਨ ਸ਼ਾਮਲ-ਜਾਡਲਾ

ਨਵਾਂਸ਼ਹਿਰ, 21 ਜੂਨ (ਪੱਤਰ ਪ੍ਰੇਰਕ)-26 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਰਾਜ ਭਵਨ ਵੱਲ ਰੋਸ ਮਾਰਚ ਕਰਨ ਲਈ ਜ਼ਿਲ੍ਹੇ ਚੋਂ ਭਾਰੀ ਗਿਣਤੀ 'ਚ ਕਿਸਾਨ ਸ਼ਾਮਲ ਹੋਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕੁਲ ਹਿੰਦ ਕਿਸਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਚੱਕ ਬਿੱਲਗਾ 'ਚ ਵੈਕਸੀਨ ਲਗਾਉਣ ਦਾ ਕੈਂਪ

ਬਹਿਰਾਮ, 21 ਜੂਨ (ਨਛੱਤਰ ਸਿੰਘ ਬਹਿਰਾਮ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਖਾਤਮੇ ਲਈ ਪਿੰਡ ਚੱਕ ਬਿੱਲਗਾ ਵਿਚ ਵੈਕਸੀਨ ਲਗਾਉਣ ਦਾ ਕੈਂਪ ਲਗਾਇਆ ਗਿਆ | ਪਿੰਡ ਦੇ ਸਰਪੰਚ ਬਲਵੰਤ ਸਿੰਘ ਬੈਂਸ ਨੇ ਦੱਸਿਆ ਕਿ 70 ਸਾਲ ਉਮਰ ਦੇ ਵਿਅਕਤੀਆਂ ਦੇ 100 ਫੀਸਦੀ ...

ਪੂਰੀ ਖ਼ਬਰ »

ਬਸਪਾ ਅਕਾਲੀ ਦਲ ਦਾ ਵਫ਼ਦ ਡੀ. ਐਸ. ਪੀ ਬੰਗਾ ਨੂੰ ਮਿਲਿਆ

ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ)- ਵਿਧਾਨ ਸਭਾ ਹਲਕਾ ਬੰਗਾ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਲੀਡਰਾਂ ਵਲੋਂ ਰਵਨੀਤ ਸਿੰਘ ਬਿੱਟੂ ਅਤੇ ਹਰਦੀਪ ਪੁਰੀ ਦੇ ਗ਼ਲਤ ਬਿਆਨ ਦੇਣ ਤੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ...

ਪੂਰੀ ਖ਼ਬਰ »

ਚੇਅਰਮੈਨ ਸੂਦ ਨੇ ਭਲਾਈ ਸਕੀਮਾਂ ਸਬੰਧੀ ਸਰਪੰਚਾਂ ਨੂੰ ਕੀਤਾ ਜਾਗਰੂਕ

ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ)- ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਵਲੋਂ ਬੰਗਾ ਹਲਕੇ ਦੇ ਪਿੰਡ ਖਮਾਚੋਂ ਵਿਖੇ ਸਰਕਾਰ ਵਲੋਂ ਕਾਰਪੋਰੇਸ਼ਨ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ...

ਪੂਰੀ ਖ਼ਬਰ »

ਸਮਾਜਿਕ ਸੰਘਰਸ਼ ਪਾਰਟੀ ਵਲੋਂ ਬੰਗਾ 'ਚ ਚੋਣਾਂ ਸਬੰਧੀ ਮੀਟਿੰਗ

ਬੰਗਾ, 21 ਜੂਨ (ਕਰਮ ਲਧਾਣਾ) - ਨੌਜਵਾਨਾਂ ਲਈ ਰੁਜ਼ਗਾਰ, ਨਸ਼ਿਆਂ ਨੂੰ ਨੱਥ ਪਾਉਣੀ, ਸਤਾ ਪਰਿਵਰਤਨ ਵਰਗੇ ਮੁੱਦਿਆਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਚੋਣਾਂ 2022 ਲੜਨ ਦਾ ਐਲਾਨ ਕਰਨ ਵਾਲੀ ਨਵੀਂ ਰਾਜਨੀਤਿਕ ਪਾਰਟੀ 'ਸਮਾਜਿਕ ਸੰਘਰਸ਼ ਪਾਰਟੀ' ਦੀ ਕਾਰਜਕਰਨੀ ਨੇ ਇਥੇ ਅੱਜ ...

ਪੂਰੀ ਖ਼ਬਰ »

ਸਮਾਜ ਸੇਵਕ ਕਰਨੈਲ ਚੰਦ ਚੁੰਬਰ ਦਾ ਪ੍ਰਬੰਧਕਾਂ ਵਲੋਂ ਸਨਮਾਨ

ਸੰਧਵਾਂ, 21 ਜੂਨ (ਪ੍ਰੇਮੀ ਸੰਧਵਾਂ)- ਪਿੰਡ ਫਰਾਲਾ ਵਿਖੇ ਚੁੰਬਰ ਭਾਈਚਾਰੇ ਵਲੋਂ ਚੁੰਬਰ ਜਠੇਰਿਆਂ ਦੇ ਅਸਥਾਨ 'ਤੇ ਬਾਬਾ ਕੈਲਾਸ਼ ਤੇ ਮਾਤਾ ਸੰਗੋ ਦੀ ਯਾਦ ਵਿਚ ਸੇਵਾਦਾਰ ਸੁਰਿੰਦਰ ਪਾਲ ਚੁੰਬਰ ਦੀ ਅਗਵਾਈ 'ਚ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ ...

ਪੂਰੀ ਖ਼ਬਰ »

ਪਿੰਡ ਬਨ੍ਹਾਂ ਵਿਖੇ ਗਲੀ ਦੇ ਨਿਰਮਾਣ ਕਾਰਜ ਲਈ ਨੀਂਹ ਪੱਥਰ ਰੱਖਿਆ

ਰੈਲਮਾਜਰਾ/ਰੱਤੇਵਾਲ, 21 ਜੂਨ (ਸੁਭਾਸ਼ ਟੌਂਸਾ, ਸੂਰਾਪੁਰੀ)- ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ਸਪੁੱਤਰ ਅਜੈ ਕੁਮਾਰ ਵਲੋਂ ਪਿੰਡ ਬਨ੍ਹਾਂ ਵਿਖੇ ਗਲੀ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ ਗਿਆ | ਇਸ ਤੋਂ ਪਹਿਲਾਂ ਪਿੰਡ ਵਾਸੀਆਂ ਵਲੋਂ ਅਜੈ ਮੰਗੂਪੁਰ ਦਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮਜਾਰੀ/ਸਾਹਿਬਾ, 21 ਜੂਨ (ਨਿਰਮਲਜੀਤ ਸਿੰਘ ਚਾਹਲ)- ਗੁਰਦੁਆਰਾ ਨਾਨਕਸਰ ਠਾਠ ਮਜਾਰੀ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਵਲੋਂ ਬੜੀ ਸ਼ਰਧਾ ਪੂਰਵਕ ਮਨਾਇਆ | ਪਹਿਲਾਂ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਮੁੱਖ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 25 ਨੂੰ

ਔੜ/ਝਿੰਗੜਾਂ, 21 ਜੂਨ (ਕੁਲਦੀਪ ਸਿੰਘ ਝਿੰਗੜ)- ਇਤਿਹਾਸਕ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਭਗਵਾਨੀ ਸਾਹਿਬ ਜੀ ਯਾਦਗਾਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ (ਸਿੰਘ ਸਭਾ) ਛਾਉਣੀ ਨਿਹੰਗ ਸਿੰਘਾਂ ਫਾਂਬੜਾ ਰੋਡ ਨੇੜੇ ਬੱਸ ਅੱਡਾ ਔੜ ਗੜੁੱਪੜ ਵਿਖੇ ਪੰਜਵੇਂ ਪਾਤਸ਼ਾਹ ...

ਪੂਰੀ ਖ਼ਬਰ »

ਆਪਣੇ ਚਹੇਤਿਆਂ ਨੂੰ ਨੌਕਰੀਆਂ ਦੇ ਕੇ ਸਰਕਾਰ ਨੇ ਸਮੁੱਚੇ ਬੇਰੁਜ਼ਗਾਰ ਵਰਗ ਨਾਲ ਕੀਤੀ ਜੱਗੋਂ ਤ੍ਹੇਰਵੀਂ-ਬਿ੍: ਰਾਜ ਕੁਮਾਰ

ਭੱਦੀ, 21 ਜੂਨ (ਨਰੇਸ਼ ਧੌਲ)- ਬੀਤੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿੱਥੇ ਪੰਜਾਬ ਦੇ ਲੋਕਾਂ ਨੂੰ ਕਈ ਤਰਾਂ ਦੇ ਸਬਜ਼ਬਾਗ ਵਿਖਾਏ ਗਏ ਸਨ ਉੱਥੇ ਘਰ-ਘਰ ਨੌਕਰੀਆਂ ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ ਜੋ ਹੁਣ ਤੱਕ ਵੀ ...

ਪੂਰੀ ਖ਼ਬਰ »

ਨੰਗਲ ਜੱਟਾਂ ਵਿਖੇ ਬੀਬੀਆਂ ਨੇ ਮਨਾਇਆ ਯੋਗਾ ਦਿਵਸ

ਉੜਾਪੜ/ਲਸਾੜਾ, 21 ਜੂਨ (ਲਖਵੀਰ ਸਿੰਘ ਖੁਰਦ) - ਪਿੰਡ ਨੰਗਲ ਜੱਟਾਂ ਵਿਖੇ ਗੁਰੂ ਨਾਨਕ ਯੂਥ ਸਪੋਰਟਸ ਤੇ ਵੈਲਫੇਅਰ ਕਲੱਬ ਵਲੋਂ ਯੋਗਾ ਦਿਵਸ ਮਨਾਇਆ ਗਿਆ | ਜਿਸ ਵਿਚ ਕਲੱਬ ਦੇ ਨੌਜਵਾਨਾਂ ਅਤੇ ਬੀਬੀਆਂ ਨੇ ਵੱਖ-ਵੱਖ ਆਸਣ ਕਰਕੇ ਯੋਗ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ...

ਪੂਰੀ ਖ਼ਬਰ »

ਮੰਗ ਕੇ ਲਈ ਕਾਰ ਵਾਪਸ ਨਹੀਂ ਕੀਤੀ-1 ਨਾਮਜ਼ਦ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)- ਕਾਰ ਵਾਪਸ ਨਾ ਕਰਨ ਦੇ ਕਥਿਤ ਦੋਸ਼ 'ਚ ਥਾਣਾ ਗੜ੍ਹਦੀਵਾਲਾ ਦੀ ਪੁਲਿਸ ਨੇ ਇੱਕ ਦੋਸ਼ੀ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗੜ੍ਹਦੀਵਾਲਾ ਦੇ ਵਾਸੀ ਜਤਿੰਦਰ ਸਿੰਘ ਨੇ ਪੁਲਿਸ ਦੇ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਟੋਲ ਪਲਾਜ਼ਾ ਬਹਿਰਾਮ ਵਿਖੇ ਕਿਸਾਨਾਂ ਦੀ ਮੀਟਿੰਗ

ਬਹਿਰਾਮ, 21 ਜੂਨ (ਨਛੱਤਰ ਸਿੰਘ ਬਹਿਰਾਮ) - ਬਹਿਰਾਮ ਟੋਲ ਪਲਾਜ਼ਾ ਵਿਖੇ ਕਿਸਾਨਾਂ ਵਲੋਂ ਜਿਥੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ ਉਥੇ ਅੱਜ ਨਿਰਮਲ ਸਿੰਘ ਸੰਧੂ ਸੰਧਵਾਂ ਦੀ ਅਗਵਾਈ ਵਿਚ ਕਿਸਾਨਾਂ ਨੇ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ...

ਪੂਰੀ ਖ਼ਬਰ »

ਮਸਤ ਬਾਬਾ ਗੇਂਦਾ ਭਗਤ ਦੀ ਯਾਦ 'ਚ ਕਰਵਾਇਆ ਧਾਰਮਿਕ ਸਮਾਗਮ

ਸੰਧਵਾਂ, 21 ਜੂਨ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਬਾਬਾ ਸਾਈਾ ਲੋਕ ਅਤੇ ਮਸਤ ਬਾਬਾ ਗੇਂਦਾ ਭਗਤ ਦੀ ਯਾਦ 'ਚ ਸਲਾਨਾ ਧਾਰਮਿਕ ਸਮਾਗਮ ਦਰਬਾਰ ਦੇ ਮੁੱਖ ਸੇਵਾਦਾਰ ਸੰਤ ਹਾਕਮ ਦਾਸ ਦੀ ਦੇਖ-ਰੇਖ 'ਚ ਸਰਕਾਰੀ ਨਿਯਮਾਂ ਅਨੁਸਾਰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ ...

ਪੂਰੀ ਖ਼ਬਰ »

ਬਲਵੀਰ ਚੌਧਰੀ ਸਿੰਘਪੁਰ ਯੂਥ ਕਾਂਗਰਸ ਸੜੋਆ ਬਲਾਕ ਦਾ ਪ੍ਰਧਾਨ ਨਿਯੁਕਤ

ਬਲਾਚੌਰ, 21 ਜੂਨ (ਸ਼ਾਮ ਸੁੰਦਰ ਮੀਲੂ)- ਪੰਜਾਬ ਵਿਧਾਨਸਭਾ ਦੀਆਂ ਅਗਲੇ ਸਾਲ ਆ ਰਹੀਆਂ ਚੋਣਾਂ ਨੂੰ ਮੁੱਖ ਰੱਖਦੇ ਪੰਜਾਬ ਯੂਥ ਕਾਂਗਰਸ ਦਾ ਵਿਸਥਾਰ ਕਰਦਿਆਂ ਵਿਧਾਨਸਭਾ ਹਲਕਾ ਬਲਾਚੌਰ ਦੇ ਸੜੋਆ ਬਲਾਕ ਤੋਂ ਬਲਵੀਰ ਚੌਧਰੀ ਸਿੰਘਪੁਰ ਨੂੰ ਯੂਥ ਕਾਂਗਰਸ ਦਾ ਪ੍ਰਧਾਨ ...

ਪੂਰੀ ਖ਼ਬਰ »

ਚੁਸ਼ਮਾਂ ਦਰਬਾਰ 'ਤੇ ਸਾਲਾਨਾ ਧਾਰਮਿਕ ਮੇਲਾ ਕਰਵਾਇਆ

ਮਜਾਰੀ/ਸਾਹਿਬਾ, 21 ਜੂਨ (ਨਿਰਮਲਜੀਤ ਸਿੰਘ ਚਾਹਲ)- ਇਲਾਕੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਲੱਖ ਦਾਤਾ ਪੀਰ ਭੈਰੋਂ ਯਤੀ ਮੰਦਰ ਚੁਸ਼ਮਾਂ ਵਿਖੇ ਸਾਲਾਨਾ ਮੇਲਾ ਕਰਵਾਇਆ ਗਿਆ | ਪਹਿਲੇ ਦਿਨ ਪੀਰਾਂ ਦੇ ਦਰਬਾਰ ਤੇ ਚਿਰਾਗ਼ ਰੌਸ਼ਨ ਕੀਤੇ ਗਏ ਤੇ ਚਾਦਰਾਂ ਚੜ੍ਹਾਈਆਂ ਗਈਆਂ | ...

ਪੂਰੀ ਖ਼ਬਰ »

ਐਡ. ਲੱਕੀ ਦੇ ਘਰ ਅਕਾਲੀ ਆਗੂਆਂ ਤੇ ਵਰਕਰਾਂ ਦੀ ਹੋਈ ਭਰਵੀਂ ਮੀਟਿੰਗ

ਬਲਾਚੌਰ, 21 ਜੂਨ (ਸ਼ਾਮ ਸੁੰਦਰ ਮੀਲੂ)- ਸ਼੍ਰੋਮਣੀ ਅਕਾਲੀ ਦੇ ਨੌਜਵਾਨ ਆਗੂ ਐਡ. ਰਾਜਵਿੰਦਰ ਲੱਕੀ ਵਲੋਂ ਆਪਣੇ ਨਿਵਾਸ ਅਸਥਾਨ ਬਲਾਚੌਰ ਵਿਖੇ ਹਲਕਾ ਬਲਾਚੌਰ ਦੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਮੌਕੇ ਇਕੱਤਰ ਹੋਏ ਇਲਾਕੇ ਦੀਆਂ ਮੁਹਤਬਰ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਨੇ ਸਿੱਖਿਆ ਸਕੱਤਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਮੌਕੇ ਜ਼ਿਲ੍ਹੇ 'ਚੋਂ ਕੀਤੀ ਭਰਵੀਂ ਸ਼ਮੂਲੀਅਤ

ਨਵਾਂਸ਼ਹਿਰ, 21 ਜੂਨ (ਗੁਰਬਖਸ਼ ਸਿੰਘ ਮਹੇ)-ਪੰਜਾਬ ਦੀਆਂ ਵੱਖ-ਵੱਖ ਸੰਘਰਸ਼ੀ ਜੱਥੇਬੰਦੀਆਂ ਆਧਾਰਿਤ ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵਲੋਂ ਅਗਾਊਾ ਕੀਤੇ ਐਲਾਨ ਅਨੁਸਾਰ, ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ ਕਰਨ ਦੇ ਵਿਰੋਧ ...

ਪੂਰੀ ਖ਼ਬਰ »

ਪੰਜਾਬ ਤੇ ਕੇਂਦਰ ਸਰਕਾਰ ਤੋਂ ਹਰ ਵਰਗ ਦੁਖੀ-ਚੇਤਨ ਚੌਧਰੀ

ਪੋਜੇਵਾਲ ਸਰਾਂ, 21 ਜੂਨ (ਨਵਾਂਗਰਾਈਾ)- ਕੇਂਦਰ ਸਰਕਾਰ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਪਿਛਲੇ ਸੱਤ ਮਹੀਨਿਆਂ ਤੋਂ ਖਿਲਵਾੜ ਕਰ ਰਹੀ ਹੈ | ਇਹ ਸ਼ਬਦ ਚੇਤਨ ਚੌਧਰੀ ਪ੍ਰਧਾਨ ਪੰਜਾਬ ਯੂਨੀਵਰਸਿਟੀ (ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ) ਨੇ ਅੱਜ ਪਿੰਡ ਚਾਂਦਪੁਰ ...

ਪੂਰੀ ਖ਼ਬਰ »

ਦਿਵਿਆਂਗ ਵਿਅਕਤੀਆਂ ਲਈ ਸਹਾਇਕ ਉਪਕਰਨਾਂ ਦਾ ਮੁਫ਼ਤ ਪੰਜੀਕਰਨ

ਬੰਗਾ, 21 ਜੂਨ (ਕਰਮ ਲਧਾਣਾ)-ਕੌਮਨ ਸਰਵਿਸ ਸੈਂਟਰਾਂ ਵਿਚ ਦਿਵਿਆਂਗ ਵਿਅਕਤੀਆਂ, ਸੀਨੀਅਰ ਸਿਟੀਜ਼ਨ ਲਈ ਸਹਾਇਕ ਅੰਗਾਂ ਦਾ ਪੰਜੀਕਰਨ ਮੁਫ਼ਤ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡੀ. ਐੱਮ ਰਵਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਬਲਵੀਰ ਸਿੰਘ ਬਰਿਆਹ ਨੂੰ ਸ਼ਰਧਾ ਦੇ ਫੁੱਲ ਭੇਟ

ਘੁੰਮਣਾਂ, 21 ਜੂਨ (ਮਹਿੰਦਰਪਾਲ ਸਿੰਘ) - ਪਿੰਡ ਭਰੋਲੀ ਦੇ ਸਮਾਜ ਸੇਵਕ ਬਲਵੀਰ ਸਿੰਘ ਬਰਿਆਹ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਂਗਰਸੀ ਆਗੂ ਸਤਵੀਰ ਸਿੰਘ ਪੱਲੀ ਝਿੱਕੀ ...

ਪੂਰੀ ਖ਼ਬਰ »

ਬੰਗਾ ਸ਼ਹਿਰ ਦੇ ਵਿਕਾਸ ਕਾਰਜਾਂ 'ਤੇ 6 ਕਰੋੜ ਦੀ ਰਕਮ ਖਰਚ ਕੀਤੀ ਜਾਵੇਗੀ- ਪੱਲੀ ਝਿੱਕੀ

ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ)- ਬੰਗਾ ਵਿਖੇ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਰੂਪ ਰੇਖਾ ਉਲੀਕਣ ਲਈ ਬੰਗਾ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਅਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਯੋਗਾ ਦਿਵਸ ਮਨਾਇਆ

ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਵਿਸ਼ਵ ਯੋਗ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ...

ਪੂਰੀ ਖ਼ਬਰ »

ਬਹਿਰਾਮ ਵਿਚ 'ਆਪ' ਵਰਕਰਾਂ ਨੇ ਮੀਟਿੰਗ ਕੀਤੀ

ਬਹਿਰਾਮ, 21 ਜੂਨ (ਨਛੱਤਰ ਸਿੰਘ ਬਹਿਰਾਮ)- ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਰਾਜ ਕੁਮਾਰ ਮਾਹਲ ਦੀ ਅਗਵਾਈ 'ਚ ਬਹਿਰਾਮ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਆਮ ਆਦਮੀ ਪਾਰਟੀ ਸ਼ਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX