ਅੰਮਿ੍ਤਸਰ, 21 ਜੂਨ (ਰੇਸ਼ਮ ਸਿੰਘ)-ਹਿੰਦ-ਪਾਕਿ ਸਰਹੱਦ ਰਾਹੀਂ ਭੇਜੀ ਵਿਦੇਸ਼ੀ ਹਥਿਆਰਾਂ ਦੀ ਵੱਡੀ ਖੇਪ ਐਸ. ਐਸ. ਓ. ਸੀ. ਸੈੱਲ ਵਲੋਂ ਬਰਾਮਦ ਕਰਨ ਦੇ ਮਾਮਲੇ 'ਚ ਇਕ ਹੋਰ ਵੱੱਡੇ ਭੇਦ ਤੋਂ ਪਰਦਾ ਚੁੱਕਿਆ ਗਿਆ ਹੈ, ਜਦੋਂ ਕਿ ਪੁਲਿਸ ਨੂੰ ਪਤਾ ਲਗਾ ਹੈ ਕਿ ਪਾਕਿ ਤੋਂ 48 ਵਿਦੇਸ਼ੀ ਪਿਸਤੌਲ ਤੇ ਗੋਲੀ ਸਿੱਕਾ ਹੀ ਨਹੀਂ ਹੈ ਬਲਕਿ 1 ਕੁਇੰਟਲ ਦੇ ਕਰੀਬ ਹੈਰੋਇਨ ਦੀ ਖੇਪ ਵੀ ਭੇਜੀ ਗਈ ਸੀ, ਜਿਸ ਦੀ ਬਾਜ਼ਾਰੀ ਕੀਮਤ 5 ਅਰਬ ਦੱਸੀ ਜਾ ਰਹੀ ਹੈ | ਇਸ ਮਾਮਲੇ 'ਚ ਪਾਕਿਸਤਾਨ ਤੋਂ ਪਿਸਤੌਲ ਤੇ ਹੈਰੋਇਨ ਭੇਜਣ ਲਈ ਡਰੋਨ ਦੀ ਮਦਦ ਕੀਤੇ ਜਾਣ ਦਾ ਵੀ ਪਤਾ ਲਗਿਆ ਹੈ | ਸੂਤਰਾਂ ਅਨੁਸਾਰ ਇਹ ਮਾਮਲਾ ਹੋਰ ਵੀ ਵੱਡਾ ਨਿਕਲ ਸਕਦਾ ਹੈ ਕਿ ਹੈਰੋਇਨ ਦੀ ਖੇਪ ਦੀ ਬਰਾਮਦਗੀ ਕਰਕੇ ਖੁਦ ਸੂਬਾ ਪੁਲਿਸ ਮੁਖੀ ਪੱਤਰਕਾਰ ਸੰਮੇਲਨ ਕਰਕੇ ਇਸ ਬਾਰੇ ਖੁਲਾਸਾ ਕਰ ਸਕਦੇ ਹਨ | ਬੀਤੇ 11 ਜੂਨ ਨੂੰ ਅੰਮਿ੍ਤਸਰ ਨੇੜਿਓਾ ਵਿਦੇਸ਼ੀ ਹਥਿਆਰਾਂ ਦੀ ਖੇਪ ਬਰਾਮਦ ਕਰਕੇ ਪੁਲਿਸ ਵਲੋਂ ਜਗਜੀਤ ਸਿੰਘ ਉਰਫ ਜੱਗੂ (25) ਵਾਸੀ ਪੁਰੀਆਂ ਕਲਾਂ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੂੰ ਗਿ੍ਫਤਾਰ ਕੀਤਾ ਸੀ | ਪੁਲਿਸ ਅਨੁਸਾਰ ਇਸ ਮਾਮਲੇ 'ਚ ਖਾਲਿਸਤਾਨ ਲਿਬਰੇਸ਼ਨ ਫਰੰਟ ਤੇ ਬੱਬਰ ਖ਼ਾਲਸਾ ਨਾਲ ਸਬੰਧਤ ਅਮਰੀਕਾ 'ਚ ਬੈਠੇ ਖਾੜਕੂ ਦਰਮਨ ਕਾਹਲੋਂ ਦਾ ਨਾਂਅ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ਪੁਲਿਸ ਨੇ ਅੰਮਿ੍ਤਸਰ , ਗੁਰਦਾਸਪੁਰ, ਫਰੀਦਕੋਟ ਤੇ ਪੱਟੀ ਦੀਆਂ ਜੇਲ੍ਹਾਂ 'ਚ ਬੰਦ ਕੁਝ ਕੈਦੀਆਂ ਤੇ ਹਵਾਲਾਤੀਆਂ ਨੂੰ ਵੀ ਪੁਲਿਸ ਰਿਮਾਂਡ ਲਿਆਂਦਾ ਗਿਆ ਹੈ | ਪੁਲਿਸ ਅਨੁਸਾਰ ਇਸ ਕਾਂਡ ਦੀਆਂ ਤਾਰਾਂ ਜੇਲ੍ਹ 'ਚ ਬੈਠੇ ਅਪਰਾਧੀ ਅਨਸਰਾਂ ਨਾਲ ਵੀ ਜੁੜੀਆਂ ਹੋਈਆਂ ਹਨ | ਇਸ ਮਾਮਲੇ 'ਚ ਅੱਜ ਇੱਥੇ ਅਦਾਲਤ 'ਚ ਤਿੰਨ ਹੋਰ ਹਵਾਲਾਤੀਆਂ ਜਿਨ੍ਹਾਂ 'ਚ ਲਵਪ੍ਰੀਤ ਸਿੰਘ ਉਰਫ ਜੋਨਡੀਅਰ ਵਾਸੀ ਹਰੀਕੇ ਜ਼ਿਲ੍ਹਾ ਤਰਨਤਾਰਨ (ਪੱਟੀ ਸਬ ਜੇਲ੍ਹ), ਜੋਬਨਪ੍ਰੀਤ ਸਿੰਘ ਵਾਸੀ ਪਿੰਡ ਮਰੜੀ ਕਲ੍ਹਾਂ (ਅੰਮਿ੍ਤਸਰ ਜੇਲ੍ਹ) ਤੇ ਦਿਲਜਾਨ ਸਿੰਘ ੳਰਫ ਜਾਨੂੰ ਵਾਸੀ ਬੁਰਜ਼ ਰਾਏਕੇ ਸਰਹਾਲੀ ਜ਼ਿਲ੍ਹਾ ਤਰਨ ਤਾਰਨ (ਫਰੀਦਕੋਟ ਜੇਲ੍ਹ) ਨੂੰ ਪੇਸ਼ ਕਰ ਕੇ ਚਾਰ ਦਿਨ ਦਾ ਰਿਮਾਂਡ ਲਿਆ ਗਿਆ | ਜਦੋਂ ਕਿ ਪਹਿਲਾਂ ਹੀ ਗਿ੍ਫਤਾਰ ਕੀਤੇ ਜਸਵਿੰਦਰ ਸਿੰਘ ਉਰਫ ਜੱਗੂ ਵਾਸੀ ਪੁਰੀਆਂ ਬਟਾਲਾ ਤੇ ਲਵਦੀਪ ਸਿੰਘ ਉਰਫ ਲਾਲ ਵਾਸੀ ਹਸਨ ਕਲਾਂ ਦਾ ਵੀ ਦੋ ਦਿਨ ਦਾ ਹੋਰ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ | ਪੁਲਿਸ ਰਿਮਾਂਡ ਦੀ ਪੁਸ਼ਟੀ ਕਰਦਿਆਂ ਇੰਸ: ਸੁਖਬੀਰ ਸਿੰਘ ਨੇ ਕਿਹਾ ਕਿ ਪੁਲਿਸ ਰਿਮਾਂਡ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਵੀ ਸੰਭਾਵਨਾ ਹੈ |
ਅੰਮਿ੍ਤਸਰ, 21 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਵਲੋਂ ਕੋਰੋਨਾ ਦੇ ਫੈਲਾਅ ਨੂੰ ਰੋਕਣ ਹਿਤ ਕਈ ਦਿਨਾਂ ਤੱਕ ਕਰਤਾਰਪੁਰ ਲਾਂਘਾ ਬੰਦ ਰੱਖੇ ਜਾਣ ਦੇ ਬਾਅਦ ਹੁਣ ਮੁੜ ਤੋਂ ਲਾਂਘਾ ਖੋਲ੍ਹੇ ਜਾਣ ਉਪਰੰਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿ ...
ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 21 ਜੂਨ-ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਕਿਸੇ ਕੰਢੇ ਨਾ ਲਗਦੇ ਦੇਖ ਹਾਈਕਮਾਨ ਵਲੋਂ ਕੁਝ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਲੀ ਤਲਬ ਕਰ ਲਿਆ ਗਿਆ ਹੈ | ਸੂਤਰਾਂ ਅਨੁਸਾਰ ਜਿਨ੍ਹਾਂ ਨੂੰ ਦਿੱਲੀ ਬੁਲਾਇਆ ਗਿਆ ਹੈ ਉਨ੍ਹਾਂ 'ਚ ...
ਅੰਮਿ੍ਤਸਰ, 21 ਜੂਨ (ਜਸਵੰਤ ਸਿੰਘ ਜੱਸ)-ਕੁਝ ਦਿਨ ਪਹਿਲਾਂ ਭਾਜਪਾ 'ਚ ਸ਼ਾਮਿਲ ਹੋਣ ਵਾਲੇ ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਤੇ ਤੱਤਕਾਲੀ ਉਪ-ਕੁਲਪਤੀ ਡਾ: ਜਸਵਿੰਦਰ ਸਿੰਘ ਢਿੱਲੋਂ ਨੂੰ ਭਾਵੇਂ ਅਜੇ ਨਵੀਂ ਪਾਰਟੀ 'ਚ ਤਾਂ ਕੋਈ ਅਹੁਦਾ ...
ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਗੋਲੀ ਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਸੰਬੰਧੀ ਵਿਸ਼ੇਸ਼ ਜਾਂਚ ਟੀਮ ਵਲੋਂ ...
ਬੱਚੀਵਿੰਡ, 21 ਜੂਨ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਇਕ ਪੁੱਤਰ ਵਲੋਂ ਆਪਣੇ ਪਿਓ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ | ਜਾਣਕਾਰੀ ਅਨੁਸਾਰ
ਜਸਵਿੰਦਰ ਸਿੰਘ ਕਾਲੂ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਦਾ ਆਦੀ ...
ਮੌੜ ਮੰਡੀ, 21 ਜੂਨ (ਗੁਰਜੀਤ ਸਿੰਘ ਕਮਾਲੂ)-ਮੌੜ ਖ਼ੁਰਦ ਵਿਖੇ ਜ਼ਮੀਨੀ ਵਿਵਾਦ ਦੇ ਚਲਦਿਆਂ ਤਾਏ ਦੇ ਪੁੱਤਰ ਵਲੋਂ ਆਪਣੇ ਚਾਚੇ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਜਾਣਕਾਰੀ ਅਨੁਸਾਰ ਪਟਿਆਲਾ ਦਾ ਪਰਮਪ੍ਰੀਤ ਸਿੰਘ ਗੈਰੀ ਮਾਨ (30) ਅੱਜ ਆਪਣੇ ਮਾਤਾ ਪਿਤਾ ...
ਅੰਮਿ੍ਤਸਰ, 21 ਜੂਨ (ਹਰਮਿੰਦਰ ਸਿੰਘ)-ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਤੋਂ ਬਾਅਦ ਸੀਨੀਅਰ ਅਕਾਲੀ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਚਾਰ ਸਾਲ ਦੀ ਮਿਲੀਭੁਗਤ ਜੱਗ ...
ਬਾਬਾ ਬਕਾਲਾ ਸਾਹਿਬ, 21 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 27ਵੀਂ ਬਰਸੀ ਸਬੰਧੀ ਤਰਨਾ ਦਲ ਦੇ ਮੌਜੂਦਾ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ...
ਅੰਮਿ੍ਤਸਰ, 21 ਜੂਨ (ਜਸਵੰਤ ਸਿੰਘ ਜੱਸ)-'ਪੰਜਾਬ ਦੇ ਲੋਕ ਸੂਬੇ 'ਚ ਤੀਜਾ ਸਿਆਸੀ ਬਦਲ ਚਾਹੁੰਦੇ ਹਨ ਤੇ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਵੀ ਇਸ ਲਈ ਤਿਆਰ ਹੈ ਪਰ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨਾਲ ਦਲ ਵਲੋਂ ਕਿਸੇ ਕਿਸਮ ਦੀ ਕੋਈ ਸਮਝੌਤਾ ਨਹੀਂ ...
ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਇਕ ਮਾਮਲੇ ਵਿਚ ਤਲਬ ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਵਲੋਂ ਤੈਅ ਸਮੇਂ 'ਤੇ ਪੇਸ਼ ਹੋਏ ਅਤੇ ਉਨ੍ਹਾਂ ਨੇ ਆਪਣੇ ਬੀਤੇ ਦਿਨੀਂ ਦਿੱਤੇ ਬਿਆਨ ਬਾਰੇ ਆਪਣਾ ਪੱਖ ...
ਚੰਡੀਗੜ੍ਹ, 21 ਜੂਨ (ਬਿ੍ਜੇਂਦਰ ਗੌੜ)-ਸੁਪਰੀਮ ਕੋਰਟ ਦੀ ਦਖ਼ਲ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੈਮਰ ਥ੍ਰੋਅ ਦੇ ਰਾਸ਼ਟਰੀ ਪੱਧਰ ਦੇ ਖਿਡਾਰੀ ਅਤੇ ਫਿਰ ਗੈਂਗਸਟਰ ਬਣੇ ਜੈਪਾਲ ਸਿੰਘ ਭੁੱਲਰ ਦੇ ਮੁੜ-ਪੋਸਟਮਾਰਟਮ ਦੀ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ | ...
ਚੰਡੀਗੜ੍ਹ 21 ਜੂਨ (ਵਿਕਰਮਜੀਤ ਸਿੰਘ ਮਾਨ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ ਸਰਕਾਰ ਵਲੋਂ ਬਣਾਈ ਨਵੀਂ ਸਪੈਸ਼ਲ ਇੰਵੇਸਟੀਗੇਸ਼ਨ ਟੀਮ ਸਾਹਮਣੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 16 ਜੂਨ ਨੂੰ ਪੇਸ਼ ਨਹੀਂ ਹੋ ਸਕੇ ਸਨ ਅਤੇ ਹੁਣ ਜਾਂਚ ਟੀਮ ਕੱਲ੍ਹ 22 ...
ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ਾਂ ਵਿਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਅਤੇ ਨਿਸ਼ਾਨ ਸਿੰਘ ਦੀ ਜ਼ਮਾਨਤ ਅਰਜ਼ੀ ਜੁਡੀਸ਼ੀਅਲ ਮੈਜਿਸਟ੍ਰੇਟ ਅਜੇਪਾਲ ਸਿੰਘ ...
ਚੰਡੀਗੜ੍ਹ, 21 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਾਹਿਤ ਅਕਾਦਮੀ ਦੀ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਦੀ ਅਗਵਾਈ ਹੇਠ ਅਕਾਦਮੀ ਦੀ ਜਨਰਲ ਕੌਂਸਲ ਦੀ ਵਿਸ਼ੇਸ਼ ਬੈਠਕ ਹੋਈ, ਜਿਸ ਵਿਚ ਪੰਜਾਬ ਕਲਾ ਪਰੀਸ਼ਦ ਦੇ ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ ਬਤੌਰ ਨਿਗਰਾਨ ਹਾਜ਼ਰ ...
ਚੰਡੀਗੜ੍ਹ 21 ਜੂਨ (ਵਿਕਰਮਜੀਤ ਸਿੰਘ ਮਾਨ)-ਦੀ ਰੈਵਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਸ: ਹਰਵੀਰ ਸਿੰਘ ਢੀਂਡਸਾ ਅਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਕਾਨੂੰਨੀ ਸਕੱਤਰ ਸ. ਮੋਹਨ ਸਿੰਘ ਭੇਡਪੁਰਾ ਨੇ ਦੱਸਿਆ ਕਿ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਮੰਗਾਂ ...
ਚੰਡੀਗੜ੍ਹ, 21 ਜੂਨ (ਐਨ.ਐਸ.ਪਰਵਾਨਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਬਾਰੇ ਭਾਰਤ ਸਰਕਾਰ ਵਲੋਂ ਨਿਯੁਕਤ ਮੁੱਖ ਚੋਣ ਕਮਿਸ਼ਨਰ ਸਾਬਕਾ ਜੱਜ ਜਸਟਿਸ ਸੁਰਿੰਦਰ ਸਿੰਘ ਸ਼ੇਰੋਂ ਨੇ ਅੱਜ ਪਹਿਲੀ ਵਾਰ ਆਸ ਪ੍ਰਗਟ ਕੀਤੀ ਹੈ ਕਿ ਉਹ 2 ਹਫ਼ਤਿਆਂ ਤੱਕ ...
ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)-ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਸੂਬੇ ਨੂੰ ਤਿਆਰ ਕਰਨ ਅਤੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਉੱਘੇ ਵਾਇਰੋਲੌਜਿਸਟ ਅਤੇ ਇੰਡੀਅਨ ਸਾਰਸ-ਕੋਵ-2 ...
ਅੰਮਿ੍ਤਸਰ, 21 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਤੋਂ 24 ਜੂਨ ਨੂੰ ਡਿਜ਼ਨੀ+ਹਾਟਸਟਾਰ ਪਲੇਟਫਾਰਮ 'ਤੇ ਰਿਲੀਜ਼ ਹੋ ਰਹੀ ਹੈ ਸੰਨ੍ਹ 1984 ਦੀਆਂ ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ...
ਜਲੰਧਰ, 21 ਜੂਨ (ਹਰਵਿੰਦਰ ਸਿੰਘ ਫੁੱਲ)-ਬੈਂਕਿੰਗ ਖੇਤਰ ਦੀ ਉੱਘੀ ਸ਼ਖ਼ਸੀਅਤ ਅਤੇ ਦੀ ਸਿਟੀਜ਼ਨ ਅਰਬਨ ਕੋਆਪੇ੍ਰਟਿਵ ਬੈਂਕ ਦੇ ਚੇਅਰਮੈਨ ਕੇ.ਕੇ. ਸ਼ਰਮਾ ਜਿਨ੍ਹਾਂ ਦਾ ਬੀਤੀ ਰਾਤ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ, ਦਾ ਅੱਜ ਮਾਡਲ ਟਾਊਨ ਸ਼ਮਸ਼ਾਨਘਾਟ ...
ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)- ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦੋ ਅਧਿਆਪਕਾਂ ਦੀ ਚੋਣ ਆਨਲਾਈਨ ਮਲੇਸ਼ੀਅਨ ਟੈਕਨੀਕਲ ਕੋਆਪਰੇਸ਼ਨ ਪ੍ਰੋਗਰਾਮ ਫ਼ਾਰ 'ਡਿਜ਼ੀਟਲ ਟੂਲਜ਼ ਟੂ ਡਿਵੈੱਲਪ ਬੇਸਿਕ ਇੰਗਲਿਸ਼ ਲੈਂਗੂਏਜ਼ ਪ੍ਰਾਫ਼ੀਸ਼ਿਐਂਸੀ' ਲਈ ਹੋਈ ਹੈ | ਇਹ ...
ਫ਼ਤਹਿਗੜ੍ਹ ਸਾਹਿਬ, 21 ਜੂਨ (ਬਲਜਿੰਦਰ ਸਿੰਘ)-ਪੰਜਾਬ ਦੇ ਸਾਬਤ ਸੂਰਤ ਫ਼ਿਲਮੀ ਕਲਾਕਾਰਾਂ ਵਲੋਂ ਸ਼ਹੀਦਾਂ ਦੀ ਪਾਵਨ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੱੁਖ ਯਾਦਗਾਰੀ ਇਕੱਤਰਤਾ ਹਾਲ 'ਚ ਮੀਟਿੰਗ ਦੌਰਾਨ 'ਸਾਬਤ ਸੂਰਤ ਸਿਨੇ ਆਰਟਿਸਟਸ ਫੈਡਰੇਸ਼ਨ' ਦੇ ...
ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ਾਂ ਵਿਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਅਤੇ ਨਿਸ਼ਾਨ ਸਿੰਘ ਦੀ ਜ਼ਮਾਨਤ ਅਰਜ਼ੀ ਜੁਡੀਸ਼ੀਅਲ ਮੈਜਿਸਟ੍ਰੇਟ ਅਜੇਪਾਲ ਸਿੰਘ ...
ਸੰਗਰੂਰ, 21 ਜੂਨ (ਅਮਨਦੀਪ ਸਿੰਘ ਬਿੱਟਾ)-ਇੱਥੇ ਵਰਚੁਅਲ ਤਰੀਕੇ ਨਾਲ ਰਾਜ ਪੱਧਰੀ ਯੋਗ ਦਿਵਸ ਮਨਾਇਆ ਗਿਆ | ਇਹ ਦੂਜੀ ਵਾਰ ਹੈ ਜਦੋਂ ਡਿਜ਼ੀਟਲ ਮਾਧਿਅਮ ਰਾਹੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਹੈ | ਡਾਇਰੈਕਟਰ ਆਯੁੂਰਵੈਦਾ ਡਾ. ਪੂਨਮ ਵਸ਼ਿਸ਼ਟ ਨੇ ਡਿਜ਼ੀਟਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX