ਤਾਜਾ ਖ਼ਬਰਾਂ


ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  2 minutes ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  14 minutes ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  17 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  23 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  27 minutes ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  28 minutes ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  37 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  45 minutes ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  48 minutes ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  50 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  1 minute ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  about 1 hour ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  about 2 hours ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 2 hours ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  about 1 hour ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  about 2 hours ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  1 minute ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  about 3 hours ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਫ਼ਤਹਿਗੜ੍ਹ ਸਾਹਿਬ

'ਆਪ' ਕੌਂਸਲਰਾਂ ਨੇ ਲਗਾਇਆ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ

ਫ਼ਤਹਿਗੜ੍ਹ ਸਾਹਿਬ, 22 ਜੂਨ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀਆਂ ਕੌਂਸਲਰਾਂ ਵਲੋਂ ਉਨ੍ਹਾਂ ਦੇ ਵਾਰਡਾਂ 'ਚ ਸਫ਼ਾਈ ਦੇ ਨਾਂ-ਮਾਤਰ ਪ੍ਰਬੰਧ ਹੋਣ ਤੇ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗੇਟ ਤੇ ਭੁੱਖ ਹੜਤਾਲ ਕਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਾਰਡਾਂ 'ਚ ਸਫ਼ਾਈ ਦੇ ਉਚਿੱਤ ਪ੍ਰਬੰਧ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣ | ਕੌਂਸਲਰ ਦਵਿੰਦਰ ਕੌਰ, ਹਰਵਿੰਦਰ ਕੌਰ ਤੇ ਆਸ਼ਾ ਰਾਣੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਵਲੋਂ ਜਾਣ ਬੁੱਝ ਕੇ 'ਆਪ' ਦੇ ਕੌਂਸਲਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੇ ਵਾਰਡਾਂ 'ਚ ਸਫ਼ਾਈ ਦਾ ਬੁਰਾ ਹਾਲ ਹੈ, ਸੀਵਰੇਜ ਬੰਦ ਪਏ ਹਨ, ਰਾਤ ਸਮੇਂ ਟਿਊਬ ਲਾਈਟਾਂ ਨਹੀਂ ਚੱਲਦੀਆਂ ਤੇ ਗਲੀਆਂ ਤੇ ਸੜਕਾਂ ਪੱਟੀਆਂ ਹੋਈਆਂ ਹਨ, ਜਿਸ ਕਾਰਨ ਵਾਰਡ ਨਿਵਾਸੀਆਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਨਗਰ ਕੌਂਸਲ ਤੇ ਜ਼ਿਲ੍ਹਾ ਅਧਿਕਾਰੀ ਉਨ੍ਹਾਂ ਦੀਆਂ ਵਾਰਡਾਂ ਵਿਖੇ ਸਫ਼ਾਈ ਵਗ਼ੈਰਾ ਦੇ ਕੰਮ ਦੀ ਸ਼ੁਰੂਆਤ ਨਹੀਂ ਕਰਾਉਂਦੇ ਤਾਂ ਉਹ ਨਗਰ ਕੌਂਸਲ ਅੱਗੇ ਪੱਕੇ ਤੌਰ ਤੇ ਧਰਨਾ ਦੇਣ ਲਈ ਮਜਬੂਰ ਹੋਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੈ ਸਿੰਘ ਲਿਬੜਾ, ਸੀਨੀਅਰ ਆਗੂ ਨਰਿੰਦਰ ਸਿੰਘ ਟਿਵਾਣਾ, ਐਡਵੋਕੇਟ ਲਖਵੀਰ ਸਿੰਘ ਰਾਏ, ਪ੍ਰਦੀਪ ਮਲਹੋਤਰਾ, ਗੁਰਵਿੰਦਰ ਸਿੰਘ ਢਿੱਲੋਂ, ਯੂਥ ਦੇ ਜ਼ਿਲ੍ਹਾ ਪ੍ਰਧਾਨ ਇੰਜੀ: ਰਸ਼ਪਿੰਦਰ ਸਿੰਘ ਰਾਜਾ, ਅਮਰਿੰਦਰ ਸਿੰਘ ਮੰਡੋਫ਼ਲ ਨੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਕਾਂਗਰਸ ਪਾਰਟੀ 'ਆਪ' ਕੌਂਸਲਰਾਂ ਨਾਲ ਵਿਤਕਰਾ ਕਰ ਰਹੀ ਹੈ ਤੇ ਜਾਣ ਬੁੱਝ ਕੇ ਉਨ੍ਹਾਂ ਦੇ ਵਾਰਡਾਂ 'ਚ ਗੰਦਗੀ ਚੁੱਕਣ ਵਾਲੇ ਟੈਂਪੂ ਤੇ ਸਫ਼ਾਈ ਸੇਵਕ ਨਹੀਂ ਭੇਜ ਰਹੀ, ਜੋਕਿ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲਣੀ ਚਾਹੀਦੀਆਂ ਹਨ ਤੇ ਕਾਂਗਰਸ ਸਰਕਾਰ ਨੂੰ ਕਿਸੇ ਵੀ ਵਾਰਡ ਜਾਂ ਇਲਾਕੇ ਨਾਲ ਵਿਕਾਸ ਪੱਖੋਂ ਵਿਤਕਰਾ ਨਹੀਂ ਕਰਨਾ ਚਾਹੀਦਾ | ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀਆ ਸਮੱਸਿਆਵਾਂ ਦਾ ਜਲਦੀ ਹੱਲ ਨਹੀਂ ਕਰਦਾ ਤਾਂ ਉਨ੍ਹਾਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ | ਇਸ ਮੌਕੇ ਐਡਵੋਕੇਟ ਗੁਰਪ੍ਰੀਤ ਸਿੰਘ, ਸ਼ਹਿਰੀ ਪ੍ਰਧਾਨ ਸਨੀ ਚੋਪੜਾ, ਪਾਵੇਲ ਹਾਂਡਾ, ਰਮੇਸ਼ ਕੁਮਾਰ ਸੋਨੂੰ, ਪਿ੍ਤਪਾਲ ਸਿੰਘ ਜੱਸੀ, ਮੱਖਣ ਲਾਲ ਸਹੋਤਾ, ਅਸ਼ੀਸ ਸੂਦ, ਬਲਬੀਰ ਸਿੰਘ ਸੋਢੀ, ਮਨਪ੍ਰੀਤ ਸਿੰਘ ਜੋਨੀ ਤੇ ਭਗਤ ਸਿੰਘ ਆਦਿ ਵੀ ਹਾਜ਼ਰ ਸਨ | ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਗੁਰਪਾਲ ਸਿੰਘ ਨੇ 'ਆਪ' ਆਗੂ ਤੇ ਕੌਂਸਲਰਾਂ ਨੂੰ ਭਰੋਸਾ ਦਿਵਾਇਆ ਕਿ ਸਵੇਰ ਤੋਂ ਉਨ੍ਹਾਂ ਦੇ ਵਾਰਡਾਂ 'ਚ ਸਫ਼ਾਈ ਸੇਵਕ ਤੇ ਕੂੜਾ ਚੁੱਕਣ ਵਾਲੇ ਵਾਹਨ ਭੇਜੇ ਜਾਣਗੇ ਤੇ ਅਧੂਰੇ ਪਏ ਕੰਮਾਂ ਨੂੰ ਵੀ ਜਲਦੀ ਨੇਪਰੇ ਚਾੜਿ੍ਹਆ ਜਾਵੇਗਾ | ਉਨ੍ਹਾਂ ਭਰੋਸਾ ਦਿਵਾਇਆ 'ਆਪ' ਦੇ ਕੌਂਸਲਰਾਂ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ, ਜਿਸ ਤੇ 'ਆਪ' ਆਗੂਆਂ ਵਲੋਂ ਧਰਨਾ ਚੁੱਕਿਆ ਗਿਆ |

ਅਮਰੀਕਾ 'ਚ ਰਹਿ ਰਹੇ ਬਜ਼ੁਰਗ ਦਾ ਹਮ-ਨਾਮ ਸਾਧੂ ਠੱਗੀ ਦੇ ਦੋਸ਼ ਤਹਿਤ ਗਿ੍ਫ਼ਤਾਰ

ਬਸੀ ਪਠਾਣਾਂ, 22 ਜੂਨ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਵਲੋਂ ਅਮਰੀਕਾ 'ਚ ਰਹਿ ਰਹੇ 86 ਸਾਲਾ ਬਜ਼ੁਰਗ ਦੀ ਜ਼ਮੀਨ 'ਤੇ ਲੋਨ ਲੈਣ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਉਸ ਦੇ ਹਮ-ਨਾਮ ਕਥਿਤ ਸਾਧੂ ਖ਼ਿਲਾਫ਼ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕੀਤੇ ਜਾਣ ਦੀ ਸੂਚਨਾ ਹੈ | ਇਸ ...

ਪੂਰੀ ਖ਼ਬਰ »

ਸਹਿਕਾਰੀ ਸਭਾ ਦੇ ਦਫ਼ਤਰ 'ਚ ਚੋਰੀ, ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 22 ਜੂਨ (ਜੀ.ਪੀ ਸਿੰਘ)-ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ ਸ਼ੰਭੂ ਕਲਾਂ ਦੇ ਦਫ਼ਤਰ 'ਚ ਚੋਰੀ ਹੋਣ ਤੇ ਥਾਣਾ ਸ਼ੰਭੂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰ ਅਨੁਸਾਰ ਜਗਵੀਰ ਸਿੰਘ ਵਾਸੀ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਖਮਾਣੋਂ ਨੂੰ ਦਰਖਾਸਤ ਦੇ ਕੇ ਗ੍ਰਾਮ ਪੰਚਾਇਤ ਪਾਸੋਂ ਗਲੀ ਬਣਾਉਣ ਦੀ ਕੀਤੀ ਮੰਗ

ਖਮਾਣੋਂ, 22 ਜੂਨ (ਮਨਮੋਹਣ ਸਿੰਘ ਕਲੇਰ)-ਪਿੰਡ ਸਿੱਧੂਪੁਰ ਕਲਾਂ ਦੇ ਵਾਸੀ ਸੁਖਵੰਤ ਸਿੰਘ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਖਮਾਣੋਂ ਨੂੰ ਇਕ ਦਰਖਾਸਤ ਦੇ ਕੇ ਉਸ ਦੇ ਅਤੇ ਹੋਰਨਾਂ ਲੋਕਾਂ ਦੇ ਘਰਾਂ ਨੂੰ ਜਾਂਦੀ ਕੱਚੀ ਗਲੀ ਨੂੰ ਪੱਕਾ ਕਰਨ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਟਰੱਕ ਹੇਠਾਂ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਮੰਡੀ ਗੋਬਿੰਦਗੜ੍ਹ, 22 ਜੂਨ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਬੱਸ ਅੱਡੇ ਅੰਦਰ ਇਕ ਤੇਜ਼ ਰਫ਼ਤਾਰ ਟਰੱਕ ਦੇ ਹੇਠਾਂ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਦੇ ਮੁਤਾਬਿਕ ਬਹਾਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਕੀਤਾ ਜਾ ਰਿਹੈ ਦਿਨ-ਰਾਤ ਕੰਮ-ਜੌਹਲ

ਫ਼ਤਹਿਗੜ੍ਹ ਸਾਹਿਬ, 22 ਜੂਨ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵੱਡੀ ਗਿਣਤੀ ਨੌਜਵਾਨਾਂ ਨੂੰ ਜਿੱਥੇ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ, ਉੱਥੇ ਵੱਡੀ ਗਿਣਤੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਜਖਵਾਲੀ, 22 ਜੂਨ (ਨਿਰਭੈ ਸਿੰਘ)-ਕੇਂਦਰ ਸਰਕਾਰ ਵਲੋਂ ਬਣਾਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਜੂਨ ਨੂੰ ਚੰਡੀਗੜ੍ਹ ਰਾਜ ਭਵਨ ਵਿਖੇ ਵੱਡੀ ਗਿਣਤੀ ਵਿਚ ਪਹੁੰਚ ਕੇ ਸਮੂਹ ਕਿਸਾਨਾਂ ਵਲੋਂ ਮੰਗ ਪੱਤਰ ਦੇਣ ਲਈ ਪਿੰਡ-ਪਿੰਡ ਕਿਸਾਨਾਂ ਨਾਲ ਮੀਟਿੰਗਾਂ ...

ਪੂਰੀ ਖ਼ਬਰ »

'ਆਪ' ਕੌਂਸਲਰਾਂ ਨੇ ਲਗਾਇਆ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ

ਫ਼ਤਹਿਗੜ੍ਹ ਸਾਹਿਬ, 22 ਜੂਨ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀਆਂ ਕੌਂਸਲਰਾਂ ਵਲੋਂ ਉਨ੍ਹਾਂ ਦੇ ਵਾਰਡਾਂ 'ਚ ਸਫ਼ਾਈ ਦੇ ਨਾਂ-ਮਾਤਰ ਪ੍ਰਬੰਧ ਹੋਣ ਤੇ ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਮੁੱਖ ਗੇਟ ਤੇ ਭੁੱਖ ਹੜਤਾਲ ਕਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ...

ਪੂਰੀ ਖ਼ਬਰ »

ਹਿਮਾਚਲ ਦੇ ਸੁੰਦਰ ਨਗਰ ਤੋਂ ਲਾਪਤਾ ਹੋਇਆ ਨੌਜਵਾਨ ਪਿੰਡ ਅਮਰਗੜ੍ਹ ਤੋਂ ਮਿਲਿਆ

ਖਮਾਣੋਂ, 22 ਜੂਨ (ਜੋਗਿੰਦਰ ਪਾਲ)-ਹਿਮਾਚਲ ਪ੍ਰਦੇਸ਼ ਦੀ ਤਹਿਸੀਲ ਸੁੰਦਰਗੜ੍ਹ ਦੇ ਪਿੰਡ ਦਾ ਨੌਜਵਾਨ ਜ਼ਿਲ੍ਹੇ ਦੀ ਸਬ ਡਵੀਜ਼ਨ ਖਮਾਣੋਂ ਦੇ ਪਿੰਡ ਅਮਰਗੜ੍ਹ ਤੋਂ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਦਾ ਨਾਂਅ ਦੇਸ ਰਾਜ ਹੈ ਅਤੇ ਉਹ ਕੁਝ ਮਹੀਨਿਆਂ ਤੋਂ ...

ਪੂਰੀ ਖ਼ਬਰ »

ਸ਼ਹਿਰ 'ਚ ਦਿਨ ਦਿਹਾੜੇ ਹੋ ਰਹੀਆਂ ਚੋਰੀਆਂ ਕਾਰਨ ਲੋਕਾਂ 'ਚ ਡਰ ਦਾ ਮਾਹੌਲ

ਅਮਲੋਹ, 22 ਜੂਨ (ਰਿਸ਼ੂ ਗੋਇਲ)-ਸ਼ਹਿਰ ਅਮਲੋਹ 'ਚ ਚੋਰਾਂ ਵਲੋਂ ਸ਼ਰੇਆਮ ਦਿਨ ਦਿਹਾੜੇ ਸ਼ਹਿਰ ਵਾਸੀਆਂ ਦੇ ਘਰਾਂ ਤੇ ਹੋਰ ਥਾਵਾਂ 'ਤੇ ਚੋਰੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਕਾਰਨ ਸ਼ਹਿਰ ਵਾਸੀਆਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਨ੍ਹਾਂ ਗੱਲਾਂ ਦੀ ...

ਪੂਰੀ ਖ਼ਬਰ »

ਸੈਨੀਟੇਸ਼ਨ ਵਿਭਾਗ ਦੇ ਪੰਪ ਓਪਰੇਟਰ ਨਾਲ ਟੋਭੇ 'ਤੇ ਹੋਈ ਹੱਥੋਪਾਈ ਦਾ ਮਾਮਲਾ ਚਰਚਾ 'ਚ

ਭੜੀ, 22 ਜੂਨ (ਭਰਪੂਰ ਸਿੰਘ ਹਵਾਰਾ)-ਸਥਾਨਕ ਪਿੰਡ ਵਿਖੇ ਇਕ ਟੋਭੇ ਦੀ ਖੁਦਾਈ ਦੀਆਂ ਤਸਵੀਰਾਂ ਲੈ ਰਹੇ ਪੰਪ ਓਪਰੇਟਰ ਨਾਲ ਇਕ ਵਿਅਕਤੀ ਵਲੋਂ ਹੱਥੋਪਾਈ ਹੋਣ ਦਾ ਮਾਮਲਾ ਚਰਚਾ 'ਚ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਨੀਟੇਸ਼ਨ ਵਿਭਾਗ ਵਿਚ ਪਿੰਡ ਦੀ ਟੈਂਕੀ 'ਤੇ ਪੰਪ ...

ਪੂਰੀ ਖ਼ਬਰ »

ਦੇਸ਼ ਭਗਤ ਹਸਪਤਾਲ ਦੀ ਟੀਮ ਨੇ ਬੱਚੇਦਾਨੀ ਹਟਾਉਣ ਦੀ ਸਫਲਤਾ ਪੂਰਵਕ ਕੀਤੀ ਸਰਜਰੀ

ਮੰਡੀ ਗੋਬਿੰਦਗੜ੍ਹ, 22 ਜੂਨ (ਬਲਜਿੰਦਰ ਸਿੰਘ)-ਦੇਸ਼ ਭਗਤ ਹਸਪਤਾਲ ਮੰਡੀ ਗੋਬਿੰਦਗੜ੍ਹ ਦੀ ਡਾਕਟਰੀ ਟੀਮ ਵਲੋਂ ਫਿਬ੍ਰੋਡ ਤੋਂ ਪੀੜਤ (46 ਸਾਲਾ) ਇਕ ਮਰੀਜ਼ ਦੀ ਹਿਸਟਰੇਕਟੋਮੀ ਸਰਜਰੀ (ਬੱਚੇਦਾਨੀ ਹਟਾਉਣ) ਸਫਲਤਾ ਪੂਰਵਕ ਕੀਤੀ ਗਈ ਹੈ | ਇਸ ਮੌਕੇ ਦੇਸ਼ ਭਗਤ ਹਸਪਤਾਲ ਦੇ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਵਲੋਂ ਉਤਸ਼ਾਹ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਜਿਸ ਦੌਰਾਨ ਡਾ. ਸ਼ਿਵ ਕੁਮਾਰ ਜ਼ਿਲ੍ਹਾ ਯੋਗਾ ਮਾਹਿਰ ਆਯੂਸ਼ ਵਿਭਾਗ, ਹਰਿਆਣਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਰਾਜਨੀਤਕ ਪਾਰਟੀਆਂ ਨਾਲ ਨਹੀਂ ਕੋਈ ਸਬੰਧ-ਕਿਸਾਨ ਆਗੂ

ਅਮਲੋਹ, 22 ਜੂਨ (ਰਿਸ਼ੂ ਗੋਇਲ)-ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਤੇ ਕਿਸਾਨਾਂ ਦੇ ਜਥੇ ਵੀ ਦਿੱਲੀ ਰਵਾਨਾ ਹੁੰਦੇ ਰਹਿਣਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਿਸਾਨ ਮਜ਼ਦੂਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 22 ਜੂਨ (ਮੁਕੇਸ਼ ਘਈ)-ਜਨ ਕਲਿਆਣ ਫਾਊਾਡੇਸ਼ਨ, ਯੁਵਾ ਖੱਤਰੀ ਸਭਾ ਅਤੇ ਸ੍ਰੀ ਬੱਲਬ ਸੇਵਾ ਸਮਿਤੀ ਵਲੋਂ ਸਾਂਝੇ ਤੌਰ ਤੇ ਐਸ.ਐਨ.ਏ.ਐਸ. ਸੀਨੀਅਰ ਸੈਕੰਡਰੀ ਸਕੂਲ (ਆਰੀਆ ਸਕੂਲ) ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਜਿਸ ਦਾ ਸ਼ੁੱਭ ਆਰੰਭ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀ ਪਰਿਵਾਰਾਂ ਨੇ ਚਹੇਤਿਆਂ ਨੂੰ ਖ਼ੁਸ਼ ਕਰਨ ਲਈ ਦਿੱਤੀਆਂ ਨੌਕਰੀਆਂ ਦਾ ਕੀਤਾ ਜ਼ੋਰਦਾਰ ਵਿਰੋਧ

ਫ਼ਤਹਿਗੜ੍ਹ ਸਾਹਿਬ, 22 ਜੂਨ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਮੁੱਲਾਂਪੁਰ ਕਲਾਂ ਵਿਖੇ ਸਮੂਹ ਆਜ਼ਾਦੀ ਘੁਲਾਟੀਏ ਦੇ ਪਰਿਵਾਰਾਂ ਦੀ ਮੀਟਿੰਗ ਸ਼ਿੰਗਾਰਾ ਸਿੰਘ ਹਰਗਣਾਂ ਅਤੇ ਗੁਰਮੀਤ ਸਿੰਘ ਮੁੱਲਾਂਪੁਰੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਆਜ਼ਾਦੀ ਘੁਲਾਟੀਏ ਦੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਸੈਕਟਰੀ ਨੇ ਕਿ੍ਸ਼ੀ ਐਵਾਰਡੀ 'ਸਾਧੂਗੜ੍ਹ' ਦੇ ਖੇਤਾਂ ਦਾ ਕੀਤਾ ਦੌਰਾ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਭਾਰਤ ਸਰਕਾਰ ਪਾਸੋਂ ਕ੍ਰਿਸ਼ੀ ਐਵਾਰਡ ਪ੍ਰਾਪਤ ਕਰਨ ਵਾਲੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਗਾਂਹਵਧੂ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ ਵਲੋਂ ਆਪਣੀ 42 ਕਿੱਲੇ ਜ਼ਮੀਨ 'ਚ ਵੱਖ-ਵੱਖ 6 ਨਵੇਂ ਤਰੀਕਿਆਂ ਨਾਲ ਲਾਏ ਝੋਨੇ ...

ਪੂਰੀ ਖ਼ਬਰ »

ਰੁਪਿੰਦਰ ਬਾਜਵਾ ਡੀ.ਐਸ.ਪੀ. ਪ੍ਰੀਵੀਜ਼ਨਲ ਨੇ ਥਾਣਾ ਗੋਬਿੰਦਗੜ੍ਹ 'ਚ ਬਤੌਰ ਐਸ.ਐਚ.ਓ. ਚਾਰਜ ਸੰਭਾਲਿਆ

ਮੰਡੀ ਗੋਬਿੰਦਗੜ੍ਹ, 22 ਜੂਨ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਵਿਭਾਗ ਨਵ-ਨਿਯੁਕਤ ਡੀ.ਐਸ.ਪੀ. ਰੁਪਿੰਦਰ ਬਾਜਵਾ ਨੇ ਅੱਜ ਥਾਣਾ ਮੰਡੀ ਗੋਬਿੰਦਗੜ੍ਹ 'ਚ ਬਤੌਰ ਐਸ.ਐਚ.ਓ. ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਰੁਪਿੰਦਰ ਬਾਜਵਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਮੁਹੱਲਾ ਦਲੀਪ ਨਗਰ ਦੇ ਗੁਰਦੁਆਰਾ ਸਾਹਿਬ 'ਚ ਕਰਵਾਏ ਦਸਤਾਰਬੰਦੀ ਮੁਕਾਬਲੇ

ਮੰਡੀ ਗੋਬਿੰਦਗੜ੍ਹ, 22 ਜੂਨ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਦਲੀਪ ਨਗਰ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਚ ਪ੍ਰਬੰਧਕੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਹਿਤ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਅੱਜ ਦਸਤਾਰਬੰਦੀ ਤੇ ਦੁਮਾਲਾ ਸਜਾਉਣ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੀ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਪੁਲਿਸ ਅਧਿਕਾਰੀਆਂ ਨੇ ਧਰਮਕੰਡਾ ਮਾਲਕਾਂ ਨਾਲ ਕੀਤੀ ਬੈਠਕ

ਮੰਡੀ ਗੋਬਿੰਦਗੜ੍ਹ, 22 ਜੂਨ (ਬਲਜਿੰਦਰ ਸਿੰਘ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਅੱਜ ਹਰਦੀਪ ਸਿੰਘ ਬਡੂੰਗਰ ਡੀ.ਐਸ.ਪੀ. (ਸ) ਫ਼ਤਹਿਗੜ੍ਹ ਸਾਹਿਬ ਅਤੇ ਸੁਖਵਿੰਦਰ ਸਿੰਘ ਡੀ.ਐਸ.ਪੀ. ਅਮਲੋਹ ਵਲੋਂ ਨਗਰ ਕੌਂਸਲ ਗੋਬਿੰਦਗੜ੍ਹ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਨੇ ਮਨਾਇਆ ਗਤਕਾ ਦਿਵਸ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ ਦੀ ਰਹਿਨੁਮਾਈ ਹੇਠ ਅੱਜ ਇੱਥੇ ਗੱਤਕਾ ਦਿਵਸ ਮਨਾਇਆ ਗਿਆ | ਇਸ ਮੌਕੇ ਗੱਤਕੇ ਦੇ ਸਿੰਘਾਂ ਨੇ ਜੰਗਜੂ ਕਰਤੱਵਾਂ ਨਾਲ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੀ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਪੁਲਿਸ ਅਧਿਕਾਰੀਆਂ ਨੇ ਧਰਮਕੰਡਾ ਮਾਲਕਾਂ ਨਾਲ ਕੀਤੀ ਬੈਠਕ

ਮੰਡੀ ਗੋਬਿੰਦਗੜ੍ਹ, 22 ਜੂਨ (ਬਲਜਿੰਦਰ ਸਿੰਘ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਅੱਜ ਹਰਦੀਪ ਸਿੰਘ ਬਡੂੰਗਰ ਡੀ.ਐਸ.ਪੀ. (ਸ) ਫ਼ਤਹਿਗੜ੍ਹ ਸਾਹਿਬ ਅਤੇ ਸੁਖਵਿੰਦਰ ਸਿੰਘ ਡੀ.ਐਸ.ਪੀ. ਅਮਲੋਹ ਵਲੋਂ ਨਗਰ ਕੌਂਸਲ ਗੋਬਿੰਦਗੜ੍ਹ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਨੇ ਮਨਾਇਆ ਗਤਕਾ ਦਿਵਸ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਪ੍ਰਧਾਨ ਸ਼ਿੰਗਾਰਾ ਸਿੰਘ ਬਡਲਾ ਦੀ ਰਹਿਨੁਮਾਈ ਹੇਠ ਅੱਜ ਇੱਥੇ ਗੱਤਕਾ ਦਿਵਸ ਮਨਾਇਆ ਗਿਆ | ਇਸ ਮੌਕੇ ਗੱਤਕੇ ਦੇ ਸਿੰਘਾਂ ਨੇ ਜੰਗਜੂ ਕਰਤੱਵਾਂ ਨਾਲ ...

ਪੂਰੀ ਖ਼ਬਰ »

ਵੈੱਬ ਸੀਰੀਜ਼ 'ਗ੍ਰਹਿਣ' 'ਤੇ ਤੁਰੰਤ ਰੋਕ ਲਗਾਈ ਜਾਵੇ-ਟਿਵਾਣਾ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ 1984 ਦੇ ਸਿੱਖ ਕਤਲੇਆਮ ਸਬੰਧੀ ਸਿੱਖ ਵਿਰੋਧੀ ਤਾਕਤਾਂ ਵਲੋਂ ਮੰਦਭਾਵਨਾ ਅਧੀਨ ਬਣਾਈ ਗਈ ਵੈੱਬ ਸੀਰੀਜ਼ 'ਗ੍ਰਹਿਣ' ...

ਪੂਰੀ ਖ਼ਬਰ »

ਬਸੀ ਪਠਾਣਾਂ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਸੈਮੀਨਾਰ

ਬਸੀ ਪਠਾਣਾਂ, 22 ਜੂਨ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਡੀ.ਐਸ.ਪੀ. (ਡੀ) ਰਘੁਵੀਰ ਸਿੰਘ ਅਤੇ ਡੀ.ਐਸ.ਪੀ. ਬਸੀ ਪਠਾਣਾਂ ਸੁਖਮਿੰਦਰ ਸਿੰਘ ਚੌਹਾਨ ਉਚੇਚੇ ਤੌਰ ਤੇ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਨਸ਼ਾ ...

ਪੂਰੀ ਖ਼ਬਰ »

ਸਕਿੱਲ ਡਿਵੈੱਲਪਮੈਂਟ ਸੈਂਟਰ ਵਿਖੇ ਲਗਾਇਆ ਗਿਆ ਕੋਵਿਡ ਟੀਕਾਕਰਨ ਕੈਂਪ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਅਨੁਪਿ੍ਤਾ ਜੌਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ 'ਪੰਜਾਬ ਹੁਨਰ ਵਿਕਾਸ ਮਿਸ਼ਨ' ਦੀਆਂ ਸਕੀਮਾਂ ਅਧੀਨ ਵੱਖ-ਵੱਖ ਸਕਿੱਲ ਸੈਂਟਰਾਂ ਵਿਖੇ ਸਕਿੱਲ ...

ਪੂਰੀ ਖ਼ਬਰ »

ਸੁਸ਼ੀਲ ਕੁਮਾਰ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ

ਸੰਘੋਲ, 22 ਜੂਨ (ਗੁਰਨਾਮ ਸਿੰਘ ਚੀਨਾ)-ਕਰਮਚਾਰੀ ਦਲ ਪੰਜਾਬ (ਭਗੜਾਣਾ) ਬਰਾਂਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਲੋਂ ਆਪਣੇ ਕਰਮਚਾਰੀ ਸੁਸ਼ੀਲ ਕੁਮਾਰ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ | ਰਣਵੀਰ ਸਿੰਘ ਪੰਜਕੋਹਾ ਬ੍ਰਾਂਚ ਪ੍ਰਧਾਨ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮੰਗਾਂ ਦੇ ਹੱਕ 'ਚ ਜੂਨੀਅਰ ਇੰਜੀਨੀਅਰ ਸੰਘਰਸ਼ ਕਰਨਗੇ ਤਿੱਖਾ

ਪਟਿਆਲਾ, 22 ਜੂਨ (ਅ.ਸ. ਆਹਲੂਵਾਲੀਆ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼, ਪੰਜਾਬ ਰਾਜ ਬਿਜਲੀ ਬੋਰਡ ਵਲੋਂ ਜੂਨੀਅਰ ਇੰਜੀਨੀਅਰਜ਼ ਤੋਂ ਵਧੀਕ ਸਹਾਇਕ ਇੰਜੀਨੀਅਰ (ਜੇ.ਈ.-1) ਦੀਆਂ ਤਰੱਕੀਆਂ ਵਿਚ ਹੋ ਰਹੀ ਬੇਲੋੜੀ ਦੇਰੀ ਦੀ ਸਖ਼ਤ ਨਿਖੇਧੀ ਕੀਤੀ ਗਈ | ਤਰੱਕੀਆਂ ਨਾ ਹੋਣ ਦੇ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਕੁੁੱਟਮਾਰ

ਪਟਿਆਲਾ, 22 ਜੂਨ (ਮਨਦੀਪ ਸਿੰਘ ਖਰੋੜ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇ ਤੇਜਿੰਦਰ ਮਹਿਤਾ ਦੀ ਕੁੱਟਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਤੇਜਿੰਦਰ ਮਹਿਤਾ ਨੇ ਦੱਸਿਆ ਕਿ ਕੱਲ੍ਹ ਰਾਤੀ ਦੋ ਵਿਅਕਤੀ ਇਸ ਦੇ ਘਰ ਦੇ ਬਾਹਰ ਰੋਲਾ ਪਾ ਰਹੇ ਸੀ ...

ਪੂਰੀ ਖ਼ਬਰ »

ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਕੰਮ ਛੱਡਿਆ

ਸਮਾਣਾ, 22 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਸੂਬਾ ਸਰਕਾਰ ਵਲੋਂ ਪਟਵਾਰੀਆਂ ਤੇ ਕਾਨੂੰਨਗੋ ਦੀਆਂ ਮੰਗਾਂ ਨਾ ਮੰਨਣ ਅਤੇ ਵਿੱਤ ਮੰਤਰੀ ਦੇ ਅੜੀਅਲ ਰਵੱਈਏ ਕਾਰਨ ਲੰਮੇ ਸਮੇਂ ਤੋਂ ਸੰਘਰਸ਼ ਵਿੱਢੀ ਬੈਠੇ ਪਟਵਾਰੀਆਂ ਤੇ ਕਾਨੂੰਨਗੋ ਵਲੋਂ ਦੀ ਪਟਵਾਰ ...

ਪੂਰੀ ਖ਼ਬਰ »

ਯੋਗਾ ਹਰ ਉਮਰ ਦੇ ਵਿਅਕਤੀ ਲਈ ਜ਼ਰੂਰੀ ਹੈ-ਕਪੂਰ ਚੰਦ ਬਾਂਸਲ

ਸਮਾਣਾ, 22 ਜੂਨ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਕੌਮਾਂਤਰੀ ਯੋਗਾ ਦਿਵਸ ਮੌਕੇ 'ਕਲੀਨ ਐਂਡ ਗਰੀਨ ਪਾਰਕ ਕਲੱਬ' ਵਲੋਂ ਕਰਵਾਏ ਜਾ ਰਹੇ ਯੋਗਾ ਕੈਂਪ ਦੇ ਦੂਜੇ ਦਿਨ ਦੇ ਮਹਿਮਾਨ ਵਜੋਂ ਪਹੁੰਚੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਕਿਹਾ ਹੈ ਕਿ ਅੱਜ ...

ਪੂਰੀ ਖ਼ਬਰ »

ਐਸ.ਵੀ.ਐਮ. ਸਕੂਲ ਖਮਾਣੋਂ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਖਮਾਣੋਂ, 22 ਜੂਨ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਯੋਗਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮਾਜ ਸੇਵਕ ਜਸਪਾਲ ਸਿੰਘ ਜੱਸੀ ਅਤੇ ਪ੍ਰੇਮ ਕੁਮਾਰ ਆਦਿ ਨੇ ਯੋਗਾ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਸਰੀਰ ਨੂੰ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦੇਣਾ ਮੰਦਭਾਗਾ-ਚਨਾਰਥਲ

ਜਖਵਾਲੀ, 22 ਜੂਨ (ਨਿਰਭੈ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਥੇਦਾਰ ਹਰਭਜਨ ਸਿੰਘ ਚਨਾਰਥਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਆਨ-ਲਾਈਨ ਸਿਖਲਾਈ ਪ੍ਰੋਗਰਾਮ 28 ਤੋਂ

ਫ਼ਤਹਿਗੜ੍ਹ ਸਾਹਿਬ, 22 ਜੂਨ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਆਨ-ਲਾਈਨ ਸਿਖਲਾਈ ਪ੍ਰੋਗਰਾਮ ਦਾ ਪੰਜਵਾਂ ਬੈਚ 28 ਜੂਨ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਦੇ ਵਿਦਿਆਰਥੀ ਦੀ ਲੈਫ਼ਟੀਨੈਂਟ ਵਜੋਂ ਹੋਈ ਚੋਣ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਇੰਜੀ: ਬਰਜੋਤ ਸਿੰਘ ਢਿੱਲੋਂ, ਸੀ.ਐਸ.ਈ. ਵਿਭਾਗ ਦੇ ਸਾਬਕਾ ਵਿਦਿਆਰਥੀ ਨੂੰ ਹਥਿਆਰਬੰਦ ਸੈਨਾ ਵਿਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ | ਕਾਲਜ ਦੇ ...

ਪੂਰੀ ਖ਼ਬਰ »

ਖੇੜੀ ਨੌਧ ਸਿੰਘ ਪੁਲਿਸ ਵਲੋਂ ਪਿੰਡ ਰਾਏਪੁਰ ਮਾਜਰੀ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਭੜੀ, 22 ਜੂਨ (ਭਰਪੂਰ ਸਿੰਘ ਹਵਾਰਾ)-ਥਾਣਾ ਖੇੜੀ ਨੌਧ ਸਿੰਘ ਵਲੋਂ ਸਰਕਾਰੀ ਸਕੂਲ ਪਿੰਡ ਰਾਏਪੁਰ ਮਾਜਰੀ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ ਤੇ ਡੀ.ਐਸ.ਪੀ. (ਡੀ) ਰਘਵੀਰ ਸਿੰਘ ਪੁੱਜੇ ਜਿਨ੍ਹਾਂ ਆਪਣੇ ਸੰਬੋਧਨ 'ਚ ਨਸ਼ੇ ਅਤੇ ਇਸ ਦੇ ...

ਪੂਰੀ ਖ਼ਬਰ »

ਬਸਪਾ ਅਤੇ ਅਕਾਲੀ ਦਲ ਦਰਮਿਆਨ ਅੱਜ ਹੋਵੇਗੀ ਪਲੇਠੀ ਮੀਟਿੰਗ-ਐਡ: ਕਲਿਆਣ

ਖਮਾਣੋਂ, 22 ਜੂਨ (ਮਨਮੋਹਨ ਸਿੰਘ ਕਲੇਰ)-ਬਸਪਾ ਅਤੇ ਅਕਾਲੀ ਦਲ ਦੇ ਵਰਕਰਾਂ ਤੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਇਤਿਹਾਸਕ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸਵੇਰੇ 10 ਵਜੇ ਹੋਵੇਗੀ | ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਸਿਜ਼ ਯੂਨੀਅਨ ਦੇ ਸੱਦੇ 'ਤੇ ਮੁਲਾਜ਼ਮਾਂ ਨੇ ਦਫ਼ਤਰੀ ਕੰਮ ਤੋਂ ਵਾਕਆਊਟ ਕਰਕੇ ਕੀਤੀ ਗੇਟ ਰੈਲੀ

ਫ਼ਤਹਿਗੜ੍ਹ ਸਾਹਿਬ, 22 ਜੂਨ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਟੇਟ ਮਨਿਸਟਰੀਅਲ ਸਰਵਸਿਜ਼ ਯੂਨੀਅਨ ਰਾਹੀਂ ਉਲੀਕੇ ਸੰਘਰਸ਼ ਤਹਿਤ ਸੂਬਾ ਕਮੇਟੀ ਦੇ ਸੱਦੇ ...

ਪੂਰੀ ਖ਼ਬਰ »

ਭਾਰਤੀ ਜਨਤਾ ਯੁਵਾ ਮੋਰਚਾ ਬਸੀ ਪਠਾਣਾਂ ਦੀ ਮੀਟਿੰਗ ਹੋਈ

ਬਸੀ ਪਠਾਣਾਂ, 22 ਜੂਨ (ਰਵਿੰਦਰ ਮੌਦਗਿਲ)-ਭਾਰਤੀ ਜਨਤਾ ਪਾਰਟੀ ਨੇ 2022 ਦੇ ਚੋਣ ਅਖਾੜੇ 'ਚ ਉੱਤਰਨ ਤੋਂ ਪਹਿਲਾਂ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਹੈ | ਇਸੇ ਕੜੀ ਤਹਿਤ ਭਾਰਤੀ ਯੁਵਾ ਮੋਰਚਾ ਬਸੀ ਪਠਾਣਾਂ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਹਰਸ਼ ਗਰਗ ਦੀ ...

ਪੂਰੀ ਖ਼ਬਰ »

ਸ਼ਗਨ ਸਕੀਮਾਂ ਤੇ ਪੈਨਸ਼ਨ 'ਚ ਵਾਧਾ ਕਰਕੇ ਕੈਪਟਨ ਨੇ ਪਰਉਪਕਾਰੀ ਦਾ ਕੰਮ ਕੀਤਾ-ਸਿੱਧੂਪੁਰ

ਖਮਾਣੋਂ, 22 ਜੂਨ (ਮਨਮੋਹਣ ਸਿੰਘ ਕਲੇਰ)-ਸ਼ਗਨ, ਬੁਢਾਪਾ ਵਿਧਵਾ ਪੈਨਸ਼ਨ ਆਦਿ ਸਕੀਮਾਂ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਗਣਾ ਵਾਧਾ ਕਰਕੇ ਇਸ ਵਰਗ ਦੇ ਲੋਕਾਂ ਲਈ ਸਭ ਤੋਂ ਵੱਡਾ ਪਰਉਪਕਾਰੀ ਦਾ ਕੰਮ ਕੀਤਾ ਹੈ | ਜਿਸ ਦੇ ਲਈ ਅਜਿਹੇ ਲੋਕਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਲੈਰੀਕਲ ਮੁਲਾਜ਼ਮਾਂ ਵਲੋਂ ਹੜਤਾਲ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਸੀ ਪਠਾਣਾ, 22 ਜੂਨ (ਰਵਿੰਦਰ ਮੌਦਗਿਲ)-ਪੰਜਾਬ ਸਟੇਟ ਮਨਿਸਟਰੀਅਲ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਦਿੱਤੇ ਸੱਦੇ ਤੇ ਸਿਹਤ ਵਿਭਾਗ ਕਲੈਰੀਕਲ ਮੁਲਾਜ਼ਮਾਂ ਨੇ 6ਵੇਂ ਤਨਖਾਹ ਕਮਿਸ਼ਨ ਨੂੰ ਨਾ ਮਨਜ਼ੂਰ ਕਰਦੇ ਹੋਏ, ਹੜਤਾਲ ਕੀਤੀ ਤੇ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX