ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553

ਖੰਨਾ / ਸਮਰਾਲਾ

ਬੇਅਦਬੀ ਦਾ ਇਨਸਾਫ਼ ਲੈਣ ਲਈ ਖੰਨਾ ਤੋਂ ਲੁਧਿਆਣਾ ਤੱਕ 3 ਦਿਨਾ ਇਨਸਾਫ਼ ਮਾਰਚ ਸ਼ੁਰੂ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)- ਬੇਅਦਬੀ ਦਾ ਇਨਸਾਫ ਲੈਣ ਲਈ, ਬਰਗਾੜੀ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ, ਬੇਅਦਬੀ ਕਰਨ ਵਾਲਿਆਂ ਅਤੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਲਈ ਅੱਜ ਵੱਖ-ਵੱਖ ਇਨਸਾਫ ਪਸੰਦ ਜਥੇਬੰਦੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਸੰਦੀਪ ਸਿੰਘ ਰੁਪਾਲੋਂ, ਅਕਾਲੀ ਦਲ ਸੰਯੁਕਤ ਦੇ ਹਲਕਾ ਇੰਚਾਰਜ ਸੁਖਵੰਤ ਸਿੰਘ ਟਿੱਲੂ, ਆਰ.ਐਸ.ਪੀ. ਦੇ ਸੂਬਾ ਸਕੱਤਰ ਕਰਨੈਲ ਸਿੰਘ ਇਕੋਲਾਹਾ, ਲੋਕ ਇਨਸਾਫ਼ ਪਾਰਟੀ ਦੇ ਆਗੂ ਸਰਬਜੀਤ ਸਿੰਘ ਕੰਗ, ਜਥੇਦਾਰ ਜਤਿੰਦਰ ਸਿੰਘ ਈਸੜੂ, ਲਖਵੰਤ ਸਿੰਘ ਦੋਬੁਰਜੀ ਆਗੂ ਪੰਥਕ ਅਕਾਲੀ ਲਹਿਰ ਦੀ ਅਗਵਾਈ 'ਚ 3 ਰੋਜਾ ਇਨਸਾਫ਼ ਮਾਰਚ ਖੰਨਾ ਦੇ ਗੁਰਦੁਆਰਾ ਸੁਖਸਾਗਰ ਸਾਹਿਬ ਤੋਂ ਲੁਧਿਆਣਾ ਲਈ ਸ਼ੁਰੂ ਕੀਤਾ ਗਿਆ | ਆਗੂਆਂ ਨੇ ਦੋਸ਼ ਲਾਇਆ ਕਿ ਇਹ ਮਾਰਚ ਲੋਕਾਂ ਨੂੰ ਜਗਾਉਣ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਬੇਅਦਬੀ ਘਟਨਾ ਲਈ ਬਾਦਲ ਪਰਿਵਾਰ ਦੋਸ਼ੀ ਹੈ, ਪਰ ਕੈਪਟਨ ਸਰਕਾਰ ਨੇ ਬਾਦਲ ਦੀ ਹਰ ਸਮੇਂ ਮਦਦ ਹੀ ਕੀਤਾ ਹੈ | ਐਡਵੋਕੇਟ ਜਨਰਲ ਵਲੋਂ ਬਾਦਲ ਪਰਿਵਾਰ ਖ਼ਿਲਾਫ਼ ਮਿਲੀਭੁਗਤ ਨਾਲ ਅਦਾਲਤ ਵਿਚ ਕੇਸ ਕਮਜ਼ੋਰ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਕਰ ਕੇ ਇਸ ਮਾਮਲੇ ਵਿਚ ਬਣਾਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਬਣਾਈ ਸਿੱਟ ਖਾਰਜ ਕਰ ਦਿਤੀ ਗਈ ਹੈ¢ ਇਸ ਕਰ ਕੇ ਹੁਣ ਜ਼ਰੂਰੀ ਹੋ ਗਿਆ ਹੈ ਕਿ ਬਾਦਲ ਤੇ ਕੈਪਟਨ ਸਰਕਾਰ ਦੀ ਮਿਲੀਭੁਗਤ ਤੋਂ ਸੰਗਤ ਨੂੰ ਜਾਣੂ ਕਰਵਾਇਆ ਜਾਵੇ | ਅੱਜ ਦਾ ਮਾਰਚ ਖੰਨਾ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਦੋਰਾਹੇ ਜਾ ਕੇ ਰਾਤ ਦਾ ਪੜਾਅ ਕਰੇਗਾ | ਰੁਪਾਲੋਂ ਨੇ ਕਿਹਾ ਕਿ ਜਦੋਂ ਤੱਕ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ ਸੰਗਤ ਆਰਾਮ ਨਾਲ ਨਹੀਂ ਬੈਠੇਗੀ, ਬਲਕਿ ਸੰਘਰਸ਼ ਤੇਜ ਕੀਤਾ ਜਾਵੇਗਾ¢ ਅੱਜ ਦੇ ਰੋਸ ਕਾਫ਼ਲੇ ਵਿਚ ਜਥੇਦਾਰ ਹਰਚੰਦ ਸਿੰਘ ਰਤਨਹੇੜੀ, ਲੋਕ ਚੇਤਨਾ ਲਹਿਰ ਦਾ ਆਗੂ ਅਮਰਜੀਤ ਸਿੰਘ ਬਾਲਿਓ, ਸੰਤੋਖ ਸਿੰਘ ਨਾਗਰਾ, ਮਲਕੀਤ ਸਿੰਘ, ਭੁਪਿੰਦਰ ਸਿੰਘ ਸਰਾਂ, ਯੂਥ ਆਗੂ ਲਵਪ੍ਰੀਤ ਸਿੰਘ ਇਕੋਲਾਹਾ, ਟੀਚਰ ਯੂਨੀਅਨ ਆਗੂ ਰਾਜਵੀਰ ਸਿੰਘ ਲਿਬੜਾ ਆਦਿ ਨੇ ਵਿਚਾਰਾਂ ਕੀਤੀਆਂ¢ ਇਸ ਮੌਕੇ ਨਾਜ਼ਰ ਸਿੰਘ ਢਿੱਲੋਂ, ਬੇਅੰਤ ਸਿੰਘ ਭੁਮੱਦੀ, ਹਰਬੰਸ ਸਿੰਘ ਇਕੋਲਾਹਾ, ਹਰਜਿੰਦਰ ਸਿੰਘ ਇਕੋਲਾਹੀ, ਮਲਕੀਅਤ ਸਿੰਘ ਆਦਿ ਹਾਜ਼ਰ ਸਨ |

ਐਮ.ਪੀ. ਬਿੱਟੂ ਵਲੋਂ ਦਲਿਤ ਭਾਈਚਾਰੇ ਸਬੰਧੀ ਟਿੱਪਣੀ ਕਰਨਾ ਨਿੰਦਣਯੋਗ-ਸ਼ਿਵਾਲਿਕ

ਡੇਹਲੋਂ, 21 ਜੂਨ (ਅੰਮਿ੍ਤਪਾਲ ਸਿੰਘ ਕੈਲੇ) -ਹਲਕਾ ਗਿੱਲ ਵਲੋਂ ਸ਼੍ਰੋਮਣੀ ਅਕਾਲੀ ਦੇ ਕੌਮੀ ਮੀਤ ਪ੍ਰਧਾਨ ਸ. ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਡੇਹਲੋਂ ਪੁਲਿਸ ਨੂੰ ਮੰਗ ਪੱਤਰ ਦਿੱਤਾ ਗਿਆ ...

ਪੂਰੀ ਖ਼ਬਰ »

ਰਾਜ ਨੇਤਾਵਾਂ ਨੂੰ ਸਿਰਫ਼ ਚੋਣਾਂ ਦੀ ਚਿੰਤਾ-ਸੰਧੂ

ਸਮਰਾਲਾ, 21 ਜੂਨ (ਗੋਪਾਲ ਸੋਫਤ) -ਸ਼ਿਵ ਕੰਵਰ ਸਿੰਘ ਸੰਧੂ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਆਮ ਸਮਾਜ ਦੀ ਲੜਾਈ ਲੜਨੀ ਸੀ, ਉਹ ਆਪਣੇ ਪੁੱਤਰਾਂ-ਧੀਆਂ ਨੂੰ ਨੌਕਰੀਆਂ ਦਿਵਾਉਣ ਦੀ ਹੈਸੀਅਤ ਵਿਚ ਆ ਗਏ ਹਨ | ਉਨ੍ਹਾਂ ਨੂੰ ਸਮੁੱਚੇ ਪੰਜਾਬ ਦੇ ਨੌਜਵਾਨਾਂ, ਆਮ ਘਰਾਂ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਨੰਬਰਦਾਰ ਭਾਈਚਾਰਾ ਵੀ ਦੁਖੀ-ਗਾਲਿਬ, ਚਕੋਹੀ

ਬੀਜਾ, 21 ਜੂਨ (ਅਵਤਾਰ ਸਿੰਘ ਜੰਟੀ ਮਾਨ)- ਪੰਜਾਬ ਨੰਬਰਦਾਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗ਼ਾਲਿਬ ਅਤੇ ਕੌਮੀ ਤੇ ਸੂਬਾ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਚੋਣ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ 'ਚ ਤਿੰਨ ਵਿਅਕਤੀ ਕਾਬੂ

ਅਹਿਮਦਗੜ੍ਹ, 21 ਜੂਨ (ਪੁਰੀ)- ਥਾਣਾ ਸਿਟੀ ਵਲੋਂ ਪਿਛਲੇ ਦਿਨੀਂ ਹੋਈ ਠੱਗੀ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾਅਵਾ ਕੀਤਾ ਹੈ | ਡੀ.ਐੱਸ.ਪੀ. ਸੰਦੀਪ ਵਡੇਰਾ ਨੇ ਦੱਸਿਆ ਕਿ 29 ਮਈ ਨੂੰ ਦੀਪਕ ਕੁਮਾਰ ਪੁੱਤਰ ਮਨੋਜ ਕੁਮਾਰ ਅਹਿਮਦਗੜ੍ਹ ਜੋ 50 ਹਜ਼ਾਰ ...

ਪੂਰੀ ਖ਼ਬਰ »

ਅਕਾਲੀ-ਬਸਪਾ ਨੇਤਾਵਾਂ ਨੇ ਐੱਸ.ਐੱਸ.ਪੀ. ਨੂੰ ਬਿੱਟੂ ਖ਼ਿਲਾਫ਼ ਦਿੱਤੀ ਦਰਖਾਸਤ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)- ਅਕਾਲੀ ਦਲ ਵਲੋਂ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਕਥਿਤ ਰੂਪ ਵਿਚ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਵਿਧਾਨਸਭਾ ਸੀਟਾਂ ਨੂੰ ਲੈ ਕੇ ਦਲਿਤ ਸਮਾਜ ਖ਼ਿਲਾਫ਼ ਵਰਤੀ ਸ਼ਬਦਾਵਲੀ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਸਾਬਕਾ ਪੰਚ ਬੂਟਾ ਸਿੰਘ ਰਾਮਪੁਰ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ

ਦੋਰਾਹਾ, 21 ਜੂਨ ( ਮਨਜੀਤ ਸਿੰਘ ਗਿੱਲ)- ਹਲਕਾ ਪਾਇਲ ਦੇ ਵੱਡੇ ਪਿੰਡ ਰਾਮਪੁਰ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਮਜ਼ਬੂਤੀ ਮਿਲੀ ਸਾਬਕਾ ਪੰਚ ਬੂਟਾ ਸਿੰਘ ਰਾਮਪੁਰ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਤਿਆਗ ਕਰ ਕੇ ਸਰਪੰਚ ਕੁਲਦੀਪ ਸਿੰਘ ਰਾਮਪੁਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸਰਕਾਰਾਂ ਕਿਸਾਨਾਂ ਦੀਆਂ ਨਹੀਂ, ਕਾਰਪੋਰੇਟਾਂ ਦੀਆਂ ਹਮਦਰਦ-ਘੁਡਾਣੀ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਪੰਜਾਬ ਵਿਚ ਦੱਸ ਦਿਨ ਤੋਂ ਵੱਧ ਝੋਨੇ ਲੱਗੇ ਨੂੰ ਵੀ ਹੋ ਗਏ ਹਨ¢ ਪਰ ਸੁਸਾਇਟੀਆਂ ਵਿਚ ਯੂਰੀਏ ਦੀ ਖਾਦ ਨਹੀਂ ਪਹੁੰਚ ਰਹੀ, ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਐਡ. ਗਿੱਲ ਅਕਾਲੀ ਦਲ ਦਾ ਬੁਲਾਰਾ ਨਿਯੁਕਤ

ਹੰਬੜਾਂ, 21 ਜੂਨ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਮਜਬੂਤੀ ਲਈ ਜਥੇਬੰਦਕ ਢਾਂਚੇ ਵਿਚ ਬਦਲਾਅ ਤਹਿਤ ਪਿੰਡ ਫਾਗਲਾ ਦੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਇਕਬਾਲ ਸਿੰਘ ਗਿੱਲ ਜੋ ਪਾਰਟੀ ਵਿਚ ਪਹਿਲਾਂ ਵੀ ...

ਪੂਰੀ ਖ਼ਬਰ »

ਮੰਗਾਂ ਨਾ ਪੂਰੀਆਂ ਹੋਣ 'ਤੇ ਹੜਤਾਲ 'ਤੇ ਬੈਠੇ ਸਫ਼ਾਈ ਸੇਵਕ ਭੜਕੇ, ਸੜਕਾਂ 'ਤੇ ਸੁੱਟੀ ਗੰਦਗੀ

ਮਾਛੀਵਾੜਾ ਸਾਹਿਬ, 21 ਜੂਨ (ਸੁਖਵੰਤ ਸਿੰਘ ਗਿੱਲ) - ਆਪਣੀਆਂ ਹੱਕੀਂ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਭੜਕੇ ਸਫ਼ਾਈ ਸੇਵਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੋਇਆ ਸ਼ਹਿਰ ਦੀਆਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਖੰਨਾ, 21 ਜੂਨ (ਮਨਜੀਤ ਸਿੰਘ ਧੀਮਾਨ) - ਸੀ.ਆਈ.ਏ. ਸਟਾਫ਼ ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਅਮਰੀਕ ਸਿੰਘ ਨੇ ਕਿਹਾ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਟੀ-ਪੁਆਇੰਟ ਰਹੌਣ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 21 ਜੂਨ (ਮਨਜੀਤ ਸਿੰਘ ਧੀਮਾਨ)- ਸੜਕ ਹਾਦਸੇ ਵਿਚ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਦਾਖਲ ਸੈਦੀ ਰਾਮ (30) ਵਾਸੀ ਇਸ਼ਨਪੁਰਾ ਨੇ ਦੱਸਿਆ ਕਿ ਮੈਂ ਅਤੇ ਸੰਤੋਸ਼ ਠਾਕੁਰ (27) ਦੋਵੇਂ ਮੋਟਰਸਾਈਕਲ ਤੇ, ਜਿਸ ਨੰੂ ...

ਪੂਰੀ ਖ਼ਬਰ »

ਡੀ.ਐੱਸ.ਪੀ. ਮਾਨਵਜੀਤ ਸਿੰਘ ਸਿੱਧੂ ਲੱਗੇ ਥਾਣਾ ਸਿਟੀ-1 ਦੇ ਨਵੇਂ ਐੱਸ.ਐੱਚ.ਓ.

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ) -ਡੀ.ਐੱਸ.ਪੀ ਅੰਡਰ ਟਰੇਨਿੰਗ ਮਾਨਵਜੀਤ ਸਿੰਘ ਸਿੱਧੂ ਨੇ ਅੱਜ ਐੱਸ.ਐਚ.ਓ ਥਾਣਾ ਸਿਟੀ-1 ਖੰਨਾ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਐੱਸ.ਐੱਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ...

ਪੂਰੀ ਖ਼ਬਰ »

ਕੌ ਾਸਲ ਪ੍ਰਧਾਨ ਲੱਧੜ ਨੇ ਯੋਗ ਦਿਵਸ ਮਨਾਇਆ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਯੋਗ ਕਰਨ ਦੇ ਪੋ੍ਰਗਰਾਮ ਵਿਚ ਭਾਗ ਲਿਆ | ਇਸ ਮੌਕੇ ਲੱਧੜ ਨੇ ਕਿਹਾ ਕਿ ਯੋਗ ਕਰਨ ਨਾਲ ਬੁਢਾਪੇ ਤੱਕ ਆਦਮੀ ਤੰਦਰੁਸਤ ਰਹਿੰਦਾ ਹੈ ...

ਪੂਰੀ ਖ਼ਬਰ »

ਦੋਰਾਹਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਦੋਰਾਹਾ, 21 ਜੂਨ (ਜਸਵੀਰ ਝੱਜ) - ਭਾਰਤੀ ਯੋਗ ਸੰਸਥਾਨ ਦੋਰਾਹਾ ਜ਼ੋਨ ਦੀਆਂ ਸਾਰੀਆਂ ਕਲਾਸਾਂ ਵਲੋਂ ਯੋਗ ਦਿਵਸ ਮਨਾਇਆ ਗਿਆ | ਜ਼ੋਨ ਪ੍ਰਧਾਨ ਸਵਿਤਾ ਬੈਕਟਰ ਨੇ ਹਾਜ਼ਰੀਨ ਨੂੰ ਵੱਖ ਵੱਖ ਯੋਗ ਕਿਰਿਆਵਾਂ ਕਰਵਾਈਆਂ | ਯੋਗ ਮਾਹਿਰ ਮਾ. ਪਰਮਜੀਤ ਸਿੰਘ ਨੇ ਕਿਹਾ ਕਿ ਯੋਗ ...

ਪੂਰੀ ਖ਼ਬਰ »

ਗਾਰਡਨ ਵੈਲੀ ਸਕੂਲ ਦੇ ਬੱਚਿਆਂ ਨੇ ਯੋਗ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 21 ਜੂਨ (ਸੁਖਵੰਤ ਸਿੰਘ ਗਿੱਲ) - ਮਾਛੀਵਾੜਾ ਦੇ ਕੁਹਾੜਾ ਰੋਡ 'ਤੇ ਪੈਂਦੇ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਭੱਟੀਆਂ ਦੀ ਪਿ੍ੰ: ਹਰਪ੍ਰੀਤ ਕੌਰ ਦੀ ਅਗਵਾਈ ਹੇਠ ਬੱਚਿਆਂ ਅਤੇ ਅਧਿਆਪਕਾਂ ਨੇ ਸੰਯੁਕਤ ਰੂਪ 'ਚ ਯੋਗਾ ਦਿਵਸ ਮਨਾਇਆ ਗਿਆ | ਯੋਗਾ ਦਿਵਸ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰ ਜਿਤਾਉਣ ਲਈ ਹਉਮੈਂ ਦਾ ਤਿਆਗ ਜ਼ਰੂਰੀ-ਜੱਲ੍ਹਾ

ਮਲੌਦ, 21 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਕਿਸੇ ਵਿਸ਼ੇਸ਼ ਵਿਅਕਤੀ ਦੀ ਜਗੀਰ ਨਹੀਂ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇ: ਹਰਪਾਲ ਸਿੰਘ ਜੱਲ੍ਹਾ ਨੇ ਕਰਦਿਆਂ ਕਿਹਾ ...

ਪੂਰੀ ਖ਼ਬਰ »

ਗਲੀਆਂ 'ਚ ਇੰਟਰਲਾਕ ਟਾਈਲਾਂ ਲਗਵਾਉਣ ਲਈ ਵਿਧਾਇਕ ਲੱਖਾ ਨੂੰ ਮੰਗ–ਪੱਤਰ

vਦੋਰਾਹਾ, 21 ਜੂਨ (ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਐਨ. ਆਰ. ਆਈ. ਕਾਲੋਨੀ ਦੇ ਵਾਸੀਆਂ ਵੱਲੋਂ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੂੰ ਕਾਲੋਨੀ ਦੇ ਰਸਤੇ ਪੱਕੇ ਕਰਨ ਲਈ ਮੰਗ ਪੱਤਰ ਦਿੱਤਾ ਗਿਆ | ਐਨਆਰਆਈ ਕਾਲੋਨੀ ਦੋਰਾਹਾ ਦੇ ਵਾਸੀਆਂ ਨੇ ਕਿਹਾ ਕਿ ਹੁਣ ...

ਪੂਰੀ ਖ਼ਬਰ »

ਟਰੇਡ ਯੂਨੀਅਨ ਖੰਨਾ ਦੇ ਅਹੁਦੇਦਾਰਾਂ ਦੀ ਲੱਧੜ ਤੇ ਪਾਠਕ ਨਾਲ ਮੀਟਿੰਗ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)- ਵੱਖ ਵੱਖ ਸਮੱਸਿਆਵਾਂ ਦਾ ਨਿਪਟਾਰਾ ਕਰਵਾਉਣ ਸੰਬੰਧੀ ਟਰੇਡ ਯੂਨੀਅਨ ਖੰਨਾ ਦੇ ਅਹੁਦੇਦਾਰਾਂ ਵਲੋਂ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਮੀਤ ਪ੍ਰਧਾਨ ਜਤਿੰਦਰ ਪਾਠਕ ਨਾਲ ਮੀਟਿੰਗ ਕੀਤੀ ਗਈ¢ ਇਸ ਮੌਕੇ ...

ਪੂਰੀ ਖ਼ਬਰ »

ਵਿਧਾਇਕ ਪਾਇਲ ਵਲੋਂ ਮਲਕਪੁਰ ਨੂੰ 2 ਲੱਖ ਦਾ ਚੈੱਕ

ਜੌੜੇਪੁਲ ਜਰਗ, 21 ਜੂਨ (ਪਾਲਾ ਰਾਜੇਵਾਲੀਆ)- ਵਿਧਾਨ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਪਾਇਲ ਕਾਂਗਰਸੀ ਦਰਸ਼ਨ ਸਿੰਘ ਮਲਕਪੁਰ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਦੋ ਲੱਖ ਰੁਪੈ ਦਾ ਚੈੱਕ ਦਿੱਤਾ | ਵਿਧਾਇਕ ਪਾਇਲ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜ ਜੰਗੀ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਨੇ 55ਵਾਂ ਸਥਾਪਨਾ ਦਿਵਸ ਮਨਾਇਆ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)- ਸ਼ਿਵ ਸੈਨਾ ਪੰਜਾਬ ਪ੍ਰਦੇਸ਼ ਬਾਲਾ ਸਾਹਿਬ ਠਾਕਰੇ ਦੀ ਇੱਕ ਅਹਿਮ ਮੀਟਿੰਗ ਅੱਜ ਜ਼ਿਲ੍ਹਾ ਖੰਨਾ ਦੇ ਮੁੱਖ ਦਫ਼ਤਰ ਵਿਚ ਇੰਚਾਰਜ ਗਗਨਦੀਪ ਸ਼ਰਮਾ (ਵੀਰੂ) ਦੀ ਪ੍ਰਧਾਨਗੀ ਵਿਚ ਹੋਈ ¢ ਮੀਟਿੰਗ ਵਿਚ ਮੁੱਖ ਫ਼ਤਿਹਗੜ੍ਹ ਸਾਹਿਬ ਤੋਂ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਵਲੋਂ 'ਨਿਰਮਾਣ ਕਾਰਜਾਂ 'ਚ ਡਿਜੀਟਲੀਕਰਨ ਤਬਦੀਲੀਆਂ' ਵਿਸ਼ੇ 'ਤੇ ਵੈਬੀਨਾਰ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ 'ਨਿਰਮਾਣ ਕਾਰਜਾਂ ਵਿਚ ਭਵਿੱਖ 'ਚ ਡਿਜੀਟਲੀਕਰਨ 'ਚ ਹੋਣ ਵਾਲੀਆਂ ਤਬਦੀਲੀਆਂ' ਵਿਸ਼ੇ 'ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮਾਰਸ਼ਲ ਮਸ਼ੀਨਜ਼ ਲਿਮ. ਦੇ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

'ਆਪ' ਵਲੋਂ ਜਾਰੀ ਭੁੱਖ ਹੜਤਾਲ ਦੇ ਸਮਰਥਨ 'ਚ ਹਲਕਾ ਪਾਇਲ ਤੋਂ ਆਗੂ ਤੇ ਵਲੰਟੀਅਰ ਪੁੱਜੇ

ਮਲੌਦ, 21 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਖਿਲਾਫ ਪੋਸਟ ਗਰੈਜੂਏਟ ਸਕਾਲਰਸ਼ਿਪ ਘੋਟਾਲੇ ਸਬੰਧੀ ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਚੱਲ ਰਹੀ ਭੁੱਖ ਹੜਤਾਲ ਤਹਿਤ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਠੇਕੇਦਾਰੀ ਅਧੀਨ ਸਫ਼ਾਈ ਕਰਮਚਾਰੀਆਂ ਦੇ ਪੱਕਾ ਹੋਣ ਦੀ ਆਸ-ਗਰੀਬ ਦਾਸ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਨਗਰ ਕੌਂਸਲ ਖੰਨਾ ਦੇ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗਰੀਬ ਦਾਸ ਦੀ ਅਗਵਾਈ ਵਿਚ ਠੇਕੇਦਾਰੀ ਅਧੀਨ ਕੰਮ ਕਰ ਰਹੇ ਸਫ਼ਾਈ ਸੇਵਕਾਂ ਦੀ ਮੀਟਿੰਗ ਹੋਈ¢ ਜਿਸ ਵਿਚ ਪ੍ਰਧਾਨ ਗਰੀਬ ਦਾਸ ਵਲੋਂ ਸਮੂਹ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਦੇ ਵਫ਼ਦ ਵਲੋਂ ਐਸ.ਜੀ.ਪੀ.ਸੀ. ਜਨਰਲ ਚੋਣਾਂ ਜਲਦ ਕਰਵਾਉਣ ਦੀ ਮੰਗ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਗਵਰਨਰ ਪੰਜਾਬ ਦੇ ਨਾਂਅ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਵਫ਼ਦ ਵਲੋਂ ਏ. ਡੀ. ਸੀ. ਸਕੱਤਰ ਸਿੰਘ ਬੱਲ ਨੂੰ ਮੰਗ ਪੱਤਰ ਦਿੱਤਾ ਗਿਆ¢ ਇਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਕਰਨ ਤੇ ...

ਪੂਰੀ ਖ਼ਬਰ »

ਮਦਰ ਟੈਰੇਸਾ ਪਬਲਿਕ ਸਕੂਲ ਵਲੋਂ ਆਨਲਾਈਨ ਪ੍ਰੋਗਰਾਮ

ਖੰਨਾ, 21 ਜੂਨ (ਹਰਜਿੰਦਰ ਸਿੰਘ ਲਾਲ)-ਸਮਰਾਲਾ ਰੋਡ 'ਤੇ ਸਥਿਤ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀ.ਸੈ. ਸਕੂਲ ਨੇ 'ਪਿਤਾ ਦਿਵਸ' 'ਤੇ ਵਿਸ਼ੇਸ਼ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ | ਸਾਰੇ ਬੱਚਿਆਂ ਨੇ ਸੁੰਦਰ ਕਾਰਡ, ਆਰਟ ਐਂਡ ਕਰਾਫ਼ਟ, ਕਵਿਤਾਵਾਂ ਆਦਿ ਦੇ ਮਾਧਿਅਮ ...

ਪੂਰੀ ਖ਼ਬਰ »

ਪਾਇਲ ਪਰਤਣ 'ਤੇ ਗਿਆਸਪੁਰਾ ਦਾ ਸਨਮਾਨ

ਪਾਇਲ, 21 ਜੂਨ (ਨਿਜ਼ਾਮਪੁਰ, ਰਾਜਿੰਦਰ ਸਿੰਘ) - ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਘੁਟਾਲੇ ਸਬੰਧੀ ਆਮ ਆਦਮੀ ਪਾਰਟੀ ਵਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ¢ ਪਰੰਤੂ ਆਮ ਆਦਮੀ ਪਾਰਟੀ ਦੇ ਰੋਹ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਦਾ 40 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX