ਤਾਜਾ ਖ਼ਬਰਾਂ


ਭਾਰਤ ਨੇ ਰਚਿਆ ਇਤਿਹਾਸ 41 ਸਾਲ ਬਾਅਦ ਉਲੰਪਿਕ 'ਚ ਜਿੱਤਿਆ ਤਗਮਾ
. . .  5 minutes ago
ਭਾਰਤ ਨੇ ਰਚਿਆ ਇਤਿਹਾਸ 41 ਸਾਲ...
ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  16 minutes ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  29 minutes ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  28 minutes ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  1 minute ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 1 hour ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 1 hour ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 1 hour ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 1 hour ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  1 minute ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  about 2 hours ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  1 day ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  1 day ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  1 day ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਿਵਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਸ੍ਰੀ ਮੁਕਤਸਰ ਸਾਹਿਬ

ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਡੈਂਟਲ ਕਾਲਜ ਤੇ ਹਸਪਤਾਲ, ਤਲਵੰਡੀ ਰੋਡ, ਫ਼ਰੀਦਕੋਟ ਵਿਖੇ ਡ.ਰ.ਡ.ਸ. ਐਲੁਮਨਾਈ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੌਦੇ ਲਗਾ ਕੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਸਿਵਲ ਸਰਜਨ ਡਾ. ਸੰਜੇ ਕਪੂਰ (ਯੋਗ ਗੁਰੂ) ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਉਨ੍ਹਾਂ ਦਾ ਸਵਾਗਤ ਕਾਲਜ ਦੇ ਡਾਇਰੈਕਟਰ ਡਾ. ਗੁਰਸੇਵਕ ਸਿੰਘ, ਜੁਆਇੰਟ ਡਾਇਰਕੈਟਰ ਸਵਰਨਜੀਤ ਸਿੰਘ ਗਿੱਲ ਅਤੇ ਕਾਲਜ ਦੇ ਪਿ੍ੰਸੀਪਲ ਡਾ. ਐੱਸ.ਪੀ.ਐੱਸ. ਸੋਢੀ ਨੇ ਕੀਤਾ | ਸਿਵਲ ਸਰਜਨ ਡਾ. ਸੰਜੇ ਕਪੂਰ ਨੇ ਵੀਡੀਓ ਕਾਨਫ਼ਰੰਸ ਰਾਹੀਂ ਅਤੇ ਉਚੇਚੇ ਤੌਰ 'ਤੇ ਹਾਜ਼ਰ ਹੋਏ ਕਰੀਬ 500 ਵਿਦਿਆਰਥੀਆਂ, ਸਟਾਫ਼ ਅਤੇ ਹੋਰ ਲੋਕਾਂ ਨੂੰ ਸਰਲ ਤਰੀਕੇ ਨਾਲ ਯੋਗ ਕਰਵਾਇਆ ਅਤੇ ਦੱਸਿਆ ਕਿ ਰੋਜ਼ਾਨਾ ਕੇਵਲ ਪੰਜ ਯੋਗ ਆਸਨ ਕਰਨ ਲਈ ਸਰੀਰ ਨੂੰ ਪਾਇਆ ਜਾ ਸਕਦਾ ਹੈ | ਡਾ. ਰਮਨਦੀਪ ਬਰਾੜ ਅਤੇ ਡਾ. ਅਨੀਤਾ ਨੇ ਡ.ਰ.ਡ.ਸ. ਐਲੁਮਨਾਈ ਐਸੋਸੀਏਸ਼ਨ ਵਲੋਂ ਪੌਦੇ ਡੋਨੇਟ ਕੀਤੇ ਜਿਸ ਲਈ ਪਿ੍ੰਸੀਪਲ ਡਾ. ਐੱਸ.ਪੀ.ਐੱਸ. ਸੋਢੀ ਨੇ ਐਸੋਸੀਏਸ਼ਨ ਦਾ ਧੰਨਵਾਦ ਕੀਤਾ | ਐੱਸ.ਐੱਮ.ਓ. ਡਾ. ਚੰਦਰ ਸ਼ੇਖਰ ਕੱਕੜ, ਆਈ.ਐੱਮ.ਏ. ਫ਼ਰੀਦਕੋਟ ਦੇ ਪ੍ਰਧਾਨ ਡਾ. ਐਸ.ਐਸ. ਬਰਾੜ, ਡਾ. ਸੰਜੀਵ ਗੋਇਲ, ਡਾ. ਮਧੂ ਗੋਇਲ, ਜਨਿੰਦਰ ਜੈਨ ਅਤੇ ਸ਼ਹਿਰ ਦੇ ਮੰਨੇ ਪਰਮੰਨੇ ਹਸਤੀਆ ਅਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸਨ | ਕਾਲਜ ਦੇ ਡਾਇਰੈਕਟਰ ਡਾ. ਗੁਰਸੇਵਕ ਸਿੰਘ ਅਤੇ ਜੁਆਇੰਟ ਡਾਇਰੈਕਟਰ ਸਵਰਨਜੀਤ ਸਿੰਘ ਗਿੱਲ ਨੇ ਸਿਵਲ ਸਰਜਨ ਡਾ. ਸੰਜੇ ਕਪੂਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਆਸ ਕੀਤੀ ਕਿ ਜਲਦ ਹੀ ਕਾਲਜ ਵਿਚ ਯੋਗਾ ਕੈਂਪ ਲਗਾਇਆ ਜਾਵੇਗਾ |
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣ ਦੇ ਨਾਲ-ਨਾਲ ਸਰੀਰਕ ਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣ ਲਈ ਵੀ ਉਪਰਾਲੇ ਲਗਾਤਾਰ ਜਾਰੀ ਰੱਖੇ ਜਾ ਰਹੇ ਹਨ | ਵਿਦਿਆਰਥੀਆਂ ਨੂੰ ਜਿੱਥੇ ਖੇਡਾਂ ਤੇ ਰੋਜ਼ਾਨਾ ਕਸਰਤ ਕਰਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਂਦਾ ਹੈ, ਉੱਥੇ ਹੀ ਅੱਜ ਕੌਮਾਂਤਰੀ ਯੋਗ ਦਿਵਸ ਮੌਕੇ ਵੀ ਆਨਲਾਈਨ ਸਮਾਗਮ ਕੀਤੇ ਗਏ | ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਪ੍ਰਭਜੋਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਲੋਂ ਕੋਰੋਨਾ ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਦਾ ਪਾਲਣ ਕਰਦਿਆਂ ਆਨਲਾਈਨ ਤਰੀਕੇ ਨਾਲ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ | ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਪੋ-ਆਪਣੇ ਘਰਾਂ ਵਿਚ ਹੀ ਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜਿੱਥੇ ਵਿਦਿਆਰਥੀਆਂ ਵਲੋਂ ਘਰਾਂ ਵਿਚ ਕੀਤੇ ਯੋਗ ਦੀਆਂ ਤਸਵੀਰਾਂ ਤੇ ਵੀਡੀਓ ਅਧਿਆਪਕਾਂ ਨਾਲ ਸਾਂਝੀਆਂ ਕੀਤੀਆਂ ਗਈਆਂ, ਉੱਥੇ ਹੀ ਬਹੁਤ ਸਾਰੇ ਸਕੂਲਾਂ ਵਲੋਂ ਆਨਲਾਈਨ ਤਰੀਕੇ ਇਕੱਤਰ ਹੋ ਕੇ ਵੀ ਯੋਗ ਕੀਤਾ ਗਿਆ | ਕਪਿਲ ਸ਼ਰਮਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਤੇ ਸੁਖਦਰਸ਼ਨ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੇ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਮੌਕੇ ਆਨਲਾਈਨ ਯੋਗ ਸਮਾਗਮਾਂ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਯੋਗ ਦੇ ਸਰੀਰਕ ਅਤੇ ਮਾਨਸਿਕ ਅਰੋਗਤਾ ਪੱਖੋਂ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ | ਸਿੱਖਿਆ ਮੀਡੀਆ ਕੋਆਰਡੀਨੇਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਇਸ ਦਿਵਸ ਨੂੰ ਸਮਰਪਿਤ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ. ਡੀ. ਪੰਜਾਬੀ ਤੋਂ ਵੀ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਪ੍ਰਸਾਰਿਤ ਕੀਤਾ ਗਿਆ | ਵਿਦਿਆਰਥੀਆਂ ਵਲੋਂ ਵੱਡੀ ਪੱਧਰ 'ਤੇ ਇਸ ਪ੍ਰੋਗਰਾਮ ਨਾਲ ਜੁੜ ਕੇ ਵੀ ਯੋਗਾ ਕੀਤਾ ਗਿਆ |
ਗਿੱਦੜਬਾਹਾ, (ਪਰਮਜੀਤ ਸਿੰਘ ਥੇੜ੍ਹੀ)-ਸੈਂਟਰਲ ਪਾਰਕ ਗਿੱਦੜਬਾਹਾ ਵਿਚ ਸਮਾਈਲਿੰਗ ਵਾਰੀਅਰਜ ਯੋਗਾ ਗਰੁੱਪ ਵਲੋਂ ਯੋਗ ਗੁਰੂ ਵਨੀਤ ਬਾਂਸਲ ਅਗਵਾਈ ਵਿਚ ਯੋਗਾ ਕੈਂਪ ਲਾਇਆ ਗਿਆ, ਜਿਸ ਵਿਚ ਕਰੀਬ 50 ਲੋਕਾਂ ਨੇ ਯੋਗ ਕਰਕੇ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ | ਯੋਗ ਗੁਰੂ ਵਨੀਤ ਬਾਂਸਲ ਨੇ ਕਿਹਾ ਕਿ ਵਿਸ਼ਵ ਯੋਗ ਦਿਵਸ ਪੂਰੀ ਦੁਨੀਆ ਵਿਚ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਵਿਚ ਯੋਗ ਪ੍ਰਤੀ ਜਾਗਰੂਕਤਾ ਪੈਦਾ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਯੋਗ ਸਾਡੇ ਸਰੀਰ, ਮਨ ਅਤੇ ਆਤਮਾ ਨੂੰ ਜੋੜਦਾ ਹੈ, ਉਥੇ ਇਕ ਸੂਤਰ ਵਿਚ ਪਰੋਣ ਦਾ ਕੰਮ ਵੀ ਕਰਦਾ ਹੈ | ਅੱਜ ਦੀ ਭੱਜ ਦੌੜ ਦੀ ਜ਼ਿੰਦਗੀ ਵਿਚ ਮਾਨਸਿਕ ਅਤੇ ਸਰੀਰਕ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਯੋਗ ਸਾਧਨਾਂ ਇਕ ਉੱਤਮ ਵਿਧੀ ਹੈ |
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਡਾਇਰੈਕਟਰ ਆਯੁਰਵੈਦਾ ਪੰਜਾਬ ਡਾ: ਪੂਨਮ ਵਸ਼ਿਸ਼ਟ ਦੇ ਦਿਸ਼ਾ-ਨਿਰਦੇਸ਼ ਅਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ: ਪੰਕਜ ਟੰਡਨ ਦੀ ਅਗਵਾਈ ਹੇਠ ਏਕ ਓਾਕਾਰ ਯੋਗਾ ਸੈਂਟਰ ਵਿਖੇ ਆਨਲਾਈਨ ਯੋਗਾ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸਮਾਪਤੀ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਹੋਈ | ਇਸ ਮੌਕੇ ਡਾ: ਪੰਕਜ ਟੰਡਨ ਵਲੋਂ ਯੋਗਾ ਟਰੇਨਰ ਗੁਰਬਿੰਦਰ ਸਿੰਘ ਗੋਨਿਆਣਾ ਅਤੇ ਨੀਤੀ ਵਿਸ਼ਾਲ ਉੱਪਵੇਦ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਯੋਗਾ ਦਾ ਨਿਰੰਤਰ ਅਭਿਆਸ ਕੀਤਾ ਜਾਵੇ, ਤਾਂ ਜੋ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਵਿਚ ਮਦਦ ਮਿਲੇ | ਇਸ ਮੌਕੇ ਆਯੂਰਵੈਦਿਕ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਸਿੰਘ, ਡਾ: ਮੋਨਿਕਾ ਗਿਰਧਰ, ਨੋਡਲ ਅਫ਼ਸਰ ਡਾ: ਸਿਲਪਾ ਭੌਣ, ਉੱਪਵੇਦ ਸੁਰਿੰਦਰ ਸਿੰਘ ਅਤੇ ਜ਼ਿਲ੍ਹਾ ਨਾਜਰ ਮਨਪ੍ਰੀਤ ਸਿੰਘ ਹਾਜ਼ਰ ਸਨ | ਇਸ ਮੌਕੇ ਯੋਗਾ ਟਰੇਨਰ ਗੁਰਬਿੰਦਰ ਸਿੰਘ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਯੋਗਾ ਨੂੰ ਸਪੋਰਟਸ ਕੋਟੇ ਵਿਚ ਗਿਣਿਆ ਜਾਵੇ, ਤਾਂ ਜੋ ਸਾਡੇ ਦੇਸ਼ ਅਤੇ ਨੌਜਵਾਨ ਪੀੜ੍ਹੀ ਦਾ ਭਵਿੱਖ ਉੱਜਵਲ ਹੋ ਸਕੇ |
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਮਾਣਯੋਗ ਡੀ. ਜੀ. ਪੀ. ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ. ਸੁਡਰਵਿਲੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਵਲੋਂ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਯੋਗ ਕਰਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਗਿਆ | ਐੱਸ.ਆਈ. ਅਮਰ ਚੰਦ ਲਾਈਨ ਅਫ਼ਸਰ ਦੀ ਅਗਵਾਈ ਵਿਚ ਇਸ ਯੋਗ ਦਿਵਸ ਮੌਕੇ ਯੋਗ ਕਰਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ 50 ਦੇ ਕਰੀਬ ਪੁਲਿਸ ਮੁਲਾਜ਼ਮਾਂ ਵਲੋਂ ਪੁਲਿਸ ਲਾਈਨ ਵਿਖੇ ਪਹੁੰਚ ਕੇ ਯੋਗਾ ਕੀਤਾ ਗਿਆ | ਯੋਗਾ ਇੰਸਟਰਕਟਰ ਵਜੋਂ ਏ. ਐੱਸ. ਆਈ. ਕਰਮਜੀਤ ਸਿੰਘ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਆਸਣ ਕਰਵਾਏ ਗਏ ਅਤੇ ਜਾਗਰੂਕਤਾ ਟੀਮ ਵਲੋਂ ਯੋਗ ਆਸਣਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਏ. ਐੱਸ. ਆਈ. ਗੁਰਜੰਟ ਸਿੰਘ ਜਟਾਣਾ, ਏ. ਐੱਸ. ਆਈ. ਹਰਮੰਦਰ ਸਿੰਘ, ਏ. ਐੱਸ. ਆਈ. ਕਾਸਮ ਅਲੀ, ਏ. ਐੱਸ. ਆਈ. ਇਕਬਾਲ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਹੇਠ ਯੋਗਾ ਕੈਂਪ ਲਗਾਇਆ ਗਿਆ, ਜਿਸ ਵਿਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਵੱਖ-ਵੱਖ ਯੋਗ ਆਸਣ ਕੀਤੇ | ਯੋਗ ਗੁਰੂ ਸੰਦੀਪ ਗਿਰਧਰ ਵਲੋਂ ਭਾਜਪਾ ਆਗੂਆਂ ਨੂੰ ਯੋਗਾਸਨ ਅਤੇ ਪ੍ਰਾਣਾਯਾਮ ਕਰਵਾਉਂਦਿਆਂ ਹੋਏ ਯੋਗਾਸਨ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਯੋਗਾਸਨ ਕਰਨ ਨਾਲ ਮਨੁੱਖ ਜਿੱਥੇ ਤਣਾਅਮੁਕਤ ਹੁੰਦਾ ਹੈ, ਉੱਥੇ ਹੀ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ | ਇਸ ਮੌਕੇ ਮੰਡਲ ਪ੍ਰਧਾਨ ਰਾਣਾ ਕਮਰਾ, ਜਨਰਲ ਸਕੱਤਰ ਅਨੁਰਾਗ ਸ਼ਰਮਾ, ਰਾਜ ਕੁਮਾਰ ਭਠੇਜਾ ਸਮੇਤ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ | ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਵੀ ਆਪਣੇ ਸੰਬੋਧਨ 'ਚ ਯੋਗਾਸਨ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਗੱਲ 'ਤੇ ਜ਼ੋਰ ਦਿੱਤਾ |
ਸ੍ਰੀ ਮੁਕਤਸਰ ਸਾਹਿਬ, (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਯੁਵਾ ਅਧਿਕਾਰੀ ਕੋਮਲ ਨਿਗਮ ਦੇ ਦਿਸ਼ਾ-ਨਿਰਦੇਸ਼ ਹੇਠ ਜਨ ਚੇਤਨਾ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਵਲੰਟੀਅਰ ਸੁਰਿੰਦਰ ਕੁਮਾਰ ਤੇ ਰਾਜਿੰਦਰ ਕੁਮਾਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਯੋਗ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਕਲੱਬ ਪ੍ਰਧਾਨ ਰੁਤਾਸ਼ ਕੁਮਾਰ ਨੇ ਨੌਜਵਾਨਾਂ ਨੂੰ ਕਿਹਾ ਕਿ ਸਾਨੂੰ ਯੋਗ ਨਾਲ ਜੁੜੇ ਰਹਿਣਾ ਚਾਹੀਦਾ ਹੈ, ਜੋ ਸਾਨੂੰ ਬਿਮਾਰੀਆਂ ਅਤੇ ਨਸ਼ਿਆਂ ਤੋਂ ਦੂਰ ਰੱਖਦਾ ਹੈ | ਇਸ ਮੌਕੇ ਸੁਖਜੀਤ ਸਿੰਘ, ਗਗਨਦੀਪ ਸਿੰਘ, ਮੋਹਿਤ ਕੁਮਾਰ ਤੇ ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ |
ਮਲੋਟ, (ਰਣਜੀਤ ਸਿੰਘ ਪਾਟਿਲ)-ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪਿ੍ੰਸੀਪਲ ਸ੍ਰੀਮਤੀ ਨੀਰੂ ਬਠਲਾ ਵਾਟਸ ਤੇ ਐੱਨ. ਸੀ. ਸੀ ਅਫ਼ਸਰ ਸ੍ਰੀਮਤੀ ਸੀਮਾ ਖੁਰਾਣਾ ਤੇ ਐਕਟੀਵਿਟੀ ਇੰਚਾਰਜ ਰੀਤੂ ਰਾਣੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਸਕੂਲ ਵਲੋਂ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਐੱਨ. ਸੀ. ਸੀ. ਕੈਡੇਟਾਂ ਦਾ ਇਕ ਵੈਬੀਨਾਰ ਕਰਵਾਇਆ ਗਿਆ | ਇਹ ਵੈਬੀਨਾਰ ਡਾ: ਜੀਤ ਸਿੰਘ ਹੰਸ ਯੋਗਾਚਾਰੀਆ ਦੁਆਰਾ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਨੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਕੋਰੋਨਾ ਮਹਾਂਮਾਰੀ ਦੇ ਕਾਰਨ ਸਾਨੂੰ ਸਿਹਤਮੰਦ ਰਹਿਣ ਦੀ ਲੋੜ ਹੈ ਅਤੇ ਯੋਗ ਇਕ ਵਧੀਆ ਮਾਧਿਅਮ ਹੈ | ਪਿ੍ੰਸੀਪਲ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਐੱਨ. ਸੀ. ਸੀ. ਇੰਚਾਰਜ ਸੀਮਾ ਖੁਰਾਣਾ ਤੇ ਰਿਤੂ ਰਾਣੀ ਦਾ ਵਿਸ਼ੇਸ਼ ਧੰਨਵਾਦ ਕੀਤਾ |
ਡੀ. ਏ. ਵੀ. ਕਾਲਜ ਮਲੋਟ ਵਿਖੇ ਯੋਗਾ ਦਿਵਸ ਮਨਾਇਆ
ਮਲੋਟ, (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਖੇਡ ਵਿਭਾਗ, ਐਨ.ਐਸ.ਐਸ. ਵਿਭਾਗ ਅਤੇ ਐੱਨ. ਸੀ. ਸੀ. ਵਿਭਾਗ ਦੁਆਰਾ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਦਾ ਆਯੋਜਨ ਆਨਲਾਈਨ ਤੇ ਆਫਲਾਈਨ ਦੋਵਾਂ ਤਰੀਕਿਆਂ ਨਾਲ ਕੀਤਾ ਗਿਆ | ਇਸ ਸਮਾਗਮ ਦੀ ਸ਼ੁਰੂਆਤ ਇਕਬਾਲ ਕੌਰ ਨੇ ਵਿਦਿਆਰਥੀਆਂ ਨਾਲ ਯੋਗ ਸਬੰਧੀ ਜਾਣਕਾਰੀ ਸਾਂਝੀ ਕਰਕੇ ਕੀਤੀ ਗਈ | ਉਨ੍ਹਾਂ ਦੱਸਿਆ ਕਿ ਯੋਗ ਤੋਂ ਭਾਵ ਜੁੜਨਾ ਭਾਵ ਸਰੀਰ, ਮਨ ਅਤੇ ਆਤਮਾ ਦਾ ਜੁੜਨਾ | ਯੋਗ ਕਰਨ ਨਾਲ ਸਰੀਰਕ ਤੰਦਰੁਸਤੀ, ਸੁੰਦਰਤਾ, ਊਰਜਾ ਅਤੇ ਤਾਕਤ ਮਿਲਦੀ ਹੈ | ਅੱਜ ਜਦੋਂ ਪੂਰਾ ਸੰਸਾਰ ਕੋਰੋਨਾ ਮਹਾਂਮਾਰੀ ਦਾ ਮੁਕਾਬਲਾ ਕਰ ਰਿਹਾ ਹੈ, ਯੋਗ ਉਮੀਦ ਦੀ ਇਕ ਕਿਰਨ ਬਣਿਆ ਹੋਇਆ ਹੈ | ਸ੍ਰੀਮਤੀ ਇਕਬਾਲ ਕੌਰ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਅਨੁਲੋਮ-ਵਿਲੋਮ, ਤਾੜਾਸਨ, ਭੁਜੰਗਾਸਨ, ਸਲਭਾਸਨ ਅਤੇ ਵਜਰਾਸਨ ਵਿਚ ਹਿੱਸਾ ਲਿਆ | ਇਸ ਮੌਕੇ ਪਿ੍ੰਸੀਪਲ ਡਾ. ਏਕਤਾ ਖੋਸਲਾ ਨੇ ਵਿਦਿਆਰਥੀਆਂ ਨੂੰ ਤੰਦਰੁਸਤ ਅਤੇ ਸਿਹਤਮੰਦ ਰਹਿਣ ਲਈ ਅਜਿਹੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਡਾ. ਮੁਕਤਾ ਮੁਟਨੇਜਾ ਨੇ ਵਿਦਿਆਰਥੀਆਂ ਨੂੰ ਆਨਲਾਈਨ ਸੰਬੋਧਨ ਕੀਤਾ | ਅਖੀਰ ਵਿਚ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਡਾ. ਜਸਬੀਰ ਕੌਰ ਨੇ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸੁਭਾਸ਼ ਗੁਪਤਾ, ਡਾ. ਵਿਨੀਤ ਕਿਮਾਰ, ਦੀਪਕ ਅਗਰਵਾਲ ਤੇ ਕੌਸ਼ਲ ਗਰਗ ਆਦਿ ਹਾਜ਼ਰ ਸਨ |
ਡੀ. ਏ. ਵੀ. ਸਕੂਲ ਮਲੋਟ ਨੇ ਯੋਗ ਕੈਂਪ ਲਗਾਇਆ
ਮਲੋਟ, (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਨੇ ਸਕੂਲ ਦੇ ਵਿਹੜੇ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਦੀ ਅਗਵਾਈ ਵਿਚ ਆਨਲਾਈਨ ਇਕ ਰੋਜ਼ਾ ਯੋਗ ਕੈਂਪ ਲਾਇਆ | ਪ੍ਰੋਗਰਾਮ ਦੀ ਸ਼ੁਰੂਆਤ ਯੋਗ ਗੁਰੂ ਰਾਮ ਚੰਦਰ ਸ਼ਾਸਤਰੀ ਦੁਆਰਾ ਯੋਗਾ ਆਸਣ ਤੇ ਪ੍ਰਾਣਾਯਾਮ ਦੁਆਰਾ ਕੀਤੀ ਗਈ | ਆਸਣ ਪ੍ਰਾਣਾਯਾਮ ਕਰਦਿਆਂ ਯੋਗ ਗੁਰੂ ਰਾਮ ਚੰਦਰ ਸ਼ਾਸਤਰੀ ਨੇ ਕਿਹਾ ਕਿ ਯੋਗਾ ਜਿਉਣ ਦੀ ਕਲਾ ਹੈ | ਜੇਕਰ ਕੋਈ ਵਿਅਕਤੀ ਨਿਯਮਤ ਤੌਰ 'ਤੇ ਯੋਗਾ ਕਰਦਾ ਹੈ ਤਾਂ ਉਹ ਆਪਣੀਆਂ ਸਾਰੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦਾ ਹੈ | ਪਿ੍ੰਸੀਪਲ ਸ੍ਰੀਮਤੀ ਸੰਧਿਆ ਬਠਲਾ ਨੇ ਆਪਣੇ ਆਨਲਾਈਨ ਸੰਬੋਧਨ ਵਿਚ ਕਿਹਾ ਕਿ ਹਰ ਵਿਅਕਤੀ ਨੂੰ ਰੋਜ਼ਾਨਾ ਯੋਗਾ ਕਰਨਾ ਚਾਹੀਦਾ ਹੈ | ਵਿਅਕਤੀ ਦਾ ਮਾਨਸਿਕ ਵਿਕਾਸ ਯੋਗਾ ਕਰਨ ਨਾਲ ਹੁੰਦਾ ਹੈ, ਜੇ ਕੋਈ ਵਿਅਕਤੀ ਬੁਢਾਪੇ ਤੱਕ ਆਪਣੇ ਸਰੀਰ ਨੂੰ ਤੰਦਰੁਸਤ ਰੱਖਣਾ ਚਾਹੁੰਦਾ ਹੈ ਤਾਂ ਉਸਨੂੰ ਰੋਜ਼ਾਨਾ ਘੱਟੋ ਘੱਟ 10 ਤੋਂ 15 ਮਿੰਟ ਲਈ ਯੋਗਾ ਕਰਨਾ ਚਾਹੀਦਾ ਹੈ | ਇਸ ਮੌਕੇ ਅਭੈ ਕੁਮਾਰ ਸ਼ਰਮਾ, ਪ੍ਰਦੀਪ ਗੁਪਤਾ, ਰਵੀ ਨਾਗਪਾਲ, ਓਮ ਪ੍ਰਕਾਸ਼ ਕੰਬੋਜ, ਜੋਗਿੰਦਰ ਸਿੰਘ, ਰਾਜੇਸ਼ ਆਹੂਜਾ, ਕੁਮਾਰ ਪ੍ਰਸ਼ਾਂਤ ਦਿਵੇਦੀ ਆਦਿ ਅਧਿਆਪਕਾਂ ਦਾ ਵਿਸ਼ੇਸ਼ ਸਹਿਯੋਗ ਰਿਹਾ |
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸਮਾਗਮ
ਮਲੋਟ, (ਰਣਜੀਤ ਸਿੰਘ ਪਾਟਿਲ)- ਪੰਜਾਬ ਪੈਲੇਸ ਮਲੋਟ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ 7ਵਾਂ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗ੍ਹਾ ਕੇ ਕੀਤੀ ਗਈ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪ੍ਰਧਾਨ ਸ੍ਰੀ ਪਰਦੀਪ ਬੱਬਰ ਨੇ ਦੱਸਿਆ ਕਿ ਯੋਗਾ ਦਿਵਸ ਮੌਕੇ ਡਾ: ਜੀਤ ਹੰਸ, ਰਾਕੇਸ਼ ਕੁਮਾਰ, ਪਰਮਿੰਦਰ ਸਿੰਘ ਕੰਗ, ਡਾ ਰਮੇਸ਼, ਨਰਿੰਦਰ ਬਠਲਾ ਨੇ ਯੋਗਾ ਬਾਰੇ ਬਹੁਤ ਮਹੱਤਵਪੂਰਨ ਜਾਣਕਾਰੀ ਦਿੱਤੀ ਅਤੇ ਯੋਗ ਆਸਣ ਆਪਣੀ ਨਿਗਰਾਨੀ ਹੇਠ ਕਰਵਾਏ ਗਏ | ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਟੇਟ ਸਲਾਹਕਾਰ ਰਾਜ ਵਾਟਸ ਨੇ ਸਾਰੇ ਮਹਿਮਾਨਾਂ ਤੇ ਯੋਗਾ ਗੁਰੂਆਂ ਦਾ ਧੰਨਵਾਦ ਕੀਤਾ | ਸਮਾਗਮ ਮੌਕੇ ਰਜਿੰਦਰ ਪਪਨੇਜਾ, ਸੈਕਟਰੀ ਧਰਮਪਾਲ ਗੁੰਬਰ, ਕੈਸ਼ੀਅਰ ਸੋਹਣ ਲਾਲ ਗੁੰਬਰ ਆਦਿ ਹਾਜ਼ਰ ਸਨ |

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਗਤਕਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਦੀ ਅਗਵਾਈ ਹੇਠ ਸਥਾਨਕ ਭਾਈ ਮਹਾਂ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੰੂ ਪਿੰਡ 'ਚ ਦਾਖ਼ਲ ਹੋਣ ਤੋਂ ਰੋਕਣਾ ਪਿਆ ਮਹਿੰਗਾ

ਲੰਬੀ, 21 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਖੇਮਾਖੇੜਾ ਦੇ ਨੌਜਵਾਨਾਂ ਨੰੂ ਪਿੰਡ ਵਿਚ ਨਸ਼ਾ ਤਸਕਰਾਂ ਨੰੂ ਰੋਕਣਾ ਉਸ ਸਮੇਂ ਮਹਿੰਗਾ ਪਿਆ ਕਿ ਜਦੋਂ ਉਸ ਨੇ ਇਕ ਨੌਜਵਾਨ ਦੇ ਗੋਲੀ ਮਾਰ ਦਿੱਤੀ | ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਕਰਨ ਲਈ ਪਿੰਡ ਵਾਸੀਆਂ ਨੇ ਦੇਰ ...

ਪੂਰੀ ਖ਼ਬਰ »

ਬੀ. ਡੀ. ਐੱਸ 'ਚੋਂ ਪਾਸ ਕਰਵਾਉਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਠੱਗੇ, ਪਰਚਾ ਦਰਜ

ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)- ਸਿਟੀ ਪੁਲਿਸ ਫ਼ਰੀਦਕੋਟ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਦੀ ਸ਼ਿਕਾਇਤ ਦੇ ਅਧਾਰ 'ਤੇ ਇੱਥੋਂ ਦੀ ਵਸਨੀਕ ਇਕ ਔਰਤ ਖ਼ਿਲਾਫ਼ ਕਥਿਤ ਤੌਰ 'ਤੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ | ਹਾਲ ਦੀ ...

ਪੂਰੀ ਖ਼ਬਰ »

ਕਈ ਲੁਕਵੇਂ ਪ੍ਰਭਾਵ ਛੱਡ ਗਈ ਨਗਰ ਕੌ ਾਸਲ ਦੇ ਅਹੁਦੇਦਾਰਾਂ ਦੀ ਚੋਣ

ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)-ਦੋ ਦਿਨ ਪਹਿਲਾਂ ਸਥਾਨਕ ਪ੍ਰਸ਼ਾਸਨ ਵਲੋਂ ਇੱਥੋਂ ਦੀ ਨਗਰ ਕੌਂਸਲ ਦੇ ਹਾਲ 'ਚ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਪ੍ਰਕਿ੍ਆ ਨੂੰ ਨੇਪਰੇ ਚੜਾਉਣ ਲਈ ਪੂਰਾ ਪ੍ਰੋਗਰਾਮ ਉਲੀਕਿਆ ...

ਪੂਰੀ ਖ਼ਬਰ »

ਵਿਆਹ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ 'ਤੇ ਪਾਬੰਦੀ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫ਼ਲਾਇੰਗ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ ਸੀਵਰੇਜ ਤੇ ਵਾਟਰ ਸਪਲਾਈ ਦੇ ਕੰਮਾਂ 'ਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਿਧਾਇਕ ਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਨਗਰ ਕੌਂਸਲ ਫ਼ਰੀਦਕੋਟ ਅਧੀਨ ਆਉਂਦੇ ਇਲਾਕਿਆਂ/ ਕਾਲੋਨੀਆਂ ਵਿਚ ਸੀਵਰੇਜ ਇੰਟਰਲਾਕਿੰਗ ਸੜਕਾਂ 'ਤੇ ਪੀਣ ਵਾਲੇ ...

ਪੂਰੀ ਖ਼ਬਰ »

ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਵੈਕਸੀਨੇਸ਼ਨ ਕਰਵਾਉਣੀ ਜ਼ਰੂਰੀ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹੇ ਅਧੀਨ ਕੋਰੋਨਾ ਟੀਕਾਕਰਨ ਮੁਹਿੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੰਡੀ ਲੱਖੇਵਾਲੀ, 21 ਜੂਨ (ਮਿਲਖ ਰਾਜ)-ਥਾਣਾ ਲੱਖੇਵਾਲੀ ਦੀ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ਨਾਕੇਬੰਦੀ ਦੌਰਾਨ 650 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਤੇ ਇਕ ਮਰਦ ਅਤੇ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਪਰਮਜੀਤ ਕੁਮਾਰ ਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਚੋਰੀ ਕਰਨ ਦੇ ਮਾਮਲੇ 'ਚ ਦੋ ਕਾਬੂ

ਮਲੋਟ, 21 ਜੂਨ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਪੁਲਿਸ ਨੇ ਸ਼ਹਿਰ 'ਚ ਹੋਈਆਂ ਵੱਖ-ਵੱਖ ਚੋਰੀ ਦੀਆਂ ਘਟਨਾਵਾਂ ਸਬੰਧੀ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਮੋਹਨ ਲਾਲ ਨੇ ਦੱਸਿਆ ਕਿ ਗਰੀਨ ਵੈਲੀ ਮਲੋਟ ...

ਪੂਰੀ ਖ਼ਬਰ »

ਨੈਤਿਕ ਹੈਕਿੰਗ ਨਾਲ ਸਬੰਧਿਤ ਸੱਤ ਰੋਜ਼ਾ ਵਰਕਸ਼ਾਪ ਕਰਵਾਈ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਵਿਭਾਗ ਕੰਪਿਊਟਰ ਸਾਇੰਸ ਵਲੋਂ ਸੱਤ ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਵਿਸ਼ਾ ਨੈਤਿਕ ਹੈਕਿੰਗ ਨਾਲ ਸਬੰਧਿਤ ਸੀ | ਇਸ ਵਰਕਸ਼ਾਪ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੀ ਮੀਟਿੰਗ ਹੋਈ

ਮਲੋਟ, 21 ਜੂਨ (ਰਣਜੀਤ ਸਿੰਘ ਪਾਟਿਲ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਗੱਠਜੋੜ ਤੋਂ ਬਾਅਦ ਬਸਪਾ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਤੇ ਯੂਥ ਦੇ ਆਗੂਆਂ ਦੀ ਮਲੋਟ ਵਿਖੇ ਪਹਿਲੀ ਮੀਟਿੰਗ ਹੋਈ | ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ | ਇਸ ਮੌਕੇ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਭਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਲੰਬੀ ਹਲਕੇ 'ਚ ਕੈਪਟਨ ਨੂੰ ਲਾਹਣਤਾਂ, ਬਾਜਵਾ ਨੂੰ ਹਮਾਇਤਾਂ

ਮੰਡੀ ਕਿੱਲਿਆਂਵਾਲੀ, 21 ਜੂਨ (ਇਕਬਾਲ ਸਿੰਘ ਸ਼ਾਂਤ)-ਪੰਜਾਬ ਵਿਚ ਕੈਪਟਨ-ਬਾਜਵਾ ਦੀ ਕਥਿਤ ਮੁਲਾਕਾਤ ਵਿਚਕਾਰ ਪ੍ਰਤਾਪ ਸਿੰਘ ਬਾਜਵਾ ਦੇ ਪੱਖ ਵਿਚ ਜ਼ਮੀਨੀ ਸਰਗਰਮੀਆਂ ਲਗਾਤਾਰ ਉਭਾਰ 'ਤੇ ਹਨ | ਲੰਬੀ ਹਲਕੇ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਨਾਂਦੇੜ ਸਾਹਿਬ ਸੁਪਰ ਫਾਸਟ ਰੇਲ ਗੱਡੀ ਚਲਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਕੰਜਿਊਮਰ ਅਵੇਅਰਨੈੱਸ ਗਰੁੱਪ (ਰਜਿ:) ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਗੋਇਲ ਤੇ ਜਨਰਲ ਸਕੱਤਰ ਗੋਬਿੰਦ ਸਿੰਘ ਦਾਬੜਾ ਨੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਛਬੀਲ ਲਗਾਈ

ਮੰਡੀ ਬਰੀਵਾਲਾ, 21 ਜੂਨ (ਨਿਰਭੋਲ ਸਿੰਘ)-ਅੰਡਰ ਮੈ੍ਰਟਿਕ ਸਰਾਏਨਾਗਾ ਢਾਣੀ ਦੇ ਵਿਦਿਆਰਥੀਆਂ ਨੇ ਸਰਾਏਨਾਗਾ ਬਰੀਵਾਲਾ ਸੜਕ ਤੇ ਸਰਬੱਤ ਦੇ ਭਲੇ ਅਤੇ ਸੁਖ-ਸ਼ਾਂਤੀ ਨੂੰ ਮੁੱਖ ਰੱਖਦਿਆਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਅੱਤ ਦੀ ਗਰਮੀ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਵਲੋਂ ਅਰਥੀ ਫ਼ੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਐੱਸ.ਸੀ./ਬੀ.ਸੀ. ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ਭਖਦੇ ਮਸਲਿਆਂ ਨੂੰ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਅਤੇ ਪ੍ਰੋਸੋਨਲ ਵਿਭਾਗ ਵਿਰੁੱਧ ...

ਪੂਰੀ ਖ਼ਬਰ »

ਪਾਵਰ ਪਲਾਂਟ ਚੰਨੂੰ 'ਚ ਬਾਲਣ ਵਜੋਂ ਵਰਤੀਆਂ ਜਾਂਦੀਆਂ ਪਰਾਲੀ ਦੀਆਂ ਗੱਠਾਂ ਨੂੰ ਪਿੰਡ ਤੋਂ ਦੂਰ ਕਰਵਾਉਣ ਲਈ ਧਰਨਾ ਸ਼ੁਰੂ

ਲੰਬੀ, 21 ਜੂਨ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਯੂਨੀਵਰਸਲ ਬਾਇਓਮਾਸ ਪਾਵਰ ਪਲਾਂਟ ਚੰਨੂੰ ਵਿਚ ਬਾਲਣ ਵਜੋਂ ਵਰਤੀਆਂ ਜਾਂਦੀਆਂ ਪਰਾਲੀ ਦੀ ਗੱਠਾਂ ਜੋ ਪਲਾਂਟ ਤੋਂ ਕੁਝ ਦੂਰੀ ਤੇ ਵੱਡੀ ਗਿਣਤੀ ਵਿਚ ਪਈਆਂ ਹਨ, ਨੂੰ ਪਿੰਡ ਦੇ ਨੇੜੇ ਰੱਖਣ ਖ਼ਿਲਾਫ਼ ਪਿੰਡ ਵਾਸੀਆਂ ਤੇ ...

ਪੂਰੀ ਖ਼ਬਰ »

ਮੁੱਖ ਸੇਮ ਨਾਲਿਆਂ ਤੇ ਸੰਪਰਕ ਨਾਲਿਆਂ ਦੀ ਸਫ਼ਾਈ ਸਹੀ ਢੰਗ ਨਾਲ ਨਾ ਕਰਨ 'ਤੇ ਕਿਸਾਨਾਂ 'ਚ ਰੋਸ

ਲੰਬੀ, 21 ਜੂਨ (ਸ਼ਿਵਰਾਜ ਸਿੰਘ ਬਰਾੜ)-ਸੇਮ ਪ੍ਰਭਾਵਿਤ ਹਲਕਾ ਲੰਬੀ ਦੇ ਸੇਮ ਨਾਲਿਆਂ ਤੇ ਸੰਪਰਕ ਨਾਲਿਆਂ ਦੀ ਸਹੀ ਢੰਗ ਨਾਲ ਸਫ਼ਾਈ ਨਾ ਹੋਣ 'ਤੇ ਹਲਕਾ ਲੰਬੀ ਦੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਬਾਰਿਸ਼ਾਂ ਪੈਣ 'ਤੇ ਫ਼ਸਲਾਂ ਪਾਣੀ ਵਿਚ ਡੁੱਬਣ ਕਾਰਨ ਹਰ ਸਾਲ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਪਿੰਡ ਬਾਦਲ 'ਚ ਜ਼ਿਲ੍ਹਾ ਪੱਧਰੀ ਮੀਟਿੰਗ

ਮੰਡੀ ਕਿੱਲਿਆਂਵਾਲੀ/ਲੰਬੀ, 21 ਜੂਨ (ਇਕਬਾਲ ਸਿੰਘ ਸ਼ਾਂਤ, ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਨੇ 2022 ਲਈ ਨਵੀਂ ਸਫ਼ਬੰਦੀ ਤਹਿਤ ਸਾਂਝੀ ਜ਼ਮੀਨੀ ਜ਼ੋਰ-ਅਜਮਾਇਸ਼ ਵਿੱਢ ਦਿੱਤੀ ਹੈ | ਅੱਜ ਦੋਵੇਂ ਪਾਰਟੀਆਂ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਜੰਗੀ ਪੱਧਰ ਤੇ ਸ਼ੁਰੂ ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ ਅਰਾਵਿੰਦ ਕੁਮਾਰ ਨੇ ਅੱਜ ਕੋਰੋਨਾ ਟੀਕਾਕਰਨ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਅੱਜ ਉਚੇਚੇ ਤੌਰ ਤੇ ਇਸ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਬਸਪਾ ਨੇ ਐੱਸ.ਐੱਚ.ਓ. ਨੂੰ ਦਿੱਤਾ ਗਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਬਸਪਾ ਖ਼ਿਲਾਫ਼ ਕੀਤੀ ਗ਼ਲਤ ਸ਼ਬਦਾਵਲੀ ਦੇ ਵਿਰੁੱਧ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਆਈ. ਸੀ. ਟੀ. ਸੈੱਲ ਵਲੋਂ ਅਧਿਆਪਕ ਵਰਗ ਨੂੰ ਆਨਲਾਈਨ ਕੋਰਸਾਂ ਤੋਂ ਜਾਣੂ ਕਰਵਾਉਣ ਹਿੱਤ ਇਕ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਉਲੀਕਿਆ ਗਿਆ | ਆਈ. ਸੀ. ਟੀ. ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਡਰਿੱਲਾਂ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਡਾ: ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ: ਕੁਲਦੀਪ ਸਿੰਘ ਜੌੜਾ ਦੀ ਅਗਵਾਈ ਵਿਚ ਖੇਤੀਬਾੜੀ ਵਿਭਾਗ ਵਲੋਂ ਪਿੰਡ ਚੱਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਭਾਈ ਰਾਹੁਲ ਸਿੰਘ ਸਿੱਧੂ ਗੰਭੀਰ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਸਪੁੱਤਰ ਅਤੇ ਸਾਬਕਾ ਲੋਕ ਸਭਾ ਮੈਂਬਰ ਮਰਹੂਮ ਭਾਈ ਸ਼ਮਿੰਦਰ ਸਿੰਘ ਦੇ ਭਤੀਜੇ ਭਾਈ ਰਾਹੁਲ ਸਿੰਘ ਸਿੱਧੂ ਇੰਚਾਰਜ ਕਾਂਗਰਸ ਹਲਕਾ ...

ਪੂਰੀ ਖ਼ਬਰ »

ਗ਼ਰੀਬ ਮਜ਼ਦੂਰ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਗ਼ਰੀਬ ਮਜ਼ਦੂਰ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਤਾ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ...

ਪੂਰੀ ਖ਼ਬਰ »

ਏਕਮ ਸਮਾਜ ਭਲਾਈ ਸੁਸਾਇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਏਕਮ ਸਮਾਜ ਭਲਾਈ ਸੁਸਾਇਟੀ ਗੁਰੂ ਨਾਨਕ ਕਾਲੋਨੀ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਾਬਾ ਦਲੀਪ ਸਿੰਘ ਮਾਂਗਟਕੇਰ ਦੀ ਪ੍ਰਧਾਨਗੀ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਪੈਨਸ਼ਨ ਦੇ ਚੈੱਕ ਵੰਡੇ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਉੱਘੇ ਸਮਾਜ ਸੇਵਕ ਡਾ: ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਮਹੀਨਾਵਾਰ ਪੈਨਸ਼ਨ ਸਮਾਰੋਹ ਦੌਰਾਨ ਡੇਰਾ ਭਾਈ ਮਸਤਾਨ ਸਿੰਘ ਜੀ ਕੰਪਲੈਕਸ ਵਿਖੇ ਲਗਪਗ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਦੇ ਵਿਰੋਧ ਸਦਕਾ ਰਾਖਵੀਂ ਜ਼ਮੀਨ ਦੀ ਬੋਲੀ ਛੇਵੀਂ ਵਾਰ ਰੱਦ

ਦੋਦਾ, 21 ਜੂਨ (ਰਵੀਪਾਲ)-ਪਿੰਡ ਭੁੱਟੀਵਾਲਾ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਆਪਣਾ ਹੱਕ ਲੈਣ ਲਈ ਨਿੱਤਰੇ ਮਜ਼ਦੂਰਾਂ ਦੇ ਵਿਰੋਧ ਸਦਕਾ ਰਾਖਵੀਂ ਜ਼ਮੀਨ ਦੀ ਬੋਲੀ ਛੇਵੀਂ ਵਾਰ ਵੀ ਨੇਪਰੇ ਨਹੀਂ ਚੜ੍ਹ ਸਕੀ | ਯੂਨੀਅਨ ਦੀ ਪਿੰਡ ਇਕਾਈ ਦੇ ਆਗੂਆਂ ਨੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ (ਯੂਥ ਵਿੰਗ) ਪ੍ਰਧਾਨ ਹਰਪ੍ਰੀਤ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭ ਤੋਂ ਪਹਿਲਾਂ ਮਿਲਖਾ ਸਿੰਘ ਦੇ ...

ਪੂਰੀ ਖ਼ਬਰ »

'ਆਪ' ਵਲੋਂ ਮਲੋਟ 'ਚ ਰੋਸ ਪ੍ਰਦਰਸ਼ਨ

ਮਲੋਟ, 21 ਜੂਨ (ਰਣਜੀਤ ਸਿੰਘ ਪਾਟਿਲ)-ਆਮ ਆਦਮੀ ਪਾਰਟੀ ਮਲੋਟ ਵਲੋਂ ਅੱਜ ਤਹਿਸੀਲ ਰੋਡ ਮਲੋਟ ਵਿਖੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ 'ਵਿਅੰਗਮਈ' ਰੋਸ ਪ੍ਰਦਰਸ਼ਨ ਕੀਤਾ ਗਿਆ | ਪਾਰਟੀ ਵਰਕਰਾਂ ਦੁਆਰਾ ਵਿਧਾਇਕਾਂ ਦੇ ਲੜਕਿਆਂ ਨੂੰ ਤਰਸ ਦੇ ਅਧਾਰ 'ਤੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਮਰੀਜ਼ ਮਲੋਟ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 30 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 101 ਪੀਣ ਵਾਲੇ ਪਾਣੀ ਦੀਆਂ ਪੇਟੀਆਂ ਬਰਾਮਦ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਸ਼ੁੱਧ ਵਸਤਾਂ ਮਿਲ ਸਕਣ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਨੇ ਡੀ. ਸੀ. ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਜ਼ਿਲਿ੍ਹਆਂ ਵਿਚ ਨਹਿਰੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਨੇ ਡੀ. ਸੀ. ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਜ਼ਿਲਿ੍ਹਆਂ ਵਿਚ ਨਹਿਰੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ...

ਪੂਰੀ ਖ਼ਬਰ »

ਸਾਂਸਦ ਬਿੱਟੂ ਤੇ ਕੇਂਦਰੀ ਮੰਤਰੀ ਪੁਰੀ ਵਿਰੁੱਧ ਡੀ.ਐੱਸ.ਪੀ. ਨੂੰ ਦਿੱਤੀ ਸ਼ਿਕਾਇਤ

ਗਿੱਦੜਬਾਹਾ, 21 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਬੀਬੀ ਸ਼ੀਲਾ ਰਾਣੀ ਦੀ ਅਗਵਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX