ਤਾਜਾ ਖ਼ਬਰਾਂ


ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ
. . .  0 minutes ago
ਨਵੀਂ ਦਿੱਲੀ, 5 ਅਗਸਤ - ਉਲੰਪਿਕ 'ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ...
ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  25 minutes ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  17 minutes ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  49 minutes ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  48 minutes ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 1 hour ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  1 minute ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 2 hours ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 2 hours ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  about 2 hours ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  about 3 hours ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  1 day ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  1 day ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਿਵਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਫਾਜ਼ਿਲਕਾ / ਅਬੋਹਰ

ਪੰਜਾਬ ਸਰਕਾਰ ਦਾ ਕਾਟੋ ਕਲੇਸ਼ ਕਾਂਗਰਸ ਹਾਈਕਮਾਨ ਦੇ ਦਰਬਾਰ ਪੱੁਜਾ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਅੰਦਰ ਪਿਛਲੇ ਡੇਢ ਮਹੀਨੇ ਤੋਂ ਨਗਰ ਨਿਗਮਾਂ, ਨਗਰ ਕੌਂਸਲਾਂ ਦੇ ਸਫ਼ਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਹਨ | ਸ਼ਹਿਰਾਂ ਦੀਆਂ ਸੜਕਾਂ ਗੰਦਗੀ ਦੇ ਢੇਰਾਂ ਵਿਚ ਤਬਦੀਲ ਹੋ ਚੁੱਕੀਆਂ ਹਨ | ਫ਼ਾਜ਼ਿਲਕਾ ਸ਼ਹਿਰ ਅੰਦਰ ਕੋਈ ਵੀ ਅਜਿਹੀ ਮੁੱਖ ਸੜਕ, ਮੁਹੱਲਿਆਂ ਦੀਆਂ ਗਲੀਆਂ, ਚੌਂਕ ਆਦਿ ਨਹੀਂ ਹਨ ਜਿੱਥੇ ਗੰਦਗੀ ਦੇ ਢੇਰ ਨਾ ਆਉਣ | ਹੁਣ ਤਾਂ ਇਹ ਗੰਦਗੀ ਦੇ ਢੇਰ ਦੂਰੋਂ ਹੀ ਆਉਂਦੇ ਵਿਅਕਤੀ ਨੂੰ ਬਦਬੂ ਮਾਰਨ ਲੱਗਦੇ ਹਨ | ਪੰਜਾਬ ਦੀ ਕੈਬਨਿਟ ਨੇ ਭਾਵੇਂ ਇਨ੍ਹਾਂ ਦੀਆਂ ਮੰਗਾਂ ਮੰਨਣ ਦਾ ਫ਼ੈਸਲਾ ਤਾਂ ਕਰ ਲਿਆ ਪਰ ਨੋਟੀਫ਼ਿਕੇਸ਼ਨ ਦੇ ਇੰਤਜ਼ਾਰ ਵਿਚ ਸਫ਼ਾਈ ਸੇਵਕਾਂ ਦੀ ਹੜਤਾਲ ਅਜੇ ਜਾਰੀ ਹੈ | ਸਰਕਾਰ ਕੋਲ ਇਸ ਸਮੇਂ ਇਨ੍ਹਾਂ ਦੀਆਂ ਮੰਗਾਂ ਦੇ ਪੂਰੇ ਹੱਲ ਲਈ ਸਮਾਂ ਨਹੀਂ ਹੈ, ਜਿਸ ਦਾ ਕਾਰਨ ਸੂਬਾ ਕਾਂਗਰਸ ਅੰਦਰ ਕਾਟੋ ਕਲੇਸ਼ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਮੁੱਖ ਮੰਤਰੀ ਪਹਾੜਾਂ ਵਿਚ ਬੈਠੇ ਆਪਣੀ ਕੁਰਸੀ ਬਚਾਉਣ ਲਈ ਯਤਨਸ਼ੀਲ ਹਨ | ਦੂਜੇ ਪਾਸੇ ਉਨ੍ਹਾਂ ਦੇ ਸਿਆਸੀ ਵਿਰੋਧੀ ਆਪਣੇ-ਆਪਣੇ ਮੁੱਦਿਆਂ ਨੂੰ ਲੈ ਕੇ ਬਗ਼ਾਵਤ ਕਰੀ ਬੈਠੇ ਹਨ | ਜਿਸ ਕਾਰਨ ਪੰਜਾਬ ਸਰਕਾਰ ਦਾ ਕਾਟੋ ਕਲੇਸ਼ ਹੁਣ ਕਾਂਗਰਸ ਦੀ ਹਾਈਕਮਾਨ ਕੋਲ ਦਿੱਲੀ ਪਹੁੰਚ ਚੁੱਕਾ ਹੈ | ਕਾਂਗਰਸ ਦੀ ਆਪਣੀ ਕਾਟੋ ਕਲੇਸ਼ ਕਾਰਨ ਸ਼ਹਿਰ ਦੇ ਵੱਸਦੇ ਲੋਕਾਂ ਨੂੰ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ | ਜਿਹੜੀ ਸਰਕਾਰ ਸਫ਼ਾਈ ਸੇਵਕਾਂ ਨੂੰ ਹੀ ਸ਼ਾਂਤ ਨਹੀਂ ਕਰ ਸਕਦੀ, ਉਹ ਸਰਕਾਰ ਲੋਕਾਂ ਨੂੰ ਹੋਰ ਸਹੂਲਤਾਂ ਕੀ ਦੇਵੇਗੀ | ਇਲਾਕੇ ਦੇ ਬੁੱਧੀਜੀਵੀਆਂ ਅਤੇ ਆਮ ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੀਆਂ ਗਲੀਆਂ ਵਿਚ ਗੰਦਗੀ ਹੋਣ ਕਾਰਨ ਘਰੋਂ ਨਿਕਲਣਾ ਔਖਾ ਹੋ ਚੁੱਕਾ ਹੈ | ਘਰਾਂ ਦੀਆਂ ਸੁਆਣੀਆਂ ਘਰਾਂ ਦਾ ਗੰਦ ਗਲੀਆਂ ਵਿਚ ਸੁੱਟਣ ਲਈ ਮਜਬੂਰ ਹਨ | ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਦੂਜੀਆਂ ਸਿਆਸੀ ਪਾਰਟੀਆਂ ਵੀ ਤਮਾਸ਼ਾ ਵੇਖ ਰਹੀਆਂ ਹਨ | ਉਹ ਧਰਨੇ ਤਾਂ ਲਗਾ ਰਹੇ ਹਨ, ਪਰ ਸ਼ਹਿਰਾਂ ਦੀ ਸਫ਼ਾਈ ਨੂੰ ਲੈ ਕੇ ਚੁੱਪ ਹਨ | ਲੋਕਾਂ ਦਾ ਕਹਿਣਾ ਹੈ ਕਿ ਹੁਣ ਗੰਦਗੀ ਤੋਂ ਪੈਦਾ ਹੋਈ ਬਦਬੂ ਭਿਆਨਕ ਬਿਮਾਰੀਆਂ ਨੂੰ ਸੱਦਾ ਦੇਵੇਗੀ | ਇਹ ਨਾ ਹੋਵੇ ਕਿ ਲੋਕ ਕੋਰੋਨਾ ਤੋਂ ਬਾਅਦ ਕਿਸੇ ਹੋਰ ਭਿਆਨਕ ਬਿਮਾਰੀ, ਜੋ ਸਰਕਾਰ ਦੀਆਂ ਗ਼ਲਤੀਆਂ ਕਾਰਨ ਪੈਦਾ ਹੋਈ ਹੋਵੇ, ਵਿਚ ਫਸ ਜਾਣ | ਲੋਕਾਂ ਦੀ ਮੰਗ ਹੈ ਕਿ ਸਰਕਾਰ ਆਪਸੀ ਕਲੇਸ਼ ਨੂੰ ਨਿਬੇੜਨ ਦੇ ਨਾਲ-ਨਾਲ ਸ਼ਹਿਰੀ ਲੋਕਾਂ ਦੀਆਂ ਮੁਸ਼ਕਲਾਂ ਪ੍ਰਤੀ ਵੀ ਜਾਗੇ, ਸਫ਼ਾਈ ਸੇਵਕਾਂ ਨਾਲ ਸਿੱਧੀ ਗੱਲਬਾਤ ਕਰੇ, ਉਨ੍ਹਾਂ ਦੇ ਮਸਲੇ ਹੱਲ ਕਰੇ, ਨਹੀਂ ਤਾਂ ਫਿਰ ਸ਼ਹਿਰ ਦੇ ਲੋਕਾਂ ਨੂੰ ਗੰਦਗੀ ਤੋਂ ਫੈਲਣ ਵਾਲੀ ਮਹਾਂਮਾਰੀ ਤੋਂ ਬਚਾਵੇ |

ਪੀ.ਸੀ.ਐੱਸ ਪਾਸ ਕਰਨ ਵਾਲੀਆਂ ਧੀਆਂ ਦਾ ਗੁਰਦੁਆਰਾ ਸਾਹਿਬ ਵਿਖੇ ਸਨਮਾਨ

ਜਲਾਲਾਬਾਦ, 21 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਦੀਆਂ ਤਿੰਨ ਲੜਕੀਆਂ ਵਲ਼ੋਂ ਪੀ.ਸੀ.ਐੱਸ ਦਾ ਟੈੱਸਟ ਪਾਸ ਕਰਨ 'ਤੇ ਹਰ ਪਾਸੇ ਖ਼ੁਸ਼ੀ ਪਾਈ ਜਾ ਰਹੀ ਹੈ ਅਤੇ ਹਰ ਪਾਸੇ ਤੋਂ ਵਧਾਈਆਂ ਦੇ ਨਾਲ ਨਾਲ ਮਾਣ ਸਨਮਾਨ ਮਿਲਣਾ ਜਾਰੀ ਹੈ | ਬੀਤੀ ਸ਼ਾਮ ਨੂੰ ਜਲਾਲਾਬਾਦ ...

ਪੂਰੀ ਖ਼ਬਰ »

ਆਪ ਆਗੂ ਵਧਵਾ ਨੇ ਪਿੰਡ ਆਵਾ 'ਚ ਕੀਤੀ ਮੀਟਿੰਗ

ਫ਼ਾਜ਼ਿਲਕਾ, 21 ਮਈ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਟਰੇਡ ਵਿੰਗ ਆਗੂ ਅਰੁਣ ਵਧਵਾ ਨੇ ਪਿੰਡ ਆਵਾ ਵਿਖੇ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀਆਂ ਕਲਿਆਣਕਾਰੀ ਨੀਤੀਆਂ ਦੇ ਬਾਰੇ ਵਿਚ ਜਾਣਕਾਰੀ ਦਿੱਤੀ | ਇਸ ...

ਪੂਰੀ ਖ਼ਬਰ »

ਕਈ ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ

ਮੰਡੀ ਅਰਨੀਵਾਲਾ, 21 ਜੂਨ (ਨਿਸ਼ਾਨ ਸਿੰਘ ਸੰਧੂ)-ਅਰਨੀਵਾਲਾ ਕਾਂਗਰਸ ਦਫ਼ਤਰ ਵਿਚ ਅੱਜ ਕਈ ਪਰਿਵਾਰਾਂ ਨੂੰ ਕਾਂਗਰਸ ਵਿਚ ਹਲਕਾ ਵਿਧਾਇਕ ਰਮਿੰਦਰ ਆਵਲਾ ਦੇ ਸਪੁੱਤਰ ਜਤਿਨ ਆਵਲਾ ਨੇ ਸ਼ਾਮਿਲ ਕਰਵਾਇਆ | ਇਨ੍ਹਾਂ ਵਿਚ ਪਿੰਡ ਮਾਹੰੂਆਣਾ ਬੋਦਲਾ ਦੇ 11 ਸਿੰਘਪੁਰਾ ਦੇ 20, ...

ਪੂਰੀ ਖ਼ਬਰ »

ਕੋਵਿਡ 'ਚ ਅਨਾਥ ਹੋਏ ਬੱਚਿਆਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਗੋਦ ਲਿਆ ਜਾਵੇ-ਮੋਂਗਾ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਦੁਨੀਆ ਵਿਚ ਫੈਲੀ ਕੋਵਿਡ ਮਹਾਂਮਾਰੀ ਦਾ ਆਤੰਕ ਅਜੇ ਜਾਰੀ ਹੈ, ਜਿਸ ਦੇ ਚੱਲਦਿਆਂ ਬਹੁਤ ਸਾਰੇ ਬੱਚੇ ਆਪਣੇ ਮਾਤਾ-ਪਿਤਾ ਤੋਂ ਵਾਂਝੇ ਹੋ ਗਏ | ਭਾਰਤ ਸਰਕਾਰ ਵਲੋਂ ਇਨ੍ਹਾਂ ਬੱਚਿਆਂ ਨੂੰ ਸਿੱਖਿਆ, ਸਿਹਤ ਅਤੇ ਬੀਮਾ ਵਿਭਾਗ ਤੋਂ ...

ਪੂਰੀ ਖ਼ਬਰ »

ਸਾਂਸਦ ਰਵਨੀਤ ਬਿੱਟੂ ਖ਼ਿਲਾਫ਼ ਬਸਪਾ ਤੇ ਸ਼ੋ੍ਰਮਣੀ ਅਕਾਲੀ ਦਲ ਨੇ ਡੀ.ਐੱਸ.ਪੀ ਨੂੰ ਦਿੱਤਾ ਮੰਗ ਪੱਤਰ

ਜਲਾਲਾਬਾਦ, 21 ਜੂਨ (ਜਤਿੰਦਰ ਪਾਲ ਸਿੰਘ)-ਪਿਛਲੇ ਦਿਨੀਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵਲ਼ੋਂ ਦਿੱਤੇ ਗਏ ਬਿਆਨ 'ਤੇ ਗ਼ੁੱਸਾ ਪ੍ਰਗਟ ਕਰਦੇ ਹੋਏ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਲ਼ੋਂ ਸਾਂਝੇ ਤੌਰ 'ਤੇ ਡੀ.ਐੱਸ.ਪੀ ਜਲਾਲਾਬਾਦ ਨੂੰ ਧਾਰਮਿਕ ਭਾਵਨਾਵਾਂ ...

ਪੂਰੀ ਖ਼ਬਰ »

ਸਵਨਾ ਵਲੋਂ ਪਿੰਡਾਂ 'ਚ ਆਮ ਆਦਮੀ ਪਾਰਟੀ ਦੀਆਂ 11 ਮੈਂਬਰੀ ਕਮੇਟੀਆਂ ਬਣਾਉਣ ਦਾ ਸਿਲਸਿਲਾ ਜਾਰੀ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਵੱਖ-ਵੱਖ ਪਿੰਡਾਂ ਦੇ ਦੌਰੇ ਕਰ ਕੇ ਪਾਰਟੀ ਹਾਈਕਮਾਨ ਦੇ ਨਿਰਦੇਸ਼ਾਂ ਅਨੁਸਾਰ 11 ਮੈਂਬਰੀ ਕਮੇਟੀਆਂ ਬਣਾਉਣ ਦਾ ਸਿਲਸਿਲਾ ਜਾਰੀ ਹੈ | ਸ਼੍ਰੀ ਸਵਨਾ ਨੇ ਅੱਧਾ ਦਰਜਨ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਨਿਰਜਲਾ ਇਕਾਦਸ਼ੀ ਮੌਕੇ ਲੱਗੀਆਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ

ਫ਼ਾਜ਼ਿਲਕਾ, 21 ਜੂਨ(ਦਵਿੰਦਰ ਪਾਲ ਸਿੰਘ)-ਨਿਰਜਲਾ ਇਕਾਦਸ਼ੀ ਦਾ ਤਿਉਹਾਰ ਫ਼ਾਜ਼ਿਲਕਾ ਅੰਦਰ ਸ਼ਰਧਾ ਭਾਵ ਨਾਲ ਮਨਾਇਆ ਗਿਆ | ਇਸ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ | ਕੁੱਝ ਲੋਕਾਂ ਵਲੋਂ ਨਿਰਜਲਾ ਇਕਾਦਸ਼ੀ ਦਾ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਲਗਾਇਆ ਯੋਗ ਕੈਂਪ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ 7ਵੇਂ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਸਤਸੰਗ ਆਸ਼ਰਮ ਫ਼ਾਜ਼ਿਲਕਾ ਵਿਖੇ ਕੋਰੋਨਾ ਪੋ੍ਰਟੋਕਾਲ ਦਾ ਪਾਲਨ ਕਰਦਿਆਂ ਯੋਗ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮਹਾਤਮਾ ਗੁਰਜੰਟ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 12 ਨਵੇਂ ਮਾਮਲੇ, 1 ਦੀ ਮੌਤ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਫ਼ਾਜ਼ਿਲਕਾ ਜ਼ਿਲੇ੍ਹ ਵਿਚ ਹੁਣ ਤੱਕ 18958 ਲੋਕਾਂ ਨੇ ਕੋਵਿਡ ਖ਼ਿਲਾਫ਼ ਜੰਗ ਜਿੱਤ ਕੇ ਸਿਹਤਯਾਬੀ ਹਾਸਲ ਕੀਤੀ ਹੈ | ਉਨ੍ਹਾਂ ਨੇ ...

ਪੂਰੀ ਖ਼ਬਰ »

ਤਹਿਸੀਲ ਫ਼ਾਜ਼ਿਲਕਾ ਦੇ ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਕੰਮਕਾਜ ਛੱਡਿਆ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਤਾਲਮੇਲ ਕਮੇਟੀ, ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੇ ਹੁਕਮਾਂ ਅਨੁਸਾਰ ਤਹਿਸੀਲ ਫ਼ਾਜ਼ਿਲਕਾ ਦੇ 26 ਵਾਧੂ ਪਟਵਾਰ ਸਰਕਲਾਂ, ਜਿਨ੍ਹਾਂ ਵਿਚ ਬੇਗਾਂ ਵਾਲੀ, ਘੱਲੂ, ਆਵਾ, ਖੂਈ ਖੇੜਾ, ਆਜ਼ਮ ...

ਪੂਰੀ ਖ਼ਬਰ »

ਜਲਾਲਾਬਾਦ ਦੀਆਂ ਪੀ.ਸੀ.ਐੱਸ ਬਣਨ ਵਾਲੀਆਂ ਧੀਆਂ ਤੇ ਪਰਿਵਾਰਾਂ ਨੂੰ ਮੰਟਾਂ ਨੇ ਦਿੱਤੀ ਵਧਾਈ

ਜਲਾਲਾਬਾਦ, 21 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਦਾ ਨਾਮ ਪੀ.ਸੀ.ਐੱਸ ਟੈੱਸਟ ਪਾਸ ਕਰਕੇ ਵਧਾਉਣ ਵਾਲੀਆਂ ਲੜਕੀਆਂ ਅਤੇ ਪਰਿਵਾਰਾਂ ਨੰੂ ਵਧਾਈ ਦੇਣ ਲਈ ਵਿਸ਼ੇਸ਼ ਤੌਰ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਸਤਿੰਦਰਜੀਤ ...

ਪੂਰੀ ਖ਼ਬਰ »

ਗੁਰਭੇਜ ਸਿੰਘ ਰੋਹੀ ਵਾਲਾ ਬਣੇ ਭਾਕਿਯੂ ਏਕਤਾ ਉਗਰਾਹਾਂ ਦੇ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ

ਜਲਾਲਾਬਾਦ, 21 ਜੂਨ (ਜਤਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਰੱਤਾਥੇੜ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪੱਧਰੀ ਕਮੇਟੀ ਦੀ ਚੋਣ ਕੀਤੀ ਗਈ | ਚੋਣ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਕਾਬੂ

ਬੱਲੂਆਣਾ, 21 ਜੂਨ (ਜਸਮੇਲ ਸਿੰਘ ਢਿੱਲੋਂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਥਾਣੇ ਦੇ ਸਹਾਇਕ ਥਾਣੇਦਾਰ ਕਾਲਾ ਸਿੰਘ ਸਮੇਤ ਪੁਲਿਸ ਪਾਰਟੀ ਸੀਤੋ ਗੰੁਨੋ੍ਹ ਨਾਕਾਬੰਦੀ ਕੀਤੀ ਹੋਈ ਸੀ ਤਾਂ ...

ਪੂਰੀ ਖ਼ਬਰ »

ਰਾਵਣ ਸੈਨਾ ਮਿਸ਼ਨ ਅੰਬੇਡਕਰ ਦੀ ਪੰਜਾਬ ਟੀਮ ਦੀ ਅਹਿਮ ਬੈਠਕ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)-ਰਾਵਣ ਸੈਨਾ ਭਾਰਤ ਮਿਸ਼ਨ ਅੰਬੇਡਕਰ ਦੇ ਪੰਜਾਬ ਚੇਅਰਮੈਨ ਅਨਿਲ ਵਾਲਮੀਕਿਨ ਅਤੇ ਪੰਜਾਬ ਉਪ ਚੇਅਰਮੈਨ ਵਰਿੰਦਰ ਬਬਰੀਕ ਦੀ ਅਗਵਾਈ 'ਚ ਪੰਜਾਬ ਦੀਆਂ ਸਾਰੀਆਂ ਟੀਮਾਂ ਨਾਲ ਇਕ ਅਹਿਮ ਬੈਠਕ ਕੀਤੀ ਗਈ, ਜਿਸ ਵਿਚ ਰਾਵਣ ਸੈਨਾ ...

ਪੂਰੀ ਖ਼ਬਰ »

2080 ਵਿਅਕਤੀਆਂ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾਕਰਨ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੀ ਮਾਰ ਤੋਂ ਬਚਾਉਣ ਲਈ ਭਾਰਤ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਈ ਗਈ ਕੋਰੋਨਾ ਵੈਕਸੀਨ ਟੀਕਾਕਰਨ ਦਾ ਲਾਭ ਜ਼ਿਲ੍ਹੇ ਅੰਦਰ 2080 ਵਿਕਤੀਆਂ ਵਲੋਂ ਉਠਾਇਆ ਗਿਆ | ਇਸੇ ਸਬੰਧੀ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਵੀ ਮੁਲਾਜ਼ਮ ਵਿਰੋਧੀ- ਸਾਧੂ ਵਾਲਾ

ਤਲਵੰਡੀ ਭਾਈ, 21 ਜੂਨ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਮੁਲਾਜ਼ਮਾਂ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਸੀ, ਪ੍ਰੰਤੂ ਪੰਜਾਬ ਸਰਕਾਰ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਵੀ ਸੂਬੇ ਦੇ ਮੁਲਾਜ਼ਮਾਂ ਨਾਲ ...

ਪੂਰੀ ਖ਼ਬਰ »

ਰੋਟਰੀ ਕਲੱਬ ਦੀ ਮੀਟਿੰਗ

ਜ਼ੀਰਾ, 21 ਜੂਨ (ਜੋਗਿੰਦਰ ਸਿੰਘ ਕੰਡਿਆਲ)-ਸਮਾਜ ਭਲਾਈ ਸੰਸਥਾ ਰੋਟਰੀ ਕਲੱਬ ਜ਼ੀਰਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਰੋਟਰੀ ਕਲੱਬ ਜ਼ੀਰਾ ਦੇ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਦੌਰਾਨ ਪਿਛਲੇ ਵਰ੍ਹੇ ਦੌਰਾਨ ...

ਪੂਰੀ ਖ਼ਬਰ »

ਫ਼ੰਡ ਦੀ ਘਾਟ ਕਾਰਨ ਜਲ ਸਪਲਾਈ ਦੇ ਠੇਕਾ ਵਰਕਰ ਤਨਖ਼ਾਹ ਤੋਂ ਵਾਂਝੇ

ਜਲਾਲਾਬਾਦ, 21 ਜੂਨ (ਜਤਿੰਦਰ ਪਾਲ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਠੇਕੇ 'ਤੇ ਸੇਵਾਵਾਂ ਦੇ ਰਹੇ ਵਰਕਰ ਫ਼ੰਡਾਂ ਦੀ ਘਾਟ ਕਾਰਨ ਤਨਖ਼ਾਹਾਂ ਤੋਂ ਵਾਂਝੇ ਹਨ | ਬਿਨਾਂ ਤਨਖ਼ਾਹਾਂ ਤੋਂ ਵਰਕਰਾਂ ਨੂੰ ਆਪਣੇ ਘਰਾਂ ਦਾ ਰੁਜ਼ਗਾਰ ਚਲਾਉਣ ਲਈ ਭਾਰੀ ਮੁਸ਼ਕਿਲਾਂ ...

ਪੂਰੀ ਖ਼ਬਰ »

ਅਰੋੜਾ -ਖੱਤਰੀ ਵੈੱਲਫੇਅਰ ਬੋਰਡ ਦਾ ਗਠਨ ਕਰਨ ਦੀ ਮੰਗ

ਮੁੱਦਕੀ, 21 ਜੂਨ (ਭੁਪਿੰਦਰ ਸਿੰਘ)-ਆਲ ਇੰਡੀਆ ਅਰੋੜਾ-ਖੱਤਰੀ ਪੰਜਾਬੀ ਭਾਈਚਾਰੇ ਦੀ ਇਕ ਅਹਿਮ ਮੀਟਿੰਗ (ਵਰਚੂਅਲ) ਪੰਜਾਬ ਪ੍ਰਧਾਨ ਕੁਲਵੰਤ ਰਾਏ ਕਟਾਰੀਆ ਅਤੇ ਅੰਮਿ੍ਤ ਲਾਲ ਛਾਬੜਾ (ਸਰਪ੍ਰਸਤ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਅਹਿਮ ਵਿਚਾਰਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਲੋੜਵੰਦ ਔਰਤਾਂ ਨੂੰ ਸਰਬੱਤ ਦਾ ਭਲਾ ਟਰੱਸਟ ਨੇ ਵੰਡੀਆਂ ਮਹੀਨਾਵਾਰ ਪੈਨਸ਼ਨਾਂ

ਮਮਦੋਟ, 21 ਜੂਨ (ਸੁਖਦੇਵ ਸਿੰਘ ਸੰਗਮ)- ਵਿਸ਼ਵ ਪੱਧਰ 'ਤੇ ਸਮਾਜਿਕ ਕਾਰਜ ਕਰ ਰਹੀ ਸਰਬੱਤ ਦਾ ਭਲਾ ਟਰੱਸਟ ਸੰਸਥਾ ਦੇ ਸੰਸਥਾਪਕ ਐੱਸ.ਪੀ. ਸਿੰਘ ਓਬਰਾਏ, ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਤੇ ਅਮਰਜੀਤ ਕੌਰ ਛਾਬੜਾ ਪ੍ਰਧਾਨ ਮਹਿਲਾ ਵਿੰਗ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਕੈਂਪ 'ਚ 100 ਮਰੀਜ਼ਾਂ ਦਾ ਕੀਤਾ ਇਲਾਜ

ਅਬੋਹਰ, 21 ਜੂਨ (ਸੁਖਜੀਤ ਸਿੰਘ ਬਰਾੜ)-ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਤੇ ਸਥਾਨਕ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਲੋਂ ਹੱਡੀਆਂ ਜੋੜਾਂ ਦੇ ਮਾਹਿਰ ਮਾਸਟਰ ਕੁਲਵੰਤ ਰਾਏ ਦੇ ਸਹਿਯੋਗ ਨਾਲ ਲਗਾਏ ਗਏ ਹੱਡੀਆਂ ਜੋੜਾਂ ਦੇ ਕੈਂਪ ...

ਪੂਰੀ ਖ਼ਬਰ »

ਪਟਵਾਰੀਆਂ ਨੇ ਵਾਧੂ ਪਿੰਡਾਂ ਦੇ ਚਾਰਜ ਵਾਪਸ ਸੌਂਪੇ

ਅਬੋਹਰ, 21 ਜੂਨ (ਕੁਲਦੀਪ ਸਿੰਘ ਸੰਧੂ)-ਸਥਾਨਕ ਪਟਵਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਪਿਆਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪਟਵਾਰ ਯੂਨੀਅਨ ਨੇ ਪਟਵਾਰੀਆਂ 'ਤੇ ਕਾਨੂੰਗੋਆਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ...

ਪੂਰੀ ਖ਼ਬਰ »

ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਕਰਵਾਇਆ

ਅਬੋਹਰ, 21 ਜੂਨ (ਕੁਲਦੀਪ ਸਿੰਘ ਸੰਧੂ)-ਸਥਾਨਕ ਚੰਡੀਗੜ੍ਹ ਮੁਹੱਲਾ ਵਿਚ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਆਯੋਜਿਤ ਕੀਤਾ ਗਿਆ | ਇਸ ਟੂਰਨਾਮੈਂਟ ਦੇ ਮੁੱਖ ਮਹਿਮਾਨ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਬਿੰਦਰ ਸਿੰਘ ਹੈਰੀ ਸੰਧੂ ਸਨ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਸੰਦੀਪ ਜਾਖੜ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਖੂਈਆਂ ਸਰਵਰ, 21 ਜੂਨ (ਵਿਵੇਕ ਹੂੜੀਆ)-ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਦੀ ਅਗਵਾਈ ਹੇਠ ਪਿੰਡ ਭੰਗਰਖੇੜਾ ਦੇ ਵਸਨੀਕ ਹਰਬੰਸ ਲਾਲ ਕੰਬੋਜ, ਦੇਸ਼ ਰਾਜ, ਸ੍ਰੀ ਚੰਦ, ਬਲਵਿੰਦਰ, ਪ੍ਰਵੀਨ ਕੁਮਾਰ, ਹਰੀਸ਼ ਕੁਮਾਰ ਆਦਿ ਪਰਿਵਾਰ ਤੇ ਸਾਥੀਆਂ ਸਮੇਤ ਅਕਾਲੀ-ਭਾਜਪਾ ਛੱਡ ...

ਪੂਰੀ ਖ਼ਬਰ »

ਸੱਟਾ ਲਗਾਉਣ ਦੇ ਦੋਸ਼ 'ਚ ਨਕਦੀ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਸਿਟੀ ਥਾਣਾ ਪੁਲਿਸ ਨੇ ਸੱਟਾ ਲਗਾਉਣ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਨਗਦੀ ਸਮੇਤ ਕਾਬੂ ਕਰ ਲਿਆ ਹੈ | ਪੁਲਿਸ ਪਾਰਟੀ ਜਦੋਂ ਗਸ਼ਤ ਦੇ ਸਬੰਧ ਵਿਚ ਦਾਣਾ ਮੰਡੀ ਗੇਟ ਕੋਲ ਸੀ ਤਾਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਗਿਰੀਰਾਜ ਰਜੌਰਾ ਹੋਏ ਭਾਜਪਾ 'ਚ ਸ਼ਾਮਿਲ

ਅਬੋਹਰ, 21 ਜੂਨ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਨ ਸਭਾ ਚੋਣਾਂ ਲੜ ਚੁੱਕੇ ਗਿਰੀਰਾਜ ਰਜੌਰਾ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਨੂੰ ਅੱਜ ਚੰਡੀਗੜ੍ਹ ਵਿਖੇ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਸੂਬਾ ਸੰਗਠਨ ...

ਪੂਰੀ ਖ਼ਬਰ »

ਸੀਤੋ ਗੰੁਨੋ੍ਹ ਇਲਾਕੇ ਦੇ 1729 ਲੋਕਾਂ ਵਲੋਂ ਕਰਵਾਈ ਜਾ ਚੁੱਕੀ ਵੈਕਸੀਨੇਸ਼ਨ

ਬੱਲੂਆਣਾ, 21 ਜੂਨ (ਜਸਮੇਲ ਸਿੰਘ ਢਿੱਲੋਂ)- ਸੀਤੋ ਗੰੁਨੋ੍ਹ ਦੇ ਸਰਕਾਰੀ ਹਸਪਤਾਲ ਦੀ ਟੀਮ ਵਲੋਂ ਸੀਤੋ ਗੰੁਨੋ੍ਹ ਦੇ ਸਰਕਾਰੀ ਹਸਪਤਾਲ ਵਿਚ ਸੈਂਪਲਿੰਗ ਅਤੇ ਵੈਕਸੀਨੇਸ਼ਨ ਦਾ ਕੰਮ ਜ਼ੋਰਾਂ 'ਤੇ ਹੈ | ਇਸ ਤਹਿਤ ਸੀਤੋ ਗੰੁਨੋ੍ਹ ਬਲਾਕ ਦੇ ਪਿੰਡਾਂ ਕੁਲਾਰ, ਰਾਜਪੁਰਾ, ...

ਪੂਰੀ ਖ਼ਬਰ »

ਸਰਕਾਰੀ ਨੌਕਰੀਆਂ ਦੀ ਪ੍ਰੀਖਿਆ ਲਈ ਮੁਫ਼ਤ 'ਚ ਦਿੱਤੀ ਜਾਵੇਗੀ ਸਿਖਲਾਈ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਸੀ-ਪਾਈਟ ਕੈਂਪ ਜੋ ਕਿ ਫ਼ਿਰੋਜਪੁਰ ਦੇ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਹੈ ਦੇ ਇੰਚਾਰਜ ਇਕਬਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ਏਅਰ ਫੋਰਸ, ਆਰਮੀ ਅਤੇ ਲੜਕੀਆਂ ਦੀ ਸੈਨਾ ਪੁਲੀਸ ਦੀਆਂ ਪੋਸਟਾਂ ਦੀ ...

ਪੂਰੀ ਖ਼ਬਰ »

ਇੰਦਰਪਾਲ ਸਿੰਘ ਚੇਅਰਮੈਨ ਤੇ ਹਰਿੰਦਰ ਸਿੰਘ ਪ੍ਰਧਾਨ ਬਣੇ

ਅਬੋਹਰ, 21 ਜੂਨ (ਕੁਲਦੀਪ ਸਿੰਘ ਸੰਧੂ)-ਬਾਬਾ ਨਾਮਦੇਵ ਯਾਦਗਾਰੀ ਕਮੇਟੀ ਦੀ ਇਕ ਬੈਠਕ ਬਾਬਾ ਨਾਮਦੇਵ ਭਵਨ ਵਿਖੇ ਸੰਪੰਨ ਹੋਈ ਜਿਸ ਵਿਚ ਬਾਬਾ ਨਾਮਦੇਵ ਯਾਦਗਾਰੀ ਗੇਟ ਬਣਾਉਣ ਸਬੰਧੀ ਸਮਾਜ ਦੇ ਲੋਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪੁਰਾਣੀ ਕਮੇਟੀ ਭੰਗ ...

ਪੂਰੀ ਖ਼ਬਰ »

ਇੰਪੀਰੀਅਲ ਸਕੂਲ 'ਚ ਪਿਤਾ ਦਿਵਸ ਮਨਾਇਆ

ਖੂਈਆਂ ਸਰਵਰ, 21 ਜੂਨ (ਵਿਵੇਕ ਹੂੜੀਆ)-ਸਥਾਨਕ ਖੂਈਆਂ ਸਰਵਰ ਦੇ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਵਿਖੇ ਆਨਲਾਈਨ ਵਿਸ਼ਵ ਪਿਤਾ ਮਨਾਇਆ ਗਿਆ | ਇਸ ਮੌਕੇ ਸਕੂਲ ਅਧਿਆਪਕਾਂ ਵਲੋਂ ਵਿਦਿਆਰਥੀਆਂ ਵਿਚਕਾਰ ਵੱਖ-ਵੱਖ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਡਿਗਿਆ ਸਰਕਾਰੀ ਰੁੱਖ ਚੁੱਕਣ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 21 ਜੂਨ (ਨਿਸ਼ਾਨ ਸਿੰਘ ਸੰਧੂ)-ਸੜਕ 'ਤੇ ਡਿੱਗਿਆ ਹੋਇਆ ਸਰਕਾਰੀ ਰੁੱਖ ਚੁੱਕਣ ਤੋਂ ਰੋਕਣ 'ਤੇ ਦੁਕਾਨਦਾਰ ਨਾਲ ਕੁੱਟਮਾਰ ਕਰਨ ਵਾਲੇ ਵਿਅਕਤੀ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪਿੰਡ ਕੁਹਾੜਿਆਵਾਲੀ ਵਾਸੀ ਰਮਨ ਕੁਮਾਰ ਪੁੱਤਰ ਭਗਵਾਨ ਦਾਸ ...

ਪੂਰੀ ਖ਼ਬਰ »

ਗਾਡਵਿਨ ਸਕੂਲ 'ਚ ਮਨਾਇਆ ਪਿਤਾ ਦਿਵਸ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)- ਗਾਡਵਿਨ ਸਕੂਲ ਵਿਚ ਵਿਦਿਆਰਥੀਆਂ ਵਲੋਂ ਸੁਰੱਖਿਅਤ ਤਰੀਕੇ ਨਾਲ ਆਨਲਾਈਨ ਪਿਤਾ ਦਿਵਸ ਮਨਾਉਂਦੇ ਹੋਏ ਪਿਤਾ ਪ੍ਰਤੀ ਸਨੇਹ ਅਤੇ ਸਨਮਾਨ ਦਾ ਪ੍ਰਗਟਾਵਾ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਅਭਿਲੇਖ ਸ਼ਰਮਾ ਨੇ ...

ਪੂਰੀ ਖ਼ਬਰ »

ਕੈਂਪ 'ਚ 200 ਲੋਕਾਂ ਦਾ ਕੀਤਾ ਟੀਕਾਕਰਨ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਆਸ਼ਰਮ ਦਿਵਿਆ ਜਯੋਤੀ ਨਗਰ ਵਿਖੇ ਕੋਵਿਡ ਟੀਕਾਕਰਨ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਦੀ ਸ਼ੁਰੂਆਤ ਜ਼ਿਲ੍ਹਾ ਪਰਿਵਾਰ ਨਿਯੋਜਨ ਅਧਿਕਾਰੀ ਡਾ. ਕਵਿਤਾ ਨੇ ਕੀਤੀ | ਇਸ ਦੌਰਾਨ ਡਾ. ...

ਪੂਰੀ ਖ਼ਬਰ »

ਹੈਰੋਇਨ ਤੇ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)- ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਲੱਖਾਂ ਰੁਪਏ ਦੀ ਹੈਰੋਇਨ ਅਤੇ ਅਫ਼ੀਮ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਸੀ.ਆਈ.ਏ. ਸਟਾਫ਼ ਫ਼ਾਜ਼ਿਲਕਾ ਦੇ ਐੱਸ.ਆਈ. ਜਤਿੰਦਰ ਸਿੰਘ ਪੁਲਿਸ ਕਰਮਚਾਰੀਆਂ ਸਮੇਤ ਗਸ਼ਤ ...

ਪੂਰੀ ਖ਼ਬਰ »

ਪੰਜਾਬੀ ਸਭਿਆਚਾਰ ਮੰਚ ਨੇ ਪਿਤਾ ਦਿਵਸ ਮਨਾਇਆ

ਅਬੋਹਰ, 21 ਜੂਨ (ਕੁਲਦੀਪ ਸਿੰਘ ਸੰਧੂ)-ਪੰਜਾਬੀ ਸਭਿਆਚਾਰ ਮੰਚ ਨੇ ਪ੍ਰਧਾਨ ਗੁਰਚਰਨ ਸਿੰਘ ਗਿੱਲ ਦੀ ਅਗਵਾਈ ਹੇਠ ਐੱਚ.ਆਰ. ਵਿੱਜ ਹਾਲ ਵਿਖੇ ਆਯੋਜਿਤ ਪ੍ਰੋਗਰਾਮ ਦੌਰਾਨ ਵਿਸ਼ਵ ਪਿਤਾ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਬਲਾਕ ਕਾਂਗਰਸ ਪ੍ਰਧਾਨ ...

ਪੂਰੀ ਖ਼ਬਰ »

ਡੇਰਾ ਬਿਆਸ ਸਤਿਸੰਗ ਘਰ 'ਚ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ਵੈਕਸੀਨ ਸਬੰਧੀ ਕੈਂਪ

ਮੰਡੀ ਰੋੜਾਂਵਾਲੀ, 21 ਜੂਨ (ਮਨਜੀਤ ਸਿੰਘ ਬਰਾੜ)-ਪੀ. ਐੱਚ. ਸੀ ਜੰਡਵਾਲਾ ਭੀਮੇਸ਼ਾਹ ਦੇ ਐੱਸ. ਐਮ. ਓ ਡਾ. ਬਬੀਤਾ ਦੀ ਅਗਵਾਈ ਹੇਠ ਮੰਡੀ ਰੋੜਾਂਵਾਲੀ ਦੇ ਡੇਰਾ ਬਿਆਸ ਸਤਿਸੰਗ ਘਰ ਵਿਖੇ ਕੋਵਿਡ ਵੈਕਸੀਨੈਸ਼ਨ ਕੈਂਪ ਲਗਾਇਆ ਗਿਆ | ਇਸ ਮੌਕੇ ਡੇਰਾ ਬਿਆਸ ਨਾਲ ਜੁੜੇ ...

ਪੂਰੀ ਖ਼ਬਰ »

ਬਸਪਾ ਵਲੋਂ ਰਵਨੀਤ ਬਿੱਟੂ ਦੇ ਬਿਆਨ ਦੀ ਨਿੰਦਾ

ਮੰਡੀ ਲਾਧੂਕਾ, 21 ਜੂਨ (ਰਾਕੇਸ਼ ਛਾਬੜਾ)-ਬਸਪਾ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਸਰੋਏ ਦੀ ਹਾਜ਼ਰੀ ਵਿਚ ਵਰਕਰਾਂ ਦੀ ਇਕ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੇ ਲੋਕ-ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਸੁਖਦੇਵ ਸਿੰਘ ਢੀਂਡਸਾ, ਅਤੇ ਕੇਂਦਰੀ ਮੰਤਰੀ ਹਰਦੀਪ ...

ਪੂਰੀ ਖ਼ਬਰ »

ਕੋਰੋਨਾ ਨਾਲ ਅਬੋਹਰ 'ਚ ਇਕ ਹੋਰ ਵਿਅਕਤੀ ਦੀ ਮੌਤ

ਅਬੋਹਰ, 21 ਜੂਨ (ਸੁਖਜੀਤ ਸਿੰਘ ਬਰਾੜ)-ਸਰਕਾਰ ਤੇ ਪ੍ਰਸ਼ਾਸਨ ਨੇ ਭਾਵੇਂ ਕੋਰੋਨਾ ਪਾਬੰਦੀਆਂ ਤੋਂ ਕੁੱਝ ਢਿੱਲ ਦੇ ਦਿੱਤੀ ਹੈ ਪਰ ਇਲਾਕੇ ਵਿਚ ਕੋਰੋਨਾ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨ ਸ਼ਹਿਰ ਦੇ ਗੰਗਾ ...

ਪੂਰੀ ਖ਼ਬਰ »

ਪੋਸਤ ਸਣੇ ਟਰੱਕ ਡਰਾਈਵਰ ਕਾਬੂ

ਅਬੋਹਰ, 21 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਵਲੋਂ ਪੋਸਤ ਸਣੇ ਇਕ ਟਰੱਕ ਡਰਾਈਵਰ ਨੂੰ ਗਿ੍ਫਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਤੇ ਪੁਲਿਸ ਪਾਰਟੀ ਵਲੋਂ ਸਥਾਨਕ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਕੀਤਾ ਆਕਸੀਜਨ ਪਲਾਂਟ ਦਾ ਉਦਘਾਟਨ

ਅਬੋਹਰ, 21 ਜੂਨ (ਕੁਲਦੀਪ ਸਿੰਘ ਸੰਧੂ)-ਸਰਕਾਰੀ ਹਸਪਤਾਲ ਵਿਚ ਸਥਾਪਿਤ ਕੀਤੇ ਗਏ ਆਕਸੀਜਨ ਪਲਾਂਟ ਦਾ ਉਦਘਾਟਨ ਕਾਂਗਰਸ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਕੀਤਾ | ਇਸ ਮੌਕੇ ਸੰਦੀਪ ਜਾਖੜ ਨੇ ਦੱਸਿਆ ਕਿ ਉਨ੍ਹਾਂ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ...

ਪੂਰੀ ਖ਼ਬਰ »

ਜੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਪਿਤਾ ਦਿਵਸ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਜੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਵਲੋਂ ਕੋਵਿਡ-19 ਦੇ ਨਿਯਮਾਂ ਦੀ ਪਾਲਨਾ ਕਰਦੇ ਹੋਏ ਆਨਲਾਈਨ ਪਿਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਨੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਚਾਰਟ ਮੇਕਿੰਗ ਦੁਆਰਾ ਆਪਣੇ-ਆਪਣੇ ਪਿਤਾ ਦੇ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਨੇ ਕੀਤੀ ਸਰਕਾਰੀ ਰਸਤਿਆਂ ਦੀ ਸਫ਼ਾਈ

ਬੱਲੂਆਣਾ, 21 ਜੂਨ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਬਜੀਦਪੁਰ ਭੋਮਾ ਵਿਖੇ ਨਰੇਗਾ ਮਜ਼ਦੂਰਾਂ ਨੇ ਸਰਕਾਰੀ ਰਸਤਿਆਂ ਦੀ ਸਫਾਈ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਮੇਟ ਸੁਰਿੰਦਰ ਸਿੰਘ ਨੇ ਦੱਸਿਆ ਕਿ ਨਰੇਗਾ ਮਜ਼ਦੂਰ 18 ਜੂਨ ਤੋਂ ਕੰਮ 'ਤੇ ਲੱਗੇ ਹੋਏ ਹਨ ਅਤੇ 24 ਤੱਕ ...

ਪੂਰੀ ਖ਼ਬਰ »

ਬੀ.ਐੱਸ.ਐਫ. ਨੇ ਯੋਗਾ ਦਿਵਸ ਮਨਾਇਆ

ਅਬੋਹਰ, 21 ਜੂਨ (ਸੁਖਜੀਤ ਸਿੰਘ ਬਰਾੜ)-ਬੀ.ਐੱਸ.ਐਫ. ਦੇ ਸਥਾਨਕ ਸੈਕਟਰ ਹੈੱਡਕੁਆਟਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਦੌਰਾਨ ਡੀ.ਆਈ.ਜੀ. ਵੇਦ ਪ੍ਰਕਾਸ਼ ਬਡੋਲਾ ਨੇ ਕਿਹਾ ਕਿ ਯੋਗਾ ਹੀ ਚੰਗੀ ਸਿਹਤ ਦਾ ਰਾਜ ਹੈ | ਯੋਗਾ ਨਾਲ ਹੀ ਸਿਹਤ ਨੂੰ ਹਮੇਸ਼ਾ ...

ਪੂਰੀ ਖ਼ਬਰ »

ਅਧਿਆਪਕਾਂ ਦੇ ਸਕੇਲ ਭੱਤੇ ਘਟਾਉਣ ਦੀ ਨਿੰਦਾ

ਮੰਡੀ ਲਾਧੂਕਾ, 21 ਜੂਨ (ਰਾਕੇਸ਼ ਛਾਬੜਾ)-ਗੌਰਮਿੰਟ ਸਕੂਲ ਅਧਿਆਪਕ ਯੂਨੀਅਨ ਨੇ ਕੈਬਨਿਟ ਮੀਟਿੰਗ ਵਿਚ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਵੇਲੇ ਮੁਲਾਜ਼ਮਾਂ ਨੂੰ ਪਹਿਲਾਂ ਮਿਲਦੇ ਸਕੇਲਾਂ ਅਤੇ ਭੱਤਿਆਂ ਨੂੰ ਘੱਟ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ | ਯੂਨੀਅਨ ਦੇ ...

ਪੂਰੀ ਖ਼ਬਰ »

ਦਿਵਿਆਂਗ ਬੂਟਾ ਸਿੰਘ ਵਲੋਂ ਸਰਕਾਰ ਤੋਂ ਸਾਈਕਲ ਦੀ ਮੰਗ

ਬੱਲੂਆਣਾ, 21 ਜੂਨ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ 'ਚ ਪੈਂਦੇ ਪਿੰਡ ਹਿੰਮਤਪੁਰਾ ਦੇ 65 ਸਾਲਾ ਬਜ਼ੁਰਗ ਬੂਟਾ ਸਿੰਘ ਵਲੋਂ ਸਰਕਾਰ ਕੋਲੋਂ ਸਾਈਕਲ ਦੇਣ ਦੀ ਮੰਗ ਕੀਤੀ ਜਾ ਰਹੀ ਹੈ | ਬੂਟਾ ਸਿੰਘ ਨੇ ਕਿਹਾ ਕਿ ਉਹ ਜਨਮ ਤੋਂ ਹੀ ਅਪਾਹਜ ਹੈ ਪਰੰਤੂ ਹੁਣ ਬਜ਼ੁਰਗ ਹੋਣ ...

ਪੂਰੀ ਖ਼ਬਰ »

ਵੱਖ-ਵੱਖ ਕਾਲਜਾਂ, ਸੰਸਥਾਵਾਂ ਅਤੇ ਰਾਜਨੀਤੀ ਆਗੂਆਂ ਨੇ ਵਿਸ਼ਵ ਯੋਗਾ ਦਿਵਸ ਮਨਾਇਆ

ਅਬੋਹਰ, 21 ਜੂਨ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਅਹੁਦੇਦਾਰਾਂ ਨੇ ਵਿਸ਼ਵ ਯੋਗਾ ਦਿਵਸ ਸਥਾਨਕ ਨਹਿਰੂ ਵਿਖੇ ਮਨਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸੇਵਾ ਮੁਕਤ ਐੱਸ.ਡੀ.ਐਮ. ਬੀ.ਐਲ. ਸਿੱਕਾ ਸਨ ਜਦੋਂ ਪ੍ਰੋਗਰਾਮ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX