ਤਾਜਾ ਖ਼ਬਰਾਂ


ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  5 minutes ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  17 minutes ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  20 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  26 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  30 minutes ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  31 minutes ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  40 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  48 minutes ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  51 minutes ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  53 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  about 1 hour ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  about 1 hour ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  1 minute ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  about 2 hours ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 2 hours ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  about 1 hour ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  about 2 hours ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  about 3 hours ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  about 3 hours ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  about 3 hours ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 3 hours ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਹਾੜ ਸੰਮਤ 553
ਿਵਚਾਰ ਪ੍ਰਵਾਹ: ਆਪਣੀਆਂ ਯੋਗਤਾਵਾਂ ਅਤੇ ਮਿਹਨਤ ਨਾਲ ਹੀ ਅਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਾਂ। -ਰਾਬਿੰਦਰ ਨਾਥ ਟੈਗੋਰ

ਅੰਮ੍ਰਿਤਸਰ / ਦਿਹਾਤੀ

ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਅਜਨਾਲਾ, 22 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਰਾਏਪੁਰ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਸਿਆਸੀ ਝਟਕਾ ਲੱਗਾ ਜਦੋਂ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਰਹਿਨੁਮਾਈ ਹੇਠ ਚੇਅਰਮੈਨ ਸਰਪੰਚ ਦਲਜੀਤ ਸਿੰਘ ਸੋਨੂੰ ਰਾਏਪੁਰ ਕਲਾਂ ਦੇ ਉੱਦਮ ਨਾਲ ਕਈ ਪਰਿਵਾਰਾਂ ਨੇ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਕਹਿੰਦਿਆਂ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਪਰਿਵਾਰਾਂ ਦੇ ਮੁਖੀਆਂ 'ਚ ਸਾਬਕਾ ਮੈਂਬਰ ਪੰਚਾਇਤ ਵੀਰ ਸਿੰਘ, ਨਿਰਮਲ ਸਿੰਘ ਦੋਧੀ, ਨੰਬਰਦਾਰ ਹਰਿੰਦਰ ਸਿੰਘ, ਆਜ਼ਾਦ ਮਸੀਹ, ਸੁਖਵਿੰਦਰ ਸਿੰਘ, ਪਰਗਟ ਸਿੰਘ, ਹਰਪਾਲ ਸਿੰਘ, ਜੋਗਿੰਦਰ ਸਿੰਘ ਰੰਧਾਵਾ, ਸ਼ੇਰ ਸਿੰਘ, ਪੱਪੂ ਮਸੀਹ, ਰਣਜੀਤ ਮਸੀਹ ਤੇ ਗੁਰਮੁਖ ਸਿੰਘ ਆਦਿ ਨੂੰ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਪਾਰਟੀ ਅੰਦਰ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਹਾਜ਼ਰ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕਰਵਾਏ ਜਾ ਰਹੇ ਜਾ ਰਹੇ ਵਿਕਾਸ ਕਾਰਜਾਂ ਤੇ ਹਲਕੇ 'ਚ ਉਨ੍ਹਾਂ ਦੀ ਹਰਮਨਪਿਆਰਤਾ ਤੋਂ ਵਿਰੋਧੀ ਪੂਰੀ ਤਰ੍ਹਾਂ ਬੁਖਲਾ ਗਏ ਹਨ | ਇਸ ਮੌਕੇ ਸ਼ੂਗਰ ਮਿੱਲ ਭਲਾ ਪਿੰਡ ਦੇ ਚੇਅਰਮੈਨ ਸਰਪੰਚ ਦਲਜੀਤ ਸਿੰਘ ਸੋਨੂੰ ਰਾਏਪੁਰ ਕਲਾਂ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲੇ, ਯੂਥ ਕਾਂਗਰਸ ਹਲਕਾ ਅਜਨਾਲਾ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ, ਕੁਲਵਿੰਦਰ ਸਿੰਘ ਸਰਕਾਰੀਆ, ਹਰਪਾਲ ਸਿੰਘ ਮੈਂਬਰ ਪੰਚਾਇਤ, ਪਰਮਜੀਤ ਸਿੰਘ ਗਿੱਲ, ਸੁਖਬੀਰ ਸਿੰਘ, ਸ਼ਮਸ਼ੇਰ ਸਿੰਘ, ਗੁਰਵੰਤ ਸਿੰਘ, ਜਗਬੀਰ ਸਿੰਘ ਸਰਕਾਰੀਆ, ਅਜੈਬ ਸਿੰਘ, ਨਰਿੰਦਰ ਸਿੰਘ ਸੂਬੇਦਾਰ, ਗੁਰਨਾਮ ਸਿੰਘ ਅਤੇ ਜਗਤਾਰ ਸਿੰਘ ਆਦਿ ਹਾਜ਼ਰ ਸਨ |

ਬੀ.ਐਸ.ਸੀ ਨਾਨ ਮੈਡੀਕਲ ਪ੍ਰੀਖਿਆ 'ਚੋਂ ਕਾਲਜ ਸਠਿਆਲਾ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਸਠਿਆਲਾ, 22 ਜੂਨ (ਸਫਰੀ)-ਗੁਰੂ ਨਾਨਕ ਦੇਵ ਜੀ ਯੂੁਨੀਵਰਸਿਟੀ ਵਲੋਂ ਬੀ.ਸੀ.ਏ, ਬੀ.ਏ. ਤੀਜੇ ਸਮੈਸਟਰ ਤੇ ਬੀ.ਐਸ.ਸੀ. ਨਾਨ ਮੈਡੀਕਲ ਸਮੈਸਟਰ ਤੀਜੇ ਪ੍ਰੀਖਿਆ ਦੇ ਐਲਾਨੇ ਨਤੀਜੇ 'ਚੋਂ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਨਤੀਜਾ ਲਗਾਤਾਰ ਸ਼ਾਨਦਾਰ ਆਉਣ 'ਤੇ ਇਲਾਕੇ 'ਚ ...

ਪੂਰੀ ਖ਼ਬਰ »

ਵਿਭਾਗੀ ਹੁਕਮਾਂ 'ਤੇ ਗ੍ਰਾਮ ਪੰਚਾਇਤ ਗੁਰੂ ਨਾਨਕਪੁਰਾ ਦੇ 4 ਮੈਂਬਰ ਮੁਅੱਤਲ

ਬਿਆਸ, 22 ਜੂਨ (ਪਰਮਜੀਤ ਸਿੰਘ ਰੱਖੜਾ)-ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਗੁਰੂ ਨਾਨਕਪੁਰਾ ਪੰਚਾਇਤ ਦੇ 4 ਮੈਂਬਰਾਂ ਨੂੰ ਮੁਅੱਤਲ ਕੀਤੇ ਜਾਣ ਦੀ ਖ਼ਬਰ ਹੈ | ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਹੁਕਮ ਨੰ. ...

ਪੂਰੀ ਖ਼ਬਰ »

ਡੈਨੀ ਬੰਡਾਲਾ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਦੀ ਨੁਹਾਰ ਬਦਲੀ ਜਾਵੇਗੀ- ਝੰਡ

ਜੰਡਿਆਲਾ ਗੁਰੂ, 22 ਜੂਨ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਯੋਗ ਅਗਵਾਈ ਹੇਠ ਜੰਡਿਆਲਾ ਗੁਰੂ ਹਲਕੇ ਦਾ ਸਰਬਪੱਖੀ ਵਿਕਾਸ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ | ਇਸ ਗੱਲ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੂੰ ਸਮਰਪਿਤ ਪ੍ਰਗਤੀਸ਼ੀਲ ਸ਼ਾਇਰਾਂ ਦਾ ਕਾਵਿ ਸੰਗ੍ਰਹਿ ਸੰਘਰਸ਼ੀ ਯੋਧੇ ਲੋਕ ਅਰਪਣ

ਅਜਨਾਲਾ, 22 ਜੂਨ (ਐਸ. ਪ੍ਰਸ਼ੋਤਮ)-ਅਜਨਾਲਾ ਵਾਸੀ ਪ੍ਰਗਤੀਸ਼ੀਲ ਪੰਜਾਬੀ ਕਵਿੱਤਰੀ ਸ੍ਰੀਮਤੀ ਗੁਰਜੀਤ ਕੌਰ ਅਜਨਾਲਾ ਵਲੋਂ ਸੰਪਾਦਿਤ ਕੀਤਾ ਗਿਆ ਪੰਜਾਬ ਸਮੇਤ ਦਿੱਲੀ ਦੀਆਂ ਹੱਦਾਂ ਤੇ ਦੇਸ਼ ਭਰ 'ਚ ਮਘੇ੍ਹ ਕਿਸਾਨ ਸੰਘਰਸ਼ 'ਤੇ ਆਧਾਰਿਤ ਵੱਖ-ਵੱਖ ਚੋਣਵੇਂ ਨਾਮਵਰ ਤੇ ...

ਪੂਰੀ ਖ਼ਬਰ »

ਬਾਬਾ ਮੱਗੇ ਸ਼ਾਹ ਦੀ ਯਾਦ 'ਚ ਮੇਲਾ

ਅਜਨਾਲਾ, 22 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਰਾਏਪੁਰ ਕਲਾਂ ਵਿਖੇ ਪੀਰ ਬਾਬਾ ਮੱਗੇ ਸ਼ਾਹ ਦੀ ਯਾਦ 'ਚ ਸਾਲਾਨਾ ਸੱਭਿਆਚਾਰਕ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ, ਮੇਲੇ ਦੀ ਸ਼ੁਰੂਆਤ ਉਚੇਚੇ ਤੌਰ 'ਤੇ ਹਾਜ਼ਰੀ ਭਰਨ ...

ਪੂਰੀ ਖ਼ਬਰ »

ਲੈਫਟੀਨੈਂਟ ਬਣ ਕੇ ਜੱਦੀ ਪਿੰਡ ਨੰਗਲੀ ਆਉਣ 'ਤੇ ਰਾਜਦੀਪ ਸਿੰਘ ਰੰਧਾਵਾ ਦਾ ਸਵਾਗਤ

ਚੌਕ ਮਹਿਤਾ, 22 ਜੂਨ (ਜਗਦੀਸ਼ ਸਿੰਘ ਬਮਰਾਹ)-ਨੇੜਲੇ ਪਿੰਡ ਨੰਗਲੀ ਕਲਾਂ ਦੇ 22 ਸਾਲਾ ਨੌਜਵਾਨ ਰਾਜਦੀਪ ਸਿੰਘ ਰੰਧਾਵਾ ਸਪੁੱਤਰ ਮਾਸਟਰ ਰਾਜਵਿੰਦਰ ਸਿੰਘ-ਮੈਡਮ ਗਗਨਦੀਪ ਕੌਰ ਦੇ ਭਾਰਤੀ ਸੈਨਾ ਵਿਚ ਲੈਫਟੀਨੈਂਟ ਬਣਨ ਤੋਂ ਬਾਅਦ ਪਹਿਲੀ ਵਾਰ ਪਿੰਡ ਆਉਣ 'ਤੇ ਉਸਦਾ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ 85 ਲੱਖ ਦੀ ਲਾਗਤ ਨਾਲ ਸੜਕ ਦੇ ਕਾਰਜਾਂ ਦੀ ਸ਼ੁਰੂਆਤ

ਬਿਆਸ, 22 ਜੂਨ (ਪਰਮਜੀਤ ਸਿੰਘ ਰੱਖੜਾ)-ਬੀਤੇ ਲੰਬੇ ਸਮੇਂ ਤੋਂ ਬਾਬਾ ਸਾਵਣ ਸਿੰਘ ਨਗਰ ਨੂੰ ਵਾਇਆ ਦੋਲੋ ਨੰਗਲ, ਇਤਿਹਾਸਕ ਗੁਰੂ ਨਗਰੀ ਬਾਬਾ ਬਕਾਲਾ ਸਾਹਿਬ ਨਾਲ ਜੋੜਦੀ ਖਸਤਾ ਹਾਲਤ ਸੜਕ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਪਰ ਅੱਜ ਹਲਕਾ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦੀਆਂ ਅਸਾਮੀਆਂ ਕੱਢਣ ਦੀ ਮੰਗ

ਸਠਿਆਲਾ, 22 ਜੂਨ (ਸਫਰੀ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਕੰਪਿਊਟਰ ਅਧਿਆਪਕਾਂ ਦੀ ਅਸਾਮੀਆਂ ਕੱਢਣ ਦੀ ਮੰਗ ਕੀਤੀ ਹੈ | ਇਸ ਬਾਰੇ ਐਮ.ਸੀ.ਏ ਪਾਸ ਬੇਰੁਜ਼ਗਾਰ ਨੌਜਵਾਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ 11 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਕੰਪਿਊਟਰ ...

ਪੂਰੀ ਖ਼ਬਰ »

ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਅਜਨਾਲਾ, 22 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਰਾਏਪੁਰ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਤਕੜਾ ਸਿਆਸੀ ਝਟਕਾ ਲੱਗਾ ਜਦੋਂ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਮਜੀਠੀਆ ਦੀ ਅਗਵਾਈ 'ਚ 25 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਚਵਿੰਡਾ ਦੇਵੀ, 22 ਜੂਨ (ਸਤਪਾਲ ਸਿੰਘ ਢੱਡੇ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਮਜੀਠਾ ਹਲਕੇ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਚਵਿੰਡਾ ਦੇਵੀ ਦੇ 25 ਪਰਿਵਾਰ ਕਾਂਗਰਸ ਪਾਰਟੀ ਨੂੰ ਸਦਾ ਲਈ ਅਲਵਿਦਾ ਕਰਕੇ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ...

ਪੂਰੀ ਖ਼ਬਰ »

ਸਨਸ਼ਾਈਨ ਯੂਥ ਕਲੱਬ ਵਲੋਂ 'ਪੜ੍ਹਦਾ ਪੰਜਾਬ' ਮੁਹਿੰਮ ਤਹਿਤ ਕਿਤਾਬਾਂ ਦੀ ਲਾਇਬ੍ਰੇਰੀ ਦੀ ਸ਼ੁਰੂਆਤ

ਜੰਡਿਆਲਾ ਗੁਰੂ, 22 ਜੂਨ (ਪ੍ਰਮਿੰਦਰ ਸਿੰਘ ਜੋਸਨ)-ਸਨਸ਼ਾਈਨ ਯੂਥ ਕਲੱਬ ਨਾਮ ਦੀ ਸੰਸਥਾ ਜੋ ਲੋਕਾਂ ਦੀ ਭਲਾਈ ਦੇ ਕੰਮ ਕਰਦੀ ਹੈ, ਜਿਥੇ ਕੋਰੋਨਾ ਕਾਲ ਵਿਚ ਇਸ ਕਲੱਬ ਨੇ ਲੋਕਾਂ ਲਈ ਆਕਸੀਜਨ ਦੇ ਲੰਗਰ ਲਗਾਏ, ਉੱਥੇ ਇਸ ਸੰਸਥਾ ਵਲੋਂ ਇਕ ਨਵੇਕਲੀ ਪਹਿਲ ਕੀਤੀ ਗਈ ਹੈ, ਜਿਸ ...

ਪੂਰੀ ਖ਼ਬਰ »

ਪੁਲਿਸ ਵਿਭਾਗ 'ਚ ਮੁਫ਼ਤ ਸੇਵਾ ਕਰ ਰਹੇ ਵਲੰਟਰੀਆਂ ਨੂੰ ਪੱਕਾ ਕਰਨ ਦੀ ਮੰਗ

ਸਠਿਆਲਾ, 22 ਜੂਨ (ਸਫਰੀ)-ਪੰਜਾਬ 'ਚ ਕੋਵਿਡ 19 ਦੌਰਾਨ ਪੁਲਿਸ ਵਿਭਾਗ 'ਚ ਮੁਫ਼ਤ ਸੇਵਾ ਕਰ ਰਹੇ ਨੌਜਵਾਨ ਵਲੰਟਰੀਆਂ ਨੂੰ ਪੱਕਾ ਕਰਨ ਦੀ ਮੰਗ ਉਠੀ ਹੈ | ਇਸ ਬਾਰੇ ਵਲੰਟਰੀਆਂ ਨੇ ਪ੍ਰੈੱਸ ਨੂੰ ਦੱਸਿਆ ਹੈ ਕਿ ਉਹ ਅਪ੍ਰੈਲ ਮਹੀਨੇ ਤੋਂ ਕੋਵਿਡ 19 ਦੀ ਪਹਿਲੀ ਲਹਿਰ ਦੌਰਾਨ ...

ਪੂਰੀ ਖ਼ਬਰ »

30 ਹਜ਼ਾਰ ਮਿਲੀਲੀਟਰ ਨਾਜਾਇਜ ਸ਼ਰਾਬ ਫੜੀ

ਰਮਦਾਸ, 22 ਜੂਨ (ਜਸਵੰਤ ਸਿੰਘ ਵਾਹਲਾ)-ਐਸ. ਐਸ. ਪੀ. ਜ਼ਿਲ੍ਹਾ ਦਿਹਾਤੀ ਗੁਲਲੀਨ ਸਿੰਘ ਖੁਰਾਣਾ ਵਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਥਾਣਾ ਰਮਦਾਸ ਦੇ ਐਸ. ਐਚ. ਓ. ਕਰਮਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਏ. ਐਸ. ਆਈ. ਜੁਗਲ ਕਿਸ਼ੋਰ ਨੇ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਫ਼ਾਰ ਵੂਮੈਨ ਦਾ ਨਤੀਜਾ ਰਿਹਾ ਸ਼ਾਨਦਾਰ

ਚੌਕ ਮਹਿਤਾ, 22 ਜੂਨ (ਜਗਦੀਸ਼ ਸਿੰਘ ਬਮਰਾਹ)-ਦਸਮੇਸ਼ ਕਾਲਜ ਫ਼ਾਰ ਵੂਮੈਨ, ਮਹਿਤਾ ਚੌਂਕ ਦਾ ਬੀ. ਏ ਤੇ ਬੀ. ਐੱਸ. ਸੀ. ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਰਿਹਾ | ਬੀ. ਏ. ਸਮੈਸਟਰ ਪਹਿਲੇ ਦੀ ਵਿਦਿਆਰਥਣ ਸੰਦੀਪ ਕੌਰ ਨੇ (292/400) 73% ਅੰਕ ਪ੍ਰਾਪਤ ਕਰਕੇ ਪਹਿਲਾ, ਖੁਸ਼ਨੀਤ ਕੌਰ ...

ਪੂਰੀ ਖ਼ਬਰ »

ਸਰਪੰਚ ਉਪਰ ਜ਼ਮੀਨ ਆਪਣੇ ਚਹੇਤਿਆਂ ਨੂੰ ਦੇਣ ਦੇ ਲਗਾਏ ਦੋਸ਼

ਲੋੋਪੋਕੇ, 22 ਜੂਨ (ਗੁਰਵਿੰਦਰ ਸਿੰਘ ਕਲਸੀ)-ਕਸਬਾ ਚੋਗਾਵਾਂ ਦੀ 11 ਏਕੜ ਕਰੀਬ ਜ਼ਮੀਨ ਜਿਸਦੀ ਬੋਲੀ ਗੈਰ ਕਾਨੂੰਨੀ ਢੰਗ ਨਾਲ ਬਿਨ੍ਹਾਂ ਕਿਸੇ ਹੋਰ ਧਿਰ ਨੂੰ ਸੂਚਿਤ ਕੀਤੇ ਬਿਨਾਂ ਤੇ ਮੁਨਿਆਦੀ ਕਰਵਾਏ ਬਿਨ੍ਹਾਂ ਸਰਪੰਚ ਨਿਰਵੈਲ ਸਿੰਘ ਦੀ ਸ਼ਹਿ ਉਪਰ ਆਪਣੇ ਚਹੇਤਿਆਂ ...

ਪੂਰੀ ਖ਼ਬਰ »

ਸਰਪੰਚ ਉਪਰ ਜ਼ਮੀਨ ਆਪਣੇ ਚਹੇਤਿਆਂ ਨੂੰ ਦੇਣ ਦੇ ਲਗਾਏ ਦੋਸ਼

ਲੋੋਪੋਕੇ, 22 ਜੂਨ (ਗੁਰਵਿੰਦਰ ਸਿੰਘ ਕਲਸੀ)-ਕਸਬਾ ਚੋਗਾਵਾਂ ਦੀ 11 ਏਕੜ ਕਰੀਬ ਜ਼ਮੀਨ ਜਿਸਦੀ ਬੋਲੀ ਗੈਰ ਕਾਨੂੰਨੀ ਢੰਗ ਨਾਲ ਬਿਨ੍ਹਾਂ ਕਿਸੇ ਹੋਰ ਧਿਰ ਨੂੰ ਸੂਚਿਤ ਕੀਤੇ ਬਿਨਾਂ ਤੇ ਮੁਨਿਆਦੀ ਕਰਵਾਏ ਬਿਨ੍ਹਾਂ ਸਰਪੰਚ ਨਿਰਵੈਲ ਸਿੰਘ ਦੀ ਸ਼ਹਿ ਉਪਰ ਆਪਣੇ ਚਹੇਤਿਆਂ ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਦਾ ਅਗਾਮੀ ਚੋਣਾਂ 'ਚ ਬਿਸਤਰਾ ਗੋਲ ਹੋਵੇਗਾ-ਡਾ: ਅਵਤਾਰ ਕੌਰ

ਅਜਨਾਲਾ, 22 ਜੂਨ (ਐਸ. ਪ੍ਰਸ਼ੋਤਮ)-ਇਥੇ ਸ਼ਹਿਰੀ ਅਕਾਲੀ ਦਲ (ਬ) ਦੇ ਕੌਂਸਲਰਾਂ, ਵਾਰਡ ਇੰਚਾਰਜਾਂ ਤੇ ਆਗੂਆਂ ਦੀ ਹਲਕਾ ਇੰਚਾਰਜ ਤੇ ਸਾਬਕਾ ਅਕਾਲੀ ਵਿਧਾਇਕ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਮਾਤਾ ਤੇ ਇਸਤਰੀ ਅਕਾਲੀ ਦਲ (ਬ) ਸੂਬਾ ਆਗੂ ਡਾ: ਅਵਤਾਰ ਕੌਰ ਅਜਨਾਲਾ ਦੀ ...

ਪੂਰੀ ਖ਼ਬਰ »

ਸਮਾਜ ਸੇਵਕ ਸਭਾ ਰਈਆ ਦੇ ਪ੍ਰਧਾਨ ਮੱਤੇਵਾਲ ਦਾ ਸਨਮਾਨ

ਰਈਆ, 22 ਜੂਨ (ਸ਼ਰਨਬੀਰ ਸਿੰਘ ਕੰਗ)-ਸਮਾਜ ਸੇਵਕ ਸਭਾ ਰਈਆ ਦੇ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਾਰਡ ਨੰ.1 ਵਲੋਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਜਾਬ ਦਾ ਵਿਨਾਸ਼ ਕਰਨ 'ਤੇ ਤੁਲੀ-ਏ. ਆਰ.

ਜੰਡਿਆਲਾ ਗੁਰੂ, 22 ਜੂਨ (ਰਣਜੀਤ ਸਿੰਘ ਜੋਸਨ)-ਪੰਜਾਬ ਅੰਦਰ ਰਾਜ ਕਰ ਰਹੀ ਮੌੌਜੂਦਾ ਕੈਪਟਨ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਬੁਰੀ ਤਰ੍ਹਾਂ ਦੁਖੀ ਹੋ ਚੁੱਕਾ ਹੈ ਤੇ ਕੈੈਪਟਨ ਸਰਕਾਰ ਪੰਜਾਬ ਦਾ ਵਿਕਾਸ ਕਰਨ ਦੀ ਬਜਾਏ ਪੰਜਾਬ ਦਾ ਵਿਨਾਸ਼ ਕਰਨ 'ਤੇ ਤੁਲੀ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਟਿਕਟਾਂ ਦੀਆਂ ਕੁਰਬਾਨੀਆਂ ਦੇਣ ਵਾਲੇ ਸਾਬਕਾ ਵਿਧਾਇਕ ਤੇ ਪ੍ਰਮੁੱਖ ਦਾਅਵੇਦਾਰ ਕੈਪਟਨ ਸਰਕਾਰ ਨੇ ਕੀਤੇ ਅੱਖੋ ਪਰੋਖੇ

ਕੱਥੂਨੰਗਲ, 22 ਜੂਨ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ 'ਚ ਕਾਂਗਰਸ ਪਾਰਟੀ 'ਚ ਮਚੀ ਹਲਚਲ ਥੰਮਣ ਦਾ ਨਾਂਅ ਨਹੀਂ ਲੈ ਰਹੀ ਤੇ ਦਿਨੋਂ-ਦਿਨ ਪੰਜਾਬ ਦੀ ਕਾਂਗਰਸ ਪਾਰਟੀ 'ਚ ਆਏ ਦਿਨ ਕੋਈ ਨਵਾਂ ਵਿਵਾਦ ਵੇਖਣ ਨੂੰ ਮਿਲਦਾ ਹੈ ਜਿਸ ਦਾ ਵਿਰੋਧੀ ਪਾਰਟੀਆਂ ਨੂੰ ਸਿੱਧਾ ਲਾਹਾ ਮਿਲ ...

ਪੂਰੀ ਖ਼ਬਰ »

ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜੰਡਿਆਲਾ ਗੁਰੂ, 22 ਜੂਨ (ਰਣਜੀਤ ਸਿੰਘ ਜੋਸਨ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਨਿੱਝਰਪੁਰਾ ਟੋਲ ਪਲਾਜ਼ਾ 'ਤੇ ਧਰਨਾ ਨਿਰੰਤਰ ਜਾਰੀ ਹੈ | ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਜ਼ਿਲ੍ਹਾ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਜੇਠੂਵਾਲ, 22 ਜੂਨ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ ਆਫ ਐਜੂਕੇਸ਼ਨ ਜੇਠੂਵਾਲ 'ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਯੋਗਾ ਦਿਵਸ ਮੌਕੇ ਕਾਲਜ ਦੇ ਚੇਅਰਮੈਨ ਐੱਮ. ਐਮ. ਆਨੰਦ, ਵਾਈਸ ਚੇਅਰਮੈਨ ਡਾ. ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਐਸ.ਡੀ.ਐਮ. ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ

ਬਾਬਾ ਬਕਾਲਾ ਸਾਹਿਬ, 22 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਦਫ਼ਤਰ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਵਿਖੇ ਸਬ ਡਵੀਜਨਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਮੇਜਰ ਡਾ: ਸੁਮਿੱਤ ਮੁੱਧ ਸਮੇਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX