ਬਰਨਾਲਾ, 21 ਜੂਨ (ਅਸ਼ੋਕ ਭਾਰਤੀ)-ਸਕੂਲ ਸਿੱਖਿਆ ਵਿਭਾਗ ਵਲੋਂ ਕੌਮਾਂਤਰੀ ਯੋਗ ਦਿਵਸ ਵਰਚੂਅਲ ਤਰੀਕੇ ਨਾਲ ਮਨਾਇਆ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਸਰਬਜੀਤ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਲੋਂ ਕੋਰੋਨਾ ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਆਨਲਾਈਨ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ | ਉਨ ੍ਹਾਂ ਦੱਸਿਆ ਕਿ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਪਣੇ ਘਰਾਂ ਵਿਚ ਹੀ ਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ | ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਮੌਕੇ ਆਨਲਾਈਨ ਸਮਾਗਮਾਂ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਯੋਗ ਦੇ ਸਰੀਰਕ ਅਤੇ ਮਾਨਸਿਕ ਅਰੋਗਤਾ ਪੱਖੋਂ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਇਸ ਦਿਵਸ ਨੂੰ ਸਮਰਪਿਤ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਵੀ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਪ੍ਰਸਾਰਿਤ ਕੀਤਾ ਗਿਆ |
-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਡਾਇਰੈਕਟਰ ਆਯੁਰਵੈਦਾਂ ਪੰਜਾਬ ਡਾ: ਪੂਨਮ ਵਸ਼ਿਸ਼ਟ ਤੇ ਡਿਪਟੀ ਕਮਿਸ਼ਨਰ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੋਡਲ ਅਫ਼ਸਰ ਡਾ: ਮਨੀਸ਼ਾ ਅਗਰਵਾਲ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਯੋਗ ਦਿਵਸ ਮਨਾਇਆ ਗਿਆ | ਇਸ ਦਾ ਥੀਮ 'ਬੀ ਵਿਦ ਯੋਗ, ਬੀ ਐਟ ਹੋਮ' ਸੀ | ਇਸ ਮੌਕੇ ਲਗਭਗ 250 ਅਧਿਕਾਰੀਆਂ/ਕਰਮਚਾਰੀਆਂ ਨੇ ਆਨਲਾਈਨ ਸੈਸ਼ਨ ਜੁਆਇਨ ਕੀਤਾ |
-ਜ਼ਿਲ੍ਹਾ ਬਰਨਾਲਾ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ, ਸਿਹਤ ਅਮਲੇ, ਐਨ.ਐਸ.ਐਸ. ਯੂਨਿਟਾਂ ਤੇ ਹੋਰ ਲੋਕਾਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਮੌਕੇ ਆਨਲਾਈਨ ਿਲੰਕ ਜੁਆਇਨ ਕਰ ਕੇ ਯੋਗ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ: ਜਸਵੀਰ ਸਿੰਘ ਔਲਖ ਨੇ ਕਿਹਾ ਕਿ ਯੋਗ ਸਾਡੇ ਨਰੋਏ ਸਮਾਜ ਲਈ ਬਹੁਤ ਅਹਿਮ ਰੋਲ ਅਦਾ ਕਰਦਾ ਹੈ | ਜੇਕਰ ਅਸੀਂ ਸਰੀਰਕ ਪੱਖੋਂ ਤੰਦਰੁਸਤ ਹਾਂ ਤਾਂ ਜ਼ਿੰਦਗੀ ਦੇ ਹਾਸੇ ਖ਼ੁਸ਼ੀਆਂ ਨੂੰ ਮਾਣ ਸਕਦੇ ਹਾਂ | ਡਾ: ਔਲਖ ਨੇ ਦੱਸਿਆ ਕਿ ਇਸ ਸਾਲ ਆਯੂਸ਼ ਮੰਤਰਾਲੇ ਵਲੋਂ ਯੋਗ 'ਤੇ ਆਧਾਰਿਤ 'ਇੰਟਰਨੈਸ਼ਨਲ ਡੇਅ ਆਫ਼ ਯੋਗਾ 2021' ਹੈਂਡਬੁੱਕ ਵੀ ਤਿਆਰ ਕੀਤੀ ਗਈ ਹੈ, ਜਿਸ ਦਾ ਲਿੰਕ ਮਨਿਸਟਰੀ ਆਫ਼ ਆਯੂਸ਼ ਦੇ ਯੋਗ ਪੋਰਟਲ ਉੱਤੇ ਉਪਲਬਧ ਹੈ | ਡਾ: ਨਵਜੋਤਪਾਲ ਭੁੱਲਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜੈ ਭਾਸਕਰ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਅਧੀਨ ਐਨ.ਐਸ.ਐਸ. ਯੂਨਿਟਾਂ ਅਤੇ ਯੂਥ ਕਲੱਬਾਂ ਵਲੋਂ ਵੀ ਯੋਗਾ ਕਰ ਕੇ ਸਿਹਤਯਾਬੀ ਦਾ ਸੁਨੇਹਾ ਦਿੱਤਾ ਗਿਆ | ਇਸ ਮੌਕੇ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ: ਹਰਜੋਤ ਕੁਮਾਰ ਸ਼ਰਮਾ ਅਤੇ ਸਟਾਫ਼ ਹਾਜ਼ਰ ਸੀ |
-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਚੱਲ ਰਹੇ ਪੰਜ ਰੋਜ਼ਾ ਯੋਗਾ ਕੈਂਪ ਦੌਰਾਨ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਕੈਂਪ ਦੌਰਾਨ ਕਾਲਜ ਦੇ ਪਿ੍ੰਸੀਪਲ ਡਾ: ਨੀਲਮ ਸ਼ਰਮਾ ਅਤੇ ਪਿ੍ੰਸੀਪਲ ਮੈਡਮ ਅਰਚਨਾ ਨੇ ਯੋਗਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰੋ: ਨੀਰਜ ਜੇਠੀ ਨੇ ਯੋਗਾ ਦੇ ਵੱਖ-ਵੱਖ ਆਸਨ ਕਰਵਾਏ | ਇਸ ਕੈਂਪ ਵਿਚ ਐਨ.ਐਸ.ਐਸ. ਰੈਡ ਰਿਬਨ, ਯੂਥ ਕਲੱਬ, ਬਡੀ ਗਰੁੱਪ ਦੇ ਵਲੰਟੀਅਰਾਂ ਨੇ ਭਾਗ ਲਿਆ | ਇਸ ਸਮੇਂ ਵਾਈਸ ਪਿ੍ੰਸੀਪਲ ਮੈਡਮ ਅਨੀਤਾ ਸਿੰਗਲ, ਡਾ: ਸੁਸ਼ੀਲ ਬਾਲਾ, ਪ੍ਰੋਗਰਾਮ ਅਫ਼ਸਰ ਹਰਜਿੰਦਰ ਕੌਰ, ਮੇਨਕਾ ਬਾਂਸਲ, ਵੀਰਪਾਲ ਕੌਰ, ਕੇਵਲ ਕ੍ਰਿਸ਼ਨ, ਡਿੰਪਲ, ਪਰਮਿੰਦਰ, ਸਾਬੀਤਾ, ਵੀਨਾ, ਮੈਡਮ ਰਿੰਕੂ ਬਾਂਸਲ, ਸੁਨਾਲੀ, ਮਧੂ ਬਾਲਾ ਆਦਿ ਹਾਜ਼ਰ ਸਨ |
-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਆਨਲਾਈਨ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ, ਯੋਗਾ ਅਧਿਆਪਕ ਲਵਪ੍ਰੀਤ ਸਿੰਘ ਨੇ ਭਾਰਤੀ ਯੋਗ ਦਰਸ਼ਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕੋਵਿਡ-19 ਮਹਾਂਮਾਰੀ ਦੇ ਅਜੋਕੇ ਦੌਰ ਵਿਚ ਯੋਗ ਅਭਿਆਸ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਵਾਈਸ ਪਿ੍ੰਸੀਪਲ ਪ੍ਰੋ: ਤਾਰਾ ਸਿੰਘ, ਸੁਪਰਡੈਂਟ ਜਸਕਰਨ ਸਿੰਘ ਢਿੱਲੋਂ, ਐਨ.ਸੀ.ਸੀ. ਇੰਚਾਰਜ ਡਾ: ਭੁਪਿੰਦਰ ਸਿੰਘ, ਐਨ.ਐਸ.ਐਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਗੁਰਪ੍ਰੀਤ ਕੌਰ, ਡਾ: ਹਰਦੀਪ ਕੌਰ, ਬਡੀ ਗਰੁੱਪ ਦੇ ਕੁਆਰਡੀਨੇਟਰ ਅਨਿਲ ਸੋਰੀ, ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ: ਅਵਤਾਰ ਸਿੰਘ ਆਦਿ ਹਾਜ਼ਰ ਸਨ |
-ਆਰੀਆ ਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਆਨਲਾਈਨ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਯੋਗਾ ਅਧਿਆਪਕਾ ਸੰਦੀਪ ਨੇ ਯੋਗਾ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਨੇ ਯੋਗਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਕੋਵਿਡ ਮਹਾਂਮਾਰੀ ਤੋਂ ਸੁਰੱਖਿਅਤ ਰਹਿਣ ਲਈ ਯੋਗਾ ਮਾਨਸਿਕ ਊਰਜਾ ਪ੍ਰਦਾਨ ਕਰਦਾ ਹੈ |
ਤਪਾ ਮੰਡੀ, (ਵਿਜੇ ਸ਼ਰਮਾ)-ਅੰਤਰ ਰਾਸ਼ਟਰੀ ਯੋਗਾ ਦਿਵਸ ਤਪਾ ਦੇ ਵੱਖ-ਵੱਖ ਪਾਰਕਾਂ ਅਤੇ ਸਕੂਲਾਂ ਵਿਚ ਮਨਾਇਆ ਗਿਆ | ਇਸ ਮੌਕੇ ਡਾ: ਮੁਕਤਾ ਬਾਂਸਲ ਨੇ ਕਿਹਾ ਕਿ ਸਿਹਤ ਨੂੰ ਨਿਰੋਗ ਰੱਖਣ ਲਈ ਯੋਗਾ ਕਰਨਾ ਚਾਹੀਦਾ ਹੈ | ਜਿਸ ਨਾਲ ਸਰੀਰ ਅੰਦਰ ਚੁਸਤੀ ਤੇ ਫੁਰਤੀ ਪੈਦਾ ਹੁੰਦੀ ਹੈ ਅਤੇ ਭਿਆਨਕ ਬਿਮਾਰੀਆਂ ਤੋਂ ਵੀ ਛੁਟਕਾਰਾ ਮਿਲਦਾ ਹੈ | ਇਸ ਮੌਕੇ ਨੀਨਾ ਰਾਣੀ, ਕਿਰਨਾ ਰਾਣੀ, ਅਨੀਤਾ ਰਾਣੀ, ਮੈਡਮ ਮੀਨੂੰ, ਦਿਯਾ ਮੈਡਮ, ਸਾਰਿਤਾ ਰਾਣੀ, ਮੁਨੀਸ਼ਾ ਮਿੱਤਲ ਆਦਿ ਹਾਜ਼ਰ ਸਨ |
-ਪੰਜਾਬੀ ਯੂਨੀਵਰਸਿਟੀ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ: ਪਰਮਵੀਰ ਸਿੰਘ, ਯੁਵਕ ਸੇਵਾਵਾਂ ਵਿਭਾਗ ਦੇ ਜ਼ਿਲ੍ਹਾ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ .ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਯੋਗਾ ਸਿਖਲਾਈ ਅਧਿਆਪਕ ਰਮਨਦੀਪ ਕੌਰ ਨੇ ਕਿਹਾ ਕਿ ਯੋਗ ਸਰੀਰਕ ਤੇ ਮਾਨਸਿਕ ਤੰਦਰੁਸਤੀ ਦਾ ਮੁੱਖ ਆਧਾਰ ਹੈ | ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਆਸਣ ਕਰਵਾਏ | ਸੰਸਥਾ ਦੇ ਚੇਅਰਮੈਨ ਐਸ.ਐਸ. ਚੱਠਾ ਨੇ ਯੋਗਾ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਯੋਗ ਸਾਧਨਾ ਅਜਿਹੀ ਤਪ ਸਰੀਰਕ ਸਾਧਨਾ ਹੈ, ਜੋ ਕਿ ਸਰੀਰ ਨੂੰ ਚੁਸਤ ਫੁਰਤ ਤੇ ਬਿਮਾਰੀ ਮੁਕਤ ਰੱਖਣ ਵਿਚ ਮਹੱਤਵਪੂਰਨ ਰੋਲ ਅਦਾ ਕਰਦੀ ਹੈ | ਇਸ ਮੌਕੇ ਸੰਸਥਾ ਵਲੋਂ ਯੋਗਾ ਅਧਿਆਪਕਾ ਮੈਡਮ ਰਮਨਦੀਪ ਕੌਰ ਨੂੰ ਵਿਸ਼ੇਸ਼ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਐਨ.ਐਸ.ਐਸ. ਦੀ ਪ੍ਰੋਗਰਾਮ ਅਫ਼ਸਰ ਪ੍ਰੋ: ਕੁਮਾਰੀ ਸ਼ੈਲਜਾ, ਪ੍ਰੋਗਰਾਮ ਅਫ਼ਸਰ ਰਮਨਦੀਪ ਕੌਰ, ਪ੍ਰੋ: ਵਰਿੰਦਰਜੀਤ ਸਿੰਘ, ਪ੍ਰੋ: ਮਨਪ੍ਰੀਤ ਕੌਰ, ਪ੍ਰ:ੋ ਸਰਿਤਾ, ਪ੍ਰੋ: ਅਨੀਤਾ, ਪ੍ਰੋਗਰਾਮ ਅਫ਼ਸਰ ਮਨਦੀਪ ਕੌਰ, ਪ੍ਰੋ: ਪਰਮਿੰਦਰ ਕੌਰ ਆਦਿ ਹਾਜ਼ਰ ਸਨ |
ਭਦੌੜ, (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਯੋਗਾ ਦਿਵਸ ਦੀਪਗੜ੍ਹ ਰੋਡ 'ਤੇ ਪੀਰ ਬਾਬਾ ਮਦਰੱਸਾ ਵਿਖੇ ਮਨਾਇਆ ਗਿਆ | ਦਿਨੋਂ ਦਿਨ ਵਧ ਰਹੇ ਯੋਗਾ ਸਾਧਨਾਂ ਦੇ ਰੁਝਾਨ ਕਾਰਨ ਲੋਕਾਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਆਈ ਹੈ ਅਤੇ ਲੋਕਾਂ ਨੇ ਸਵੇਰ ਦੀ ਸੈਰ ਦੇ ਨਾਲ-ਨਾਲ ਯੋਗਾ ਨੂੰ ਵੀ ਆਪਣੀ ਜ਼ਿੰਦਗੀ ਦਾ ਅੰਗ ਬਣਾਇਆ ਹੈ | ਯੋਗਾ ਦੀ ਸ਼ੁਰੂਆਤ ਹਜ਼ਾਰਾਂ ਸਾਲ ਪਹਿਲਾਂ ਰਿਸ਼ੀਆਂ ਮੁਨੀਆਂ ਦੁਆਰਾ ਵੈਦਿਕ ਕਾਲ ਸਮੇਂ ਕੀਤੀ ਗਈ ਸੀ | ਡਾ: ਬਲਵਿੰਦਰ ਸਿੰਘ ਢਿੱਲੋਂ ਨੇ ਆਏ ਸਾਥੀਆਂ ਨੂੰ ਯੋਗਾ ਕਰਨ ਦੇ ਨੁਕਤੇ ਸਮਝਾਏ ਅਤੇ ਦੱਸਿਆ ਕਿ ਯੋਗਾ ਕਸਰਤ ਕਰਨ ਵਾਲਾ ਵਿਅਕਤੀ ਆਮ ਵਿਅਕਤੀ ਨਾਲੋਂ ਜ਼ਿਆਦਾ ਤੰਦਰੁਸਤ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਯੋਗਾ ਵਿਧੀ ਰਾਹੀਂ ਨੇਕਾਂ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ | ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਵਿਚ ਵੀ ਯੋਗਾ ਵਿਧੀ ਕਾਰਾਗਾਰ ਸਾਬਤ ਹੋਈ ਹੈ | ਇਸ ਮੌਕੇ ਜਵਾਹਰ ਲਾਲ ਆੜ੍ਹਤੀਆ, ਬਾਬੂ ਰਾਮ ਹਲਵਾਈ, ਅਵਿਨਾਸ਼ ਕੁਮਾਰ ਨਿੱਪਾ, ਰਾਮਗੋਪਾਲ ਰੰਗੂ, ਮੇਸ਼ੀ ਕੋਟੀਆ, ਦੀਪਕ ਸਿੰਗਲਾ, ਨਿਖਲ ਸਿੰਗਲਾ, ਸਿਬਣ ਲਾਲ, ਬਲਵਿੰਦਰ ਸਿੱਧੂ, ਰਾਜ ਮੁਹੰਮਦ, ਰਣਜੀਤ ਸਿੰਘ, ਲਵਜੀਤ ਸਿੰਘ, ਫਕੀਰ ਸਿੰਘ ਆਦਿ ਹਾਜ਼ਰ ਸਨ |
ਸ਼ਹਿਣਾ, 21 ਜੂਨ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਗੁਰਦੁਆਰਾ ਸਿੱਧ ਭੋਇ ਵਿਖੇ ਜ਼ਿਲ੍ਹਾ ਪੱਧਰੀ ਗਤਕਾ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਕਿਹਾ ਕਿ ਪ੍ਰਧਾਨ ...
ਬਰਨਾਲਾ, 21 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 264ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ 25 ਜੂਨ ਤੋਂ ਪੰਜਾਬ ਵਿਚ ਭਾਜਪਾ ਆਗੂਆਂ ਦੇ ਪ੍ਰੋਗਰਾਮਾਂ ਦਾ ਵਿਰੋਧ ਕੀਤਾ ਜਾਵੇਗਾ | ...
ਪਟਿਆਲਾ, 21 ਜੂਨ (ਅ.ਸ. ਆਹਲੂਵਾਲੀਆ)-ਨਗਰ ਕੌਂਸਲ ਬਰਨਾਲਾ ਅਧੀਨ ਆਉਂਦੇ ਪਾਵਰਕਾਮ ਦੇ ਖਪਤਕਾਰਾਂ ਨੂੰ 2 ਪੈਸੇ ਪ੍ਰਤੀ ਯੂਨਿਟ ਗਊ ਸੈੱਸ ਹੋਰ ਦੇਣਾ ਪਵੇਗਾ | ਇਸ ਇਕੱਠੇ ਹੋਣ ਵਾਲੇ ਰੁਪਏ ਨੂੰ ਕੌਂਸਲ ਰਾਹੀਂ ਗਊਆਂ ਦੇ ਰੱਖ-ਰਖਾਓ ਲਈ ਖਰਚੇ ਜਾਣ ਦੀ ਗੱਲ ਕਹੀ ਗਈ ਹੈ | 9 ਜੂਨ ...
ਬਰਨਾਲਾ, 21 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 15 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਮਹਿਲ ਕਲਾਂ ...
ਬਰਨਾਲਾ, 21 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਨੇ ਬਲਾਕ ਸ਼ਹਿਣਾ ਦੇ ਪਿੰਡਾਂ ਵਿਚ ਖੇਤੀ ਸੈਕਟਰ ਲਈ ਨਿਰਵਿਘਨ ਬਿਜਲੀ ਨਾ ਮਿਲਣ ਕਰ ਕੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਹੇਠ ਐਕਸੀਅਨ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ...
ਬਰਨਾਲਾ, 21 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਪੰਜਾਬ ਮੰਗਦਾ ਹਿਸਾਬ ਤਹਿਤ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ: ਤਰਨਜੀਤ ਸਿੰਘ ਦੁੱਗਲ ਦੀ ਅਗਵਾਈ ਵਿਚ ਅੱਜ ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਸਿੰਘ ਗੋਲਡੀ ਆਪਣੇ ...
ਮਹਿਲ ਕਲਾਂ, 21 ਜੂਨ (ਤਰਸੇਮ ਸਿੰਘ ਗਹਿਲ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਦੇ ਆਗੂ ਬਲਦੇਵ ਸਿੰਘ ਮਹਿਲ ਖ਼ੁਰਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਪੇਂਡੂ ਚੌਕੀਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਅਨ ਵਲੋਂ ਹੋਰ ਜਥੇਬੰਦੀਆਂ ਦੇ ...
ਰੂੜੇਕੇ ਕਲਾਂ, 21 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਭਦੌੜ ਦੇ ਇੰਚਾਰਜ ਐੱਡ. ਸਤਨਾਮ ਸਿੰਘ ਰਾਹੀ ਨੇ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਨੁੱਕੜ ਮੀਟਿੰਗਾਂ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਮੁੱਖ ...
ਬਰਨਾਲਾ, 21 ਜੂਨ (ਅਸ਼ੋਕ ਭਾਰਤੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਿੰਦਰ ਮੱਲ੍ਹੀਆਂ, ਜ਼ਿਲ੍ਹਾ ਜਨਰਲ ਸਕੱਤਰ ਕੁਸ਼ਲ ਸਿੰਘੀ, ਅਮਰੀਕ ਸਿੰਘ ਭੱਦਲਵੱਡ, ਤੇਜਿੰਦਰ ਸਿੰਘ ਤੇਜੀ ਦੀ ਅਗਵਾਈ ਵਿਚ ਹੋਈ | ...
ਮਹਿਲ ਕਲਾਂ, 21 ਜੂਨ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਕਰਮਗੜ੍ਹ ਦੇ ਪਾਰਕ ਵਿਚ ਇੰਸਪੈਕਟਰ ਬਲਜੀਤ ਸਿੰਘ ਢਿੱਲੋਂ ਮੁੱਖ ਅਫ਼ਸਰ ਠੁੱਲੀਵਾਲ ਵਲੋਂ ਨੌਜਵਾਨਾਂ ਨਾਲ ਮੀਟਿੰਗ ਕਰ ਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਗਿਆ | ਇਸ ...
ਤਪਾ ਮੰਡੀ, 21 ਜੂਨ (ਪ੍ਰਵੀਨ ਗਰਗ)-ਬੀਤੀ ਰਾਤ ਨਜ਼ਦੀਕੀ ਪਿੰਡ ਦਰਾਜ਼ ਵਿਖੇ ਮੋਟਰ ਦੇ ਕੋਠਿਆਂ 'ਚ ਸੁੱਤੇ ਪਏ ਪਰਵਾਸੀ ਮਜ਼ਦੂਰਾਂ ਦੇ ਤਿੰਨ ਮੋਬਾਈਲ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦਾ ਮਜ਼ਦੂਰਾਂ ਨੂੰ ਸਵੇਰ ਹੋਣ ਉਪਰੰਤ ਪਤਾ ਲੱਗਾ | ਥਾਣਾ ਤਪਾ ਵਿਖੇ ...
ਮਹਿਲ ਕਲਾਂ, 21 ਜੂਨ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਦੇ ਪਿੰਡ ਚੁਹਾਣਕੇ ਕਲਾਂ ਵਿਖੇ ਨਗਰ ਨਿਵਾਸੀਆਂ ਵਲੋਂ ਵੱਡਾ ਗੁਰਦੁਆਰਾ ਸਾਹਿਬ ਦੇ ਨਵੇਂ ਉਸਾਰੇ ਜਾ ਰਹੇ ਦਰਬਾਰ ਹਾਲ ਦੀ ਉਸਾਰੀ ਲਈ ਸਮੂਹ ਨਗਰ ਨਿਵਾਸੀਆਂ ਦੀ ਮੰਗ ਦੇ ਤਹਿਤ ਸ਼ੋ੍ਰਮਣੀ ਗੁਰਦੁਆਰਾ ...
ਸ਼ਹਿਣਾ, 21 ਜੂਨ (ਸੁਰੇਸ਼ ਗੋਗੀ)-ਪਾਵਰਕਾਮ ਮੈਨੇਜਮੈਂਟ ਵਲੋਂ ਭਰਤੀ ਕੀਤੇ ਗਏ ਸਹਾਇਕ ਲਾਈਨਮੈਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ੁਰੂ ਕੀਤੇ ਗਏ ਸੰਘਰਸ਼ ਵਿਚ ਸਮੂਹ ਜਥੇਬੰਦੀਆਂ ਹਮਾਇਤ 'ਤੇ ਉੱਤਰੀਆਂ | ਸਬ-ਡਵੀਜ਼ਨ ਦਫ਼ਤਰ ਸ਼ਹਿਣਾ ਵਿਖੇ ਮਹਿੰਦਰ ਸਿੰਘ ...
ਤਪਾ ਮੰਡੀ, 21 ਜੂਨ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ...
ਬਰਨਾਲਾ, 21 ਜੂਨ (ਧਰਮਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਕੇਂਦਰੀ ਮੰਤਰੀ ਹਰਦੀਪ ਪੁਰੀ ਵਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਗੈਰ ਪੰਥਕ ਤੇ ਅਪਵਿੱਤਰ ਕਹਿ ਕੇ ਉਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX